ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਉਰਦੂ ਭਾਸ਼ਾ ਜਾਂ ਉਰਦੂ ਜ਼ੁਬਾਨ(اردو) ਹਿੰਦ ਉਪ ਮਹਾਂਦੀਪ ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਜੋ ਨਾਸਤਾਲਿਕ ਜਾਂ ਸ਼ਾਹਮੁਖੀ ਆਖੀ ਜਾਂਦੀ ਲਿਪੀ 'ਚ ਲਿਖੀ ਜਾਂਦੀ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ ਹਿੰਦ-ਆਰੀਆ ਭਾਸ਼ਾਵਾਂ ਦੀ ਇੱਕ ਭਾਸ਼ਾ ਹੈ ਅਤੇ ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਹਿੰਦ-ਇਰਾਨੀ ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਾਸਤਾਲੀਕ ਲਿਪੀ, ਜਿਸਦਾ ਸ਼ਾਹਮੁਖੀ ਲਿਪੀ ਨਾਂ ਵੀ ਪ੍ਰਚੱਲਿਤ ਹੈ, ਵਿੱਚ ਲਿਖੀ ਜਾਂਦੀ ਹੈ ਅਤੇ ਅ਼ਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ ਦੇਵਨਾਗਰੀ ਲਿੱਪੀ ਵਿੱਚ ਲਿਖੀ ਜਾਂਦੀ ਹੈ ਅਤੇ ਸੰਸਕ੍ਰਿਤ ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ੁਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦੱਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇੱਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ 'ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿੱਧੇ ਤੌਰ 'ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਡੈਨਿਸ਼ ਭਾਸ਼ਾ ਦੇ ਜਰਮਨਿਕ ਸ਼ਾਖਾ ਦੀ ਉਪ-ਸ਼ਾਖਾ ਉੱਤਰੀ ਜਰਮਨਿਕ ਭਾਸ਼ਾ (ਸਕੈਂਡੇਨੇਵੀਅਨ ਭਾਸ਼ਾ ਵੀ ਕਿਹਾ ਜਾਂਦਾ ਹੈ) ਵਿੱਚੋਂ ਇੱਕ ਹੈ। ਇਹ ਲੱਗਭੱਗ ਸੱਠ ਲੱਖ ਲੋਕਾਂ ਦੁਆਰਾ ਬੋਲੀ ਜਾਂਦੀ ਹੈ, ਜਿਹਨਾਂ ਵਿੱਚ ਮੁੱਖ ਤੌਰ 'ਤੇ ਡੈਨਮਾਰਕ ਵਿੱਚ ਰਹਿਣ ਵਾਲੇ ਲੋਕ ਅਤੇ ਜਰਮਨੀ ਦੇ ਉੱਤਰੀ ਹਿੱਸੇ ਵਿੱਚ ਰਹਿਣ ਵਾਲੇ ਕਰੀਬਨ ਪੰਜਾਹ ਹਜਾਰ ਲੋਕ ਸ਼ਾਮਿਲ ਹਨ। ਡੈਨਿਸ਼ ਨੂੰ ਡੈਨਮਾਰਕ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਗਰੀਨਲੈਂਡ ਅਤੇ ਫਰੋ ਆਈਲੈਂਡਸ ਵਿੱਚ ਆਧਿਕਾਰਿਕ ਦਰਜਾ ਪ੍ਰਾਪਤ ਹੈ, ਇੱਥੇ ਸਕੂਲਾਂ ਵਿੱਚ ਇੱਕ ਲਾਜ਼ਮੀ ਵਿਦੇਸ਼ੀ ਭਾਸ਼ਾ ਦੇ ਰੂਪ ਵਿੱਚ ਪੜਾਇਆ ਜਾਂਦਾ ਹੈ। ਅਰਜਨਟੀਨਾ, ਅਮਰੀਕਾ ਅਤੇ ਕਨਾਡਾ ਵਿੱਚ ਵੀ ਡੈਨਿਸ਼ ਬੋਲਣ ਵਾਲੇ ਸਮੁਦਾਏ ਮੌਜੂਦ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,509 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2019 ਮੁਤਾਬਿਕ ਇਸ ਵਿਕੀ ’ਤੇ 31,509 ਲੇਖ ਹਨ ਅਤੇ ਇਸ ਦੇ ਕੁੱਲ 28,945 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,81,710 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.15 (a396a92) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਫ਼ਾਰਸੀ (فارسی), ਇੱਕ ਭਾਸ਼ਾ ਹੈ ਜੋ ਇਰਾਨ, ਅਫਗਾਨਿਸਤਾਨ, ਤਾਜਿਕਸਤਾਨ ਅਤੇ ਉਜਬੇਕਿਸਤਾਨ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਹੈ। ਇਸਨੂੰ 7.5 ਕਰੋੜ ਲੋਕ ਬੋਲਦੇ ਹਨ। ਭਾਸ਼ਾ ਪਰਿਵਾਰ ਦੇ ਲਿਹਾਜ ਨਾਲ ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਹਿੰਦ-ਈਰਾਨੀ ਸ਼ਾਖਾ ਦੀ ਈਰਾਨੀ ਉਪਸ਼ਾਖਾ ਦੀ ਮੈਂਬਰ ਹੈ ਅਤੇ ਪੰਜਾਬੀ ਦੀ ਤਰ੍ਹਾਂ ਇਸ ਵਿੱਚ ਕਿਰਿਆ ਵਾਕ ਦੇ ਆਖਰ ਵਿੱਚ ਆਉਂਦੀ ਹੈ। ਇਹ ਸੰਸਕ੍ਰਿਤ ਨਾਲ ਕਾਫੀ ਮਿਲਦੀ-ਜੁਲਦੀ ਹੈ ਅਤੇ ਉਰਦੂ (ਅਤੇ ਹਿੰਦੀ) 'ਤੇ ਪੰਜਾਬੀ ਵਿੱਚ ਇਸ ਦੇ ਕਈ ਸ਼ਬਦ ਵਰਤੇ ਜਾਂਦੇ ਹਨ। ਇਹ ਅਰਬੀ-ਫ਼ਾਰਸੀ ਲਿੱਪੀ ਵਿੱਚ ਲਿਖੀ ਜਾਂਦੀ ਹੈ। ਅੰਗਰੇਜਾਂ ਦੇ ਆਉਣ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਵਿੱਚ ਫਾਰਸੀ ਦੀ ਵਰਤੋਂ ਦਰਬਾਰੀ ਕੰਮਾਂ ਅਤੇ ਲਿਖਾਈ ਦੀ ਬੋਲੀ ਦੇ ਰੂਪ ਵਿੱਚ ਹੁੰਦੀ ਸੀ। ਦਰਬਾਰ ਵਿੱਚ ਵਰਤੋਂ ਹੋਣ ਦੇ ਕਾਰਨ ਹੀ ਅਫਗਾਨਿਸਤਾਨ ਵਿੱਚ ਇਸਨੂੰ ਦਰੀ ਕਿਹਾ ਜਾਂਦਾ ਹੈ।
ਅਲਬੇਨਿਆਈ ਭਾਸ਼ਾ ਭਾਰਤੀ ਯੂਰਪੀ ਪਰਵਾਰ ਦੀ ਪ੍ਰਾਚੀਨ ਭਾਸ਼ਾ ਹੈ। ਇਹ ਆਪਣੇ ਆਮ ਤੌਰ 'ਤੇ ਮੌਲਕ ਰੂਪ ਵਿੱਚ ਅਲਬੇਨਿਆਈ ਜਨਤਾ ਦੀ ਪ੍ਰਾਚੀਨ ਪ੍ਰਥਾਵਾਂ ਦੀ ਤਰ੍ਹਾਂ ਅੱਜ ਵੀ ਮੌਜੂਦ ਹੈ। ਇਸ ਦੇ ਬੋਲਣ ਵਾਲਿਆਂ ਦੀ ਗਿਣਤੀ ਲੱਗਭੱਗ ਦਸ ਲੱਖ ਹੈ। ਉੱਤਰੀ ਅਤੇ ਦੱਖਣ ਦੋ ਬੋਲੀਆਂ ਦੇ ਰੂਪ ਵਿੱਚ ਇਹ ਪ੍ਰਚੱਲਤ ਹੈ। ਉੱਤਰੀ ਭਾਸ਼ਾ ਨੂੰ ਗਵੇਗੁਇ ਕਹਿੰਦੇ ਹਨ ਅਤੇ ਦੱਖਣ ਨੂੰ ਤੋਸਕ। ਇਨ੍ਹਾਂ ਦੇ ਸੰਗਿਆ ਰੂਪਾਂ ਵਿੱਚ ਥੋੜ੍ਹਾ ਭੇਦ ਹੈ: ਗਵੇਗੁਈ ਵਿੱਚ ਸਵਰਾਂ ਦੇ ਵਿਚਕਾਰ ਦਾ ਨਹੀਂ ਤੋਸਕ ਵਿੱਚ ਰਾ ਹੋ ਜਾਂਦਾ ਹੈ। ਇਸ ਬੋਲੀਆਂ ਦਾ ਭਾਰਤੀ ਯੂਰਪੀ ਰੂਪ ਇਨ੍ਹਾਂ ਦੇ ਪੜਨਾਵਾਂ ਅਤੇ ਕਰਿਆਪਦਾਂ ਵਿੱਚ ਅੱਜ ਵੀ ਸੁਰੱਖਿਅਤ ਹੈ। ਜਿਹਾ: ਤਾਂ (ਦਾਊ - ਅਂਗ੍ਰੇਜੀ ; ਤੂੰ - ਹਿੰਦੀ) ; ਨਾ (ਵੀ - ਅਂਗ੍ਰੇਜੀ, ਅਸੀ - ਹਿੰਦੀ) ; ਜੂ (ਯੂ - ਅਂਗ੍ਰੇਜੀ, ਤੂੰ - ਹਿੰਦੀ) ਅਤੇ ਕਰਿਆਪਦੋਂ ਵਿੱਚ ਰੂਪਵਿਧਾਨ: ਦੋਮ (ਮੈਂ ਕਹਿੰਦਾ ਹਾਂ) ; ਦੋਤੀ (ਉਹ ਕਹਿੰਦਾ ਹੈ) ; ਦੋਮੀ (ਅਸੀ ਕਹਿੰਦੇ ਹਾਂ) ; ਅਤੇ ਦੋਨੀ (ਉਹ ਕਹਿੰਦੇ ਹਾਂ)।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਜਗਤਪੁਰ ਪੰਜਾਬ ਦੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਵਿਚ ਇਕ ਪਿੰਡ ਹੈ. ਇਹ ਡਾਕ ਘਰ ਦੇ ਮੁਕਤ ਮੁਕੰਦਪੁਰ ਤੋਂ 2.2 ਕਿਲੋਮੀਟਰ (1.4 ਮੀਲ) ਦੂਰ, ਬੰਗਾ ਤੋਂ 9.3 ਕਿਲੋਮੀਟਰ (5.8 ਮੀਲ), ਰਾਜਧਾਨੀ ਚੰਡੀਗੜ੍ਹ ਤੋਂ 12 ਕਿਲੋਮੀਟਰ (7.5 ਮੀਲ) ਅਤੇ ਸ਼ਾਹੀਦ ਭਗਤ ਸਿੰਘ ਨਗਰ ਤੋਂ 113 ਕਿਲੋਮੀਟਰ (70 ਮੀਲ) ਦੂਰ ਹੈ. ਪਿੰਡ ਦਾ ਸਰਪੰਚ ਦੁਆਰਾ ਪਿੰਡ ਦੇ ਚੁਣੇ ਗਏ ਨੁਮਾਇੰਦੇ ਦੁਆਰਾ ਪ੍ਰਬੰਧ ਕੀਤਾ ਜਾਂਦਾ ਹੈ.
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭੂਗੋਲ (ਸੰਸਕ੍ਰਿਤ भूगोल ਤੋਂ) ਇੱਕ ਵਿਗਿਆਨ ਹੈ ਜੋ ਕਿ ਪ੍ਰਿਥਵੀ ਉਤਲੀ ਜਮੀਨ, ਨਕਸ਼, ਨਿਵਾਸੀ ਅਤੇ ਤੱਥਾਂ ਦੇ ਅਧਿਐਨ ਨਾਲ ਸਬੰਧਤ ਹੈ। "ਧਰਤੀ ਬਾਰੇ ਲਿਖਣਾ ਜਾਂ ਵਖਿਆਣ ਕਰਨਾ" ਲਫ਼ਜ਼ੀ ਅਨੁਵਾਦ ਹੋ ਸਕਦਾ ਹੈ। ਏਰਾਟੋਸਥੇਨੈਸ, ਯੂਨਾਨੀ ਵਿੱਚ ਇਸ ਸ਼ਬਦ ਦੀ ਵਰਤੋਂ ਕਰਨ ਵਾਲਾ ਪਹਿਲਾ ਇਨਸਾਨ ਸੀ। ਭੂਗੋਲਕ ਖੋਜ ਦੀਆਂ ਚਾਰ ਇਤਿਹਾਸਕ ਰੀਤੀਆਂ ਹਨ: ਕੁਦਰਤੀ ਅਤੇ ਮਨੁੱਖੀ ਤੱਥਾਂ ਦਾ ਸਥਾਨਕ ਅਧਿਐਨ (ਭੂਗੋਲ ਵੰਡ ਦੀ ਪੜ੍ਹਾਈ ਵਜੋਂ), ਧਰਾਤਲ ਵਿੱਦਿਆ (ਥਾਵਾਂ ਅਤੇ ਖੇਤਰ), ਮਨੁੱਖ-ਧਰਤ ਸੰਬੰਧਾਂ ਦੀ ਵਿੱਦਿਆ ਅਤੇ ਧਰਤ ਵਿਗਿਆਨ ਦੀ ਖੋਜ। ਇਸ ਦੇ ਬਾਵਜੂਦ ਆਧੁਨਿਕ ਭੂਗੋਲ ਇੱਕ ਵਿਆਪਕ ਸਿੱਖਿਆ ਹੈ ਜਿਹਦਾ ਮੁੱਖ ਮਕਸਦ ਪ੍ਰਿਥਵੀ ਅਤੇ ਉਸ ਦੀਆਂ ਸਾਰੀਆਂ ਮਨੁੱਖੀ ਅਤੇ ਕੁਦਰਤੀ ਜਟਿਲਤਾਵਾਂ ਨੂੰ ਸਮਝਣਾ ਹੈ - ਨਾ ਸਿਰਫ਼ ਕਿ ਚੀਜ਼ਾਂ ਕਿੱਥੇ ਹਨ ਸਗੋਂ ਇਹ ਕਿਵੇਂ ਹੋਂਦ 'ਚ ਆਈਆਂ ਅਤੇ ਬਦਲੀਆਂ। ਭੂਗੋਲ ਨੂੰ ਮਨੁੱਖੀ ਅਤੇ ਭੌਤਿਕ ਵਿਗਿਆਨ ਵਿਚਲਾ ਪੁਲ ਕਿਹਾ ਗਿਆ ਹੈ। ਇਸ ਦੇ ਦੋ ਪ੍ਰਮੁੱਖ ਅੰਗ ਹਨ - ਮਨੁੱਖੀ ਭੂਗੋਲ ਅਤੇ ਭੌਤਿਕ ਭੂਗੋਲ।
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਆਇਰਿਸ਼ ਭਾਸ਼ਾ (ਅੰਗਰੇਜ਼ੀ : Irish, ਮੂਲ ਨਾਮ : Gaeilge, teanga na Gaeilge, Ghaelacha) ਹਿੰਦ-ਯੂਰਪੀ ਭਾਸ਼ਾਈ ਪਰਿਵਾਰ ਦੀ ਇਕ ਗੋਈਦੇਲਿਕ ਭਾਸ਼ਾ ਹੈ, ਜਿਸਦਾ ਜਨਮ ਆਇਰਲੈਂਡ ਵਿਚ ਹੋਇਆ ਅਤੇ ਆਇਰਿਸ਼ ਲੋਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਬੇਸ਼ੱਕ ਆਇਰਿਸ਼ ਭਾਸ਼ਾ ਆਇਰਿਸ਼ ਲੋਕਾਂ ਦੇ ਛੋਟੇ ਜਿਹੇ ਸਮੂਹ 'ਚ ਬੋਲੀ ਜਾਂਦੀ ਹੈ ਪਰ ਇਹ ਆਇਰਿਸ਼ ਲੋਕਾਂ ਦੀ ਜ਼ਿੰਦਗੀ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ, ਜਿਸਦੀ ਵਰਤੋਂ ਦੇਸ਼ ਭਰ ਦੇ ਮੀਡੀਆ, ਨਿਜੀ ਹਵਾਲਿਆਂ ਅਤੇ ਸਮਾਜਿਕ ਸਥਿਤੀਆਂ ਵਿਚ ਕੀਤੀ ਜਾਂਦੀ ਹੈ। ਇਸ ਨੂੰ ਆਇਰਲੈਂਡ ਦੀ ਰਾਸ਼ਟਰੀ ਭਾਸ਼ਾ ਅਤੇ ਪਹਿਲੀ ਅਧਿਕੲਾਰਕ ਭਾਸ਼ਾ ਦੇ ਰੂਪ ਵਿਚ ਸਵਿਧਾਨਿਕ ਦਰਜ਼ਾ ਪ੍ਰਾਪਤ ਹੈ। ਇਸ ਤੋਂ ਇਲਾਵਾ ਇਸ ਨੂੰ ਯੂਰਪੀ ਸੰਘ ਦੀਆਂ ਅਧਿਕਾਰਿਕ ਭਾਸ਼ਾਵਾਂ ਦੇ ਤੌਰ 'ਤੇ ਘੱਟ ਸੰਖਿਆ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕੰਨੜ (ಕನ್ನಡ Kannaḍa, [ ˈkʌnːəɖa ]) ਜਾਂ ਕੈਨੜੀਜ ਭਾਰਤ ਦੇ ਕਰਨਾਟਕ ਰਾਜ ਵਿੱਚ ਬੋਲੀ ਜਾਣ ਵਾਲੀ ਭਾਸ਼ਾ ਹੈ ਅਤੇ ਕਰਨਾਟਕ ਦੀ ਰਾਜਭਾਸ਼ਾ ਹੈ। ਇਹ ਭਾਰਤ ਦੇ ਸਭ ਤੋਂ ਜ਼ਿਆਦਾ ਪ੍ਰਯੋਗ ਕੀਤੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚੋਂ ਇੱਕ ਹੈ। ਕੰਨੜ ਬੋਲਣ ਵਾਲਿਆਂ ਦੀ ਆਬਾਦੀ 4.37 ਕਰੋੜ ਹੈ। ਇਹ ਭਾਸ਼ਾ ਏਨਕਾਰਟਾ ਦੇ ਅਨੁਸਾਰ ਸੰਸਾਰ ਦੀਆਂ ਸਭ ਤੋਂ ਜਿਆਦਾ ਬੋਲੀਆਂ ਜਾਣ ਵਾਲੀਆਂ ੩੦ ਭਾਸ਼ਾਵਾਂ ਦੀ ਸੂਚੀ ਵਿੱਚ ੨੭ਵੇਂ ਸਥਾਨ ਉੱਤੇ ਆਉਂਦੀ ਹੈ।ਇਹ ਦਰਵਿੜ ਭਾਸ਼ਾ - ਪਰਵਾਰ ਵਿੱਚ ਆਉਂਦੀ ਹੈ ਉੱਤੇ ਇਸ ਵਿੱਚ ਸੰਸਕ੍ਰਿਤ ਤੋਂ ਵੀ ਬਹੁਤ ਸ਼ਬਦ ਹਨ। ਕੰਨੜ ਭਾਸ਼ਾ ਇਸਤੇਮਾਲ ਕਰਨ ਵਾਲੇ ਇਸ ਨ੍ਹੂੰ ਵਿਸ਼ਵਾਸ ਨਾਲਸਿਰਿਗੰਨਡ ਬੋਲਦੇ ਹਨ। ਕੰਨੜ ਭਾਸ਼ਾ ਕੁੱਝ ੨੫੦੦ ਸਾਲ ਤੋਂ ਵਰਤੋ ਵਿੱਚ ਹੈ। ਕੰਨੜ ਲਿਪੀ ਕੁੱਝ 1900 ਸਾਲ ਤੋਂ ਵਰਤੋਂ ਵਿੱਚ ਹੈ। ਕੰਨੜ ਹੋਰ ਦਰਵਿੜ ਭਾਸ਼ਾਵਾਂ ਦੀ ਤਰ੍ਹਾਂ ਹੈ। ਤੇਲੁਗੂ, ਤਮਿਲ ਅਤੇ ਮਲਯਾਲਮ ਇਸ ਭਾਸ਼ਾ ਨਾਲ ਮਿਲਦੀਆਂ ਜੁਲਦੀਆਂ ਭਾਸ਼ਾਵਾਂ ਹਨ। ਸੰਸਕ੍ਰਿਤ ਭਾਸ਼ਾ ਤੋਂ ਬਹੁਤ ਪ੍ਰਭਾਵਿਤ ਇਸ ਭਾਸ਼ਾ ਵਿੱਚ ਸੰਸਕ੍ਰਿਤ ਵਿੱਚੋਂ ਬਹੁਤ ਸਾਰੇ ਸ਼ਬਦ ਉਹੀ ਅਰਥਾਂ ਵਿੱਚ ਵਰਤੇ ਜਾਂਦੇ ਹਨ। ਕੰਨੜ ਭਾਰਤ ਦੀਆਂ ੨੨ ਆਧਿਕਾਰਿਕ ਭਾਸ਼ਾਵਾਂ ਵਿੱਚੋਂ ਇੱਕ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।
ਵੀਅਤਨਾਮੀ ਭਾਸ਼ਾ ਵੀਅਤਨਾਮ ਦੀ ਰਾਜਭਾਸ਼ਾ ਹੈ। ਜਦੋਂ ਵੀਅਤਨਾਮ ਫ਼ਰਾਂਸ ਦੀ ਬਸਤੀ ਸੀ ਤਦ ਇਹਨੂੰ ਅੰਨਾਮੀ (Annamese) ਕਿਹਾ ਜਾਂਦਾ ਸੀ। ਵੀਅਤਨਾਮ ਦੇ 86% ਲੋਕਾਂ ਦੀ ਇਹ ਮਾਂ-ਬੋਲੀ ਹੈ ਅਤੇ ਲਗਭਗ 30 ਲੱਖ ਵੀਅਤਨਾਮੀ ਬੋਲਣ ਵਾਲੇ ਯੂਐੱਸਏ ਵਿੱਚ ਰਹਿੰਦੇ ਹਨ। ਇਹ ਆਸਟਰੋ-ਏਸ਼ੀਆਈ ਪਰਵਾਰ ਦੀ ਭਾਸ਼ਾ ਹੈ। ਵੀਅਤਨਾਮੀ ਭਾਸ਼ਾ ਦੀ ਸਾਰਾ ਸ਼ਬਦਰਾਸ਼ਿ ਚੀਨੀ ਭਾਸ਼ਾ ਤੋਂ ਲਈ ਗਈ ਹੈ। ਇਹ ਉਂਜ ਹੀ ਹੈ ਜਿਵੇਂ ਯੂਰਪੀ ਭਾਸ਼ਾਵਾਂ ਲੈਟਿਨ ਅਤੇ ਯੂਨਾਨੀ ਭਾਸ਼ਾ ਤੋਂ ਸ਼ਬਦ ਸਵੀਕਾਰ ਕੀਤੀ ਹਨ ਉਸੀ ਪ੍ਰਕਾਰ ਵਿਅਤਨਾਮੀ ਭਾਸ਼ਾ ਨੇ ਚੀਨੀ ਭਾਸ਼ਾ ਤੋਂ ਮੁੱਖਤ ਅਮੂਰਤ ਵਿਚਾਰਾਂ ਨੂੰ ਵਿਅਕਤ ਕਰਣ ਵਾਲੇ ਸ਼ਬਦ ਉਧਾਰ ਲਈਆਂ ਹਨ। ਵਿਅਤਨਾਮੀ ਭਾਸ਼ਾ ਪਹਿਲਾਂ ਚੀਨੀ ਲਿਪੀ ਵਿੱਚ ਹੀ ਲਿਖੀ ਜਾਂਦੀ ਸੀ (ਵਧਾਇਆ ਹੋਇਆ ਰੂਪ ਦੀ ਚੀਨੀ ਲਿਪੀ ਵਿੱਚ) ਪਰ ਵਰਤਮਾਨ ਵਿੱਚ ਵਿਅਤਨਾਮੀ ਲਿਖਾਈ ਪੱਧਤੀ ਵਿੱਚ ਲੈਟਿਨ ਵਰਨਮਾਲਾ ਨੂੰ ਪਰਿਵਰਤਿਤ (adapt) ਕਰ ਕੇ ਅਤੇ ਕੁੱਝ ਡਾਇਆਕਰਿਟਿਕਸ (diacritics) ਦਾ ਪ੍ਰਯੋਗ ਕਰ ਕੇ ਲਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਹਿੰਦ-ਆਰੀਆ ਭਾਸ਼ਾਵਾਂ ਹਿੰਦ-ਯੂਰਪੀ ਭਾਸ਼ਾਵਾਂ ਦੀ ਹਿੰਦ-ਈਰਾਨੀ ਸ਼ਾਖਾ ਦੀ ਇੱਕ ਉਪਸ਼ਾਖਾ ਹਨ, ਜਿਸਨੂੰ ਇੰਡਿਕ ਉਪਸ਼ਾਖਾ ਵੀ ਕਿਹਾ ਜਾਂਦਾ ਹੈ। ਇਹਨਾਂ ਵਿਚੋਂ ਜਿਆਦਾਤਰ ਭਾਸ਼ਾਵਾਂ ਸੰਸਕ੍ਰਿਤ ਵਿੱਚੋਂ ਜਨਮੀਆਂ ਹਨ। ਹਿੰਦ-ਆਰੀਆ ਵਿੱਚ ਆਦਿ - ਹਿੰਦ-ਯੂਰਪੀ ਭਾਸ਼ਾ ਦੇ ਘ, ਧ ਅਤੇ ਫ ਵਰਗੇ ਵਿਅੰਜਨ ਸੁਰਖਿਅਤ ਹਨ, ਜੋ ਹੋਰ ਸ਼ਾਖਾਵਾਂ ਵਿੱਚ ਲੁਪਤ ਹੋ ਗਏ ਹਨ। ਇਸ ਸਮੂਹ ਵਿੱਚ ਇਹ ਭਾਸ਼ਾਵਾਂ ਆਉਂਦੀਆਂ ਹਨ: ਸੰਸਕ੍ਰਿਤ, ਹਿੰਦੀ, ਉਰਦੂ, ਬੰਗਲਾ, ਕਸ਼ਮੀਰੀ, ਸਿੰਧੀ, ਪੰਜਾਬੀ, ਨੇਪਾਲੀ, ਰੋਮਾਨੀ, ਅਸਾਮੀ, ਗੁਜਰਾਤੀ, ਮਰਾਠੀ, ਆਦਿ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਜਰਮਨ ( Deutsch ਡੋਇਚ) ਗਿਣਤੀ ਦੇ ਅਨੁਸਾਰ ਯੂਰਪ ਦੀ ਸਭ ਵਲੋਂ ਜਿਆਦਾ ਬੋਲੀ ਜਾਣ ਵਾਲੀ ਭਾਸ਼ਾ ਹੈ। ਇਹ ਜਰਮਨੀ, ਸਵਿਟਜਰਲੈਂਡ ਅਤੇ ਆਸਟਰੀਆ ਦੀ ਮੁੱਖ ਅਤੇ ਰਾਜਭਾਸ਼ਾ ਹੈ। ਇਹ ਰੋਮਨ ਲਿਪੀ ਵਿੱਚ (ਕੁਝ ਹੋਰ ਵਾਧੂ ਚਿੰਨਾਂ ਨਾਲ) ਲਿਖੀ ਜਾਂਦੀ ਹੈ। ਇਹ ਹਿੰਦ-ਯੂਰੋਪੀ ਬੋਲੀ- ਪਰਵਾਰ ਵਿੱਚ ਜਰਮਨਿਕ ਸ਼ਾਖਾ ਵਿੱਚ ਆਉਂਦੀ ਹੈ। ਅੰਗਰੇਜ਼ੀ ਨਾਲ ਇਸਦਾ ਕਰੀਬੀ ਰਿਸ਼ਤਾ ਹੈ। ਲੇਕਿਨ ਰੋਮਨ ਲਿਪੀ ਦੇ ਅੱਖਰਾਂ ਦਾ ਇਸ ਦੀਆਂ ਧੁਨੀਆਂ ਦੇ ਨਾਲ ਮੇਲ ਅੰਗਰੇਜ਼ੀ ਦੇ ਮੁਕ਼ਾਬਲੇ ਕਿਤੇ ਬਿਹਤਰ ਹੈ। ਆਧੁਨਿਕ ਮਾਨਕੀਕ੍ਰਿਤ ਜਰਮਨ ਨੂੰ ਉੱਚ ਜਰਮਨ ਕਹਿੰਦੇ ਹਨ। ਜਰਮਨ ਭਾਸ਼ਾ ਭਾਰੋਪੀ ਪਰਵਾਰ ਦੇ ਜਰਮੇਨਿਕ ਵਰਗ ਦੀ ਭਾਸ਼ਾ, ਆਮ ਤੌਰ 'ਤੇ ਉੱਚ ਜਰਮਨ ਦਾ ਉਹ ਰੂਪ ਹੈ ਜੋ ਜਰਮਨੀ ਵਿੱਚ ਸਰਕਾਰੀ, ਸਿੱਖਿਆ, ਪ੍ਰੈਸ ਆਦਿ ਦਾ ਮਾਧਿਅਮ ਹੈ। ਇਹ ਆਸਟਰੀਆ ਵਿੱਚ ਵੀ ਬੋਲੀ ਜਾਂਦੀ ਹੈ। ਇਸਦਾ ਉਚਾਰਣ 1898 ਈ. ਦੇ ਇੱਕ ਕਮਿਸ਼ਨ ਦੁਆਰਾ ਨਿਸ਼ਚਿਤ ਹੈ। ਲਿਪੀ ਫਰਾਂਸੀਸੀ ਅਤੇ ਅੰਗਰੇਜ਼ੀ ਨਾਲ ਮਿਲਦੀ ਜੁਲਦੀ ਹੈ। ਰਤਮਾਨ ਜਰਮਨ ਦੇ ਸ਼ਬਦ ਦੇ ਸ਼ੁਰੂ ਵਿੱਚ ਅਘਾਤ ਹੋਣ ਉੱਤੇ ਕਾਕਲਿਅ ਸਪਰਸ਼ ਹਨ। ਤਾਨ (ਟੋਨ) ਅੰਗਰੇਜ਼ੀ ਵਰਗੀ ਹੈ। ਉਚਾਰਣ ਜਿਆਦਾ ਬਲਸ਼ਾਲੀ ਅਤੇ ਸ਼ਬਦਕਰਮ ਜਿਆਦਾ ਨਿਸ਼ਚਿਤ ਹੈ। ਦਾਰਸ਼ਨਕ ਅਤੇ ਵਿਗਿਆਨਕ ਸ਼ਬਦਾਵਲੀ ਨਾਲ ਪਰਿਪੂਰਣ ਹੈ। ਸ਼ਬਦਰਾਸ਼ੀ ਅਨੇਕ ਸਰੋਤਾਂ ਤੋਂ ਲਈ ਗਈ ਹੈ। ਉੱਚ ਜਰਮਨ, ਕੇਂਦਰ, ਉੱਤਰ ਅਤੇ ਦੱਖਣ ਵਿੱਚ ਬੋਲੀ ਜਾਣ ਵਾਲੀ ਆਪਣੀ ਪੱਛਮੀ ਸ਼ਾਖਾ (ਲਓ ਜਰਮਨ - ਫਰਿਜਿਅਨ, ਅੰਗਰੇਜ਼ੀ) ਤੋਂ ਲੱਗਭੱਗ ਛੇਵੀਂ ਸ਼ਤਾਬਦੀ ਵਿੱਚ ਵੱਖ ਹੋਣ ਲੱਗੀ ਸੀ। ਭਾਸ਼ਾ ਦੀ ਦ੍ਰਿਸ਼ਟੀ ਤੋਂ ਪ੍ਰਾਚੀਨ ਹਾਈ ਜਰਮਨ (750-1050), ਕੇਂਦਰੀ ਹਾਈ ਜਰਮਨ (1350 ਈ . ਤੱਕ ), ਆਧੁਨਿ ਹਾਈ ਜਰਮਨ (1200 ਈ .
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।