ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2020 ਮੁਤਾਬਿਕ ਇਸ ਵਿਕੀ ’ਤੇ 33,991 ਲੇਖ ਹਨ ਅਤੇ ਇਸ ਦੇ ਕੁੱਲ 32,080 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,09,317 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.24 (c8332bf) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੈਰ ਕਾਨੂੰਨੀ ਇਕੱਠ ਇੱਕ ਕਾਨੂੰਨੀ ਟਰਮ ਹੈ ਇਸ ਦਾ ਅਰਥ ਇਹ ਹੈ ਕਿ ਜਦੋਂ ਕੁਝ ਵਿਅਕਤੀਆਂ ਦਾ ਇਕੱਠ ਕਿਸੇ ਸਾਂਝੇ ਉਦੇਸ਼ ਦੀ ਪੂਰਤੀ ਲਈ ਕਾਨੂੰਨ ਦੇ ਖਿਲਾਫ਼ ਆਪਣੇ ਬਲ ਜਾਂ ਹਿੰਸਾ ਦੀ ਵਰਤੋਂ ਕਰਦਾ ਹੈ। ਜੇਕਰ ਇਹ ਇੱਕਠ ਨੇ ਗੈਰ ਕਾਨੂੰਨੀ ਕਾਰਜ ਸ਼ੁਰੂ ਕਰ ਦਿੱਤਾ ਹੈ ਤਾਂ ਉਸਨੂੰ ਭਗਦੜ ਕਿਹਾ ਜਾਂਦਾ ਹੈ, ਪਰ ਜਦੋਂ ਇਹ ਆਪਣਾ ਕਾਰਜ ਕਰ ਦਿੰਦਾ ਹੈ ਤਾਂ ਉਸਨੂੰ ਦੰਗੇ ਕਿਹਾ ਜਾਂਦਾ ਹੈ। ਕਿਸੇ ਇੱਕਠ ਨੂੰ ਗੈਰ ਕਾਨੂੰਨੀ ਇੱਕਠ ਓਦੋਂ ਹੀ ਕਿਹਾ ਜਾਂਦਾ ਹੈ ਜਦੋਂ ਉਹ ਕਿਸੇ ਸਾਂਝੇ ਗੈਰ ਕਾਨੂੰਨੀ ਉਦੇਸ਼ ਲਈ ਇੱਕਠਾ ਹੋਇਆ ਹੋਵੇ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਸਪੇਨੀ ਫਲੂ ਜਾਂ 1918 ਦੀ ਫ਼ਲੂ ਮਹਾਂਮਾਰੀ (ਜਨਵਰੀ 1918 – ਦਸੰਬਰ 1920) ਇਨਫ਼ਲੂਐਂਜ਼ਾ (ਨਜ਼ਲਾ) ਦੀ ਡਾਢੀ ਮਾਰੂ ਮਹਾਂਮਾਰੀ ਸੀ ਜੋ ਐੱਚਵਨ ਐੱਨਵਨ ਇਨਫ਼ਲੂਐਂਜ਼ਲਾ ਵਾਇਰਸ ਦੀਆਂ ਦੋ ਮਹਾਂਮਾਰੀਆਂ ਵਿੱਚੋਂ ਪਹਿਲੀ ਸੀ। ਇਹ ਰੋਗ ਪ੍ਰਸ਼ਾਂਤ ਟਾਪੂਆਂ ਅਤੇ ਆਰਕਟਿਕ ਵਰਗੇ ਦੁਰਾਡੇ ਇਲਾਕਿਆਂ ਸਮੇਤ ਦੁਨੀਆਂ ਭਰ ਵਿੱਚ 50 ਕਰੋੜ ਲੋਕ ਨੂੰ ਹੋਇਆ ਅਤੇ ਉਹਨਾਂ ਵਿੱਚੋਂ 5 ਤੋਂ 10 ਕਰੋੜ ਲੋਕਾਂ ਦੀ ਮੌਤ ਹੋ ਗਈ ਮਤਲਬ ਦੁਨੀਆਂ ਦੀ ਕੁੱਲ ਅਬਾਦੀ ਦਾ ਤਿੰਨ ਤੋਂ ਪੰਜ ਫ਼ੀਸਦੀ। ਇਸੇ ਕਰ ਕੇ ਇਹ ਮਨੁੱਖੀ ਅਤੀਤ ਦੀਆਂ ਸਭ ਤੋਂ ਮਾਰੂ ਆਫ਼ਤਾਂ ਵਿੱਚੋਂ ਇੱਕ ਹੋ ਨਿੱਬੜੀ।ਹੌਂਸਲਾ ਬਣਾਈ ਰੱਖਣ ਵਾਸਤੇ ਜੰਗ ਵੇਲੇ ਦੇ ਸੈਂਸਰਾਂ ਨੇ ਰੋਗ ਅਤੇ ਮੌਤਾਂ ਦੀਆਂ ਅਗੇਤੀਆਂ ਇਤਲਾਹਾਂ ਨੂੰ ਜਰਮਨੀ, ਬ੍ਰਿਟੇਨ, ਫ਼ਰਾਂਸ ਅਤੇ ਅਮਰੀਕਾ ਵਿੱਚ ਘਟਾ ਕੇ ਦੱਸਿਆ;
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਲਾਲਾ ਧਨੀਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿੱਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਪਲੇਗ (Plague) ਸੰਸਾਰ ਦੀਆਂ ਸਭ ਤੋਂ ਪੁਰਾਣੀਆਂ ਮਹਾਮਾਰੀਆਂ ਵਿੱਚੋਂ ਇੱਕ ਹੈ। ਇਸਨੂੰ ਸਭ ਤੋਂ ਖਤਰਨਾਕ ਸੰਕ੍ਰਾਮਿਕ ਰੋਗਾਂ ਵਿੱਚੋਂ ਇੱਕ ਰੋਗ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ। ਮੁੱਖ ਤੌਰ 'ਤੇ ਇਹ ਕੁਤਰਨ ਵਾਲੇ (rodent) ਪ੍ਰਾਣੀਆਂ (ਆਮ ਤੌਰ 'ਤੇ ਚੂਹਿਆਂ) ਦਾ ਰੋਗ ਹੈ, ਜੋ ਪਾਸਚੁਰੇਲਾ ਪੇਸਟਿਸ ਨਾਮਕ ਜੀਵਾਣੂ ਤੋਂ ਹੁੰਦਾ ਹੈ। ਆਦਮੀ ਨੂੰ ਇਹ ਰੋਗ ਪ੍ਰਤੱਖ ਸੰਸਰਗ ਅਤੇ ਪਿੱਸੂ ਦੇ ਡੰਗਣ ਨਾਲ ਲੱਗਦਾ ਹੈ। ਇਹ ਤੇਜ ਰਫ਼ਤਾਰ ਨਾਲ ਵਧਦਾ ਹੈ। ਭਾਰੀ ਪੈਮਾਨੇ ਤੇ ਤਬਾਹੀ ਮਚਾਣ ਦੇ ਕਾਰਨ ਪੂਰੇ ਇਤਹਾਸ ਵਿੱਚ ਪਲੇਗ ਬਦਨਾਮ ਰੋਗ ਹੈ। ਅੱਜ ਵੀ ਸੰਸਾਰ ਦੇ ਕੁੱਝ ਭਾਗਾਂ ਵਿੱਚ ਪਲੇਗ ਮਹਾਮਾਰੀ ਬਣਿਆ ਹੋਇਆ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਅਜੀਤ ਕੌਰ (ਜਨਮ 16 ਨਵੰਬਰ 1934-) ਆਜ਼ਾਦੀ ਦੇ ਬਾਅਦ ਦੀ ਪੰਜਾਬੀ ਸਾਹਿਤਕਾਰ ਹੈ। ਉਹ ਪੰਜਾਬੀ ਗਲਪ ਖਾਸ ਕਰ ਕਹਾਣੀ ਦੀ ਇੱਕ ਵਿਲੱਖਣ ਦਸਤਖ਼ਤ ਹੈ ਜਿਸ ਨੇ "ਔਰਤ ਮਰਦ ਦੇ ਸੰਬੰਧਾਂ ਨੂੰ ਬੜੀ ਬੇ-ਵਾਕੀ ਤੇ ਡੂੰਘਾਈ ਵਿੱਚ ਪੇਸ਼ ਕੀਤਾ ਹੈ। ਅਤੇ ਮਨੁੱਖੀ ਜੀਵਨ ਦੀਆਂ ਭਾਵਨਾਵਾਂ, ਤੀਵੀਂ-ਮਰਦ ਦੇ ਰਿਸ਼ਤੇ ਦੀ ਖੂਬਸੂਰਤੀ ਤੇ ਜਜ਼ਬਾਤੀ ਟੱਕਰਾਂ ਨੂੰ, ਇਕੱਲਤਾ ਦੀ ਉਦਾਸੀ ਨੂੰ, ਮਨੁੱਖੀ ਰਿਸ਼ਤਿਆਂ ਦੀਆਂ ਉਲਝਣਾਂ ਨੂੰ, ਪੰਜਾਬ ਦੇ ਸੰਤਾਪ ਨੂੰ ਬੜੀ ਦਲੇਰੀ ਨਾਲ ਬਿਆਨ ਕੀਤਾ ਹੈ।" ਸਾਥੀ ਲੁਧਿਆਣਵੀ ਅਨੁਸਾਰ "ਦਿੱਲੀ ਦੀ ਗੁਰਬਤ ਅਤੇ ਭ੍ਰਿਸ਼ਟਾਚਾਰ ਅਤੇ ਆਮ ਤੌਰ 'ਤੇ ਦੇਸ ਦੇ ਵਧ ਰਹੇ ਸੰਤਾਪ ਤੋਂ ਲੈ ਕੇ ਪੰਜਾਬ ਦੀ ਅੱਸੀਵਆਂ ਦੀ ਸਥਿਤੀ ਚੋਂ ਪੈਦਾ ਹੋਏ ਦੁਖ਼ਾਂਤ ਤੀਕ ਉਸ ਦੀ ਕਲਮ ਨੇ ਬੜੀ ਸ਼ਿੱਦਤ ਨਾਲ਼ ਲੇਖ਼ ਅਤੇ ਕਹਾਣੀਆਂ ਲਿਖ਼ੀਆਂ ਹਨ।" ਉਹਨਾਂ ਦੀਆਂ ਰਚਨਾਵਾਂ ਵਿੱਚ ਨਾ ਕੇਵਲ ਨਾਰੀ ਦਾ ਸੰਘਰਸ਼ ਰੇਖਾਂਕਿਤ ਹੁੰਦਾ ਹੈ ਸਗੋਂ ਸਾਮਾਜਕ ਅਤੇ ਸਿਆਸੀ ਵਿਗਾੜਾਂ ਅਤੇ ਸੱਤਾ ਦੇ ਗਲਿਆਰਿਆਂ ਵਿੱਚ ਵਿਆਪਤ ਬੇਸ਼ਰਮ ਭ੍ਰਿਸ਼ਟਾਚਾਰ ਦੇ ਵਿਰੁੱਧ ਇੱਕ ਜ਼ੋਰਦਾਰ ਮੁਹਿੰਮ ਵੀ ਨਜ਼ਰ ਆਉਂਦੀ ਹੈ।ਅਜੀਤ ਕੌਰ ਦਾ ਨਾਰੀਵਾਦ ਬਾਰੇ ਖਿਆਲ ਹੈ ਕਿ ਨਾਰੀਵਾਦ ਦਾ ਮਤਲਬ ਆਪਣੇ ਅੰਦਰ ਮਜ਼ਬੂਤੀ ਪੈਦਾ ਕਰਨੀ ਹੈ, ਸਿਰਫ਼ ਮਰਦਾਂ ਦੇ ਵਿਰੁੱਧ ਹੋਣਾ ਹੀ ਇਸ ਦਾ ਮਤਲਬ ਨਹੀਂ।
