ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵਵਿਆਪੀ ਪੱਧਰ ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਾਰਚ 2020 ਮੁਤਾਬਿਕ ਇਸ ਵਿਕੀ ’ਤੇ 34,016 ਲੇਖ ਹਨ ਅਤੇ ਇਸ ਦੇ ਕੁੱਲ 32,145 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,09,776 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.24 (c2516e8) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਇਨਟੈੱਲ ਕਾਰਪੋਰੇਸ਼ਨ ਇੱਕ ਅਮਰੀਕੀ ਬਹੁ-ਰਾਸ਼ਟਰੀ ਕੰਪਨੀ ਹੈ ਜਿਸਦਾ ਹੈਡਕੁਆਰਟਰ ਕੈਲੇਫ਼ੋਰਨੀਆ ਵਿੱਚ ਸਥਿਤ ਹਨ। ਕਮਾਈ ਦੇ ਹਿਸਾਬ ਨਾਲ ਇਹ ਦੁਨੀਆਂ ਦੀ ਸਭ ਤੋਂ ਵੱਡੀ ਅਤੇ ਉੱਚੀ ਕੀਮਤ ਦੀ ਅਰਧ-ਸੁਚਾਲਕ ਚਿੱਪਾਂ (ਸੈਮੀਕੰਡਕਟਰ ਚਿੱਪ) ਬਣਾਉਣ ਵਾਲੀ ਕੰਪਨੀ ਹੈ। ਇਹ ਮਾਈਕ੍ਰੋਪ੍ਰੋਸੈਸਰਾਂ ਦੀ x86 ਲੜੀ ਦੀ ਖੋਜਕਰਤਾ ਹੈ ਜੋ ਨਿੱਜੀ ਕੰਪਿਊਟਰਾਂ ਵਿੱਚ ਸਭ ਤੋਂ ਵੱਧ ਪਾਏ ਜਾਂਦੇ ਹਨ। ਇਸ ਤੋਂ ਬਿਨਾਂ ਕੰਪਨੀ ਮਦਰਬੋਰਡ ਵੀ ਬਣਾਉਂਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਡੌਇੱਚ ਬੈਂਕ ਆ ਗੇ (ਭਾਵ "ਜਰਮਨ ਬੈਂਕ"; ਉਚਾਰਨ [ˈdɔʏ̯t͡ʃə ˈbaŋk ʔaːˈgeː]) ਜਰਮਨ ਦੀ ਇੱਕ ਸੰਸਾਰਕ ਬੈਂਕ ਅਤੇ ਮਾਲੀ ਸੇਵਾਵਾਂ ਵਾਲ਼ੀ ਕੰਪਨੀ ਹੈ ਜਿਹਦਾ ਸਦਰ ਮੁਕਾਮ ਫ਼ਰਾਂਕਫ਼ੁਰਟ ਦੇ ਡੌਇੱਚ ਬੈਂਕ ਜੌੜੇ ਬੁਰਜਾਂ ਵਿਖੇ ਹੈ। ਇਹਦੇ ਕੋਲ਼ 70 ਦੇਸ਼ਾਂ ਵਿੱਚ 100,000 ਤੋਂ ਵੱਧ ਮੁਲਾਜ਼ਮ ਹਨ ਅਤੇ ਯੂਰਪ, ਅਮਰੀਕਾ, ਏਸ਼ੀਆ-ਪ੍ਰਸ਼ਾਂਤ ਅਤੇ ਉੱਭਰ ਰਹੇ ਅਰਥਚਾਰਿਆਂ ਵਿੱਚ ਭਾਰੀ ਮੌਜੂਦਗੀ ਹੈ। 2009 ਵਿੱਚ ਡੌਇੱਚ ਬੈਂਕ 21 ਫ਼ੀਸਦੀ ਮਾਰਕੀਟ ਸਾਂਝ ਨਾਲ਼ ਦੁਨੀਆਂ ਦਾ ਸਭ ਤੋਂ ਵੱਡਾ ਵਿਦੇਸ਼ੀ ਵਟਾਂਦਰਾ ਵਪਾਰੀ ਸੀ।