ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਟੀਵਨ ਵਿਲੀਅਮ ਹਾਕਿੰਗ (ਅੰਗਰੇਜ਼ੀ: Stephen William Hawking; ਜਨਮ 8 ਜਨਵਰੀ 1942- 14 ਮਾਰਚ 2018) ਇੱਕ ਬਰਤਾਨਵੀ ਭੌਤਿਕ ਵਿਗਿਆਨੀ, ਬ੍ਰਹਿਮੰਡ ਵਿਗਿਆਨੀ ਅਤੇ ਲੇਖਕ ਸੀ। ਉਸਨੂੰ ਇੱਕ ਖ਼ਤਰਨਾਕ ਬਿਮਾਰੀ ਸੀ ਅਤੇ ਉਹ ਕੁਰਸੀ ਤੋਂ ਉੱਠ ਨਹੀਂ ਸਕਦਾ ਸੀ, ਹੱਥ ਪੈਰ ਨਹੀਂ ਹਿਲਾ ਸਕਦਾ ਸੀ ਅਤੇ ਬੋਲ ਵੀ ਨਹੀਂ ਸਕਦਾ ਸੀ। ਪਰ ਉਹ ਦਿਮਾਗ਼ੀ ਤੌਰ 'ਤੇ ਸਿਹਤਮੰਦ ਸੀ ਅਤੇ ਬੁਲੰਦ ਹੌਸਲੇ ਦੀ ਵਜ੍ਹਾ ਨਾਲ ਅਪਣਾ ਕੰਮ ਜਾਰੀ ਰੱਖ ਰੱਖਦਾ ਰਿਹਾ ਸੀ। ਉਹ ਆਪਣੇ ਖ਼ਿਆਲ ਦੂਸਰਿਆਂ ਤੱਕ ਪਹੁੰਚਾਣ ਅਤੇ ਉਨ੍ਹਾਂ ਨੂੰ ਸਫ਼ੇ 'ਤੇ ਉਤਾਰਨ ਲਈ ਇੱਕ ਖ਼ਾਸ ਕਿਸਮ ਦੇ ਕੰਪਿਊਟਰ ਦੀ ਵਰਤੋਂ ਕਰਦਾ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕਨੇਰ ਜਿਸ ਨੂੰ ਪੂਜਾ ਦਾ ਬੂਟਾ ਵੀ ਕਿਹਾ ਜਾਂਦਾ ਹੈ। ਇਸ ਸਦਾਬਹਾਰ ਝਾੜੀਦਾਰ ਬੂਟਾ ਲਗਭਗ 10 ਫੁੱਟ ਉੱਚਾ ਹੁੰਦਾ ਹੈ। ਇਸ ਦੇ ਤਣਿਆਂ ਦੇ ਦੋਵੇਂ ਪਾਸਿਆਂ ਤੋਂ ਤਿੰਨ-ਤਿੰਨ ਪੱਤਿਆਂ ਇੱਕ ਦੂਜੇ ਦੇ ਸਾਹਮਣੇ ਵੱਲ ਨੂੰ ਨਿਕਲਦੀਆਂ ਹਨ ਜਿਹਨਾਂ ਦੀ ਲੰਬਾਈ 4 ਤੋਂ 6 ਅਤੇ ਚੌੜਾਈ ਇੱਕ ਇੰਚ ਹੁੰਦੀ ਹੈ ਪੱਤੇ ਸਿਰਿਆਂ ਤੋਂ ਤਿਖੇ ਹੁੰਦੇ ਹਨ। ਇਸ ਦੇ ਗੁੱਛਿਆਂ ਵਾਲੇ ਫੁੱਲ ਕਈ ਪ੍ਰਕਾਰ ਦੇ ਹੁੰਦੇ ਹਨ ਜਿਵੇ ਪੀਲੇ, ਗੁਲਾਬੀ, ਚਿੱਟੇ, ਲਾਲ ਹੁੰਦੇ ਹਨ। ਇਸ ਦੀਆਂ ਫਲੀਆਂ ਚਪਟੀਆਂ ਗੋਲਾਕਾਰ ਜੋ ਪੰਜ ਤੋਂ ਛੇ ਇੰਚ ਲੰਬੀਆਂ ਹੁੰਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਟੋਕੀਓ (東京 "ਪੂਰਬੀ ਰਾਜਧਾਨੀ"), ਅਧਿਕਾਰਕ ਤੌਰ ਉੱਤੇ ਟੋਕੀਓ ਮਹਾਂਨਗਰ (東京都), ਜਪਾਨ ਦੇ 47 ਪ੍ਰੀਫੈਕਟ ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਇਹ ਜਪਾਨ ਦੀ ਰਾਜਧਾਨੀ, ਵਡੇਰੇ ਟੋਕੀਓ ਖੇਤਰ ਦਾ ਕੇਂਦਰ ਅਤੇ ਦੁਨੀਆਂ ਦਾ ਸਭ ਤੋਂ ਵੱਡਾ ਮਹਾਂਨਗਰ ਹੈ। ਇਹ ਜਪਾਨੀ ਸਰਕਾਰ ਅਤੇ ਸ਼ਾਹੀ ਮਹੱਲ ਦਾ ਟਿਕਾਣਾ ਅਤੇ ਜਪਾਨੀ ਸ਼ਾਹੀ ਘਰਾਨੇ ਦੀ ਰਿਹਾਇਸ਼ ਹੈ। ਇਹ ਮੁੱਖ ਟਾਪੂ ਹੋਂਸ਼ੂ ਦੇ ਦੱਖਣ-ਪੂਰਬੀ ਪਾਸੇ ਦੇ ਕਾਂਤੋ ਖੇਤਰ ਵਿੱਚ ਸਥਿੱਤ ਹੈ ਅਤੇ ਇਸ ਵਿੱਚ ਈਜ਼ੂ ਟਾਪੂ ਅਤੇ ਓਗਾਸਵਾਰਾ ਟਾਪੂ ਸ਼ਾਮਲ ਹਨ। ਟੋਕੀਓ ਮਹਾਂਨਗਰ ਨੂੰ 1943 ਵਿੱਚ ਪੂਰਵਲੇ ਟੋਕੀਓ ਪ੍ਰੀਫੈਕਟ ਜ਼ਿਲ੍ਹਾ (東京府) ਅਤੇ ਟੋਕੀਓ ਸ਼ਹਿਰ (東京市) ਨੂੰ ਮਿਲਾ ਕੇ ਬਣਿਆ ਸੀ। ਟੋਕੀਓ ਦੀ ਮਹਾਂਨਗਰੀ ਸਰਕਾਰ ਟੋਕੀਓ ਦੇ 23 ਵਿਸ਼ੇਸ਼ ਵਾਰਡਾਂ ਨੂੰ ਪ੍ਰਸ਼ਾਸਤ ਕਰਦੀ ਹੈ ਜੋ ਟੋਕੀਓ ਸ਼ਹਿਰ ਤੋਂ ਇਲਾਵਾ ਪ੍ਰੀਫੈਕਟ ਜ਼ਿਲ੍ਹੇ ਦੀਆਂ 39 ਨਗਰਪਾਲਿਕਾਵਾਂ ਅਤੇ ਦੋ ਬਾਹਰੀ ਟਾਪੂਆਂ ਦਾ ਬਣਿਆ ਹੋਇਆ ਹੈ। ਵਿਸ਼ੇਸ਼ ਵਾਰਡਾਂ ਦੀ ਅਬਾਦੀ 80 ਲੱਖ ਤੋਂ ਵੱਧ ਹੈ ਅਤੇ ਕੁੱਲ ਅਬਾਦੀ 130 ਲੱਖ ਤੋਂ ਵੀ ਵੱਧ। ਇਹ ਪ੍ਰੀਫੈਕਟ ਜ਼ਿਲ੍ਹਾ ਦੁਨੀਆਂ ਦੇ ਸਭ ਤੋਂ ਵੱਧ ਅਬਾਦੀ ਵਾਲੇ (ਅਬਾਦੀ 3.5 ਕਰੋੜ ਤੋਂ ਵੱਧ) ਅਤੇ ਸਭ ਤੋਂ ਵੱਧ ਸ਼ਹਿਰੀ ਇਕੱਠ ਆਰਥਕਤਾ (2008 ਵਿੱਚ ਖ਼ਰੀਦ ਸ਼ਕਤੀ ਸਮਾਨਤਾ ਵਿੱਚ ਅਮਰੀਕੀ ਡਾਲਰ 1.479 ਟ੍ਰਿਲੀਅਨ ਦੀ ਕੁੱਲ ਘਰੇਲੂ ਉਪਜ; ਨਿਊ ਯਾਰਕ ਮਹਾਂਨਗਰ ਤੋਂ ਵੱਧ) ਵਾਲੇ ਮਹਾਂਨਗਰੀ ਖੇਤਰ ਦਾ ਹਿੱਸਾ ਹੈ। ਇਹ ਸ਼ਹਿਰ ਫ਼ਾਰਚੂਨ ਗਲੋਬਲ 500 ਦੀਆਂ 51 ਕੰਪਨੀਆਂ ਦਾ ਮੇਜ਼ਬਾਨ ਹੈ ਜੋ ਕਿਸੇ ਵੀ ਸ਼ਹਿਰ ਨਾਲੋਂ ਵੱਡਾ ਅੰਕੜਾ ਹੈ।ਟੋਕੀਓ ਨੂੰ ਨਿਊਯਾਰਕ ਅਤੇ ਲੰਡਨ ਸਮੇਤ ਵਿਸ਼ਵ ਅਰਥ-ਵਿਵਅਸਥਾ ਦਾ ਇੱਕ "ਨਿਰਦੇਸ਼ ਕੇਂਦਰ" ਕਿਹਾ ਜਾਂਦਾ ਹੈ। ਇਸਨੂੰ ਵਿਸ਼ਵ-ਸਤਰੀ ਮੋਢੀ ਸ਼ਹਿਰ ਮੰਨਿਆ ਜਾਂਦਾ ਹੈ ਜਿਸ ਨੂੰ ਗਾਕ ਦੀ 2008 ਦੀ ਸੂਚੀ ਵਿੱਚ ਬੱਧਿਆ ਗਿਆ ਹੈ ਅਤੇ ਏ. ਟੀ.
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਕੋਬੇ (神戸市, Kōbe-shi, ਜਪਾਨੀ ਉਚਾਰਨ: [koːꜜbe]) ਛੇਵਾਂ-ਵੱਡਾ ਸ਼ਹਿਰ ਵਿੱਚ ਜਪਾਨ ਅਤੇ ਹਿਓਗੋ ਪ੍ਰਾਂਤ ਦੀ ਰਾਜਧਾਨੀ ਸ਼ਹਿਰ ਹੈ। ਇਹ ਸ਼ਹਿਰ ਓਸਾਕਾ ਅਤੇ ਕਾਇਯੋਟੋ ਦੇ ਨਾਲ-ਨਾਲ ਕਹਾਨਸ਼ਿਨ ਮਹਾਨਗਰੀ ਖੇਤਰ ਦਾ ਹਿੱਸਾ ਹੈ। ਇਹ ਹੋਂਸ਼ੂ ਮੁੱਖ ਟਾਪੂ ਦੇ ਦੱਖਣੀ ਪਾਸੇ ਅਤੇ ਓਸਾਕਾ ਬੇ ਦੇ ਉੱਤਰੀ ਕੰਢੇ ਤੇ ਓਸਾਕਾ ਤੋਂ ਲੱਗਪੱਗ 30 ਕਿਲੋਮੀਟਰ ਪੱਛਮ ਵੱਲ ਸਥਿਤ ਹੈ। ਇਸਦੀ ਲੱਗਪੱਗ 15 ਲੱਖ ਦੀ ਆਬਾਦੀ ਹੈ। ਇਹ ਸ਼ਹਿਰ ਓਸਾਕਾ ਅਤੇ ਕਾਇਯੋਟੋ ਦੇ ਨਾਲ-ਨਾਲ Keihanshin ਮਹਾਨਗਰੀ ਖੇਤਰ ਦਾ ਹਿੱਸਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਬੁੱਧਵਾਰ ਮੰਗਲਵਾਰ ਤੋਂ ਬਾਅਦ ਅਤੇ ਵੀਰਵਾਰ ਤੋਂ ਪਹਿਲਾ ਹਫ਼ਤੇ ਦਾ ਦਿਨ ਹੈ। ਇੰਟਰਨੈਸ਼ਨਲ ਸਟੈਂਡਰਡ ISO 8601 ਦੇ ਮੁਤਾਬਕ ਇਹ ਹਫ਼ਤੇ ਦਾ ਤੀਜਾ ਦਿਨ ਹੈ। ਜਿਹੜੇ ਦੇਸ਼ ਐਤਵਾਰ ਨੂੰ ਪਹਿਲੇ ਦਿਨ ਦੀ ਵਰਤੋਂ ਕਰਦੇ ਹਨ, ਉਹਨਾਂ ਅਨੁਸਾਰ ਇਸਨੂੰ ਹਫ਼ਤੇ ਦਾ ਚੌਥੇ ਦਿਨ ਮੰਨਿਆ ਜਾਂਦਾ ਹੈ। ਫ਼ਾਰਸੀ ਵਿੱਚ ਇਸਨੂੰ ਚਹਾਰਸ਼ੰਬਾ ਕਹਿੰਦੇ ਹਨ ਅਤੇ ਅੰਗਰੇਜ਼ੀ ਵਿੱਚ ਵੈੱਡਨਸਡੇ। ਅਰਬੀ ਅਤੇ ਫ਼ਾਰਸੀ ਦੇ ਹਿਸਾਬ ਨਾਲ ਇਹ ਇਹ ਹਫ਼ਤੇ ਦਾ ਪੰਜਵਾਂ ਦਿਨ ਹੁੰਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮੈਸਾਚੂਸਟਸ (/ˌmæsəˈtʃuːsɨts/), ਅਧਿਕਾਰਕ ਤੌਰ ਉੱਤੇ ਮੈਸਾਚੂਸਟਸ ਦਾ ਰਾਸ਼ਟਰਮੰਡਲ, ਸੰਯੁਕਤ ਰਾਜ ਅਮਰੀਕਾ ਦੇ ਉੱਤਰ-ਪੂਰਬੀ ਹਿੱਸੇ ਵਿੱਚ ਨਿਊ ਇੰਗਲੈਂਡ ਖੇਤਰ ਵਿਚਲਾ ਇੱਕ ਰਾਜ ਹੈ। ਇਸ ਦੀਆਂ ਹੱਦਾਂ ਦੱਖਣ ਵੱਲ ਰੋਡ ਟਾਪੂ ਅਤੇ ਕਨੈਕਟੀਕਟ, ਪੱਛਮ ਵੱਲ ਨਿਊ ਯਾਰਕ, ਉੱਤਰ ਵੱਲ ਵਰਮਾਂਟ ਅਤੇ ਨਿਊ ਹੈਂਪਸ਼ਾਇਰ ਅਤੇ ਪੂਰਬ ਵੱਲ ਅੰਧ ਮਹਾਂਸਾਗਰ ਨਾਲ਼ ਲੱਗਦੀਆਂ ਹਨ। ਇਹ ਖੇਤਰਫਲ ਪੱਖੋਂ 7ਵਾਂ, ਅਬਾਦੀ ਪੱਖੋਂ 14ਵਾਂ ਅਤੇ ਅਬਾਦੀ ਦੇ ਸੰਘਣੇਪਣ ਪੱਖੋਂ ਤੀਜਾ ਸਭ ਤੋਂ ਮੋਹਰੀ ਅਮਰੀਕੀ ਰਾਜ ਹੈ।
ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਲੋਕਮਾਨੀਆ ਕੇਸਵ ਬਾਲ ਗੰਗਾਧਰ ਤਿਲਕ (ਮਰਾਠੀ: लोकमान्य बाळ गंगाधर टिळक , 23 ਜੁਲਾਈ, 1856 - 1ਅਗਸਤ 1920) ਭਾਰਤ ਦੇ ਇੱਕ ਪ੍ਰਮੁੱਖ ਨੇਤਾ, ਸਮਾਜ ਸੁਧਾਰਕ ਅਤੇ ਸੁਤੰਤਰਤਾ ਸੈਨਾਪਤੀ ਸਨ। ਇਹ ਭਾਰਤੀ ਸੁਤੰਤਰਤਾ ਸੰਗਰਾਮ ਦੇ ਪਹਿਲੇ ਲੋਕਪ੍ਰਿਅ ਨੇਤਾ ਸਨ। ਉਹਨਾਂ ਨੇ ਸਭ ਤੋਂ ਪਹਿਲਾਂ ਭਾਰਤ ਵਿੱਚ ਪੂਰਨ ਸਵਰਾਜ ਦੀ ਮੰਗ ਚੁੱਕੀ। ਉਹਨਾਂ ਦਾ ਕਥਨ ‘ਸਵਰਾਜ ਮੇਰਾ ਜਨਮ ਸਿੱਧ ਅਧਿਕਾਰ ਹੈ ਅਤੇ ਮੈਂ ਇਸਨੂੰ ਲੈ ਕੇ ਰਹਾਗਾਂ’ ਬਹੁਤ ਪ੍ਰਸਿੱਧ ਹੋਇਆ। ਉਹਨਾਂ ਨੂੰ ਸਤਿਕਾਰ ਨਾਲ ਲੋਕਮਾਨੀਆ (ਪੂਰੇ ਸੰਸਾਰ ਵਿੱਚ ਸਨਮਾਨਿਤ) ਕਿਹਾ ਜਾਂਦਾ ਸੀ।
ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾ ਦਿਨ ਵੀ ਕਹਿੰਦੇ ਹਨ। ਅੰਗਰੇਜ਼ੀ ਵਿੱਚ ਇਸ ਦਿਨ ਨੂੰ ਮੰਡੇ (Monday) ਕਹਿੰਦੇ ਹਨ। ਬਹੁਤ ਸਾਰੀਆਂ ਇੰਡੋ-ਆਰੀਆ ਭਾਸ਼ਾਵਾਂ ਵਿੱਚ, ਇਸ ਵਾਸਤੇ ਸ਼ਬਦ ਸੋਮਵਾਰ ਜਾਂ "ਚੰਦਰਵਾਰ" ਹਨ ਜੋ "Monday" ਦਾ ਹੂਬਹੂ ਸੰਸਕ੍ਰਿਤ ਅਨੁਵਾਦ ਹੈ।
ਹਰੀ ਚੰਦ (ਜਨਮ 1ਅਪ੍ਰੈਲ,1953) ਭਾਰਤੀ ਪੰਜਾਬ ਦੇ ਜ਼ਿਲ੍ਹੇ ਹੁਸ਼ਿਆਰਪੁਰ ਵਿੱਚ ਪੈਂਦੇ ਪਿੰਡ ਘੋੜਾਵਾਹਾ ਦਾ ਜੰਮਪਲ਼ ਹੈ। ਪੰਜਾਬ ਦੇ “ਪ੍ਰੰਪਰਾਗਤ ਖੇਡ ਵਿਰਸੇ” ਦੇ ਮਾਲਕ ਬਾਜ਼ੀਗਰਾਂ ਦੇ ਘਰ ਜਨਮਣ ਬਦੌਲਤ ਹਰੀ ਚੰਦ ਦੀਆਂ ਰਗ਼ਾਂ ਵਿੱਚ ਸਪੋਰਟਸ ਦਾ ਖ਼ੂਨ ਦੌੜਦਾ। ਉਹਦਾ ਦਾਦਾ ਕਮਾਲ ਦੀ ਬਾਜ਼ੀ ਪਾਉਂਦਾ ਸੀ। ਉਹਨੇ ਸਰੀਰ ਦੇ ਕਰਤੱਵਾਂ ਨਾਲ ਦੁਨੀਆਂ ਦੰਗ ਕੀਤੀ ਹੋਈ ਸੀ। ਦਾਦਾ ਸੋਲਾਂ ਹੱਥ ’ਤੇ ਨੰਗੀ ਤਲਵਾਰ ਰੱਖ ਲੈਂਦਾ, ਫਿਰ ਲੰਮੀ ਛਾਲ ਮਾਰ ਕੇ ਤਲਵਾਰ ਟੱਪਦਾ। ‘ਪਟੜੀ ਦੀ ਛਾਲ’ ਲਾਉਂਦਾ ਤਾਂ ਲੋਕ ਸਾਹ ਰੋਕ ਦੇ ਵੇਖਦੇ। ਹਰੀ ਚੰਦ ਨਿੱਕਾ ਹੁੰਦਾ ਨਿੱਤ 500 ਡੰਡ ਕੱਢਦਾ ਅਤੇ 1000 ਬੈਠਕਾਂ ਮਾਰਦਾ। ਪਿਤਾ ਉਹਨੂੰ ਪਹਿਲਵਾਨ ਬਣਾਉਣ ਦੀ ਸੋਚਕੇ ਘੁਲਣ ਲਈ ਕਹਿੰਦਾ ਭਾਵੇਂ ਕਿ ਉਹ ਆਪਣੇ ਵਰਗਿਆਂ ਨੂੰ ਢਾਹ ਲੈਂਦਾ। ਪਰ ਪਹਿਲਵਾਨੀ ਨੂੰ ਉਹਦਾ ਦਿਲ ਨਾਂਹ ਰੀਝਦਾ। ਮਨ ਦੌੜਨ ਨੂੰ ਲੋਚਦਾ, ਉਹਨਾਂ ਦੇ ਘਰੋਂ 5-6 ਸੌ ਮੀਟਰ ਦੀ ਵਿੱਥ ਉੱਪਰ ਇਕ ਖੰਭਾ ਸੀ। ਹਰੀ ਚੰਦ ਸਵੇਰੇ ਮੰਜੇ ਤੋਂ ਉੱਠਦਿਆਂ ਹੀ ਖੰਭੇ ਤੱਕ ਸਿਰ-ਮੈਦਾਨ ਦੌੜਦਾ ਤੇ ਸਿਰ-ਮੈਦਾਨ ਦੌੜਕੇ ਵਾਪਸ ਆਉਂਦਾ। ਬਚਪਨ ਵਿਚ ਇਹ ਉਹਦਾ ਨਿੱਤ ਦਾ ਕਸਬ ਸੀ ਤੇ ਇਹੋ ਉਹਦਾ ਸ਼ੌਕ। ਬਾਅਦ ਵਿਚ ਇਹੋ ਖੰਭਾ ਤੱਕ ਦੀ ਦੌੜ ਉਹਦੀਆਂ ਵੱਡੀਆਂ ਵੱਡੀਆਂ ਜਿੱਤਾਂ ਦਾ ਆਧਾਰ ਬਣੀ। ਹਰੀ ਚੰਦ ਦੇ ਪਿਤਾ ਡੇਢ ਸਾਲ ਦੇ ਸਨ ਜਦੋਂ ਦਾਦੇ ਦੀ ਮੌਤ ਹੋ ਗਈ। ਹਰੀ ਚੰਦ ਦਾ ਤਾਇਆ ਅੱਖਾਂ ਤੋਂ ਆਰੀ ਸੀ। ਪਿਤਾ ਸੁਰਤ ਸਿਰ ਹੋਇਆ ਤਾਂ ਪਰਵਾਰ ਦੀ ਪਾਲਣਾ ਦਾ ਭਾਰ ਉਹਦੇ ਸਿਰ ਆਣ ਪਿਆ ਤੇ ਉਹਦੀਆਂ ਬਾਜ਼ੀ ਪਾਉਣ ਦੀਆਂ ਰੀਝਾਂ ਦੱਬੀਆਂ ਗਈਆਂ। ਅਸਲ ਵਿਚ ਉਹਨਾਂ ਦੱਬੀਆ ਰੀਝਾਂ ਨੇ ਹੀ ਹਰੀ ਚੰਦ ਦੇ ਰੂਪ ਵਿਚ ਜਨਮ ਲਿਆ। ਦਸਵੀਂ ਜਮਾਤ ਤੱਕ ਉਹ ਬੀ.ਐਸ.ਡੀ. ਹਾਈ ਸਕੂਲ ਕੰਧਾਲਾ ਜੱਟਾਂ ’ਚ ਪੜ੍ਹਿਆ ਜੋ ਕਿ ਉਹਨਾਂ ਦੇ ਪਿੰਡੋਂ ਇਕ ਮੀਲ ਦੂਰ ਹੈ। ਹਰੀ ਚੰਦ ਨੇ ਦੱਸਿਆ ਕਿ ਉਹਨੇ 1971 ’ਚ ਦਸਵੀਂ ਦਾ ਇਮਤਿਹਾਨ ਦਿੱਤਾ ਪਰ ਇਕ ਮਜ਼ਮੂਨ ਵਿੱਚੋਂ ਫੇਲ੍ਹ ਹੋ ਗਿਆ। ਓਦੋਂ ਰੂਲ ਈ ਇਹੋ ਜੇ ਸੀ ਉਹਨੂੰ ਫੇਲ੍ਹ ਕਰ ਦਿੱਤਾ। ਅਖ਼ੀਰ 1976 ਵਿੱਚ ਪਾਈਵੇਟ ਦਸਵੀਂ ਪਾਸ ਕੀਤੀ। ਦੌੜਨਾ ਉਹਨੇ ਸਕੂਲ ਤੋਂ ਸ਼ੁਰੂ ਲਿਆ ਸੀ। ਸਕੂਲਾਂ ਦੀਆਂ ਖੇਡਾਂ ’ਚ 1500 ਮੀਟਰ ਦੀ ਦੌੜ 4 ਮਿੰਟ 17 ਸੈਕੰਡ ’ਚ ਲਾਈ ਤੇ ਜ਼ਿਲ੍ਹੇ ’ਚੋਂ ਫਸਟ ਆਇਆ। 800 ਮੀਟਰ ਦੀ ਦੌੜ 2.12 ਮਿੰਟ 'ਚ ਲਾ ਕੇ ਫ਼ਸਟ ਆਇਆ ਤੇ ਲੰਮੀ ਛਾਲ 18 ਫੁਟ,10 ਇੰਚ ਲਾਈ। ਛਾਲ ਤਾਂ ਮੈਂ ਵੱਧ ਲਾ ਲੈਂਦਾ ਸੀ ਪਰ ਪਹਿਲਾਂ ਦੌੜ ਲਾਈ ਕਰਕੇ ਘੱਟ ਲੱਗੀ। ਉਂਜ ਫ਼ਸਟ ਫੇਰ ਵੀ ਆ ਗਿਆ। ਦਸਵੀਂ ਜਮਾਤ ’ਚ ਪੜ੍ਹਦਿਆਂ ਉਹਨੇ ਸਕੂਲਾਂ ਦੀਆਂ ਖੇਡਾਂ ਵਿਚ ਜ਼ਿਲ੍ਹਾ, ਪ੍ਰਾਂਤ ਤੇ ਦੇਸ ਸਭ ਥਾਈਂ ਜਿੱਤਾਂ ਦਿੱਤੀਆਂ। ਹਰੀ ਚੰਦ ਵੇਖਣ ਨੂੰ ਅਥਲੀਟ ਨਹੀਂ ਲੱਗਦਾ। ਉਹਦਾ ਕੱਦ ਸਿਰਫ਼ 5 ਫ਼ੁੱਟ,2 ਇੰਚ ਹੈ। ਅਭਿਆਸ ਦੇ ਦਿਨਾਂ ’ਚ ਉਹਦਾ ਭਾਰ 48 ਕਿਲੋ ਹੁੰਦਾ ਤੇ ਆਫ਼ ਸੀਜ਼ਨ ਵਿੱਚ 52 ਕਿਲੋ ਹੋ ਜਾਂਦਾ। ਪੂਰੇ ਅਰਾਮ ਦੀ ਅਵਸਥਾ ਦੌਰਾਨ ਉਹਦੀ ਨਬਜ਼ ਇਕ ਮਿੰਟ ਵਿਚ ਸਿਰਫ਼ 32 ਵਾਰ ਧੜਕਦੀ। ਏਨੀ ਹੌਲੀ ਨਬਜ਼ ਕਿਸੇ ਤੰਦਰੁਸਤ ਬੰਦੇ ਦੀ ਨਹੀਂ ਸੁਣੀ। ਡਾਕਟਰ ਉਹਦੀ ਨਬਜ਼ ਵੇਖ ਕੇ ਉਹਨੂੰ ਬਿਮਾਰ ਸਮਝ ਲੈਂਦੇ। ਪਰ ਜਦੋਂ ਉਹਨਾਂ ਨੂੰ ਪਤਾ ਲਗਦਾ ਹੈ ਕਿ ਉਹ ਏਸ਼ੀਆ ਦਾ ਚੈਂਪੀਅਨ ਹੈ ਤਾਂ ਹੈਰਾਨ ਹੁੰਦੇ ਹਨ। ਉਹਦੇ ਪਿੰਡ ਘੋੜਾਬਾਹੇ ਦੇ ਹੀ ਪੰਜਾਬ ਪੁਲੀਸ ਦੇ ਦੌੜਾਕ ਨਵਾਬ ਸਿੰਘ (ਜਿਹਨਾਂ ਦਾ ਪੰਜਾਬ ਪੁਲੀਸ ਦਾ ਰੱਖਿਆ 800 ਮੀਟਰ ਤੇ 1500 ਮੀਟਰ ਦੌੜਾਂ ਦਾ ਰਿਕਾਰਡ ਪੰਜਾਬ ਪਲੀਸ ਦੇ ਦੌੜਾਕਾਂ ਲਈ ਦਹਾਕੇ ਤੱਕ ਚਣੌਤੀ ਬਣਿਆ ਰਿਹਾ।) ਨੇ ਹਰੀ ਚੰਦ ਨੂੰ ਪੁਲਸ ਵਿਚ ਭਰਤੀ ਹੋਣ ਦੀ ਸਲਾਹ ਦਿਤੀ। ਹਰੀ ਚੰਦ ਦੇ ਬਹੁਤ ਸਾਰੇ ਹਾਣੀ ਭਰਤੀ ਹੋ ਗਏ ਸਨ। ਦਸਵੀਂ ’ਚੋਂ ਫੇਲ੍ਹ ਹੋ ਕੇ ਉਹ ਵੀ ਭਰਤੀ ਹੋਣ ਦੀਆਂ ਸਕੀਮਾਂ ਲਾਉਣ ਲੱਗਾ। ਪਹਿਲਾਂ ਉਹ ਪੀ.ਏ.ਪੀ. ਜਲੰਧਰ ਵਾਲਿਆਂ ਕੋਲ ਗਿਆ। ਉਥੇ ਉਹ ਭਰਤੀ ਨਾ ਹੋ ਸਕਿਆ। ਬੀ.ਐਸ.ਐਫ.
