ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮੂਸਾ (/ˈmoʊzɪz[unsupported input]-zɪs/; ਹਿਬਰੂ: מֹשֶׁה, ਆਧੁਨਿਕ Moshe Tiberian Mōšéh ISO 259-3 Moše; ਸੀਰੀਆਕ: ܡܘܫܐ Moushe; ਅਰਬੀ: موسى Mūsā; ਯੂਨਾਨੀ: Mωϋσῆς Mōÿsēsਸਾਰੇ ਇਬਰਾਹਿਮੀ ਧਰਮਾਂ ਵਿੱਚ ਇੱਕ ਪ੍ਰਮੁੱਖ ਨਬੀ (ਰੱਬੀ ਸੰਦੇਸ਼ਵਾਹਕ) ਮੰਨੇ ਜਾਂਦੇ ਹਨ। ਖਾਸ ਤੌਰ ਉੱਤੇ ਉਹ ਯਹੂਦੀ ਧਰਮ ਦੇ ਸੰਸਥਾਪਕ ਮੰਨੇ ਜਾਂਦੇ ਹਨ। ਬਾਈਬਲ ਵਿੱਚ ਹਜਰਤ ਮੂਸਾ ਦੀ ਕਹਾਣੀ ਦਿੱਤੀ ਗਈ ਹੈ, ਜਿਸਦੇ ਮੁਤਾਬਕ ਮਿਸਰ ਦੇ ਫ਼ਿਰਔਨ ਦੇ ਜਮਾਨੇ ਵਿੱਚ ਜਨਮੇ ਮੂਸਾ ਯਹੂਦੀ ਮਾਤਾ-ਪਿਤਾ ਦੀ ਔਲਾਦ ਸਨ ਅਤੇ ਮੌਤ ਦੇ ਡਰੋਂ ਉਸ ਨੂੰ ਉਸ ਦੀ ਮਾਂ ਨੇ ਨੀਲ ਨਦੀ ਵਿੱਚ ਰੋੜ੍ਹ ਦਿੱਤਾ। ਉਸ ਨੂੰ ਫਿਰ ਫ਼ਿਰਔਨ ਦੀ ਪਤਨੀ ਨੇ ਪਾਲਿਆ ਅਤੇ ਮੂਸਾ ਇੱਕ ਮਿਸਰੀ ਰਾਜਕੁਮਾਰ ਬਣਿਆ। ਬਾਅਦ ਵਿੱਚ ਮੂਸਾ ਨੂੰ ਪਤਾ ਚੱਲਿਆ ਕਿ ਉਹ ਯਹੂਦੀ ਹੈ ਅਤੇ ਉਨ੍ਹਾਂ ਦਾ ਯਹੂਦੀ ਰਾਸ਼ਟਰ (ਜਿਸ ਨੂੰ ਫ਼ਿਰਔਨ ਨੇ ਗ਼ੁਲਾਮ ਬਣਾ ਲਿਆ ਸੀ) ਜ਼ੁਲਮ ਸਹਿ ਰਿਹਾ ਹੈ। ਮੂਸਾ ਦਾ ਤੂਰ ਪਹਾੜ ਉੱਤੇ ਰੱਬ ਨਾਲ ਟਾਕਰਾ ਹੋਇਆ ਅਤੇ ਰੱਬ ਦੀ ਮਦਦ ਨਾਲ ਉਸ ਨੇ ਫ਼ਿਰਔਨ ਨੂੰ ਹਰਾਕੇ ਯਹੂਦੀਆਂ ਨੂੰ ਆਜਾਦ ਕਰਾਇਆ ਅਤੇ ਮਿਸਰ ਤੋਂ ਇੱਕ ਨਵੀਂ ਭੂਮੀ ਇਸਰਾਈਲ ਪਹੁੰਚਾਇਆ। ਇਸ ਦੇ ਬਾਅਦ ਮੂਸਾ ਨੇ ਇਸਰਾਈਲ ਨੂੰ ਰੱਬ ਦੁਆਰਾ ਮਿਲੇ ਦਸ ਆਦੇਸ਼ ਦਿੱਤੇ ਜੋ ਅੱਜ ਵੀ ਯਹੂਦੀ ਧਰਮ ਦਾ ਪ੍ਰਮੁੱਖ ਥੰਮ੍ਹ ਹਨ। ਮੂਸਾ ਨੂੰ ਯਹੂਦੀ ਧਰਮ ਵਿੱਚ ਸਭ ਤੋਂ ਪ੍ਰਮੁੱਖ ਪੈਗੰਬਰ ਮੰਨਿਆ ਜਾਂਦਾ ਹੈ। ਇਸਨੂੰ ਈਸਾਈ ਧਰਮ, ਇਸਲਾਮ ਬਹਾਈ ਧਰਮ ਅਤੇ ਹੋਰ ਕਈ ਧਰਮਾਂ ਵਿੱਚ ਵੀ ਇੱਕ ਮਹੱਤਵਪੂਰਨ ਪੈਗੰਬਰ ਮੰਨਿਆ ਜਾਂਦਾ ਹੈ।
ਗਗਨ ਮੈਂ ਥਾਲ ਸਿੱਖ ਧਰਮ ਵਿੱਚ ਇੱਕ ਆਰਤੀ ਹੈ ਜਿਸ ਦਾ ਜਾਪ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕੀਤਾ ਸੀ। ਇਸਨੂੰ ਉਨ੍ਹਾਂ ਨੇ 1506 ਜਾਂ 1508 ਵਿੱਚ ਪੂਰਬ ਭਾਰਤ ਦੀ ਯਾਤਰਾ ("ਉਦਾਸੀ" ਕਿਹਾ ਜਾਂਦਾ ਹੈ) ਦੌਰਾਨ ਜਗਨਨਾਥ ਮੰਦਰ, ਪੁਰੀ ਵਿਖੇ ਸੁਣਾਇਆ ਗਿਆ ਸੀ। ਗੁਰੂ ਨਾਨਕ ਦੇਵ ਜੀ ਨੇ ਧਨਾਸਰੀ ਰਾਗ ਵਿੱਚ ਮੰਦਿਰਾਂ ਵਿੱਚ ਉਤਾਰੀ ਜਾਣ ਵਾਲੀ 'ਆਰਤੀ' ਦੇ ਸਮਾਨਾਂਤਰ ਇਸ ਆਰਤੀ ਦੀ ਰਚਨਾ ਕੀਤੀ ਸੀ। ਇਸ ਦੇ ਰਚਨਾ-ਸਥਾਨ ਅਤੇ ਰਚਨਾ-ਕਾਲ ਬਾਰੇ ਵਿਦਵਾਨ ਇੱਕ ਮੱਤ ਨਹੀਂ ਹਨ। ਪੂਰਨ ਸਿੰਘ ਅਨੁਸਾਰ: ਕਾਂਸ਼ੀ ਵਿੱਚ ਬੜੇ ਬੜੇ ਪੜ੍ਹੇ ਲਿਖੇ ਪੰਡਿਤ ਥਾਲ ਵਿੱਚ ਦੀਵੇ ਬਾਲ ਇੱਕ ਪੱਥਰ ਦੇ ਕਰੂਪ ਬੁੱਤ ਅੱਗੇ ਆਰਤੀ ਕਰਦੇ ਆਪ (ਗੁਰੂ ਨਾਨਕ) ਨੇ ਦੇਖੇ, ਆਪ ਨੂੰ ਸਭ ਕੁਛ ਕੂੜ ਦਿੱਸਿਆ, ਆਪ ਨੇ "ਗਗਨ ਮੈ ਥਾਲ ਆਪਣੀ ਕਾਸਮਿਕ, ਅਨੇਕ ਅਕਾਸ਼ੀ, ਆਰਤੀ ਉੱਚਾਰਣ ਕੀਤੀ।"ਇਹ ਆਰਤੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਅਤੇ ਹਰ ਗੁਰੂਦੁਆਰਾ ਸਾਹਿਬ ਵਿਖੇ ਹਰ ਰੋਜ਼ ਰਹਿਰਾਸ ਸਾਹਿਬ ਅਤੇ ਅਰਦਾਸ ਦੇ ਪਾਠ ਤੋਂ ਬਾਅਦ (ਪਲੇਟਾਂ ਅਤੇ ਦੀਵੇ ਆਦਿ ਨਾਲ ਨਹੀਂ) ਗਾਈ ਜਾਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਹਨਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪ੍ਰਕਾਸ਼, ਇਲੈਕਟ੍ਰੋਮੈਗਨੈਟਿਕ ਸਪੈਕਟ੍ਰਮ ਦੇ ਇੱਕ ਨਿਸ਼ਚਿਤ ਹਿੱਸੇ ਅੰਦਰ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਹੈ। ਸ਼ਬਦ ਆਮਤੌਰ ਤੇ ਦਿਸਣਯੋਗ ਪ੍ਰਕਾਸ਼ ਵੱਲ ਇਸ਼ਾਰਾ ਕਰਦਾ ਹੈ, ਜੋ ਇਨਸਾਨੀ ਅੱਖ ਪ੍ਰਤਿ ਦੇਖਣਯੋਗ ਹੁੰਦਾ ਹੈ ਅਤੇ ਦੇਖਣ ਦੇ ਅਰਥ ਲਈ ਜਿਮੇਵਾਰ ਹੈ। ਦਿਸਣਯੋਗ ਪ੍ਰਕਾਸ਼ ਆਮਤੌਰ ਤੇ 400–700 ਨੈਨੋਮੀਟਰ (nm), ਜਾਂ 4.00 × 10−7 ਤੋਂ 7.00 × 10−7 m ਤੱਕ ਦੀ ਰੇਂਜ ਵਿੱਚ ਤਰੰਗਲੰਬਾਈਆਂ ਰੱਖਦਾ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜੋ ਇਨਫ੍ਰਾਰੈੱਡ (ਲੰਬੀ ਤਰੰਗ ਲੰਬਾਈ ਵਾਲੀਆਂ) ਅਤੇ ਅਲਟ੍ਰਾਵਾਇਲਟ (ਘੱਟ ਤਰੰਗਲੰਬਾਈ ਵਾਲੀਆਂ) ਤਰੰਗਾਂ ਦੇ ਦਰਮਿਆਨ ਹੁੰਦਾ ਹੈ। ਇਸ ਤਰੰਗਲੰਬਾਈ ਦਾ ਅਰਥ ਹੈ ਮੋਟੇ ਤੌਰ ਤੇ 430-750 (ਟੈਰਾਹਰਟਜ਼) ਦੀ ਰੇਂਜ ਦੀ ਇੱਕ ਫ੍ਰੀਕੁਐਂਸੀ ।
