ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਧਰਤੀ ਤੋਂ ਬਾਹਰ ਅਤੇ ਆਕਾਸ਼ ਵਿਚਕਾਰ ਪੈਂਦੀ ਸੁੰਨੀ ਥਾਂ ਨੂੰ ਪੁਲਾੜ ਜਾਂ ਅੰਤਰਿਕਸ਼ ਕਿਹਾ ਜਾਂਦਾ ਹੈ। ਇਹ ਪੂਰੀ ਤਰ੍ਹਾਂ ਖ਼ਾਲੀ ਜਾਂ ਪਦਾਰਥ-ਰਹਿਤ ਨਹੀਂ ਹੈ ਸਗੋਂ ਅਣੂਆਂ ਦੇ ਘੱਟ ਸੰਘਣੇਪਣ ਵਾਲਾ ਕਾਫ਼ੀ ਡਾਢਾ ਖ਼ਾਲੀਪਣ ਹੈ। ਇਹਨਾਂ ਅਣੂਆਂ ਵਿੱਚ ਹਾਈਡਰੋਜਨ ਅਤੇ ਹੀਲੀਅਮ ਦਾ ਪਲਾਜ਼ਮਾ, ਨਿਊਟਰੀਨੋ ਅਤੇ ਬਿਜਲਈ ਅਤੇ ਚੁੰਬਕੀ ਤਰੰਗਾਂ ਸ਼ਾਮਲ ਹਨ। ਬਿਗ ਬੈਂਗ ਤੋਂ ਆਉਂਦੀਆਂ ਪਿਛੋਕੜੀ ਕਿਰਨਾਂ ਦੁਆਰਾ ਅਧਾਰ-ਰੇਖਾ ਤਾਪਮਾਨ 2.7 ਕੈਲਵਿਨ (K) ਰੱਖਿਆ ਗਿਆ ਹੈ। ਬਹੁਤੀਆਂ ਅਕਾਸ਼-ਗੰਗਾਵਾਂ ਵਿਚਲੇ ਨਿਰੀਖਣਾਂ ਨੇ ਇਹ ਸਾਬਤ ਕੀਤਾ ਹੈ ਕਿ ਦ੍ਰਵਮਾਣ ਦਾ 90% ਹਿੱਸਾ ਕਿਸੇ ਅਣਜਾਣ ਰੂਪ ਵਿੱਚ ਹੈ, ਜਿਹਨੂੰ ਹਨੇਰਾ ਪਦਾਰਥ ਆਖਿਆ ਜਾਂਦਾ ਹੈ ਅਤੇ ਜੋ ਬਾਕੀ ਪਦਾਰਥਾਂ ਨਾਲ਼ ਗੁਰੂਤਾ ਬਲ ਨਾਲ਼ (ਨਾ ਕਿ ਬਿਜਲਈ-ਚੁੰਬਕੀ ਬਲਾਂ ਨਾਲ਼) ਆਪਸੀ ਪ੍ਰਭਾਵ ਪਾਉਂਦਾ ਹੈ।ਰਾਕੇਸ਼ ਸ਼ਰਮਾ ਭਾਰਤ ਦਾ ਪਹਿਲਾ ਅਤੇ ਦੁਨੀਆਂ ਦਾ 138ਵਾਂ ਪੁਲਾੜ ਯਾਤਰੀ ਹੈ ਜੋ 2 ਅਪ੍ਰੈਲ 1984 ਨੂੰ ਪੁਲਾੜ ਵਿੱਚ ਗਿਆ ਸੀ|
ਰਾਕੇਸ਼ ਸ਼ਰਮਾ (ਜਨਮ 13 ਜਨਵਰੀ 1949) ਭਾਰਤ ਦਾ ਪਹਿਲਾ ਅਤੇ ਇੱਕੋ ਇੱਕ, ਅਤੇ ਦੁਨੀਆਂ ਦਾ 138ਵਾਂ ਪੁਲਾੜ ਯਾਤਰੀ ਹੈ। 1984 ਵਿੱਚ ਭਾਰਤੀ ਪੁਲਾੜ ਖੋਜ ਕੇਂਦਰ ਅਤੇ ਸੋਵੀਅਤ ਯੂਨੀਅਨ ਦੇ ਇੰਟਰਕਾਸਮਾਸ ਪ੍ਰੋਗਰਾਮ ਦੀ ਇੱਕ ਮਿਲੀ-ਜੁਲੀ ਪੁਲਾੜ ਮੁਹਿੰਮ ਦੇ ਤਹਿਤ ਰਾਕੇਸ਼ ਅੱਠ ਦਿਨ ਤੱਕ ਪੁਲਾੜ ਵਿੱਚ ਰਹੇ। ਇਹ ਉਸ ਸਮੇਂ ਭਾਰਤੀ ਹਵਾਈ ਫ਼ੌਜ ਦਾ ਸਕੁਐਡਰਨ ਲੀਡਰ ਅਤੇ ਪਾਇਲਟ ਸਨ। 