ਆਪਰੇਟਿੰਗ ਸਿਸਟਮ ਇੱਕ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਅਤੇ ਸਾਫ਼ਟਵੇਅਰ ਵਸੀਲਿਆਂ ਨੂੰ ਸੰਭਾਲਦਾ ਹੈ। ਆਪਰੇਟਿੰਗ ਸਿਸਟਮ ਕੰਪਿਊਟਰ ਦੇ ਸਿਸਟਮ ਸਾਫ਼ਟਵੇਅਰ ਦਾ ਇੱਕ ਮੁੱਖ ਅਤੇ ਜ਼ਰੂਰੀ ਹਿੱਸਾ ਹੁੰਦਾ ਹੈ। ਆਮ ਤੌਰ ਉੱਤੇ ਸਾਰੇ ਅਨੁਪ੍ਰੋਯੋਗੀ ਸਾਫ਼ਟਵੇਅਰਾਂ ਨੂੰ ਆਪਣਾ ਕੰਮ ਕਰਨ ਲਈ ਇੱਕ ਆਪਰੇਟਿੰਗ ਸਿਸਟਮ ਦੀ ਲੋੜ ਹੁੰਦੀ ਹੈ। ਸਮਾਂ-ਵੰਡ ਆਪਰੇਟਿੰਗ ਸਿਸਟਮ ਸਾਰੇ ਕੰਮਾਂ ਨੂੰ ਸਮੇਂ ਮੁਤਾਬਕ ਤਰਤੀਬ 'ਚ ਕਰ ਦਿੰਦੇ ਹਨ ਤਾਂ ਜੋ ਸਿਸਟਮ ਦੀ ਠੀਕ ਤਰਾਂ ਵਰਤੋਂ ਕੀਤੀ ਜਾ ਸਕੇ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੁਲਾਈ 2019 ਮੁਤਾਬਿਕ ਇਸ ਵਿਕੀ ’ਤੇ 31,509 ਲੇਖ ਹਨ ਅਤੇ ਇਸ ਦੇ ਕੁੱਲ 28,945 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,81,710 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.15 (a396a92) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,526 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਵਾਲੀਬਾਲ ਇੱਕ ਟੀਮ ਖੇਡ ਹੈ। ਹਰ ਟੀਮ ਵਿੱਚ ਛੇ-ਛੇ ਖਿਡਾਰੀ ਹੁੰਦੇ ਹਨ। ਮੈਦਾਨ ਦੀ ਲੰਬਾਈ 18 ਮੀਟਰ ਅਤੇ ਚੋਡ਼ਾਈ 9 ਮੀਟਰ ਹੁੰਦੀ ਹੈ। ਗਰਾਊਂਡ ਦੇ ਵਿਚਕਾਰ ਇੱਕ ਜਾਲ ਲਗਾ ਹੁੰਦਾ ਹੈ ਜੋ ਦੋਵਾਂ ਟੀਮਾਂ ਦੇ ਪਾੜੇ ਨਿਸਚਿਤ ਕਰਦਾ ਹੈ ਅਤੇ ਇਸ ਤਰ੍ਹਾਂ ਇੱਕ ਪਾਸਾ 9 ਮੀਟਰ ਦਾ ਵਰਗਾਕਾਰ ਹੁੰਦਾ ਹੈ। ਹਰੇਕ ਟੀਮ ਦੇ ਖਿਡਾਰੀ ਵਿਰੋਧੀ ਟੀਮ ਦੇ ਪਾੜੇ ਵਿੱਚ ਗੇਂਦ ਸੁਟ ਕੇ ਆਪਣਾ ਪੂਆਇਟ ਲੈਣ ਦਾ ਯਤਨ ਕਰਦੇ ਹਨ। ਇਹ ਖੇਡ 1964 ਤੋਂ ਲੈ ਕੇ ਹੁਣ ਤਕ ਓਲੰਪਿਕ ਖੇਡਾਂ ਦਾ ਹਿੱਸਾ ਹੈ।
ਬੋਤਸਵਾਨਾ, ਅਧਿਕਾਰਕ ਤੌਰ ਉੱਤੇ ਬੋਤਸਵਾਨਾ ਦਾ ਗਣਰਾਜ (ਤਸਵਾਨਾ: Lefatshe la Botswana), ਦੱਖਣੀ ਅਫ਼ਰੀਕਾ ਵਿੱਚ ਸਥਿੱਤ ਇੱਕ ਘਿਰਿਆ ਹੋਇਆ ਦੇਸ਼ ਹੈ। ਇੱਥੋਂ ਦੇ ਨਾਗਰਿਕ ਆਪਣੇ-ਆਪ ਨੂੰ ਬਾਤਸਵਾਨਾ (ਇੱਕ-ਵਚਨ: ਮਾਤਸਵਾਨਾ) ਦੱਸਦੇ ਹਨ ਪਰ ਬਹੁਤ ਸਾਰੇ ਪੰਜਾਬੀ ਸਰੋਤਾਂ ਦੇ ਮੁਤਾਬਕ ਬੋਤਸਵਾਨੀ ਵੀ ਠੀਕ ਹੈ। ਪੂਰਵਲਾ ਬਰਤਾਨਵੀ ਰਾਖਵਾਂ ਬੇਚੂਆਨਾਲੈਂਡ ਇਹ ਦੇਸ਼ 30 ਸਤੰਬਰ 1966 ਵਿੱਚ ਰਾਸ਼ਟਰਮੰਡਲ ਵਿੱਚ ਆਪਣੀ ਅਜ਼ਾਦੀ ਤੋਂ ਬਾਅਦ ਬੋਤਸਵਾਨਾ ਕਿਹਾ ਜਾਣ ਲੱਗਾ। ਅਜ਼ਾਦੀ ਤੋਂ ਬਾਅਦ ਇੱਥੇ ਸਦਾ ਸੁਤੰਤਰ ਅਤੇ ਨਿਰਪੱਖ ਚੋਣਾਂ ਹੋਈਆਂ ਹਨ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ ਅਤੇ ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸਾਮਰਾਜਵਾਦ (ਅੰਗਰੇਜ਼ੀ: Imperialism) ਉਹ ਦ੍ਰਿਸ਼ਟੀਕੋਣ ਹੈ ਜਿਸਦੇ ਮੁਤਾਬਕ ਕੋਈ ਵੱਡਾ ਅਤੇ ਤਾਕਤਵਰ ਦੇਸ਼ ਆਪਣੀ ਸ਼ਕਤੀ ਅਤੇ ਗੌਰਵ ਨੂੰ ਵਧਾਉਣ ਲਈ ਹੋਰ ਦੇਸ਼ਾਂ ਦੇ ਕੁਦਰਤੀ ਅਤੇ ਮਾਨਵੀ ਸਾਧਨਾਂ ਉੱਤੇ ਆਪਣਾ ਹੱਕ ਸਥਾਪਤ ਕਰ ਲੈਂਦਾ ਹੈ। ਇਹ ਘੁਸਪੈਠ ਸਿਆਸੀ, ਆਰਥਕ, ਸੱਭਿਆਚਾਰਕ ਜਾਂ ਹੋਰ ਕਿਸੇ ਵੀ ਕਿਸਮ ਦੀ ਹੋ ਸਕਦੀ ਹੈ। ਇਸ ਦਾ ਸਭ ਤੋਂ ਪ੍ਰਤੱਖ ਰੂਪ ਕਿਸੇ ਇਲਾਕੇ ਨੂੰ ਆਪਣੇ ਰਾਜਨੀਤਕ ਅਧਿਕਾਰ ਵਿੱਚ ਲੈ ਲੈਣਾ ਅਤੇ ਉਸ ਖੇਤਰ ਦੇ ਵਾਸੀਆਂ ਨੂੰ ਕਈ ਕਿਸਮ ਦੇ ਹੱਕਾਂ ਤੋਂ ਵਾਂਝੇ ਕਰ ਦੇਣਾ ਹੈ। ਦੇਸ਼ ਦੇ ਮੱਲੇ ਹੋਏ ਇਲਾਕਿਆਂ ਨੂੰ ਬਸਤੀ ਕਿਹਾ ਜਾਂਦਾ ਹੈ। ਸਾਮਰਾਜਵਾਦੀ ਨੀਤੀ ਦੇ ਤਹਿਤ ਇੱਕ ਰਾਸ਼ਟਰੀ ਰਾਜ ਜਾਂ ਮੁਲਕ (Nation State) ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਦੂਜੇ ਦੇਸ਼ਾਂ ਅਤੇ ਰਾਜਾਂ ਵਿੱਚ ਘੁਸਪੈਠ ਕਰਦਾ ਹੈ। ਸਾਮਰਾਜਵਾਦ ਦੇ ਵਿਗਿਆਨਕ ਸਿਧਾਂਤ ਦਾ ਵਿਕਾਸ ਵਲਾਦੀਮੀਰ ਲੈਨਿਨ ਨੇ ਕੀਤਾ ਸੀ। ਲੈਨਿਨ ਮੁਤਾਬਕ ਸਾਮਰਾਜਵਾਦ ਇੱਕ-ਅਧਿਕਾਰੀ ਪੂੰਜੀਵਾਦ, ਪੂੰਜੀਵਾਦ ਦੇ ਵਿਕਾਸ ਦੀ ਸਰਬਉੱਚ ਅਤੇ ਅੰਤਮ ਹਾਲਤ ਦਾ ਲਖਾਇਕ ਹੈ। ਜਿਹਨਾਂ ਦੇਸ਼ਾਂ ਵਿੱਚ ਪੂੰਜੀਵਾਦ ਦਾ ਅੰਤਲਾ ਵਿਕਾਸ ਨਹੀਂ ਹੋਇਆ ਉੱਥੇ ਸਾਮਰਾਜਵਾਦ ਨੂੰ ਹੀ ਲੈਨਿਨ ਨੇ ਸਮਾਜਵਾਦੀ ਇਨਕਲਾਬ ਦਾ ਮੋਹਰੀ ਮੰਨਿਆ ਹੈ।ਸਾਮਰਾਜਵਾਦ ਅਜਿਹਾ ਸਿਸਟਮ ਹੈ ਜਿਹੜਾ ਕਿਸੇ ਵਿਅਕਤੀ ਜਾਂ ਮੁਲਕ ਦਾ ਜਿੱਤ, ਫ਼ੌਜੀ ਤਾਕਤ ਅਤੇ ਰਾਜਕੀ ਨੀਤੀ ਤਹਿਤ ਦੂਜੇ ’ਤੇ ਦਮਨ ਤੇ ਦਬਕਾ ਠੋਸਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰਦਾਸ ਮਾਨ (ਜਨਮ 4 ਜਨਵਰੀ 1957) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਯੂਰਪ ਦੀ ਪ੍ਰੀਸ਼ਦ (ਅੰਗਰੇਜ਼ੀ: Council of Europe), ਇੱਕ ਅੰਤਰਰਾਸ਼ਟਰੀ ਸੰਸਥਾ ਹੈ ਜਿਸਦਾ ਉਦੇਸ਼ ਮਨੁੱਖਤਾ, ਜਮਹੂਰੀਅਤ ਅਤੇ ਯੂਰੋਪ ਵਿੱਚ ਕਾਨੂੰਨ ਦੇ ਰਾਜ ਨੂੰ ਦਰਸਾਉਣਾ ਹੈ। 1949 ਵਿਚ ਸਥਾਪਤ, ਇਸ ਵਿਚ 47 ਮੈਂਬਰ ਰਾਜ ਹਨ, ਲਗਭਗ 820 ਮਿਲੀਅਨ ਲੋਕ ਆਉਂਦੇ ਹਨ ਅਤੇ ਲਗਭਗ ਅੱਧਾ ਇੱਕ ਅਰਬ ਯੂਰੋ ਦੇ ਸਾਲਾਨਾ ਬਜਟ ਨਾਲ ਕੰਮ ਕਰਦੇ ਹਨ।ਇਹ ਸੰਗਠਨ 28 ਰਾਸ਼ਟਰਾਂ ਦੀ ਯੂਰਪੀ ਯੂਨੀਅਨ (ਈਯੂ) ਤੋਂ ਵੱਖਰਾ ਹੈ, ਹਾਲਾਂਕਿ ਇਸ ਨੂੰ ਕਈ ਵਾਰ ਇਸ ਨਾਲ ਉਲਝਣ ਵਿੱਚ ਪਾਇਆ ਜਾਂਦਾ ਹੈ, ਕਿਉਂਕਿ ਕੁਝ ਯੂਰਪੀਅਨ ਯੂਨੀਅਨ ਨੇ ਮੂਲ ਯੂਰਪੀਅਨ ਝੰਡੇ ਅਤੇ ਯੂਰਪੀਨ ਗੀਤ ਵਜੋਂ ਅਪਣਾਇਆ ਹੈ ਜੋ ਕਿ 1955 ਵਿੱਚ ਯੂਰਪੀਨ ਕੌਂਸਲ ਦੁਆਰਾ ਬਣਾਇਆ ਗਿਆ ਸੀ।