ਰਸਾਇਣ ਵਿਗਿਆਨ ਅਤੇ ਭੌਤਕੀ ਵਿੱਚ ਸਾਰੇ ਤੱਤਾਂ ਦਾ ਵੱਖ - ਵੱਖ ਪਰਮਾਣੂ ਕ੍ਰਮਾਂਕ (atomic number) ਹੈ ਜੋ ਇੱਕ ਤੱਤ ਨੂੰ ਦੂਜੇ ਤੱਤ ਤੋਂ ਵੱਖ ਕਰਦਾ ਹੈ। ਕਿਸੇ ਤੱਤ ਦਾ ਪਰਮਾਣੁ ਕ੍ਰਮਾਂਕ ਉਸ ਦੇ ਤੱਤ ਦੇ ਨਾਭਿਕ ਵਿੱਚ ਸਥਿਤ ਪ੍ਰੋਟਾਨਾਂ ਦੀ ਗਿਣਤੀ ਦੇ ਬਰਾਬਰ ਹੁੰਦਾ ਹੈ। ਇਸਨੂੰ Z ਪ੍ਰਤੀਕ ਨਾਲ ਦਿਖਾਇਆ ਹੋਇਆ ਕੀਤਾ ਜਾਂਦਾ ਹੈ। ਕਿਸੇ ਆਵੇਸ਼ਰਹਿਤ ਪਰਮਾਣੂ ਤੇ ਇਲੈਕਟਰਾਨਾਂ ਦੀ ਗਿਣਤੀ ਵੀ ਪਰਮਾਣੁ ਕ੍ਰਮਾਂਕ ਦੇ ਬਰਾਬਰ ਹੁੰਦੀ ਹੈ। ਰਾਸਾਇਨਿਕ ਤਤਾਂ ਨੂੰ ਉਹਨਾਂ ਦੇ ਵਧਦੇ ਹੋਏ ਪਰਮਾਣੂ ਕ੍ਰਮਾਂਕ ਦੇ ਕ੍ਰਮ ਵਿੱਚ ਵਿਸ਼ੇਸ਼ ਰੀਤੀ ਤੋਂ ਸਜਾਣ ਤੋਂ ਆਵਰਤ ਸਾਰਣੀ ਦਾ ਨਿਰਮਾਣ ਹੋਇਆ ਜਿਸਦੇ ਨਾਲ ਅਨੇਕ ਰਸਾਇਣਕ ਤੇ ਭੌਤਿਕ ਗੁਣ ਸਵੈਸਪਸ਼ਟ ਹੋ ਗਏ ਹਨ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਵਾਯੂਮੰਡਲ (ਅੰਗਰੇਜ਼ੀ: atmosphere ਯੂਨਾਨੀ ἀτμός (ਐਟਮੋਸ)ਤੋਂ, ਮਤਲਬ "ਜਲਕਣ", and σφαῖρα (ਸਫੇਰਾ)ਤੋਂ, ਮਤਲਬ "ਮੰਡਲ") ਕਿਸੇ ਗ੍ਰਹਿ ਦੇ ਆਲੇ-ਦੁਆਲੇ ਗੈਸਾਂ ਦੀ ਪਰਤ ਜਾਂ ਹੋਰ ਠੋਸ ਪੁੰਜ ਵਾਲੇ ਪਦਾਰਥ ਨੂੰ ਕਹਿੰਦੇ ਹਨ, ਜਿਸ ਨੂੰ ਪੁਲਾੜੀ ਪਿੰਡ ਦੀ ਗਾਰੂਤਾ ਨੇ ਉਥੇ ਟਿਕਾਈ ਰੱਖਿਆ ਹੁੰਦਾ ਹੈ। ਵਾਯੂਮੰਡਲ ਵੱਖ-ਵੱਖ ਤਰ੍ਹਾਂ ਦੀਆਂ ਗੈਸਾਂ ਹਨ ਜੋ ਕਿ ਹਰ ਥਾਂ 'ਤੇ ਇੱਕ ਸਮਾਨ ਅਨੁਪਾਤ ਵਿੱਚ ਹੁੰਦੀਆਂ ਹਨ। ਲਗਪਗ 78 ਫੀਸਦੀ ਨਾਈਟ੍ਰੋਜਨ ਹੈ, ਲਗਪਗ 21 ਫੀਸਦੀ ਆਕਸੀਜਨ ਹੈ ਅਤੇ ਬਾਕੀ ਇੱਕ ਫੀਸਦੀ ਵਿੱਚ ਦੁਰਲੱਭ ਗੈਸਾਂ ਹਨ, ਜਿਵੇਂ ਆਰਗਨ, ਨੀਔਨ, ਹੀਲੀਅਮ, ਕ੍ਰਿਪਟਨ ਅਤੇ ਜ਼ੀਨਾਨ। ਧਰਤੀ ਨੂੰ ਜਿਸ ਹਵਾ ਨੇ ਢਕਿਆ ਹੋਇਆ ਹੈ, ਉਸ ਦੀ ਰਸਾਇਣਕ ਸੰਰਚਨਾ ਸਮਾਨ ਹੈ। ਇਹ 18 ਮੀਲ ਉੱਪਰ ਤੱਕ ਤੋਂ 44 ਮੀਲ ਉੱਪਰ ਵੀ ਜਾ ਸਕਦੀ ਹੈ ਇਹ ਟਰੋਪੋਸਫੀਅਰ ਹੈ। ਇਹ ਪਰਤ ਧਰਤੀ ਦੇ ਸਭ ਤੋਂ ਨੇੜਲੀ ਪਰਤ ਹੁੰਦੀ ਹੈ। ਇਸ ਤੋਂ ਬਾਅਦ ਵਾਲੀਆਂ ਪਰਤਾਂ ਵਿੱਚ ਧਰਤੀ ਦੀ ਸਤਹ ਤੋਂ 18 ਤੋਂ 31 ਮੀਲ ਉੱਪਰ ਤੱਕ ਗਰਮ ਹਵਾ ਦੀ ਪਰਤ ਹੈ। ਸ਼ਾਇਦ ਲਗਪਗ 42 ਡਿਗਰੀ ਸੈਂਟੀਗ੍ਰੇਡ। ਇਸ ਵਿੱਚ ਓਜ਼ੋਨ ਮੌਜੂਦ ਹੁੰਦੀ ਹੈ ਜੋ ਸੂਰਜ ਦੀ ਗਰਮੀ ਨੂੰ ਜਜ਼ਬ ਕਰਦੀ ਹੈ, ਜਿਸ ਨਾਲ ਇਹ ਪਰਤ ਗਰਮ ਹੋ ਜਾਂਦੀ ਹੈ। ਇਸ ਪਰਤ ਦੇ ਉੱਪਰ ਪਰਤਾਂ ਦੀ ਇੱਕ ਲੜੀ ਹੁੰਦੀ ਹੈ, ਜਿਸ ਨੂੰ ਆਈਨੋਸਫੀਅਰ ਕਹਿੰਦੇ ਹਨ, ਜੋ ਪ੍ਰਿਥਵੀ ਦੀ ਸਤਹ ਤੋਂ 44 ਮੀਲ ਤੋਂ 310 ਮੀਲ ਉੱਪਰ ਤੱਕ ਹੁੰਦੀ ਹੈ। ਇਸ ਦੇ ਕਣ ਸੂਰਜ ਤੋਂ ਭਰਪੂਰ ਬਿਜਲੀ ਨਾਲ ਚਾਰਜ ਹੁੰਦੇ ਹਨ। ਹਵਾ ਦੇ ਕਣ ਨਿਰੰਤਰ ਗਤੀ 'ਚ ਰਹਿੰਦੇ ਹਨ ਅਤੇ ਇਕ-ਦੂਜੇ ਨਾਲ ਟਕਰਾਉਂਦੇ ਰਹਿੰਦੇ ਹਨ, ਤਾਂ ਕਿ ਭੱਜ ਨਾ ਜਾਣ। ਪਰ ਜਿਵੇਂ-ਜਿਵੇਂ ਅਸੀਂ ਉੱਪਰ ਜਾਂਦੇ ਹਾਂ, ਹਵਾ ਪਤਲੀ ਹੁੰਦੀ ਜਾਂਦੀ ਹੈ। ਇਹ ਕਣ ਇਕ-ਦੂਜੇ ਨੂੰ ਰੋਕ ਨਹੀਂ ਪਾਉਂਦੇ ਅਤੇ ਵਾਤਾਵਰਨ ਸਿਥਰ ਹੋ ਜਾਂਦਾ ਹੈ। 