ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਹਾਇਪਰਟੈਕਸਟ ਟ੍ਰਾਂਸਫਰ ਪ੍ਰੋਟੋਕਾਲ (HTTP) ਵਰਲਡ ਵਾਈਡ ਵੈੱਬ ਲਈ ਡਾਟਾ ਸੰਚਾਰ ਦੀ ਬੁਨਿਆਦ ਹੈ। ਹਾਈਪਰਟੈਕਸਟ ਢਾਂਚਾਗਤ ਟੈਕਸਟ ਹੈ, ਜੋ ਟੈਕਸਟ ਨੂੰ ਰੱਖਣ ਵਾਲੀ ਨੋਡ ਵਿਚਕਾਰ ਲਾਜ਼ੀਕਲ ਲਿੰਕ (ਹਾਈਪਰਲਿੰਕਸ) ਦਾ ਇਸਤੇਮਾਲ ਕਰਦਾ ਹੈ। ਹਾਇਪਰਟੈਕਸਟ ਦੀ ਅਦਲਾ-ਬਦਲੀ ਜਾਂ ਟਰਾਂਸਫਰ ਕਰਨ ਲਈ ਪ੍ਰੋਟੋਕੋਲ HTTP ਹੈ। HTTP ਦਾ ਵਿਕਾਸ ਟਿਮ ਬਰਨਰਸ-ਲੀ (Tim Berners-Lee) ਦੁਆਰਾ ਸੀ.ਈ.ਆਰ.ਐਨ.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2019 ਮੁਤਾਬਿਕ ਇਸ ਵਿਕੀ ’ਤੇ 31,600 ਲੇਖ ਹਨ ਅਤੇ ਇਸ ਦੇ ਕੁੱਲ 29,163 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,83,615 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.17 (8268fd7) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਧਾਰਾ 370 ਭਾਰਤੀ ਸੰਵਿਧਾਨ ਦੀ ਇੱਕ ਵਿਸ਼ੇਸ਼ ਧਾਰਾ ਸੀ, ਜਿਸ ਨੂੰ ਅੰਗਰੇਜ਼ੀ ਵਿੱਚ ਆਰਟੀਕਲ 370 ਕਿਹਾ ਜਾਂਦਾ ਹੈ। ਇਸ ਧਾਰਾ ਦੇ ਤਹਿਤ ਜੰਮੂ ਅਤੇ ਕਸ਼ਮੀਰ ਰਾਜ ਨੂੰ ਸੰਪੂਰਣ ਭਾਰਤ ਵਿੱਚ ਹੋਰ ਰਾਜਾਂ ਦੇ ਮੁਕਾਬਲੇ ਵਿਸ਼ੇਸ਼ ਅਧਿਕਾਰ ਅਤੇ (ਵਿਸ਼ੇਸ਼ ਦਰਜਾ) ਪ੍ਰਾਪਤ ਸੀ। ਦੇਸ਼ ਨੂੰ ਆਜ਼ਾਦੀ ਮਿਲਣ ਦੇ ਬਾਅਦ ਤੋਂ ਲੈ ਕੇ ਹੁਣ ਤੱਕ ਇਹ ਧਾਰਾ ਭਾਰਤੀ ਰਾਜਨੀਤੀ ਵਿੱਚ ਬਹੁਤ ਵਿਵਾਦਿਤ ਰਹੀ ਹੈ। ਭਾਰਤੀ ਜਨਤਾ ਪਾਰਟੀ ਇਸਨੂੰ ਖ਼ਤਮ ਕਰਨ ਦੀ ਮੰਗ ਕਰਦੀ ਰਹੀ ਹੈ।