ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ, ਜੋ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ l55ਆਗ਼ਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸ਼ਾਗਿਰਦੀ ,Apprenticeship ਇੱਕ ਸਿਖਲਾਈ ਦੀ ਪ੍ਰਣਾਲੀ ਹੈ।ਇਸ ਵਿੱਚ ਆਉਣ ਵਾਲੀ ਨਸਲ ਦੇ ਸਿਖਾਂਦਰੂਆਂ ਨੂੰ ਕਿਸੇ ਵਪਾਰ,ਦੁਕਾਨਦਾਰੀ ਜਾਂ ਕਿੱਤੇ ਦੀ ਸਿਖਲਾਈ , ਅਸਲੀ ਕੰਮ ਦੀ ਥਾਂ ਤੇ ,ਕਦੇ ਨਾਲ ਨਾਲ ਮੁਤਾਲਿਆ ( ਸਵੈ-ਪੜ੍ਹਾਈ ਜਾਂ ਪਾਠਸ਼ਾਲਾ ਪੜ੍ਹਾਈ) ਕਰਵਾ ਕੇ , ਦਿੱਤੀ ਜਾਂਦੀ ਹੈ।ਇਸ ਨਾਲ ਸਿਖਾਂਦਰੂਆਂ ਨੂੰ ਕਨੂੰਨ ਰਾਹੀਂ ਨਿਯੰਤਰਿਤ ਕਿੱਤਿਆਂ ਦਾ ਕਨੂੰਨੀ ਅਧਿਕਾਰ ਮਿਲਣਾ ਅਸਾਨ ਹੋ ਜਾਂਦਾ ਹੈ। ਸਿਖਲਾਈ ਦਾ ਜ਼ਿਆਦਾ ਹਿੱਸਾ ਕਿਸੇ ਕੰਮ ਜਾਂ ਕਿੱਤਾ ਮਾਲਕ ਕੋਲ ਨੌਕਰੀ ਦੌਰਾਨ ਦਿੱਤਾ ਜਾਂਦਾ ਹੈ। ਮਾਲਕ ਜਾਂ ਸ਼ਾਹ , ਸ਼ਗਿਰਦ ਦੀ , ਇੱਕ ਮਿਥੇ ਸਮੇਂ ਦੀਆਂ ਸੇਵਾਵਾਂ ਬਦਲੇ ., ਉਸ ਨੂੰ ਵਪਾਰ ਜਾਂ ਕਿੱਤਾ ਸਿੱਖਣ ਦੀ ਮਦਦ ਕਰਦਾ ਹੈ ਜਿਸ ਨਾਲ ਕਿ ਉਸ ਕੋਲ ਇੱਕ ਗਿਣਨ ਮਿਣਨ ਜੋਗੀ ਮੁਹਾਰਤ ਆ ਜਾਵੇ।ਸ਼ਾਗਿਰਦੀ ਦਾ ਸਮਾਂ 3 ਤੋਂ 6 ਸਾਲ ਤੱਕ ਵੀ ਹੋ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਵਿਸ਼ਵ ਦਾ ਇਤਿਹਾਸ (ਜਾਂ ਮਾਨਵਤਾ ਦਾ ਇਤਿਹਾਸ), ਜਿਸਦੀ ਸ਼ੁਰੂਆਤ ਪੱਥਰ ਯੁੱਗ (ਪੈਲਿਓਲਿਥਕ) ਵਿੱਚ ਸ਼ੁਰੂ ਹੁੰਦੀ ਹੈ। ਇਹ ਪ੍ਰਿਥਵੀ ਗ੍ਰਹਿ ਦੇ ਇਤਿਹਾਸ (ਇਸ ਵਿੱਚ ਭੂ-ਗਰਭ ਦਾ ਇਤਿਹਾਸ ਅਤੇ ਇਨਸਾਨ ਪੂਰਵ ਸਮੇਂ ਦਿਆਂ ਜੈਵਿਕ ਪ੍ਰਜਾਤੀਆਂ ਸ਼ਾਮਿਲ ਹਨ) ਤੋਂ ਅਲੱਗ ਹੈ ਅਤੇ ਇਸ ਵਿੱਚ ਪ੍ਰਚੀਨ ਕਾਲ ਤੋਂ ਲੈ ਕੇ ਹੁਣ ਤੱਕ ਦੇ ਪੁਰਾਤਾਤਵਿਕ ਅਤੇ ਲਿਖੇ ਹੋਏ ਰਿਕਾਰਡਾਂ ਦਾ ਅਧਿਐਨ ਸ਼ਾਮਿਲ ਹੈ। ਪ੍ਰਚੀਨ ਰਿਕਾਰਡ ਇਤਿਹਾਸ ਦੀ ਸ਼ੁਰੂਆਤ ਲਿਖਣ ਕਲਾ ਦੀ ਕਾਢ ਤੋਂ ਸੂਰੂ ਹੁੰਦੀ ਹੈ। ਹਾਲਾਂਕਿ ਸੱਭਿਅਤਾ ਦੀਆਂ ਜੜ੍ਹਾਂ ਲਿਖਣ ਕਲਾ ਦੀ ਕਾਢ ਤੋਂ ਵੀ ਜ਼ਿਆਦਾ ਪੁਰਾਣੀਆਂ ਹਨ। ਪੂਰਵ-ਇਤਿਹਾਸਕ ਸ਼ੁਰੂਆਤੀ ਪੱਥਰ ਯੁੱਗ (ਪਾਸ਼ਣ ਕਾਲ) ਨਾਲ ਹੁੰਦੀ ਹੈ ਅਤੇ ਉਸ ਤੋਂ ਬਾਅਦ ਨਵਾਂ ਪੱਥਰ ਯੁੱਗ (ਨਿਓਲਿਥਕ) ਅਤੇ ਉਪਜਾਊ ਅਰੱਧਚੰਦਰ ਵਿੱਚ ਖੇਤੀਬਾੜੀ ਕ੍ਰਾਂਤੀ (8000 ਅਤੇ 5000 ਈਃ ਪੂਃ ਦੇ ਵਿਚਕਾਰ) ਆਉਂਦੇ ਹਨ। ਨਵ ਪੱਥਰ ਯੁੱਗ ਕ੍ਰਾਂਤੀ (ਨਿਓਲਿਥਕ ਕ੍ਰਾਂਤੀ) ਨਾਲ ਮਾਨਵ ਇਤਿਹਾਸ ਵਿੱਚ ਕਾਫੀ ਬਦਲਾਅ ਆਇਆ ਅਤੇ ਮਾਨਵ ਨੇ ਇੱਕ ਵਿਵਸਥਿਤ ਢੰਗ ਨਾਲ ਖੇਤੀਬਾੜੀ ਅਤੇ ਜੀਵ ਜੰਤੂਆਂ ਦਾ ਪਾਲਣ-ਪੋਸ਼ਣ ਕਰਨਾ ਸ਼ੁਰੂ ਕੀਤਾ। ਖੇਤੀਬਾੜੀ ਦੇ ਵਿਕਾਸ ਨਾਲ ਕਾਫੀ ਇਨਸਾਨਾਂ ਨੇ ਖਾਨਾਬਦੋਸ਼ ਜੀਵਨ ਛੱਡ ਕੇ ਸਥਾਈ ਆਬਾਦੀਆਂ ਵਿੱਚ ਇੱਕ ਕਿਸਾਨ ਦੇ ਤੌਰ 'ਤੇ ਜੀਵਨ ਆਰੰਭ ਕੀਤਾ। ਕੁਝ ਥਾਵਾਂ, ਜਿਵੇਂ ਕਿ ਸੁੰਨਸਾਨ ਖੇਤਰ ਜਿੱਥੇ ਖੇਤੀਬਾੜੀ ਯੋਗ ਪੌਦਿਆਂ ਦੀ ਕਿਸਮਾਂ ਦੀ ਘਾਟ ਸੀ, ਖਾਨਾਬਦੌਸ਼ ਜੀਵਨ ਜਾਰੀ ਰਿਹਾ। ਪਰ ਕਿਸਾਨੀ ਦੁਆਰਾ ਪ੍ਰਦਾਨ ਮੁਕਾਬਲਾਤਨ ਸੁਰੱਖਿਆ ਅਤੇ ਉਤਪਾਦਨ ਵਿੱਚ ਵਾਧੇ ਦੇ ਕਾਰਨ ਮਾਨਵ ਕਬੀਲਿਆਂ ਦਾ ਹੋਰ ਵੀ ਵੱਡੀਆਂ ਇਕਾਈਆਂ ਵਿੱਚ ਵਿਕਾਸ ਹੁੰਦਾ ਰਿਹਾ। ਪਰਿਵਾਹਨ ਦੇ ਸਾਧਨਾਂ ਵਿੱਚ ਤਰੱਕੀ ਨੇ ਵੀ ਇਸ ਵਿਕਾਸ ਵਿੱਚ ਹਿੱਸਾ ਪਾਇਆ। ਜਿਵੇਂ-ਜਿਵੇਂ ਖੇਤੀਬਾੜੀ ਦਾ ਵਿਕਾਸ ਹੋਇਆ, ਅਨਾਜ ਦੇ ਖੇਤੀ ਹੋਰ ਵੀ ਜਟਿਲ ਹੁੰਦੀ ਗਈ ਅਤੇ ਪੈਦਾਵਾਰ ਕਾਲ ਦੇ ਵਿਚਕਾਰ ਵਾਲੇ ਸਮੇਂ ਲਈ ਅਨਾਜ ਜਮਾਂ ਕਰਨ ਲਈ ਮਜਦੂਰੀ ਵੰਡ ਸ਼ੁਰੂ ਹੋ ਗਈ। ਮਜਦੂਰੀ ਵੰਡ ਨੇ ਅਰਾਮਦਾਈਕ ਜਿੰਦਗੀ ਜਿਉਣ ਵਾਲੇ ਉੱਚ ਵਰਗ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਜਨਮ ਦਿੱਤਾ। ਮਾਨਵ ਸਮਾਜ ਦੇ ਵਧ ਰਹੇ ਗੁਝੰਲਪਣ ਨੇ ਲਿਖਣ ਅਤੇ ਲੇਖਾ ਜੋਖ ਦੇ ਪ੍ਰਬੰਧ ਨੂੰ ਜ਼ਰੂਰੀ ਬਣਾ ਦਿੱਤਾ। ਨਦੀਆਂ ਅਤੇ ਝੀਲਾਂ ਦੇ ਕੰਢਿਆਂ 'ਤੇ ਕਈ ਸ਼ਹਿਰਾਂ ਦਾ ਵਿਕਾਸ ਹੋਇਆ। ਲਗਪਗ some of the first prominent, well-developed settlements had arisen in Mesopotamia, on the banks of ਮਿਸਰ ਦੀ ਨੀਲ ਨਦੀ, ਦੇ ਕੰਢੇ ਅਤੇ ਸਿੰਧੂ ਨਦੀ ਘਾਟੀ ਵਿੱਚ ਘੱਟੋ-ਘੱਟ 3000 ਈਃ ਪੂਃ ਵਿੱਚ ਮੈਸੋਪੋਤਾਮਿਯਾ ਵਿੱਚ ਵਿਸ਼ਵ ਦੇ ਕੁਝ ਸਭ ਤੋਂ ਪਹਿਲੇ ਮੁੱਖ ਅਤੇ ਚੰਗੀ ਤਰ੍ਹਾਂ ਵਿਕਿਸਤ ਬਸਤੀਆਂ ਦਾ ਵਿਕਾਸ ਹੋਇਆ। ਸਮਾਨ ਪ੍ਰਕਾਰ ਦੀਆਂ ਸੱਭਿਆਤਾਵਾਂ ਦਾ ਵਿਕਾਸ ਸ਼ਾਇਦ ਚੀਨ ਦੀਆਂ ਵੱਡੀਆਂ ਨਦੀਆਂ ਦੇ ਕੰਢਿਆਂ ਤੇ ਹੋਇਆ, ਪਰ ਇਥੇ ਵਿਆਪਕ ਸ਼ਹਿਰੀ ਨਿਰਿਮਾਣ ਦੇ ਪੁਰਾਤਤਵ ਸਬੂਤਾਂ ਤੋਂ ਇਹ ਗੱਲ ਚੰਗੀ ਤਰਾਂ ਸਾਬਿਤ ਨਹੀਂ ਹੁੰਦੀ। ਪੁਰਾਣੀ ਦੁਨੀਆਂ (ਖਾਸ ਕਰ ਯੂਰਪ ਅਤੇ ਮੈਡੀਟੇਰੀਅਨ) ਦੇ ਇਤਿਹਾਸ ਨੂੰ ਆਮ ਤੌਰ 'ਤੇ 476 ਈਸਵੀ ਤੱਕ ਪ੍ਰਾਚੀਨ ਇਤਿਹਾਸ (ਜਾਂ "ਪੁਰਾਤਨਤਾ"); 5ਵੀ ਸਦੀ ਤੋਂ 15ਵੀ ਸਦੀ ਤੱਕ ਮੱਧ ਕਾਲ (ਜਾਂ "ਪੋਸਟ ਕਲਾਸੀਕਲ ਸਮਾਂ"), ਜਿਸ ਵਿੱਚ ਇਸਲਾਮੀ ਸੁਨਿਹਰਾ ਕਾਲ ( 750 ਈਃ – 1258 ਈਃ) ਅਤੇ ਸ਼ੁਰੂਆਤੀ ਯੂਰਪੀ ਪੂਨਰ ਜਾਗਰਣ (ਲੱਗਭਗ 1300 ਈਃ ਵਿੱਚ ਆਰੰਭ) ਸ਼ਾਮਿਲ ਹਨ। 15ਵੀ ਸਦੀ ਤੋਂ ਲੇ ਕੇ 18ਵੀ ਸਦੀ ਦੇ ਅੰਤ ਤੱਕ ਸ਼ੁਰੂਆਤੀ ਆਧੁਨਿਕ ਕਾਲ, ਜਿਸ ਵਿੱਚ ਪ੍ਰਬੁੱਧਤਾ ਦਾ ਯੁੱਗ ਸ਼ਾਮਿਲ ਹੈ; ਅਤੇ ਉਦਯੋਗਿਕ ਕ੍ਰਾਂਤੀ ਤੋਂ ਲੇ ਕੇ ਹੁਣ ਤੱਕ ਭੂਤ ਪੂਰਵ ਅਧੁਨਿਕ ਕਾਲ, ਜਿਸ ਵਿੱਚ ਸਮਕਾਲੀ ਇਤਿਹਾਸ ਸ਼ਾਮਿਲ ਹੈ, ਵਿੱਚ ਵੰਡਿਆਂ ਜਾਂਦਾ ਹੈ। ਪ੍ਰਾਪ੍ਰ ਨਿਕਟ ਪੂਰਵ, ਪ੍ਰਾਚੀਨ ਯੂਨਾਨ (ਗਰੀਕ), ਅਤੇ ਪ੍ਰਾਪ੍ਰ ਰੋਮ ਪੁਰਤਨਤਾ ਦੇ ਸਮੇਂ ਵਿੱਚ ਆਉਂਦੇ ਹਨ। ਪੁਰਾਣੀ ਦੁਨੀਆਂ, ਪ੍ਰਾਚੀਨ ਚੀਨ ਅਤੇ ਪ੍ਰਾਚੀਨ ਭਾਰਤ ਮਿਲਾ ਕੇ, ਤੋਂ ਬਾਹਰ ਇਤਿਹਾਸ ਦਾ ਵਿਕਾਸ ਵੱਖਰੇ ਤਰੀਕੇ ਨਾਲ ਹੋਇਆ। ਹਲਾਂਕਿ 18ਵੀ ਤੱਕ, ਵਿਆਪਕ ਵਿਸ਼ਵ ਵਪਾਰ ਅਤੇ ਉਪਨਿਵੇਸ਼ਨ ਦੇ ਕਾਰਨ, ਅਧਿਕਾਂਸ਼ ਸੱਭਿਆਤਾਵਾਂ ਦੇ ਇਤਿਹਾਸ ਕਾਫੀ ਹੱਦ ਤੱਕ ਇੱਕ ਦੂਸਰੇ ਵਿੱਰ ਰਲ ਗਏ (ਦੇਖੋ ਵਿਸ਼ਵਿਕਰਨ).
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪਰਿਵਾਰ ਨਿਯੋਜਨ ਸੇਵਾਵਾਂ ਨੂੰ "ਵਿਦਿਅਕ, ਵਿਆਪਕ ਡਾਕਟਰੀ ਜਾਂ ਸਮਾਜਿਕ ਗਤੀਵਿਧੀਆਂ ਦੇ ਤੌਰ 'ਤੇ ਪਰਿਭਾਸ਼ਿਤ ਕੀਤਾ ਗਿਆ ਹੈ ਜੋ ਕਿ ਨਾਬਾਲਗ ਸਮੇਤ ਵਿਅਕਤੀਆਂ ਨੂੰ ਅਜ਼ਾਦੀ ਨਿਰਧਾਰਤ ਕਰਨ ਅਤੇ ਉਹਨਾਂ ਦੇ ਬੱਚਿਆਂ ਦੀ ਗਿਣਤੀ ਅਤੇ ਉਹਨਾਂ ਦੀ ਥਾਂ ਨੂੰ ਨਿਰਧਾਰਤ ਕਰਨ ਅਤੇ ਉਹਨਾਂ ਦੁਆਰਾ ਚੋਣ ਕਰਨ ਦੇ ਲਈ ਯੋਗ ਹੋਣ ਜਿੰਨ੍ਹਾਂ ਦੁਆਰਾ ਇਹ ਪ੍ਰਾਪਤ ਕੀਤਾ ਜਾ ਸਕਦਾ ਹੈ" ਬਾਰੇ ਨੀਤੀ ਤਿਆਰ ਕਰਨ ਬਾਰੇ ਹੈ। ਪਰਿਵਾਰਕ ਯੋਜਨਾਬੰਦੀ ਵਿਚ ਬੱਚੇ ਦੀ ਗਿਣਤੀ ਬਾਰੇ ਸੋਚਣਾ ਸ਼ਾਮਲ ਹੋ ਸਕਦਾ ਹੈ, ਜਿਸ ਵਿਚ ਇੱਕ ਔਰਤ ਦੀ ਇੱਛਾ ਹੋਵੇ, ਜਿਸ ਵਿਚ ਕੋਈ ਬੱਚਾ ਨਾ ਹੋਣ ਦੀ ਚੋਣ ਹੋਵੇ, ਅਤੇ ਜਿਸ ਉਮਰ ਵਿਚ ਉਹ ਉਹਨਾਂ ਨੂੰ ਮਿਲਣਾ ਚਾਹੁੰਦਾ ਹੈ। ਇਹ ਮਾਮਲਾ ਬਾਹਰੀ ਕਾਰਕਾਂ ਜਿਵੇਂ ਕਿ ਵਿਆਹੁਤਾ ਸਥਿਤੀ, ਕਰੀਅਰ ਬਾਰੇ ਵਿਚਾਰਾਂ, ਵਿੱਤੀ ਸਥਿਤੀ, ਕਿਸੇ ਵੀ ਅਪਾਹਜਤਾ, ਜੋ ਕਿ ਬੱਚੇ ਪੈਦਾ ਕਰਨ ਅਤੇ ਉਹਨਾਂ ਨੂੰ ਉਭਾਰਨ ਦੀ ਉਹਨਾਂ ਦੀ ਯੋਗਤਾ ਨੂੰ ਪ੍ਰਭਾਵਤ ਕਰ ਸਕਦੇ ਹਨ, ਤੋਂ ਪ੍ਰਭਾਵਤ ਹੁੰਦਾ ਹੈ। ਜੇ ਜਿਨਸੀ ਤੌਰ 'ਤੇ ਸਰਗਰਮ ਹੋਵੇ, ਪਰਿਵਾਰ ਦੀ ਯੋਜਨਾਬੰਦੀ ਵਿਚ ਪ੍ਰਜਨਨ ਦੇ ਸਮੇਂ ਨੂੰ ਨਿਯੰਤਰਣ ਕਰਨ ਲਈ ਗਰਭ ਨਿਰੋਧ ਅਤੇ ਹੋਰ ਤਕਨੀਕਾਂ ਦੀ ਵਰਤੋਂ ਸ਼ਾਮਲ ਹੋ ਸਕਦੀ ਹੈ। ਆਮ ਤੌਰ 'ਤੇ ਵਰਤੀਆਂ ਜਾਂਦੀਆਂ ਹੋਰ ਤਕਨੀਕਾਂ ਵਿੱਚ ਜਿਨਸੀ ਸੰਬੰਧਾਂ ਦੀ ਸਿੱਖਿਆ, ਰੋਕਥਾਮ ਅਤੇ ਜਿਨਸੀ ਤੌਰ 'ਤੇ ਪ੍ਰਸਾਰਿਤ ਲਾਗਾਂ ਦੇ ਪ੍ਰਬੰਧਨ, ਪੂਰਵ-ਗਰਭ ਧਾਰਨ ਸਲਾਹ ਅਤੇ ਪ੍ਰਬੰਧਨ, ਅਤੇ ਬਾਂਝਪਨ ਪ੍ਰਬੰਧਨ ਸ਼ਾਮਲ ਹਨ। ਸੰਯੁਕਤ ਰਾਸ਼ਟਰ ਅਤੇ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਪਰਿਭਾਸ਼ਤ ਕੀਤੇ ਪਰਿਵਾਰਕ ਯੋਜਨਾਬੰਦੀ ਵਿੱਚ ਗਰਭਪਾਤ ਦੇ ਅਨੁਸਾਰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਪਰਿਵਾਰ ਨਿਯੋਜਨ ਵਿਧੀ ਦੇ ਰੂਪ ਵਿੱਚ ਗਰਭਪਾਤ ਨੂੰ ਪ੍ਰੋਤਸਾਹਿਤ ਨਹੀਂ ਕਰਦੀਆਂ ਹਾਲਾਂਕਿ ਗਰਭਪਾਤ ਦੀ ਲੋੜ ਦੇ ਪੱਧਰ ਗਰਭਪਾਤ ਦੀ ਜ਼ਰੂਰਤ ਨੂੰ ਘਟਾਉਂਦੇ ਹਨ।