ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਅੰਤਰਰਾਸ਼ਟਰੀ ਮਾਲੀ ਪੂੰਜੀ (ਆਈ.ਐੱਮ.ਐੱਫ਼.) ਇੱਕ ਕੌਮਾਂਤਰੀ ਜੱਥੇਬੰਦੀ ਹੈ ਜਿਹਦੀ ਸ਼ੁਰੂਆਤ 1944 'ਚ ਬ੍ਰੈਟਨ ਵੁੱਡਸ ਕਾਨਫ਼ਰੰਸ 'ਚ ਹੋਈ ਸੀ ਪਰ ਰਸਮੀ ਤੌਰ ਉੱਤੇ 1945 ਵਿੱਚ 29 ਮੈਂਬਰ ਦੇਸ਼ਾਂ ਵੱਲੋਂ ਵਿੱਢਿਆ ਗਿਆ। ਇਹਦਾ ਮਿੱਥਿਆ ਟੀਚਾ ਦੂਜੀ ਵਿਸ਼ਵ ਜੰਗ ਮਗਰੋਂ ਦੁਨੀਆ ਦੇ ਅੰਤਰਰਾਸ਼ਟਰੀ ਅਦਾਇਗੀ ਪ੍ਰਬੰਧ ਦੀ ਮੁੜ-ਉਸਾਰੀ ਵਿੱਚ ਹੱਥ ਵਟਾਉਣਾ ਸੀ। ਦੇਸ਼ ਕੋਟਾ ਪ੍ਰਨਾਲੀ ਦੇ ਰਾਹੀਂ ਇੱਕ ਸਾਂਝੀ ਭਾਈਵਾਲੀ ਵਿੱਚ ਸਰਮਾਇਆ (ਫ਼ੰਡ) ਪਾਉਂਦੇ ਹਨ ਜੀਹਦੇ ਤੋਂ ਅਦਾਇਗੀ ਦੇ ਕੁਮੇਲ ਵਾਲ਼ੇ ਦੇਸ਼ ਆਰਜ਼ੀ ਤੌਰ ਉੱਤੇ ਪੈਸੇ ਅਤੇ ਹੋਰ ਵਸੀਲੇ ਉਧਾਰ ਲੈ ਸਕਦੇ ਹਨ। 2010 ਦੇ ਅਖ਼ੀਰ 'ਚ ਹੋਈ ਕੋਟਿਆਂ ਦੀ 14ਵੀਂ ਆਮ ਪੜਚੋਲ ਮੁਤਾਬਕ ਇਹ ਸਰਮਾਇਆ ਉਦੋਂ ਦੀਆਂ ਮੌਜੂਦਾ ਵਟਾਂਦਰਾ ਦਰਾਂ ਉੱਤੇ 476.8 ਅਰਬ ਦੇ ਖ਼ਾਸ ਕਢਾਈ ਹੱਕ ਜਾਂ 755.7 ਅਰਬ ਸੰਯੁਕਤ ਰਾਜ ਡਾਲਰ ਸੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਵੱਡੀ ਆਂਦਰ ਜਾਂ ਵੱਡੀ ਅੰਤੜੀ ਨੂੰ ਵੱਡੀ ਆਂਤ ਜਾਂ ਕੋਲਨ ਵੀ ਕਿਹਾ ਜਾਂਦਾ ਹੈ. ਇਹ ਮਨੁੱਖੀ ਪਾਚਨ ਪ੍ਰਣਾਲੀ ਦਾ ਅੰਤਿਮ ਹਿੱਸਾ ਹੈ। ਇਹ ਸੀਕਮ, ਕੋਲਨ, ਰੈਕਟਮ ਅਤੇ ਏਨਲ ਕੇਨਾਲ ਦੇ ਸੁਮੇਲ ਨਾਲ ਬਣੀ ਹੁੰਦੀ ਹੈ। ਇੱਥੇ ਪਚੇ ਹੋਏ ਖਾਣੇ ਵਿੱਚੋਂ ਪਾਣੀ ਜਜ਼ਬ ਹੁੰਦਾ ਹੈ ਅਤੇ ਬਾਕੀ ਰਹਿੰਦੇ ਅਣਪਚੇ ਖਾਨੇ ਨੂੰ ਨਿਕਾਸ ਤੱਕ ਮਲ ਦੇ ਰੂਪ ਵਿੱਚ ਆਪਨੇ ਅੰਦਰ ਰੱਖਦਾ ਹੈ। ਇਨਸਾਨ ਵਿੱਚ ਇਹ ਚੱਡੇ (pelvic) ਵਿੱਚ ਸੱਜੇ ਇਲਿਐਕ ਵਾਲੇ ਪਾਸੇ ਤੋਂ ਸ਼ੁਰੂ ਹੁੰਦੀ ਹੈ ਜੋ ਕਿ ਕਮਰ ਜਾਂ ਉਸਤੋਂ ਥੋੜਾ ਥੱਲੇ ਵੱਲ ਹੁੰਦੀ ਹੈ ਅਤੇ ਉੱਥੇ ਹੀ ਇਹ ਛੋਟੀ ਅੰਤੜੀ ਨਾਲ ਜੁੜਦੀ ਹੈ। ਉਥੋਂ ਇਹ ਪੇਟ ਦੇ ਖੋਲ ਵਿੱਚ ਚਲਦੇ ਹੋਏ ਪੇਟ ਵੱਲ ਵਧਦੀ ਹੈ ਅਤੇ ਉੱਥੋਂ ਹੇਠਾਂ ਵੱਲ ਚਲਦੇ ਹੋਏ ਗੁੱਦੇ ਤੇ ਜਾ ਕੇ ਖ਼ਤਮ ਹੋ ਜਾਂਦੀ ਹੈ.
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਜਲਾਲ ਉੱਦੀਨ ਮੁਹੰਮਦ ਅਕਬਰ (ਉਰਦੂ : جلال الدین محمد اکبر, ੧੫ ਅਕਤੂਬਰ, ੧੫੪੨ - ੨੭ ਅਕਤੂਬਰ, ੧੬੦੫) ਤੈਮੂਰ ਵੰਸ਼ ਦੇ ਮੁਗਲ ਖ਼ਾਨਦਾਨ ਦਾ ਤੀਜਾ ਸ਼ਾਸਕ ਸੀ। ਅਕਬਰ ਨੂੰ ਅਕਬਰ -ਏ - ਆਜ਼ਮ ( ਅਰਥਾਤ ਅਕਬਰ ਮਹਾਨ ) , ਸ਼ਹਿੰਸ਼ਾਹ ਅਕਬਰ, ਮਹਾਬਲੀ ਸ਼ਹਿੰਸ਼ਾਹ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ। ਸਮਰਾਟ ਅਕਬਰ ਮੁਗਲ ਸਾਮਰਾਜ ਦੇ ਸੰਸਥਾਪਕ ਜਹੀਰੁੱਦੀਨ ਮੁਹੰਮਦ ਬਾਬਰ ਦਾ ਪੋਤਾ ਅਤੇ ਨਾਸਿਰੁੱਦੀਨ ਹੁਮਾਯੂੰ ਅਤੇ ਹਮੀਦਾ ਬਾਨੋ ਦਾ ਪੁੱਤ ਸੀ। ਬਾਬਰ ਦਾ ਖ਼ਾਨਦਾਨ ਤੈਮੂਰ ਅਤੇ ਮੰਗੋਲ ਨੇਤਾ ਚੰਗੇਜ ਖਾਂ ਵਲੋਂ ਸਬੰਧਤ ਸੀ ਅਰਥਾਤ ਉਸਦੇ ਵੰਸ਼ਜ ਤੈਮੂਰ ਲੰਗ ਦੇ ਖਾਨਦਾਨ ਵਿੱਚੋਂ ਸਨ ਅਤੇ ਮਾਤ੍ਰਪੱਖ ਦਾ ਸੰਬੰਧ ਚੰਗੇਜ ਖਾਂ ਨਾਲ ਸੀ। ਅਕਬਰ ਦੇ ਸ਼ਾਸਨ ਦੇ ਅੰਤ ਤੱਕ ੧੬੦੫ ਵਿੱਚ ਮੁਗਲ ਸਾਮਰਾਜ ਵਿੱਚ ਉੱਤਰੀ ਅਤੇ ਵਿਚਕਾਰ ਭਾਰਤ ਦੇ ਅਧਿਕਾਸ਼ ਭਾਗ ਸਮਿੱਲਤ ਸਨ ਅਤੇ ਉਸ ਸਮੇਂ ਦੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਸਮਰਾਜਾਂ ਵਿੱਚੋਂ ਇੱਕ ਸੀ। ਬਾਦਸ਼ਾਹਾਂ ਵਿੱਚ ਅਕਬਰ ਹੀ ਇੱਕ ਅਜਿਹਾ ਬਾਦਸ਼ਾਹ ਸੀ, ਜਿਸਨੂੰ ਹਿੰਦੂ ਮੁਸਲਮਾਨ ਦੋਨਾਂ ਵਰਗਾਂ ਦਾ ਬਰਾਬਰ ਪਿਆਰ ਅਤੇ ਸਨਮਾਨ ਮਿਲਿਆ। ਉਸਨੇ ਹਿੰਦੂ - ਮੁਸਲਮਾਨ ਸੰਪ੍ਰਦਾਵਾਂ ਦੇ ਵਿੱਚ ਦੀਆਂ ਦੂਰੀਆਂ ਘੱਟ ਕਰਣ ਲਈ ਦੀਨ-ਏ-ਇਲਾਹੀ ਨਾਮਕ ਧਰਮ ਦੀ ਸਥਾਪਨਾ ਕੀਤੀ। ਉਸਦਾ ਦਰਬਾਰ ਸਭ ਦੇ ਲਈ ਹਰ ਸਮਾਂ ਖੁੱਲ੍ਹਾ ਰਹਿੰਦਾ ਸੀ। ਉਸਦੇ ਦਰਬਾਰ ਵਿੱਚ ਮੁਸਲਮਾਨ ਸਰਦਾਰਾਂ ਨਾਲੋਂ ਹਿੰਦੂ ਸਰਦਾਰ ਜਿਆਦਾ ਸਨ। ਅਕਬਰ ਨੇ ਹਿੰਦੁਆਂ ਉੱਤੇ ਲੱਗਣ ਵਾਲਾ ਜਜ਼ੀਆ ਹੀ ਨਹੀਂ ਖ਼ਤਮ ਕੀਤਾ, ਸਗੋਂ ਅਜਿਹੇ ਅਨੇਕ ਕਾਰਜ ਕੀਤੇ ਜਿਨ੍ਹਾਂ ਦੇ ਕਾਰਨ ਹਿੰਦੂ ਅਤੇ ਮੁਸਲਮਾਨ ਦੋਨੋਂ ਉਸਦੇ ਪ੍ਰਸ਼ੰਸਕ ਬਣੇ। ਅਕਬਰ ਸਿਰਫ ਤੇਰਾਂ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਨਸੀਰੁੱਦੀਨ ਮੁਹੰਮਦ ਹੁਮਾਯੁੰ ਦੀ ਮੌਤ ਉਪਰਾਂਤ ਦਿੱਲੀ ਦੀ ਰਾਜਗੱਦੀ ਉੱਤੇ ਬੈਠਾ ਸੀ। ਆਪਣੇ ਸ਼ਾਸਨ ਕਾਲ ਵਿੱਚ ਉਸਨੇ ਸ਼ਕਤੀਸ਼ਾਲੀ ਪਸ਼ਤੂਨ ਵੰਸ਼ਜ ਸ਼ੇਰਸ਼ਾਹ ਵਿਦਵਾਨ ਦੇ ਹਮਲੇ ਬਿਲਕੁੱਲ ਬੰਦ ਕਰਵਾ ਦਿੱਤੇ ਸਨ, ਨਾਲ ਹੀ ਪਾਨੀਪਤ ਦੀ ਦੂਸਰੀ ਲੜਾਈ ਵਿੱਚ ਨਵਘੋਸ਼ਿਤ ਹਿੰਦੂ ਰਾਜਾ ਹੇਮੂ ਨੂੰ ਹਰਾਇਆ ਸੀ। ਆਪਣੇ ਸਾਮਰਾਜ ਦੇ ਗਠਨ ਕਰਣ ਅਤੇ ਉੱਤਰੀ ਅਤੇ ਵਿਚਕਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਏਕਛਤਰ ਅਧਿਕਾਰ ਵਿੱਚ ਲਿਆਉਣ ਵਿੱਚ ਅਕਬਰ ਨੂੰ ਦੋ ਦਸ਼ਕ ਲੱਗ ਗਏ ਸਨ। ਉਸਦਾ ਪ੍ਰਭਾਵ ਲੱਗਪਗ ਪੂਰੇ ਭਾਰਤੀ ਉਪਮਹਾਂਦੀਪ ਉੱਤੇ ਸੀ ਅਤੇ ਇਸ ਖੇਤਰ ਦੇ ਇੱਕ ਵੱਡੇ ਭੂ-ਭਾਗ ਉੱਤੇ ਸਮਰਾਟ ਦੇ ਰੂਪ ਵਿੱਚ ਉਸਨੇ ਸ਼ਾਸਨ ਕੀਤਾ। ਸਮਰਾਟ ਦੇ ਰੂਪ ਵਿੱਚ ਅਕਬਰ ਨੇ ਸ਼ਕਤੀਸ਼ਾਲੀ ਅਤੇ ਬਹੁਲ ਹਿੰਦੂ ਰਾਜਪੂਤ ਰਾਜਿਆਂ ਵਲੋਂ ਸਫ਼ਾਰਤੀ ਸੰਬੰਧ ਬਣਾਏ ਅਤੇ ਉਨ੍ਹਾਂ ਦੇ ਇੱਥੇ ਵਿਆਹ ਵੀ ਕੀਤੇ।
ਗੰਗਾ ਨਦੀ ਭਾਰਤ ਦੀ ਇੱਕ ਪ੍ਰਮੁੱਖ ਨਦੀ ਹੈ। ਇਸ ਦਾ ਉਪ ਦਰੋਣੀ ਖੇਤਰ ਗੰਗਾ ਅਤੇ ਅਲਕਨੰਦਾ ਵਿੱਚ ਹਨ, ਜੋ ਦੇਵਪ੍ਰਯਾਗ ਵਿੱਚ ਮਿਲਕੇ ਗੰਗਾ ਬੰਨ ਜਾਂਦੀ ਹੈ। ਇਹ ਉਤਤਰਾਂਚਲ, ਜਵਾਬ ਪ੍ਰਦੇਸ਼, ਬਿਹਾਰ ਅਤੇ ਪੱਛਮ ਬੰਗਾਲ ਵਲੋਂ ਹੋਕੇ ਵਗਦੀ ਹੈ। ਰਾਜ ਮਹਿਲ ਦੀਆਂ ਪਹਾਡੀਆਂ ਦੇ ਹੇਠਾਂ ਗੰਗਾ ਨਦੀ, ਜੋ ਪੁਰਾਣੇ ਸਮਾਂ ਵਿੱਚ ਮੁਖਯ ਨਦੀ ਹੋਇਆ ਕਰਦੀ ਸੀ, ਨਿਕਲਦੀ ਹੈ ਜਦੋਂ ਕਿ ਪਦਮਾ ਪੂਰਬ ਦੇ ਵੱਲ ਵਗਦੀ ਹੈ ਅਤੇ ਬਾਂਗਲਾਦੇਸ਼ ਵਿੱਚ ਪਰਵੇਸ਼ ਕਰਦੀ ਹੈ। ਜਮੁਨਾ, ਰਾਮਗੰਗਾ, ਘਾਘਰਾ, ਗੰਡਕ, ਕੋਸੀ, ਮਹਾਨਦੀ, ਅਤੇ ਸੋਨ ਗੰਗਾ ਦੀ ਮਹੱਤਵਪੂਰਣ ਸਹਾਇਕ ਨਦੀਆਂ ਹੈ ਹਨ। ਚੰਬਲ ਅਤੇ ਬੇਤਵਾ ਮਹਤਵਪੂਰਣ ਉਪ ਸਹਾਇਕ ਨਦੀਆਂ ਹਨ ਜੋ ਗੰਗਾ ਵਲੋਂ ਮਿਲਣ ਵਲੋਂ ਪਹਿਲਾਂ ਜਮੁਨਾ ਵਿੱਚ ਮਿਲ ਜਾਂਦੀਆਂ ਹਨ। ਪਦਮਾ ਅਤੇ ਬਰਹਿਮਪੁਤਰ ਬਾਂਗਲਾਦੇਸ਼ ਵਿੱਚ ਮਿਲਦੀ ਹੈ ਅਤੇ ਪਦਮਾ ਅਤੇ ਗੰਗਾ ਦੇ ਰੁਪ ਵਿੱਚ ਵਗਦੀ ਰਹਿੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਰਸਾਇਣ ਵਿਗਿਆਨ ਅਤੇ ਭੌਤਕੀ ਵਿੱਚ ਸਾਰੇ ਤੱਤਾਂ ਦਾ ਵੱਖ - ਵੱਖ ਪਰਮਾਣੂ ਕ੍ਰਮਾਂਕ (atomic number) ਹੈ ਜੋ ਇੱਕ ਤੱਤ ਨੂੰ ਦੂਜੇ ਤੱਤ ਤੋਂ ਵੱਖ ਕਰਦਾ ਹੈ। ਕਿਸੇ ਤੱਤ ਦਾ ਪਰਮਾਣੁ ਕ੍ਰਮਾਂਕ ਉਸ ਦੇ ਤੱਤ ਦੇ ਨਾਭਿਕ ਵਿੱਚ ਸਥਿਤ ਪ੍ਰੋਟਾਨਾਂ ਦੀ ਗਿਣਤੀ ਦੇ ਬਰਾਬਰ ਹੁੰਦਾ ਹੈ। ਇਸਨੂੰ Z ਪ੍ਰਤੀਕ ਨਾਲ ਦਿਖਾਇਆ ਹੋਇਆ ਕੀਤਾ ਜਾਂਦਾ ਹੈ। ਕਿਸੇ ਆਵੇਸ਼ਰਹਿਤ ਪਰਮਾਣੂ ਤੇ ਇਲੈਕਟਰਾਨਾਂ ਦੀ ਗਿਣਤੀ ਵੀ ਪਰਮਾਣੁ ਕ੍ਰਮਾਂਕ ਦੇ ਬਰਾਬਰ ਹੁੰਦੀ ਹੈ। ਰਾਸਾਇਨਿਕ ਤਤਾਂ ਨੂੰ ਉਹਨਾਂ ਦੇ ਵਧਦੇ ਹੋਏ ਪਰਮਾਣੂ ਕ੍ਰਮਾਂਕ ਦੇ ਕ੍ਰਮ ਵਿੱਚ ਵਿਸ਼ੇਸ਼ ਰੀਤੀ ਤੋਂ ਸਜਾਣ ਤੋਂ ਆਵਰਤ ਸਾਰਣੀ ਦਾ ਨਿਰਮਾਣ ਹੋਇਆ ਜਿਸਦੇ ਨਾਲ ਅਨੇਕ ਰਸਾਇਣਕ ਤੇ ਭੌਤਿਕ ਗੁਣ ਸਵੈਸਪਸ਼ਟ ਹੋ ਗਏ ਹਨ।
