ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰ ਨਾਨਕ ਦੇਵ ਜੀ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਆਧਾਰਿਤ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸ਼ਟਿ ਕੁਝ ਪ੍ਰਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।ਪਰਿਵਾਰ ਅਤੇ ਸ਼ੁਰੂਆਤੀ ਜ਼ਿੰਦਗੀ==
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੂਨ 2019 ਮੁਤਾਬਿਕ ਇਸ ਵਿਕੀ ’ਤੇ 31,384 ਲੇਖ ਹਨ ਅਤੇ ਇਸ ਦੇ ਕੁੱਲ 28,566 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,78,611 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.8 (5aff1b9) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆਂ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ। ਦੁਨੀਆਂ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਰਤੀ ਸਮਾਜ ਵਿੱਚ ਬਜੁਰਗਾਂ ਦੀ ਸੰਭਾਲ ਪਰਵਾਰ ਦੁਆਰਾ ਹੀ ਕੀਤੀ ਜਾਂਦੀ ਹੈ।ਪਰ ਹੌਲੀ ਹੌਲੀ ਬਦਲਦੀਆਂ ਕਦਰਾਂ ਕੀਮਤਾਂ ਕਾਰਨ,ਤੇਜ਼ ਰਫ਼ਤਾਰ ਜੀਵਨ ਚਾਲ ਕਾਰਨ ਯਾ ਹੋਰ ਕਈ ਖੁਦਗਰਜੀ ਦੇ ਕਾਰਨਾਂ ਕਾਰਨ ਬਜੁਰਗਾਂ ਦੀ ਸੰਭਾਲ ਨਹੀਂ ਬਜੁਰਗ਼ ਨਾਲ ਦੁਰਵਿਵਹਾਰ ਯਾ ਉਹਨਾਂ ਦਾ ਸ਼ੋਸਣ ਵਧਦਾ ਜਾ ਰਿਹਾ ਹੈ।ਹਾਲਾਕਿ ਭਾਰਤ ਦੀ ਵਿਸ਼ੇਸਤਾ ਉਸ ਦੇ ਪਰਵਾਰਕ ਢਾਂਚੇ ਕਰਕੇ ਹੀ ਹੈ ਜਿਸ ਨੂੰ ਬਚਾਉਣ ਦੀ ਬਹੁਤ ਲੋੜ ਹੈ ਅਤੇ ਅੱਜ ਦੇ ਸਮਾਜਿਕ ਵਿਗਿਆਨ ਦੇ ਸ਼ਾਸਤ੍ਰੀਆਂ ਦਾ ਇਹ ਮਹੱਤਵਪੂਰਨ ਅਧਿਅਨ ਵਿਸ਼ਾ ਹੋਣਾ ਚਾਹੀਦਾ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,462 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
