ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਲੇਖਕ ਦੀ ਮੌਤ (ਅੰਗਰੇਜ਼ੀ: The Death of the Author), ਫ਼ਰਾਂਸੀਸੀ ਸਾਹਿਤ-ਚਿੰਤਕ, ਭਾਸ਼ਾ-ਵਿਗਿਆਨੀ, ਅਤੇ ਆਲੋਚਕ ਰੋਲਾਂ ਬਾਰਤ ਦਾ 1967 ਵਿੱਚ ਲਿਖਿਆ ਸਭ ਤੋਂ ਪ੍ਰਸਿੱਧ ਲੇਖ ਹੈ। ਉਸ ਦਾ ਇਹ ਲੇਖ ਰਵਾਇਤੀ ਆਲੋਚਨਾ ਦੇ ਅਧਾਰਾਂ ਤੇ ਕਿੰਤੂ ਕਰਦਾ ਹੈ: "ਇਹ ਲੇਖ ਪਹਿਲਾਂ ਫਰੈਂਚ ਦੇ ਰਸਾਲੇ (1967) ਵਿੱਚ ਛਪਿਆ। ਉਸ ਤੋਂ ਬਾਅਦ 1968 ਵਿੱਚ ਅੰਗਰੇਜ਼ੀ ਵਿੱਚ ਛਪਿਆ। ਜਿਸ ਨੂੰ 1977 ਵਿੱਚ ਰੋਲਾਂ ਬਾਰਤ ਨੇ ਆਪਣੀ ਪੁਸਤਕ Image Music Text ਵਿੱਚ ਸ਼ਾਮਿਲ ਕੀਤਾ"। ਰੋਲਾਂ ਬਾਰਤ ਦਾ ਇਹ ਲੇਖ ਆਲੋਚਨਾ ਦੇ ਉਸ ਰਵਾਇਤੀ ਢੰਗ ਦੇ ਖਿਲਾਫ਼ ਹੈ ਜਿਸ ਅਨੁਸਾਰ ਕਿਸੇ ਲੇਖਕ ਦੀ ਲਿਖਤ ਦੀ ਆਲੋਚਨਾ ਉਸਦੇ ਜੀਵਨ ਪ੍ਰਸੰਗ ਨਾਲ ਜੋੜਕੇ ਕੀਤੀ ਜਾਂਦੀ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2020 ਮੁਤਾਬਿਕ ਇਸ ਵਿਕੀ ’ਤੇ 34,153 ਲੇਖ ਹਨ ਅਤੇ ਇਸ ਦੇ ਕੁੱਲ 32,386 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,12,120 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.27 (33764fc) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਇਲੀਆਡ (ਪ੍ਰਾਚੀਨ ਯੂਨਾਨੀ: Ἰλιάς Iliás) - ਪ੍ਰਾਚੀਨ ਯੂਨਾਨੀ ਸ਼ਾਸਤਰੀ ਮਹਾਂਕਾਵਿ, ਜੋ ਕਵੀ ਹੋਮਰ ਦੀ ਰਚਨਾ ਮੰਨੀ ਜਾਂਦੀ ਹੈ। ਇਲੀਆਡ ਯੂਰਪ ਦੇ ਪ੍ਰਾਚੀਨ ਕਵੀ ਹੋਮਰ ਦੁਆਰਾ ਰਚਿਤ ਮਹਾਂਕਾਵਿ ਹੈ। ਇਸ ਦਾ ਨਾਮਕਰਨ ਈਲੀਅਨ ਨਗਰ (ਟਰਾਏ) ਦੀ ਜੰਗ ਦੇ ਵਰਣਨ ਦੇ ਕਾਰਨ ਹੋਇਆ ਹੈ। ਕੁੱਲ ਰਚਨਾ 24 ਕਿਤਾਬਾਂ ਵਿੱਚ ਵੰਡੀ ਹੋਈ ਹੈ ਅਤੇ ਇਸ ਵਿੱਚ 15,693 ਸਤਰਾਂ ਹਨ। ਇਲੀਅਡ ਤੀਜੀ ਅਤੇ ਦੂਜੀ ਸ਼ਤਾਬਦੀ ਈ ਪੂ ਵਿੱਚ ਪ੍ਰਾਚੀਨ ਯੂਨਾਨੀ ਵੀਰਾਂ ਦੇ ਬਹੁਗਿਣਤੀ ਬਿਰਤਾਂਤਾਂ ਦੇ ਆਧਾਰ ਉੱਤੇ ਰਚੀ ਗਈ ਹੈ। ਇਲੀਅਡ ਵਿੱਚ ਟਰਾਏ ਰਾਜ ਦੇ ਨਾਲ ਯੂਨਾਨੀ ਲੋਕਾਂ ਦੀ ਜੰਗ ਦਾ ਵਰਣਨ ਹੈ। ਇਸ ਮਹਾਂਕਾਵਿ ਵਿੱਚ ਟਰਾਏ ਦੀ ਫਤਹਿ ਅਤੇ ਵਿਨਾਸ਼ ਦੀ ਕਹਾਣੀ ਅਤੇ ਯੂਨਾਨੀ ਵੀਰ ਏਕਲਿਸ ਦੀ ਬੀਰਤਾ ਦੀਆਂ ਗਾਥਾਵਾਂ ਹਨ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਭਾਸ਼ਾ ਵਿਗਿਆਨ ਵਿੱਚ, ਲਿੰਗ ਇੱਕ ਵਿਆਕਰਨਿਕ ਸ਼੍ਰੇਣੀ ਹੈ ਜੋ ਨਾਂਵ ਸ਼੍ਰੇਣੀ ਦੇ ਸ਼ਬਦਾਂ ਨਾਲ ਸੰਬੰਧ ਰੱਖਦੀ ਹੈ। ਇਸਦਾ ਅਸਰ ਵਿਸ਼ੇਸ਼ਣ, ਪੜਨਾਂਵ ਅਤੇ ਕਿਰਿਆ ਸ਼੍ਰੇਣੀ ਦੇ ਸ਼ਬਦਾਂ ਉੱਤੇ ਵੀ ਪੈਂਦਾ ਹੈ। ਜ਼ਿਆਦਾਤਰ ਭਾਸ਼ਾਵਾਂ ਵਿੱਚ ਲਿੰਗ ਦੀਆਂ ਦੋ ਕਿਸਮਾਂ ਹੁੰਦੀਆਂ ਹਨ; ਇਲਿੰਗ ਅਤੇ ਪੁਲਿੰਗ। ਕੁਝ ਭਾਸ਼ਾਵਾਂ ਵਿੱਚ ਲਿੰਗ ਦੀਆਂ ਤਿੰਨ ਜਾਂ ਵੱਧ ਕਿਸਮਾਂ ਵਿੱਚ ਹੁੰਦੀਆਂ ਹਨ। ਮਿਸਾਲ ਵਜੋਂ ਸੰਸਕ੍ਰਿਤ ਵਿੱਚ ਇਲਿੰਗ, ਪੁਲਿੰਗ ਅਤੇ ਅਲਿੰਗ ਤਿੰਨ ਨਾਂਵ ਹਨ। ਜਰਮਨ ਭਾਸ਼ਾ ਵਿੱਚ ਵੀ ਪੁਲਿੰਗ ਅਤੇ ਇਲਿੰਗ ਤੋਂ ਬਿਨਾਂ ਨਿਪੁੰਸਿਕ ਲਿੰਗ ਵੀ ਮੌਜੂਦ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ ,ਸਿਲਾਈ ਕਢਾਈ ਵਿਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿਚ ਸਾਡੀ ਚਿੱਤਰਕਾਰੀ ਕਲਾ ਵਿਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।ਇਸ ਲਈ ਕਿਹਾ ਜਾ ਸਕਦਾ ਕਿ ਲੋਕ ਕਲਾਵਾਂ ਦੀ ਖੂਬਸ਼ੁਰਤੀ ਉਸਦੀ ਰੂੜ੍ਹੀਆਂ ਵਿਚ ਨਾ ਕਿ ਬਣਾਵਟ ਵਿਚ। ਲੋਕ ਕਲਾਂ ਜਨਮ ਜੀਵਨ ਦੀਆਂ ਮੁਢਲੀਆਂ ਪਦਾਰਥਕ, ਆਰਥਿਕ ਲੋੜਾ ਦੀ ਪੂਰਤੀ ਹਿੱਤ ਹੋਇਆ। ਆਦਿਮ ਕਲਾਂ ਮਨੁੱਖ ਦੀ ਉਤਪਾਦਿਕ ਜਾ ਆਰਥਿਕ ਕਾਰਗੁਜ਼ਾਰੀ ਦਾ ਅਨਿੱਖੜ ਅੰਗ ਸੀ।ਲੋਕ ਕਲਾ ਮਨੁੱਖ ਵਿਚਾਰ ਪ੍ਰਕਿਰਤੀ ਦੇ ਵਰਤਾਰਿਆਂ ਦੀ ਮਨੁੱਖੀ ਵਿਹਾਰ ਦੀ ਨਕਲ ਹੈ ਆਦਿ ਕਾਲ ਤੋਂ ਮਨੁੱਖ ਪ੍ਰਕਿਰਤੀਕ ਵਰਤਾਰਿਆਂ ਤੋਂ ਭੈ-ਭੀਤ ਹੁੰਦਾ ਆਇਆ ਹੈ। ਇਨ੍ਹਾਂ ਵਰਤਾਰਿਆ ਨੂੰ ਉਸ ਨੂੰ ਦੇਵੀ ਸ਼ਕਤੀ ਦੇ ਰੂਪ ਵਿਚ ਲਿਆ ਹੈ ਅਤੇ ਉਹਨਾਂ ਦੀ ਉਪਾਸਨਾ ਆਰੰਭ ਕੀਤੀ। ਇਸ ਉਪਾਸਨਾ ਵਿਚ ਉਹਨਾਂ ਦੀ ਪੂਜਾ ਤੇ ਨਕਲਾ ਦੇ ਰੂਪ ਸ਼ੁਰੂ ਹੋਏ। ਜਿਹਨਾਂ ਨੂੰ ਉਸਨੇ ਆਪਣੀ ਕਲਾ ਰਾਹੀ ਸਾਰਥਿਕ ਅਤੇ ਪਰਤੱਖ ਰੂਪ ਦੇਣ ਦੀ ਕੋਸ਼ਿਸ਼ ਕੀਤੀ। ਲੋਕ ਕਲਾਂ ਜੀਵਨ ਦੀਆਂ ਲੋੜਾਂ ਵਿਚੋਂ ਉਪਜੀ ਹੋਣ ਕਰਕੇ ਜਨ ਜੀਵਨ ਅਤੇ ਸੱਭਿਆਚਾਰ ਨਾਲ ਇਕਸਾਰ ਹੁੰਦੀ ਹੈ।