ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਬਾਲ ਮਜ਼ਦੂਰੀ, ਬੱਚਿਆਂ ਦੇ ਅਜਿਹੇ ਰੁਜ਼ਗਾਰ ਨੂੰ ਕਿਹਾ ਜਾਂਦਾ ਹੈ ਜੋ ਬੱਚਿਆਂ ਨੂੰ ਉਹਨਾਂ ਦੇ ਬਚਪਨ ਤੋਂ ਵਾਝਿਆਂ ਕਰਦਾ ਹੈ, ਉਹਨਾਂ ਦੇ ਨਿਯਮਤ ਸਕੂਲ ਜਾਣ ਵਿੱਚ ਅੜਿੱਕਾ ਬਣਦਾ ਹੈ ਅਤੇ ਜਿਹੜਾ ਉਹਨਾਂ ਲਈ ਮਾਨਸਿਕ, ਸਰੀਰਕ, ਸਮਾਜਿਕ ਅਤੇ ਨੈਤਿਕ ਪੱਖਾਂ ਤੋਂ ਖ਼ਤਰਨਾਕ ਅਤੇ ਨੁਕਸਾਨਦੇਹ ਹੁੰਦਾ ਹੈ। ਬਹੁਤ ਸਾਰੀਆਂ ਅੰਤਰਰਾਸ਼ਟਰੀ ਸੰਸਥਾਵਾਂ ਵੱਲੋਂ ਇਸ ਅਭਿਆਸ ਨੂੰ ਸ਼ੋਸ਼ਣਕਾਰੀ ਐਲਾਣਿਆ ਗਿਆ ਹੈ। ਦੁਨੀਆ ਭਰ ਦੇ ਸੰਵਿਧਾਨ ਬਾਲ ਮਜ਼ਦੂਰੀ ਤੇ ਰੋਕ ਲਾਉਂਦੇ ਹਨ। ਇਹ ਕਾਨੂੰਨ ਬੱਚਿਆਂ ਦੁਆਰਾ ਕੀਤੇ ਹਰ ਕੰਮ ਨੂੰ ਬਾਲ ਮਜ਼ਦੂਰੀ ਨਹੀਂ ਮੰਨਦੇ ਜੀ ਜਿਹਨਾਂ ਵਿੱਚ ਬਾਲ ਕਲਾਕਾਰਾਂ ਦਾ ਕੰਮ, ਪਰਿਵਾਰਿਕ ਜਿੰਮੇਵਾਰੀਆਂ, ਦੇਖਰੇਖ ਹੇਠ ਦਿੱਤੀ ਸਿਖਲਾਈ ਆਦਿ ਸ਼ਾਮਿਲ ਹਨ।.ਬਾਲ ਮਜ਼ਦੂਰੀ ਇਤਿਹਾਸ ਵਿੱਚ ਵੱਖੋ-ਵੱਖਰੇ ਰੂਪਾਂ ਵਿੱਚ ਮੌਜੂਦ ਰਹੀ ਹੈ। 19ਵੀਂ ਅਤੇ 20 ਵੀਂ ਸਾਡੀ ਦੌਰਾਨ ਯੂਰਪ, ਅਮਰੀਕਾ ਅਤੇ ਯੂਰਪੀਅਨ ਤਾਕਤਾਂ ਦੀਆਂ ਬਸਤੀਆਂ ਵਿੱਚ ਗਰੀਬ ਪਰਿਵਾਰਾਂ ਦੇ 5 ਤੋਂ 14 ਸਾਲਾਂ ਦੇ ਬੱਚੇ ਕੰਮ ਕਰ ਰਹੇ ਸਨ। ਇਹ ਬੱਚੇ ਮੁੱਖ ਤੌਰ 'ਤੇ ਘਰਾਂ, ਖੇਤੀਬਾੜੀ, ਘਰੇਲੂ ਉਦਯੋਗਾਂ, ਕਾਰਖਾਨਿਆਂ, ਖਾਣਾਂ ਅਤੇ ਅਖ਼ਬਾਰ ਵੰਡਣ ਦੇ ਕੰਮ ਕਰਦੇ ਸਨ। ਕੁਝ ਤਾਂ ਰਾਤ ਦੀਆਂ ਪਾਰੀਆਂ ਵਿੱਚ 12 ਘੰਟੇ ਕੰਮ ਵੀ ਕਰਦੇ ਸਨ। ਘਰੇਲੂ ਆਮਦਨ ਵਧਣ, ਸਕੂਲਾਂ ਦੀ ਸਹੂਲਤ ਅਤੇ ਬਾਲ ਮਜ਼ਦੂਰੀ ਕਾਨੂੰਨਾਂ ਦੇ ਬਣਨ ਨਾਲ ਮਜਦੂਰੀ ਵਿੱਚ ਬਾਲ ਮਜਦੂਰੀ ਦੀ ਦਰ ਹੇਠਾਂ ਆ ਗਈ।ਦੁਨੀਆ ਦੇ ਗਰੀਬ ਦੇਸ਼ਾਂ ਵਿੱਚ 4 ਵਿਚੋਂ 1 ਬੱਚਾ ਬਾਲ ਮਜ਼ਦੂਰੀ ਤੇ ਲੱਗਾ ਹੋਇਆ ਹੈ ਜਿਸ ਵਿੱਚ ਸਭ ਤੋਂ ਵੱਧ 29% ਅਫਰੀਕਾ ਵਿੱਚ ਰਹਿੰਦੇ ਹਨ। 2017 ਵਿੱਚ ਚਾਰ ਅਫ਼ਰੀਕੀ ਦੇਸ਼ਾਂ (ਮਾਲੀ, ਬੇਨਿਨ, ਚਾਡ, ਗੁਇਨੇਆ-ਬਿੱਸਾਉ) ਵਿੱਚ 5-14 ਸਾਲਾਂ ਦੇ 50 % ਬੱਚੇ ਕੰਮ ਕਰ ਰਹੇ ਸਨ। ਦੁਨੀਆ ਭਰ ਵਿੱਚ ਖੇਤੀਬਾੜੀ ਬੱਚਿਆਂ ਨੂੰ ਰੁਜ਼ਗਾਰ ਦੇਣ ਦਾ ਸਭ ਤੋਂ ਵੱਡਾ ਖੇਤਰ ਹੈ। ਬਾਲ ਮਜ਼ਦੂਰਾਂ ਦੀ ਬਹੁ ਗਿਣਤੀ ਦਿਹਾਤੀ ਇਲਾਕਿਆਂ ਅਤੇ ਘੱਟ ਵਿਕਸਿਤ ਸ਼ਹਿਰੀ ਆਰਥਿਕਤਾ ਵਿੱਚ ਮਿਲਦੀ ਹੈ। ਬੱਚੇ ਕਾਰਖਾਨਿਆਂ ਦੀ ਬਜਾਏ ਉਹਨਾਂ ਦੇ ਮਾਪਿਆਂ ਦੁਆਰਾ ਆਪਣੇ ਨਾਲ ਕੰਮ ਤੇ ਲਾਏ ਜਾਂਦੇ ਹਨ। ਗਰੀਬੀ ਅਤੇ ਸਕੂਲਾਂ ਦੀ ਘਾਟ ਨੂੰ ਬਾਲ ਮਜ਼ਦੂਰੀ ਦੇ ਮੁੱਢਲੇ ਕਾਰਣ ਵਜੋਂ ਦੇਖਿਆ ਜਾਂਦਾ ਹੈ। ਵਿਸ਼ਵ ਬੈਂਕ ਅਨੁਸਾਰ ਵਿਸ਼ਵ ਪੱਧਰ ਤੇ ਬਾਲ ਮਜ਼ਦੂਰੀ ਵਿੱਚ 1960 ਤੋਂ 2003 ਤਕ 25% ਤੋਂ 10% ਤਕ ਕਮੀ ਆਈ ਹੈ।.
