ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਦਾਇਮ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਗਸਤ 2019 ਮੁਤਾਬਿਕ ਇਸ ਵਿਕੀ ’ਤੇ 31,548 ਲੇਖ ਹਨ ਅਤੇ ਇਸ ਦੇ ਕੁੱਲ 29,049 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,82,550 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.16 (22b2132) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਤੀਜ (ਨੇਪਾਲੀ ਭਾਸ਼ਾ -तीज) ਕਈ ਭਾਰਤੀ ਤਿਓਹਾਰਾਂ ਦਾ ਨਾਮ ਹੈ ਜੋ ਨੇਪਾਲ, ਉੱਤਰੀ ਅਤੇ ਪੱਛਮੀ ਭਾਰਤ ਵਿੱਚ ਮਨਾਇਆ ਜਾਂਦੇ ਹਨ। ਹਰਿਆਲੀ ਤੀਜ, ਕਜਾਰੀ ਤੀਜ ਅਤੇ ਹਰਤਾਲਿਕਾ ਤੀਜ ਮੌਨਸੂਨ ਰੁੱਤ ਦੀ ਆਮਦ ਦਾ ਸਵਾਗਤ ਕਰਦੇ ਹਨ ਅਤੇ ਗੀਤ, ਨਾਚ ਅਤੇ ਪ੍ਰਾਰਥਨਾ ਸੰਸਕਾਰਾਂ ਨਾਲ ਮੁੱਖ ਤੌਰ 'ਤੇ ਲੜਕੀਆਂ ਅਤੇ ਔਰਤਾਂ ਵਲੋਂ ਮਨਾਇਆ ਜਾਂਦਾ ਹੈ। ਤੀਜ ਦੇ ਮੌਨਸੂਨ ਤਿਉਹਾਰ ਮੁੱਖ ਤੌਰ ਦੇਵੀ ਪਾਰਵਤੀ ਨੂੰ ਅਤੇ ਸ਼ਿਵਜੀ ਦੇ ਨਾਲ ਉਸ ਸੰਗਮ ਨੂੰ ਸਮਰਪਿਤ ਹਨ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਵਹਿੰਗੀ ਮੋਢਿਆਂ ਉੱਪਰ ਰੱਖਣ ਵਾਲੇ ਤੱਕੜੀ ਵਰਗੇ ਉਸ ਢਾਂਚੇ ਨੂੰ ਕਿਹਾ ਜਾਂਦਾ ਹੈ ਜਿਸ ਦੀ ਵਰਤੋਂ ਝਿਉਰ ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚਾਉਣ ਲਈ ਕਰਦੇ ਸਨ। ਉਹਨਾਂ ਤੋਂ ਇਲਾਵਾ ਦੂਜੇ ਦੁਕਾਨਦਾਰ ਵੀ ਆਪਣੀਆਂ ਚੀਜ਼ਾਂ ਵੇਚਣ ਲਈ ਵਹਿੰਗੀ ਵਰਤਦੇ ਸਨ। ਝਿਉਰ ਵਹਿੰਗੀ ਵਿੱਚ ਘੜੇ ਰੱਖ ਲੈਂਦੇ ਸਨ ਤੇ ਬਾਕੀ ਦੁਕਾਨਦਾਰ ਟੋਕਰੀਆਂ ਰੱਖ ਕੇ ਗਲੀ ਗਲੀ ਹੋਕਾ ਦੇ ਕੇ ਸਮਾਨ ਵੇਚਦੇ ਸਨ।
ਫਲੋਰੈਂਸ (/ˈflɒrəns/ FLOR-əns; ਇਤਾਲਵੀ: Firenze [fiˈrɛntse] ( ਸੁਣੋ)) ਇਟਲੀ ਦੇ ਖੇਤਰ ਤੋਸਕਾਨਾ ਅਤੇ ਫਲੋਰੈਂਸ ਮਹਾਂਨਗਰ ਦੀ ਰਾਜਧਾਨੀ ਹੈ। ਇਹ 3,82,000 ਦੀ ਅਬਾਦੀ ਨਾਲ ਤੋਸਕਾਨਾ ਦਾ ਸਭ ਤੋਂ ਜ਼ਿਆਦਾ ਅਬਾਦੀ ਵਾਲਾ ਸ਼ਹਿਰ ਹੈ। ਮਹਾਂਨਗਰ ਖੇਤਰ ਦੇ ਵਿੱਚ ਕੁੱਲ ਅਬਾਦੀ 15,20,000 ਦੇ ਕਰੀਬ ਹੈ।ਇਹ ਸ਼ਹਿਰ ਆਪਣੇ ਇਤਿਹਾਸ ਲਈ ਮਸ਼ਹੂਰ ਹੈ। ਮੱਧਕਾਲੀ ਯੂਰਪ ਵਿੱਚ ਇਹ ਵਪਾਰ ਅਤੇ ਪੂੰਜੀ ਦਾ ਕੇਂਦਰ ਸੀ ਅਤੇ ਉਸ ਵੇਲੇ ਦੇ ਸਭ ਤੋਂ ਅਮੀਰ ਸ਼ਹਿਰਾਂ ਵਿੱਚੋਂ ਇੱਕ ਸੀ। ਇਸਨੂੰ ਮੁੜ-ਸੁਰਜੀਤੀ ਦੀ ਜਨਮ-ਭੂਮੀ ਅਤੇ ਮੱਧਕਾਲ ਦਾ ਐਥਨਜ਼ ਕਿਹਾ ਜਾਂਦਾ ਹੈ। 1865 ਤੋਂ 1871 ਤੱਕ ਇਹ ਇਟਲੀ ਬਾਦਸ਼ਾਹੀ ਦੀ ਰਾਜਧਾਨੀ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਰੱਖੜੀ ਜਾਂ ਰਾਖੀ ਦਾ ਭਾਵ ਹੈ ਵੀਰ ਭੈਣਾ ਦੀ ਰੱਖਿਆ ਕਰਨ ਜਾਂ ਕਹਿ ਲਓ ਰੱਖੜੀ ਬੰਨ੍ਹਾ ਕੇ ਵੀਰ ਭੈਣਾ ਦੀ ਕਿਸੇ ਔਕੜ ਸਮੇਂ ਰੱਖਿਆ ਕਰਨ ਜਾ ਕੰਮ ਆਉਣ ਲਈ ਬਚਨ ਵੱਧ ਹੋ ਜਾਂਦੇ ਹਨ। ਇਹ ਵੀ ਧਾਰਨਾ ਹੈ ਕਿ ਭੈਣਾਂ ਇਸ ਮੌਕੇ ਭਰਾਵਾ ਦੀ ਸੁੱਖ ਮੰਗਦੀਆਂ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਨੇ ਤੇ ਭਰਾਵਾਂ ਦੀ ਉਮਰ ਦਰਾਜ ਹੋ ਜਾਂਦੀ ਹੈ। ਭੈਣ ਭਰਾਵਾਂ ਦਾ ਇੱਕ ਦੂਜੇ ਨੁੰ ਮਿਲਣ ਦਾ ਸਬੱਬ ਬਣ ਜਾਂਦਾ ਹੈ ਇਹ ਤਿਉਹਾਰ । ਕਿਉਂਕਿ ਇਸ ਤੇਂ ਰਗ਼ਤਾਰ ਮਸ਼ਨੀ ਯੁੱਗ ਵਿਚ ਇੱਕ ਦੂਜੇ ਨੁੰ ਮਿਲਣ ਲਈ ਸਮੇਂ ਦਾ ਜਿਵੇਂ ਕਾਲ ਪੈ ਗਿਆ ਹੈ। ਰੱਖੜੀ ਬੰਨਣ ਦਾ ਅਸਲ ਮਨੋਰਥ ਤਾਂ ਹੀ ਪੂਰਾ ਹੋ ਸਕਦਾ ਹੈ ਦੋਵੇਂ ਧਿਰਾ ਇਕ ਦੂਜੇ ਨੁੰ ਪਿਆਰ ਅਤੇ ਸਤਿਕਾਰ ਦੇਣ। ਅੱਜ ਦੇ ਯੁੱਗ ਵਿਚ ਕਹਿ ਲਓ ਜਾਂ ਕਲਯੁੱਗ ਵਿਚ ਕਹਿ ਲਓ, ਭੈਣ ਭਰਾ ਦਾ ਪਾਕ ਪਵਿੱਤਰ ਰਿਸ਼ਤਾ ਵੀ ਤਿੜਕ ਗਿਆ ਹੈ। ਕਿਸੇ ਵੇਲੇ ਵੀਰਾਂ ਦੇ ਸਾਹੀਂ ਜਿਊਣ ਵਾਲੀਆਂ ਭੈਣਾਂ ਵੀ ਜਦੋਂ ਉਨ੍ਹਾਂ ਦੇ ਧੀਆਂ ਪੁੱਤਾਂ ਦੇ ਕਾਰਜ ਹੋ ਜਾਣ ਮਾਮੇ ਛੱਕਾਂ ਪੂਰ ਦੇਣ ਤੇ ਉਨ੍ਹਾਂ ਦੇ ਸੱਸ ਸਹੁਰੇ ਦੇ ਮਰਨੇ ਪਰਨੇ ਵੀ ਵੱਡੇ ਕਰ ਆਉਣ ਤਾਂ ਉਹ ਭਰਾਵਾਂ ਨੁੰ ਬੇਲੋੜੀ ਚੀਂ ਵਾਂਗ ਸਮਝ ਛਡਦੀਆਂ ਨੇ ਤੇ ਉਹ ਭਰਾਵਾਂ ਨਾਲ ਉਮਰਾਂ ਦੀ ਵਰਤੋਂ ਵਾਲੀ ਉੱਚੀ ਸੁੱਚੀ ਤਿਆਗ ਕੇ ਭਰਾਵਾਂ ਨੂੰ ਸਿਰਫ ਵਰਤੋਂ ਦੀ ਚੀਂ ਸਮਝਦੀਆਂ ਨੇ। ਉਹ ਇਸ ਬੋਲੀ ਨੁੰ ਭੁਲਾ ਕੇ ਛੁਟਿਆ ਦੇਂਦੀਆਂ ਨੇ ਜਿਸ ਵਿਚ ਭੈਣ ਕਹਿੰਦੀ ਹੈ ਕਿ ਇਕ ਵੀਰ ਦੇਵੀਂ ਵੇ ਰੱਬਾ ਮੇਰੀ ਸਾਰੀ ਉਮਰ ਦੇ ਮਾਪੇ। ਕਿਹਾ ਜਾਂਦਾ ਹੈ ਕਿ ਘਰ ਦੀ ਧੀ ਤੇ ਘਰ ਦਾ ਨੌਕਰ ਸਦਾ ਘਰ ਦੀ ਸੁੱਖ ਮੰਗਦੇ ਨੇ ਪਰ ਅੱਜ ਦੇ ਸਮੇਂ ਤਾਂ ਨੋਕਰ ਵੀ ਪੈਸੇ ਦੇ ਪੁੱਤ ਬਣ ਗਏ ਨੇ ਜੋ ਮਾਲਕ ਨੁੰ ਕਤਲ ਤੱਕ ਕਰ ਦੇਂਦੇ ਹਨ।
ਵੀਅਤਨਾਮ, ਅਧਿਕਾਰਕ ਤੌਰ ਉੱਤੇ ਵੀਅਤਨਾਮ ਦਾ ਸਮਾਜਵਾਦੀ ਗਣਰਾਜ (ਵੀਅਤਨਾਮੀ: Cộng hòa Xã hội chủ nghĩa Việt Nam), ਦੱਖਣ-ਪੂਰਬੀ ਏਸ਼ੀਆ ਦੇ ਇੰਡੋਚਾਈਨਾ ਪਰਾਇਦੀਪ ਦਾ ਸਭ ਤੋਂ ਪੂਰਬੀ ਦੇਸ਼ ਹੈ। 2011 ਤੱਕ 8.78 ਕਰੋੜ ਦੀ ਅਬਾਦੀ ਦੇ ਨਾਲ ਇਹ ਦੁਨੀਆਂ ਦਾ 13ਵਾਂ ਅਤੇ ਏਸ਼ੀਆ ਦਾ 8ਵਾਂ ਸਭ ਤੋਂ ਵੱਧ ਅਬਾਦੀ ਵਾਲਾ ਦੇਸ਼ ਹੈ। ਵੀਅਤਨਾਮ ਸ਼ਬਦ ਦਾ ਪੰਜਾਬੀ ਤਰਜਮਾ "ਦੱਖਣੀ ਵੀਅਤ" ਹੈ ਅਤੇ ਇਸ ਨਾਮ ਨੂੰ 1945 ਵਿੱਚ ਸਵੀਕਾਰਿਆ ਗਿਆ ਸੀ। ਇਸ ਦੀਆਂ ਹੱਦਾਂ ਉੱਤਰ ਵੱਲ ਚੀਨ, ਉੱਤਰ-ਪੱਛਮ ਵੱਲ ਲਾਓਸ, ਦੱਖਣ-ਪੱਛਮ ਵੱਲ ਕੰਬੋਡੀਆ ਅਤੇ ਪੂਰਬ ਵੱਲ ਦੱਖਣੀ ਚੀਨ ਸਾਗਰ ਨਾਲ ਲੱਗਦੀਆਂ ਹਨ। 1976 ਵਿੱਚ ਉੱਤਰੀ ਅਤੇ ਦੱਖਣੀ ਵੀਅਤਨਾਮ ਦੇ ਮੁੜ-ਏਕੀਕਰਨ ਮਗਰੋਂ ਇਸ ਦੀ ਰਾਜਧਾਨੀ ਹਨੋਈ ਹੀ ਰਹੀ ਹੈ। ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪਰਗਟ ਸਿੰਘ ਸਿੱਧੂ (ਜਨਮ 30 ਅਗਸਤ 1940) ਪੰਜਾਬੀ ਦੇ ਪ੍ਰਸਿੱਧ ਗਲਪਕਾਰ ਹਨ। ਪਰਗਟ ਸਿੰਘ ਸਿੱਧੂ ਆਪਣੀ ਰਚਨਾ ਬਾਰੇ ਆਪ ਦੱਸਦਾ ਹੈ:“ਮੈਂ ਨਹੀਂ ਜਾਣਦਾ ਕਿ ਤਕੜੀ ਤੇ ਕਾਲਜੀਵੀ ਕਹਾਣੀ ਕਿਵੇਂ ਲਿਖੀ ਜਾਂਦੀ ਹੈ। ਮੈਨੂੰ ਇਹ ਵੀ ਨਹੀਂ ਪਤਾ ਕਿ ਚੰਗੀ ਕਹਾਣੀ ਵਿੱਚ ਕਿਹੜੇ ਕਿਹੜੇ ਗੁਣ ਹੁੰਦੇ ਹਨ। ਮੈਂ ਤਾਂ ਹਮੇਸ਼ਾ ਸਾਧਾਰਨ ਮਨੁੱਖਾਂ ਦੀਆਂ ਸਾਧਾਰਨ ਜਿਹੀਆ ਕਹਾਣੀਆਂ ਲਿਖੀਆਂ ਹਨ।"
