ਅੰਤਰਰਾਸ਼ਟਰੀ ਮਜ਼ਦੂਰ ਦਿਵਸ ਨੂੰ ਮਨਾਉਣ ਦੀ ਸ਼ੁਰੂਆਤ 1 ਮਈ 1886 ਤੋਂ ਮੰਨੀ ਜਾਂਦੀ ਹੈ ਜਦੋਂ ਅਮਰੀਕਾ ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ ਸ਼ਿਕਾਗੋ ਦੀ ਹੇਅ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਇਸ ਦੇ ਸਿੱਟੇ ਵਜੋਂ ਪੁਲੀਸ ਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਸੱਤ ਮਜਦੂਰ ਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।" ਭਾਵੇਂ ਇਨ੍ਹਾਂ ਘਟਨਾਵਾਂ ਦਾ ਅਮਰੀਕਾ ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮੇਂ ਬਾਅਦ ਅਮਰੀਕਾ ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ ਭਾਰਤ ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸੰਬੰਧੀ ਕਾਨੂੰਨ ਲਾਗੂ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਈ 2020 ਮੁਤਾਬਿਕ ਇਸ ਵਿਕੀ ’ਤੇ 34,293 ਲੇਖ ਹਨ ਅਤੇ ਇਸ ਦੇ ਕੁੱਲ 32,723 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,13,942 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.28 (7947e72) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਸ਼ਹੀਦਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद ) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਸੰਧੂ ਜੱਟਾ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਗ੍ਰਹਿ ਵਿਖੇ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾਂ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਦਮਦਮਾ ਸਾਹਿਬ ਜਾਂ ਤਲਵੰਡੀ ਸਾਬੋ ਪਿੰਡ ਸਾਬੋ ਕੀ ਤਲਵੰਡੀ ਨੇੜੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦਾ ਪ੍ਰਸਿੱਧ ਅਸਥਾਨ, ਜਿਸ ਨੂੰ ਸਿੱਖਾਂ ਦੀ ਕਾਸ਼ੀ ਕਿਹਾ ਜਾਂਦਾ ਹੈ। ਡੱਲੇ ਸਿੱਖ ਦਾ ਪ੍ਰੇਮ ਦੇਖਕੇ ਕਲਗੀਧਰ ਨੇ ਇਥੇ ਕ਼ਰੀਬ ਸਾਢੇ ਨੌ ਮਹੀਨੇ ਨਿਵਾਸ ਕੀਤਾ। ਮਾਤਾ ਸੁੰਦਰੀ ਜੀ ਅਤੇ ਮਾਤਾ ਸਾਹਿਬ ਕੌਰ ਜੀ ਭਾਈ ਮਨੀ ਸਿੰਘ ਜੀ ਨੂੰ ਨਾਲ ਲੈ ਕੇ ਇਸ ਥਾਂ ਦਿੱਲੀ ਤੋਂ ਦਸਮ ਗੁਰੂ ਦੇ ਦਰਸ਼ਨ ਕਰਨ ਆਏ। ਗੁਰੂ ਗੋਬਿੰਦ ਸਿੰਘ ਜੀ ਨੇ ਇਸੇ ਥਾਂ ਆਤਮਿਕ ਸ਼ਕਤੀ ਨਾਲ ਆਪਂਣੇ ਅਨੁਭਵ ਤੋਂ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨ ਪਾਠ ਲਿਖਵਾਇਆ। *ਫੂਲਵੰਸ਼ ਦੇ ਰਤਨ ਤਿਲੋਕ ਸਿੰਘ ਤੇ ਰਾਮ ਸਿੰਘ ਜੀ ਨੇ ਇੱਥੇ ਹੀ ਦਸ਼ਮੇਸ਼ ਪਿਤਾ ਤੋਂ ਤੋਂ ਅੰਮ੍ਰਿਤ ਪਾਨ ਕੀਤਾ। ਮਾਲਵੇ ਦੇ ਜੰਗਲ ਨੂੰ ਸਰਸਬਜ਼ (ਹਰਿਆ ਭਰਿਅਾ) ਕਰਨ ਲਈ ਨਹਿਰਾਂ ਦਾ ਵਰ ਵੀ ਇਸੇ ਥਾਂ ਤੇ ਬਖਸ਼ਿਆ ਹੈ। ਇਸ ਦਰਬਾਰ ਦੀ ਸੇਵਾ ਪੰਥ ਨੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਪੁਰਦ ਕੀਤੀ ਸੀ, ਜੋ ਹੁਣ ਉਸ ਦੀ ਵੰਸ਼ ਦੇ ਰਈਸ ਸ਼ਾਹਗ਼ਾਦਪੁਰ ਦੇ ਹੱਥ ਹੈ। ** ਇਥੇ ਵੈਸਾਖੀ ਨੂੰ ਭਾਰੀ ਮੇਲਾ ਹੁੰਦਾ ਹੈ। ਗੁਰਪੁਰ ਨਿਵਾਸੀ ਸੰਤ ਅਤਰ ਸਿੰਘ ਜੀ ਨੇ ਇਸ ਗੁਰਧਾਮ ਦੀ ਬਹੁਤ ਸੇਵਾ ਕਰਵਾਈ ਹੈ। ਦਮਦਮਾ ਸਾਹਿਬ ਸਿੱਖ ਲਿਖਾਰੀਆਂ ਤੇ ਗਿਆਨੀਆਂ ਦੀ ਟਕਸਾਲ ਹੈ। ਕਿਸੇ ਸਮੇ ਮਹਾਰਾਜਾ ਨਾਭਾ ਵਲੋਂ ਇਸ ਅਸਥਾਨ ਨੂੰ ਸੌ ਰੁਪਏ ਮਹੀਨਾ ਲੰਗਰ ਲਈ ਮਿਲਦਾ ਹੈ। ਇਹ ਗੁਰਦ੍ਵਾਰਾ ਰੇਲਵੇ ਸਟੇਸ਼ਨ ਮਾਈਸਰਖਾਨੇ ਤੋਂ ਸੱਤ ਮੀਲ ਦਖਣ ਪੱਛਮ ਵਲ ਹੈ, ਰਾਮਾ ਸਟੇਸ਼ਨ ਬੀ. ਬੀ. ਐਂਡ ਸੀ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਸਾਹਿਬਜ਼ਾਦੇ ਇਰਫਾਨ ਅਲੀ ਖ਼ਾਨ ਜਾਂ ਇਰਫਾਨ ਖ਼ਾਨ ਜਾਂ ਸਿਰਫ ਇਰਫਾਨ, (ਅੰਗ੍ਰੇਜ਼ੀ: Irrfan Khan; 7 ਜਨਵਰੀ, 1967 - 29 ਅਪ੍ਰੈਲ, 2020) ਹਿੰਦੀ ਫ਼ਿਲਮਾਂ, ਟੈਲੀਵਿਜਨ ਦੇ ਇੱਕ ਅਭਿਨੇਤਾ ਸਨ। ਉਸ ਨੇ ਕੁਝ ਬ੍ਰਿਟਿਸ਼ ਅਤੇ ਅਮਰੀਕੀ ਫਿਲਮਾਂ ਵਿੱਚ ਵੀ ਕੰਮ ਕੀਤਾ। 30 ਤੋਂ ਵੱਧ ਸਾਲਾਂ ਦੇ ਕਰੀਅਰ ਵਿਚ ਅਤੇ 50 ਤੋਂ ਵੱਧ ਘਰੇਲੂ ਫਿਲਮਾਂ ਵਿਚ ਪ੍ਰਦਰਸ਼ਨ ਕਰਦਿਆਂ, ਖ਼ਾਨ ਨੂੰ ਕਈ ਪੁਰਸਕਾਰ ਮਿਲੇ ਸਨ, ਜਿਨ੍ਹਾਂ ਵਿਚ ਚਾਰ ਸ਼੍ਰੇਣੀਆਂ ਵਿਚ ਫਿਲਮਫੇਅਰ ਅਵਾਰਡ ਅਤੇ ਰਾਸ਼ਟਰੀ ਫਿਲਮ ਅਵਾਰਡ ਸ਼ਾਮਲ ਸਨ। ਫਿਲਮੀ ਆਲੋਚਕ, ਸਮਕਾਲੀ ਅਤੇ ਹੋਰ ਮਾਹਰ ਉਸ ਨੂੰ ਭਾਰਤੀ ਸਿਨੇਮਾ ਦੇ ਸਭ ਤੋਂ ਉੱਤਮ ਅਭਿਨੇਤਾ ਮੰਨਦੇ ਹਨ। 2011 ਵਿੱਚ, ਉਸਨੂੰ ਪਦਮ ਸ਼੍ਰੀ, ਭਾਰਤ ਦਾ ਚੌਥਾ ਸਰਵਉਚ ਨਾਗਰਿਕ ਸਨਮਾਨ ਦਿੱਤਾ ਗਿਆ।ਖ਼ਾਨ ਨੇ "ਸਲਾਮ ਬੰਬੇ (1988)" ਵਿਚ ਇਕ ਛੋਟੀ ਜਿਹੀ ਭੂਮਿਕਾ ਨਾਲ ਆਪਣੀ ਸਕ੍ਰੀਨ ਦੀ ਸ਼ੁਰੂਆਤ ਕੀਤੀ, ਜਿਸ ਦੇ ਬਾਅਦ ਕਈ ਸਾਲ ਸੰਘਰਸ਼ ਕੀਤਾ। ਬ੍ਰਿਟਿਸ਼ ਫਿਲਮ "ਦਿ ਵਾਰੀਅਰ (2001)" ਵਿਚ ਅਭਿਨੈ ਕਰਨ ਤੋਂ ਬਾਅਦ, ਉਸਨੇ "ਹਾਸਿਲ (2003)" ਅਤੇ "ਮਕਬੂਲ (2004)" ਨਾਟਕਾਂ ਵਿਚ ਅਭਿਨੈ ਭੂਮਿਕਾਵਾਂ ਨਾਲ ਆਪਣੀ ਸਫਲਤਾ ਪ੍ਰਾਪਤ ਕੀਤੀ। ਉਹਨੇ "ਨੇਮਸੇਕ" (2006), "ਲਾਈਫ ਇਨ ਏ ...
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਦਾਦਾਭਾਈ ਨਾਰੋਜੀ (4 ਸਤੰਬਰ 1825 - 30 ਜੂਨ 1917) ਭਾਰਤੀ ਰਾਸ਼ਟਰੀ ਕਾਂਗਰਸ ਦੇ ਗਠਨ ਦੇ ਪਿੱਛੇ ਸਰਗਰਮ ਪ੍ਰਮੁੱਖ ਮੈਬਰਾਂ ਵਿੱਚੋਂ ਇੱਕ ਸੀ। ਭਾਰਤ ਦੇ 'ਗਰੈਂਡ ਓਲਡ ਮੈਨ' (ਬਾਬੇ) ਵਜੋਂ ਜਾਣੇ ਜਾਂਦੇ ਦਾਦਾਭਾਈ ਨਾਰੋਜੀ ਇੱਕ ਪਾਰਸੀ ਚਿੰਤਕ, ਸਿਖਿਅਕ, ਕਪਾਹ ਦੇ ਵਪਾਰੀ ਅਤੇ ਇੱਕ ਅਰੰਭਕ ਭਾਰਤੀ ਰਾਜਨੀਤਕ ਅਤੇ ਸਾਮਾਜਕ ਨੇਤਾ ਸਨ। ਉਹਨਾਂ ਦੀ ਕਿਤਾਬ 'ਪਾਵਰਟੀ ਐਂਡ ਅਨਬ੍ਰਿਟਿਸ਼ ਰੂਲ ਇਨ ਇੰਡੀਆ' (ਭਾਰਤ ਵਿੱਚ ਗਰੀਬੀ ਅਤੇ ਅਣਬਰਤਾਨਵੀ ਹਕੂਮਤ) ਨੇ ਭਾਰਤ ਵਿੱਚੋਂ ਭਾਰਤ ਦੇ ਪੈਸੇ ਨੂੰ ਬ੍ਰਿਟੇਨ ਲੈ ਜਾਣ ਦੇ ਅਮਲ ਵੱਲ ਧਿਆਨ ਦਿਲਾਇਆ। ਉਹ ਯੂਨਾਇਟੇਡ ਕਿੰਗਡਮ ਹਾਊਸ ਆਫ ਕਾਮਨਸ ਵਿੱਚ 1892 ਅਤੇ 1895 ਦੇ ਵਿੱਚ ਸੰਸਦ ਮੈਂਬਰ ਸਨ ਅਤੇ ਉਹ ਬ੍ਰਿਟਿਸ਼ ਸੰਸਦ ਦੇ ਮੈਂਬਰ ਬਣਨ ਵਾਲੇ ਪਹਿਲੇ ਏਸ਼ੀਆਈ ਸਨ।ਏ ਓ ਹਿਊਮ ਅਤੇ ਦਿਨਸ਼ਾ ਏਡੁਲਜੀ ਵਾਚਾ ਦੇ ਨਾਲ ਮਿਲ ਕੇ, ਇੰਡੀਅਨ ਨੈਸ਼ਨਲ ਕਾਂਗਰਸ ਦੀ ਸਥਾਪਨਾ ਦਾ ਕ੍ਰੈਡਿਟ ਵੀ ਦਾਦਾ ਭਾਈ ਨਾਰੋ ਜੀ ਨੂੰ ਜਾਂਦਾ ਹੈ। ਉਹਨਾਂ ਦੀ ਕਿਤਾਬ ਗ਼ਰੀਬੀ ਅਤੇ ਭਾਰਤ ਵਿੱਚ ਬੇ-ਬ੍ਰਿਟਿਸ਼ ਸ਼ਾਸਨ ਨੇ ਬਰਤਾਨੀਆ ਵੱਲ ਭਾਰਤ ਦੀ ਦੌਲਤ ਦੀ ਡਰੇਨਿੰਗ ਵੱਲ ਧਿਆਨ ਦੁਆਇਆ। ਉਹ ਕਾਟਸਕੀ ਅਤੇ ਪਲੈਖਾਨੋਵ ਦੇ ਨਾਲ ਦੂਜੀ ਇੰਟਰਨੈਸ਼ਨਲ ਦੇ ਮੈਂਬਰ ਵੀ ਸੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਚੰਦਰਗੁਪਤ ਮੌਰੀਆ (ਜਨਮ 340 ਈਪੂ, ਰਾਜ 322 - 298 ਈਪੂ) ਭਾਰਤ ਦਾ ਸਮਰਾਟ ਸੀ। ਇਸਨੂੰ ਚੰਦਰਗੁਪਤ ਨਾਮ ਨਾਲ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਨ੍ਹਾਂ ਨੇ ਮੌਰੀਆ ਸਾਮਰਾਜ /ਮੌਰੀਆ ਰਾਜਵੰਸ਼ ਦੀ ਸਥਾਪਨਾ ਕੀਤੀ ਸੀ। ਚੰਦਰਗੁਪਤ ਪੂਰੇ ਭਾਰਤ ਨੂੰ ਇੱਕ ਸਾਮਰਾਜ ਦੇ ਅਧੀਨ ਲਿਆਉਣ ਵਿੱਚ ਸਫਲ ਰਿਹਾ।