ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋੋੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸੰਸਾਰ ਸਿਹਤ ਜਥੇਬੰਦੀ ਜਾਂ ਵਿਸ਼ਵ ਸਿਹਤ ਸੰਗਠਨ ਨੂੰ ਅਪਰੈਲ 1948 ਵਿੱਚ ਸਥਾਪਿਤ ਕੀਤਾ ਅਤੇ ਮੁੱਖ ਦਫ਼ਤਰ ਜਨੇਵਾ ਵਿੱਚ ਹੈ। ਇਸ ਦੇ ਮੰਤਵ ਅਨੇਕ ਹਨ, ਜਿਵੇਂ ਕਿ ਵਿਸ਼ਵ ਵਿੱਚ ਸਿਹਤ ਦਾ ਪੱਧਰ ਉੱਚਾ ਹੋਵੇ, ਅੰਤਰਰਾਸ਼ਟਰੀ ਸਿਹਤ ਸੰਬੰਧੀ ਮਸਲਿਆਂ ਵੱਲ ਧਿਆਨ ਦਿਤਾ ਜਾਵੇ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰਾਂ ਦੀ ਸਹਾਇਤਾ ਕਰਨੀ,ਬਿਮਾਰੀਆਂ ਦਾ ਖ਼ਾਤਮਾ ਕਰਨ, ਬੱਚਿਆਂ ਅਤੇ ਜਚਿਆਂ ਦੀ ਸਿਹਤ ਦੀ ਪੂਰੀ ਦੇਖ-ਰੇਖ ਕਰਨੀ ਆਦਿ ਹਨ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਅਪਰੈਲ 2020 ਮੁਤਾਬਿਕ ਇਸ ਵਿਕੀ ’ਤੇ 34,107 ਲੇਖ ਹਨ ਅਤੇ ਇਸ ਦੇ ਕੁੱਲ 32,291 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,11,029 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.26 (6fa0709) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰੂ ਨਾਨਕ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਅੰਮ੍ਰਿਤ ਵੇਲਾ ਤੋਂ ਭਾਵ ਹੈ ਅਗਲਾ ਦਿਨ ਜੋ ਰਾਤ ਦੇ ਬਾਰਾਂ ਵਜੇ ਤੋਂ ਚੜ੍ਹਦਾ ਹੈ। ਭਾਰਤੀ ਧਰਮ ਦਰਸ਼ਨ 'ਚ ਇਸ ਸਮੇਂ ਨੂੰ ਪ੍ਰਭੂ ਮਿਲਾਪ ਦਾ ਸਮਾਂ ਕਿਹਾ ਜਾਂਦਾ ਹੈ। ਇਸ ਸਮੇਂ ਉੱਠ ਕੇ,ਇਸ਼ਨਾਨ ਕਰ ਕੇ ਨਾਮ ਬਾਣੀ ਦਾ ਸਿਮਰਨ ਕੀਤਾ ਜਾਂਦਾ ਹੈ। ਅੰਮ੍ਰਿਤ ਵੇਲੇ ਨਾਮ ਜਪਣ ਦੀ ਵੱਖਰੀ ਵਿਸ਼ੇਸਤਾ ਅਤੇ ਮਹੱਤਤਾ ਹੈ। ਹਰ ਇੱਕ ਮਨੁੱਖ ਆਪਣੀ ਸਖਸ਼ੀਅਤ ਦੇ ਮੁਤਾਬਕ ਚੰਗੀਆਂ ਜਾਂ ਮਾੜੀਆਂ ਕਿਰਨਾਂ ਛੱਡਦਾ ਹੈ। ਰੱਬ ਦੇ ਪਿਆਰੇ ਦੇ ਹਿਰਦੇ ਵਿੱਚੋਂ ਜੋ ਆਤਮਿਕ ਲਹਿਰਾਂ ਅਤੇ ਕਿਰਨਾਂ ਵਾਯੂਮੰਡਲ ਵਿੱਚ ਪਰਵੇਸ਼ ਕਰਦੀਆਂ ਹਨ ਉਹ ਅੰਮ੍ਰਿਤ ਵੇਲੇ ਨਾਮ ਜਪਣ ਵਾਲੇ ਜਗਿਆਸੂਆਂ ਦੀ ਵਿਰਤੀ ਜੋੜਨ ਵਿੱਚ ਸਹਾਇਤਾ ਕਰਦੀਆਂ ਹਨ। ਇਹ ਸਮਾਂ ਮੰਦ ਭਾਵਨਾਵਾਂ ਤੋਂ ਰਹਿਤ ਹੁੰਦਾ ਹੈ। ਇਸ ਸਮੇਂ ਕੋਈ ਸ਼ੋਰ-ਸ਼ਰਾਬਾ ਅਤੇ ਰੌਲਾ-ਰੱਪਾ ਨਹੀਂ ਹੁੰਦਾ। ਸਾਰੀ ਕੁਦਰਤ ਸਹਿਜ ਸੁਭਾਅ ਰੱਬੀ ਰੰਗ ਵਿੱਚ ਰੰਗੀ ਹੁੰਦੀ ਹੈ। ਸਿੱਖਾਂ ਦੇ ਚੌਥੇ ਗੁਰੂ ਰਾਮਦਾਸ ਜੀ ਨੇ ਅੰਮ੍ਰਿਤ ਵੇਲੇ ਦੀ ਮਹਾਨਤਾ ਅਤੇ ਉਸ ਨਾਲ ਜੁੜੀ ਗੁਰਸਿੱਖ ਦੀ ਰਹਿਣੀ ਬਹਿਣੀ ਨੂੰ ਗੁਰਬਾਣੀ ਵਿੱਚ ਸਮਝਾਇਆ ਹੈ।
ਐਮਨੈਸਟੀ ਇੰਟਰਨੈਸ਼ਨਲ ਇੱਕ ਮਨੁੱਖੀ ਅਧਿਕਾਰਾਂ ਸੰਬੰਧੀ ਸਮਾਜਸੇਵੀ ਸੰਸਥਾ ਹੈ, ਜਿਸ ਨੂੰ 1977 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ। ਐਮਨੈਸਟੀ ਇੰਟਰਨੈਸ਼ਨਲ ਦੀ 1961 ਵਿੱਚ ਲੰਡਨ ਵਿਖੇ ਨੀਹ ਰੱਖੀ ਗਈ ਸੀ। ਇਹ ਐਮਨੈਸਟੀ ਮਾਨਵਾਧਿਕਾਰਾਂ ਦੇ ਮੁੱਦੇ ਉੱਤੇ ਬਹੁੱਦੇਸ਼ੀ ਪ੍ਰਚਾਰ ਅਭਿਆਨ ਚਲਾਕੇ, ਜਾਂਚ ਕਾਰਜ ਕਰਕੇ ਪੂਰੇ ਸੰਸਾਰ ਦਾ ਧਿਆਨ ਉਹਨਾਂ ਮੁੱਦਿਆਂ ਦੇ ਵੱਲ ਆਕਰਸ਼ਤ ਕਰਨ ਅਤੇ ਇੱਕ ਸੰਸਾਰ ਜਨਮਤ ਤਿਆਰ ਕਰਨ ਦੀ ਕੋਸ਼ਿਸ਼ ਕਰਦਾ ਹੈ। ਅਜਿਹਾ ਕਰਕੇ ਉਹ ਖਾਸ ਸਰਕਾਰਾਂ, ਸੰਸਥਾਨਾਂ ਜਾਂ ਆਦਮੀਆਂ ਉੱਤੇ ਦਵਾਬ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਸੰਸਥਾਨ ਨੂੰ 1977 ਵਿੱਚ ਸ਼ੋਸ਼ਣ ਦੇ ਖਿਲਾਫ ਅਭਿਆਨ ਚਲਾਣ ਲਈ ਨੋਬਲ ਸ਼ਾਂਤੀ ਇਨਾਮ ਪ੍ਰਦਾਨ ਕੀਤਾ ਗਿਆ ਸੀ ਅਤੇ 1978 ਵਿੱਚ ਸੰਯੁਕਤ ਰਾਸ਼ਟਰ ਸੰਘ ਦੇ ਮਾਨਵਾਧਿਕਾਰ ਇਨਾਮ ਨਾਲ ਨਵਾਜਿਆ ਗਿਆ ਸੀ। ਇਸ ਸੰਸਥਾਨ ਦੀ ਹਮੇਸ਼ਾ ਇਹ ਕਹਿਕੇ ਆਲੋਚਨਾ ਕੀਤੀ ਜਾਂਦੀ ਹੈ ਕਿ ਪੱਛਮੀ ਦੇਸ਼ਾਂ ਲਈ ਇਸ ਸੰਸਥਾਨ ਵਿੱਚ ਹਮੇਸ਼ਾ ਇੱਕ ਖਾਸ ਪੂਰਵਾਗਰਹ ਵੇਖਿਆ ਜਾਂਦਾ ਹੈ।ਐਮਨੈਸਟੀ ਇੰਟਰਨੈਸ਼ਨ ਦੀ 25ਵੀਂ ਬਰਸੀ ਸਮੇਂ 11 ਸਾਲ ਦੇ ਬੱਚੇ ਰਨਵਾ ਕੁਨੋਏ ਦੁਆਰਾ ਬਣਾਇਆ ਗਿਆ ਪੋਸਟ ਨੂੰ ਡਾਕ ਟਿਕਟ ਚਿੱਤਰ ਦੇਖੋਤੇ ਜਾਰੀ ਕੀਤਾ ਗਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਵਾਇਰਸ ਜਾਂ ਵਿਸ਼ਾਣੂ ਅਕੋਸ਼ਕੀ ਅਤਿ-ਸੂਖਮ ਜੀਵ ਹੁੰਦੇ ਹਨ ਜੋ ਕੇਵਲ ਜ਼ਿੰਦਾ ਕੋਸ਼ਕਾਵਾਂ ਵਿੱਚ ਹੀ ਵਾਧਾ ਕਰ ਸਕਦੇ ਹਨ। ਇਹ ਨਾਭਕੀ ਅੰਲ ਅਤੇ ਪ੍ਰੋਟੀਨ ਨਾਲ਼ ਮਿਲਕੇ ਗੰਢੇ ਹੋਏ ਹੁੰਦੇ ਹਨ, ਸਰੀਰੋਂ ਬਾਹਰ ਤਾਂ ਇਹ ਮੋਇਆਂ ਵਰਗੇ ਹੁੰਦੇ ਹਨ ਪਰ ਸਰੀਰ ਅੰਦਰ ਜਾ ਕੇ ਜ਼ਿੰਦਾ ਹੋ ਜਾਂਦੇ ਹਨ। ਇਹਨੂੰ ਇੱਕ ਕਰਿਸਟਲ ਦੇ ਰੂਪ ਵਿੱਚ ਇਕੱਠਾ ਕੀਤਾ ਜਾ ਸਕਦਾ ਹੈ। ਇੱਕ ਵਿਸ਼ਾਣੁ ਬਿਨਾਂ ਕਿਸੇ ਸਜੀਵ ਮਾਧਿਅਮ ਦੀ ਮੁੜ-ਉਸਾਰੀ ਨਹੀਂ ਕਰ ਸਕਦਾ ਹੈ। ਇਹ ਅਣਗਿਣਤ ਸਾਲਾਂ ਤੱਕ ਸੁਸ਼ੁਪਤਾਵਸਥਾ ਵਿੱਚ ਰਹਿ ਸਕਦਾ ਹੈ ਅਤੇ ਜਦੋਂ ਵੀ ਇੱਕ ਜਿੰਦਾ ਮੱਧ ਜਾਂ ਧਾਰਕ ਦੇ ਸੰਪਰਕ ਵਿੱਚ ਆਉਂਦਾ ਹੈ ਉਸ ਜੀਵ ਦੀ ਕੋਸ਼ਿਕਾ ਨੂੰ ਭੇਦ ਕਰ ਗੁਪਤ ਕਰ ਦਿੰਦਾ ਹੈ ਅਤੇ ਜੀਵ ਬੀਮਾਰ ਹੋ ਜਾਂਦਾ ਹੈ। ਇੱਕ ਵਾਰ ਜਦੋਂ ਵਿਸ਼ਾਣੁ ਜਿੰਦਾ ਕੋਸ਼ਿਕਾ ਵਿੱਚ ਪਰਵੇਸ਼ ਕਰ ਜਾਂਦਾ ਹੈ, ਉਹ ਕੋਸ਼ਕਾ ਦੇ ਮੂਲ ਆਰ.ਐੱਨ.ਏ. ਅਤੇ ਡੀ.ਐੱਨ.ਏ.
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਥਾਪਨਾ 1969 ਵਿੱਚ ਵਿਧਾਨਕ ਐਕਟ ਦੇ ਅਧਾਰ ਤੇ ਪੰਜਾਬ ਸਰਕਾਰ ਨੇ ਕੀਤੀ ਜੋ ਪੰਜਾਬ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ ਨੂੰ ਮਾਨਤਾ ਦੇਣਾ, ਪਾਠਕਮ ਅਤੇ ਦਸਵੀਂ ਅਤੇ ਬਾਰਵੀਂ ਦੀਆਂ ਪ੍ਰੀਖਿਆਂ ਨੂੰ ਸੰਚਾਲਿਤ ਕਰਨ ਵਾਲੀ ਸੰਸਥਾ ਹੈ। ਇਹ ਬੋਰਡ ਅਧਿਆਪਕਾ ਦੀ ਟ੍ਰੇਨਿੰਗ, ਵਜੀਫਾ ਅਤੇ ਕਿਤਾਬਾ ਦੀ ਛਪਾਈ ਵੀ ਕਰਦਾ ਹੈ। ਇਸ ਦਾ ਮੁੱਖ ਦਫਤਰ ਐਸ. ਏ. ਐਸ.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵਵਿਆਪੀ ਪੱਧਰ ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ। ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਡਾਕੀਆ, ਹਰਕਾਰਾ, ਚਿੱਠੀਆਂ ਵੰਡਣ ਵਾਲਾ, ਡਾਕ ਲਿਆਉਣ ਅਤੇ ਲੈ ਕੇ ਜਾਣ ਵਾਲਾ ਕਰਮਚਾਰੀ, ਪੋਸਟਮੈਨ( Postman) ਜਾਂ ਕੁਝ ਦੇਸ਼ਾਂ ਵਿੱਚ ਪੋਸਟੀ ਦੇ ਨਾਂ ਨਾਲ ਜਾਣਿਆ ਜਾਂਦਾ ਡਾਕ ਮਹਿਕਮੇ, ਡਾਕ ਸੇਵਾ ਜਾਂ ਡਾਕਖ਼ਾਨੇ ਦੇ ਇੱਕ ਮੁਲਾਜ਼ਮ ਨੂੰ ਕਿਹਾ ਜਾਂਦਾ ਹੈ ਜਿਹੜਾ ਡਾਕ, ਚਿੱਠੀਆਂ, ਪਾਰਸਲ ਆਦਿ ਘਰਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਪਹੁੰਚਾਉਂਦਾ ਹੈ। ਭਾਰਤ ਵਿੱਚ ਡਾਕ ਵਿਭਾਗ ਦੇ ਮੁਲਾਜ਼ਮ ਡਾਕ ਵੰਡਣ ਦਾ ਕੰਮ ਕਰਦੇ ਹਨ ਹਾਲਾਂਕਿ ਪਿਛਲੇ ਕੁਝ ਅਰਸੇ ਤੋਂ ਪਾਰਸਲ ਅਤੇ ਚਿੱਠੀਆਂ ਕੋਰੀਅਰ ਸੇਵਾ ਰਾਹੀਂ ਵੀ ਭੇਜਣੀਆਂ ਸ਼ੁਰੂ ਹੋ ਗਈਆਂ ਹਨ। ਵਰਤਮਾਨ ਸਮੇਂ ਵਿੱਚ ਡਾਕੀਏ ਦੇ ਕੰਮ ਵਿੱਚ ਤਕਨੀਕ ਦਾ ਇਸਤੇਮਾਲ ਸ਼ੁਰੂ ਹੋ ਗਿਆ ਹੈ ਡਾਕ ਸੇਵਾ ਨਾਲ ਦੁਨੀਆਂ ਵਿੱਚ ਸੰਚਾਰ ਸ਼ੁਰੂ ਹੋਇਆ ਇਸ ਤੋਂ ਪਹਿਲਾਂ ਅਣਜਾਣ ਥਾਵਾਂ ਬਾਰੇ ਬਹੁਤ ਭਰਮ ਭੁਲੇਖੇ ਸਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।' ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਭਾਸ਼ਾ ਵਿਗਿਆਨ ਵਿੱਚ, ਲਿੰਗ ਇੱਕ ਵਿਆਕਰਨਿਕ ਸ਼੍ਰੇਣੀ ਹੈ ਜੋ ਨਾਂਵ ਸ਼੍ਰੇਣੀ ਦੇ ਸ਼ਬਦਾਂ ਨਾਲ ਸੰਬੰਧ ਰੱਖਦੀ ਹੈ। ਇਸਦਾ ਅਸਰ ਵਿਸ਼ੇਸ਼ਣ, ਪੜਨਾਂਵ ਅਤੇ ਕਿਰਿਆ ਸ਼੍ਰੇਣੀ ਦੇ ਸ਼ਬਦਾਂ ਉੱਤੇ ਵੀ ਪੈਂਦਾ ਹੈ। ਜ਼ਿਆਦਾਤਰ ਭਾਸ਼ਾਵਾਂ ਵਿੱਚ ਲਿੰਗ ਦੀਆਂ ਦੋ ਕਿਸਮਾਂ ਹੁੰਦੀਆਂ ਹਨ; ਇਲਿੰਗ ਅਤੇ ਪੁਲਿੰਗ। ਕੁਝ ਭਾਸ਼ਾਵਾਂ ਵਿੱਚ ਲਿੰਗ ਦੀਆਂ ਤਿੰਨ ਜਾਂ ਵੱਧ ਕਿਸਮਾਂ ਵਿੱਚ ਹੁੰਦੀਆਂ ਹਨ। ਮਿਸਾਲ ਵਜੋਂ ਸੰਸਕ੍ਰਿਤ ਵਿੱਚ ਇਲਿੰਗ, ਪੁਲਿੰਗ ਅਤੇ ਅਲਿੰਗ ਤਿੰਨ ਨਾਂਵ ਹਨ। ਜਰਮਨ ਭਾਸ਼ਾ ਵਿੱਚ ਵੀ ਪੁਲਿੰਗ ਅਤੇ ਇਲਿੰਗ ਤੋਂ ਬਿਨਾਂ ਨਿਪੁੰਸਿਕ ਲਿੰਗ ਵੀ ਮੌਜੂਦ ਹੈ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਨਮ ਸਮੇਂ ਜਰਨੈਲ ਸਿੰਘ ਬਰਾੜ (2 ਜੂਨ 1947 – 6 ਜੂਨ 1984) ਦਮਦਮੀ ਟਕਸਾਲ , ਇੱਕ ਸਿੱਖ ਧਾਰਮਿਕ ਦਲ, ਦੇ ਆਗੂ ਸਨ। ਉਹਨਾਂ ਨੇ ਆਨੰਦਪੁਰ ਮਤੇ ਦਾ ਸਹਿਯੋਗ ਕੀਤਾ। ਉਹਨਾਂ ਨੇ ਸਿੱਖਾਂ ਨੂੰ ਸ਼ੁੱਧ ਹੋਣ ਲਈ ਕਿਹਾ। ਉਹਨਾਂ ਨੇ ਸ਼ਰਾਬ ਪੀਣ, ਨਸ਼ੇ ਕਰਨ, ਧਾਰਮਿਕ ਕੰਮਾਂ ਵਿੱਚ ਲਾਪਰਵਾਹੀ ਅਤੇ ਸਿੱਖ ਨੌਜਵਾਨਾਂ ਦੇ ਕੇਸ ਕਟਾਉਣ ਦੀ ਨਿਖੇਧੀ ਕੀਤੀ। ਉਹਨਾਂ ਨੇ ਭਾਰਤ ਦੇ ਸੰਵਿਧਾਨ ਦੇ ਅਨੁਛੇਦ 25 ਦੀ ਸਖਤ ਨਿੰਦਾ ਕੀਤੀ ਜਿਸ ਅਨੁਸਾਰ ਸਿੱਖ, ਜੈਨ ਅਤੇ ਬੋਧੀਆਂ ਨੂੰ ਘੱਟ ਗਿਣਤੀ ਕਿਹਾ ਗਇਆ ਅਤੇ ਹਿੰਦੂ ਧਰਮ ਦਾ ਇੱਕ ਹਿੱਸਾ ਕਿਹਾ ਗਿਆ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ ਦੁਆਰਾ ਸੰਗ੍ਰਹਿਤ ਪੁਸਤਕ ਹੈ ਜੋ ਲੋਕਧਾਰਾ ਦੇ ਪਾਠ-ਕ੍ਰਮ 'ਚ ਆਊਦੀ ਹੈ। ਲੋਕ ਸਾਹਿਤ ਆਦਿ ਕਾਲ ਤੋਂ ਹੀ ਮਨੁੱਖ ਮਾਤਰ ਦੇ ਮਨੋਰੰਜਨ ਦਾ ਵਿਸ਼ੇਸ਼ ਸਾਧਨ ਰਿਹਾ ਹੈ। ਲੋਕ ਕਹਾਣੀਆਂ, ਲੋਕ ਗੀਤ, ਲੋਕ ਅਖਾਣ, ਲੋਕ ਬੁਝਾਰਤਾਂ, ਲੋਕ ਨਾਚ, ਲੋਕ ਸੰਗੀਤਅਤੇ ਲੋਕ ਚਿੱਤਰ ਆਦਿ ਲੋਕ ਕਲਾ ਦੇ ਅਨਿੱਖੜਵੇਂ ਅੰਗ ਹਨ। ਬੁਝਾਰਤਾਂ ਦਾ ਇਤਿਹਾਸ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਸੰਸਾਰ ਭਰ ਦੀਆਂ ਬੋਲੀਆਂ ਵਿੱਚ ਇਹ ਉਪਲਭਧ ਹਨ। ਬੁਝਾਰਤਾਂ ਦੇ ਉਤਪਾਦਨ ਅਤੇ ਵਿਕਾਸ ਦੀ ਪਰੰਪਰਾ ਉਨੀਂ ਹੀ ਪੁਰਾਤਨ ਹੈ ਜਿੰਨਾ ਕਿ ਮਨੁੱਖ ਆਪ ਹੈ। ਲੌਕਿਕ ਸਾਹਿਤ ਵਿੱਚ ਵੀ ਬੁਝਾਰਤਾਂ ਹਰਮਨ ਪਿਆਰੀਆਂ ਰਹੀਆਂ ਹਨ। ਸਿਰਫ਼ ਸੰਸਕ੍ਰਿਤ ਲੋਕ ਸਾਹਿਤ ਵਿੱਚ ਹੀ ਇਹਨਾਂ ਦੀ ਮਹਾਨਤਾ ਨਹੀਂ ਮੰਨੀ ਗਈ, ਸਗੋਂ ਉੱਤਮ ਸਾਹਿਤ ਵਿੱਚ ਵੀ ਇਹਨਾਂ ਦੇ ਮਹੱਤਵ ਨੂੰ ਸਵੀਕਾਰ ਕੀਤਾ ਗਿਆ ਹੈ। ਪਾਲੀ ਸਾਹਿਤ ਵਿੱਚ ਵੀ ਸੰਸਕ੍ਰਿਤ ਬੁਝਾਰਤਾਂ ਦੀ ਪ੍ਰਥਾ ਪ੍ਰਚਲਿਤ ਵਿਖਾਈ ਦਿੰਦੀ ਹੈ। ਪੁਰਾਤਨ ਕਾਲ ਤੋਂ ਹੀ ਬੁਝਾਰਤਾਂ ਕਿਸੇ ਗੰਭੀਰ ਉਦੇਸ਼ ਦੀ ਪੂਰਤੀ ਕਰਦੀਆਂ ਰਹੀਆਂ ਹਨ। ਪੰਜਾਬ ਦੇ ਪਿੰਡਾਂ ਵਿੱਚ ਵਿਆਹ ਸ਼ਾਦੀਆਂ ਦੇ ਅਵਸਰ ਤੇ ਤੀਵੀਆਂ ਆਏ ਮੇਲ ਨੂੰ ਸਿੱਠਣੀਆਂ ਆਦਿ ਦਿੰਦੀਆਂ ਹੋਈਆਂ ਹੇਰੇ ਲਾਉਂਦੀਆਂ ਹਨ। ਇਹਨਾਂ ਹੇਰਿਆਂ ਵਿੱਚ ਵੀ ਬੁਝਾਰਤਾਂ ਆਦਿ ਪੁੱਛੀਆਂ ਦੱਸੀਆਂ ਜਾਂਦੀਆਂ ਹਨ।ਸ਼ਾਇਦ ਹੀ ਪੰਜਾਬੀ ਜੀਵਨ ਦੀ ਕੋਈ ਅਜਿਹੀ ਵਸਤੂ ਹੋਵੇਗੀ ਜਿਸ ਬੁਝਾਰਤ ਨਾ ਹੋਵੇ। 'ਉਦਾਹਰਨ:-'
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਪੰਜਾਬ ਦੀ ਲੋਕਧਾਰਾ ਪੁਸਤਕ ਦੀ ਰਚਨਾ ਸੋਹਿੰਦਰ ਸਿੰਘ ਵਣਜਾਰਾ ਬੇਦੀ ਦੁਆਰਾ ਕੀਤੀ ਗਈ ਹੈ। ਜਿਹਨਾਂ ਦੀ ਲੋਕਧਾਰਾ ਦੇ ਖੇਤਰ ਵਿੱਚ ਕੀਤੀ ਗਈ ਖੋਜ, ਅਧਿਐਨ ਅਤੇ ਸਮੁੱਚੇ ਸਮਾਜ ਨੂੰ ਦੇਣ ਬੜੀ ਮਹੱਤਵਪੂਰਨ ਹੈ। ਆਪ ਨੇ ਲੋਕਧਾਰਾ ਦਾ ਸੰਕਲਪ ਸੰਪਾਦਨ, ਸਿਧਾਂਤ ਉਸਾਰਨ ਅਤੇ ਆਪਣੀਆਂ ਸਿਰਜਣਾਤਮਕ ਕਿਰਤਾਂ ਰਾਹੀਂ ਲੋਕਧਾਰਾ ਦੇ ਜੀਵੰਤ ਰੂਪਾਂ ਨੂੰ ਸਾਂਭਣ ਦਾ ਅਹਿਮ ਕਾਰਜ ਕੀਤਾ ਹੈ। ਡਾ. ਬੇਦੀ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀ ਉਸ ਵੱਲੋਂ ਅੱਠ ਜਿਲਦਾਂ ਵਿੱਚ ਪ੍ਰਕਾਸ਼ਿਤ ਲੋਕਧਾਰਾ ਵਿਸ਼ਵਕੋਸ਼ ਹੈ। ਡਾ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਕਿੱਸਾ ਕਾਵਿ ਮੱਧਕਾਲੀਨ ਪੰਜਾਬੀ ਸਾਹਿਤ ਜਗਤ ਵਿੱਚ ਵਿਸ਼ੇਸ਼ ਮਹੱਤਵ ਦਾ ਧਾਰਣੀ ਹੈ। ਵਿਚਾਰਧੀਨ ਕਾਲਖੰਡ ਬਰਤਾਨਵੀਂ ਰਾਜ ਦੀ ਸਥਾਪਤੀ ਤੋਂ ਲੈ ਕੇ ਦੇਸ਼ ਦੀ ਆਜ਼ਾਦੀ ਤੋਂ ਬਾਅਦ ਤੱਕ ਪਸਰਿਆ ਹੋਇਆ ਹੈ। ਇਸ ਸਮੇਂ ਦੌਰਾਨ ਹੀ ਪੰਜਾਬੀ ਸਾਹਿਤ ਪਰੰਪਰਕ ਸਾਹਿਤ ਰੂਪਾਕਾਰਾਂ ਨਾਲੋਂ ਆਪਣਾ ਨਾਤਾ ਤੋੜ ਕੇ ਨਵੀਨ ਸਾਹਿਤ ਰੂਪਾਕਾਰਾਂ ਅਤੇ ਚਿੰਤਨ ਤੇ ਚੇਤਨਾ ਦੇ ਨਵੇਂ ਸਰੋਕਾਰਾਂ ਨਾਲ ਜੁੜਦਾ ਹੈ। ਕਿੱਸਾ ਕਾਵਿ ਸਾਹਿਤ ਦੀ ਇੱਕ ਅਜਿਹੀ ਕਾਵਿ ਵਿਧਾ ਹੈ ਜੋ ਦੂਸਰੇ ਸਾਹਿਤ ਰੂਪਾਕਾਰਾਂ ਨਾਲੋਂ ਭਿੰਨ ਤੇ ਵਿਲੱਖਣ ਹੈ। ਇਸ ਸਮੁੱਚੇ ਕਾਲ ਦਾ ਕਿੱਸਾ ਕਾਵਿ ਬਹੁਪੱਖੀ ਅਧਿਐਨ ਦੀ ਮੰਗ ਕਰਦਾ ਹੈ। ਹੱਥਲੇ ਖੋਜ ਪੱਤਰ ਵਿੱਚ ਸਾਡਾ ਮੁੱਖ ਉਦੇਸ਼ ਅਧਿਐਨ ਕਾਲ ਦੇ ਕਿੱਸਾ ਕਾਵਿ ਦਾ ਨਵੇਂ ਵਿਸ਼ਿਆਂ ਦੇ ਪ੍ਰਸੰਗ ਵਿੱਚ ਅਧਿਐਨ ਕਰਨਾ ਹੈ ਅਤੇ ਇਹ ਵਾਚਨ ਹੈ ਕਿ ਇਸ ਸਮੂੱਚੇ ਸਮੇਂ ਵਿੱਚ ਬਹੁਪਾਸਾਰੀ ਵਿਸ਼ਿਆਂ ਦੀ ਧਾਰਣੀ ਇਹ ਕਾਵਿ ਪਰੰਪਰਾ ਕਿੰਨਾ ਨਵੇਂ ਵਿਸ਼ਿਆ ਨਾਲ ਆਪਣਾ ਸਰੋਕਾਰ ਜੋੜਦੀ ਹੈ।