ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਗੁਰ ਨਾਨਕ ਸਾਹਿਬ (1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਗਿਆਰਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਸਨ। ਇਹਨਾਂ ਦਾ ਜਨਮ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮਤਾਬਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਬਰਾਦਰਾਨਾ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਕ, ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਕੁਝ ਮੁੱਖ ਹਨ। ਇਹ ਸਿੱਖ ਮਜ਼੍ਹਬੀ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਵਾਲ਼ੀ ਇਲਾਹੀ ਜੋਤ ਬਾਅਦ ਵਾਲ਼ੇ ਦਸ ਗੁਰੂਆਂ ਵਿੱਚ ਵੀ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ dasam ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 1589 ਵਿੱਚ ਗੁਰੂ ਅਰਜਨ ਦੇਵ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਾਰਕ ਐਲੀਅਟ ਜ਼ੁਕਰਬਰਗ (ਜਨਮ: 14 ਮਈ 1984) ਇੱਕ ਅਮਰੀਕੀ ਉੱਦਮੀ ਸਮਾਜਿਕ ਨੈੱਟਵਰਕਿੰਗ ਸਾਈਟ ਫ਼ੇਸਬੁੱਕ ਦੇ ਸਹਿ-ਥਾਪਕ ਹਨ ਜਿਸ ਨੇ ਆਪਣੇ ਜਮਾਤੀਆਂ- ਡਸਟਿਨ ਮੌਸਕੋਵਿਟਸ, ਐਦੁਆਰਦੋ ਸੈਵਰਿਨ ਅਤੇ ਕਰਿਸ ਹੂਗਜ਼ ਦੇ ਨਾਲ ਮਿਲ ਕੇ ਇਸ ਦੀ ਖੋਜ ਕੀਤੀ ਸੀ ਜਦੋਂ ਉਹ ਬਾਕਾਇਦਗੀ ਨਾਲ ਹਾਰਵਰਡ ਯੂਨੀਵਰਸਿਟੀ ਜਾਂਦੇ ਸਨ। ਗਰੁੱਪ ਨੇ ਕਾਲਜ ਦੇ ਕੈਂਪਸਾਂ ਵਿੱਚ ਕੰਪਨੀ ਨੂੰ ਵਧਾਉਣ ਤੋਂ ਬਾਅਦ, ਇਹ 2012 ਤੱਕ 1 ਬਿਲੀਅਨ ਉਪਭੋਗਤਾਵਾਂ ਤੱਕ ਪਹੁੰਚ ਗਈ ਅਤੇ ਤੇਜੀ ਨਾਲ ਫੈਲੀ। ਜੁਕਰਬਰਗ ਨੇ ਮਈ 2012 ਨੂੰ ਕੰਪਨੀ ਨੂੰ ਬਹੁਮਤ ਦੇ ਸ਼ੇਅਰ ਦੇ ਨਾਲ ਜਨਤਾ ਵਿੱਚ ਲਿਆਂਦਾ। ਉਹਨਾਂ ਦੀ ਜਾਇਦਾਦ 1 ਅਪ੍ਰੈਲ, 2018 ਤਕ 66.4 ਬਿਲੀਅਨ ਡਾਲਰ ਹੋਣ ਦਾ ਅਨੁਮਾਨ ਹੈ।2010 ਤੋਂ, ਟਾਈਮ ਮੈਗਜ਼ੀਨ ਨੇ ਜ਼ੁਕਰਬਰਗ ਨੂੰ ਸੰਸਾਰ ਦੇ 100 ਸਭ ਤੋਂ ਵੱਧ ਅਮੀਰ ਅਤੇ ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਵਿੱਚ ਸ਼ਾਮਲ ਕੀਤਾ ਹੈ। ਦਸੰਬਰ 2016 ਵਿੱਚ, ਫੋਰਬਜ਼ ਦੀ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਲੋਕਾਂ ਦੀ ਸੂਚੀ ਵਿੱਚ ਜ਼ੁਕਰਬਰਗ 10 ਵੇਂ ਸਥਾਨ 'ਤੇ ਰਿਹਾ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਦਲੀਪ ਕੌਰ ਟਿਵਾਣਾ (ਜਨਮ 4 ਮਈ 1935) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਹੈ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ' ਦੇ ਵਸਨੀਕ ਜਾਂ ਸੰਬੰਧਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਸਤੰਬਰ 2019 ਮੁਤਾਬਿਕ ਇਸ ਵਿਕੀ ’ਤੇ 31,708 ਲੇਖ ਹਨ ਅਤੇ ਇਸ ਦੇ ਕੁੱਲ 29,492 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 4,86,262 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.34.0-wmf.20 (fa51396) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾਈਟ ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਮੇਲਨੋਂ ਪਾਰਕ, ਕੈਲਿਫੋਰਨਿਯਾ ਦੇ ਵਿੱਚ ਸਤਿਥ ਹੈ। ਫ਼ੇਸਬੁੱਕ ਵੇਬਸਾਇਟ ਨੂੰ ਮਾਰਕ ਜੁਕਰਬਰਗ ਨੇ ਆਪਣੇ ਹਾਰਵਰਡ ਕੋਲੇਜ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦੇ ਵੇਲੇ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਦੁਆਬਾ ਜਿਸ ਨੂੰ ਪੰਜਾਬ ਦੇ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਇਲਾਕੇ ਵਿੱਚ ਬਿਸਟ ਦੁਆਬ ਜਾਂ ਜਲੰਧਰ ਦੁਆਬ ਵੀ ਕਿਹਾ ਜਾਂਦਾ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਇਸ ਇਲਾਕੇ ਦੇ ਲੋਕਾਂ ਨੂੰ ਦੁਆਬੀਏ ਕਿਹਾ ਜਾਂਦਾ ਹੈ। ਇਹ ਸ਼ਬਦ ਦੋ+ਆਬ ਮਤਲਵ ਦੋ ਪਾਣੀਆਂ ਦੀ ਧਰਤੀ ਤੋਂ ਬਣਿਆ ਹੈ। ਇਸ ਇਲਾਕੇ ਵਿੱਚ 35% ਅਬਾਦੀ ਪਛੜੀਆਂ ਸ਼੍ਰੇਣੀਆਂ ਲੋਕਾਂ ਦੀ ਹੈ। ਇਸ ਨੂੰ ਐਨਆਰ ਆਈ ਦਾ ਇਲਾਕਾ ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਦੁਆਬੇ ਦੇ ਇਲਾਕੇ ਨੂੰ ਮੰਜਕੀ, ਦੋਨਾ, ਧੱਕ, ਸਿਰੋਵਾਲ, ਕੰਡੀ ਅਤੇ ਬੇਟ ਵੰਡਿਆ ਗਿਆ ਹੈ। ਦੋਨਾ, ਮੰਜਕੀ ਅਤੇ ਧੱਕ ਦੇ ਇਲਾਕਿਆ ਦੀ ਕੋਈ ਸੀਮਾ ਨਹੀਂ ਹੈ ਤਾਂ ਵੀ ਨੈਸ਼ਨਲ ਹਾਈਵੇ 1 (ਭਾਰਤ) ਮੰਜਕੀ ਅਤੇ ਧੱਕ ਨੂੰ ਵੰਡਦੀ ਹੈ। ਹਰੇਕ ਇਲਾਕੇ ਦਾ ਆਪਣਾ ਸੱਭਿਆਚਾਰ ਹੈ।
ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ 1905 - 3 ਮਈ 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 1 ਸਲੋਕ ਹਨ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਗਤ ਗੁਰ ਰਵਿਦਾਸ ਸਾਹਿਬ (ਅੰ. 1450 – ਅੰ. 1520) ਸਿੱਖੀ ਅਤੇ ਰਵਿਦਾਸੀਆ ਦੇ ਬਾਨੀ ਅਤੇ ਪੰਦਰਾਂ ਸਿੱਖ ਭਗਤਾਂ ਵਿਚੋਂ ਇੱਕ ਇਲਾਹੀ ਸਖ਼ਸ਼ੀਅਤ ਸਨ। ਇਹਨਾਂ ਨੇ ਲੁਕਾਈ ਨੂੰ ਇੱਕ ਰੱਬ ਦੀ ਬੰਦਗੀ ਕਰਨ ਦਾ ਸੁਨੇਹਾ ਦਿੱਤਾ ਅਤੇ ਬਰਾਬਰਤਾ, ਬਰਾਦਰਾਨਾ ਪਿਆਰ ਅਤੇ ਇਤਫ਼ਾਕ ਉੱਤੇ ਮਬਨੀ ਇੱਕ ਅਨੋਖੇ ਵਤਨ ਬੇਗ਼ਮਪੁਰੇ ਦੇ ਸੰਕਲਪ ਨੂੰ ਜ਼ਾਹਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਭਗਤ ਰਵਿਦਾਸ ਸਾਹਿਬ ਦੇ 41 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ।
ਕੈਨੇਡਾ ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ, ਜਿਸ ਵਿੱਚ ਅੰਗਰੇਜ਼ੀ, ਫ਼ਰਾਂਸੀਸੀ ਅਤੇ ਪੰਜਾਬੀ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸ ਦੇਸ਼ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹਨ। ਕੈਨੇਡਾ ਵਿੱਚ ਦਸ ਸੂਬੇ ਅਤੇ ਤਿੰਨ ਰਾਜਖੇਤਰ ਹਨ, ਅਤੇ ਇਹ ਦੇਸ਼ ਮਹਾਂਦੀਪ ਦੇ ਉੱਤਰੀ ਹਿੱਸੇ ਵਿੱਚ ਵਸਿਆ ਹੋਇਆ ਹੈ। ਪੂਰਬ ਵਿੱਚ ਅੰਧ ਮਹਾਂਸਾਗਰ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ ਨੂੰ ਛੂੰਹਦਾ ਹੋਇਆ ਇਹ ਦੇਸ਼ 99.8ਲੱਖ ਵਰਗ ਕਿਲੋਮੀਟਰ ਦੇ ਖੇਤਰਫਲ ਉੱਤੇ ਪਸਰਿਆ ਹੋਇਆ ਹੈ। ਕੈਨੇਡਾ ਦੁਨੀਆਂ ਦਾ ਦੂਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਇਸਦੀ ਅਮਰੀਕਾ ਨਾਲ਼ ਸਰਹੱਦ ਦੁਨੀਆਂ ਦੀਆਂ ਸਭ ਤੋਂ ਲੰਮੀਆਂ ਸਰਹੱਦਾਂ 'ਚੋ ਇੱਕ ਹੈ।
ਐਕਸ 2 (ਆਮ ਤੌਰ ਤੇ ਐਕਸ 2: ਐਕਸ-ਮੈਨ ਯੂਨਾਈਟਿਡ ਅਤੇ ਇੰਟਰਨੈਸ਼ਨਲ ਤੌਰ ਤੇ ਐਕਸ-ਮੈਨ 2 ਦੇ ਤੌਰ ਤੇ ਪ੍ਰੋਮੋਟ ਕੀਤਾ ਗਿਆ ਹੈ) 2003 ਵਿੱਚ ਮਾਰਵਲ ਕਾਮਿਕਸ ਵਿੱਚ ਆਉਣ ਵਾਲੀ X-Men ਸੁਪਰਹੀਰੋ ਟੀਮ ਦੇ ਅਧਾਰ ਤੇ ਇੱਕ 2003 ਅਮਰੀਕੀ ਸੁਪਰਹੀਰੋ ਫਿਲਮ ਹੈ। ਇਹ 2000 ਦੇ ਐਕਸ-ਮੈਨ ਦੀ ਸੀਕਵਲ ਹੈ, ਅਤੇ ਐਕਸ-ਮੈਨ ਫਿਲਮ ਸੀਰੀਜ਼ ਵਿਚ ਦੂਜੀ ਕਿਸ਼ਤ ਹੈ। ਇਹ ਫ਼ਿਲਮ ਬਰਾਇਨ ਗਾਇਕ ਦੁਆਰਾ ਨਿਰਦੇਸ਼ਨ ਕੀਤਾ ਗਿਆ ਸੀ, ਮਾਈਕਲ ਡੋਗਹਾਰੀ, ਡੇਨ ਹੈਰਿਸ ਅਤੇ ਡੇਵਿਡ ਹਾਇਟਰ ਦੁਆਰਾ ਲਿਖੇ, ਅਤੇ ਹਿਊਜ ਜੈਕਮਾਨ, ਪੈਟਰਿਕ ਸਟੀਵਰਟ, ਇਆਨ ਮੈਕਕੇਲੇਨ, ਹੈਲਰ ਬੇਰੀ, ਫਾਮਕ ਜੈਨਸਨ, ਜੇਮਜ਼ ਮਾਰਸੇਨਨ, ਰੇਬੇਕਾ ਰੋਮੀਜਨ-ਸਟੋਮਸ, ਬ੍ਰਾਇਨ ਕੋਕਸ, ਐਲਨ ਕੂਮਿੰਗ, ਬਰੂਸ ਡੇਵਿਜ਼ਨ, ਸ਼ੌਨ ਅਸ਼ਮੋਰ, ਅਰੋਨ ਸਟੈਨਫੋਰਡ, ਕੈਲੀ ਹੂ ਅਤੇ ਅੰਨਾ ਪਕਿਨ। ਪਲਾਟ, ਗ੍ਰਾਫਿਕ ਨਾਵਲ ਪਰਮਾਤਮਾ ਲਵਜ਼, ਮੈਨ ਕਲਾਂ ਦੁਆਰਾ ਪ੍ਰੇਰਿਤ ਹੈ, ਨਸਲਕੁਸ਼ੀ ਕਰਨਲ ਵਿਲੀਅਮ ਸਟ੍ਰਾਈਕਰ (ਬ੍ਰਾਈਅਨ ਕਾਕਸ) ਦੇ ਵਿਰੁੱਧ, X-Men