2 ਅਪਰੈਲ 1984 ਨੂੰ ਦੋ ਹੋਰ ਸੋਵੀਅਤ ਪੁਲਾੜਯਾਤਰੀਆਂ ਦੇ ਨਾਲ ਸੋਊਜ ਟੀ - 11 ਵਿੱਚ ਰਾਕੇਸ਼ ਸ਼ਰਮਾ ਨੂੰ ਲਾਂਚ ਕੀਤਾ ਗਿਆ। ਇਸ ਉੜਾਨ ਵਿੱਚ ਅਤੇ ਸਾਲਿਉਤ 7 ਪੁਲਾੜ ਕੇਂਦਰ ਵਿੱਚ ਉਸ ਨੇ ਉੱਤਰੀ ਭਾਰਤ ਦੀ ਫੋਟੋਗਰਾਫੀ ਕੀਤੀ ਅਤੇ ਗੁਰੂਤਾਕਰਸ਼ਣ - ਹੀਨ ਯੋਗ ਅਭਿਆਸ ਕੀਤਾ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2019 ਮੁਤਾਬਿਕ ਇਸ ਵਿਕੀ ’ਤੇ 31,504 ਲੇਖ ਹਨ ਅਤੇ ਇਸ ਦੇ ਕੁੱਲ 28,892 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,81,279 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.13 (c492abd) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਚੁੰਬਕਤਾ ਪਦਾਰਥਕ ਘਟਨਾਵਾਂ ਦਾ ਉਹ ਵਰਗ ਹੈ ਜਿਸ ਵਿੱਚ ਇੱਕ ਚੁੰਬਕ ਵੱਲੋਂ ਹੋਰਨਾਂ ਚੁੰਬਕਾਂ ਉੱਤੇ ਪਾਏ ਜਾਂਦੇ ਬਲ ਸ਼ਾਮਲ ਹਨ। ਇਹਦਾ ਸਰੋਤ ਬਿਜਲੀ ਦੀਆਂ ਧਾਰਾਵਾਂ (ਬਿਜਲਈ ਕਰੰਟ) ਅਤੇ ਮੁਢਲੇ ਕਣਾਂ ਦੇ ਮੂਲ ਚੁੰਬਕੀ ਦਮ ਵਿੱਚ ਹੈ। ਇਹ ਇੱਕ ਚੁੰਬਕੀ ਪ੍ਰਭਾਵ ਖੇਤਰ ਨੂੰ ਜਨਮ ਦਿੰਦੇ ਹਨ ਜੋ ਹੋਰਨਾਂ ਕਰੰਟਾਂ ਅਤੇ ਦਮਾਂ ਉੱਤੇ ਲੱਗਦਾ ਹੈ। ਕਿਸੇ ਚੁੰਬਕੀ ਖੇਤਰ ਦਾ ਅਸਰ ਸਾਰੇ ਹੀ ਪਦਾਰਥਾਂ ਉੱਤੇ ਪੈਂਦਾ ਹੈ। ਸਭ ਤੋਂ ਜ਼ੋਰਦਾਰ ਅਸਰ ਸਥਾਈ ਚੁੰਬਕਾਂ ਉੱਤੇ ਪੈਂਦਾ ਹੈ ਜਿਹਨਾਂ ਦੇ ਚੁੰਬਕੀ ਦਮ ਲੋਹ-ਚੁੰਬਕਤਾ ਕਰ ਕੇ ਅਟੱਲ ਹੁੰਦੇ ਹਨ। ਬਹੁਤੇ ਪਦਾਰਥਾਂ ਦੇ ਚੁੰਬਕੀ ਬਲ ਸਥਾਈ ਨਹੀਂ ਹੁੰਦੇ। ਕੁਝ ਪਦਾਰਥ ਚੁੰਬਕੀ ਖੇਤਰ ਵੱਲ ਖਿੱਚੇ ਜਾਂਦੇ ਹਨ (ਪਾਰ-ਚੁੰਬਕਤਾ); ਕਈ ਹੋਰ ਚੁੰਬਕੀ ਖੇਤਰ ਤੋਂ ਪਰ੍ਹਾਂ ਭੱਜਦੇ ਹਨ (ਆਰਪਾਰ-ਚੁੰਬਕਤਾ); ਕਈਆਂ ਦਾ ਲਗਾਏ ਹੋਏ ਚੁੰਬਕੀ ਖੇਤਰ ਨਾਲ਼ ਬਹੁਤ ਗੁੰਝਲਦਾਰ ਨਾਤਾ ਹੁੰਦਾ ਹੈ (ਘੁੰਮਦੇ ਕੱਚ ਦਾ ਵਤੀਰਾ ਅਤੇ ਉਲਟ-ਚੁੰਬਕਤਾ)। ਜਿਹਨਾਂ ਪਦਾਰਥਾਂ ਉੱਤੇ ਚੁੰਬਕੀ ਖੇਤਰਾਂ ਦਾ ਅਸਰ ਨਾ-ਮਾਤਰ ਹੀ ਹੁੰਦਾ ਹੈ ਉਹਨਾਂ ਨੂੰ ਗ਼ੈਰ-ਚੁੰਬਕੀ ਪਦਾਰਥ ਆਖਿਆ ਜਾਂਦਾ ਹੈ। ਇਹਨਾਂ ਵਿੱਚ ਤਾਂਬਾ, ਐਲਮੀਨੀਅਮ, ਗੈਸਾਂ ਅਤੇ ਪਲਾਸਟਿਕ ਸ਼ਾਮਲ ਹਨ। ਸ਼ੁੱਧ ਆਕਸੀਜਨ ਠੰਡਾ ਕਰ ਕੇ ਤਰਲ ਰੂਪ ਵਿੱਚ ਲਿਜਾਣ ਉੱਤੇ ਚੁੰਬਕੀ ਗੁਣ ਵਿਖਾਉਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,504 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
