ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2020 ਮੁਤਾਬਿਕ ਇਸ ਵਿਕੀ ’ਤੇ 33,857 ਲੇਖ ਹਨ ਅਤੇ ਇਸ ਦੇ ਕੁੱਲ 31,811 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,07,922 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.20 (40bd52a) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਗਣਿਤ ਵਿੱਚ, ਇੱਕ ਲਾਈ ਗਰੁੱਪ ਉਹ ਗਰੁੱਪ ਹੁੰਦਾ ਹੈ ਜੋ ਇੱਕ ਡਿੱਫਰੈਂਸ਼ੀਏਬਲ ਮੈਨੀਫੋਲਡ ਵੀ ਹੁੰਦਾ ਹੈ, ਜਿਸਦਾ ਇਹ ਗੁਣ ਹੁੰਦਾ ਹੈ ਕਿ ਗਰੁੱਪ ਓਪਰੇਸ਼ਨ ਸੁਚਾਰੂ ਬਣਤਰ ਦੇ ਅਨੁਕੂਲ ਹੁੰਦੇ ਹਨ। ਲਾਈ ਗਰੁੱਪਾਂ ਦਾ ਨਾਮ ਸੋਫਸ ਲਾਈ ਦੇ ਨਾਮ ਤੋਂ ਰੱਖਿਆ ਗਿਆ ਹੈ, ਜਿਸਨੇ ਨਿਰੰਤਰ ਪਰਿਵਰਤਨ ਗਰੁੱਪਾਂ ਦੀ ਥਿਊਰੀ ਦੀਆਂ ਬੁਨਿਆਦਾਂ ਰੱਖੀਆਂ । ਸ਼ਬਦ ‘ਗਰੁਪਸ ਡਿ ਲਾਈ’ ਸਭ ਤੋਂ ਪਹਿਲਾਂ ਫਰਾਂਸ ਵਿੱਚ 1893 ਵਿੱਚ ਲਾਈ ਦੇ ਵਿਦਿਆਰਥੀ ਅਰਥੁਰ ਟਰੈਸੇ ਦੇ ਥੀਸਿਸ ਦੇ ਪੰਨਾ 3 ਉੱਤੇ ਦਿਸਿਆ ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਇਕ ਬਾਰਜ (ਅੰਗ੍ਰੇਜ਼ੀ: barge) ਇਕ ਸ਼ੋਅ-ਡ੍ਰਾਫਟ ਫਲੈਟ-ਬੋਤਲੀ ਕਿਸ਼ਤੀ ਹੈ, ਜੋ ਕਿ ਮੁੱਖ ਤੌਰ 'ਤੇ ਦਰਿਆ ਅਤੇ ਨਹਿਰੀ ਥੋਕ ਦੇ ਸਾਮਾਨ ਦੀ ਢੋਆ-ਢੋਆਈ ਲਈ ਬਣਾਈ ਗਈ ਹੈ। ਅਸਲ ਵਿੱਚ ਬਾਰਜਿਆਂ ਨੂੰ ਡਰਾਫਟ ਘੋੜਿਆਂ ਨੇੜਲੇ ਤੌਪਾਥ ਤੇ ਬਣਾਇਆ ਗਿਆ ਸੀ। ਅੱਜ, ਬੈਰਜ ਸਵੈ-ਪ੍ਰੇਰਿਤ ਹੋ ਸਕਦੀਆਂ ਹਨ, ਆਮ ਤੌਰ ਤੇ ਹੌਲੀ-ਹੌਲੀ ਘੁੰਮ ਰਹੇ ਡੀਜ਼ਲ ਇੰਜਣ ਅਤੇ ਵੱਡੇ-ਵਿਆਸ ਦੇ ਸਥਿਰ-ਪਿਚ ਪ੍ਰੋਪੈਲਰ ਦੇ ਨਾਲ। ਨਹੀਂ ਤਾਂ, "ਡੰਬ ਬਾਰਜ" ਟੱਗਾਂ ਦੁਆਰਾ ਬੰਨ੍ਹੇ ਹੋਏ ਹੋਣੇ ਚਾਹੀਦੇ ਹਨ, ਜਾਂ ਪੁਸ਼ਰ ਕਿਸ਼ਤੀਆਂ ਦੁਆਰਾ ਧੱਕਿਆ ਜਾਣਾ ਚਾਹੀਦਾ ਹੈ। ਟੋਇਡ ਬਾਰਜ ਦੇ ਮੁਕਾਬਲੇ, ਇੱਕ ਪੁਸ਼ਰ ਸਿਸਟਮ ਨੇ ਹੈਂਡਲਿੰਗ ਵਿੱਚ ਸੁਧਾਰ ਕੀਤਾ ਹੈ ਅਤੇ ਵਧੇਰੇ ਕੁਸ਼ਲ ਹੈ, ਕਿਉਂਕਿ ਪੁਸ਼ਿੰਗ ਟੱਗ "ਯੂਨਿਟ ਦਾ ਹਿੱਸਾ" ਬਣ ਜਾਂਦੀ ਹੈ ਅਤੇ ਇਹ ਸਮੁੱਚੀ ਗਤੀ ਨੂੰ ਵਧਾਉਣ ਵਿਚ ਯੋਗਦਾਨ ਪਾਉਂਦੀ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗਣਿਤ ਵਿੱਚ, n ਡਿਗਰੀ ਦੇ ਸਪੈਸ਼ਲ ਯੂਨਾਇਟ੍ਰੀ ਗਰੁੱਪ, ਜੋ SU(n) ਲਿਖਿਆ ਜਾਂਦਾ ਹੈ, 1 ਡਿਟ੍ਰਮੀਨੈਂਟ ਵਾਲੇ n×n ਯੂਨਾਇਟ੍ਰੀ ਮੈਟ੍ਰਿਕਸਾਂ ਦਾ ਲਾਈ ਗਰੁੱਪ ਹੁੰਦਾ ਹੈ (ਯਾਨਿ ਕਿ, ਵਾਸਤਵਿਕ-ਮੁੱਲ ਵਾਲਾ ਡਿਟ੍ਰਮੀਨੈਂਟ, ਨਾ ਕਿ ਆਮ ਯੂਨਾਇਟ੍ਰੀ ਮੈਟ੍ਰਿਕਸਾਂ ਵਾਸਤੇ ਕੰਪਲੈਕਸ ਤੌਰ ਤੇ)। ਗਰੁੱਪ ਓਪਰੇਸ਼ਨ ਮੈਟ੍ਰਿਕਸ ਗੁਣਨਫਲ ਵਾਲਾ ਹੁੰਦਾ ਹੈ। ਸਪੈਸ਼ਲ ਯੂਨਾਇਟ੍ਰੀ ਗਰੁੱਪ, ਯੂਨਾਇਟ੍ਰੀ ਗਰੁੱਪ U(n) ਦਾ ਇੱਕ ਸਬ-ਗਰੁੱਪ ਹੁੰਦਾ ਹੈ, ਜੋ ਸਾਰੇ n×n ਯੂਨਾਇਟ੍ਰੀ ਮੈਟ੍ਰਿਕਸਾਂ ਤੋਂ ਬਣੇ ਹੁੰਦਿਆ ਹੈ। ਇੱਕ ਕੰਪੈਕਟ ਕਲਾਸੀਕਲ ਗਰੁੱਪ ਦੇ ਤੌਰ ਤੇ, U(n) ਉਹ ਗਰੁੱਪ ਹੁੰਦਾ ਹੈ ਜੋ Cn ਉੱਤੇ ਸਟੈਂਡਰਡ ਅੰਦਰੂਨੀ ਗੁਣਨਫਲ ਸੁਰੱਖਿਅਤ ਕਰਦਾ ਹੈ। ਇਹ ਅਪਣੇ ਆਪ ਵਿੱਚ ਸਰਵ ਸਧਾਰਨ ਰੇਖਿਕ ਗਰੁੱਪ ਦਾ ਇੱਕ ਸਬ-ਗਰੁੱਪ ਹੁੰਦਾ ਹੈ, SU(n) ⊂ U(n) ⊂ GL(n, C)।