ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸਿੱਠਣੀਆਂਸਿੱਠਣੀ, ਵਿਆਹ ਨਾਲ ਸਬੰਧਿਤ ਪੰਜਾਬੀ ਲੋਕਗੀਤਾਂ ਦਾ ਅਜਿਹਾ ਰੂਪ ਹੈ, ਜਿਸ ਦਾ ਮਨੋਰਥ ਵਿਅੰਗ, ਕਟਾਖਸ਼ ਜਾਂ ਮਖੌਲੀਆ ਅੰਦਾਜ਼ ਵਿੱਚ ਤਨਜ਼ ਰਾਹੀਂ ਸਰੋਤਿਆਂ ਦਾ ਦਿਲ ਪ੍ਰਚਾਉਣਾ ਹੈ। ਪੁਰਾਣੇ ਸਮਿਆਂ ਵਿੱਚ ਜਦ ਮਨ ਪ੍ਰਚਾਵੇ ਦੇ ਸਾਧਨ ਬਹੁਤ ਹੀ ਸੀਮਿਤ ਸਨ ਤਾਂ ਵਿਆਹ ਦੇ ਸ਼ਗਨਾਂ ਵਿੱਚ ਸਿੱਠਣੀਆਂ ਮਨੋਰੰਜਨ ਦੇ ਪੱਖ ਤੋਂ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਸਨ। ਜਦੋਂ ਕਦੇ ਭੰਡਾਂ ਤੇ ਮਰਾਸੀਆਂ ਨੂੰ ਉਮੀਦ ਨਾਲੋਂ ਘੱਟ ਦਾਨ ਦਿੱਤਾ ਜਾਂਦਾ ਤਾਂ ਉਹ ਸਿੱਠਣੀਆਂ ਜੋੜ ਕੇ ਅਗਲੇ ਨੂੰ ਸ਼ਰਮਿੰਦਾ ਕਰਨ ਤੀਕ ਜਾਂਦੇ ਸਨ। ਸਿੱਠਣੀਆਂ ਨੈਤਿਕਤਾ-ਅਨੈਤਿਕਤਾ ਦੀ ਪਰਖ ਪੜਚੋਲ ਵਿੱਚ ਨਹੀਂ ਪੈਂਦੀਆਂ। ਪਹਿਲਾਂ ਹੀ ਬਣੀਆਂ ਬਣਾਈਆਂ ਜਾਂ ਜਿਹੋ ਜਿਹੋ ਮੌਕਾ ਹੋਵੇ, ਉਦੋਂ ਹੀ ਜੋੜ ਕੇ ਸੁਣਾ ਦਿੱਤੀਆਂ ਜਾਂਦੀਆਂ ਹਨ। ਸਿੱਠਣੀਆਂ ਦੇਣ ਦਾ ਰਿਵਾਜ਼ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰ ਪ੍ਰਦੇਸ਼ਾਂ ਵਿੱਚ ਵੀ ਪ੍ਰਚੱਲਿਤ ਰਿਹਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਉੱਤੇ ਮਾਨਤਾ ਪ੍ਰਾਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਚਿਲਕਾ ਝੀਲ ਉੜੀਸਾ ਪ੍ਰਦੇਸ਼ ਦੇ ਸਮੁੰਦਰੀ ਅਪ੍ਰਵਾਹੀ ਪਾਣੀ ਵਿੱਚ ਬਣੀ ਇੱਕ ਝੀਲ ਹੈ। ਇਹ ਭਾਰਤ ਦੀ ਸਭ ਤੋਂ ਵੱਡੀ ਅਤੇ ਸੰਸਾਰ ਦੀ ਦੂਸਰੀ ਸਭ ਤੋਂ ਵੱਡੀ ਸਮੁੰਦਰੀ ਝੀਲ ਹੈ। ਇਸਨੂੰ ਚਿਲਿਕਾ ਝੀਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਹ ਇੱਕ ਲਗੂਨ ਹੈ ਅਤੇ ਉੜੀਸਾ ਦੇ ਕਿਨਾਰੀ ਭਾਗ ਵਿੱਚ ਨਾਸ਼ਪਾਤੀ ਦੀ ਆਕ੍ਰਿਤੀ ਵਿੱਚ ਨਗਰੀ ਜਿਲ੍ਹੇ ਵਿੱਚ ਸਥਿਤ ਹੈ। ਇਹ 70 ਕਿਲੋਮੀਟਰ ਲੰਬੀ ਅਤੇ 30 ਕਿਲੋਮੀਟਰ ਚੌੜੀ ਹੈ। ਇਹ ਸਮੁੰਦਰ ਦਾ ਹੀ ਇੱਕ ਭਾਗ ਹੈ ਜੋ ਮਹਾਨਦੀ ਦੁਆਰਾ ਲਿਆਈ ਗਈ ਮਿੱਟੀ ਦੇ ਜਮਾਂ ਹੋ ਜਾਣ ਨਾਲ ਸਮੁੰਦਰ ਤੋਂ ਵੱਖ ਹੋਕੇ ਇੱਕ ਛੀਛਲੀ ਝੀਲ ਦਾ ਰੂਪ ਧਾਰ ਗਈ ਹੈ। ਦਸੰਬਰ ਤੋਂ ਜੂਨ ਤੱਕ ਇਸ ਝੀਲ ਦਾ ਪਾਣੀ ਖਾਰਾ ਰਹਿੰਦਾ ਹੈ ਪਰ ਵਰਖਾ ਰੁੱਤ ਵਿੱਚ ਇਸ ਦਾ ਪਾਣੀ ਮਿੱਠਾ ਹੋ ਜਾਂਦਾ ਹੈ। ਇਸ ਦੀ ਔਸਤ ਗਹਿਰਾਈ 3 ਮੀਟਰ ਹੈ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿੱਚ ਦੁਨੀਆ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗਰੀਬੀ, ਅਨਾਜ ਜਾਂ ਧਨ ਦੀ ਇੱਕ ਖਾਸ ਰਕਮ ਜਾਂ ਪੈਸੇ ਦੀ ਕਮੀ ਹੈ। ਗਰੀਬੀ ਇੱਕ ਬਹੁਪੱਖੀ ਸੰਕਲਪ ਹੈ, ਜਿਸ ਵਿੱਚ ਸਮਾਜਿਕ, ਆਰਥਿਕ ਅਤੇ ਰਾਜਨੀਤਕ ਤੱਤ ਸ਼ਾਮਲ ਹੋ ਸਕਦੇ ਹਨ। ਸੰਪੂਰਨ ਗਰੀਬੀ, ਅਤਿ ਦੀ ਗਰੀਬੀ, ਜਾਂ ਗੰਦਗੀ ਦਾ ਭਾਵ ਭੋਜਨ, ਕੱਪੜੇ ਅਤੇ ਆਸਰੇ ਵਰਗੀਆਂ ਬੁਨਿਆਦੀ ਨਿੱਜੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਅਰਥਾਂ ਦੀ ਪੂਰੀ ਘਾਟ ਹੈ।ਥ੍ਰੈਸ਼ਹੋਲਡ ਜਿਸ ਤੇ ਪੂਰਾ ਗਰੀਬੀ ਪਰਿਭਾਸ਼ਿਤ ਕੀਤੀ ਗਈ ਹੈ ਉਸ ਬਾਰੇ ਉਸ ਵਿਅਕਤੀ ਦੇ ਸਥਾਈ ਸਥਾਨ ਜਾਂ ਯੁੱਗ ਤੋਂ ਨਿਰਭਰ ਕਰਦੀ ਹੈ। ਦੂਜੇ ਪਾਸੇ, ਰਿਸ਼ਤੇਦਾਰ ਦੀ ਗਰੀਬੀ ਉਦੋਂ ਵਾਪਰਦੀ ਹੈ ਜਦੋਂ ਇੱਕ ਵਿਅਕਤੀ ਜੋ ਦੇਸ਼ ਵਿੱਚ ਰਹਿੰਦਾ ਹੈ, ਉਸ ਦੇਸ਼ ਦੀ ਬਾਕੀ ਦੀ ਆਬਾਦੀ ਦੀ ਤੁਲਨਾ ਵਿੱਚ "ਜੀਵਣ ਮਿਆਰਾਂ" ਦੀ ਇੱਕ ਘੱਟੋ ਘੱਟ ਪੱਧਰ ਦਾ ਆਨੰਦ ਨਹੀਂ ਮਾਣਦਾ। ਇਸ ਲਈ, ਜਿਸ ਥ੍ਰੈਸ਼ਹੋਲਡ ਤੇ ਪਰਿਭਾਸ਼ਿਤ ਗਰੀਬੀ ਪਰਿਭਾਸ਼ਤ ਕੀਤੀ ਗਈ ਹੈ, ਉਹ ਦੇਸ਼ ਤੋਂ ਦੂਜੇ, ਜਾਂ ਇੱਕ ਸਮਾਜ ਤੋਂ ਦੂਜੇ ਤਕ ਵੱਖਰੀ ਹੁੰਦੀ ਹੈ। ਗ਼ਰੀਬੀ ਬਹੁ-ਦਿਸ਼ਾਵੀ ਧਾਰਨਾ ਹੈ। ਮੋਟੇ ਤੌਰ ਉੱਤੇ ਇਹ ਉਹ ਦਿਸ਼ਾ ਹੈ ਜਿੱਥੇ ਵਿਅਕਤੀਗਤ ਕਲਿਆਣ ਅਧੂਰਾ ਅਤੇ ਸਮਾਜਿਕ ਤੌਰ ’ਤੇ ਅਪ੍ਰਵਾਨ ਹੁੰਦਾ ਹੈ। ਇਸ ਲਈ ਗ਼ਰੀਬੀ ਉਹ ਦਸ਼ਾ ਹੈ ਜਿਸ ਵਿੱਚ ਵਿਅਕਤੀ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਨਾ ਕਰ ਸਕਣ ਕਾਰਨ ਸਿਹਤਮੰਦ ਅਤੇ ਉਪਜਾਊ ਜ਼ਿੰਦਗੀ ਨਾ ਜਿਊਂ ਸਕਣ।