ਅਤੇ ਉਨ੍ਹਾਂ ਦੇ ਦੁਸ਼ਮਣਾਂ, ਬ੍ਰਦਰਹੁੱਡ ਨੂੰ ਘੜਦਾ ਹੈ। ਉਹ ਪ੍ਰੋਵੈਸਰ ਜੇਵੀਅਰ ਦੇ ਸਕੂਲ ਉੱਤੇ ਹਮਲਾ ਕਰਦੇ ਹਨ ਤਾਂ ਕਿ ਉਹ ਆਪਣੇ ਆਪ ਨੂੰ ਜ਼ੈਵੀਅਰ ਦੇ ਮਿਟਾਨਟ ਟਰੈਕਿੰਗ ਕੰਪਿਊਟਰ ਸੇਰੇਬਰੋ ਦਾ ਆਪਣੇ ਵਰਜਨ ਤਿਆਰ ਕਰ ਸਕਣ, ਤਾਂ ਜੋ ਉਹ ਧਰਤੀ ਉੱਤੇ ਹਰ ਮੁਰਗੇਟ ਨੂੰ ਤਬਾਹ ਕਰ ਸਕਣ ਅਤੇ ਉਹਨਾਂ ਨੂੰ ਮਨੁੱਖ ਜਾਤੀ ਨੂੰ ਬਚਾ ਸਕਣ।
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਸ੍ਰੀ ਚਰਿਤਰੋਪਾਖਿਆਨ ਜਾਂ ਅਥ ਪਖਯਾਨ ਚਰਿਤ੍ਰ ਲਿਖਯਤੇ, ਦਸਮ ਗ੍ਰੰਥ ਵਿੱਚ ਦਰਜ਼ ਇੱਕ ਵੱਡੀ ਰਚਨਾ ਹੈ, ਜੋ ਆਮ ਅਤੇ ਰਵਾਇਤੀ ਤੌਰ ਤੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਲਿਖੀ ਮੰਨੀ ਜਾਂਦੀ ਹੈ। ਇਸ ਰਚਨਾ ਵਿੱਚ ੪੦੪ ਕਹਾਣੀਆਂ ਸ਼ਾਮਿਲ ਹਨ ਜੋ ਇਤਿਹਾਸਕ, ਮਿਥਿਹਾਸਿਕ ਅਤੇ ਦਾਰਸ਼ਨਿਕ ਪਹਿਲੂ ਨੂੰ ਉਜਾਗਰ ਕਰਦੀਆਂ ਹਨ । ਇਹ ਰਚਨਾ ਚੋਪਈ ਸਾਹਿਬ ਤੇ ਆ ਕੇ ਸਮਾਪਿਤ ਹੁੰਦੀ ਹੈ, ਜੋ ਕਿ ਨਿਤਨੇਮ ਦੀਆਂ ਬਾਣੀਆਂ ਵਿਚੋਂ ਇੱਕ ਹੈ। ਚਰਿਤ੍ਰੋਪਖਯਾਨ ਵਿੱਚ ਦੋ ਕਿਸਮ ਦੇ ਚਰਿਤ੍ਰ ਆਉਂਦੇ ਹਨ: ਪੁਰਖ ਚਰਿਤ੍ਰ ਅਤੇ ਮਹਿਲਾ ਚਰਿਤ੍ਰ।
ਵਿਕੀਮੀਡੀਆ ਤਹਿਰੀਕ, ਜਾਂ ਸਿਰਫ਼ ਵਿਕੀਮੀਡੀਆ, ਵਿਕੀਮੀਡੀਆ ਫਾਊਂਡੇਸ਼ਨ ਦੇ ਪ੍ਰੋਜੈਕਟਾਂ ਲਈ ਯੋਗਦਾਨੀਆਂ ਦੀ ਗਲੋਬਲ ਕਮਿਊਨਿਟੀ ਹੈ। ਇਹ ਅੰਦੋਲਨ ਵਿਕੀਪੀਡੀਆ ਦੀ ਕਮਿਊਨਿਟੀ ਦੇ ਦੁਆਲੇ ਉਸਾਰਿਆ ਗਿਆ ਸੀ, ਅਤੇ ਉਸ ਤੋਂ ਬਾਅਦ ਵਿਕੀਮੀਡੀਆ ਕਾਮਨਜ਼ ਅਤੇ ਵਿਕਿੱਡਾਟਾ ਦੇ ਕਾਮਨਜ਼ ਪ੍ਰੋਜੈਕਟਾਂ ਸਮੇਤ, ਅਤੇ ਮੀਡੀਆਵਿਕੀ ਵਿੱਚ ਯੋਗਦਾਨ ਦੇਣ ਵਾਲੇ ਵਲੰਟੀਅਰ ਸਾਫਟਵੇਅਰ ਵਿਕਾਸਕਰਤਾਵਾਂ ਸਮੇਤ, ਹੋਰ ਵਿਕਿਮੀਡੀਆ ਪ੍ਰੋਜੈਕਟਾਂ ਵਿੱਚ ਇਸਦਾ ਵਿਸਥਾਰ ਹੋ ਗਿਆ ਹੈ। ਇਨ੍ਹਾਂ ਵਾਲੰਟੀਅਰਾਂ ਨੂੰ ਵਿਸ਼ਵ ਭਰ ਦੇ ਅਨੇਕਾਂ ਸੰਗਠਨਾਂ ਦਾ ਸਹਿਯੋਗ ਮਿਲ ਰਿਹਾ ਹੈ, ਜਿਸ ਵਿੱਚ ਵਿਕੀਮੀਡੀਆ ਫਾਊਂਡੇਸ਼ਨ, ਸੰਬੰਧਿਤ ਚੈਪਟਰ, ਥੀਮੈਟਿਕ ਸੰਸਥਾਵਾਂ ਅਤੇ ਵਰਤੋਂਕਾਰ ਸਮੂਹ ਸ਼ਾਮਲ ਹਨ।
