ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪਰੀ ਕਥਾ (ਅੰਗਰੇਜ਼ੀ:fairy tale; ਉੱਚਾਰਨ/ˈfeəriˌteɪl/) ਇੱਕ ਨਿੱਕੀ ਕਹਾਣੀ ਹੁੰਦੀ ਹੈ ਜਿਸ ਵਿੱਚ ਲੋਕਕਥਾਈ ਬਾਤਾਂ ਵਾਲੇ ਫੈਂਟਸੀ ਪਾਤਰ ਹੁੰਦੇ ਹਨ, ਜਿਵੇਂ ਪਰੀਆਂ, ਭੂਤ, ਰਾਖਸ, ਜਾਦੂਗਰ, ਦਿਓ ਅਤੇ ਗਿਠਮੁਠੀਏ, ਅਤੇ ਆਮ ਤੌਰ 'ਤੇ ਇਸ ਵਿੱਚ ਜਾਦੂ ਟੂਣਾ ਸ਼ਾਮਲ ਹੁੰਦਾ ਹੈ। ਪਰ ਇਹ ਦੰਤ ਕਥਾ, (ਜਿਸ ਵਿੱਚ ਬਿਆਨ ਨੂੰ ਸੱਚ ਵਜੋਂ ਪੇਸ਼ ਕੀਤਾ ਗਿਆ ਹੁੰਦਾ ਹੈ) ਨੀਤੀ ਕਥਾ ਅਤੇ ਜਨੌਰ ਕਹਾਣੀ ਤੋਂ ਵੱਖਰਾ ਬਿਰਤਾਂਤ ਰੂਪ ਹੈ। ਇਸ ਵਿੱਚ ਵਿਸਮਕ ਘਟਨਾਵਾਂ ਦੀ ਭਰਮਾਰ ਹੁੰਦੀ ਹੈ ਅਤੇ ਆਮ ਤੌਰ 'ਤੇ ਇੱਕ ਲੰਬੇ ਕਾਲ ਦਾ ਵਰਣਨ ਹੁੰਦਾ ਹੈ। ਪਰੀ ਕਥਾਵਾਂ ਆਮ ਤੌਰ ਉੱਤੇ ਛੋਟੇ ਬੱਚਿਆਂ ਨੂੰ ਆਕਰਸ਼ਤ ਕਰਦੀਆਂ ਹਨ ਕਿਉਂਕਿ ਇਨ੍ਹਾਂ ਨੂੰ ਸਮਝਣਾ ਆਸਾਨ ਹੁੰਦਾ ਹੈ ਅਤੇ ਇਨ੍ਹਾਂ ਵਿਚਲੇ ਪਾਤਰ ਉਹਨਾਂ ਨੂੰ ਧੂਹ ਪਾਉਣ ਵਾਲੇ ਹੁੰਦੇ ਹਨ।
ਸਿੱਠਣੀਆਂਸਿੱਠਣੀ, ਵਿਆਹ ਨਾਲ ਸਬੰਧਿਤ ਪੰਜਾਬੀ ਲੋਕਗੀਤਾਂ ਦਾ ਅਜਿਹਾ ਰੂਪ ਹੈ, ਜਿਸ ਦਾ ਮਨੋਰਥ ਵਿਅੰਗ, ਕਟਾਖਸ਼ ਜਾਂ ਮਖੌਲੀਆ ਅੰਦਾਜ਼ ਵਿੱਚ ਤਨਜ਼ ਰਾਹੀਂ ਸਰੋਤਿਆਂ ਦਾ ਦਿਲ ਪ੍ਰਚਾਉਣਾ ਹੈ। ਪੁਰਾਣੇ ਸਮਿਆਂ ਵਿੱਚ ਜਦ ਮਨ ਪ੍ਰਚਾਵੇ ਦੇ ਸਾਧਨ ਬਹੁਤ ਹੀ ਸੀਮਿਤ ਸਨ ਤਾਂ ਵਿਆਹ ਦੇ ਸ਼ਗਨਾਂ ਵਿੱਚ ਸਿੱਠਣੀਆਂ ਮਨੋਰੰਜਨ ਦੇ ਪੱਖ ਤੋਂ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਸਨ। ਜਦੋਂ ਕਦੇ ਭੰਡਾਂ ਤੇ ਮਰਾਸੀਆਂ ਨੂੰ ਉਮੀਦ ਨਾਲੋਂ ਘੱਟ ਦਾਨ ਦਿੱਤਾ ਜਾਂਦਾ ਤਾਂ ਉਹ ਸਿੱਠਣੀਆਂ ਜੋੜ ਕੇ ਅਗਲੇ ਨੂੰ ਸ਼ਰਮਿੰਦਾ ਕਰਨ ਤੀਕ ਜਾਂਦੇ ਸਨ। ਸਿੱਠਣੀਆਂ ਨੈਤਿਕਤਾ-ਅਨੈਤਿਕਤਾ ਦੀ ਪਰਖ ਪੜਚੋਲ ਵਿੱਚ ਨਹੀਂ ਪੈਂਦੀਆਂ। ਪਹਿਲਾਂ ਹੀ ਬਣੀਆਂ ਬਣਾਈਆਂ ਜਾਂ ਜਿਹੋ ਜਿਹੋ ਮੌਕਾ ਹੋਵੇ, ਉਦੋਂ ਹੀ ਜੋੜ ਕੇ ਸੁਣਾ ਦਿੱਤੀਆਂ ਜਾਂਦੀਆਂ ਹਨ। ਸਿੱਠਣੀਆਂ ਦੇਣ ਦਾ ਰਿਵਾਜ਼ ਪੰਜਾਬ ਵਿੱਚ ਹੀ ਨਹੀਂ ਸਗੋਂ ਹੋਰ ਪ੍ਰਦੇਸ਼ਾਂ ਵਿੱਚ ਵੀ ਪ੍ਰਚੱਲਿਤ ਰਿਹਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿੱਚ ਦੁਨੀਆ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿੱਚ ਦੁਨੀਆ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਚਿਲਕਾ ਝੀਲ ਉੜੀਸਾ ਪ੍ਰਦੇਸ਼ ਦੇ ਸਮੁੰਦਰੀ ਅਪ੍ਰਵਾਹੀ ਪਾਣੀ ਵਿੱਚ ਬਣੀ ਇੱਕ ਝੀਲ ਹੈ। ਇਹ ਭਾਰਤ ਦੀ ਸਭ ਤੋਂ ਵੱਡੀ ਅਤੇ ਸੰਸਾਰ ਦੀ ਦੂਸਰੀ ਸਭ ਤੋਂ ਵੱਡੀ ਸਮੁੰਦਰੀ ਝੀਲ ਹੈ। ਇਸਨੂੰ ਚਿਲਿਕਾ ਝੀਲ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਇਹ ਇੱਕ ਲਗੂਨ ਹੈ ਅਤੇ ਉੜੀਸਾ ਦੇ ਕਿਨਾਰੀ ਭਾਗ ਵਿੱਚ ਨਾਸ਼ਪਾਤੀ ਦੀ ਆਕ੍ਰਿਤੀ ਵਿੱਚ ਨਗਰੀ ਜਿਲ੍ਹੇ ਵਿੱਚ ਸਥਿਤ ਹੈ। ਇਹ 70 ਕਿਲੋਮੀਟਰ ਲੰਬੀ ਅਤੇ 30 ਕਿਲੋਮੀਟਰ ਚੌੜੀ ਹੈ। ਇਹ ਸਮੁੰਦਰ ਦਾ ਹੀ ਇੱਕ ਭਾਗ ਹੈ ਜੋ ਮਹਾਨਦੀ ਦੁਆਰਾ ਲਿਆਈ ਗਈ ਮਿੱਟੀ ਦੇ ਜਮਾਂ ਹੋ ਜਾਣ ਨਾਲ ਸਮੁੰਦਰ ਤੋਂ ਵੱਖ ਹੋਕੇ ਇੱਕ ਛੀਛਲੀ ਝੀਲ ਦਾ ਰੂਪ ਧਾਰ ਗਈ ਹੈ। ਦਸੰਬਰ ਤੋਂ ਜੂਨ ਤੱਕ ਇਸ ਝੀਲ ਦਾ ਪਾਣੀ ਖਾਰਾ ਰਹਿੰਦਾ ਹੈ ਪਰ ਵਰਖਾ ਰੁੱਤ ਵਿੱਚ ਇਸ ਦਾ ਪਾਣੀ ਮਿੱਠਾ ਹੋ ਜਾਂਦਾ ਹੈ। ਇਸ ਦੀ ਔਸਤ ਗਹਿਰਾਈ 3 ਮੀਟਰ ਹੈ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ।ਦੂਜੇ ਸ਼ਬਦਾਂ ਵਿੱਚ ਟਕਸਾਲੀ ਭਾਸ਼ਾ ਕਿਸੇ ਖਿਤੇ ਦੇ ਲੋਕਾਂ ਵਲੋਂ ਬੋਲੀਆਂ ਜਾਂਦੀਆਂ ਵਿਲਖਣ ਭਾਸ਼ਾਈ ਕਿਸਮਾਂ ਵਿਚੋਂ ਕੇਂਦਰੀ ਰੂਪ ਵਾਲੀ ਭਾਸਾ ਹੁੰਦੀ ਹੈ। ਇਹ ਭਾਸ਼ਾ ਵਿਆਕਰਨ ਦੇ ਨਿਯਮਾਂ ਅਤੇ ਡਿਕਸ਼ਨਰੀ ਰੂਪ ਵਾਲੀ ਬਣ ਜਾਂਦੀ ਹੈ ਜਿਸ ਨਾਲ ਇਹ ਹੋਰ ਵੀ ਮਿਆਰੀ ਰੂਪ ਵਾਲੀ ਹੋ ਜਾਂਦੀ ਹੈ ਅਤੇ ਹਵਾਲਾ ਸ੍ਰੋਤਾਂ ਵਜੋਂ ਵਰਤੀ ਜਾਣ ਲੱਗ ਪੈਂਦੀ ਹੈ। ਟਕਸਾਲੀ ਭਾਸ਼ਾ ਉਹ ਭਾਸ਼ਾ ਹੈ ਜਿਸ ਨੂੰ ਸਮਾਜਿਕ ਤੌਰ ਉੱਤੇ ਮਾਨਤਾ ਪ੍ਰਾਪਤ ਹੋਵੇ। ਜੋ ਮਾਂਝੀ ਸਵਾਰੀ ਹੋਵੇ ਤੇ ਵਿਆਕਰਨਿਕ ਨਿਯਮਾਂ ਦੇ ਅਨੁਸਾਰ ਹੋਵੇ, ਉਸ ਭਾਸ਼ਾ ਦੇ ਸ਼ੁੱਧ ਯਾ ਉਤਮ ਰੂਪ ਨੂੰ ਟਕਸਾਲੀ ਭਾਸ਼ਾ ਕਹਿੰਦੇ ਹਨ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਐਨ ਦਾ ਮਹੱਤਵਪੂਰਣ ਹਿੱਸਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ,ਸਿਲਾਈ ਕਢਾਈ ਵਿੱਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿੱਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿੱਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿੱਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿੱਚ ਸਾਡੀ ਚਿੱਤਰਕਾਰੀ ਕਲਾ ਵਿੱਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।ਇਸ ਲਈ ਕਿਹਾ ਜਾ ਸਕਦਾ ਕਿ ਲੋਕ ਕਲਾਵਾਂ ਦੀ ਖੂਬਸ਼ੁਰਤੀ ਉਸਦੀ ਰੂੜ੍ਹੀਆਂ ਵਿੱਚ ਨਾ ਕਿ ਬਣਾਵਟ ਵਿਚ। ਲੋਕ ਕਲਾਂ ਜਨਮ ਜੀਵਨ ਦੀਆਂ ਮੁਢਲੀਆਂ ਪਦਾਰਥਕ, ਆਰਥਿਕ ਲੋੜਾ ਦੀ ਪੂਰਤੀ ਹਿੱਤ ਹੋਇਆ। ਆਦਿਮ ਕਲਾਂ ਮਨੁੱਖ ਦੀ ਉਤਪਾਦਿਕ ਜਾ ਆਰਥਿਕ ਕਾਰਗੁਜ਼ਾਰੀ ਦਾ ਅਨਿੱਖੜ ਅੰਗ ਸੀ।ਲੋਕ ਕਲਾ ਮਨੁੱਖ ਵਿਚਾਰ ਪ੍ਰਕਿਰਤੀ ਦੇ ਵਰਤਾਰਿਆਂ ਦੀ ਮਨੁੱਖੀ ਵਿਹਾਰ ਦੀ ਨਕਲ ਹੈ ਆਦਿ ਕਾਲ ਤੋਂ ਮਨੁੱਖ ਪ੍ਰਕਿਰਤੀਕ ਵਰਤਾਰਿਆਂ ਤੋਂ ਭੈ-ਭੀਤ ਹੁੰਦਾ ਆਇਆ ਹੈ। ਇਨ੍ਹਾਂ ਵਰਤਾਰਿਆ ਨੂੰ ਉਸ ਨੂੰ ਦੇਵੀ ਸ਼ਕਤੀ ਦੇ ਰੂਪ ਵਿੱਚ ਲਿਆ ਹੈ ਅਤੇ ਉਹਨਾਂ ਦੀ ਉਪਾਸਨਾ ਆਰੰਭ ਕੀਤੀ। ਇਸ ਉਪਾਸਨਾ ਵਿੱਚ ਉਹਨਾਂ ਦੀ ਪੂਜਾ ਤੇ ਨਕਲਾ ਦੇ ਰੂਪ ਸ਼ੁਰੂ ਹੋਏ। ਜਿਹਨਾਂ ਨੂੰ ਉਸਨੇ ਆਪਣੀ ਕਲਾ ਰਾਹੀ ਸਾਰਥਿਕ ਅਤੇ ਪਰਤੱਖ ਰੂਪ ਦੇਣ ਦੀ ਕੋਸ਼ਿਸ਼ ਕੀਤੀ। ਲੋਕ ਕਲਾਂ ਜੀਵਨ ਦੀਆਂ ਲੋੜਾਂ ਵਿਚੋਂ ਉਪਜੀ ਹੋਣ ਕਰਕੇ ਜਨ ਜੀਵਨ ਅਤੇ ਸੱਭਿਆਚਾਰ ਨਾਲ ਇਕਸਾਰ ਹੁੰਦੀ ਹੈ।ਇਸ ਦਾ ਸੁਹਜ ਫ਼ਸਲ ਜਾਤੀ ਦੀਆਂ ਕਲਾ ਰੁਚੀਆਂ ਦਾ ਬੋਧਿਕ ਹੈ। ਲੋਕ ਕਲਾ ਪਿੰਡਾਂ ਦੇ ਅੱਲੜ ਲੋਕਾਂ ਦੀਆਂ ਅੰਤਰੀਵ ਖਾਹਿਸ਼ਾਂ, ਭਾਵਨਾਵਾਂ ਤੇ ਤਜਰਬਿਆਂ ਦਾ ਸੁਭਾਵਿਕ ਪ੍ਰਗਟਾਵਾ ਹੈ ਅਤੇ ਇਹ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਲਾ ਰੁਚੀਆਂ ਸਹਿਜ ਭਾਵ ਵਿੱਚ ਹੀ ਪ੍ਰਫੁਲਤ ਹੁੰਦੀਆਂ ਰਹੀਆਂ ਹਨ। ਪੀੜੀ ਦਾ ਅਨੁਭਵ ਖੁਰ-ਖੁਰ ਕੇ ਇਸ ਕਲਾ ਨੂੰ ਸੰਵਾਰਦਾ ਰਿਹਾ ਹੈ ਭਾਵੇਂ ਲੋਕ ਕਲਾ ਵੇਖਣ ਵਿੱਚ ਸਾਦੀ ਜਹੀ ਲੱਗਦੀ ਹੈ। ਪਰ ਇਸ ਵਿੱਚ ਕਲਾ ਦਾ ਇੱਕ ਪ੍ਰਬਲ ਕਵੀ ਹੁੰਦਾ ਹੈ। ਜੋ ਇਸ ਦੀ ਛਵੀ ਨੂੰ ਮਨਮੋਹਣਾ ਤੇ ਪ੍ਰਭਾਵਸ਼ਾਲੀ ਬਣਾਉਂਦਾ ਹੈ। ਇਸ ਲਈ ਲੋਕ ਕਲਾ ਸਰੀਰਕ ਲੋੜਾਂ, ਮਨੁੱਖ ਦੀਆਂ ਕੁਝ ਮਾਨਸਿਕ ਲੋੜਾਂ ਵੀ ਹਨ, ਜਿਨ੍ਹਾਂ ਦੀ ਤ੍ਰਿਪਤੀ ਸੁਹਜ ਰਸ ਨਾਲ ਹੁੰਦੀ ਹੈ। ਸੁਹਜ ਨੂੰ ਮਾਨਣ ਦੀ ਇੱਛਾ ਨੇ ਕਲਾ ਨੂੰ ਜਨਮ ਦਿੱਤਾ। ਉਹ ਕਲਾ, ਜਿਸ ਨੂੰ ਆਦਿ ਕਾਲ ਤੋਂ ਅਨੇਕਾਂ ਕਿਰਤੀਆਂ ਨੇ ਆਪਣੇ ਅਨੁਭਵ ਨਾਲ ਸਿੰਜ ਕੇ ਰਸਾਇਆ, ਪਕਾਇਆ ਤੇ ਨਿਖਾਰਿਆ ਅਤੇ ਜੋ ਪਰੰਪਰਾਂ ਦੀ ਧਾਰਾ ਦਾ ਅੰਗ ਬਣ ਕੇ ਵਿਗਸੀ, ਲੋਕ ਕਲਾ ਅਖਵਾਈ। ਲੋਕ ਕਲਾ ਨੂੰ ਕਿਸੇ ਵਿਸ਼ੇਸ਼ ਸਿਖਲਾਈ ਦੁਆਰਾ ਨਹੀਂ ਸਿੱਖਿਆ ਜਾਂਦਾ ਸਗੋਂ ਇਸ ਨਾਲ ਅਸੀਂ ਪਰੰਪਰਾਂ ਤੋਂ ਆਤਮਸਾਤ ਕਰਦੇ ਹਾਂ। ਲੋਕ ਕਲਾ ਦਾ ਮੁਲਾਂਕਣ ਨਹੀਂ ਹੁੰਦਾ ਇਸ ਕਰਕੇ ਇਸ ਵਿੱਚ ਕੋਈ ਦਰਜੇਬੰਦੀ ਨਹੀਂ ਹੁੰਦੀ। ਲੋਕ ਕਲਾ ਪਰੰਪਰਾਂ ਤੋਂ ਚਲੇ ਆ ਰਹੇ ਮੋਟਿਫਾ ਦੀ ਪੇਸ਼ਕਾਰੀ ਕਰਦੀ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਗਰੀਬੀ, ਅਨਾਜ ਜਾਂ ਧਨ ਦੀ ਇੱਕ ਖਾਸ ਰਕਮ ਜਾਂ ਪੈਸੇ ਦੀ ਕਮੀ ਹੈ। ਗਰੀਬੀ ਇੱਕ ਬਹੁਪੱਖੀ ਸੰਕਲਪ ਹੈ, ਜਿਸ ਵਿੱਚ ਸਮਾਜਿਕ, ਆਰਥਿਕ ਅਤੇ ਰਾਜਨੀਤਕ ਤੱਤ ਸ਼ਾਮਲ ਹੋ ਸਕਦੇ ਹਨ। ਸੰਪੂਰਨ ਗਰੀਬੀ, ਅਤਿ ਦੀ ਗਰੀਬੀ, ਜਾਂ ਗੰਦਗੀ ਦਾ ਭਾਵ ਭੋਜਨ, ਕੱਪੜੇ ਅਤੇ ਆਸਰੇ ਵਰਗੀਆਂ ਬੁਨਿਆਦੀ ਨਿੱਜੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਜ਼ਰੂਰੀ ਅਰਥਾਂ ਦੀ ਪੂਰੀ ਘਾਟ ਹੈ।ਥ੍ਰੈਸ਼ਹੋਲਡ ਜਿਸ ਤੇ ਪੂਰਾ ਗਰੀਬੀ ਪਰਿਭਾਸ਼ਿਤ ਕੀਤੀ ਗਈ ਹੈ ਉਸ ਬਾਰੇ ਉਸ ਵਿਅਕਤੀ ਦੇ ਸਥਾਈ ਸਥਾਨ ਜਾਂ ਯੁੱਗ ਤੋਂ ਨਿਰਭਰ ਕਰਦੀ ਹੈ। ਦੂਜੇ ਪਾਸੇ, ਰਿਸ਼ਤੇਦਾਰ ਦੀ ਗਰੀਬੀ ਉਦੋਂ ਵਾਪਰਦੀ ਹੈ ਜਦੋਂ ਇੱਕ ਵਿਅਕਤੀ ਜੋ ਦੇਸ਼ ਵਿੱਚ ਰਹਿੰਦਾ ਹੈ, ਉਸ ਦੇਸ਼ ਦੀ ਬਾਕੀ ਦੀ ਆਬਾਦੀ ਦੀ ਤੁਲਨਾ ਵਿੱਚ "ਜੀਵਣ ਮਿਆਰਾਂ" ਦੀ ਇੱਕ ਘੱਟੋ ਘੱਟ ਪੱਧਰ ਦਾ ਆਨੰਦ ਨਹੀਂ ਮਾਣਦਾ। ਇਸ ਲਈ, ਜਿਸ ਥ੍ਰੈਸ਼ਹੋਲਡ ਤੇ ਪਰਿਭਾਸ਼ਿਤ ਗਰੀਬੀ ਪਰਿਭਾਸ਼ਤ ਕੀਤੀ ਗਈ ਹੈ, ਉਹ ਦੇਸ਼ ਤੋਂ ਦੂਜੇ, ਜਾਂ ਇੱਕ ਸਮਾਜ ਤੋਂ ਦੂਜੇ ਤਕ ਵੱਖਰੀ ਹੁੰਦੀ ਹੈ। ਗ਼ਰੀਬੀ ਬਹੁ-ਦਿਸ਼ਾਵੀ ਧਾਰਨਾ ਹੈ। ਮੋਟੇ ਤੌਰ ਉੱਤੇ ਇਹ ਉਹ ਦਿਸ਼ਾ ਹੈ ਜਿੱਥੇ ਵਿਅਕਤੀਗਤ ਕਲਿਆਣ ਅਧੂਰਾ ਅਤੇ ਸਮਾਜਿਕ ਤੌਰ ’ਤੇ ਅਪ੍ਰਵਾਨ ਹੁੰਦਾ ਹੈ। ਇਸ ਲਈ ਗ਼ਰੀਬੀ ਉਹ ਦਸ਼ਾ ਹੈ ਜਿਸ ਵਿੱਚ ਵਿਅਕਤੀ ਆਪਣੀਆਂ ਬੁਨਿਆਦੀ ਲੋੜਾਂ ਪੂਰੀਆਂ ਨਾ ਕਰ ਸਕਣ ਕਾਰਨ ਸਿਹਤਮੰਦ ਅਤੇ ਉਪਜਾਊ ਜ਼ਿੰਦਗੀ ਨਾ ਜਿਊਂ ਸਕਣ।ਬੁਨਿਆਦੀ ਲੋੜਾਂ ਨੂੰ ਪ੍ਰਦਾਨ ਕਰਨ ਨਾਲ ਸੇਵਾਵਾਂ ਨੂੰ ਭ੍ਰਿਸ਼ਟਾਚਾਰ, ਟੈਕਸ ਤੋਂ ਮੁਕਤ, ਕਰਜ਼ਾ ਦੀਆਂ ਸ਼ਰਤਾਂ ਅਤੇ ਸਿਹਤ ਸੰਭਾਲ ਅਤੇ ਵਿਦਿਅਕ ਪੇਸ਼ੇਵਰਾਂ ਦੁਆਰਾ ਦਿਮਾਗ ਦੀ ਨਿਕਾਸੀ ਦੁਆਰਾ ਪੇਸ਼ ਕਰਨ ਦੀ ਸਮਰੱਥਾ ਤੇ ਪਾਬੰਦੀਆਂ ਨੂੰ ਰੋਕਿਆ ਜਾ ਸਕਦਾ ਹੈ। ਬੁਨਿਆਦੀ ਲੋੜਾਂ ਨੂੰ ਜ਼ਿਆਦਾ ਕਿਫਾਇਤੀ ਬਣਾਉਣ ਲਈ ਆਮਦਨ ਵਧਾਉਣ ਦੀਆਂ ਰਣਨੀਤੀਆਂ ਵਿੱਚ ਖਾਸ ਤੌਰ 'ਤੇ ਕਲਿਆਣ, ਆਰਥਿਕ ਆਜ਼ਾਦੀਆਂ ਸ਼ਾਮਲ ਹਨ ਅਤੇ ਵਿੱਤੀ ਸਹਾਇਤਾ ਮੁਹੱਈਆ ਕਰਵਾਉਂਦੀ ਹੈ।ਸੰਯੁਕਤ ਰਾਸ਼ਟਰ ਅਤੇ ਵਿਸ਼ਵ ਬੈਂਕ ਵਰਗੀਆਂ ਬਹੁਤ ਸਾਰੀਆਂ ਕੌਮਾਂਤਰੀ ਸੰਸਥਾਵਾਂ ਲਈ ਗਰੀਬੀ ਘਟਾਉਣਾ ਹਾਲੇ ਵੀ ਇੱਕ ਮੁੱਖ ਮੁੱਦਾ (ਜਾਂ ਟੀਚਾ) ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਮਾਘੀ ਇੱਕ ਪੰਜਾਬੀ ਤਿਉਹਾਰ ਹੈ। ਹਿੰਦੀ ਵਿੱਚ ਇਸਨੂੰ ਮਕਰ ਸਕ੍ਰਾਂਤੀ ਕਿਹਾ ਜਾਂਦਾ ਹੈ। ਇਹ ਤਿਉਹਾਰ ਸਾਰੇ ਭਾਰਤ ਵਿੱਚ ਠੰਡ ਵਿੱਚ ਪੱਕੀ ਫ਼ਸਲ ਦਾ ਜ਼ਸ਼ਨ ਮਨਾਉਣ ਲਈ ਮਨਾਇਆ ਜਾਂਦਾ ਹੈ। ਮਾਘੀ, ਪੰਜਾਬੀ ਕਲੈਂਡਰ ਮੁਤਾਬਿਕ ਮਾਘ ਮਹੀਨੇ ਦੇ ਪਹਿਲੇ ਦਿਨ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮਨਾਈ ਜਾਂਦੀ ਹੈ। ਮਾਘੀ ਮਕ੍ਰ ਸੰਕ੍ਰਾਤੀ ਤਿਓਹਾਰ ਦਾ ਪੰਜਾਬੀ ਨਾਂ ਹੈ, ਜੋਕਿ ਠੰਡ ਦੀ ਸੰਗਰਾਂਦ ਦਾ ਤਿਓਹਾਰ ਹੈ ਤੇ ਇਸਨੂੰ ਸਰਦੀ ਵਾਡੀ ਦੇ ਤਿਓਹਾਰ ਦੇ ਰੂਪ ਵਿੱਚ ਪੂਰੇ ਭਾਰਤ ਵਿੱਚ ਮਨਾਇਆ ਜਾਂਦਾ ਹੈ I
ਸੁਹਾਗ ਵਿਆਹ ਵੇਲ਼ੇ ਧੀ ਵਾਲੇ ਘਰ, ਧੀ ਵਾਲੇ ਪਰਵਾਰ ਵੱਲੋਂ ਗਾਏ ਜਾਣ ਵਾਲੇ ਗੀਤਾਂ ਨੂੰ ਕਿਹਾ ਜਾਂਦਾ ਹੈ ਜਦ ਕਿ ਮੁੰਡੇ ਦੇ ਘਰ ਗਾਏ ਜਾਣ ਵਾਲੇ ਗੀਤਾਂ ਨੂੰ ਘੋੜੀਆਂ ਕਿਹਾ ਜਾਂਦਾ ਹੈ। ਪੰਜਾਬੀ ਸੱਭਿਆਚਾਰ ਵਿੱਚ ਧੀ ਦੇ ਵਿਆਹ ਤੋਂ ਇੱਕੀ ਦਿਨ ਪਹਿਲਾਂ, ਗਿਆਰਾਂ ਦਿਨ ਪਹਿਲਾਂ ਜਾਂ ਸੱਤ ਦਿਨ ਪਹਿਲਾਂ ਵਿਆਹ ਵਾਲੀ ਕੁੜੀ ਦੇ ਘਰ ਵਿੱਚ ਸੁਹਾਗ ਗਾਉਣੇ ਸ਼ੁਰੂ ਹੋ ਜਾਂਦੇ ਹਨ। ਇਹ ਗੀਤ ਵਿਆਹ ਵਾਲੀ ਕੁੜੀ ਦੇ ਘਰ ਆਂਢ-ਗੁਆਂਢ ਦੀਆਂ ਕੁੜੀਆਂ ਅਤੇ ਔਰਤਾਂ ਖੁਸ਼ੀ ਦੇ ਮਾਹੌਲ ਵਿੱਚ ਗਾਉਂਦੀਆਂ ਹਨ ਅਤੇ ਇਨ੍ਹਾਂ ਵਿੱਚ ਜਵਾਨ ਹੋ ਰਹੀਆਂ ਕੁੜੀਆਂ ਦੀਆਂ ਆਸਾਂ, ਸੁਪਨਿਆਂ ਅਤੇ ਚਾਵਾਂ-ਮਲ੍ਹਾਰਾਂ ਦਾ ਭਰਪੂਰ ਪ੍ਰਗਟਾ ਹੁੰਦਾ ਹੈ। ਇਹਨਾਂ ਲੋਕ-ਗੀਤਾਂ ਵਿੱਚ ਵਿਆਹੀ ਜਾਣ ਵਾਲੀ ਕੁੜੀ ਦੇ ਪੇਕੇ ਪਰਵਾਰ ਦੇ ਜੀਆਂ ਨਾਲ਼ ਵੱਖ-ਵੱਖ ਰਿਸ਼ਤੇ ਅਤੇ ਫਿਰ ਸਹੁਰੇ ਘਰ ਵਿੱਚ ਨਵੇਂ ਬਣੇ ਰਿਸ਼ਤੇ ਬਾਰ-ਬਾਰ ਆਏ ਹਨ। ਰਿਸ਼ਤਿਆਂ ਦੇ ਇਸ ਤਾਣੇ-ਬਾਣੇ ਵਿੱਚ ਕਿਤੇ ਨਿੱਘ ਹੈ, ਕਿਤੇ ਤਣਾਉ ਹੈ।“ਸੁਹਾਗ ਦਾ ਸ਼ਬਦਿਕ ਅਰਥ ਹੈ ਖੁਸ਼ਨਸੀਬੀ ਅਥਵਾ ਚੰਗੇ ਭਾਗ। ਲੋਕ ਸਾਹਿਤ ਦੇ ਸੰਦਰਭ ਵਿੱਚ ਸੁਹਾਗ ਤੋਂ ਭਾਵ ਅਜਿਹੇ ਸੁਭਾਗਯ ਲੋਕ ਗੀਤ ਹਨ, ਜਿਹੜੇ ਲੜਕੀ ਦੇ ਵਿਆਹ ਨਾਲ ਸੰਬਧਿਤ ਹਨ। ਜਿਵੇਂ ਮੁੰਡੇ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਘੋੜੀਆਂ ਗਾਏ ਜਾਣ ਦਾ ਰਿਵਾਜ਼ ਹੈ, ਇਸੇ ਤਰ੍ਹਾਂ ਕੁੜੀ ਦੇ ਵਿਆਹ ਦੇ ਕੁਝ ਦਿਨ ਪਹਿਲਾਂ ਰਾਤ ਦੇ ਖਾਣੇ ਤੋਂ ਪਿਛੋਂ ਔਰਤਾਂ ਦੁਆਰਾ ‘ਸੁਹਾਗ’ ਗਾਉਣੇ ਆਰੰਭ ਕਰ ਦਿੰਦੀਆਂ ਹਨ। ਇਹ ਸਿਲਸਲਾ ਵਿਆਹ ਤੋਂ ਇੱਕ ਦਿਨ ਪਹਿਲਾਂ ਤੱਕ ਜਾਰੀ ਰਹਿੰਦਾ ਹੈ। ਸੁਹਾਗ ਵੀ ਇਸਤਰੀਆਂ ਦੁਆਰਾ ਢੋਲਕੀ ਨਾਲ ਗਾਏ ਜਾਣ ਵਾਲੇੇ ਗੀਤ ਹਨ। ਇਨ੍ਹਾਂ ਵਿੱਚ ਕੁੜੀ ਦੀ ਆਪਣੇ ਮਾਪਿਆਂ ਪ੍ਰਤਿ ਮੁਹੱਬਤ, ਪੇਕੇ ਘਰ ਨਾਲ ਜੁੜੀਆਂ ਉਸ ਦੀਆਂ ਕਦੀ ਨਾ ਭੁੱਲਣ ਵਾਲੀਆਂ ਯਾਦਾਂ ਅਤੇ ਵਰ ਅਤੇ ਘਰ ਸਬੰਧੀ ਕੁੜੀ ਦੇ ਜਜ਼ਬਾਤ ਦਾ ਵਰਣਨ ਹੁੰਦਾ ਹੈ। ਕੁਝ ਦਿਨਾਂ ਤੱਕ ਕੁੜੀ ਨੇ ਪਰਾਏ ਘਰ ਚਲੀ ਜਾਣਾ ਹੈ। ਸੁਹਾਗ ਗੀਤਾਂ ਵਿੱਚ ਉਸਦੇ ਰੰਗੀਲੇ ਸਹੁਰੇ ਦੇਸ਼, ਰਜਿਆ-ਪੁਜਿਆ ਸਹੁਰਾ ਘਰ, ਚੰਨਾ ਵਿਚੋਂ ਚੰਨ ਉਸ ਦਾ ਹੋਣ ਵਾਲਾ ਪਤੀ ਅਤੇ ਕੁੜੀਆਂ ਦੀਆਂ ਖਾਹਿਬਾਂ, ਉਮੰਗਾਂ ਤੇ ਗੰਝਾਂ ਦਾ ਵਰਣਨ ਹੰੁਦਾ ਹੈ। ਵਿਛੇੜੇ ਦੇ ਭਾਵਾ ਨੂੰ ਪ੍ਰਗਟ ਕਰਨ ਵਾਲਾ ਸੁਹਾਗ ਗੀਤ ਇਸ ਪ੍ਰਕਾਰ ਹੈ:- ਸਾਡਾ ਚਿੜੀਆਂ ਦਾ ਚੰਬਾ ਨੀ ਤੇ ਬਾਬਲ ਅਸਾਂ ਉਡ ਜਾਣਾ। ਸਾਡੀ ਲੰਬੀ ਉਡਾਰੀ ਏ ਤੇ ਬਾਬਲ ਕਿਹੜੇ ਦੇਸ ਜਾਣਾ।”ਇਸ ਤਰ੍ਹਾਂ ਡਾ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਬਾਲ ਮਜ਼ਦੂਰੀ, ਬੱਚਿਆਂ ਦੇ ਅਜਿਹੇ ਰੁਜ਼ਗਾਰ ਨੂੰ ਕਿਹਾ ਜਾਂਦਾ ਹੈ ਜੋ ਬੱਚਿਆਂ ਨੂੰ ਉਹਨਾਂ ਦੇ ਬਚਪਨ ਤੋਂ ਵਾਝਿਆਂ ਕਰਦਾ ਹੈ, ਉਹਨਾਂ ਦੇ ਨਿਯਮਤ ਸਕੂਲ ਜਾਣ ਵਿੱਚ ਅੜਿੱਕਾ ਬਣਦਾ ਹੈ ਅਤੇ ਜਿਹੜਾ ਉਹਨਾਂ ਲਈ ਮਾਨਸਿਕ, ਸਰੀਰਕ, ਸਮਾਜਿਕ ਅਤੇ ਨੈਤਿਕ ਪੱਖਾਂ ਤੋਂ ਖ਼ਤਰਨਾਕ ਅਤੇ ਨੁਕਸਾਨਦੇਹ ਹੁੰਦਾ ਹੈ। ਬਹੁਤ ਸਾਰੀਆਂ ਅੰਤਰਰਾਸ਼ਟਰੀ ਸੰਸਥਾਵਾਂ ਵੱਲੋਂ ਇਸ ਅਭਿਆਸ ਨੂੰ ਸ਼ੋਸ਼ਣਕਾਰੀ ਐਲਾਣਿਆ ਗਿਆ ਹੈ। ਦੁਨੀਆ ਭਰ ਦੇ ਸੰਵਿਧਾਨ ਬਾਲ ਮਜ਼ਦੂਰੀ ਤੇ ਰੋਕ ਲਾਉਂਦੇ ਹਨ। ਇਹ ਕਾਨੂੰਨ ਬੱਚਿਆਂ ਦੁਆਰਾ ਕੀਤੇ ਹਰ ਕੰਮ ਨੂੰ ਬਾਲ ਮਜ਼ਦੂਰੀ ਨਹੀਂ ਮੰਨਦੇ ਜੀ ਜਿਹਨਾਂ ਵਿੱਚ ਬਾਲ ਕਲਾਕਾਰਾਂ ਦਾ ਕੰਮ, ਪਰਿਵਾਰਿਕ ਜਿੰਮੇਵਾਰੀਆਂ, ਦੇਖਰੇਖ ਹੇਠ ਦਿੱਤੀ ਸਿਖਲਾਈ ਆਦਿ ਸ਼ਾਮਿਲ ਹਨ।.ਬਾਲ ਮਜ਼ਦੂਰੀ ਇਤਿਹਾਸ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਮੌਜੂਦ ਰਹੀ ਹੈ। 19ਵੀਂ ਅਤੇ 20 ਵੀਂ ਸਾਡੀ ਦੌਰਾਨ ਯੂਰਪ, ਅਮਰੀਕਾ ਅਤੇ ਯੂਰਪੀਅਨ ਤਾਕਤਾਂ ਦੀਆਂ ਬਸਤੀਆਂ ਵਿੱਚ ਗਰੀਬ ਪਰਿਵਾਰਾਂ ਦੇ 5 ਤੋਂ 14 ਸਾਲਾਂ ਦੇ ਬੱਚੇ ਕੰਮ ਕਰ ਰਹੇ ਸਨ। ਇਹ ਬੱਚੇ ਮੁੱਖ ਤੌਰ 'ਤੇ ਘਰਾਂ, ਖੇਤੀਬਾੜੀ, ਘਰੇਲੂ ਉਦਯੋਗਾਂ, ਕਾਰਖਾਨਿਆਂ, ਖਾਣਾਂ ਅਤੇ ਅਖ਼ਬਾਰ ਵੰਡਣ ਦੇ ਕੰਮ ਕਰਦੇ ਸਨ। ਕੁਝ ਤਾਂ ਰਾਤ ਦੀਆਂ ਪਾਰੀਆਂ ਵਿੱਚ 12 ਘੰਟੇ ਕੰਮ ਵੀ ਕਰਦੇ ਸਨ। ਘਰੇਲੂ ਆਮਦਨ ਵਧਣ, ਸਕੂਲਾਂ ਦੀ ਸਹੂਲਤ ਅਤੇ ਬਾਲ ਮਜ਼ਦੂਰੀ ਕਾਨੂੰਨਾਂ ਦੇ ਬਣਨ ਨਾਲ ਮਜਦੂਰੀ ਵਿੱਚ ਬਾਲ ਮਜਦੂਰੀ ਦੀ ਦਰ ਹੇਠਾਂ ਆ ਗਈ।