ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਵੇਦ (Sanskrit वेदः véda, "ਗਿਆਨ") ਪ੍ਰਾਚੀਨ ਭਾਰਤ ਦੇ ਵੈਦਿਕ ਸੰਸਕ੍ਰਿਤ ਵਿੱਚ ਰਚੇ ਗਏ ਗ੍ਰੰਥਾਂ ਦੇ ਇੱਕ ਸਮੂਹ ਦਾ ਨਾਮ ਹੈ। ਇਨ੍ਹਾਂ ਨੂੰ ਹਿੰਦੂ ਮੱਤ ਦੀਆਂ ਪ੍ਰਾਚੀਨਤਮ ਪੁਸਤਕਾਂ ਮੰਨਿਆ ਜਾਂਦਾ ਹੈ। ਅਨੁਮਾਨ ਹੈ ਕਿ ਇਹ ਪੰਦਰ੍ਹਵੀਂ ਔਰ ਪੰਜਵੀਂ ਸਦੀ ਈ ਪੂ ਦੌਰਾਨ ਰਚੀਆਂ ਗਈਆਂ। ਇਨ੍ਹਾਂ ਨੂੰ ਦੋ ਬੁਨਿਆਦੀ ਕਿਸਮਾਂ ਯਾਨੀ, ਸ਼ਰੁਤੀ ਔਰ ਸਿਮਰਤੀ ਵਿੱਚ ਵੰਡਿਆ ਜਾਂਦਾ ਹੈ। ਸ਼ਰੁਤੀ ਵਿੱਚ ਸਿਰਫ ਚਾਰ ਵੇਦ ਸ਼ਾਮਲ ਹਨ: ਰਿਗਵੇਦ, ਸਾਮਵੇਦ, ਯਜੁਰਵੇਦ ਅਤੇ ਅਥਰਵ ਵੇਦ। ਇਨ੍ਹਾਂ ਨੂੰ ਅਪੌਰੁਸੇਯ ਯਾਨੀ ਕਿਸੇ ਮਨੁੱਖ ਦੁਆਰਾ ਨਹੀਂ ਰਚਿਆ ਗਿਆ - ਮੰਨਿਆ ਜਾਂਦਾ ਹੈ। ਇਹ ਸਿਧੇ ਬ੍ਰਹਮਾ ਦੇ ਮੂੰਹੋਂ ਉਚਰੇ ਗਏ ਮੰਨੇ ਜਾਂਦੇ ਹਨ। ਇਸੇ ਲਈ ਇਨ੍ਹਾਂ ਨੂੰ ਸ਼ਰੁਤੀ ਕਿਹਾ ਜਾਂਦਾ ਹੈ।ਹਰੇਕ ਵੇਦ ਦੇ ਅਲੱਗ-ਅਲੱਗ ਬ੍ਰਾਹਮਣ ਹਨ ਜਿਵੇਂ ਰਿਗਵੇਦ ਦਾ ਐਤਰੇਯ, ਯਜੁਰਵੇਦ ਦਾ ਸ਼ਤਪਥ, ਸਾਮਵੇਦ ਦਾ ਸਾਮ ਅਤੇ ਅਥਰਵਵੇਦ ਦਾ ਗੋਪਥ ਆਦਿ। ਇਨ੍ਹਾਂ ਬ੍ਰਾਹਮਣ ਗ੍ਰੰਥਾਂ ਦਾ ਭਾਰਤੀ ਪਰੰਪਰਾ ਵਿੱਚ ਬੜਾ ਸਤਿਕਾਰਯੋਗ ਸਥਾਨ ਰਿਹਾ ਹੈ ਅਤੇ ਇਨ੍ਹਾਂ ਨੂੰ ਵੇਦਾਂ ਦੇ ਸਮਾਨ ਹੀ ਸਮਝਿਆ ਜਾਂਦਾ ਹੈ। ਵੇਦਾਂ ਵਿੱਚ ਬ੍ਰਾਹਮਣਾਂ ਤੋਂ ਬਾਅਦ ਆਰਣਯਕ ਆਉਂਦੇ ਹਨ ਜਿਨ੍ਹਾਂ ਵਿੱਚ ਬ੍ਰਾਹਮਣ ਗ੍ਰ੍ਰੰਥਾਂ ਵਿਚਲੀ ਕਰਮਕਾਂਡ ਦੀ ਦ੍ਰਿਸ਼ਟੀ ਤੋਂ ਹੋਈ ਵਿਆਖਿਆ ਦਾ ਕੁਝ ਦ੍ਰਿਸ਼ ਆਉਂਦਾ ਹੈ ਅਤੇ ਦਾਰਸ਼ਨਿਕ ਤੱਤ ਬ੍ਰਾਹਮਣ ਗ੍ਰ੍ਰੰਥਾਂ ਨਾਲੋਂ ਵਧ ਗਿਆ ਹੈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਗਲੈਨ ਜੇਮਸ ਮੈਕਸਵੈਲ (ਜਨਮ 14 ਅਕਤੂਬਰ 1988) ਇੱਕ ਆਸਟਰੇਲੀਆਈ ਪਹਿਲਾ ਦਰਜਾ ਕ੍ਰਿਕਟਰ ਹੈ ਜਿਹੜਾ ਆਸਟਰੇਲੀਆ ਦੀ ਰਾਸ਼ਟਰੀ ਟੀਮ ਲਈ ਟੈਸਟ ਮੈਚ, ਇੱਕ ਦਿਨਾ ਅੰਤਰਰਾਸ਼ਟਰੀ ਅਤੇ ਟਵੰਟੀ-20 ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਖੇਡਦਾ ਹੈ। 2011 ਵਿੱਚ ਉਸਨੇ 19 ਗੇਂਦਾਂ ਵਿੱਚ 50 ਰਨ ਬਣਾ ਕੇ ਆਸਟਰੇਲੀਆਈ ਘਰੇਲੂ ਕ੍ਰਿਕਟ ਵਿੱਚ ਸਭ ਤੋਂ ਤੇਜ਼ ਅਰਧ-ਸੈਂਕੜਾ ਬਣਾਉਣ ਦਾ ਰਿਕਾਰਡ ਬਣਾਇਆ ਸੀ। ਫ਼ਰਵਰੀ 2013 ਵਿੱਚ ਇਂੰਡੀਅਨ ਪ੍ਰੀਮੀਅਰ ਲੀਗ ਵਿੱਚ ਉਸਨੂੰ ਮੁੰਬਈ ਇੰਡੀਅਨਜ਼ ਦੁਆਰਾ 10 ਲੱਖ ਅਮਰੀਕੀ ਡਾਲਰ ਵਿੱਚ ਖਰੀਦਿਆ ਗਿਆ ਸੀ। ਇਸੇ ਸਾਲ ਮਾਰਚ ਵਿੱਚ ਉਸਨੇ ਆਪਣੇ ਟੈਸਟ ਕੈਰੀਅਰ ਦੀ ਸ਼ੁਰੂਆਤ ਭਾਰਤ ਵਿੱਚ ਹੈਦਰਾਬਾਦ ਵਿਖੇ ਦੂਜੇ ਟੈਸਟ ਵਿੱਚ ਕੀਤੀ ਸੀ। ਸਾਲ 2015 ਵਿੱਚ ਮੈਕਸਵੈਲ ਯੌਰਕਸ਼ਾਇਰ ਦੇ ਕਾਊਂਟੀ ਕ੍ਰਿਕਟ ਕਲੱਬ ਵਿੱਚ ਸ਼ਾਮਿਲ ਹੋ ਗਿਆ। 2016 ਵਿੱਚ ਉਸਨੇ ਸ਼੍ਰੀਲੰਕਾ ਵਿਰੁੱਧ ਨਾਬਾਦ 145* ਦੌੜਾਂ ਦੀ ਪਾਰੀ ਖੇਡੀ ਸੀ, ਜਿਹੜਾ ਕਿ ਟਵੰਟੀ-20 ਅੰਤਰਰਾਸ਼ਟਰੀ ਵਿੱਚ ਦੂਜਾ ਸਭ ਤੋਂ ਵੱਡਾ ਨਿੱਜੀ ਸਕੋਰ ਹੈ। 2017 ਵਿੱਚ ਭਾਰਤ ਵਿਰੁੱਧ 104 ਦੌੜਾਂ ਬਣਾਉਣ ਤੋਂ ਬਾਅਦ ਜਿਹੜਾ ਉਸਦਾ ਭਾਰਤ ਵਿਰੁੱਧ ਪਹਿਲਾ ਸੈਂਕੜਾ ਸੀ, ਉਹ ਕ੍ਰਿਕਟ ਦੇ ਤਿੰਨਾਂ ਰੂਪਾਂ ਵਿੱਚ ਸੈਂਕੜਾ ਬਣਾਉਣ ਵਾਲਾ ਆਸਟਰੇਲੀਆ ਦਾ ਦੂਜਾ (ਪਹਿਲਾ ਸ਼ੇਨ ਵਾਟਸਨ) ਬੱਲੇਬਾਜ਼ ਬਣ ਗਿਆ। ਇਸ ਤਰ੍ਹਾਂ ਗਲੈਨ ਮੈਕਸਵੈਲ ਉਹਨਾਂ 13 ਮੈਂਬਰਾਂ ਦੀ ਸੂਚੀ ਵਿੱਚ ਸ਼ਾਮਿਲ ਹੈ, ਜਿਹਨਾਂ ਨੇ ਕ੍ਰਿਕਟ ਦੇ ਤਿੰਨਾਂ ਰੂਪਾਂ ਵਿੱਚ ਸੈਂਕੜਾ ਬਣਾਇਆ ਹੈ। ਸਾਲ 2014 ਤੋਂ ਮੈਕਸਵੈਲ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਕਿੰਗਜ਼ XI ਪੰਜਾਬ ਲਈ ਖੇਡਦਾ ਹੈ ਅਤੇ ਇਸ ਟੀਮ ਦੀ ਕਪਤਾਨੀ ਵੀ ਕਰ ਚੁੱਕਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸੱਯਦ ਹਾਸ਼ਮ ਸ਼ਾਹ (1735 - 1843) ਪੰਜਾਬ ਦੇ ਇੱਕ ਸੂਫੀ ਫ਼ਕੀਰ ਤੇ ਸ਼ਾਇਰ ਹੋਏ ਹਨ। ਸੱਯਦ ਹਾਸ਼ਮ ਸ਼ਾਹ ਅਰਬ ਦੇ ਕੁਰੈਸ਼ ਖਾਨਦਾਨ ਨਾਲ ਸੰਬੰਧਿਤ ਸਨ ਅਤੇ “ਸੱਯਦਾਂ ਦੀ ਹਸਨੀ ਸਾਖ ਦੇ ਚੰਨ-ਚਰਾਗ ਸਨ।” ਉਨ੍ਹਾਂ ਦੇ ਵਾਰਸ ਅਜੇ ਤੱਕ ‘ਸੱਯਦ’ ਅਖਵਾਉਂਦੇ ਹਨ ਅਤੇ ਕਲਾਂ ਵਿੱਚ ਵੀ ਉਹ ਹੁਣ ਤੱਕ ‘ਸੱਯਦ’ ਹੀ ਕਰਕੇ ਚਿਤਾਰੇ ਜਾਂਦੇ ਹਨ। ਮੁਹੰਮਦ ਹਾਸ਼ਮ ਸ਼ਾਹ ਕੁਰੈਸੀ ਦੇ ਜਨਮ, ਜੀਵਨ ਅਤੇ ਰਚਨਾ ਸੰਬੰਧੀ ਬਹੁਤ ਵਾਦ ਵਿਵਾਦ ਹੈ, ਮੌਲਾ ਬਖਸ਼ ਕੁਸ਼ਤਾ ਨੇ ਹਾਸ਼ਮ ਦਾ ਜਨਮ 1752-53 ਜਾਂ ਇਸਦੇ ਨੇੜੇ ਦਾ ਸਮਾਂ ਦੱਸਿਆ। ਬਾਵਾ ਬੁੱਧ ਸਿੰਘ ਅਤੇ ਡਾ. ਮੋਹਨ ਸਿੰਘ ਦੀਵਾਨਾ ਨੇ ਇਸ ਜਨਮ ਤਰੀਕ ਨੂੰ ਦਰੁਸਤ ਮੰਨਿਆ ਹੈ। ਸੱਯਦ ਹਾਸ਼ਮ ਕੇ ਇੱਕ ਵਾਰਿਸ ਸੱਯਦ ਮੁਹੰਮਦ ਜਿਆ ਉਲ ਹੱਕ ਦੀ ਲਿਖਤੀ ਰਾਵਾਹੀ ਅਤੇ ਉਨ੍ਹਾਂ ਦੇ ਇੱਕ ਹੋਰ ਵਾਰਿਸ ਸੱਯਦ ਗੁਲਾਮ ਲਬੀ ਤੋਂ ਪ੍ਰਾਪਤ ਹੋਈ। ਯਾਦਾਸ਼ਤ ਦੀ ਨਕਲ ਅਨੁਸਾਰ ਕਵੀ ਹਾਸ਼ਮ ਵੀਰਵਾਰ 27 ਨਵੰਬਰ 1735 ਈ.
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਪੰਜਾਬੀ ਸਾਹਿਤ : ਮਹਾਰਾਜਾ ਰਣਜੀਤ ਸਿੰਘ ਕਾਲ