ਮਾਛੇਤੇ (/məˈʃɛti/; ਸਪੇਨੀ ਉਚਾਰਨ: [maˈtʃete]) ਇੱਕ ਲੱਕੜੀ ਦੇ ਹੱਥੇ ਵਾਲੇ ਗੰਡਾਸੇ ਵਰਗਾ ਜਾਂ ਚਾਕੂ-ਨੁਮਾ ਸੰਦ ਹੈ। ਇਸ ਦਾ ਆਕਾਰ ਗੰਡਾਸੇ ਨਾਲੋਂ ਛੋਟਾ ਪਰ ਆਮ ਚਾਕੂ ਨਾਲੋਂ ਵੱਡਾ ਹੁੰਦਾ ਹੈ। ਇਹਦਾ ਫਲ 32.5 ਤੋਂ 45 ਸਮ ਤੱਕ ਲੰਮਾ ਅਤੇ ਆਮ ਤੌਰ 'ਤੇ 3 ਮਿਮੀ ਮੋਟਾ ਹੁੰਦਾ ਹੈ। ਸਪੇਨੀ ਵਿੱਚ ਇਹ ਮਾਚੋ ਦਾ ਇੱਕ ਰੂਪ ਹੈ ਜਿਸਦਾ ਮਤਲਬ ਪੁਰਸ਼ ਜਾਂ ਤਕੜਾ ਹੌ ਅਤੇ ਜੋ ਸਲੈਜ਼ਹੈਮਰਾਂ ਲਈ ਵਰਤਿਆ ਜਾਂਦਾ ਸੀ। ਅੰਗਰੇਜ਼ੀ, ਵਿੱਚ ਇਸ ਦਾ ਬਰਾਬਰ ਦਾ ਸ਼ਬਦ matchet ਹੈ, ਭਾਵੇਂ ਇਹ ਬਹੁਤ ਘੱਟ ਪ੍ਰਚਲਿਤ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਅਕਤੂਬਰ 2016 ਮੁਤਾਬਿਕ 292 ਬੋਲੀਆਂ ਦੇ ਵਿਕੀਪੀਡੀਆ ਮੌਜੂਦ ਹਨ। ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 31,708 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭੂਟਾਨ ਹਿਮਾਲਾ ਉੱਤੇ ਵਸਿਆ ਦੱਖਣ ਏਸ਼ੀਆ ਦਾ ਇੱਕ ਛੋਟਾ ਅਤੇ ਮਹੱਤਵਪੂਰਨ ਦੇਸ਼ ਹੈ। ਇਹ ਦੇਸ਼ ਚੀਨ (ਤਿੱਬਤ) ਅਤੇ ਭਾਰਤ ਦੇ ਵਿੱਚ ਸਥਿਤ ਹੈ। ਇਸ ਦੇਸ਼ ਦਾ ਮਕਾਮੀ ਨਾਮ ਦਰੁਕ ਯੂ ਹੈ, ਜਿਸਦਾ ਮਤਲਬ ਹੁੰਦਾ ਹੈ ਅਝਦਹਾ ਦਾ ਦੇਸ਼। ਇਹ ਦੇਸ਼ ਮੁੱਖ ਤੌਰ ਤੇ ਪਹਾੜੀ ਹੈ ਕੇਵਲ ਦੱਖਣ ਭਾਗ ਵਿੱਚ ਥੋੜ੍ਹੀ ਜਿਹੀ ਪੱਧਰੀ ਜ਼ਮੀਨ ਹੈ। ਭੁਟਾਨ ਦੇਸ਼ ਦਾ ਨਾਂਅ ਸੰਸਕ੍ਰਿਤ ਦੇ ਸ਼ਬਦ 'ਭੂਤਾਨ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਅਖ਼ੀਰ ਵਿਚ ਜਾਂ ਫਿਰ 'ਭੂ-ਉਤਾਨ', ਜਿਸ ਦਾ ਮਤਲਬ ਹੈ ਉੱਚੀ ਜਗ੍ਹਾ। ਪ੍ਰੰਤੂ ਕਈ ਲੋਕਾਂ ਦੇ ਵਿਚਾਰ ਵਿਚ ਇਹ ਨਾਂਅ ਸੰਸਕ੍ਰਿਤ ਦੇ ਅੱਖਰ 'ਭੂਤਿਆਸ' ਤੋਂ ਲਿਆ ਗਿਆ ਹੈ, ਜਿਸ ਦਾ ਮਤਲਬ ਹੈ ਤਿੱਬਤ ਦੇ ਵਸਨੀਕ। ਇਸ ਦੇ ਲੋਕ ਇਸ ਨੂੰ 'ਡਰੁਕਯੁਲ' ('ਡਰੁਕ' ਮਤਲਬ ਡਰੈਗਨ ਅਤੇ 'ਧੁਲ' ਮਤਲਬ ਧਰਤੀ) ਥੰਡਰ ਡਰੈਗਨ ਦੀ ਧਰਤੀ ਅਤੇ ਆਪਣੇ ਆਪ ਨੂੰ 'ਡਰੁਕਪਾ' ਕਹਿਲਾਉਂਦੇ ਹਨ। ਇਹ ਸੰਸਕ੍ਰਿਤਕ ਅਤੇ ਧਾਰਮਿਕ ਤੌਰ ਤੇ ਤਿੱਬਤ ਨਾਲ ਜੁੜਿਆ ਹੈ, ਲੇਕਿਨ ਭੂਗੋਲਿਕ ਅਤੇ ਰਾਜਨੀਤਕ ਪਰਿਸਥਿਤੀਆਂ ਦੇ ਮੱਦੇਨਜਰ ਵਰਤਮਾਨ ਵਿੱਚ ਇਹ ਦੇਸ਼ ਭਾਰਤ ਦੇ ਕਰੀਬ ਹੈ। ਭੂਟਾਨ ਖ਼ੂਬਸੂਰਤ ਹਰਿਆਵਲ ਭਰੀਆਂ ਪਹਾੜੀਆਂ ਵਾਲਾ ਛੋਟਾ ਜਿਹਾ ਦੇਸ਼ ਹੈ ਜਿਸ ਦੀ ਬੋਧੀ ਜੀਵਨ ਸ਼ੈਲੀ ਹੈ। ਉਹਨਾਂ ਦੀ ਜੀਵਨ ਸ਼ੈਲੀ ਉਹਨਾਂ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਵੀ ਦਰਸ਼ਾਉਂਦੀ ਹੈ। ਇਸ ਦੀ ਆਬਾਦੀ ਤਕਰੀਬਨ ਪੌਣੇ ਕੁ ਅੱਠ ਲੱਖ ਹੈ। ਭੂਟਾਨ ਚੀਨ ਵੱਲੋਂ ਤਿੱਬਤ ਨਾਲ, ਭਾਰਤ ਵੱਲੋਂ ਸਿਕਿਮ, ਪੱਛਮੀ ਬੰਗਾਲ, ਆਸਾਮ ਤੇ ਅਰੁਣਾਚਲ ਪ੍ਰਦੇਸ਼ ਨਾਲ ਲੱਗਦਾ ਹੈ। ਇਹ ਤਕਰੀਬਨ 47000 ਵਰਗ ਕਿਲੋਮੀਟਰ ਵਿੱਚ ਫੈਲਿਆ ਦੇਸ਼ ਹੈ। ਭੁਟਾਨ ਨਾਮਕ ਜੰਨਤ ਕੇਵਲ 300 ਕਿਲੋਮੀਟਰ ਲੰਬਾਈ ਵਿਚ ਅਤੇ 150 ਕਿਲੋਮੀਟਰ ਚੌੜਾਈ ਵਿਚ ਹੈ ਅਤੇ ਇਸ ਦਾ ਖੇਤਰਫਲ ਕੇਵਲ 46500 ਵਰਗ ਕਿਲੋਮੀਟਰ ਹੈ। ਭੁਟਾਨ ਦੀ ਕੁੱਲ ਜਨਸੰਖਿਆ ਸਾਲ 2015 ਦੀ ਜਨਵਰੀ ਮੁਤਾਬਕ 7,67,629 ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਕਿੰਗ ਰਾਜਵੰਸ਼ ਚੀਨੀ: 大清帝國, ਚੀਨ ਦਾ ਆਖਿਰੀ ਰਾਜਵੰਸ਼ ਸੀ ਜਿਸ ਨੇ ਚੀਨ ਵਿੱਚ ਸਨ 1644 ਤੋਂ 1912 ਤੱਕ ਰਾਜ ਕਿੱਤਾ। ਕਿੰਗ ਵੰਸ਼ ਦੇ ਰਾਜਾ ਅਸਲ ਵਿੱਚ ਚੀਨੀ ਨਸਲ ਦੇ ਨਹੀਂ ਸੀ ਬਲਕਿ ਉੰਨਾਂ ਤੋਂ ਬਿਲਕੁਲ ਅਲਗ ਮਾਨਛੁ ਜਾਤਿ ਦੇ ਸੀ ਜਿੰਨਾਂਨੇ ਇਸ ਤੋਂ ਪਹਿਲਾਂ ਆਏ ਮਿੰਗ ਰਾਜਵੰਸ਼ ਨੂੰ ਸੱਤਾ ਤੋਂ ਕੱਡਕੇ ਚੀਨ ਦੇ ਸਿੰਘਾਸਣ ਤੇ ਕਬਜਾ ਕਰ ਲਿਆ। ਕਿੰਗ ਚੀਨ ਦਾ ਆਖਿਰੀ ਰਾਜਵੰਸ਼ ਸੀ ਤੇ ਇਸਤੋਂ ਬਾਅਦ ਚੀਨ ਗਣਤੰਤਰ ਪ੍ਰਣਾਲੀ ਵੱਲ ਚਲਾ ਗਿਆ।