ਦੁਨੀਆ ਦੇ ਗਰੀਬ ਦੇਸ਼ਾਂ ਵਿੱਚ 4 ਵਿਚੋਂ 1 ਬੱਚਾ ਬਾਲ ਮਜ਼ਦੂਰੀ ਤੇ ਲੱਗਾ ਹੋਇਆ ਹੈ ਜਿਸ ਵਿੱਚ ਸਭ ਤੋਂ ਵੱਧ 29% ਅਫਰੀਕਾ ਵਿੱਚ ਰਹਿੰਦੇ ਹਨ। 2017 ਵਿੱਚ ਚਾਰ ਅਫ਼ਰੀਕੀ ਦੇਸ਼ਾਂ (ਮਾਲੀ, ਬੇਨਿਨ, ਚਾਡ, ਗੁਇਨੇਆ-ਬਿੱਸਾਉ) ਵਿੱਚ 5-14 ਸਾਲਾਂ ਦੇ 50 % ਬੱਚੇ ਕੰਮ ਕਰ ਰਹੇ ਸਨ। ਦੁਨੀਆ ਭਰ ਵਿੱਚ ਖੇਤੀਬਾੜੀ ਬੱਚਿਆਂ ਨੂੰ ਰੁਜ਼ਗਾਰ ਦੇਣ ਦਾ ਸਭ ਤੋਂ ਵੱਡਾ ਖੇਤਰ ਹੈ। ਬਾਲ ਮਜ਼ਦੂਰਾਂ ਦੀ ਬਹੁ ਗਿਣਤੀ ਦਿਹਾਤੀ ਇਲਾਕਿਆਂ ਅਤੇ ਘੱਟ ਵਿਕਸਿਤ ਸ਼ਹਿਰੀ ਆਰਥਿਕਤਾ ਵਿੱਚ ਮਿਲਦੀ ਹੈ। ਬੱਚੇ ਕਾਰਖਾਨਿਆਂ ਦੀ ਬਜਾਏ ਉਹਨਾਂ ਦੇ ਮਾਪਿਆਂ ਦੁਆਰਾ ਆਪਣੇ ਨਾਲ ਕੰਮ ਤੇ ਲਾਏ ਜਾਂਦੇ ਹਨ। ਗਰੀਬੀ ਅਤੇ ਸਕੂਲਾਂ ਦੀ ਘਾਟ ਨੂੰ ਬਾਲ ਮਜ਼ਦੂਰੀ ਦੇ ਮੁੱਢਲੇ ਕਾਰਣ ਵਜੋਂ ਦੇਖਿਆ ਜਾਂਦਾ ਹੈ। ਵਿਸ਼ਵ ਬੈਂਕ ਅਨੁਸਾਰ ਵਿਸ਼ਵ ਪੱਧਰ ਤੇ ਬਾਲ ਮਜ਼ਦੂਰੀ ਵਿੱਚ 1960 ਤੋਂ 2003 ਤਕ 25% ਤੋਂ 10% ਤਕ ਕਮੀ ਆਈ ਹੈ।.
ਦੱਖਣੀ ਏਸ਼ੀਆਈ ਖੇਤਰੀ ਸਹਿਯੋਗ ਸੰਗਠਨ (ਸਾਰਕ) ਅੱਠ ਮੈਂਬਰ ਦੇਸ਼ਾਂ ਦਾ ਇੱਕ ਆਰਥਿਕ ਅਤੇ ਭੂ-ਸਿਆਸੀ ਸੰਗਠਨ ਹੈ, ਜੋ ਮੁੱਖ ਰੂਪ ਵਿੱਚ ਦੱਖਣੀ ਏਸ਼ੀਆ ਮਹਾਂਦੀਪ ਉੱਤੇ ਵਸੇ ਹੋਏ ਹਨ। ਇਹਦੇ ਸਕੱਤਰਤ ਦਾ ਸਦਰ-ਮੁਕਾਮ ਕਠਮੰਡੂ, ਨੇਪਾਲ ਵਿਖੇ ਹੈ।ਦੱਖਣੀ ਏਸ਼ੀਆ ਵਿੱਚ ਖੇਤਰਨੁਮਾ ਸਿਆਸੀ ਅਤੇ ਆਰਥਿਕ ਸਹਿਯੋਗ ਦਾ ਵਿਚਾਰ ਸਭ ਤੋਂ ਪਹਿਲਾਂ 1980 ਵਿੱਚ ਘੜਿਆ ਗਿਆ ਅਤੇ ਢਾਕਾ ਵਿਖੇ ਹੋਏ ਇਹਦੇ ਪਹਿਲੇ ਸੰਮੇਲਨ ਵਿੱਚ 8 ਦਸੰਬਰ 1985 ਨੂੰ ਸ੍ਰੀਲੰਕਾ, ਨੇਪਾਲ, ਪਾਕਿਸਤਾਨ, ਬੰਗਲਾਦੇਸ਼, ਭਾਰਤ, ਭੂਟਾਨ ਅਤੇ ਮਾਲਦੀਵ ਵੱਲੋਂ ਅਧਿਕਾਰਕ ਤੌਰ ਉੱਤੇ ਇਹਦੀ ਸਥਾਪਨਾ ਕੀਤੀ ਗਈ। ਇਸ ਮਗਰੋਂ ਪੈਂਦੇ ਸਾਲਾਂ ਵਿੱਚ ਇਹ ਸੰਸਥਾ ਨਵੇਂ ਮੈਂਬਰ ਦੇਸ਼ਾਂ ਦੇ ਦਾਖ਼ਲੇ ਕਰ ਕੇ ਵੱਡੀ ਹੁੰਦੀ ਆ ਰਹੀ ਹੈ। 2007 ਵਿੱਚ ਅਫ਼ਗ਼ਾਨਿਸਤਾਨ ਸਾਰਕ ਦਾ ਪਰਿਵਾਰਕ ਵਾਧਾ ਕਰਨ ਵਾਲ਼ਾ ਪਹਿਲਾ ਦੇਸ਼ ਬਣਿਆ।ਸਾਰਕ ਦੀਆਂ ਨੀਤੀਆਂ ਦਾ ਟੀਚਾ ਹਿੱਤਕਾਰੀ ਅਰਥ-ਸ਼ਾਸਤਰ ਅਤੇ ਦੱਖਣੀ ਏਸ਼ੀਆਂ ਦੇ ਦੇਸ਼ਾਂ ਵਿਚਕਾਰ ਸਾਂਝੇ ਸਵੈ-ਆਸਰੇ ਦੀ ਤਰੱਕੀ ਕਰਾਉਣਾ ਅਤੇ ਇਸ ਖੇਤਰ ਵਿੱਚ ਸਮਾਜਕ ਅਤੇ ਸੱਭਿਆਚਾਰਕ ਵਿਕਾਸ ਦੀ ਚਾਲ ਨੂੰ ਹੋਰ ਤੇਜ਼ ਕਰਨਾ ਹੈ। ਸਾਰਕ ਨੇ ਦੁਨੀਆ ਭਰ ਦੇ ਵਿਦੇਸ਼ੀ ਸੰਬੰਧਾਂ ਵਿੱਚ ਇੱਕ ਅਹਿਮ ਫ਼ਰਜ਼ ਨਿਭਾਉਣਾ ਸ਼ੁਰੂ ਕਰ ਦਿੱਤਾ ਹੈ। ਯੂਰਪੀ ਸੰਘ, ਸੰਯੁਕਤ ਰਾਸ਼ਟਰ (ਇੱਕ ਨਿਗਰਾਨ ਮੈਂਬਰ ਵਜੋਂ) ਅਤੇ ਹੋਰ ਬਹੁਧਿਰੀ ਸੰਸਥਾਵਾਂ ਨਾਲ਼ ਸਥਾਈ ਸਫ਼ਾਰਤੀ ਸੰਬੰਧ ਕਾਇਮ ਕਰ ਲਏ ਗਏ ਹਨ। ਸਾਲਬੱਧੀ ਨਿਯਤ ਅਧਾਰ ਉੱਤੇ ਹਰੇਕ ਦੇਸ਼ ਦੇ ਮੁਖੀਆਂ ਦੀਆਂ ਦਫ਼ਤਰੀ ਮੀਟਿੰਗਾਂ ਰੱਖੀਆਂ ਜਾਂਦੀਆਂ ਹਨ ਅਤੇ ਦੇਸ਼ਾਂ ਦੇ ਵਿਦੇਸ਼ੀ ਸਕੱਤਰ ਸਾਲ ਵਿੱਚ ਦੋ ਵਾਰ ਮੀਟਿੰਗਾਂ ਕਰਦੇ ਹਨ। 18ਵਾਂ ਸਾਰਕ ਸੰਮੇਲਨ ਨਵੰਬਰ, 2014 ਵਿੱਚ ਕਠਮੰਡੂ, ਨੇਪਾਲ ਵਿਖੇ ਹੋਵੇਗਾ।
ਬੇਰੁਜ਼ਗਾਰੀ (ਜਾਂ ਬੇਕਾਰੀ) ਉਦੋਂ ਵਾਪਰਦੀ ਮੰਨੀ ਜਾਂਦੀ ਹੈ ਜਦੋਂ ਲੋਕਾਂ ਨੂੰ ਪੂਰੇ ਉੱਦਮ ਅਤੇ ਫੁਰਤੀ ਨਾਲ਼ ਨੌਕਰੀ ਦੀ ਭਾਲ਼ ਕਰਦੇ ਹੋਣ ਦੇ ਬਾਵਜੂਦ ਵੀ ਕੰਮ ਨਾ ਮਿਲੇ। ਬੇਰੁਜ਼ਗਾਰੀ ਦਰ ਬੇਰੁਜ਼ਗਾਰੀ ਦੇ ਬੋਲ਼ਬਾਲੇ ਦਾ ਇੱਕ ਮਾਪ ਹੈ ਅਤੇ ਇਹਦਾ ਹਿਸਾਬ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਨੂੰ ਮਜ਼ਦੂਰ ਵਰਗ ਦੇ ਸਾਰੇ ਲੋਕਾਂ ਦੀ ਗਿਣਤੀ ਨਾਲ਼ ਭਾਗ ਕਰ ਕੇ ਪ੍ਰਤੀਸ਼ਤ ਵਜੋਂ ਲਗਾਇਆ ਜਾਂਦਾ ਹੈ। ਮੰਦੀ ਦੇ ਕਾਲ਼ ਮੌਕੇ ਕਿਸੇ ਅਰਥਚਾਰਾ ਵਿੱਚ ਬੇਰੁਜ਼ਗਾਰੀ ਦੀ ਦਰ ਆਮ ਤੌਰ ਉੱਤੇ ਬਹੁਤ ਵਧ ਜਾਂਦੀ ਹੈ। ਕੌਮਾਂਤਰੀ ਮਜ਼ਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਮੁਤਾਬਕ 2012 ਤੱਕ ਦੁਨੀਆ ਭਰ ਵਿੱਚ 19.7 ਕਰੋੜ ਲੋਕ ਭਾਵ ਮਜ਼ਦੂਰ ਵਰਗ ਦਾ ਲਗਭਗ 6% ਹਿੱਸਾ ਨੌਕਰੀ ਤੋਂ ਵਾਂਝਾ ਹੈ।
