ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਫ਼ਰਵਰੀ ਸਾਲ ਦਾ ਦੂਜਾ ਅਤੇ ਸਾਲ ਦਾ ਸਭ ਤੋਂ ਛੋਟਾ ਮਹੀਨਾ ਹੈ। ਇਸ ਮਹੀਨੇ ਦੇ ਦਿਨ 30 ਤੋਂ ਘੱਟ ਹੁੰਦੇ ਹਨ। ਇਸ ਮਹੀਨੇ ਵਿੱਚ ਲੀਪ ਦੇ ਸਾਲ ਵਿੱਚ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ 29 ਦਿਨ ਹੁੰਦੇ ਹਨ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)। ਆਮ ਤੋਰ ਤੇ ਫ਼ਰਵਰੀ ਵਿੱਚ 28 ਦਿਨ ਹੁੰਦੇ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2020 ਮੁਤਾਬਿਕ ਇਸ ਵਿਕੀ ’ਤੇ 33,858 ਲੇਖ ਹਨ ਅਤੇ ਇਸ ਦੇ ਕੁੱਲ 31,838 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,08,017 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.21 (a108698) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
29 ਫ਼ਰਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 60ਵਾਂ ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 306 ਦਿਨ ਬਾਕੀ ਹਨ। ਇਹ ਹਰ ਚਾਰ ਸਾਲਾਂ ਬਾਅਦ ਸਿਰਫ਼ ਲੀਪ ਸਾਲਾਂ ਵਿੱਚ ਹੁੰਦਾ ਹੈ। ਲੀਪ ਸਾਲ ਉਹ ਸਾਲ ਹੈ, ਜਦ ਸਾਲ ਦਾ ਅੰਕ ਚਾਰ ਨਾਲ ਬਰਾਬਰ ਵੰਡ ਜਾਂਦਾ ਹੈ (ਪਰ ਜੋ ਸਾਲ 100 ਨਾਲ ਬਰਾਬਰ ਵੰਡ ਜਾਂਦੇ ਹਨ, ਪਰ 400 ਨਾਲ ਨਹੀਂ, ਉਨਾਂ ਸਾਲਾਂ ਵਿੱਚ ਫ਼ਰਵਰੀ ਦੇ 29 ਦਿਨ ਨਹੀਂ ਹੁੰਦੇ)।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,858 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਅੰਨ੍ਹੇ ਘੋੜੇ ਦਾ ਦਾਨ (ਅੰਗਰੇਜ਼ੀ: Alms for the blind horse) 2011 ਵਿੱਚ ਰਿਲੀਜ਼ ਹੋਈ ਭਾਰਤੀ ਪੰਜਾਬੀ ਫ਼ਿਲਮ ਹੈ। ਇਸਦਾ ਨਿਰਦੇਸ਼ਕ ਗੁਰਵਿੰਦਰ ਸਿੰਘ ਹੈ। ਗੁਰਦਿਆਲ ਸਿੰਘ ਦੇ ਨਾਵਲ 'ਅੰਨ੍ਹੇ ਘੋੜੇ ਦਾ ਦਾਨ' ਦੀ ਕਹਾਣੀ ਤੇ ਅਧਾਰਤ ਇਸ ਫ਼ਿਲਮ ਨੇ ਭਾਰਤ ਦੇ 59ਵੇਂ ਕੌਮੀ ਫ਼ਿਲਮ ਅਵਾਰਡਾਂ ਦੀ ਸਰਵੋਤਮ ਨਿਰਦੇਸ਼ਨ, ਸਿਨੇਮੇਟੋਗ੍ਰਾਫ਼ੀ ਅਤੇ ਪੰਜਾਬੀ ਦੀ ਸਰਵੋਤਮ ਫ਼ਿਲਮ ਕੈਟੇਗਰੀਆਂ ਦੇ ਇਨਾਮ ਜਿੱਤੇ। ਇਸ ਫਿਲਮ ਤੋਂ ਪਹਿਲਾਂ ਗੁਰਦਿਆਲ ਸਿੰਘ ਦੇ ਨਾਵਲ "ਮੜ੍ਹੀ ਦਾ ਦੀਵਾ" ਤੇ ਹੀ ਅਜਿਹੇ ਹੀ ਗੰਭੀਰ ਮਸਲਿਆ ਨੂੰ ਪੇਸ਼ ਕਰਦੀ ਫਿਲਮ ਬਣੀ ਹੈ। ਇਹ ਫਿਲਮ ਵੀ ਅਕਾਦਮਿਕ ਖੇਤਰ ਵਿੱਚ ਚਰਚਾ ਦਾ ਵਿਸ਼ਾ ਰਹੀ ਹੈ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ 'ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ ਮਹੱਲਾ ਕੱਢਦਾ ਹੈ। ਹੋਲੀ ਤੋਂ ਅਗਲੇ ਦਿਨ, ਅਨੰਦਪੁਰ ਸਾਹਿਬ ਵਿਚ ਕੇਸਗੜ੍ਹ ਸਾਹਿਬ ਦੇ ਸਥਾਨ ਉਤੇ, ਇਕ ਮੇਲਾ ਭਰਦਾ ਹੈ, ਜਿਸ ਨੂੰ ‘ਹੋਲਾ ਮਹੱਲਾ` ਕਹਿੰਦੇ ਹਨ। ਇਸ ਮੇਲੇ ਦਾ ਮੁੱਢ ਗੁਰੂ ਗੋਬਿੰਦ ਸਿੰਘ ਨੇ ਸੰਮਤ 1757 ਚੇਤ ਦੀ ਇੱਕ ਤਰੀਕ ਨੂੰ ਰੱਖਿਆ। ਉਨ੍ਹਾਂ ਨੇ ਖਾਲਸੇ ਨੂੰ ਸਸ਼ਤਰ-ਵਿੱਦਿਆ ਤੇ ਯੁੱਧ-ਕਲਾ ਵਿੱਚ ਨਿਪੁੰਨ ਕਰਨ ਲਈ ਦੋ ਦਲ ਬਣਾ ਕੇ, ਉਨ੍ਹਾਂ ਵਿਚ ਮਸਨੂਈ ਲੜਾਈ ਕਰਵਾਈ ਤੇ ਬਹਾਦਰ ਯੋਧਿਆਂ ਨੂੰ ਸਿਰੋਪੇ ਬਖ਼ਸੇ। ਉਦੋਂ ਤੋਂ ਹਰ ਸਾਲ ਅਨੰਦਪੁਰ ਵਿਚ ਹੋਲੀ ਤੋਂ ਅਗਲੇ ਦਿਨ ਹੋਲਾ ਮਹੱਲਾ ਮਨਾਇਆ ਜਾਣ ਲੱਗਾ। ਇਸ ਦਿਨ ਇੱਕ ਵੱਡਾ ਜਲੂਸ ਜਿਸ ਨੂੰ ‘ਮਹੱਲਾ` ਕਹਿੰਦੇ ਹਨ, ਨਗਾਰਿਆਂ ਦੀ ਧੁਨੀ ਵਿਚ, ਸਜ-ਧਜ ਨਾਲ ਇਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਨਿਕਲਦਾ ਹੈ। ਇਸ ਜਲੂਸ ਵਿਚ ਨਿਹੰਗ ਸਿੰਘ, ਪੁਰਾਤਨ ਫ਼ੌਜੀ ਆਨ ਸ਼ਾਨ ਨਾਲ ਸ਼ਾਮਲ ਹੁੰਦੇ ਅਤੇ ਸ਼ਸਤਰਾਂ ਦੇ ਦਸਤਕਾਰ ਵਿਖਾਦੇ ਹਨ।
ੲਿੱਕ ਸਭਾਪਤੀ ਜਾਂ ਚੇਅਰਮੈਨ ਇੱਕ ਸੰਗਠਿਤ ਸਮੂਹ ਜਿਵੇਂ ਕਿ ਬੋਰਡ, ਸਮਿਤੀ ਜਾਂ ਇੱਕ ਵਿਚਾਰਸ਼ੀਲ ਸਭਾ ਦਾ ਸਭ ਤੋਂ ਉੱਚਾ ਅਧਿਕਾਰੀ ਹੁੰਦਾ ਹੈ। ਸਭਾਪਤੀ ਦਾ ਅਹੁਦਾ ਰੱਖਣ ਵਾਲੇ ਵਿਅਕਤੀ ਨੂੰ ਵਿਸ਼ੇਸ਼ ਤੌਰ 'ਤੇ ਸਮੂਹ ਦੇ ਮੈਂਬਰਾਂ ਦੁਆਰਾ ਚੁਣਿਅਾ ਜਾਂ ਨਿਯੁਕਤ ਕੀਤਾ ਜਾਂਦਾ ਹੈ। ਚੇਅਰਮੈਨ ਗਰੁੱਪਾਂ ਦੀਆਂ ਬੈਠਕਾਂ ਦੀ ਪ੍ਰਧਾਨਗੀ ਕਰਦਾ ਹੈ। ਜਦੋਂ ਗਰੁੱਪ ਸੈਸ਼ਨ ਵਿੱਚ ਨਹੀਂ ਹੁੰਦਾ, ਤਾਂ ਸਭਾਪਤੀ ਅਕਸਰ ਹੀ ਮੁਖੀ, ਬਾਹਰੀ ਸੰਸਾਰ ਦੇ ਪ੍ਰਤੀਨਿਧੀ ਅਤੇ ੲਿੱਕ ਬੁਲਾਰੇ ਦੇ ਤੌਰ 'ਤੇ ਕੰਮ ਕਰਦਾ ਹੈ। ਕੁਝ ਸੰਸਥਾਵਾਂ ਵਿੱਚ, ਸਭਾਪਤੀ ਪਦਵੀ ਨੂੰ ਵੀ ਰਾਸ਼ਟਰਪਤੀ ਵੀ ਕਿਹਾ ਜਾਂਦਾ ਹੈ। ਜਾਂ ਦੂਜੇ ਸ਼ਬਦਾਂ ਵਿੱਚ, ਕਈ ਬੋਰਡ ਕਿਸੇ ਰਾਸ਼ਟਰਪਤੀ (ਕਾਰਪੋਰੇਟ ਸਿਰਲੇਖ) ਦੀ ਨਿਯੁਕਤੀ ਕਰਦੇ ਹਨ। ੲਿਹ ਦੋ ਅਲੱਗ-ਅਲੱਗ ਸ਼ਰਤਾਂ ਵੱਖਰੇ-ਵੱਖਰੇ ਅਹੁਦਿਆਂ ਲਈ ਵਰਤੀਅਾਂ ਜਾਂਦੀਅਾਂ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਫੋਰਡ ਮੋਟਰ ਕੰਪਨੀ (ਅੰਗਰੇਜ਼ੀ: Ford Motor Company) (ਆਮ ਤੌਰ 'ਤੇ "ਫੋਰਡ" ਕਹਿੰਦੇ ਹਨ) ਇੱਕ ਅਮਰੀਕੀ ਬਹੁਰਾਸ਼ਟਰੀ ਆਟੋਮੇਟਰ ਹੈ ਜਿਸਦਾ ਮੁਖੀ ਡਾਯਰਬਰਨ, ਮਿਸ਼ੀਗਨ, ਡੈਟਰਾਇਟ ਦੇ ਇੱਕ ਉਪਨਗਰ ਹੈ। ਇਹ ਹੈਨਰੀ ਫੋਰਡ ਦੁਆਰਾ ਸਥਾਪਤ ਕੀਤੀ ਗਈ ਅਤੇ 16 ਜੂਨ, 1903 ਨੂੰ ਸਥਾਪਿਤ ਕੀਤੀ ਗਈ ਸੀ। ਕੰਪਨੀ ਫੋਰਡ ਬ੍ਰਾਂਡ ਦੇ ਤਹਿਤ ਆਟੋਮੋਬਾਈਲਜ਼ ਅਤੇ ਕਮਰਸ਼ੀਅਲ ਵਾਹਨ ਵੇਚਦੀ ਹੈ ਅਤੇ ਲਿੰਕਨ ਬ੍ਰਾਂਡ ਦੇ ਤਹਿਤ ਸਭ ਤੋਂ ਵੱਧ ਲਗਜ਼ਰੀ ਕਾਰਾਂ ਵੇਚਦੀ ਹੈ। ਫੋਰਡ ਕੋਲ ਬ੍ਰਾਜ਼ੀਲੀਅਨ ਐਸਯੂਵੀ ਨਿਰਮਾਤਾ, ਟਰੋਲਰ ਅਤੇ ਆਸਟਰੇਲਿਆਈ ਪ੍ਰਦਰਸ਼ਨ ਕਾਰ ਨਿਰਮਾਤਾ ਐੱਫ ਪੀ ਵੀ ਹੈ। ਅਤੀਤ ਵਿੱਚ, ਇਸ ਨੇ ਟਰੈਕਟਰ ਅਤੇ ਆਟੋਮੋਟਿਵ ਭਾਗ ਵੀ ਤਿਆਰ ਕੀਤੇ ਹਨ। ਫੋਰਡ ਕੋਲ ਯੁਨਾਇਟਿਡ ਕਿੰਗਡਮ ਦੇ ਐਸਟਨ ਮਾਰਟਿਨ ਵਿਚ 8% ਦੀ ਹਿੱਸੇਦਾਰੀ ਹੈ ਅਤੇ ਚੀਨ ਦੇ ਜਿਆਨਿੰਗ ਵਿਚ 49% ਹਿੱਸੇਦਾਰੀ ਹੈ। ਇਸ ਵਿਚ ਕਈ ਸਾਂਝੇ ਉਦਮਾਂ ਹਨ, ਚੀਨ ਵਿਚ ਇੱਕ (ਚੈਨਨ ਫੋਰਡ), ਤਾਈਵਾਨ (ਫੋਰਡ ਲਿਓ ਹੋ) ਵਿਚ ਇਕ, ਥਾਈਲੈਂਡ ਵਿਚ ਇੱਕ (ਆਟੋ ਅਲਾਇੰਸ਼ਨ ਥਾਈਲੈਂਡ), ਇੱਕ ਤੁਰਕੀ (ਫੋਰਡ ਓਟੋਸਨ) ਅਤੇ ਇੱਕ ਰੂਸ (ਫੋਰਡ ਸੋਲਰਜ਼) )। ਇਹ ਨਿਊਯਾਰਕ ਸਟਾਕ ਐਕਸਚੇਂਜ ਵਿੱਚ ਸੂਚੀਬੱਧ ਹੈ ਅਤੇ ਫੋਰਡ ਪਰਿਵਾਰ ਦੁਆਰਾ ਨਿਯੰਤ੍ਰਿਤ ਕੀਤਾ ਜਾਂਦਾ ਹੈ, ਹਾਲਾਂਕਿ ਉਹਨਾਂ ਕੋਲ ਘੱਟ ਗਿਣਤੀ ਮਾਲਕੀ ਹੈ (ਪਰ ਜ਼ਿਆਦਾਤਰ ਵੋਟਿੰਗ ਪਾਵਰ ਹੈ)।ਫੋਰਡ ਨੇ ਕਾਰਾਂ ਦੇ ਵੱਡੇ ਪੈਮਾਨੇ ਦੇ ਉਤਪਾਦਾਂ ਅਤੇ ਇੱਕ ਉਦਯੋਗਿਕ ਕਰਮਚਾਰੀਆਂ ਦੇ ਵੱਡੇ ਪੈਮਾਨੇ ਦੇ ਪ੍ਰਬੰਧਨ ਲਈ ਢੰਗਾਂ ਦੀ ਸ਼ੁਰੂਆਤ ਕੀਤੀ ਜੋ ਵਿਸਥਾਰਪੂਰਵਕ ਇੰਜੀਨੀਅਰਿੰਗ ਨਿਰਮਾਣ ਸਿਲਸਿਲੇਜ਼ ਦੀ ਵਰਤੋਂ ਕਰਦੇ ਹੋਏ ਵਿਧਾਨ ਪ੍ਰਣਾਲੀ ਲਾਗੂ ਕਰਦੇ ਹਨ; 1914 ਤਕ, ਇਹ ਵਿਧੀਆਂ ਦੁਨੀਆਂ ਭਰ ਵਿੱਚ ਫੋਰਡਿਸ਼ਮ ਵਜੋਂ ਜਾਣੀਆਂ ਗਈਆਂ ਸਨ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।' ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਬੁੱਧਵਾਰ ਮੰਗਲਵਾਰ ਤੋਂ ਬਾਅਦ ਅਤੇ ਵੀਰਵਾਰ ਤੋਂ ਪਹਿਲਾ ਹਫ਼ਤੇ ਦਾ ਦਿਨ ਹੈ। ਇੰਟਰਨੈਸ਼ਨਲ ਸਟੈਂਡਰਡ ISO 8601 ਦੇ ਮੁਤਾਬਕ ਇਹ ਹਫ਼ਤੇ ਦਾ ਤੀਜਾ ਦਿਨ ਹੈ। ਜਿਹੜੇ ਦੇਸ਼ ਐਤਵਾਰ ਨੂੰ ਪਹਿਲੇ ਦਿਨ ਦੀ ਵਰਤੋਂ ਕਰਦੇ ਹਨ, ਉਹਨਾਂ ਅਨੁਸਾਰ ਇਸਨੂੰ ਹਫ਼ਤੇ ਦਾ ਚੌਥੇ ਦਿਨ ਮੰਨਿਆ ਜਾਂਦਾ ਹੈ। ਫ਼ਾਰਸੀ ਵਿੱਚ ਇਸਨੂੰ ਚਹਾਰਸ਼ੰਬਾ ਕਹਿੰਦੇ ਹਨ ਅਤੇ ਅੰਗਰੇਜ਼ੀ ਵਿੱਚ ਵੈੱਡਨਸਡੇ। ਅਰਬੀ ਅਤੇ ਫ਼ਾਰਸੀ ਦੇ ਹਿਸਾਬ ਨਾਲ ਇਹ ਇਹ ਹਫ਼ਤੇ ਦਾ ਪੰਜਵਾਂ ਦਿਨ ਹੁੰਦਾ ਹੈ।