ਇਸਨੇ ਆਪਣੇ ਮੰਤਰੀ ਚਾਣਕਯ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰ ਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ। ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ ਸਨ। ਚੰਦਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ। ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ। ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ। ਇਸ ਦਾ ਪੁਤ੍ਰ ਬਿੰਦੂਸਾਰ ਵੀ ਪ੍ਰਤਾਪੀ ਮਹਾਰਾਜਾ ਹੋਇਆ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਗੁਰਮੁਖੀ ਲਿਪੀ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਨਿਵੇਸ਼ਕ ਉਸ ਵਿਅਕਤੀ ਜਾਂ ਸੰਸਥਾ ਨੁੰ ਕਿਹਾ ਜਾਂਦਾ ਹੈ, ਜੋ ਕਿਸੇ ਯੋਜਨਾ ਵਿੱਚ ਆਪਣਾ ਧਨ ਨਿਵੇਸ਼ ਕਰਦੇ ਹਨ। ਨਿਵੇਸ਼ ਦੀਆ ਕਿਸਮਾਂ ਵਿੱਚ ਸ਼ੇਅਰ, ਕਰਜ਼ਾ ਪ੍ਰਤੀਭੂਤੀ, ਰੀਅਲ ਅਸਟੇਟ, ਮੁਦਰਾ, ਵਸਤੂ, ਟੋਕਨ, ਡੈਰੀਏਟਿਵਜ਼ਿਵਜ਼ ਜਿਵੇਂ ਕਿ ਪੁਟ ਐਂਡ ਕਾਲ ਚੋਣਾਂ, ਫਿਊਚਰਜ਼, ਫੌਰਵਰਡਜ਼ ਆਦਿ ਸ਼ਾਮਲ ਹਨ। ਇਹ ਪਰਿਭਾਸ਼ਾ ਪ੍ਰਾਇਮਰੀ ਅਤੇ ਸੈਕੰਡਰੀ ਬਾਜ਼ਾਰਾਂ ਵਿੱਚ ਫਰਕ ਨਹੀਂ ਕਰਦੀ। ਭਾਵ, ਕੋਈ ਅਜਿਹਾ ਵਿਅਕਤੀ ਜੋ ਕਾਰੋਬਾਰ ਲਈ ਪੂੰਜੀ ਪ੍ਰਦਾਨ ਕਰਦਾ ਹੈ ਅਤੇ ਜਿਹੜਾ ਕਿਸੇ ਸਟਾਕ ਨੂੰ ਖਰੀਦਦਾ ਹੈ ਦੋਵੇਂ ਨਿਵੇਸ਼ਕ ਹਨ। ਇੱਕ ਨਿਵੇਸ਼ਕ ਜਿਸ ਕੋਲ ਇੱਕ ਸਟਾਕ ਹੈ, ਇੱਕ ਸ਼ੇਅਰਹੋਲਡਰ ਹੁੰਦਾ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਲੋਕ ਕਲਾਵਾਂ ਨੂੰ ਜੇਕਰ ਧਿਆਨ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪੈਂਦੀ ਹੈ ਕਿ ਪੰਜਾਬ ਦੇ ਲੋਕ ,ਕਲਾਕਾਰ ਤੇ ਸਧਾਰਨ ਲੋਕ ਵੀ ਜਦੋਂ ਆਪਣੀ ਕਲਾ ਦੀ ਪੇਸ਼ਕਾਰੀ ਕਰਦੇ ਹਨ ਚਾਹੇ ਉਹ ਲੱਕੜੀ ਦਾ ਕੰਮ ਹੋਵੇ ,ਸਿਲਾਈ ਕਢਾਈ ਵਿਚ ਸੂਈ, ਕਰੋਛੀਏ ਅਤੇ ਧਾਗੇ ਦੀਆਂ ਯਗਤਾਂ ਨਾਲ ਮਿੱਟੀ ਦੇ ਬਰਤਨਾਂ ਦੀ ਬਣਾਵਟ ਅਤੇ ਸਜਾਵਟ ਜਾਂ ਘਰ ਦੇ ਚੁੱਲੇ ਚੌਕਿਆਂ ਆਹਰਿਆਂ ਅਤੇ ਕੰਧਾਂ ਉੱਪਰ ਹੋਵੇ। ਉਹਨਾਂ ਦੀਆਂ ਕਲਾਂ ਵਿਚ ਯੁਗਤਾਂ, ਰੂੜ੍ਹੀਆਂ ਅਤੇ ਸਾਜੋ ਸਮਾਨ ਅਤੇ ਨਿੱਜੀ ਦ੍ਰਿਸ਼ਟੀ ਉੱਪਰ ਹੀ ਨਹੀਂ ਹੁੰਦੀ ਸਗੋਂ ਇਸ ਕਲਾ ਵਿਚ ਸੱਭਿਆਚਾਰ ਸਮੂਹ ਦੀ ਸਾਝੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ। ਲੋਕਾਂ ਵੱਲੋਂ ਇਸ ਪ੍ਰਗਟਾਵੇ ਲਈ ਵਰਤੀਆਂ ਯੁਗਤਾਂ ਰੂੜ੍ਹੀਆਂ ਅਤੇ ਬਿਨ੍ਹਾਂ ਪ੍ਰਤੀਕ ਆਤਮਿਕ ਵਸਤੂਆਂ ਅਤੇ ਜੀਵਾਂ ਨੂੰ ਕਿਸੇ ਸਖਿਅਤ ਕਲਾਕਾਰ ਵਾਂਗ ਹੂ-ਬ-ਹੂ ਬਣਾਉਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਹੁੰਦੀ ਸਗੋਂ ਇਨ੍ਹਾਂ ਦੀ ਬਣਾਟ ਦਾ ਖੁਦਰਾਪਣ ਹੀ ਇਸ ਦੀ ਖੂਬਸ਼ੁਰਤੀ ਅਤੇ ਸੋਜ ਦਾ ਗੁਣ ਹੈ। ਜੇਕਰ ਇਸ ਕਲਾ ਨੂੰ ਗੋਰ ਨਾਲ ਵੇਖਿਆ ਜਾਵੇ ਤਾਂ ਇਹ ਗੱਲ ਸਮਝ ਪਵੇਗੀ ਕਿ ਕੱਪੜਿਆ ਦਾ ਕਢਾਈ, ਬਰਤਨਾਂ ਦੀ ਸਜਾਵਟ ਲਈ ਬਣਾਏ ਇਨ੍ਹਾਂ ਚਿੱਤਰਾਂ ਮੋਟਿਫਾ ਗ੍ਰਾਫਾਂ, ਅਤੇ ਖਾਨਿਆਂ ਵਿਚੋਂ ਸਾਨੰ ਪੂਰੇ ਬ੍ਰਹਿਮੰਡ ਦੇ ਦਰਸ਼ਨ ਹੁੰਦੇ ਹਨ। ਇਹ ਲੋਕਾਂ ਦਾ ਬ੍ਰਹਿਮੰਡ ਹੈ ਨਾ ਕਿ ਕਿਸੇ ਵਿਗਿਆਨੀ ਦਾ ਨਹੀਂ। ਜਿਹੜਾ ਕਦੀ ਸਾਡੇ ਪੁਰਖਿਆ ਨੇ ਦੇਖਿਆ ਸੋਚਿਆ ਅਤੇ ਸਿਰਜਿਆ ਹੋਵੇਗਾ ਇਸ ਚਿੱਤਰਕਾਰੀ ਵਿਚ ਕਾਂ, ਤੋਤੇ, ਚਿੜ੍ਹਿਆ, ਮੋਰ, ਘੁੱਗੀਆਂ, ਕੁੱਤੇ ਆਦਿ ਜਾਨਵਰ ਪੰਜਾਬੀ ਮਨੁੱਖ ਨਾਲ ਉਹਨਾਂ ਦੇ ਰਿਸ਼ਤਿਆਂ ਦੀ ਗਵਾਹੀ ਭਰਦੇ ਹਨ। ਇਹ ਪਸ਼ੂ ਪੰਛੀ ਅਤੇ ਜੀਵ ਸਾਡੀਆਂ ਹੀ ਮਿੱਥਾਂ, ਦੰਦ ਕਥਾਵਾਂ, ਪਰੀ ਕਹਾਣੀਆਂ ਵਿਚੋਂ ਰੂਪਾਂਤਰਿਤ ਹੋ ਲੋਕ ਰੂੜ੍ਹੀਆਂ ਵਿਚ ਸਾਡੀ ਚਿੱਤਰਕਾਰੀ ਕਲਾ ਵਿਚ ਪੇਸ਼ ਹੋਏ ਹਨ। ਲੋਕ ਕਲਾ ਬਾਰੇ ਅਰਨਿਸਟਰ ਫੀਸਰ ਲਿਖਦੇ ਹਨ-ਸਭਿਅਤਾ ਦੇ ਮੁੱਢਲੇ ਪੜਾਵਾ ਉੱਤੇ ਕਲਾ ਦਾ ਸੁਹਜ ਨਾਲ ਕੋਈ ਲਾਗਾ ਦੇਗਾ ਨਹੀਂ ਸੀ।ਇਸ ਲਈ ਕਿਹਾ ਜਾ ਸਕਦਾ ਕਿ ਲੋਕ ਕਲਾਵਾਂ ਦੀ ਖੂਬਸ਼ੁਰਤੀ ਉਸਦੀ ਰੂੜ੍ਹੀਆਂ ਵਿਚ ਨਾ ਕਿ ਬਣਾਵਟ ਵਿਚ। ਲੋਕ ਕਲਾਂ ਜਨਮ ਜੀਵਨ ਦੀਆਂ ਮੁਢਲੀਆਂ ਪਦਾਰਥਕ, ਆਰਥਿਕ ਲੋੜਾ ਦੀ ਪੂਰਤੀ ਹਿੱਤ ਹੋਇਆ। ਆਦਿਮ ਕਲਾਂ ਮਨੁੱਖ ਦੀ ਉਤਪਾਦਿਕ ਜਾ ਆਰਥਿਕ ਕਾਰਗੁਜ਼ਾਰੀ ਦਾ ਅਨਿੱਖੜ ਅੰਗ ਸੀ।ਲੋਕ ਕਲਾ ਮਨੁੱਖ ਵਿਚਾਰ ਪ੍ਰਕਿਰਤੀ ਦੇ ਵਰਤਾਰਿਆਂ ਦੀ ਮਨੁੱਖੀ ਵਿਹਾਰ ਦੀ ਨਕਲ ਹੈ ਆਦਿ ਕਾਲ ਤੋਂ ਮਨੁੱਖ ਪ੍ਰਕਿਰਤੀਕ ਵਰਤਾਰਿਆਂ ਤੋਂ ਭੈ-ਭੀਤ ਹੁੰਦਾ ਆਇਆ ਹੈ। ਇਨ੍ਹਾਂ ਵਰਤਾਰਿਆ ਨੂੰ ਉਸ ਨੂੰ ਦੇਵੀ ਸ਼ਕਤੀ ਦੇ ਰੂਪ ਵਿਚ ਲਿਆ ਹੈ ਅਤੇ ਉਹਨਾਂ ਦੀ ਉਪਾਸਨਾ ਆਰੰਭ ਕੀਤੀ। ਇਸ ਉਪਾਸਨਾ ਵਿਚ ਉਹਨਾਂ ਦੀ ਪੂਜਾ ਤੇ ਨਕਲਾ ਦੇ ਰੂਪ ਸ਼ੁਰੂ ਹੋਏ। ਜਿਹਨਾਂ ਨੂੰ ਉਸਨੇ ਆਪਣੀ ਕਲਾ ਰਾਹੀ ਸਾਰਥਿਕ ਅਤੇ ਪਰਤੱਖ ਰੂਪ ਦੇਣ ਦੀ ਕੋਸ਼ਿਸ਼ ਕੀਤੀ। ਲੋਕ ਕਲਾਂ ਜੀਵਨ ਦੀਆਂ ਲੋੜਾਂ ਵਿਚੋਂ ਉਪਜੀ ਹੋਣ ਕਰਕੇ ਜਨ ਜੀਵਨ ਅਤੇ ਸੱਭਿਆਚਾਰ ਨਾਲ ਇਕਸਾਰ ਹੁੰਦੀ ਹੈ।ਇਸ ਦਾ ਸੁਹਜ ਫ਼ਸਲ ਜਾਤੀ ਦੀਆਂ ਕਲਾ ਰੁਚੀਆਂ ਦਾ ਬੋਧਿਕ ਹੈ। ਲੋਕ ਕਲਾ ਪਿੰਡਾਂ ਦੇ ਅੱਲੜ ਲੋਕਾਂ ਦੀਆਂ ਅੰਤਰੀਵ ਖਾਹਿਸ਼ਾਂ, ਭਾਵਨਾਵਾਂ ਤੇ ਤਜਰਬਿਆਂ ਦਾ ਸੁਭਾਵਿਕ ਪ੍ਰਗਟਾਵਾ ਹੈ ਅਤੇ ਇਹ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਲਾ ਰੁਚੀਆਂ ਸਹਿਜ ਭਾਵ ਵਿਚ ਹੀ ਪ੍ਰਫੁਲਤ ਹੁੰਦੀਆਂ ਰਹੀਆਂ ਹਨ। ਪੀੜੀ ਦਾ ਅਨੁਭਵ ਖੁਰ-ਖੁਰ ਕੇ ਇਸ ਕਲਾ ਨੂੰ ਸੰਵਾਰਦਾ ਰਿਹਾ ਹੈ ਭਾਵੇ ਲੋਕ ਕਲਾ ਵੇਖਣ ਵਿਚ ਸਾਦੀ ਜਹੀ ਲੱਗਦੀ ਹੈ। ਪਰ ਇਸ ਵਿਚ ਕਲਾ ਦਾ ਇੱਕ ਪ੍ਰਬਲ ਕਵੀ ਹੁੰਦਾ ਹੈ। ਜੋ ਇਸ ਦੀ ਛਵੀ ਨੂੰ ਮਨਮੋਹਣਾ ਤੇ ਪ੍ਰਭਾਵਸ਼ਾਲੀ ਬਣਾਉਂਦਾ ਹੈ।ਇਸ ਲਈ ਲੋਕ ਕਲਾ ਸਰੀਰਕ ਲੋੜਾਂ, ਮਨੁੱਖ ਦੀਆਂ ਕੁਝ ਮਾਨਸਿਕ ਲੋੜਾਂ ਵੀ ਹਨ, ਜਿਨ੍ਹਾਂ ਦੀ ਤ੍ਰਿਪਤੀ ਸੁਹਜ ਰਸ ਨਾਲ ਹੁੰਦੀ ਹੈ। ਸੁਹਜ ਨੂੰ ਮਾਨਣ ਦੀ ਇੱਛਾ ਨੇ ਕਲਾ ਨੂੰ ਜਨਮ ਦਿੱਤਾ। ਉਹ ਕਲਾ, ਜਿਸ ਨੂੰ ਆਦਿ ਕਾਲ ਤੋਂ ਅਨੇਕਾਂ ਕਿਰਤੀਆਂ ਨੇ ਆਪਣੇ ਅਨੁਭਵ ਨਾਲ ਸਿੰਜ ਕੇ ਰਸਾਇਆ, ਪਕਾਇਆ ਤੇ ਨਿਖਾਰਿਆ ਅਤੇ ਜੋ ਪਰੰਪਰਾਂ ਦੀ ਧਾਰਾ ਦਾ ਅੰਗ ਬਣ ਕੇ ਵਿਗਸੀ, ਲੋਕ ਕਲਾ ਅਖਵਾਈ।ਲੋਕ ਕਲਾ ਨੂੰ ਕਿਸੇ ਵਿਸ਼ੇਸ ਸਿਖਲਾਈ ਦੁਆਰਾ ਨਹੀਂ ਸਿੱਖਿਆ ਜਾਂਦਾ ਸਗੋਂ ਇਸ ਨਾਲ ਅਸੀਂ ਪਰੰਪਰਾਂ ਤੋਂ ਆਤਮਸਾਤ ਕਰਦੇ ਹਾਂ। ਲੋਕ ਕਲਾ ਦਾ ਮੁਲਾਂਕਣ ਨਹੀਂ ਹੁੰਦਾ ਇਸ ਕਰਕੇ ਇਸ ਵਿੱਚ ਕੋਈ ਦਰਜੇਬੰਦੀ ਨਹੀਂ ਹੁੰਦੀ। ਲੋਕ ਕਲਾ ਪਰੰਪਰਾਂ ਤੋਂ ਚਲੇ ਆ ਰਹੇ ਮੋਟਿਫਾ ਦੀ ਪੇਸ਼ਕਾਰੀ ਕਰਦੀ ਹੈ।
ਅਨਿਲ ਨਾਇਕ (ਅੰਗਰੇਜ਼ੀ Anil Nayak) ਇੱਕ ਭਾਰਤੀ ਪੌਪ ਗਾਇਕ-ਗੀਤਕਾਰ, ਸੰਗੀਤਕਾਰ ਅਤੇ ਮਾਡਲ ਹੈ। ਉਸਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਇੱਕ ਗਾਇਕਾ ਦੇ ਤੌਰ ਤੇ YouTube ਤੇ ਕੀਤੀ ਅਤੇ ਉਸਨੇ ਹਾਲ ਹੀ ਫਰਵਰੀ 2020 ਵਿੱਚ ਦੋ ਇੱਕਲੇ ਗਾਣੇ "ਦੇਖਾ ਹੈ ਜਬਸੇ ਤੁਝੈ (ਅਧਿਕਾਰਤ ਟ੍ਰੈਕ)" ਅਤੇ "ਰੋਇਯਾਨ (ਕਵਰ ਟਰੈਕ)" ਰਿਲੀਜ਼ ਕੀਤਾ। ਉਹ ਮੁੱਖ ਤੌਰ ਤੇ ਹਿੰਦੀ, ਪੰਜਾਬੀ ਅਤੇ ਉਰਦੂ ਵਿੱਚ ਗਾਉਂਦਾ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ਼, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.