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਨਮਾਜ਼ ਇਸਲਾਮ ਧਰਮ ਵਿੱਚ ਪੂਜਾ ਦੀ ਇੱਕ ਰਸਮ ਹੈ। ਇਹ ਫ਼ਾਰਸੀ ਸ਼ਬਦ ਹੈ, ਜੋ ਉਰਦੂ ਵਿੱਚ ਅਰਬੀ ਸ਼ਬਦ ਸਲਾਤ ਦਾ ਸਮਾਨਅਰਥੀ ਹੈ। ਕੁਰਾਨ ਸ਼ਰੀਫ ਵਿੱਚ ਸਲਾਤ ਸ਼ਬਦ ਵਾਰ-ਵਾਰ ਆਇਆ ਹੈ ਅਤੇ ਹਰ ਇੱਕ ਮੁਸਲਮਾਨ ਔਰਤ ਅਤੇ ਮਰਦ ਨੂੰ ਨਮਾਜ਼ ਪੜ੍ਹਨ ਦਾ ਆਦੇਸ਼ ਤਕੀਦ ਦੇ ਨਾਲ ਦਿੱਤਾ ਗਿਆ ਹੈ। ਇਸਲਾਮ ਦੇ ਸ਼ੁਰੂਆਤੀ ਦੌਰ ਤੋਂ ਹੀ ਨਮਾਜ਼ ਦੀ ਰੀਤ ਅਤੇ ਇਸਨੂੰ ਪੜ੍ਹਨ ਦਾ ਆਦੇਸ਼ ਹੈ। ਇਹ ਮੁਸਲਮਾਨਾਂ ਦਾ ਬਹੁਤ ਵੱਡਾ ਫਰਜ਼ ਹੈ ਅਤੇ ਇਸਨੂੰ ਨੇਮਪੂਰਵਕ ਪੜ੍ਹਨਾ ਪੁੰਨ ਅਤੇ ਤਿਆਗ ਦੇਣਾ ਪਾਪ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਕਸੀਦਾ ਅਰਬੀ ਸ਼ਬਦ ਹੈ ਇਸ ਦੇ ਅਰਥ ਹਨ ਮੋਟਾ ਜਾਂ ਗਲੀਜ ਮਗਜ।ਕੁਝ ਵਿਦਾਵਾਨਾਂ ਦਾ ਵਿਚਾਰ ਹੈ ਕਿ ਕਸੀਦਾ ਸ਼ਬਦ,'ਕਸਦ' ਤੋਂ ਬਣਿਆ ਹੈ ਜਿਸ ਦੇ ਅਰਥ ਹਨ ਇਰਾਦਾ ਅਥਵਾ ਮਤਲਬ।ਇਸ ਤਰ੍ਹਾਂ ਸਾਹਿਤਿਕ ਭਾਸ਼ਾ ਵਿੱਚ ਇਸ ਦੇ ਅਰਥ ਹੋ ਗਏ ਅਜਿਹੀ ਸ਼ਾਇਰੀ ਜੋ ਖਾਸ ਇਰਾਦੇ ਨਾਲ ਲਿਖੀ ਜਾਏ ਅਤੇ ਜਿਸ ਵਿੱਚ ਕਵੀ ਕਿਸੇ ਖਾਸ ਵਿਅਕਤੀ ਨੂੰ ਸੰਬੋਧਨ ਕਰ ਰਿਹਾ ਹੋਵੇ। ਆਰੰਭ ਵਿੱਚ ਕਸੀਦਾ ਕੇਵਲ ਕਿਸੇ ਅਮੀਰ ਵਜੀਰ ਅਥਵਾ ਬਾਦਸ਼ਾਹ ਦੀ ਉਸਤਤ ਵਿੱਚ ਹੀ ਲਿਖਿਆ ਜਾਂਦਾ ਸੀ ਪਰ ਬਾਅਦ ਵਿੱਚ ਵਾਕਿਆ-ਨਗਾਰੀ,ਕੁਦਰਤ,ਚਿਤ੍ਰਣ,ਸਿੱਖਿਆ,ਤਸੱਵੁਫ ਅਤੇ ਸਿੱਠ ਦੇ ਮਜਮੂਨ ਵੀ ਇਸ ਵਿੱਚ ਸ਼ਾਮਲ ਹੋ ਗਏ।ਬਣਤਰ ਦੇ ਪੱਖ ਤੋਂ ਕਸੀਦਾ ਤੇ ਗਜਲ ਮਿਲਦੇ ਜੁਲਦੇ ਹਨ।ਪਹਿਲੇ ਪਹਿਲ ਕਸੀਦੇ ਅਰਬੀ ਵਿੱਚ ਲਿਖੇ ਗਏ।ਅਰਬੀ ਕਸੀਦਿਆਂ ਦੀ ਤਰਤੀਬ ਜੋ ਬਾਅਦ ਵਿੱਚ ਫਾਰਸੀ ਕਸੀਦਿਆਂ ਨੇ ਅਪਣਾ ਲਈ,ਕੁਝ ਇਸ ਤਰ੍ਹਾਂ ਸੀ:-(1)ਮਤਲਾ: ਕਸੀਦੇ ਦਾ ਆਰੰਭਿਕ ਸ਼ਿਅਰ।
ਯੂਰਪੀਅਨ ਸੰਸਦ (ਈ.ਪੀ.), ਯੂਰਪੀਅਨ ਯੂਨੀਅਨ ਦੀ ਪ੍ਰਤੱਖ ਚੁਣੀ ਸੰਸਦੀ ਸੰਸਥਾ ਹੈ। ਯੂਰਪੀ ਯੂਨੀਅਨ ਦੀ ਕੌਂਸਲ ਅਤੇ ਯੂਰਪੀ ਕਮਿਸ਼ਨ ਦੀ ਕੌਂਸਲ ਨਾਲ ਮਿਲ ਕੇ, ਇਹ ਯੂਰਪੀਅਨ ਯੂਨੀਅਨ ਦੇ ਵਿਧਾਨਿਕ ਕਾਰਜ ਦੀ ਵਰਤੋਂ ਕਰਦਾ ਹੈ। ਸੰਸਦ 751 ਸਦੱਸਾਂ ਨਾਲ ਬਣੀ ਹੋਈ ਹੈ, ਜੋ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਲੋਕਤੰਤਰੀ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਦੁਨੀਆ ਦੇ ਸਭ ਤੋਂ ਵੱਡੇ ਕੌਮੀ ਲੋਕਤੰਤਰੀ ਵੋਟਰ ਹਨ।1979 ਤੋਂ ਇਸ ਨੂੰ ਸਿੱਧੇ ਤੌਰ 'ਤੇ ਹਰ ਪੰਜ ਸਾਲ ਲਈ ਸਰਵ ਵਿਆਪਕ ਮਹਾਸਭਾ ਦੁਆਰਾ ਚੁਣ ਲਿਆ ਗਿਆ ਹੈ। ਹਾਲਾਂਕਿ, ਯੂਰਪੀਅਨ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮਤਦਾਤਾ ਦੀ ਔਸਤ ਉਸੇ ਮਿਤੀ ਤੋਂ ਹਰ ਚੋਣ ਵਿੱਚ ਲਗਾਤਾਰ ਪਈ ਹੈ, ਅਤੇ 1999 ਤੋਂ ਲੈ ਕੇ ਹੁਣ ਤੱਕ 50% ਤੋਂ ਘੱਟ ਹੈ। ਸਾਲ 2014 ਵਿੱਚ ਵੋਟਰ ਮਤਦਾਨ ਸਾਰੇ ਯੂਰਪੀ ਮਤਦਾਤਾਵਾਂ ਦੇ 42.54% ਤੇ ਆਇਆ ਸੀ।ਹਾਲਾਂਕਿ ਯੂਰਪੀਅਨ ਸੰਸਦ ਦੀ ਵਿਧਾਨਕ ਸ਼ਕਤੀ ਹੈ ਕਿ ਕੌਂਸਿਲ ਅਤੇ ਕਮਿਸ਼ਨ ਕੋਲ ਅਧਿਕਾਰ ਨਹੀਂ ਹਨ, ਇਹ ਰਸਮੀ ਤੌਰ ਤੇ ਵਿਧਾਨਿਕ ਪਹਿਲਕਦਮੀ ਨਹੀਂ ਕਰਦਾ, ਕਿਉਂਕਿ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਦੇ ਜ਼ਿਆਦਾਤਰ ਰਾਸ਼ਟਰੀ ਸੰਸਦ ਮੈਂਬਰ ਕਰਦੇ ਹਨ। ਪਾਰਲੀਮੈਂਟ ਈ.ਈ.