ਬੋਲੀ ਦਾ ਸੰਬਧ ਪੰਜਾਬੀ ਲੋਕ ਨਾਚ ਗਿੱਧੇ ਨਾਲ ਹੈ ਅਤੇ ਬੋਲੀਆਂ ਦਾ ਗਿੱਧੇ ਵਾਂਗ ਪੰਜਾਬੀ ਸੱਭਿਆਚਾਰ ਵਿੱਚ ਮੁੱਖ ਸਥਾਨ ਹੈ। ਬੋਲੀ, ਆਪਣੀ ਭਾਵਨਾਵਾਂ ਨੂੰ ਵਿਅਕਤ ਕਰਨ ਦਾ ਇੱਕ ਲੈਅ-ਬੱਧ ਤਰੀਕਾ ਹੈ ਜਿਸ ਨੂੰ ਖੁਸ਼ੀ ਦੇ ਮੌਕੇ ਉੱਪਰ ਗਾਇਆ ਜਾਂਦਾ ਹੈ। ਬੋਲੀ ਦੇ ਬੋਲਾਂ ਉੱਪਰ ਹੀ ਗਿੱਧੇ ਦੀ ਤਾਲੀ ਵਜੱਦੀ ਹੈ। ਪੰਜਾਬ ਵਿੱਚ ਭਾਂਤ-ਭਾਂਤ ਦੀਆਂ ਬੋਲੀਆਂ ਸੁਣਨ ਨੂੰ ਮਿਲ ਜਾਂਦੀਆਂ ਹਨ। ਵਿਆਹ ਸਮੇਂ ਵੀ ਨਾਨਕਾ ਮੇਲ ਅਤੇ ਦਾਦਕਾ ਮੇਲ ਵਿੱਚ ਬੋਲੀਆਂ ਦਾ ਮੁਕਾਬਲਾ ਹੁੰਦਾ ਹੈ ਅਤੇ ਦੋਹੇਂ ਧਿਰਾਂ ਬੋਲੀਆਂ ਰਾਹੀਂ ਇੱਕ ਦੂਜੇ ਨੂੰ ਟੀਚਰਾਂ ਅਤੇ ਮਖੌਲਾਂ ਕਰਦੇ ਹਨ। ਇਸੇ ਪ੍ਰਕਾਰ ਪੰਜਾਬ ਵਿੱਚ ਹਰੇਕ ਰਿਸ਼ਤੇ ਨਾਲ ਸਬੰਧਿਤ ਬੋਲੀਆਂ ਮਿਲ ਜਾਂਦੀਆਂ ਹਨ ਜਿਵੇਂ: ਦੇਵਰ ਤੇ ਭਾਬੀ, ਸੱਸ ਤੇ ਨੂੰਹ, ਸੋਹਰਾ ਤੇ ਨੂੰਹ, ਜੇਠ ਤੇ ਭਰਜਾਈ, ਨਣਾਨ - ਭਰਜਾਈ ਅਤੇ ਪਤੀ-ਪਤਨੀ ਵਰਗੀਆਂ ਬੋਲੀਆਂ ਹਨ। ਪੰਜਾਬੀਆਂ ਦਾ ਜੀਵਨ-ਅਨੁਰਾਗ ਅਤੇ ਬ੍ਰਹਿਮੰਡ ਨਾਲ਼ ਇਕਸੁਰਤਾ ਦੀ ਚੇਸ਼ਟਾ ਵੀ ਇਹਨਾਂ ਬੋਲੀਆਂ ਵਿੱਚ ਪ੍ਰਗਟ ਹੋਈ ਹੈ। ਮਰਦਾ ਅਤੇ ਇਸਤਰੀਆਂ ਦੀਆ ਬੋਲੀਆਂ ਵੱਖ-ਵੱਖ ਹੁੰਦੀਆਂ ਹਨ ਪਰ ਦੋਹਾਂ ਤਰ੍ਹਾਂ ਦੀਆਂ ਬੋਲੀਆਂ ਵਿੱਚ ਕਈਂ ਥਾਂਈ ਅਨੁਭਵ ਦੀ ਸਾਂਝ ਵੀ ਮਿਲਦੀ ਹੈ।
ਪਿਸ਼ਾਬ ਨਾਲੀ ਦੀ ਲਾਗ (Urinary Tract Infection ਜਾਂ UTI) ਇੱਕ ਬੈਕਟੀਰੀਆ ਤੋਂ ਹੋਣ ਵਾਲੀ ਲਾਗ ਹੈ ਜੋ ਪਿਸ਼ਾਬ ਨਾਲੀ ਦੇ ਹਿੱਸਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜਦੋਂ ਇਹ ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਸਧਾਰਨ ਸਿਸਟਾਈਟਸ (ਮਸਾਨੇ ਦੀ ਲਾਗ) ਕਿਹਾ ਜਾਂਦਾ ਹੈ ਅਤੇ ਜਦੋਂ ਇਹ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਤੇ ਅਸਰ ਕਰਦੀ ਹੈ ਤਾਂ ਇਸ ਨੂੰ ਪਾਈਲੋਨਫ੍ਰਾਈਟਿਸ (ਗੁਰਦੇ ਦੀ ਲਾਗ) ਕਿਹਾ ਜਾਂਦਾ ਹੈ। ਪਿਸ਼ਾਬ ਨਾਲੀ ਦੇ ਹੇਠਲੇ ਹਿੱਸੇ ਦੇ ਲੱਛਣਾਂ ਵਿੱਚ ਸ਼ਾਮਲ ਹਨ ਪਿਸ਼ਾਬ ਕਰਨ ਵੇਲੇ ਦਰਦ ਅਤੇ ਜਾਂ ਤਾਂ ਬਾਰ-ਬਾਰ ਪਿਸ਼ਾਬ ਆਉਣਾ ਜਾਂ ਪਿਸ਼ਾਬ ਕਰਨ ਦੀ ਇੱਛਾ ਹੋਣੀ (ਜਾਂ ਦੋਵੇਂ), ਜਦ ਕਿ ਪਿਸ਼ਾਬ ਨਾਲੀ ਦੇ ਉੱਪਰਲੇ ਹਿੱਸੇ ਦੇ ਲੱਛਣਾਂ ਵਿੱਚ, ਹੇਠਲੇ ਹਿੱਸੇ ਦੇ ਲੱਛਣਾਂ ਦੇ ਨਾਲ-ਨਾਲ ਬੁਖਾਰ ਅਤੇ ਪੇਟ ਵਿੱਚ ਦਰਦ ਵੀ ਸ਼ਾਮਲ ਹਨ। ਬਜ਼ੁਰਗਾਂ ਅਤੇ ਬਹੁਤ ਛੋਟੇ ਵਿਅਕਤੀਆਂ ਵਿੱਚ, ਹੋ ਸਕਦਾ ਹੈ ਲੱਛਣ ਸਪੱਸ਼ਟ ਨਾ ਹੋਣ ਅਤੇ ਗੈਰ-ਵਿਸ਼ਿਸ਼ਟ ਹੋਣ। ਦੋਵੇਂ ਕਿਸਮ ਦੀਆਂ ਲਾਗਾਂ ਲਈ ਮੁੱਖ ਕਾਰਕ ਏਜੰਟ ਏਸਕੇਰੀਸ਼ਿਆ ਕੋਲੀ ਹੈ, ਦੂਜੇ ਬੈਕਟੀਰੀਆ, ਵਾਇਰਸ ਜਾਂ ਉੱਲੀ ਵੀ ਕਦੇ-ਕਦਾਈਂ ਇਸਦਾ ਕਾਰਨ ਹੋ ਸਕਦੇ ਹਨ।