ਪਰਿਵਾਰਕ ਨਿਯੋਜਨ ਦੀ ਵਰਤੋਂ ਕਈ ਵਾਰ ਸਮਰੂਪ ਹੋਣ ਜਾਂ ਗਰਭ ਨਿਰੋਧ ਦੀ ਵਰਤੋਂ ਲਈ ਵਰਤੋਂ ਕਰਨ ਲਈ ਕੀਤੀ ਜਾਂਦੀ ਹੈ। ਪਰ, ਇਸ ਵਿੱਚ ਅਕਸਰ ਗਰਭ ਨਿਰੋਧਨਾਂ ਦੇ ਨਾਲ-ਨਾਲ ਵਿਧੀਆਂ ਅਤੇ ਅਭਿਆਸਾਂ ਸ਼ਾਮਲ ਹੁੰਦੀਆਂ ਹਨ। ਇਸ ਤੋਂ ਇਲਾਵਾ, ਅਜਿਹੇ ਬਹੁਤ ਸਾਰੇ ਲੋਕ ਹਨ ਜੋ ਗਰਭ ਨਿਰੋਧ ਵਰਤਣਾ ਚਾਹ ਸਕਦੇ ਹਨ, ਪਰ ਜ਼ਰੂਰੀ ਨਹੀਂ ਹਨ, ਪਰਿਵਾਰ ਦੀ ਯੋਜਨਾ ਬਣਾਉਣਾ (ਉਦਾਹਰਣ ਵਜੋਂ, ਅਣਵਿਆਹੇ ਕਿਸ਼ੋਰ ਉਮਰ ਦੇ ਨੌਜਵਾਨ, ਕਰੀਅਰ ਬਣਾਉਂਦੇ ਸਮੇਂ ਜਵਾਨ ਵਿਆਹੁਤਾ ਜੋੜੇ ਬੱਚੇ ਪੈਦਾ ਕਰਨ ਵਿਚ ਦੇਰੀ ਕਰਦੇ ਹਨ); ਇਸ ਖੇਤਰ ਵਿਚ ਕੀਤੇ ਗਏ ਜ਼ਿਆਦਾਤਰ ਕੰਮ ਲਈ ਪਰਿਵਾਰਕ ਯੋਜਨਾਬੰਦੀ ਇੱਕ ਕੈਚ ਬਣ ਗਈ ਹੈ। ਪਰਿਵਾਰਕ ਯੋਜਨਾਬੰਦੀ ਦੇ ਸਮਕਾਲੀ ਧਾਰਨਾ, ਹਾਲਾਂਕਿ, ਚਰਚਾ ਦੇ ਕੇਂਦਰ ਵਿਚ ਇੱਕ ਔਰਤ ਅਤੇ ਉਸ ਦੇ ਬੱਚੇ ਪੈਦਾ ਕਰਨ ਵਾਲੇ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਦੇ ਹਨ, ਕਿਉਂਕਿ ਔਰਤਾਂ ਦੇ ਸ਼ਕਤੀਕਰਨ ਅਤੇ ਪ੍ਰਜਨਨ ਦੀ ਖੁਦਮੁਖਤਿਆਰੀ ਦੇ ਸਿਧਾਂਤ ਨੇ ਦੁਨੀਆਂ ਦੇ ਕਈ ਹਿੱਸਿਆਂ ਵਿਚ ਮੁਹਾਰਤ ਪ੍ਰਾਪਤ ਕੀਤੀ ਹੈ। ਇਹ ਆਮ ਤੌਰ 'ਤੇ ਇੱਕ ਔਰਤ-ਮਰਦ ਜੋੜੇ ਨਾਲ ਲਾਗੂ ਕੀਤਾ ਜਾਂਦਾ ਹੈ ਜੋ ਉਹਨਾਂ ਦੇ ਬੱਚਿਆਂ ਦੀ ਸੰਖਿਆ ਨੂੰ ਸੀਮਿਤ ਕਰਨਾ ਚਾਹੁੰਦੇ ਹਨ ਅਤੇ / ਜਾਂ ਗਰਭ ਅਵਸਥਾ ਦੇ ਸਮੇਂ ਨੂੰ ਨਿਯੰਤਰਿਤ ਕਰਨਾ ਚਾਹੁੰਦੇ ਹਨ (ਸਪੇਸਿੰਗ ਚਿਲਡਰਨ ਨਾਲ ਵੀ ਜਾਣਿਆ ਜਾਂਦਾ ਹੈ)।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਜੋਹਾਂਨ ਗੌਟਲੀਬ ਫਿਸ਼ਤ (/ˈfɪxtə/; ਜਰਮਨ: [ˈjoːhan ˈɡɔtliːp ˈfɪçtə]; 19 ਮਈ 1762 – 27 ਜਨਵਰੀ, 1814), ਜਰਮਨ ਦਾਰਸ਼ਨਿਕ ਸੀ ਜੋ ਜਰਮਨ ਵਿਚਾਰਧਾਰਾ ਵਜੋਂ ਜਾਣੇ ਜਾਂਦੇ ਉਸ ਦਾਰਸ਼ਨਿਕ ਅੰਦੋਲਨ ਦਾ ਇੱਕ ਬਾਨੀ ਬਣ ਗਿਆ ਸੀ, ਜਿਸ ਨੂੰ ਇੰਮਾਨੂਏਲ ਕਾਂਤ ਦੀਆਂ ਸਿਧਾਂਤਕ ਅਤੇ ਨੈਤਿਕ ਲਿਖਤਾਂ ਤੋਂ ਵਿਕਸਿਤ ਕੀਤਾ ਗਿਆ ਸੀ। ਹਾਲ ਹੀ ਵਿੱਚ, ਦਾਰਸ਼ਨਿਕਾਂ ਅਤੇ ਵਿਦਵਾਨਾਂ ਨੇ ਸਵੈ-ਚੇਤਨਾ ਜਾਂ ਸਵੈ-ਜਾਗਰੂਕਤਾ ਦੀ ਪ੍ਰਕਿਰਤੀ ਦੇ ਬਾਰੇ ਉਸਦੀ ਮੌਲਿਕ ਸੂਝ ਦੇ ਕਾਰਨ ਫਿਸ਼ਤ ਨੂੰ ਇੱਕ ਮਹੱਤਵਪੂਰਨ ਫਿਲਾਸਫਰ ਦੇ ਤੌਰ 'ਤੇ ਸਤਿਕਾਰਨਾ ਸ਼ੁਰੂ ਕਰ ਦਿੱਤਾ ਹੈ। ਫਿਸ਼ਤ ਥੀਸਿਸ-ਐਂਟੀਥੀਸਿਸ-ਸਿੰਥੇਸਿਸ ਦੀ ਸ਼ੁਰੂਆਤ ਕਰਨ ਵਾਲਾ ਵੀ ਸੀ, ਇਕ ਵਿਚਾਰ ਜਿਹੜਾ ਕਿ ਅਕਸਰ ਗ਼ਲਤੀ ਨਾਲ ਹੇਗਲ ਦਾ ਕਹਿ ਦਿੱਤਾ ਜਾਂਦਾ ਹੈ।,ਉਸ ਤੋਂ ਪਹਿਲਾਂ ਡੇਕਾਰਟ ਅਤੇ ਕਾਂਟ ਦੀ ਤਰ੍ਹਾਂ, ਫਿਸ਼ਤ ਅੰਤਰਮੁਖਤਾ ਅਤੇ ਚੇਤਨਾ ਦੀ ਸਮੱਸਿਆ ਤੋਂ ਪ੍ਰੇਰਿਤ ਸੀ। ਫਿਸ਼ਤ ਨੇ ਰਾਜਨੀਤਿਕ ਫ਼ਲਸਫ਼ੇ ਦੀਆਂ ਰਚਨਾਵਾਂ ਵੀ ਲਿਖੀਆਂ; ਜਰਮਨ ਰਾਸ਼ਟਰਵਾਦ ਦੇ ਪਿਤਾਮਿਆਂ ਵਿੱਚੋਂ ਇੱਕ ਦੇ ਤੌਰ 'ਤੇ ਵੀ ਉਸਦੀ ਪ੍ਰਸਿੱਧੀ ਹੈ।
