ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
ਪੇਟੀਐੱਮ ਇੱਕ ਭਾਰਤੀ ਈ-ਕਾਮਰਸ ਸ਼ਾਪਿੰਗ ਵੈੱਬਸਾਈਟ ਹੈ ਜਿਸਦਾ ਉਦਘਾਟਨ 2010 ਵਿੱਚ ਕੀਤਾ ਗਿਆ ਸੀ,ਸ਼ੁਰੂ ਵਿੱਚ ਵੰਨ97 ਕੋਮਿਓੂਨੀਕੇਸ਼ਨ ਇਸਦਾ ਮਾਲਕ ਸੀ, 21 ਦੱਸੇ 2016 ਤੋਂ ਪੇਟੀਐੱਮ ਬੈਂਕ ਨਵੀਂ ਕੰਪਨੀ ਨੂੰ ਇਸ ਦੀ ਮਲਕੀਅਤ ਸੌਂਪੀ ਗਈ ਹੈ ਜੋ ਸ਼ੁਰੂ ਵਿੱਚ ਮੋਬਾਇਲ ਅਤੇ ਡੀਟੀਐੱਚ ਰਿਚਾਰਜ ਉੱਤੇ ਕੇਂਦਰਿਤ ਸੀ। ਕੰਪਨੀ ਦਾ ਮੁੱਖ ਦਫ਼ਤਰ ਨੋਇਡਾ, ਭਾਰਤ ਵਿੱਚ ਹੈ। ਪੇਟੀਐੱਮ ਨੇ 2014 ਵਿੱਚ ਭਾਰਤ ਦੇ ਈ-ਕਾਮਰਸ ਬਾਜ਼ਾਰ ਵਿੱਚ ਪਰਵੇਸ਼ ਕੀਤਾ, ਫਲਿੱਪਕਾਰਟ, ਐਮਾਜ਼ਾਨ ਅਤੇ ਸਨੈਪਡੀਲ ਦੇ ਕੰਮ-ਕਾਜ ਦੀ ਤਰ੍ਹਾਂ ਸੁਵਿਧਾਵਾਂ ਅਤੇ ਉਤਪਾਦ ਉਪਲਬਧ ਕਰਵਾਉਣ ਲੱਗੀ। 2015 ਵਿੱਚ, ਇਸਨੇ ਬੱਸ ਯਾਤਰਾ ਟਿਕਟ ਬੁਕਿੰਗ ਨੂੰ ਜੋੜਿਆ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2020 ਮੁਤਾਬਿਕ ਇਸ ਵਿਕੀ ’ਤੇ 33,779 ਲੇਖ ਹਨ ਅਤੇ ਇਸ ਦੇ ਕੁੱਲ 31,588 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,06,876 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.16 (c9ed459) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਕੈਨੇਥ ਲੌਰੇਨ ਬਰਨਸ (ਜਨਮ 29 ਜੁਲਾਈ, 1953) ਇੱਕ ਅਮਰੀਕੀ ਫ਼ਿਲਮਕਾਰ ਹੈ ਜੋ ਕਿ ਡਾਕੂਮੈਂਟਰੀ ਫ਼ਿਲਮਾਂ ਵਿੱਚ ਪੁਰਾਣੀਆਂ ਤਸਵੀਰਾਂ ਅਤੇ ਫ਼ੁਟੇਜ ਦੀ ਵੱਖਰੀ ਸ਼ੈਲੀ ਦੇ ਇਸਤੇਮਾਲ ਲਈ ਜਾਣਿਆ ਜਾਂਦਾ ਹੈ। ਉਹ ਮੁੱਖ ਤੌਰ 'ਤੇ ਆਪਣੀਆਂ ਡਾਕੂਮੈਂਟਰੀ ਲੜੀਆਂ ਜਿਹਨਾਂ ਵਿੱਚ ਦ ਸਿਵਿਲ ਵਾਰ (1990), ਬੇਸਬਾਲ (1994), ਜੈਜ਼ (2001), ਦ ਵਾਰ (2007), ਦ ਨੈਸ਼ਨਲ ਪਾਰਕਸ: ਅਮੈਰੀਕਾਸ ਬੈਸਟ ਆਇਡੀਆ (2009), ਪ੍ਰੋਹੀਬੀਸ਼ਨ (2011), ਦ ਰੂਸਵੈਲਟਜ਼ (2014) ਅਤੇ ਦ ਵੀਅਤਨਾਮ ਵਾਰ (2017) ਸ਼ਾਮਿਲ ਹਨ। ਉਹ ਦੋ ਫ਼ਿਲਮਾਂ ਦ ਵੈਸਟ (1996, ਸਟੀਫ਼ਨ ਆਈਵਸ ਦੁਆਰਾ ਨਿਰਦੇਸ਼ਿਤ) ਅਤੇ ਕੈਂਸਰ: ਦ ਐਂਪੇਰਰ ਔਫ਼ ਆਲ ਮੈਲਾਡੀਸ (2015, ਬਰਾਕ ਗੁੱਡਮੈਨ ਦੁਆਰਾ ਨਿਰਦੇਸ਼ਿਤ) ਦਾ ਐਕਜ਼ੈਕਟਿਵ ਪ੍ਰੋਡਿਊਸਰ ਵੀ ਸੀ।ਬਰਨਸ ਦੀਆਂ ਡਾਕੂਮੈਂਟਰੀ ਫ਼ਿਲਮਾਂ ਨੂੰ ਦੋ ਵਾਰ ਅਕਾਦਮੀ ਇਨਾਮਾਂ ਵਿੱਚ ਨਾਮਜ਼ਦਗੀ ਮਿਲੀ ਹੈ (1981 ਵਿੱਚ ਬਰੂਕਲਿਨ ਬਰਿੱਜ ਲਈ ਅਤੇ 1985 ਵਿੱਚ ਸਟੈਚਿਊ ਔਫ਼ ਲਿਬਰਟੀ ਲਈ) ਅਤੇ ਉਸਨੇ ਕੁਝ ਐਮੀ ਅਵਾਰਡ ਜਿੱਤੇ ਹਨ। ਇਸ ਤੋਂ ਇਲਾਵਾ ਉਸਨੂੰ ਹੋਰ ਬਹੁਤ ਸਾਰੇ ਸਨਮਾਨ ਮਿਲੇ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਬ੍ਰਿਟਿਸ਼ ਏਅਰਵੇਜ਼ (ਬੀ.ਏ.) ਯੂਨਾਈਟਿਡ ਕਿੰਗਡਮ ਦੀ ਫਲੈਗ ਕੈਰੀਅਰ ਏਅਰ ਲਾਈਨ ਹੈ, ਜਿਸ ਦਾ ਮੁੱਖ ਦਫਤਰ ਵਾਟਰਸਾਈਡ, ਹਰਮਾਂਡਸਵਰਥ ਵਿਖੇ ਲੰਡਨ ਹੀਥਰੋ ਏਅਰਪੋਰਟ ਦੇ ਇਸਦੇ ਮੁੱਖ ਕੇਂਦਰ ਦੇ ਨੇੜੇ ਹੈ। ਇਜੀ ਜੇਟ ਦੇ ਬਾਅਦ, ਇਹ ਯੂਨਾਈਟਿਡ ਕਿੰਗਡਮ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਹੈ, ਜੋ ਕਿ ਫਲੀਟ ਸਾਈਜ਼ ਅਤੇ ਯਾਤਰੀਆਂ ਨੂੰ ਲੈ ਕੇ ਜਾਂਦੀ ਹੈ। ਜਨਵਰੀ 2011 ਵਿੱਚ, ਬੀਏ ਨੇ ਆਈਬੇਰੀਆ ਨਾਲ ਰਲ ਕੇ ਸਪੇਨ ਦੇ ਮੈਡ੍ਰਿਡ ਵਿੱਚ ਰਜਿਸਟਰਡ ਹੋਲਡਿੰਗ ਇੰਟਰਨੈਸ਼ਨਲ ਏਅਰਲਾਇੰਸ ਗਰੁੱਪ (ਆਈਏਜੀ) ਦੀ ਸਿਰਜਣਾ ਕੀਤੀ। ਆਈਏਜੀ ਸਾਲਾਨਾ ਮਾਲੀਆ ਦੇ ਮਾਮਲੇ ਵਿਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਏਅਰ ਲਾਈਨ ਸਮੂਹ ਹੈ ਅਤੇ ਯੂਰਪ ਵਿਚ ਦੂਸਰਾ ਸਭ ਤੋਂ ਵੱਡਾ ਹੈ। ਇਹ ਲੰਡਨ ਸਟਾਕ ਐਕਸਚੇਂਜ ਅਤੇ ਐਫਟੀਐਸਈ 100 ਸੂਚਕਾਂਕ ਵਿੱਚ ਸੂਚੀਬੱਧ ਹੈ। ਬ੍ਰਿਟਿਸ਼ ਏਅਰਵੇਜ਼ ਪਹਿਲੀ ਯਾਤਰੀ ਏਅਰ ਲਾਈਨ ਹੈ ਜਿਸ ਨੇ ਇਕ ਸਾਲ ਵਿਚ 1 ਬਿਲੀਅਨ ਡਾਲਰ (1 ਅਪ੍ਰੈਲ 2017 ਤੋਂ 31 ਮਾਰਚ 2018 ਤੱਕ, ਨਿਊ ਯਾਰਕ ਜੇਐਫਕੇ - ਲੰਡਨ ਹੀਥਰੋ ਰੂਟ) ਤੇ 1 ਅਰਬ ਡਾਲਰ ਤੋਂ ਵੱਧ ਦੀ ਆਮਦਨੀ ਕੀਤੀ ਹੈ।ਬੀਏ 1974 ਵਿਚ ਬ੍ਰਿਟਿਸ਼ ਸਰਕਾਰ ਦੁਆਰਾ ਦੋ ਕੌਮੀਕਰਣ ਏਅਰ ਲਾਈਨ ਕਾਰਪੋਰੇਸ਼ਨਾਂ, ਬ੍ਰਿਟਿਸ਼ ਓਵਰਸੀਜ਼ ਏਅਰਵੇਜ਼ ਕਾਰਪੋਰੇਸ਼ਨ ਅਤੇ ਬ੍ਰਿਟਿਸ਼ ਯੂਰਪੀਅਨ ਏਅਰਵੇਜ਼, ਅਤੇ ਦੋ ਖੇਤਰੀ ਏਅਰਲਾਈਨਾਂ, ਕਾਰਡਿਫ ਤੋਂ ਕੈਂਬਰਿਅਨ ਏਅਰਵੇਜ਼ ਅਤੇ ਨਿਊਕੈਸਲ ਅਪੋਟ ਟਾਇਨ ਤੋਂ ਪ੍ਰਬੰਧਨ ਲਈ ਬ੍ਰਿਟਿਸ਼ ਏਅਰਵੇਜ਼ ਬੋਰਡ ਦੀ ਸਥਾਪਨਾ ਤੋਂ ਬਾਅਦ 1974 ਵਿਚ ਬਣਾਈ ਗਈ ਸੀ।31 ਮਾਰਚ 1974 ਨੂੰ, ਸਾਰੀਆਂ ਚਾਰ ਕੰਪਨੀਆਂ ਨੂੰ ਮਿਲਾ ਕੇ ਬ੍ਰਿਟਿਸ਼ ਏਅਰਵੇਜ਼ ਬਣਾਇਆ ਗਿਆ ਸੀ। ਹਾਲਾਂਕਿ, ਇਹ ਪੂਰਵ ਕੰਪਨੀਆਂ ਦੇ ਅਧਾਰ ਤੇ 2019 ਨੂੰ ਇਸਦੀ ਸ਼ਤਾਬਦੀ ਵਜੋਂ ਨਿਸ਼ਾਨਬੱਧ ਕਰ ਰਿਹਾ ਹੈ। ਇੱਕ ਰਾਜ ਦੀ ਕੰਪਨੀ ਵਜੋਂ ਲਗਭਗ 13 ਸਾਲਾਂ ਬਾਅਦ, ਬੀਏ ਦਾ ਫਰਵਰੀ 1987 ਵਿੱਚ ਕੰਜ਼ਰਵੇਟਿਵ ਸਰਕਾਰ ਦੁਆਰਾ ਇੱਕ ਵਿਸ਼ਾਲ ਨਿੱਜੀਕਰਨ ਯੋਜਨਾ ਦੇ ਹਿੱਸੇ ਵਜੋਂ ਨਿੱਜੀਕਰਨ ਕੀਤਾ ਗਿਆ ਸੀ। ਕੈਰੀਅਰ ਦਾ ਵਿਸਤਾਰ 1987 ਵਿਚ ਬ੍ਰਿਟਿਸ਼ ਕੈਲੇਡੋਨੀਅਨ, 1992 ਵਿਚ ਡੈਨ-ਏਅਰ ਅਤੇ 2012 ਵਿਚ ਬ੍ਰਿਟਿਸ਼ ਮਿਡਲੈਂਡ ਇੰਟਰਨੈਸ਼ਨਲ ਦੇ ਗ੍ਰਹਿਣ ਨਾਲ ਹੋਇਆ। ਇਸਦੀ ਪ੍ਰਧਾਨਗੀ ਦੇਸ਼ ਦੇ ਪ੍ਰਭਾਵ ਦੀ ਪਹੁੰਚ ਨੂੰ ਉਜਾਗਰ ਕਰਦੀ ਹੈ ਕਿਉਂਕਿ ਇਸ ਦੇ ਕਈ ਖੇਤਰਾਂ ਵਿੱਚ ਇਤਿਹਾਸਕ ਤੌਰ ਤੇ ਬ੍ਰਿਟਿਸ਼ ਸਾਮਰਾਜ ਦਾ ਹਿੱਸਾ ਸੀ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,779 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਵੈਟੀਕਨ ਸ਼ਹਿਰ (en: Vatican City, ਇਤਾਲਵੀ: Stato della Città del Vaticano, ਲਾਤੀਨੀ: Status Civitatis Vaticanae) ਯੂਰਪ ਮਹਾਂਦੀਪ ਵਿੱਚ ਸਥਿਤ ਇੱਕ ਦੇਸ਼ ਹੈ। ਇਹ ਦੁਨੀਆਂ ਦਾ ਸਭ ਤੋਂ ਛੋਟਾ ਦੇਸ਼ ਹੈ ਅਤੇ ਇਟਲੀ ਦੇ ਸ਼ਹਿਰ ਰੋਮ ਦੇ ਅੰਦਰ ਸਥਿਤ ਹੈ। ਇਸ ਦੀ ਰਾਜਭਾਸ਼ਾ ਲਾਤੀਨੀ ਹੈ। ਈਸਾਈ ਧਰਮ ਦੀ ਪ੍ਰਮੁੱਖ ਸੰਪਰਦਾ ਰੋਮਨ ਕੈਥੋਲਿਕ ਗਿਰਜਾ ਦਾ ਇਹੀ ਕੇਂਦਰ ਹੈ ਅਤੇ ਇਸ ਸੰਪਰਦਾ ਦੇ ਸਰਬ-ਉਚ ਧਰਮਗੁਰੂ ਪੋਪ ਦਾ ਨਿਵਾਸ ਇੱਥੇ ਹੀ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਫ਼ੇਸਬੁੱਕ ਇੰਟਰਨੈੱਟ ’ਤੇ ਇੱਕ ਆਜ਼ਾਦ ਸਮਾਜਿਕ ਨੈੱਟਵਰਕ ਸੇਵਾ ਵੈੱਬਸਾਈਟ ਹੈ ਜੋ ਫ਼ੇਸਬੁੱਕ ਇਨਕੌਰਪੋਰੇਟਡ ਦੁਆਰਾ ਚਲਾਈ ਜਾਂਦੀ ਹੈ। ਕੰਪਨੀ ਦਾ ਮੁੱਖ ਦਫਤਰ ਮੇਲਨੋਂ ਪਾਰਕ, ਕੈਲਿਫੋਰਨਿਯਾ ਦੇ ਵਿੱਚ ਸਤਿਥ ਹੈ। ਫ਼ੇਸਬੁੱਕ ਵੇਬਸਾਇਟ ਨੂੰ ਮਾਰਕ ਜੁਕਰਬਰਗ ਨੇ ਆਪਣੇ ਹਾਰਵਰਡ ਕੋਲੇਜ ਦੇ 4 ਜਮਾਤੀਆਂ ਏਡੁਆਰਦੋ ਸਵਰੇਨ, ਐਂਡ੍ਰਿਯੁ ਮਕਕੋੱਲੁਮ, ਡੁਸਟੀਨ ਮੋਸਕੋਵਿਟਜ਼ ਅਤੇ ਕ੍ਰਿਸ ਹੂਗੈਸ ਨਾਲ ਮਿਲ ਕੇ 4 ਫਰਵਰੀ 2004 ਨੂੰ ਜਾਰੀ ਕੀਤਾ ਸੀ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਮਾਦਰੀਦ (ਅੰਗਰੇਜ਼ੀ /məˈdrɪd/, ਸਪੇਨੀ: [maˈðɾið], ਸਥਾਨਕ ਤੌਰ 'ਤੇ: [maˈðɾiθ])ਸਪੇਨ ਦੀ ਰਾਜਧਾਨੀ ਹੈ। ਇਹ ਸਪੇਨ ਸਭ ਤੋਂ ਵੱਡੇ ਸ਼ਹਿਰਾਂ 'ਚੋਂ ਇੱਕ ਹੈ। ਸ਼ਹਿਰ ਦੀ ਆਬਾਦੀ ਲਗਪਗ 3.3 ਮਿਲੀਅਨ ਹੈ ਅਤੇ and the entire population of the ਮਾਦਰੀਦ ਮਹਾਨਗਰ ਖੇਤਰ ਦੀ ਕੁੱਲ ਆਬਾਦੀ ਲਗਪਗ 6.5 ਮਿਲੀਅਨ ਹੈ। ਸਪੇਨ ਦੀ ਰਾਜਧਾਨੀ ਹੋਣ ਕਰ ਕੇ ਸਾਰੇ ਸਰਕਾਰੀ ਸਦਰ-ਮੁਕਾਮ, ਸਿਆਸਤ ਅਤੇ ਸਪੇਨ ਦੇ ਰਾਜੇ ਦੀ ਰਿਹਾਇਸ਼ ਵੀ ਇੱਥੇ ਹੀ ਸਥਿੱਤ ਹੈ। ਆਰਥਕ ਪੱਖੋਂ ਮਾਦਰਿਦ ਦੇਸ਼ ਦਾ ਅਹਿਮ ਅਤੇ ਮੁੱਖ ਵਪਾਰਕ ਕੇਂਦਰ ਹੈ। ਦੁਨੀਆਂ ਦੀਆਂ ਕਈ ਵੱਡੀਆਂ ਅਤੇ ਅਹਿਮ ਕੰਪਨੀਆਂ ਦੇ ਦਫ਼ਤਰ ਇੱਥੇ ਹਨ। ਇਸ ਤੋਂ ਇਲਾਵਾ ਮਾਦਰਿਦ ਵਿੱਚ ਦੁਨੀਆ ਦੇ ਮਸ਼ਹੂਰ ਸਿੱਖਿਅਕ ਅਦਾਰੇ ਹਨ ਜਿਵੇਂ ਕਿ ਰਿਆਲ ਆਕਾਦੇਮੀਆ ਏਸਪਾਞੋਲਾ (Real Academia Española)।
ਸਮਾਜਿਕ ਪੂੰਜੀ ਸਮਾਜ ਸ਼ਾਸਤਰ, ਅਰਥਸ਼ਾਸਤਰ ਅਤੇ ਰਾਜਨੀਤੀ ਵਿਗਿਆਨ ਵਿਚ ਇਕ ਸੰਕਲਪ ਹੈ, ਜੋ ਸਮਾਜਿਕ ਸੰਬੰਧਾਂ ਅਤੇ ਸੋਸ਼ਲ ਨੈਟਵਰਕਸ ਦੀ ਪ੍ਰਤਿਨਿਧਤਾ ਕਰਦਾ ਹੈ, ਜਿਨ੍ਹਾਂ ਨੂੰ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਹੋਰ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਰਤੇ ਜਾਣ ਵਾਲੇ ਸਰੋਤ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ, ਅਜਿਹੀਆਂ ਬਹੁਤ ਸਾਰੀਆਂ ਪ੍ਰੀਭਾਸ਼ਾਵਾਂ ਅਤੇ ਸੰਕਲਪ (ਉਦਾਹਰਨ ਲਈ, ਸੱਭਿਆਚਾਰਕ ਪੂੰਜੀ, ਸਿਵਲ ਪੂੰਜੀ) ਹਨ, ਜੋ ਕਿ ਸਮਾਜ ਦੇ ਲੱਛਣਾਂ ਨੂੰ, ਲੋਕਾਂ ਦੇ ਆਪਸੀ ਸੰਬੰਧਾਂ ਦੇ ਪੱਖੋਂ, ਸਮਾਜਿਕ ਤੌਰ ਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕਾਰਜਾਂ ਦੀ ਕਾਰਗਰਤਾ ਨੂੰ ਨਿਰਧਾਰਤ ਕਰਨ ਵਾਲੇ ਮੁੱਖ ਕਾਰਕਾਂ ਦੇ ਨਿਰਣੇ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਦੇ ਆਮ ਵਿਚਾਰ ਨੂੰ ਇਕਮੁੱਠ ਕਰਦੇ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਕਿੰਗ ਰਾਜਵੰਸ਼ ਚੀਨੀ: 大清帝國, ਚੀਨ ਦਾ ਆਖਿਰੀ ਰਾਜਵੰਸ਼ ਸੀ ਜਿਸ ਨੇ ਚੀਨ ਵਿੱਚ ਸਨ 1644 ਤੋਂ 1912 ਤੱਕ ਰਾਜ ਕਿੱਤਾ। ਕਿੰਗ ਵੰਸ਼ ਦੇ ਰਾਜਾ ਅਸਲ ਵਿੱਚ ਚੀਨੀ ਨਸਲ ਦੇ ਨਹੀਂ ਸੀ ਬਲਕਿ ਉੰਨਾਂ ਤੋਂ ਬਿਲਕੁਲ ਅਲਗ ਮਾਨਛੁ ਜਾਤਿ ਦੇ ਸੀ ਜਿੰਨਾਂਨੇ ਇਸ ਤੋਂ ਪਹਿਲਾਂ ਆਏ ਮਿੰਗ ਰਾਜਵੰਸ਼ ਨੂੰ ਸੱਤਾ ਤੋਂ ਕੱਡਕੇ ਚੀਨ ਦੇ ਸਿੰਘਾਸਣ ਤੇ ਕਬਜਾ ਕਰ ਲਿਆ। ਕਿੰਗ ਚੀਨ ਦਾ ਆਖਿਰੀ ਰਾਜਵੰਸ਼ ਸੀ ਤੇ ਇਸਤੋਂ ਬਾਅਦ ਚੀਨ ਗਣਤੰਤਰ ਪ੍ਰਣਾਲੀ ਵੱਲ ਚਲਾ ਗਿਆ।