ਇਸ ਦਾ ਸੁਹਜ ਫ਼ਸਲ ਜਾਤੀ ਦੀਆਂ ਕਲਾ ਰੁਚੀਆਂ ਦਾ ਬੋਧਿਕ ਹੈ। ਲੋਕ ਕਲਾ ਪਿੰਡਾਂ ਦੇ ਅੱਲੜ ਲੋਕਾਂ ਦੀਆਂ ਅੰਤਰੀਵ ਖਾਹਿਸ਼ਾਂ, ਭਾਵਨਾਵਾਂ ਤੇ ਤਜਰਬਿਆਂ ਦਾ ਸੁਭਾਵਿਕ ਪ੍ਰਗਟਾਵਾ ਹੈ ਅਤੇ ਇਹ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਲਾ ਰੁਚੀਆਂ ਸਹਿਜ ਭਾਵ ਵਿਚ ਹੀ ਪ੍ਰਫੁਲਤ ਹੁੰਦੀਆਂ ਰਹੀਆਂ ਹਨ। ਪੀੜੀ ਦਾ ਅਨੁਭਵ ਖੁਰ-ਖੁਰ ਕੇ ਇਸ ਕਲਾ ਨੂੰ ਸੰਵਾਰਦਾ ਰਿਹਾ ਹੈ ਭਾਵੇ ਲੋਕ ਕਲਾ ਵੇਖਣ ਵਿਚ ਸਾਦੀ ਜਹੀ ਲੱਗਦੀ ਹੈ। ਪਰ ਇਸ ਵਿਚ ਕਲਾ ਦਾ ਇੱਕ ਪ੍ਰਬਲ ਕਵੀ ਹੁੰਦਾ ਹੈ। ਜੋ ਇਸ ਦੀ ਛਵੀ ਨੂੰ ਮਨਮੋਹਣਾ ਤੇ ਪ੍ਰਭਾਵਸ਼ਾਲੀ ਬਣਾਉਂਦਾ ਹੈ।ਇਸ ਲਈ ਲੋਕ ਕਲਾ ਸਰੀਰਕ ਲੋੜਾਂ, ਮਨੁੱਖ ਦੀਆਂ ਕੁਝ ਮਾਨਸਿਕ ਲੋੜਾਂ ਵੀ ਹਨ, ਜਿਨ੍ਹਾਂ ਦੀ ਤ੍ਰਿਪਤੀ ਸੁਹਜ ਰਸ ਨਾਲ ਹੁੰਦੀ ਹੈ। ਸੁਹਜ ਨੂੰ ਮਾਨਣ ਦੀ ਇੱਛਾ ਨੇ ਕਲਾ ਨੂੰ ਜਨਮ ਦਿੱਤਾ। ਉਹ ਕਲਾ, ਜਿਸ ਨੂੰ ਆਦਿ ਕਾਲ ਤੋਂ ਅਨੇਕਾਂ ਕਿਰਤੀਆਂ ਨੇ ਆਪਣੇ ਅਨੁਭਵ ਨਾਲ ਸਿੰਜ ਕੇ ਰਸਾਇਆ, ਪਕਾਇਆ ਤੇ ਨਿਖਾਰਿਆ ਅਤੇ ਜੋ ਪਰੰਪਰਾਂ ਦੀ ਧਾਰਾ ਦਾ ਅੰਗ ਬਣ ਕੇ ਵਿਗਸੀ, ਲੋਕ ਕਲਾ ਅਖਵਾਈ।ਲੋਕ ਕਲਾ ਨੂੰ ਕਿਸੇ ਵਿਸ਼ੇਸ ਸਿਖਲਾਈ ਦੁਆਰਾ ਨਹੀਂ ਸਿੱਖਿਆ ਜਾਂਦਾ ਸਗੋਂ ਇਸ ਨਾਲ ਅਸੀਂ ਪਰੰਪਰਾਂ ਤੋਂ ਆਤਮਸਾਤ ਕਰਦੇ ਹਾਂ। ਲੋਕ ਕਲਾ ਦਾ ਮੁਲਾਂਕਣ ਨਹੀਂ ਹੁੰਦਾ ਇਸ ਕਰਕੇ ਇਸ ਵਿੱਚ ਕੋਈ ਦਰਜੇਬੰਦੀ ਨਹੀਂ ਹੁੰਦੀ। ਲੋਕ ਕਲਾ ਪਰੰਪਰਾਂ ਤੋਂ ਚਲੇ ਆ ਰਹੇ ਮੋਟਿਫਾ ਦੀ ਪੇਸ਼ਕਾਰੀ ਕਰਦੀ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਡਾ. ਜਸਵੰਤ ਸਿੰਘ ਨੇਕੀ (ਜਨਮ 27 ਅਗਸਤ 1925) ਪੰਜਾਬੀ ਚਿੰਤਕ, ਨਵਅਧਿਆਤਮਵਾਦੀ ਕਵੀ ਅਤੇ ਉਹ ੧੯੭੮ ਤੋਂ ੧੯੮੧ ਤੱਕ ਪੀ ਜੀ ਆਈ ਦੇ ਡਾਇਰੈਕਟਰ ਅਤੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ, ਦਿੱਲੀ ਦੇ ਮਨੋਚਕਿਤਸਾ ਵਿਭਾਗ ਦੇ ਮੁੱਖੀ ਵੀ ਰਹੇ ਹਨ। ਵਿਦਿਆਰਥੀ ਜੀਵਨ ਦੋਰਾਨ ਉਹ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੇ ਕਾਫੀ ਨਜਦੀਕ ਸਨ ਤੇ ਉਹ ਆਲ ਇੰਡੀਆ ਸਿੱਖ ਸਟੂਡੈਂਟ ਫ਼ੇਡਰੇਸ਼ਨ ਦੇ ਪਰਧਾਨ ਵੀ ਰਹੇ। ਡਾਕਟਰ ਨੇਕੀ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਉਪ-ਪਰਧਾਨ ਸਨ|ਉਹਨਾਂ ਸਿੱਖ ਧਰਮ ਸ਼ਾਸਤਰ ਤੇ ਵੀ ਕੰਮ ਕੀਤਾ|ਉਹ ਦੁਨੀਆਂ ਦੇ ਮਸ਼ਹੂਰ ਮਨੋਰੋਗ ਮਾਹਿਰ ਸਨ। ਉਨ੍ਹਾਂ ਨੂੰ 1979 ਵਿੱਚ ਆਪਣੀ ਰਚਨਾ, ਕਰੁਣਾ ਦੀ ਛੂਹ ਤੋਂ ਮਗਰੋਂ ਲਈ ਸਾਹਿਤ ਅਕਾਦਮੀ ਪੁਰਸਕਾਰ ਹਾਸਲ ਕੀਤਾ। ਆਧੁਨਿਕ ਪੰਜਾਬੀ ਕਾਵਿ ਦੀ ਨਵੀਂ ਤੇ ਵੱਖਰੀ ਨੁਹਾਰ ਘੜਨ ਵਾਲੇ ਤੇ ਇਸ ਨੂੰ ਨਵਾਂ ਦਿਸ਼ਾ ਬੋਧ ਦੇਣ ਵਾਲੇ ਕੁਝ ਚੋਣਵੇਂ ਕਵੀਆਂ ਵਿੱਚੋਂ ॥ਡਾ.
