ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਤਕਸ਼ੀ ਸ਼ਿਵਸ਼ੰਕਰ ਪਿੱਲੈ (ਮਲਿਆਲਮ: തകഴി ശിവശങ്കര പിള്ള) (17 ਅਪਰੈਲ 1912 - 10 ਅਪਰੈਲ 1999) ਇੱਕ ਮਲਿਆਲਮ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸੀ। ਉਸ ਨੇ ਆਪਣੀ ਲੇਖਣੀ ਦੇ ਮਾਧਿਅਮ ਨਾਲ ਗਰੀਬ ਲੋਕਾਂ ਦੀਆਂ ਸਮਸਿਆਵਾਂ ਨੂੰ ਉਭਾਰ ਕੇ ਸਮਾਜ ਦੇ ਸਾਹਮਣੇ ਰੱਖਿਆ ਸੀ। ਆਪਣੇ ਕਹਾਣੀ ਸੰਗ੍ਰਹਿਆਂ ਵਿੱਚ ਉਸ ਨੇ ਵਿਅਕਤੀ ਨੂੰ ਆਪਣੇ ਸਮੇਂ ਦੀਆਂ ਕਠੋਰ ਪਰਿਸਥਿਤੀਆਂ ਨਾਲ ਸੰਘਰਸ਼ ਕਰਦੇ ਹੋਏ ਪੇਸ਼ ਕੀਤਾ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,716 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕੈਫੀ ਆਜ਼ਮੀ (ਹਿੰਦੀ: कैफ़ी आज़मी; ਉਰਦੂ: کیفی اعظمی; 14 ਜਨਵਰੀ 1919 – 10 ਮਈ 2002) ਇੱਕ ਭਾਰਤੀ ਉਰਦੂ ਕਵੀ ਸੀ। ਉਨ੍ਹਾਂ ਦਾ ਮੂਲ ਨਾਮ ਅਖਤਰ ਹੁਸੈਨ ਰਿਜਵੀ ਸੀ ਅਤੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹੇ ਆਜਮਗੜ ਵਿੱਚ ਜਨਮ ਹੋਇਆ ਸੀ। ਕੈਫੀ ਨੇ ਆਪਣੀ ਪਹਿਲੀ ਕਵਿਤਾ ਗਿਆਰਾਂ ਸਾਲ ਦੀ ਉਮਰ ਵਿੱਚ ਲਿਖੀ ਅਤੇ ਬਾਰਾਂ ਸਾਲ ਦੀ ਉਮਰ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹ ਸਨ ਚਾਲ੍ਹੀ ਦੇ ਸ਼ੁਰੂ ਵਿੱਚ ਮੁੰਬਈ ਆ ਗਏ ਅਤੇ ਪੱਤਰਕਾਰਤਾ ਦੇ ਖੇਤਰ ਨਾਲ ਜੁੜ ਗਏ। ਇੱਥੇ ਉਨ੍ਹਾਂ ਨੇ ਆਪਣੇ ਪਹਿਲਾਂ ਸ਼ਾਇਰੀ ਸੰਗ੍ਰਹਿ ਪ੍ਰਕਾਸ਼ਤ ਕੀਤਾ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਤਨਖ਼ਾਹ (ਧਰਮ-ਦੰਡ) ਸਿੱਖ ਧਰਮ ਵਿੱਚ ਤਨਖ਼ਾਹ, ਧਰਮ-ਦੰਡ ਨੂੰ ਕਹਿੰਦੇ ਹਨ, ਜੋ ਮਰਿਆਦਾ ਜਾਂ ਰਹਿਤ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਲਗਾਈ ਜਾਂਦੀ ਹੈ। ਆਤਮ-ਸ਼ੁੱਧੀ ਲਈ ਸੁਣਾਈ ਗਈ ਤਨਖ਼ਾਹ, ਸੇਵਾ, ਬਾਣੀ ਦੇ ਪਠਨ-ਪਾਠਨ, ਗੋਲਕ ਵਿੱਚ ਮਾਇਆ ਪਾਉਣ ਜਾਂ ਕੜਾਹ-ਪ੍ਰਸ਼ਾਦ ਦੇ ਰੂਪ ਵਿੱਚ ਹੁੰਦੀ ਹੈ। ਅਜਿਹੀ ਤਨਖ਼ਾਹ ਕਿਸੇ ਗ਼ੈਰ-ਸਿੱਖ ਨੂੰ ਨਹੀਂ ਸੁਣਾਈ ਜਾਂਦੀ। ਫ਼ਾਰਸੀ ਦੇ ਸ਼ਬਦ ‘ਤਨਖ਼ਾਹ’ ਦਾ ਅਰਥ ਇਵਜ਼ਾਨੇ ਵਜੋਂ ਮਿਲਿਆ ਵੇਤਨ, ਮਿਹਨਤਾਨਾ ਜਾਂ ਤਲਬ ਹੈ। ਇਸ ਸ਼ਬਦ ਦਾ ਸੰਧੀ-ਛੇਦ, ਤਨ (ਸਰੀਰ) + ਖਾਹ (ਚਾਹੁਣ ਵਾਲਾ) ਹੈ। ਭਾਵ, ਸਰੀਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਪੈਸੇ-ਧੇਲੇ ਦੀ ਤਲਬ। ਕਿਰਤ ਦਾ ਮੁੱਲ ਜਾਂ ਜ਼ਮੀਨ ਦਾ ਠੇਕਾ ਵੀ ਤਨਖ਼ਾਹ ਅਖਵਾਉਂਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼੍ਰੀ ਸਤਿਗੁਰੂ ਰਾਮ ਸਿੰਘ ਕੂਕਾ ਜਿਨ੍ਹਾਂ ਨੂੰ ਸਤਿਗੁਰੂ ਰਾਮ ਸਿੰਘ (3 ਫਰਵਰੀ 1816 – ?), ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ। ਉਹ ਬਾਅਦ ਵਿਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਤਬਾਸ਼ੀਰ ਸ਼ਬਦ ਸੰਸਕ੍ਰਿਤ ਦੇ ਤਵਕਸ਼ੀਰ ਸ਼ਬਦ ਤੋਂ ਆਇਆ ਹੈ, ਜਿਸਦਾ ਮਤਲਬ ਤਵਚਾ ਦਾ ਕਸ਼ੀਰ ਯਾਨੀ (ਦਰਖਤ ਦੀ) ਛਾਲ ਦਾ ਦੁੱਧ ਹੈ।