300: ਰਾਈਜ਼ ਆਫ਼ ਐਨ ਐਮਪਾਇਰ 2014 ਦੀ ਇੱਕ ਅਮਰੀਕੀ ਕਲਪਿਤ ਜੰਗੀ ਫ਼ਿਲਮ ਹੈ ਜਿਸਦੇ ਨਿਰਦੇਸ਼ਕ ਨੋਅਮ ਮਰੋ ਹਨ। ਇਹ ਆਰਮੀਜ਼ੀਅਮ ਅਤੇ ਸਲਾਮਿਸ ਦੀਆਂ ਘਟਨਾਵਾਂ ਨੂੰ ਲੈ ਕੇ 2007 ਦੀ ਫ਼ਿਲਮ 300 ਦੀ ਕਹਾਣੀ ਨੂੰ ਅੱਗੇ ਤੋਰਦੀ ਹੈ। ਇਹ ਫ਼੍ਰੈਕ ਮਿਲਰ ਦੇ ਗ੍ਰਾਫ਼ਿਕ ਨਾਵਲ ਜ਼ਰਕਸੀਜ਼ ਤੇ ਅਧਾਰਤ ਹੈ ਜੋ ਅਜੇ ਤੱਕ ਛਪਿਆ ਨਹੀਂ। ਜ਼ੈਕ ਸਨਾਇਡਰ ਨੇ ਇਸ ਫ਼ਿਲਮ ਦੇ ਨਿਰਦੇਸ਼ਕ, ਸਹਿ-ਲੇਖਕ ਅਤੇ ਪ੍ਰੋਡਿਊਸਰ ਵਜੋਂ ਕੰਮ ਕੀਤਾ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਨੀਲ ਆਰਮਸਟਰਾਂਗ (5 ਅਗਸਤ 1930 - 25 ਅਗਸਤ 2012) ਇੱਕ ਅਮਰੀਕੀ ਐਸਟਰੋਨਾਟ ਸੀ, ਜਿਸ ਨੂੰ ਚੰਦ ਤੇ ਕਦਮ ਰੱਖਣ ਵਾਲੇ ਪਹਿਲੇ ਇਨਸਾਨ ਹੋਣ ਦਾ ਸ਼ਰਫ਼ ਹਾਸਲ ਹੋਇਆ। ਉਹ ਇੱਕ ਏਰੋਸਪੇਸ ਇੰਜਨੀਅਰ, ਅਮਰੀਕੀ ਨੇਵੀ ਦੇ ਪਾਇਲਟ, ਤਜਰਬਾਤੀ ਪਾਇਲਟ ਅਤੇ ਅਧਿਆਪਕ ਵੀ ਸੀ। ਉਹ ਅਮਰੀਕੀ ਨੇਵੀ ਵਿੱਚ ਅਫ਼ਸਰ ਸੀ ਅਤੇ ਉਸ ਨੇ ਕੋਰੀਆ ਜੰਗ ਵਿੱਚ ਵੀ ਹਿੱਸਾ ਲਿਆ। ਜੰਗ ਦੇ ਬਾਦ ਉਸਨੇ ਏਰੋਨੌਟਿਕਸ ਦੀ ਨੈਸ਼ਨਲ ਸਲਾਹਕਾਰ ਕਮੇਟੀ (National Advisory Committee for Aeronautics) ਵਿੱਚ ਤਜਰਬਾਤੀ ਪਾਇਲਟ ਵਜੋਂ ਕੰਮ ਕੀਤਾ ਜਿੱਥੇ ਇੰਤਹਾਈ ਤੇਜ਼ ਰਫ਼ਤਾਰ ਪਰਵਾਜ਼ਾਂ ਦੇ ਤਜਰਬੇ ਕੀਤੇ ਜਾਂਦੇ ਸਨ।
ਜਪਾਨ (ਜਪਾਨੀ: 日本, ਨੀਪੋਨ ਜਾ ਨੀਹੋਨ) ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਟਾਪੂ ਦੇਸ਼ ਹੈ ਜੌ ਕਿ ਪ੍ਰਸ਼ਾਤ ਮਾਹਾਂਸਾਗਰ ਵਿੱਚ ਸਥਿਤ ਹੈ। ਇਹ ਚੀਨ, ਕੋਰੀਆ ਅਤੇ ਰੂਸ ਦੇ ਪੂਰਬੀ ਪਾਸੇ ਹੈ। ਜਪਾਨ ਦੇ ਜਪਾਨੀ ਨਾਮ ਨੀਹੋਨ ਦਾ ਮਤਲਬ ਹੈ ਸੂਰਜ ਦਾ ਸਰੋਤ, ਇਸ ਲਈ ਇਸਨੂੰ ਚੜ੍ਹਦੇ ਸੂਰਜ ਦਾ ਦੇਸ਼ ਵੀ ਕਿਹਾ ਜਾਂਦਾ ਹੈ। ਜਪਾਨ 6852 ਟਾਪੂਆਂ ਦਾ ਇੱਕ ਸਮੂਹ ਹੈ। ਹੋਨਸ਼ੂ, ਹੋਕਾਇਡੋ, ਕਿਉਸ਼ੂ ਅਤੇ ਸ਼ੀਕੋਕੂ ਇਸਦੇ ਸਭ ਤੋ ਵਡੇ 4 ਟਾਪੂ ਹਨ ਜੋ ਇਸਦੇ ਥਲ ਭਾਗ ਦਾ 97% ਹਿੱਸਾ ਹਨ। ਇਸ ਦੀ ਆਬਾਦੀ 12 ਕਰੋੜ 80 ਲੱਖ ਹੈ। ਟੋਕੀਓ ਜਪਾਨ ਦੀ ਰਾਜਧਾਨੀ ਹੈ। ਜਪਾਨ ਜੰਨਸੰਖਿਆ ਦੇ ਹਿਸਾਬ ਨਾਲ਼ ਦੁਨੀਆ ਦਾ ਦਸਵਾਂ ਅਤੇ ਜੀ.ਡੀ.ਪੀ ਦੇ ਲਿਹਾਜ਼ ਨਾਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਚੰਦਰਮਾ ਧਰਤੀ ਦਾ ਇਕੋ ਇੱਕ ਕੁਦਰਤੀ ਉਪਗ੍ਰਹਿ ਹੈ। ਇਹ ਧਰਤੀ ਤੋਂ 384,403 ਕਿਲੋਮੀਟਰ ਦੂਰ ਹੈ। ਇਹ ਦੂਰੀ ਧਰਤੀ ਕਿ ਪ੍ਰਕਾਸ਼ ਮੰਡਲ ਦੇ ੩੦ ਗੁਣਾ ਹੈ। ਚੰਦਰਮਾ ਨੂੰ ਧਰਤੀ ਦਾ ਇੱਕ ਚੱਕਰ ਲਗਾਉਣ ਲਈ 27.3 ਦਿਨ ਲੱਗਦੇ ਹਨ। ਦਿਨ ਨੂੰ ਚੰਦ ਦਾ ਤਾਪਮਾਨ 107 °C, ਅਤੇ ਰਾਤ ਨੂੰ -153 °C ਹੂੰਦਾ ਹੈ। ਚੰਦਰਮਾ ਉੱਤੇ ਗੁਰੁਤਵਾਕਰਸ਼ਣ ਧਰਤੀ ਵਲੋਂ ੧ / ੬ ਹੈ। ਧਰਤੀ-ਚੰਦਰਮਾ-ਸੂਰਜ ਜਿਆਮਿਤੀ ਦੇ ਕਾਰਨ ਚੰਦਰਮਾ ਦੀ ਸਥਿਤੀ ਹਰ ੨੯.੫ ਦਿਨਾਂ ਵਿੱਚ ਬਦਲਦੀ ਹੈ।
ਸ਼ੀਲਾ ਦੀਕਸ਼ਤ (ਜਨਮ ਸ਼ੀਲਾ ਕਪੂਰ) ਭਾਰਤ ਦੇ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਰਾਜ ਦੀ ਮੁੱਖ ਮੰਤਰੀ ਸੀ। ਉਨ੍ਹਾਂ ਨੂੰ 17 ਦਸੰਬਰ 2008 ਵਿੱਚ ਲਗਾਤਾਰ ਤੀਜੀ ਵਾਰ ਦਿੱਲੀ ਵਿਧਾਨ ਸਭਾ ਲਈ ਚੁਣਿਆ ਗਿਆ ਸੀ। ਇਹ ਦਿੱਲੀ ਦੀ ਦੂਜੀ ਇਸਤਰੀ ਮੁੱਖ ਮੰਤਰੀ ਸਨ। ਇਨ੍ਹਾਂ ਦਾ ਹਲਕਾ ਨਵੀਂ ਦਿੱਲੀ ਹੈ। ਨਵੀਂ ਹੱਦਬੰਦੀ ਤੋਂ ਪਹਿਲਾਂ ਇਨ੍ਹਾਂ ਦਾ ਹਲਕਾ ਗੋਲ ਮਾਰਕੀਟ ਸੀ ਜੋ ਹੁਣ ਖ਼ਤਮ ਕਰ ਦਿੱਤਾ ਗਿਆ ਹੈ। 