2019 ਕ੍ਰਿਕਟ ਵਿਸ਼ਵ ਕੱਪ ਨਾੱਕਆਊਟ ਪੜਾਅ
2019 ਕ੍ਰਿਕਟ ਵਿਸ਼ਵ ਕੱਪ ਦੇ ਨਾੱਕ-ਆਊਟ ਗੇੜ ਵਿੱਚ ਦੋ ਸੈਮੀ ਫਾਈਨਲ ਖੇਡੇ ਜਾਣਗੇ, ਜਿਨ੍ਹਾਂ ਦੀਆਂ ਜੇਤੂ ਟੀਮਾਂ ਫਾਈਨਲ ਵਿੱਚ 14 ਜੂਨ ਨੂੰ ਲਾਰਡਜ਼ ਵਿੱਚ ਖੇਡਣਗੀਆਂ। ਪਹਿਲੇ ਸੈਮੀਫਾਈਨਲ ਮੈਨਚੈਸਟਰ ਵਿਖੇ ਓਲਡ ਟ੍ਰੈਫਰਡ ਵਿੱਚ ਖੇਡਿਆ ਗਿਆ, ਅਤੇ ਦੂਜਾ ਸੈਮੀਫ਼ਾਈਨਲ ਬਰਮਿੰਘਮ ਵਿਖੇ ਐਜਬੈਸਟਨ ਵਿੱਚ ਖੇਡਿਆ ਜਾਵੇਗਾ, 1999 ਵਿੱਚ ਵੀ ਇਨ੍ਹਾਂ ਗਰਾਊਂਡਾਂ ਵਿੱਚ ਹੀ ਇਹ ਮੈਚ ਖੇਡੇ ਗਏ ਸਨ। ਇਹ ਤੀਜੀ ਵਾਰ ਹੋਵੇਗਾ ਜਦੋਂ ਐਜਬਸਟਨ ਵਿੱਚ ਵਿਸ਼ਵ ਕੱਪ ਸੈਮੀਫਾਈਨਲ ਦਾ ਆਯੋਜਨ ਕੀਤਾ ਗਿਆ ਅਤੇ ਓਲਡ ਟ੍ਰੈਫਰਡ ਵਿਖੇ ਚੌਥਾ ਵਿਸ਼ਵ ਕੱਪ ਸੈਮੀਫ਼ਾਈਨਲ ਖੇਡਿਆ ਗਿਆ ਅਤੇ ਇਹ ਇੱਕ ਰਿਕਾਰਡ ਹੈ। ਸਾਰੀਆਂ ਨਾਕ-ਆਊਟ ਖੇਡਾਂ ਵਿੱਚ ਇੱਕ ਰਿਜ਼ਰਵ ਦਿਨ ਹੋਵੇਗਾ ਅਤੇ ਜੇਕਰ ਇਕ ਰਿਜ਼ਰਵ ਦਿਨ ਦੀ ਲੋੜ ਪੈਂਦੀ ਹੈ ਤਾਂ ਮੈਚ ਨੂੰ ਪਹਿਲੇ ਦਿਨ ਵਾਲੀ ਸਥਿਤੀ ਸ਼ੁਰੂ ਕੀਤਾ ਜਾਵੇਗਾ ਅਤੇ ਦੁਬਾਰਾ ਸ਼ੁਰੂ ਨਹੀਂ ਕੀਤਾ ਜਾਵੇਗਾ। ਜੇ ਮੈਚ ਟਾਈ ਉੱਪਰ ਖਤਮ ਹੁੰਦਾ ਹੈ, ਤਾਂ ਜੇਤੂ ਦਾ ਫ਼ੈਸਲਾ ਕਰਨ ਲਈ ਸੂਪਰ ਓਵਰ ਦਾ ਇਸਤੇਮਾਲ ਕੀਤਾ ਜਾਵੇਗਾ ਰਿਜ਼ਰਵ ਦਿਨ ਵਿੱਚ ਵੀ ਕੋਈ ਖੇਡ ਨਾ ਹੋਣ ਦੀ ਸੂਰਤ ਵਿੱਚ ਗਰੁੱਪ ਪੜਾਅ ਵਿੱਚ ਅੰਕ ਸੂਚੀ ਤੇ ਉੱਪਰ ਰਹਿਣ ਵਾਲੀ ਟੀਮ ਨੂੰ ਫਾਈਨਲ ਵਿੱਚ ਜਗ੍ਹਾ ਮਿਲੇਗੀ।ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪਹਿਲੇ ਸੈਮੀਫ਼ਾਈਨਲ ਮੈਚ ਵਿੱਚ ਲਗਾਤਾਰ ਬਾਰਿਸ਼ ਪੈਂਦੇ ਰਹਿਣ ਕਾਰਨ ਮੈਚ ਨੂੰ ਨਿਊਜੀਲੈਂਡ ਦੀ ਪਾਰੀ ਦੇ 47ਵੇਂ ਓਵਰ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਜਿਸ ਕਰਕੇ ਮੈਚ ਅਗਲੇ ਦਿਨ ਵੀ ਜਾਰੀ ਰਿਹਾ। ਨਿਊਜ਼ੀਲੈਂਡ ਨੇ ਆਪਣੇ 50 ਓਵਰਾਂ ਵਿੱਚ ਕੁੱਲ 239/8 ਦਾ ਸਕੋਰ ਕੀਤਾ। ਜਵਾਬ ਵਿਚ ਭਾਰਤ 221 ਦੌੜਾਂ 'ਤੇ ਆਊਟ ਹੋ ਗਿਆ, ਅਤੇ ਨਿਊਜ਼ੀਲੈਂਡ 18 ਦੌੜਾਂ ਨਾਲ ਜਿੱਤ ਗਿਆ ਅਤੇ ਉਨ੍ਹਾਂ ਨੇ 2015 ਤੋਂ ਬਾਅਦ ਲਗਾਤਾਰ ਦੂਜੀ ਵਾਰ ਵਿਸ਼ਵ ਕੱਪ ਦੇ ਫ਼ਾਈਨਲ ਵਿੱਚ ਪ੍ਰਵੇਸ਼ ਕੀਤਾ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰੁੱਖਜਾਂ ਦਰਖ਼ਤ ਐਸੇ ਪੌਦੇ ਨੂੰ ਕਹਿੰਦੇ ਹਨ ਜਿਸ ਦਾ ਆਮ ਤੌਰ ਤੇ ਇੱਕ ਬੜਾ ਤਣਾ ਹੋਵੇ ਜੋ ਉੱਪਰ ਜਾ ਕੇ ਟਾਹਣਿਆਂ ਅਤੇ ਟਾਹਣੀਆਂ ਵਿੱਚ ਤਕਸੀਮ ਹੋ ਜਾਏ। ਟਾਹਣੀਆਂ ਨੂੰ ਪੱਤੇ, ਫੁੱਲ ਔਰ ਫਲ਼ ਲੱਗਦੇ ਹਨ। ਕੁਛ ਬੌਟਨੀ ਵਿਦਵਾਨ ਦਰਖ਼ਤ ਲਈ ਘੱਟੋ ਘੱਟ ਉੱਚਾਈ ਵੀ ਜ਼ਰੂਰੀ ਸਮਝਦੇ ਹਨ ਜੋ 3 ਤੋਂ 6 ਮੀਟਰ ਤੱਕ ਹੈ। ਕੁਛ ਲੋਕ ਸਮਝਦੇ ਹਨ ਕਿ ਅਗਰ ਕਿਸੇ ਪੌਦੇ ਦਾ ਕੱਦ ਘੱਟੋ ਘੱਟ 10 ਸੈਂਟੀਮੀਟਰ ਹੋਵੇ ਜਾਂ ਘੇਰਾ 30 ਸੈਂਟੀਮੀਟਰ ਹੋਵੇ ਤਾਂ ਇਹ ਰੱਖ ਹੋਵਗਾ। ਇੱਕ ਤੋਂ ਜ਼ਿਆਦਾ ਨਿੱਕੇ ਨਿੱਕੇ ਤਣੇ ਉਸ ਨੂੰ ਝਾੜੀ ਬਣਾ ਦਿੰਦੇ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ ਪਕਵਾਨ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਤੱਕ ਭੋਜਨ ਦੇ ਨਾਲ ਸੰਬੰਧਿਤ ਹੈ। ਇਹ ਪਕਵਾਨ ਖਾਣਾ ਪਕਾਉਣ ਦੇ ਬਹੁਤ ਸਾਰੇ ਵੱਖ ਅਤੇ ਸਥਾਨਕ ਤਰੀਕੇ ਦੇ ਇੱਕ ਪਰੰਪਰਾ ਹੈ। ਤੰਦੂਰੀ ਕਲਾ ਪਕਵਾਨ ਪਕਾਉਣ ਦੀ ਸ਼ੈਲੀ ਦਾ ਇੱਕ ਵਿਸ਼ੇਸ਼ ਰੂਪ ਹੈ। ਹੁਣ ਜੋ ਕਿ ਭਾਰਤ ਦੇ ਕਈ ਹਿਸੇਆ, ਯੂਕੇ, ਕੈਨੇਡਾ ਅਤੇ ਸੰਸਾਰ ਦੇ ਬਹੁਤ ਸਾਰੇ ਹਿੱਸੇ ਵਿੱਚ ਪ੍ਰਸਿੱਧ ਹੈ। ਪੰਜਾਬ ਦੇ ਸਥਾਨਕ ਪਕਵਾਨ ਖੇਤੀਬਾੜੀ ਅਤੇ ਖੇਤੀ -ਸ਼ੈਲੀ ਦੁਆਰਾ ਪ੍ਰਭਾਵਿਤ ਹੁੰਦੇ ਹਨ ਜੋ ਕੀ ਪ੍ਰਾਚੀਨ ਹੜੱਪਾ ਸਭਿਅਤਾ ਦੇ ਸਮੇਂ ਤੋਂ ਪ੍ਰਚਲਿਤ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਛਾਪ ਤਿਲਕ ਸਬ ਛੀਨੀ (ਉਰਦੂ چھاپ تلک سب چھینی) ਬ੍ਰਜ ਭਾਸ਼ਾ ਵਿਚ 14ਵੀਂ ਸਦੀ ਦੇ ਸੂਫ਼ੀ ਰਹੱਸਵਾਦੀ ਅਮੀਰ ਖ਼ੁਸਰੋ ਦੁਆਰਾ ਲਿਖੀ ਇਕ ਗ਼ਜ਼ਲ (ਇਕ ਖਾਸ ਰੂਪ ਵਾਲੀ ਕਵਿਤਾ) ਹੈ। ਇਸ ਦੇ ਧੁਨੀ ਅਤੇ ਰਹੱਸਮਈ ਗੀਤ ਅਨੁਪਾਤ ਦੇ ਕਾਰਨ, ਇਹ ਅਕਸਰ ਦੱਖਣੀ ਏਸ਼ੀਆ ਵਿੱਚ ਕਵਾਲੀ ਸਮਾਰੋਹਾਂ ਵਿੱਚ ਵੀ ਸੁਣੀ ਜਾਂਦੀ ਹੈ। ਇਸ ਕਵਿਤਾ ਵਿੱਚ ਇੱਕ ਰੋਮਾਂਸਕੀ ਪ੍ਰਗਟਾਵਾ ਹੈ, ਪਰ ਇਹ ਅਮੀਰ ਖੁਸਰੋ ਦੁਆਰਾ ਆਪਣੇ ਅਧਿਆਤਮਿਕ ਗੁਰੂ, ਹਜ਼ਰਤ ਨਿਜ਼ਾਮੂਦੀਨ ਔਲੀਆ ਲਈ ਲਿਖੀ ਇੱਕ ਸ਼ਰਧਾਵਾਨ ਕਵਿਤਾ ਹੈ। ਜੋ ਕਿ ਹੇਠ ਲਿਖੇ ਸ਼ਬਦਾ ਵਿੱਚ ਲਿਖਿਆ ਹੈ: 'ਹੇ ਨਿਜ਼ਾਮ, ਮੈਂ ਤੁਹਾਨੂੰ ਪੂਰੀ ਜ਼ਿੰਦਗੀ ਸੌਂਪ ਦਿੱਤੀ ਹੈ, ਤੂੰ ਮੈਨੂੰ ਸਿਰਫ ਇਕ ਨਜ਼ਰ ਨਾਲ ਆਪਣੀ ਲਾੜੀ ਬਣਾਇਆ ਹੈ '।ਛਾਪ ਸ਼ਬਦ ਚੰਨਣ ਦੀ ਪੇਸਟ ਨੁੰ ਸੰਬੋਧਨ ਕਰਦਾ ਹੈ ਜੋ ਹਿੰਦੂ ਆਪਣੇ ਮੱਥੇ ਤੇ ਲਗਾਉਂਦੇ ਹਨ ਅਤੇ ਤਿਲਕ ਸ਼ਬਦ ਦੇ ਮੱਥੇ 'ਤੇ ਤਿਲਕ ਦੇ ਨਿਸ਼ਾਨ ਨੂੰ ਦਰਸਾਉਂਦਾ ਹੈ। ਮੁੱਖ ਲਾਈਨ ਕਹਿੰਦੀ ਹੈ, "ਤੁਸੀਂ ਮੇਰਾ ਛਾਪ ਅਤੇ ਤਿਲਕ ਇਕ ਨਜ਼ਰ ਨਾਲ ਲੈ ਲਈ ਹੈ।".