5 ਅਗਸਤ 2019 ਨੂੰ ਭਾਰਤ ਸਰਕਾਰ ਨੇ ਇਹ ਧਾਰਾ ਖ਼ਤਮ ਕਰ ਦਿੱਤੀ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਵਿਕਰਮ ਅੰਬਾਲਾਲ ਸਾਰਾਭਾਈ (ਗੁਜਰਾਤੀ: વિક્રમ અંબાલાલ સારાભાઇ) (12 ਅਗਸਤ 1919 - 30 ਦਸੰਬਰ 1971) ਭਾਰਤ ਦੇ ਪ੍ਰਮੁੱਖ ਵਿਗਿਆਨੀ ਸਨ। ਇਨ੍ਹਾਂ ਨੇ 86 ਵਿਗਿਆਨੀ ਸੋਧ ਪੱਤਰ ਲਿਖੇ ਅਤੇ 40 ਸੰਸਥਾਨ ਖੋਲ੍ਹੇ। ਇਨ੍ਹਾਂ ਨੂੰ ਵਿਗਿਆਨ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ 1966 ਵਿੱਚ ਭਾਰਤ ਸਰਕਾਰ ਨੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਸੀ। ਉਸਨੂੰ 1972 ਵਿੱਚ ਭਾਰਤ ਦੇ ਦੂਸਰੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਨ ਦੇ ਨਾਲ ਨਵਾਜਿਆ ਗਿਆ।ਡਾ.
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਵਿੱਘਾ ਜਾਂ ਬਿੱਘਾ (ਹਿੰਦੀ: बिघा, ਨੇਪਾਲੀ: बीघा, ਅਸਾਮੀ: বিঘা, ਬੰਗਾਲੀ: বিঘা)ਇੱਕ ਭੂਮੀ ਦੇ ਖੇਤਰ ਦੀ ਮਾਪ ਦੀ ਇੱਕ ਰਵਾਇਤੀ ਇਕਾਈ ਹੈ, ਜੋ ਆਮ ਤੌਰ 'ਤੇ ਨੇਪਾਲ, ਬੰਗਲਾਦੇਸ਼ ਸਮੇਤ ਭਾਰਤ ਕਈ ਰਾਜਾਂ ਉਤਰਾਖੰਡ, ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਅਸਾਮ, ਗੁਜਰਾਤ ਅਤੇ ਰਾਜਸਥਾਨ ਅਾਦਿ ਵਿੱਚ ਵਰਤੀ ਜਾਂਦੀ ਹੈ। ਪਰ ਭਾਰਤ ਦੇ ਦੱਖਣੀ ਰਾਜਾਂ ਵਿਚ ਨਹੀਂ ਵਰਤੀ ਜਾਂਦੀ। ਵਿੱਘਾ ਦਾ ਕੋਈ "ਸਟੈਂਡਰਡ" ਆਕਾਰ ਨਹੀਂ ਹੈ। ਵਿੱਘੇ ਦਾ ਆਕਾਰ ਵੱਖੋ-ਵੱਖਰਾ ਜਗ੍ਹਾਂ ਦੇ ਹਿਸਾਬ ਨਾਲ ਵੱਖਰਾ-ਵੱਕਰਾ ਹੁੰਦਾ ਹੈ।ਸਰੋਤਾਂ ਨੇ 1,500 ਤੋਂ 6,771 ਵਰਗ ਮੀਟਰ (16,150 ਤੋਂ 72,880 ਵਰਗ ਫੁੱਟ) ਤੱਕ ਦੇ ਮਾਪ ਦਿੱਤੇ ਹਨ, ਪਰ ਕਈ ਥਾੲੀਂ ਇਹ 12,400 ਵਰਗ ਮੀਟਰ (133,000 ਵਰਗ ਫੁੱਟ) ਦੇ ਬਰਾਬਰ ਹੋ ਸਕਦਾ ਹੈ। ਇਸਦੀ ਉਪ-ੲਿਕਾੲੀ ਨੂੰ ਕੲੀ ਖੇਤਰਾਂ ਵਿੱਚ ਬਿਸਵਾ (ਜਾਂ ਬਿਸਾ) ਜਾਂ ਕਥਾ ਵੀ ਕਿਹਾ ਜਾਂਦਾ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਅਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ ( ਸ਼ਬਦ-ਵਿਗਿਆਨ ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਕਿੰਗ ਰਾਜਵੰਸ਼ ਚੀਨੀ: 大清帝國, ਚੀਨ ਦਾ ਆਖਿਰੀ ਰਾਜਵੰਸ਼ ਸੀ ਜਿਸ ਨੇ ਚੀਨ ਵਿੱਚ ਸਨ 1644 ਤੋਂ 1912 ਤੱਕ ਰਾਜ ਕਿੱਤਾ। ਕਿੰਗ ਵੰਸ਼ ਦੇ ਰਾਜਾ ਅਸਲ ਵਿੱਚ ਚੀਨੀ ਨਸਲ ਦੇ ਨਹੀਂ ਸੀ ਬਲਕਿ ਉੰਨਾਂ ਤੋਂ ਬਿਲਕੁਲ ਅਲਗ ਮਾਨਛੁ ਜਾਤਿ ਦੇ ਸੀ ਜਿੰਨਾਂਨੇ ਇਸ ਤੋਂ ਪਹਿਲਾਂ ਆਏ ਮਿੰਗ ਰਾਜਵੰਸ਼ ਨੂੰ ਸੱਤਾ ਤੋਂ ਕੱਡਕੇ ਚੀਨ ਦੇ ਸਿੰਘਾਸਣ ਤੇ ਕਬਜਾ ਕਰ ਲਿਆ। ਕਿੰਗ ਚੀਨ ਦਾ ਆਖਿਰੀ ਰਾਜਵੰਸ਼ ਸੀ ਤੇ ਇਸਤੋਂ ਬਾਅਦ ਚੀਨ ਗਣਤੰਤਰ ਪ੍ਰਣਾਲੀ ਵੱਲ ਚਲਾ ਗਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਬਾਸਕਟਬਾਲ ਪੰਜ ਖਿਡਾਰੀਆਂ ਦੇ ਦੋ ਜੁੱਟਾਂ ਵੱਲੋਂ ਕਿਸੇ ਚੌਭੁਜੀ ਮੈਦਾਨ ਉੱਤੇ ਖੇਡੀ ਜਾਣ ਵਾਲ਼ੀ ਇੱਕ ਖੇਡ ਹੈ। ਮੁੱਖ ਮਕਸਦ ਦੋਹੇਂ ਸਿਰਿਆਂ ਉੱਤੇ ਗੱਡੇ ਇੱਕ ਖੰਭੇ ਉੱਤੇ ਲੱਗੀ 10 ਫੁੱਟ (3 ਮੀ.) ਉੱਚੀ ਅਤੇ 18 ਇੰਚ (46 ਸੈ.ਮੀ.) ਦੇ ਵਿਆਸ ਵਾਲ਼ੀ ਬਿਨਾਂ ਤਲੇ ਵਾਲ਼ੀ ਜਾਲ਼ੀਦਾਰ ਟੋਕਰੀ ਵਿੱਚ ਗੇਂਦ ਮਾਰਨਾ ਹੁੰਦਾ ਹੈ।ਬਾਸਕਟਬਾਲ ਦੇ ਗ੍ਰਾਉੰਡ ਦੀ ਲੰਬਾਈ 28 ਮੀ: ਤੇ ਚੌੜਾਈ 15 ਮੀ: ਹੁੰਦੀ ਹੈ।ਬਾਸਕਟਬਾਲ ਦੁਨੀਆਂ ਦੀਆਂ ਸਭ ਤੋਂ ਮਸ਼ਹੂਰ ਅਤੇ ਮਕਬੂਲ ਖੇਡਾਂ ਵਿੱਚੋਂ ਇੱਕ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਭਾਰਤ ਦੀ ਰਾਸ਼ਟਰੀ ਹਾਕੀ ਟੀਮ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦਾ ਹਿੱਸਾ ਬਣਨ ਵਾਲੀ ਪਹਿਲੀ ਗੈਰ-ਯੂਰਪੀ ਟੀਮ ਸੀ |1928 ਵਿਚ,ਟੀਮ ਨੇ ਆਪਣਾ ਪਹਿਲਾ ਓਲੰਪਿਕ ਸੋਨ ਤਗਮਾ ਜਿੱਤਿਆ ਸੀ ਅਤੇ 1960 ਤਕ, ਭਾਰਤੀ ਪੁਰਸ਼ਾਂ ਦੀ ਟੀਮ ਨੇ ਓਲੰਪਿਕ ਵਿਚ ਨਾਕਾਮ ਰਿਹਾ, ਇੱਕ ਰੋਜ਼ਾ ਵਿਚ ਛੇ ਗੋਲਡ ਮੈਡਲ ਜਿੱਤੇ | ਟੀਮ ਨੇ ਇਸ ਵਾਰ ਦੇ ਦੌਰਾਨ 30-0 ਦੀ ਜਿੱਤ ਦੇ ਸਟਾਕ ਨੂੰ ਆਪਣੇ ਪਹਿਲੇ ਗੇਮ ਤੋਂ, ਜਦੋਂ ਤੱਕ ਉਹ 1960 ਦੇ ਗੋਲਡ ਮੈਡਲ ਫਾਈਨਲ ਵਿੱਚ ਨਹੀਂ ਹਾਰਿਆ ਸੀ | ਭਾਰਤ ਨੇ 1975 ਦੇ ਵਿਸ਼ਵ ਕੱਪ ਵੀ ਜਿੱਤੇ | ਭਾਰਤ ਹੁਣ ਤੱਕ ਓਲੰਪਿਕ ਵਿੱਚ ਸਭ ਤੋਂ ਸਫਲ ਟੀਮ ਹੈ, ਜਿਸ ਨੇ ਹੁਣ ਤਕ ਅੱਠ ਸੋਨ, ਇੱਕ ਚਾਂਦੀ ਅਤੇ ਦੋ ਕਾਂਸੇ ਦੇ ਤਗਮੇ ਜਿੱਤੇ ਹਨ |
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਅਾਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਅਾਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਅਾਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਸੰਤ ਤੇਜਾ ਸਿੰਘ (14 ਮਈ 1877 - 3 ਜੁਲਾਈ 1965) ਦਾ ਜਨਮ ਪਿੰਡ ਬਲੇਵਾਲੀ (ਪਾਕਿਸਤਾਨ) ਵਿਖੇ ਮਾਤਾ ਰਾਮ ਕੌਰ ਦੀ ਕੁੱਖੋਂ ਪਿਤਾ ਰੁਲੀਆ ਸਿੰਘ ਦੇ ਗ੍ਰਹਿ ਵਿਖੇ ਹੋਇਆ। ਆਪ ਦਾ ਪਹਿਲਾ ਨਾਂਅ ਨਿਰੰਜਨ ਸਿੰਘ ਮਹਿਤਾ ਸੀ ਅਤੇ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸ੍ਰੀਮਾਨ ਸੰਤ ਬਾਬਾ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਦਰਸ਼ਨ ਕਰਕੇ ਆਪ ਉਨ੍ਹਾਂ ਤੋਂ ਇੰਨੇ ਪ੍ਰਭਾਵਿਤ ਹੋਏ ਕਿ ਆਪ ਨੇ ਤੁਰੰਤ ਹੀ ਅੰਮ੍ਰਿਤ ਛਕ ਲਿਆ ਅਤੇ ਆਪ ਤੇਜਾ ਸਿੰਘ ਦੇ ਨਾਂਅ ਨਾਲ ਜਾਣੇ ਜਾਣ ਲੱਗੇ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਜੋ ਰਚਨਾ ਸੁਣਨ ਦੁਆਰਾ ਹੀ ਨਹੀਂ ਸਗੋਂ ਦ੍ਰਿਸ਼ਟੀ ਦੁਆਰਾ ਵੀ ਦਰਸ਼ਕਾਂ ਦੇ ਹਿਰਦੇ ਵਿੱਚ ਰਸ ਅਨੁਭੂਤੀ ਕਰਾਂਦੀ ਹੈ ਉਸਨੂੰ ਡਰਾਮਾ ਜਾਂ ਦ੍ਰਿਸ਼ – ਕਾਵਿ ਕਹਿੰਦੇ ਹਨ। ਇਹ ਗਲਪ ਦੀ ਇੱਕ ਵਿਸ਼ੇਸ਼ ਕਿਸਮ ਹੈ ਜਿਸ ਵਿੱਚ ਮੰਚ ਤੇ ਅਦਾਇਗੀ ਰਾਹੀਂ ਸੰਚਾਰ ਸੰਭਵ ਹੁੰਦਾ ਹੈ। ਡਰਾਮੇ ਵਿੱਚ ਸ਼ਰਵਣੀ ਕਵਿਤਾ ਨਾਲੋਂ ਜਿਆਦਾ ਰਮਣੀਅਤਾ ਹੁੰਦੀ ਹੈ। ਸ਼ਰਵਣੀ ਕਵਿਤਾ ਹੋਣ ਦੇ ਕਾਰਨ ਇਹ ਲੋਕ ਚੇਤਨਾ ਨਾਲ ਮੁਕਾਬਲਤਨ ਜਿਆਦਾ ਘਨਿਸ਼ਠ ਤੌਰ 'ਤੇ ਜੁੜਿਆ ਹੈ। ਨਾਟ ਸ਼ਾਸਤਰ ਵਿੱਚ ਲੋਕ ਚੇਤਨਾ ਨੂੰ ਡਰਾਮੇ ਦੇ ਲਿਖਾਈ ਅਤੇ ਮੰਚਨ ਦੀ ਮੂਲ ਪ੍ਰੇਰਨਾ ਮੰਨਿਆ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,616 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸਮਾਂ ਪੈਮਾਇਸ਼ੀ ਨਿਜ਼ਾਮ ਦਾ ਇੱਕ ਅੰਗ ਹੈ ਜਿਸ ਨਾਲ ਦੋ ਘਟਨਾਵਾਂ ਦੇ ਦਰਮਿਆਨ ਦਾ ਵਕਫ਼ਾ ਪਤਾ ਕੀਤਾ ਜਾਂਦਾ ਹੈ। ਪੁਲਾੜ ਦੇ ਤਿੰਨ ਪਾਸਾਰਾਂ ਦੇ ਨਾਲ ਸਮਾਂ ਚੌਥਾ ਪਾਸਾਰ ਹੈ। ਪ੍ਰਕਿਰਤਕ ਵਿਗਿਆਨਾਂ ਵਿੱਚ ਇਸ ਦੀ ਪਰਿਭਾਸ਼ਾ ਸਮੇਂ ਅਤੇ ਸਥਾਨ ਦੇ ਲਿਹਾਜ਼ ਨਾਲ ਇਵੇਂ ਕੀਤੀ ਜਾਂਦੀ ਹੈ: ਵਕ਼ਤ ਦਰਅਸਲ ਗ਼ੈਰ ਸਥਾਨਗਤ (nonspatial) ਅਤੇ ਕਾਲਗਤ (temporal) ਘਟਨਾਵਾਂ ਦਾ ਇੱਕ ਸਿਲਸਿਲਾ ਹੈ ਜੋ ਕਿ ਨਾਪਰਤਣਯੋਗ (irreversible) ਹੁੰਦੀਆਂ ਹਨ ਅਤੇ ਅਤੀਤ ਤੋਂ ਵਰਤਮਾਨ ਅਤੇ ਫਿਰ ਭਵਿੱਖ ਵੱਲ ਰਵਾਂ ਰਹਿੰਦੀਆਂ ਹਨ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿਚ ਅਤੇ 150 ਕਿਲੋਮੀਟਰ ਚੌੜਾਈ ਵਿਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਾਮੀ ਭਾਸ਼ਾਵਾਂ ਇਕ ਭਾਸ਼ਾਵਾਂ ਦਾ ਇੱਕ ਸਮੂਹ ਹੈ ਜੋ ਪੱਛਮੀ ਏਸ਼ੀਆ, ਉੱਤਰੀ ਅਫ਼ਰੀਕਾ ਅਤੇ ਪੂਰਬੀ ਅਫ਼ਰੀਕਾ ਵਿੱਚ ਬੋਲੀਆਂ ਜਾਂਦੀਆਂ ਹਨ। ਇਨ੍ਹਾਂ ਨੂੰ ਬੋਲਣ ਵਾਲੀਆਂ ਦੀ ਤਾਦਾਦ 30 ਕਰੋੜ ਦੇ ਕਰੀਬ ਹੈ। ਇਸ ਸਮੂਹ ਵਿੱਚ ਅਰਬੀ, ਇਬਰਾਨੀ, ਅਮਹਾਰਕ, ਤਗਰਨੀਆ ਅਤੇ ਮਾਲਟਾਈ ਭਾਸ਼ਾਵਾਂ ਸ਼ਾਮਿਲ ਹਨ। ਇਨ੍ਹਾਂ ਭਾਸ਼ਾਵਾਂ ਵਿੱਚ ਮਾਲਟਾਈ ਜ਼ਬਾਨ ਰੋਮਨ ਲਿੱਪੀ ਵਿੱਚ ਲਿਖੀ ਜਾਂਦੀ ਹੈ। ਬੋਲਣ ਵਾਲੇ ਰੋਮਨ ਕੈਥੋਲਿਕ ਈਸਾਈ ਹਨ ਜਿਨ੍ਹਾਂ ਦੇ ਵਡਾਰੂ ਕਦੇ ਮੁਸਲਮਾਨ ਸਨ ਅਤੇ ਇਸ ਜ਼ੁਬਾਨ ਨੂੰ ਆਸਪਾਸ ਦੀਆਂ ਅਰਬ ਭਾਸ਼ਾਵਾਂ ਦੇ ਮੁਕਾਬਲੇ ਕੁਰਾਨ ਦੀ ਜ਼ਬਾਨ ਦੇ ਸਭ ਤੋਂ ਕਰੀਬ ਸਮਝਿਆ ਜਾਂਦਾ ਹੈ।
ਏਸ਼ੀਆ ਆਕਾਰ ਅਤੇ ਜਨਸੰਖਿਆ ਦੋਵੇਂ ਪੱਖਾਂ ਤੋਂ ਇਸ ਧਰਤੀ ਦਾ ਸਭ ਤੋਂ ਵੱਡਾ ਮਹਾਂਦੀਪ ਹੈ। ਇਸ ਦੀ ਆਬਾਦੀ 4 ਅਰਬ ਹੈ, ਜੋ ਕਿ ਸੰਸਾਰ ਦੀ ਕੁੱਲ ਅਬਾਦੀ ਦਾ 60 ਫੀਸਦੀ ਆਬਾਦੀ ਹੈ। ਪੱਛਮ ਵਿੱਚ ੲਿਸਦੀਆਂ ਸੀਮਾਵਾਂ ਯੂਰਪ ਨਾਲ ਮਿਲਦੀਆਂ ਹਨ, ੲਿਨ੍ਹਾ ਦੋਵਾਂ ਵਿਚਕਾਰ ਕੋੲੀ ਸ਼ਪਸ਼ਟ ਸੀਮਾ ਨਿਰਧਾਰਿਤ ਨਹੀਂ ਹੈ, ਞਿਸ ਲੲੀ ੲੇਸ਼ੀਆ ਅਤੇ ਯੂਰਪ ਨੂੰ ਮਿਲਾ ਕੇ 'ਯੂਰੇਸ਼ਿਆ' ਵੀ ਕਿਹਾ ਜਾਂਦਾ ਹੈ।