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿਚ ਅਤੇ 150 ਕਿਲੋਮੀਟਰ ਚੌੜਾਈ ਵਿਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।
ਲਾਤੀਨੀ (ਲਾਤੀਨੀ ਭਾਸ਼ਾ ਵਿੱਚ: Lingua Latina) ਪ੍ਰਾਚੀਨ ਰੋਮਨ ਸਾਮਰਾਜ ਅਤੇ ਪ੍ਰਾਚੀਨ ਰੋਮਨ ਧਰਮ ਦੀ ਰਾਜਭਾਸ਼ਾ ਸੀ। ਅੱਜ ਇਹ ਇੱਕ ਮੁਰਦਾ ਭਾਸ਼ਾ ਹੈ, ਲੇਕਿਨ ਫਿਰ ਵੀ ਰੋਮਨ ਕੈਥੋਲਿਕ ਗਿਰਜਾ ਘਰ ਦੀ ਧਰਮਭਾਸ਼ਾ ਅਤੇ ਵੈਟੀਕਨ ਸਿਟੀ ਨਾਮੀ ਸ਼ਹਿਰ ਦੀ ਰਾਜਭਾਸ਼ਾ ਹੈ। ਇਹ ਪ੍ਰਾਚੀਨ ਕਲਾਸੀਕਲ ਭਾਸ਼ਾ ਹੈ ਜੋ ਸੰਸਕ੍ਰਿਤ ਨਾਲ ਇਹ ਬਹੁਤ ਜ਼ਿਆਦਾ ਮੇਲ ਖਾਂਦੀ ਹੈ ਅਤੇ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਰੁਮਾਂਸ ਸ਼ਾਖਾ ਵਿੱਚ ਆਉਂਦੀ ਹੈ। ਇਸ ਤੋਂ ਫਰਾਂਸੀਸੀ, ਇਤਾਲਵੀ, ਸਪੇਨੀ, ਰੋਮਾਨਿਆਈ ਅਤੇ ਪੁਰਤਗਾਲੀ ਭਾਸ਼ਾਵਾਂ ਵਿਕਸਿਤ ਹੋਈਆਂ। ਯੂਰਪ ਵਿੱਚ ਈਸਾਈ ਧਰਮ ਦੇ ਪ੍ਰਭੁਤਵ ਕਰਕੇ ਲਾਤੀਨੀ ਮਧਯੁਗ ਅਤੇ ਪੂਰਬ-ਆਧੁਨਿਕ ਕਾਲ ਵਿੱਚ ਲਗਭਗ ਸਾਰੇ ਯੂਰਪ ਦੀ ਅੰਤਰਰਾਸ਼ਟਰੀ ਭਾਸ਼ਾ ਸੀ, ਜਿਸ ਵਿੱਚ ਕੁਲ ਧਰਮ, ਵਿਗਿਆਨ, ਉੱਚ ਸਾਹਿਤ, ਦਰਸ਼ਨ ਅਤੇ ਹਿਸਾਬ ਦੀਆਂ ਕਿਤਾਬਾਂ ਲਿਖੀ ਜਾਂਦੀਆਂ ਸਨ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,545 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਹੈ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ ਦੇ ਦੁਆਲੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਗੁਰਮੁਖੀ ਲਿਪੀ ਜਾਂ ਪੈਂਤੀ ਅੱਖਰੀ ਇੱਕ ਲਿਪੀ ਹੈ ਜਿਸ ਵਿੱਚ ਪੰਜਾਬੀ ਭਾਸ਼ਾ ਲਿਖੀ ਜਾਂਦੀ ਹੈ। ਸ਼ਬਦ "ਗੁਰਮੁਖੀ" ਦਾ ਸ਼ਾਬਦਿਕ ਅਰਥ ਹੈ ਗੁਰੂਆਂ ਦੇ ਮੂੰਹੋਂ ਨਿੱਕਲੀ ਹੋਈ। ਇਸ ਲਿਪੀ ਵਿੱਚ 10 ਸ੍ਵਰ /ਅ,ਆ,ਇ,ਈ,ਉ,ਊ,ਏ,ਐ,ਓ,ਔ/ ਤਿੰਨ ਸ੍ਵਰ-ਵਾਹਕ (ੳ,ਅ,ੲ) ਅਤੇ 29 ਵਿਅੰਜਨ ਹਨ।