ਬੁਨਿਆਦੀ ਲੋੜਾਂ ਨੂੰ ਪ੍ਰਦਾਨ ਕਰਨ ਨਾਲ ਸੇਵਾਵਾਂ ਨੂੰ ਭ੍ਰਿਸ਼ਟਾਚਾਰ, ਟੈਕਸ ਤੋਂ ਮੁਕਤ, ਕਰਜ਼ਾ ਦੀਆਂ ਸ਼ਰਤਾਂ ਅਤੇ ਸਿਹਤ ਸੰਭਾਲ ਅਤੇ ਵਿਦਿਅਕ ਪੇਸ਼ੇਵਰਾਂ ਦੁਆਰਾ ਦਿਮਾਗ ਦੀ ਨਿਕਾਸੀ ਦੁਆਰਾ ਪੇਸ਼ ਕਰਨ ਦੀ ਸਮਰੱਥਾ ਤੇ ਪਾਬੰਦੀਆਂ ਨੂੰ ਰੋਕਿਆ ਜਾ ਸਕਦਾ ਹੈ। ਬੁਨਿਆਦੀ ਲੋੜਾਂ ਨੂੰ ਜ਼ਿਆਦਾ ਕਿਫਾਇਤੀ ਬਣਾਉਣ ਲਈ ਆਮਦਨ ਵਧਾਉਣ ਦੀਆਂ ਰਣਨੀਤੀਆਂ ਵਿੱਚ ਖਾਸ ਤੌਰ 'ਤੇ ਕਲਿਆਣ, ਆਰਥਿਕ ਆਜ਼ਾਦੀਆਂ ਸ਼ਾਮਲ ਹਨ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦੀ ਹੈ।ਸੰਯੁਕਤ ਰਾਸ਼ਟਰ ਅਤੇ ਵਿਸ਼ਵ ਬੈਂਕ ਵਰਗੀਆਂ ਬਹੁਤ ਸਾਰੀਆਂ ਕੌਮਾਂਤਰੀ ਸੰਸਥਾਵਾਂ ਲਈ ਗਰੀਬੀ ਘਟਾਉਣਾ ਹਾਲੇ ਵੀ ਇੱਕ ਮੁੱਖ ਮੁੱਦਾ (ਜਾਂ ਟੀਚਾ) ਹੈ।
ਕਸੀਦਾ ਅਰਬੀ ਸ਼ਬਦ ਹੈ ਇਸ ਦੇ ਅਰਥ ਹਨ ਮੋਟਾ ਜਾਂ ਗਲੀਜ ਮਗਜ।ਕੁਝ ਵਿਦਾਵਾਨਾਂ ਦਾ ਵਿਚਾਰ ਹੈ ਕਿ ਕਸੀਦਾ ਸ਼ਬਦ,'ਕਸਦ' ਤੋਂ ਬਣਿਆ ਹੈ ਜਿਸ ਦੇ ਅਰਥ ਹਨ ਇਰਾਦਾ ਅਥਵਾ ਮਤਲਬ।ਇਸ ਤਰ੍ਹਾਂ ਸਾਹਿਤਿਕ ਭਾਸ਼ਾ ਵਿੱਚ ਇਸ ਦੇ ਅਰਥ ਹੋ ਗਏ ਅਜਿਹੀ ਸ਼ਾਇਰੀ ਜੋ ਖਾਸ ਇਰਾਦੇ ਨਾਲ ਲਿਖੀ ਜਾਏ ਅਤੇ ਜਿਸ ਵਿੱਚ ਕਵੀ ਕਿਸੇ ਖਾਸ ਵਿਅਕਤੀ ਨੂੰ ਸੰਬੋਧਨ ਕਰ ਰਿਹਾ ਹੋਵੇ। ਆਰੰਭ ਵਿੱਚ ਕਸੀਦਾ ਕੇਵਲ ਕਿਸੇ ਅਮੀਰ ਵਜੀਰ ਅਥਵਾ ਬਾਦਸ਼ਾਹ ਦੀ ਉਸਤਤ ਵਿੱਚ ਹੀ ਲਿਖਿਆ ਜਾਂਦਾ ਸੀ ਪਰ ਬਾਅਦ ਵਿੱਚ ਵਾਕਿਆ-ਨਗਾਰੀ,ਕੁਦਰਤ,ਚਿਤ੍ਰਣ,ਸਿੱਖਿਆ,ਤਸੱਵੁਫ ਅਤੇ ਸਿੱਠ ਦੇ ਮਜਮੂਨ ਵੀ ਇਸ ਵਿੱਚ ਸ਼ਾਮਲ ਹੋ ਗਏ।ਬਣਤਰ ਦੇ ਪੱਖ ਤੋਂ ਕਸੀਦਾ ਤੇ ਗਜਲ ਮਿਲਦੇ ਜੁਲਦੇ ਹਨ।ਪਹਿਲੇ ਪਹਿਲ ਕਸੀਦੇ ਅਰਬੀ ਵਿੱਚ ਲਿਖੇ ਗਏ।ਅਰਬੀ ਕਸੀਦਿਆਂ ਦੀ ਤਰਤੀਬ ਜੋ ਬਾਅਦ ਵਿੱਚ ਫਾਰਸੀ ਕਸੀਦਿਆਂ ਨੇ ਅਪਣਾ ਲਈ,ਕੁਝ ਇਸ ਤਰ੍ਹਾਂ ਸੀ:-(1)ਮਤਲਾ: ਕਸੀਦੇ ਦਾ ਆਰੰਭਿਕ ਸ਼ਿਅਰ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਬੇਰੁਜ਼ਗਾਰੀ (ਜਾਂ ਬੇਕਾਰੀ) ਉਦੋਂ ਵਾਪਰਦੀ ਮੰਨੀ ਜਾਂਦੀ ਹੈ ਜਦੋਂ ਲੋਕਾਂ ਨੂੰ ਪੂਰੇ ਉੱਦਮ ਅਤੇ ਫੁਰਤੀ ਨਾਲ਼ ਨੌਕਰੀ ਦੀ ਭਾਲ਼ ਕਰਦੇ ਹੋਣ ਦੇ ਬਾਵਜੂਦ ਵੀ ਕੰਮ ਨਾ ਮਿਲੇ। ਬੇਰੁਜ਼ਗਾਰੀ ਦਰ ਬੇਰੁਜ਼ਗਾਰੀ ਦੇ ਬੋਲ਼ਬਾਲੇ ਦਾ ਇੱਕ ਮਾਪ ਹੈ ਅਤੇ ਇਹਦਾ ਹਿਸਾਬ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਨੂੰ ਮਜ਼ਦੂਰ ਵਰਗ ਦੇ ਸਾਰੇ ਲੋਕਾਂ ਦੀ ਗਿਣਤੀ ਨਾਲ਼ ਭਾਗ ਕਰ ਕੇ ਪ੍ਰਤੀਸ਼ਤ ਵਜੋਂ ਲਗਾਇਆ ਜਾਂਦਾ ਹੈ। ਮੰਦੀ ਦੇ ਕਾਲ਼ ਮੌਕੇ ਕਿਸੇ ਅਰਥਚਾਰਾ ਵਿੱਚ ਬੇਰੁਜ਼ਗਾਰੀ ਦੀ ਦਰ ਆਮ ਤੌਰ ਉੱਤੇ ਬਹੁਤ ਵਧ ਜਾਂਦੀ ਹੈ। ਕੌਮਾਂਤਰੀ ਮਜ਼ਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਮੁਤਾਬਕ 2012 ਤੱਕ ਦੁਨੀਆ ਭਰ ਵਿੱਚ 19.7 ਕਰੋੜ ਲੋਕ ਭਾਵ ਮਜ਼ਦੂਰ ਵਰਗ ਦਾ ਲਗਭਗ 6% ਹਿੱਸਾ ਨੌਕਰੀ ਤੋਂ ਵਾਂਝਾ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਬਾਲ ਮਜ਼ਦੂਰੀ, ਬੱਚਿਆਂ ਦੇ ਅਜਿਹੇ ਰੁਜ਼ਗਾਰ ਨੂੰ ਕਿਹਾ ਜਾਂਦਾ ਹੈ ਜੋ ਬੱਚਿਆਂ ਨੂੰ ਉਹਨਾਂ ਦੇ ਬਚਪਨ ਤੋਂ ਵਾਝਿਆਂ ਕਰਦਾ ਹੈ, ਉਹਨਾਂ ਦੇ ਨਿਯਮਤ ਸਕੂਲ ਜਾਣ ਵਿੱਚ ਅੜਿੱਕਾ ਬਣਦਾ ਹੈ ਅਤੇ ਜਿਹੜਾ ਉਹਨਾਂ ਲਈ ਮਾਨਸਿਕ, ਸਰੀਰਕ, ਸਮਾਜਿਕ ਅਤੇ ਨੈਤਿਕ ਪੱਖਾਂ ਤੋਂ ਖ਼ਤਰਨਾਕ ਅਤੇ ਨੁਕਸਾਨਦੇਹ ਹੁੰਦਾ ਹੈ। ਬਹੁਤ ਸਾਰੀਆਂ ਅੰਤਰਰਾਸ਼ਟਰੀ ਸੰਸਥਾਵਾਂ ਵੱਲੋਂ ਇਸ ਅਭਿਆਸ ਨੂੰ ਸ਼ੋਸ਼ਣਕਾਰੀ ਐਲਾਣਿਆ ਗਿਆ ਹੈ। ਦੁਨੀਆ ਭਰ ਦੇ ਸੰਵਿਧਾਨ ਬਾਲ ਮਜ਼ਦੂਰੀ ਤੇ ਰੋਕ ਲਾਉਂਦੇ ਹਨ। ਇਹ ਕਾਨੂੰਨ ਬੱਚਿਆਂ ਦੁਆਰਾ ਕੀਤੇ ਹਰ ਕੰਮ ਨੂੰ ਬਾਲ ਮਜ਼ਦੂਰੀ ਨਹੀਂ ਮੰਨਦੇ ਜੀ ਜਿਹਨਾਂ ਵਿੱਚ ਬਾਲ ਕਲਾਕਾਰਾਂ ਦਾ ਕੰਮ, ਪਰਿਵਾਰਿਕ ਜਿੰਮੇਵਾਰੀਆਂ, ਦੇਖਰੇਖ ਹੇਠ ਦਿੱਤੀ ਸਿਖਲਾਈ ਆਦਿ ਸ਼ਾਮਿਲ ਹਨ।.ਬਾਲ ਮਜ਼ਦੂਰੀ ਇਤਿਹਾਸ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਮੌਜੂਦ ਰਹੀ ਹੈ। 19ਵੀਂ ਅਤੇ 20 ਵੀਂ ਸਾਡੀ ਦੌਰਾਨ ਯੂਰਪ, ਅਮਰੀਕਾ ਅਤੇ ਯੂਰਪੀਅਨ ਤਾਕਤਾਂ ਦੀਆਂ ਬਸਤੀਆਂ ਵਿੱਚ ਗਰੀਬ ਪਰਿਵਾਰਾਂ ਦੇ 5 ਤੋਂ 14 ਸਾਲਾਂ ਦੇ ਬੱਚੇ ਕੰਮ ਕਰ ਰਹੇ ਸਨ। ਇਹ ਬੱਚੇ ਮੁੱਖ ਤੌਰ 'ਤੇ ਘਰਾਂ, ਖੇਤੀਬਾੜੀ, ਘਰੇਲੂ ਉਦਯੋਗਾਂ, ਕਾਰਖਾਨਿਆਂ, ਖਾਣਾਂ ਅਤੇ ਅਖ਼ਬਾਰ ਵੰਡਣ ਦੇ ਕੰਮ ਕਰਦੇ ਸਨ। ਕੁਝ ਤਾਂ ਰਾਤ ਦੀਆਂ ਪਾਰੀਆਂ ਵਿੱਚ 12 ਘੰਟੇ ਕੰਮ ਵੀ ਕਰਦੇ ਸਨ। ਘਰੇਲੂ ਆਮਦਨ ਵਧਣ, ਸਕੂਲਾਂ ਦੀ ਸਹੂਲਤ ਅਤੇ ਬਾਲ ਮਜ਼ਦੂਰੀ ਕਾਨੂੰਨਾਂ ਦੇ ਬਣਨ ਨਾਲ ਮਜਦੂਰੀ ਵਿੱਚ ਬਾਲ ਮਜਦੂਰੀ ਦੀ ਦਰ ਹੇਠਾਂ ਆ ਗਈ।