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ ਲਾਗ/ਪ੍ਰਾਪਤ-ਕੀਤਾ ਪ੍ਰਤੀਰੋਧਤਾ-ਘਾਟ ਰੋਗ-ਲੱਛਣ(ਅੰਗਰੇਜ਼ੀ: Human Immunodeficiency Virus Infection/Acquired Immunodeficiency Syndromeਜਾਂ ਐੱਚ.ਆਈ.ਵੀ./ਏਡਜ਼)ਮਨੁੱਖੀ ਰੋਗ-ਪ੍ਰਤੀਰੋਧੀ ਪ੍ਰਣਾਲੀ ਦਾ ਰੋਗ ਹੈ ਜੋ ਮਨੁੱਖੀ ਪ੍ਰਤੀਰੋਧਤਾ-ਘਾਟ ਵਾਇਰਸ (HIV) ਰਾਹੀਂ ਫੈਲਦਾ ਹੈ। ਮੁਢਲੀ ਲਾਗ ਸਮੇਂ ਇਨਸਾਨ ਨੂੰ ਨਜ਼ਲਾ ਵਰਗੀ ਬਿਮਾਰੀ ਮਹਿਸੂਸ ਹੋ ਸਕਦੀ ਹੈ। ਵਿਸ਼ੇਸ਼ ਤੌਰ ਉੱਤੇ ਇਸ ਤੋਂ ਬਾਅਦ ਬਿਨਾਂ ਕਿਸੇ ਲੱਛਣਾਂ ਵਾਲਾ ਲੰਮਾ ਸਮਾਂ ਆਉਂਦਾ ਹੈ। ਫੇਰ ਜਿਵੇਂ-ਜਿਵੇਂ ਬਿਮਾਰੀ ਅੱਗੇ ਵਧਦੀ ਹੈ, ਇਹ ਮੱਨੁਖ ਦੀ ਪ੍ਰਤੀਰੋਧੀ ਪ੍ਰਨਾਲੀ ਨਾਲ਼ ਹੋਰ ਛੇੜਛਾੜ ਕਰਨ ਲੱਗ ਪੈਂਦੀ ਹੈ ਜਿਸ ਕਰ ਕੇ ਮਨੁੱਖ ਨੂੰ ਹੋਰ ਕਈ ਲਾਗਾਂ ਲੱਗਣ ਦਾ ਖ਼ਤਰਾ ਵਧ ਜਾਂਦਾ ਹੈ ਜਿਵੇਂ ਕਿ ਮੌਕਾਪ੍ਰਸਤ ਛੂਤਾਂ ਅਤੇ ਗਿਲ੍ਹਟੀਆਂ, ਜੋ ਕਿਰਿਆਸ਼ੀਲ ਪ੍ਰਤੀਰੋਧੀ ਪ੍ਰਣਾਲੀ ਵਾਲੇ ਮਨੁੱਖਾਂ ਨੂੰ ਹਾਨੀ ਨਹੀਂ ਕਰਦੀਆਂ।
ਜੀਵ ਵਿਗਿਆਨ ਵਿੱਚ, ਸੈੱਲ ਥਿਊਰੀ ਇੱਕ ਵਿਗਿਆਨਿਕ ਥਿਊਰੀ ਹੈ ਜੋ ਸੈੱਲਾਂ ਦੀਆਂ ਵਿਸ਼ੇਸ਼ਤਾਵਾਂ ਦਰਸਾਉਂਦੀ ਹੈ। ਸੈੱਲ ਸਾਰੇ ਜੀਵਾਂ ਵਿੱਚ ਬਣਤਰ ਦੀ ਬੁਨਿਆਦੀ ਇਕਾਈ ਹੁੰਦੇ ਹਨ ਅਤੇ ਪੁਨਰ-ਪੈਦਾਵਾਰ ਦੀ ਬੁਨਿਆਦੀ ਇਕਾਈ ਵੀ ਹੁੰਦੇ ਹਨ। ਸਮਾਂ ਬੀਤਣ ਨਾਲ ਸੂਖਮ-ਦਰਸ਼ੀ ਵਿੱਚ ਨਿਰੰਤਰ ਸੁਧਾਰਾਂ ਦੇ ਸਦਕਾ, ਮੈਗਨੀਫੀਕੇਸ਼ਨ (ਵੱਡਾ ਕਰਕੇ ਦੇਖਣ) ਤਕਨੀਕਾਂ 17ਵੀਂ ਸਦੀ ਵਿੱਚ ਹੀ ਸੈੱਲਾਂ ਨੂੰ ਖੋਜਣ ਲਈ ਜਰੂਰੀ ਮਾਤਰਾ ਵਿੱਚ ਵਿਕਸਿਤ ਹੋ ਗਈਆਂ ਸਨ। ਇਸ ਖੋਜ ਦਾ ਜਿਆਦਾਤਰ ਸਿਹਰਾ ਰਾਬਰਟ ਹੁੱਕ ਨੂੰ ਜਾਂਦਾ ਹੈ, ਅਤੇ ਇਸ ਖੋਜ ਨੇ ਸੈੱਲਾਂ ਦੇ ਵਿਗਿਆਨਿਕ ਅਧਿਐਨ ਦੀ ਸ਼ੁਰੂਆਤ ਕੀਤੀ, ਜਿਸਨੂੰ ਸੈੱਲ ਜੀਵ ਵਿਗਿਆਨ ਜਾਂ ਸੈੱਲ ਬਾਇਲੋਜੀ ਵੀ ਕਿਹਾ ਜਾਂਦਾ ਹੈ। ਇੱਕ ਸਦੀ ਬਾਦ, ਵਿਗਿਆਨਕਾਂ ਵਿਚਕਾਰ ਸੈੱਲਾਂ ਬਾਰੇ ਕਈ ਬਹਿਸਾਂ ਛਿੜੀਆਂ। ਇਹਨਾਂ ਬਹਿਸਾਂ ਵਿੱਚੋਂ ਜਿਆਦਾਤਰ ਵਿੱਚ ਸੈੱਲਾਂ ਦੀ ਪੁਨਰ-ਪੈਦਾਵਾਰ ਦੀ ਫਿਤਰਤ ਸ਼ਾਮਿਲ ਸੀ ਅਤੇ ਜਿੰਦਗੀ ਦੀ ਇੱਕ ਬੁਨਿਆਦੀ ਇਕਾਈ ਦੇ ਰੂਪ ਵਿੱਚ ਸੈੱਲਾਂ ਦਾ ਵਿਚਾਰ ਸ਼ਾਮਿਲ ਸੀ। ਸੈੱਲ ਥਿਊਰੀ ਅੰਤ ਨੂੰ 1838 ਵਿੱਚ ਫਾਰਮੂਲਾ-ਬੱਧ ਕੀਤੀ ਗਈ। ਇਸਦਾ ਜਿਆਦਾਤਰ ਸ਼੍ਰੇਅ ਆਮਤੌਰ ਤੇ ਮੈਥੀਅਸ ਸ਼ਲੇਡਨ ਅਤੇ ਥਿਓਡਰ ਸ਼ਵਾੱਨ ਨੂੰ ਜਾਂਦਾ ਹੈ। ਫੇਰ ਵੀ, ਰਡਲਫ ਵਿਰਚੋਵ ਵਰਗੇ ਕਈ ਹੋਰ ਵਿਗਿਆਨਿਕਾਂ ਨੇ ਵੀ ਥਿਊਰੀ ਵਿੱਚ ਯੋਗਦਾਨ ਪਾਇਆ। ਸੈੱਲ ਥਿਊਰੀ ਜੀਵ ਵਿਗਿਆਨ ਦੀ ਬੁਨਿਆਦ ਬਣ ਗਈ ਹੈ ਅਤੇ ਇਹ ਸੈੱਲਾਂ ਦੇ ਕੰਮ ਦੀ ਵਿਸ਼ਾਲ ਪੱਧਰ ਤੇ ਸਵੀਕਾਰ ਕੀਤੀ ਜਾਣ ਵਾਲੀ ਵਿਆਖਿਆ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਰਸਾਇਣ ਵਿਗਿਆਨ ਅਤੇ ਭੌਤਕੀ ਵਿੱਚ ਸਾਰੇ ਤੱਤਾਂ ਦਾ ਵੱਖ - ਵੱਖ ਪਰਮਾਣੂ ਕ੍ਰਮਾਂਕ (atomic number) ਹੈ ਜੋ ਇੱਕ ਤੱਤ ਨੂੰ ਦੂਜੇ ਤੱਤ ਤੋਂ ਵੱਖ ਕਰਦਾ ਹੈ। ਕਿਸੇ ਤੱਤ ਦਾ ਪਰਮਾਣੁ ਕ੍ਰਮਾਂਕ ਉਸ ਦੇ ਤੱਤ ਦੇ ਨਾਭਿਕ ਵਿੱਚ ਸਥਿਤ ਪ੍ਰੋਟਾਨਾਂ ਦੀ ਗਿਣਤੀ ਦੇ ਬਰਾਬਰ ਹੁੰਦਾ ਹੈ। ਇਸਨੂੰ Z ਪ੍ਰਤੀਕ ਨਾਲ ਦਿਖਾਇਆ ਹੋਇਆ ਕੀਤਾ ਜਾਂਦਾ ਹੈ। ਕਿਸੇ ਆਵੇਸ਼ਰਹਿਤ ਪਰਮਾਣੂ ਤੇ ਇਲੈਕਟਰਾਨਾਂ ਦੀ ਗਿਣਤੀ ਵੀ ਪਰਮਾਣੁ ਕ੍ਰਮਾਂਕ ਦੇ ਬਰਾਬਰ ਹੁੰਦੀ ਹੈ। ਰਾਸਾਇਨਿਕ ਤਤਾਂ ਨੂੰ ਉਹਨਾਂ ਦੇ ਵਧਦੇ ਹੋਏ ਪਰਮਾਣੂ ਕ੍ਰਮਾਂਕ ਦੇ ਕ੍ਰਮ ਵਿੱਚ ਵਿਸ਼ੇਸ਼ ਰੀਤੀ ਤੋਂ ਸਜਾਣ ਤੋਂ ਆਵਰਤ ਸਾਰਣੀ ਦਾ ਨਿਰਮਾਣ ਹੋਇਆ ਜਿਸਦੇ ਨਾਲ ਅਨੇਕ ਰਸਾਇਣਕ ਤੇ ਭੌਤਿਕ ਗੁਣ ਸਵੈਸਪਸ਼ਟ ਹੋ ਗਏ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿੱਚ ਹਿੱਸਾ ਲਿਆ ਹੈ ਅਤੇ ਚਾਰਾ ਵਿੱਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿੱਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿੱਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ । ਸੁਰਾਂਜੀਵੀ ਭਾਰਤ ਅਤੇ ਦੁਨਿਆ ਵਿੱਚ ਸਭ ਤੋ ਜਾਂਦਾ ਖੇਡੇਆ ਜਾਨ ਵਾਲਾ ਕਬੱਡੀ ਦਾ ਪ੍ਰਕਾਰ ਹੈ । ਸੁਰਾਂਜੀਵੀ ਅੰਤਰਰਾਸ਼ਟ੍ਰੀਯ ਸ੍ਤਰ ਤੇ ਖੇਡੇਆ ਵਾਲਾ ਪ੍ਰਕਾਰ ਹੈ । ਹੁਤ੍ਤੁਤੂ ਪ੍ਰਕਾਰ ਪੁਰਾਣੇ ਸਮੇਯਾ ਵਿੱਚ ਮਹਾਰਾਸ਼ਟਰਾ ਦੇ ਮਾਰਦਾ ਵੱਲੋ ਖੇਡੇਯਾ ਜਾਂਦਾ ਸੀ । ਭਾਰਤ ਨੂੰ ਇਹ ਵੀ ਵਿਸ਼ਵ ਦੀ ਪਹਿਲੀ ਕਬੱਡੀ ਲੀਗ ਦਾ ਮੇਜ਼ਬਾਨ ਹੈ। ਲੀਗ ਫਾਰਮੂਲਾ 1 ਸੈਰ ਖੇਡ ਫਾਰਮੈਟ ਨੂੰ ਹੇਠ ਹੈ ਅਤੇ ਅਗਸਤ ਤੱਕ ਦਸੰਬਰ 2014 ਤੱਕ ਸ਼ੁਰੂ ਕਰਨ ਚਾਰ ਖਿੱਤੇ ਭਰ ਵਿੱਚ ਖੇਡਿਆ ਜਾਵੇਗਾ [ 2] ਇਹ ਰਾਜ ਦੇ, ਜਿੱਥੇ Sadugudu ਦੇ ਸਬੰਧਤ ਖੇਡ ਹੈ ਖੇਡੀ ਹੈ ਕਿ ਭਾਰਤ 'ਚ ਪੰਜਾਬ, ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਖੇਡ ਹੈ, ਅਤੇ ਭਾਰਤ ਵਿੱਚ ਮਹਾਰਾਸ਼ਟਰ . ਇਹ ਮਜ਼ੇਦਾਰ ਲਈ ਬ੍ਰਿਟਿਸ਼ ਫੌਜ ਕੇ ਖੇਡਿਆ ਹੈ, ਫਿੱਟ ਰੱਖਣ ਅਤੇ ਇੱਕ ਦਾ ਲਾਲਚ ਬ੍ਰਿਟਿਸ਼ ਏਸ਼ੀਅਨ ਭਾਈਚਾਰੇ ਸਿਪਾਹੀ ਭਰਤੀ ਕਰਨ ਦੇ ਤੌਰ 'ਤੇ ਕਰਨ ਲਈ. ਭਾਰਤ ਨੇ 2013 ਵਿਸ਼ਵ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ (ਪੰਜਾਬ) ਭਾਰਤ ਵਿਖੇ ਹੋਈ ਜਿੱਤ ਲਈ। ਉੱਥੇ ਸ਼ਬਦ ਦਾ ਕਬੱਡੀ ਦੇ ਆਰੰਭ ਕਰਨ ਲਈ ਦੇ ਰੂਪ ਵਿੱਚ ਕੋਈ ਸਹਿਮਤੀ ਹੈ। ਸ਼ਬਦ ਦਾ ਕਬੱਡੀ ਦਾ ਤਾਮਿਲ ਸ਼ਬਦ ਦਾ ਤੱਕ ਲਿਆ ਗਿਆ ਹੈ ਹੋ ਸਕਦਾ ਹੈ "ਕੈ-pidi" (கைபிடி) ਦਾ ਮਤਲਬ ਹੈ "ਹੱਥ ਰੱਖਣ ਲਈ".
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ। ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ, ਲਹਿਰ ਵੀ ਸ਼੍ਰੋਮਣੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 86 ਸਾਲਾਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ। 1921 ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਵਿੱਚ ਬਾਬਾ ਖੜਕ ਸਿੰਘ ਪ੍ਰਧਾਨ ਚੁਣੇ ਗਏ। 19 ਅਕਤੂਬਰ ਦੇ ਦਿਨ ਸ਼੍ਰੋਮਣੀ ਕਮੇਟੀ ਨੇ ਮਤਾ ਪਾਸ ਕੀਤਾ ਕਿ ਦਰਬਾਰ ਸਾਹਿਬ ਦੇ ਤੋਸ਼ੇਖਾਨੇ ਦੀਆਂ ਚਾਬੀਆਂ ਸੁੰਦਰ ਸਿੰਘ ਰਾਮਗੜ੍ਹੀਆ ਤੋਂ ਲੈ ਕੇ ਨਵੇਂ ਪ੍ਰਧਾਨ ਖੜਕ ਸਿੰਘ ਨੂੰ ਦੇ ਦਿਤੀਆਂ ਜਾਣ। ਇਸ ਦੀ ਇਤਲਾਹ ਸੁੰਦਰ ਸਿੰਘ ਰਾਮਗੜ੍ਹੀਆ ਨੇ ਡੀ.ਸੀ.
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਸੰਧੂ ਜੱਟਾ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਐਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਧੂ ਮੱਖੀ ਕੀਟ ਵਰਗ ਦਾ ਪ੍ਰਾਣੀ ਹੈ। ਇਸ ਤੋਂ ਸ਼ਹਿਦ ਪ੍ਰਾਪਤ ਹੁੰਦਾ ਹੈ ਜੋ ਅਤਿਅੰਤ ਪੌਸ਼ਟਿਕ ਭੋਜਨ ਹੈ। ਮਧੂ ਮੱਖੀਆਂ ਸੰਘ ਬਣਾ ਕੇ ਰਹਿੰਦੀਆਂ ਹਨ। ਹਰ ਇੱਕ ਸੰਘ ਵਿੱਚ ਇੱਕ ਰਾਣੀ ਅਤੇ ਕਈ ਸੌ ਨਰ ਅਤੇ ਬਾਕੀ ਕਾਮੇ ਹੁੰਦੇ ਹਨ। ਮਧੁਮੱਖੀਆਂ ਛੱਤਾ ਬਣਾ ਕੇ ਰਹਿੰਦੀਆਂ ਹਨ। ਇਨ੍ਹਾਂ ਦਾ ਇਹ ਛੱਤਾ ਮੋਮ ਨਾਲ ਬਣਦਾ ਹੈ। ਇਸ ਦੇ ਖ਼ਾਨਦਾਨ ਏਪਿਸ ਵਿੱਚ 7 ਜਾਤੀਆਂ ਅਤੇ 44 ਉਪਜਾਤੀਆਂ ਹਨ ਇੱਕ ਮਧੂ-ਮੱਖੀ ਦੇ ਛੱਤੇ 'ਚ 20 ਤੋਂ 60 ਹਜ਼ਾਰ ਤੱਕ ਮਧੂ-ਮੱਖੀਆਂ ਰਹਿੰਦੀਆਂ ਹਨ | ਮੱਖੀਆਂ ਦੇ ਛੱਤੇ ਦੇ ਜੀਵਨ ਨੂੰ ਮੱਖੀਆਂ ਨੇ ਤਰਤੀਬਵਾਰ ਕੀਤਾ ਹੁੰਦਾ ਹੈ। ਇਸ ਵਿੱਚ ਤਿੰਨ ਪ੍ਰਕਾਰ ਦੀਆਂ ਮੱਖੀਆਂ ਹੁੰਦੀਆਂ ਹਨ। ਸ਼ਹਿਦ ਦੀਆਂ ਮੱਖੀਆਂ ਦੀ ਜ਼ਿੰਦਗੀ ਵਿੱਚ ਚਾਰ ਪੜਾਅ ਆਉਂਦੇ ਹਨ- ਅੰਡਾ, ਲਾਰਵਾ, ਪਿਉਪਾ ਅਤੇ ਮੱਖੀ। ਮੱਖੀਆਂ ਦੇ ਛੇ ਲੱਤਾਂ ਅਤੇ ਦੋ ਜੋੜੇ ਖੰਭ ਹੁੰਦੇ ਹਨ। ਮੱਖੀਆਂ ਦੇ ਦੋ ਢਿੱਡ ਹੁੰਦੇ ਹਨ, ਇੱਕ ਖਾਣੇ ਲਈ ਅਤੇ ਦੂਜਾ ਫੁੱਲਾਂ ਤੋਂ ਇਕੱਠਾ ਕੀਤਾ ਰਸ ਸਾਂਭਣ ਲਈ। ਇਹਨਾਂ ਦੇ ਪੰਜ ਅੱਖਾਂ ਹੁੰਦੀਆਂ ਹਨ, ਦੋ ਵੱਡੀਆਂ ਅੱਖਾਂ ਅਤੇ ਉਹਨਾਂ ਦੇ ਵਿਚਕਾਰ ਮੱਥੇ ਉੱਤੇ ਤਿੰਨ ਛੋਟੀਆਂ ਅੱਖਾਂ। ਇਹ 24 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਡਦੀਆਂ ਹਨ। ਇਹ ਨੱਚ ਕੇ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਇਹ ਆਪਣੇ ਖੰਭ ਇੱਕ ਸੈਕਿੰਡ ਵਿੱਚ 200 ਤੋਂ 230 ਵਾਰ ਫਰਕਾਉਂਦੀਆਂ ਸਕਦੀਆਂ ਹਨ। ਇਹਨਾਂ ਦੀ ਸੁੰਘਣ ਸ਼ਕਤੀ ਮਨੁੱਖ ਨਾਲੋਂ ਹਜ਼ਾਰਾਂ ਗੁਣਾ ਤੇਜ਼ ਹੁੰਦੀ ਹੈ। ਸ਼ਹਿਦ ਵਿੱਚ ਕੁਦਰਤੀ ਰੱਖਿਆਤਮਕ ਤੱਤ ਹੁੰਦੇ ਹਨ ਜੋ ਇਸ ਵਿੱਚ ਬੈਕਟੀਰੀਆ ਪੈਦਾ ਹੋਣ ਤੋਂ ਰੋਕਦੇ ਹਨ। ਇਹ ਪੁਦੀਨੇ ਦੇ ਪੱਤੇ ਤੇ ਨਹੀਂ ਬੈਠਦੀਆਂ। ਮੱਖੀਆਂ ਦੋ ਕਿਸਮ ਦੀਆਂ ਹਨ ਮਾਦਾ ਅਤੇ ਨਰ। ਮਾਦਾ ਦੋ ਕਿਸਮ ਦੀਆਂ ਹਨ ਰਾਣੀ ਮੱਖੀ ਅਤੇ ਕਾਮਾ ਮੱਖੀ ਅਤੇ ਨਰ ਇੱਕ ਕਿਸਮ ਦੇ ਡ੍ਰੋਨਗ਼।
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ। ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ। ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾਉਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕਉਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਆਂ ਵਿਭਿੰਨ ਵੰਨਗੀਆਂ ਵਿੱਚੋਂ ਆਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਆਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਆਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਆਂ ਆਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ਉਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਫੇਫੜੇ ਦਾ ਕੈਂਸਰ ਆਮ ਪਾਏ ਜਾਣ ਵਾਲਾ ਕੈਂਸਰ ਹੈ। ਇਹ ਕੈਂਸਰ ਆਮ ਤੌਰ 'ਤੇ ਔਰਤਾਂ ਅਤੇ ਮਰਦਾਂ ਦੋਨਾਂ ਹੁੰਦਾ ਹੈ ਇਸ ਦੇ ਹੋਣ ਨਾਲ ਮੌਤ ਦਾ ਖਤਰੇ ਵੱਧ ਜਾਂਦਾ ਹੈ। ਫੇਫੜੇ ਵਿਚ, ਤਕਰੀਬਨ ਤਿੰਨ ਹਜ਼ਾਰ ਲੱਖ ਹਵਾ-ਥੈਲੀਆਂ ਹੁੰਦੀਆਂ ਹਨ। ਹਵਾ ਰਸਤਿਆਂ ਦੀਆਂ ਕੋਸ਼ਿਕਾਵਾਂ, ਇੱਕ ਲੇਸਲਾ ਪਦਾਰਥ ਪੈਦਾ ਕਰਦੀਆਂ ਹਨ ਜੋ ਇਸ ਪ੍ਰਣਾਲੀ ਵਾਸਤੇ ਸੁਰੱਖਿਆ ਦਾ ਕੰਮ ਕਰਦਾ ਹੈ ਕਿਉਂਕਿ, ਬਾਹਰੀ ਵਸਤੂਆਂ ਜਿਵੇਂ ਮਿੱਟੀ-ਕਣ, ਰੋਗਾਣੂੰ ਆਦਿ ਇਸ ਲੇਸਲੇ ਪਦਾਰਥ ਵਿੱਚ ਫਸ ਜਾਂਦੇ ਹਨ। ਕੋਸ਼ਿਕਾਵਾਂ 'ਤੇ ਵਾਲਾਂ ਵਰਗੇ ਢਾਂਚਿਆਂ ਦੀ ਹਿਲਜੁਲ ਦੀ ਸਹਾਇਤਾ ਨਾਲ ਇਹ, ਗਲ਼ੇ ਵੱਲ ਨੂੰ ਆ ਜਾਂਦੇ ਹਨ ਤੇ ਖੰਘਾਰ ਦੇ ਰੂਪ ਵਿੱਚ ਇਨ੍ਹਾਂ ਨੂੰ ਬਾਹਰ ਕੱਢ ਦਿੱਤਾ ਜਾਂਦਾ ਹੈ।ਸਾਹ ਪ੍ਰਣਾਲੀ ਦਾ ਸੁਰੱਖਿਆ ਸਿਸਟਮ ਹੈ ਜੋ ਬਾਹਰੀ ਰੋਗਾਣੂੰਆਂ ਆਦਿ ਨੂੰ ਫੇਫੜਿਆਂ ਤੱਕ ਪੁੱਜਣ ਤੋਂ ਰੋਕਦਾ ਹੈ। ਸਿਗਰਟਨੋਸ਼ਾਂ ਵਿੱਚ ਕੋਸ਼ਿਕਾਵਾਂ ਦੇ ਵਾਲਾਂ ਵਰਗੇ ਢਾਂਚੇ ਝੜ ਜਾਂਦੇ ਹਨ ਤੇ ਲੇਸਲੇ ਪਦਾਰਥ ਦੀ ਪੈਦਾਵਾਰ ਵਧ ਜਾਂਦੀ ਹੈ ਜਿਸ ਕਰਕੇ ਬਾਹਰੀ ਰੋਗਾਣੂੰਆਂ ਦੀ ਸਫਾਈ ਨਹੀਂ ਹੋ ਸਕਦੀ। ਲੰਮੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਫੇਫੜਿਆਂ ਵਿੱਚ, ਨਾ-ਠੀਕ ਹੋਣ ਵਾਲੀਆਂ ਤਬਦੀਲੀਆਂ ਆ ਜਾਂਦੀਆਂ ਹਨ, ਹਵਾ-ਥੈਲੀਆਂ ਨਸ਼ਟ ਹੋ ਜਾਂਦੀਆਂ ਹਨ ਤੇ ਕੈਂਸਰ ਉਤਪੰਨ ਹੋਣ ਲਗਦਾ ਹੈ। ਹਵਾ ਰਸਤਿਆਂ ਦੇ ਸੈੱਲ, ਬੇ-ਤਰਤੀਬੀ ਤੇ ਬੜੀ ਤੇਜ਼ੀ ਨਾਲ ਵਧਦੇ ਹਨ, ਇਹ ਵਾਧਾ ਬੇਕਾਬੂ ਹੋ ਜਾਂਦਾ ਹੈ ਤੇ ਇੱਕ ਅਸਾਧਾਰਣ ਗੋਲ਼ੇ ਦਾ ਰੂਪ ਧਾਰਨ ਕਰ ਲੈਂਦਾ ਹੈ। ਇਹ ਪ੍ਰਾਇਮਰੀ ਟਿਊਮਰ, ਖ਼ੂਨ ਜਾਂ ਲਿੰਫੈਟਿਕ ਸਿਸਟਮ ਦੇ ਰਾਹੀਂ, ਸਰੀਰ ਦੇ ਦੂਜੇ, ਦੂਰ ਵਾਲੇ ਭਾਗਾਂ ਵਿੱਚ ਫੈਲ ਜਾਂਦਾ ਹੈ। ਖ਼ੂਨ ਰਾਹੀਂ ਇਹ ਜੜ੍ਹਾਂ ਜਿਗਰ, ਹੱਡੀਆਂ, ਦਿਮਾਗ਼ ਜਾਂ ਹੋਰ ਅੰਗਾਂ ਵਿੱਚ ਫੈਲਦੀਆਂ ਹਨ ਤੇ ਲਿੰਫੈਟਿਕ ਪ੍ਰਣਾਲੀ ਰਾਹੀਂ ਧੌਣ ਵਿਚ, ਕੈਂਸਰ ਦੀਆਂ ਗਿਲਟੀਆਂ ਬਣ ਜਾਂਦੀਆਂ ਹਨ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬਾਲ ਅਧਿਕਾਰ ਸੁਰੱਖਿਆ ਐਕਟ ਬਾਲ ਮਜ਼ਦੂਰੀ ਰੋਕਣਾਂ, ਬਾਲਾਂ ਦੀ ਦੇਖਭਾਲ ਅਤੇ ਬੱਚਿਆਂ ਦੀ ਸੁਰੱਖਿਆ ਸੰਬੰਧੀ ਐਕਟ ਹੈ। ਇਹ ਮਾਪਿਆ ਨਾਲ ਐਸੋਸੀਏਸ਼ਨ ਦਾ ਹੱਕ, ਮਨੁੱਖੀ ਪਛਾਣ ਦੇ ਨਾਲ ਨਾਲ ਭੋਜਨ ਲਈ ਬੁਨਿਆਦੀ ਲੋੜ, ਸਿੱਖਿਆ, ਲਿੰਗ, ਜਿਨਸੀ ਝੁਕਾਅ, ਲਿੰਗ ਪਛਾਣ, ਰਾਸ਼ਟਰੀ ਮੂਲ, ਧਰਮ ਦੇ ਆਧਾਰ ਉੱਤੇ ਵਿਤਕਰੇ, ਸਿਹਤ ਸੰਭਾਲ ਅਤੇ ਫੌਜਦਾਰੀ ਕਾਨੂੰਨ, ਬੱਚੇ ਦੀ ਸੁਰੱਖਿਆ ਦਾ ਐਕਟ ਹੈ। ਇਹ ਸਰਕਾਰ ਨੇ ਐਕਟ ਬਣਾਇਆ ਹੈ। ਰਾਸ਼ਟਰੀ ਸੰਘ ਨੇ 1959 ਇਸ ਐਕਟ ਨੂੰ ਮਾਨਤਾ ਦਿਤੀ।