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਸੰਧੂ ਜੱਟਾ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਏਕਤਾ ਕਪੂਰ ਇੱਕ ਭਾਰਤੀ ਟੈਲੀਵਿਜ਼ਨ ਅਤੇ ਫਿਲਮ ਨਿਰਮਾਤਾ ਹੈ। ਉਹ ਬਾਲਾਜੀ ਟੈਲੀਫਿਲਮਸ ਦੀ ਜੁਆਇੰਟ ਮੈਨੇਜਿੰਗ ਡਰੈਕਟਰ ਅਤੇ ਕ੍ਰੀਏਟਿਵ ਡਰੈਕਟਰ ਹੈ। ਏਕਤਾ ਹਿੰਦੀ ਫਿਲਮ ਅਦਾਕਾਰ ਜੀਤੇਂਦਰ ਅਤੇ ਸ਼ੋਭਾ ਕਪੂਰ ਦੀ ਧੀ ਹੈ। ਹਿੰਦੀ ਫਿਲਮ ਅਦਾਕਾਰ ਤੁਸ਼ਾਰ ਕਪੂਰ ਉਸਦਾ ਛੋਟਾ ਭਰਾ ਹੈ। ਉਸਨੇ ਕਈ ਹਿੰਦੀ ਟੈਲੀਵਿਜ਼ਨ ਡਰਾਮਿਆਂ ਦਾ ਨਿਰਮਾਣ ਕੀਤਾ ਹੈ ਜਿਨ੍ਹਾਂ ਵਿਚ ‘ਕਿਉਂਕਿ ਸਾਸ ਭੀ ਕਭੀ ਬਹੂ ਥੀ’, 'ਕਹਾਣੀ ਘਰ-ਘਰ ਕੀ', ‘ਕਸੌਟੀ ਜ਼ਿੰਦਗੀ ਕੀ’, ‘ਬੰਦਿਨੀ’, ‘ਪਵਿੱਤਰ ਰਿਸ਼ਤਾ’, ‘ਕਸ਼ਮੀਰ ਦਿਖਾਤਾ ਹੈ’, ‘ਤੇਰੇ ਲੀਏ’, ‘ਹਮ ਪਾਚ’, ‘ਕਹਾਨੀ ਘਰ ਘਰ ਕੀ’, ‘ਕਿਆ ਹੂਆ ਤੇਰਾ ਵਾਅਦਾ’, 'ਕਿਸ ਦੇਸ਼ ਮੇ ਹੈ ਮੇਰਾ ਦਿਲ' ਅਤੇ ‘ਕਿਆ ਹਾਦਸਾ ਕਿਆ ਹਕੀਕਤ’ ਆਦਿ ਦੇ ਨਾਂ ਪ੍ਰਮੁੱਖ ਹਨ। ਏਕਤਾ ਦੇ ਬਾਲਾਜੀ ਟੈਲੀਫ਼ਿਲਮਜ਼ ਦੀ ਖ਼ਾਸ ਪਛਾਣ ‘ਕ’ ਅੱਖਰ ਵਾਲੇ ਟਾਈਟਲ ਨਾਲ ਸ਼ੁਰੂ ਹੋਣ ਵਾਲੇ ਟੀ.ਵੀ ਲਡ਼ੀਵਾਰ ਤੇ ਫ਼ਿਲਮਾਂ ਹਨ। 2001 ਵਿੱਚ ਏਕਤਾ ਨੇ ਨਿਰਦੇਸ਼ਕ ਡੇਵਿਡ ਧਵਨ ਨੂੰ ਲੈ ਕੇ ਪਹਿਲੀ ਹਿੰਦੀ ਫ਼ਿਲਮ ‘ਕਿਉਂਕਿ ਕੋਈ ਝੂਠ ਨਹੀਂ ਬੋਲਤਾ’ ਰਾਹੀ ਬਾਲੀਵੁੱਡ ਵਿੱਚ ਪ੍ਰਵੇਸ਼ ਕੀਤਾ। ਇਸ ਤੋਂ ਬਾਅਦ ‘ਕ੍ਰਿਸ਼ਨਾ ਕਾਟੇਜ’ ਤੇ ‘ਕਿਆ ਕੂਲ ਹੈਂ ਹਮ’ ਵਰਗੇ ਨਿਵੇਕਲੇ ਵਿਸ਼ਿਆਂ ਵਾਲੀਆਂ ਫ਼ਿਲਮਾਂ ਦਾ ਨਿਰਮਾਣ ਵੀ ਏਕਤਾ ਦੇ ਹਿੱਸੇ ਆਇਆ ਹੈ। ਏਕਤਾ ਦੀਆਂ ਬਹੁਚਰਚਿਤ ਫ਼ਿਲਮਾਂ ਵਿੱੱਚ ‘ਸ਼ੂਟ ਐਟ ਲੋਖੰਡਵਾਲਾ’, ‘ਸੀ ਕੰਪਨੀ’, ‘ਲਵ ਸੈਕਸ ਅੌਰ ਧੋਖਾ’, ‘ਰਾਗਿਨੀ ਐਮ ਐਮ ਐਸ’, ‘ਕਿਅ ਸੁਪਰ ਕੂਲ ਹੈਂ ਹਮ-2’ , ‘ਰਾਗਿਨੀ ਐਮ ਐਮ ਐਸ -2’, ‘ਏਕ ਥੀ ਡਾਇਨ’ ਅਤੇ ਦਾ ਡਰਟੀ ਪਿਚਰ ਸ਼ਾਮਿਲ ਹਨ। ਅਤੇ ਸ਼ੋਭਾ ਕਪੂਰ। ਉਸਦਾ ਛੋਟਾ ਭਰਾ ਤੁਸ਼ਾਰ ਕਪੂਰ ਵੀ ਬਾਲੀਵੁੱਡ ਅਭਿਨੇਤਾ ਹੈ। []] []] []] ਉਹ ਬਾਂਬੇ ਸਕੌਟਿਸ਼ ਸਕੂਲ, ਮਾਹੀਮ ਵਿਖੇ ਸਕੂਲ ਗਈ ਅਤੇ ਮਿਥੀਬਾਈ ਕਾਲਜ ਵਿਖੇ ਕਾਲਜ ਵਿਚ ਪੜ੍ਹਾਈ ਕੀਤੀ। []] ਕੈਰੀਅਰ ਸੰਪਾਦਿਤ ਏਕਤਾ ਕਪੂਰ ਨੇ 15 ਸਾਲ ਦੀ ਉਮਰ ਵਿੱਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ, ਇਸ਼ਤਿਹਾਰ ਅਤੇ ਫੀਚਰ ਫਿਲਮ ਨਿਰਮਾਤਾ ਕੈਲਾਸ਼ ਸੁਰੇਂਦਰਨਾਥ ਨਾਲ ਮਿਲ ਕੇ, ਜਦੋਂ ਤੱਕ ਉਸਦੇ ਪਿਤਾ ਤੋਂ ਵਿੱਤ ਪ੍ਰਾਪਤ ਕਰਨ ਤੋਂ ਬਾਅਦ, ਉਸਨੇ ਨਿਰਮਾਤਾ ਬਣਨ ਦਾ ਫੈਸਲਾ ਕੀਤਾ. []] ਉਸਨੇ ਬਾਲੀਵੁੱਡ ਫਿਲਮ ਦੇ ਨਿਰਮਾਣ ਵਿੱਚ 2001 ਵਿੱਚ ਕਿਯੋ ਕੀ… ਮੇਨ ਝੁਥ ਨਹੀਂ ਬੋਲਟਾ, ਕੁਚ ਤੋ ਹੈ ਅਤੇ ਕ੍ਰਿਸ਼ਨਾ ਕਾਟੇਜ ਤੋਂ ਬਾਅਦ 2003 ਅਤੇ 2004 ਵਿੱਚ ਕੰਮ ਕੀਤਾ ਸੀ। ਕਿਆ ਕੂਲ ਹੈ ਹਮ ਨੇ ਆਪਣੇ ਭਰਾ ਤੁਸ਼ਾਰ ਕਪੂਰ ਦੀ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਹ ਸੰਜੇ ਗੁਪਤਾ ਨਾਲ ਲੋਹੰਦਵਾਲਾ ਵਿਖੇ ਸ਼ੂਟਆ .ਟ ਵਿਖੇ ਸਹਿ-ਨਿਰਮਾਣ ਕਰਨ ਗਈ। ਮਿਸ਼ਨ ਇਸਤਾਂਬੁਲ ਅਤੇ ਈ.ਐੱਮ.ਆਈ. - ਲਿਆ ਲਿਆ ਤੋ ਤੋ ਚੁਕਾਨਾ ਪਧੇਗਾ ਨੇ ਸੁਨੀਲ ਸ਼ੈੱਟੀ ਦੇ ਨਾਲ ਮਿਲ ਕੇ ਕੰਮ ਕੀਤਾ.
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,857 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਮਧਾਣੀ ਇੱਕ ਲੱਕੜ ਦਾ ਲੱਗ ਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸ਼ਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜੇਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਆਲ ਦੁਆਲੇ ਵਲ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁਧ ਉਲਟ ਕੇ ਦੁਧ ਰਿੜਕਣ ਦੀ ਪਰਿਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਜੇ ਮਧਾਣੀ ਦੇ ਉੱਪਰਲੇ ਸਿਰ ਕੋਲ ਵਲੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁਂਲੀਆਂ ਜੇਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ/ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਰਤਮੁਨੀ (ਹਿੰਦੀ: भरत मुनि) ਪੁਰਾਤਨ ਭਾਰਤ ਦਾ ਇੱਕ ਨਾਟ-ਸੰਗੀਤ ਸ਼ਾਸਤਰੀ ਸੀ ਜਿਸਨੇ ਨਾਟਯ ਸ਼ਾਸਤਰ ਦੀ ਰਚਨਾ ਕੀਤੀ। ਭਰਤ ਦਾ ਨਾਟਯ ਸ਼ਾਸਤ੍ਰ ਕੇਵਲ ਭਾਰਤ ਹੀ ਨਹੀਂ ਸਗੋਂ ਸਾਰੇ ਸੰਸਾਰ ਵਿਚ ਨਟ, ਨਾਟਯ, ਨਾਟਕ, ਸਾਜ, ਸੰਗੀਤ, ਨ੍ਰਿਤ, ਅਭਿਨੈ ਅਤੇ ਚਿਤ੍ਰ ਆਦਿ ਅਨੇਕ ਕਲਾਵਾਂ ਵਿਚ ਅਨੇਕ ਵਿਧੀਆਂ ਨਕਸ਼ਿਆਂ ਅਤੇ ਪੈਮਾਨਿਆਂ ਕਵਿਤਾ ਦੇ ਛੰਦ, ਰਸ, ਭਾਵ ਅਤੇ ਅਲੰਕਾਰ ਆਦਿ ਤੱਤਾਂ ਦਾ ਸਭ ਤੋਂ ਪ੍ਰਾਚੀਨ ਅਤੇ ਪ੍ਰਮਾਣਿਕ ਵਿਵੇਚਨ ਅਤੇ ਵਿਸ਼ਲੇਸ਼ਣ ਪ੍ਰਸਤੁਤ ਕਰਦਾ ਹੈ। ਇਸੇ ਲਈ ਇਸ ਗ੍ਰੰਥ ਨੂੰ ਭਾਰਤੀ ਲਲਿਤ ਕਲਾਵਾਂ ਦਾ ਵਿਸ਼ਵਕੋਸ਼ ਕਿਹਾ ਜਾਂਦਾ ਹੈ। ਭਰਤ ਨੂੰ ਭਾਰਤੀ ਨਾਟਕ ਕਲਾ ਦੇ ਰੂਪਾਂ ਦਾ ਪਿਤਾ ਮੰਨਿਆ ਜਾਂਦਾ ਹੈ । ਉਸ ਦਾ ਜੀਵਨ ਕਾਲ 200 ਈਸਾ ਪੂਰਵ ਤੋਂ200 ਈਸਾ ਉਤਰ ਕਾਲ ਵਿਚਕਾਰ ਹੈ। ਪਰ ਅਨੁਮਾਨ ਹੈ ਕਿ 500 ਈਸਾ ਪੂਰਵ ਅਤੇ 500 ਸਾ. ਯੂ.