ਦੁਨੀਆ ਦੇ ਗਰੀਬ ਦੇਸ਼ਾਂ ਵਿੱਚ 4 ਵਿਚੋਂ 1 ਬੱਚਾ ਬਾਲ ਮਜ਼ਦੂਰੀ ਤੇ ਲੱਗਾ ਹੋਇਆ ਹੈ ਜਿਸ ਵਿੱਚ ਸਭ ਤੋਂ ਵੱਧ 29% ਅਫਰੀਕਾ ਵਿੱਚ ਰਹਿੰਦੇ ਹਨ। 2017 ਵਿੱਚ ਚਾਰ ਅਫ਼ਰੀਕੀ ਦੇਸ਼ਾਂ (ਮਾਲੀ, ਬੇਨਿਨ, ਚਾਡ, ਗੁਇਨੇਆ-ਬਿੱਸਾਉ) ਵਿੱਚ 5-14 ਸਾਲਾਂ ਦੇ 50 % ਬੱਚੇ ਕੰਮ ਕਰ ਰਹੇ ਸਨ। ਦੁਨੀਆ ਭਰ ਵਿੱਚ ਖੇਤੀਬਾੜੀ ਬੱਚਿਆਂ ਨੂੰ ਰੁਜ਼ਗਾਰ ਦੇਣ ਦਾ ਸਭ ਤੋਂ ਵੱਡਾ ਖੇਤਰ ਹੈ। ਬਾਲ ਮਜ਼ਦੂਰਾਂ ਦੀ ਬਹੁ ਗਿਣਤੀ ਦਿਹਾਤੀ ਇਲਾਕਿਆਂ ਅਤੇ ਘੱਟ ਵਿਕਸਿਤ ਸ਼ਹਿਰੀ ਆਰਥਿਕਤਾ ਵਿੱਚ ਮਿਲਦੀ ਹੈ। ਬੱਚੇ ਕਾਰਖਾਨਿਆਂ ਦੀ ਬਜਾਏ ਉਹਨਾਂ ਦੇ ਮਾਪਿਆਂ ਦੁਆਰਾ ਆਪਣੇ ਨਾਲ ਕੰਮ ਤੇ ਲਾਏ ਜਾਂਦੇ ਹਨ। ਗਰੀਬੀ ਅਤੇ ਸਕੂਲਾਂ ਦੀ ਘਾਟ ਨੂੰ ਬਾਲ ਮਜ਼ਦੂਰੀ ਦੇ ਮੁੱਢਲੇ ਕਾਰਣ ਵਜੋਂ ਦੇਖਿਆ ਜਾਂਦਾ ਹੈ। ਵਿਸ਼ਵ ਬੈਂਕ ਅਨੁਸਾਰ ਵਿਸ਼ਵ ਪੱਧਰ ਤੇ ਬਾਲ ਮਜ਼ਦੂਰੀ ਵਿੱਚ 1960 ਤੋਂ 2003 ਤਕ 25% ਤੋਂ 10% ਤਕ ਕਮੀ ਆਈ ਹੈ।.
ਸੁਹਾਗ ਵਿਆਹ ਵੇਲ਼ੇ ਧੀ ਵਾਲੇ ਘਰ, ਧੀ ਵਾਲੇ ਪਰਵਾਰ ਵੱਲੋਂ ਗਾਏ ਜਾਣ ਵਾਲੇ ਗੀਤਾਂ ਨੂੰ ਕਿਹਾ ਜਾਂਦਾ ਹੈ ਜਦ ਕਿ ਮੁੰਡੇ ਦੇ ਘਰ ਗਾਏ ਜਾਣ ਵਾਲੇ ਗੀਤਾਂ ਨੂੰ ਘੋੜੀਆਂ ਕਿਹਾ ਜਾਂਦਾ ਹੈ। ਪੰਜਾਬੀ ਸੱਭਿਆਚਾਰ ਵਿੱਚ ਧੀ ਦੇ ਵਿਆਹ ਤੋਂ ਇੱਕੀ ਦਿਨ ਪਹਿਲਾਂ, ਗਿਆਰਾਂ ਦਿਨ ਪਹਿਲਾਂ ਜਾਂ ਸੱਤ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਦੇ ਘਰ ਵਿੱਚ ਸੁਹਾਗ ਗਾਉਣੇ ਸ਼ੁਰੂ ਹੋ ਜਾਂਦੇ ਹਨ। ਇਹ ਗੀਤ ਵਿਆਹ ਵਾਲੀ ਕੁੜੀ ਦੇ ਘਰ ਆਂਢ-ਗੁਆਂਢ ਦੀਆਂ ਕੁੜੀਆਂ ਅਤੇ ਔਰਤਾਂ ਖੁਸ਼ੀ ਦੇ ਮਾਹੌਲ ਵਿੱਚ ਗਾਉਂਦੀਆਂ ਹਨ ਅਤੇ ਇਨ੍ਹਾਂ ਵਿੱਚ ਜਵਾਨ ਹੋ ਰਹੀਆਂ ਕੁੜੀਆਂ ਦੀਆਂ ਆਸਾਂ, ਸੁਪਨਿਆਂ ਅਤੇ ਚਾਵਾਂ-ਮਲ੍ਹਾਰਾਂ ਦਾ ਭਰਪੂਰ ਪ੍ਰਗਟਾ ਹੁੰਦਾ ਹੈ। ਇਹਨਾਂ ਲੋਕ-ਗੀਤਾਂ ਵਿੱਚ ਵਿਆਹੀ ਜਾਣ ਵਾਲੀ ਕੁੜੀ ਦੇ ਪੇਕੇ ਪਰਵਾਰ ਦੇ ਜੀਆਂ ਨਾਲ਼ ਵੱਖ-ਵੱਖ ਰਿਸ਼ਤੇ ਅਤੇ ਫਿਰ ਸਹੁਰੇ ਘਰ ਵਿੱਚ ਨਵੇਂ ਬਣੇ ਰਿਸ਼ਤੇ ਬਾਰ-ਬਾਰ ਆਏ ਹਨ। ਰਿਸ਼ਤਿਆਂ ਦੇ ਇਸ ਤਾਣੇ-ਬਾਣੇ ਵਿੱਚ ਕਿਤੇ ਨਿੱਘ ਹੈ, ਕਿਤੇ ਤਣਾਉ ਹੈ।