ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਗੋਬਿੰਦ ਸਿੰਘ ਜੀ: ਰਚਨਾ,ਕਲਾ ਤੇ ਵਿਚਾਰਧਾਰਾ
ਵਿਸ਼ਵ ਦੇ ਇਤਿਹਾਸ ਵਿੱਚ ਸਰੀਰਕ ਰੂਪ ਵਿੱਚ ਸਿੱਖਾਂ ਦੇ ਦਸਵੇ ਤੇ ਅੰਤਿਮ ਗੁਰੂ ਗੋਬਿੰਦ ਸਿੰਘ ਇੱਕ ਲਾਸਾਨੀ ਨਾਇਕ ਹੋਏ ਹਨ। ਗੁਰੂ ਗੋਬਿੰਦ ਸਿੰਘ ਦਾ ਜਨਮ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਘਰ ਮਾਤਾ ਗੁਜਰੀ ਦੀ ਕੁਖੋਂ 22 ਦਸੰਬਰ 1666 ਈ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸੂਰਜ ਇੱਕ ਤਾਰਾ ਹੈ, ਜੋ ਕਿ ਸਾਡੇ ਸੌਰ ਮੰਡਲ ਦੇ ਵਿਚਕਾਰ ਸਥਿਤ ਹੈ। ੲਿਹ ਧਰਤੀ ਤੇ ੳੂਰਜਾ ਦਾ ਮੁੱਖ ਸ੍ਰੋਤ ਹੈ। ੲਿਸਦਾ ਕੁੱਲ ਵਿਅਾਸ ਧਰਤੀ ਤੋਂ 109 ਗੁਣਾ ਹੈ ਅਤੇ ਕੁੱਲ ਮਾਦਾ ਧਰਤੀ ਤੋਂ 330,000 ਗੁਣਾ ਜਿਅਾਦਾ ਹੈ। ਸੂਰਜ ਹਾਈਡਰੋਜਨ ਅਤੇ ਹੀਲੀਅਮ ਗੈਸ ਦਾ ਭੰਡਾਰ ਹੈ, ੲਿਸ ਤੋਂ ੲਿਲਾਵਾ ਥੋੜੀ ਮਾਤਰਾ ਵਿੱਚ ਅਾਕਸੀਜਨ, ਕਾਰਬਨ, ਨੀਓਨ ਅਤੇ ਲੋਹਾ ਹੈ।ਸੂਰਜ ਦਾ ਇਕ ਚੱਕਰ ਅਕਾਸ਼-ਗੰਗਾ ਦੇ ਇਰਦ-ਗਿਰਦ 250 ਲੱਖ ਸਾਲਾਂ ਵਿਚ ਪੂਰਾ ਹੁੰਦਾ ਹੈ। ਸੂਰਜ ਅਕਾਸ਼-ਗੰਗਾ ਦੇ ਕੇਂਦਰ ਤੋਂ 30,000 ਰੋਸ਼ਨੀ-ਵਰ੍ਹੇ ਦੂਰ ਹੈ। ਸੂਰਜ ਦੀ ਉਮਰ 4.6 ਅਰਬ ਸਾਲ ਦੀ ਹੈ। ਸੂਰਜ ਦੇ ਉੱਤੇ ਕਈ ਕਾਲੇ ਰੰਗ ਦੇ ਧੱਬੇ ਹਨ, ਇਨ੍ਹਾਂ ਧੱਬਿਆਂ ਦੀ ਗਿਣਤੀ ਸਮੇਂ ਨਾਲ ਬਦਲਦੀ ਰਹਿੰਦੀ ਹੈ। ਹਰ 11 ਸਾਲ ਬਾਅਦ ਇਨ੍ਹਾਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੀ ਸਤਹ ਦਾ ਤਾਪਮਾਨ 6,000 ਡਿਗਰੀ ਸੈਂਟੀਗਰੇਡ ਹੈ। ਸਤਹਿ ਤੋਂ ਅੰਦਰ ਵੱਲ ਜਾਣ ਨਾਲ ਇਹ ਤਾਪਮਾਨ ਹੋਰ ਜ਼ਿਆਦਾ ਹੋ ਜਾਂਦਾ ਹੈ। ਵਿਗਿਆਨੀਆਂ ਮੁਤਾਬਿਕ ਸੂਰਜ ਦੀ ਕੁਲ ਉਮਰ ਤਕਰੀਬਨ 10 ਅਰਬ ਸਾਲ ਹੈ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (8 ਸਾਲ) ਅਤੇ ਬਾਬਾ ਫ਼ਤਹਿ ਸਿੰਘ (5 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412)ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥(ਚੰਡੀ ਚਰਿਤਰ) ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇੱਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਤੁਰਾ ਗਰ ਬ ਬਾਯਦ ਆਂ ਕੌਲੇ ਕੁਰਾਂ॥ ਬ ਨਜ਼ਦੇ ਸ਼ੁਮਾ ਰਾ ਰਸਾਨਮ ਹੁਮਾਂ॥ (ਜ਼ਫ਼ਰਨਾਮਾ) ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ। ਗੁਰੂ ਜੀ ਨੇ ਇੱਕ ਦਿਨ ਰੋਪੜ ਦੇ ਕੋਲ ਨਿਹੰਗ ਖ਼ਾਨ ਦੀ ਗੜ੍ਹੀ ਵਿੱਚ ਬਿਤਾਇਆ। ਰਾਤ ਨੂੰ ਅੱਗੇ ਚੱਲ ਪਏ ਪਰ ਦੁਸ਼ਮਣ ਦੀਆਂ ਫ਼ੌਜਾਂ ਨੇ ਵੀ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਗੁਰੂ ਜੀ ਨੇ ਚਮਕੌਰ ਦੀ ਗੜ੍ਹੀ ਵਿੱਚ ਦਾਖ਼ਲ ਹੋ ਕੇ ਮੋਰਚਾ ਬੰਦੀ ਕਰ ਲਈ। ਗੁਰੂ ਜੀ ਦੇ ਨਾਲ ਦੋ ਵੱਡ ਸਾਹਿਬਜ਼ਾਦਿਆਂ ਤੇ ਪੰਜ ਪਿਆਰਿਆਂ ਸਮੇਤ 40 ਕੁ ਸਿੱਖ ਸਨ। ਦੁਸ਼ਮਣ ਦੀ ਦਸ ਲੱਖ ਦੀ ਫ਼ੌਜ ਨੇ ਗੜ੍ਹੀ ਨੂੰ ਘੇਰਾ ਪਾ ਲਿਆ। ਸਾਰਾ ਦਿਨ ਲੜਾਈ ਹੁੰਦੀ ਰਹੀ। ਸ਼ਾਮ ਤੱਕ ਗੁਰੂ ਜੀ ਕੋਲ ਸਾਰਾ ਗੋਲੀ ਸਿੱਕਾ ਖ਼ਤਮ ਹੋ ਗਿਆ। ਹੁਣ ਸਿੰਘਾਂ ਨੇ ਗੜ੍ਹੀ ਤੋਂ ਬਾਹਰ ਆ ਕੇ ਲੜਨਾ ਸ਼ੁਰੂ ਕਰ ਦਿੱਤਾ। ਸਿੰਘਾਂ ਦੇ ਨਾਲ ਗੁਰੂ ਜੀ ਦੇ ਦੋਵੇਂ ਸਾਹਿਬਜ਼ਾਦੇ ਗੁਰੂ ਜੀ ਦੇ ਸਾਹਮਣੇ ਲੜਦੇ ਸ਼ਹੀਦ ਹੋ ਗਏ। ਬਾਬਾ ਅਜੀਤ ਸਿੰਘ ਨੇ ਅਜੇ ਜਵਾਨੀ ਵਿੱਚ ਪੈਰ ਰਖਿਆ ਹੀ ਸੀ। ਬਾਬਾ ਜੁਝਾਰ ਸਿੰਘ ਤਾਂ ਅਜੇ ਕਿਸ਼ੋਰ ਅਵਸਥਾ ਵਿੱਚ ਸਨ। ਕਰਬਲਾ ਦੇ ਮੈਦਾਨ ਵਿੱਚ ਹਸਨ ਹੁਸੈਨ ਦੀ ਸ਼ਹੀਦੀ ਤੋਂ ਇਲਾਵਾ ਦੁਨੀਆ ਦੇ ਇਤਿਹਾਸ ਵਿੱਚ ਇਸ ਤਰ੍ਹਾਂ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀ, ਜਿੱਥੇ ਇੱਕ ਪਿਤਾ ਨੇ ਆਪਣੇ ਪੁੱਤਰਾਂ ਨੂੰ ਲੜਾਈ ਵਿੱਚ ਸ਼ਹੀਦ ਹੋਣ ਲਈ ਭੇਜਿਆ ਹੋਵੇ। ਕਰਬਲਾ ਦੀ ਜੰਗ ਅਤੇ ਚਮਕੌਰ ਦੀ ਜੰਗ ਵਿੱਚ ਇੱਕ ਵੱਡਾ ਅੰਤਰ ਸੀ। ਕਰਬਲਾ ਦੀ ਜੰਗ ਵਿੱਚ ਦੋਵੇਂ ਫ਼ੌਜਾਂ ਬਰਾਬਰ ਦੀਆਂ ਸਨ। ਇਸ ਦੇ ਮੁਕਾਬਲੇ ਤੇ ਚਮਕੌਰ ਦੀ ਜੰਗ ਦੁਨੀਆਂ ਦੀ ਸਭ ਤੋਂ ਵੱਧ ਅਸਾਵੀਂ ਜੰਗ ਸੀ। ਇਸ ਤਰ੍ਹਾਂ ਦੀ ਅਸਾਵੀਂ ਜੰਗ ਦੀਆਂ ਮਿਸਾਲਾਂ ਸਿੱਖ ਇਤਿਹਾਸ ਵਿੱਚ ਤਾਂ ਕੁਝ ਹੋਰ ਵੀ ਮਿਲਦੀਆਂ ਹਨ, ਪਰ ਬਾਕੀ ਕੌਮਾਂ ਦੇ ਇਤਿਹਾਸ ਵਿੱਚ ਸ਼ਾਇਦ ਨਹੀਂ ਦੇ ਬਰਾਬਰ ਹਨ। ਇਸ ਜੰਗ ਦਾ ਜ਼ਿਕਰ ਕਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ ਲਿਖਿਆ ਹੈ ਕਿ ਭੁੱਖੇ ਭਾਣੇ 40 ਆਦਮੀ ਕੀ ਕਰ ਸਕਦੇ ਹਨ, ਜੇ ਉਹਨਾਂ ਤੇ 10 ਲੱਖ ਦਾ ਲਸ਼ਕਰ ਅਚਾਨਕ ਟੁੱਟ ਪਵੇ- ਗੁਰਸ਼ਨ : ਚਿ ਕਾਰੇ ਕੁਨਦ ਚਿਹਲ ਨਰ।ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। [[ਅੱਲ੍ਹਾ ਯਾਰ ਖ਼ਾਂ ਜੋਗੀ]] ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ।ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।