ਮੂਰਤੀਕਲਾ ਜਾਂ ਬੁੱਤ-ਤਰਾਸ਼ੀ (ਅੰਗਰੇਜ਼ੀ: ਸਕਲਪਚਰ) ਤਿੰਨ ਪਸਾਰੀ ਕਲਾਕ੍ਰਿਤੀਆਂ ਬਣਾਉਣ ਦੀ ਇੱਕ ਅਤੀਪ੍ਰਾਚੀਨ ਕਲਾ ਹੈ, ਜੋ ਕਿ ਦਿੱਖ ਕਲਾਵਾਂ ਦੀ ਸ਼ਾਖਾ ਹੈ। ਇਹ ਪਲਾਸਟਿਕ ਕਲਾਵਾਂ ਵਿੱਚੋਂ ਇੱਕ ਹੈ। ਇਹ ਸਖ਼ਤ ਜਾਂ ਪਲਾਸਟਿਕ ਮਵਾਦ, ਆਵਾਜ਼, ਤਹਿਰੀਰ, ਰੌਸ਼ਨੀ, ਆਮ ਤੌਰ ਤੇ ਪੱਥਰ (ਚਟਾਨ ਜਾਂ ਸੰਗਮਰਮਰ), ਧਾਤ, ਸ਼ੀਸ਼ਾ ਜਾਂ ਲੱਕੜੀ ਨੂੰ ਤ੍ਰਾਸ ਢਾਲ ਕੇ ਮੂਰਤੀ ਬਣਾਉਣ ਦੀ ਪ੍ਰਕਿਰਿਆ ਹੈ। ਇਸ ਨੂੰ ਬੁੱਤਕਲਾ, ਬੁੱਤ ਤਰਾਸ਼ੀ ਵੀ ਕਿਹਾ ਜਾਂਦਾ ਹੈ।
ਅਲਮਾਟੀ /ˈælməti/ (ਕਜ਼ਾਖ਼: Алматы, ਅਲਮਾਟੀ ਫਰਮਾ:IPA-kz; ਰੂਸੀ: Алматы), ਪਹਿਲਾਂ ਅਲਮਾ-ਅਤਾ /ˌælmə.əˈtɑː/ (ਰੂਸੀ: Алма-Ата) ਅਤੇ ਵੇਰਨੀ (ਰੂਸੀ: Верный/Verný), ਕਜ਼ਾਖਸਤਾਨ ਵਿੱਚ ਸਭ ਤੋਂ ਵੱਡਾ ਸ਼ਹਿਰ ਹੈ, ਜਿਸ ਦੀ ਆਬਾਦੀ 1,703,481 ਹੈ, ਦੇਸ਼ ਦੀ ਕੁੱਲ ਆਬਾਦੀ ਦਾ 9%। ਸੋਵੀਅਤ ਯੂਨੀਅਨ ਦੇ ਪ੍ਰਭਾਵ ਅਧੀਨ 1929 ਤੋਂ 1997 ਤਕ ਇਸ ਨੇ ਕਜ਼ਾਖ ਦੀ ਰਾਜਧਾਨੀ ਵਜੋਂ ਆਪਣੇ ਵੱਖ-ਵੱਖ ਰੂਪਾਂ ਵਿਚ ਕੰਮ ਕੀਤਾ। ਆਲਮਾ-ਆਟਾ 1978 ਦੀ ਪਬਲਿਕ ਹੈਲਥਕੇਅਰ ਪ੍ਰਾਇਮਰੀ ਹੈਲਥ ਕੇਅਰ ਤੇ ਅੰਤਰਰਾਸ਼ਟਰੀ ਕਾਨਫਰੰਸ ਲਈ ਮੇਜ਼ਬਾਨ ਸ਼ਹਿਰ ਸੀ, ਜਿੱਥੇ ਆਲਮਾ ਆਟਾ ਐਲਾਨਨਾਮੇ ਨੂੰ ਅਪਣਾਇਆ ਗਿਆ ਸੀ, ਜਿਸ ਨਾਲ ਆਲਮੀ ਜਨ ਸਿਹਤ ਦੇ ਹਵਾਲੇ ਨਾਲ ਤਬਦੀਲੀ ਕੀਤੀ ਗਈ ਸੀ। 1997 ਵਿਚ, ਸਰਕਾਰ ਨੇ ਦੇਸ਼ ਦੇ ਉੱਤਰੀ ਹਿੱਸੇ ਵਿਚ ਅਸਤਾਨਾ ਨੂੰ ਰਾਜਧਾਨੀ ਵਜੋਂ ਮੁੜ ਸਥਾਪਿਤ ਕੀਤਾ।