ਪੰਜਾਬੀ ਨਾਵਲ ਦਾ ਇਤਿਹਾਸ ਗੁਰਪਾਲ ਸਿੰਘ ਸੰਧੂ ਦੁਆਰਾ ਲਿਖਿਆ ਹੈ। ਇਸ ਦੇ ਸੱਤ ਹਿੱਸੇ ਬਣਾਏ ਹਨ। ਸਭ ਤੋਂ ਪਹਿਲਾ ਨਾਵਲ ਦੀਆਂ ਵਿਸ਼ੇਸ਼ਤਾਵਾਂ ਅਤੇ ਪੰਜਾਬੀ ਨਾਵਲ ਦੇ ਮੁੱਢ ਬੱਝਣ ਤੇ ਪ੍ਰੇਰਨਾ ਸਰੋਤਾਂ ਬਾਰੇ ਵਿਚਾਰ ਕੀਤਾ ਗਿਆ ਹੈ। ਦੂਜੇ ਹਿੱਸੇ ਵਿੱਚ ਨਾਵਲ ਦੇ ਮੁੱਢਲੇ ਸਰੂਪ ਅਤੇ ਪੰਜਾਬੀ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਤੀਜੇ-ਚੌਥੇ ਹਿੱਸੇ ਵਿੱਚ ਪੰਜਾਬੀ ਨਾਵਲ ਦੀ ਪ੍ਰਮੁੱਖ ਰਚਨਾਤਮਕ ਪ੍ਰਵਿਤਰੀਆਂ ਨਾਲ ਸੰਬੰਧਿਤ ਨਾਵਲਾਂ ਤੇ ਨਾਵਲਕਾਰਾਂ ਬਾਰੇ ਚਰਚਾ ਕੀਤੀ ਗਈ ਹੈ। ਪੰਜਵੇਂ ਹਿੱਸੇ ਵਿੱਚ ਉਤਰ-ਯਥਾਰਥਵਾਦੀ ਨਾਵਲ ਦੇ ਸਿਰਲੇਖ ਹੇਠ ਸਮਕਾਲੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ। ਨਾਵਲ ਦੇ ਸੱਤਵੇਂ ਹਿੱਸੇ ਵਿੱਚ ਪਰਵਾਸੀ ਪੰਜਾਬੀ ਨਾਵਲ ਤੇ ਪਾਕਿਸਤਾਨੀ ਪੰਜਾਬੀ ਨਾਵਲ ਦੀ ਚਰਚਾ ਕੀਤੀ ਗਈ ਹੈ।
ਲੰਬੀ ਛਾਲ (ਇੰਗਲਿਸ਼: Long Jump) (ਇਤਿਹਾਸਿਕ ਤੌਰ ਤੇ ਵਿਸ਼ਾਲ ਛਾਲ (Broad Jump) ਕਿਹਾ ਜਾਂਦਾ ਹੈ) ਇੱਕ ਟਰੈਕ ਅਤੇ ਫੀਲਡ ਸਮਾਰੋਹ ਹੈ ਜਿਸ ਵਿੱਚ ਖਿਡਾਰੀ ਇੱਕ ਰਫ਼ਤਾਰ ਪੁਆਇੰਟ ਤੋਂ ਗਤੀ ਅਤੇ ਤਾਕਤ ਨਾਲ ਜਿੱਥੋਂ ਤੱਕ ਸੰਭਵ ਹੋ ਸਕੇ ਉਛਾਲ ਲਾਉਂਦੇ ਹਨ। ਟ੍ਰਿਪਲ ਜੰਪ ਦੇ ਨਾਲ, ਦੋਵਾਂ ਘਟਨਾਵਾਂ ਜੋ ਇੱਕ ਸਮੂਹ ਦੇ ਰੂਪ ਵਿੱਚ ਦੂਰੀ ਲਈ ਜੰਪਿੰਗ ਨੂੰ ਮਾਪਦੇ ਹਨ ਨੂੰ "ਹਰੀਜੱਟਲ ਜੰਪਸ" ਕਿਹਾ ਜਾਂਦਾ ਹੈ। ਇਸ ਘਟਨਾ ਦਾ ਪ੍ਰਾਚੀਨ ਓਲੰਪਿਕ ਖੇਡਾਂ ਵਿੱਚ ਇਤਿਹਾਸ ਹੈ ਅਤੇ 1896 ਵਿੱਚ ਪਹਿਲੀ ਓਲੰਪਿਕ ਤੋਂ ਬਾਅਦ ਅਤੇ 1948 ਤੋਂ ਔਰਤਾਂ ਲਈ ਇੱਕ ਆਧੁਨਿਕ ਓਲੰਪਿਕ ਆਯੋਜਨ ਹੈ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਤਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।