“ਸੁਹਾਗ ਦਾ ਸ਼ਬਦਿਕ ਅਰਥ ਹੈ ਖੁਸ਼ਨਸੀਬੀ ਅਥਵਾ ਚੰਗੇ ਭਾਗ। ਲੋਕ ਸਾਹਿਤ ਦੇ ਸੰਦਰਭ ਵਿੱਚ ਸੁਹਾਗ ਤੋਂ ਭਾਵ ਅਜਿਹੇ ਸੁਭਾਗਯ ਲੋਕ ਗੀਤ ਹਨ, ਜਿਹੜੇ ਲੜਕੀ ਦੇ ਵਿਆਹ ਨਾਲ ਸੰਬਧਿਤ ਹਨ। ਜਿਵੇਂ ਮੁੰਡੇ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਘੋੜੀਆਂ ਗਾਏ ਜਾਣ ਦਾ ਰਿਵਾਜ਼ ਹੈ, ਇਸੇ ਤਰ੍ਹਾਂ ਕੁੜੀ ਦੇ ਵਿਆਹ ਦੇ ਕੁਝ ਦਿਨ ਪਹਿਲਾਂ ਰਾਤ ਦੇ ਖਾਣੇ ਤੋਂ ਪਿਛੋਂ ਔਰਤਾਂ ਦੁਆਰਾ ‘ਸੁਹਾਗ’ ਗਾਉਣੇ ਆਰੰਭ ਕਰ ਦਿੰਦੀਆਂ ਹਨ। ਇਹ ਸਿਲਸਲਾ ਵਿਆਹ ਤੋਂ ਇੱਕ ਦਿਨ ਪਹਿਲਾਂ ਤੱਕ ਜਾਰੀ ਰਹਿੰਦਾ ਹੈ। ਸੁਹਾਗ ਵੀ ਇਸਤਰੀਆਂ ਦੁਆਰਾ ਢੋਲਕੀ ਨਾਲ ਗਾਏ ਜਾਣ ਵਾਲੇੇ ਗੀਤ ਹਨ। ਇਨ੍ਹਾਂ ਵਿੱਚ ਕੁੜੀ ਦੀ ਆਪਣੇ ਮਾਪਿਆਂ ਪ੍ਰਤਿ ਮੁਹੱਬਤ, ਪੇਕੇ ਘਰ ਨਾਲ ਜੁੜੀਆਂ ਉਸ ਦੀਆਂ ਕਦੀ ਨਾ ਭੁੱਲਣ ਵਾਲੀਆਂ ਯਾਦਾਂ ਅਤੇ ਵਰ ਅਤੇ ਘਰ ਸਬੰਧੀ ਕੁੜੀ ਦੇ ਜਜ਼ਬਾਤ ਦਾ ਵਰਣਨ ਹੁੰਦਾ ਹੈ। ਕੁਝ ਦਿਨਾਂ ਤੱਕ ਕੁੜੀ ਨੇ ਪਰਾਏ ਘਰ ਚਲੀ ਜਾਣਾ ਹੈ। ਸੁਹਾਗ ਗੀਤਾਂ ਵਿੱਚ ਉਸਦੇ ਰੰਗੀਲੇ ਸਹੁਰੇ ਦੇਸ਼, ਰਜਿਆ-ਪੁਜਿਆ ਸਹੁਰਾ ਘਰ, ਚੰਨਾ ਵਿਚੋਂ ਚੰਨ ਉਸ ਦਾ ਹੋਣ ਵਾਲਾ ਪਤੀ ਅਤੇ ਕੁੜੀਆਂ ਦੀਆਂ ਖਾਹਿਬਾਂ, ਉਮੰਗਾਂ ਤੇ ਗੰਝਾਂ ਦਾ ਵਰਣਨ ਹੰੁਦਾ ਹੈ। ਵਿਛੇੜੇ ਦੇ ਭਾਵਾ ਨੂੰ ਪ੍ਰਗਟ ਕਰਨ ਵਾਲਾ ਸੁਹਾਗ ਗੀਤ ਇਸ ਪ੍ਰਕਾਰ ਹੈ:- ਸਾਡਾ ਚਿੜੀਆਂ ਦਾ ਚੰਬਾ ਨੀ ਤੇ ਬਾਬਲ ਅਸਾਂ ਉਡ ਜਾਣਾ। ਸਾਡੀ ਲੰਬੀ ਉਡਾਰੀ ਏ ਤੇ ਬਾਬਲ ਕਿਹੜੇ ਦੇਸ ਜਾਣਾ।”ਇਸ ਤਰ੍ਹਾਂ ਡਾ.
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸੰਚਾਰ ਸਾਂਝੇ ਚਿੰਨ੍ਹਾ ਅਤੇ ਸੰਕੇਤਾਂ ਨਾਲ ਅਰਥਾਂ ਦੇ ਆਦਾਨ-ਪ੍ਰਦਾਨ ਦੀ ਗਤੀਵਿਧੀ ਹੈ। ਇਹ ਸ਼ਬਦ ਸੰਸਕ੍ਰਿਤ ਦੇ ਸ਼ਬਦ "ਸੰਚਾਰ"(सञ्चारः) ਤੋਂ ਆਇਆ ਹੈ, ਜਿਸਦਾ ਅਰਥ ਹੈ "ਜੋੜਨਾ", "ਦਖਲ" ਜਾਂ "ਮਿਲਾਪ"। ਸੰਚਾਰ ਇੱਕ ਸੂਚਨਾ ਭੇਜਣ ਦੀ ਪ੍ਰੀਕਿਰਿਆ ਹੈ ਜਿਸ ਵਿੱਚ ਸੂਚਕਾਂ ਦੁਆਰਾ ਭਾਸ਼ਾ ਦਾ ਆਦਾਨ ਪ੍ਰਦਾਨ ਕੀਤਾ ਜਾਂਦਾ ਹੈ। ਆਮ ਬੋਲਚਾਲ ਵਿੱਚ ਇਸ ਨੂੰ ਗੱਲਬਾਤ ਕਰਨਾ ਕਹਿੰਦੇ ਹਨ। ਮਨੁੱਖ ਆਪਣੇ ਜੀਵਨ ਵਿੱਚ ਸੰਚਾਰ ਦੇ ਕਈ ਤਰੀਕੇ ਵਰਤਦਾ ਹੈ, ਜਿਵੇਂ ਕਿ:-
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਉਹਨਾਂ ਦੀ ਸਰਕਾਰ ਕੋਲੋਂ ਕੋਈ ਮੰਗ ਨਹੀਂ ਸੀ ਨਾ ਹੀ ਉਹ ਖਾਲਿਸਤਾਨ ਦੀ ਮੰਗ ਕਰਦੇ ਸੀ ਹਾਂ ਜੇ ਕੋਈ ਦੇਣਾ ਚਾਹੁੰਦਾ ਸੀ ਤਾਂ ਉਹ ਮਨਾ ਨਹੀਂ ਕਰਦੇ ਉਨ੍ਹਾਂ ਦੀਆਂ 3 ਮੰਗਾ ਸੀ ਅੰਨਦਪੁਰ ਸਾਹਿਬ ਦਾ ਮਤਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਕ ਜੋ ਸਰਕਾਰ ਨੂੰ ਮਨਜ਼ੂਰ ਨਹੀਂ ਉ"MuniTerrorism">Muni, S. D. (2006). Responding to Terrorism in South Asia. Manohar Publishers & Distributors.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਯੂਰਪੀਅਨ ਸੰਸਦ (ਈ.ਪੀ.), ਯੂਰਪੀਅਨ ਯੂਨੀਅਨ ਦੀ ਪ੍ਰਤੱਖ ਚੁਣੀ ਸੰਸਦੀ ਸੰਸਥਾ ਹੈ। ਯੂਰਪੀ ਯੂਨੀਅਨ ਦੀ ਕੌਂਸਲ ਅਤੇ ਯੂਰਪੀ ਕਮਿਸ਼ਨ ਦੀ ਕੌਂਸਲ ਨਾਲ ਮਿਲ ਕੇ, ਇਹ ਯੂਰਪੀਅਨ ਯੂਨੀਅਨ ਦੇ ਵਿਧਾਨਿਕ ਕਾਰਜ ਦੀ ਵਰਤੋਂ ਕਰਦਾ ਹੈ। ਸੰਸਦ 751 ਸਦੱਸਾਂ ਨਾਲ ਬਣੀ ਹੋਈ ਹੈ, ਜੋ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਲੋਕਤੰਤਰੀ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਦੁਨੀਆ ਦੇ ਸਭ ਤੋਂ ਵੱਡੇ ਕੌਮੀ ਲੋਕਤੰਤਰੀ ਵੋਟਰ ਹਨ।1979 ਤੋਂ ਇਸ ਨੂੰ ਸਿੱਧੇ ਤੌਰ 'ਤੇ ਹਰ ਪੰਜ ਸਾਲ ਲਈ ਸਰਵ ਵਿਆਪਕ ਮਹਾਸਭਾ ਦੁਆਰਾ ਚੁਣ ਲਿਆ ਗਿਆ ਹੈ। ਹਾਲਾਂਕਿ, ਯੂਰਪੀਅਨ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮਤਦਾਤਾ ਦੀ ਔਸਤ ਉਸੇ ਮਿਤੀ ਤੋਂ ਹਰ ਚੋਣ ਵਿੱਚ ਲਗਾਤਾਰ ਪਈ ਹੈ, ਅਤੇ 1999 ਤੋਂ ਲੈ ਕੇ ਹੁਣ ਤੱਕ 50% ਤੋਂ ਘੱਟ ਹੈ। ਸਾਲ 2014 ਵਿੱਚ ਵੋਟਰ ਮਤਦਾਨ ਸਾਰੇ ਯੂਰਪੀ ਮਤਦਾਤਾਵਾਂ ਦੇ 42.54% ਤੇ ਆਇਆ ਸੀ।ਹਾਲਾਂਕਿ ਯੂਰਪੀਅਨ ਸੰਸਦ ਦੀ ਵਿਧਾਨਕ ਸ਼ਕਤੀ ਹੈ ਕਿ ਕੌਂਸਿਲ ਅਤੇ ਕਮਿਸ਼ਨ ਕੋਲ ਅਧਿਕਾਰ ਨਹੀਂ ਹਨ, ਇਹ ਰਸਮੀ ਤੌਰ ਤੇ ਵਿਧਾਨਿਕ ਪਹਿਲਕਦਮੀ ਨਹੀਂ ਕਰਦਾ, ਕਿਉਂਕਿ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਦੇ ਜ਼ਿਆਦਾਤਰ ਰਾਸ਼ਟਰੀ ਸੰਸਦ ਮੈਂਬਰ ਕਰਦੇ ਹਨ। ਪਾਰਲੀਮੈਂਟ ਈ.ਈ.