400 ਤੋਂ 1500 ਮੀਲ ਉੱਪਰ ਮੁਕਤ ਹੋਏ ਕਣ ਆਜ਼ਾਦੀ ਨਾਲ ਘੁੰਮਦੇ ਹਨ। ਇਸ ਨੂੰ ਬ੍ਰਹਿਮੰਡ ਕਹਿੰਦੇ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਤਾਜ ਮਹੱਲ (ਹਿੰਦੀ: ताज महल ; ਉਰਦੂ: تاج محل) ਭਾਰਤ ਦੇ ਆਗਰਾ ਸ਼ਹਿਰ ਵਿੱਚ ਸਥਿਤ ਇੱਕ ਸੰਸਾਰ ਵਿਰਾਸਤ ਮਕਬਰਾ ਹੈ। ਇਸ ਦੀ ਉਸਾਰੀ ਮੁਗ਼ਲ ਸਮਰਾਟ ਸ਼ਾਹ ਜਹਾਨ ਨੇ, ਆਪਣੀ ਪਤਨੀ ਮੁਮਤਾਜ਼ ਮਹਲ ਦੀ ਯਾਦ ਵਿੱਚ ਕਰਵਾਇਆ ਸੀ। ਤਾਜ ਮਹੱਲ ਮੁਗਲ ਵਾਸਤੁਕਲਾ ਦਾ ਉੱਤਮ ਨਮੂਨਾ ਹੈ। ਇਸ ਦੀ ਵਾਸਤੁ ਸ਼ੈਲੀ ਫਾਰਸੀ, ਤੁਰਕ, ਭਾਰਤੀ ਅਤੇ ਇਸਲਾਮੀ ਵਾਸਤੁਕਲਾ ਦੇ ਘਟਕਾਂ ਦਾ ਅਨੋਖਾ ਸੁਮੇਲ ਹੈ। ਸੰਨ 1983 ਵਿੱਚ, ਤਾਜ ਮਹਿਲ ਯੁਨੈਸਕੋ ਸੰਸਾਰ ਅਮਾਨਤ ਟਿਕਾਣਾ ਬਣਿਆ। ਇਸ ਦੇ ਨਾਲ ਹੀ ਇਸਨੂੰ ਸੰਸਾਰ ਅਮਾਨਤ ਦੇ ਸਭਨੀ ਥਾਂਈਂ ਪ੍ਰਸ਼ੰਸਾ ਪਾਉਣ ਵਾਲੀ, ਅਤਿ ਉੱਤਮ ਮਾਨਵੀ ਕ੍ਰਿਤੀਆਂ ਵਿੱਚੋਂ ਇੱਕ ਦੱਸਿਆ ਗਿਆ। ਤਾਜਮਹਿਲ ਨੂੰ ਭਾਰਤ ਦੀ ਇਸਲਾਮੀ ਕਲਾ ਦਾ ਰਤਨ ਵੀ ਘੋਸ਼ਿਤ ਕੀਤਾ ਗਿਆ ਹੈ। ਸਾਧਾਰਣ ਤੌਰ ਤੇ ਵੇਖੇ ਗਏ ਸੰਗ-ਮਰਮਰ ਦੀਆਂ ਸਿੱਲੀਆਂ ਦੀ ਵੱਡੀਆਂ ਵੱਡੀਆਂ ਪਰਤਾਂ ਨਾਲ ਢਕ ਕੇ ਬਣਾਏ ਗਏ ਭਵਨਾਂ ਦੀ ਤਰ੍ਹਾਂ ਨਾ ਬਣਾ ਕੇ ਇਸ ਦਾ ਚਿੱਟਾ ਗੁੰਬਦ ਅਤੇ ਟਾਇਲ ਸਰੂਪ ਸੰਗਮਰਮਰ ਨਾਲ ਢਕਿਆ ਹੈ। ਕੇਂਦਰ ਵਿੱਚ ਬਣਿਆ ਮਕਬਰਾ ਆਪਣੀ ਵਾਸਤੁ ਸਰੇਸ਼ਟਤਾ ਪੱਖੋਂ ਸੌਂਦਰਿਆ ਦੇ ਸੰਯੋਜਨ ਦਾ ਪਤਾ ਦਿੰਦਾ ਹੈ। ਤਾਜਮਹਿਲ ਭਵਨ ਸਮੂਹ ਦੀ ਸੰਰਚਨਾ ਦੀ ਖਾਸ ਗੱਲ ਹੈ, ਕਿ ਇਹ ਪੂਰਾ ਸਮਮਿਤੀ ਹੈ। ਇਸ ਦਾ ਨਿਰਮਾਣ ਸੰਨ 1648 ਦੇ ਲਗਭਗ ਮੁਕੰਮਲ ਹੋਇਆ ਸੀ। ਉਸਤਾਦ ਅਹਮਦ ਲਾਹੌਰੀ ਨੂੰ ਅਕਸਰ ਇਸ ਦਾ ਪ੍ਰਧਾਨ ਰੂਪਾਂਕਨਕਰਤਾ ਮੰਨਿਆ ਜਾਂਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪਰਮਾਣੂ (ਸੰਸਕ੍ਰਿਤ: परमाणु, ਅੰਗਰੇਜ਼ੀ: atom) ਮਾਦਾ ਦੀ ਮੂਲ ਇਕਾਈ ਹੈ ਜਿਸ ਵਿੱਚ ਇੱਕ ਸੰਘਣਾ ਨਿਊਕਲੀਅਸ(ਕੇਂਦਰ) ਹੁੰਦਾ ਹੈ ਜਿਸ ਦੇ ਆਲੇ-ਦੁਆਲੇ ਇਲੈਕਟ੍ਰਾਨਾਂ ਦਾ ਨੈਗੇਟਿਵ ਚਾਰਜ ਵਾਲਾ ਬੱਦਲ ਹੁੰਦਾ ਹੈ। ਹਾਈਡ੍ਰੋਜਨ ਨੂੰ ਛੱਡ ਕੇ ਹਰ ਤੱਤ (ਐਲੀਮੈਂਟ)0ਦੇ ਨਿਊਕਲੀਅਸ ਵਿੱਚ ਪਾਜ਼ੀਟਿਵ ਚਾਰਜ ਵਾਲੇ ਪ੍ਰੋਟਾਨ ਅਤੇ ਨਿਊਟ੍ਰਲ ਚਾਰਜ ਵਾਲੇ ਨਿਊਟ੍ਰਾਨ ਹੁੰਦੇ ਹਨ। ਇਲੈਕਟ੍ਰੋਮੈਗਨੇਟਿਕ ਬਲ ਇਲੈਕਟ੍ਰਾਨਾ ਨੂੰ ਨਿਊਕਲੀਅਸ ਨਾਲ ਬੰਨ੍ਹ ਕੇ ਰੱਖਦਾ ਹੈ ਅਤੇ ਨਿਊਕਲੀਅਸ ਵਿਚਾਲੇ ਸਟ੍ਰਾਂਗ ਬਲ ਪ੍ਰੋਟਾਨਾਂ ਨੂੰ ਆਪਸ ਵਿੱਚ ਜੋੜੀ ਰੱਖਦਾ ਹੈ।ਐਟਮ ਦੋ ਲਫ਼ਜ਼ਾਂ ਤੋਂ ਬਣਿਆ ਹੈ, "ἄτομος"—ਐਟਮੌਸ (α-, "ਅਨ-" + τέμνω - ਟੈਮਨੋ, "ਕੱਟਣਾ"), ਜਿਸ ਦਾ ਮਤਲਬ ਹੈ ਨਾ ਕੱਟਿਆ ਜਾਂ ਵੰਡਿਆ ਜਾਣ ਵਾਲਾ। ਮਾਦੇ ਦੀ ਨਾ ਵੰਡੀ ਜਾਣ ਵਾਲੀ ਇਕਾਈ ਵਜੋਂ ਸਭ ਤੋਂ ਪਹਿਲਾਂ ਐਟਮ ਨੂੰ ਭਾਰਤੀ ਅਤੇ ਗ੍ਰੀਕ ਫ਼ਿਲਾਸਫ਼ਰਾਂ ਨੇ ਮੰਨਿਆ। 17ਵੀਂ ਅਤੇ 18ਵੀਂ ਸਦੀ ਦੌਰਾਨ ਸਾਇੰਸਦਾਨਾਂ ਨੇ ਵਿਖਾਇਆ ਕਿ ਮਾਦੇ ਨੂੰ ਰਸਾਇਣਕ ਤਰੀਕਿਆਂ ਰਾਹੀਂ ਤੋੜਿਆ ਜਾ ਸਕਦਾ ਹੈ।19ਵੀਂ ਅਤੇ 20ਵੀਂ ਸਦੀ ਦੌਰਾਨ ਸਾਇੰਸਦਾਨਾਂ ਨੇ ਐਟਮ ਬਣਾਉਣ ਵਾਲੀਆਂ ਇਕਾਈਆਂ ਦੀ ਖੋਜ ਕਰ ਕੇ ਸਿੱਧ ਕੀਤਾ ਕਿ ਐਟਮ ਮੂਲ ਰੂਪ ਵਿੱਚ ਨਾ-ਟੁੱਟਣਯੋਗ ਨਹੀਂ ਹੈ। ਇਸ ਤੋਂ ਬਾਅਦ ਕੁਆਂਟਮ ਸਿਧਾਂਤ ਦਾ ਜਨਮ ਹੋਇਆ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਜਲਾਲ ਉੱਦੀਨ ਮੁਹੰਮਦ ਅਕਬਰ (ਉਰਦੂ : جلال الدین محمد اکبر, ੧੫ ਅਕਤੂਬਰ, ੧੫੪੨ - ੨੭ ਅਕਤੂਬਰ, ੧੬੦੫) ਤੈਮੂਰ ਵੰਸ਼ ਦੇ ਮੁਗਲ ਖ਼ਾਨਦਾਨ ਦਾ ਤੀਜਾ ਸ਼ਾਸਕ ਸੀ। ਅਕਬਰ ਨੂੰ ਅਕਬਰ -ਏ - ਆਜ਼ਮ ( ਅਰਥਾਤ ਅਕਬਰ ਮਹਾਨ ) , ਸ਼ਹਿੰਸ਼ਾਹ ਅਕਬਰ, ਮਹਾਬਲੀ ਸ਼ਹਿੰਸ਼ਾਹ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ। ਸਮਰਾਟ ਅਕਬਰ ਮੁਗਲ ਸਾਮਰਾਜ ਦੇ ਸੰਸਥਾਪਕ ਜਹੀਰੁੱਦੀਨ ਮੁਹੰਮਦ ਬਾਬਰ ਦਾ ਪੋਤਾ ਅਤੇ ਨਾਸਿਰੁੱਦੀਨ ਹੁਮਾਯੂੰ ਅਤੇ ਹਮੀਦਾ ਬਾਨੋ ਦਾ ਪੁੱਤ ਸੀ। ਬਾਬਰ ਦਾ ਖ਼ਾਨਦਾਨ ਤੈਮੂਰ ਅਤੇ ਮੰਗੋਲ ਨੇਤਾ ਚੰਗੇਜ ਖਾਂ ਵਲੋਂ ਸਬੰਧਤ ਸੀ ਅਰਥਾਤ ਉਸਦੇ ਵੰਸ਼ਜ ਤੈਮੂਰ ਲੰਗ ਦੇ ਖਾਨਦਾਨ ਵਿੱਚੋਂ ਸਨ ਅਤੇ ਮਾਤ੍ਰਪੱਖ ਦਾ ਸੰਬੰਧ ਚੰਗੇਜ ਖਾਂ ਨਾਲ ਸੀ। ਅਕਬਰ ਦੇ ਸ਼ਾਸਨ ਦੇ ਅੰਤ ਤੱਕ ੧੬੦੫ ਵਿੱਚ ਮੁਗਲ ਸਾਮਰਾਜ ਵਿੱਚ ਉੱਤਰੀ ਅਤੇ ਵਿਚਕਾਰ ਭਾਰਤ ਦੇ ਅਧਿਕਾਸ਼ ਭਾਗ ਸਮਿੱਲਤ ਸਨ ਅਤੇ ਉਸ ਸਮੇਂ ਦੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਸਮਰਾਜਾਂ ਵਿੱਚੋਂ ਇੱਕ ਸੀ। ਬਾਦਸ਼ਾਹਾਂ ਵਿੱਚ ਅਕਬਰ ਹੀ ਇੱਕ ਅਜਿਹਾ ਬਾਦਸ਼ਾਹ ਸੀ, ਜਿਸਨੂੰ ਹਿੰਦੂ ਮੁਸਲਮਾਨ ਦੋਨਾਂ ਵਰਗਾਂ ਦਾ ਬਰਾਬਰ ਪਿਆਰ ਅਤੇ ਸਨਮਾਨ ਮਿਲਿਆ। ਉਸਨੇ ਹਿੰਦੂ - ਮੁਸਲਮਾਨ ਸੰਪ੍ਰਦਾਵਾਂ ਦੇ ਵਿੱਚ ਦੀਆਂ ਦੂਰੀਆਂ ਘੱਟ ਕਰਣ ਲਈ ਦੀਨ-ਏ-ਇਲਾਹੀ ਨਾਮਕ ਧਰਮ ਦੀ ਸਥਾਪਨਾ ਕੀਤੀ। ਉਸਦਾ ਦਰਬਾਰ ਸਭ ਦੇ ਲਈ ਹਰ ਸਮਾਂ ਖੁੱਲ੍ਹਾ ਰਹਿੰਦਾ ਸੀ। ਉਸਦੇ ਦਰਬਾਰ ਵਿੱਚ ਮੁਸਲਮਾਨ ਸਰਦਾਰਾਂ ਨਾਲੋਂ ਹਿੰਦੂ ਸਰਦਾਰ ਜਿਆਦਾ ਸਨ। ਅਕਬਰ ਨੇ ਹਿੰਦੁਆਂ ਉੱਤੇ ਲੱਗਣ ਵਾਲਾ ਜਜ਼ੀਆ ਹੀ ਨਹੀਂ ਖ਼ਤਮ ਕੀਤਾ, ਸਗੋਂ ਅਜਿਹੇ ਅਨੇਕ ਕਾਰਜ ਕੀਤੇ ਜਿਨ੍ਹਾਂ ਦੇ ਕਾਰਨ ਹਿੰਦੂ ਅਤੇ ਮੁਸਲਮਾਨ ਦੋਨੋਂ ਉਸਦੇ ਪ੍ਰਸ਼ੰਸਕ ਬਣੇ। ਅਕਬਰ ਸਿਰਫ ਤੇਰਾਂ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਨਸੀਰੁੱਦੀਨ ਮੁਹੰਮਦ ਹੁਮਾਯੁੰ ਦੀ ਮੌਤ ਉਪਰਾਂਤ ਦਿੱਲੀ ਦੀ ਰਾਜਗੱਦੀ ਉੱਤੇ ਬੈਠਾ ਸੀ। ਆਪਣੇ ਸ਼ਾਸਨ ਕਾਲ ਵਿੱਚ ਉਸਨੇ ਸ਼ਕਤੀਸ਼ਾਲੀ ਪਸ਼ਤੂਨ ਵੰਸ਼ਜ ਸ਼ੇਰਸ਼ਾਹ ਵਿਦਵਾਨ ਦੇ ਹਮਲੇ ਬਿਲਕੁੱਲ ਬੰਦ ਕਰਵਾ ਦਿੱਤੇ ਸਨ, ਨਾਲ ਹੀ ਪਾਨੀਪਤ ਦੀ ਦੂਸਰੀ ਲੜਾਈ ਵਿੱਚ ਨਵਘੋਸ਼ਿਤ ਹਿੰਦੂ ਰਾਜਾ ਹੇਮੂ ਨੂੰ ਹਰਾਇਆ ਸੀ। ਆਪਣੇ ਸਾਮਰਾਜ ਦੇ ਗਠਨ ਕਰਣ ਅਤੇ ਉੱਤਰੀ ਅਤੇ ਵਿਚਕਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਏਕਛਤਰ ਅਧਿਕਾਰ ਵਿੱਚ ਲਿਆਉਣ ਵਿੱਚ ਅਕਬਰ ਨੂੰ ਦੋ ਦਸ਼ਕ ਲੱਗ ਗਏ ਸਨ। ਉਸਦਾ ਪ੍ਰਭਾਵ ਲੱਗਪਗ ਪੂਰੇ ਭਾਰਤੀ ਉਪਮਹਾਂਦੀਪ ਉੱਤੇ ਸੀ ਅਤੇ ਇਸ ਖੇਤਰ ਦੇ ਇੱਕ ਵੱਡੇ ਭੂ-ਭਾਗ ਉੱਤੇ ਸਮਰਾਟ ਦੇ ਰੂਪ ਵਿੱਚ ਉਸਨੇ ਸ਼ਾਸਨ ਕੀਤਾ। ਸਮਰਾਟ ਦੇ ਰੂਪ ਵਿੱਚ ਅਕਬਰ ਨੇ ਸ਼ਕਤੀਸ਼ਾਲੀ ਅਤੇ ਬਹੁਲ ਹਿੰਦੂ ਰਾਜਪੂਤ ਰਾਜਿਆਂ ਵਲੋਂ ਸਫ਼ਾਰਤੀ ਸੰਬੰਧ ਬਣਾਏ ਅਤੇ ਉਨ੍ਹਾਂ ਦੇ ਇੱਥੇ ਵਿਆਹ ਵੀ ਕੀਤੇ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਕਨੂੰਨ-2009
ਬੱਚਿਆਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਐਕਟ ਜਾਂ ਸਿੱਖਿਆ ਦਾ ਅਧਿਕਾਰ ਕਨੂੰਨ (ਆਰਟੀਈ) ਭਾਰਤ ਦੀ ਸੰਸਦ ਵੱਲੋਂ 4 ਅਗਸਤ 2009 ਨੂੰ ਬਣਾਇਆ ਗਿਆ।ਇਹ ਭਾਰਤ ਦੀ ਸੰਸਦ ਦਾ ਭਾਰਤੀ ਸੰਵਿਧਾਨ ਦੇ ਆਰਟੀਕਲ 21 ਏ ਦੇ ਤਹਿਤ ਭਾਰਤ ਵਿੱਚ 6 ਤੋਂ 14 ਸਾਲ ਦੇ ਬੱਚਿਆਂ ਦੀ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੀ ਮਹੱਤਤਾ ਅਤੇ ਪ੍ਰਗਟਾਅ ਦਾ ਰੂਪ ਬਾਰੇ ਦੱਸਦਾ ਹੈ। 1 ਅਪ੍ਰੈਲ 2010 ਨੂੰ ਜਦੋਂ ਇਹ ਐਕਟ ਲਾਗੂ ਹੋਇਆ ਤਾਂ ਭਾਰਤ ਸਿੱਖਿਆ ਨੂੰ ਹਰ ਬੱਚੇ ਦਾ ਮੌਲਿਕ ਅਧਿਕਾਰ ਬਣਾਉਣ ਵਾਲੇ 135 ਦੇਸ਼ਾਂ ਵਿਚੋਂ ਇੱਕ ਬਣ ਗਿਆ। ਆਰਟੀਈ ਐਕਟ ਦੇ ਸਿਰਲੇਖ ਵਿੱਚ ‘ਮੁਫ਼ਤ ਅਤੇ ਲਾਜ਼ਮੀ’ ਸ਼ਬਦ ਸ਼ਾਮਲ ਕੀਤੇ ਗਏ ਹਨ। 'ਮੁਫ਼ਤ ਸਿੱਖਿਆ' ਦਾ ਅਰਥ ਹੈ ਕਿ ਕੋਈ ਵੀ ਬੱਚਾ ਕੋਈ ਫੀਸ, ਫੰਡ ਜਾਂ ਖਰਚਾ ਦਿੱਤੇ ਬਿਨਾਂ ਸਿੱਖਿਆ ਹਾਸਲ ਕਰ ਸਕੇਗਾ। ਉਸ ਬੱਚੇ ਤੋਂ ਇਲਾਵਾ ਜਿਸ ਨੂੰ ਉਸਦੇ ਮਾਪਿਆਂ ਦੁਆਰਾ ਅਜਿਹੇ ਕਿਸੇ ਸਕੂਲ ਵਿੱਚ ਦਾਖਲ ਕੀਤਾ ਗਿਆ ਹੋਵੇ ਜਿਸ ਨੂੰ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਨਹੀਂ ਹੈ। ‘ਲਾਜ਼ਮੀ ਸਿੱਖਿਆ’ ਸਰਕਾਰ ਅਤੇ ਸਥਾਨਕ ਅਥਾਰਟੀਆਂ ਉੱਤੇ 6-18 ਉਮਰ ਸਮੂਹ ਦੇ ਸਾਰੇ ਬੱਚਿਆਂ ਦੇ ਦਾਖਲੇ, ਹਾਜ਼ਰੀ ਅਤੇ ਮੁੱਢਲੀ ਸਿੱਖਿਆ ਨੂੰ ਪੂਰਾ ਕਰਨਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸਦੇ ਨਾਲ, ਭਾਰਤ ਇੱਕ ਅਧਿਕਾਰ ਅਧਾਰਤ ਢਾਂਚੇ ਵੱਲ ਅੱਗੇ ਵਧਿਆ ਹੈ ਜੋ ਆਰਟੀਈ ਐਕਟ ਦੇ ਉਪਬੰਧਾਂ ਦੇ ਅਨੁਸਾਰ, ਸੰਵਿਧਾਨ ਦੇ ਆਰਟੀਕਲ 21 ਏ ਵਿੱਚ ਦਰਜ਼ ਬੱਚੇ ਦੇ ਇਸ ਬੁਨਿਆਦੀ ਅਧਿਕਾਰ ਨੂੰ ਲਾਗੂ ਕਰਨ ਲਈ ਕੇਂਦਰ ਅਤੇ ਰਾਜ ਸਰਕਾਰਾਂ ਉੱਤੇ ਇੱਕ ਕਨੂੰਨੀ ਜ਼ਿੰਮੇਵਾਰੀ ਪਾਉਂਦਾ ਹੈ।
ਸਰਕਾਰ (ਅੰਗਰੇਜੀ: Government) ਇੱਕ ਅਜਿਹਾ ਢਾਂਚਾ ਹੁੰਦਾ ਹੈ ਜਿਸ ਵਿੱਚ ਵਿਧਾਨਕਾਰ, ਪ੍ਰਸ਼ਾਸ਼ਕ, ਇਨਸਾਫ਼ ਅਹੁਦਾਰ ਅਤੇ ਨੌਕਰਸ਼ਾਹ ਸਾਂਝੇ ਰੂਪ ਵਿੱਚ ਪੂਰੇ ਰਾਜ ਦਾ ਕਾਬੂ ਰੱਖਦੇ ਹਨ। ਇਹ ਸਰਕਾਰ ਹੀ ਤੈਅ ਕਰਦੀ ਹੈ ਕਿ ਕਿਹੜਾ ਕਾਨੂੰਨ ਰਾਜ ਵਿੱਚ ਲਾਗੂ ਕਰਨਾ ਹੈ ਅਤੇ ਕਿਵੇਂ ਲਾਗੂ ਕਰਨਾ ਹੈ। ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਦੇ ਸੰਗਠਨ ਦੇ ਢਾਂਚੇ ਵੱਖਰੇ-ਵੱਖਰੇ ਹੋ ਸਕਦੇ ਹਨ। ਕਈ ਸਮਾਜਾਂ ਵਿੱਚ ਕਿਸੇ ਖ਼ਾਸ ਆਦਮੀ ਜਾਂ ਉਸ ਦੇ ਵਾਰਸਾਂ ਨੂੰ ਹੀ ਸਰਕਾਰ ਵਿੱਚ ਰੱਖਿਆ ਜਾਂਦਾ ਹੈ ਪਰ ਲੋਕਤੰਤਰ ਵਿੱਚ ਸਰਕਾਰ ਦੇ ਲਈ ਵਿਧਾਨਕਾਰ ਅਤੇ ਪ੍ਰਸ਼ਾਸ਼ਕ ਨੂੰ ਦੇਸ਼ ਦੇ ਲੋਕਾਂ ਵਿਚੋਂ ਹੀ ਚੁਣਿਆ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਬੇਰੁਜ਼ਗਾਰੀ (ਜਾਂ ਬੇਕਾਰੀ) ਉਦੋਂ ਵਾਪਰਦੀ ਮੰਨੀ ਜਾਂਦੀ ਹੈ ਜਦੋਂ ਲੋਕਾਂ ਨੂੰ ਪੂਰੇ ਉੱਦਮ ਅਤੇ ਫੁਰਤੀ ਨਾਲ਼ ਨੌਕਰੀ ਦੀ ਭਾਲ਼ ਕਰਦੇ ਹੋਣ ਦੇ ਬਾਵਜੂਦ ਵੀ ਕੰਮ ਨਾ ਮਿਲੇ। ਬੇਰੁਜ਼ਗਾਰੀ ਦਰ ਬੇਰੁਜ਼ਗਾਰੀ ਦੇ ਬੋਲ਼ਬਾਲੇ ਦਾ ਇੱਕ ਮਾਪ ਹੈ ਅਤੇ ਇਹਦਾ ਹਿਸਾਬ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਨੂੰ ਮਜ਼ਦੂਰ ਵਰਗ ਦੇ ਸਾਰੇ ਲੋਕਾਂ ਦੀ ਗਿਣਤੀ ਨਾਲ਼ ਭਾਗ ਕਰ ਕੇ ਪ੍ਰਤੀਸ਼ਤ ਵਜੋਂ ਲਗਾਇਆ ਜਾਂਦਾ ਹੈ। ਮੰਦੀ ਦੇ ਕਾਲ਼ ਮੌਕੇ ਕਿਸੇ ਅਰਥਚਾਰਾ ਵਿੱਚ ਬੇਰੁਜ਼ਗਾਰੀ ਦੀ ਦਰ ਆਮ ਤੌਰ ਉੱਤੇ ਬਹੁਤ ਵਧ ਜਾਂਦੀ ਹੈ। ਕੌਮਾਂਤਰੀ ਮਜ਼ਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਮੁਤਾਬਕ 2012 ਤੱਕ ਦੁਨੀਆ ਭਰ ਵਿੱਚ 19.7 ਕਰੋੜ ਲੋਕ ਭਾਵ ਮਜ਼ਦੂਰ ਵਰਗ ਦਾ ਲਗਭਗ 6% ਹਿੱਸਾ ਨੌਕਰੀ ਤੋਂ ਵਾਂਝਾ ਹੈ।
ਗੇਂਦਾ ਜਿਸ ਨੂੰ ਅੰਗਰਜ਼ੀ ਵਿੱਚ ਆਮ ਤੌਰ 'ਤੇ ਮੇਰੀਗੋਲਡ ਕਹਿੰਦੇ ਹਨ ਬਹੁਤ ਹੀ ਲਾਭਦਾਇਕ ਅਤੇ ਸੌਖ ਨਾਲ ਉਗਾਇਆ ਜਾਣ ਵਾਲਾ ਫੁੱਲਾਂ ਵਾਲਾ ਪੌਦਾ ਹੈ। ਇਹ ਮੁੱਖ ਤੌਰ 'ਤੇ ਸਜਾਵਟੀ ਫਸਲ ਹੈ। ਇਸਦੀ ਖੇਤੀ ਖੁੱਲੇ ਫੁਲ, ਮਾਲਾਵਾਂ ਅਤੇ ਧਰਤੀ - ਦ੍ਰਿਸ਼ ਲਈ ਕੀਤੀ ਜਾਂਦੀ ਹੈ। ਮੁਰਗੀਆਂ ਦੇ ਦਾਣੇ ਵਿੱਚ ਵੀ ਇਹ ਪੀਲੇ ਰੰਗ ਦਾ ਅੱਛਾ ਸਰੋਤ ਹੈ। ਇਸਦੇ ਫੁਲ ਬਾਜ਼ਾਰ ਵਿੱਚ ਖੁੱਲੇ ਅਤੇ ਮਾਲਾਂਵਾਂ ਬਣਾ ਕੇ ਵੇਚੇ ਜਾਂਦੇ ਹਨ। ਗੇਂਦੇ ਦੀ ਵੱਖ ਵੱਖ ਉਚਾਈ ਅਤੇ ਵੱਖ ਵੱਖ ਰੰਗਾਂ ਦੀ ਭਾ ਹੋਣ ਦੇ ਕਾਰਨ ਧਰਤ - ਦ੍ਰਿਸ਼ ਦੀ ਸੁੰਦਰਤਾ ਵਧਾਉਣ ਵਿੱਚ ਇਸਦਾ ਬਹੁਤ ਮਹੱਤਵ ਹੈ। ਨਾਲ ਹੀ ਇਹ ਸ਼ਾਦੀ-ਵਿਆਹ ਦੇ ਮੌਕੇ ਤੇ ਮੰਡਪ ਸਜਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਇਹ ਕਿਆਰੀਆਂ ਅਤੇ ਹਰਬੇਸੀਅਸ ਬਾਰਡਰ ਲਈ ਅਤਿ ਉਪਯੁਕਤ ਪੌਦਾ ਹੈ। ਇਸ ਬੂਟੇ ਦਾ ਅਲੰਕ੍ਰਿਤ ਮੁੱਲ ਬਹੁਤ ਉੱਚਾ ਹੈ ਕਿਉਂਕਿ ਇਸਦੀ ਖੇਤੀ ਸਾਲ ਭਰ ਕੀਤੀ ਜਾ ਸਕਦੀ ਹੈ। ਅਤੇ ਇਸਦੇ ਫੁੱਲਾਂ ਦਾ ਧਾਰਮਿਕ ਅਤੇ ਸਮਾਜਕ ਉਤਸਵਾਂ ਵਿੱਚ ਬਹੁਤ ਮਹੱਤਵ ਹੈ। ਭਾਰਤ ਵਿੱਚ ਮੁੱਖ ਤੌਰ 'ਤੇ ਅਫਰੀਕਨ ਗੇਂਦਾ ਅਤੇ ਫ੍ਰਾਂਸੀਸੀ ਗੇਂਦੇ ਦੀ ਖੇਤੀ ਕੀਤੀ ਜਾਂਦੀ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਜੁਮੈਟਰੀ ਵਿੱਚ, ਵਰਗ, ਇੱਕ ਰੈਗੂਲਰ ਚਤੁਰਭੁਜ ਹੈ ਜਿਸਦਾ ਮਤਲਬ ਇਹ ਹੈ ਕੀ ਇਸਦੇ ਚਾਰੇ ਪਾਸੇ ਅਤੇ ਚਾਰੇ ਕੋਣ (90-ਡਿਗਰੀ) ਬਰਾਬਰ ਹੁੰਦੇ ਹਨ। ਇਸਦੀ ਪਰਿਭਾਸ਼ਾ ਕੁੱਝ ਇਸ ਤਰਾਂ ਦੀ ਵੀ ਹੋ ਸਕਦੀ ਹੈ: ਇੱਕ ਚਤੁਰਭੁਜ ਜਿਸਦੇ ਸਾਹਮਣੇ ਵਾਲੇ ਦੋ ਪਾਸੇ ਬਰਾਬਰ ਦੀ ਲੰਬਾਈ ਦੇ ਹੋਣ। ਇੱਕ ਵਰਗ ਜਿਦੇ ਵਰਟੈਕਸ ABCDਹੋਣ ਉਸਨੂੰ ਇਸ ਤਰਾਂ ਦਰਸਾਇਆ ਜਾ ਸਕਦਾ ਹੈ: ਫਰਮਾ:Squarenotation।
