ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਬਸੰਤ ਪੰਚਮੀ (ਦੇਵਨਾਗਰੀ: वसन्त पञ्चमी) ਬਸੰਤ ਵਿੱਚ ਮਨਾਏ ਜਾਣ ਵਾਲਾ ਬਸੰਤ ਰੁੱਤ ਦਾ ਸਵਾਗਤੀ ਤਿਉਹਾਰ ਹੈ। ਇਸਨੂੰ ਕਈ ਲੋਕ ਸਰਸਵਤੀ ਪੂਜਾ ਜਾਂ ਸ਼੍ਰੀਪੰਚਮੀ (ਦੇਵਨਾਗਰੀ :श्रीपञ्चमी) ਵੀ ਕਹਿੰਦੇ ਹਨ ਅਤੇ ਵੇਦਾਂ ਵਿੱਚ ਇਸਦਾ ਸੰਬੰਧ ਸਰਸਵਤੀ ਦੇਵੀ ਨਾਲ ਦੱਸਿਆ ਜਾਂਦਾ ਹੈ ਜੋ ਹਿੰਦੂ ਮੱਤ ਵਿੱਚ ਗਿਆਨ, ਸੰਗੀਤ ਅਤੇ ਕਲਾ ਦੀ ਦੇਵੀ ਮੰਨੀ ਜਾਂਦੀ ਹੈ। ਬਹਾਰ ਰੁੱਤ ਨਾਲ਼ ਸੰਬੰਧਿਤ ਇਹ ਪ੍ਰਸਿੱਧ ਤਿਉਹਾਰ ਜੋ ਮਾਘ ਦੇ ਸੁਦੀ ਪੰਜ ਨੂੰ ਸਾਰੇ ਪੰਜਾਬ ਵਿੱਚ ਬੜੇ ਚਾਅ ਤੇ ਮਲਾਹ ਨਾਲ਼ ਮਨਾਇਆ ਜਾਂਦਾ ਹੈ। ਬਸੰਤ ਪੰਚਮੀ ਤੋਂ ਬਹਾਰ ਰੁੱਤ ਦਾ ਅਨੁਮਾਨ ਲਗਾਇਆ ਜਾਂਦਾ ਹੈ। ਇਹ ਤਿਉਹਾਰ ਮੁੱਢ ਕਦੀਮ ਤੋਂ ਚੱਲਿਆ ਆ ਰਿਹਾ ਹੈ। ਸਾਡੇ ਵਡਿੱਕਿਆਂ ਵਿੱਚ ਇਹ ਤਿਉਹਾਰ ‘ਸੁਵੰਨਤਾ’ ਦੇ ਨਾਂ ਨਾਲ਼ ਪ੍ਰਸਿੱਧ ਸੀ। ਉਹ ਇਸ ਮੌਕੇ ਉੱਤੇ ਕਾਮ ਦੇਵ ਦੀ ਉਪਾਸਨਾ ਕਰਦੇ ਅਤੇ ਗੁਲਾਬੀ ਰੰਗ ਦੇ ਕੱਪੜੇ ਪਹਿਨ ਕੇ ਟੋਲੀਆਂ ਵਿੱਚ ਤੇ ਗਾਉਂਦੇ ਸਨ। ਅੱਜ ਕੱਲ੍ਹ ਬਸੰਤ ਵਾਲ਼ੇ ਦਿਨ ਪੀਲੇ ਕੱਪੜੇ ਪਹਿਨਣ ਦਾ ਰਿਵਾਜ ਹੈ। ਬਸੰਤ ਦੇ ਆਗਮਨ ਦੇ ਨਾਲ਼ ਸਾਰੇ ਪੰਜਾਬ ਦੇ ਵਿੱਚ ਨਵੀਂ ਜ਼ਿੰਦਗੀ ਧੜਕ ਉੱਠਦੀ ਹੈ। ਥਾਂ ਥਾਂ ਤੇ ਪਿੰਡਾਂ ਵਿੱਚ ਨਿੱਕੇ ਵੱਡੇ ਮੇਲੇ ਲੱਗਦੇ ਹਨ ਤੇ ਲੋਕੀਂ ਸਰ੍ਹੋਂ ਦੇ ਫੁੱਲ ਵਾਂਗ ਖਿੜ ਕੇ ਇਨ੍ਹਾਂ ਮੇਲਿਆਂ ਦੀ ਰੌਣਕ ਵਧਾਉਂਦੇ ਹਨ। ਪਟਿਆਲ਼ੇ ਤੇ ਛਿਹਰਟੇ ਦੀ ਬਸੰਤ ਪੰਚਮੀ ਖ਼ਾਸ ਤੌਰ 'ਤੇ ਪ੍ਰਸਿੱਧ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2020 ਮੁਤਾਬਿਕ ਇਸ ਵਿਕੀ ’ਤੇ 33,985 ਲੇਖ ਹਨ ਅਤੇ ਇਸ ਦੇ ਕੁੱਲ 32,068 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,09,247 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.24 (c8332bf) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪਲੇਗ (Plague) ਸੰਸਾਰ ਦੀਆਂ ਸਭ ਤੋਂ ਪੁਰਾਣੀਆਂ ਮਹਾਮਾਰੀਆਂ ਵਿੱਚੋਂ ਇੱਕ ਹੈ। ਇਸਨੂੰ ਸਭ ਤੋਂ ਖਤਰਨਾਕ ਸੰਕ੍ਰਾਮਿਕ ਰੋਗਾਂ ਵਿੱਚੋਂ ਇੱਕ ਰੋਗ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ। ਮੁੱਖ ਤੌਰ 'ਤੇ ਇਹ ਕੁਤਰਨ ਵਾਲੇ (rodent) ਪ੍ਰਾਣੀਆਂ (ਆਮ ਤੌਰ 'ਤੇ ਚੂਹਿਆਂ) ਦਾ ਰੋਗ ਹੈ, ਜੋ ਪਾਸਚੁਰੇਲਾ ਪੇਸਟਿਸ ਨਾਮਕ ਜੀਵਾਣੂ ਤੋਂ ਹੁੰਦਾ ਹੈ। ਆਦਮੀ ਨੂੰ ਇਹ ਰੋਗ ਪ੍ਰਤੱਖ ਸੰਸਰਗ ਅਤੇ ਪਿੱਸੂ ਦੇ ਡੰਗਣ ਨਾਲ ਲੱਗਦਾ ਹੈ। ਇਹ ਤੇਜ ਰਫ਼ਤਾਰ ਨਾਲ ਵਧਦਾ ਹੈ। ਭਾਰੀ ਪੈਮਾਨੇ ਤੇ ਤਬਾਹੀ ਮਚਾਣ ਦੇ ਕਾਰਨ ਪੂਰੇ ਇਤਹਾਸ ਵਿੱਚ ਪਲੇਗ ਬਦਨਾਮ ਰੋਗ ਹੈ। ਅੱਜ ਵੀ ਸੰਸਾਰ ਦੇ ਕੁੱਝ ਭਾਗਾਂ ਵਿੱਚ ਪਲੇਗ ਮਹਾਮਾਰੀ ਬਣਿਆ ਹੋਇਆ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,985 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਦ ਵਾਲ਼ ਸਟਰੀਟ ਜਰਨਲ ਵਪਾਰ ਅਤੇ ਆਰਥਕ ਖ਼ਬਰਾਂ ਤੇ ਜ਼ੋਰ ਦੇਣ ਵਾਲਾ ਅਤੇ ਨਿਊਯਾਰਕ ਤੋਂ ਛਪਣ ਵਾਲਾ ਇੱਕ ਅਮਰੀਕੀ ਰੋਜ਼ਾਨਾ ਅਖ਼ਬਾਰ ਹੈ। ਨਿਊਜ਼ ਕਾਰਪ ਦੀ ਇੱਕ ਡਿਵੀਜ਼ਨ, ਡੋ ਜੋਨਜ ਐਂਡ ਕੰਪਨੀ ਵਲੋਂ ਏਸ਼ੀਆਈ ਅਤੇ ਯੂਰਪੀ ਅਡੀਸ਼ਨਾਂ ਸਮੇਤ ਇਹ ਜਰਨਲ ਹਫਤੇ ਵਿੱਚ ਛੇ ਦਿਨ ਛਪਦਾ ਹੈ। ਇਸ ਦੀ ਕੁੱਲ ਆਲਮੀ ਰੋਜ਼ਾਨਾ ਤਾਦਾਦ ਇਸ਼ਾਇਤ 20 ਲੱਖ ਤੋਂ ਜ਼ਿਆਦਾ ਹੈ। ਇਹ ਕਈ ਸਾਲਾਂ ਤੋਂ ਅਮਰੀਕਾ ਵਿੱਚ ਛਪਣ ਵਾਲਾ ਸਭ ਤੋਂ ਵੱਡਾ ਅਖ਼ਬਾਰ ਹੈ। ਅਲਾਇੰਸ ਫ਼ਾਰ ਆਡਿਟਡ ਮੀਡੀਆ ਮੁਤਾਬਕ ਇਸ ਦੀ ਇਸ਼ਾਇਤ ਯੂ ਐੱਸ ਏ ਟੂਡੇ ਦੀ 1.7 ਮਿਲੀਅਨ ਦੇ ਮੁਕਾਬਲੇ ਤੇ ਮਾਰਚ 2013 ਨੂੰ (ਲੱਗਪਗ 900,000 ਡਿਜਿਟਲ ਚੰਦਿਆਂ ਸਮੇਤ), 2.4 ਮਿਲੀਅਨ ਕਾਪੀਆਂ ਸੀ।ਇਹ ਮੁੱਖ ਤੌਰ ਤੇ ਅਮਰੀਕੀ ਅਰਥਚਾਰੇ ਅਤੇ ਕੌਮਾਂਤਰੀ ਵਪਾਰ, ਅਤੇ ਫ਼ਾਇਨੈਂਸ਼ੀਅਲ ਖ਼ਬਰਾਂ ਦੀ ਗੱਲ ਕਰਦਾ ਹੈ। ਇਸ ਦਾ ਨਾਂ ਨਿਊਯਾਰਕ ਸ਼ਹਿਰ ਦੀ ਇੱਕ ਗਲੀ ਵਾਲ ਸਟ੍ਰੀਟ ਤੋਂ ਆਇਆ ਹੈ ਜੋ ਮਨਹੈਟਨ ਦੇ ਆਰਥਿਕ ਜ਼ਿਲੇ ਦਾ ਦਿਲ ਹੈ। ਇਹ ਆਪਣੇ ਥਾਪੇ ਜਾਣ ਦੇ ਦਿਨ 8 ਜੁਲਾਈ 1889 ਤੋਂ ਲਗਾਤਾਰ ਛਪਦਾ ਆ ਰਿਹਾ ਹੈ। ਇਸਨੇ 34 ਵਾਰ ਪੁਲਿਤਜ਼ਰ ਇਨਾਮ ਜਿੱਤਿਆ ਹੈ।8 ਜੂਨ 1889 ਨੂੰ ਪਹਿਲੀ ਵਾਰ ਛਪੇ ਦ ਵਾਲ ਸਟ੍ਰੀਟ ਜਰਨਲ ਨੇ ਡੋ ਜੋਨਸ ਨਿਊਜ਼ ਦੀ ਡਿਲਿਵਰੀ ਟੈਲੀਗ੍ਰਾਫ਼ ਜ਼ਰੀਏ ਸ਼ੁਰੂ ਕੀਤੀ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਹਨਾਂ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਹਨਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸਪੇਨੀ ਫਲੂ ਜਾਂ 1918 ਦੀ ਫ਼ਲੂ ਮਹਾਂਮਾਰੀ (ਜਨਵਰੀ 1918 – ਦਸੰਬਰ 1920) ਇਨਫ਼ਲੂਐਂਜ਼ਾ (ਨਜ਼ਲਾ) ਦੀ ਡਾਢੀ ਮਾਰੂ ਮਹਾਂਮਾਰੀ ਸੀ ਜੋ ਐੱਚਵਨ ਐੱਨਵਨ ਇਨਫ਼ਲੂਐਂਜ਼ਲਾ ਵਾਇਰਸ ਦੀਆਂ ਦੋ ਮਹਾਂਮਾਰੀਆਂ ਵਿੱਚੋਂ ਪਹਿਲੀ ਸੀ। ਇਹ ਰੋਗ ਪ੍ਰਸ਼ਾਂਤ ਟਾਪੂਆਂ ਅਤੇ ਆਰਕਟਿਕ ਵਰਗੇ ਦੁਰਾਡੇ ਇਲਾਕਿਆਂ ਸਮੇਤ ਦੁਨੀਆਂ ਭਰ ਵਿੱਚ 50 ਕਰੋੜ ਲੋਕ ਨੂੰ ਹੋਇਆ ਅਤੇ ਉਹਨਾਂ ਵਿੱਚੋਂ 5 ਤੋਂ 10 ਕਰੋੜ ਲੋਕਾਂ ਦੀ ਮੌਤ ਹੋ ਗਈ ਮਤਲਬ ਦੁਨੀਆਂ ਦੀ ਕੁੱਲ ਅਬਾਦੀ ਦਾ ਤਿੰਨ ਤੋਂ ਪੰਜ ਫ਼ੀਸਦੀ। ਇਸੇ ਕਰ ਕੇ ਇਹ ਮਨੁੱਖੀ ਅਤੀਤ ਦੀਆਂ ਸਭ ਤੋਂ ਮਾਰੂ ਆਫ਼ਤਾਂ ਵਿੱਚੋਂ ਇੱਕ ਹੋ ਨਿੱਬੜੀ।ਹੌਂਸਲਾ ਬਣਾਈ ਰੱਖਣ ਵਾਸਤੇ ਜੰਗ ਵੇਲੇ ਦੇ ਸੈਂਸਰਾਂ ਨੇ ਰੋਗ ਅਤੇ ਮੌਤਾਂ ਦੀਆਂ ਅਗੇਤੀਆਂ ਇਤਲਾਹਾਂ ਨੂੰ ਜਰਮਨੀ, ਬ੍ਰਿਟੇਨ, ਫ਼ਰਾਂਸ ਅਤੇ ਅਮਰੀਕਾ ਵਿੱਚ ਘਟਾ ਕੇ ਦੱਸਿਆ;
ਬਸੰਤ - ਪਤੰਗਾਂ ਦਾ ਤਿਉਹਾਰ (ਪੰਜਾਬ)
ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਖੇਤਰ ਵਿੱਚ ਬਸੰਤ ਪੰਚਮੀ ਦੇ ਦੌਰਾਨ ਪੰਜਾਬ ਦਾ ਇਤਿਹਾਸਿਕ ਬਸੰਤ ਰੁੱਤ ਦਾ ਪਤੰਗ ਉਡਾਉਣ ਵਾਲਾ ਮਸ਼ਹੂਰ ਤਿਉਹਾਰ ਰਿਹਾ ਹੈ। ਇਹ ਬਸੰਤ ਰੁੱਤ ਵਿਚ ਪੈਂਦਾ ਹੈ, ਜਿਸਨੂੰ ਪੰਜਾਬੀ ਵਿੱਚ ਬਸੰਤ ਪੰਚਮੀ ਵੀ ਕਿਹਾ ਜਾਂਦਾ ਹੈ; ਉਰਦੂ: بسنت پنچمی; ਹਿੰਦੀ: ਬਸन्त पञ्चमी) ਅਤੇ ਵਸੰਤ ਪੰਚਮੀ)। ਪੰਜਾਬੀ ਕੈਲੰਡਰ ਅਨੁਸਾਰ ਇਹ ਤਿਉਹਾਰ ਚੰਦ੍ਰਮਾ ਮਹੀਨਾ (ਪੰਜਵੀਂ ਦੇ ਅਖੀਰ ਜਾਂ ਫਰਵਰੀ ਦੇ ਅਖ਼ੀਰ ਵਿੱਚ) ਚੰਦਰਮਾ ਮਹੀਨੇ ਦੇ ਪੰਜਵੇਂ ਦਿਨ ਬਸੰਤ ਦੀ ਸ਼ੁਰੂਆਤ ਦਾ ਸੰਕੇਤ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਐਕਸ 2 (ਆਮ ਤੌਰ ਤੇ ਐਕਸ 2: ਐਕਸ-ਮੈਨ ਯੂਨਾਈਟਿਡ ਅਤੇ ਇੰਟਰਨੈਸ਼ਨਲ ਤੌਰ ਤੇ ਐਕਸ-ਮੈਨ 2 ਦੇ ਤੌਰ ਤੇ ਪ੍ਰੋਮੋਟ ਕੀਤਾ ਗਿਆ ਹੈ) 2003 ਵਿੱਚ ਮਾਰਵਲ ਕਾਮਿਕਸ ਵਿੱਚ ਆਉਣ ਵਾਲੀ X-Men ਸੁਪਰਹੀਰੋ ਟੀਮ ਦੇ ਅਧਾਰ ਤੇ ਇੱਕ 2003 ਅਮਰੀਕੀ ਸੁਪਰਹੀਰੋ ਫਿਲਮ ਹੈ। ਇਹ 2000 ਦੇ ਐਕਸ-ਮੈਨ ਦੀ ਸੀਕਵਲ ਹੈ, ਅਤੇ ਐਕਸ-ਮੈਨ ਫਿਲਮ ਸੀਰੀਜ਼ ਵਿਚ ਦੂਜੀ ਕਿਸ਼ਤ ਹੈ। ਇਹ ਫ਼ਿਲਮ ਬਰਾਇਨ ਗਾਇਕ ਦੁਆਰਾ ਨਿਰਦੇਸ਼ਨ ਕੀਤਾ ਗਿਆ ਸੀ, ਮਾਈਕਲ ਡੋਗਹਾਰੀ, ਡੇਨ ਹੈਰਿਸ ਅਤੇ ਡੇਵਿਡ ਹਾਇਟਰ ਦੁਆਰਾ ਲਿਖੇ, ਅਤੇ ਹਿਊਜ ਜੈਕਮਾਨ, ਪੈਟਰਿਕ ਸਟੀਵਰਟ, ਇਆਨ ਮੈਕਕੇਲੇਨ, ਹੈਲਰ ਬੇਰੀ, ਫਾਮਕ ਜੈਨਸਨ, ਜੇਮਜ਼ ਮਾਰਸੇਨਨ, ਰੇਬੇਕਾ ਰੋਮੀਜਨ-ਸਟੋਮਸ, ਬ੍ਰਾਇਨ ਕੋਕਸ, ਐਲਨ ਕੂਮਿੰਗ, ਬਰੂਸ ਡੇਵਿਜ਼ਨ, ਸ਼ੌਨ ਅਸ਼ਮੋਰ, ਅਰੋਨ ਸਟੈਨਫੋਰਡ, ਕੈਲੀ ਹੂ ਅਤੇ ਅੰਨਾ ਪਕਿਨ। ਪਲਾਟ, ਗ੍ਰਾਫਿਕ ਨਾਵਲ ਪਰਮਾਤਮਾ ਲਵਜ਼, ਮੈਨ ਕਲਾਂ ਦੁਆਰਾ ਪ੍ਰੇਰਿਤ ਹੈ, ਨਸਲਕੁਸ਼ੀ ਕਰਨਲ ਵਿਲੀਅਮ ਸਟ੍ਰਾਈਕਰ (ਬ੍ਰਾਈਅਨ ਕਾਕਸ) ਦੇ ਵਿਰੁੱਧ, X-Men ਅਤੇ ਉਨ੍ਹਾਂ ਦੇ ਦੁਸ਼ਮਣਾਂ, ਬ੍ਰਦਰਹੁੱਡ ਨੂੰ ਘੜਦਾ ਹੈ। ਉਹ ਪ੍ਰੋਵੈਸਰ ਜੇਵੀਅਰ ਦੇ ਸਕੂਲ ਉੱਤੇ ਹਮਲਾ ਕਰਦੇ ਹਨ ਤਾਂ ਕਿ ਉਹ ਆਪਣੇ ਆਪ ਨੂੰ ਜ਼ੈਵੀਅਰ ਦੇ ਮਿਟਾਨਟ ਟਰੈਕਿੰਗ ਕੰਪਿਊਟਰ ਸੇਰੇਬਰੋ ਦਾ ਆਪਣੇ ਵਰਜਨ ਤਿਆਰ ਕਰ ਸਕਣ, ਤਾਂ ਜੋ ਉਹ ਧਰਤੀ ਉੱਤੇ ਹਰ ਮੁਰਗੇਟ ਨੂੰ ਤਬਾਹ ਕਰ ਸਕਣ ਅਤੇ ਉਹਨਾਂ ਨੂੰ ਮਨੁੱਖ ਜਾਤੀ ਨੂੰ ਬਚਾ ਸਕਣ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.