ਸੁਜ਼ੂਕੀ ਮੋਟਰ ਕਾਰਪੋਰੇਸ਼ਨ (ਅੰਗਰੇਜ਼ੀ: Suzuki Motor Corporation) ਇਕ ਜਪਾਨੀ ਬਹੁ-ਕੌਮੀ ਕਾਰਪੋਰੇਸ਼ਨ ਹੈ ਜਿਸਦਾ ਮੁਖੀ ਮਨੀਮੀ-ਕੁ, ਹਾਮਾਮਸੁਸੂ ਹੈ, ਜੋ ਆਟੋਮੋਬਾਈਲਜ਼, ਚਾਰ-ਵਹੀਲ ਡ੍ਰਾਈਵ ਵਾਹਨ, ਮੋਟਰਸਾਈਕਲ, ਆਲ-ਗਰਾਊਂਡ ਵਾਹਨ (ਐਟੀਵੀਜ਼), ਆਊਟਬੋਰਡ ਮਰੀਨ ਇੰਜਣ, ਵ੍ਹੀਲਚੇਅਰ ਅਤੇ ਹੋਰ ਛੋਟੀਆਂ ਅੰਦਰੂਨੀ ਕੰਬਸ਼ਨ ਇੰਜਨ ਬਣਾਉਂਦੇ ਹਨ। 2014 ਵਿੱਚ, ਸੁਜ਼ੂਕੀ ਦੁਨੀਆ ਭਰ ਵਿੱਚ ਉਤਪਾਦਨ ਦੁਆਰਾ ਦੁਵੱਲੀ ਸਭ ਤੋਂ ਵੱਡੀ ਆਟੋਮੇਕਰ ਸੀ। ਸੁਜ਼ੂਕੀ ਦੇ 45,000 ਕਰਮਚਾਰੀ ਹਨ ਅਤੇ 23 ਦੇਸ਼ਾਂ ਵਿਚ 35 ਉਤਪਾਦਾਂ ਦੀ ਸਹੂਲਤ ਹੈ ਅਤੇ 192 ਦੇਸ਼ਾਂ ਵਿਚ 133 ਵਿਤਰਕ ਹਨ। ਆਟੋਮੋਬਾਈਲਜ਼ ਦੀ ਵਿਸ਼ਵਵਿਆਪੀ ਵਿਕਰੀ ਵਾਲੀ ਆਬਾਦੀ ਦੁਨੀਆ ਦਾ ਸਭ ਤੋਂ ਵੱਡਾ ਦਸਵੰਧ ਹੈ, ਜਦੋਂ ਕਿ ਘਰੇਲੂ ਵਿਕਰੀ ਦਾ ਦੇਸ਼ ਵਿੱਚ ਤੀਜਾ ਸਭ ਤੋਂ ਵੱਡਾ ਕਾਰੋਬਾਰ ਹੈ।ਸੁਜ਼ੂਕੀ ਦੀ ਘਰੇਲੂ ਮੋਟਰਸਾਈਕਲ ਵਿਕਰੀ ਦਾ ਜ਼ਮਾਨਾ ਜਪਾਨ ਦਾ ਤੀਜਾ ਸਭ ਤੋਂ ਵੱਡਾ ਕਾਰੋਬਾਰ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਡਾਕੀਆ, ਹਰਕਾਰਾ, ਚਿੱਠੀਆਂ ਵੰਡਣ ਵਾਲਾ, ਡਾਕ ਲਿਆਉਣ ਅਤੇ ਲੈ ਕੇ ਜਾਣ ਵਾਲਾ ਕਰਮਚਾਰੀ, ਪੋਸਟਮੈਨ( Postman) ਜਾਂ ਕੁਝ ਦੇਸ਼ਾਂ ਵਿੱਚ ਪੋਸਟੀ ਦੇ ਨਾਂ ਨਾਲ ਜਾਣਿਆ ਜਾਂਦਾ ਡਾਕ ਮਹਿਕਮੇ, ਡਾਕ ਸੇਵਾ ਜਾਂ ਡਾਕਖ਼ਾਨੇ ਦੇ ਇੱਕ ਮੁਲਾਜ਼ਮ ਨੂੰ ਕਿਹਾ ਜਾਂਦਾ ਹੈ ਜਿਹੜਾ ਡਾਕ, ਚਿੱਠੀਆਂ, ਪਾਰਸਲ ਆਦਿ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਪਹੁੰਚਾਉਂਦਾ ਹੈ। ਭਾਰਤ ਵਿੱਚ ਡਾਕ ਵਿਭਾਗ ਦੇ ਮੁਲਾਜ਼ਮ ਡਾਕ ਵੰਡਣ ਦਾ ਕੰਮ ਕਰਦੇ ਹਨ ਹਾਲਾਂਕਿ ਪਿਛਲੇ ਕੁਝ ਅਰਸੇ ਤੋਂ ਪਾਰਸਲ ਅਤੇ ਚਿੱਠੀਆਂ ਕੋਰੀਅਰ ਸੇਵਾ ਰਾਹੀਂ ਵੀ ਭੇਜਣੀਆਂ ਸ਼ੁਰੂ ਹੋ ਗਈਆਂ ਹਨ। ਵਰਤਮਾਨ ਸਮੇਂ ਵਿੱਚ ਡਾਕੀਏ ਦੇ ਕੰਮ ਵਿੱਚ ਤਕਨੀਕ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ ਡਾਕ ਸੇਵਾ ਨਾਲ ਦੁਨੀਆਂ ਵਿੱਚ ਸੰਚਾਰ ਸ਼ੁਰੂ ਹੋਇਆ ਇਸ ਤੋਂ ਪਹਿਲਾਂ ਅਣਜਾਣ ਥਾਵਾਂ ਬਾਰੇ ਬਹੁਤ ਭਰਮ ਭੁਲੇਖੇ ਸਨ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਜੌਨਜ਼ ਹੌਪਕਿਨਜ਼ ਯੂਨੀਵਰਸਿਟੀ ਹੈ, ਬਾਲਟੀਮੋਰ ਮੇਰੀਲੈਂਡ ਇੱਕ ਅਮਰੀਕੀ ਪ੍ਰਾਈਵੇਟ ਖੋਜ ਯੂਨੀਵਰਸਿਟੀ ਹੈ। 