ਵਿਚਕਾਰ ਵੀ ਹਨ। ਨਾਟਯ ਸਾਸ਼ਤਰ ਕਲਾਵਾਂ ਬਾਰੇ ਇੱਕ ਪੁਰਾਤਨ ਵਿਸ਼ਵਕੋਸ਼ ਦੇ ਤੌਰ ਤੇ ਜਾਣਿਆ ਜਾਂਦਾ ਹੈ। ਜਿਸ ਨੇ ਭਾਰਤ ਵਿੱਚ ਨਾਚ ਸੰਗੀਤ ਅਤੇ ਸਾਹਿਤਕ ਪ੍ਰੰਪਰਾਵਾਂ ਨੂੰ ਪ੍ਰਭਾਵਿਤ ਕੀਤਾ ਹੈ। ਇਹ ਇਸ ਦੇ ਸੁਹਜ "ਰਸ" ਸਿਧਾਂਤ ਲਈ ਵੀ ਮਹੱਤਵਪੂਰਨ ਹੈ,ਜੋ ਦਾਅਵਾ ਕਰਦਾ ਹੈ ਕਿ ਮਨੋਰੰਜਨ ਪ੍ਰਦਰਸ਼ਨ ਕਲਾਵਾਂ ਦਾ ਲੋੜੀਂਦਾ ਪ੍ਰਭਾਵ ਹੈ ਪਰ ਟੀਚਾ ਨਹੀਂ ਅਤੇ ਇਸ ਦਾ ਮੁੱਖ ਟੀਚਾ ਦਰਸ਼ਕਾਂ ਵਿੱਚ ਇੱਕ ਵਿਅਕਤੀ ਨੂੰ ਇੱਕ ਹੋਰ ਹਕੀਕਤ ਵਿੱਚ ਲਿਜਾਣਾ ਹੈ ਜੋ ਹੈਰਾਨੀ ਨਾਲ ਭਰਪੂਰ ਹੋਵੇ ਅਤੇ ਜਿੱਥੇ ਉਹ ਆਪਣੀ ਚੇਤਨਾ ਦੇ ਤੱਤ ਦਾ ਅਨੁਭਵ ਕਰਦਾ ਹੈ ਅਤੇ ਅਧਿਆਤਮਿਕ ਅਤੇ ਨੈਤਿਕ ਪ੍ਰਸ਼ਨਾਂ ਤੇ ਵਿਚਾਰ ਕਰਦਾ ਹੈ। ਲਲਿਤ ਕਲਾਵਾਂ ਬਾਰੇ ਇੰਨੀ ਭਰਪੂਰ ਸਾਮਗ੍ਰੀ ਪ੍ਰਸਤੁਤ ਕਰਨ ਵਾਲੀ ਨਾਟਯ ਸ਼ਾਸਤਰ ਵਰਗੀ ਹੋਰ ਕੋਈ ਪ੍ਰਾਚੀਨ ਅਤੇ ਪ੍ਰਮਾਣਿਕ ਰਚਨਾ ਸੰਸਾਰ ਵਿਚ ਅਜ ਮੌਜੂਦ ਨਹੀਂ ਹੈ। ਭਾਰਤੀ ਪਰੰਪਰਾਵਾਂ ਨਾਟਯ ਸ਼ਾਸਤ੍ਰ ਦਾ ਲੇਖਕ ਭਰਤ ਨੂੰ ਮੰਨਦੀਆਂ ਹਨ। ਇਹ ਭਰਤ ਕੌਣ ਸਨ? ਭਾਰਤ ਦੇ ਕਿਸ ਪ੍ਰਦੇਸ਼ ਦੇ ਰਹਿਣ ਵਾਲੇ ਸਨ?
ਹੋਲੀ ਇਕ ਸਰਬ ਸਾਂਝਾ ਤਿਉਹਾਰ ਹੈ ਕੇਵਲ ਦੱਖਣ ਭਾਰਤ ਨੂੰ ਛੱਡ ਕੇ ਬਾਕੀ ਸਾਰੀ ਥਾਵਾਂ ਉੱਪਰ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਫੱਗਣ ਮਹਿਨੇ ਦੀ ਪੂਰਨਮਾਸੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਹ ਕਿਸੇ ਜਾਤੀ ਨਾਲ ਜੁੜਿਆ ਤਿਉਹਾਰ ਨਹੀਂ ਬਲਕਿ ਸਭ ਜਾਤਾਂ ਅਤੇ ਗੋਤਾਂ ਦੇ ਲੋਕ ਇਸ ਨੂੰ ਮਿਲ ਕੇ ਭਾਵਨਾਂ ਨਾਲ ਮਨਾਉਂਦੇ ਹਨ। ਇਸਨੂੰ ਰੰਗਾਂ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ, ਇਸ ਦਿਨ ਲੋਕ ਰੰਗਾਂ ਨਾਲ ਇੱਕ ਦੂਜੇ ਨਾਲ ਹੋਲੀ ਦਾ ਤਿਉਹਾਰ ਮਨਾਉਂਦੇ ਅਤੇ ਖੁਸ਼ ਹੁੰਦੇ ਹਨ।
