ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਅਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਡੌਇੱਚ ਬੈਂਕ ਆ ਗੇ (ਭਾਵ "ਜਰਮਨ ਬੈਂਕ"; ਉਚਾਰਨ [ˈdɔʏ̯t͡ʃə ˈbaŋk ʔaːˈgeː]) ਜਰਮਨ ਦੀ ਇੱਕ ਸੰਸਾਰਕ ਬੈਂਕ ਅਤੇ ਮਾਲੀ ਸੇਵਾਵਾਂ ਵਾਲ਼ੀ ਕੰਪਨੀ ਹੈ ਜਿਹਦਾ ਸਦਰ ਮੁਕਾਮ ਫ਼ਰਾਂਕਫ਼ੁਰਟ ਦੇ ਡੌਇੱਚ ਬੈਂਕ ਜੌੜੇ ਬੁਰਜਾਂ ਵਿਖੇ ਹੈ। ਇਹਦੇ ਕੋਲ਼ 70 ਦੇਸ਼ਾਂ ਵਿੱਚ 100,000 ਤੋਂ ਵੱਧ ਮੁਲਾਜ਼ਮ ਹਨ ਅਤੇ ਯੂਰਪ, ਅਮਰੀਕਾ, ਏਸ਼ੀਆ-ਪ੍ਰਸ਼ਾਂਤ ਅਤੇ ਉੱਭਰ ਰਹੇ ਅਰਥਚਾਰਿਆਂ ਵਿੱਚ ਭਾਰੀ ਮੌਜੂਦਗੀ ਹੈ। 2009 ਵਿੱਚ ਡੌਇੱਚ ਬੈਂਕ 21 ਫ਼ੀਸਦੀ ਮਾਰਕੀਟ ਸਾਂਝ ਨਾਲ਼ ਦੁਨੀਆਂ ਦਾ ਸਭ ਤੋਂ ਵੱਡਾ ਵਿਦੇਸ਼ੀ ਵਟਾਂਦਰਾ ਵਪਾਰੀ ਸੀ।ਡੌਇੱਚ ਬੈਂਕ ਦੇ ਦਫ਼ਤਰ ਮੁੱਖ ਮਾਲੀ ਕੇਂਦਰਾਂ ਵਿਖੇ ਹਨ ਜਿਵੇਂ ਕਿ ਲੰਡਨ, ਨਿਊਯਾਰਕ ਸ਼ਹਿਰ, ਸਿੰਘਾਪੁਰ, ਹਾਂਗਕਾਂਗ, ਟੋਕਿਓ, ਪੈਰਿਸ, ਮਾਸਕੋ, ਸਿਡਨੀ, ਟੋਰਾਂਟੋ, ਜਕਾਰਤਾ, ਇਸਤਾਂਬੁਲ, ਮਾਦਰੀਦ, ਡਬਲਿਨ, ਅਮਸਤੱਰਦਮ, ਵਾਰਸਾ, ਮੁੰਬਈ, ਕੁਆਲਾ ਲੁੰਪੁਰ, ਸਾਓ ਪਾਲੋ, ਡੁਬਈ, ਰਿਆਧ, ਬੈਂਕਾਕ, ਕਰਾਚੀ, ਬੈਲਗ੍ਰਾਦ, ਮਨੀਲਾ ਅਤੇ ਜਾਰਜਟਾਊਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।' ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
14 ਫਰਵਰੀ, 2019 ਨੂੰ ਜੰਮੂ-ਕਸ਼ਮੀਰ, ਭਾਰਤ ਦੇ ਪੁਲਵਾਮਾ ਜ਼ਿਲੇ ਵਿੱਚ ਲਥਪੋਰਾ (ਨੇੜੇ ਅਵੰਤੀਪੋਰਾ) ਵਿਖੇ ਇਕ ਵਾਹਨ ਦੁਆਰਾ ਆਤਮਘਾਤੀ ਬੰਬ ਧਮਾਕੇ ਦੁਆਰਾ ਜੰਮੂ-ਸ਼੍ਰੀਗਰ ਕੌਮੀ ਰਾਜ ਮਾਰਗ 'ਤੇ ਹਮਲਾ ਕੀਤਾ ਗਿਆ ਸੀ ਜਿਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ. ਆਰ. ਪੀ.ਐਫ ) ਦੇ 40 ਜਵਾਨ ਹਲਾਕ ਹੋ ਗਏ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਅਧਾਰਤ ਇਸਲਾਮਵਾਦੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਡਾਕੀਆ, ਹਰਕਾਰਾ, ਚਿੱਠੀਆਂ ਵੰਡਣ ਵਾਲਾ, ਡਾਕ ਲਿਆਉਣ ਅਤੇ ਲੈ ਕੇ ਜਾਣ ਵਾਲਾ ਕਰਮਚਾਰੀ, ਪੋਸਟਮੈਨ( Postman) ਜਾਂ ਕੁਝ ਦੇਸ਼ਾਂ ਵਿੱਚ ਪੋਸਟੀ ਦੇ ਨਾਂ ਨਾਲ ਜਾਣਿਆ ਜਾਂਦਾ ਡਾਕ ਮਹਿਕਮੇ, ਡਾਕ ਸੇਵਾ ਜਾਂ ਡਾਕਖ਼ਾਨੇ ਦੇ ਇੱਕ ਮੁਲਾਜ਼ਮ ਨੂੰ ਕਿਹਾ ਜਾਂਦਾ ਹੈ ਜਿਹੜਾ ਡਾਕ, ਚਿੱਠੀਆਂ, ਪਾਰਸਲ ਆਦਿ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਪਹੁੰਚਾਉਂਦਾ ਹੈ। ਭਾਰਤ ਵਿੱਚ ਡਾਕ ਵਿਭਾਗ ਦੇ ਮੁਲਾਜ਼ਮ ਡਾਕ ਵੰਡਣ ਦਾ ਕੰਮ ਕਰਦੇ ਹਨ ਹਾਲਾਂਕਿ ਪਿਛਲੇ ਕੁਝ ਅਰਸੇ ਤੋਂ ਪਾਰਸਲ ਅਤੇ ਚਿੱਠੀਆਂ ਕੋਰੀਅਰ ਸੇਵਾ ਰਾਹੀਂ ਵੀ ਭੇਜਣੀਆਂ ਸ਼ੁਰੂ ਹੋ ਗਈਆਂ ਹਨ। ਵਰਤਮਾਨ ਸਮੇਂ ਵਿੱਚ ਡਾਕੀਏ ਦੇ ਕੰਮ ਵਿੱਚ ਤਕਨੀਕ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ ਡਾਕ ਸੇਵਾ ਨਾਲ ਦੁਨੀਆਂ ਵਿੱਚ ਸੰਚਾਰ ਸ਼ੁਰੂ ਹੋਇਆ ਇਸ ਤੋਂ ਪਹਿਲਾਂ ਅਣਜਾਣ ਥਾਵਾਂ ਬਾਰੇ ਬਹੁਤ ਭਰਮ ਭੁਲੇਖੇ ਸਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2020 ਮੁਤਾਬਿਕ ਇਸ ਵਿਕੀ ’ਤੇ 33,792 ਲੇਖ ਹਨ ਅਤੇ ਇਸ ਦੇ ਕੁੱਲ 31,682 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,07,197 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.18 (1a69ec1) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਕਿੰਗ ਰਾਜਵੰਸ਼ ਚੀਨੀ: 大清帝國, ਚੀਨ ਦਾ ਆਖਿਰੀ ਰਾਜਵੰਸ਼ ਸੀ ਜਿਸ ਨੇ ਚੀਨ ਵਿੱਚ ਸਨ 1644 ਤੋਂ 1912 ਤੱਕ ਰਾਜ ਕਿੱਤਾ। ਕਿੰਗ ਵੰਸ਼ ਦੇ ਰਾਜਾ ਅਸਲ ਵਿੱਚ ਚੀਨੀ ਨਸਲ ਦੇ ਨਹੀਂ ਸੀ ਬਲਕਿ ਉੰਨਾਂ ਤੋਂ ਬਿਲਕੁਲ ਅਲਗ ਮਾਨਛੁ ਜਾਤਿ ਦੇ ਸੀ ਜਿੰਨਾਂਨੇ ਇਸ ਤੋਂ ਪਹਿਲਾਂ ਆਏ ਮਿੰਗ ਰਾਜਵੰਸ਼ ਨੂੰ ਸੱਤਾ ਤੋਂ ਕੱਡਕੇ ਚੀਨ ਦੇ ਸਿੰਘਾਸਣ ਤੇ ਕਬਜਾ ਕਰ ਲਿਆ। ਕਿੰਗ ਚੀਨ ਦਾ ਆਖਿਰੀ ਰਾਜਵੰਸ਼ ਸੀ ਤੇ ਇਸਤੋਂ ਬਾਅਦ ਚੀਨ ਗਣਤੰਤਰ ਪ੍ਰਣਾਲੀ ਵੱਲ ਚਲਾ ਗਿਆ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,792 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਨੈਟਫਲਿਕਸ, ਇੰਕ. ਇੱਕ ਅਮਰੀਕੀ ਮੀਡੀਆ-ਸੇਵਾ ਪ੍ਰਦਾਨ ਕਰਤਾ ਹੈ, ਜੋ ਕਿ ਕੈਲੀਫੋਰਨੀਆ ਦੇ ਸਕਾਟਸ ਘਾਟੀ ਵਿੱਚ ਰੀਡ ਹੇਸਟਿੰਗਜ਼ ਅਤੇ ਮਾਰਕ ਰੈਂਡੋਲਫ ਦੁਆਰਾ ਸਥਾਪਿਤ ਕੀਤੀ ਗਈ ਅਤੇ ਇਸਦਾ ਮੁੱਖ ਦਫਤਰ ਲੋਸ ਗੇਟਸ,ਕੈਲੀਫੋਰਨੀਆ ਵਿਖੇ ਹੈ,। ਕੰਪਨੀ ਦਾ ਪ੍ਰਾਮੁਢਲਾ ਕਾਰੋਬਾਰ ਉਸਦੀ ਗਾਹਕੀ-ਅਧਾਰਿਤ ਸਟਰੀਮਿੰਗ ਓ.ਟੀ.ਟੀ. ਸੇਵਾ ਹੈ ਜੋ ਫਿਲਮਾਂ ਅਤੇ ਟੈਲੀਵਿਜ਼ਨ ਪ੍ਰੋਗਰਾਮਾਂ ਦੇ ਲਾਇਬ੍ਰੇਰੀ ਦੀ ਆਨਲਾਈਨ ਸਟ੍ਰੀਮਿੰਗ ਦੀ ਪੇਸ਼ਕਸ਼ ਕਰਦੀ ਹੈ, ਜਿਨ੍ਹਾਂ ਵਿੱਚ ਇਸ ਵੱਲੋਂ ਨਿਰਮਿਤ ਉਤਪਾਦ ਸ਼ਾਮਲ ਹਨ। ਅਕਤੂਬਰ 2018 ਦੇ ਤੱਕ, ਨੈਟਫਲਿਕਸ ਦੇ ਦੁਨੀਆ ਭਰ ਵਿੱਚ ਕੁੱਲ 137 ਮਿਲੀਅਨ ਗ੍ਰਾਹਕ ਹਨ, ਜਿਸ ਵਿੱਚ 58.46 ਮਿਲੀਅਨ ਸੰਯੁਕਤ ਰਾਜ ਅਮਰੀਕਾ ਦੇ ਸ਼ਾਮਲ ਹਨ। ਇਹ ਚੀਨ, ਸੀਰੀਆ, ਉੱਤਰੀ ਕੋਰੀਆ ਅਤੇ ਕ੍ਰਿਮਮੀਆ ਨੂੰ ਛੱਡ ਕੇ ਦੁਨੀਆਂ ਭਰ ਵਿੱਚ ਉਪਲਬਧ ਹੈ। ਕੰਪਨੀ ਦੇ ਨੀਦਰਲੈਂਡਜ਼, ਬ੍ਰਾਜ਼ੀਲ, ਭਾਰਤ, ਜਾਪਾਨ ਅਤੇ ਦੱਖਣੀ ਕੋਰੀਆ ਵਿਖੇ ਵੀ ਦਫਤਰ ਹਨ।ਨੈਟਫਲਿਕਸ ਦੇ ਸ਼ੁਰੂਆਤੀ ਕਾਰੋਬਾਰੀ ਮਾਡਲ ਵਿੱਚ ਡੀਵੀਡੀ ਦੀ ਵਿਕਰੀ ਅਤੇ ਡਾਕ ਦੁਆਰਾ ਕਿਰਾਏ 'ਤੇ ਸ਼ਾਮਲ ਸਨ, ਪਰ ਹੈਸਟਿੰਗਜ਼ ਨੇ ਡੀਵੀਡੀ ਕਿਰਾਏ ਦੇ ਕਾਰੋਬਾਰ 'ਤੇ ਧਿਆਨ ਕੇਂਦਰਿਤ ਕਰਨ ਲਈ ਕੰਪਨੀ ਦੀ ਸਥਾਪਨਾ ਤੋਂ ਬਾਅਦ ਇਕ ਸਾਲ ਦੇ ਅੰਦਰ ਵਿਕਰੀ 'ਤੇ ਰੋਕ ਲਗਾ ਦਿੱਤੀ। ਡੀਵੀਡੀ ਅਤੇ ਬਲੂ-ਰੇ ਕਿਰਾਇਆ ਸੇਵਾ ਨੂੰ ਕਾਇਮ ਰੱਖਣ ਦੌਰਾਨ, ਨੈਟਫਲਿਕਸ ਨੇ 2007 ਵਿੱਚ ਸਟ੍ਰੀਮਿੰਗ ਮੀਡੀਆ ਦੀ ਸ਼ੁਰੂਆਤ ਦੇ ਨਾਲ ਇਸ ਦੇ ਕਾਰੋਬਾਰ ਦਾ ਵਿਸਥਾਰ ਕੀਤਾ। ਕੰਪਨੀ ਨੇ 2010 ਵਿੱਚ ਕੈਨੇਡਾ ਅਤੇ ਬਾਅਦ ਵਿੱਚ ਲਾਤੀਨੀ ਅਮਰੀਕਾ ਅਤੇ ਕੈਰੀਬੀਅਨ ਵਿੱਚ ਉਪਲੱਬਧ ਸਟਰੀਮਿੰਗ ਨਾਲ ਅੰਤਰਰਾਸ਼ਟਰੀ ਪੱਧਰ ਦਾ ਵਿਸਥਾਰ ਕੀਤਾ। ਨੈਟਫਲਿਕਸ 2012 ਵਿੱਚ ਸਮੱਗਰੀ-ਉਤਪਾਦਨ ਦੇ ਉਦਯੋਗ ਵਿੱਚ ਦਾਖਲ ਹੋਈ, ਇਸ ਦੀ ਪਹਿਲੀ ਲੜੀ ਲਿਲੀਹੈਮਰ ਸੀ। 2012 ਦੇ ਬਾਅਦ ਨੈਟਫਲਿਕਸ ਨੇ ਫਿਲਮ ਅਤੇ ਟੈਲੀਵਿਜ਼ਨ ਲੜੀ ਦੇ ਉਤਪਾਦਨ ਅਤੇ ਵੰਡ (ਡਿਸਟਰੀਬਿਊਸ਼ਨ) ਦਾ ਵਿਸਥਾਰ ਬਹੁਤ ਵਧਾ ਦਿੱਤਾ ਹੈ, ਅਤੇ ਆਪਣੀ ਆਨਲਾਈਨ ਲਾਇਬਰੇਰੀ ਦੇ ਦੁਆਰਾ ਕਈ "ਨੈਟਫਲਿਕਸ ਓਰਿਜਿਨਲ" ਸਮੱਗਰੀ ਦੀ ਪੇਸ਼ਕਸ਼ ਕਰਦਾ ਹੈ। ਜਨਵਰੀ 2016 ਤੱਕ, 190 ਤੋਂ ਵੱਧ ਦੇਸ਼ਾਂ ਵਿਚ ਨੈਟਫਲਿਕਸ ਸੇਵਾਵਾਂ ਚਲਦੀਆਂ ਹਨ। ਨੈਟਫਲਿਕਸ ਨੇ 2016 ਵਿੱਚ ਇੱਕ ਅੰਦਾਜ਼ਨ 126 ਅਸਲੀ ਲੜੀ (ਓਰਿਜਿਨਲ ਸੀਰੀਜ਼) ਅਤੇ ਫਿਲਮਾਂ ਰਿਲੀਜ਼ ਕੀਤੀ, ਜੋ ਕਿਸੇ ਵੀ ਹੋਰ ਨੈੱਟਵਰਕ ਜਾਂ ਕੇਬਲ ਚੈਨਲ ਤੋਂ ਵੱਧ ਸਨ। ਨਵੀਂ ਸਮੱਗਰੀ ਤਿਆਰ ਕਰਨ ਲਈ, ਵਾਧੂ ਸਮੱਗਰੀ ਲਈ ਅਧਿਕਾਰਾਂ ਦੀ ਸੁਰੱਖਿਆ ਦੀਆਂ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਤੇ 190 ਦੇਸ਼ਾਂ ਦੇ ਵਿਭਿੰਨਤਾ ਦੇ ਕਾਰਨ ਕੰਪਨੀ ਨੇ ਕਰਜ਼ਿਆਂ ਵਿੱਚ ਅਰਬਾਂ ਡਾਲਰ ਦੀ ਛਾਂਟੀ ਕਰ ਦਿੱਤੀ ਹੈ: ਸਤੰਬਰ 2017 ਤਕ 21.9 ਅਰਬ ਡਾਲਰ, ਜੋ ਕਿ ਪਿਛਲੇ ਸਾਲ ਦੇ 16.8 ਅਰਬ ਡਾਲਰ ਤੋਂ ਵੱਧ ਹੈ.
ਬਰਤਾਨਵੀ ਸਾਮਰਾਜ ਇੱਕ ਸੰਸਾਰਕ ਤਾਕਤ ਸੀ, ਜਿਸ ਹੇਠ ਉਹ ਖੇਤਰ ਸਨ ਜਿਹਨਾਂ ਉੱਤੇ ਸੰਯੁਕਤ ਬਾਦਸ਼ਾਹੀ ਦਾ ਅਧਿਕਾਰ ਸੀ। ਇਹ ਸਾਮਰਾਜ ਇਤਿਹਾਸ ਦਾ ਸਭ ਤੋਂ ਵੱਡਾ ਸਾਮਰਾਜ ਸੀ ਅਤੇ ਆਪਣੇ ਸਿਖਰਾਂ ਉੱਤੇ ਤਾਂ ਸੰਸਾਰ ਦੇ ਕੁਲ ਭੂ-ਭਾਗ ਅਤੇ ਅਬਾਦੀ ਦਾ ਚੌਥਾ ਹਿੱਸਾ ਇਸ ਦੇ ਅਧੀਨ ਸੀ। ਉਸ ਸਮੇਂ ਲਗਭਗ 50 ਕਰੋੜ ਲੋਕ ਬਰਤਾਨੀਆਂ ਸਾਮਰਾਜ ਦੇ ਅਧੀਨ ਸਨ। ਅੱਜ ਇਸ ਦੇ ਅਧੀਨ ਰਹੇ ਦੇਸ਼ ਰਾਸ਼ਟਰਮੰਡਲ ਦੇ ਮੈਂਬਰ ਹਨ। ਇਸ ਸਾਮਰਾਜ ਦਾ ਸਭ ਤੋਂ ਮਹੱਤਵਪੂਰਨ ਭਾਗ ਸੀ ਈਸਟ ਇੰਡਿਆ ਟਰੇਡਿੰਗ ਕੰਪਨੀ ਜੋ ਇੱਕ ਛੋਟੇ ਵਪਾਰ ਨਾਲ ਸ਼ੁਰੂ ਕੀਤੀ ਗਈ ਅਤੇ ਬਾਅਦ ਵਿੱਚ ਇੱਕ ਬਹੁਤ ਵੱਡੀ ਕੰਪਨੀ ਬਣ ਗਈ ਜਿਸ ਉੱਤੇ ਬਹੁਤ ਸਾਰੇ ਲੋਕ ਨਿਰਭਰ ਸਨ।ਬਰਤਾਨਵੀ ਸਾਮਰਾਜਵਾਦ ਦੀਆਂ ਜੜਾਂ ਵਸੀਲਿਆਂ ਦੀ ਲੁੱਟ, ਗ਼ੁਲਾਮਗਿਰੀ ਅਤੇ ਲੋਕਾਂ ਦੀ ਲੁੱਟ-ਖਸੁੱਟ ਵਿਚ ਸਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਅਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਗੁਰੂ ਗੋਬਿੰਦ ਸਿੰਘ ਦੁਆਰਾ ਲੜੇ ਗਏ ਯੁੱਧਾਂ ਦਾ ਮਹੱਤਵ
ਗੁਰੂ ਗੋਬਿੰਦ ਸਿੰਘ ਜੀ ਦੁਆਰਾ ਲੜੇ ਗਏ ਯੁੱਧਾਂ ਦੇ ਕੁਝ ਪੱਖ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ। ਹੇਠ ਲਿਖੇ ਤਿੰਨ ਪ੍ਰਸ਼ਨਾਂ ਵੱਲ ਮੁੱਖ ਤੌਰ ਤੇ ਧਿਆਨ ਦਿੱਤਾ ਗਿਆ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਫ਼ਰਾਂਸ (ਫ਼ਰਾਂਸੀਸੀ: [fʁɑ̃s] ( ਸੁਣੋ)), ਦਫ਼ਤਰੀ ਤੌਰ 'ਤੇ ਫ਼ਰਾਂਸੀਸੀ ਗਣਰਾਜ (ਫ਼ਰਾਂਸੀਸੀ: République française [ʁepyblik fʁɑ̃sɛz]), ਪੱਛਮੀ ਯੂਰਪ ਦਾ ਇੱਕ ਖ਼ੁਦਮੁਖ਼ਤਿਆਰ ਦੇਸ਼ ਹੈ ਜਿਸ ਵਿੱਚ ਕਈ ਸਮੁੰਦਰੋਂ-ਪਾਰ ਵਿਭਾਗ ਅਤੇ ਰਾਜਖੇਤਰ ਸ਼ਾਮਿਲ ਹਨ। ਮਹਾਂਨਗਰੀ ਫ਼ਰਾਂਸ ਭੂ-ਮੱਧ ਸਮੁੰਦਰ ਤੋਂ ਲੈ ਕੇ ਅੰਗਰੇਜ਼ੀ ਖਾੜੀ ਅਤੇ ਉੱਤਰੀ ਸਮੁੰਦਰ ਤੱਕ, ਰਾਈਨ ਤੋਂ ਲੈ ਕੇ ਅੰਧ ਮਹਾਂਸਾਗਰ ਤੱਕ ਫੈਲਿਆ ਹੋਇਆ ਹੈ। ਇਹ ਅਜਿਹੇ ਤਿੰਨ ਦੇਸ਼ਾਂ 'ਚੋਂ ਹੈ (ਬਾਕੀ ਦੋ ਮੋਰਾਕੋ ਅਤੇ ਸਪੇਨ ਹਨ) ਜਿਹਨਾਂ ਦੇ ਤੱਟ ਅੰਧ ਅਤੇ ਭੂ-ਮੱਧ, ਦੋਹਾਂ ਸਮੁੰਦਰਾਂ ਨਾਲ਼ ਲੱਗਦੇ ਹਨ। ਆਪਣੀ ਰੂਪ-ਰੇਖਾ ਕਰਕੇ ਇਹਨੂੰ ਕਈ ਵਾਰ ਫ਼ਰਾਂਸੀਸੀ ਵਿੱਚ l’Hexagone ("ਛੇਭੁਜ") ਵੀ ਆਖ ਦਿੱਤਾ ਜਾਂਦਾ ਹੈ।