1876 ਵਿਚ ਸਥਾਪਿਤ ਕੀਤੀ ਗਈ ਯੂਨੀਵਰਸਿਟੀ ਦਾ ਨਾਮ ਇਸ ਦੇ ਪਹਿਲੇ ਆਰਥਿਕ ਮੱਦਦਗਾਰ, ਅਮਰੀਕੀ ਕਾਰੋਬਾਰੀ, ਗ਼ੁਲਾਮੀ ਦੇ ਖ਼ਾਤਮੇ ਦਾ ਸਮਰਥਕ ਅਤੇ ਸਮਾਜ ਸੇਵਕ ਜੌਨਜ਼ ਹੌਪਕਿੰਸ ਦਾ ਨਾਮ ਦਿੱਤਾ ਗਿਆ ਸੀ। ਉਸ ਦੀ 7 ਮਿਲੀਅਨ ਅਮਰੀਕੀ ਡਾਲਰ ਦੀ ਵਿਰਾਸਤ (~ 2017 ਵਿੱਚ150 ਮਿਲੀਅਨ ਡਾਲਰ) - ਜਿਸ ਦੇ ਅੱਧ ਨਾਲ ਜੌਨਜ਼ ਹਾਪਕਿਨਜ਼ ਹਸਪਤਾਲ ਦੀ ਸਥਾਪਨਾ ਕੀਤੀ ਗਈ ਸੀ - ਉਸ ਵੇਲੇ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਪਰਉਪਕਾਰਿਕ ਦਾਨ ਸੀ। ਡੈਨੀਅਲ ਕੋਇਟ ਗਿਲਮਾਨ, ਜਿਸ ਨੂੰ 22 ਫਰਵਰੀ 1876 ਨੂੰ ਸੰਸਥਾਨ ਦਾ ਪਹਿਲਾ ਪ੍ਰਧਾਨ ਬਣਾਇਆ ਗਿਆ ਸੀ, ਨੇ ਸਿੱਖਿਆ ਅਤੇ ਖੋਜ ਨੂੰ ਇਕਜੁੱਟ ਕਰ ਕੇ ਅਮਰੀਕਾ ਵਿਚ ਉੱਚ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਦੀ ਅਗਵਾਈ ਕੀਤੀ। ਜਰਮਨੀ ਦੀ ਪ੍ਰਾਚੀਨ ਹਾਇਡਲਬਰਗ ਯੂਨੀਵਰਸਿਟੀ ਤੋਂ ਗ੍ਰੈਜੂਏਟ ਸਕੂਲ ਦੀ ਧਾਰਨਾ ਨੂੰ ਅਪਣਾਉਂਦੇ ਹੋਏ, ਜੌਨਜ਼ ਹਾਪਕਿਨਜ਼ ਯੂਨੀਵਰਸਿਟੀ ਨੂੰ ਯੂਨਾਈਟਿਡ ਸਟੇਟਸ ਦੀ ਪਹਿਲੀ ਖੋਜ ਯੂਨੀਵਰਸਿਟੀ ਮੰਨਿਆ ਜਾਂਦਾ ਹੈ।ਜੌਨਜ਼ ਹਾਪਕਿਨਜ਼ ਨੂੰ ਮੈਰੀਲੈਂਡ ਅਤੇ ਵਾਸ਼ਿੰਗਟਨ, ਡੀ.ਸੀ. ਦੇ ਕੈਂਪਸਾਂ ਤੇ ਇਟਲੀ, ਚੀਨ ਅਤੇ ਸਿੰਗਾਪੁਰ ਵਿਚ ਅੰਤਰਰਾਸ਼ਟਰੀ ਕੇਂਦਰਾਂ ਦੇ ਨਾਲ 10 ਡਿਵੀਜ਼ਨ ਬਣਾਏ ਗਏ ਹਨ। ਦੋ ਅੰਡਰ ਗਰੈਜੁਏਟ ਡਿਵੀਜ਼ਨਾਂ, ਜ਼ੈਨਵਿਲ ਕਰੇਗਰ ਸਕੂਲ ਆਫ ਆਰਟਸ ਐਂਡ ਸਾਇੰਸਜ਼ ਅਤੇ ਵਾਈਟਿੰਗ ਸਕੂਲ ਆਫ ਇੰਜਨੀਅਰਿੰਗ, ਬਾਲਟੀਮੋਰ ਦੇ ਚਾਰਲਸ ਪਿੰਡ ਦੇ ਨੇੜੇ ਹੋਮਵੁਡ ਕੈਂਪਸ ਵਿਚ ਸਥਿਤ ਹਨ। ਮੈਡੀਕਲ ਸਕੂਲ, ਨਰਸਿੰਗ ਸਕੂਲ ਅਤੇ ਬਲੂਮਬਰਗ ਸਕੂਲ ਆਫ ਪਬਲਿਕ ਹੈਲਥ ਈਸਟ ਬਾਲਟੀਮੋਰ ਵਿਚ ਮੈਡੀਕਲ ਸੰਸਥਾਵਾਂ ਦੇ ਕੈਂਪਸ ਤੇ ਸਥਿਤ ਹਨ।, ਮੈਡੀਕਲ ਸਕੂਲ, ਨਰਸਿੰਗ ਸਕੂਲ, ਅਤੇ ਬਲੂਮਬਰਗ ਸਕੂਲ ਦੇ ਜਨਤਕ ਸਿਹਤ 'ਤੇ ਸਥਿਤ ਹਨ, ਮੈਡੀਕਲ ਅਦਾਰੇ ਪਰਿਸਰ ਵਿੱਚ ਈਸਟ ਬਾਲਟਿਮੁਰ. ਯੂਨੀਵਰਸਿਟੀ ਵਿਚ ਪੀਬੌਡੀ ਇੰਸਟੀਚਿਊਟ, ਐਪਲਾਈਡ ਫਿਜ਼ਿਕਸ ਲੈਬਾਰਟਰੀ, ਪਾਲ ਐਚ.