2008 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਿੱਚ ਕਾਂਗਰਸ ਨੇ 70 ਵਿੱਚੋਂ 43 ਸੀਟਾਂ ਜਿੱਤੀਆਂ ਸਨ। ਉਹ 1998 ਤੋਂ 2013 ਤੱਕ ਲਗਾਤਾਰ ਤਿੰਨ ਵਾਰ ਦਿੱਲੀ ਰਾਜ ਦੀ ਮੁੱਖ ਮੰਤਰੀ ਰਹੀ। ਪਰ ਦਸੰਬਰ 2013 ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਲਾ ਦੀਕਸ਼ਿਤ ਦੀ ਅਗਵਾਈ ਵਿੱਚ ਕਾਂਗਰਸ ਬੁਰੀ ਤਰ੍ਹਾਂ ਹਾਰ ਗਈ। ਇਥੋਂ ਤੱਕ ਕਿ ਉਹ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਘੱਗਰ ਹਕਰਾ ਨਦੀ (ਦਰਿਆ) ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੌਸਮ (monsoon) ਵਿੱਚ ਹੀ ਵਗਦੀ ਹੈ। ਇਹ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਹੈ। ਇਸ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ। ਇਸਨੂੰ ਹਰਿਆਣਾ ਦੇ ਓਟੂ ਵੀਅਰ (ਬੰਨ੍ਹ) ਤੋਂ ਪਹਿਲਾਂ ਘੱਗਰ ਨਦੀ ਦੇ ਨਾਮ ਨਾਲ ਅਤੇ ਉਸਦੇ ਅੱਗੇ ਹਕਰਾ ਨਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕੁੱਝ ਵਿਦਵਾਨਾਂ ਦੇ ਹਿਸਾਬ ਨਾਲ ਇਹ ਪ੍ਰਾਚੀਨਕਾਲ ਵਿੱਚ ਵਗਣ ਵਾਲੀ ਮਹਾਨ ਸਰਸਵਤੀ ਨਦੀ ਹੀ ਦਾ ਬਚਿਆ ਹੋਇਆ ਰੂਪ ਹੈ ਹਾਲਾਂਕਿ ਇਸ ਬਾਰੇ ਮੱਤਭੇਦ ਹੈ ਅਤੇ ਹੋਰ ਵਿਦਵਾਨਾਂ ਦੇ ਅਨੁਸਾਰ ਰਿਗਵੇਦ ਵਿੱਚ ਕੁੱਝ ਸਥਾਨਾਂ ਉੱਤੇ ਜਿਸ ਸਰਸਵਤੀ ਨਦੀ ਦਾ ਜਿਕਰ ਹੈ ਉਹ ਇਹ ਨਦੀ ਨਹੀਂ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸਮਾਜਿਕ ਵਿਗਿਆਨ ਅਕਾਦਮਿਕ ਤਾੜਨਾ, ਸਮਾਜ ਅਤੇ ਇੱਕ ਸਮਾਜ ਦੇ ਅੰਦਰ ਵਿਅਕਤੀ ਦਾ ਆਪਸ ਵਿੱਚ ਰਿਸ਼ਤੇ ਨਾਲ ਸਬੰਧਤ ਦੀ ਇੱਕ ਪ੍ਰਮੁੱਖ ਸ਼੍ਰੇਣੀ ਹੈ. ਇਹ ਬਦਲੇ ਵਿੱਚ ਬਹੁਤ ਸਾਰੇ ਸ਼ਾਖਾ ਹੈ, ਜਿਸ ਦੇ ਹਰ ਇੱਕ "ਸਮਾਜਿਕ ਵਿਗਿਆਨ" ਮੰਨਿਆ ਗਿਆ ਹੈ. ਸੋਸ਼ਲ ਸਾਇੰਸਜ਼ ਅਕਸਰ ਮਾਨਵ ਸ਼ਾਸਤਰ, ਅਰਥਸ਼ਾਸਤਰ, ਆਬਾਦੀ, ਮਨੁੱਖੀ ਭੂਗੋਲ, ਸਿਆਸੀ ਵਿਗਿਆਨ, ਮਨੋਵਿਗਿਆਨ, ਅਤੇ ਹੋਰ ਬਹੁਤ ਸਾਰੇ ਖੇਤਰ ਨੂੰ ਇਸ ਦੇ ਨਾਲ ਸ਼ਾਮਲ ਹਨ.
ਦੱਖਣ ਕੋਰੀਆ (ਕੋਰੀਆਈ: 대한민국 (ਹਾਂਗੁਲ), 大韩民国 (ਹਾਞਜਾ)), ਪੂਰਬੀ ਏਸ਼ੀਆ ਵਿੱਚ ਸਥਿਤ ਇੱਕ ਦੇਸ਼ ਹੈ ਜੋ ਕੋਰੀਆਈ ਪ੍ਰਾਯਦੀਪ ਦੇ ਦੱਖਣ ਅਰਧਭਾਗ ਨੂੰ ਘੇਰੇ ਹੋਏ ਹੈ। ਸ਼ਾਂਤ ਸਵੇਰੇ ਦੀ ਭੂਮੀ ਦੇ ਰੂਪ ਵਿੱਚ ਮਸ਼ਹੂਰ ਇਸ ਦੇਸ਼ ਦੇ ਪੱਛਮ ਵਿੱਚ ਚੀਨ, ਪੂਰਬ ਵਿੱਚ ਜਾਪਾਨ ਅਤੇ ਉੱਤਰ ਵਿੱਚ ਉੱਤਰੀ ਕੋਰੀਆ ਸਥਿਤ ਹੈ। ਦੇਸ਼ ਦੀ ਰਾਜਧਾਨੀ ਸਿਓਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਨਗਰੀ ਖੇਤਰ ਅਤੇ ਇੱਕ ਪ੍ਰਮੁੱਖ ਸੰਸਾਰਿਕ ਨਗਰ ਹੈ। ਇੱਥੋਂ ਦੀ ਆਧਿਕਾਰਕ ਭਾਸ਼ਾ ਕੋਰੀਆਈ ਹੈ ਜੋ ਹੰਗੁਲ ਅਤੇ ਹਞਜਾ ਦੋਨ੍ਹੋਂ ਲਿਪੀਆਂ ਵਿੱਚ ਲਿਖੀ ਜਾਂਦੀ ਹੈ। ਰਾਸ਼ਟਰੀ ਮੁਦਰਾ ਵਾਨ ਹੈ।
ਇੱਕ ਰਾਸ਼ਟਰੀ ਓਲੰਪਿਕ ਕਮੇਟੀ (ਐਨ.ਓ.ਸੀ.) ਵਿਸ਼ਵ ਭਰ ਦੇ ਓਲੰਪਿਕ ਅੰਦੋਲਨ ਦਾ ਇੱਕ ਕੌਮੀ ਸੰਘਟਕ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਨਿਯਮਾਂ ਦੇ ਅਧੀਨ, ਐਨ.ਓ.ਸੀ. ਓਲੰਪਿਕ ਖੇਡਾਂ ਵਿੱਚ ਆਪਣੇ ਲੋਕਾਂ ਦੀ ਭਾਗੀਦਾਰੀ ਦੇ ਆਯੋਜਨ ਲਈ ਜ਼ਿੰਮੇਵਾਰ ਹਨ। ਉਹ ਭਵਿੱਖ ਦੇ ਓਲੰਪਿਕ ਖੇਡਾਂ ਲਈ ਉਮੀਦਵਾਰਾਂ ਦੇ ਰੂਪ ਵਿੱਚ ਆਪਣੇ ਆਪ ਦੇ ਖੇਤਰਾਂ ਵਿੱਚ ਸ਼ਹਿਰਾਂ ਨੂੰ ਨਾਮਜ਼ਦ ਕਰ ਸਕਦੇ ਹਨ। ਐਨ.ਓ.ਸੀ.
ਪੈੱਨਸਿਲਵੇਨੀਆ (/ˌpɛnsɨlˈveɪnjə/), ਅਧਿਕਾਰਕ ਤੌਰ ਉੱਤੇ ਪੈੱਨਸਿਲਵੇਨੀਆ ਦਾ ਰਾਸ਼ਟਰਮੰਡਲ, ਸੰਯੁਕਤ ਰਾਜ ਦੇ ਉੱਤਰ-ਪੂਰਬੀ, ਮੱਧ-ਅੰਧ ਅਤੇ ਮਹਾਨ ਝੀਲਾਂ ਖੇਤਰਾਂ ਵਿੱਚ ਸਥਿੱਤ ਇੱਕ ਰਾਜ ਹੈ। ਇਸ ਦੀਆਂ ਹੱਦਾਂ ਦੱਖਣ-ਪੂਰਬ ਵੱਲ ਡੈਲਾਵੇਅਰ, ਦੱਖਣ ਵੱਲ ਮੈਰੀਲੈਂਡ, ਦੱਖਣ-ਪੱਛਮ ਵੱਲ ਪੱਛਮੀ ਵਰਜਿਨੀਆ, ਪੱਛਮ ਵੱਲ ਓਹਾਇਓ, ਉੱਤਰ-ਪੱਛਮ ਵੱਲ ਈਰੀ ਝੀਲ ਅਤੇ ਓਂਟਾਰੀਓ, ਕੈਨੇਡਾ, ਉੱਤਰ ਵੱਲ ਨਿਊ ਯਾਰਕ ਅਤੇ ਪੂਰਬ ਵੱਲ ਨਿਊ ਜਰਸੀ ਨਾਲ਼ ਲੱਗਦੀਆਂ ਹਨ। ਇਸ ਦੇ ਮੱਧ ਵਿੱਚੋਂ ਐਪਲੇਸ਼ਨ ਪਹਾੜ ਗੁਜ਼ਰਦੇ ਹਨ।
ਅਦਾਕਾਰ (ਇ ਲਿੰ: ਅਦਾਕਾਰਾ, ਅੰਗਰੇਜ਼ੀ: actor- ਐਕਟਰ, ਕਈ ਵਾਰ ਇਸਤਰੀ ਲਿੰਗ ਐਕਟਰੈਸ) ਲਈ ਅਭਿਨੇਤਾ (ਇ ਲਿੰ: ਅਭਿਨੇਤਰੀ) ਸ਼ਬਦ ਦੀ ਵੀ ਵਰਤੋਂ ਕੀਤੀ ਜਾਂਦੀ ਹੈ। ਅਦਾਕਾਰ ਲਈ ਪ੍ਰਾਚੀਨ ਯੂਨਾਨੀ ਲਫ਼ਜ਼ ὑποκριτής " Hypokrites " ਦਾ ਮਤਲਬ ਇੱਕ ਐਸਾ ਸ਼ਖ਼ਸ ਹੈ ਜੋ ਵਜ਼ਾਹਤ ਜਾਂ ਤਰਜਮਾਨੀ ਕਰਦਾ ਹੈ। ਯਾਨੀ ਉਹ ਪੇਸ਼ਕਾਰ ਜੋ ਕਿਸੇ ਡਰਾਮੇ ਜਾਂ ਹਾਸਰਸੀ ਪ੍ਰੋਡਕਸ਼ਨ ਵਿੱਚ ਅਭਿਨੈ ਕਰਦਾ ਹੈ ਅਤੇ ਇਸ ਗੁਣ ਸਦਕਾ ਫ਼ਿਲਮ, ਟੈਲੀਵਿਜ਼ਨ ਜਾਂ ਰੇਡਿਉ ਪ੍ਰੋਗਰਾਮਿੰਗ ਵਿੱਚ ਕੰਮ ਕਰਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਮਨੁੱਖ ਦੁੱਧ ਚੁੰਘਾਉਣ ਵਾਲੇ ਜਾਨਵਰਾਂ ਦੀ ਇੱਕ ਉਪਜਾਤੀ ਹੈ। ਇਹਨਾਂ ਦਾ ਆਰੰਭ ਅਫ਼ਰੀਕਾ ਵਿੱਚ ਹੋਇਆ। ਲਗਪਗ ਦੋ ਲੱਖ ਸਾਲ ਪਹਿਲਾਂ ਇਸ ਪ੍ਰਾਣੀ ਨੇ ਅਨਾਟਮੀ ਪੱਖੋਂ ਆਧੁਨਿਕਤਾ ਧਾਰਨ ਕਰ ਲਈ ਸੀ ਅਤੇ ਲਗਪਗ ਪੰਜਾਹ ਹਜ਼ਾਰ ਸਾਲ ਪਹਿਲਾਂ ਵਰਤੋਂ ਵਿਹਾਰ ਦੀ ਪੂਰੀ ਅੱਡਰਤਾ ਪ੍ਰਤੱਖ ਹੋ ਗਈ ਸੀ। ਇੱਕ ਬਾਂਦਰਹਾਰ ਬਣਮਾਣਸ ਏਪ ਇਸ ਦਾ ਸਭ ਤੋਂ ਨੇੜਲਾ ਸੰਬੰਧੀ ਹੈ। ਬਾਂਦਰ ਤੋਂ ਮਨੁੱਖ ਤੱਕ ਤਬਦੀਲੀ ਵਿੱਚ ਕਿਰਤ ਵਲੋਂ ਪਾਇਆ ਹਿੱਸਾ-ਫ਼.ਏਂਗਲਜ਼ "ਧਰਤੀ-ਵਿਗਿਆਨੀਆਂ ਦੁਆਰਾ ਤ੍ਰੇਤਾ ਕਹੇ ਜਾਣ ਵਾਲੇ ਯੁਗ....
ਗਰਮੀਆਂ ਦੀਆਂ ਓਲੰਪਿਕ ਖੇਡਾਂ (ਇੰਗਲਿਸ਼: Summer Olympic Games) ਜਾਂ ਓਲੰਪਿਅਡ ਦੀਆਂ ਖੇਡਾਂ, ਪਹਿਲੀ ਵਾਰ 1896 ਵਿਚ ਹੋਈਆਂ, ਇਹ ਇਕ ਅੰਤਰਰਾਸ਼ਟਰੀ ਬਹੁ-ਖੇਲ ਘਟਨਾ ਹੈ ਜੋ ਹਰ ਚਾਰ ਸਾਲਾਂ ਬਾਅਦ ਕਿਸੇ ਵੱਖਰੇ ਸ਼ਹਿਰ ਦੁਆਰਾ ਆਯੋਜਿਤ ਕੀਤੀ ਜਾਂਦੀ ਹੈ। ਸਭ ਤੋਂ ਤਾਜ਼ਾ ਓਲੰਪਿਕਸ ਰਿਓ ਡੀ ਜਨੇਰੀਓ, ਬ੍ਰਾਜ਼ੀਲ ਵਿੱਚ ਆਯੋਜਿਤ ਕੀਤੇ ਗਏ ਸਨ ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਗੇਮਜ਼ ਦਾ ਆਯੋਜਨ ਕਰਦੀ ਹੈ ਅਤੇ ਹੋਸਟ ਸਿਟੀ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਦੀ ਹੈ। ਹਰੇਕ ਓਲੰਪਿਕ ਸਮਾਰੋਹ ਵਿਚ, ਪਹਿਲੀ ਥਾਂ ਲਈ ਸੋਨ ਤਮਗਾ ਜਿੱਤਿਆ ਜਾਂਦਾ ਹੈ, ਸਿਲਵਰ ਮੈਡਲ ਦੂਜੇ ਸਥਾਨ ਲਈ ਦਿੱਤੇ ਜਾਂਦੇ ਹਨ, ਅਤੇ ਕਾਂਸੇ ਦੇ ਤਮਗੇ ਤੀਜੇ ਸਥਾਨ ਲਈ ਦਿੱਤੇ ਜਾਂਦੇ ਹਨ; ਇਹ ਪਰੰਪਰਾ 1904 ਵਿੱਚ ਸ਼ੁਰੂ ਹੋਈ। ਗਰਮੀ ਦੀਆਂ ਓਲੰਪਿਕ ਖੇਡਾਂ ਕਾਰਨ ਹੀ ਸਰਦੀਆਂ ਦੀਆਂ ਓਲੰਪਿਕ ਖੇਡਾਂ ਦਾ ਵੀ ਨਿਰਮਾਣ ਕੀਤਾ ਗਿਆ ਸੀ।ਫ਼ਰਾਂਸੀਸੀ: Jeux olympiques d'été
ਇਵਾ ਗਾਇਲੇ ਗ੍ਰੀਨ (ਫ਼ਰਾਂਸੀਸੀ: [ɡʁin]; ਸਵੀਡਨੀ: [ˈɡɾeːn]; born 6 July 1980)ਇੱਕ ਫ੍ਰਾਸੀਸੀ ਫਿਲਮੀ ਅਦਾਕਾਰਾ ਅਤੇ ਮਾਡਲ ਹੈ। ਦੀ ਡ੍ਰੀਮ ਫਿਲਮ ਨਾਲ ਉਸਨੇ ਅਦਾਕਾਰੀ ਦੀ ਦੁਨੀਆਂ ਵਿੱਚ ਆਪਣਾ ਪਹਿਲਾ ਕਦਮ ਰੱਖਿਆ ਅਤੇ ਫਿਲਮ ਵਿੱਚ ਭੱਦੇ ਦ੍ਰਿਸ਼ਾਂ ਨਾਲ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿੰਗਡਮ ਆਫ ਹੇਵਨ ਅਤੇ ਕਸੀਨੋ ਰੋਆਲ ਨਾਲ ਉਸਨੂੰ ਸਫਲਤਾ ਮਿਲੀ ਅਤੇ ਉਸਨੂੰ ਬਾਫ਼ਤਾ ਪੁਰਸਕਾਰ ਵੀ ਦਿੱਤਾ ਗਿਆ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।