ਰਾਗਮਾਲਾ ਗੁਰੂ ਗ੍ਰੰਥ ਸਾਹਿਬ ਜੀ ਦੇ ਆਖਰੀ ਪੰਨੇ ਉਪਰ ਦਰਜ ਉਹ ਰਚਨਾ ਹੈ, ਜਿਸ ਦੇ ਲੇਖਕ ਬਾਰੇ ਕੋਈ ਜਾਣਕਾਰੀ ਨਹੀ ਮਿਲਦੀ ਅਤੇ ਨਾ ਹੀ ਇਸ ਦੇ ਅਰਥ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਅਰਥਾਂ ਨਾਲ ਮੇਲ ਖਾਂਦੇ ਹੈ । ਸਾਰੇ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸਿਰਫ ਇਹ ਹੀ ਇੱਕ ਰਚਨਾ ਹੈ ਜਿਸ ਦੇ ਲੇਖਕ ਬਾਰੇ ਜਾਣਕਾਰੀ ਨਹੀ ਮਿਲਦੀ, ਬਾਕੀ ਸਾਰੀ ਬਾਣੀ ਵਿੱਚ ਕੋਈ ਵੀ ਅਜਿਹੀ ਪੰਗਤੀ ਨਹੀ ਜਿਸ ਦੇ ਲੇਖਕ ਵਾਰੇ ਜਾਣਕਾਰੀ ਨਾ ਮਿਲਦੀ ਹੋਵੇ। ਇਸ ਬਾਰੇ ਵਾਦ-ਵਿਵਾਦ ਅਕਸਰ ਚਲਦਾ ਹੀ ਰਹਿੰਦਾ ਹੈ। ਅੱਜ ਇਹ ਵਾਦ-ਵਿਵਾਦ ਫੇਰ ਉਭਰ ਕੇ ਸਾਡੇ ਸਾਹਮਣੇ ਆਇਆ ਹੈ ਜਿਸ ਦਾ ਕਾਰਨ ਹੈ ਗਿਆਨੀ ਗੁਰਦਿੱਤ ਸਿੰਘ ਜੀ ਵਲੋ ਲਿਖੀ ਨਵੀ ਪੁਸਤਕ ‘ਮੁੰਦਾਵਣੀ’।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਵਿਗਿਆਨ/ਸਾਇੰਸ ਦਾ ਇਤਿਹਾਸ ਵਿਗਿਆਨ ਅਤੇ ਵਿਗਿਆਨਿਕ ਗਿਆਨ, ਕੁਦਰਤੀ ਅਤੇ ਸਮਾਜਕ ਵਿਗਿਆਨ ਦੋਵਾਂ ਸਮੇਤ, ਦੇ ਵਿਕਾਸ ਦਾ ਅਧਿਐਨ ਹੈ। (ਕਲਾਵਾਂ ਅਤੇ ਹਿਊਮੈਨਟੀਜ਼ ਦੇ ਇਤਿਹਾਸ ਨੂੰ ਸਕਾਲਰਸ਼ਿਪ ਦਾ ਇਤਿਹਾਸ ਕਿਹਾ ਜਾਂਦਾ ਹੈ।) ਸਾਇੰਸ ਕੁਦਰਤੀ ਸੰਸਾਰ ਬਾਰੇ ਅਨੁਭਵੀ, ਸਿਧਾਂਤਕ ਅਤੇ ਵਿਵਹਾਰਕ ਗਿਆਨ ਦੀ ਇੱਕ ਸੰਸਥਾ ਹੈ, ਜੋ ਵਿਗਿਆਨੀਆਂ ਦੁਆਰਾ ਤਿਆਰ ਕੀਤਾ ਗਿਆ ਹੈ ਜੋ ਅਸਲ ਸੰਸਾਰ ਵਰਤਾਰਿਆਂ ਦੇ ਨਿਰੀਖਣ, ਸਪਸ਼ਟੀਕਰਨ ਅਤੇ ਪੂਰਵਕਥਨ ਤੇ ਜ਼ੋਰ ਦਿੰਦੇ ਹਨ। ਵਿਗਿਆਨ ਦੀ ਹਿਸਟੋਰੀਓਗ੍ਰਾਫੀ, ਇਸ ਦੇ ਟਾਕਰੇ ਤੇ, ਵਿਗਿਆਨ ਦੇ ਇਤਿਹਾਸਕਾਰਾਂ ਵਲੋਂ ਵਰਤੇ ਅਧਿਐਨ ਦੇ ਤਰੀਕਿਆਂ ਦਾ ਅਧਿਐਨ ਕਰਦੀ ਹੈ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਕਾਰਜਪਾਲਿਕਾ ਜਾਂ ਇੰਤਜ਼ਾਮੀਆ ਸਰਕਾਰ ਦਾ ਦੂਜਾ ਮਹੱਤਵਪੂਰਨ ਅੰਗ ਹੈ। ਇਹ ਵਿਧਾਨਪਾਲਿਕਾ ਜਾਂ ਵਿਧਾਨ ਸਭਾ ਦੁਆਰਾ ਬਣਾਏ ਕਾਨੂੰਨਾਂ ਨੂੰ ਲਾਗੂ ਕਰਦੀ ਹੈ ਅਤੇ ਦੇਸ਼ ਦਾ ਸ਼ਾਸਨ ਪ੍ਰਬੰਧ ਚਲਾਉਂਦੀ ਹੈ। ਸਧਾਰਨ ਤੌਰ 'ਤੇ ਲੋਕ ਕਾਰਜਪਾਲਿਕਾ ਨੂੰ ਹੀ ਸਰਕਾਰ ਸਮਝਦੇ ਹਨ। ਕਾਰਜਪਾਲਿਕਾ ਸ਼ਬਦ ਬੜੇ ਵਿਆਪਕ ਅਰਥਾਂ ਵਿੱਚ ਵਰਤਿਆ ਜਾਂਦਾ ਹੈ। ਰਾਜ ਦੇ ਸਰਵ-ਉੱਚ ਅਧਿਕਾਰੀ ਤੋਂ ਲੈ ਕੇ ਛੋਟੇ ਤੋਂ ਛੋਟਾ ਕਰਮਚਾਰੀ ਵੀ ਇਸ ਦਾ ਅੰਗ ਹੁੰਦੇ ਹਨ।
ਇੱਕ ਮਿਲੀਅਨ (1,000,000) ਜਾਂ ਇੱਕ ਹਜ਼ਾਰ ਹਜ਼ਾਰ ਇੱਕ ਕੁਦਰਤੀ ਨੰਬਰ ਹੈ ਜੋ 999,999 ਤੋਂ ਬਾਅਦ ਅਤੇ 1,000,001 ਤੋਂ ਪਹਿਲਾਂ ਆਉਂਦਾ ਹੈ। ਇਹ ਸ਼ਬਦ ਮੁਢਲੇ ਇਤਾਲਵੀ ਸ਼ਬਦ millione (milione ਆਧੁਨਿਕ ਇਤਾਲਵੀ ਵਿੱਚ) ਤੋਂ ਆਉਂਦਾ ਹੈ। ਇਹ ਆਮ ਤੌਰ 'ਤੇ ਛੋਟੇ ਰੂਪ ਵਿੱਚ m ਜਾਂ M ਵਾਂਗੂ ਲਿੱਖਿਆ ਜਾਂਦਾ ਹੈ; ਹੋਰ ਮਿਲੀਮੀਟਰ ("ਹਜ਼ਾਰ ਹਜ਼ਾਰ", ਲਾਤੀਨੀ "Mille" ਤੋਂ; ਰੋਮਨ ਅੰਕ MM = 2,000 ਨਾਲ ਉਲਝਾਇਆ ਨਾਂ ਜਾਵੇ), mm, ਜਾਂ mn ਪ੍ਰਸੰਗ ਵਿੱਤੀ ਵਿਚ।ਵਿਗਿਆਨਕ ਨੋਟੇਸ਼ਨ ਵਿਚ ਇਸ ਨੂੰ 7006100000000000000♠1×106 ਜਾਂ 106 ਦੇ ਰੂਪ ਵਿੱਚ ਲਿਖਿਆ ਜਾਂਦਾ ਹੈ। ਭੌਤਿਕ ਮਾਤਰਾ ਨੂੰ SI ਅਗੇਤਰ ਮੈਗਾ (ਐਮ), ਨਾਲ ਲਿਖਿਆ ਜਾ ਸਕਦਾ ਹੈ, ਉਦਾਹਰਨ ਲਈ: 1 ਮੈਗਾਵਾਟ (1 MW) 1,000,000 ਵਾਟ ਦੇ ਬਰਾਬਰ ਹੈ।
ਸਿੱਖ ਧਰਮ ਵਿੱਚ ਮਸੰਦ ਉਹ ਧਾਰਮਿਕ ਨੁਮਾਇੰਦੇ ਸਨ ਜੋ ਅਧਿਕਾਰਤ ਤੌਰ ਤੇ ਮਿਸ਼ਨਰੀ ਮੰਤਰੀਆਂ ਵਜੋਂ ਨਿਯੁਕਤ ਕੀਤੇ ਜਾਂਦੇ ਸਨ। ਉਹ ਸਿੱਖ ਗੁਰੂ ਸਹਿਬਾਨ ਦੀ ਨੁਮਾਇੰਦਗੀ ਕਰਦੇ ਸਨ ਅਤੇ ਜਿਸਨੇ ਵੀ ਸਿੱਖ ਧਰਮ ਵਿੱਚ ਪਰਿਵਰਤਨ ਕੀਤਾ ਹੁੰਦਾ, ਉਸਨੂੰ ਚਰਨਾਮਿ੍ਤ ਦਿੰਦੇ ਸਨ। ਇਸ ਤੋੰ ਇਲਾਵਾ ਉਹ ਦਸਵੰਧ (ਆਮਦਨੀ ਦਾ ਦਸਵਾਂ ਹਿੱਸਾ) ਸਿੱਖ ਕੌਮ ਅਤੇ ਧਾਰਮਿਕ ਸਥਾਪਨਾ ਵਾਸਤੇ ਭੇਟ ਵਜੋਂ ਇਕੱਠਾ ਕਰਦੇ ਸਨ। ਜਗਾ੍-ਜਗਾ੍ ਤੋੰ ਇਕੱਠੀ ਕੀਤੀ ਰਕਮ ਨੂੰ ਉਹ ਅੱਗੇ ਸਿੱਖ ਗੁਰੂ ਸਹਿਬਾਨ ਨੂੰ ਭੇਜ ਦਿੰਦੇ।
ਭਾਰਤ ਦੀਆਂ ਭਾਸ਼ਾਵਾਂ ਕਈ ਭਾਸ਼ਾਈ ਪਰਿਵਾਰਾਂ ਨਾਲ਼ ਸਬੰਧ ਰੱਖਦੀਆਂ ਹਨ ਜਿਹਨਾਂ ਵਿੱਚੋਂ ਪ੍ਰਮੁੱਖ 73% ਭਾਰਤੀਆਂ ਵੱਲੋਂ ਬੋਲੀਆਂ ਜਾਣ ਵਾਲ਼ੀਆਂ ਹਿੰਦ-ਆਰੀਆਈ ਬੋਲੀਆਂ ਅਤੇ 24% ਭਾਰਤੀਆਂ ਵੱਲੋਂ ਬੋਲੀਆਂ ਜਾਂਦੀਆਂ ਦ੍ਰਾਵਿੜੀ ਬੋਲੀਆਂ ਹਨ। ਭਾਰਤ ਵਿੱਚ ਬੋਲੀਆਂ ਜਾਂਦੀਆਂ ਹੋਰ ਬੋਲੀਆਂ ਆਸਟਰੋ-ਏਸ਼ੀਆਈ, ਤਿੱਬਤੋ-ਬਰਮੀ ਅਤੇ ਕੁਝ ਛੁਟੇਰੇ ਭਾਸ਼ਾਈ ਪਰਿਵਾਰ ਅਤੇ ਅਲਹਿਦਾ ਬੋਲੀਆਂ ਹਨ।
ਅਕਾਸ਼ ਵਿੱਚ ਕਦੇ - ਕਦੇ ਇੱਕ ਤਰਫ ਤੋਂ ਦੂਜੀ ਅਤਿਅੰਤ ਵੇਗ ਨਾਲ ਜਾਂਦੇ ਹੋਏ ਅਤੇ ਧਰਤੀ ਉੱਤੇ ਡਿੱਗਦੇ ਹੋਏ ਜੋ ਪਿੰਡ ਵਿਖਾਈ ਦਿੰਦੇ ਹਨ ਉਹਨਾਂ ਨੂੰ ਉਲਕਾ (meteor) ਅਤੇ ਸਧਾਰਨ ਬੋਲ-ਚਾਲ ਵਿੱਚ ਟੁੱਟਦੇ ਹੋਏ ਤਾਰੇ ਅਤੇ ਬਲਦੀ ਲੱਕੜ ਕਹਿੰਦੇ ਹਨ। ਉਲਕਾਵਾਂ ਦਾ ਜੋ ਅੰਸ਼ ਵਾਯੂਮੰਡਲ ਵਿੱਚ ਜਲਣ ਤੋਂ ਬਚਕੇ ਧਰਤੀ ਤੱਕ ਪੁੱਜਦਾ ਹੈ ਉਸਨੂੰ ਉਲਕਾਪਿੰਡ (meteorite) ਕਹਿੰਦੇ ਹਨ। ਆਮ ਤੌਰ 'ਤੇ ਹਰ ਇੱਕ ਰਾਤ ਨੂੰ ਉਲਕਾਵਾਂ ਅਣਗਿਣਤ ਗਿਣਤੀ ਵਿੱਚ ਵੇਖੀਆਂ ਜਾ ਸਕਦੀਆਂ ਹਨ, ਪਰ ਇਹਨਾਂ ਵਿਚੋਂ ਧਰਤੀ ਉੱਤੇ ਗਿਰਨ ਵਾਲੇ ਪਿੰਡਾਂ ਦੀ ਗਿਣਤੀ ਅਤਿਅੰਤ ਘੱਟ ਹੁੰਦੀ ਹੈ। ਵਿਗਿਆਨਕ ਨਜ਼ਰ ਤੋਂ ਇਨ੍ਹਾਂ ਦਾ ਮਹੱਤਵ ਬਹੁਤ ਜਿਆਦਾ ਹੈ ਕਿਉਂਕਿ ਇੱਕ ਤਾਂ ਇਹ ਅਤਿ ਅਨੋਖੇ ਹੁੰਦੇ ਹਨ, ਦੂਜੇ ਅਕਾਸ਼ ਵਿੱਚ ਵਿਚਰਦੇ ਹੋਏ ਵੱਖ ਵੱਖ ਗ੍ਰਿਹਾਂ ਆਦਿ ਦੇ ਸੰਗਠਨ ਅਤੇ ਸੰਰਚਨਾ ਦੇ ਗਿਆਨ ਦੇ ਪ੍ਰਤੱਖ ਸਰੋਤ ਕੇਵਲ ਇਹ ਹੀ ਪਿੰਡ ਹਨ। ਇਨ੍ਹਾਂ ਦੇ ਅਧਿਐਨ ਤੋਂ ਸਾਨੂੰ ਇਹ ਵੀ ਬੋਧ ਹੁੰਦਾ ਹੈ ਕਿ ਭੂਮੰਡਲੀ ਮਾਹੌਲ ਵਿੱਚ ਅਕਾਸ਼ ਤੋਂ ਆਏ ਹੋਏ ਪਦਾਰਥ ਉੱਤੇ ਕੀ ਕੀ ਪ੍ਰਤੀਕਰਿਆਵਾਂ ਹੁੰਦੀਆਂ ਹਨ। ਇਸ ਪ੍ਰਕਾਰ ਇਹ ਪਿੰਡ ਬ੍ਰਹਿਮੰਡ ਵਿਦਿਆ ਅਤੇ ਭੂਵਿਗਿਆਨ ਦੇ ਵਿੱਚ ਸੰਪਰਕ ਸਥਾਪਤ ਕਰਦੇ ਹਨ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਸਮਾਜਿਕ ਮੀਡਿਆ,ਸੰਚਾਰ ਕਰਨ ਵਿੱਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਦਾਨ ਪ੍ਰਦਾਨ ਕਰਨ ਵਿੱਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿੱਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿੱਚ ਸਾਂਜੀ ਕਰ ਸਕਦੇ ਹਨ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕਸ਼ਮੀਰ (ਕਸ਼ਮੀਰੀ:کٔشِیر / कॅशीर; ਸਥਾਨਕ ਨਾਂ 'ਕਁਸ਼ੀਰ') ਭਾਰਤੀ ਉਪ ਮਹਾਂਦੀਪ ਦਾ ਉੱਤਰ-ਪੱਛਮੀ ਖੇਤਰ ਹੈ। 