/ਘ,ਝ,ਢ,ਧ,ਭ/ ਨਾਦੀ-ਮਹਾਂਪ੍ਰਾਣ ਧੁਨੀਆਂ ਹੋਣ ਕਰਕੇ ਵਿਅੰਜਨਾਂ ਦੀ ਸ਼੍ਰੇਣੀ ਤੋਂ ਬਾਹਰ ਰੱਖੇ ਗਏ ਹਨ। ਪੰਜਾਬੀ ਭਾਸ਼ਾ ਦੀ ਗੁਰਮੁਖੀ ਲਿਪੀ ਵੀ ਇਸ ਦੀਆਂ ਭਾਸ਼ਾਈ ਲੋੜਾਂ ਪੂਰੀਆਂ ਕਰਦੀ ਹੈ। ਦੂਸਰੇ ਮੁਲਕਾਂ ਤੋਂ ਲੋਕ ਪੰਜਾਬ ਵਿੱਚ ਆਏ ਜਾਂ ਪੰਜਾਬੀ ਭਾਸ਼ਾ ਬੋਲਣ ਵਾਲੇ ਦੂਸਰੇ ਮੁਲਕਾਂ ਵਿੱਚ ਗਏ ਤਾਂ ਪੰਜਾਬੀ ਭਾਸ਼ਾ ਵਿੱਚ ਹੋਰ ਭਾਸ਼ਾਵਾਂ ਦੀਆਂ ਧੁਨੀਆਂ ਅਤੇ ਸ਼ਬਦਾਂ ਵਿੱਚ ਰਲਾਅ ਵਾਲੀ ਸਥਿਤੀ ਪੈਦਾ ਹੋਈ। ਪੰਜਾਬੀ ਭਾਸ਼ਾ ਨੇ ਜਿੱਥੇ ਦੂਸਰੀਆਂ ਭਾਸ਼ਾਵਾਂ ਦੇ ਕਈ ਸ਼ਬਦਾਂ ਨੂੰ ਜਿਉਂ ਦਾ ਤਿਉਂ ਅਪਣਾਇਆ ਉੱਥੇ ਆਪਣੇ ਸੁਭਾਅ ਮੁਤਾਬਿਕ ਕੁਝ ਸ਼ਬਦਾਂ ਵਿੱਚ ਥੋੜ੍ਹੀ ਬਹੁਤੀ ਤਬਦੀਲੀ ਨਾਲ ਵੀ ਸ਼ਬਦਾਂ ਨੂੰ ਅਪਣਾਇਆ। ਅੰਗਰੇਜ਼ੀ ਤੋਂ ਪਹਿਲਾਂ ਉਰਦੂ, ਅਰਬੀ, ਫ਼ਾਰਸੀ ਭਾਸ਼ਾਈ ਲੋਕਾਂ ਦੇ ਪੰਜਾਬ ਆਉਣ ਅਤੇ ਇੱਥੇ ਟਿਕਣ ਜਾਂ ਵਿਚਰਣ ਨਾਲ ਵਾਪਰੀ। ਪੰਜਾਬੀ ਦੇ ਆਦਿ ਕਵੀ ਬਾਬਾ ਫ਼ਰੀਦ ਤੋਂ ਲੈ ਕੇ ਆਧੁਨਿਕ ਕਵਿਤਾ ਜਾਂ ਵਾਰਤਕ ਲਿਖਾਰੀਆਂ ਦੇ ਇਸ ਭਾਸ਼ਾਈ ਪਿਛੋਕੜ ਸਦਕਾ ਪੰਜਾਬੀ ਭਾਸ਼ਾ ਵਿੱਚ ਦੂਸਰੇ ਸ਼ਬਦਾਂ ਦੀ ਵਰਤੋਂ ਸੁਭਾਵਿਕ ਵਰਤਾਰਾ ਰਿਹਾ ਹੈ। ਮੁਗਲ ਸਲਤਨਤ ਸਮੇਂ ਪੰਜਾਬ ਸਮੇਤ ਭਾਰਤ ਦੇ ਰਾਜ ਭਾਗ ਅਤੇ ਦਫ਼ਤਰਾਂ ਦੀ ਭਾਸ਼ਾ ਉਰਦੂ ਫ਼ਾਰਸੀ ਰਹੀ। ਪੰਜਾਬੀ ਦੀਆਂ ‘ਪੈਂਤੀ’ ਮੂਲ ਧੁਨੀਆਂ ਵਿੱਚ ਪੰਜ ਪੈਰ ਬਿੰਦੀ ਵਾਲੀਆਂ ਧੁਨੀਆਂ (ਸ਼, ਖ਼, ਗ਼, ਜ਼, ਫ਼) ਉਰਦੂ ਫ਼ਾਰਸੀ ਦੇ ਉਚਾਰਣ ਵਾਸਤੇ ਰਲ਼ੀਆਂ ਸਨ। ਲ਼ ਧੁਨੀ ਬਾਅਦ ਵਿੱਚ ਇਜਾਦ ਕੀਤੀ ਗਈ।
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਧਾਰਾ 370 ਭਾਰਤੀ ਸੰਵਿਧਾਨ ਦੀ ਇੱਕ ਵਿਸ਼ੇਸ਼ ਧਾਰਾ ਹੈ ਜਿਸ ਨੂੰ ਅੰਗਰੇਜ਼ੀ ਵਿੱਚ ਆਰਟੀਕਲ 370 ਕਿਹਾ ਜਾਂਦਾ ਹੈ। ਇਸ ਧਾਰਾ ਦੇ ਤਹਿਤ ਜੰਮੂ ਅਤੇ ਕਸ਼ਮੀਰ ਰਾਜ ਨੂੰ ਸੰਪੂਰਣ ਭਾਰਤ ਵਿੱਚ ਹੋਰ ਰਾਜਾਂ ਦੇ ਮੁਕਾਬਲੇ ਵਿਸ਼ੇਸ਼ ਅਧਿਕਾਰ ਅਤੇ (ਵਿਸ਼ੇਸ਼ ਦਰਜਾ) ਪ੍ਰਾਪਤ ਹੈ। ਦੇਸ਼ ਨੂੰ ਆਜ਼ਾਦੀ ਮਿਲਣ ਦੇ ਬਾਅਦ ਤੋਂ ਲੈ ਕੇ ਹੁਣ ਤੱਕ ਇਹ ਧਾਰਾ ਭਾਰਤੀ ਰਾਜਨੀਤੀ ਵਿੱਚ ਬਹੁਤ ਵਿਵਾਦਿਤ ਰਹੀ ਹੈ। ਭਾਰਤੀ ਜਨਤਾ ਪਾਰਟੀ ਇਸਨੂੰ ਖ਼ਤਮ ਕਰਨ ਦੀ ਮੰਗ ਕਰਦੀ ਹੈ।
ਰੋਮਾ ਇੱਕ ਮਨੁੱਖੀ ਬਰਾਦਰੀ ਹੈ ਜਿਸ ਨਾਲ ਸੰਬੰਧਿਤ ਲੋਕ ਯੂਰਪ ਦੇ ਵੱਖ ਵੱਖ ਭਾਗਾਂ ਵਿੱਚ ਮਿਲਦੇ ਹਨ ਪਰ ਇਨ੍ਹਾਂ ਦਾ ਮੂਲ ਦੱਖਣ ਏਸ਼ੀਆ (ਭਾਰਤ) ਹੈ। ਇਨ੍ਹਾਂ ਨੂੰ ਰੋਮਾਨੀ ਵੀ ਕਹਿੰਦੇ ਹਨ। ਰੋਮਾਨੀ ਲੋਕ ਸੰਸਾਰ ਦੇ ਭਿੰਨ-ਭਿੰਨ ਭਾਗਾਂ ਵਿੱਚ ਬਿਖਰੇ ਹੋਏ ਹਨ ਪਰ ਸਾਰੇ ਯੂਰਪ ਵਿੱਚ ਹਨ (ਅਤੇ ਯੂਰਪ ਵਿੱਚ ਵੀ ਮਧ ਅਤੇ ਪੂਰਬੀ ਯੂਰਪ ਵਿੱਚ ਜਿਆਦਾ ਹਨ)। ਰੋਮਾ ਲੋਕਾਂ ਦੀ ਭਾਸ਼ਾ ਨੂੰ ਰੋਮਾਨੀ (ਭਾਸ਼ਾ) ਕਹਿੰਦੇ ਹਨ ਜਿਸਦੀਆਂ ਅਨੇਕ ਉਪਭਾਸ਼ਾਵਾਂ ਹਨ। ਇਸ ਦੇ ਬੋਲਣ ਵਾਲੀਆਂ ਦੀ ਗਿਣਤੀ ਕੋਈ 20 ਲੱਖ ਹੈ ਜਦੋਂ ਕਿ ਰੋਮਾ ਲੋਕਾਂ ਦੀ ਕੁਲ ਗਿਣਤੀ 40 ਲੱਖ ਦੇ ਉੱਪਰ ਹੈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਅਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਅਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ ( ਸ਼ਬਦ-ਵਿਗਿਆਨ ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
19ਵੀਂ ਸਦੀ (1 ਜਨਵਰੀ 1801 – 31 ਦਸੰਬਰ 1900) ਸਪੇਨੀ ਸਾਮਰਾਜ, ਨੈਪੋਲੀਅਨ ਸਾਮਰਾਜ, ਪਵਿੱਤਰ ਰੋਮਨ ਸਾਮਰਾਜ ਅਤੇ ਮੁਗਲ ਸਾਮਰਾਜ ਦੇ ਢਹਿਢੇਰੀ ਹੋਣ ਦੀ ਲਖਾਇਕ ਸਦੀ ਸੀ। ਇਸ ਨੇ ਬ੍ਰਿਟਿਸ਼ ਸਾਮਰਾਜ, ਰੂਸੀ ਸਾਮਰਾਜ, ਸੰਯੁਕਤ ਰਾਜ ਅਮਰੀਕਾ, ਜਰਮਨ, ਸਾਮਰਾਜ, ਫ਼ਰਾਂਸੀਸੀ ਬਸਤੀਵਾਦੀ ਸਾਮਰਾਜ ਅਤੇ Meiji ਜਪਾਨ ਦੇ ਵਧ ਰਹੇ ਪ੍ਰਭਾਵ ਲਈ ਰਾਹ ਪੱਧਰਾ ਕੀਤਾ, ਜਿਸ ਦੌਰਾਨ 1815 ਦੇ ਬਾਅਦ ਬ੍ਰਿਟਿਸ਼ ਨੇ ਚੁਣੌਤੀ-ਮੁਕਤ ਦਬਦਬੇ ਦੀ ਸੇਖੀ ਮਾਰੀ। ਨੈਪੋਲੀਅਨ ਨਾਲ ਯੁੱਧਾਂ ਵਿੱਚ ਫ਼ਰਾਂਸੀਸੀ ਸਾਮਰਾਜ ਅਤੇ ਇਸ ਦੇ ਸਹਿਯੋਗੀਆਂ ਦੀ ਹਾਰ ਦੇ ਬਾਅਦ ਬ੍ਰਿਟਿਸ਼ ਅਤੇ ਰੂਸੀ ਸਾਮਰਾਜਾਂ ਨੇ ਬਹੁਤ ਵਿਸਤਾਰ ਕੀਤਾ ਅਤੇ ਸੰਸਾਰ ਦੀਆਂ ਮੋਹਰੀ ਸ਼ਕਤੀਆਂ ਬਣ ਗਏ। ਰੂਸੀ ਸਾਮਰਾਜ ਕੇਂਦਰੀ ਅਤੇ ਦੂਰ ਪੂਰਬੀ ਏਸ਼ੀਆ ਵਿੱਚ ਫੈਲਿਆ। ਬ੍ਰਿਟਿਸ਼ ਸਾਮਰਾਜ ਦਾ ਸਦੀ ਦੇ ਪਹਿਲੇ ਅੱਧ ਵਿੱਚ, ਖਾਸ ਕਰਕੇ ਕੈਨੇਡਾ, ਆਸਟਰੇਲੀਆ, ਦੱਖਣੀ ਅਫਰੀਕਾ ਅਤੇ ਭਾਰੀ ਆਬਾਦੀ ਵਾਲੇ ਭਾਰਤ ਵਿੱਚ, ਅਤੇ ਸਦੀ ਦੇ ਪਿਛਲੇ ਦੋ ਦਹਾਕਿਆਂ ਦੌਰਾਨ ਅਫਰੀਕਾ ਵਿੱਚ ਵਿਸ਼ਾਲ ਇਲਾਕਿਆਂ ਦੇ ਵਿਸਥਾਰ ਨਾਲ ਬਹੁਤ ਤੇਜ਼ੀ ਨਾਲ ਵਾਧਾ ਹੋਇਆ। ਸਦੀ ਦੇ ਅੰਤ ਤੱਕ, ਬ੍ਰਿਟਿਸ਼ ਸਾਮਰਾਜ ਸੰਸਾਰ ਦੇ ਪੰਜਵਾਂ ਹਿੱਸਾ ਇਲਾਕੇ ਅਤੇ ਸੰਸਾਰ ਦੀ ਆਬਾਦੀ ਦੀ ਇੱਕ ਚੁਥਾਈ ਨੂੰ ਕੰਟਰੋਲ ਕਰਦਾ ਸੀ। ਉੱਤਰ-ਨੈਪੋਲੀਅਨ ਯੁੱਗ ਦੌਰਾਨ ਇਹ ਵਰਤਾਰਾ ਪੈਕਸ ਬ੍ਰਿਤਾਨਿਕਾ ਕਹਾਇਆ, ਜਿਸ ਨੇ ਵੱਡੇ ਪੈਮਾਨੇ ਤੇ ਬੇਮਿਸਾਲ ਸੰਸਾਰੀਕਰਨ, ਉਦਯੋਗੀਕਰਨ, ਅਤੇ ਆਰਥਿਕ ਏਕੀਕਰਨ ਦਾ ਦੌਰ ਸ਼ੁਰੂ ਕੀਤਾ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਗੁਰਦਾਸ ਮਾਨ (ਜਨਮ 4 ਜਨਵਰੀ 1957) ਪੰਜਾਬੀ ਗਾਇਕ, ਗੀਤਕਾਰ, ਕੋਰੀਓਗਰਾਫ਼ਰ ਅਤੇ ਅਦਾਕਾਰ ਹੈ। 1980 ਵਿੱਚ ਗਾਏ ਗੀਤ, “ਦਿਲ ਦਾ ਮਾਮਲਾ ਹੈ” ਨਾਲ ਰਾਸ਼ਟਰੀ ਪਛਾਣ ਹਾਸਲ ਕਰਨ ਵਾਲੇ ਮਾਨ ਨੇ ਹਣ ਤੱਕ ਕਰੀਬ 34 ਕੈਸਟਾਂ ਰਿਲੀਜ ਕੀਤੀਆਂ ਹਨ ਅਤੇ ਹਿੰਦੀ ਫਿਲਮਾਂ ਵਿੱਚ ਵੀ ਗੀਤ ਗਾਏ ਹਨ। 