ਜੀਵ ਵੰਨ-ਸੁਵੰਨਤਾ ਜਾਂ ਜੀਵ ਵਖਰੇਵਾਂ ਕੁਦਰਤ ਵਿੱਚ ਇੱਕ ਵਾਤਾਵਰਨੀ ਸੰਤੁਲਨ ਹੁੰਦਾ ਹੈ। ਵਾਤਾਵਰਨ ਦੇ ਭਿੰਨ-ਭਿੰਨ ਜੀਵਾਂ ਦੀਆਂ ਕਿਰਿਆਵਾਂ/ਪ੍ਰਤੀਕਿਰਆਵਾਂ ਕਰਕੇ ਇਹ ਸੰਤੁਲਨ ਕਾਇਮ ਰਹਿੰਦਾ ਹੈ। ਕਿਸੇ ਇੱਕ ਸੈੱਲ ਜਾਂ ਜੀਵ ਦਾ ਫਾਲਤੂ ਪਦਾਰਥ, ਕਿਸੇ ਦੂਜੇ ਜੀਵ ਦਾ ਭੋਜਨ ਬਣਦਾ ਹੈ। ਬ੍ਰਹਿਮੰਡ ਵਿੱਚ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿੱਥੇ ਜੀਵਨ ਸੰਭਵ ਹੈ। ਮੁਆਫ਼ਕ ਹਾਲਾਤ ਪੈਦਾ ਹੋਣ ‘ਤੇ ਸਭ ਤੋਂ ਪਹਿਲਾਂ ਪਾਣੀ ਵਿੱਚ ਇੱਕ ਸੈੱਲ ਵਾਲੇ ਜੀਵ ਪੈਦਾ ਹੋਏ। ਇਨ੍ਹਾਂ ਦੇ ਤਰਤੀਬੀ ਵਿਕਾਸ ਰਾਹੀਂ ਵੱਡੇ ਅਤੇ ਗੁੰਝਲਦਾਰ ਜੀਵ ਹੋਂਦ ਵਿੱਚ ਆਏ। ਅੱਜ ਧਰਤੀ ‘ਤੇ ਜੀਵ-ਜੰਤੂਆਂ ਦੀਆਂ ਅਨੇਕਾਂ ਕਿਸਮਾਂ ਹਨ। ਧਰਤੀ, ਜਿਸ ਨੂੰ ਅਸੀਂ ਧਰਤੀ ਮਾਂ ਕਹਿੰਦੇ ਹਾਂ, ਸੱਚਮੁੱਚ ਹੀ ਮਾਂ ਵਾਂਗ ਕਿੰਨੇ ਹੀ ਜੀਵ-ਜੰਤੂ, ਪਸ਼ੂ ਪੰਛੀ, ਫੁੱਲ ਬੂਟੇ, ਕੀੜੇ-ਮਕੌੜੇ, ਜੀਵਾਣੂ, ਉੱਲੀਆਂ ਤੇ ਹੋਰ ਪਤਾ ਨਹੀਂ ਕਿੰਨੀਆਂ ਕੁ ਜਾਤੀਆਂ ਦੀ ਪਾਲਣਹਾਰ ਹੈ। ਕੁਦਰਤ ਦੇ ਤਾਣੇ-ਬਾਣੇ ਵਿੱਚ ਜੀਵਾਂ ਅਤੇ ਨਿਰਜੀਵਾਂ ਦੇ ਆਪਸੀ ਨਾ ਟੁੱਟਣ ਵਾਲੇ ਸਬੰਧ ਹਨ। ਪੌਦੇ, ਜਾਨਵਰ, ਊਲੀਆਂ ਤੇ ਬਹੁਤ ਸਾਰੇ ਬੈਕਟੀਰੀਆਂ ਨੂੰ ਵਾਯੂਮੰਡਲ ‘ਚੋਂ ਜਾਂ ਪਾਣੀ ‘ਚੋਂ ਜਿਊਂਦੇ ਰਹਿਣ ਲਈ ਆਕਸੀਜਨ ਪ੍ਰਾਪਤ ਕਰਨ ਯੋਗ ਹੋਣ ਦੀ ਲੋੜ ਹੁੰਦੀ ਹੈ, ਨਾਲ ਹੀ ਸਾਰੇ ਸੰਜੀਵਾਂ ਨੂੰ ਫਾਲਤੂ ਪਦਾਰਥ ਜਿਵੇਂ ਕਾਰਬਨ ਡਾਇਆਕਸਾਈਡ ਜੇ ਸੰਜੀਵਾਂ ਦੇ ਅੰਦਰ ਜਮ੍ਹਾਂ ਹੋਣ ਦਿੱਤੀ ਜਾਵੇ ਤਾਂ ਉਹ ਜ਼ਹਿਰੀਲੀ ਹੋ ਸਕਦੀ ਹੈ। ਇਸ ਲਈ ਉਹਨਾਂ ਨੂੰ ਇਸ ਤੋਂ ਮੁਕਤ ਹੋਣਾ ਪੈਂਦਾ ਹੈ। ਸੌਖਣ ਕ੍ਰਿਆ ਸੰਜੀਵਾਂ ਦੇ ਅੰਦਰਲੇ ਵਰਤਾਰੇ ਨਾਲ ਹੀ ਨਹੀਂ ਜੁੜੀ ਹੋਈ ਹੈ, ਸਗੋਂ ਇਹ ਸੰਜੀਵਾਂ ਅਤੇ ਉਹਨਾਂ ਦੇ ਨੇੜਲੇ ਵਾਤਾਵਰਨ ਜਿਵੇਂ ਭੂਮੀ, ਹਵਾ, ਪਾਣੀ ਅਤੇ ਦੂਜੇ ਸੰਜੀਵਾਂ ਤੋਂ ਪਦਾਰਥਾਂ ਦਾ ਲੈਣ-ਦੇਣ ਵੀ ਹੈ। ਭੂਮੀ ਪੌਦਿਆਂ ਨੂੰ ਸਿੱਧੇ ਵਧਣ ਅਤੇ ਖੜ੍ਹਨ ਲਈ ਹੀ ਸਹਾਈ ਨਹੀਂ ਹੁੰਦੀ, ਸਗੋਂ ਖਣਿਜਾਂ, ਗੈਸਾਂ, ਪਾਣੀ, ਜੀਵਕ ਪਦਾਰਥਾਂ ਦੀ ਯੋਗਿਕ ਵੀ ਹੈ। ਇਸ ਲਈ ਲੱਖਾਂ, ਕਰੋੜਾਂ ਦੀ ਗਿਣਤੀ ਵਿੱਚ ਸੂਖਮ ਜੀਵ ਜਿਵੇਂ ਊਲੀਆਂ, ਬੈਕਟੀਰੀਆ, ਵਾਇਰਸ, ਅਲਗੀ, ਗੰਡੋਏ, ਨਿਮਾਟੋਡ ਆਦਿ ਵੀ ਹੁੰਦੇ ਹਨ। ਜਿਹੜੇ ਆਪਸੀ ਮੇਲ-ਮਿਲਾਪ ਨਾਲ ਲਗਾਤਾਰ ਇੱਕ ਦੂਜੇ ਲਈ ਵਸੀਲੇ ਪ੍ਰਦਾਨ ਕਰਦੇ ਹਨ। ਭੂਮੀ ਅਤੇ ਪੌਦਿਆਂ ਵਿੱਚ ਆਪਸੀ ਮਜ਼ਬੂਤ ਸੌਖਿਕ ਲੈਣ ਦੇਣ ਹੈ। ਪੌਦੇ ਜਦੋਂ ਵਧਦੇ- ਫੁਲਦੇ ਹਨ ਤਾਂ ਭੂਮੀ ਦੇ ਬਹੁਤ ਸਾਰੇ ਸੰਜੀਵਾਂ ਨੂੰ ਖ਼ੁਰਾਕ ਮੁਹੱਈਆ ਕਰਵਾਉਂਦੇ ਹਨ। ਪ੍ਰਕਾਸ਼ ਸੰਸਲੇਸ਼ਣ ਕ੍ਰਿਆ ਰਾਹੀਂ ਪੌਦਿਆਂ ਦੀਆਂ ਹਰੀਆਂ ਕੋਸ਼ਕਾਵਾਂ ਵਿੱਚ ਬਣਨ ਵਾਲਾ ਪਦਾਰਥ, ਜੜ੍ਹਾਂ ਰਾਹੀਂ ਬਾਹਰ ਨਿਕਲ ਕੇ ਕੁਦਰਤੀ ਪ੍ਰਕਿਰਤਿਕ ਸੌਖਿਕ ਜੋੜ ਜੋੜਦਾ ਹੈ, ਜਿਸ ਵਿੱਚ ਮਨੁੱਖ ਵੀ ਸ਼ਾਮਲ ਹੁੰਦੇ ਹਨ। ਬਹੁਤ ਸਾਰੇ ਸੂਖਮ ਜੀਵ ਜੜ੍ਹਾਂ ਨੇੜੇ ਜੈਵਿਕ ਰਸਾਇਣ ਮੁਹੱਈਆ ਕਰਦੇ ਹਨ। ਜਿਹੜੇ ਪੌਦਿਆਂ ਦਾ ਸਿਹਤਮੰਦ ਵਾਧਾ ਹੋਣ ‘ਚ ਸਹਾਈ ਹੁੰਦੇ ਹਨ। ਸਾਰੇ ਪੌਦੇ ਨਾਈਟਰੋਜਨ, ਫਾਸਫੋਰਸ, ਪੌਟਾਸ਼, ਮੈਗਨੀਸ਼ੀਅਮ, ਕੈਲਸ਼ੀਅਮ ਆਦਿ ਖੁਰਾਕੀ ਤੱਤ ਲੈਂਦੇ ਹਨ। ਬੈਕਟੀਰੀਆ ਪੌਦਿਆਂ ਨੂੰ ਵਾਯੂ ਮੰਡਲ ‘ਚੋਂ ਨਾਈਟਰੋਜਨ ਪ੍ਰਾਪਤ ਕਰਵਾਉਂਦੇ ਹਨ। ਜਦੋਂ ਪੌਦੇ ਮਰਦੇ ਹਨ ਤਾਂ ਪੌਦਿਆਂ ਦੀਆਂ ਜੜ੍ਹਾਂ, ਟਾਹਣੀਆਂ ਅਤੇ ਪੱਤੇ ਆਦਿ ਊਲੀਆਂ ਅਤੇ ਬੈਕਟੀਰੀਆ ਦੀ ਖੁਰਾਕ ਬਣਦੇ ਹਨ। ਊਲੀਆਂ ਅਤੇ ਬੈਕਟੀਰੀਆ ਅਗਾਂਹ ਨਿਮਾਟੋਡਾਂ ਅਤੇ ਗੰਡੋਇਆਂ ਦੀ ਖੁਰਾਕ ਬਣਦੇ ਹਨ। ਜਿਹੜੇ ਅਗਾਂਹ ਹੋਰ ਜੀਵਾਣੂੰਆਂ ਦੀ ਖੁਰਾਕ ਬਣਦੇ ਹਨ।
ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਅੱਠ ਮੈਂਬਰ ਦੇਸ਼ਾਂ ਦਾ ਇੱਕ ਆਰਥਿਕ ਅਤੇ ਭੂ-ਸਿਆਸੀ ਸੰਗਠਨ ਹੈ, ਜੋ ਮੁੱਖ ਰੂਪ ਵਿੱਚ ਦੱਖਣੀ ਏਸ਼ੀਆ ਮਹਾਂਦੀਪ ਉੱਤੇ ਵਸੇ ਹੋਏ ਹਨ। ਇਹਦੇ ਸਕੱਤਰਤ ਦਾ ਸਦਰ-ਮੁਕਾਮ ਕਠਮੰਡੂ, ਨੇਪਾਲ ਵਿਖੇ ਹੈ।ਦੱਖਣੀ ਏਸ਼ੀਆ ਵਿੱਚ ਖੇਤਰਨੁਮਾ ਸਿਆਸੀ ਅਤੇ ਆਰਥਿਕ ਸਹਿਯੋਗ ਦਾ ਵਿਚਾਰ ਸਭ ਤੋਂ ਪਹਿਲਾਂ 1980 ਵਿੱਚ ਘੜਿਆ ਗਿਆ ਅਤੇ ਢਾਕਾ ਵਿਖੇ ਹੋਏ ਇਹਦੇ ਪਹਿਲੇ ਸੰਮੇਲਨ ਵਿੱਚ 8 ਦਸੰਬਰ 1985 ਨੂੰ ਸ੍ਰੀਲੰਕਾ, ਨੇਪਾਲ, ਪਾਕਿਸਤਾਨ, ਬੰਗਲਾਦੇਸ਼, ਭਾਰਤ, ਭੂਟਾਨ ਅਤੇ ਮਾਲਦੀਵ ਵੱਲੋਂ ਅਧਿਕਾਰਕ ਤੌਰ ਉੱਤੇ ਇਹਦੀ ਸਥਾਪਨਾ ਕੀਤੀ ਗਈ। ਇਸ ਮਗਰੋਂ ਪੈਂਦੇ ਸਾਲਾਂ ਵਿੱਚ ਇਹ ਸੰਸਥਾ ਨਵੇਂ ਮੈਂਬਰ ਦੇਸ਼ਾਂ ਦੇ ਦਾਖ਼ਲੇ ਕਰ ਕੇ ਵੱਡੀ ਹੁੰਦੀ ਆ ਰਹੀ ਹੈ। 2007 ਵਿੱਚ ਅਫ਼ਗ਼ਾਨਿਸਤਾਨ ਸਾਰਕ ਦਾ ਪਰਿਵਾਰਕ ਵਾਧਾ ਕਰਨ ਵਾਲ਼ਾ ਪਹਿਲਾ ਦੇਸ਼ ਬਣਿਆ।ਸਾਰਕ ਦੀਆਂ ਨੀਤੀਆਂ ਦਾ ਟੀਚਾ ਹਿੱਤਕਾਰੀ ਅਰਥ-ਸ਼ਾਸਤਰ ਅਤੇ ਦੱਖਣੀ ਏਸ਼ੀਆਂ ਦੇ ਦੇਸ਼ਾਂ ਵਿਚਕਾਰ ਸਾਂਝੇ ਸਵੈ-ਆਸਰੇ ਦੀ ਤਰੱਕੀ ਕਰਾਉਣਾ ਅਤੇ ਇਸ ਖੇਤਰ ਵਿੱਚ ਸਮਾਜਕ ਅਤੇ ਸੱਭਿਆਚਾਰਕ ਵਿਕਾਸ ਦੀ ਚਾਲ ਨੂੰ ਹੋਰ ਤੇਜ਼ ਕਰਨਾ ਹੈ। ਸਾਰਕ ਨੇ ਦੁਨੀਆ ਭਰ ਦੇ ਵਿਦੇਸ਼ੀ ਸੰਬੰਧਾਂ ਵਿੱਚ ਇੱਕ ਅਹਿਮ ਫ਼ਰਜ਼ ਨਿਭਾਉਣਾ ਸ਼ੁਰੂ ਕਰ ਦਿੱਤਾ ਹੈ। ਯੂਰਪੀ ਸੰਘ, ਸੰਯੁਕਤ ਰਾਸ਼ਟਰ (ਇੱਕ ਨਿਗਰਾਨ ਮੈਂਬਰ ਵਜੋਂ) ਅਤੇ ਹੋਰ ਬਹੁਧਿਰੀ ਸੰਸਥਾਵਾਂ ਨਾਲ਼ ਸਥਾਈ ਸਫ਼ਾਰਤੀ ਸੰਬੰਧ ਕਾਇਮ ਕਰ ਲਏ ਗਏ ਹਨ। ਸਾਲਬੱਧੀ ਨਿਯਤ ਅਧਾਰ ਉੱਤੇ ਹਰੇਕ ਦੇਸ਼ ਦੇ ਮੁਖੀਆਂ ਦੀਆਂ ਦਫ਼ਤਰੀ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ ਅਤੇ ਦੇਸ਼ਾਂ ਦੇ ਵਿਦੇਸ਼ੀ ਸਕੱਤਰ ਸਾਲ ਵਿੱਚ ਦੋ ਵਾਰ ਮੀਟਿੰਗਾਂ ਕਰਦੇ ਹਨ। 18ਵਾਂ ਸਾਰਕ ਸੰਮੇਲਨ ਨਵੰਬਰ, 2014 ਵਿੱਚ ਕਠਮੰਡੂ, ਨੇਪਾਲ ਵਿਖੇ ਹੋਵੇਗਾ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਧਰਤੀ ਦਾ ਵਾਯੂਮੰਡਲ (ਅੰਗ੍ਰੇਜ਼ੀ: atmosphere of Earth) ਗੈਸਾਂ ਦੀ ਪਰਤ ਹੈ , ਆਮ ਤੌਰ ਤੇ ਹਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜੋ ਕਿ ਗ੍ਰਹਿ ਧਰਤੀ ਦੁਆਲੇ ਘੁੰਮਦਾ ਹੈ ਅਤੇ ਧਰਤੀ ਦੀ ਗੁਰੁਕ੍ਰ੍ਸ਼ਤਾ ਦੁਆਰਾ ਬਰਕਰਾਰ ਰੱਖਿਆ ਜਾਂਦਾ ਹੈ। ਧਰਤੀ ਦਾ ਵਾਤਾਵਰਣ ਧਰਤੀ ਉੱਤੇ ਜੀਵਨ ਨੂੰ ਬਚਾਉਂਦਾ ਹੈ ਜਿਸ ਨਾਲ ਤਰਲ ਪਾਣੀ ਨੂੰ ਧਰਤੀ ਦੀ ਸਤਹ ਤੇ ਮੌਜੂਦ ਹੋਣ ਲਈ ਦਬਾਅ ਪੈਦਾ ਹੁੰਦਾ ਹੈ, ਅਲਟਰਾਵਾਇਲਟ ਸੂਰਜੀ ਰੇਡੀਏਸ਼ਨ ਨੂੰ ਸੋਖ ਰਿਹਾ ਹੈ, ਗਰਮੀ ਪ੍ਰਤੀਕਰਮ (ਗ੍ਰੀਨਹਾਊਸ ਪ੍ਰਭਾਵ) ਰਾਹੀਂ ਸਤਹ ਨੂੰ ਵਧਾਇਆ ਜਾ ਰਿਹਾ ਹੈ, ਅਤੇ ਦਿਨ ਅਤੇ ਰਾਤ ਦੇ ਦਰਮਿਆਨ ਤਾਪਮਾਨ ਨੂੰ ਵਧਾਉਣ ਲਈ (ਦਿਨ ਦਾ ਤਾਪਮਾਨ ਪਰਿਵਰਤਨ)। ਆਕਾਰ ਰਾਹੀਂ, ਸੁੱਕੀ ਹਵਾ ਵਿਚ 78.09% ਨਾਈਟ੍ਰੋਜਨ, 20.95% ਆਕਸੀਜਨ, 0.93% ਆਰਗੋਨ, 0.04% ਕਾਰਬਨ ਡਾਈਆਕਸਾਈਡ, ਅਤੇ ਕੁਝ ਹੋਰ ਗੈਸਾਂ ਦੀ ਮਾਤਰਾ ਸ਼ਾਮਿਲ ਹੈ। ਹਵਾ ਵਿਚ ਵੀ ਪਾਣੀ ਦੀ ਭੰਬਲ ਦੀ ਇਕ ਭਾਰੀ ਮਾਤਰਾ ਸ਼ਾਮਿਲ ਹੈ, ਔਸਤਨ 1% ਸਮੁੰਦਰੀ ਪੱਧਰ ਤੇ ਅਤੇ ਪੂਰੇ ਵਾਯੂਮੰਡਲ ਵਿਚ 0.4%। ਹਵਾ ਸਮੱਗਰੀ ਅਤੇ ਹਵਾ ਦੇ ਦਬਾਅ ਵੱਖ-ਵੱਖ ਪੱਧਰਾਂ ਤੇ ਵੱਖੋ-ਵੱਖਰੇ ਹੁੰਦੇ ਹਨ, ਅਤੇ ਪਥਰਾਅ ਦੇ ਪੌਦਿਆਂ ਦੁਆਰਾ ਪ੍ਰਕਾਸ਼ ਸੰਸ਼ਲੇਸ਼ਣ ਵਿਚ ਵਰਤਣ ਲਈ ਹਵਾ ਅਤੇ ਧਰਤੀ ਦੇ ਪਥਰੀਲੀ ਜਾਨਵਰਾਂ ਦੀ ਸਾਹ ਲੈਣ ਲਈ ਸਿਰਫ ਧਰਤੀ ਦੇ ਟਰੋਪਾਸਫੀਅਰ ਅਤੇ ਨਕਲੀ ਵਾਯੂਮੰਡਲ ਵਿਚ ਪਾਇਆ ਜਾਂਦਾ ਹੈ। ਵਾਤਾਵਰਣ ਦਾ ਮਾਸ ਵਿੱਚ ਲਗਭਗ 5.15×1018 ਕਿਲੋਗ੍ਰਾਮ ਹੈ, ਜਿਸ ਦੀ ਤਿੰਨ ਚੌਥਾਈ ਥਾਂ ਲਗਭਗ 11 ਕਿਲੋਮੀਟਰ (6.8 ਮੀਲ, 36,000 ਫੁੱਟ) ਦੇ ਅੰਦਰ ਹੈ। ਵਾਤਾਵਰਣ ਅਤੇ ਬਾਹਰਲੀ ਥਾਂ ਦੇ ਵਿਚਕਾਰ ਕੋਈ ਨਿਸ਼ਚਿਤ ਸੀਮਾ ਨਹੀਂ ਹੋਣ ਦੇ ਨਾਲ ਮਾਹੌਲ ਵਧਣ ਦੀ ਉਚਾਈ ਦੇ ਨਾਲ ਥਿਨਰ ਅਤੇ ਥਿਨਰ ਬਣ ਜਾਂਦਾ ਹੈ। ਕਰਮਾਨ ਲਾਈਨ, 100 ਕਿ.ਮੀ.