19ਵੀਂ ਸਦੀ ਦੇ ਮੱਧ ਤੱਕ ਕਸ਼ਮੀਰ ਦਾ ਭਾਵ ਸਿਰਫ਼ ਉੱਪਰਲੇ ਹਿਮਾਲਿਆ ਅਤੇ ਪੀਰ ਪੰਜਾਲ ਪਰਬਤ ਲੜੀ ਦੇ ਵਿਚਕਾਰ ਕਸ਼ਮੀਰ ਘਾਟੀ ਹੁੰਦਾ ਸੀ। ਅੱਜ ਇਹ ਇੱਕ ਬਹੁਤ ਵੱਡੇ ਖੇਤਰ ਨੂੰ ਦਰਸਾਉਂਦਾ ਹੈ ਜਿਸ ਵਿੱਚ ਭਾਰਤ ਦੁਆਰਾ ਪ੍ਰਸ਼ਾਸ਼ਨਿਤ ਜੰਮੂ ਅਤੇ ਕਸ਼ਮੀਰ ਪ੍ਰਦੇਸ਼ ਵੀ ਸ਼ਾਮਲ ਹੈ ਅਤੇ ਇਸ ਪ੍ਰਦੇਸ਼ ਵਿੱਚ ਕਸ਼ਮੀਰ ਘਾਟੀ ਤੋਂ ਇਲਾਵਾ ਜੰਮੂ, ਅਤੇ ਲੱਦਾਖ ਖੇਤਰ ਵੀ ਸ਼ਾਮਲ ਹਨ। ਪਾਕਿਸਤਾਨ ਦੇ ਪ੍ਰਸ਼ਾਸ਼ਨ ਹੇਠਲੇ ਆਜ਼ਾਦ ਕਸ਼ਮੀਰ ਅਤੇ ਗਿਲਗਿਤ–ਬਾਲਿਤਸਤਾਨ, ਅਤੇ ਚੀਨ ਦੇ ਪ੍ਰਸ਼ਾਸ਼ਨ ਹੇਠਲੇ ਅਕਸਾਈ ਚਿਨ ਅਤੇ ਟਰਾਂਸ-ਕਰਾਕੁਰਮ ਖੇਤਰ ਵੀ ਕਸ਼ਮੀਰ ਦੇ ਖੇਤਰ ਦਾ ਹਿੱਸਾ ਹਨ।ਪਹਿਲੇ ਹਜ਼ਾਰ ਸਾਲਾਂ ਦੇ ਪਹਿਲੇ ਅੱਧ ਵਿੱਚ, ਕਸ਼ਮੀਰ ਖੇਤਰ' ਹਿੰਦੂ ਧਰਮ ਦਾ ਅਤੇ ਮਗਰੋਂ ਬੁੱਧ ਧਰਮ ਦਾ ਇੱਕ ਮਹੱਤਵਪੂਰਨ ਕੇਂਦਰ ਬਣ ਗਿਆ; ਇਸ ਤੋਂ ਹੋਰ ਮਗਰੋਂ, ਤੀਜੀ ਸਦੀ ਵਿਚ, ਕਸ਼ਮੀਰ ਵਿੱਚ ਸ਼ੈਵ ਮੱਤ ਦਾ ਉਭਾਰ ਸ਼ੁਰੂ ਹੋਇਆ। ਸੰਨ 1939 ਵਿੱਚ ਸ਼ਾਹ ਮੀਰ ਸਲਾਤਿਨ-ਏ-ਕਸ਼ਮੀਰ ਜਾਂ ਸ਼ਾਹ ਮੀਰ ਵੰਸ਼ ਦਾ ਉਦਘਾਟਨ ਕਰਨ ਮਗਰੋਂ ਕਸ਼ਮੀਰ ਦਾ ਪਹਿਲਾ ਮੁਸਲਮਾਨ ਸ਼ਾਸਕ ਬਣਿਆ। 1586 ਤੋਂ ਲੈ ਕੇ 1751 ਤੱਕ ਕਸ਼ਮੀਰ ਮੁਗ਼ਲ ਸਾਮਰਾਜ ਦਾ ਹਿੱਸਾ ਸੀ,ਅਤੇ ਇਸ ਪਿੱਛੋਂ 1820 ਤੱਕ ਇੱਕ ਅਫ਼ਗ਼ਾਨੀ ਦੁੱਰਾਨੀ ਸਾਮਰਾਜ ਦਾ ਹਿੱਸਾ ਰਿਹਾ ਹੈ। ਇਸ ਸਾਲ ਰਣਜੀਤ ਸਿੰਘ ਦੇ ਰਾਜ ਹੇਠਾਂ ਸਿੱਖਾਂ ਨੇ ਕਸ਼ਮੀਰ ਦੇ ਖੇਤਰ ਨੂੰ ਆਪਣੇ ਰਾਜ ਵਿੱਚ ਮਿਲਾ ਲਿਆ ਸੀ। 1846 ਵਿੱਚ ਪਹਿਲੀ ਐਂਗਲੋ-ਸਿੱਖ ਲੜਾਈ ਵਿੱਚ ਸਿੱਖਾਂ ਦੀ ਹਾਰ ਮਗਰੋਂ ਅਤੇ ਅੰਗਰੇਜ਼ੀ ਸਰਕਾਰ ਦੁਆਰਾ ਅੰਮ੍ਰਿਤਸਰ ਦੀ ਸੰਧੀ ਦੇ ਅਨੁਸਾਰ ਕਸ਼ਮੀਰ ਦੀ ਖਰੀਦ ਪਿੱਛੋਂ, ਜੰਮੂ ਦਾ ਰਾਜਾ ਗੁਲਾਬ ਸਿੰਘ ਕਸ਼ਮੀਰ ਦਾ ਨਵਾਂ ਸ਼ਾਸਕ ਬਣ ਗਿਆ। ਉਸਦੇ ਵੰਸ਼ਜਾਂ ਦਾ ਰਾਜ, ਅੰਗਰੇਜ਼ੀ ਤਾਜ ਦੇ ਰਾਜ ਹੇਠਾਂ 1947 ਦੀ ਭਾਰਤ ਦੀ ਵੰਡ ਤੱਕ ਰਿਹਾ, ਜਦੋਂ ਇਸ ਉੱਪਰ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੁਆਰਾ ਆਪਣਾ ਦਾਅਵਾ ਪੇਸ਼ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ:श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਬਿਜਲੀ ਦੀ ਬਦਲਵੀਂ ਧਾਰਾ ਜਾਂ ਆਲਟਰਨੇਟਿੰਗ ਕਰੰਟ ਜਾਂ ਏ ਸੀ ਇੱਕ ਬਿਜਲਈ ਕਰੰਟ ਜਾਂ ਇਲੈੱਕਟ੍ਰਿਕ ਕਰੰਟ ਹੁੰਦਾ ਹੈ ਜਿਹੜਾ ਕਿ ਸਮੇਂ ਦੇ ਨਾਲ ਲਗਾਤਾਰ ਆਪਣੀ ਦਿਸ਼ਾ ਇੱਕ ਸਮਾਨ ਅੰਤਰਾਲਾਂ ਵਿੱਚ ਬਦਲਦਾ ਰਹਿੰਦਾ ਹੈ। ਇਹ ਡੀ ਸੀ ਤੋਂ ਵੱਖਰੀ ਇਸ ਕਰਕੇ ਹੁੰਦਾ ਹੈ ਕਿਉਂਕਿ ਡੀ ਸੀ ਦੀ ਦਿਸ਼ਾ ਸਮੇਂ ਦੇ ਅੰਤਰਾਲਾਂ ਨਾਲ ਨਹੀਂ ਬਦਲਦੀ ਅਤੇ ਲਗਾਤਾਰ ਇੱਕ ਸਮਾਨ ਰਹਿੰਦੀ ਹੈ। ਉਦਯੋਗਾਂ ਅਤੇ ਘਰਾਂ ਦੇ ਵਿੱਚ ਏ. ਸੀ. ਦੇ ਰੂਪ ਵਿੱਚ ਇਲੈਕਟ੍ਰਿਕ ਪਾਵਰ ਮੁਹੱਈਆ ਕਰਵਾਈ ਜਾਂਦੀ ਹੈ। ਇਹ ਘਰਾਂ ਵਿੱਚ ਪਲੱਗ ਬਣਾ ਕੇ ਦਿੱਤੀ ਜਾਂਦੀ ਹੈ ਅਤੇ ਘਰਾਂ ਵਿੱਚ ਵਰਤੇ ਜਾਣ ਵਾਲੇ ਸਾਰੇ ਆਧੁਨਿਕ ਉਪਕਰਨ ਜਿਵੇਂ ਟੀ.
ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।
ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ, ਜੋ ਆਪ ਅਤੇ ਇੱਕ ਦੇ ਇਲਾਵਾ ਹੋਰ ਕਿਸੇ ਪ੍ਰਕਿਰਤਕ ਸੰਖਿਆ ਨਾਲ ਵੰਡੀਆਂ ਨਹੀਂ ਜਾਂਦੀਆਂ, ਉਹਨਾਂ ਨੂੰ ਅਭਾਜ ਸੰਖਿਆਵਾਂ ਕਹਿੰਦੇ ਹਨ। ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ ਜੋ ਅਭਾਜ ਸੰਖਿਆਵਾਂ ਨਹੀਂ ਹਨ ਉਹਨਾਂ ਨੂੰ ਭਾਜ ਸੰਖਿਆਵਾਂ ਕਹਿੰਦੇ ਹਨ। ਅਭਾਜ ਸੰਖਿਆ ਵਾਂਦੀ ਗਿਣਤੀ ਅਨੰਤ ਹੈ ਜਿਸਨੂੰ ਲੱਗਪੱਗ 300 ਈਪੂ ਵਿੱਚ ਯੂਕਲਿਡ ਨੇ ਸਿੱਧ ਕਰ ਦਿੱਤਾ ਸੀ।। ਨੂੰ ਪਰਿਭਾਸ਼ਾ ਦੇ ਅਨੁਸਾਰ ਅਭਾਜ ਨਹੀਂ ਮੰਨਿਆ ਜਾਂਦਾ ਹੈ। ਪਹਿਲੀਆਂ 25 ਅਭਾਜ ਸੰਖਿਆਵਾਂ ਹੇਠਾਂ ਦਿੱਤੀ ਗਈਆਂ ਹਨ -
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਮੀਰ ਮੰਨੂ (1700-4 ਨਵੰਬਰ 1753) ਪੰਜਾਬ ਦਾ ਸੂਬੇਦਾਰ ਸੀ। ਉਸ ਨੂੰ ਜਾਲਮ ਸੂਬੇਦਾਰ ਮੰਨਿਆ ਜਾਂਦਾ ਹੈ। ਜਿਸ ਦਾ ਜਨਮ ਲਹੌਰ ਵਿੱਖੇ ਹੋਇਆ। ਉਹ 1748 ਤੋਂ 1753 ਤੱਕ ਪੰਜਾਬ ਦਾ ਸੂਬੇਦਾਰ ਰਿਹਾ। ਮੀਰ ਮੰਨੂੰ ਆਪਣੇ ਸਾਰੇ ਭੈਣ ਭਰਾਵਾਂ ਵਿੱਚੋਂ ਸਭ ਤੋਂ ਵੱਡਾ ਸੀ। ਉਸ ਦੇ ਪਿਤਾ ਦਾ ਨਾਮ ਕਮਰੁਦੀਨ ਸੀ ਜੋ ਦਿੱਲੀ ਦਰਬਾਰ ਦਾ ਪ੍ਰਧਾਨ ਮੰਤਰੀ ਸੀ। ਉਸ ਦੇ ਜੁਲਮ ਦੇਖ ਕਿ ਇਹ ਮੁਹਾਵਰਾ ਬਣ ਗਿਆ “ਮੰਨੂ ਸਾਡੀ ਦਾਤਰੀ, ਅਸੀਂ ਮੰਨੂ ਦੇ ਸੋਏ। ਉਹ ਜਿਉਂ ਜਿਉਂ ਸਾਨੂੰ ਵੱਢਦਾ, ਅਸੀਂ ਦੂਨ ਸਵਾਏ ਹੋਏ।”
ਕਿਸਾਨ ਖ਼ੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ 'ਚੋਂ ਉਪਜਿਆ ਆਤਮਘਾਤੀ ਕਦਮ ਹੈ। ਮਾੜੀ ਆਰਥਿਕ ਹਾਲਤ ਨਾਲ ਜਦੋਂ ਗੁਜ਼ਾਰਾ ਕਰਨਾ ਅਸੰਭਵ ਹੋ ਜਾਵੇ ਜਾਂ ਕਰਜ਼ਾ ਹੱਦ ਤੋਂ ਵਧ ਜਾਵੇ ਤਾਂ ਢਹਿੰਦੀ ਕਲਾ 'ਚ ਆ ਕੇ ਕਿਸਾਨ ਵੱਲੋਂ ਕੀਤੀ ਆਤਮਹੱਤਿਆ ਨੂੰ ਕਿਸਾਨ ਖ਼ੁਦਕੁਸ਼ੀ ਕਿਹਾ ਜਾਂਦਾ ਹੈ। 2014 ਵਿੱਚ ਭਾਰਤ ਦੀ ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਨੇ 5,650 ਕਿਸਾਨ ਖ਼ੁਦਕੁਸ਼ੀਆਂ ਦੀ ਰਿਪੋਰਟ ਦਿੱਤੀ 2004 ਵਿੱਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਜਦੋਂ 18,241 ਕਿਸਾਨ ਖੁਦਕੁਸ਼ੀ ਕਰ ਗਏ। 2005 ਰਾਹੀਂ 10 ਸਾਲ ਦੇ ਅਰਸੇ ਵਿੱਚ ਭਾਰਤ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਰੇਂਜ 100,000 ਕੁੱਲ ਆਬਾਦੀ ਪ੍ਰਤੀ 1.4 ਤੋਂ 1.8 ਦੇ ਵਿਚਕਾਰ ਸੀ।ਮੁਲਕ ਭਰ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਕਿਸਾਨ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਕਰਾਇਮ ਰਿਕਾਰਡਜ਼ ਬਿਓਰੋ ਦੇ ਅੰਕੜਿਆਂ ਅਨੁਸਾਰ 1995 ਤੋਂ 2016 ਦੌਰਾਨ 3 ਲੱਖ ਤੋਂ ਵੱਧ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਰਜ ਹੋਈਆਂ ਹਨ। ਹੁਣ ਇਸ ਅਦਾਰੇ ਦੁਆਰਾ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਜਾਰੀ ਕਰਨੇ ਬੰਦ ਕੀਤੇ ਹੋਏ ਹਨ। ਖੇਤੀਬਾੜੀ ਵਿਕਾਸ ਦੇ ਪੱਖ ਤੋਂ ਨਮੂਨੇ ਦੇ ਪ੍ਰਚਾਰੇ ਜਾਂਦੇ ਸੂਬੇ ਪੰਜਾਬ ਵਿੱਚ 2000 ਤੋਂ 2015 ਤੱਕ ਦੇ 16 ਸਾਲਾਂ ਦੌਰਾਨ 16000 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ। ਅੰਕੜਿਆਂ ਅਨੁਸਾਰ ਜ਼ਿਆਦਾ ਕਰਜ਼ਾ ਵੱਡੇ ਕਿਸਾਨਾਂ ’ਤੇ ਹੈ ਪਰ ਜ਼ਿਆਦਾ ਖ਼ੁਦਕੁਸ਼ੀ ਛੋਟੀ ਮਾਲਕੀ ਵਾਲੇ ਕਿਸਾਨ ਕਰ ਰਹੇ ਹਨ।
ਮੋਲ ਇਕਾਈ ਕਿਸੇ ਸਪੀਸਿਜ਼ (ਪਰਮਾਣੂ, ਅਣੂ, ਆਇਨ ਜਾਂ ਕਣ) ਦੇ ਇੱਕ ਮੋਲ ਵਿੱਚ ਪਦਾਰਥ ਦੀ ਮਾਤਰਾ ਦੀ ਉਹ ਸੰਖਿਆ ਹੈ ਜੋ ਗਰਾਮ ਵਿੱਚ ਉਸ ਦੇ ਪਰਮਾਣੁ ਜਾਂ ਅਣੂਵੀਂ ਪੁੰਜ ਦੇ ਬਰਾਬਰ ਹੁੰਦੀ ਹੈ। ਕਿਸੇ ਪਦਾਰਥ ਦੇ ਇੱਕ ਮੋਲ ਵਿੱਚ ਕਣਾਂ ਦੀ ਸੰਖਿਆ ਨਿਸ਼ਚਿਤ ਹੁੰਦੀ ਹੈ ਜਿਸ ਦਾ ਮਾਨ 6.022×1023 ਹੁੰਦਾ ਹੈ ਜੋ ਕਿ 12 ਗ੍ਰਾਮ ਕਾਰਬਨ-12 ਵਿੱਚ ਹੁੰਦਾ ਹੈ। ਇਸ ਨੂੰ ਆਵੋਗਾਦਰੋ ਸਥਿਰ ਅੰਕ ਕਹਿੰਦੇ ਹਨ ਜਿਸ ਨੂੰ No ਨਾਲ ਦਰਸਾਇਆ ਜਾਂਦਾ ਹੈ। ਸੰਨ 1896 ਵਿੱਚ ਵਿਲਹੇਲਮ ਉਸਟਵਾਲਡ ਨੇ ਮੋਲ ਸ਼ਬਦ ਪ੍ਰਸਤਾਵਿਤ ਕੀਤਾ ਸੀ ਜੋ ਲੈਟਿਨ ਭਾਸ਼ਾ ਦੇ ਸ਼ਬਦ ਮੋਲਸ ਤੋਂ ਲਿਆ ਗਿਆ ਹੈ ਜਿਸ ਦਾ ਅਰਥ ਹੁੰਦਾ ਹੈ ਢੇਰ। ਸੰਨ 1967 ਵਿੱਚ ਮੋਲ ਇਕਾਈ ਸਵੀਕਾਰ ਕਰ ਲਈ ਗਈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਬੁਰਾਈ, ਆਮ ਅਰਥਾਂ ਵਿਚ, ਚੰਗਿਆਈ ਦਾ ਉਲਟ ਹੈ ਜਾਂ ਉਹ ਅਵਸਥਾ ਜਿਥੇ ਚੰਗਿਆਈ ਦੀ ਗੈਰਹਾਜ਼ਰੀ ਹੋਵੇ। ਅਕਸਰ, ਬੁਰਾਈ ਘੋਰ ਅਨੈਤਿਕਤਾ ਦੀ ਲਖਾਇਕ ਹੈ। ਕੁਝ ਧਾਰਮਿਕ ਪ੍ਰਸੰਗਾਂ ਵਿਚ, ਬੁਰਾਈ ਨੂੰ ਅਲੌਕਿਕ ਸ਼ਕਤੀ ਦੇ ਰੂਪ ਵਿੱਚ ਪੇਸ਼ ਕੀਤਾ ਗਿਆ ਹੈ। ਬੁਰਾਈ ਦੀਆਂ ਪਰਿਭਾਸ਼ਾਵਾਂ ਵੱਖੋ-ਵੱਖ ਹਨ, ਜਿਸ ਤਰ੍ਹਾਂ ਇਸਦੇ ਮਨੋਰਥਾਂ ਦਾ ਵਿਸ਼ਲੇਸ਼ਣ ਹੁੰਦਾ ਹੈ। ਹਾਲਾਂਕਿ, ਜਿਹੜੇ ਤੱਤ ਆਮ ਤੌਰ 'ਤੇ ਬੁਰਾਈ ਨਾਲ ਸੰਬੰਧਿਤ ਹੁੰਦੇ ਹਨ, ਉਹਨਾਂ ਵਿੱਚ ਗੁੱਸੇ ਸਹਿਤ ਅਸੰਤੁਲਿਤ ਵਿਵਹਾਰ, ਬਦਲਾ, ਡਰ, ਨਫ਼ਰਤ, ਮਨੋਵਿਗਿਆਨਕ ਮਾਨਸਿਕ ਸਦਮਾ, ਜ਼ਰੂਰਤ, ਖ਼ੁਦਗਰਜ਼ੀ, ਅਗਿਆਨਤਾ, ਜਾਂ ਅਣਗਹਿਲੀ ਸ਼ਾਮਲ ਹਨ। ਅਬਰਾਹਮਿਕ ਧਾਰਮਿਕ ਪਿਛੋਕੜ ਵਾਲੇ ਸੱਭਿਆਚਾਰਾਂ ਵਿੱਚ, ਆਮ ਤੌਰ 'ਤੇ ਬੁਰਾਈ ਨੂੰ ਚੰਗੇ ਦੇ ਉਲਟ ਬਾਇਨਰੀ ਵਿਰੋਧੀਦੇ ਤੌਰ 'ਤੇ ਸਮਝਿਆ ਜਾਂਦਾ ਹੈ (ਸ਼ਾਇਦ ਪਰਸ਼ੀਆ ਦੇ ਜ਼ੋਰਾਸ਼ਟਰੀਅਨ ਪ੍ਰਭਾਵ ਹੇਠ), ਜਿਸ ਵਿੱਚ ਚੰਗਿਆਈ ਦੀ ਜਿੱਤ ਹੋਣੀ ਚਾਹੀਦੀ ਹੈ ਅਤੇ ਬੁਰਾਈ ਨੂੰ ਹਰਾਇਆ ਜਾਣਾ ਚਾਹੀਦਾ ਹੈ।ਬੋਧੀ ਰੂਹਾਨੀ ਪ੍ਰਭਾਵ ਵਾਲੇ ਸੱਭਿਆਚਾਰਾਂ ਵਿੱਚ, ਚੰਗੇ ਅਤੇ ਬੁਰੇ ਦੋਵਾਂ ਨੂੰ ਇੱਕ ਵਿਰੋਧਭਾਵੀ ਦਵੱਲਤਾ ਦੇ ਹਿੱਸੇ ਵਜੋਂ ਸਮਝਿਆ ਜਾਂਦਾ ਹੈ ਜਿਸ ਨੂੰ ਨਿਰਵਾਣ ਪ੍ਰਾਪਤ ਕਰਕੇ ਫਤਿਹ ਕੀਤਾ ਜਾਣਾ ਚਾਹੀਦਾ ਹੈ।
“ਹੀਰ ਦੇ ਕਿੱਸਾਕਾਰਾਂ ਵਿੱਚੋਂ ਹਾਮਦ ਦਾ ਨਾਂ ਵੀ ਉਲੇਖਯੋਗ ਹੈ। ਹਾਮਦ ਦਾ ਪੂਰਾ ਨਾਂ ਹਾਮਦ ਸ਼ਾਹ ਸੀ ਅਤੇ ਕੁਲ ਪਰੰਪਰਾ ਤੋਂ ਅਬਾਸੀ ਸੱਯਦ ਸੀ। ਇਸਦੇ ਪਿਤਾ ਦਾ ਨਾਂ ਸੱਯਦ ਅਤਾਉਲਾਸੀ। ਹਾਮਦ ਨੇ ਆਪਣੇ ਜਨਮ ਬਾਰੇ ਆਪ ‘ਜੰਗਿ ਹਾਮਦ` ਵਿੱਚ ਲਿਖਿਆ ਹੈ ਕਿ ਜਦੋਂ ਉਹ ਵੀਹਾਂ ਵਰ੍ਹਿਆਂ ਦਾ ਸੀ ਤਾਂ ਉਸਨੇ ਇਹ ਰਚਨਾ ਲਿਖਣੀ ਸ਼ੁਰੂ ਕੀਤੀ ਅਤੇ ਦਸਾਂ ਵਰ੍ਹਿਆਂ ਤੋਂ ਬਾਅਦ ਪੂਰੀ ਕੀਤੀ। ਉੁਦੋਂ ਹਿਜਰੀ ਦਾ 1191 ਸੰਨ ਸੀ, ਜਿਵੇ਼:-