ਮਹਾਰਾਜਾ ਰਣਜੀਤ ਸਿੰਘ ਅਤੇ ਉਨ੍ਹਾਂ ਦੇ ਰਾਜ ਕਾਲ ਸੰਬੰਧੀ ਇਤਿਹਾਸਕਾਰਾਂ ਅਤੇ ਲੇਖਕਾਂ ਨੇ ਬਹੁਤ ਕੁਝ ਲਿਖਿਆ ਹੈ। ਮਹਾਰਾਜਾ ਰਣਜੀਤ ਸਿੰਘ ਭਾਰਤ ਅਤੇ ਖਾਸ ਕਰਕੇ ਪੰਜਾਬ ਦੇ ਇਤਿਹਾਸ ਦੀ ਇਕ ਅਜਿਹੀ ਮਹੱਤਵਪੂਰਨ ਅਤੇ ਸਿਰਮੌਰ ਹਸਤੀ ਹੈ, ਜਿਸਨੇ ਪੰਜਾਬ ਦਾ ਹੀ ਨਹੀਂ, ਸਗੋਂ ਸਾਰੇ ਭਾਰਤ ਦਾ ਰਾਜਨੀਤਿਕ ਭਵਿੱਖ ਬਦਲ ਦਿੱਤਾ ਸੀ। ਇਸ ਲਈ ਸਾਹਿਤਕਾਰ ਇਸ ਬਾਰੇ ਆਪਣੀ ਭਾਵਨਾ ਨੂੰ ਪ੍ਰਗਟ ਕਰਨ ਲਈ ਕੋਈ ਨਾ ਕੋਈ ਰਾਹ ਲੱਭਦੇ ਹਨ ਅਤੇ ਉਹ ਭਾਵਨਾ ਉਹਨਾਂ ਦੀਆਂ ਸਾਹਿਤ-ਕ੍ਰਿਤੀਆਂ ਦੁਆਰਾ ਸਾਹਮਣੇ ਆਉਂਦੀ ਹੈ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ ਆਰੰਭ ਪੂਰਵ ਨਾਨਕ ਕਾਲ ਵਿੱਚ ਹੀ ਬਾਬਾ ਫ਼ਰੀਦ ਸ਼ਕਰ-ਗੰਜ ਦੀ ਰਚਨਾ ਨਾਲ ਹੋ ਚੁੱਕਾ ਸੀ। ਬਾਬਾ ਫ਼ਰੀਦ ਪਹਿਲੇ ਪੜਾ ਦਾ ਸੂਫ਼ੀ ਸੀ। ਸੁਲਤਾਨ ਬਾਹੂ ਨੂੰ ਗੁਰੂ ਨਾਨਕ ਕਾਲ ਦਾ ਸੂਫ਼ੀ ਕਵੀ ਮੰਨਿਆ ਜਾਂਦਾ ਹੈ।
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇੱਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇੱਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿੱਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿੱਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿੱਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿੱਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਵੈਦਿਕ ਸਾਹਿਤ ਭਾਰਤੀ ਸੱਭਿਆਚਾਰ ਦੇ ਪ੍ਰਾਚੀਨ ਸਵਰੂਪ ਉਤੇ ਪ੍ਰਕਾਸ਼ ਪਾਉਣ ਵਾਲਾ ਅਤੇ ਵਿਸ਼ਵ ਦਾ ਪ੍ਰਾਚੀਨ ਸਾਹਿਤ ਹੈ। ਵੈਦਿਕ ਸਾਹਿਤ ਨੂੰ 'ਸ਼ਰੂਤੀ' ਵੀ ਕਿਹਾ ਜਾਂਦਾ ਹੈ, ਕਿਉਂਕਿ ਸ਼੍ਰਿਸ਼ਟੀ ਕਰਤਾ ਬ੍ਰਹਮਾਜੀ ਨੇ ਵਿਰਾਟਪੁਰਸ਼ ਭਗਵਾਨ ਦੀ ਵੇਦਧੁਨੀ ਨੂੰ ਸੁਣ ਕੇ ਹੀ ਪ੍ਰਾਪਤ ਕੀਤਾ ਸੀ। ਹੋਰ ਵੀ ਬਹੁਤ ਸਾਰੇ ਰਿਸ਼ੀਆਂ ਨੇ ਇਸ ਸਾਹਿਤ ਨੂੰ ਸੁਣਨ ਪਰੰਪਰਾ ਨਾਲ ਹੀ ਗ੍ਰਹਿਣ ਕੀਤਾ। ਵੇਦ ਦੇ ਅਸਲ ਮੰਤਰ ਭਾਗ ਨੂੰ 'ਸੰਹਿਤਾ' ਕਿਹਾ ਜਾਂਦਾ ਹੈ। ਇਸ ਦੀ ਭਾਸ਼ਾ ਸੰਸਕ੍ਰਿਤ ਹੈ, ਜਿਸ ਕਾਰਣ ਇਸ ਨੂੰ ਆਪਣੀ ਅਲੱਗ ਪਛਾਣ ਦੇ ਨਾਲ ਵੈਦਿਕ ਸੰਸਕ੍ਰਿਤ ਕਿਹਾ ਜਾਂਦਾ ਹੈ। ਇਤਿਹਾਸਕ ਰੂਪ ਵਿੱਚ ਪ੍ਰਾਚੀਨ ਭਾਰਤ ਅਤੇ ਹਿੰਦੂ-ਆਰੀਆ ਜਾਤੀ ਦੇ ਨਾਲ ਸਬੰਧਿਤ ਹਵਾਲਿਆਂ ਲਈ ਇਹ ਉੱਤਮ ਸੋਮਾ ਮੰਨਿਆਂ ਜਾਂਦਾ ਹੈ। ਸੰਸਕ੍ਰਿਤ ਭਾਸ਼ਾ ਦੇ ਪ੍ਰਾਚੀਨ ਰੂਪ ਹੋਣ ਕਾਰਣ ਵੀ ਇਸਦਾ ਸਾਹਿਤਕ ਮਹੱਤਵ ਬਣਿਆ ਹੋਇਆ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਕਿੱਸਾ ਅਰਬੀ ਭਾਸ਼ਾ ਦਾ ਸ਼ਬਦ ਹੈ ਤੇ ਇਸ ਦੇ ਅਰਥ ਹਨ, ਕਹਾਣੀ, ਕਥਾ ਜਾਂ ਬਿਰਤਾਂਤ। ਪੰਜਾਬੀ ਕਿੱਸਾ ਕਾਵਿ ਦੇ ਬਾਰੇ ਪੰਜਾਬੀ ਸਾਹਿਤ ਦੇ ਵਿਦਵਾਨਾਂ ਦਾ ਵਧੇਰੇ ਮਤ ਇਹੋ ਰਿਹਾਂ ਹੈ ਕਿ ਇਹ ਕੇਵਲ ਫ਼ਾਰਸੀ ਮਸਨਵੀ ਪਰੰਪਰਾ ਰਾਹੀਂ ਪੰਜਾਬੀ ਵਿੱਚ ਆਇਆ ਹੈ ਪਰ ਇਹ ਗੱਲ ਪੂਰਨ ਸੱਚ ਨਹੀਂ ਹੈ। ਜਿਵੇਂ ਮਸਨਵੀ ਵਿੱਚ ਅਸਲ ਕਹਾਣੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਖ਼ਾਸ ਮੰਗਲਾਚਰਨ ਹੁੰਦਾ ਹੈ ਜਿਸ ਵਿੱਚ ਪ੍ਰਭੂ ਦੀ ਉਸਤੁਤ, ਪੀਰਾਂ ਦੀ ਅਰਾਧਨਾ, ਵਕਤ ਦੇ ਬਾਦਸ਼ਾਹ ਦੀ ਸਿਫ਼ਤ, ਮਸਨਵੀ ਲਿਖਣ ਦਾ ਕਾਰਨ, ਆਦਿ ਗੱਲਾਂ ਦਿੱਤੀਆਂ ਹਨ ਪਰ ਪੰਜਾਬੀ ਦੇ ਪਹਿਲੇ ਦੋ ਕਿੱਸਾਕਾਰਾਂ ਦਮੋਦਰ ਅਤੇ ਪੀਲੂ ਨੇ ਆਪਣੇ ਕਿੱਸਿਆਂ ਵਿੱਚ ਮਸਨਵੀ ਵਾਲੀ ਉਕਤ ਰਵਾਇਤ ਨਹੀਂ ਅਪਣਾਈ ਅਤੇ ਕਹਾਣੀ ਦਾ ਬਿਆਨ ਸਿੱਧਾ ਸ਼ੁਰੂ ਕੀਤਾ ਹੈ।
ਰਹੱਸਵਾਦ ਇੱਕ ਬਹੁਤ ਹੀ ਪ੍ਰਾਚੀਨ ਸਿਧਾਂਤ ਹੈ ਜਿਸ ਦੇ ਅਨੁਸਾਰ, ਦਿਸਦੇ ਸੰਸਾਰ ਦੇ ਪਿਛੇ ਸੱਚੀ ਤੇ ਅਟੱਲ ਵਾਸਤਵਿਕਤਾ ਛੁਪੀ ਹੋਈ ਹੈ। ਇਹ ਸੰਸਾਰ ਜਿਸ ਵਿੱਚ ਮਨੁੱਖ ਵਿਚਰਦਾ ਹੈ, ਇੱਕ ਮਾਇਆ ਹੈ, ਸੁਪਨਾ ਹੈ। ਪ੍ਰਸਿੱਧ ਯੂਨਾਨੀ ਦਾਰਸ਼ਨਿਕ ਪਲੈਟੋ ਨੇ ਬਹੁਤ ਸਦੀਆਂ ਪਹਿਲਾਂ ਇਹ ਗੱਲ ਕਹੀ ਸੀ ਕਿ ਦਿਸਦਾ ਸੰਸਾਰ ਤੇ ਇਸ ਦੇ ਅੰਦਰ ਜਿੰਨੇ ਵੀ ਪਦਾਰਥ ਹਨ, ਸਭ ਮਾਇਆ ਦਾ ਰੂਪ ਹਨ। ਇਹ ਰਹੱਸਵਾਦ ਸੰਸਾਰ ਦੇ ਰਹੱਸ ਦਾ ਬੌਧਿਕ ਅਨੁਭਵ ਹੈ।ਹਰਜਿੰਦਰ ਸਿੰਘ ਢਿੱਲੋਂ ਦਾ ਸਤ ਹੈ, “ਭਾਵੇਂ ਰਹੱਸਾਤਮਕ-ਅਨੁਭਵ ਅਕਥਨੀ ਹੈ, ਫਿਰ ਵੀ ਭਟਕਦੀਆਂ ਰੂਹਾਂ ਨੂੰ ਸੰਸਾਰਕ ਹਨੇਰੇ ਤੋਂ ਪ੍ਰਕਾਸ਼ ਦੀ ਸਥਿਤੀ ਵਿੱਚ ਲੈ ਜਾਣਾ ਇਸ ਦਾ ਕਰੱਤਵ ਹੈ। ਰਹੱਸਵਾਦ ਨੂੰ ਵਧੇਰੇ ਸਰਲ, ਸਪਸ਼ਟ ਅਤੇ ਸਿੱਧੇ ਰੂਪ ਵਿੱਚ ਪ੍ਰਗਟਾਉਣਾ ਹੋਵੇ ਤਾਂ ਇਸਨੂੰ ‘ਰੱਬੀ ਇਸ਼ਕ` ਵੀ ਕਿਹਾ ਜਾ ਸਕਦਾ ਹੈ।``1ਪ੍ਰੰਤੂ 20ਵੀਂ ਸਦੀ ਦੇ ਚੌਥੇ ਦਹਾਕੇ ਵਿੱਚ ਰਹੱਸਵਾਦ ਦੇ ਉੱਪਰੋਕਤ ਅਰਥ ਬਦਲ ਗਏ ਅਤੇ ਵਿਦਵਾਨਾਂ ਨੇ ਇਸ ਨੂੰ ਨਵੇਂ ਰਹੱਸਵਾਦ ਦਾ ਨਾਮ ਦਿੱਤਾ। ਮੱਧਕਾਲ ਵਿੱਚ ਰਚਿਆ ਬਹੁਤ ਸਾਹਿਤ ਰਹੱਸਵਾਦ ਦੇ ਘੇਰੇ ਅੰਦਰ ਸ਼ਾਮਲ ਹੈ। ਆਧੁਨਿਕ ਕਾਲ ਵਿੱਚ ਵੀ ਇਸੇ ਪ੍ਰਵ੍ਰਿਤੀ ਅਧੀਨ ਸਾਹਿਤ ਦੀ ਰਚਨਾ ਹੋਈ ਹੈ। ਸਾਡੇ ਅਧਿਐਨ ਦਾ ਵਿਸ਼ੇ-ਖੇਤਰ ਆਧੁਨਿਕ-ਕਾਵਿ ਹੈ। ਇਸ ਪ੍ਰਵ੍ਰਿਤੀ ਦਾ ਮੁੱਢ ਭਾਈ ਵੀਰ ਸਿੰਘ ਦੀ ਕਾਵਿ-ਰਚਨਾ ਨਾਲ ਬੱਝਦਾ ਹੈ।ਡਾ. ਦੀਵਾਨ ਸਿੰਘ ਇਸ ਸੰਦਰਭ ਵਿੱਚ ਲਿਖਦਾ ਹੈ, “ਅਗਾਂਹਵਧੂ ਰੁਚੀ ਨੇ ਜਿਥੇ ਸਾਹਿਤ ਨੂੰ ਨਵੇਂ ਵਿਸ਼ੇ ਅਤੇ ਨਵੇਂ ਲਿਖਣ ਢੰਗ ਦਿੱਤੇ ਹਨ, ਉਥੇ ਪੁਰਾਣੇ ਵਿਸ਼ਿਆਂ ਜਿਵੇਂ ਰਹੱਸਵਾਦ, ਅਧਿਆਤਮਵਾਦ, ਕਿੱਸਾ-ਕਾਵਿ ਆਦਿ ਨੂੰ ਵੀ ਨਵੀਂ ਰੰਗਣ ਬਖ਼ਸੀ ਹੈ। ਪ੍ਰੀਤਮ ਸਿੰਘ ਸਫ਼ੀਰ, ਬਾਵਾ ਬਲਵੰਤ ਅਤੇ ਅੰਮ੍ਰਿਤਾ ਪ੍ਰੀਤਮ ਨੇ ਵੀ ਰਹੱਸਵਾਦੀ ਵਿਸ਼ਿਆਂ ਨੂੰ ਨਵੇਂ ਰੰਗਾਂ ਵਿੱਚ ਸਮੋ ਕੇ ਪੇਸ਼ ਕੀਤਾ ਹੈ।``2 ਜਿਥੇ ਪਹਿਲਾਂ ਸਮੁੱਚੇ ਰਹੱਸਵਾਦ ਵਿੱਚ ਸਹਿਜ-ਵਿਸ਼ਵਾਸ ਦੀ ਭਾਵਨਾ ਮਿਲਦੀ ਹੈ। ਉਥੇ ਨਵ-ਰਹੱਸਵਾਦ ਵਿੱਚ ਸ਼ਰਧਾ ਜਾਂ ਸਹਿਜ ਵਿਸ਼ਵਾਸ ਨੂੰ ਕੋਈ ਸਥਾਨ ਹਾਸਲ ਨਹੀਂ ਹੈ ਸਗੋਂ ਹਰ ਚੀਜ਼ ਤਰਕ ਦੀ ਕਸਵੱਟੀ ਉੱਪਰ ਪਰਖੀ ਜਾਂਦੀ ਹੈ। ਆਧੁਨਿਕ ਕਵੀ ਦੀ ਦ੍ਰਿਸ਼ਟੀ ਵਿੱਚ ਉਹ ਵਿਅਕਤੀ ਬਿਲਕੁਲ ਹੀ ਬੇਕਾਰ ਹੈ। ਜਿਹੜਾ ਬਿਨ੍ਹਾਂ ਸੋਚੇ ਸਮਝੇ ਰੱਬ ਦੀ ਹੋਂਦ ਸਵੀਕਾਰ ਕਰ ਲੈਂਦਾ ਹੈ। ਉਸ ਦੀ ਨਜ਼ਰ ਵਿੱਚ ਉਹ ਕਾਫ਼ਰ ਹਾਜਰ ਦਰਜੇ ਚੰਗਾ ਹੈ ਜੋ ਰੱਬ ਨੂੰ ਅੰਧ-ਵਿਸ਼ਵਾਸ ਨਾਲ ਮੰਨਦਾ ਨਹੀਂ ਸਗੋਂ ਖੋਜਦਾ ਹੈ। ਨਵ-ਰਹੱਸਵਾਦੀ ਕਵੀਆਂ ਨੇ ਕਾਵਿ ਵਿੱਚ ਆ ਚੁੱਕੇ ਗਤੀਰੋਧ ਨੂੰ ਤੋੜਿਆ ਅਤੇ ਥੋਥੀ ਤੇ ਨਿਰਜਿੰਦ ਫਿਲਾਸਫੀ ਵਿੱਚ ਨਵੀਂ ਰੂਹ ਭਰੀ। ਲੇਖਕ ਨੇ ਅਧਿਆਤਮਕ ਧਾਰਾ ਦਾ ਆਧੁਨਿਕ ਕਵੀ ਹੋਣ ਕਰ ਕੇ ਤੇ ਪੇਸ਼ਾਕਾਰੀ ਦੀ ਨਵੀਨਤਾ ਕਰ ਕੇ ਭਾਈ ਵੀਰ ਸਿੰਘ ਨੂੰ ਨਵ-ਅਧਿਆਤਮਵਾਦੀ ਦਾ ਨਾਂ ਦਿੱਤਾ ਹੈ। ਜਦੋਂ ਕਿ ਵਿਸ਼ੇ ਦੀ ਵਿਆਖਿਆ ਰਹੱਸਵਾਦੀ ਸਾਹਿਤ ਵਾਲੀ ਹੈ। ਭਾਈ ਵੀਰ ਸਿੰਘ ਦਾ ਰਹੱਸਵਾਦ ਸੂਫ਼ੀ ਰਹੱਸਵਾਦ ਤੋਂ ਭਿੰਨ ਹੈ, ਉਸ ਦਾ ਰਹੱਸਵਾਦ ਇੱਕ ਵੱਖਰਾ ਅਤੇ ਸੰਪੂਰਨ ਰਹੱਸਵਾਦ ਹੈ। ਭਾਈ ਵੀਰ ਸਿੰਘ ਦੀ ਅੰਤਿਮ ਕਾਵਿ-ਪੁਸਤਕ ‘ਮੇਰੇ ਸਾਈਆਂ ਜੀਓ` ਨੂੰ ਅਧਿਆਤਮਕ ਅਨੁਭਵਤਾ ਦੀ ਸਿਖਰ ਆਖਦਾ ਹੈ। *ਮੇਰੇ ਗੀਤ ਮੇਰੇ ਸਾਈਆਂ ਜੀ ਦੇ ਗੀਤ-ਸੋਹਲੇ। ਹਾਂ ਪਰਤ ਆਉ, ਪਰਤ ਆਉ ਸੁਹਵਿਉ। ਕਵੀ ਨਾਸ਼ਵਾਨ ਵਸਤਾਂ ਨੂੰ ਮਾਇਆ ਅਤੇ ਮਨੁੱਖੀ ਮਨ ਵਿੱਚ ਇਹਨਾਂ ਦੀ ਖਿੱਚ ਨੂੰ ਤ੍ਰਿਸ਼ਨਾ ਆਖਦਾ ਹੈ। ਉਹ ਮਨੁੱਖਾ ਮਨ ਨੂੰ ਕੁਦਰਤ ਦੇ ਅਸੀਮ ਰਸ ਨੂੰ ਪੀਣ ਦੀ ਪ੍ਰੇਰਨਾ ਦਿੰਦਾ ਹੈ ਤੇ ਨਾਸ਼ਵਾਨ ਵਸਤਾਂ ਦੀ ਤ੍ਰਿਸ਼ਨਾ ਤੋਂ ਰੋਕਦਾ ਹੈ: *ਅੱਖੀਂ ਨਾਲ ਪਿਆ ਰਸ ਪੀਵੀਂ, ਤ੍ਰਿਸ਼ਨਾ ਹੋਰ ਵਿਸਾਰੀ ਚਾ। ਆਧੁਨਿਕ ਕਵਿਤਾ ਵਿੱਚ ਇਸੇ ਧਾਰਾ ਨੂੰ ਜਿਸਦਾ ਮੁੱਢ ਭਾਈ ਵੀਰ ਸਿੰਘ ਨੇ ਬੰਨ੍ਹਿਆ, ਪ੍ਰੋਰ: ਪੂਰਨ ਸਿੰਘ ਨੇ ਅੱਗੇ ਤੋਰਿਆ ਪੂਰਨ ਸਿੰਘ ਦੀ ਕਵਿਤਾ ਉਸ ਦੀ ਰਹੱਸਵਾਦੀ ਸਵੈਜੀਵਨੀ ਹੈ। ਪ੍ਰੋਰ: ਪੂਰਨ ਸਿੰਘ ਵਰਗੇ ਕਵੀ ਨੂੰ ਵੀ ਉਸ ਦੇ ਜੀਵਨ ਰੂਪੀ ਪਤੰਗ ਦੀ ਡੋਰ ਕੋਈ ਖਿੱਚਦਾ ਪ੍ਰਤੀਤ ਹੁੰਦਾ ਹੈ ਜਿਵੇਂ: *ਮੈਂ ਪਤੰਗ ਕਿਸੇ ਦੀ ਡੋਰਾਂ ਵਾਲਾ ਖਿੱਚਦਾ ਪਤੰਗ ਪਈ ਚੜ੍ਹਦੀ ਉਚੀ ਹਵਾ ਵਿਚ। ਪੂਰਨ ਸਿੰਘ ਦੇ ਰਹੱਸਵਾਦ ਦੀ ਵਿਸ਼ੇਸ਼ਤਾ ਇਸ ਵਿਚਲਾ ਬੌਧਿਕ ਅੰਸ਼ ਹੈ। ਪ੍ਰਮਾਤਮਾ ਦੀ ਹੋਂਦ ਨੂੰ ਕੇਵਲ ਨਿੱਜੀ ਅਨੁਭਵ ਰਾਹੀਂ ਮਾਣਿਆ ਜਾ ਸਕਦਾ ਹੈ। ਇਸੇ ਕਰ ਕੇ ਕਦੇ-ਕਦੇ ਕਵੀ ਇੰਝ ਵੀ ਆਖ ਦਿੰਦਾ ਹੈ: *ਲੋਕੀ ਕਹਿਣ ਰੱਬ ਸਭ ਵਿੱਚ ਹੈ, ਸਭ ਦੂਰ ਉਹੋ ਹਰ ਥਾਂ, ਹਰ ਸ਼ੈ ਹੈ, ਜਿਧਰ ਦੇਖੋ, ਰੱਬ ਹੀ ਰੱਬ ਪਰ ਮੇਰੀਆਂ ਅੱਖੀਆਂ ਹਾਲੇ, ਕੁਝ ਠੀਕ ਸੁਜਾਖੀਆਂ ਨਹੀਂ ਜਾਪਦੀਆਂ। ਮੈਨੂੰ ਰੱਬ ਇਉਂ ਹਰ ਥਾਂ ਨਹੀਂ ਦਿਸਦਾ। ਪ੍ਰੋਰ. ਪੂਰਨ ਸਿੰਘ ਕਾਵਿ ਵਿਚਲੇ ਰਹੱਸਵਾਦੀ ਅੰਸ਼ਾਂ ਦਾ ਵਿਸ਼ਲੇਸ਼ਣ ਕਰਨ ਉੱਪਰੰਤ ਡਾ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿੱਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿੱਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।