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸਭਿਆਚਾਰ ਕਿਉਂਕਿ ਇੱਕ ਵਿਸ਼ਾਲ ਤੌਰ ਉੱਤੇ ਵਿਆਪਕ ਵਰਤਾਰਾ ਹੈ, ਇਸ ਲਈ ਇਸ ਨੂੰ ਪਰਿਭਾਸ਼ਿਤ ਕਰਨ ਜਾਂ ਇਸ ਦੀ ਵਿਆਖਿਆ ਕਰਨ ਦੀ ਖੁੱਲ ਵੀ ਬਹੁਤ ਸਾਰੇ ਵਿਅਕਤੀਆਂ ਨੇ ਲਈ ਹੈ। ਜੇ ਸਭ ਦੀਆਂ ਪਰਿਭਾਸ਼ਾਵਾਂ ਨੂੰ ਇਕੱਠਿਆਂ ਕਰ ਦਿੱਤਾ ਜਾਵੇ ਤਾਂ ਸਭਿਆਚਾਰ ਬਾਰੇ ਸਪਸ਼ਟਤਾ ਹੋਣ ਦੀ ਥਾਂ ਧੁੰਦਲੇਪਨ ਤੇ ਹਨੇਰੇ ਵਿੱਚ ਬਦਲਣ ਦੀ ਸੰਭਾਵਨਾ ਹੀ ਵਧ ਸਕਦੀ ਹੈ। ਵੈਸੇ ਇਸ ਪਾਸੇ ਵੱਲ ਸੀਮਿਤ ਜਿਹਾ ਯਤਨ ਦੋ ਅਮਰੀਕੀ ਮਾਨਵ-ਵਿਗਿਆਨੀਆਂ ਕਰੋਬਰ ਅਤੇ ਕਲੋਕਹੌਨ ਨੇ, 1952 ਵਿੱਚ ਕੀਤਾ ਵੀ ਸੀ। ਜਦੋਂ ਉਹਨਾਂ ਨੇ ਲਗਭਗ ਪੌਣੇ ਦੋ ਕੁ ਸੌ ਪ੍ਰਮਾਣਿਕ ਪਰਿਭਾਸ਼ਾਵਾਂ ਨੂੰ ਲੈ ਕੇ ਉਹਨਾਂ ਦੀ ਇਤਿਹਾਸਕ ਅਤੇ ਆਲੋਚਨਾਤਮਕ ਪੁਣ-ਛਾਣ ਕੀਤੀ ਸੀ। ਇਸ ਪੁਣ-ਛਾਣ ਤੋਂ ਮਗਰੋਂ ਉਹਨਾਂ ਨੇ ਜਿਹੜੀ ਪਰਿਭਾਸ਼ਾਂ ਆਪ ਦਿੱਤੀ ਉਸ ਬਾਰੇ ਇਹ ਖ਼ਿਆਲ ਕੀਤਾ ਜਾਂਦਾ ਸੀ ਕਿ ਇਹ ਬਹੁਤੇ ਸਮਾਜ-ਵਿਗਿਆਨੀਆਂ ਅਤੇ ਮਾਨਵ-ਵਿਗਿਆਨੀਆਂ ਨੂੰ ਸੰਤੁਸ਼ਟ ਕਰੇਗੀ। ਪਰ ਇਹ ਇੰਜ ਕਰ ਸਕੀ ਜਾਂ ਨਹੀਂ ਇਸ ਬਾਰੇ ਸੰਦੇਹ ਹੀ ਹੈ। ਉਹਨਾਂ ਵਲੋ ਦਿਤੀ ਪਰਿਭਾਸ਼ਾਂ ਨੂੰ ਸਭਿਆਚਾਰ ਦੇ ਪੈਟਰਨ ਸਿਧਾਂਤ ਵਿੱਚ ਰੱਖਿਆ ਜਾਂਦਾ ਹੈ। “ਸਭਿਆਚਾਰ ਵਿੱਚ ਵਿਹਾਰ ਦੇ ਅਤੇ ਵਿਹਾਰ ਲਈ ਪ੍ਰਤੱਖ ਅਤੇ ਪ੍ਰੋਖ ਪੈਟਰਨ ਆ ਜਾਂਦੇ ਹਨ ਜਿਹੜੇ ਪ੍ਰਤੀਕਾਂ ਰਾਹੀਂ ਗ੍ਰਹਿਣ ਕੀਤੇ ਜਾਂਦੇ ਅਤੇ ਦੂਜਿਆਂ ਤੱਕ ਪੁਚਾਏ ਜਾਂਦੇ ਹਨ। ਇਹ (ਪੈਟਰਨ) ਮਨੁੱਖੀ ਸਮੂਹਾਂ ਦੀ ਵਿਲੱਖਣ ਪ੍ਰਾਪਤੀ ਹੁੰਦੇ ਹਨ, ਅਤੇ ਇਹਨਾਂ ਵਿੱਚ ਮਨੁੱਖ-ਸਿਰਜੀਆਂ ਵਸਤਾਂ ਵੀ ਆ ਜਾਂਦੀਆਂ ਹਨ, ਜਿਹੜੀਆਂ ਉਹਨਾਂ ਨੂੰ ਸਾਕਾਰ ਕਰਦੀਆਂ ਹਨ"।1 ਜਨ-ਸਧਾਰਨ ਦੀ ਪੱਧਰ ਉੱਤੇ ਸਭਿਆਚਾਰ ਦੀ ਸਭ ਤੋਂ ਸਰਲ ਪਰਿਭਾਸ਼ਾਂ ਅੰਗਰੇਜ਼ੀ ਦੇ ਵਿਸ਼ੇਸ਼ਣ ‘ਕਲਚਰਡ` (ਸੱਭਿਆਚਾਰ ਵਾਲਾ) ਤੋਂ ਅਗਵਾਈ ਲੈ ਕੇ ਕੀਤੀ ਜਾਂਦੀ ਹੈ। ਜਿਸ ਅਨੁਸਾਰ ਸਭਿਆਚਾਰ ਤੋਂ ਵਿਹਾਰ ਦੀ ਨਫ਼ਾਸਤ ਦਾ ਅਰਥ ਲਿਆ ਜਾਂਦਾ ਹੈ। ਇਹ ਸਭਿਆਚਾਰ ਦੇ ਬੇਹੱਦ ਸੀਮਿਤ ਅਰਥ ਹਨ, ਅਤੇ ਇਸਨੂੰ ਮਾਨਵ-ਵਿਗਿਆਨੀ ਹਿਰਸਕੋਵਿਤਸ ਸਭਿਆਚਾਰ ਦੀ `ਬੋਰਡਿੰਗ ਸਕੂਲ ਪਰਿਭਾਸ਼ਾ` ਕਹਿੰਦਾ ਹੈ। ਟਾਇਲਰ ਅਨੁਸਾਰ:- “ਸਭਿਆਚਾਰ ਉਹ ਜਟਿਲ ਸਮੂਹ ਹੈ ਜਿਸ ਵਿੱਚ ਗਿਆਨ, ਵਿਸ਼ਵਾਸ਼, ਕਲਾ, ਨੈਤਿਕਤਾ, ਕਾਨੂੰਨ, ਰੀਤੀ-ਰਿਵਾਜ ਅਤੇ ਹੋਰ ਸਭ ਸਮਰੱਥਾਵਾਂ ਅਤੇ ਆਦਤਾਂ ਆ ਜਾਂਦੀਆਂ ਹਨ, ਜਿਹੜੀਆਂ ਮਨੁੱਖ ਸਮਾਜ ਦੇ ਇੱਕ ਮੈਂਬਰ ਹੋਣ ਦੇ ਨਾਤੇ ਗ੍ਰਹਿਣ ਕਰਦਾ ਹੈ"।2 1,2. ਸਭਿਆਚਾਰ ਅਤੇ ਪੰਜਾਬੀ ਸਭਿਆਚਾਰ-ਡਾ.