‘ਸਾਂਝ’ (ਕੁੱਤਾ ਤੇ ਆਦਮੀ) ਗੁਰਦਿਆਲ ਸਿੰਘ ਦੀ ਲਿਖੀ ਇੱਕ ਪੰਜਾਬੀ ਕਹਾਣੀ ਹੈ।‘ਸਾਂਝ' ਕਹਾਣੀ ਵਿੱਚ ਜੈਕੁਰ ਆਪਣੀ ਵੱਡੀ ਬਹੂ ਦਾ ਸ਼ਹਿਰ ਪਤਾ ਲੈਣ ਆਈ ਸੀ, ਉਥੇ ਉਹ ਬੰਤੂ ਨੂੰ ਮਿਲਦੀ ਹੈ ਤੇ ਉਹਨਾਂ ਦੀ ਆਪਸੀ ਗੱਲਬਾਤ ਹੁੰਦੀ ਹੈ।ਜੈਕੁਰ ਵਾਪਸ ਜਾਣ ਲਈ ਕਹਿੰਦੀ ਹੈ, ਪਰ ਹਨੇਰਾ ਹੋਣ ਕਾਰਨ ਬੰਤੂ ਉਹ ਨੂੰ ਜਾਣ ਤੋਂ ਰੋਕਦਾ ਹੈ ਤੇ ਆਪਣੇ ਨਾਲ ਜਾਣ ਲਈ ਕਹਿੰਦਾ ਹੈ।ਪਹਿਲਾਂ ਉਸਨੂੰ ਬੰਤੂ ਦੇ ਨਾਲ ਜਾਣ ਤੋਂ ਡਰ ਲੱਗਦਾ ਹੈ, ਫਿਰ ਉਹਨੂੰ ਉਸਦੇ ਬੁੱਢੇ ਹੋਣ ਦਾ ਖਿਆਲ ਆਉਂਦਾ ਹੈ। ਉਹਨੂੰ ਉਸਦੀ ਜੁਆਨੀ ਦਾ ਚਿਹਰਾ ਯਾਦ ਆਇਆ। ਜੈਕੁਰ ਨੂੰ ਉਸੇ ਵੇਲੇ ਕੰਬਨੀ ਛਿੜ ਪਈ। ਤੇ ਉਹ ਬੰਤੂ ਵੱਲ ਝਾਕਣ ਲੱਗ ਪਈ। ਉਹਨਾਂ ਨੇ ਆਪਸ ਵਿੱਚ ਆਪਣੇ ਪਰਿਵਾਰ ਦੀ ਗੱਲ ਕੀਤੀ, ਤਾਂ ਬੰਤੂ ਨੇ ਦੁੱਖੀ ਹੋ ਕੇ ਲੰਮਾ ਹਉਕਾ ਭਰਿਆ ਤੇ ਉੱਤਰ ਦਿੱਤਾ, ‘ਹੁਣ ਤਾਂ ਜੈਕੁਰੇ... ਬੱਸ ਪੁੱਛ ਕੁ-ਨਾ !’ ਜੈਕਰ ਨੇ ਦਿਲਾਸਾ ਦਿੱਤਾ, ‘ਕੋਈ ਨ੍ਹੀਂ ਐਨਾ ਦਿਲ ਨ੍ਹੀ ਛੱਡੀ ਦਾ ਹੁੰਦਾ। ਘਰ-ਘਰ ਏਹੋ ਹਲ ਐ-ਕਬੀਲਦਾਰੀ ਜੋ ਹੋਈ, ਇਹ ਤਾਂ ਜੰਜਾਲ ਐ।’ ਫਿਰ ਉਹ ਆਪਣੇ ਬਾਰੇ ਕਹਿੰਦਾ ਹੈ ਕਿ ਇਹ ਉਮਰ ਉਸਦੇ ਧੱਕੇ ਖਾਣ ਦੀ ਨਹੀਂ ਹੈ। ਦਸ ਵਰੇ੍ਹ ਹੋ ਗਏ ਜਦੋਂ ਦੇ ਉਹਨੇ ਜੈਦਾਤ ਦੀ ਵੰਡ ਕੀਤੀ ਹੈ, ਉਹਦੇ ਪੁੱਤਰ ਉਸ ਤੋਂ ਮੂੰਹ ਹੀ ਫੇਰ ਗਏ ਹਨ। ਨੂੰਹਾਂ ਵੀ ਚੰਦਰੀਆਂ ਆਈਆਂ ਹਨ, ਜਿਹੜੀਆਂ ਉਸਨੂੰ ਵੇਲੇ ਸਿਰ ਰੋਟੀ ਵੀ ਨਹੀਂ ਦਿੰਦੀਆਂ। ਇਹ ਸੁਣ ਕੇ ਜੈਕੁਰ ਬੰਤੂ ਨੂੰ ਕਹਿੰਦੀ ਹੈ ਕਿ, ‘ਕੋਈ ਨ੍ਹੀਂ, ਐਨਾਂ ਨ੍ਹੀ ਉਦਰੀ-ਦਾ। ਮੇਰੇ ਵਰਗਿਆਂ-ਕੰਨੀਂ ਵੇਖ ਜਿਹੜੇ ਦਰ-ਦਰ ਰੁਲਦੇ ਫਿਰਦੇ ਐ।...
ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿੱਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿੱਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿੱਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿੱਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ| ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆਉਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ਉਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਸਿਸਟਮ ਸਾਫ਼ਟਵੇਅਰ ਇੱਕ ਕੰਪਿਊਟਰ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਨੂੰ ਚਲਾਉਣ ਅਤੇ ਕੰਟਰੋਲ ਕਰਨ ਲਈ ਬਣਾਇਆ ਹੁੰਦਾ ਹੈ ਅਤੇ ਇਸਦੇ ਨਾਲ਼ ਹੀ ਇਹ ਐਪਲੀਕੇਸ਼ਨ ਸਾਫ਼ਟਵੇਅਰਾਂ ਦੇ ਚੱਲਣ ਲਈ ਇੱਕ ਪਲੇਟਫ਼ਾਰਮ ਵੀ ਮੁਹਈਆ ਕਰਵਾਉਂਦਾ ਹੈ। ਹਰ ਤਰਾਂ ਦੇ ਆਪਰੇਟਿੰਗ ਸਿਸਟਮਾਂ ਵਿੱਚ ਬਹੁਤ ਸਾਰੇ ਸਿਸਟਮ ਸਾਫਟਵੇਅਰ ਹੁੰਦੇ ਹਨ। ਜਿਵੇਂ ਕੀ ਹਰ ਵਿੰਡੋਜ਼ ਵਿੱਚ ਇੰਟਰਨੈਟ ਐਕਸਪ੍ਰੋਰਲ ਹੁੰਦਾ ਹੈ ਜੋ ਕੀ ਇੰਟਰਨੈਟ ਵਿੱਚ ਮਦਦ ਕਰਦਾ ਹੈ ਅਤੇ ਮਾਇਕ੍ਰੋਸਾਫਟ ਵਲੋਂ ਇਹ ਹਰ ਇੱਕ ਵਿੰਡੋਜ਼ ਵਿੱਚ ਪਿਹਲਾਂ ਦਾ ਇੰਸਟਾਲ ਕੀਤਾ ਹੁੰਦਾ ਹੈ। ਜੋ ਵੀ ਸਾਫਟਵੇਅਰ ਵਿੰਡੋਜ਼ ਵਿੱਚ ਪਿਹਲਾਂ ਤੋਂ ਹੀ ਇੰਨਸਟਾਲਰ ਪੈਕੇਜ ਵਿੱਚ ਕੰਪਨੀ ਵੱਲੋਂ ਮੁਹੱਇਆ ਕਰਵਾਇਆ ਜਾਂਦਾ ਹੈ ਉਸਨੂੰ ਸਿਸਟਮ ਸਾਫਟਵੇਅਰ ਹੀ ਕਿਹਾ ਜਾਂਦਾ ਹੈ। ਕਰਨਲ ਇੱਕ ਆਪਰੇਟਿੰਗ ਸਿਸਟਮ ਦਾ ਕੋਰ ਹਿੱਸਾ ਹੈ ਜੋ ਕੀ ਐਪਲੀਕੇਸ਼ਨ ਪ੍ਰੋਗ੍ਰਾਮ ਦੇ ਕੰਮ ਕਰਨ ਲੈ। ਸਿਸਟਮ ਸਾਫ਼ਟਵੇਅਰ ਨੂੰ ਅੱਗੇ ਕਈ ਸ਼੍ਰੇਣਿਆਂ ਵਿੱਚ ਵੰਡਿਆ ਜਾ ਸਕਦਾ ਹੈ।