ਚੀਨ (ਮੰਦਾਰਿਨੀ ਚੀਨੀ ਵਿਚ: 中国) ਜਾਂ ਚੀਨ ਦਾ ਲੋਕਰਾਜੀ ਗਣਤੰਤਰ (ਮੰਦਾਰਿਨੀ ਚੀਨੀ ਵਿਚ: 中华人民共和国) ਪੂਰਬੀ ਏਸ਼ੀਆ ਅਤੇ ਭਾਰਤ ਦੇ ਉੱਤਰ ਵਿੱਚ ਸਥਿਤ ਇੱਕ ਦੇਸ਼ ਹੈ। ਖੇਤਰਫਲ ਦੇ ਮੁਤਾਬਿਕ ਚੀਨ ਸੰਸਾਰ ਵਿੱਚ ਰੂਸ ਅਤੇ ਕੈਨੇਡਾ ਤੋਂ ਬਾਅਦ ਤੀਜੇ ਨੰਬਰ ’ਤੇ ਆਉਂਦਾ ਹੈ। ਇਸ ਦੀ ਲਗਪਗ 3380 ਕਿਲੋਮੀਟਰ ਦੀ ਹੱਦ ਭਾਰਤ ਨਾਲ ਜੁੜਦੀ ਹੈ। ਇਹ ਦੇਸ਼ ਪਹਾੜਾਂ ਵਿੱਚ ਘਿਰਿਆ ਹੋਇਆ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਿਸਰ (ਅਰਬੀ; مصر, ਅੰਗਰੇਜੀ: Egypt), ਦਫ਼ਤਰੀ ਤੌਰ ’ਤੇ ਮਿਸਰ ਅਰਬ ਗਣਰਾਜ, ਇੱਕ ਦੇਸ ਹੈ ਜਿਹੜਾ ਮੁੱਖ ਤੌਰ 'ਤੇ ਉੱਤਰੀ ਅਫਰੀਕਾ ਵਿੱਚ ਸਥਿਤ ਹੈ ਪਰ ਇਹਦਾ ਸਿਨਾਈ ਪਰਾਇਦੀਪ ਦੱਖਣ-ਪੱਛਮੀ ਏਸ਼ੀਆ ਵਿੱਚ ਇੱਕ ਥਾਂ ਥਲਜੋੜ ਬਣਾਉਂਦਾ ਹੈ। ਇਸ ਪ੍ਰਕਾਰ ਮਿਸਰ ਇੱਕ ਅੰਤਰ-ਮਹਾਂਦੀਪੀ ਦੇਸ਼ ਹੈ, ਅਤੇ ਅਫ਼ਰੀਕਾ, ਭੂ-ਮੱਧ ਖੇਤਰ, ਮੱਧ ਪੂਰਬ ਅਤੇ ਇਸਲਾਮੀ ਜਗਤ ਦੀ ਇਹ ਇੱਕ ਪ੍ਰਮੁੱਖ ਤਾਕਤ ਹੈ। ਇਹਦਾ ਖੇਤਰਫਲ 1010000 ਵਰਗ ਕਿਲੋਮੀਟਰ ਹੈ, ਅਤੇ ਇਹਦੇ ਉੱਤਰ ਵੱਲ ਭੂ-ਮੱਧ ਸਾਗਰ, ਪੂਰਬ-ਉੱਤਰ ਵੱਲ ਗਾਜ਼ਾ ਪੱਟੀ ਅਤੇ ਇਜ਼ਰਾਇਲ, ਪੂਰਬ ਵੱਲ ਲਾਲ ਸਾਗਰ, ਦੱਖਣ ਵੱਲ ਸੁਡਾਨ ਅਤੇ ਪੱਛਮ ਵੱਲ ਲੀਬੀਆ ਸਥਿਤ ਹੈ।
ਆਂਧਰਾ ਪ੍ਰਦੇਸ਼ (ਤੇਲਗੁ: ఆంధ్ర ప్రదేశ్), ਭਾਰਤ ਦੇ ਦੱਖਣ-ਪੂਰਬੀ ਤਟ ਉੱਤੇ ਸਥਿਤ ਰਾਜ ਹੈ। ਖੇਤਰ ਦੇ ਅਨੁਸਾਰ ਭਾਰਤ ਦਾ ਇਹ ਚੌਥਾ ਸਭ ਤੋਂ ਵੱਡਾ ਅਤੇ ਅਬਾਦੀ ਪੱਖੋਂ ਪੰਜਵਾਂ ਸਭ ਤੋਂ ਵੱਡਾ ਰਾਜ ਹੈ। ਇਸ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈਦਰਾਬਾਦ ਹੈ। ਭਾਰਤ ਦੇ ਸਾਰੇ ਰਾਜਾਂ ਵਿੱਚ ਸਭ ਤੋਂ ਲੰਮਾ ਸਮੁੰਦਰ ਤਟ ਗੁਜਰਾਤ ਵਿੱਚ (1600 ਕਿ.ਮੀ.) ਹੁੰਦੇ ਹੋਏ, ਦੂਜੇ ਸਥਾਨ ਉੱਤੇ ਇਸ ਰਾਜ ਦਾ ਸਮੁੰਦਰ ਤਟ (972 ਕਿ.ਮੀ.) ਹੈ।ਆਂਦਰਾ ਪ੍ਰਦੇਸ਼ 12°41 ਅਤੇ 22°ਉ . ਅਕਸ਼ਾਂਸ਼ ਅਤੇ 77° ਅਤੇ 84°40 ਪੂ.
1773 ਦਾ ਰੈਗੂਲੇਟਿੰਗ ਐਕਟ ਇੰਗਲੈਡ ਦੀ ਪਾਰਲੀਮੈਂਟ ਦੁਆਰਾ ਈਸਟ ਇੰਡੀਆ ਕੰਪਨੀ ਦੇ ਭਾਰਤ ਵਿੱਚ ਰਾਜ ਦੀ ਦੇਖਭਾਲ ਕਰਨ ਲਈ ਬਣਾਇਆ ਗਿਆ ਇੱਕ ਕਾਨੂੰਨ ਸੀ। ਇਸ ਦਾ ਮਕਸਦ ਬ੍ਰਿਟਿਸ਼ ਸਰਕਾਰ ਦਾ ਭਾਰਤ ਦੀ ਰਾਜਨੀਤੀ ਅਤੇ ਪ੍ਰਸ਼ਾਸਨ ਉੱਪਰ ਕੰਟਰੋਲ ਕਰਨਾ ਸੀ। ਪਰ ਇਹ ਐਕਟ ਕੰਪਨੀ ਦੇ ਮਾਮਲਿਆਂ ਦਾ ਲੰਬੇ ਸਮੇਂ ਲਈ ਹੱਲ ਨਾ ਲੱਭ ਸਕਿਆ ਅਤੇ ਕੰਪਨੀ ਨੂੰ 1784 ਵਿੱਚ ਦੁਬਾਰਾ ਪਿਟਸ ਇੰਡੀਆ ਐਕਟ ਬਣਾਉਣਾ ਪਿਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸਿੱਕਮ' ਭਾਰਤ ਦਾ ਇੱਕ ਰਾਜ ਹੈ। ਸਿੱਕਮ ਦੀ ਸਥਾਪਨਾ 1975 ਈਸਵੀ ਨੂੰ ਹੋਈ। ਸਿੱਕਮ ਰਾਜ ਦਾ ਖੇਤਰਫਲ 7,096 ਵਰਗ ਕਿਲੋਮੀਟਰ ਹੈ। ਇਸ ਰਾਜ ਦੀਆਂ ਮੁੱਖ ਭਾਸ਼ਾਵਾਂ ਭੂਟੀਆ, ਨੇਪਾਲੀ, ਲੇਪਚਾ, ਲਿੰਬੂ ਅਤੇ ਹਿੰਦੀ ਹਨ। ਸਿੱਕਮ ਦੀ ਰਾਜਧਾਨੀ ਗੰਗਟੋਕ ਹੈ। ਸਿੱਕਮ ਰਾਜ ਦੀ ਸਰਹੱਦ ਚੀਨ, ਨੇਪਾਲ ਅਤੇ ਭੂਟਾਨ ਦੇਸ਼ਾਂ ਨਾਲ ਲਗਦੀ ਹੈ। ਇਹ ਭਾਰਤ ਦਾ ਦੂਸਰਾ ਸਭ ਤੋਂ ਛੋਟਾ ਰਾਜ ਹੈ। ਦੇਖਣਯੋਗ ਥਾਵਾਂ ਵਿੱਚ ਇੱਥੇ ਗੰਗਟੋਕ, ਰੰਗਪੇ, ਨਵਾਂ ਬਜ਼ਾਰ, ਸਿੰਘਹਿਕ ਆਦਿ ਥਾਵਾਂ ਹਨ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.