ਰੌਸਨੀ ਦੀ ਗਤੀ ਖਲਾਅ ਵਿੱਚ ਜਿਸ ਨੂੰ c ਨਾਲ ਦਰਸਾਇਆ ਜਾਂਦਾ ਹੈ ਇੱਕ ਸਰਬਵਿਆਪਕ ਭੌਤਿਕ ਸਥਿਰ ਅੰਕ ਹੈ ਜਿਸ ਦੀ ਭੌਤਿਕ ਵਿਗਿਆਨ ਦੇ ਬਹੁਤ ਖੇਤਰਾਂ ਵਿੱਚ ਵਰਤੋਂ ਹੁੰਦੀ ਹੈ। ਇਸ ਦੀ ਅਸਲ ਮੁੱਲ 29,97,92,458 ਮੀਟਰ ਪਰ ਸੈਕਿੰਡ (≈3.00×108 ਮੀ/ਸੈ), c ਉਹ ਵੱਧ ਤੋਂ ਵੱਧ ਗਤੀ ਹੈ ਜਿਸ ਗਤੀ ਨਾਲ ਸਾਰੇ ਬ੍ਰਹਿਮੰਡ ਵਿੱਚ ਮਾਦਾ ਜਾਂ ਹੋਰ ਭੌਤਿਕ ਵਸਤੂਆਂ ਗਤੀ ਕਰਦੀਆਂ ਹਨ। ਇਹ ਉਹ ਗਤੀ ਹੈ ਜਿਸ ਨਾਲ ਸਾਰੇ ਪੁੰਜ ਰਹਿਤ ਕਣ ਜਿਵੇ, ਰੋਸ਼ਨੀ, ਇਲੈਕਟ੍ਰੋਮੈਗਨੇਟਿਕ ਵਿਕਰਨਾ ਅਤੇ ਗਰੂਤਾ ਕਿਰਨਾ ਅਾਦਿ, ਖਲਾਅ ਵਿੱਚ ਗਤੀ ਕਰਦੇ ਹਨ।ਸਾਪੇਖਤਾ ਸਿਧਾਂਤ ਅਨੁਸਾਰ c ਦਾ ਸਬੰਧ ਸਮਾਂ ਅਤੇ ਅਕਾਸ਼ ਨਾਲ ਹੈ ਅਤੇ ਇਹ ਅਲਬਰਟ ਆਈਨਸਟਾਈਨ ਦੇ ਮਸ਼ਹੂਰ ਸਮੀਕਰਨ E = mc2 ਪਾਰਦਰਸ਼ੀ ਪਦਾਰਥਾਂ ਜਿਵੇ ਕੱਚ ਜਾਂ ਹਵਾ ਵਿੱਚ ਰੋਸ਼ਨੀ ਦੀ ਗਤੀ, c ਨਾਲੋਂ ਘੱਟ ਹੁੰਦੀ ਹੈ। c ਅਤੇ ਗਤੀ v ਦੇ ਅਨੁਪਾਤ ਨੂੰ ਅਪਵਰਤਿਤ ਅੰਕ n ਕਿਹਾ ਜਾਂਦਾ ਹੈ। ਜਿਵੇ, (n = c / v).ਜਿਵੇ ਦ੍ਰਿਸ਼ ਪ੍ਰਕਾਸ਼ ਦਾ ਕੰਚ ਵਿੱਚ ਅਪਵਰਤਿਤ ਅੰਕ 1.5 ਹੈ। ਜਿਸ ਦਾ ਮਤਲਵ ਹੈ ਕਿ ਰੌਸ਼ਨੀ ਕੰਚ ਵਿੱਚ c / 1.5 ≈ 2,00,000 km/s; ਗਤੀ ਨਾਲ ਦੌੜਦੀ ਹੈ ਅਤੇ ਰੌਸਨੀ ਦਾ ਹਵਾ ਵਿੱਚ ਅਪਵਰਤਿਤ ਅੰਕ 1.0003 ਹ। ਇਸਲਈ ਹਵਾ ਵਿੱਚ ਰੌਸ਼ਨੀ ਦੀ ਗਤੀ c ਨਾਲੋਂ ਲਗਭਗ 2,99,700 km/s ਜਾਂ 90 km/s ਘੱਟ ਹੈ।.
ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਦੇਖੀਏ ਤਾਂ ਪੰਜਾਬੀ ਸਭਿਆਚਾਰ ਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।” ਡਾ.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਵੀ ਬਣੀ; ਪਿੰਜਰ (2003)।
ਮੋਲ ਇਕਾਈ ਕਿਸੇ ਸਪੀਸਿਜ਼ (ਪਰਮਾਣੂ, ਅਣੂ, ਆਇਨ ਜਾਂ ਕਣ) ਦੇ ਇੱਕ ਮੋਲ ਵਿੱਚ ਪਦਾਰਥ ਦੀ ਮਾਤਰਾ ਦੀ ਉਹ ਸੰਖਿਆ ਹੈ ਜੋ ਗਰਾਮ ਵਿੱਚ ਉਸ ਦੇ ਪਰਮਾਣੁ ਜਾਂ ਅਣੂਵੀਂ ਪੁੰਜ ਦੇ ਬਰਾਬਰ ਹੁੰਦੀ ਹੈ। ਕਿਸੇ ਪਦਾਰਥ ਦੇ ਇੱਕ ਮੋਲ ਵਿੱਚ ਕਣਾਂ ਦੀ ਸੰਖਿਆ ਨਿਸ਼ਚਿਤ ਹੁੰਦੀ ਹੈ ਜਿਸ ਦਾ ਮਾਨ 6.022×1023 ਹੁੰਦਾ ਹੈ ਜੋ ਕਿ 12 ਗ੍ਰਾਮ ਕਾਰਬਨ-12 ਵਿੱਚ ਹੁੰਦਾ ਹੈ। ਇਸ ਨੂੰ ਆਵੋਗਾਦਰੋ ਸਥਿਰ ਅੰਕ ਕਹਿੰਦੇ ਹਨ ਜਿਸ ਨੂੰ No ਨਾਲ ਦਰਸਾਇਆ ਜਾਂਦਾ ਹੈ। ਸੰਨ 1896 ਵਿੱਚ ਵਿਲਹੇਲਮ ਉਸਟਵਾਲਡ ਨੇ ਮੋਲ ਸ਼ਬਦ ਪ੍ਰਸਤਾਵਿਤ ਕੀਤਾ ਸੀ ਜੋ ਲੈਟਿਨ ਭਾਸ਼ਾ ਦੇ ਸ਼ਬਦ ਮੋਲਸ ਤੋਂ ਲਿਆ ਗਿਆ ਹੈ ਜਿਸ ਦਾ ਅਰਥ ਹੁੰਦਾ ਹੈ ਢੇਰ। ਸੰਨ 1967 ਵਿੱਚ ਮੋਲ ਇਕਾਈ ਸਵੀਕਾਰ ਕਰ ਲਈ ਗਈ।
ਪੋਸਤ, ਖਸ਼ਖਾਸ਼ ਜਾਂ ਡੋਡੇ (ਬੋਟਨੀਕਲ ਨਾਮ: Papaver somniferum), ਇੱਕ ਫੁੱਲਾਂ ਵਾਲੇ ਬੂਟੇ ਦਾ ਨਾਮ ਹੈ ਜਿਸ ਤੋਂ ਅਫੀਮ ਅਤੇ ਹੋਰ ਕਈ ਨਸ਼ੇ ਵਾਲੀਆਂ ਚੀਜ਼ਾਂ ਬਣਦੀਆਂ ਹਨ। ਇਸ ਦੇ ਬੋਟਨੀਕਲ ਨਾਮ ਦਾ ਮਤਲਬ ਹੈ ਨੀਂਦ ਲਿਆਉਣ ਵਾਲਾ ਡੋਡਾ (ਪੋਪੀ)। ਇਸ ਦੇ ਫੁੱਲ ਬਹੁਤ ਸੁੰਦਰ ਅਤੇ ਕਈ ਪ੍ਰਕਾਰ ਦੇ ਹੁੰਦੇ ਹਨ। ਇਹ ਅਫੀਮ ਦੇ ਇਲਾਵਾ ਸਜਾਵਟ ਲਈ ਵੀ ਉਗਾਇਆ ਜਾਂਦਾ ਹੈ। ਅਫਗਾਨਿਸਤਾਨ ਇਸ ਦੀ ਖੇਤੀ ਦਾ ਸਭ ਤੋਂ ਵੱਡਾ ਕੇਂਦਰ ਹੈ। ਇਸ ਦੇ ਬੀਜ ਨੂੰ ਖਸ਼ਖਾਸ਼ ਕਹਿੰਦੇ ਹਨ। ਇਸ ਦਾ ਇਸਤੇਮਾਲ ਭੋਜਨ ਅਤੇ ਦਵਾਈਆਂ ਵਿੱਚਕੀਤਾ ਜਾਂਦਾ ਹੈ। ਇਹ ਪੰਜਾਬ ਵਿੱਚ ਨਸ਼ੇ ਦੇ ਤੌਰ 'ਤੇ ਵੀ ਪ੍ਰਚੱਲਤ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਆ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ।.
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਸੂਰਜ ਪ੍ਰਕਾਸ਼ ਜਿਸ ਦਾ ਨਾਮ ਗੁਰਪ੍ਰਤਾਪ ਸੂਰਜ ਹੈ, ਭਾਈ ਸੰਤੋਖ ਸਿੰਘ ਦੀ ਰਚਨਾ ਹੈ ਜੋ ਉਹਨਾਂ ਨੇ 10 ਸਾਲਾਂ ਦੀ ਕਰੜੀ ਮਿਹਨਤ ਕਰਕੇ ਤਿਆਰ ਕੀਤੀ ਹੈ। ਏਨੀ ਵੱਡੀ ਪੁਸਤਕ ਸੰਸਾਰ ਭਰ ਵਿੱਚ ਹੋਰ ਕਿਸੇ ਲਿਖਾਰੀ ਨੇ ਨਹੀਂ ਲਿਖੀ। ਸੂਰਜ ਪ੍ਰਕਾਸ਼ ਦੇ ਕੁੱਲ 1152 ਅਧਿਆਏ ਹਨ। 64 ਹਜ਼ਾਰ ਤੋਂ ਵੱਧ ਛੰਦ ਹਨ, ਜਿਨ੍ਹਾਂ ਦੀਆਂ ਲਗਪਗ ਢਾਈ ਲੱਖ ਸਤਰਾਂ ਹਨ। ਇਸ ਗ੍ਰੰਥ ਦੀਆਂ ਕੁੱਲ 14 ਜਿਲਦਾਂ ਹਨ ਅਤੇ 6 ਹਜ਼ਾਰ ਪੰਨੇ ਹਨ। ਪੰਜਾਹ ਹਜ਼ਾਰ ਤੋਂ ਵਧੇਰੇ ਬੰਦਾਂ ਵਿੱਚ ਲਿਖੇ ਗਏ ਇਸ ਗ੍ਰੰਥ ਵਿਚਲੇ ਸਾਰੇ ਇਤਿਹਾਸਕ ਪ੍ਰਸੰਗ ਆਪੋ ਆਪਣੀ ਥਾਂ ਮਹੱਤਵਪੂਰਨ ਹਨ। ਵਰਤਮਾਨ ਸਦੀ ਦੇ ਬਹੁਤ ਸਾਰੇ ਲੇਖਕਾਂ ਨੇ ਸਿੱਖ ਇਤਿਹਾਸ ਲਿਖਿਆ ਹੈ, ਉਨ੍ਹਾਂ ਨੇ ਭਾਈ ਸੰਤੋਖ ਸਿੰਘ ਦੀਆਂ ਲਿਖਤਾਂ ਨੂੰ ਹੀ ਆਧਾਰ ਬਣਾਇਆ ਹੈ। ਭਾਈ ਸੰਤੋਖ ਸਿੰਘ ਮਹਾਂਕਵੀ ਸੰਸਕ੍ਰਿਤ ਦੇ ਪੰਡਤ, ਬਜ ਭਾਸ਼ਾ ਦੇ ਨਿਪੁੰਨ ਅਤੇ ਵਡ-ਆਕਾਰੀ ਕਵੀ ਅਤੇ ਪੰਜਾਬੀ ਸੰਵੇਦਨਾ ਦੇ ਗੂੜ੍ਹ-ਗਿਆਤਾ ਸਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਭੁਪਾਲ ਗੈਸ ਕਾਂਡ ਜੋ 2 ਅਤੇ 3 ਦਸੰਬਰ 1984 ਦੀ ਰਾਤ ਨੂੰ ਵਾਪਰਿਆ, ਭੁਪਾਲ ਦੀ ਯੂਨੀਅਨ ਕਾਰਬਾਈਡ ਕੰਪਨੀ ’ਚੋਂ ਘਾਤਕ ਮੀਥਾਇਲ ਆਈਸੋਸਾਇਨੇਟ ਗੈਸ ਰਿਸਣ ਕਾਰਨ 15 ਹਜ਼ਾਰ ਲੋਕ ਮਾਰੇ ਗਏ ਸਨ ਅਤੇ ਹਜ਼ਾਰਾਂ ਹੋਰ ਰੋਗੀ ਹੋ ਗਏ ਸਨ। ਇੱਹ ਭਿਆਨਕ ਉਦਯੋਗਿਕ ਦੁਰਘਟਨਾ ਮੱਧ ਪ੍ਰਦੇਸ਼ ਦੇ ਸ਼ਹਿਰ ਭੁਪਾਲ ਵਿੱਚ ਵਾਪਰੀ ਤੇ ਵਿਆਪਕ ਤਬਾਹੀ ਕੀਤੀ। ਇਸ ਨੂੰ ਭੁਪਾਲ ਗੈਸ ਤਰਾਸਦੀ ਨਾਲ ਵੀ ਜਾਣਿਆ ਜਾਂਦਾ ਹੈ। ਇਸ ਕਾਂਡ ਵਿੱਚ ਬਹੁਤ ਸਾਰੇ ਲੋਕ ਮਾਰੇ ਗਏ। ਯੂਨੀਅਨ ਕਾਰਬਾਈਡ ਫੈਕਟਰੀ ਵਿੱਚੋ ਮੀਥਾਇਲ ਆਈਸੋਸਾਇਨੇਟ ਜੋ ਇੱਕ ਜ਼ਹਿਰੀਲੀ ਗੈਸ ਸੀ ਜਿਸ ਦੀ ਵਰਤੋਂ ਕੀੜੇਮਾਰ ਦਵਾਈਆ ਵਿੱਚ ਕੀਤੀ ਜਾਂਦੀ ਸੀ। ਅਧਿਕਾਰੀ ਤੌਰ 'ਤੇ ਮੌਤ ਦੀ ਗਿਣਤੀ 2,259 ਸੀ, ਫਿਰ ਵੀ ਅੱਗੇ ਰਾਜ ਸਰਕਾਰ ਨੇ 3787 ਮਰਨ ਵਾਲਿਆ ਦੀ ਪੁਸ਼ਟੀ ਕੀਤੀ, ਹੋਰ ਅੰਦਾਜ਼ੇ 8,000 ਲੋਕ ਅਗਲੇ ਦੋ ਹਫ਼ਤੇ ਦੇ ਅੰਦਰ ਮਾਰੇ ਗਏ ਸਨ ਅਤੇ ਬਹੁਤ ਸਾਰੇ ਸਰੀਰਕ ਤੌਰ 'ਤੇ ਨਕਾਰਾ ਹੋ ਗਏ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਜੀਵ ਵੰਨ-ਸੁਵੰਨਤਾ ਜਾਂ ਜੀਵ ਵਖਰੇਵਾਂ ਕੁਦਰਤ ਵਿੱਚ ਇੱਕ ਵਾਤਾਵਰਨੀ ਸੰਤੁਲਨ ਹੁੰਦਾ ਹੈ। ਵਾਤਾਵਰਨ ਦੇ ਭਿੰਨ-ਭਿੰਨ ਜੀਵਾਂ ਦੀਆਂ ਕਿਰਿਆਵਾਂ/ਪ੍ਰਤੀਕਿਰਆਵਾਂ ਕਰਕੇ ਇਹ ਸੰਤੁਲਨ ਕਾਇਮ ਰਹਿੰਦਾ ਹੈ। ਕਿਸੇ ਇੱਕ ਸੈੱਲ ਜਾਂ ਜੀਵ ਦਾ ਫਾਲਤੂ ਪਦਾਰਥ, ਕਿਸੇ ਦੂਜੇ ਜੀਵ ਦਾ ਭੋਜਨ ਬਣਦਾ ਹੈ। ਬ੍ਰਹਿਮੰਡ ਵਿੱਚ ਧਰਤੀ ਹੀ ਅਜਿਹਾ ਗ੍ਰਹਿ ਹੈ, ਜਿੱਥੇ ਜੀਵਨ ਸੰਭਵ ਹੈ। ਮੁਆਫ਼ਕ ਹਾਲਾਤ ਪੈਦਾ ਹੋਣ ‘ਤੇ ਸਭ ਤੋਂ ਪਹਿਲਾਂ ਪਾਣੀ ਵਿੱਚ ਇੱਕ ਸੈੱਲ ਵਾਲੇ ਜੀਵ ਪੈਦਾ ਹੋਏ। ਇਨ੍ਹਾਂ ਦੇ ਤਰਤੀਬੀ ਵਿਕਾਸ ਰਾਹੀਂ ਵੱਡੇ ਅਤੇ ਗੁੰਝਲਦਾਰ ਜੀਵ ਹੋਂਦ ਵਿੱਚ ਆਏ। ਅੱਜ ਧਰਤੀ ‘ਤੇ ਜੀਵ-ਜੰਤੂਆਂ ਦੀਆਂ ਅਨੇਕਾਂ ਕਿਸਮਾਂ ਹਨ। ਧਰਤੀ, ਜਿਸ ਨੂੰ ਅਸੀਂ ਧਰਤੀ ਮਾਂ ਕਹਿੰਦੇ ਹਾਂ, ਸੱਚਮੁੱਚ ਹੀ ਮਾਂ ਵਾਂਗ ਕਿੰਨੇ ਹੀ ਜੀਵ-ਜੰਤੂ, ਪਸ਼ੂ ਪੰਛੀ, ਫੁੱਲ ਬੂਟੇ, ਕੀੜੇ-ਮਕੌੜੇ, ਜੀਵਾਣੂ, ਉੱਲੀਆਂ ਤੇ ਹੋਰ ਪਤਾ ਨਹੀਂ ਕਿੰਨੀਆਂ ਕੁ ਜਾਤੀਆਂ ਦੀ ਪਾਲਣਹਾਰ ਹੈ। ਕੁਦਰਤ ਦੇ ਤਾਣੇ-ਬਾਣੇ ਵਿੱਚ ਜੀਵਾਂ ਅਤੇ ਨਿਰਜੀਵਾਂ ਦੇ ਆਪਸੀ ਨਾ ਟੁੱਟਣ ਵਾਲੇ ਸਬੰਧ ਹਨ। ਪੌਦੇ, ਜਾਨਵਰ, ਊਲੀਆਂ ਤੇ ਬਹੁਤ ਸਾਰੇ ਬੈਕਟੀਰੀਆਂ ਨੂੰ ਵਾਯੂਮੰਡਲ ‘ਚੋਂ ਜਾਂ ਪਾਣੀ ‘ਚੋਂ ਜਿਊਂਦੇ ਰਹਿਣ ਲਈ ਆਕਸੀਜਨ ਪ੍ਰਾਪਤ ਕਰਨ ਯੋਗ ਹੋਣ ਦੀ ਲੋੜ ਹੁੰਦੀ ਹੈ, ਨਾਲ ਹੀ ਸਾਰੇ ਸੰਜੀਵਾਂ ਨੂੰ ਫਾਲਤੂ ਪਦਾਰਥ ਜਿਵੇਂ ਕਾਰਬਨ ਡਾਇਆਕਸਾਈਡ ਜੇ ਸੰਜੀਵਾਂ ਦੇ ਅੰਦਰ ਜਮ੍ਹਾਂ ਹੋਣ ਦਿੱਤੀ ਜਾਵੇ ਤਾਂ ਉਹ ਜ਼ਹਿਰੀਲੀ ਹੋ ਸਕਦੀ ਹੈ। ਇਸ ਲਈ ਉਹਨਾਂ ਨੂੰ ਇਸ ਤੋਂ ਮੁਕਤ ਹੋਣਾ ਪੈਂਦਾ ਹੈ। ਸੌਖਣ ਕ੍ਰਿਆ ਸੰਜੀਵਾਂ ਦੇ ਅੰਦਰਲੇ ਵਰਤਾਰੇ ਨਾਲ ਹੀ ਨਹੀਂ ਜੁੜੀ ਹੋਈ ਹੈ, ਸਗੋਂ ਇਹ ਸੰਜੀਵਾਂ ਅਤੇ ਉਹਨਾਂ ਦੇ ਨੇੜਲੇ ਵਾਤਾਵਰਨ ਜਿਵੇਂ ਭੂਮੀ, ਹਵਾ, ਪਾਣੀ ਅਤੇ ਦੂਜੇ ਸੰਜੀਵਾਂ ਤੋਂ ਪਦਾਰਥਾਂ ਦਾ ਲੈਣ-ਦੇਣ ਵੀ ਹੈ। ਭੂਮੀ ਪੌਦਿਆਂ ਨੂੰ ਸਿੱਧੇ ਵਧਣ ਅਤੇ ਖੜ੍ਹਨ ਲਈ ਹੀ ਸਹਾਈ ਨਹੀਂ ਹੁੰਦੀ, ਸਗੋਂ ਖਣਿਜਾਂ, ਗੈਸਾਂ, ਪਾਣੀ, ਜੀਵਕ ਪਦਾਰਥਾਂ ਦੀ ਯੋਗਿਕ ਵੀ ਹੈ। ਇਸ ਲਈ ਲੱਖਾਂ, ਕਰੋੜਾਂ ਦੀ ਗਿਣਤੀ ਵਿੱਚ ਸੂਖਮ ਜੀਵ ਜਿਵੇਂ ਊਲੀਆਂ, ਬੈਕਟੀਰੀਆ, ਵਾਇਰਸ, ਅਲਗੀ, ਗੰਡੋਏ, ਨਿਮਾਟੋਡ ਆਦਿ ਵੀ ਹੁੰਦੇ ਹਨ। ਜਿਹੜੇ ਆਪਸੀ ਮੇਲ-ਮਿਲਾਪ ਨਾਲ ਲਗਾਤਾਰ ਇੱਕ ਦੂਜੇ ਲਈ ਵਸੀਲੇ ਪ੍ਰਦਾਨ ਕਰਦੇ ਹਨ। ਭੂਮੀ ਅਤੇ ਪੌਦਿਆਂ ਵਿੱਚ ਆਪਸੀ ਮਜ਼ਬੂਤ ਸੌਖਿਕ ਲੈਣ ਦੇਣ ਹੈ। ਪੌਦੇ ਜਦੋਂ ਵਧਦੇ- ਫੁਲਦੇ ਹਨ ਤਾਂ ਭੂਮੀ ਦੇ ਬਹੁਤ ਸਾਰੇ ਸੰਜੀਵਾਂ ਨੂੰ ਖ਼ੁਰਾਕ ਮੁਹੱਈਆ ਕਰਵਾਉਂਦੇ ਹਨ। ਪ੍ਰਕਾਸ਼ ਸੰਸਲੇਸ਼ਣ ਕ੍ਰਿਆ ਰਾਹੀਂ ਪੌਦਿਆਂ ਦੀਆਂ ਹਰੀਆਂ ਕੋਸ਼ਕਾਵਾਂ ਵਿੱਚ ਬਣਨ ਵਾਲਾ ਪਦਾਰਥ, ਜੜ੍ਹਾਂ ਰਾਹੀਂ ਬਾਹਰ ਨਿਕਲ ਕੇ ਕੁਦਰਤੀ ਪ੍ਰਕਿਰਤਿਕ ਸੌਖਿਕ ਜੋੜ ਜੋੜਦਾ ਹੈ, ਜਿਸ ਵਿੱਚ ਮਨੁੱਖ ਵੀ ਸ਼ਾਮਲ ਹੁੰਦੇ ਹਨ। ਬਹੁਤ ਸਾਰੇ ਸੂਖਮ ਜੀਵ ਜੜ੍ਹਾਂ ਨੇੜੇ ਜੈਵਿਕ ਰਸਾਇਣ ਮੁਹੱਈਆ ਕਰਦੇ ਹਨ। ਜਿਹੜੇ ਪੌਦਿਆਂ ਦਾ ਸਿਹਤਮੰਦ ਵਾਧਾ ਹੋਣ ‘ਚ ਸਹਾਈ ਹੁੰਦੇ ਹਨ। ਸਾਰੇ ਪੌਦੇ ਨਾਈਟਰੋਜਨ, ਫਾਸਫੋਰਸ, ਪੌਟਾਸ਼, ਮੈਗਨੀਸ਼ੀਅਮ, ਕੈਲਸ਼ੀਅਮ ਆਦਿ ਖੁਰਾਕੀ ਤੱਤ ਲੈਂਦੇ ਹਨ। ਬੈਕਟੀਰੀਆ ਪੌਦਿਆਂ ਨੂੰ ਵਾਯੂ ਮੰਡਲ ‘ਚੋਂ ਨਾਈਟਰੋਜਨ ਪ੍ਰਾਪਤ ਕਰਵਾਉਂਦੇ ਹਨ। ਜਦੋਂ ਪੌਦੇ ਮਰਦੇ ਹਨ ਤਾਂ ਪੌਦਿਆਂ ਦੀਆਂ ਜੜ੍ਹਾਂ, ਟਾਹਣੀਆਂ ਅਤੇ ਪੱਤੇ ਆਦਿ ਊਲੀਆਂ ਅਤੇ ਬੈਕਟੀਰੀਆ ਦੀ ਖੁਰਾਕ ਬਣਦੇ ਹਨ। ਊਲੀਆਂ ਅਤੇ ਬੈਕਟੀਰੀਆ ਅਗਾਂਹ ਨਿਮਾਟੋਡਾਂ ਅਤੇ ਗੰਡੋਇਆਂ ਦੀ ਖੁਰਾਕ ਬਣਦੇ ਹਨ। ਜਿਹੜੇ ਅਗਾਂਹ ਹੋਰ ਜੀਵਾਣੂੰਆਂ ਦੀ ਖੁਰਾਕ ਬਣਦੇ ਹਨ।