ਕਿੰਗ ਰਾਜਵੰਸ਼ ਚੀਨੀ: 大清帝國, ਚੀਨ ਦਾ ਆਖਿਰੀ ਰਾਜਵੰਸ਼ ਸੀ ਜਿਸ ਨੇ ਚੀਨ ਵਿੱਚ ਸਨ 1644 ਤੋਂ 1912 ਤੱਕ ਰਾਜ ਕਿੱਤਾ। ਕਿੰਗ ਵੰਸ਼ ਦੇ ਰਾਜਾ ਅਸਲ ਵਿੱਚ ਚੀਨੀ ਨਸਲ ਦੇ ਨਹੀਂ ਸੀ ਬਲਕਿ ਉੰਨਾਂ ਤੋਂ ਬਿਲਕੁਲ ਅਲਗ ਮਾਨਛੁ ਜਾਤਿ ਦੇ ਸੀ ਜਿੰਨਾਂਨੇ ਇਸ ਤੋਂ ਪਹਿਲਾਂ ਆਏ ਮਿੰਗ ਰਾਜਵੰਸ਼ ਨੂੰ ਸੱਤਾ ਤੋਂ ਕੱਡਕੇ ਚੀਨ ਦੇ ਸਿੰਘਾਸਣ ਤੇ ਕਬਜਾ ਕਰ ਲਿਆ। ਕਿੰਗ ਚੀਨ ਦਾ ਆਖਿਰੀ ਰਾਜਵੰਸ਼ ਸੀ ਤੇ ਇਸਤੋਂ ਬਾਅਦ ਚੀਨ ਗਣਤੰਤਰ ਪ੍ਰਣਾਲੀ ਵੱਲ ਚਲਾ ਗਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਇਬਨ ਖ਼ਲਦੂਨ (/ˌɪbənxælˈduːn/ ਪੂਰਾ ਨਾਂ, ਅਰਬੀ: أبو زيد عبد الرحمن بن محمد بن خلدون الحضرمي, ਅਬੂ ਜ਼ੈਦ ‘ਅਬਦੁਰ-ਰਹਿਮਾਨ ਬਿਨ ਮੁਹੰਮਦ ਬਿਨ ਖ਼ਲਦੂਨ ਅਲ-ਹਦਰਮੀ; 27 ਮਈ, 1332 ਈਸਵੀ– 19 ਮਾਰਚ, 1406 ਈਸਵੀ) ਬਰਬਰ ਮੁਸਲਮਾਨ ਇਤਿਹਾਸਕਾਰ ਅਤੇ ਇਤਿਹਾਸ ਵਿਗਿਆਨੀ ਸੀ। ਇਸਨੂੰ ਆਧੁਨਿਕ ਸਮਾਜ ਵਿਗਿਆਨ, ਇਤਿਹਾਸਕਾਰੀ,ਜਨ-ਅੰਕੜਾ ਵਿਗਿਆਨ ਅਤੇ ਅਰਥਸ਼ਾਸਤਰ ਦੇ ਪਿਤਾਮਾ ਵਜੋਂ ਜਾਣਿਆ ਜਾਂਦਾ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਡਾਕੀਆ, ਹਰਕਾਰਾ, ਚਿੱਠੀਆਂ ਵੰਡਣ ਵਾਲਾ, ਡਾਕ ਲਿਆਉਣ ਅਤੇ ਲੈ ਕੇ ਜਾਣ ਵਾਲਾ ਕਰਮਚਾਰੀ, ਪੋਸਟਮੈਨ( Postman) ਜਾਂ ਕੁਝ ਦੇਸ਼ਾਂ ਵਿੱਚ ਪੋਸਟੀ ਦੇ ਨਾਂ ਨਾਲ ਜਾਣਿਆ ਜਾਂਦਾ ਡਾਕ ਮਹਿਕਮੇ, ਡਾਕ ਸੇਵਾ ਜਾਂ ਡਾਕਖ਼ਾਨੇ ਦੇ ਇੱਕ ਮੁਲਾਜ਼ਮ ਨੂੰ ਕਿਹਾ ਜਾਂਦਾ ਹੈ ਜਿਹੜਾ ਡਾਕ, ਚਿੱਠੀਆਂ, ਪਾਰਸਲ ਆਦਿ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਪਹੁੰਚਾਉਂਦਾ ਹੈ। ਭਾਰਤ ਵਿੱਚ ਡਾਕ ਵਿਭਾਗ ਦੇ ਮੁਲਾਜ਼ਮ ਡਾਕ ਵੰਡਣ ਦਾ ਕੰਮ ਕਰਦੇ ਹਨ ਹਾਲਾਂਕਿ ਪਿਛਲੇ ਕੁਝ ਅਰਸੇ ਤੋਂ ਪਾਰਸਲ ਅਤੇ ਚਿੱਠੀਆਂ ਕੋਰੀਅਰ ਸੇਵਾ ਰਾਹੀਂ ਵੀ ਭੇਜਣੀਆਂ ਸ਼ੁਰੂ ਹੋ ਗਈਆਂ ਹਨ। ਵਰਤਮਾਨ ਸਮੇਂ ਵਿੱਚ ਡਾਕੀਏ ਦੇ ਕੰਮ ਵਿੱਚ ਤਕਨੀਕ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ ਡਾਕ ਸੇਵਾ ਨਾਲ ਦੁਨੀਆਂ ਵਿੱਚ ਸੰਚਾਰ ਸ਼ੁਰੂ ਹੋਇਆ ਇਸ ਤੋਂ ਪਹਿਲਾਂ ਅਣਜਾਣ ਥਾਵਾਂ ਬਾਰੇ ਬਹੁਤ ਭਰਮ ਭੁਲੇਖੇ ਸਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗ਼ਦਰ ਪਾਰਟੀ [: ग़दर पार्टी (ਦੇਵਨਾਗਰੀ), غدر پارٹی (ਨਸਤਾਲੀਕ਼)]; ਗੁਲਾਮ ਭਾਰਤ ਨੂੰ ਅੰਗਰੇਜਾਂ ਤੋਂ ਆਜਾਦ ਕਰਾਉਣ ਦੇ ਉਦੇਸ਼ ਨਾਲ ਬਣਾਇਆ ਇੱਕ ਸੰਗਠਨ ਸੀ। ਇਸਨੂੰ ਅਮਰੀਕਾ ਅਤੇ ਕਨੇਡਾ ਦੇ ਭਾਰਤੀਆਂ ਨੇ 25 ਜੂਨ 1913 ਵਿੱਚ ਬਣਾਇਆ ਸੀ। ਇਸਨੂੰ ਪ੍ਰਸ਼ਾਂਤ ਤਟ ਦੀ ਹਿੰਦੀ ਐਸੋਸੀਏਸ਼ਨ (Hindi Association of the Pacific Coast) ਵੀ ਕਿਹਾ ਜਾਂਦਾ ਸੀ। ਇਹ ਪਾਰਟੀ ਗ਼ਦਰ ਨਾਮ ਦਾ ਪੱਤਰ ਵੀ ਕੱਢਦੀ ਸੀ ਜੋ ਉਰਦੂ ਅਤੇ ਪੰਜਾਬੀ ਵਿੱਚ ਛਪਦਾ ਸੀ। ਪਹਿਲਾ ਵਿਸ਼ਵ ਯੁੱਧ ਦੇ ਛਿੜਦੇ ਹੀ ਜਦੋਂ ਭਾਰਤ ਦੇ ਹੋਰ ਦਲ ਅੰਗਰੇਜਾਂ ਨੂੰ ਸਹਿਯੋਗ ਦੇ ਰਹੇ ਸਨ ਗ਼ਦਰੀਆਂ ਨੇ ਅੰਗਰੇਜ਼ੀ ਰਾਜ ਦੇ ਵਿਰੁੱਧ ਜੰਗ ਘੋਸ਼ਿਤ ਕਰ ਦਿੱਤੀ।