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਬਨਸਪਤੀ ਵਿਗਿਆਨ ਵਿੱਚ ਫਲ ਫੁੱਲਾਂ ਵਾਲੇ ਪੌਦਿਆਂ ਦਾ ਇੱਕ ਅੰਗ ਹੁੰਦਾ ਹੈ। ਇਹ ਪੌਦੇ ਫਲਾਂ ਦੇ ਜਰੀਏ ਆਪਣੇ ਬੀਜਾਂ ਨੂੰ ਖਿਲਾਰਦੇ ਹਨ ਅਤੇ ਜਿਆਦਾਤਰ ਫਲ ਮਨੁੱਖਾਂ ਦੁਆਰਾ ਖਾਏ ਵੀ ਜਾਂਦੇ ਹਨ। ਅਸਲ ਵਿਚ, ਇਨਸਾਨ ਅਤੇ ਬਹੁਤ ਸਾਰੇ ਜਾਨਵਰ ਭੋਜਨ ਦੇ ਇੱਕ ਸਰੋਤ ਦੇ ਤੌਰ 'ਤੇ ਫਲ ਉੱਤੇ ਨਿਰਭਰ ਹੋ ਗਏ ਹਨ। ਆਮ ਭਾਸ਼ਾ ਦੀ ਵਰਤੋ ਵਿੱਚ," ਫਲ" ਆਮ ਤੌਰ 'ਤੇ ਅਜਿਹੇ ਸੇਬ, ਸੰਤਰੇ, ਅੰਗੂਰ, ਸਟ੍ਰਾਬੇਰੀ, ਕੇਲੇ, ਅਤੇ ਨਿਬੂ ਦੇ ਤੌਰ 'ਤੇ, ਕੱਚੇ ਮਿੱਠੇ ਜਾ ਖਟਾਈ ਤੇ ਖਾਣ ਵਾਲੇ ਹਨ। ਦੂਜੇ ਪਾਸੇ, ਬਨਸਪਤੀ ਵਿਗਿਆਨ" ਵਿੱਚ ਮੱਕੀ, ਕਣਕ ਅਨਾਜ, ਅਤੇ ਟਮਾਟਰ ਫਲ ਤਾ ਹਨ ਪਰ ਇਹਨਾ ਨੂੰ ਫਲ ਨਹੀਂ ਕਿਹਾ ਜਾਂਦਾ ਹੈ। ਫ਼ਲ ਵਿੱਚ ਫਾਈਬਰ, ਪਾਣੀ, ਵਿਟਾਮਿਨ C ਅਤੇ ਸ਼ੱਕਰ ਆਮ ਤੌਰ ਉੱਤੇ ਹੁੰਦੇ ਹਨ। ਫਲ ਦੇ ਨਿਯਮਤ ਸੇਵਨ ਨਾਲ ਕੈੰਸਰ ਦਾ ਜੋਖਮ ਘੱਟ ਹੁੰਦਾ ਹੈ। ਕਾਰਡੀਓਵੈਸਕੁਲਰ ਰੋਗ (ਖਾਸ ਕਰ ਕੇ ਕੋਰੋਨਰੀ ਦਿਲ ਦੀ ਬੀਮਾਰੀ), ਸਟਰੋਕ, ਅਲਜ਼ਾਈਮਰ ਰੋਗ, ਮੋਤੀਆ ਵਰਗੇ ਰੋਗ ਫਲ ਦਾ ਸੇਵਨ ਕਰਨ ਨਾਲ ਘੱਟ ਹੁੰਦੇ ਹਨ। ਫ਼ਲਾ ਵਿੱਚ ਪੋਟਾਸ਼ੀਅਮ ਦੀ ਕਾਫੀ ਮਾਤਰਾ ਸ਼ਾਮਲ ਹੁੰਦੀ ਹੈ। ਫਲ ਭਾਰ (ਮੋਟਾਪਾ) ਘੱਟ ਕਰਨ ਵਿੱਚ ਵੀ ਲਾਭਦਾਇਕ ਹੁੰਦੇ ਹਨ। ਫਲ ਕੈਲੋਰੀ ਵਿੱਚ ਬਹੁਤ ਘੱਟ ਹਨ।