ਫ਼ੇਸਬੁੱਕ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਅਮਰੀਕੀ ਆਨਲਾਈਨ ਸੋਸ਼ਲ ਨੈਟਵਰਕਿੰਗ ਸਰਵਿਸ ਹੈ, ਜੋ ਕਿ 'ਫ਼ੇਸਬੁੱਕ ਇਨਕੌਰਪੋਰੇਟਡ' ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਕੈਲੀਫੋਰਨੀਆ ਦੇ ਮੇਨਲੋ ਪਾਰਕ ਵਿੱਚ ਸਥਿਤ ਹੈ। ਫ਼ੇਸਬੁੱਕ ਨੂੰ ਮਾਰਕ ਜ਼ੁਕਰਬਰਗ ਨੇ ਆਪਣੇ ਹਾਰਵਰਡ ਕਾਲਜ਼ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ।
ਆਇਲ ਆਫ਼ ਮੈਨ ਜਾਂ ਮੈਨ ਟਾਪੂ (ਅੰਗਰੇਜ਼ੀ ਉਚਾਰਨ: /ˈmæn/; ਮਾਂਕਸ: Ellan Vannin, ਉੱਚਾਰਨ [ˈɛlʲən ˈvanɪn]), ਜਾਂ ਆਮ ਤੌਰ ਉੱਤੇ ਮਾਨ (ਮਾਂਕਸ: Mannin, IPA: [ˈmanɪn]), ਇੱਕ ਸਵੈ-ਪ੍ਰਸ਼ਾਸਤ ਬਰਤਨਾਵੀ ਮੁਕਟ ਪਰਤੰਤਰ ਰਾਜ ਹੈ ਜੋ ਸੰਯੁਕਤ ਬਾਦਸ਼ਾਹੀ ਅਤੇ ਆਇਰਲੈਂਡ ਵਿਚਲੇ ਆਇਰਲੈਂਡੀ ਸਾਗਰ ਦੇ ਬਰਤਾਨਵੀ ਟਾਪੂਆਂ ਵਿੱਚ ਸਥਿੱਤ ਹੈ। ਇਸ ਦੀ ਸਰਕਾਰ ਦ ਮੁਖੀ ਮਹਾਰਾਣੀ ਐਲਿਜ਼ਾਬੈਥ ਦੂਜੀ ਹੈ ਜਿਸਦਾ ਅਹੁਦਾ ਮਾਨ ਦਾ ਲਾਟ ਹੈ। ਇਸ ਦਾ ਪ੍ਰਤੀਨਿਧੀ ਲੈਫਟੀਨੈਂਟ ਗਵਰਨਰ ਹੈ ਪਰ ਵਿਦੇਸ਼ੀ ਸਬੰਧ ਅਤੇ ਸੁਰੱਖਿਆ ਦਾ ਜ਼ਿੰਮਾ ਬਰਤਾਨਵੀ ਸਰਕਾਰ ਦਾ ਹੈ। ਭਾਵੇਂ ਸੰਯੁਕਤ ਬਾਦਸ਼ਾਹੀ ਇਸ ਟਾਪੂ ਦੇ ਘਰੇਲੂ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੰਦੀ ਪਰ ਆਖ਼ਰ ਨੂੰ "ਚੰਗੀ ਸਰਕਾਰ" ਦੀ ਜ਼ੁੰਮੇਵਾਰੀ ਮੁਕਟ (ਭਾਵ ਸੰਯੁਕਤ ਬਾਦਸ਼ਾਹੀ) ਦੀ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।