ਭਾਈ ਰਤਨ ਸਿੰਘ ਅਤੇ ਭਾਈ ਸੰਤੋਖ ਸਿੰਘ ਅਮਰੀਕਾ ਤੋਂ ਅਗਸਤ 1922 ਵਿਚ ਤੁਰ ਕੇ 24 ਸਤੰਬਰ 1922 ਨੂੰ ਮਾਸਕੋ ਪਹੁੰਚੇ। ਉਹਨਾਂ ਨੇ ਮਈ 1923 ਤੱਕ ਉੱਥੇ ਠਹਿਰ ਕੇ ਸਮਾਜਵਾਦੀ ਰਾਜ ਪ੍ਰਬੰਧ ਬਾਰੇ ਜਾਣਕਾਰੀ ਹਾਸਲ ਕੀਤੀ। ਨਵੀਂ ਵਿਚਾਰਧਾਰਾ ਨਾਲ ਜੁੜ ਕੇ ਲਏ ਫੈਸਲੇ ਅਨੁਸਾਰ ਭਾਈ ਰਤਨ ਸਿੰਘ ਨੇ ਅਮਰੀਕਾ ਅਤੇ ਹੋਰ ਮੁਲਕਾਂ ਵਿਚੋਂ ਗਦਰੀਆਂ ਨੂੰ ਮਾਸਕੋ ਦੀ ਪੂਰਬੀ ਯੂਨੀਵਰਸਿਟੀ ਵਿਚ ਸਿੱਖਿਆ ਪ੍ਰਾਪਤੀ ਲਈ ਭੇਜਣ ਅਤੇ ਭਾਈ ਸੰਤੋਖ ਸਿੰਘ ਨੇ ਹਿੰਦੁਸਤਾਨ ਜਾ ਕੇ ਨਵੇਂ ਵਿਚਾਰਾਂ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਓਟ ਲਈ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਫ਼ਰਵਰੀ 2020 ਮੁਤਾਬਿਕ ਇਸ ਵਿਕੀ ’ਤੇ 33,779 ਲੇਖ ਹਨ ਅਤੇ ਇਸ ਦੇ ਕੁੱਲ 31,605 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,06,928 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.16 (8c53513) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸਮਾਜਿਕ ਕੰਮ, ਇੱਕ ਅਕਾਦਮਿਕ ਅਨੁਸ਼ਾਸਨ ਅਤੇ ਪੇਸ਼ਾ ਹੈ ਜੋ ਵਿਅਕਤੀਆਂ, ਪਰਿਵਾਰਾਂ, ਸਮੂਹਾਂ ਅਤੇ ਸਮੁਦਾਇਆਂ ਨਾਲ ਸਰੋਕਾਰ ਰੱਖਦਾ ਹੈ ਅਤੇ ਉਨ੍ਹਾਂ ਦੀ ਸਮਾਜਿਕ ਕਾਰਜਸ਼ੀਲਤਾ ਅਤੇ ਸਮੁੱਚੀ ਭਲਾਈ ਨੂੰ ਵਧਾਉਣ ਦੇ ਯਤਨਾਂ ਨਾਲ ਸਬੰਧਤ ਹੈ।ਸਮਾਜਕ ਕਾਰਜਸ਼ੀਲਤਾ ਉਸ ਢੰਗ ਦੀ ਲਖਾਇਕ ਹੈ ਜਿਸ ਵਿਚ ਲੋਕ ਆਪਣੀਆਂ ਸਮਾਜਿਕ ਭੂਮਿਕਾਵਾਂ ਅਤੇ ਉਹਨਾਂ ਨੂੰ ਕਾਇਮ ਰੱਖਣ ਲਈ ਪ੍ਰਦਾਨ ਕੀਤੀਆਂ ਗਈਆਂ ਸੰਰਚਨਾਗਤ ਸੰਸਥਾਵਾਂ ਦੀ ਲਖਾਇਕ ਹੈ। ਸਮਾਜਿਕ ਕੰਮ, ਸਮਾਜਿਕ ਵਿਗਿਆਨਾਂ ਜਿਵੇਂ, ਸਮਾਜ ਸ਼ਾਸਤਰ, ਮਨੋਵਿਗਿਆਨ, ਸਿਆਸੀ ਸਾਇੰਸ, ਜਨਤਕ ਸਿਹਤ, ਭਾਈਚਾਰਕਕ ਵਿਕਾਸ, ਕਾਨੂੰਨ ਅਤੇ ਅਰਥਸ਼ਾਸਤਰ, ਦੀ ਵਰਤੋਂ ਕਰਕੇ ਕਲਾਂਇਟ ਸਿਸਟਮਾਂ ਨਾਲ ਨਜਿਠਣ, ਮੁਲੰਕਣ ਕਰਵਾਉਣ, ਅਤੇ ਦਾ ਵਿਕਾਸ ਦਖਲ ਨੂੰ ਹੱਲ ਕਰਨ ਲਈ ਸਮਾਜਿਕ ਅਤੇ ਨਿੱਜੀ ਸਮੱਸਿਆਵਾਂ ਹੱਲ ਕਰਨ; ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਦਖਲ ਦੇ ਢੰਗ ਵਿਕਸਿਤ ਕਰਦਾ ਹੈ। ਸਮਾਜਿਕ ਕੰਮ ਦਾ ਅਭਿਆਸ, ਅਕਸਰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ। ਮਾਈਕਰੋ-ਕੰਮ, ਜਿਸ ਵਿਚ ਵਿਅਕਤੀਆਂ ਜਾਂ ਛੋਟੇ ਸਮੂਹਾਂ ਨਾਲ ਸਿੱਧਾ ਕੰਮ ਕਰਨਾ ਸ਼ਾਮਲ ਹੈ; ਅਤੇ ਮੈਕਰੋ-ਵਰਕ, ਜਿਸ ਵਿੱਚ ਕੰਮ ਕਰਨ ਵਾਲੇ ਸਮਾਜ, ਅਤੇ ਸਮਾਜਿਕ ਨੀਤੀ ਦੇ ਅੰਦਰ, ਇੱਕ ਵੱਡੇ ਪੈਮਾਨੇ ਤੇ ਤਬਦੀਲੀ ਕਰਨ ਲਈ ਕੰਮ ਸ਼ਾਮਲ ਹੁੰਦੇ ਹਨ।