ਪਿੰਡ ਜਲੂਰ ਡਾਕਖਾਨਾ ਰਾਏਧਰਾਣਾ, ਜ਼ਿਲ੍ਹਾ ਸੰਗਰੂਰ ਦੀ ਸਬ ਡਿਵੀਜ਼ਨ ਲਹਿਰਾਗਾਗਾ ਅਧੀਨ ਆਉਂਦਾ ਹੈ। ਪਿੰਡ ਜਲੂਰ ਪੁਰਾਤਨ ਪਿੰਡਾਂ ਵਿੱਚੋਂ ਇੱਕ ਹੈ। ਇਹ ਪਿੰਡ ਲਹਿਰਾਗਾਗਾ-ਪਾਤੜਾਂ ਮੁੱਖ ਸੜਕ ’ਤੇ ਸਥਿਤ ਹੈ। ਦਫਤਰੀ ਕਾਰਵਾਈ ਵਿੱਚ ਪਿੰਡ ਜਲੂਰ ਨੂੰ ਝਲੂਰ ਵੀ ਲਿਖਿਆ ਜਾਂਦਾ ਹੈ। ਆਜ਼ਾਦੀ ਤੋਂ ਪਹਿਲਾਂ ਇਸ ਪਿੰਡ ਵਿੱਚ ਵੱਡੀ ਗਿਣਤੀ ਵਿੱਚ ਮੁਸਲਮਾਨ ਭਾਈਚਾਰੇ ਦੇ ਲੋਕ ਵਸਦੇ ਸਨ ਜੋ 1947 ਹਿੰਦ-ਪਾਕਿ ਵੰਡ ਸਮੇਂ ਪਿੰਡ ਛੱਡ ਕੇ ਪਾਕਿਸਤਾਨ ਚਲੇ ਗਏ ਸਨ। ਹੁਣ ਇੱਥੇ ਮੁਸਲਮਾਨ ਭਾੲੀਚਾਰੇ ਦਾ ਸਿਰਫ਼ ਇੱਕ ਹੀ ਘਰ ਹੈ।
ਕੁਆਂਟਮ ਮਕੈਨਿਕਸ ਦੀ ਅਸੈਂਬਲ ਇੰਟ੍ਰਪ੍ਰੈਟੇਸ਼ਨ ਕੁਆਂਟਮ ਅਵਸਥਾ ਵੇਰਵਿਆਂ ਨੂੰ ਸਿਰਫ ਮਿਲਦੇ ਜੁਲਦੇ ਤਿਆਰ ਕੀਤੇ ਗਏ ਸਿਸਟਮਾਂ ਦੇ ਇੱਕ ਐਨਸੈਂਬਲ ਪ੍ਰਤਿ ਲਾਗੂ ਕਰਨ ਤੇ ਇਹ ਮੰਨਣ ਦੀ ਵਜਾਏ ਵਿਚਾਰ ਕਰਦੀ ਹੈ, ਕਿ ਇਹ ਵਿਸਥਾਰਪੂਰਵਕ ਕਿਸੇ ਵਿਅਕਤੀਗਤ ਸਿਸਟਮ ਨੂੰ ਪ੍ਰਸਤੁਤ ਕਰਦੀ ਹੈ।ਕੁਆਂਟਮ ਮਕੈਨਿਕਸ ਦੀ ਅਸੈਂਬਲ ਵਿਆਖਿਆ ਦੇ ਸਮਰਥਕ ਦਾਅਵਾ ਕਰਦੇ ਹਨ ਕਿ ਮਿਆਰੀ ਗਣਿਤਿਕ ਫਾਰਮੂਲਾ ਵਿਓਂਤਬੰਦੀ ਦੇ ਅਰਥਾਂ ਬਾਬਤ ਕੁੱਝ ਕੁ ਭੌਤਿਕੀ ਮਾਨਤਾਵਾਂ ਬਣਾਉਂਦੀ ਹੋਈ ਇਹ ਮੱਧਮ ਰਾਜਨੀਤਕ ਨੀਤੀ ਹੈ। ਇਹ ਮੈਕਸ ਬੌਰਨ ਦੀ ਓਸ ਆਂਕੜਾਤਮਿਕ ਵਿਆਖਿਆ ਨੂੰ ਪੂਰੇ ਵਿਸਥਾਰ ਤੱਕ ਅਪਣਾਉਣ ਦਾ ਪ੍ਰਸਤਾਵ ਰੱਖਦੀ ਹੈ ਜਿਸਦੇ ਲਈ ਉਸਨੇ ਭੌਤਿਕ ਵਿਗਿਆਨ ਵਿੱਚ ਨੋਬਲ ਇਨਾਮ ਹਾਸਲ ਕੀਤਾ ।ਇਸਦੇ ਤੱਥ ਉੱਤੇ, ਇਹ ਨੀਲਸ ਬੋਹਰ ਦੁਆਰਾ ਪ੍ਰਸਤਾਵਿਤ ਨੁਸਖੇ ਦਾ ਵਿਰੋਧ ਕਰਦੀ ਲੱਗ ਸਕਦੀ ਹੈ, ਕਿ ਵੇਵ ਫੰਕਸ਼ਨ ਕਿਸੇ ਵਿਅਕਤੀਗਤ ਸਿਸਟਮ ਜਾਂ ਕਣ ਨੂੰ ਦਰਸਾਉਂਦਾ ਹੈ, ਕਿਸੇ ਐਨਸੈਂਬਲ ਨੂੰ ਨਹੀਂ ਦਰਸਾਉਂਦਾ, ਬੇਸ਼ੱਕ ਉਸਨੇ ਕੁਆਂਟਮ ਮਕੈਨਿਕਸ ਦੀ ਬੌਰਨ ਦੀ ਆਂਕੜਾਤਮਿਕ ਵਿਆਖਿਆ ਸਵੀਕਾਰ ਕੀਤੀ ਸੀ। ਇਹ ਚੰਗੀ ਤਰਾਂ ਸਪੱਸ਼ਟ ਨਹੀਂ ਹੈ ਕਿ ਬੋਹਰ ਕਿਸ ਕਿਸਮ ਦੇ ਅਸੇਂਬਲ ਨੂੰ ਸ਼ਾਮਿਲ ਨਹੀਂ ਕਰਨਾ ਚਾਹੁੰਦਾ ਸੀ।, ਕਿਉਂਕਿ ਉਸਨੇ ਐਬਸੈਂਬਲਾਂ ਦੇ ਸ਼ਬਦਾਂ ਵਿੱਚ ਪ੍ਰੋਬੇਬਿਲਿਟੀ ਨੂੰ ਨਹੀਂ ਦਰਸਾਇਆ ਸੀ। ਐਨਸੈਂਬਲ ਵਿਆਖਿਆ ਨੂੰ ਕਦੇ ਕਦੇ, ਖਾਸ ਤੌਰ ਤੇ ਇਸਦੇ ਸਮਰਥਕਾਂ ਦੁਆਰਾਂ, ਸਟੈਟਿਸਟੀਕਲ ਇੰਟ੍ਰਪ੍ਰੈਟੇਸ਼ਨ ਵੀ ਕਿਹਾ ਜਾਂਦਾ ਹੈ, ਪਰ ਸ਼ਾਇਦ ਇਹ ਬੌਰਨ ਦੀ ਆਂਕੜਾਤਮਿਕ ਵਿਆਖਿਆ ਤੋਂ ਵੱਖਰੀ ਲਗਦੀ ਹੈ। ਸ਼ਾਇਦ, ਕੌਪਨਹਾਗਨ ਵਿਆਖਿਆ ਦੇ ਮਾਮਲੇ ਵਾਂਗ, ਐਨਸੈਂਬਲ ਵਿਆਖਿਆ ਨਿਰਾਲੇ ਤੌਰ ਤੇ ਪਰਿਭਾਸ਼ਿਤ ਨਹੀਂ ਹੋ ਸਕੀ ਹੈ। ਇੱਕ ਨਜ਼ਰੀਏ ਵਿੱਚ, ਐਨਸੈਂਬਲ ਵਿਆਖਿਆ ਨੂੰ ਓਸ ਤਰਾਂ ਪਰਿਭਾਸ਼ਿਤ ਕੀਤਾ ਜਾ ਸਕਦ ਹੈ ਜਿਵੇਂ ਇਸਦਾ ਸਮਰਥਨ ਸਿਮਨ ਫ੍ਰੇਜ਼ਰ ਯੂਨੀਵਰਸਟੀ ਵਿਖੇ ਪ੍ਰੋਫੈੱਸਰ ਅਤੇ ਗਰੈਜੂਏਟ ਲੈਵਲ ਪੁਸਤਕ ਕੁਆਂਟਮ ਮਕੈਨਿਕਸ, ਏ ਮੌਡਰਨ ਡਿਵੈਲਪਮੈਂਟ ਦੇ ਲੇਖਕ ਲੈੱਸਲੀ ਈ.
ਕੀ ਦਮਿਤ ਬੋਲ ਸਕਦਾ ਹੈ? ਇਹ ਲੇਖ ਜਾਂ ਨਿਬੰਧ ਗਾਇਤਰੀ ਚੱਕਰਵਰਤੀ ਸਪੀਵਾਕ ਦਾ ਹੈ। ਸਪੀਵਾਕ ਦਾ ਜਨਮ 24ਫਰਵਰੀ 1942 ਨੂੰ ਭਾਰਤ ਦੇ ਮਹਾਂਨਗਰ ਕਲਕੱਤੇ ਵਿੱਚ ਹੋਇਆ ।ਸਪੀਵਾਕ ਦਾ ਮੱਧਵਰਗੀ ਹਿੰਦੂ ਬ੍ਰਾਹਮਣ ਪਰਿਵਾਰ ਖਿਆਲਾਂ ਪੱਖੋ ਆਜ਼ਾਦ , ਧਰਮ ਨਿਰਪੱਖ ਅਤੇ ਔਰਤ -ਪੱਖੀ ਸੋਚ ਦਾ ਧਾਰਨੀ ਸੀ । 1984 ਵਿੱਚ ਸਪੀਵਾਕ ਦਾ ਨਾਤਾ ਰਨਜੀਤ ਗੁਹਾ ਅਤੇ ਉਸਦੇ ਸਾਥੀ ਚਿੰਤਕਾਂ (subaltern studies group ) ਦੇ ਚਿੰਤਨ ਨਾਲ ਜੁੜਦਾ ਹੈ ਇਹੀ ਨਾਤਾ ਫਿਰ ਬਾਅਦ ਵਿੱਚ ਲੇਖ 'Can the subaltern speak ' ਜਾਂ ਕੀ ਦਮਿਤ ਬੋਲ ਸਕਦਾ ਹੈ ? ਅਤੇ ਪੁਸਤਕ 'In other words: Essays in cultural politics ਦਾ ਆਧਾਰ ਬਣਦਾ ਹੈ। ਇਸ ਲੇਖ ਵਿੱਚ ਸਪੀਵਾਕ ਨੇ ਦਮਿਤ ਲੋਕਾ ਜਾਂ ਦੱਬੇ ਕੁੱਚਲੇ ਬਾਰੇ ਗਲ ਕੀਤੀ ਹੈ। ਮੁੱਖ ਵਿਸ਼ਾ: ਇਸ ਲੇਖ ਦਾ ਮੁੱਖ ਵਿਸ਼ਾ ਹਾਸ਼ੀਆਗਤ ਜਾਂ ਦਮਿਤ ਲੋਕਾ ਬਾਰੇ ਗਲ ਕਰਨੀ ਹੈ ਕਿ ਕਿਸ ਤਰਾਂ ਉਹਨਾਂ ਹਾਸ਼ੀਆਗਤ ਜਾਂ ਦਮਿਤ ਧਿਰਾਂ ਨੂੰ ਕਿਸ ਤਰਾਂ ਦਬਾਇਆ ਜਾਦਾਂ ਹੈ ਜਿਵੇ ਕਿ ਕਈ ਔਰਤਾਂ ਨੂੰ ਵੀ ਦਮਿਤ ਸ੍ਰੇਣੀ ਵਿੱਚ ਹੀ ਰੱਖਿਆ ਜਾਦਾਂ ਹੈ। ਜਿਨਾਂ ਔਰਤਾਂ ਨਾਲ ਪਿਤਾ ਪੁੱਰਖੀ ਪ੍ਰਧਾਨ ਸਮਾਜ ਵਿੱਚ ਬੁਰਾ ਵਿਵਹਾਰ ਕੀਤਾ ਜਾਦਾਂ ਸੀ ਸਪੀਵਾਕ ਨੇ ਇਹਨਾ ਔਰਤਾਂ ਦੇ ਹੱਕ ਵਿੱਚ ਆਵਾਜ਼ ਉੱਠਾਈ ਤੇ ਦਮਿਤ ਔਰਤਾਂ ਨੂੰ ਵੀ ਆਪਣੇ ਹੱਕਾ ਲਈ ਬੋਲਣ ਦੀ ਪ੍ਰੇਰਣਾ ਦਿੱਤੀ ਤੇ ਔਰਤਾ ਲਈ ਬਣਾਈ ਸਤੀ ਵਾਲੀ ਰੀਤ ਦਾ ਵੀ ਵਿਰੋਧ ਕੀਤਾ । ਅਤੇ ਦੱਬੇ ਕੁੱਚਲੇ ਲੋਕਾਂ ਦੇ ਹੱਕ ਵਿੱਚ ਵੀ ਆਵਾਜ਼ ਉਠਾਈ।