ਪਹਿਲੇ ਹਜ਼ਾਰ ਸਾਲਾਂ ਦੇ ਪਹਿਲੇ ਅੱਧ ਵਿੱਚ, ਕਸ਼ਮੀਰ ਖੇਤਰ' ਹਿੰਦੂ ਧਰਮ ਦਾ ਅਤੇ ਮਗਰੋਂ ਬੁੱਧ ਧਰਮ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਗਿਆ; ਇਸ ਤੋਂ ਹੋਰ ਮਗਰੋਂ, ਤੀਜੀ ਸਦੀ ਵਿਚ, ਕਸ਼ਮੀਰ ਵਿੱਚ ਸ਼ੈਵ ਮੱਤ ਦਾ ਉਭਾਰ ਸ਼ੁਰੂ ਹੋਇਆ। ਸੰਨ 1939 ਵਿੱਚ ਸ਼ਾਹ ਮੀਰ ਸਲਾਤਿਨ-ਏ-ਕਸ਼ਮੀਰ ਜਾਂ ਸ਼ਾਹ ਮੀਰ ਵੰਸ਼ ਦਾ ਉਦਘਾਟਨ ਕਰਨ ਮਗਰੋਂ ਕਸ਼ਮੀਰ ਦਾ ਪਹਿਲਾ ਮੁਸਲਮਾਨ ਸ਼ਾਸਕ ਬਣਿਆ। 1586 ਤੋਂ ਲੈ ਕੇ 1751 ਤੱਕ ਕਸ਼ਮੀਰ ਮੁਗ਼ਲ ਸਾਮਰਾਜ ਦਾ ਹਿੱਸਾ ਸੀ,ਅਤੇ ਇਸ ਪਿੱਛੋਂ 1820 ਤੱਕ ਇੱਕ ਅਫ਼ਗ਼ਾਨੀ ਦੁੱਰਾਨੀ ਸਾਮਰਾਜ ਦਾ ਹਿੱਸਾ ਰਿਹਾ ਹੈ। ਇਸ ਸਾਲ ਰਣਜੀਤ ਸਿੰਘ ਦੇ ਰਾਜ ਹੇਠਾਂ ਸਿੱਖਾਂ ਨੇ ਕਸ਼ਮੀਰ ਦੇ ਖੇਤਰ ਨੂੰ ਆਪਣੇ ਰਾਜ ਵਿੱਚ ਮਿਲਾ ਲਿਆ ਸੀ।1846 ਵਿੱਚ ਪਹਿਲੀ ਐਂਗਲੋ-ਸਿੱਖ ਲੜਾਈ ਵਿੱਚ ਸਿੱਖਾਂ ਦੀ ਹਾਰ ਮਗਰੋਂ ਅਤੇ ਅੰਗਰੇਜ਼ੀ ਸਰਕਾਰ ਦੁਆਰਾ ਅਮ੍ਰਿਤਸਰ ਦੀ ਸੰਧੀ ਦੇ ਅਨੁਸਾਰ ਕਸ਼ਮੀਰ ਦੀ ਖਰੀਦ ਪਿੱਛੋਂ, ਜੰਮੂ ਦਾ ਰਾਜਾ ਗੁਲਾਬ ਸਿੰਘ ਕਸ਼ਮੀਰ ਦਾ ਨਵਾਂ ਸ਼ਾਸਕ ਬਣ ਗਿਆ। ਉਸਦੇ ਵੰਸ਼ਜਾਂ ਦਾ ਰਾਜ, ਅੰਗਰੇਜ਼ੀ ਤਾਜ ਦੇ ਰਾਜ ਹੇਠਾਂ 1947 ਦੀ ਭਾਰਤ ਦੀ ਵੰਡ ਤੱਕ ਰਿਹਾ, ਜਦੋਂ ਇਸ ਉੱਪਰ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੁਆਰਾ ਆਪਣਾ ਦਾਅਵਾ ਪੇਸ਼ ਕੀਤਾ ਗਿਆ।
ਬਾਬਾ ਸੋਹਣ ਸਿੰਘ ਭਕਨਾ (ਜਨਵਰੀ 1870– 20 ਦਸੰਬਰ 1968) ਭਾਰਤ ਦੇ ਅਜਾਦੀ ਸੰਗਰਾਮ ਦਾ ਕ੍ਰਾਂਤੀਕਾਰੀ ਆਗੂ ਸੀ। ਉਹ ਗ਼ਦਰ ਪਾਰਟੀ ਦਾ ਸੰਸਥਾਪਕ ਪ੍ਰਧਾਨ ਅਤੇ ਸੰਨ 1915 ਦੇ ਗਦਰ ਅੰਦੋਲਨ ਦਾ ਪ੍ਰਮੁੱਖ ਸੂਤਰਧਾਰ ਸੀ। 1909 ਵਿੱਚ ਉਹ ਸੰਯੁਕਤ ਰਾਜ ਅਮਰੀਕਾ ਵਿੱਚ ਰੋਜ਼ਗਾਰ ਦੀ ਤਲਾਸ਼ ਲਈ ਗਿਆ। 1913 ਵਿੱਚ, ਉਹ ਅਮਰੀਕਾ ਅਤੇ ਕਨੇਡਾ ਵਿੱਚ ਰਹਿੰਦੇ ਭਾਰਤੀਆਂ ਦੀ ਮਦਦ ਦੇ ਨਾਲ ਹਿੰਦ ਐਸੋਸੀਏਸ਼ਨ (ਜਿਸਦਾ ਨਾਮ ਬਾਅਦ ਵਿੱਚ ਪ੍ਰਸ਼ਾਂਤ ਤਟ ਦੀ ਹਿੰਦ ਐਸੋਸੀਏਸ਼ਨ (ਹਿੰਦੀ ਐਸੋਸੀਏਸ਼ਨ ਆਫ ਦਿ ਪੈਸੇਫਿਕ ਕੋਸਟ) ਦੀ ਸਥਾਪਨਾ ਕੀਤੀ। ਉਹ ਇਸ ਐਸੋਸੀਏਸ਼ਨ ਦਾ ਪਹਿਲਾ ਪ੍ਰਧਾਨ ਅਤੇ ਲਾਲਾ ਹਰਦਿਆਲ, ਇਸਦਾ ਸਕੱਤਰ ਬਣਿਆ। ਲਾਹੌਰ ਸਾਜਿਸ਼ ਕੇਸ ਵਿੱਚ ਬਾਬਾ ਭਕਨਾ ਨੂੰ ਉਮਰ ਕੈਦ ਹੋਈ ਅਤੇ ਸੋਲ੍ਹਾਂ ਸਾਲ ਤੱਕ ਜੇਲ੍ਹ ਵਿੱਚ ਰਹਿਣ ਤੋ ਬਾਅਦ 1930 ਵਿੱਚ ਰਿਹਾ ਹੋਇਆ। ਬਾਅਦ ਵਿੱਚ ਉਹ ਭਾਰਤੀ ਮਜਦੂਰ ਤਹਿਰੀਕ ਨਾਲ ਜੁੜਿਆ ਅਤੇ ਕੁੱਲ ਹਿੰਦ ਕਿਸਾਨ ਸਭਾ ਅਤੇ ਭਾਰਤੀ ਕਮਿਊਨਿਸਟ ਲਹਿਰ ਨੂੰ ਆਪਣਾ ਬਹੁਤਾ ਸਮਾਂ ਦਿੱਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ ਪਾਉਂਟਾ ਸਾਹਿਬ ਵਿਖੇ ਮਾਤਾ ਸੁੰਦਰੀ ਜੀ ਦੀ ਕੁੱਖੋਂ ਹੋਇਆ ਸੀ। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਮਾਜਿਕ ਮੇਲ-ਜੋਲ ਸੇਵਾਵਾਂ ਜਿਹਨਾਂ ਅਧੀਨ ਸਮਾਜਿਕ ਨੈੱਟਵਰਕ ਵੈੱਬਸਾਈਟਾਂ ਵੀ ਆਉਂਦੀਆਂ ਹਨ, ਅਜਿਹੀਆਂ ਵੈੱਬ-ਅਧਾਰਤ ਸੇਵਾਵਾਂ ਹਨ ਜਿਨ੍ਹਾਂ ਦੀ ਹੇਠ ਲਿਖੇ ਕਾਰਜਾਂ ਲਈ ਵਰਤੋਂ ਹੋ ਸਕਦੀ ਹੈ: ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰਦੇ ਹਨ। ਮਨੁੱਖ ਨੇ ਆਪਣੇ ਜੀਵਨ ਵਿੱਚ ਸੁਧਾਰ ਲਿਆਉਣ ਲਈ ਕਈ ਖੋਜਾਂ ਕੀਤੀਆਂ ਹਨ। ਇਨ੍ਹਾਂ ਵਿੱਚੋਂ ਕਈਆਂ ਦੇ ਲਾਭ ਅਤੇ ਕਈਆਂ ਦੀਆਂ ਹਾਨੀਆਂ ਸਾਡੇ ਸਾਹਮਣੇ ਆ ਰਹੀਆਂ ਹਨ। ਸੋਸ਼ਲ ਮੀਡੀਆ ਦੇ ਵੱਖ-ਵੱਖ ਸਾਧਨ ਜਿਵੇਂ ਫੇਸਬੁੱਕ ਅਤੇ ਮੋਬਾਈਲ ਫੋਨ ਆਦਿ ਮੌਜੂਦਾ ਸਮੇਂ ਸੂਚਨਾ ਸੰਚਾਰ ਦਾ ਮਹੱਤਵਪੂਰਨ ਸਾਧਨ ਬਣ ਗਏ ਹਨ। ਕੰਪਿਊਟਰਾਂ ਅਤੇ ਮੋਬਾਈਲਾਂ ਜ਼ਰੀਏ ਅਜੋਕੀ ਨਵੀਂ ਪਨੀਰੀ ਪਾਗਲ ਹੋਈ ਫਿਰਦੀ ਹੈ। ਹਰ ਕਿਸੇ ਦੇ ਹੱਥ ਵਿੱਚ ਮਹਿੰਗਾ ਮੋਬਾਈਲ ਫੋਨ ਅਤੇ ਇੰਟਰਨੈੱਟ ਦਾ ਕੁਨੈਕਸ਼ਨ ਹੈ। ਦੇਸ਼-ਵਿਦੇਸ਼ ਦੀਆਂ ਨਾਮੀਂ ਹਸਤੀਆਂ ਪ੍ਰਤੀ ਲੋਕ ਗ਼ਲਤ ਸੰਦੇਸ਼ ਜਾਂ ਟਿੱਪਣੀਆਂ ਦੀ ਵਰਤੋਂ ਕਰਦੇ ਹਨ। ਤਕਨੀਕ ਇਨਸਾਨ ਦੀ ਤਰੱਕੀ ਲਈ ਹੈ, ਪਰ ਅਸੀਂ ਉਸ ਦੀ ਗ਼ਲਤ ਵਰਤੋਂ ਕਰ ਰਹੇ ਹਾਂ। ਸਭ ਤੋਂ ਵੱਧ ਦੁਰਵਰਤੋਂ ਸ਼ੋਸ਼ਲ ਮੀਡੀਆ ਦੀ ਹੋ ਰਹੀ ਹੈ। ਇਹ ਜਿਸ ਕੰਮ ਲਈ ਈਜਾਦ ਹੋਇਆ ਸੀ, ਉਸ ਦੀ ਬਜਾਇ ਇਸ ਦਾ ਇਸਤੇਮਾਲ ਦੰਗੇ ਭੜਕਾਉਣ, ਅਸ਼ਲੀਲਤਾ ਫੈਲਾਉਣ ਅਤੇ ਇੱਕ ਦੂਜੇ ਨੂੰ ਬਦਨਾਮ ਕਰਨ ਆਦਿ ਲਈ ਕੀਤਾ ਜਾ ਰਿਹਾ ਹੈ ਜੋ ਸਹੀ ਨਹੀਂ।.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੇ ਗਏ ਯੁੱਧਾਂ ਦੇ ਕੁਝ ਪੱਖ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਹੇਠ ਲਿਖੇ ਤਿੰਨ ਪ੍ਰਸ਼ਨਾਂ ਵੱਲ ਮੁੱਖ ਤੌਰ ਤੇ ਧਿਆਨ ਦਿੱਤਾ ਗਿਆ ਹੈ।
ਫੋਰਡ ਮੋਟਰ ਕੰਪਨੀ (ਅੰਗਰੇਜ਼ੀ: Ford Motor Company) (ਆਮ ਤੌਰ 'ਤੇ "ਫੋਰਡ" ਕਹਿੰਦੇ ਹਨ) ਇੱਕ ਅਮਰੀਕੀ ਬਹੁਰਾਸ਼ਟਰੀ ਆਟੋਮੇਟਰ ਹੈ ਜਿਸਦਾ ਮੁਖੀ ਡਾਯਰਬਰਨ, ਮਿਸ਼ੀਗਨ, ਡੈਟਰਾਇਟ ਦੇ ਇੱਕ ਉਪਨਗਰ ਹੈ। ਇਹ ਹੈਨਰੀ ਫੋਰਡ ਦੁਆਰਾ ਸਥਾਪਤ ਕੀਤੀ ਗਈ ਅਤੇ 16 ਜੂਨ, 1903 ਨੂੰ ਸਥਾਪਿਤ ਕੀਤੀ ਗਈ ਸੀ। ਕੰਪਨੀ ਫੋਰਡ ਬ੍ਰਾਂਡ ਦੇ ਤਹਿਤ ਆਟੋਮੋਬਾਈਲਜ਼ ਅਤੇ ਕਮਰਸ਼ੀਅਲ ਵਾਹਨ ਵੇਚਦੀ ਹੈ ਅਤੇ ਲਿੰਕਨ ਬ੍ਰਾਂਡ ਦੇ ਤਹਿਤ ਸਭ ਤੋਂ ਵੱਧ ਲਗਜ਼ਰੀ ਕਾਰਾਂ ਵੇਚਦੀ ਹੈ। ਫੋਰਡ ਕੋਲ ਬ੍ਰਾਜ਼ੀਲੀਅਨ ਐਸਯੂਵੀ ਨਿਰਮਾਤਾ, ਟਰੋਲਰ ਅਤੇ ਆਸਟਰੇਲਿਆਈ ਪ੍ਰਦਰਸ਼ਨ ਕਾਰ ਨਿਰਮਾਤਾ ਐੱਫ ਪੀ ਵੀ ਹੈ। ਅਤੀਤ ਵਿੱਚ, ਇਸ ਨੇ ਟਰੈਕਟਰ ਅਤੇ ਆਟੋਮੋਟਿਵ ਭਾਗ ਵੀ ਤਿਆਰ ਕੀਤੇ ਹਨ। ਫੋਰਡ ਕੋਲ ਯੁਨਾਇਟਿਡ ਕਿੰਗਡਮ ਦੇ ਐਸਟਨ ਮਾਰਟਿਨ ਵਿਚ 8% ਦੀ ਹਿੱਸੇਦਾਰੀ ਹੈ ਅਤੇ ਚੀਨ ਦੇ ਜਿਆਨਿੰਗ ਵਿਚ 49% ਹਿੱਸੇਦਾਰੀ ਹੈ। ਇਸ ਵਿਚ ਕਈ ਸਾਂਝੇ ਉਦਮਾਂ ਹਨ, ਚੀਨ ਵਿਚ ਇੱਕ (ਚੈਨਨ ਫੋਰਡ), ਤਾਈਵਾਨ (ਫੋਰਡ ਲਿਓ ਹੋ) ਵਿਚ ਇਕ, ਥਾਈਲੈਂਡ ਵਿਚ ਇੱਕ (ਆਟੋ ਅਲਾਇੰਸ਼ਨ ਥਾਈਲੈਂਡ), ਇੱਕ ਤੁਰਕੀ (ਫੋਰਡ ਓਟੋਸਨ) ਅਤੇ ਇੱਕ ਰੂਸ (ਫੋਰਡ ਸੋਲਰਜ਼) )। ਇਹ ਨਿਊਯਾਰਕ ਸਟਾਕ ਐਕਸਚੇਂਜ ਵਿੱਚ ਸੂਚੀਬੱਧ ਹੈ ਅਤੇ ਫੋਰਡ ਪਰਿਵਾਰ ਦੁਆਰਾ ਨਿਯੰਤ੍ਰਿਤ ਕੀਤਾ ਜਾਂਦਾ ਹੈ, ਹਾਲਾਂਕਿ ਉਹਨਾਂ ਕੋਲ ਘੱਟ ਗਿਣਤੀ ਮਾਲਕੀ ਹੈ (ਪਰ ਜ਼ਿਆਦਾਤਰ ਵੋਟਿੰਗ ਪਾਵਰ ਹੈ)।ਫੋਰਡ ਨੇ ਕਾਰਾਂ ਦੇ ਵੱਡੇ ਪੈਮਾਨੇ ਦੇ ਉਤਪਾਦਾਂ ਅਤੇ ਇੱਕ ਉਦਯੋਗਿਕ ਕਰਮਚਾਰੀਆਂ ਦੇ ਵੱਡੇ ਪੈਮਾਨੇ ਦੇ ਪ੍ਰਬੰਧਨ ਲਈ ਢੰਗਾਂ ਦੀ ਸ਼ੁਰੂਆਤ ਕੀਤੀ ਜੋ ਵਿਸਥਾਰਪੂਰਵਕ ਇੰਜੀਨੀਅਰਿੰਗ ਨਿਰਮਾਣ ਸਿਲਸਿਲੇਜ਼ ਦੀ ਵਰਤੋਂ ਕਰਦੇ ਹੋਏ ਵਿਧਾਨ ਪ੍ਰਣਾਲੀ ਲਾਗੂ ਕਰਦੇ ਹਨ; 1914 ਤਕ, ਇਹ ਵਿਧੀਆਂ ਦੁਨੀਆਂ ਭਰ ਵਿੱਚ ਫੋਰਡਿਸ਼ਮ ਵਜੋਂ ਜਾਣੀਆਂ ਗਈਆਂ ਸਨ।
ਸਾਹਿਬਜਾਦਾ ਜੁਝਾਰ ਸਿੰਘ ਜੀ (14 ਮਾਰਚ 1691 – 7 ਦਸੰਬਰ 1705) ਗੁਰੂ ਗੋਬਿੰਦ ਸਿੰਘ ਦਾ ਦੂਜਾ ਪੁੱਤਰ ਸੀ ਅਤੇ ਉਸਦਾ ਜਨਮ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਮਾਜਿਕ ਮੀਡਿਆ ,ਸੰਚਾਰ ਕਰਨ ਵਿਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿਚ ਆਦਾਨ ਪ੍ਰਦਾਨ ਕਰਨ ਵਿਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿਚ ਸਾਂਜੀ ਕਰ ਸਕਦੇ ਹਨ।
ਮਾਤਾ ਸੁੰਦਰੀ (ਗੁਰਮੁਖੀ ਅਖਰਾਂ ਵਿੱਚ: ਮਾਤਾ ਸੁੰਦਰੀ, ਸ਼ਾਹਮੁਖੀ ਅਖਰਾਂ ਵਿੱਚ: ماتا سندری) ਲਾਹੋਰ ਦੇ ਰਾਮ ਸ਼ਰਨ ਦੀ ਕੁੜੀ ਅਤੇ ਗੁਰੂ ਗੋਵਿੰਦ ਸਿੰਘ ਜੀ ਦੀ ਦੂਜੀ ਧਰਮ ਪਤਨੀ ਸੀ। ਉਨ੍ਹਾਂ ਦਾ ਵਿਆਹ 4 ਅਪ੍ਰੈਲ 1684 ਨੂੰ ਅਨੰਦਪੁਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਘਰ ਪਟਨਾ ਵਿਖੇ 26 ਜਨਵਰੀ 1687 ਨੂੰ ਸਾਹਿਬਜਾਦਾ ਅਜੀਤ ਸਿੰਘ ਦਾ ਜਨਮ ਹੋਇਆ। ਸਿੱਖ ਧਰਮ ਵਿੱਚ ਉਨ੍ਹਾਂ ਦੀ ਖ਼ਾਸ ਥਾਂ ਸੀ। ਮਾਤਾ ਸੁੰਦਰੀ ਜੀ ਦੇ ਪਿਤਾ ਜੀ ਦਾ ਨਾਮ ਭਾਈ ਰਾਮ ਸਰਨ ਸੀ ਜੋ ਕੇ ਹੁਸ਼ਿਆਰਪੁਰ ਜ਼ਿਲੇ ਦੇ ਬਿਜਵਾੜਾ ਨਾਲ ਸੰਬੰਧ ਰਖਦੇ ਸਨ। ਮਾਤਾ ਸੁੰਦਰੀ ਜੀ ਦਾ ਵਿਆਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਚਾਰ ਅਪ੍ਰੈਲ 1684 ਨੂੰ ਹੋਇਆ ਸੀ। 26 ਜਨਵਰੀ 1687 ਨੂੰ ਸ਼੍ਰੀ ਪਾਉਂਟਾ ਸਾਹਿਬ ਵਿਖੇ ਮਾਤਾ ਜੀ ਦੀ ਕੁਖੋ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਹੋਇਆ, ਜੋ ਕੇ ਸਾਰੇ ਸਾਹਿਬਜ਼ਾਦਿਆਂ ਵਿਚੋ ਵੱਡੇ ਸਨ। ਅਨੰਦਪੁਰ ਸਾਹਿਬ ਦੇ ਵਿਛੋੜੇ ਮਗਰੋਂ 6 ਦਿਸੰਬਰ 1705 ਭਾਈ ਮਨੀ ਸਿੰਘ ਜੀ ਮਾਤਾ ਸੁੰਦਰੀ ਜੀ ਦੀ ਹਿਫਾਜਿਤ ਕਰਦੇ ਹੋਏ ਦਿੱਲੀ ਲੈ ਗਏ। ਸੰਨ 1706 ਵਿਚ ਮਾਤਾ ਸੁੰਦਰੀ ਜੀ ਸ਼੍ਰੀ ਗੁਰੂ ਗੋਬਿੰਦ ਸਿੰਘ ਨਾਲ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਮਿਲੇ, ਜਿਥੇ ਉਹਨਾਂ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਾਰੇ ਪਤਾ ਲੱਗਾ। ਮਾਤਾ ਜੀ ਫੇਰ ਦਿੱਲੀ ਆ ਗਏ , ਜਦੋ ਗੁਰੂ ਗੋਬਿੰਦ ਸਿੰਘ ਜੀ ਦੱਖਣ ਵੱਲ ਰਵਾਨਾ ਹੋ ਗਏ। ਦਿੱਲੀ ਵਿਖੇ ਮਾਤਾ ਸੁੰਦਰੀ ਜੀ ਨੇ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਯਾਦ ਵਿਚ ਇੱਕ ਬੱਚੇ ਨੂੰ ਗੋਦ ਲਿਆ ,ਜਿਸ ਦਾ ਨਾਮ ਓਹਨਾ ਨੇ ਅਜੀਤ ਸਿੰਘ ਰਖਿਆ। ਦੱਖਣ ਵਿਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਯੋਤੀ ਜੋਤ ਸਮਾਣ ਮਗਰੋ ਓਹਨਾ ਨੇ ਸਿਖਾਂ ਦੀ ਅਗਵਾਈ ਕੀਤੀ। ਓਹਨਾ ਨੇ ਭਾਈ ਮਨੀ ਸਿੰਘ ਜੀ ਨੂੰ ਅੰਮ੍ਰਿਤਸਰ ਦੇ ਪਵਿੱਤਰ ਅਸਥਾਨਾਂ ਦੀ ਦੇਖਭਾਲ ਕਰਨ ਨੂੰ ਕਿਹਾ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਹਥ ਲਿਖਤਾਂ ਕੱਠੀਆਂ ਕਰਨ ਨੂੰ ਕਿਹਾ। ਓਹਨਾ ਨੇ ਆਪਣੀ ਅਗਵਾਈ ਵਿਚ ਹੁਕਮਨਾਮੇ ਜਾਰੀ ਕੀਤੇ। ਮਾਤਾ ਜੀ ਵਲੋ ਗੋਦ ਲਏ ਪੁੱਤਰ ਅਜੀਤ ਸਿੰਘ ਨੂੰ ਬਹਾਦਰ ਸ਼ਾਹ ਜ਼ਫ਼ਰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਾਰਿਸ ਮੰਨਦਾ ਸੀ,ਪਰ ਮਾਤਾ ਸੁੰਦਰੀ ਜੀ ਓਸ ਤੋਂ ਖਫਾ ਸਨ। ਬਹਾਦੁਰ ਸ਼ਾਹ ਨੇ 1710 ਵਿਚ ਅਜੀਤ ਸਿੰਘ ਨੂੰ ਆਪਣੇ ਦਰਬਾਰ ਵਿਚ ਬੁਲਾ ਕੇ ਸਨਮਾਨਿਤ ਵੀ ਕੀਤਾ। ਸ਼ਾਹੀ ਠਾਠ ਬਾਠ ਨਾਲ ਅਜੀਤ ਸਿੰਘ ਦਾ ਸੁਭਾ ਕੁਝ ਹੋਰ ਹੀ ਹੋ ਗਿਆ ਤੇ ਓਹ ਦਰਬਾਰੀ ਬਣ ਕੇ ਰਹਿਣ ਲੱਗਾ। ਅਜੀਤ ਸਿੰਘ ਨੂੰ ਬਾਅਦ ਵਿੱਚ ਕਤਲ ਲਈ ਦੋਸ਼ੀ ਠਹਿਰਾਇਆ ਗਿਆ ਅਤੇ 18 ਜਨਵਰੀ 1725 ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ। ਸੰਨ 1747 ਵਿਚ ਮਾਤਾ ਸੁੰਦਰੀ ਜੀ ਵੀ ਜਯੋਤੀ ਜੋਤ ਸਮਾ ਗਏ। ਓਹਨਾ ਦੀ ਯਾਦ ਵਿਚ ਗੁਰੂਦਵਾਰਾ ਬਾਲਾ ਸਾਹਿਬ ਦਿੱਲੀ ਵਿਚ ਬਣਾਇਆ ਗਿਆ ਹੈ।
ਗੁਰ ਅਮਰਦਾਸ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਕੰਬੋਜ਼ ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਕੰਬੋਜ਼ ਜਾਤੀ ਦੇ ਜੰਮੂੁ ਭਾਚਾਰੇ ਨਾਲ ਸਬੰਧ ਰੱਖਦਾ ਸੀ, ਵੱਖ-ਵੱਖ ਭਾਈਚਾਰਿਆਂ ਦੇ ਲੋਕ ਆਪਣੇ ਭਾਈਚਾਰੇ ਦਾ ਨਾਂ ਚਮਕਾਉਣ ਲਈ ਹੀ, ਊਧਮ ਸਿੰਘ ਨੂੰ ਆਪਣੇ ਆਪਣੇ ਭਾਈਚਾਰੇ ਨਾਲ ਜੋੜਨ ਦਾ ਉੱਪਰਾਲਾ ਕਰਦੇ ਰਹੇ ਹਨ, ਜਦੋਂ ਕਿ ਸ਼ਹੀਦ ਊਧਮ ਸਿੰਘ ਨੇ ਤਾਂ ਆਪਣਾ ਨਾਂ ਵੀ ਮੁਹੰਮਦ ਸਿੰਘ ਆਜ਼ਾਦ ਰੱਖਿਆ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸਿਆਲ ਜਾਂ ਸ਼ਰਦੀਆਂ (ਪਾਲ਼ਾ ਅਤੇ ਜਾੜਾ ਵੀ ਕਹਿੰਦੇ ਹਨ) ਦੀ ਰੁੱਤ ਸਾਲ ਦੀਆਂ ਚਾਰ ਪ੍ਰਮੁੱਖ ਰੁੱਤਾਂ ਵਿੱਚੋਂ ਇੱਕ ਰੁੱਤ ਹੈ, ਜਿਸ ਵਿੱਚ ਵਾਤਾਵਰਣ ਦਾ ਤਾਪਮਾਨ ਬਹੁਤ ਘੱਟ ਰਹਿੰਦਾ ਹੈ। ਇਹ ਪਤਝੜ ਅਤੇ ਬਸੰਤ ਬਸੰਤ ਦੇ ਵਿੱਚਕਾਰ ਸਾਲ ਦੀ ਸਭ ਤੋਂ ਠੰਡੀ ਰੁੱਤ ਹੁੰਦੀ ਹੈ। ਹੋਰ ਪ੍ਰਮੁੱਖ ਰੁੱਤਾਂ ਹਨ :- ਗਰਮੀਆਂ ਦੀ ਰੁੱਤ, ਵਰਖਾ ਰੁੱਤ, ਬਸੰਤ ਰੁੱਤ। ਸ਼ਰਦੀਆਂ ਦੀ ਰੁੱਤ ਭਾਰਤ ਵਿੱਚ ਨਵੰਬਰ ਤੋਂ ਫਰਵਰੀ ਤੱਕ ਹੁੰਦੀ ਹੈ। ਹੋਰ ਦੇਸ਼ਾਂ ਵਿੱਚ ਇਹ ਵੱਖ ਸਮਿਆਂ ਉੱਤੇ ਹੋ ਸਕਦੀ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬ, ਭਾਰਤ ਵਿਚ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ
ਪੰਜਾਬ ਵਿੱਚ ਬਹੁਤ ਸਾਰੇ ਮੇਲੇ ਅਤੇ ਤਿਉਹਾਰ ਹਨ ਜੋ ਪੂਰੇ ਸਾਲ ਵਿੱਚ ਆਯੋਜਿਤ ਕੀਤੇ ਜਾਂਦੇ ਹਨ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 22 ਦਸੰਬਰ ਅਤੇ 27 ਦਸੰਬਰ 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9 ਸਾਲ) ਅਤੇ ਬਾਬਾ ਫ਼ਤਹਿ ਸਿੰਘ (7 ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਮੁਗਲ ਸ਼ਾਸਨ ਦੇ ਨਾਲ-ਨਾਲ ਹਿੰਦੂ ਕੱਟੜਵਾਦ ਵੀ ਖਾਲਸੇ ਦੇ ਸਿਧਾਂਤ ਅਤੇ ਸਰੂਪ ਤੋਂ ਅਪ੍ਰਸੰਨ ਸੀ। ਇਸ ਲਈ ਪਹਾੜੀ ਰਾਜਿਆਂ ਅਤੇ ਹੋਰ ਉੱਚ ਜਾਤੀ ਹਿੰਦੂ ਸਮਾਜ ਵੱਲੋਂ ਖ਼ਾਲਸੇ ਦੀ ਸਾਜਨਾ ਦਾ ਵਿਰੋਧ ਕੀਤਾ ਗਿਆ ਸੀ। ਕਈ ਥਾਵਾਂ ਤੇ ਹਿੰਦੂਆਂ ਤੇ ਸਿੱਖਾਂ ਵਿੱਚ ਤਣਾਅ ਵੀ ਪੈਦਾ ਹੋ ਗਿਆ ਸੀ। ਪਹਾੜੀ ਰਾਜੇ ਤੇ ਸੂਬਾ ਸਰਹਿੰਦ ਗੁਰੂ ਜੀ ਦੇ ਵਿਰੁੱਧ ਇਕਜੁਟ ਹੋ ਗਏ ਸਨ। 1704 ਵਿੱਚ ਦੋਵੇਂ ਫ਼ੌਜਾਂ ਨੇ ਰਲ ਕੇ ਅਨੰਦਪੁਰ ਨੂੰ ਘੇਰਾ ਪਾ ਲਿਆ। ਘੇਰਾ ਲੰਮਾ ਹੋਣ ਤੇ ਦੁਸ਼ਮਣ ਵੱਲੋਂ ਗੁਰੂ ਜੀ ਨਾਲ ਸਮਝੌਤਾ ਕੀਤਾ ਗਿਆ। ਸਮਝੌਤੇ ਦੀ ਸ਼ਰਤ ਇਹ ਸੀ ਕਿ ਇਕ ਵਾਰ ਗੁਰੂ ਜੀ ਅਨੰਦਪੁਰ ਛੱਡ ਦੇਣ ਉਹਨਾਂ ਨੂੰ ਬੇਰੋਕ ਜਾਣ ਦਿੱਤਾ ਜਾਵੇਗਾ। ਇਸ ਬਾਰੇ ਲਿਖਤੀ ਕਸਮਾਂ ਵੀ ਗੁਰੂ ਜੀ ਨੂੰ ਭੇਜੀਆਂ ਗਈਆਂ। ਗੁਰੂ ਜੀ ਨੇ ਜ਼ਫ਼ਰਨਾਮੇ ਵਿੱਚ ਵੀ ਜ਼ਿਕਰ ਕੀਤਾ ਹੈ ਕਿ ਜੇ ਤੂੰ ਕੁਰਾਨ ਦੀਆਂ ਲਿਖਤੀ ਕਸਮਾਂ ਵੇਖਣਾ ਚਾਹੁੰਦਾ ਹੈ ਤਾਂ ਉਹ ਵੀ ਮੈਂ ਤੈਨੂੰ ਭੇਜ ਸਕਦਾ ਹਾਂ। ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਨ੍ਹਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਪੁਲਾੜ ਸੂਟ ਨੂੰ ਪੁਲਾੜ ਯਾਤਰੀ ਪਹਿਨਦੇ ਹਨ ਜਦੋਂ ਉਹ ਪੁਲਾੜ ਵਿੱਚ ਜਾਂਦੇ ਹਨ। ਇਸ ਪੁਲਾੜ ਸੂਟ ਮੋਟਾ ਅਤੇ ਇਸਦੇ ’ਤੇ ਹੈਲਮਟ ਅਤੇ ਆਕਸੀਜਨ ਮਾਸਕ ਵੀ ਲੱਗਿਆ ਰਹਿੰਦਾ ਹੈ। ਸਪੇਸ ਸੂਟ ਨੂੰ ਪਹਿਨੇ ਤੋਂ ਬਿਨਾਂ ਪੁਲਾੜ ਵਿੱਚ ਰਹਿਣਾ ਸੰਭਵ ਨਹੀਂ ਹੁੰਦਾ। ਦੁਨੀਆਂ ਦੇ ਵਿਗਿਆਨਕ ਨੇ ਪੁਲਾੜ ਦੀਆਂ ਸਥਿਤੀਆਂ ਜਾਣਨ ਤੋਂ ਬਾਅਦ ਵੱਖ ਵੱਖ ਪਦਾਰਥਾਂ ਦਾ ਇਸਤੇਮਾਲ ਕਰਦੇ ਹੋਏ ਪੁਲਾੜ ਸੂਟ ਤਿਆਰ ਕੀਤਾ। ਇਸ ਸੂਟ ਨੂੰ ਪਹਿਨਣ ਤੋਂ ਬਾਅਦ ਪੁਲਾੜ ਯਾਤਰੀਆਂ ਦੇ ਸਰੀਰ ਦਾ ਤਾਪਮਾਨ ਅਤੇ ਬਾਹਰਲੇ ਵਾਤਾਵਰਨ ਨਾਲ ਸਰੀਰ ’ਤੇ ਪੈਣ ਵਾਲਾ ਦਬਾਅ ਕੰਟਰੋਲ ਵਿੱਚ ਰਹਿੰਦਾ ਹੈ। ਪੁਲਾੜ ਵਿੱਚ ਮੌਜੂਦ ਹਾਨੀਕਾਰਕ ਕਿਰਨਾਂ ਦਾ ਪੁਲਾੜ ਯਾਤਰੀ ਦੇ ਸਰੀਰ ਤੇ ਕੋਈ ਅਸਰ ਨਹੀਂ ਹੁੰਦਾ ਤੇ ਇਹ ਸੂਟ ਕਵਚ ਦਾ ਕੰਮ ਕਰਦਾ ਹੈ। ਇਸ ਸੂਟ ਦੇ ਅੰਦਰ ਇੱਕ ਲਾਈਫ ਸਪੋਰਟਿੰਗ ਸਿਸਟਮ ਹੁੰਦਾ ਹੈ, ਜਿਸ ਨਾਲ ਪੁਲਾੜ ਯਾਤਰੀਆਂ ਨੂੰ ਸ਼ੁੱਧ ਆਕਸੀਜਨ ਪ੍ਰਾਪਤ ਹੁੰਦੀ ਹੈ। ਇਸ ਸੂਟ ਦੇ ਅੰਦਰ ਗੈਸ ਅਤੇ ਤਰਲ ਪਦਾਰਥਾਂ ਨੂੰ ਰੀਚਾਰਜ ਅਤੇ ਡਿਸਚਾਰਜ ਕਰਨ ਦੀ ਵਿਵਸਥਾ ਵੀ ਹੁੰਦੀ ਹੈ। ਇਸ ਸੂਟ ਵਿੱਚ ਹੀ ਪੁਲਾੜ ਯਾਤਰੀ ਉੱਥੋਂ ਇਕੱਠੇ ਕੀਤੇ ਗਏ ਕਣਾਂ ਨੂੰ ਸੁਰੱਖਿਅਤ ਰੱਖ ਸਕਦੇ ਹਨ।