ਜੰਗ ਤੇ ਅਮਨ (ਰੂਸੀ: Война и миръ, ਵੋਇਨਾ ਈ ਮੀਰ) ਰੂਸੀ ਲੇਖਕ ਲਿਉ ਤਾਲਸਤਾਏ ਦੁਆਰਾ ਲਿਖਿਆ ਇੱਕ ਨਾਵਲ ਹੈ ਜੋ ਪਹਿਲੀ ਵਾਰ 1869 ਵਿੱਚ ਛਪਿਆ। ਇਸਨੂੰ ਸੰਸਾਰ ਸਾਹਿਤ ਦੀਆਂ ਸਭ ਤੋਂ ਮਹੱਤਵਪੂਰਨ ਰਚਨਾਵਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਇਹ ਸਧਾਰਨ ਨਾਵਲ ਨਾ ਹੋ ਕੇ ਹੈਰਾਨੀਜਨਕ ਐਪਿਕਤਾ ਨਾਲ ਓਤਪੋਤ ਹੈ। ਇਸ ਵਿੱਚ 500 ਤੋਂ ਵੱਧ ਜਿਉਂਦੇ ਜਾਗਦੇ ਪਾਤਰ ਹਨ। ਇਸੇ ਸਮਗਰ ਐਪਿਕਤਾ ਕਰਕੇ ਲੈਨਿਨ ਨੇ ਤਾਲਸਤਾਏ ਨੂੰ 'ਰੂਸੀ ਇਨਕਲਾਬ ਦਾ ਸ਼ੀਸ਼ਾ' ਕਿਹਾ ਸੀ। ਇਸਨੂੰ ਤਾਲਸਤਾਏ ਦੀ ਦੂਜੀ ਰਚਨਾ ਅੰਨਾ ਕਾਰੇਨੀਨਾ (1873–1877) ਸਮੇਤ ਸਭ ਤੋਂ ਵਧੀਆ ਪ੍ਰਾਪਤੀ ਮੰਨਿਆ ਜਾਂਦਾ ਹੈ। ਜੰਗ ਤੇ ਅਮਨ ਵਿੱਚ ਹਮਲੇ ਨਾਲ ਜੁੜੀਆਂ ਘਟਨਾਵਾਂ, ਅਤੇ ਜਾਰਸ਼ਾਹੀ ਸਮਾਜ ਉੱਤੇ ਨੈਪੋਲਨੀ ਦੌਰ ਦੇ ਅਸਰਾਂ ਨੂੰ, ਪੰਜ ਰੂਸੀ ਕੁਲੀਨ ਘਰਾਣਿਆਂ ਦੀ ਦ੍ਰਿਸ਼ਟੀ ਤੋਂ ਨਿੱਕੇ ਨਿੱਕੇ ਵੇਰਵਿਆਂ ਤੱਕ ਚਿਤਰਿਆ ਗਿਆ ਹੈ। ਇਸ ਨਾਵਲ ਦੇ ਇੱਕ ਪਹਿਲਾਂ ਵਾਲੇ ਵਰਸਨ , ਜਿਸਦਾ ਨਾਮ ਉਦੋਂ ਦ ਯੀਅਰ 1805 ਸੀ, ਦੇ ਕੁਝ ਹਿੱਸੇ 1865 ਅਤੇ 1867 ਦੇ ਦਰਮਿਆਨ ਰੂਸੀ ਮੈਗਜ਼ੀਨ, ਦ ਰਸੀਅਨ ਮੈਸੰਜਰ ਵਿੱਚ ਲੜੀਵਾਰ ਛਪੇ ਸਨ। ਪੂਰਾ ਨਾਵਲ ਪਹਿਲੀ ਵਾਰ 1869 ਵਿੱਚ ਛਪਿਆ ਸੀ। Newsweek in 2009 ranked it first in its list of the Top 100 Books.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਨੇਤਾ ਜੀ ਸੁਭਾਸ਼ ਚੰਦਰ ਬੋਸ (23 ਜਨਵਰੀ, 1897- 18 ਅਗਸਤ 1945) ਇੱਕ ਭਾਰਤੀ ਰਾਸ਼ਟਰਵਾਦੀ ਸਨ, ਜਿਹਨਾਂ ਦੀ ਦੇਸ਼ਭਗਤੀ ਨੇ ਉਨ੍ਹਾਂ ਨੂੰ ਭਾਰਤ ਵਿੱਚ ਨਾਇਕ ਬਣਾ ਦਿੱਤਾ ਸੀ, ਪਰ ਦੂਜੇ ਵਿਸ਼ਵ ਯੁੱਧ ਦੌਰਾਨ ਨਾਜ਼ੀ ਜਰਮਨੀ ਅਤੇ ਜਪਾਨੀ ਸਾਮਰਾਜ ਦੀ ਮਦਦ ਨਾਲ ਭਾਰਤ ਨੂੰ ਬਰਤਾਨਵੀ ਰਾਜ ਤੋਂ ਛੁਟਕਾਰਾ ਦਵਾਉਣ ਦੀ ਕੋਸ਼ਿਸ਼ ਨਾਲ ਇਕ ਵੱਖਰੀ ਵਿਰਾਸਤ ਛੱਡ ਗਏ। ਮਾਨਯੋਗ ਨੇਤਾਜੀ ਨਾਮ (ਹਿੰਦੁਸਤਾਨੀ ਭਾਸ਼ਾ: "ਸਤਿਕਾਰਤ ਨੇਤਾ"), ਜੋ ਕਿ ਬਰਤਾਨਵੀ ਭਾਰਤ ਦੇ ਸਪੈਸ਼ਲ ਬਿਊਰੋ ਦੇ ਭਾਰਤ ਵਿਚਲੇ ਭਾਰਤੀ ਸਿਪਾਹੀਆਂ ਦੁਆਰਾ 1940 ਦੇ ਸ਼ੁਰੂ ਵਿਚ ਅਤੇ ਬਰਲਿਨ ਵਿਚ ਭਾਰਤ ਦੇ ਵਿਸ਼ੇਸ਼ ਬਿਊਰੋ ਵਿਚ ਜਰਮਨ ਅਤੇ ਭਾਰਤੀ ਅਧਿਕਾਰੀਆਂ ਦੁਆਰਾ ਦਿੱਤਾ ਗਿਆ ਸੀ, ਨੂੰ ਬਾਅਦ ਵਿਚ ਭਾਰਤ ਭਰ ਵਿਚ ਵਰਤਿਆ ਗਿਆ ਸੀ।