ਦਮਿਤ ਜਾਂ ਹਾਸ਼ੀਆਗਤ ਲੋਕਾ ਬਾਰੇ: ਸਪੀਵਾਕ ਹਾਸ਼ੀਆਗਤ ਨੂੰ ਕਿਸੇ ਇੱਕ ਇਕਹਿਰੇ ਸੰਗਠਿਤ ਰੂਪ ਨਾਲ ਜੋੜਨ ਤੋ ਇਨਕਾਰੀ ਹੈ। ਉਸ ਅਨੁਸਾਰ ਕਿਸੇ ਖਾਸ ਜਮਾਤ ਜਾਂ ਰਾਸ਼ਟਰ ਨਾਲ ਸੰਬੰਧਿਤ ਹੋਣ ਕਾਰਨ ਹੀ ਕੋਈ ਹਾਸ਼ੀਆਗਤ ਨਹੀ ਹੋ ਜਾਂਦਾ ਹੈ। ਹਾਸ਼ੀਆਗਤ ਹੋਣਾ ਜਾਂ ਦਮਿਤ ਹੋਣਾ ਸੰਦਰਭ ਵਿਸ਼ੇਸ਼ ਨਾਲ ਸੰਬੰਧਿਤ ਬਣਤਰ ਹੈ ਇਸ ਨੂੰ ਹਰ ਜਗ੍ਹਾ ਅਤੇ ਹਰ ਕਿਸੇ ਉੱਤੇ ਆਇਦ ਨਹੀ ਕੀਤਾ ਜਾ ਸਕਦਾ । ਮਿਸਾਲ ਵਜੋਂ ਔਰਤ ਇੱਕ ਸੰਗਠਿਤ ਤੇ ਇਕਹਿਰੀ ਇਕਾਈ ਵਜੋਂ ਹਾਸ਼ੀਆਗਤ ਨਹੀਂ ਹੈ। ਸਪੀਵਾਕ ਅਨੁਸਾਰ ਜਿਹੜੀ ਔਰਤ ਸੱਤਾ ਅਤੇ ਸਥਾਪਿਤ ਪ੍ਰਵਚਨਕਾਰੀ ਦਾ ਹਿੱਸਾ ਹੈ। ਉਸ ਨੂੰ ਕਿਸੇ ਵੀ ਰੂਪ ਵਿੱਚ ਹਾਸ਼ਿਆਗਤ ਧਿਰ ਨਹੀਂ ਮੰਨਿਆ ਜਾ ਸਕਦਾ । ਦਮਿਤ ਜਾਂ ਹਾਸ਼ੀਆਗਤ ਕੌਣ ਹਨ?
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਪੁਰਾਣੀ ਕੁਆਂਟਮ ਥਿਊਰੀ 1900-1925 ਤੱਕ ਦੇ ਸਾਲਾਂ ਤੋਂ ਨਤੀਜਿਆਂ ਦਾ ਇੱਕ ਸੰਗ੍ਰਹਿ ਹੈ ਜੋ ਅਜੋਕੇ ਕੁਆਂਟਮ ਮਕੈਨਿਕਸ ਤੋਂ ਪਹਿਲਾਂ ਦਾ ਸਮਾਂ ਹੈ। ਥਿਊਰੀ ਕਦੇ ਵੀ ਪੂਰੀ ਜਾਂ ਸਵੈ-ਅਨੁਕੂਲ ਨਹੀਂ ਰਹੀ ਸੀ।, ਪਰ ਖੋਜ ਕਰਨ ਵਿੱਚ ਸਹਾਇਕ ਨੁਸਖਿਆਂ ਦਾ ਇੱਕ ਸਮੂਹ ਸੀ। ਜਿਹਨਾਂ ਨੂੰ ਹੁਣ ਕਲਾਸੀਕਲ ਮਕੈਨਿਕਸ ਪ੍ਰਤਿ ਪਹਿਲੀਆਂ ਕੁਆਂਟਮ ਸੋਧਾਂ ਹੋਣਾ ਸਮਝਿਆ ਜਾਂਦਾ ਹੈ। ਬੋਹਰ ਦਾ ਮਾਡਲ ਅਧਿਐਨ ਦਾ ਕੇਂਦਰ ਸੀ, ਅਤੇ ਅਰਨਾਲਡ ਸੱਮਰਫੈਲਡ ਨੇ ਐਂਗੁਲਰ ਮੋਮੈਂਟਮ ਦੇ z-ਕੰਪੋਨੈਂਟ ਦੀ ਕੁਆਂਟਾਇਜ਼ੇਸ਼ਨ ਦੁਆਰਾ ਇੱਕ ਤਰਥਲੀ ਮਚਾਉਣ ਵਾਲਾ ਯੋਗਦਾਨ ਪਾਇਆ, ਜੋ ਕੁਆਂਟਮ ਖੇਤਰ ਵਿੱਚ ਸਪੇਸ ਕੁਆਂਟਾਇਜ਼ੇਸ਼ਨ (ਰਿਚਟੰਗਸਕੁਐਂਟਲੰਗ) ਕਿਹਾ ਜਾਂਦਾ ਸੀ। ਇਸਨੇ ਇਲੈਕਟ੍ਰੌਨਾਂ ਦੇ ਔਰਬਿਟਾਂ ਨੂੰ ਚੱਕਰਾਂ ਦੀ ਜਗਹ ਅੰਡਾਕਾਰ ਹੋਣ ਦੀ ਆਗਿਆ ਦਿੱਤੀ, ਅਤੇ ਕੁਆਂਟਮ ਡਿਜਨ੍ਰੇਸੀ ਦੇ ਸੰਕਲਪ ਨੂੰ ਪੇਸ਼ ਕੀਤਾ । ਥਿਊਰੀ ਨੂੰ ਸਹੀ ਤੌਰ ਤੇ ਜ਼ੀਮਾੱਨ ਇੱਫੈਕਟ ਸਮਝਾ ਸਕਦੀ ਸੀ।, ਸਿਰਫ ਇਲੈਕਟ੍ਰੌਨ ਸਪਿੱਨ ਦਾ ਮਸਲਾ ਨਹੀਂ ਸੁਲਝਾ ਸਕਦੀ ਸੀ।
ਉੱਤਰਆਧੁਨਿਕਤਾਵਾਦ (ਅੰਗਰੇਜ਼ੀ Postmodernism, ਪੋਸਟਮਾਡਰਨਿਜਮ) ਵੀਹਵੀਂ ਸਦੀ ਵਿੱਚ ਆਧੁਨਿਕਤਾਵਾਦ ਤੋਂ ਹੱਟਣ ਦੀ ਇੱਕ ਲਹਿਰ ਨੂੰ ਦਰਸਾਉਣ ਲਈ ਪ੍ਰਚਲਿਤ ਇੱਕ ਆਮ ਅਤੇ ਵਿਆਪਕ ਸ਼ਬਦ ਹੈ ਜੋ ਸਾਹਿਤ, ਕਲਾ, ਅਰਥ ਸ਼ਾਸਤਰ , ਦਰਸ਼ਨ, ਵਾਸਤੁਕਲਾ, ਕਥਾ, ਅਤੇ ਸਾਹਿਤਕ ਆਲੋਚਨਾ ਸਹਿਤ ਅਨੇਕਾਂ ਮਜ਼ਮੂਨਾਂ ਵਿੱਚ ਪ੍ਰਯੋਗ ਕੀਤਾ ਜਾਂਦਾ ਹੈ। ਉੱਤਰਆਧੁਨਿਕਤਾਵਾਦ ਕਾਫ਼ੀ ਹੱਦ ਤੱਕ ਅਸਲੀਅਤ ਦੀ ਵਿਆਖਿਆ ਕਰਨ ਦੀਆਂ ਵਿਗਿਆਨਕ ਜਾਂ ਬਾਹਰਮੁਖੀ ਕੋਸ਼ਸ਼ਾਂ ਪ੍ਰਤੀ ਇੱਕ ਪ੍ਰਤੀਕਿਰਆ ਹੈ। ਕਿਸੇ ਸਟੀਕ ਪਰਿਭਾਸ਼ਾ ਬਾਰੇ ਵਿਦਵਾਨਾਂ ਵਿੱਚ ਕੋਈ ਆਮ ਸਹਿਮਤੀ ਨਹੀਂ ਹੈ। ਸੰਖੇਪ ਵਿੱਚ , ਉੱਤਰਆਧੁਨਿਕਤਾਵਾਦ ਇਸ ਪੁਜੀਸ਼ਨ ਉੱਤੇ ਆਧਾਰਿਤ ਹੈ ਕਿ ਅਸਲੀਅਤ ਮਨੁੱਖੀ ਸਮਝ ਵਿੱਚ ਪ੍ਰਤਿਬਿੰਬਿਤ ਨਹੀਂ ਹੁੰਦੀ, ਸਗੋਂ ਇਹ ਘੜੀ ਗਈ ਹੁੰਦੀ ਹੈ ਕਿਉਂਕਿ ਮਨ ਖੁਦ ਆਪਣੀ ਵਿਅਕਤੀਗਤ ਅਸਲੀਅਤ ਨੂੰ ਸਮਝਣ ਦੀ ਕੋਸ਼ਿਸ਼ ਕਰਦਾ ਹੈ। ਉੱਤਰਆਧੁਨਿਕਤਾਵਾਦ ਇਸ ਲਈ ਅਜਿਹੀਆਂ ਸਭ ਵਿਆਖਿਆਵਾਂ ਪ੍ਰਤੀ ਸ਼ੱਕੀ ਹੈ ਜੋ ਸਾਰੇ ਸਮੂਹਾਂ , ਸੰਸਕ੍ਰਿਤੀਆਂ, ਪਰੰਪਰਾਵਾਂ, ਜਾਂ ਨਸਲਾਂ ਲਈ ਵੈਲਿਡ ਹੋਣ ਦਾ ਦਾਅਵਾ ਕਰਦੀਆਂ ਹਨ, ਅਤੇ ਇਸ ਦੀ ਬਜਾਏ ਹਰ ਇੱਕ ਵਿਅਕਤੀ ਦੇ ਸਪੇਖਕ ਸੱਚ ਉੱਤੇ ਕੇਂਦਰਿਤ ਹੈ (ਯਾਨੀ ਉੱਤਰਆਧੁਨਿਕਤਾਵਾਦ=ਸਾਪੇਖਵਾਦ)।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਲੋਕਗੀਤ(FOLKSONG) ਲੋਕਧਾਰਾ ਦਾ ਮਹੱਤਵਪੂਰਨ ਭਾਗ ਹੈ I ਲੋਕਗੀਤਾਂ ਦਾ ਸੰਚਾਰ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਤੱਕ ਮੌਖਿਕ ਰੂਪ ਵਿਚ ਹੁੰਦਾ ਹੈ I ਇਸ ਦੌਰਾਨ ਲੋਕ ਸਮੂਹ ਵਿਚਲਾ ਵਕਤਾ ਕੁਝ ਨਾ ਕੁਝ ਆਪਣੇ ਵੱਲੋਂ ਜੋੜਦਾ ਰਹਿੰਦਾ ਹੈl ਲੋਕਗੀਤ ਦੀ ਯਾਤ੍ਰਾ ਮਨੁੱਖ ਦੀਆਂ ਮੂਲ-ਪ੍ਰਵਿਰਤੀਆਂ ਦੀ ਹੀ ਵਿਕਾਸ ਗਾਥਾ ਹੈ। ਕਿਸੇ ਵੀ ਜਾਤੀ ਦੇ ਮੂਲ-ਵਿਚਾਰ ਉਹਦੀਆਂ ਪੁਰਾਤਨ ਪੱਧਰਾਂ ਉੱਤੇ ਅਨੇਕ ਸਹੰਸਰਾਬਦੀਆਂ ਤੇ ਸ਼ਤਾਬਦੀਆਂ ਲੰਘ ਜਾਣ ਮਗਰੋਂ ਵੀ ਕਿਸੇ-ਨਾ-ਕਿਸੇ ਰੂਪ ਵਿੱਚ ਸਥਿਰ ਰਹਿਣ ਦੀ ਘਾਲਣਾ ਕਰਦੇ ਜਾਪਦੇ ਹਨ। ਕੋਈ-ਨਾ-ਕੋਈ ਪਰਿਪਾਟੀ ਜਾਂ ਰਹੁ-ਰੀਤ ਇਹਨਾਂ ਵਿਚਾਰਾ ਲਈ ਓਟ ਬਣਦੀ ਆਈ ਹੈ,ਤੇ ਲੋਕ-ਵਾਰਤਾ (ਫੋਕਲੋਰ) ਦੀ ਮੁੰਹ-ਵਚਨੀ ਪਰੰਪਰਾ ਵਿਚ ਕਿਸੇ ਵੀ ਜਾਤੀ ਦੇ ਚੇਤਨ, ਅਚੇਤਨ ਤੇ ਅਵਚੇਤਨ ਸੰਸਕਾਰ ਪ੍ਰਗਟਾਉ ਪ੍ਰਾਪਤ ਕਰਦੇ ਰਹਿੰਦੇ ਹਨ। ਉੱਨ੍ਹੀਵੀਂ ਸ਼ਤਾਬਦੀ ਦੇ ਅੰਤਿਮ ਵਰ੍ਹਿਆਂ ਤੋਂ ਲੈ ਕੇ ਹੁਣ ਤਕ ਬਦੇਸ਼ੀ ਤੇ ਦੇਸ਼ੀ ਵਿਦਵਾਨਾਂ ਦੀ ਘਾਲਣਾ ਸਦਕਾ ਲੋਕ ਵਾਰਤਾ ਦੇ ਮੈਦਾਨ ਵਿਚ , ਵਿਸ਼ੇਸ਼ ਕਰਕੇ ਲੋਕਗੀਤਾਂ ਦੇ ਸੰਗ੍ਰਹਿ ਤੇ ਅਧਿਅੈਨ ਬਾਰੇ ਭਾਰਤ ਦੇ ਵੱਖ-ਵੱਖ ਪ੍ਰਦੇਸ਼ਾਂ ਵਿਚ ਢੇਰ ਕੰਮ ਹੋਇਆ ਹੈ। ਤੇ ਅਜੌਕੇ ਯੁੱਗ ਵਿਚ, ਜਦ ਭਾਰਤ ਇੱਕ ਸੁਤੰਤਰ ਰਾਸ਼ਟਰ ਹੈ, ਸਾਹਿਤ ਅਕਾਦਮੀ ਦ੍ਵਾਰਾ ਲੋਕਗੀਤਾਂ ਦੇ ਆਦਾਨ-ਪ੍ਰਦਾਨ ਦੀ ਇਹ ਸਹਿਜੇ ਹੀ ਸਾਡਾ ਧਿਆਨ ਲੋਕਗੀਤਾਂ ਦੇ ਤੁਲਨਾਤਮਕ ਅਧਿਅੈਨ ਵੱਲ ਲੈ ਜਾਂਦੀ ਹੈ।