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਨਰਾਤੇ ਜਾਂ ਨੌਰਾਤਰੀ/ਨਵਰਾਤਰੀ/ਨਵਰਾਤੇ (नवरात्रि) ਇੱਕ ਹਿੰਦੂ ਤਿਓਹਾਰ ਹੈ। ਨਰਾਤੇ ਪੰਜਾਬੀ ਦਾ ਸ਼ਬਦ ਹੈ, ਜਿਸ ਦਾ ਮਤਲਬ ਹੁੰਦਾ ਹੈ 'ਨੌਂ ਰਾਤਾਂ'। ਇਹ ਤਿਓਹਾਰ ਸਾਲ ਵਿੱਚ ਚਾਰ ਵਾਰ ਆਉਂਦਾ ਹੈ। ਚੇਤ, ਹਾੜ, ਅੱਸੂ, ਪੋਹ ਪਹਿਲੇ ਦਿਨ ਤੋਂ ਨੌਮੀ ਤੱਕ ਮਨਾਇਆ ਜਾਂਦਾ ਹੈ। ਨਰਾਤਿਆਂ ਦੀਆਂ ਨੌਂ ਰਾਤਾਂ ਵਿੱਚ ਤਿੰਨ ਦੇਵੀਆਂ ਕਾਲੀ ਮਾਤਾ (ਸ਼ਿਵ ਦੀ ਪਤਨੀ, ਕਾਲ ਤੇ ਮੌਤ ਦੀ ਦੇਵੀ), ਲਕਸ਼ਮੀ (ਧੰਨ ਦੌਲਤ, ਖੁਸ਼ਹਾਲੀ ਅਤੇ ਸ਼ਾਂਤੀ ਦੀ ਦੇਵੀ) ਅਤੇ ਸਰਸਵਤੀ ਦੇਵੀ (ਸਾਹਿਤ, ਕਲਾ ਅਤੇ ਸੰਗੀਤ ਦੀ ਦੇਵੀ) ਦੇ ਅਤੇ ਦੁਰਗਾ ਦੇ ਨੌਂ ਰੂਪਾਂ ਦੀ ਪੂਜਾ ਹੁੰਦੀ ਹੈ ਜਿਹਨਾਂ ਨੂੰ ਨੌਦੁਰਗਾ ਕਹਿੰਦੇ ਹਨ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਅਨੰਦਪੁਰ ਸਾਹਿਬ ਦਾ ਮਤਾ ਸਿਰਦਾਰ ਕਪੂਰ ਸਿੰਘ ਵੱਲੋਂ ਲਿਖੇ ਇਸ ਮਤੇ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਪੰਥ ਦੀ ਜਨਮ-ਭੂਮੀ ਵਿਖੇ 1972 'ਚ ਪਾਸ ਕੀਤਾ ਸੀ, ਜਿਸ ਕਾਰਣ ਇਸਦਾ ਨਾਮ ਅਨੰਦਪੁਰ ਸਾਹਿਬ ਦਾ ਮਤਾ ਪੈ ਗਿਆ। 28 ਅਗਸਤ 1977 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਇਜਲਾਸ ਨੇ ਅਨੰਦਪੁਰ ਸਾਹਿਬ ਦਾ ਮਤਾ ਪਾਸ ਕੀਤਾ ਸੀ। ਅਨੰਦਪੁਰ ਸਾਹਿਬ ਦਾ ਮਤਾ ਸਿੱਖ ਕੌਮ ਦੀ ਵਿਲੱਖਣ, ਮਿਆਰੀ, ਵੱਖਰੀ ਹੋਂਦ, ਹਸਤੀ, ਕੌਮੀਅਤ ਨੂੰ ਕਾਇਮ ਰੱਖਣ ਅਤੇ ਗੁਲਾਮੀ ਦੀਆਂ ਜ਼ਜੀਰਾਂ ਤੋੜ ਕੇ ਖਾਲਸੇ ਦੇ ਉਸ ਰਾਜਨੀਤਕ ਰੁਤਬੇ ਨੂੰ ਮੁੜ ਸੁਰਜੀਤ ਕਰਨ ਦਾ ਸਿੱਧਾ ਰਾਹ ਸੀ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 42 ਕਰੋੜ 20 ਲੱਖ ਵਾਸੀਆਂ ਨੇ ਇਸਨੂੰ ਆਪਣੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਤਮਾਕੂ ਇੱਕ ਕਿਰਸਾਣੀ ਉਤਪਾਦ ਹੈ ਜੋ "ਨਿਕੋਟੀਆਨਾ" ਕੁਲ ਦੇ ਪੌਦਿਆਂ ਦੇ ਪੱਤਿਆਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਸਨੂੰ ਖਾਇਆ, ਕੀਟਨਾਸ਼ਕ ਵਜੋਂ ਵਰਤਿਆ ਅਤੇ ਨਿਕੋਟੀਨ ਟਾਰਟਾਰੇਟ ਵਜੋਂ ਦਵਾਈਆਂ ਵਿੱਚ ਵਰਤਿਆ ਜਾ ਸਕਦਾ ਹੈ। ਇਸ ਦੀ ਸਭ ਤੋਂ ਵੱਧ ਵਰਤੋਂ ਨਸ਼ੇ ਦੇ ਤੌਰ ਉੱਤੇ ਹੁੰਦੀ ਹੈ ਅਤੇ ਕਿਊਬਾ, ਚੀਨ, ਭਾਰਤ ਅਤੇ ਸੰਯੁਕਤ ਰਾਜ ਵਰਗੇ ਦੇਸ਼ਾਂ ਦੀ ਇੱਕ ਨਫ਼ਾਦਾਇਕ ਫਸਲ ਹੈ। ਤਮਾਕੂ ਨਾਂ ਨਿਕੋਟੀਆਨਾ ਕੁਲ ਦੇ ਸੋਲਨਸੀਏ ਪਰਿਵਾਰ ਦੇ ਕਿਸੇ ਵੀ ਪੌਦੇ ਨੂੰ ਜਾਂ ਇਸ ਦੇ ਪੱਤਿਆਂ ਤੋਂ ਬਣੇ ਉਤਪਾਦਾਂ, ਜੋ ਸਿਗਰਟਾਂ ਆਦਿ ਵਿੱਚ ਵਰਤੇ ਜਾਂਦੇ ਹਨ, ਕਿਹਾ ਜਾਂਦਾ ਹੈ। ਤਮਾਕੂ ਦੇ ਬੂਟੇ ਪੌਦਾ ਜੀਵ-ਇੰਜਨੀਅਰੀ ਵਿੱਚ ਵੀ ਵਰਤੇ ਜਾਂਦੇ ਹਨ ਅਤੇ 70 ਤੋਂ ਵੱਧ ਪ੍ਰਜਾਤੀਆਂ ਵਿੱਚੋਂ ਕੁਝ ਸਜਾਵਟੀ ਤੌਰ ਉੱਤੇ ਵਰਤੇ ਜਾਂਦੇ ਹਨ। ਮੁੱਖ ਵਪਾਰਕ ਪ੍ਰਜਾਤੀ, ਐੱਨ. ਤਾਬਾਕੁਮ, ਨੂੰ ਜ਼ਿਆਦਾਤਰ ਨਿਕੋਟੀਆਨਾ ਪੌਦਿਆਂ ਵਾਂਗ ਤਪਤ-ਖੰਡੀ ਅਮਰੀਕਾ ਦਾ ਮੂਲ-ਵਾਸੀ ਮੰਨਿਆ ਜਾਂਦਾ ਹੈ ਪਰ ਇਹ ਇੰਨੇ ਚਿਰ ਤੋਂ ਵਾਹਿਆ ਜਾ ਰਹੇ ਹਨ ਕਿ ਹੁਣ ਇਸ ਦੀ ਕੋਈ ਜੰਗਲੀ ਪ੍ਰਜਾਤੀ ਪਤਾ ਨਹੀਂ ਹੈ। ਐੱਨ.