ਕੋਈ ਵੀ ਦੇਸ਼ ਕਦੇ ਯੂਰਪੀਅਨ ਯੂਨੀਅਨ ਵਿਚ ਸ਼ਾਮਲ ਨਹੀਂ ਹੋਇਆ ਹੈ, ਜਦੋਂ ਕਿ ਯੂਰੋਪ ਦੀ ਕੌਂਸਿਲ ਨਾਲ ਸਬੰਧਤ ਕੋਈ ਵੀ ਜੁਆਬ ਨਹੀਂ ਹੈ।ਯੂਰਪੀ ਕੌਂਸਲ ਇੱਕ ਅਧਿਕਾਰਤ ਸੰਯੁਕਤ ਰਾਸ਼ਟਰ ਦੀ ਨਿਗਰਾਨੀ ਹੇਠ ਹੈ।ਯੂਰਪੀਅਨ ਯੂਨੀਅਨ ਦੇ ਉਲਟ, ਯੂਰਪੀਨ ਕੌਂਸਲ ਬਾਇਡਿੰਗ ਕਨੂੰਨ ਨਹੀਂ ਬਣਾ ਸਕਦੀ, ਪਰ ਯੂਰਪੀਅਨ ਰਾਜਾਂ ਦੁਆਰਾ ਵੱਖ ਵੱਖ ਵਿਸ਼ਿਆਂ 'ਤੇ ਚੁਣੇ ਗਏ ਅੰਤਰਰਾਸ਼ਟਰੀ ਸਮਝੌਤਿਆਂ ਨੂੰ ਲਾਗੂ ਕਰਨ ਦੀ ਸ਼ਕਤੀ ਹੈ। ਯੂਰਪ ਦੀ ਕੌਂਸਲ ਦਾ ਸਭ ਤੋਂ ਜਾਣਿਆ-ਪਛਾਣਿਆ ਅੰਗ ਮਨੁੱਖੀ ਅਧਿਕਾਰਾਂ ਦੀ ਯੂਰਪੀਅਨ ਅਦਾਲਤ ਹੈ, ਜੋ ਮਨੁੱਖੀ ਅਧਿਕਾਰਾਂ ਬਾਰੇ ਯੂਰਪੀ ਸਮਝੌਤੇ ਨੂੰ ਲਾਗੂ ਕਰਦਾ ਹੈ। ਕੌਂਸਿਲ ਦੀਆਂ ਦੋ ਵਿਧਾਨਕ ਸੰਸਥਾਵਾਂ ਮੰਤਰੀਆਂ ਦੀ ਕਮੇਟੀ ਹਨ, ਜਿਸ ਵਿਚ ਹਰੇਕ ਮੈਂਬਰ ਰਾਜ ਦੇ ਵਿਦੇਸ਼ੀ ਮੰਤਰੀ ਅਤੇ ਸੰਸਦੀ ਵਿਧਾਨ ਸਭਾ ਸ਼ਾਮਲ ਹੁੰਦੇ ਹਨ, ਜੋ ਹਰੇਕ ਮੈਂਬਰ ਰਾਜ ਦੇ ਰਾਸ਼ਟਰੀ ਸੰਸਦ ਮੈਂਬਰਾਂ ਦੇ ਹੁੰਦੇ ਹਨ। ਮਨੁੱਖੀ ਅਧਿਕਾਰ ਕਮਿਸ਼ਨਰ, ਯੂਰਪੀਅਨ ਕੌਂਸਲ ਦੇ ਅੰਦਰ ਇੱਕ ਅਜਾਦ ਸੰਸਥਾ ਹੈ, ਜੋ ਮੈਂਬਰ ਦੇਸ਼ਾਂ ਵਿੱਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਅਤੇ ਸਨਮਾਨ ਨੂੰ ਉਤਸ਼ਾਹਤ ਕਰਨ ਲਈ ਜ਼ਰੂਰੀ ਹੈ। ਸਕੱਤਰ ਜਨਰਲ ਸੰਸਥਾ ਦੇ ਸਕੱਤਰੇਤ ਦੇ ਮੁਖੀ ਹੁੰਦੇ ਹਨ। ਦੂਜੀਆਂ ਪ੍ਰਮੁੱਖ ਕੋ.ਈ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਆਸਟਰੇਲੀਆ (ਅੰਗਰੇਜ਼ੀ: Australia ਔਸਟਰੈਈਲੀਆ) ਦੀ ਰਾਜਧਾਨੀ ਕੈਨਬਰਾ ਹੈ। ਇਹ ਦੱਖਣੀ-ਅਰਧਗੋਲੇ ਵਿੱਚ ਹੈ। ਆਸਟ੍ਰੇਲੀਆ ਜ਼ਮੀਨ ਦੇ ਹੇਠਲੇ ਅੰਗ ਦਾ ਦੇਸ਼ ਹੈ। ਇਸ ਵਿੱਚ ਆਸਟ੍ਰੇਲੀਆ ਤਸਮਾਨੀਆ ਤੇ ਬਹਰਾਲਕਾਹਲ ਦੇ ਕਈ ਜ਼ਜ਼ੀਰੇ ਆਉਂਦੇ ਹਨ। ਰਕਬੇ ਦੇ ਹਿਸਾਬ ਨਾਲ ਇਹ ਦੁਨੀਆ ਦਾ 6ਵਾਂ ਵੱਡਾ ਦੇਸ਼ ਹੈ। ਪਾਪੂਆ ਨਿਯੋਗਨੀ, ਚੜ੍ਹਦਾ ਤੈਮੂਰ ਤੇ ਇੰਡੋਨੇਸ਼ੀਆ ਇਸਦੇ ਉੱਤਰ ਵਿੱਚ, ਨਿਊ ਕੀਲੀਡੋਨਿਆ ਇਸਦੇ ਚੜ੍ਹਦੇ ਵੱਲ ਤੇ ਨਿਊਜ਼ੀਲੈਂਡ ਇਸਦੇ ਚੜ੍ਹਦੇ ਦੱਖਣ ਵੱਲ ਹੈ। ਇੱਥੇ ਅੰਗਰੇਜ਼ੀ ਭਾਸ਼ਾ ਬੋਲੀ ਜਾਂਦੀ ਹੈ। ਇੱਥੋਂ ਦੀ ਜਨਸੰਖਿਆ 22,930,253 ਹੈ। ਜ਼ਿਆਦਾਤਰ ਲੋਕ ਬਰਤਾਨੀਆ ਤੋਂ ਆਏ ਹਨ। ਬਰਤਾਨੀਆ ਦੀ ਮਲਿਕਾ, ਮਲਿਕਾ ਅੱਲਜ਼ਬਿੱਥ II ਇਸ ਦੇਸ਼ ਦੀ ਵੀ ਆਗੂ ਹੈ।
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿਚ ਅਤੇ 150 ਕਿਲੋਮੀਟਰ ਚੌੜਾਈ ਵਿਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਵਿਸ਼ਵ ਜਲ ਦਿਵਸ, 22 ਮਾਰਚ ਨੂੰ ਮਨਾਇਆ ਜਾਂਦਾ ਹੈ। ਸਾਲ 1992 ਵਿੱਚ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਤੇ ਵਿਕਾਸ ਸੰਬੰਧੀ ਹੋਈ ਕਾਨਫੰਰਸ ਵਿੱਚ ਸ਼ੁੱਧ ਤੇ ਸਾਫ ਪਾਣੀ ਲਈ ਅੰਤਰਰਾਸ਼ਟਰੀ ਪਾਣੀ ਦਿਵਸ ਮਨਾਏ ਜਾਣ ਲਈ ਸਿਫਾਰਸ਼ ਕੀਤੀ ਗਈ ਸੀ ਤੇ ਇਸ ਉੱਪਰੰਤ ਸਯੁੰਕਤ ਰਾਸ਼ਟਰ ਦੀ ਜਨਰਲ ਅਸੈਂਬਲੀ ਨੇ 22 ਮਾਰਚ 1993 ਨੂੰ ਪਹਿਲਾਂ ਸੰਸਾਰ ਪਾਣੀ ਦਿਵਸ ਮਨਾਏ ਜਾਣ ਨੂੰ ਮਾਨਤਾ ਦਿੱਤੀ ਸੀ।
ਖੇਡ (ਜਾਂ ਖੇਡਾਂ) ਆਮ ਤੌਰ ਉੱਤੇ ਮੁਕਾਬਲਾਪ੍ਰਸਤ ਅਤੇ ਸਰੀਰਕ ਕੰਮ-ਕਾਜ ਦੀਆਂ ਸਾਰੀਆਂ ਕਿਸਮਾਂ ਹੁੰਦੀਆਂ ਹਨ ਜਿਸ ਦਾ ਮੁੱਖ ਟੀਚਾ, ਬੇਕਾਇਦਾ ਜਾਂ ਜੱਥੇਬੰਦਕ ਹਿੱਸੇਦਾਰੀ ਰਾਹੀਂ, ਸਰੀਰਕ ਯੋਗਤਾ ਅਤੇ ਮੁਹਾਰਤ ਨੂੰ ਕਾਇਮ ਰੱਖਣਾ ਜਾਂ ਸੁਧਾਰਨਾ ਹੁੰਦਾ ਹੈ ਅਤੇ ਨਾਲ਼ ਹੀ ਨਾਲ਼ ਹਿੱਸੇਦਾਰਾਂ ਅਤੇ ਕਈ ਵਾਰ ਦਰਸ਼ਕਾਂ ਨੂੰ ਮਨੋਰੰਜਨ ਮੁਹੱਈਆ ਕਰਵਾਉਣਾ ਵੀ। ਦੁਨੀਆਂ ਵਿੱਚ ਸੈਂਕੜੇ ਖੇਡਾਂ ਹਨ, ਕੁਝ ਜਿਹਨਾਂ ਵਿੱਚ ਸਿਰਫ਼ ਦੋ ਮੁਕਾਬਲੇਬਾਜ਼ ਲੁੜੀਂਦੇ ਹੋਣ ਅਤੇ ਕੁਝ ਜਿਹਨਾਂ ਵਿੱਚ ਇੱਕੋ ਵਾਰ ਸੈਂਕੜੇ ਲੋਕ ਖੇਡ ਸਕਣ, ਭਾਵੇਂ ਜੋਟੀ ਵਜੋਂ ਜਾਂ ਕੱਲ੍ਹਮ-ਕੱਲੇ। ਆਮ ਤੌਰ ਉੱਤੇ ਖੇਡਾਂ ਕਈ ਅਸੂਲਾਂ ਜਾਂ ਰੀਤੀ-ਰਿਵਾਜਾਂ ਦੇ ਵੱਸ ਹੁੰਦੀਆਂ ਹਨ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਮੁਕਾਬਲਾ ਨਿਰਪੱਖ ਅਤੇ ਬੇਦਾਗ਼ ਹੋਵੇ ਅਤੇ ਜੇਤੂ ਦੇ ਹੱਕ ਵਿੱਚ ਫ਼ੈਸਲਾ ਅਟੱਲ ਜਾਂ ਇੱਕਸੁਰ ਰਹਿ ਸਕੇ। ਜਿੱਤਣ ਦੀ ਕਿਰਿਆ ਦਾ ਪਤਾ ਸਰੀਰਕ ਵਾਕਿਆਂ ਤੋਂ, ਜਿਵੇਂ ਕਿ ਗੋਲ ਮਾਰਨੇ ਜਾਂ ਸਭ ਤੋਂ ਪਹਿਲਾਂ ਲਕੀਰ ਟੱਪਣੀ, ਜਾਂ ਫੇਰ ਜੱਜਾਂ ਵੱਲੋਂ ਖੇਡ ਦੇ ਕੌਤਕ ਵੇਖ ਕੇ ਲਾਇਆ ਜਾ ਸਕਦਾ ਹੈ ਜਿਹਨਾਂ ਵਿੱਚ ਤਕਨੀਕੀ ਮੁਹਾਰਤ ਜਾਂ ਹੁਨਰੀ ਛਾਪ ਵਰਗੇ ਬਾਹਰਮੁਖੀ ਜਾਂ ਅੰਤਰਮੁਖੀ ਮਾਪਦੰਡ ਸ਼ਾਮਲ ਹਨ। ਜੱਥੇਬੰਦਕ ਖੇਡਾਂ ਵਿੱਚ ਅਦਾਕਾਰੀ ਦੇ ਰਿਕਾਰਡ ਰੱਖੇ ਜਾਂਦੇ ਹਨ ਅਤੇ ਮਸ਼ਹੂਰ ਖੇਡਾਂ ਵਿੱਚ ਇਸ ਜਾਣਕਾਰੀ ਦਾ ਐਲਾਨ ਖੁੱਲ੍ਹੇ ਰੂਪ ਵਿੱਚ ਜਾਂ ਖੇਡ ਖ਼ਬਰਾਂ ਵਿੱਚ ਕੀਤਾ ਜਾ ਸਕਦਾ ਹੈ। ਇਸ ਤੋਂ ਛੁੱਟ, ਖੇਡਾਂ ਗ਼ੈਰ-ਹਿੱਸੇਦਾਰਾਂ ਵਾਸਤੇ ਮਨੋਰੰਜਨ ਅਤੇ ਦਿਲ-ਪਰਚਾਵੇ ਦਾ ਇੱਕ ਮੁੱਖ ਸਰੋਤ ਹੁੰਦੀਆਂ ਹਨ। ਦਰਸ਼ਕੀ ਖੇਡਾਂ ਵਿੱਚ ਠਾਠਾਂ ਮਾਰਦੀਆਂ ਭੀੜਾਂ ਪੁੱਜਦੀਆਂ ਹਨ ਅਤੇ ਪ੍ਰਸਾਰਨ ਰਾਹੀਂ ਇਹ ਹੋਰ ਵੀ ਪਸਰੇ ਹੋਏ ਸਰੋਤਿਆਂ ਤੱਕ ਪਹੁੰਚਦੀਆਂ ਹਨ। ਏ.ਟੀ.
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.