ਇੱਕ ਸਥਾਨ ਤੋਂ ਚਲ ਕੇ ਲੋਕਗੀਤ ਅਨੇਕ ਸਥਾਨਾਂ 'ਤੇ ਪਹੁੰਚ ਜਾਂਦਾ ਹੈ,ਇੱਕ ਜ਼ੁਬਾਨ ਤੋਂ ਹਜ਼ਾਰ ਜ਼ੁਬਾਨ ਬਣ ਜਾਂਦਾ ਹੈ ।ਲੋਕਗੀਤ ਯਾਤ੍ਰਾ ਦੀ ਇੱਕ ਸਿਮਰਤੀ ਇਸ ਪ੍ਰਕਾਰ ਹੈ :- ਏਧਰ ਗੰਗਾ , ਓਧਰ ਜਮਨਾ,ਦੋਹਾਂ ਪਾਸੇ ਭੂਰੀ ਧਰਤੀ : ਜਿਉਂ ਅੜੀਅਲ ਮੁੰਡੇ ਨੇ ਮਾਖਿਓਂ ਭਰੀ ਕਟੌਰੀ, ਖਾ ਖਾ ਰੱਜ ਰੱਜ ਮੂਧੀ ਸੂਟੀ। ਸਾਊ ਕਿਸਾਨ ਦੀ ਸਾਊ ਜੂਨ:ਖਾਨ ਚਬੀਨਾ ਲੂਣ: ਤੇ ਜਦ ਬੂਹੇ ਆਵੇ ਪਾਂਧੀ ਦੇਣ ਲੁਟਾ, ਲੱਪ ਕਣਕ ਦੀ ਸ਼ਗਨ-ਪ੍ਰੋਤੀ:ਲੋਕਗੀਤ ਦੇ ਮੋਤੀ । ਤੱਕ ਬੂਹੇ ਅੌੰਦਾ ਦਰਵੇਸ਼, ਗੋਰੀ ਲਾਹੇ ਗੀਤ ਦੀ ਕੰਠੀ: ਜਿਵੇ ਸਵਾਣੀ ਸਿਵ ਦੀ ਪੂਜਾ ਕਰਦੀ, ਗਹਿਣੇ ਲਾਹ ਸ਼ਗਨਾ ਦੇ ਪੈਰੀਂ ਧਰਦੀ।ਪੰਜਾਬੀ ਲੋਕਗੀਤਾਂ ਦੇ ਵਿਸ਼ੇ ਪੰਜਾਬੀ ਲੋਕ ਗੀਤਾਂ ਵਿੱਚ ਵੱਖ-ਵੱਖ ਰਸਮਾਂ,ਰਿਵਾਜਾਂ , ਇਤਿਹਾਸ, ਰੁੱਤਾਂ, ਤਿਉਹਾਰਾਂ , ਮੇਲਿਆਂ ਆਦਿ ਸੰਬੰਧੀ ਮਿਲਦੇ ਵੇਰਵਿਆਂ ਤੋਂ ਇਲਾਵਾ ਸਮੁੱਚੇ ਪੰਜਾਬੀ ਜੀਵਨ ਵਿਚ ਵਿਚਰਦੇ ਰਿਸ਼ਤੇ-ਨਾਤਿਆਂ ਦਾ ਵਰਣਨ ਬਹੁਤ ਤੀਬਰਤਾ ਰੂਪ ਵਿਚ ਹੋਇਆ ਹੈ ,ਇਹਨਾਂ ਰਿਸ਼ਤਿਆਂ ਵਿਚੌਂ ਮਾਂ-ਪਿਉ,ਭਰਾ-ਭਰਜਾਈ, ਜੀਜਾ-ਸਾਲੀ ,ਸੱਸ-ਸਹੁਰਾ,ਨਣਦ -ਨਣਦੋਇਆ ,ਜੇਠ -ਜਠਾਣੀ,ਦਿਉਰ- ਦਰਣਾਈ ਆਦਿ ਦੇ ਵੇਰਵੇ ਵਧੇਰੇ ਮਾਤਰਾ ਵਿਚ ਮਿਲਦੇ ਹਨ। ਇਹਨਾਂ ਰਿਸ਼ਤਿਆਂ ਦੀ ਸਾਂਝ ਅਤੇ ਕੌੜੇ ਮਿੱਠੇ ਸੰਬੰਧਾਂ ਨੂੰ ਕੁਝ ਲੋਕ ਗੀਤਾਂ ਵਿੱਚ ਕਿੰਝ ਚਿਤਰਿਆ ਗਿਆ ਹੈ ਉਸ ਸੰਬੰਧੀ ਕੁੱਝ ਚੋਣਵੇਂ ਲੋਕ ਗੀਤ ਵੱਖਰੇ ਦਿੱਤੇ ਜਾ ਰਹੇ ਹਨ:- ਸੁਣ ਨੀ ਮਾਏ ਮੇਰੀਏ, ਮੇਰੇ ਬਾਬਲ ਨੂੰ ਸਮਝਾ , ਮੇਰੇ ਹਾਣ ਦੀਆਂ ਸਭ ਵਿਆਹੀਆਂ ਗਈਆਂ, ਮੈਨੂੰ ਵਿਆਹ ਦਾ ਚਾਅ। ਨੀ ਪਟਿਆਲੇ ਮੁੰਡਾ ਪੜਦਾ ਮੈਨੂੰ ਉਹਦੇ ਨਾਲ ਵਿਆਹ ਨੀ ਪਟਿਆਲੇ ........! ਜੰਝ ਤਾਂ ਮੇਰੀ ਆ ਗਈ ਮਾਏ ਪੰਜ ਸੱਤ ਗੱਡੀਆਂ ਆਈਆਂ ਗੱਜ ਗੱਜ ਲੰਮੀ ਚਿੱਟੀ ਦਾੜੀ ਮੁੱਛਾਂ ਉਹਨੇ ਚੜਾਇਆ ਜੋੜੀਆਂ ਬਿਨ ਕਰਮੇਂ ਰੱਬ ਨੇ ਨਹੀਂ ਬਣਾਈਆਂ ਜੋੜੀਆਂ ਬਿਨ......!
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।