ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮਹਾਰਾਣੀ ਜਿੰਦ ਕੌਰ (1817 – 1 ਅਗਸਤ 1863), ਆਮ ਤੌਰ ’ਤੇ ਰਾਣੀ ਜਿੰਦਾਂ, ਸਿੱਖ ਸਲਤਨਤ ਦੇ ਮਹਾਰਾਜਾ ਰਣਜੀਤ ਸਿੰਘ ਦੀ ਸਭ ਤੋਂ ਛੋਟੀ ਪਤਨੀ ਅਤੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਦੀ ਮਾਂ ਸੀ। ਮਹਾਰਾਣੀ ਜਿੰਦ ਕੌਰ ਦਾ ਜਨਮ ਸੰਨ 1817 ਨੂੰ ਪਿੰਡ ਚਾਡ਼੍ਹ, ਜਿਲ਼੍ਹਾ ਸਿਆਲਕੋਟ, ਤਹਿਸੀਲ ਜਫਰਵਾਲ ਵਿਖੇ ਹੋਇਆ। ਆਪਣੇ ਸੁਹੱਪਣ ਅਤੇ ਦਲੇਰੀ ਕਰ ਕੇ ਜਾਣੇ ਜਾਂਦੇ ਹਨ ਇਸੇ ਕਰ ਕੇ ਇਹਨਾਂ ਨੂੰ "ਪੰਜਾਬ ਦੀ ਮੈਸਾਲੀਨਾ" ਆਖਿਆ ਜਾਂਦਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਮੈਸਾਚੂਸਟਸ ਤਕਨਾਲੋਜੀ ਇੰਸਟੀਚਿਊਟ (ਅੰਗਰੇਜ਼ੀ: Massachusetts Institute of Technology ਗੁਰਮੁਖੀ: ਮੈਸਾਚੂਸਟਸ ਇੰਸਟੀਚਿਊਟ ਆਫ਼ ਟੈਕਨੋਲਾਜੀ) ਕੈਂਬਰਿਜ, ਮੈਸਾਚੂਸਟਸ ਵਿੱਚ ਸਥਿਤ ਇੱਕ ਪ੍ਰਾਈਵੇਟ ਖੋਜ ਯੂਨੀਵਰਸਿਟੀ ਹੈ। ਐਮਆਈਟੀ ਵਿੱਚ 32 ਵਿਭਾਗਾਂ ਨਾਲ ਯੁਕਤ ਪੰਜ ਸਕੂਲ ਹਨ ਅਤੇ ਇੱਕ ਕਾਲਜ ਹੈ। ਇਸ ਵਿੱਚ ਵਿਗਿਆਨਕ ਅਤੇ ਤਕਨੀਕੀ ਖੋਜ ਉੱਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਸੰਤ ਜਰਨੈਲ ਸਿੰਘ ਜੀ ਬਾਰੇ ਭੁਲੇਖਿਆਂ ਦੇ ਉੱਤਰ October 24, 2012Author/Source: ਬਿਜਲਾ ਸਿੰਘ (Bijla Singh) Answers to Misconceptions about Sant Jarnail Singh Ji ਸੰਤ ਜਰਨੈਲ ਸਿੰਘ ਜੀ ਦਾ ਨਾਮ ਸਾਰੀ ਕੌਮ ਵਿੱਚ ਉੱਘਾ ਹੈ ਪਰ ਅਫਸੋਸ ਕਿ ਉਨ੍ਹਾਂ ਦੀ ਚਲਾਈ ਹੋਈ ਲਹਿਰ ਅਤੇ ਉੱਚੇ ਸੁੱਚੇ ਜੀਵਨ ਬਾਰੇ ਕੋਈ ਘੱਟ ਹੀ ਜਾਣਦਾ ਹੈ । ਜਦੋਂ ਹਿੰਦੂ ਸਰਕਾਰ ਨੇ ਅੱਤ ਦੀ ਚੁੱਕ ਕੇ ਸਿੱਖੀ ਨੂੰ ਖਤਮ ਕਰਨ ਦੀ ਠਾਣ ਲਈ ਅਤੇ ਸਿੱਖਾਂ ਨੂੰ ਕਿਤੋਂ ਵੀ ਇਨਸਾਫ ਨਾ ਮਿਲਿਆ ਤਾਂ ਉਸ ਵਕਤ ਸੰਤ ਜਰਨੈਲ ਸਿੰਘ ਜੀ ਨੇ ਹੀ ਸਿੱਖਾਂ ਦੀ ਬਾਂਹ ਫੜੀ ਅਤੇ ਸਿੱਖਾਂ ਨੂੰ ਮਾਨਸਿਕ ਅਤੇ ਆਤਮਕ ਪੱਖੋਂ ਬਲਵਾਨ ਕਰਕੇ ਜ਼ੁਲਮ ਵਿਰੁੱਧ ਅਵਾਜ ਚੁੱਕਣ ਲਈ ਪ੍ਰੇਰਿਆ । ਸੰਤ ਜਰਨੈਲ ਸਿੰਘ ਜੀ ਦੀ ਨਿਡਰਤਾ, ਬਹਾਦਰੀ ਅਤੇ ਸੱਚੀ ਰਹਿਣੀ ਬਹਿਣੀ ਸਦਕਾ ਹਰ ਕੋਈ ਉਨ੍ਹਾਂ ਵੱਲ ਖਿੱਚਿਆ ਜਾਂਦਾ ਸੀ । ਉਨ੍ਹਾਂ ਦੇ ਪ੍ਰਚਾਰ ਸਦਕਾ ਸਿੱਖਾਂ ਵਿੱਚ ਅਜਾਦੀ ਦੀ ਲਹਿਰ ਦੌੜ ਪਈ । ਉਨ੍ਹਾਂ ਦੀ ਚਲਾਈ ਹੋਈ ਲਹਿਰ ਸਦਕਾ ਹਜਾਰਾਂ ਨੇ ਅੰਮ੍ਰਿਤ ਛਕਿਆ, ਨੌਜਵਾਨਾਂ ਦੇ ਸਿਰਾਂ ਤੇ ਦਸਤਾਰਾਂ ਸਜ ਗਈਆਂ, ਕੁੜੀਆਂ ਦੇ ਸਿਰਾਂ ਤੇ ਦੁੱਪਟੇ ਆ ਗਏ ਅਤੇ ਸਿੱਖ ਜਵਾਨੀ ਸ਼ਰਾਬ ਅਤੇ ਹੋਰ ਨਸ਼ੇ ਛੱਡ ਕੇ ਧਰਮ ਦੇ ਰਾਹ ਤੇ ਤੁਰ ਪਈ । ਸੰਤ ਜੀ ਨੇ ਸਿੱਖਾਂ ਨੂੰ ਪੂਰਨ ਤੌਰ ਤੇ ਸੰਤ ਸਿਪਾਹੀ ਬਣਨ ਲਈ ਪ੍ਰੇਰਿਆ ਅਤੇ ਹਮੇਸ਼ਾਂ ਜ਼ੁਲਮ ਦਾ ਟਾਕਰਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਵੰਗਾਰਿਆ । ਸਰਕਾਰ ਲਈ ਇਹ ਲਹਿਰ ਹਜ਼ਮ ਕਰਨੀ ਔਖੀ ਸੀ ਕਿਉਂ ਕਿ ਉਹ ਤਾਂ ਸਿੱਖੀ ਨੂੰ ਖਤਮ ਕਰਕੇ ਹਿੰਦੂ ਧਰਮ ਵਿੱਚ ਜਬਤ ਕਰਨਾ ਚਾਹੁੰਦੀ ਸੀ ਤਾਂ ਕਿ ਸਿੱਖ ਆਪਣੇ ਧਰਮ ਨੂੰ ਛੱਡ ਕੇ ਸਿਰਫ ਹਿੰਦੁਸਤਾਨ ਦੇ ਵਫਾਦਾਰ ਹੋ ਜਾਣ । ਇਸ ਆਸ਼ੇ ਨੂੰ ਮੁੱਖ ਰੱਖ ਕੇ ਸਰਕਾਰ ਨੇ ਸੰਤਾਂ ਨੂੰ ਬਦਨਾਮ ਕਰਨ ਲਈ ਸਾਰਾ ਜ਼ੋਰ ਲਾ ਦਿੱਤਾ ਜਿਸ ਵਿੱਚ ਹਿੰਦੂ ਮੀਡੀਏ ਨੇ ਸਰਕਾਰ ਦਾ ਪੂਰਾ ਪੂਰਾ ਸਾਥ ਦਿੱਤਾ । ਸੰਤ ਜੀ ਨੂੰ ਕੋਈ ਕਾਂਗਰਸ ਦਾ ਏਜੰਟ ਕਹਿੰਦਾ ਅਤੇ ਕਾਂਗਰਸ ਸੰਤ ਜੀ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿੰਦੀ । ਸਰਕਾਰ ਨੇ ਕਈ ਕਮੀਨੀਆਂ ਚਾਲਾਂ ਚੱਲੀਆਂ ਜਿਵੇਂ ਕਿ ਗਾਂਵਾਂ ਦੇ ਸਿਰ ਵੱਢ ਕੇ ਹਿੰਦੂ ਮੰਦਰਾਂ ਵਿੱਚ ਸੁੱਟ ਦੇਣੇ, ਹਿੰਦੂਆਂ ਨੂੰ ਮਾਰ ਦੇਣਾ ਅਤੇ ਹੋਰ ਕਈ ਹਿੰਸਕ ਕਾਰਵਾਈਆਂ ਕਰਵਾਉਣੀਆਂ ਅਤੇ ਇਹਨਾਂ ਦਾ ਸਾਰਾ ਇਲਜ਼ਾਮ ਸੰਤ ਜਰਨੈਲ ਸਿੰਘ ਦੇ ਨਾਂ ਲਾ ਦੇਣਾ ਤਾਂ ਕਿ ਹਿੰਦੂ ਬਹੁ ਗਿਣਤੀ ਕਾਂਗਰਸ ਦੇ ਹੱਕ ਵਿੱਚ ਹੋ ਕੇ ਵੋਟਾਂ ਪਾਉਣ ਅਤੇ ਸਿੱਖਾਂ ਦੇ ਵਿਰੁੱਧ ਹੋ ਜਾਣ ਜਿਸ ਨਾਲ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਕੇ ਹਜ਼ਾਰਾਂ ਸਿੱਖਾਂ ਨੂੰ ਕਤਲ ਕਰਨ ਵਿੱਚ ਅਸਾਨੀ ਹੋ ਸਕੇ । ਹੋਇਆ ਤਾਂ ਬਿਲਕੁਲ ਇੰਝ ਹੀ ਪਰ ਸੰਤ ਜੀ ਦੇ ਵਿਰੁੱਧ ਜੋ ਨਿਰਤੱਥ ਦੋਸ਼ ਲਾਏ ਗਏ ਉਹ ਹੁਣ ਲੋਕਾਂ ਵੱਲੋਂ ਸੱਚ ਸਮਝੇ ਜਾਣ ਲੱਗ ਪਏ ਹਨ । ਪੰਜਾਬ ਵਿੱਚ ਬਹੁਤੇ ਲੋਕ ਤਾਂ ਸੰਤ ਜੀ ਨੂੰ ਹੀ ਦਰਬਾਰ ਸਾਹਿਬ ਤੇ ਹਮਲੇ ਦਾ ਕਾਰਨ ਸਮਝਦੇ ਹਨ ਜਦ ਕਿ ਸਚਾਈ ਕੁੱਝ ਹੋਰ ਹੈ । ਵਿਚਾਰ ਕੀਤਿਆਂ ਇਹ ਨਤੀਜਾ ਸਾਫ ਨਿਕਲ ਆਉਂਦਾ ਹੈ ਕਿ ਸੰਤ ਜੀ ਨਿਰਦੋਸ਼ ਸਨ ਜਿੰਨ੍ਹਾਂ ਨੇ ਦਰਬਾਰ ਸਾਹਿਬ ਦੀ ਰਾਖੀ ਅਤੇ ਸਿੱਖਾਂ ਦੇ ਹੱਕ ਵਿੱਚ ਲੜਦਿਆਂ ਆਪਣੀ ਜਾਨ ਦੀ ਕੁਰਬਾਨੀ ਦਿੱਤੀ ਸੀ । ਆਓ ਸਰਕਾਰ ਦੇ ਪਾਏ ਭੁਲੇਖਿਆਂ ਤੇ ਵਿਚਾਰ ਕਰੀਏ । ਅੱਤਵਾਦੀ ਕੌਣ? ਗ੍ਰਿਫਤਾਰੀ ਦਾ ਬਹਾਨਾ ਹਿੰਦੂ ਸਰਕਾਰ ਵੱਲੋਂ ਆਮ ਬਹਾਨਾ ਲਾਇਆ ਜਾਂਦਾ ਹੈ ਕਿ ਸੰਤ ਜੀ ਨੂੰ ਗ੍ਰਿਫਤਾਰ ਕਰਨ ਵਾਸਤੇ ਦਰਬਾਰ ਸਾਹਿਬ ਫੌਜ ਭੇਜਣੀ ਜਰੂਰੀ ਸੀ । ਸੰਤ ਜਰਨੈਲ ਸਿੰਘ ਜੀ ਤੇ ਇਹ ਇਲਜ਼ਾਮ ਲਾਇਆ ਜਾਂਦਾ ਹੈ ਕਿ ਉਹ ਅੱਤਵਾਦੀ ਸਨ ਜਿਸ ਕਰਕੇ ਸਰਕਾਰ ਨੇ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਤਾਂ ਕਿ ਅੱਤਵਾਦੀਆਂ ਨੂੰ ਬਾਹਰ ਕੱਢਿਆ ਜਾ ਸਕੇ । ਇਹ ਇਲਜ਼ਾਮ ਬਿਲਕੁਲ ਨਿਰਅਧਾਰ ਹੈ । ਅਪ੍ਰੈਲ 1984 ਵਿੱਚ ਸਰਕਾਰ ਨੇ ਪ੍ਰੋਫੈਸਰ ਮਿਹਰ ਚੰਦ ਭਾਰਦਵਾਜ ਨੂੰ ਦਰਬਾਰ ਸਾਹਿਬ ਦੀ ਸਥਿਤੀ ਦਾ ਮੁਆਇਨਾ ਕਰਨ ਲਈ ਭੇਜਿਆ ਪਰ ਬਾਹਰ ਆ ਕੇ ਉਸਨੇ ਬਿਆਨ ਦਿੱਤਾ ਕਿ ਦਰਬਾਰ ਸਾਹਿਬ ਅੰਦਰ ਕੋਈ ਅੱਤਵਾਦੀ ਨਹੀਂ ਹੈ ਅਤੇ ਸਰਕਾਰ ਨੂੰ ਦਰਬਾਰ ਸਾਹਿਬ ਤੇ ਹਮਲਾ ਕਰਨ ਵਿਰੁੱਧ ਚਿਤਾਵਨੀ ਦਿੱਤੀ । ਪੰਜਾਬ ਦੇ ਗਵਰਨਰ ਪਾਂਡੇ ਨੇ ਆਪਣੇ ਖਾਸ ਅਫਸਰਾਂ ਦੀ ਮੀਟਿੰਗ ਬੁਲਾਈ ਜਿਸ ਵਿੱਚ ਇਹ ਸਲਾਹ ਪਾਸ ਹੋਈ ਕਿ ਦਰਬਾਰ ਸਾਹਿਬ ਫੌਜ ਨਾ ਭੇਜੀ ਜਾਵੇ । ਪਾਂਡੇ ਨੇ ਇੰਦਰਾ ਗਾਂਧੀ ਨੂੰ ਆਪਣੇ ਵੱਲੋਂ ਚਿੱਠੀ ਵੀ ਲਿਖੀ ਅਤੇ ਨਾਲ ਹੀ ਪੀ.ਸੀ.ਐਲਗਜੈਂਡਰ ਨੂੰ ਵੀ ਫੋਨ ਕਰਕੇ ਦੱਸਿਆ ਜੋ ਕਿ ਇੰਦਰਾ ਗਾਂਧੀ ਦਾ ਖਾਸ ਬੰਦਾ ਸੀ ਪਰ ਕੋਈ ਅਸਰ ਨਾ ਹੋਇਆ । ਆਖਰਕਾਰ ਪਾਂਡੇ ਨੇ ਅਸਤੀਫਾ ਦੇ ਦਿੱਤਾ । ਜਨਰਲ ਸਿਨਹਾ ਦਾ ਕਹਿਣਾ ਹੈ ਕਿ "ਜਦੋਂ ਇੰਦਰਾ ਗਾਂਧੀ ਨੇ ਦਰਬਾਰ ਸਾਹਿਬ ਤੇ ਹਮਲਾ ਕਰਨ ਬਾਰੇ ਮੇਰੀ ਰਾਇ ਪੁੱਛੀ ਤਾਂ ਮੈਂ ਇਸਦੀ ਵਿਰੋਧਤਾ ਕੀਤੀ" ਜਿਸ ਕਾਰਨ ਉਸਨੂੰ ਆਪਣੀ ਤਰੱਕੀ ਤੋਂ ਹੱਥ ਧੋਣੇ ਪਏ ਅਤੇ ਵੈਦਿਆ ਨੂੰ ਚੀਫ ਔਫ ਆਰਮੀ ਬਣਾ ਦਿੱਤਾ ਗਿਆ । ਗੁਰਦੇਵ ਸਿੰਘ, ਅੰਮ੍ਰਿਤਸਰ ਦਾ ਮੈਜਿਸਟਰੇਟ, ਨੇ ਦਰਬਾਰ ਸਾਹਿਬ ਤੇ ਹਮਲੇ ਤੋਂ ਕੁੱਝ ਹਫਤੇ ਪਹਿਲਾਂ ਗਵਰਨਰ ਨੂੰ ਇਸ ਗੱਲ ਦਾ ਭਰੋਸਾ ਦਿੱਤਾ ਸੀ ਕਿ ਉਹ ਦਰਬਾਰ ਸਾਹਿਬ ਵਿਚੋਂ ਕਿਸੇ ਨੂੰ ਵੀ ਗ੍ਰਿਫਤਾਰ ਕਰਵਾ ਸਕਦਾ ਹੈ ਪਰ ਉਸ ਦੀ ਗੱਲ ਕਿਸੇ ਨੇ ਨਾ ਸੁਣੀ । 29 ਅਪ੍ਰੈਲ 1984 ਵਾਲੇ ਦਿਨ ਚੰਡੀਗੜ੍ਹ ਵਿੱਚ ਭਰੀ ਸਭਾ ਵਿੱਚ ਪੱਤਰਕਾਰਾਂ ਨੇ ਰਾਜੀਵ ਗਾਂਧੀ ਤੋਂ ਪੁੱਛਿਆ ਕਿ 'ਕੀ ਸੰਤ ਭਿੰਡਰਾਂਵਾਲੇ ਅੱਤਵਾਦੀ ਹਨ।' ਤਾਂ ਉਸ ਉੱਤਰ ਦਿੱਤਾ ਕਿ ਤੁਸੀਂ ਆਪ ਜਾਚ ਲਵੋ । ਪੱਤਰਕਾਰਾਂ ਦੀ ਤਸੱਲੀ ਨਾ ਹੋਣ ਤੇ ਉਹਨਾਂ ਇੱਕ ਹੋਰ ਸਵਾਲ ਪੁੱਛਿਆ 'ਕੀ ਤੁਹਾਡੇ ਖਿਆਲ ਵਿੱਚ ਉਹ (ਸੰਤ ਜੀ) ਇੱਕ ਰਾਜਸੀ ਨੇਤਾ ਹਨ।' ਇਸ ਦੇ ਉਤਰ ਵਿੱਚ ਰਾਜੀਵ ਨੇ ਕਿਹਾ ਕਿ 'ਉਹ ਇੱਕ ਧਾਰਮਿਕ ਨੇਤਾ ਹਨ ਅਤੇ ਉਹਨਾਂ ਨੇ ਹੁਣ ਤੱਕ ਕੋਈ ਰਾਜਸੀ ਝੁਕਾਅ ਪ੍ਰਗਟ ਨਹੀਂ ਕੀਤਾ ।' ਸੋਚਣ ਵਾਲੀ ਗੱਲ ਤਾਂ ਇਹ ਹੈ ਕਿ ਸਿਰਫ ਇੱਕ ਮਹੀਨੇ ਬਾਅਦ ਸੰਤ ਜੀ ਧਾਰਮਿਕ ਨੇਤਾ ਤੋਂ ਅੱਤਵਾਦੀ ਕਿਵੇਂ ਬਣ ਗਏ । ਅਰੁਨ ਸ਼ੌਰੀ ਲਿਖਦਾ ਹੈ "ਜਿਤਨਾ ਮੈਂ ਜਾਣਦਾ ਹਾਂ ਉਹ ਇਹ ਕਿ ਸੰਤ ਇਕ ਨਿਰਦੋਸ਼ ਆਦਮੀ ਹੈ ਅਤੇ ਆਪਣੇ ਧਰਮ ਅਤੇ ਗੁਰੂਆਂ ਦੇ ਦੱਸੇ ਰਸਤੇ ਨੂੰ ਸਮਰਪਿਤ ਹੈ" । (ਇੰਡੀਆ ਟੁਡੇ, 31 ਦਸੰਬਰ 1983, ਪੰਨਾ 36) ਇਸ ਸਵਾਲ ਦਾ ਜਵਾਬ ਸਰਕਾਰ ਕੋਲ ਕੋਈ ਨਹੀਂ ਕਿ ਇਤਨੇ ਅਫਸਰਾਂ ਦੇ ਕਹਿਣ ਦੇ ਬਾਵਜੂਦ ਵੀ ਦਰਬਾਰ ਸਾਹਿਬ 'ਤੇ ਹਮਲਾ ਕਿਉਂ ਕੀਤਾ ਗਿਆ। ਸਰਕਾਰ ਨੇ ਕਿਸੇ ਸਿੱਖ ਸੰਸਥਾ, ਲੀਡਰ ਜਾਂ ਅਕਾਲੀਆਂ ਨਾਲ ਸੰਪਰਕ ਨਹੀਂ ਕੀਤਾ ਕਿ ਉਹ ਸੰਤ ਜੀ ਨੂੰ ਗ੍ਰਿਫਤਾਰ ਹੋਣ ਲਈ ਕਹਿਣ ਜਾਂ ਦਰਬਾਰ ਸਾਹਿਬ ਵਿਚੋਂ ਕੱਢ ਦੇਣ । ਸ਼੍ਰੋਮਣੀ ਕਮੇਟੀ ਨੇ ਕਈ ਵਾਰੀ ਸਰਕਾਰ ਕੋਲੋਂ ਇਹ ਪੁੱਛ ਕੀਤੀ ਕਿ ਸਰਕਾਰ ਕਿੰਨ੍ਹਾਂ ਬੰਦਿਆਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਪਰ ਕੋਈ ਜਵਾਬ ਨਾ ਆਇਆ । ਸੰਤ ਜੀ 24 ਘੰਟੇ ਦਰਬਾਰ ਸਾਹਿਬ ਲੁਕੇ ਨਹੀਂ ਰਹਿੰਦੇ ਸਨ ਬਲਕਿ ਸਾਰੇ ਭਾਰਤ ਵਿੱਚ ਪ੍ਰਚਾਰ ਦੇ ਦੌਰੇ ਤੇ ਜਾਂਦੇ ਸਨ ਜਿਥੋਂ ਉਨ੍ਹਾਂ ਨੂੰ ਅਸਾਨੀ ਨਾਲ ਗ੍ਰਿਫਤਾਰ ਕੀਤਾ ਜਾ ਸਕਦਾ ਸੀ । ਇਹ ਵੀ ਗੱਲ ਧਿਆਨ ਰੱਖਣ ਯੋਗ ਹੈ ਕਿ ਸੰਤ ਜੀ ਨੂੰ ਪਹਿਲਾਂ ਕਈ ਵਾਰ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ ਅਤੇ ਫਿਰ ਕੋਈ ਠੋਸ ਸਬੂਤ ਨਾ ਹੋਣ ਦੀ ਸੂਰਤ ਵਿੱਚ ਬਰੀ ਕਰ ਦਿੱਤਾ ਗਿਆ ਸੀ । ਇੱਕ ਵਾਰ ਤਾਂ ਸੰਤ ਜੀ ਨੇ 50 ਸਿੰਘਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਦੇ ਘਰ ਜਾ ਕੇ ਗ੍ਰਿਫਤਾਰੀ ਦਿੱਤੀ ਸੀ । ਜਦੋਂ ਪੁਲਿਸ ਨੇ ਸੰਤ ਜੀ ਦੀ ਗ੍ਰਿਫਤਾਰੀ ਦੇ ਵਰੰਟ ਕੱਢੇ ਸਨ ਤਾਂ ਸੰਤ ਜੀ ਨੇ ਆਪ ਮਹਿਤੇ ਚੌਂਕ ਵਿਖੇ ਆਪਣੀ ਗ੍ਰਿਫਤਾਰੀ ਦਿੱਤੀ । ਇਹਨ੍ਹਾਂ ਸਭ ਗਵਾਹੀਆਂ ਦੇ ਬਾਅਦ ਇਹ ਕਹਿਣਾ ਕਿ ਸੰਤ ਜੀ ਅਕਾਲ ਤਖਤ ਵਿੱਚ ਲੁਕੇ ਹੋਏ ਸਨ ਅਤੇ ਸਰਕਾਰ ਉਹਨ੍ਹਾਂ ਨੂੰ ਗ੍ਰਿਫਤਾਰ ਕਰਨ ਗਈ ਸੀ ਬਿਲਕੁਲ ਝੂਠ ਹੈ । ਜੇ ਸੰਤ ਜੀ ਸਚਮੁੱਚ ਲੁਕੇ ਹੋਏ ਹੁੰਦੇ ਤਾਂ ਉਨ੍ਹਾਂ ਨੇ ਅਨੇਕਾਂ ਵਾਰ ਆਪ ਹੀ ਕਿਉਂ ਗ੍ਰਿਫਤਾਰੀ ਦਿੱਤੀ ਅਤੇ ਜੇ ਉਹ ਅੱਤਵਾਦੀ ਸਨ ਤਾਂ ਸਰਕਾਰ ਨੇ ਹਮੇਸ਼ਾਂ ਉਨ੍ਹਾਂ ਨੂੰ ਰਿਹਾਅ ਕਿਉਂ ਕੀਤਾ। ਦਰਬਾਰ ਸਾਹਿਬ 'ਤੇ ਹਮਲਾ ਕਰਨ ਤੋਂ ਪਹਿਲਾਂ ਪੁਲਿਸ ਨੇ ਕੋਈ ਵਰੰਟ ਨਹੀਂ ਕੱਢਿਆ ਅਤੇ ਨਾ ਹੀ ਕੋਈ ਸੰਤ ਜੀ ਦੇ ਵਿਰੁੱਧ ਕੋਈ ਇਲਜ਼ਾਮ ਹੀ ਸੀ ਫਿਰ ਗ੍ਰਿਫਤਾਰੀ ਕਿਸ ਗੱਲ ਦੀ। ਫਿਰ ਗ੍ਰਿਫਤਾਰ ਕਰਨ ਲਈ ਪੁਲਿਸ ਭੇਜੀ ਜਾਂਦੀ ਹੈ ਨਾ ਕਿ ਟੈਂਕਾਂ ਤੋਪਾਂ ਨਾਲ ਲੈਸ ਹੋਈ ਫੌਜ ਅਤੇ ਸੀ ਆਰ ਪੀ । ਫੌਜ ਤਾਂ ਸਿਰਫ ਦੁਸ਼ਮਣ 'ਤੇ ਹਮਲਾ ਕਰਨ ਲਈ ਵਰਤੀ ਜਾਂਦੀ ਹੈ । ਕਦੀ ਕਿਸੇ ਸਰਕਾਰ ਨੇ ਕਿਸੇ ਨੂੰ ਆਪਣੇ ਹੀ ਦੇਸ਼ ਵਿੱਚ ਗ੍ਰਿਫਤਾਰ ਕਰਨ ਲਈ ਫੌਜ ਨੂੰ ਟੈਂਕਾਂ ਸਮੇਤ ਨਹੀਂ ਭੇਜਿਆ । ਸੰਤ ਜੀ ਦੀ ਗ੍ਰਿਫਤਾਰੀ ਸਿਰਫ ਇੱਕ ਬਹਾਨਾ ਹੀ ਸੀ ਕਿਉਂ ਕਿ ਸਰਕਾਰ ਤਾਂ ਹਿਮਾਚਲ ਪ੍ਰਦੇਸ਼ ਵਿਚ ਦਰਬਾਰ ਸਾਹਿਬ ਦਾ ਮਾਡਲ ਬਣਾ ਕੇ ਆਪਣੀ ਫੌਜ ਨੂੰ ਬਕਾਇਦਾ ਟ੍ਰੇਨਿੰਗ ਦਿਵਾ ਰਹੀ ਸੀ ਅਤੇ ਹਮਲੇ ਦੀਆਂ ਤਿਆਰੀਆਂ ਕਰ ਰਹੀ ਸੀ । ਰਿਟਾਇਰ ਜਨਰਲ ਸਿਨਹਾ ਦਾ ਕਹਿਣਾ ਹੈ: "ਦਰਬਾਰ ਸਾਹਿਬ 'ਤੇ ਫੌਜੀ ਹਮਲਾ ਸਰਕਾਰ ਲਈ ਆਖਰੀ ਰਾਹ ਨਹੀਂ ਸੀ ਬਲਕਿ ਪ੍ਰਧਾਨ ਮੰਤਰੀ ਇੰਦਰ ਗਾਂਧੀ ਤਾਂ 30 ਮਹੀਨੇ ਪਹਿਲਾਂ ਤੋਂ ਹੀ , ਯਾਨੀ ਦਸੰਬਰ 1981 ਵੇਲੇ ਤੋਂ ਹੀ ਤਿਆਰੀਆਂ ਵਿੱਚ ਜੁੱਟੀ ਹੋਈ ਸੀ । ਚਕਰਾਤਾ ਵਿਖੇ ਫੌਜ ਵੱਲੋਂ ਕਮਾਂਡੋ ਤਿਆਰ ਕੀਤੇ ਜਾ ਰਹੇ ਸਨ ਜੋ ਦਰਬਾਰ ਸਾਹਿਬ ਤੇ ਹਮਲੇ ਵਿਚ ਪੂਰੀ ਸਫਲਤਾ ਹਾਸਿਲ ਕਰ ਸਕਣ"। (June 1984, Page 28-29) ਸਿਨਹਾ ਦਾ ਕਹਿਣਾ ਹੈ ਕਿ ਉਸਨੇ ਕਈ ਵਾਰ ਇੰਦਰਾ ਗਾਂਧੀ ਨੂੰ ਹਮਲਾ ਨਾ ਕਰਨ ਲਈ ਕਿਹਾ ਕਿਉਂ ਕਿ ਹੋਰ ਬਹੁਤ ਸਾਰੇ ਰਸਤੇ ਸਨ ਸੰਤ ਜੀ ਨੂੰ ਫੜਨ ਲਈ ਪਰ ਉਹ ਨਾ ਮੰਨੀ । ਇੰਦਰਾ ਨੇ ਚੁੱਪ ਚਾਪ ਜਨਰਲ ਵੈਦਿਯਾ ਨੂੰ ਹਮਲੇ ਦੀ ਤਿਆਰੀ ਕਰਨ ਲਈ ਕਹਿ ਦਿੱਤਾ ਅਤੇ ਕਮਾਂਡੋਆਂ ਨੂੰ ਟ੍ਰੇਨਿੰਗ ਦੇਣੀ ਸ਼ੁਰੂ ਕਰ ਦਿੱਤੀ । ਇਹ ਗੱਲ ਧਿਆਨਯੋਗ ਹੈ ਕਿ 1981 ਵਿੱਚ ਤਾਂ ਸੰਤ ਜੀ ਦਰਬਾਰ ਸਾਹਿਬ ਆਏ ਹੀ ਨਹੀਂ ਸਨ ਫਿਰ ਕਿਸ ਤਰ੍ਹਾਂ ਇਸ ਗੱਲ 'ਤੇ ਵਿਸ਼ਵਾਸ਼ ਕੀਤਾ ਜਾ ਸਕਦਾ ਹੈ ਕਿ ਸਰਕਾਰ ਦੀ ਨੀਤੀ ਸਾਫ ਸੀ ਅਤੇ ਉਸਨੂੰ ਮਜ਼ਬੂਰੀ ਵੱਸ ਹਮਲਾ ਕਰਨਾ ਪਿਆ । ਜਦੋਂ ਕਿ ਸਾਰੇ ਸਰਕਾਰੀ ਅਫਸਰ ਅਤੇ ਪੱਤਰਕਾਰ ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਇੰਦਰਾ ਗਾਂਧੀ ਨੇ ਜਾਣ ਬੁੱਝ ਕੇ ਹਮਲਾ ਕਰਵਾਇਆ ਜਿਸ ਦੀਆਂ ਤਿਆਰੀਆਂ 1981 ਵਿੱਚ ਹੀ ਸ਼ੁਰੂ ਕਰ ਦਿੱਤੀਆਂ ਸਨ ਤਾਂ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਰਹਿ ਜਾਂਦਾ ਕਿ ਸਰਕਾਰ ਸਿੱਖਾਂ ਨੂੰ ਖਤਮ ਕਰਨਾ ਚਾਹੁੰਦੀ ਸੀ । ਸਰਕਾਰ ਨੇ ਕੋਈ ਵੀ ਸਹੀ ਰਾਹ ਅਪਨਾ ਕੇ ਮਸਲਾ ਸੁਲਝਾਉਣ ਦੀ ਥਾਂ ਹਮਲੇ ਦਾ ਰਾਹ ਚੁਣ ਲਿਆ ਅਤੇ ਫਿਰ ਚੁਣਿਆ ਵੀ ਉਹ ਦਿਨ ਜਦੋਂ ਸਿੱਖ ਸੰਗਤਾਂ ਭਾਰੀ ਗਿਣਤੀ ਵਿੱਚ ਦਰਬਾਰ ਸਾਹਿਬ ਜਾਂਦੀਆਂ ਹਨ । ਇਹ ਦਿਨ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸੀ । ਹੋਰ ਕੋਈ ਦਿਨ ਚੁਣਿਆ ਜਾ ਸਕਦਾ ਸੀ ਪਰ ਸਰਕਾਰ ਤਾਂ ਵੱਧ ਤੋਂ ਵੱਧ ਸਿੱਖਾਂ ਨੂੰ ਮੁਕਾਉਣਾ ਚਾਹੁੰਦੀ ਸੀ । ਜਦੋਂ ਪੈਲਿਸਤੀਨ ਦੇ 200 ਹਥਿਆਰਬੰਦ ਖਾੜਕੂਆਂ ਨੇ ਇੱਕ ਗਿਰਜਾ ਘਰ (ਚਰਚ) ਤੇ ਕਬਜਾ ਕਰ ਲਿਆ ਤਾਂ ਇਜਰਾਈਲ ਦੀ ਸਰਕਾਰ ਨੇ ਇੱਕ ਮਹੀਨੇ ਤੱਕ ਘੇਰਾ ਪਾਈ ਰੱਖਿਆ ਅਤੇ ਖਾੜਕੂਆਂ ਦੇ ਲੀਡਰ ਨਾਲ ਗੱਲ ਬਾਤ ਜਾਰੀ ਰੱਖੀ ਤਾਂਕਿ ਕੋਈ ਹੱਲ ਕੱਢ ਲਿਆ ਜਾਏ ਅਤੇ ਜਾਲੀ ਮਾਲੀ ਨੁਕਸਾਨ ਹੋਣੋ ਬੱਚ ਜਾਏ ਅਤੇ ਗਿਰਜਾ ਘਰ ਮਹਿਫੂਜ ਰਹਿ ਸਕੇ । ਪਰ ਹਿੰਦੂ ਸਰਕਾਰ ਨੇ ਅਜਿਹਾ ਕੋਈ ਵੀ ਕਦਮ ਨਾ ਚੁੱਕਿਆ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਸਰਕਾਰ ