ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2020 ਮੁਤਾਬਿਕ ਇਸ ਵਿਕੀ ’ਤੇ 33,854 ਲੇਖ ਹਨ ਅਤੇ ਇਸ ਦੇ ਕੁੱਲ 31,787 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,07,823 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.20 (2d9db35) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ ਗਿਆ। ਯੂ ਐਨ ਦੀ ਜਨਰਲ ਅਸੈਂਬਲੀ ਨੇ ਸਾਲ 2008 ਨੂੰ ਭਾਸ਼ਾਵਾਂ ਦਾ ਅੰਤਰਰਾਸ਼ਟਰੀ ਸਾਲ ਕਰਾਰ ਦਿੱਤਾ ਸੀ।ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਫ਼ਰਵਰੀ 2000 ਤੋਂ ਬਾਅਦ ਹਰ ਸਾਲ ਮਨਾਇਆ ਜਾਂਦਾ ਹੈ। ਇਹ ਦਿਨ 1952 ਦੀ 21 ਫ਼ਰਵਰੀ ਦੀ ਪ੍ਰਤਿਨਿਧਤਾ ਕਰਦਾ ਹੈ ਜਦੋਂ ਢਾਕਾ ਯੂਨੀਵਰਸਿਟੀ, ਜਗਨਨਾਥ ਯੂਨੀਵਰਸਿਟੀ, ਢਾਕਾ ਮੈਡੀਕਲ ਕਾਲਜ ਆਦਿ ਦੇ ਵਿਦਿਆਰਥੀ ਉਸ ਸਮੇਂ ਦੇ ਪਾਕਿਸਤਾਨ ਵਿੱਚ ਉਰਦੂ ਤੋਂ ਬਿਨਾਂ ਬੰਗਾਲੀ ਨੂੰ ਵੀ ਇੱਕ ਰਾਸ਼ਟਰੀ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਮੁਜਾਹਰਾ ਕਰ ਰਹੇ ਸਨ ਅਤੇ ਇਹਨਾਂ ਨੂੰ ਪੁਲਿਸ ਦੁਆਰਾ ਗੋਲੀਆਂ ਚਲਾਕੇ ਢਾਕਾ (ਹੁਣ ਬੰਗਲਾਦੇਸ਼) ਵਿਖੇ ਮਾਰ ਦਿੱਤਾ ਗਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ। ਇਸ ਵੇਲੇ ਅਕਾਲੀ ਦਲ ਕੇਂਦਰ ਸਰਕਾਰ ਵਿਚ ਭਾਈਵਾਲ ਹੈ ਅਤੇ 1966 ਤੋਂ ਬਾਅਦ ਕਈ ਕੇਂਦਰੀ ਸਰਕਾਰਾਂ ਵਿਚ ਭਾਈਵਾਲ ਰਿਹਾ ਹੈ ਪਰ ਉਨ੍ਹਾਂ ਮੁੱਦਿਆਂ ਵਿਚੋਂ ਇਕ ਦਾ ਵੀ ਹੱਲ ਨਹੀਂ ਹੋਇਆ ਜਿਨ੍ਹਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੋਰਚੇ ਲਾਏ ਅਤੇ ਇਨ੍ਹਾਂ ਮੋਰਚਿਆਂ ਵਿਚ ਸੈਂਕੜੇ ਪੰਜਾਬੀਆਂ ਨੇ ਜਾਨਾਂ ਦਿੱਤੀਆਂ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਅਨੰਦੁ ਸਿੱਖਾਂ ਦੇ ਤੀਜੇ ਗੁਰੂ ਅਮਰ ਦਾਸ ਦੁਆਰਾ ਰਾਗ ਰਾਮਕਲੀ ਵਿੱਚ ਲਿਖੀ ਕਾਵਿ-ਰਚਨਾ ਹੈ। ਇਹ ਬਾਣੀ ਗੁਰੂ ਗਰੰਥ ਸਾਹਿਬ, ਦੇ ਅੰਗ 917 ਤੋਂ 922 ਤੱਕ ਦਰਜ਼ ਹੈ। ਸ਼ਬਦ 'ਅਨੰਦੁ' ਸਰਬੋਤਮ ਕਿਸਮ ਦੇ ਰਸਮਈ ਸੁਹਜਾਤਮਕ ਅਨੰਦ ਦੀ ਸਥਿੱਤੀ ਲਈ ਆਇਆ ਹੈ। ਇਹ ਕਿਹਾ ਜਾਂਦਾ ਹੈ ਕਿ ਅਗਰ ਰਸੀਆ ਵਿਅਕਤੀ ਲਿਵਲੀਨ ਹੋਕੇ ਇਸ ਪਵਿਤਰ ਬਾਣੀ ਦਾ ਨਿੱਤਨੇਮ ਪਾਠ ਕਰਦਾ ਹੈ, ਉਸ ਦੇ ਜੀਵਨ ਵਿੱਚ ਪੂਰੀ ਤਰ੍ਹਾਂ ਸੁੱਖਮਈ ਅਵਸਥਾ ਬਣੀ ਰਹਿੰਦੀ ਹੈ। ਇਸ ਬਾਣੀ ਵਿੱਚ ਪ੍ਰਾਪਤੀ ਵਿੱਚ ਮਗਨ ਅਧਿਆਤਮਕ ਰਸੀਏ ਦਾ ਚਿੱਤਰ ਹੈ," ਜਿਸ ਨੂੰ ਗਿਆਨ, ਤਰਕ ਜਾਂ ਮਨੋਵਿਗਿਆਨ ਦੀ ਪਰਿਭਾਸ਼ਿਕ ਸ਼ਬਦਾਵਲੀ ਵਿੱਚ ਬਿਆਨ ਕਰਨ ਦੀ ਥਾਂ ਗੁਰੂ ਕਵੀ ਨੇ 'ਇਰੌਟੀਕੋ ਮਿਸਟੀਕਲ ਟੈਕਨੀਕ' ਦੀ ਸਹਾਇਤਾ ਨਾਲ ਸਰੋਦੀ ਰੰਗ ਵਿੱਚ ਪੇਸ਼ ਕੀਤਾ ਹੈ।"
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਨੋਕੀਆ ਕਾਰਪੋਰੇਸ਼ਨ, ਫਿਨਲੈਂਡ ਕੀਤੀ ਬਹੁਰਾਸ਼ਟਰੀ ਸੰਚਾਰ ਕੰਪਨੀ ਹੈ। ਇਸ ਦਾ ਮੁੱਖ ਦਫਤਰ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਦੇ ਗੁਆਂਢੀ ਸ਼ਹਿਰ ਕੈਲਾਨਿਏਮੀ (Kailaniemi), ਏਸਪ੍ਰੋ ਵਿੱਚ ਸਥਿਤ ਹੈ। ਨੋਕੀਆ ਮੁੱਖ ਤੌਰ ਉੱਤੇ: ਵਾਇਰਲੇਸ (ਬੇਤਾਰ) ਅਤੇ ਵਾਇਰਡ (ਤਾਰ ਯੁਕਤ) ਦੂਰਸੰਚਾਰ (ਟੇਲੀਕੰਮਿਉਨਿਕੇਸ਼ਨ)ਉੱਤੇ ਕਾਰਜ ਕਰਦੀ ਹੈ। ਨੋਕੀਆ ਵਿੱਚ ਲੱਗਭੱਗ 112,262 ਕਰਮਚਾਰੀ, 120 ਵੱਖ-ਵੱਖ ਦੇਸ਼ਾਂ ਵਿੱਚ ਕਾਰਜ ਕਰਦੇ ਹਨ। ਇਸ ਦਾ ਵਪਾਰ 150 ਵੱਖਰਾ ਦੇਸ਼ਾਂ ਵਿੱਚ ਫੈਲਿਆ ਹੋਇਆ ਹੈ, ਇਸ ਦੀ ਸੰਸਾਰਿਕ ਵਾਰਸ਼ਿਕ ਮਾਮਲਾ ਵਿੱਚ ਵਿਕਰੀ ਲੱਗਭੱਗ 51.1 ਬਿਲੀਅਨ ਯੂਰੋ ਅਤੇ ਪਰਿਚਾਲਨ ਮੁਨਾਫ਼ਾ ਲਗਪਗ 8.0 ਬਿਲੀਅਨ ਯੂਰੋ 2007 ਵਿੱਚ ਦਰਜ ਦੀ ਗਈ। ਨੋਕੀਆ ਦਾ ਸੰਸਾਰਿਕ ਉਪਕਰਨ ਬਾਜ਼ਾਰ ਵਿੱਚ ਹਿੱਸਾ 2008 Q3 ਵਿੱਚ 38% ਹੈ ਜਦੋਂ ਕਿ ਇਹ ਫ਼ੀਸਦੀ 2007 ਵਿੱਚ 39 % ਸੀ।ਨੋਕੀਆ ਦੁਨੀਆ ਦੀ ਸਭ ਤੋਂ ਵੱਡੀ ਮੋਬਾਇਲ ਫੋਨ ਨਿਰਮਾਤਾ ਕੰਪਨੀ ਸੀ| ਨੋਕੀਆ ਬਾਜ਼ਾਰ ਦੇ ਲਗਪਗ ਸਾਰੇ ਖੰਡ (ਸੇਗਮੇਂਟ) ਅਤੇ ਪ੍ਰੋਟੋਕਾਲ, ਸੀ.ਡੀ.ਏਮ.ਏ. (CDMA), ਜੀ.ਏਸ.ਏਮ. (GSM) ਅਤੇ ਡਬਲਿਊ -ਸੀ.ਡੀ.ਏਮ.ਏ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਹੜ੍ਹ ਆਮ ਤੌਰ 'ਤੇ ਸੁੱਕੀ ਰਹਿਣ ਵਾਲੀ ਭੋਂ ਦੇ ਪਾਣੀ ਦੀ ਵੱਡੀ ਮਾਤਰਾ ਹੇਠ ਡੁੱਬ ਜਾਣ ਨੂੰ ਕਹਿੰਦੇ ਹਨ। ਯੂਰਪੀ ਸੰਘ ਦੇ ਹੜ੍ਹ ਅਦੇਸ਼ਾਂ ਮੁਤਾਬਕ ਹੜ੍ਹ ਆਮ ਤੌਰ 'ਤੇ ਸੁੱਕੇ ਰਹਿਣ ਵਾਲੇ ਇਲਾਕਿਆਂ ਦਾ ਪਾਣੀ ਦੀ ਤਹਿ ਨਾਲ਼ ਢਕੇ ਜਾਣਾ ਹੁੰਦਾ ਹੈ। "ਵਗਦੇ ਪਾਣੀ" ਦੇ ਪ੍ਰਸੰਗ ਵਿੱਚ ਹੜ੍ਹ ਜਵਾਰਭਾਟਾ ਦੇ ਅੰਦਰ ਆਉਣ ਲਈ ਵੀ ਵਰਤਿਆ ਜਾਂਦਾ ਹੈ। ਇਹ ਕਿਸੇ ਜਲ-ਪਿੰਡ, ਜਿਵੇਂ ਕਿ ਦਰਿਆ ਜਾਂ ਝੀਲ, ਦੇ ਪਾਣੀ ਦਾ ਵਹਾਅ ਵਧਣ ਕਰਕੇ ਆਉਂਦੇ ਹਨ ਜਦੋਂ ਪਾਣੀ ਸਧਾਰਨ ਬੰਨ੍ਹਾਂ ਨੂੰ ਤੋੜ ਕੇ ਨੀਵੇਂ ਇਲਾਕਿਆਂ ਵਿੱਚ ਆ ਵੜਦਾ ਹੈ। ਕਈ ਵਾਰ ਹੜ੍ਹ ਕਿਸੇ ਇਲਾਕੇ ਵਿੱਚ ਪੂਰੀ ਤਰ੍ਹਾਂ ਨਾਲ਼ ਭਿੱਜੀ ਹੋਈ ਧਰਤੀ 'ਤੇ ਮੀਂਹ ਦਾ ਪਾਣੀ ਇਕੱਠਾ ਹੋਣ ਕਰਕੇ ਵੀ ਆ ਸਕਦੇ ਹਨ।
ਰਾਜਸ਼ੀ ਦੇਸ਼ਪਾਂਡੇ ਇੱਕ ਭਾਰਤੀ ਥੀਏਟਰ, ਟੀਵੀ ਅਤੇ ਫਿਲਮ ਅਭਿਨੇਤਰੀ ਹੈ। ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਸ਼ਾਰਟ ਫਿਲਮਾਂ ਨਾਲ ਕੀਤੀ, ਪਰ ਹਿੰਦੀ ਸਿਨੇਮਾ ਦੀ ਵੱਡੀ ਸਕ੍ਰੀਨ ਉੱਤੇ ਉਸਦੀ ਸ਼ੁਰੂਆਤ ਰੀਮਾ ਕਾਗਤੀ ਦੀ ਤਲਾਸ਼ ਰਾਹੀਂ ਹੋਈ। ਹਾਲਾਂਕਿ, ਇਹ ਲਕਸ਼ਮੀ ਦੀ ਤਸਵੀਰ ਸੀ ਜਿਹੜੀ ਪੈਨ ਨਲਿਨੀ ਗੁੱਸੇ ਵਾਲੇ ਭਾਰਤੀ ਦੇਵਤਿਆਂ ਵਿਚੋਂ ਲਈ ਗਈ ਸੀ ਜਿਸਨੇ ਉਸਨੂੰ ਲੋਕਪ੍ਰਿਅ ਬਣਾਇਆ ਸੀ। ਉਹ ਬੀਬੀਸੀ ਵਨਸ ਮੈਕਮਫਿਆ ਵਿਚ ਮੰਜੂ ਦੀ ਭੂਮਿਕਾ ਨਿਭਾਉਂਦੀ ਹੈ।
ਹਵਾ ਪ੍ਰਦੂਸ਼ਣ ਉਦੋਂ ਵਾਪਰਦਾ ਹੈ ਜਦੋਂ ਧਰਤੀ ਦੇ ਵਾਯੂਮੰਡਲ ਵਿਚ ਗੈਸਾਂ, ਧਾਤੂਆਂ ਅਤੇ ਜੈਵਕ ਅਣੂਆਂ ਸਮੇਤ ਪਦਾਰਥਾਂ ਦੇ ਨੁਕਸਾਨਦੇਹ ਜਾਂ ਜ਼ਿਆਦਾ ਮਾਤਰਾਵਾਂ ਹੁੰਦੀਆਂ ਹਨ। ਇਸ ਨਾਲ ਰੋਗ, ਅਲਰਜੀ ਅਤੇ ਮਨੁੱਖਾਂ ਦੀ ਮੌਤ ਵੀ ਹੋ ਸਕਦੀ ਹੈ; ਇਸ ਨਾਲ ਜਾਨਵਰਾਂ ਅਤੇ ਖਾਣੇ ਦੀ ਫਸਲ ਵਰਗੇ ਹੋਰ ਜੀਵਤ ਪ੍ਰਾਣੀਆਂ ਨੂੰ ਵੀ ਨੁਕਸਾਨ ਹੋ ਸਕਦਾ ਹੈ, ਅਤੇ ਕੁਦਰਤੀ ਜਾਂ ਨਿਰਮਾਣ ਮਾਹੌਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਮਨੁੱਖੀ ਗਤੀਵਿਧੀ ਅਤੇ ਕੁਦਰਤੀ ਪ੍ਰਕਿਰਿਆ ਦੋਵੇਂ ਹਵਾ ਪ੍ਰਦੂਸ਼ਣ ਪੈਦਾ ਕਰ ਸਕਦੇ ਹਨ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਫ਼ਿਲਮ , ਚਲਚਿੱਤਰ ਅਤੇ ਸਿਨੇਮਾ ਵਿੱਚ ਚਿਤਰਾਂ ਨੂੰ ਇਸ ਤਰ੍ਹਾਂ ਇੱਕ ਦੇ ਬਾਅਦ ਇੱਕ ਦਿਖਾਇਆ ਜਾਂਦਾ ਹੈ ਜਿਸਦੇ ਨਾਲ ਰਫ਼ਤਾਰ ਦਾ ਆਭਾਸ ਹੁੰਦਾ ਹੈ । ਫਿਲਮਾਂ ਅਕਸਰ ਵੀਡਿਓ ਕੈਮਰੇ ਨਾਲ ਰਿਕਾਰਡ ਕਰਕੇ ਬਣਾਈਆਂ ਜਾਂਦੀਆਂ ਹਨ , ਜਾਂ ਫਿਰ ਐਨੀਮੇਸ਼ਨ ਵਿਧੀਆਂ ਜਾਂ ਸਪੈਸ਼ਲ ਇਫੈਕਟਸ ਦਾ ਪ੍ਰਯੋਗ ਕਰਕੇ । ਅੱਜ ਇਹ ਮਨੋਰੰਜਨ ਦਾ ਮਹੱਤਵਪੂਰਣ ਸਾਧਨ ਹਨ ਲੇਕਿਨ ਇਨ੍ਹਾਂ ਦਾ ਪ੍ਰਯੋਗ ਕਲਾ - ਪਰਕਾਸ਼ਨ ਅਤੇ ਸਿੱਖਿਆ ਲਈ ਵੀ ਹੁੰਦਾ ਹੈ । ਭਾਰਤ ਸੰਸਾਰ ਵਿੱਚ ਸਭ ਤੋਂ ਜਿਆਦਾ ਫਿਲਮਾਂ ਬਣਾਉਂਦਾ ਹੈ । ਫਿਲਮ ਉਦਯੋਗ ਦਾ ਮੁੱਖ ਕੇਂਦਰ ਮੁੰਬਈ ਹੈ , ਜਿਸਨੂੰ ਅਮਰੀਕਾ ਦੇ ਫਿਲਮੋਤਪਾਦਨ ਕੇਂਦਰ ਹਾਲੀਵੁਡ ਦੇ ਨਾਮ ਉੱਤੇ ਬਾਲੀਵੁਡ ਕਿਹਾ ਜਾਂਦਾ ਹੈ । ਭਾਰਤੀ ਫਿਲਮਾਂ ਵਿਦੇਸ਼ਾਂ ਵਿੱਚ ਵੀ ਵੇਖੀਆਂ ਜਾਂਦੀਆਂ ਹਨ ਸਿਨੇਮਾ ਵੀਹਵੀਂ ਸ਼ਤਾਬਦੀ ਦੀ ਸਭ ਤੋਂ ਜਿਆਦਾ ਹਰਮਨ ਪਿਆਰੀ ਕਲਾ ਹੈ ਜਿਸਨੂੰ ਪ੍ਰਕਾਸ਼ ਵਿਗਿਆਨ , [ [ ਰਸਾਇਣ ਵਿਗਿਆਨ ] , ਬਿਜਲਈ ਵਿਗਿਆਨ , ਫੋਟੋ ਤਕਨੀਕ ਅਤੇ ਦ੍ਰਿਸ਼ਟੀਕਿਰਿਆ ਵਿਗਿਆਨ ( ਖੋਜ ਦੇ ਅਨੁਸਾਰ ਅੱਖ ਦੀ ਰੇਟੀਨਾ ਕਿਸੇ ਵੀ ਦ੍ਰਿਸ਼ ਦੀ ਛਵੀ ਨੂੰ ਸੇਕੇਂਡ ਦੇ ਦਸਵਾਂ ਹਿੱਸੇ ਤੱਕ ਅੰਕਿਤ ਕਰ ਸਕਦੀ ਹੈ ) ਦੇ ਖੇਤਰਾਂ ਵਿੱਚ ਹੋਈ ਤਰੱਕੀ ਨੇ ਸੰਭਵ ਬਣਾਇਆ ਹੈ । ਵੀਹਵੀਂ ਸ਼ਤਾਬਦੀ ਦੇ ਸੰਪੂਰਣ ਦੌਰ ਵਿੱਚ ਮਨੋਰੰਜਨ ਦੇ ਸਭ ਤੋਂ ਜਰੂਰੀ ਸਾਧਨ ਦੇ ਰੂਪ ਵਿੱਚ ਸਥਾਪਤ ਕਰਨ ਵਿੱਚ ਬਿਜਲੀ ਦਾ ਬੱਲਬ , ਆਰਕਲੈਂਪ , ਫੋਟੋ ਸੇਂਸਿਟਿਵ ਕੈਮੀਕਲ , ਬਾਕਸ - ਕੈਮਰਾ , ਗਲਾਸ ਪਲੇਟ ਪਿਕਚਰ ਨੈਗੇਟਿਵਾਂ ਦੇ ਸਥਾਨ ਉੱਤੇ ਜਿਲੇਟਿਨ ਫਿਲਮਾਂ ਦਾ ਪ੍ਰਯੋਗ , ਪ੍ਰੋਜੇਕਟਰ , ਲੇਂਸ ਆਪਟਿਕਸ ਵਰਗੀਆਂ ਤਮਾਮ ਕਾਢਾਂ ਨੇ ਸਹਾਇਤਾ ਕੀਤੀ ਹੈ । ਸਿਨੇਮੇ ਦੇ ਕਈ ਰਕੀਬ ਆਏ ਜਿਨ੍ਹਾਂ ਦੀ ਚਮਕ ਧੁੰਦਲੀ ਹੋ ਗਈ । ਲੇਕਿਨ ਇਹ ਅਜੇ ਵੀ ਲੁਭਾਉਂਦਾ ਹੈ । ਫਿਲਮੀ ਸਿਤਾਰਿਆਂ ਲਈ ਲੋਕਾਂ ਦੀ ਚੁੰਬਕੀ ਖਿੱਚ ਬਰਕਰਾਰ ਹੈ । ਇੱਕ ਪੀੜ੍ਹੀ ਦੇ ਸਿਤਾਰੇ ਦੂਜੀ ਪੀੜ੍ਹੀ ਦੇ ਸਿਤਾਰਿਆਂ ਨੂੰ ਅੱਗੇ ਵਧਣ ਦਾ ਰਸਤੇ ਦੇ ਰਹੇ ਹਨ । ਸਿਨੇਮਾ ਨੇ ਟੀ . ਵੀ . , ਵੀਡੀਆਂ , ਡੀਵੀਡੀ ਅਤੇ ਸੇਟੇਲਾਇਟ , ਕੇਬਲ ਜਿਵੇਂ ਮਨੋਰੰਜਨ ਦੇ ਤਮਾਮ ਸਾਧਨ ਵੀ ਪੈਦਾ ਕੀਤੇ ਹਨ । ਅਮਰੀਕਾ ਵਿੱਚ ਰੋਨਾਲਡ ਰੀਗਨ , ਭਾਰਤ ਵਿੱਚ ਏਮ .
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਜੋਕਰ 2019 ਦੀ ਇੱਕ ਅਮਰੀਕੀ ਮਨੋਵਿਗਿਆਨਕ ਥ੍ਰਿਲਰ ਫ਼ਿਲਮ ਹੈ ਜਿਸਦਾ ਨਿਰਦੇਸ਼ਨ ਅਤੇ ਨਿਰਮਾਣ ਟੌਡ ਫਿਲਿਪਸ ਦੁਆਰਾ ਕੀਤਾ ਗਿਆ ਸੀ, ਜਿਸ ਨੇ ਸਕੌਟ ਸਿਲਵਰ ਨਾਲ ਮਿਲਕੇ ਇਸਦਾ ਸਕ੍ਰੀਨ ਪਲੇਅ ਲਿਖਿਆ। ਡੀ ਸੀ ਕਾਮਿਕਸ ਦੇ ਕਿਰਦਾਰਾਂ 'ਤੇ ਆਧਾਰਿਤ ਇਹ ਫ਼ਿਲਮ ਵਿੱਚ ਜੋਆਕੁਇਨ ਫਿਨਿਕਸ ਜੋਕਰ ਦੀ ਭੂਮਿਕਾ ਵਿੱਚ ਹੈ। ਜੋਕਰ, ਪਾਤਰ ਲਈ ਇੱਕ ਸੰਭਾਵਤ ਮੂਲ ਕਹਾਣੀ ਪ੍ਰਦਾਨ ਕਰਦਾ ਹੈ; 1981 ਵਿੱਚ ਸਥਾਪਤ, ਇਹ ਆਰਥਰ ਫਲੇਕ ਦੀ ਕਹਾਣੀ ਹੈ, ਇੱਕ ਅਸਫਲ ਸਟੈਂਡ-ਅਪ ਕਾਮੇਡੀਅਨ, ਜਿਸਦਾ ਪਾਗਲਪਨ ਅਤੇ ਨਿਹਚਾਵਾਦ ਗੋਥਮ ਸਿਟੀ ਵਿੱਚ ਅਮੀਰ ਲੋਕਾਂ ਦੇ ਵਿਰੁੱਧ ਇੱਕ ਹਿੰਸਕ ਵਿਰੋਧੀ ਸਭਿਆਚਾਰਕ ਇਨਕਲਾਬ ਲਿਆਉਂਦਾ ਹੈ। ਜੋਕਰ ਦਾ ਨਿਰਮਾਣ ਵਾਰਨਰ ਬਾਹਰੀ ਬ੍ਰਦਰਜ਼, ਡੀਸੀ ਫ਼ਿਲਮਜ਼ ਅਤੇ ਜੁਆਇੰਟ ਐਫਰਟ ਦੁਆਰਾ ਬ੍ਰੌਨ ਕਰੀਏਟਿਵ ਅਤੇ ਵਿਲੇਜ ਰੋਡ ਸ਼ੋਅ ਪਿਕਚਰਜ਼ ਦੇ ਸਹਿਯੋਗ ਨਾਲ ਕੀਤਾ ਗਿਆ ਸੀ।