1920 ਅਤੇ 1930 ਦੇ ਦਹਾਕੇ ਵਿਚ ਬੋਸ ਇੰਡੀਅਨ ਨੈਸ਼ਨਲ ਕਾਂਗਰਸ ਦੇ ਜਵਾਨ, ਰੈਡੀਕਲ ਵਿੰਗ ਦੇ ਨੇਤਾ ਬਣੇ ਅਤੇ 1938 ਅਤੇ 1939 ਵਿਚ ਕਾਂਗਰਸ ਦੇ ਪ੍ਰਧਾਨ ਬਣੇ। ਹਾਲਾਂਕਿ, ਮਹਾਤਮਾ ਗਾਂਧੀ ਅਤੇ ਕਾਂਗਰਸ ਹਾਈ ਕਮਾਂਡ ਨਾਲ ਮਤਭੇਦ ਕਰਕੇ 1939 ਵਿਚ ਉਹ ਕਾਂਗਰਸ ਅਗਵਾਈ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ। 1940 ਵਿਚ ਭਾਰਤ ਤੋਂ ਭੱਜਣ ਤੋਂ ਪਹਿਲਾਂ ਓਹਨਾਂ ਨੂੰ ਬ੍ਰਿਟਿਸ਼ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਸੀ।
ਗਿਆਨੀ ਦਿੱਤ ਸਿੰਘ (21 ਅਪ੍ਰੈਲ 1850 - 6 ਸਤੰਬਰ 1901) ਜੋ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਸਿੱਖ ਧਰਮ/ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ 1886 ਤੋਂ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮੁੱਖ ਕਾਰਜਕਾਰੀ ਅਧਿਕਾਰੀ ਜਾਂ ਮੈਨੇਜਿੰਗ ਡਾਇਰੈਕਟਰ ਕਿਸੇ ਵੀ ਕੰਪਨੀ ਜਾ ਕਾਰਪੋਰੇਟ ਦਾ ਮੁੱਖ ਅਧਿਕਾਰੀ, ਪ੍ਰਬੰਧਕ ਜਾਂ ਸੀਨੀਅਰ ਅਧਿਕਾਰੀ ਹੁੰਦਾ ਹੈ। ਇਹ ਅਧਿਕਾਰੀ ਸਿਰਫ ਕੰਪਨੀ ਦੇ ਬੋਰਡ ਆਫ ਡਾਇਰੈਕਟਰ ਨੂੰ ਹੀ ਆਪਣੀ ਰਿਪੋਰਟ ਪੇਸ਼ ਕਰਦਾ ਹੈ। ਕਿਸੇ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਆਂ ਜੁਮੇਵਾਰੀਆਂ ਨੂੰ ਕੰਪਨੀ ਦੇ ਡਾਇਰੈਕਟਰ ਜਾਂ ਕੰਪਨੀ ਦਾ ਕਨੂੰਨੀ ਢਾਂਚਾ ਪੇਸ਼ ਕਰਦਾ ਹੈ। ਮੁੱਖ ਕਾਰਜਕਾਰੀ ਅਧਿਕਾਰੀ ਨੂੰ ਕਿਸੇ ਵੀ ਕੰਪਨੀ ਦਾ ਨਿਰਦੇਸ਼ਕ, ਫੈਸਲਾ ਲੈਣ ਵਾਲਾ, ਮੈਨੇਜਰ ਜਾਂ ਪ੍ਰਬੰਧਕ ਕਿਹਾ ਜਾਂਦਾ ਹੈ। ਮੁੱਖ ਅਧਿਕਾਰੀ ਦਾ ਮੁੱਖ ਕੰਮ ਆਪਣੇ ਅਧਿਕਾਰੀਆ ਨਾਲ, ਦੂਜੇ ਲੋਕਾਂ, ਪ੍ਰੈਸ ਨਾਲ ਹੁੰਦਾ ਹੈ। ਇਹ ਬੋਰਡ ਆਫ ਡਾਇਰੈਕਟਰ ਨੂੰ ਸਲਾਹ ਦਿੰਦਾ ਹੈ ਅਤੇ ਕੰਪਨੀ ਦੇ ਪ੍ਰਬੰਧ ਵਿੱਚ ਬਦਲਾਅ ਲਈ ਫੈਸਲੇ ਲੈਂਦਾ ਹੈ। ਇਹ ਆਪਣੇ ਮੁਲਾਜਮਾ ਨੂੰ ਹਰ ਰੋਜ਼ ਨਿਰਦੇਸ਼ ਦਿੰਦਾ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਇਲੈਕਟ੍ਰੋਮੈਗਨੈਟਿਕ ਫੀਲਡ ਦੀ ਇੱਕ ਡਾਇਨੈਮੀਕਲ ਥਿਊਰੀ
"'ਇਲੈਕਟ੍ਰੋਮੈਗਨੈਟਿਕ ਫੀਲਡ ਦੀ ਡਾਇਨੈਮੀਕਲ ਥਿਊਰੀ" ਜੇਮਸ ਕਲ੍ਰਕ ਮੈਕਸਵੈੱਲ ਦੁਆਰਾ ਇਲੈਕਟ੍ਰੋਮੈਗਨਟਿਜ਼ਮ ਉੱਤੇ 1865 ਵਿੱਚ ਛਪਿਆ ਇੱਕ ਪੇਪਰ ਹੈ। ਪੇਪਰ ਵਿੱਚ, ਮੈਕਸਵੈੱਲ ਨੇ ਪ੍ਰਯੋਗ ਤੋਂ ਲਏ ਗਏ ਨਾਪਾਂ ਨਾਲ ਨਜ਼ਦੀਕੀ ਸਹਿਮਤੀ ਵਿੱਚ ਪ੍ਰਕਾਸ਼ ਵਾਸਤੇ ਇੱਕ ਵਿਲੌਸਿਟੀ ਵਾਲੀ ਇੱਕ ਇਲੈਕਟ੍ਰੋਮੈਗਨੈਟਿਕ ਵੇਵ ਇਕੁਏਸ਼ਨ ਵਿਉਂਤਬੰਦ ਕੀਤੀ, ਅਤੇ ਨਤੀਜਾ ਕੱਢਿਆ ਕਿ ਪ੍ਰਕਾਸ਼ ਇੱਕ ਇਲੈਕਟ੍ਰੋਮੈਗਨੈਟਿਕ ਤਰੰਗ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,779 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।