ਡੌਇੱਚ ਬੈਂਕ ਦੇ ਦਫ਼ਤਰ ਮੁੱਖ ਮਾਲੀ ਕੇਂਦਰਾਂ ਵਿਖੇ ਹਨ ਜਿਵੇਂ ਕਿ ਲੰਡਨ, ਨਿਊਯਾਰਕ ਸ਼ਹਿਰ, ਸਿੰਘਾਪੁਰ, ਹਾਂਗਕਾਂਗ, ਟੋਕਿਓ, ਪੈਰਿਸ, ਮਾਸਕੋ, ਸਿਡਨੀ, ਟੋਰਾਂਟੋ, ਜਕਾਰਤਾ, ਇਸਤਾਂਬੁਲ, ਮਾਦਰੀਦ, ਡਬਲਿਨ, ਅਮਸਤੱਰਦਮ, ਵਾਰਸਾ, ਮੁੰਬਈ, ਕੁਆਲਾ ਲੁੰਪੁਰ, ਸਾਓ ਪਾਲੋ, ਡੁਬਈ, ਰਿਆਧ, ਬੈਂਕਾਕ, ਕਰਾਚੀ, ਬੈਲਗ੍ਰਾਦ, ਮਨੀਲਾ ਅਤੇ ਜਾਰਜਟਾਊਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬ, ਭਾਰਤ ਵਿੱਚ 2020 ਕੋਰੋਨਾਵਾਇਰਸ ਮਹਾਂਮਾਰੀ
ਪੰਜਾਬ ਵਿਚ 2019–20 ਦੀ ਕੋਰੋਨਾਵਾਇਰਸ ਮਹਾਂਮਾਰੀ ਦਾ ਪਹਿਲਾ ਕੇਸ 9 ਮਾਰਚ 2020 ਨੂੰ ਇਟਲੀ ਤੋਂ ਦਾਖਿਲ ਹੋਇਆ ਸੀ। 24 ਮਾਰਚ 2020, ਤੱਕਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਪੰਜਾਬ ਵਿੱਚ ਕੁੱਲ 23 ਮਾਮਲਿਆਂ ਅਤੇ 1 ਦੀ ਮੌਤ ਦੀ ਪੁਸ਼ਟੀ ਕੀਤੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ ਦੀ ਸੂਚੀ
ਭਾਰਤੀ ਦੰਡ ਵਿਧਾਨ ਦੇ 23 ਚੈਪਟਰ ਤੇ 511 ਧਾਰਾਵਾਂ ਹਨ। ਇਹਨਾ ਧਾਰਾਵਾਂ ਵਿੱਚ ਸਜਾਵਾਂ ਬਾਰੇ ਉਪਬੰਧ ਕੀਤਾ ਗਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਅਲਾਸਕਾ (Alaska) ਸੰਯੁਕਤ ਰਾਜ ਅਮਰੀਕਾ ਦਾ ਖੇਤਰਫਲ ਦੇ ਹਿਸਾਬ ਤੋਂ ਸਭ ਤੋਂ ਵੱਡਾ ਰਾਜ ਹੈ। ਇਹ ਉੱਤਰ ਅਮਰੀਕੀ ਮਹਾਂਦੀਪ ਦੀ ਉੱਤਰ ਪੱਛਮੀ ਨੋਕ 'ਤੇ ਸਥਿੱਤ ਹੈ ਅਤੇ ਇਸਦੇ ਪੂਰਬ ਵੱਲ ਕੈਨੇਡ, ਉੱਤਰ ਵੱਲ ਅੰਧ ਮਹਾਂਸਾਗਰ, ਦੱਖਣ-ਪੱਛਮ ਵੱਲ ਪ੍ਰਸ਼ਾਂਤ ਮਹਾਂਸਾਗਰ ਅਤੇ ਪੱਛਮ ਵੱਲ ਰੂਸ ਸਥਿੱਤ ਹੈ। ਅਲਾਸਕਾ ਦੀ ਲਗਭਗ ਅੱਧੀ ਅਬਾਦੀ ੬,੮੩,੪੭੮ ਇਸਦੇ ਅੰਕੋਰੇਜ ਮਹਾਂਨਗਰ ਵਿੱਚ ਰਹਿੰਦੀ ਹੈ। ਸੰਨ ੨੦੦੯ ਤੱਕ ਅਲਾਸਕਾ ਸੰਯੁਕਤ ਰਾਜ ਵਿੱਚ ਸਭ ਤੋਂ ਘੱਟ ਆਬਾਦੀ ਵਾਲਾ ਰਾਜ ਸੀ। ੩੦ ਮਾਰਚ ੧੮੬੭ ਨੂੰ ਸੰਯੁਕਤ ਰਾਜ ਸੈਨੇਟ ਨੇ ਅਲਾਸਕਾ ਨੂੰ ਰੂਸੀ ਸਾਮਰਾਜ ਤੋਂ ਖਰੀਦਣ ਦਾ ਫੈਸਲਾ ਕੀਤਾ,ਇਸਦੇ ਲਈ ਰੂਸ ਨੂੰ ੭੨ ਲੱਖ ਡਾਲਰ ਚੁਕਾਏ ਗਏ, ਭਾਵ ਹਰ ਏਕੜ ਲਈ ੪.