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।ਲੋਕ ਨਰਕਾਂ ਭਰੀ ਜ਼ਿੰਦਗੀ ਭੋਗਦੇ ਸਨ…ਕੁੜੀਆਂ ਛੋਟੀ ਉਮਰੇ ਵਿਆਹ ਦਿੱਤੀਆਂ ਜਾਂਦੀਆਂ ਸਨ…ਨਾਈ ਤੇ ਪਾਂਧੇ ਉਹਨਾਂ ਦੇ ਮੰਗਣੇ-ਵਿਆਹ ਕਰ ਆਉਂਦੇ ਸਨ। ਆਵਾਜਾਈ ਦੇ ਸਾਧਨ ਨਹੀਂ ਸਨ- ਕੇਵਲ ਘੋੜੇ-ਘੋੜੀਆਂ ਅਤੇ ਊਠ ਹੀ ਵਾਹਨਾਂ ਦੇ ਤੌਰ ’ਤੇ ਵਰਤੇ ਜਾਂਦੇ ਸਨ। ਗੁਜਾਰੇ ਲਈ ਮਰਦਾਂ ਤੇ ਗੱਭਰੂਆਂ ਨੂੰ ਦੂਰ-ਦੁਰਾਡੇ ਵਪਾਰ ਲਈ ਜਾਣਾ ਪੈਂਦਾ ਸੀ ਜਾਂ ਉਹ ਵਰ੍ਹਿਆਂਬੱਧੀ ਘਰੋਂ ਬਾਹਰ ਨੌਕਰੀ ਕਰਦੇ ਸਨ, ਪਿੱਛੇ ਉਹਨਾਂ ਦੀਆਂ ਪਤਨੀਆਂ ਵਿਛੋੜੇ ਦੇ ਪਲ ਸਹਿੰਦੀਆਂ ਹੋਈਆਂ ਦੂਹਰਾ ਦੁੱਖ ਭੋਗਦੀਆਂ ਸਨ। ਉਹਨਾਂ ਨੂੰ ਵਰ੍ਹਿਆਂਬੱਧੀ ਆਪਣੇ ਪੇਕੀਂ ਮਿਲਣ ਜਾਣ ਵੀ ਨਹੀਂ ਸੀ ਦਿੱਤਾ ਜਾਂਦਾ…ਸਹੁਰੀਂ ਉਹਨਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ ਹੁੰਦਾ ਜਿਸ ਨਾਲ ਉਹ ਆਪਣਾ ਮਨ ਹੌਲਾ ਕਰ ਸਕਣ। ਅੱਜ-ਕੱਲ੍ਹ ਤਾਂ ਸੰਚਾਰ ਦੇ ਕਿੰਨੇ ਸਾਧਨ ਹਨ। ਉਦੋਂ ਦੂਰ ਬੈਠੀਆਂ ਭੈਣਾਂ ਆਪਣੇ ਭਰਾਵਾਂ ਨੂੰ ਕਾਵਾਂ ਹੱਥ ਹੀ ਸੁਨੇਹੇ ਭੇਜਦੀਆਂ ਸਨ।
ਸਭਿਆਚਾਰ ਤੇ ਪੰਜਾਬੀ ਸਭਿਆਚਾਰ ਵਿੱਚੋਂ ਸਭਿਆਚਾਰ ਨੂੂੰ ਦੇਖੀਏ ਤਾਂ ਸਭਿਆਚਾਰ ਇੱਕ ਸਰਵ ਵਿਆਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈੇ, ਉਹ ਸਭਿਆਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿਉਂ ਨਾ ਹੋਵੇ। ਉਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ਉਪ-ਸਮੂਹ ਬਣੇ ਹੁੰਦੇ ਹਨ। ਇਹ ਉਪ ਸਮੂਹ ਆਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ਉਪ-ਸਭਿਆਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਆਚਾਰ ਦਾ ਕੇਂਦਰਤਿਤਵ ਬਣਦੇ ਹਨ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ। ਦੁਨੀਆ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।
ਰੀਆ ਸੇਨ (ਜਨਮ ਰੀਆ ਦੇਵ ਵਰਮਾ, 24 ਜਨਵਰੀ 1981) ਇੱਕ ਭਾਰਤੀ ਫਿਲਮ ਅਦਾਕਾਰਾ ਅਤੇ ਮਾਡਲ ਹੈ। ਰੀਆ ਫਿਲਮਸਾਜ਼ਾਂ ਦੇ ਪਰਿਵਾਰ ਨਾਲ ਹੀ ਸੰਬੰਧ ਰੱਖਦੀ ਹੈ। ਉਸਦੇ ਪਰਿਵਾਰ ਵਿੱਚ ਉਸਦੀ ਦਾਦੀ ਸੁਚਿਤਰਾ ਸੇਨ, ਮਾਤਾ ਮੁੰਨ ਮੁੰਨ ਸੇਨ ਅਤੇ ਭੈਣ ਰਾਈਮਾ ਸੇਨ ਵੀ ਅਭਿਨੇਤਰੀਆਂ ਹਨ। ਉਸਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ 1991 ਵਿੱਚ ਫਿਲਮ ਵਿਸ਼ਕੰਨਿਆ ਵਿੱਚ ਬਾਲ ਅਦਾਕਾਰ ਵਜੋਂ ਕੀਤੀ। ਉਸਨੇ ਵਪਾਰਕ ਤੌਰ ਉੱਤੇ ਆਪਣੀ ਫਿਲਮੀ ਦੌਰ ਦੀ ਸ਼ੁਰੂਆਤ 2001 ਵਿੱਚ ਬੀ. ਐਨ. ਚੰਦਰ ਦੇ ਨਿਰਦੇਸ਼ ਹੇਠ ਬਣੀ ਘੱਟ-ਬਜਟ ਸੈਕਸ ਕਾਮੇਡੀ ਹਿੰਦੀ ਫਿਲਮ ਸਟਾਈਲ ਨਾਲ ਕੀਤੀ। ਇਸ ਤੋਂ ਇਲਾਵਾ ਉਸਦੀਆਂ ਹੋਰ ਸਫਲ ਹੋਣ ਵਾਲਿਆਂ ਫਿਲਮਾਂ ਵਿੱਚ ਪ੍ਰੀਤਿਸ਼ ਨੰਦੀ ਦੀ ਮਿਊਜਿਕਲ ਫਿਲਮ, ਝਣਕਾਰ ਬੀਟਸ ਵਿੱਚ ਹਿੰਗਲਿਸ਼ (2003), ਸ਼ਾਦੀ ਨੰਬਰ 1 (2005) ਅਤੇ ਮਲਿਆਲਮ ਡ੍ਰਾਓਨੀ ਫਿਲਮ ਅਣੱਥਭੰਦ੍ਰਮ (2005) ਹਨ। ਰੀਆ ਸਭ ਤੋਂ ਪਹਿਲਾ 1998 ਵਿੱਚ ਫਲਗੁਣੀ ਪਾਠਕ ਦੀ ਸੰਗੀਤ ਵੀਡੀਓ ਯਾਦ ਪਿਯਾ ਕੀ ਆਣੈ ਲਾਗੀ ਵਿੱਚ ਅਦਾਕਾਰੀ ਨਾਲ ਇੱਕ ਮਾਡਲ ਵਜੋਂ ਜਾਣੀ ਗਈ। ਉਸ ਸਮੇ ਉਸਦੀ ਉਮਰ 16 ਸਾਲ ਸੀ। ਉਸ ਤੋਂ ਬਾਅਦ ਉਹ ਕਈ ਸੰਗੀਤਕ ਵੀਡੀਓ, ਫ਼ੈਸ਼ਨ ਸ਼ੋਜ, ਟੀ.