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਰਤ ਇੱਕ ਪੂਜੀਵਾਦੀ ਦੇਸ਼ ਹੈ ਜਿਸ ਵਿੱਚ ਸਰਕਾਰੀ ਅਦਾਰਿਆਂ ਦੀ ਜ਼ਿਕਰਯੋਗ ਥਾਂ ਹੈ ਪਰ ਭਾਰਤ ਦਿਨੋ-ਦਿਨ ਨਿੱਜੀ ਸਰਮਾਏਦਾਰੀ ਵਾਲੇ ਵਿਕਾਸ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਆਰਥਿਕ ਵਿਕਾਸ ਦੇ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਵਿੱਚ ਆਰਥਿਕ ਵਿਕਾਸ ਦੇ ਮਾਡਲ ਵਿੱਚੋਂ ਅਨੇਕਾਂ ਸਮੱਸਿਆਂਵਾਂ ਉਪਜੀਆਂ ਹਨ। ਇਹਨਾਂ ਵਿੱਚ ਅਹਿਮ ਸਮੱਸਿਆ ਗਰੀਬੀ ਦੀ ਹੈ।ਆਰਥਿਕਤਾ ਕਿਸੇ ਸਮਾਜਿਕ ਢਾਂਚੇ ਦੀ ਬੁਨਿਆਦੀ ਇਕਾਈ ਹੁੰਦੀ ਹੈ ਅਤੇ ਮਨੁੱਖੀ ਇਤਿਹਾਸ ਵਿੱਚ ਜੇਕਰ ਕੋਈ ਸਮਾਜ ਆਰਥਿਕ ਪੱਖ ਤੋਂ ਪੱਛੜਿਆ ਹੈ ਤਾਂ ਉਸ ਦੀਆਂ ਸਮੱਸਿਆਵਾਂ ਦੀ ਰੂਪ ਵਧੇਰੇ ਜਟਿਲ ਹੋਵੇਗਾ। ਮਨੁੱਖੀ ਸਮਾਜ ਦੇ ਸਮੁੱਚੇ ਇਤਿਹਾਸਕ-ਸਮਾਜਕ ਵੇਗ ਦੀ ਦਸ਼ਾ ਅਤੇ ਦਿਸ਼ਾ ਨੂੰ ਸਮਝਣ ਲਈ ਉਸ ਦੇ ਸਭਿਆਚਾਰਕ ਪਾਸਾਰ ਦੇ ਸੁਭਾ ਨੂੰ ਗ੍ਰਹਿਣ ਕਰਨਾ ਇੱਕ ਮੁੱਢਲਾ ਅਤੇ ਫ਼ੈਸਲਾਕੁਨ ਸੁਆਲ ਹੁੰਦਾ ਹੈ। ਸੱਭਿਆਚਾਰ ਦੀ ਸਹੀ ਸਮਝ ਲਈ ਇਸ ਦੀਆਂ ਅਨੇਕਾਂ ਦਿਸ਼ਾਵਾਂ ਅਤੇ ਪਰਤਾਂ ਨੂੰ ਇੱਕੋ ਵੇਲੇ ਦਿ੍ਸ਼ਟੀਗੋਚਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਲਈ ਸਭਿਆਚਾਰ ਦਾ ਅਧਿਐਨ ਆਪਣੇ ਆਪ ਵਿੱਚ ਇੱਕ ਵਿਸ਼ਾਲ ਅਤੇ ਗੁੰਝਲਦਾਰ ਸਮੱਸਿਆ ਹੁੰਦੀ ਹੈ। ਜਿਸ ਕਰਕੇ ਕਿਸੇ ਇੱਕ ਸਭਿਆਚਾਰ ਵਿਚਲੀ ਤਬਦੀਲੀ ਦੇ ਅਮਲ ਦੀ ਸਹੀ ਅਤੇ ਸੰਪੂਰਨ ਸਮਝ ਲਈ, ਪਹਿਲਾਂ ਤਿੰਨ ਪ੍ਰਮੁੱਖ ਸੁਆਲਾਂ ਨੂੰ ਸਮਝਣਾ ਜ਼ਰੂਰੀ ਹੋ ਜਾਂਦਾ ਹੈ। ਪਹਿਲਾਂ, ਸਭਿਆਚਾਰ ਦੀ ਹੋਂਦ-ਵਿਧੀ ਕੀ ਹੈ। ਦੂਸਰਾ, ਸਭਿਆਚਾਰ ਦੀ ਕਾਰਜ-ਵਿਧੀ ਕੀ ਹੈ। ਅਰਥਾਤ ਇਹ ਸਮਾਜ ਵਿੱਚ ਮਨੁੱਖ ਉੱਤੇ ਕਿਵੇਂ ਅਸਰ ਕਰਦਾ ਹੈ ਅਤੇ ਉਸ ਨੂੰ ਕਿਵੇਂ ਕਾਰਜਸ਼ੀਲ ਕਰਦਾ ਜਾਂ ਤੋਰਦਾ ਹੈ। ਤੀਸਰੇ, ਸਭਿਆਚਾਰਕ ਤਬਦੀਲੀ ਦੇ ਮੂਲ ਆਧਾਰ ਅਤੇ ਸਹੀ ਅਰਥ ਕੀ ਹਨ।
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।