ਇਸ ਲਈ ਕੁੱਝ ਹੋਰ ਸੰਸਕ੍ਰਿਤ ਨਾਮ ਵੀ ਪ੍ਰਯੋਗ ਹੁੰਦੇ ਹਨ, ਜਿਵੇਂ ਕਿ ਵੰਸ ਸ਼ਰਕਰ (ਯਾਨੀ ਬਾਂਸ ਦੀ ਸ਼ੱਕਰ ਅਤੇ ਵੰਸ ਕਪੂਰ (ਬਾਂਸ ਦਾ ਕਪੂਰ) ਮੇਂਡਾਰਨ ਚੀਨੀ ਭਾਸ਼ਾ ਵਿੱਚ ਇਸਨੂੰ ਤੀਆਨ ਝੁ ਹੁਆਂਗ ਕਿਹਾ ਜਾਂਦਾ ਹੈ, ਜਿਸਦਾ ਮਤਲਬ ਸੁੰਦਰ ਬਾਂਸ ਪੀਲਾ (ਯਾਨੀ ਬਾਂਸ ਦਾ ਸੁੰਦਰ ਪੀਲਾ ਪਦਾਰਥ) ਹੈ। ਤਬਾਸ਼ੀਰ ਜਾਂ ਤਵਾਸ਼ੀਰ ਬਾਂਸ ਦੀਆਂ ਕੁੱਝ ਨਸਲਾਂ ਦੇ ਜੋੜਾਂ ਤੋਂ ਮਿਲਣ ਵਾਲਾ ਇੱਕ ਪਾਰਭਾਸੀ (ਅਰਧ ਪਾਰਦਰਸ਼ੀ) ਸਫੇਦ ਪਦਾਰਥ ਹੁੰਦਾ ਹੈ। ਇਹ ਮੁੱਖ ਤੌਰ 'ਤੇ ਸਿਲਿਕਾ ਅਤੇ ਪਾਣੀ ਅਤੇ ਘੱਟ ਮਾਤਰਾ ਵਿੱਚ ਖਾਰ ਅਤੇ ਚੂਨੇ ਦਾ ਬਣਿਆ ਹੁੰਦਾ ਹੈ। ਭਾਰਤੀ ਉਪਮਹਾਦੀਪ ਦੀਆਂ ਆਯੁਰਵੇਦ ਅਤੇ ਯੂਨਾਨੀ ਚਿਕਿਤਸਾ ਪ੍ਰਣਾਲੀਆਂ ਦੀਆਂ ਦਵਾਈ - ਸੂਚੀਆਂ ਵਿੱਚ ਇਸ ਦਾ ਅਹਿਮ ਸਥਾਨ ਹੈ। ਰਵਾਇਤੀ ਚੀਨੀ ਚਿਕਿਤਸਾ ਦੇ ਕਈ ਨੁਸਖਿਆਂ ਵਿੱਚ ਵੀ ਇਸ ਦਾ ਪ੍ਰਯੋਗ ਹੁੰਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸਿੱਖਾਂ ਵਿੱਚ ਇੱਕ ਉਪ ਫਿਰਕਾ ਹੈ, ਜੋ ਨਾਮਧਾਰੀ ਜਾਂ ਕੂਕਾ ਅਖਵਾਉਂਦਾ ਹੈ। ਇਸ ਦਾ ਇਤਿਹਾਸ ਬਹੁਤਾ ਪੁਰਾਣਾ ਨਹੀਂ। ਪਿਛਲੀ ਸਦੀ ਦੇ ਅੱਧ ਤੋਂ ਬਾਅਦ ਇਸ ਦਾ ਆਰੰਭ ਹੋਇਆ ਸੀ। ਪਰ ਇਸ ਦੇ ਬਾਨੀ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਇੱਕ ਕੱਟੜ ਇਨਕਲਾਬੀ ਸਨ। ਇੱਕ ਮਸ਼ਹੂਰ ਰੱਬ-ਭਗਤ ਸਮਾਜ ਦੇ ਦੋਸ਼ ਤੱਕ ਕੇ ਵਿਦਰੋਹੀ ਸਮਾਜ ਸੁਧਾਰਕ ਬਣ ਗਏ ਅਤੇ ਇੱਕ ਸੱਚੇ ਸਮਾਜ ਸੁਧਾਰਕ ਵਾਂਗ ਜਦੋਂ ਉਹ ਕਰਮ ਖੇਤਰ ਵਿੱਚ ਅਗਾਂਹ ਨਿਤਰੇ ਤਾਂ ਉਹਨਾਂ ਵੇਖਿਆ ਕਿ ਦੇਸ਼ ਦੀ ਉੱਨਤੀ ਲਈ ਗੁਲਾਮੀ ਦੀਆਂ ਬੇੜੀਆਂ ਨੂੰ ਕੱਟਣਾਂ ਸਭ ਤੋਂ ਜ਼ਰੂਰੀ ਹੈ। ਵਿਦੇਸ਼ੀ ਰਾਜ ਵਿਰੁੱਧ ਇਨਕਲਾਬ ਦੀ ਤਿਆਰੀ ਵਸੀਹ ਪੈਮਾਨੇ ਉੱਤੇ ਕੀਤੀ। ਉਸ ਦੀ ਤਿਆਰੀ ਦੇ ਦੌਰਾਨ ਹੀ ਜੇ ਕੁਝ ਝਗੜਾ ਫਸਾਦ ਹੋ ਗਿਆ, ਉਸ ਤੋਂ ਹਾਕਮਾਂ ਨੂੰ ਸਾਰੀ ਲਹਿਰ ਨੂੰ ਕੁਚਲਣ ਦਾ ਚੰਗਾ ਮੌਕਾ ਮਿਲ ਗਿਆ ਅਤੇ ਸਭ ਯਤਨਾ ਦਾ ਨਿਸਫਲਤਾ ਤੋਂ ਬਿਨਾਂ ਹੋਰ ਕੋਈ ਸਿੱਟਾ ਨਾ ਨਿਕਲ ਸਕਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਇਲੈਕਟ੍ਰੋਮੈਗਨੈਟਿਕ ਫੀਲਡ ਦੀ ਇੱਕ ਡਾਇਨੈਮੀਕਲ ਥਿਊਰੀ
"'ਇਲੈਕਟ੍ਰੋਮੈਗਨੈਟਿਕ ਫੀਲਡ ਦੀ ਡਾਇਨੈਮੀਕਲ ਥਿਊਰੀ" ਜੇਮਸ ਕਲ੍ਰਕ ਮੈਕਸਵੈੱਲ ਦੁਆਰਾ ਇਲੈਕਟ੍ਰੋਮੈਗਨਟਿਜ਼ਮ ਉੱਤੇ 1865 ਵਿੱਚ ਛਪਿਆ ਇੱਕ ਪੇਪਰ ਹੈ। ਪੇਪਰ ਵਿੱਚ, ਮੈਕਸਵੈੱਲ ਨੇ ਪ੍ਰਯੋਗ ਤੋਂ ਲਏ ਗਏ ਨਾਪਾਂ ਨਾਲ ਨਜ਼ਦੀਕੀ ਸਹਿਮਤੀ ਵਿੱਚ ਪ੍ਰਕਾਸ਼ ਵਾਸਤੇ ਇੱਕ ਵਿਲੌਸਿਟੀ ਵਾਲੀ ਇੱਕ ਇਲੈਕਟ੍ਰੋਮੈਗਨੈਟਿਕ ਵੇਵ ਇਕੁਏਸ਼ਨ ਵਿਉਂਤਬੰਦ ਕੀਤੀ, ਅਤੇ ਨਤੀਜਾ ਕੱਢਿਆ ਕਿ ਪ੍ਰਕਾਸ਼ ਇੱਕ ਇਲੈਕਟ੍ਰੋਮੈਗਨੈਟਿਕ ਤਰੰਗ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜਨਵਰੀ 2020 ਮੁਤਾਬਿਕ ਇਸ ਵਿਕੀ ’ਤੇ 33,716 ਲੇਖ ਹਨ ਅਤੇ ਇਸ ਦੇ ਕੁੱਲ 31,346 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,05,638 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.15 (febca94) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਉਸਾਰੀ ਕਲਾ ਜਾਂ ਵਾਸਤੂਕਲਾ ਜਾਂ ਭਵਨ/ਇਮਾਰਤ ਨਿਰਮਾਣ ਕਲਾ ਇਮਾਰਤ ਅਤੇ ਹੋਰ ਭੌਤਿਕ ਬਣਤਰਾਂ ਦੀ ਯੋਜਨਾਬੰਦੀ, ਡਿਜ਼ਾਈਨ, ਅਤੇ ਉਸਾਰੀ ਕਰਨ ਦੇ ਢੰਗ ਅਤੇ ਇਸ ਤੋਂ ਬਣੀ ਉਪਜ ਨੂੰ ਕਿਹਾ ਜਾਦਾ ਹੈ। ਇਮਾਰਾਤਾਂ ਦੇ ਰੂਪ 'ਚ ਉਸਾਰੀ ਕਲਾ ਦੇ ਕੰਮ ਅਕਸਰ ਸੱਭਿਆਚਾਰ ਦੀ ਨਿਸ਼ਾਨੀ ਅਤੇ ਕਲਾ ਦੇ ਨਮੂਨੇ ਮੰਨੇ ਜਾਂਦੇ ਹਨ। ਇਤਿਹਾਸਕ ਸੱਭਿਆਤਾਵਾਂ ਨੂੰ ਉਹਨਾਂ ਦੇ ਬਚੇ ਹੋਏ ਵਾਸਤੂਕਲਾ ਦੇ ਕੰਮਾਂ ਰਾਹੀ ਸਮਝਿਆ ਜਾਂਦਾ ਹੈ।
ਕਿੰਗ ਰਾਜਵੰਸ਼ ਚੀਨੀ: 大清帝國, ਚੀਨ ਦਾ ਆਖਿਰੀ ਰਾਜਵੰਸ਼ ਸੀ ਜਿਸ ਨੇ ਚੀਨ ਵਿੱਚ ਸਨ 1644 ਤੋਂ 1912 ਤੱਕ ਰਾਜ ਕਿੱਤਾ। ਕਿੰਗ ਵੰਸ਼ ਦੇ ਰਾਜਾ ਅਸਲ ਵਿੱਚ ਚੀਨੀ ਨਸਲ ਦੇ ਨਹੀਂ ਸੀ ਬਲਕਿ ਉੰਨਾਂ ਤੋਂ ਬਿਲਕੁਲ ਅਲਗ ਮਾਨਛੁ ਜਾਤਿ ਦੇ ਸੀ ਜਿੰਨਾਂਨੇ ਇਸ ਤੋਂ ਪਹਿਲਾਂ ਆਏ ਮਿੰਗ ਰਾਜਵੰਸ਼ ਨੂੰ ਸੱਤਾ ਤੋਂ ਕੱਡਕੇ ਚੀਨ ਦੇ ਸਿੰਘਾਸਣ ਤੇ ਕਬਜਾ ਕਰ ਲਿਆ। ਕਿੰਗ ਚੀਨ ਦਾ ਆਖਿਰੀ ਰਾਜਵੰਸ਼ ਸੀ ਤੇ ਇਸਤੋਂ ਬਾਅਦ ਚੀਨ ਗਣਤੰਤਰ ਪ੍ਰਣਾਲੀ ਵੱਲ ਚਲਾ ਗਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕੈਥੋਲਿਕ ਗਿਰਜਾਘਰ ਦੁਨੀਆਂ ਦੇ ਇਸਾਈਆਂ ਦਾ ਸਭ ਤੋਂ ਵੱਡਾ ਚਰਚ ਹੈ, ਇਸ ਦੇ ਕਰੀਬ 120 ਕਰੋੜ ਜਣ(ਮੈਂਬਰ) ਹਨ। ਇਸਨੂੰ ਰੋਮਨ ਕੈਥੋਲਿਕ ਗਿਰਜਾਘਰ ਦੇ ਰੂਪ ਵਿੱਚ ਵੀ ਜਾਣਿਆ ਜਾਂਦਾ ਹੈ। ਇਸ ਦੇ ਨੇਤਾ ਪੋਪ ਹਨ ਜੋ ਧਰਮਾਧਿਅਕਸ਼ਾਂ ਦੇ ਸਮੁਦਾਇ ਦੇ ਪ੍ਰਧਾਨ ਹਨ। ਇਹ ਪੱਛਮੀ ਅਤੇ ਪੂਰਬੀ ਕੈਥੋਲਿਕ ਗਿਰਜਾਘਰਾਂ ਦਾ ਇੱਕ ਸਮਾਗਮ ਹੈ। ਇਹ ਆਪਣੇ ਲਕਸ਼ ਨੂੰ ਯਿਸੂ ਮਸੀਹ ਦੇ ਸਮਾਚਾਰ ਫੈਲਾਉਣ, ਸੰਸਕਾਰ ਕਰਵਾਉਣ ਅਤੇ ਦਿਆਲਤਾ ਧਾਰਨ ਕਰਨ ਦੇ ਰੂਪ ਵਿੱਚ ਪਰਿਭਾਸ਼ਿਤ ਕਰਦਾ ਹੈ।
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਡਾਇਨਾ ਵੇਲਜ਼ ਦੀ ਰਾਜਕੁਮਾਰੀ ਜੋ ਇੰਗਲੈਂਡ ਦੇ ਸ਼ਾਹੀ ਪਰਿਵਾਰ ਦੀ ਨੂੰਹ ਅਤੇ ਰਾਜਕੁਮਾਰ ਚਾਰਲਸ ਦੀ ਪਤਨੀ ਅਤੇ ਵਿਸ਼ਵ ਸੁੰਦਰੀ ਸੀ। ਡਾਇਨਾ ਦਾ ਜਨਮ ਸ਼ਾਹੀ ਪਰਿਵਾਰ ਦੇ ਵਫ਼ਾਦਾਰ ਦੇ ਘਰ ਹੋਇਆ। ਡਾਇਨਾ ਦੇ ਪਿਤਾ ਅੱਠਵੇਂ ਅਰਲ ਸਪੈਂਸਰ ਨੇ ਸ਼ਾਹੀ ਪਰਵਾਰ ਲਈ ਕੰਮ ਕੀਤਾ ਸੀ ਅਤੇ ਡਾਇਨਾ ਮਹਾਰਾਣੀ ਦੇ ਸੈਂਡਰਿੰਘਮ ਐਸਟੇਟ ਵਾਲੇ ਘਰ ‘ਪਾਰਕ ਹਾਊਸ’ ਵਿੱਚ ਪਲੀ ਹੈ। 1981 ਵਿੱਚ ਸ਼ਹਿਜ਼ਾਦਾ ਚਾਰਲਸ ਨਾਲ ਹੋਏ ਵਿਆਹ ਵੇਲੇ ਡਾਇਨਾ ਦੀ ਉਮਰ 20 ਸਾਲਾਂ ਦੀ ਸੀ, ਜਦੋਂ ਕਿ ਉਸ ਦੀ ਸੱਸ ਉਮਰ ਦੇ 55ਵਿਆਂ ਵਿੱਚ ਸੀ। ਸ਼ਹਿਜ਼ਾਦੀ ਡਾਇਨਾ ਵਿੱਚ ਲੰਮੇ ਸਮੇਂ ਤੱਕ ਰਿਸ਼ਤੇ ਗੜਬੜੀ ਵਾਲੇ ਰਹੇ ਹਨ। ਇੰਗਲੈਂਡ ਦੇ ਮਰਹੂਮ ਰਾਜਕੁਮਾਰੀ ਡਾਇਨਾ ਨੂੰ ਸਿਰਫ ਇੰਗਲੈਂਡ ਦੇ ਲੋਕਾਂ ਦਾ ਹੀ ਨਹੀਂ ਸਗੋਂ ਭਾਰਤੀਆਂ ਅਤੇ ਹੋਰ ਦੇਸ਼ਾਂ ਦੇ ਲੋਕਾਂ ਵੱਲੋਂ ਵੀ ਕਾਫੀ ਪਿਆਰ ਮਿਲਿਆ। ਇਸ ਦਾ ਕਾਰਨ ਸੀ ਡਾਇਨਾ ਦੀ ਖੂਬਸੂਰਤੀ ਤੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਦਾ ਉਸ ਦਾ ਤਰੀਕਾ। ਡਾਇਨਾ ਦੀ ਮੌਤ ਇਕ ਕਾਰ ਦੁਰਘਟਨਾ ਵਿੱਚ 31 ਅਗਸਤ 1997 ਵਿੱਚ ਹੋ ਗਈ ਸੀ। ਡਾਇਨਾ ਨੇ ਆਪਣੀ ਵਸੀਅਤ ਵਿਚ ਲਿਖਿਆ ਸੀ ਕਿ ਉਨ੍ਹਾਂ ਦੀਆਂ ਚੀਜ਼ਾਂ ਦੀ ਦੇਖਭਾਲ ਉਨ੍ਹਾਂ ਦੇ ਭਰਾ ਕਰਨਗੇ ਅਤੇ ਜਦੋਂ ਉਨ੍ਹਾਂ ਦੇ ਬੇਟੇ 30 ਸਾਲ ਦੇ ਹੋ ਜਾਣ ਤਾਂ ਸਾਰੀਆਂ ਚੀਜ਼ਾਂ ਵਾਪਸ ਕਰ ਦਿੱਤੀਆਂ ਜਾਣ।
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।