ਦਿੱਲੀ (ਹਿੰਦੀ: दिल्ली; ਉਰਦੂ: دیللی) ਭਾਰਤ ਦੀ ਰਾਜਧਾਨੀ ਹੈ। ਇੱਕ ਕਰੋੜ 73 ਲੱਖ ਦੀ ਆਬਾਦੀ ਨਾਲ ਇਹ ਭਾਰਤ ਦਾ ਦੂਜਾ ਤੇ ਸੰਸਾਰ ਦਾ 8ਵਾਂ ਸਭ ਤੋਂ ਵੱਡਾ ਸ਼ਹਿਰ ਹੈ। ਜਮਨਾ ਦਰਿਆ ਦੇ ਕਿਨਾਰੇ ਆਬਾਦ ਇਹ ਸ਼ਹਿਰ 6ਵੀਂ ਸਦੀ ਈਸਵੀ ਪੂਰਵ ਤੋਂ ਆਬਾਦ ਹੈ। ਦਿੱਲੀ ਸਲਤਨਤ ਦੇ ਉਰੂਜ ਦੇ ਦੌਰ ਵਿੱਚ ਇਹ ਸ਼ਹਿਰ ਇੱਕ ਸੱਭਿਆਚਾਰਕ ਤੇ ਵਪਾਰਕ ਕੇਂਦਰ ਦੇ ਤੌਰ 'ਤੇ ਉਭਰਿਆ। ਸ਼ਹਿਰ ਚ ਜ਼ਮਾਨਾ ਕਦੀਮ ਤੇ ਕਰੂੰ ਵਸਤੀ ਦੀਆਂ ਕਈ ਇਮਾਰਤਾਂ, ਯਾਦਗਾਰਾਂ ਦੇ ਆਸਾਰ ਕਦੀਮਾ ਮੌਜੂਦ ਹਨ। ਦਿੱਲੀ ਸਲਤਨਤ ਦੇ ਜ਼ਮਾਨੇ ਦਾ ਕੁਤਬ ਮੀਨਾਰ ਤੇ ਮਸਜਿਦ ਕੁੱਵਤ ਇਸਲਾਮ ਹਿੰਦੁਸਤਾਨ ਚ ਇਸਲਾਮ ਦੀ ਸ਼ਾਨ ਵ ਸ਼ੌਕਤ ਦੀਆਂ ਉਲੀਨ ਨਿਸ਼ਾਨੀਆਂ ਹਨ। ਮੁਗ਼ਲੀਆ ਸਲਤਨਤ ਦੇ ਜ਼ਮਾਨੇ ਚ ਜਲਾਲ ਉੱਦੀਨ ਅਕਬਰ (ਅਕਬਰ) ਨੇ ਰਾਜਘਰ ਆਗਰਾ ਤੋਂ ਦਿੱਲੀ ਮਨਤਕਲ ਕੀਤਾ ਜਦੋਂ ਕਿ 1639ਈ. ਚ ਸ਼ਾਹਜਹਾਂ ਨੇ ਦਿੱਲੀ ਚ ਇੱਕ ਨਵਾਂ ਸ਼ਹਿਰ ਆਬਾਦ ਕੀਤਾ ਜਿਹੜਾ ਕਿ 1649ਈ. ਤੋਂ 1857ਈ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸੰਯੋਜਤ ਵਿਆਪਕ ਸਮਾਂ (Coordinated Universal Time) ਸੰਸਾਰ ਦੇ ਸਮੇਂ ਦਾ ਮਾਨਕ ਹੈ। ਇਸ ਦੇ ਨਾਲ ਹੀ ਸਾਰੇ ਸੰਸਾਰ ਦਾ ਸਮਾਂ ਦੀ ਮਿਣਤੀ ਕੀਤੀ ਜਾਂਦੀ ਹੈ। ਗ੍ਰੀਨਵਿਚ ਮਾਨ ਸਮਾਂ (GMT) ਨਾਲ ਸਬੰਧਿਤ ਹੈ ਜੋ ਕਿ ਸਮੇਂ ਦਾ ਮਾਨਕ ਹੈ। ਸਮੇਂ ਦੇ ਲੰਘਣ ਨਾਲ ਕਈ ਵਾਰੀ ਸਮੇਂ 'ਚ ਕੁਝ ਸੈਕਿੰਡ ਜੋੜੇ ਜਾਂਦੇ ਹਨ ਕਿਉਂਕੇ ਧਰਤੀ ਦੀ ਗਤੀ 'ਚ ਅੜਚਣ ਆਉਂਦੀ ਹੈ। ਇਹ ਸਮੇਂ ਦਾ ਅੰਤਰ 0.9 ਸੈਕਿੰਡ ਤੋਂ ਵੱਧ ਨਹੀਂ ਹੋ ਸਕਦਾ ਹੈ।