ਮੁਸਲਿਮ ਲੋਕ ਪੰਜਾਬੀ ਸਮਾਜ ਅਤੇ ਸੱਭਿਆਚਾਰ ਦਾ ਇੱਕ ਅਹਿਮ ਤੇ ਮਹੱਤਵਪੂਰਨ ਹਿੱਸਾ ਹਨ। ਦੇਸ਼ ਵੰਡ ਸਮੇਂ ਬਹੁ-ਗਿਣਤੀ ਮੁਸਲਮਾਨਾਂ ਦੇ ਪਾਕਿਸਤਾਨੀ ਪੰਜਾਬ ਵਿੱਚ ਹਿਜਰਤ ਕਰ ਜਾਣ ਤੋਂ ਬਾਅਦ ਦੀ ਭਾਰਤੀ ਪੰਜਾਬ ਦੇ ਕੁਝ ਸ਼ਹਿਰਾਂ,ਕਸਬਿਆਂ ਵਿੱਚ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਨਾਲ -ਨਾਲ ਮੁਸਲਿਮ ਪਰਿਵਾਰਾਂ ਦੀ ਆਬਾਦੀ /ਵਸੋਂ ਵੇਖੀ ਜਾ ਸਕਦੀ ਹੈ। ਲੋਕਧਾਰਾਈ ਵੰਨ-ਸੁਵੰਨਤਾਂ ਅਤੇ ਵੱਖੋ-ਵੱਖਰੇ ਲੋਕ ਦਾਇਰਿਆਂ ਦੀਆਂ ਵੱਖੋ ਵੱਖਰੀਆਂ ਰਸਮਾਂ ਰੀਤਾਂ ਦੀ ਅੰਤਰ ਸੰਬੰਧਿਤਾ ਨੂੰ ਉਭਾਰਨ ਹਿੱਤ ਅਸੀਂ ਆਪਣੇ ਖੋਜ ਨਿਬੰਧ ਦੇ ਇਸ ਅਧਿਆਇ ਵਿੱਚ ਮੁਸਲਮਾਨਾਂ ਦੇ ਵਿਆਹ ਦੀਆਂ ਰੀਤਾਂ ਰਸਮਾਂ ਨੂੰ ਆਪਣੇ ਅਧਿਐਨ ਦਾ ਕੇਂਦਰ ਬਣਾਇਆ ਹੈ। ਅਸੀਂ ਸਭ ਤੋਂ ਪਹਿਲਾਂ ਵਿਆਹ ਪ੍ਰਬੰਧ ਅਤੇ ਇਸ ਨਾਲ ਜੁੜੀਆਂ ਰੀਤਾਂ ਰਸਮਾਂ ਬਾਰੇ ਚਰਚਾ ਕਰਦੇਂ ਹੋਏ,ਇਨ੍ਹਾਂ ਦੀ ਮਨੁੱਖੀ ਸਮਾਜ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਇਸ ਮਕਸਦ ਨੂੰ ਸਨਮੁੱਖ ਰੱਖਦਿਆਂ ਅਸੀਂ ਇਸ ਅਧਿਆਇ ਵਿੱਚ ਸਭ ਤੋਂ ਪਹਿਲਾਂ ਪਵਿੱਤਰ ਹਦੀਸ ਵਿੱਚ ਦਰਜ ਮੁਸਲਮਾਨਾਂ ਦੇ ਵਿਆਹ ਪ੍ਰਬੰਧ ਦੇ ਨਿਯਮਾਂ,ਅਸੂਲਾਂ,ਰਸਮਾਂ ਤੇ ਰੀਤਾਂ ਦਾ ਵਰਣਨ ਕੀਤਾ ਹੈ।ਅਸੀਂ ਪੰਜਾਬ ਦੇ ਹਰ ਇੱਕ ਉਪ-ਸੱਭਿਆਚਾਰ ਖਿੱਤੇ ਵਿੱਚੋਂ ਚੋਣਵੇ ਪਿੰਡਾਂ ਨੂੰ ਆਧਾਰ ਬਣਾ ਕੇ ਮੁਸਲਿਮ ਵਿਆਹ ਦੀਆਂ ਰਸਮਾਂ ਨੂੰ ਜਾਣਨ ਸਮਝਣ ਦੀ ਕੋਸ਼ਿਸ਼ ਕੀਤੀ ਹੈ।ਇਸ ਅਧਿਆਇ ਵਿੱਚ ਪੰਜਾਬ ਵਿੱਚਲੇਂ ਇਸਲਾਮੀ ਵਿਆਹ ਪ੍ਰਬੰਧ ਦੀਆਂ ਰੀਤਾਂ ਰਸਮਾਂ ਨੂੰ ਪੰਜਾਬ ਦੇ ਬਾਕੀ ਧਰਮਾਂ ਦੇ ਅੰਤਰਗਤ ਮਿਲਦੇ ਵਿਆਹ ਦੇ ਨਿਯਮਾਂ ਦੇ ਸਮਾਨਾਂਤਰ ਰੱਖ ਕੇ ਵੀ ਵਿਚਾਰਿਆਂ ਗਿਆ ਹੈ। ਮੁਸਲਿਮ ਵਿਆਹ ਪ੍ਰਬੰਧ ਨਾਲ ਸੰਬੰਧਿਤ ਰੀਤਾਂ ਅਤੇ ਰਸਮਾਂ ਦਾ ਵਰਣਨ ਕਰਨ ਤੋਂ ਪਹਿਲਾਂ ਸਾਡੇ ਲਈ ਵਿਆਹ ਪ੍ਰਬੰਧ ਦੇ ਰੀਤਾਂ ਰਸਮਾਂ ਬਾਰੇ ਜਾਣ ਲੈਣਾ ਜਰੂਰੀ ਹੈ।
ਨਿਬੰਧ ਆਧੁਨਿਕ ਯੁੱਗ ਦੀ ਵਾਰਤਕ ਵਿੱਚ ਨਿਬੰਧ ਦਾ ਵਿਸ਼ੇਸ ਸਥਾਨ ਹੈ।ਇਸਦਾ ਜਨਮ ਅਤੇ ਵਿਕਾਸ ਵੀ ਇਸੇ ਯੁੱਗ ਵਿੱਚ ਹੋਇਆ ਹੈ।ਇਸਨੂੰ ਵਾਰਤਕ ਸਾਹਿਤ ਦੀ ਪ੍ਰੋੜਤਾ ਦੀ ਕਸਵੱਟੀ ਵੀ ਮੰਨਿਆਂ ਜਾਂਦਾ ਹੈ। ਨਿਬੰਧ ਕਿਸੇ ਵਸਤੂ,ਵਿਅਕਤੀ,ਘਟਨਾ ਜਾਂ ਸਿਧਾਂਤ ਦੇ ਸਬੰਧ ਵਿੱਚ ਆਪਣੇ ਵਿਚਾਰਾਂ ਨੂੰ ਲਿਪੀਬੱਧ ਕਰਨ ਦਾ ਨਾਂ ਹੈ।ਇਸ ਰਚਨਾ ਵਿੱਚ ਵਿਚਾਰਾਂ ਤੇ ਬੁੱਧੀ ਤੱਤਾਂ ਦੀ ਪ੍ਰਧਾਨਤਾ ਹੁੰਦੀ ਹੈ।ਮਨ ਦਿਮਾਗ ਦੇ ਅਧੀਨ ਕੰਮ ਕਰਦਾ ਹੈ। ਲੇਖਕ ਇਸ ਵਿੱਚ ਆਪਣੇ ਭਾਵਾਂ ਦੀ ਚਾਸ਼ਨੀ ਰੋਚਕ ਰੁਚੀ ਦੀ ਤ੍ਰਿਪਤੀ ਲਈ ਮਿਲਾਉਦਾ ਹੈ।,
ਅੱਜ ਆਖਾਂ ਵਾਰਿਸ ਸ਼ਾਹ ਨੂੰ ਪੰਜਾਬ ਦੀ ਔਰਤ ਦੀ ਆਵਾਜ਼ ਮੰਨੀ ਜਾਂਦੀ ਕਵਿੱਤਰੀ ਅੰਮ੍ਰਿਤਾ ਪ੍ਰੀਤਮ ਦੀ ਮਸ਼ਹੂਰ ਸੋਗੀ ਮਾਹੌਲ ਦੀ ਕਵਿਤਾ ਹੈ। ਇਸ ਕਵਿਤਾ ਵਿੱਚ ਭਾਰਤ ਦੀ ਵੰਡ ਸਮੇਂ ਪੰਜਾਬ ਵਿੱਚ ਹੋਈਆਂ ਭਿਆਨਕ ਘਟਨਾਵਾਂ ਦਾ ਅਤਿਅੰਤ ਦੁਖਦ ਵਰਣਨ ਹੈ ਅਤੇ ਇਹ ਭਾਰਤ ਅਤੇ ਪਾਕਿਸਤਾਨ ਦੋਨਾਂ ਦੇਸ਼ਾਂ ਵਿੱਚ ਸਰਾਹੀ ਗਈ। 1947 ਦੇ ਫਿਰਕੂ ਫਸਾਦਾਂ ਤੋਂ ਬਾਅਦ ਉਹ 18ਵੀਂ ਸਦੀ ਦੇ ਮਸ਼ਹੂਰ ਕਿੱਸਾਕਾਰ ਵਾਰਿਸ ਸ਼ਾਹ ਨੂੰ ਸੰਬੋਧਨ ਹੁੰਦੇ ਹੋਏ ਆਪਣੇ ਰੋਸ ਦਾ ਪ੍ਰਗਟਾਅ ਕਰਦੀ ਹੈ। ਜਦੋਂ ਉਹ ਲਾਹੌਰ ਤੋਂ ਦੇਹਰਾਦੂਨ ਤੇ ਫਿਰ ਨੌਕਰੀ ਅਤੇ ਫਿਰ ਦਿੱਲੀ ਵਿੱਚ ਰਹਿਣ ਲਈ ਕਿਸੇ ਥਾਂ ਦੀ ਤਲਾਸ਼ ਵਿੱਚ ਦਿੱਲੀ ਆਈ ਸੀ ਤੇ ਫਿਰ ਵਾਪਸੀ ਵੇਲੇ ਸਫਰ ਦੌਰਾਨ ਚੱਲਦੀ ਗੱਡੀ ਵਿੱਚ ਹਿਲਦੀ ਅਤੇ ਕੰਬਦੀ ਕਲਮ ਨਾਲ ਸੰਨ 1948 ਵਿੱਚ "ਅੱਜ ਆਖਾਂ ਵਾਰਿਸ ਸ਼ਾਹ ਨੂੰ" ਨਜ਼ਮ ਲਿਖੀ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.