ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪਸ਼ੂ ਪਾਲਣ (ਅੰਗਰੇਜ਼ੀ: Animal husbandry) ਮੀਟ, ਫਾਈਬਰ, ਦੁੱਧ, ਅੰਡੇ ਜਾਂ ਹੋਰ ਉਤਪਾਦਾਂ ਲਈ ਪਾਲੇ ਜਾ ਰਹੇ ਜਾਨਵਰਾਂ ਨਾਲ ਸੰਬੰਧਿਤ ਖੇਤੀਬਾੜੀ ਦੀ ਸ਼ਾਖਾ ਹੈ। ਇਸ ਵਿਚ ਪਸ਼ੂਆਂ ਦੀ ਰੋਜ਼ਾਨਾ ਦੀ ਦੇਖਭਾਲ, ਚੋਣਵੇਂ ਪ੍ਰਜਨਨ ਅਤੇ ਉਹਨਾਂ ਦੀ ਗਿਣਤੀ ਵਿੱਚ ਵਾਧਾ ਸ਼ਾਮਲ ਹੈ। ਪਸ਼ੂ ਪਾਲਣ, ਮਨੁੱਖਾਂ ਦੁਆਰਾ ਪਸ਼ੂਆਂ ਦਾ ਪ੍ਰਬੰਧਨ ਅਤੇ ਉਹਨਾਂ ਦੀ ਦੇਖਭਾਲ ਹੈ, ਜਿਸ ਵਿੱਚ ਉਹਨਾਂ ਦੇ ਜਮਾਂਦਰੂ ਗੁਣਾਂ ਅਤੇ ਵਿਵਹਾਰ (ਜਿਨਾਂ ਨੂੰ ਮਨੁੱਖਾਂ ਲਈ ਲਾਭਦਾਇਕ ਮੰਨਿਆ ਜਾਂਦਾ ਹੈ), ਨੂੰ ਅੱਗੇ ਵਧਾਇਆ ਜਾਂਦਾ ਹੈ। ਪਸ਼ੂਆਂ ਦਾ ਇੱਕ ਲੰਬਾ ਇਤਿਹਾਸ ਹੈ, ਨਵਓਲੀਥਿਕ ਕ੍ਰਾਂਤੀ ਦੇ ਨਾਲ ਸ਼ੁਰੂ ਹੋਇਆ 13 ਵੀਂ ਸਦੀ ਦੇ ਲਗਭਗ 13,000 ਬੀ.ਸੀ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2019 ਮੁਤਾਬਿਕ ਇਸ ਵਿਕੀ ’ਤੇ 31,508 ਲੇਖ ਹਨ ਅਤੇ ਇਸ ਦੇ ਕੁੱਲ 28,928 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,81,614 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.14 (f85ea77) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਉਕਾਬ (ਅੰਗਰੇਜ਼ੀ:Eagle) ਸ਼ਿਕਾਰ ਕਰਨ ਵਾਲੇ ਵੱਡੇ ਆਕਾਰ ਦੇ ਪੰਛੀ ਹਨ। ਇਹ ਪੰਛੀ ਉਚਾਈ ਤੋਂ ਧਰਤੀ ਨੂੰ ਆਪਣੀ ਤੇਜ ਨਿਗਾਹ ਨਾਲ ਦੇਖਦੇ ਹਨ। ਅਤੇ ਉਥੋਂ ਹੀ ਇਹ ਧਰਤੀ ਉੱਤੇ ਵਿਚਰ ਰਹੇ ਆਪਣੇ ਸ਼ਿਕਾਰ ਨੂੰ ਨਿਸ਼ਾਨਾ ਮਿਥ ਲੈਂਦੇ ਹਨ। ਇਸਦੀਆਂ ਸੱਠ ਤੋਂ ਜਿਆਦਾ ਪ੍ਰਜਾਤੀਆਂ ਵਿੱਚੋਂ ਬਹੁਤੀਆਂ ਯੂਰੇਸ਼ੀਆ ਅਤੇ ਅਫਰੀਕਾ ਵਿੱਚ ਮਿਲਦੀਆਂ ਹਨ। ਇਸ ਖੇਤਰ ਤੋਂ ਬਾਹਰ ਸਿਰਫ ਕੁਝ ਕੁ ਪ੍ਰਜਾਤੀਆਂ ਮਿਲੀਆਂ ਹਨ- ਅਮਰੀਕਾ ਅਤੇ ਕਨੇਡਾ ਵਿੱਚ ਬਾਲਡ ਈਗਲ ਅਤੇ ਗੋਲਡਨ ਈਗਲ ਅਤੇ ਨੌਂ ਪ੍ਰਜਾਤੀਆਂ ਕੇਂਦਰੀ ਅਮਰੀਕਾ ਅਤੇ ਦੱਖਣੀ ਅਮਰੀਕਾ ਵਿੱਚ ਅਤੇ ਤਿੰਨ ਆਸਟ੍ਰੇਲੀਆ ਵਿੱਚ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮੁਦਰਾ (English:Curruncy) ਦਾ ਸਧਾਰਨ ਸ਼ਬਦਾਂ ਵਿੱਚ ਅਰਥ ਹੈ ਰੁਪਈਆ- ਪੈਸਾ ਜੋ ਵਸਤਾਂ ਜਾਂ ਸੇਵਾਵਾਂ ਦੀ ਖਰੀਦ ਜਾਂ ਹੋਰ ਵਪਾਰਕ ਕਾਰਜਾਂ ਲਈ ਵਟਾਂਦਰੇ ਦੇ ਮਾਧਿਅਮ ਵਜੋਂ ਵਰਤੋਂ ਵਿੱਚ ਆਉਂਦੀ ਹੈ। ਇਸ ਦੀ ਸਭ ਤੋਂ ਸਹੀ ਮਿਸਾਲ ਬੈਂਕ ਨੋਟ ਅਤੇ ਸਿੱਕੇ ਹਨ।"ਮੁਦਰਾ" ਦੀ ਹੋਰ ਸਧਾਰਨ ਪਰਿਭਾਸ਼ਾ ਇਹ ਹੈ ਕਿ ਇਹ ਕਿਸੇ ਦੇਸ ਦਾ ਪੈਸੇ ਨਾਲ ਸਬੰਧਤ ਪ੍ਰਬੰਧ (ਮੁਦਰਕ ਇਕਾਈਆਂ) ਹੁੰਦਾ ਹੈ। ਇਸ ਪਰਿਭਾਸ਼ਾ ਅਨੁਸਾਰ, ਬ੍ਰਿਟਿਸ਼ "ਪੌਂਡ", ਅਮਰੀਕੀ "ਡਾਲਰ",ਅਤੇ ਯੂਰਪੀਅਨ "ਯੂਰੋ" ਆਦਿ ਸਭ ਮੁਦਰਾਵਾਂ ਦੀਆਂ ਮਿਸਾਲਾਂ ਹਨ। ਇਹ ਸਾਰੀਆਂ ਮੁਦਰਾਵਾਂ ਦਾਮ (value) ਦਾ ਜ਼ਖ਼ੀਰਾ ਹੁੰਦੀਆਂ ਹਨ ਜੋ ਵੱਖ ਵੱਖ ਦੇਸ ਆਪਸ ਵਿੱਚ ਵਿਦੇਸ਼ੀ ਵਪਾਰ ਕਰਨ ਲਈ ਵਿਦੇਸ਼ੀ ਵਟਾਂਦਰਾ ਮੰਡੀ ਵਿੱਚ ਵਪਾਰ ਲਈ ਵਰਤਦੇ ਹਨ ਜਿਥੇ ਵੱਖ ਵੱਖ ਮੁਦਰਵਾਂ ਦੀ ਤੁਲਨਾਤਮਕ ਕੀਮਤ ਨਿਰਧਾਰਤ ਹੁੰਦੀ ਹੈ। ਇਸ ਲਿਹਾਜ ਨਾਲ ਮੁਦਰਾਵਾਂ ਸੰਬੰਧਤ ਦੇਸਾਂ ਦੀਆਂ ਸਰਕਾਰਾਂ ਵਲੋਂ ਪਰਿਭਾਸ਼ਤ ਕੀਤੀਆਂ ਜਾਂਦੀਆਂ ਹਨ ਅਤੇ ਇਹ ਨਿਰਧਾਰਤ ਹਦਾਂ ਦੀਆਂ ਸੀਮਾਵਾਂ ਅਨੁਸਾਰ ਪ੍ਰਵਾਨ ਹੁੰਦੀਆਂ ਹਨ। ਭਾਰਤ ਦੀ ਮੁਦਰਾ ਦੀ ਮਿਸਾਲ ਇਸ ਦਾ ਰੁਪਿਆ ਅਤੇ ਪੇਸਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,507 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼ਿਵਨਾਥ ਸਿੰਘ (11 ਜੁਲਾਈ 1946 - 6 ਜੂਨ 2003) ਬਿਹਾਰ ਦਾ ਜੰਮਪਲ, ਭਾਰਤੀ ਫ਼ੌਜ ਦਾ ਏਸ਼ੀਆ ਚੈਂਪੀਅਨ ਲੰਬੀਆਂ ਦੌੜਾਂ ਦਾ ਦੌੜਾਕ ਸੀ। ਉਸਦਾ ਜਨਮ 11 ਜੁਲਾਈ 1946 ਨੂੰ ਮਝਰੀਆ, ਬਕਸਰ, ਬਿਹਾਰ (ਭਾਰਤ) ਵਿੱਚ ਹੋਇਆ ਸੀ। 6 ਜੂਨ 2003 ਨੂੰ ਲੰਬੇ ਸਮਾਂ ਬਿਮਾਰ ਰਹਿਣ ਦੇ ਬਾਅਦ ਜਮਸ਼ੇਦਪੁਰ ਵਿਚ ਉਸਦੀ ਮੌਤ ਹੋ ਗਈ। ਅਜੇ ਵੀ ਮੈਰਾਥਨ ਲਈ ਭਾਰਤ ਦਾ ਰਾਸ਼ਟਰੀ ਰਿਕਾਰਡ ਉਸਦੇ ਨਾਮ ਹੈ। ਇਹ ਰਿਕਾਰਡ ਉਸ ਨੇ 1978 ਵਿੱਚ ਰੱਖਿਆ ਸੀ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਕਾਰਗਿਲ ਫ਼ਤਿਹ ਦਿਹਾੜਾ ਸੁਤੰਤਰ ਭਾਰਤ ਲਈ ਇੱਕ ਮਹੱਤਵਪੂਰਨ ਦਿਨ ਹੈ। ਇਹ ਦਿਨ 26 ਜੁਲਾਈ ਨੂੰ ਮਨਾਇਆ ਜਾਂਦਾ ਹੈ। ਕਾਰਗਿਲ ਜੰਗ ਲਗਭਗ 60 ਦਿਨ ਚੱਲੀ ਅਤੇ 26 ਜੁਲਾਈ ਨੂੰ ਜੰਗ ਦਾ ਅੰਤ ਹੋਇਆ। ਇਸ ਜੰਗ ਵਿੱਚ ਭਾਰਤ ਦੀ ਜਿੱਤ ਹੋਈ। ਇਹ ਦਿਨ ਕਾਰਗਿਲ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਕਾਰਗਿਲ- ਡਰਾਸ ਸੈਕਟਰ ਅਤੇ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਖੇ ਮਨਾਇਆ ਜਾਂਦਾ ਹੈ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਹਰ ਸਾਲ ਇੰਡੀਆ ਗੇਟ, ਅਮਰ ਜਵਾਨ ਜੋਤੀ ਵਿਖੇ ਸੈਨਿਕਾਂ ਨੂੰ ਸ਼ਰਧਾਂਜਲੀ ਦਿੰਦੇ ਹਨ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਜੀਵਨੀ ਰਚਨਾ ਦਾ ਮੂਲ ਅਧਾਰ ਜਨਮਸਾਖੀ ਮੰਨਿਆ ਗਿਆ ਹੈ। ਪੁਰਾਤਨ ਪੰਜਾਬੀਵਾਰਤਕ ਦਾ ਮੁੱਢ ਵੀ ਗੁਰੂ ਨਾਨਕ ਕਾਲ ਵਿੱਚ ਜਨਮਸਾਖੀ ਤੋਂ ਬੱਝਦਾ ਹੈ। ਜਨਮਸਾਖੀ ਤੇ ਬਚਨ ਪੰਜਾਬੀ ਵਾਰਤਕ ਦੇ ਪੁਰਾਤਨ ਰੂਪ ਹਨ,ਭਾਈ ਵੀਰ ਸਿੰਘ ਨੇ ਜਿਹਨਾਂ ਨੂੰ ਜੀਵਨੀ ਰੂਪ ਵਜੋਂ ਵਿਕਸਿਤ ਕੀਤਾ। ਆਧੁਨਿਕ ਪੰਜਾਬੀ ਵਾਰਤਕ ਅੱਜ ਬਹੁਤ ਵਿਕਸਤ ਹੋ ਚੁਕੀ ਹੈ,ਸਮਕਾਲ ਵਿੱਚ 600 ਦੇ ਲਗਭਗ ਜੀਵਨੀ ਰਚਨਾਵਾਂ ਇਸ ਵਰਗ ਅੰਦਰ ਮਿਲਦੀਆਂ ਹਨ।ਪਹਿਲਾਂ ਜੀਵਨੀ ਖੇਤਰ ਵਿੱਚ ਨਾਇਕ ਜਾਂ ਮਹਾਨ ਵਿਅਕਤੀ ਦੀ ਹੀ ਗੱਲ ਕੀਤੀ ਜਾਂਦੀ ਸੀ,ਸੁਤੰਤਰਤਾ ਤੋਂ ਮਗਰੋਂ ਸਧਾਰਨ ਵਿਅਕਤੀ ਨੂੰ ਵੀ ਮਹੱਤਵ ਮਿਲਣ ਲੱਗਿਆ।ਫਿਰ ਵੀ ਜੀਵਨੀ ਕਿਸੇ ਵਿਸ਼ੇਸ਼ ਵਿਅਕਤੀ ਨਾਲ ਸੰਬੰਧ ਰੱਖਦੀ ਹੈ,ਜਿਥੇ ਕੁਝ ਆਦਰਸ਼ ਮਹੱਤਵ ਰੱਖਦੇ ਹਨ।ਜੀਵਨੀ ਲਈ ਬਹੁਤ ਸਮਾਨਾਰਥੀ ਸ਼ਬਦ ਵਰਤੇ ਜਾਂਦੇ ਹਨ ਜਿਵੇਂ ਕਿ:-ਜੀਵਨ ਬਿਰਤਾਂਤ,ਜੀਵਨ ਕਥਾ,ਜੀਵਨ-ਚਰਿਤ੍ਰਆਦਿ ਅੰਗਰੇਜ਼ੀ ਵਿੱਚ ਇਸਨੂੰ Biography ਕਿਹਾ ਜਾਂਦਾ ਹੈ। ਜੀਵਨੀ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਡਰਾਇਡਨ ਨੇ ਵਰਤਿਆ,ਉਸ ਅਨੁਸਾਰ ਜੀਵਨੀ ਵਿਸ਼ੇਸ ਮਨੁੱਖਾਂ ਦਾ ਜੀਵਨ ਇਤਿਹਾਸ ਹੈ।
ਪੁਆਧੀ ਸੱਭਿਆਚਾਰ ਜਾਣ-ਪਛਾਣ:- ਪੁਆਧੀ ਪੰਜਾਬ ਦੇ ਪੂਰਬ ਵਿੱਚ ਬੋਲੀ ਜਾਂਦੀ ਹੈ ‘ਪੁਆਧ’ ਸ਼ਬਦ ਦੀ ਉਤਪਤੀ ‘ਪੂਰਵਾਰਧ’ ਤੋਂ ਮੰਨੀ ਜਾਂਦੀ ਹੈ। ਅਰਥਾਤ ਪੂਰਵ ਵਾਲੇ ਪਾਸੇ ਦਾ ਅੱਧਾ ਹਿੱਸਾ ਪੁਆਧ ਦੇ ਲੋਕਾਂ ਨੂੰ ‘ਪੁਆਧੀਏ’ ਅਤੇ ਪੁਆਧ ਦੀ ਬੋਲੀ ਨੂੰ ‘ਪੁਆਧੀ’ ਕਿਹਾ ਜਾਂਦਾ ਹੈ। ਡਾ. ਬੂਟਾ ਸਿੰਘ ਬਰਾੜ ਅਨੁਸਾਰ ‘ਪੁਆਧ ਸੰਗਿਆਵਾਚਕ ਸ਼ਬਦ ਹੈ ਅਤੇ ਪੁਆਧ ਵਿਸ਼ੇਸਈ ਬਿਰਤੀ ਦਾ ਲਖਾਇਕ ਹੈ। ਪੁਆਧ ਦਾ ਖੇਤਰ ਘੱਗਰ ਦਰਿਆ, ਸੰਗਰੂਰ ਜ਼ਿਲ੍ਹੇ ਦੇ ਕਸਬੇ ਭਵਾਨੀਗੜ੍ਹ,ਰੋਪੜ ਜ਼ਿਲ੍ਹੇ ਦੇ ਪੱਛਮੀ ਭਾਗ ਅਤੇ ਚੰਡੀਗੜ੍ਹ ਨੂੰ ਮਿਲਾਉਣ ਵਾਲੀ ਰੇਖਾ ਦੇ ਅੰਦਰ ਬਣਦਾ ਹੈ।’ ਜਸਬੀਰ ਕੌਰ ਅਨੁਸਾਰ, “ ਪੁਆਧ ਸ਼ਬਦ ਸੰਸਕ੍ਰਿਤ ਸਬਦ ‘ਪੁਰਵ ਅਰਧ’ ਤੋਂ ਬਣਿਆ ਲੱਗਦਾ ਹੈ ਜਿਸ ਦਾ ਅਰਥ ਪੂਰਬੀ ਅੱਧ ਹੈ। ਇਹ ਪੰਜਾਬ ਦੇ ਉਸ ਇਲਾਕੇ ਦਾ ਨਾਂ ਹੈ ਜੋ ਦੁਆਬੇ ਦੇ ਦੱਖਣ ਵਿੱਚ ਸਤਲੁਜ ਨੂੰ ਪਾਰ ਕਰਕੇ ਉਸ ਦੇ ਕੱਢੇ-ਕੱਢੇ ਲੁਧਿਆਣੇ ਜ਼ਿਲ੍ਹੇ ਦੇ ਕੁਝ ਇਲਾਕੇ ਨੂੰ ਆਪਣੇ ਵਿੱਚ ਸ਼ਾਮਿਲ ਕਰਦਾ ਹੋਇਆ ਪੂਰਬ ਵੱਲ ਅੰਬਾਲੇ ਜ਼ਿਲ੍ਹੇ ਵਿੱਚ ਘੱਗਰ ਤੱਕ ਅਤੇ ਦੱਖਣ ਵੱਲ ਪਟਿਆਲੇ ਵਿੱਚੋ ਲੰਘਦਾ ਹੋਇਆ ਇਸ ਇਲਾਕੇ ਦੀ ਉਪਭਾਸ਼ਾ ਹੈ। ਇਹ ਮਲਵਈ ਨਾਲ ਕਾਫ਼ੀ ਮਿਲਦੀ ਹੈ।” ਪੰਜਾਬੀ ਭਾਸ਼ਾ ਦਾ ਪੂਰਬੀ ਭਾਗ ਪੁਆਧੀ ਉਪਭਾਸ਼ਾ ਦੇ ਖੇਤਰ ਅਧੀਨ ਆਉਂਦਾ ਹੈ। ਪੁਆਧੀ ਪੂਰਾ ਜ਼ਿਲ੍ਹਾ ਰੋਪੜ, ਜ਼ਿਲ੍ਹਾਂ ਪਟਿਆਲਾ ਦੇ ਪੂਰਬੀ ਇਲਾਕੇ, ਜ਼ਿਲ੍ਹਾ ਅੰਬਾਲਾ ਦੀ ਨਰਾਇਣਗੜ੍ਹ ਤਹਿਸੀਲ ਦਾ ਵਧੇਰੇ ਹਿੱਸਾ, ਕਾਲਕਾ ਇਲਾਕਾ ਜਿਲ੍ਹਾ ਕਰਨਾਲ ਦੇ ਜੀਂਦ ਦੇ ਕੁੱਝ ਖੇਤਰਾਂ ਵਿੱਚ ਬੋਲੀ ਜਾਂਦੀ ਹੈ। ਜ਼ਿਲ੍ਹਾ ਲੁਧਿਆਣਾ ਦੀ ਸਤਲੁਜ ਨਾਲ ਲੱਗਦੀ ਗੁੱਠ, ਜ਼ਿਲ੍ਹਾ ਹੁਸ਼ਿਆਰਪੁਰ ਦੇ ਰੋਪੜ ਨਾਲ ਲੱਗਦੇ ਇਲਾਕੇ ਦੀ ਬੋਲੀ ਤੇ ਪੁਆਭੀ ਦਾ ਪ੍ਰਭਾਵ ਹੈ। ਪੁਆਧੀ ਦੀਆਂ ਧੁਨੀਆਤਮਕ ਵਿਸ਼ੇਸ਼ਤਾਵਾਂ:- ਡਾ. ਬਲਵੀਰ ਸਿੰਘ ਸੰਧੂ ਅਨੁਸਾਰ, ਪੁਆਧੀ ਵਿੱਚ 10 ਸਵਰ ਅਤੇ 24 ਵਿਅੰਜਨ ਹੈ। ਇਸ ਉਪਭਾਸ਼ਾ ਵਿੱਚ ਕੰਠੀ ਅਤੇ ਤਾਲਵੀ ਵਿਅੰਜਨ /ਙ/ਞ/ ਨਹੀਂ ਉਚਾਰੇ ਜਾਂਦੇ। ਤਾਲਵੀਂ ਸੰਘਰਸ਼ੀ ਵਿਅੰਜਨ /ਸ/ਵੀ ਨਹੀਂ ਹੈ ਸਿਰਫ ਦੰਤੀ/ਸ/ਹੈ ਨਾਦੀ ਮਹਾਪ੍ਰਾਣ ਵਿਅੰਜਨਾਂ/ਘ/ਝ/ਢ/ਪ/ਭ/ਦਾ ਉਚਾਰਨ ਮਾਝੀ ਅਤੇ ਮਲਵਈ ਵਾਂਗ ਹੀ ਹੈ। ਇਹ ਵਿਅੰਜਨ ਪੁਆਧੀ ਵਿੱਚ ਵੀ ਸਵਰ ਵਿੱਚ ਤਬਦੀਲ ਹੋ ਜਾਂਦੇ ਹਨ। ਸ਼ਬਦਾ ਦੇ ਵਿਚਕਾਰ ਅਤੇ ਪਿੱਛੋਂ ਜੇ ਕੋਈ ਦੀਰਘ ਸਵਰ ਆਵੇ ਤਾਂ ਨਾਦੀ ਮਹਾਪ੍ਰਾਣ ਲੱਛਣ ਕਾਇਮ ਰਹਿੰਦਾ ਹੈ ਜਿਵੇਂ ਖੰਘਾਰ, ਕਢਾਈ ਅਤੇ ਸੰਭਾਲ ਆਦਿਕ ਸ਼ਬਦਾਂ ਵਿੱਚ। ਪੰਜਾਬੀ ਦੀਆਂ ਬਾਕੀ ਉਪਭਾਸ਼ਾਵਾਂ ਵਾਂਗ ਪੁਆਧੀ ਵਿੱਚ ਵੀ ਸੁਰ ਦੀ ਹੋਂਦ ਹੈ। ਪੁਆਧੀ ਵਿੱਚ ਨੀਵੀਂ ਸੁਰ ਦੀ ਵਰਤੋਂ ਮਾਝੀ ਦੀ ਤਰ੍ਹਾਂ ਹੈ ਅਤੇ ਉੱਚੀ ਸੁਰ ਦੀ ਵਰਤੋਂ ਮਲਵਈ ਦੀ ਤਰ੍ਹਾਂ ਹੈ। ਪੱਧਰੀ ਜਾਂ ਸਾਵੀਂ ਸੁਰ ਤਿੰਨਾਂ ਵਿੱਚ ਇਕੋ ਜਿਹੀ ਹੈ। ਮਲਵਈ ਵਾਂਗ ਕਈ ਪ੍ਰਸੰਗਾਂ ਵਿੱਚ ਪੁਆਧੀ ਸ਼ਬਦਾਂ ਦਾ ਅੰਤਲਾ /ਹ/ਸੁਰ ਵਿੱਚ ਨਹੀਂ ਬਦਲਦਾ ਅਤੇ ਆਪਣੇ ਵਿਅੰਜਨੀ ਸਰੂਪ ਵਿੱਓ ਕਾਇਮ ਰਹਿੰਦਾ ਹੈ, ਇਸ ਵਿੱਚ ਵ/ਦਾ ਬ/ਤੇ ਮ/ਵਿੱਚ ਰੂਪਾਂਤਰਨ ਮਲਵਈ ਨਾਲੋਂ ਵੱਧ ਹੈ ਜਿਵੇਂ ਵੇਲਣਾ (ਬੇਲਣਾ), ਦਸਵਾਂ (ਦਸਮਾਂ), ਸਵੇਰਾ (ਸਬੇਰਾ), ਜਵਾਈ (ਜਮਾਈ) ਆਦਿ। ਪੁਆਧੀ ਵਿੱਚ ਬਾਂਗਰੂ ਦੇ ਅਮਰ ਹੇਠ ਕੁੱਝ ਸ਼ਬਦਾਂ ਮੁੱਢ ਵਿੱਚ ਹ੍ਰਮਣ ਸਵਰਾਂ ਵਿੱਚ ਦੀਰਘਤਾ ਮਿਲਦੀ ਹੈ ਜਿਵੇਂ- ਖੂਣੋ (ਖੁਣੋ), ਝੂਅ (ਝੁੱਲ) ਊਹਾਂ, ਈਹਾਂ (ਉਥੇ) (ਇੱਥੇ)। ਪੁਆਧੀ ਦੀਆਂ ਵਿਆਕਰਨਕ ਵਿਸ਼ੇਸ਼ਤਾਵਾਂ:- ਪੁਆਧੀ ਦੀ ਵਿਆਕਰਨਕ ਰਚਨਾ ਵਿਉਂਤ ਬਾਕੀ ਪੰਜਾਬੀ ਨਾਲੋਂ ਵੱਖਰੀ ਹੈ। ਇਹ ਇੱਕ ਸਰਹੱਦੀ ਬੋਲੀ ਹੈ, ਜਿਸ ਦੇ ਇੱਕ ਪਾਸੇ ਮਲਵਈ ਪ੍ਰਭਾਵਿਤ ਹੈ ਦੂਜੇ ਪਾਸਿਓਂ ਬਾਂਗਰੂ ਅਸਰ ਅੰਦਾਜ਼ ਹੈ। ਪੁਆਧ ਇੱਕ ਅਜਿਹਾ ਇਲਾਕਾ ਹੈ ਜਿੱਥੇ ਅਜੇ ਬਾਂਗਰੂ ਬੋਲੀ ਮੁਕਦੀ ਨਹੀਂ ਅਤੇ ਮਲਵਈ ਸ਼ੁਰੂ ਨਹੀਂ ਹੁੰਦੀ, ਇਹੋ ਕਾਰਨ ਹੈ ਕਿ ਇਸ ਇਲਾਕੇ ਨੂੰ ......................
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਲਕਸਮਬਰਗ (ਲਕਸਮਬਰਗੀ: Lëtzebuerg, ਫ਼ਰਾਂਸੀਸੀ: Luxembourg, ਜਰਮਨ: Luxemburg), ਜਿਹਨੂੰ ਲਕਸਮਬਰਗ ਸ਼ਹਿਰ (ਲਕਸਮਬਰਗੀ: Stad Lëtzebuerg, ਫ਼ਰਾਂਸੀਸੀ: Ville de Luxembourg, ਜਰਮਨ: Stadt Luxemburg) ਵੀ ਆਖਿਆ ਜਾਂਦਾ ਹੈ, ਲਕਸਮਬਰਗ ਦੀ ਮਹਾਨ ਡੱਚੀ ਦੀ ਰਾਜਧਾਨੀ ਅਤੇ ਸ਼ਹਿਰੀ ਦਰਜੇ ਵਾਲ਼ਾ ਪਰਗਣਾ ਹੈ। ਇਹ ਦੱਖਣੀ ਲਕਸਮਬਰਗ ਵਿੱਚ ਆਲਸੈੱਟ ਅਤੇ ਪੇਤਰੂਸ ਦਰਿਆਵਾਂ ਦੇ ਸੰਗਮ ਕੰਢੇ ਵਸਿਆ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਭਗਵਾਨ ਸਿੰਘ ਜੋਸ਼ (ਜਨਮ 1949) ਆਧੁਨਿਕ ਭਾਰਤ ਦੇ ਸਮਾਜਿਕ ਅਤੇ ਸਿਆਸੀ ਇਤਿਹਾਸ ਵਿਚ ਮਾਹਿਰ ਇੱਕ ਭਾਰਤੀ ਇਤਿਹਾਸਕਾਰ ਰਿਹਾ ਹੈ। ਉਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ, ਦਿੱਲੀ ਵਿੱਚ ਹਿਸਟੋਰੀਕਲ ਸਟੱਡੀਜ਼ ਦੇ ਕੇਂਦਰ ਵਿਖੇ ਸਮਕਾਲੀ ਇਤਿਹਾਸ ਦਾ ਪ੍ਰੋਫੈਸਰ ਸੀ। ਉਹ ਯੂਰਪ-ਦੱਖਣੀ ਏਸ਼ੀਆ ਮੈਰੀਟਾਈਮ ਹੈਰੀਟੇਜ ਪ੍ਰਾਜੈਕਟ ਦੀ ‘ਪ੍ਰਾਜੈਕਟ ਕਮੇਟੀ’ ਦੇ ਮੈਂਬਰਾਂ ਵਿੱਚੋਂ ਇੱਕ ਹੈ। ਉਹ ਸੋਸ਼ਲ ਸਾਇੰਸ ਰਿਸਰਚ ਦੀ ਭਾਰਤੀ ਪ੍ਰੀਸ਼ਦ (ICSSR) ਪ੍ਰਾਜੈਕਟ, ਭਾਰਤੀ ਰਾਸ਼ਟਰੀ ਕਾਗਰਸ ਦੇ ਇਤਿਹਾਸ, 1885-1947 ਦਾ ਸਹਿ-ਡਾਇਰੈਕਟਰ ਰਿਹਾ ਹੈ। ਉਹ ਭਾਰਤ ਦਾ ਆਜ਼ਾਦੀ ਸੰਗਰਾਮ ਦਾ ਵਿਸ਼ੇਸ਼ਗ ਅਤੇ ਭਾਰਤ ਵਿਚ ਕਮਿਊਨਿਸਟ ਅੰਦੋਲਨਾਂ ਬਾਰੇ ਸਭ ਤੋਂ ਮੋਹਰੀ ਵਿਦਵਾਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਸਦੀ ਮਸ਼ਹੂਰ ਕਿਤਾਬ Struggle for Hegemony in India ਹੈ। ਜਿਸ ਵਿੱਚ ਉਹ ਭਾਰਤ ਦੇ ਇਤਿਹਾਸ ਦੇ ਵੱਖ-ਵੱਖ ਨਜ਼ਰੀਏ — ਬਸਤੀਵਾਦੀ ਰਾਜ, ਵੱਖ-ਵੱਖ ਸਿਆਸੀ ਪਾਰਟੀਆਂ, ਟਰੇਡ ਯੂਨੀਅਨਾਂ, ਅਤੇ ਕਿਰਤ ਸ਼ਕਤੀ ਦੀ ਲਾਮਬੰਦੀ — ਮੇਲ ਕੇ ਐਨਟੋਨਿਓ ਗ੍ਰਾਮਸਕੀ ਦੇ ਹੈਜਮੋਨਿਕ ਸੰਕਲਪਾਂ ਦੇ ਆਧਾਰ ਤੇ ਇੱਕ ਸ਼ਕਤੀਸ਼ਾਲੀ ਇੱਕਸੁਰ ਸਮੁੱਚ ਬਣਾਉਂਦਾ ਹੈ। 1981 ਵਿੱਚ ਭਗਵਾਨ ਜੋਸ਼ ਨੇ “ਪੰਜਾਬ ਵਿਚ ਕਮਿਊਨਿਸਟ ਲਹਿਰ” ਪੁਸਤਕ ਲਿਖੀ ਜਿਸ ਨੂੰ ‘ਨਵਯੁੱਗ ਪਬਲਿਸ਼ਰਜ’ ਦਿੱਲੀ ਵਾਲਿਆਂ ਨੇ ਛਾਪਿਆ। ਪੰਜਾਬੀ ਸਾਹਿਤ ਬਾਰੇ ਉਹਨਾਂ ਦੇ ਲਿਖੇ ਆਰਟੀਕਲ ਵੀ ਪੰਜਾਬੀ ਮੈਗਜ਼ੀਨਾਂ ਵਿੱਚ ਛਪਦੇ ਰਹੇ ਹਨ। ਇਤਿਹਾਸ ਵੱਲ ਪਰਤਣ ਤੋਂ ਪਹਿਲਾਂ ਉਹਨਾਂ ਨੇ ਕੈਮਿਸਟਰੀ ਦੀ ਐਮ ਐਸ ਸੀ ਕੀਤੀ ਸੀ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।