੭੪ ਡਾਲਰ। ਇਸ ਮਗਰੋਂ ਇਹ ਭੂਮੀ ਕਈ ਅਧਿਕਾਰਕ ਤਬਦੀਲੀਆਂ ਵਿੱਚੋਂ ਗੁਜਰੀ, ਤਾਂ ਜਾ ਕੇ ਇਸਨ੍ਹੂੰ ੧੧ ਮਈ ੧੯੧੨ ਨੂੰ ਸੰਗਠਿਤ ਖੇਤਰ ਮੰਨਿਆ ਗਿਆ ਅਤੇ ੪੯ਵੇ ਸੰਯੁਕਤ ਰਾਜ ਦੇ ਰਾਜ ਵਜੋਂ ੩ ਜਨਵਰੀ ੧੯੫੩ ਨੂੰ ਸ਼ਾਮਲ ਕੀਤਾ ਗਿਆ। ਇਸ ਰਾਜ ਦਾ ਨਾਮ ਅਲਾਸਕਾ ਰੂਸੀ ਸਾਮਰਾਜ ਦੇ ਸਮੇਂ ਵਲੋਂ ਹੀ ਇਸਤੇਮਾਲ ਹੁੰਦਾ ਰਿਹਾ ਸੀ ਜਿਸਦਾ ਦੀ ਮਤਲੱਬ ਮੁੱਖ ਜ਼ਮੀਨ ਜਾਂ ਸਿਰਫ ਭੂਮੀ ਸੀ ਅਤੇ ਜੋ ਦੀ ਅਲਿਊਤ ਦੇ ਸ਼ਬਦ ਅਲਾਕੱਸਕਸਾਕ ਵਲੋਂ ਲਿਆ ਗਿਆ ਸੀ।
ਪਲੇਗ (Plague) ਸੰਸਾਰ ਦੀਆਂ ਸਭ ਤੋਂ ਪੁਰਾਣੀਆਂ ਮਹਾਮਾਰੀਆਂ ਵਿੱਚੋਂ ਇੱਕ ਹੈ। ਇਸਨੂੰ ਸਭ ਤੋਂ ਖਤਰਨਾਕ ਸੰਕ੍ਰਾਮਿਕ ਰੋਗਾਂ ਵਿੱਚੋਂ ਇੱਕ ਰੋਗ ਦੇ ਰੂਪ ਵਿੱਚ ਮੰਨਿਆ ਜਾਂਦਾ ਹੈ। ਮੁੱਖ ਤੌਰ 'ਤੇ ਇਹ ਕੁਤਰਨ ਵਾਲੇ (rodent) ਪ੍ਰਾਣੀਆਂ (ਆਮ ਤੌਰ 'ਤੇ ਚੂਹਿਆਂ) ਦਾ ਰੋਗ ਹੈ, ਜੋ ਪਾਸਚੁਰੇਲਾ ਪੇਸਟਿਸ ਨਾਮਕ ਜੀਵਾਣੂ ਤੋਂ ਹੁੰਦਾ ਹੈ। ਆਦਮੀ ਨੂੰ ਇਹ ਰੋਗ ਪ੍ਰਤੱਖ ਸੰਸਰਗ ਅਤੇ ਪਿੱਸੂ ਦੇ ਡੰਗਣ ਨਾਲ ਲੱਗਦਾ ਹੈ। ਇਹ ਤੇਜ ਰਫ਼ਤਾਰ ਨਾਲ ਵਧਦਾ ਹੈ। ਵੱਡੇ ਪੈਮਾਨੇ ਤੇ ਤਬਾਹੀ ਮਚਾਉਣ ਕਾਰਨ ਪੂਰੇ ਇਤਹਾਸ ਵਿੱਚ ਪਲੇਗ ਬਦਨਾਮ ਰੋਗ ਹੈ। ਅੱਜ ਵੀ ਸੰਸਾਰ ਦੇ ਕੁੱਝ ਭਾਗਾਂ ਵਿੱਚ ਪਲੇਗ ਮਹਾਮਾਰੀ ਬਣਿਆ ਹੋਇਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਵਿਕੀ (Eng:/ wɪki/), ਉਹ ਵੈਬਸਾਈਟ ਹੈ ਜਿਸਤੇ ਉਪਯੋਗਕਰਤਾਵਾਂ ਨੇ ਇਕਸਾਰ ਰੂਪ ਨਾਲ ਵੈਬ ਬ੍ਰਾਊਜ਼ਰ ਤੋਂ ਸਮੱਗਰੀ ਅਤੇ ਸੰਸ਼ੋਧਨ ਨੂੰ ਸੰਸ਼ੋਧਿਤ ਕੀਤਾ ਹੈ। ਇੱਕ ਆਮ ਵਿਕੀ ਵਿੱਚ, ਅੱਖਰਾਂ ਨੂੰ ਸਧਾਰਨ ਮਾਰਕਅਪ ਭਾਸ਼ਾ ਦੀ ਵਰਤੋਂ ਨਾਲ ਲਿਖਿਆ ਜਾਂਦਾ ਹੈ ਅਤੇ ਅਕਸਰ ਇੱਕ ਅਮੀਰ-ਟੇਕਸਟ ਐਡੀਟਰ ਦੀ ਮਦਦ ਨਾਲ ਸੰਪਾਦਿਤ ਹੁੰਦਾ ਹੈ। ਇੱਕ ਵਿਕੀ ਨੂੰ ਵਿਕੀ ਸੌਫਟਵੇਅਰ ਦੀ ਵਰਤੋਂ ਕਰਕੇ ਚਲਾਇਆ ਜਾਂਦਾ ਹੈ, ਜਿਸ ਨੂੰ ਵਿਕੀ ਇੰਜਣ ਵਜੋਂ ਜਾਣਿਆ ਜਾਂਦਾ ਹੈ। ਇੱਕ ਵਿਕੀ ਇੰਜਣ ਇਕ ਕਿਸਮ ਦਾ ਵਿਸ਼ਾ ਪ੍ਰਬੰਧਨ ਪ੍ਰਣਾਲੀ ਹੈ, ਪਰ ਇਹ ਬਲੌਗ ਸੌਫਟਵੇਅਰਸ ਸਮੇਤ ਬਹੁਤ ਸਾਰੇ ਹੋਰ ਪ੍ਰਣਾਲੀਆਂ ਤੋਂ ਵੱਖਰਾ ਹੈ, ਜਿਸ ਵਿੱਚ ਕਿਸੇ ਵੀ ਪਰਿਭਾਸ਼ਿਤ ਮਾਲਕ ਜਾਂ ਨੇਤਾ ਦੇ ਬਿਨਾਂ ਸਮੱਗਰੀ ਤਿਆਰ ਕੀਤੀ ਗਈ ਹੈ, ਅਤੇ ਵਿਕਰੀਆਂ ਦੇ ਬਹੁਤ ਘੱਟ ਅਸਥਿਰ ਢਾਂਚਾ ਹੈ, ਜਿਸਦੇ ਅਨੁਸਾਰ ਢਾਂਚੇ ਨੂੰ ਉਭਰਨ ਦੀ ਇਜਾਜ਼ਤ ਉਪਭੋਗਤਾਵਾਂ ਦੀਆਂ ਲੋੜਾਂ ਵਰਤੋਂ ਵਿਚ ਕਈ ਵੱਖੋ ਵੱਖਰੇ ਵਿਕੀ ਦੇ ਇੰਜਨ ਹਨ, ਦੋਵੇਂ ਸਟੈਂਡਅਲੋਨ ਅਤੇ ਹੋਰ ਸਾਫਟਵੇਅਰ ਦਾ ਹਿੱਸਾ, ਜਿਵੇਂ ਬੱਗ ਟਰੈਕਿੰਗ ਸਿਸਟਮ। ਕੁਝ ਵਿਕੀ ਇੰਜਣ ਓਪਨ ਸੋਰਸ ਹਨ, ਜਦਕਿ ਦੂਜੇ ਮਲਕੀਅਤ ਹਨ। ਕੁਝ ਪਰਮਿਟ ਵੱਖ ਵੱਖ ਫੰਕਸ਼ਨਾਂ ਤੇ ਨਿਯੰਤਰਣ (ਐਕਸੈਸ ਦੇ ਪੱਧਰ); ਉਦਾਹਰਨ ਲਈ, ਸੰਪਾਦਨਾਂ ਦੇ ਅਧਿਕਾਰ ਸਮੱਗਰੀ ਬਦਲਣ, ਜੋੜਨ ਜਾਂ ਹਟਾਉਣ ਦੀ ਆਗਿਆ ਦੇ ਸਕਦੇ ਹਨ। ਹੋਰ ਪਹੁੰਚ ਨਿਯੰਤਰਣ ਲਾਗੂ ਕੀਤੇ ਬਿਨਾਂ ਪਹੁੰਚ ਦੀ ਇਜਾਜ਼ਤ ਦੇ ਸਕਦੇ ਹਨ। ਸਮਗਰੀ ਨੂੰ ਵਿਵਸਥਿਤ ਕਰਨ ਲਈ ਹੋਰ ਨਿਯਮ ਲਾਗੂ ਕੀਤੇ ਜਾ ਸਕਦੇ ਹਨ। ਆਨਲਾਈਨ ਐਨਸਾਈਕਲੋਪੀਡੀਆ ਪ੍ਰੋਜੈਕਟ ਵਿਕੀਪੀਡੀਆ, ਤਕਰੀਬਨ ਸਭ ਤੋਂ ਪ੍ਰਸਿੱਧ ਵਿਕੀ-ਅਧਾਰਿਤ ਵੈਬਸਾਈਟ ਹੈ, ਅਤੇ ਇਹ ਸੰਸਾਰ ਦੇ ਕਿਸੇ ਵੀ ਕਿਸਮ ਦੀਆਂ ਸਭ ਤੋਂ ਵੱਧ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਸਾਈਟਾਂ ਵਿੱਚੋਂ ਇੱਕ ਹੈ, ਜਿਸ ਨੂੰ 2007 ਤੋਂ ਬਾਅਦ ਦਸਾਂ ਵਿੱਚ ਦਰਜਾ ਦਿੱਤਾ ਗਿਆ ਹੈ। ਵਿਕੀਪੀਡੀਆ ਇੱਕ ਵਿਕੀ ਨਹੀਂ ਹੈ ਬਲਕਿ ਸੈਂਕੜੇ ਵਿਕੀਆਂ ਦਾ ਸੰਗ੍ਰਹਿ, ਹਰੇਕ ਭਾਸ਼ਾ ਲਈ ਇਕ ਜਨਤਕ ਅਤੇ ਪ੍ਰਾਈਵੇਟ ਦੋਨਾਂ ਵਿਚ ਹਜ਼ਾਰਾਂ ਹੋਰ ਵਿਕਰੀਆਂ ਦੀ ਵਰਤੋਂ ਕੀਤੀ ਗਈ ਹੈ, ਜਿਸ ਵਿਚ ਵਿਕੀਸ਼ਨ ਦਾ ਕੰਮ ਗਿਆਨ ਪ੍ਰਬੰਧਨ ਸਾਧਨਾਂ, ਨਾਟੈਕਿੰਗ ਸੰਦਾਂ, ਕਮਿਊਨਿਟੀ ਵੈੱਬਸਾਈਟਾਂ ਅਤੇ ਇੰਟਰਰੇਟਸ ਦੇ ਰੂਪ ਵਿਚ ਹੈ। ਅੰਗਰੇਜ਼ੀ ਭਾਸ਼ਾ ਦੇ ਵਿਕੀਪੀਡੀਆ ਵਿਚ ਲੇਖਾਂ ਦਾ ਸਭ ਤੋਂ ਵੱਡਾ ਸੰਗ੍ਰਹਿ ਹੈ; ਸਤੰਬਰ 2016 ਤਕ, ਇਸ ਕੋਲ ਪੰਜ ਲੱਖ ਤੋਂ ਵੱਧ ਲੇਖ ਸਨ। ਵਾਰਡ ਕਨਿੰਘਮ, ਪਹਿਲੇ ਵਿਕੀ ਸੌਫਟਵੇਅਰ ਦੇ ਵਿਕਸਤ, ਵਿਕੀਵਕੀਵੈਬ, ਨੇ ਮੂਲ ਰੂਪ ਵਿੱਚ ਇਸ ਨੂੰ "ਸਭ ਤੋਂ ਆਸਾਨ ਆਨਲਾਈਨ ਡਾਟਾਬੇਸ ਜੋ ਸੰਭਵ ਤੌਰ ਤੇ ਕੰਮ ਕਰ ਸਕਦਾ ਸੀ" ਦੇ ਰੂਪ ਵਿੱਚ ਦਰਸਾਇਆ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਵਿਕੀਪੀਡੀਆ ਇੱਕ ਅਜ਼ਾਦ ਸਮੱਗਰੀ ਵਾਲਾ, ਬਹੁ-ਭਾਸ਼ਾਈ ਇੰਟਰਨੈੱਟ ਵਿਸ਼ਵਕੋਸ਼ ਹੈ, ਜਿਸ ਵਿੱਚ ਕੋਈ ਵੀ ਲਿਖ ਸਕਦਾ ਹੈ। ਇਹ ਪ੍ਰਾਜੈੱਕਟ ਵਿਕੀ-ਅਧਾਰਤ ਸੰਪਾਦਨ ਪ੍ਰਣਾਲੀ ਦੀ ਵਰਤੋਂ ਕਰਦਿਆਂ ਵਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਖੁੱਲ੍ਹੇ ਯੋਗਦਾਨ ਦੇ ਤੌਰ ਵਿਕਸਤ ਕੀਤਾ ਤੇ ਬਣਾਈ ਰੱਖਿਆ ਗਿਆ ਹੈ। ਇਹ ਵਰਲਡ ਵਾਈਡ ਵੈਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ ਆਮ ਹਵਾਲਾ ਕੰਮ ਹੈ ਅਤੇ ਅਕਤੂਬਰ 2019 ਤੱਕ ਅਲੈਕਸਾ ਦੁਆਰਾ ਦਰਜਾ ਪ੍ਰਾਪਤ ਸਭ ਤੋਂ ਪ੍ਰਸਿੱਧ ਵੈੱਬਸਾਈਟਾਂ ਵਿੱਚੋਂ ਇੱਕ ਹੈ। ਇਸ ਦੀ ਵਿਸ਼ੇਸ਼ਤਾ ਮੁਫਤ ਸਮੱਗਰੀ ਤੌਰ ਤੇ ਹੈ ਅਤੇ ਇਸ ਵਿੱਚ ਵਪਾਰਕ ਵਿਗਿਆਪਨ ਨਹੀਂ ਹੁੰਦੇ। ਇਹ ਗੈਰ-ਮੁਨਾਫਾ ਸੰਗਠਨ ਵਿਕੀਮੀਡੀਆ ਫਾਉਂਡੇਸ਼ਨ ਦੀ ਮਾਲਕੀ ਅਤੇ ਸਹਾਇਤਾ ਪ੍ਰਾਪਤ ਹੈ, ਮੁੱਖ ਤੌਰ' ਤੇ ਦਾਨ ਕੀਤੀ ਰਕਮ ਸਹਾਰੇ ਚਲਦਾ ਹੈ।ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਇਸ ਵਿੱਚ ਤਕਰੀਬਨ 23 ਮਿਲੀਅਨ (2 ਕਰੋੜ 30 ਲੱਖ) ਲੇਖ ਹਨ, ਜਿੰਨ੍ਹਾ ਵਿੱਚੋਂ 4 ਮਿਲੀਅਨ (40 ਲੱਖ) ਤੋਂ ਜ਼ਿਆਦਾ ਲੇਖ ਇਕੱਲੇ ਅੰਗਰੇਜ਼ੀ ਵਿਕੀਪੀਡੀਆ ਵਿੱਚ ਅਤੇ 34,016 ਲੇਖ ਪੰਜਾਬੀ ਵਿਕੀਪੀਡੀਆ ਵਿੱਚ ਹਨ ਜੋ ਸਾਰੀ ਦੁਨੀਆਂ ਦੇ ਵਰਤੋਂਕਾਰਾਂ ਦੁਆਰਾ ਮਿਲ ਕੇ ਲਿਖੇ ਗਏ ਹਨ। ਵਿਕੀਪੀਡੀਆ ਵਿੱਚ ਹਰ ਕੋਈ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਫ਼ੀਲਡਜ਼ ਤਗਮਾ (ਅੰਗਰੇਜ਼ੀ: Fields Medal), ਦਫ਼ਤਰੀ ਤੌਰ ਉੱਤੇ ਹਿਸਾਬ ਵਿੱਚ ਸਿਰਮੌਰ ਖੋਜਾਂ ਲਈ ਕੌਮਾਂਤਰੀ ਤਗਮਾ (ਅੰਗਰੇਜ਼ੀ: International Medal for Outstanding Discoveries in Mathematics) ਕੌਮਾਂਤਰੀ ਹਿਸਾਬ ਸੰਘ ਦੀ ਕੌਮਾਂਤਰੀ ਕਾਂਗਰਸ (ਹਰ ਚਾਰ ਸਾਲ ਬਾਅਦ ਹੋਣ ਵਾਲੀ ਸਭਾ) ਵਿੱਚ 40 ਵਰ੍ਹਿਆਂ ਤੋਂ ਘੱਟ ਉਮਰ ਵਾਲ਼ੇ ਹਿਸਾਬਦਾਨਾਂ ਨੂੰ ਦਿੱਤਾ ਜਾਣ ਵਾਲਾ ਇੱਕ ਇਨਾਮ ਹੈ। ਇਹਨੂੰ ਆਮ ਤੌਰ ਉੱਤੇ ਹਿਸਾਬਦਾਨਾਂ ਨੂੰ ਮਿਲਣ ਵਾਲਾ ਸਭ ਤੋਂ ਉੱਚਾ ਸਨਮਾਨ ਗਿਣਿਆ ਜਾਂਦਾ ਹੈ।
ਗੈਰ ਕਾਨੂੰਨੀ ਇਕੱਠ ਇੱਕ ਕਾਨੂੰਨੀ ਟਰਮ ਹੈ ਇਸ ਦਾ ਅਰਥ ਇਹ ਹੈ ਕਿ ਜਦੋਂ ਕੁਝ ਵਿਅਕਤੀਆਂ ਦਾ ਇਕੱਠ ਕਿਸੇ ਸਾਂਝੇ ਉਦੇਸ਼ ਦੀ ਪੂਰਤੀ ਲਈ ਕਾਨੂੰਨ ਦੇ ਖਿਲਾਫ਼ ਆਪਣੇ ਬਲ ਜਾਂ ਹਿੰਸਾ ਦੀ ਵਰਤੋਂ ਕਰਦਾ ਹੈ। ਜੇਕਰ ਇਹ ਇੱਕਠ ਨੇ ਗੈਰ ਕਾਨੂੰਨੀ ਕਾਰਜ ਸ਼ੁਰੂ ਕਰ ਦਿੱਤਾ ਹੈ ਤਾਂ ਉਸਨੂੰ ਭਗਦੜ ਕਿਹਾ ਜਾਂਦਾ ਹੈ, ਪਰ ਜਦੋਂ ਇਹ ਆਪਣਾ ਕਾਰਜ ਕਰ ਦਿੰਦਾ ਹੈ ਤਾਂ ਉਸਨੂੰ ਦੰਗੇ ਕਿਹਾ ਜਾਂਦਾ ਹੈ। ਕਿਸੇ ਇੱਕਠ ਨੂੰ ਗੈਰ ਕਾਨੂੰਨੀ ਇੱਕਠ ਓਦੋਂ ਹੀ ਕਿਹਾ ਜਾਂਦਾ ਹੈ ਜਦੋਂ ਉਹ ਕਿਸੇ ਸਾਂਝੇ ਗੈਰ ਕਾਨੂੰਨੀ ਉਦੇਸ਼ ਲਈ ਇੱਕਠਾ ਹੋਇਆ ਹੋਵੇ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕੁਲਵੰਤ ਸਿੰਘ ਵਿਰਕ (Kulwant Singh Virk) (20 ਮਈ 1921 – 24 ਦਸੰਬਰ 1987) ਸਮਕਾਲੀ ਪੰਜਾਬੀ ਸਾਹਿਤ ਦੇ ਇੱਕ ਉਘੇ ਲੇਖਕ ਹਨ। ਉਹਨਾਂ ਨੇ ਮੁੱਖ ਤੌਰ 'ਤੇ ਪੰਜਾਬੀ ਵਿੱਚ ਅਤੇ ਅੰਗਰੇਜ਼ੀ ਵਿੱਚ ਵੀ ਵੱਡੇ ਪੈਮਾਨੇ ਉੱਤੇ ਲਿਖਿਆ। ਉਹਨਾਂ ਦੀ ਕਹਾਣੀਆਂ ਦਾ ਰੂਸੀ ਅਤੇ ਜਾਪਾਨੀ ਸਹਿਤ ਕਈ ਹੋਰ ਭਾਸ਼ਾਵਾਂ ਵਿੱਚ ਅਨੁਵਾਦ ਕੀਤਾ ਗਿਆ। ਲਿਉ ਟਾਲਸਟਾਏ ਦੀ ਪੋਤੀ ਨਤਾਸ਼ਾ ਟਾਲਸਟਾਏ ਨੇ ਰੂਸੀ ਵਿੱਚ ਅਤੇ ਓਸਾਕਾ ਯੂਨੀਵਰਸਿਟੀ ਵਿੱਚ ਭਾਰਤੀ ਭਾਸ਼ਾਵਾਂ ਦੇ ਪ੍ਰੋਫੈਸਰ ਡਾ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਡਾ. ਜਸਵੰਤ ਸਿੰਘ ਨੇਕੀ (ਜਨਮ 27 ਅਗਸਤ 1925) ਪੰਜਾਬੀ ਚਿੰਤਕ, ਨਵਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁੱਖੀ ਵੀ ਰਹੇ ਹਨ। ਵਿਦਿਆਰਥੀ ਜੀਵਨ ਦੋਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪਰਧਾਨ ਸਨ|ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ|ਉਹ ਦੁਨੀਆਂ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ॥ਡਾ.
ਨਾਗਵਾਰ ਰਾਮਾਰਾਓ ਨਾਰਾਇਣਮੂਰਤੀ (ਜਨਮ:20 ਅਗਸਤ 1946) ਭਾਰਤ ਦੀ ਪ੍ਰਸਿੱਧ ਸਾਫਟਵੇਅਰ ਕੰਪਨੀ ਇੰਫੋਸਿਸ ਟੇਕਨੋਲਾਜੀਜ ਦਾ ਸੰਸਥਾਪਕ ਅਤੇ ਮੰਨੀਆਂ ਪ੍ਰਮੰਨਿਆ ਉਦਯੋਗਪਤੀ ਹੈ। ਉਸ ਦਾ ਜਨਮ ਮੈਸੂਰ ਵਿੱਚ ਹੋਇਆ। ਆਈ ਆਈ ਟੀ ਵਿੱਚ ਪੜ੍ਹਨ ਲਈ ਉਹ ਮੈਸੂਰ ਤੋਂ ਬੈਂਗਲੌਰ ਆਇਆ, ਜਿੱਥੇ 1967 ਵਿੱਚ ਇਨ੍ਹਾਂ ਨੇ ਮੈਸੂਰ ਯੂਨੀਵਰਸਿਟੀ ਤੋਂ ਬੈਚਲਰ ਆਫ ਇੰਜੀਨਿਅਰਿੰਗ ਅਤੇ 1969 ਵਿੱਚ ਆਈ ਆਈ ਟੀ ਕਾਨਪੁਰ ਤੋਂ ਮਾਸਟਰ ਆਫ ਟੈਕਨੋਲਾਜੀ (ਐਮ ਟੈੱਕ) ਕੀਤੀ। ਨਾਰਾਇਣਮੂਰਤੀ ਆਰਥਕ ਹਾਲਤ ਚੰਗੀ ਨਾ ਹੋਣ ਦੇ ਕਾਰਨ ਇੰਜੀਨਿਅਰਿੰਗ ਦੀ ਪੜਾਈ ਦਾ ਖਰਚ ਚੁੱਕਣ ਵਿੱਚ ਅਸਮਰਥ ਸਨ। ਉਨ੍ਹਾਂ ਦੇ ਉਨ੍ਹਾਂ ਦਿਨਾਂ ਦੇ ਸਭ ਤੋਂ ਪਿਆਰਾ ਸਿਖਿਅਕ ਮੈਸੂਰ ਯੂਨੀਵਰਸਿਟੀ ਦੇ ਡਾ॰ ਕ੍ਰਿਸ਼ਣਮੂਰਤੀ ਨੇ ਨਰਾਇਣ ਮੂਰਤੀ ਦੀ ਪ੍ਰਤਿਭਾ ਨੂੰ ਪਹਿਚਾਣ ਕੇ ਉਸ ਦੀ ਹਰ ਤਰ੍ਹਾਂ ਮਦਦ ਕੀਤੀ। ਬਾਅਦ ਵਿੱਚ ਆਰਥਕ ਹਾਲਤ ਚੰਗੀ ਹੋ ਜਾਣ ਉੱਤੇ ਨਾਰਾਇਣਮੂਰਤੀ ਨੇ ਡਾ॰ ਕ੍ਰਿਸ਼ਣਮੂਰਤੀ ਦੇ ਨਾਮ ਉੱਤੇ ਇੱਕ ਵਜ਼ੀਫ਼ਾ ਅਰੰਭ ਕਰ ਕੇ ਇਸ ਕਰਜ ਨੂੰ ਚੁਕਾਇਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਪੂਰਨਮਾਸ਼ੀ ਪੰਜਾਬੀ ਨਾਵਲਕਾਰ ਜਸਵੰਤ ਸਿੰਘ ਕੰਵਲ ਦਾ ਇੱਕ ਸ਼ਾਹਕਾਰ ਨਾਵਲ ਹੈ। ਇਸ ਦਾ ਹਾਲੀਆ ਸੰਸਕਰਣ 2014 ਵਿੱਚ ਲੋਕਗੀਤ ਪ੍ਰਕਾਸ਼ਨ ਵਲੋਂ ਛਾਪਿਆ ਗਿਆ ਹੈ। ਇਹ ਨਾਵਲ ਰੁਮਾਂਸ ਪੇਸ਼ ਕਰਨ ਤੋਂ ਇਲਾਵਾ ਪੇਂਡੂ ਜੀਵਨ ਦਾ ਵੀ ਇੱਕ ਯਥਾਰਥ ਚਿੱਤਰ ਪੇਸ਼ ਕਰਦੀ ਹੈ। ਇਸ ਨਾਵਲ ਤੋਂ ਪ੍ਰਭਾਵਿਤ ਹੋ ਇੱਕ ਹਾਣੀ ਨਾਂ ਦੀ ਫਿਲਮ ਵੀ ਬਣੀ ਹੈ ਜੋ ਕਿ ਨਾਵਲ ਤੋਂ ਕਾਫੀ ਵੱਖਰੀ ਹੈ ਪਰ ਫੇਰ ਵੀ ਮੁੱਖ ਥੀਮ ਉਹੀ ਹੈ।
ਨੰਦ ਲਾਲ ਨੂਰਪੁਰੀ (1906-1966) ਇੱਕ ਪੰਜਾਬੀ ਕਵੀ, ਲੇਖਕ ਅਤੇ ਗੀਤਕਾਰ ਸੀ। ਉਸ ਦਾ ਜਨਮ ਪਿਤਾ ਬਿਸ਼ਨ ਸਿੰਘ ਅਤੇ ਮਾਤਾ ਹੁਕਮ ਦੇਵੀ ਦੇ ਘਰ ਪਿੰਡ ਨੂਰਪੁਰ, ਜਿਲ੍ਹਾ ਲਾਇਲਪੁਰ ਅਤੇ ਬ੍ਰਿਟਿਸ਼ ਭਾਰਤ ਵਿੱਚ ਹੋਇਆ| ਉਨ੍ਹਾਂ ਆਪਣੀ ਪੜ੍ਹਾਈ ਖ਼ਾਲਸਾ ਸਕੂਲ ਅਤੇ ਖ਼ਾਲਸਾ ਕਾਲਜ ਲਾਇਲਪੁਰ ਤੋਂ ਕੀਤੀ। ਨੰਦ ਲਾਲ ਨੂਰਪੁਰੀ ਦਾ ਵਿਆਹ ਸੁਮਿਤ੍ਰਾ ਦੇਵੀ ਨਾਲ ਹੋਇਆ ਅਤੇ ਦੇਸ਼ ਦੀ ਵੰਡ ਤੋਂ ਬਾਅਦ ਉਹ ਜਲੰਧਰ ਆ ਵਸੇ।