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਮੇਜਰ ਲੀਗ ਬੇਸਬਾਲ (ਐਮ.ਐਲ.ਬੀ) (Major League Baseball; MLB) ਇਕ ਪ੍ਰੋਫੈਸ਼ਨਲ ਬੇਸਬਾਲ ਸੰਗਠਨ ਹੈ, ਜੋ ਸੰਯੁਕਤ ਰਾਜ ਅਤੇ ਕੈਨੇਡਾ ਵਿਚ ਚਾਰ ਮੁੱਖ ਪੇਸ਼ੇਵਰ ਖੇਡ ਲੀਗਾਂ ਵਿੱਚੋਂ ਸਭ ਤੋਂ ਵੱਡਾ ਹੈ। ਹਰ ਲੀਗ ਵਿਚ 15 ਟੀਮਾਂ ਨਾਲ ਕੁੱਲ 30 ਟੀਮਾਂ ਕੌਮੀ ਲੀਗ (ਐਨ.ਐਲ) ਅਤੇ ਅਮਰੀਕੀ ਲੀਗ (ਏ.ਐਲ) ਵਿਚ ਖੇਡਦੀਆਂ ਹਨ। ਐਨਐਲ ਅਤੇ ਏਲ ਦਾ ਨਿਰਣਾ ਕ੍ਰਮਵਾਰ 1876 ਅਤੇ 1901 ਵਿੱਚ ਵੱਖਰੇ ਕਾਨੂੰਨੀ ਸੰਸਥਾਵਾਂ ਦੇ ਰੂਪ ਵਿੱਚ ਬਣਾਇਆ ਗਿਆ ਸੀ। ਸਹਿਯੋਗ ਦੇ ਬਾਅਦ ਪਰੰਤੂ 1903 ਤੋਂ ਸ਼ੁਰੂ ਹੋਏ ਕਾਨੂੰਨੀ ਤੌਰ ਤੇ ਵੱਖਰੀਆਂ ਸੰਸਥਾਵਾਂ ਨੂੰ ਛੱਡਣਾ, ਲੀਗ 2000 ਵਿੱਚ ਬੇਸਬਾਲ ਦੇ ਕਮਿਸ਼ਨਰ ਦੀ ਅਗਵਾਈ ਹੇਠ ਇਕ ਵੀ ਸੰਗਠਨ ਵਿੱਚ ਮਿਲਾ ਦਿੱਤੇ ਗਏ। ਸੰਗਠਨ ਨੇ ਮਾਈਨਰ ਲੀਗ ਬੇਸਬਾਲ ਦੀ ਨਿਗਰਾਨੀ ਵੀ ਕੀਤੀ, ਜਿਸ ਵਿੱਚ ਮੇਜਰ ਲੀਗ ਕਲੱਬਾਂ ਨਾਲ ਸੰਬੰਧਿਤ 240 ਟੀਮਾਂ ਸ਼ਾਮਲ ਹਨ। ਵਿਸ਼ਵ ਬੇਸਬਾਲ ਸੌਫਟਬਾਲ ਕਨਫੈਡਰੇਸ਼ਨ ਦੁਆਰਾ, ਐਮ.ਐਲ.ਬੀ ਕੌਮਾਂਤਰੀ ਵਿਸ਼ਵ ਬੇਸਬਾਲ ਕਲਾਸਿਕ ਟੂਰਨਾਮੈਂਟ ਦਾ ਪ੍ਰਬੰਧ ਕਰਦੀ ਹੈ। 1869 ਵਿਚ ਸਿਨਸਿਨਾਟੀ ਵਿਚ ਬੇਸਬਾਲ ਦੀ ਪਹਿਲੀ ਪੇਸ਼ੇਵਰ ਟੀਮ ਦੀ ਸਥਾਪਨਾ ਕੀਤੀ ਗਈ ਸੀ। ਪੇਸ਼ੇਵਰ ਬੇਸਬਾਲ ਦੇ ਪਹਿਲੇ ਕੁਝ ਦਹਾਕੇ ਲੀਗ ਵਿਚ ਅਤੇ ਖਿਡਾਰੀਆਂ ਦੀ ਦੁਸ਼ਮਣੀ ਦੁਆਰਾ ਦਰਸਾਈਆਂ ਗਈਆਂ ਸਨ ਜੋ ਅਕਸਰ ਇਕ ਟੀਮ ਜਾਂ ਲੀਗ ਤੋਂ ਦੂਜੀ ਤੱਕ ਚੜ੍ਹਦੀਆਂ ਸਨ। ਬੇਸਬਾਲ ਵਿਚ 1920 ਤੋਂ ਪਹਿਲਾਂ ਦੇ ਸਮੇਂ ਨੂੰ ਡੈੱਡ-ਬਾਲ ਯੁੱਗ ਵਜੋਂ ਜਾਣਿਆ ਜਾਂਦਾ ਸੀ; ਇਸ ਸਮੇਂ ਦੌਰਾਨ ਖਿਡਾਰੀਆਂ ਨੇ ਘਰੇਲੂ ਦੌੜਾਂ ਹੀ ਨਹੀਂ ਖੇਡੀਆਂ ਸਨ। ਬੇਸਬਾਲ 1919 ਦੀ ਵਿਸ਼ਵ ਸੀਰੀਜ਼ ਨੂੰ ਠੀਕ ਕਰਨ ਲਈ ਸਾਜ਼ਿਸ਼ ਰਚਿਆ, ਜਿਸ ਨੂੰ ਬਲੈਕ ਸੋਸਕ ਸਕੈਂਡਲ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਇਹ ਖੇਡ 1920 ਦੇ ਦਹਾਕੇ ਵਿਚ ਪ੍ਰਸਿੱਧੀ ਦੇ ਰੂਪ ਵਿਚ ਵਧ ਗਈ ਅਤੇ ਮਹਾਂ ਮੰਚ ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਸੰਭਾਵੀ ਘਾਟਾਂ ਤੋਂ ਬਚਿਆ। ਯੁੱਧ ਤੋਂ ਥੋੜ੍ਹੀ ਦੇਰ ਬਾਅਦ, ਜੈਕੀ ਰੌਬਿਨਸਨ ਨੇ ਬੇਸਬਾਲ ਦੇ ਰੰਗ ਦੇ ਰੁਕਾਵਟਾਂ ਨੂੰ ਤੋੜ ਦਿੱਤਾ। 1950 ਅਤੇ 1960 ਦੇ ਦਹਾਕੇ ਵਿੱਚ ਏ.ਏ. ਅਤੇ ਐਨ.ਐਲ.