2013 ਵਿਚ ਉਸ ਨੇ ਵੀਡੀਓ ਬਲੌਗ ਰਾਹੀਂ ਪੁਰਾਣੇ ਅਤੇ ਨਵੇਂ ਸੰਗੀਤ ਵੀਡੀਓ ਦੁਆਰਾ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿਣ ਲਈ ਆਪਣੇ ਯੂ ਟਿਊਬ ਚੈਨਲ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਛਿਲਾ ਵੰਸ਼ ਵਾਧੇ ਵਿੱਚ ਮਾਨਵ ਦਾ ਬੱਚਾ ਇੰਨਾ ਮੁਹਤਾਜ ਹੈ ਕਿ ਜਨਮ ਤੋਂ ਬਾਅਦ ਮਨੁੱਖ ਦਾ ਬੱਚਾ ਪੂਰਨ ਤੌਰ ’ਤੇ ਵੱਡਿਆਂ ’ਤੇ ਨਿਰਭਰ ਹੁੰਦਾ ਹੈ ਅਤੇ ਬੱਚੇ ਦੇ ਜਨਮ ਬਾਅਦ ਪ੍ਰਵਸਤ ਦੇ 40 ਦਿਨਾਂ ਜਾਂ ਸਵਾ ਮਹੀਨਾ ਛਿਲਾ ਕਹਾਉਂਦਾ ਹੈ ਅਤੇ ਵਿਦੇਸ਼ਾਂ ਵਿੱਚ ਪੋਸਟ ਡਿਲਵਰੀ ਫੋਰਟੀ ਡੇਜ਼। ਛਿਲਾ ਨਾ ਸਿਰਫ਼ ਇੱਕ ਸਮਾਜਿਕ ਰਸਮ ਹੈ ਸਗੋਂ ਇੱਕ ਅਹਿਮ ਕ੍ਰਿਆ ਹੈ ਔਰਤ ਲਈ। ਜਣੇਪੇ ਮਗਰੋਂ ਮੁੜ ਔਰਤ ਨੂੰ ਮਾਹਵਾਰੀ ਆਉਣ ਦਾ ਸਮਾਂ ਹੋਣ ਜਾ ਰਿਹਾ ਹੁੰਦਾ ਹੈ ਅਤੇ ਨਵੇਂ ਜੀਵਨ ਵਿੱਚ ਪੈਰ ਧਰਨ ਜਾ ਰਹੀ ਹੁੰਦੀ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਫ਼ਾਰਸੀ (فارسی), ਇੱਕ ਭਾਸ਼ਾ ਹੈ ਜੋ ਇਰਾਨ, ਅਫਗਾਨਿਸਤਾਨ, ਤਾਜਿਕਸਤਾਨ ਅਤੇ ਉਜਬੇਕਿਸਤਾਨ ਦੀ ਪਹਿਲੀ ਅਤੇ ਸਰਕਾਰੀ ਭਾਸ਼ਾ ਹੈ। ਇਸਨੂੰ 7.5 ਕਰੋੜ ਲੋਕ ਬੋਲਦੇ ਹਨ। ਭਾਸ਼ਾ ਪਰਿਵਾਰ ਦੇ ਲਿਹਾਜ ਨਾਲ ਇਹ ਹਿੰਦ-ਯੂਰਪੀ ਭਾਸ਼ਾ-ਪਰਿਵਾਰ ਦੀ ਹਿੰਦ-ਈਰਾਨੀ ਸ਼ਾਖਾ ਦੀ ਈਰਾਨੀ ਉਪਸ਼ਾਖਾ ਦੀ ਮੈਂਬਰ ਹੈ ਅਤੇ ਪੰਜਾਬੀ ਦੀ ਤਰ੍ਹਾਂ ਇਸ ਵਿੱਚ ਕਿਰਿਆ ਵਾਕ ਦੇ ਆਖਰ ਵਿੱਚ ਆਉਂਦੀ ਹੈ। ਇਹ ਸੰਸਕ੍ਰਿਤ ਨਾਲ ਕਾਫੀ ਮਿਲਦੀ-ਜੁਲਦੀ ਹੈ ਅਤੇ ਉਰਦੂ (ਅਤੇ ਹਿੰਦੀ) 'ਤੇ ਪੰਜਾਬੀ ਵਿੱਚ ਇਸ ਦੇ ਕਈ ਸ਼ਬਦ ਵਰਤੇ ਜਾਂਦੇ ਹਨ। ਇਹ ਅਰਬੀ-ਫ਼ਾਰਸੀ ਲਿੱਪੀ ਵਿੱਚ ਲਿਖੀ ਜਾਂਦੀ ਹੈ। ਅੰਗਰੇਜਾਂ ਦੇ ਆਉਣ ਤੋਂ ਪਹਿਲਾਂ ਭਾਰਤੀ ਉਪ ਮਹਾਂਦੀਪ ਵਿੱਚ ਫਾਰਸੀ ਦੀ ਵਰਤੋਂ ਦਰਬਾਰੀ ਕੰਮਾਂ ਅਤੇ ਲਿਖਾਈ ਦੀ ਬੋਲੀ ਦੇ ਰੂਪ ਵਿੱਚ ਹੁੰਦੀ ਸੀ। ਦਰਬਾਰ ਵਿੱਚ ਵਰਤੋਂ ਹੋਣ ਦੇ ਕਾਰਨ ਹੀ ਅਫਗਾਨਿਸਤਾਨ ਵਿੱਚ ਇਸਨੂੰ ਦਰੀ ਕਿਹਾ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।