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 33,991 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਦ ਟ੍ਰਿਬਿਊਨ (ਅੰਗਰੇਜ਼ੀ: The Tribune) ਭਾਰਤ ਦਾ ਇੱਕ ਰੋਜ਼ਾਨਾ ਅੰਗਰੇਜ਼ੀ ਅਖ਼ਬਾਰ ਹੈ ਜੋ ਨਵੀਂ ਦਿੱਲੀ, ਚੰਡੀਗੜ੍ਹ, ਜਲੰਧਰ ਅਤੇ ਬਠਿੰਡਾ ਤੋਂ ਛਪਦਾ ਹੈ। ਇਸਨੂੰ 2 ਫ਼ਰਵਰੀ 1881 ਨੂੰ ਲਾਹੌਰ (ਹੁਣ ਪਾਕਿਸਤਾਨ) ਵਿਖੇ ਸਰਦਾਰ ਦਿਆਲ ਸਿੰਘ ਮਜੀਠੀਆ ਨੇ ਕਾਇਮ ਕੀਤਾ ਸੀ। ਭਾਰਤ ਵਿੱਚ ਇਹ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੋਹਰੀ ਅੰਗਰੇਜ਼ੀ ਅਖ਼ਬਾਰ ਹੈ। 28 ਜੁਲਾਈ 1998 ਨੂੰ ਇੰਟਰਨੈੱਟ ’ਤੇ ਇਸ ਦੀ ਵੈੱਬਸਾਈਟ ਲਾਂਚ ਹੋਈ ਅਤੇ ਇਹ ਆਨਲਾਈਨ ਹੋਇਆ।15 ਅਗਸਤ 1978 ਨੂੰ ਦ ਟ੍ਰਿਬਿਊਨ ਗਰੁੱਪ ਨੇ ਆਪਣੇ ਪੰਜਾਬੀ ਅਤੇ ਹਿੰਦੀ ਐਡੀਸ਼ਨ, ਤਰਤੀਬਵਾਰ, ਪੰਜਾਬੀ ਟ੍ਰਿਬਿਊਨ ਅਤੇ ਦੈਨਿਕ ਟ੍ਰਿਬਿਊਨ ਸ਼ੁਰੂ ਕੀਤੇ। ਇਹ ਦੋਵੇਂ ਵੀ 30 ਅਗਸਤ 2010 ਨੂੰ ਆਨਲਾਈਨ ਹੋ ਗਏ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਰੀਆ ਸੇਨ (ਜਨਮ ਰੀਆ ਦੇਵ ਵਰਮਾ, 24 ਜਨਵਰੀ 1981) ਇੱਕ ਭਾਰਤੀ ਫਿਲਮ ਅਦਾਕਾਰਾ ਅਤੇ ਮਾਡਲ ਹੈ। ਰੀਆ ਫਿਲਮਸਾਜ਼ਾਂ ਦੇ ਪਰਿਵਾਰ ਨਾਲ ਹੀ ਸੰਬੰਧ ਰੱਖਦੀ ਹੈ। ਉਸਦੇ ਪਰਿਵਾਰ ਵਿੱਚ ਉਸਦੀ ਦਾਦੀ ਸੁਚਿਤਰਾ ਸੇਨ, ਮਾਤਾ ਮੁੰਨ ਮੁੰਨ ਸੇਨ ਅਤੇ ਭੈਣ ਰਾਈਮਾ ਸੇਨ ਵੀ ਅਭਿਨੇਤਰੀਆਂ ਹਨ। ਉਸਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ 1991 ਵਿੱਚ ਫਿਲਮ ਵਿਸ਼ਕੰਨਿਆ ਵਿੱਚ ਬਾਲ ਅਦਾਕਾਰ ਵਜੋਂ ਕੀਤੀ। ਉਸਨੇ ਵਪਾਰਕ ਤੌਰ ਉੱਤੇ ਆਪਣੀ ਫਿਲਮੀ ਦੌਰ ਦੀ ਸ਼ੁਰੂਆਤ 2001 ਵਿੱਚ ਬੀ. ਐਨ. ਚੰਦਰ ਦੇ ਨਿਰਦੇਸ਼ ਹੇਠ ਬਣੀ ਘੱਟ-ਬਜਟ ਸੈਕਸ ਕਾਮੇਡੀ ਹਿੰਦੀ ਫਿਲਮ ਸਟਾਈਲ ਨਾਲ ਕੀਤੀ। ਇਸ ਤੋਂ ਇਲਾਵਾ ਉਸਦੀਆਂ ਹੋਰ ਸਫਲ ਹੋਣ ਵਾਲਿਆਂ ਫਿਲਮਾਂ ਵਿੱਚ ਪ੍ਰੀਤਿਸ਼ ਨੰਦੀ ਦੀ ਮਿਊਜਿਕਲ ਫਿਲਮ, ਝਣਕਾਰ ਬੀਟਸ ਵਿੱਚ ਹਿੰਗਲਿਸ਼ (2003), ਸ਼ਾਦੀ ਨੰਬਰ 1 (2005) ਅਤੇ ਮਲਿਆਲਮ ਡ੍ਰਾਓਨੀ ਫਿਲਮ ਅਣੱਥਭੰਦ੍ਰਮ (2005) ਹਨ। ਰੀਆ ਸਭ ਤੋਂ ਪਹਿਲਾ 1998 ਵਿੱਚ ਫਲਗੁਣੀ ਪਾਠਕ ਦੀ ਸੰਗੀਤ ਵੀਡੀਓ ਯਾਦ ਪਿਯਾ ਕੀ ਆਣੈ ਲਾਗੀ ਵਿੱਚ ਅਦਾਕਾਰੀ ਨਾਲ ਇੱਕ ਮਾਡਲ ਵਜੋਂ ਜਾਣੀ ਗਈ। ਉਸ ਸਮੇ ਉਸਦੀ ਉਮਰ 16 ਸਾਲ ਸੀ। ਉਸ ਤੋਂ ਬਾਅਦ ਉਹ ਕਈ ਸੰਗੀਤਕ ਵੀਡੀਓ, ਫ਼ੈਸ਼ਨ ਸ਼ੋਜ, ਟੀ.
ਚੌਥੀ ਕੂਟ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦਾ ਕਹਾਣੀ ਸੰਗ੍ਰਹਿ ਹੈ ਜੋ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਹੋਇਆ ਸੀ। ਇਸਨੂੰ 2000 ਵਿੱਚ ਸਾਹਿਤ ਅਕਾਦਮੀ ਇਨਾਮ ਮਿਲਿਆ ਸੀ। ਇਸ ਕਿਤਾਬ ਵਿੱਚ ਪੰਜ ਕਹਾਣੀਆਂ ਸ਼ਾਮਿਲ ਹਨ। ਇਸ ਵਿਚਲੀਆਂ ਕਹਾਣੀਆਂ ਚੌਥੀ ਕੂਟ ਅਤੇ ਮੈਂ ਹੁਣ ਠੀਕ ਠੀਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।' ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਸੋਹਿੰਦਰ ਸਿੰਘ ਵਣਜਾਰਾ ਬੇਦੀ (28 ਨਵੰਬਰ 1924 - 26 ਅਗਸਤ 2001) ਪੰਜਾਬੀ ਲੋਕਧਾਰਾ ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ ਪੰਜਾਬੀ ਲੋਕਧਾਰਾ ਵਿਸ਼ਵਕੋਸ਼ ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ। ਉਨ੍ਹਾਂ ਦਾ ਜਨਮ ਸਿਆਲਕੋਟ (ਪਾਕਿਸਤਾਨ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ ਪੰਜਾਬੀ ਯੂਨੀਵਰਸਿਟੀ ਤੋਂ ਅਤੇ ਪੀ. ਐਚ. ਡੀ.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਚਮੜੀ ਦੇ ਕੈਂਸਰ (ਅੰਗ੍ਰੇਜ਼ੀ: Skin cancer) ਉਹ ਕਸਰ ਹੁੰਦੇ ਹਨ ਜੋ ਚਮੜੀ ਤੋਂ ਪੈਦਾ ਹੁੰਦੇ ਹਨ। ਉਹ ਅਸਾਧਾਰਣ ਸੈੱਲਾਂ ਦੇ ਵਿਕਾਸ ਦੇ ਕਾਰਨ ਹੁੰਦੇ ਹਨ ਜਿਹਨਾਂ ਉੱਤੇ ਸਰੀਰ ਦੇ ਦੂਜੇ ਭਾਗਾਂ 'ਤੇ ਹਮਲਾ ਕਰਨ ਜਾਂ ਫੈਲਣ ਦੀ ਸਮਰੱਥਾ ਹੁੰਦੀ ਹੈ। ਚਮੜੀ ਦੇ ਕੈਂਸਰ ਦੀਆਂ ਤਿੰਨ ਮੁੱਖ ਕਿਸਮਾਂ ਹਨ: ਬੇਸਲ-ਸੈਲ ਚਮੜੀ ਦਾ ਕੈਂਸਰ (ਬੀ.ਸੀ.ਸੀ.), ਸਕਮਾਜ-ਸੈਲ ਚਮੜੀ ਦੇ ਕੈਂਸਰ (ਐਸ.ਸੀ.ਸੀ.) ਅਤੇ ਮੇਲਾਨੋਮਾ। ਪਹਿਲੇ ਦੋ, ਘੱਟ ਆਮ ਚਮੜੀ ਦੇ ਕੈਂਸਰ ਦੇ ਨਾਲ, ਨੂੰ ਨਾਨਮੈਲਾਨੋਮਾ ਚਮੜੀ ਦੇ ਕੈਂਸਰ (ਐਨਐਮਐਸਸੀ) ਦੇ ਰੂਪ ਵਿੱਚ ਜਾਣਿਆ ਜਾਂਦਾ ਹੈ। ਮੂਲ ਸੈੱਲ ਕੈਂਸਰ ਹੌਲੀ-ਹੌਲੀ ਵਧਦਾ ਹੈ ਅਤੇ ਇਸਦੇ ਆਲੇ ਦੁਆਲੇ ਦੇ ਟਿਸ਼ੂ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਪਰ ਦੂਰ ਦੇ ਖੇਤਰਾਂ ਵਿੱਚ ਫੈਲਾਉਣਾ ਜਾਂ ਮੌਤ ਦਾ ਨਤੀਜਾ ਨਾ ਹੋਣਾ ਅਸੰਭਵ ਹੈ। ਇਹ ਆਮ ਤੌਰ 'ਤੇ ਚਮੜੀ ਦੇ ਦਰਦ ਰਹਿਤ ਖੇਤਰ ਦੇ ਤੌਰ' ਤੇ ਦਿਖਾਈ ਦਿੰਦਾ ਹੈ, ਜੋ ਕਿ ਛੋਟੇ ਖੂਨ ਦੇ ਨਾਡ਼ੀ ਨਾਲ ਚੱਲਣ ਵਾਲੇ ਚਮਕਦਾਰ ਹੋ ਸਕਦਾ ਹੈ ਜਾਂ ਇੱਕ ਅਲਸਰ ਨਾਲ ਉੱਚੇ ਹੋਏ ਖੇਤਰ ਦੇ ਰੂਪ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਸਕੁਐਮਸ-ਸੈਲ ਚਮੜੀ ਦੇ ਕੈਂਸਰ ਨੂੰ ਫੈਲਣ ਦੀ ਜ਼ਿਆਦਾ ਸੰਭਾਵਨਾ ਹੁੰਦੀ ਹੈ। ਇਹ ਆਮ ਤੌਰ 'ਤੇ ਇੱਕ ਖੁਰਕ ਵਾਲੀ ਚੋਟੀ ਨਾਲ ਇੱਕ ਹਾਰਡ ਗੰਢ ਵਜੋਂ ਪੇਸ਼ ਕਰਦਾ ਹੈ ਪਰ ਇਹ ਅਲਸਰ ਵੀ ਬਣਾ ਸਕਦਾ ਹੈ। ਮੇਲਾਨੋਮਸ ਸਭ ਤੋਂ ਵੱਧ ਹਮਲਾਵਰ ਹਨ। ਸੰਕੇਤਾਂ ਵਿਚ ਇੱਕ ਮਾਨਸਿਕਤਾ ਸ਼ਾਮਲ ਹੈ ਜਿਸ ਦਾ ਆਕਾਰ, ਸ਼ਕਲ, ਰੰਗ, ਅਨਿਯਮਿਤ ਕਿਨਾਰਿਆਂ ਵਿਚ ਬਦਲਿਆ ਗਿਆ ਹੈ, ਇੱਕ ਤੋਂ ਜ਼ਿਆਦਾ ਰੰਗ ਹੈ, ਖ਼ਾਰਸ਼ ਜਾਂ ਖ਼ੂਨ ਹੈ।90% ਤੋਂ ਵੱਧ ਕੇਸ ਸੂਰਜ ਤੋਂ ਅਲਟਰਾਵਾਇਲਟ ਰੇਡੀਏਸ਼ਨ ਦੇ ਸੰਪਰਕ ਕਾਰਨ ਹੁੰਦੇ ਹਨ। ਇਹ ਐਕਸਪੋਜਰ ਸਾਰੇ ਤਿੰਨ ਮੁੱਖ ਕਿਸਮਾਂ ਦੇ ਚਮੜੀ ਦੇ ਕੈਂਸਰ ਦੇ ਖਤਰੇ ਨੂੰ ਵਧਾਉਂਦਾ ਹੈ। ਥਣਕ ਓਜ਼ੋਨ ਪਰਤ ਕਾਰਨ ਐਕਸਪੋਜਰ ਦਾ ਕੁਝ ਹੱਦ ਤਕ ਵਾਧਾ ਹੋਇਆ ਹੈ ਅਲਟ੍ਰਾਵਾਇਲਟ ਰੇਡੀਏਸ਼ਨ ਦਾ ਟੇਨਨ ਪੈਨਸ ਇੱਕ ਹੋਰ ਆਮ ਸਰੋਤ ਬਣ ਰਿਹਾ ਹੈ। ਬਚਪਨ ਵਿਚ ਮੇਲੇਨੋਮਸ ਅਤੇ ਬੇਸਲ-ਸੈੱਲ ਕੈਂਸਰ ਐਕਸਪੋਜਰ ਖ਼ਾਸ ਤੌਰ 'ਤੇ ਨੁਕਸਾਨਦੇਹ ਹੁੰਦਾ ਹੈ। ਸਕਮਾਜ-ਸੈਲ ਦੇ ਚਮੜੀ ਦੇ ਸਾਰੇ ਕੈਂਸਰ ਦੇ ਕਾਰਨ, ਜਦੋਂ ਇਹ ਵਾਪਰਦਾ ਹੈ, ਤਾਂ ਇਹ ਜ਼ਿਆਦਾ ਅਹਿਮ ਹੁੰਦਾ ਹੈ। ਮੇਲੋਨੋਮਾ ਦੇ 20% ਅਤੇ 30% ਦੇ ਵਿਚਕਾਰ ਮੋਲਿਆਂ ਦਾ ਵਿਕਾਸ ਹੁੰਦਾ ਹੈ। ਹਲਕਾ ਚਮੜੀ ਵਾਲੇ ਲੋਕ ਵਧੇਰੇ ਜੋਖਮ ਤੇ ਹੁੰਦੇ ਹਨ ਜਿਵੇਂ ਕਿ ਉਹ ਲੋਕ ਜਿਹੜੇ ਘੱਟ ਦਵਾਈਆਂ ਜਾਂ ਐਚ.ਆਈ.ਵੀ.