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਸਚਿਨ ਰਮੇਸ਼ ਤੇਂਦੁਲਕਰ(/ˌsətʃɪn tɛnˈduːlkər/; 24 ਅਪ੍ਰੈਲ 1973) ਇੱਕ ਸਾਬਕਾ ਭਾਰਤੀ ਕ੍ਰਿਕਟ ਖਿਡਾਰੀ ਅਤੇ ਰਾਜ ਸਭਾ ਦੇ ਮੈਂਬਰ ਹਨ। ਉਹ ਦੁਨੀਆ ਦੇ ਮਹਾਨ ਕ੍ਰਿਕਟ ਖਿਡਾਰੀਆਂ ਵਿੱਚੋਂ ਇੱਕ ਹਨ। ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਜਿਆਦਾ ਦੌਡ਼ਾਂ ਬਣਾਉਣ ਵਾਲੇ ਵਿਸ਼ਵ ਦੇ ਸਰਵੋਤਮ ਖਿਡਾਰੀ ਹਨ। 1994 ਵਿੱਚ ਸਚਿਨ ਨੂੰ ਅਰਜੁਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਅਾ।
ਸਿੱਖ ਧਰਮ ਦੇ 1469 ਤੋਂ 1708 ਵਿੱਚ ਦਸ ਗੁਰੂ ਹੋਏ ਹਨ। ਇਹ ਅਧਿਆਪਕ ਰੂਹਾਨੀ ਜੋਤ ਸਨ, ਜਿੰਨਾਂ ਦੀ ਜਿੰਦਗੀ ਦਾ ਮੁੱਖ ਮਕਸਦ ਲੋਕਾਂ ਦੀ ਭਲਾਈ ਹੀ ਮਕਸਦ ਸੀ। ਹਰ ਗੁਰੂ ਨੇ ਪਿਛਲੇ ਗੁਰੂ ਰਾਹੀਂ ਦਿੱਤੀਆਂ ਸਿੱਖਿਆਵਾਂ ਦਾ ਸਮਰਥਨ ਕੀਤਾ ਅਤੇ ਹੋਰ ਜਾਣਕਾਰੀ ਸ਼ਾਮਿਲ ਕੀਤੀ, ਜਿਸ ਦੇ ਨਤੀਜੇ ਵਜੋਂ ਸਿੱਖ ਧਰਮ ਦੀ ਨੀਂਹ ਤਿਆਰ ਹੋਈ। ਗੁਰੂ ਨਾਨਕ ਜੀ ਪਹਿਲੇ ਗੁਰੂ ਸਨ ਅਤੇ ਗੁਰੂ ਗੋਬਿੰਦ ਸਿੰਘ ਜੀ ਵਿਅਕਤੀ ਦੇ ਰੂਪ ਵਿੱਚ ਆਖਰੀ। ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਸੰਸਾਰ ਨੂੰ ਤਿਆਗਿਆ ਤਾਂ ਉਹਨਾਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਦੇ ਆਖਰੀ ਅਤੇ ਅੰਤਮ ਗੁਰੂ ਬਣਾਇਆ।
ਲਿੰਗ ਜੀਵ ਵਿਗਿਆਨ ਵਿੱਚ ਜੱਦੀ ਲੱਛਣਾਂ ਦੇ ਸੰਯੋਜਨ ਅਤੇ ਮਿਸ਼ਰਣ ਦਾ ਇੱਕ ਅਮਲ ਹੈ ਜੋ ਕਿਸੇ ਜੀਵ ਦੇ ਨਰ ਜਾਂ ਮਾਦਾ (ਜੀਵ ਦਾ ਲਿੰਗ) ਹੋਣਾ ਨਿਰਧਾਰਤ ਕਰਦਾ ਹੈ। ਇਹ ਸਜੀਵਾਂ ਵਿਚਕਾਰ ਆਮ ਪ੍ਰਜਣਨ ਦੀ ਇੱਕ ਕਿਸਮ ਹੈ। ਸੰਭੋਗ ਦੌਰਾਨ ਵਿਸ਼ੇਸ਼ ਕੋਸ਼ਿਕਾਵਾਂ (ਗੈਮੀਟ) ਦੇ ਮਿਲਣ ਨਾਲ ਜਿਸ ਨਵੇਂ ਜੀਵ ਦਾ ਜਨਮ ਹੁੰਦਾ ਹੈ, ਉਸ ਵਿੱਚ ਮਾਤਾ ਪਿਤਾ ਦੋਨਾਂ ਦੇ ਲੱਛਣ ਹੁੰਦੇ ਹਨ। ਗੈਮੀਟ ਰੂਪ ਅਤੇ ਸਰੂਪ ਵਿੱਚ ਬਰਾਬਰ ਹੋ ਸਕਦੇ ਹਨ ਪਰ ਮਨੁੱਖਾਂ ਵਿੱਚ ਨਰ ਗੈਮੀਟ (ਸ਼ੁਕਰਾਣੂ) ਛੋਟਾ ਹੁੰਦਾ ਹੈ ਜਦੋਂ ਕਿ ਮਾਦਾ ਗੈਮੀਟ (ਅੰਡਾਣੁ) ਵੱਡਾ ਹੁੰਦਾ ਹੈ।