ਦਿਲ ਇੱਕ ਖੋਖਲਾ ਪੱਠਾ ਹੈ ਜੋ ਸੁੰਗੇੜਾਂ ਦੀ ਤਾਲਪੂਰਨ ਮੁਹਾਰਨੀ ਨਾਲ ਲਹੂ-ਨਾੜਾਂ ਵਿੱਚ ਖ਼ੂਨ ਨੂੰ ਧੱਕ ਕੇ (ਪੰਪ ਕਰ ਕੇ) ਸਾਰੇ ਸਰੀਰ ਵਿੱਚ ਪੁਚਾਉਂਦਾ ਹੈ। ਇਹ ਖ਼ੂਨ ਦੇ ਦੌਰੇ ਵਾਲੇ ਸਾਰੇ ਜੀਵਾਂ (ਸਾਰੇ ਕੰਗਰੋੜਧਾਰੀ ਜੀਵਾਂ ਵਿੱਚ ਵੀ) ਵਿੱਚ ਪਾਇਆ ਜਾਂਦਾ ਹੈ।ਅੰਗਰੇਜ਼ੀ ਸ਼ਬਦ cardiac (ਦਿਲੀ) (ਜਿਵੇਂ ਕਿ cardiology (ਹਿਰਦਾ-ਵਿਗਿਆਨ) ਵਿੱਚ) ਦਾ ਮਤਲਬ ਹੈ "ਦਿਲ ਜਾਂ ਹਿਰਦੇ ਨਾਲ ਸਬੰਧਤ" ਅਤੇ ਇਹ ਯੂਨਾਨੀ ਸ਼ਬਦ καρδιά, ਕਾਰਡੀਆ ਤੋਂ ਆਇਆ ਹੈ ਜਿਸਦਾ ਅਰਥ ਹੁੰਦਾ ਹੈ ਦਿਲ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਡਾਕੀਆ, ਹਰਕਾਰਾ, ਚਿੱਠੀਆਂ ਵੰਡਣ ਵਾਲਾ, ਡਾਕ ਲਿਆਉਣ ਅਤੇ ਲੈ ਕੇ ਜਾਣ ਵਾਲਾ ਕਰਮਚਾਰੀ, ਪੋਸਟਮੈਨ( Postman) ਜਾਂ ਕੁਝ ਦੇਸ਼ਾਂ ਵਿੱਚ ਪੋਸਟੀ ਦੇ ਨਾਂ ਨਾਲ ਜਾਣਿਆ ਜਾਂਦਾ ਡਾਕ ਮਹਿਕਮੇ, ਡਾਕ ਸੇਵਾ ਜਾਂ ਡਾਕਖ਼ਾਨੇ ਦੇ ਇੱਕ ਮੁਲਾਜ਼ਮ ਨੂੰ ਕਿਹਾ ਜਾਂਦਾ ਹੈ ਜਿਹੜਾ ਡਾਕ, ਚਿੱਠੀਆਂ, ਪਾਰਸਲ ਆਦਿ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਪਹੁੰਚਾਉਂਦਾ ਹੈ। ਭਾਰਤ ਵਿੱਚ ਡਾਕ ਵਿਭਾਗ ਦੇ ਮੁਲਾਜ਼ਮ ਡਾਕ ਵੰਡਣ ਦਾ ਕੰਮ ਕਰਦੇ ਹਨ ਹਾਲਾਂਕਿ ਪਿਛਲੇ ਕੁਝ ਅਰਸੇ ਤੋਂ ਪਾਰਸਲ ਅਤੇ ਚਿੱਠੀਆਂ ਕੋਰੀਅਰ ਸੇਵਾ ਰਾਹੀਂ ਵੀ ਭੇਜਣੀਆਂ ਸ਼ੁਰੂ ਹੋ ਗਈਆਂ ਹਨ। ਵਰਤਮਾਨ ਸਮੇਂ ਵਿੱਚ ਡਾਕੀਏ ਦੇ ਕੰਮ ਵਿੱਚ ਤਕਨੀਕ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ ਡਾਕ ਸੇਵਾ ਨਾਲ ਦੁਨੀਆਂ ਵਿੱਚ ਸੰਚਾਰ ਸ਼ੁਰੂ ਹੋਇਆ ਇਸ ਤੋਂ ਪਹਿਲਾਂ ਅਣਜਾਣ ਥਾਵਾਂ ਬਾਰੇ ਬਹੁਤ ਭਰਮ ਭੁਲੇਖੇ ਸਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