ਮਾਂਗਟੇ ਚੁੰਗਨੇਈਜਾਂਗ ਮੈਰੀ ਕੋਮ (ਜਨਮ 1 ਮਾਰਚ 1983), ਜਿਸ ਨੂੰ ਐੱਮ. ਸੀ. ਮੈਰੀ ਕੋਮ , ਮੇਗਨੀਫੀਸ਼ੈਂਟ ਮੈਰੀ ਜਾਂ ਆਮ ਤੌਰ ਤੇ ਸਿਰਫ ਮੈਰੀ ਕੋਮ ਕਿਹਾ ਜਾਂਦਾ ਹੈ, ਇੱਕ ਭਾਰਤੀ ਮੁੱਕੇਬਾਜ ਹੈ ਅਤੇ ਭਾਰਤ ਦੇ ਉੱਤਰ-ਪੂਰਬੀ ਰਾਜ ਮਨੀਪੁਰ ਦੇ ਕੋਮ ਨਾਂ ਦੇ ਕਬੀਲੇ ਨਾਲ ਸੰਬੰਧ ਰਖਦੀ ਹੈ। ਇਸ ਨੇ ਛੇ ਵਾਰ ਵਿਸ਼ਵ ਮੁੱਕੇਬਾਜੀ ਚੈਂਪਿਅਨਸ਼ਿਪ ਦਾ ਖਿਤਾਬ ਜਿੱਤਿਆ ਹੈ ਅਤੇ ਇਹ ਸਾਰੀਆ ਛੇ ਵਿਸ਼ਵ ਮੁੱਕੇਬਾਜੀ ਚੈਂਪਿਅਨਸ਼ਿਪ ਵਿੱਚ ਤਮਗਾ ਜਿੱਤਣ ਵਾਲੀ ਇੱਕੋ ਇੱਕ ਔਰਤ ਖਿਡਾਰਣ ਹਨ। 2012 ਲੰਡਨ ਓਲਿੰਪਕ ਮੁਕਾਬਲਿਆਂ ਵਿੱਚ ਖੇਡਣ ਵਾਲੀ ਇਹ ਇੱਕਲੀ ਭਾਰਤੀ ਔਰਤ ਮੁਕੇਬਾਜ ਸੀ। ਇਹਨਾਂ ਨੇ ਫਲਾਈਵੇਟ ਕੈਟਾਗਰੀ (51 ਕਿੱਲੋ ਭਾਰ) ਵਿੱਚ ਹਿੱਸਾ ਲਿਆ ਅਤੇ ਤਾਂਬੇ ਦਾ ਤਮਗਾ ਜਿੱਤਿਆ.
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ.
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਪੰਜਾਬ, ਭਾਰਤ ਵਿਚ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ
ਪੰਜਾਬ ਵਿੱਚ ਬਹੁਤ ਸਾਰੇ ਮੇਲੇ ਅਤੇ ਤਿਉਹਾਰ ਹਨ ਜੋ ਪੂਰੇ ਸਾਲ ਵਿੱਚ ਆਯੋਜਿਤ ਕੀਤੇ ਜਾਂਦੇ ਹਨ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਸਭਿਅਾਚਾਰ ਤੇ ਪੰਜਾਬੀ ਸਭਿਅਾਚਾਰ ਵਿੱਚੋਂ ਸਭਿਅਾਚਾਰ ਨੂੂੰ ਦੇਖੀਏ ਤਾਂ ਸਭਿਅਾਚਾਰ ਇੱਕ ਸਰਵ ਵਿਅਾਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਅਾ ਜਾਂਦਾ ਹੈੇ, ੳੁਹ ਸਭਿਅਾਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿੳੁਂ ਨਾ ਹੋਵੇ। ੳੁਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ੳੁਪ-ਸਮੂਹ ਬਣੇ ਹੁੰਦੇ ਹਨ। ਇਹ ੳੁਪ ਸਮੂਹ ਅਾਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ੳੁਪ-ਸਭਿਅਾਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਅਾਚਾਰ ਦਾ ਕੇਂਦਰਤਿਤਵ ਬਣਦੇ ਹਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਯੁਵਰਾਜ ਸਿੰਘ ( ਉਚਾਰਨ ) (ਜਨਮ 12 ਦਸੰਬਰ 1981) ਇੱਕ ਭਾਰਤੀ ਅੰਤਰ-ਰਾਸ਼ਟਰੀ ਕ੍ਰਿਕਟ ਖਿਡਾਰੀ ਹੈ, ਜੋ ਕਿ ਆਲ-ਰਾਊਂਡਰ ਵਜੋਂ ਖੇਡਦਾ ਹੈ। ਯੁਵਰਾਜ ਇੱਕ ਖੱਬੂ ਬੱਲੇਬਾਜ਼ ਅਤੇ ਖੱਬੂ-ਗੇਂਦਬਾਜ਼ ਹੈ। ਯੁਵਰਾਜ ਸਿੰਘ ਇੱਕ ਪੰਜਾਬੀ ਪਰਿਵਾਰ ਨਾਲ ਸੰਬੰਧ ਰੱਖਦਾ ਹੈ। ਯੂਵੀ ਭਾਰਤ ਦੇ ਸਾਬਕਾ ਕ੍ਰਿਕਟ ਖਿਡਾਰੀ, ਤੇਜ਼ ਗੇਂਦਬਾਜ਼ ਅਤੇ ਪੰਜਾਬੀ ਸਿਨੇਮਾ ਦੇ ਅਦਾਕਾਰ ਯੋਗਰਾਜ ਸਿੰਘ ਦਾ ਪੁੱਤਰ ਹੈ। ਯੁਵਰਾਜ ਸਿੰਘ ਸੰਨ 2000 ਤੋਂ ਭਾਰਤੀ ਕ੍ਰਿਕਟ ਟੀਮ ਦਾ ਮੈਂਬਰ ਹੈ ਅਤੇ ਉਸਨੇ ਆਪਣਾ ਪਹਿਲਾ ਟੈਸਟ ਮੈਚ ਅਕਤੂਬਰ, 2003 ਵਿੱਚ ਖੇਡਿਆ। ਯੂਵੀ 2007-2008 ਦੌਰਾਨ ਇੱਕ ਦਿਨਾ ਮੈਚਾਂ ਵਿੱਚ ਸਾਬਕਾ ਕਪਤਾਨ ਵੀ ਰਿਹਾ। ਯੁਵਰਾਜ ਸਿੰਘ ਨੂੰ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2011 ਵਿੱਚ ਉਸਦੇ ਸ਼ਾਨਦਾਰ ਪ੍ਰਦਰਸ਼ਨ ਲਈ ਮੈਨ ਆਫ ਦ ਟੂਰਨਾਮੈਂਟ ਵੀ ਚੁਣਿਆ ਗਿਆ ਅਤੇ '2007 ਆਈਸੀਸੀ ਵਿਸ਼ਵ ਟਵੰਟੀ-ਟਵੰਟੀ ਕੱਪ' ਵਿੱਚ ਵੀ ਉਸਦਾ ਬਹੁਤ ਅਹਿਮ ਯੋਗਦਾਨ ਸੀ। ਇਸ ਤਰ੍ਹਾਂ ਦੋਵੇਂ ਹੀ ਟੂਰਨਾਮੈਂਟ ਭਾਰਤ ਨੇ ਜਿੱਤੇ ਸਨ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਸਰੋਜਿਨੀ ਨਾਇਡੂ, (ਜਨਮ ਵਕਤ ਸਰੋਜਿਨੀ ਚੱਟੋਪਾਧਿਆਏ / সরোজিনী চট্টোপাধ্যায়) (13 ਫ਼ਰਵਰੀ 1879 - 2 ਮਾਰਚ 1949) ਜਿਸਨੂੰ ਪਿਆਰ ਨਾਲ ਭਾਰਤ ਦੀ ਸਵਰ ਕੋਕਿਲਾ ਵੀ ਕਿਹਾ ਜਾਂਦਾ ਹੈ, ਭਾਰਤ ਦੇ ਆਜ਼ਾਦੀ ਸੰਗਰਾਮ ਦੀ ਵੱਡੀ ਆਗੂ ਅਤੇ ਕਵਿਤਰੀ ਸੀ। ਇਹ ਭਾਰਤ ਦੇ ਸੰਵਿਧਾਨ ਦੇ ਨਿਰਮਾਤਿਆਂ ਵਿੱਚੋਂ ਇੱਕ ਸੀ। ਇਹ 1947 ਤੋਂ 1949 ਤੱਕ ਸੰਯੁਕਤ ਪ੍ਰਾਂਤ ਦੀ ਪਹਿਲੀ ਗਵਰਨਰ ਰਹੀ ਅਤੇ ਇਹ ਪਹਿਲੀ ਭਾਰਤੀ ਔਰਤ ਸੀ ਜੋ ਰਾਜਸਥਾਨ ਦੀ ਗਵਰਨਰ ਬਣੀ।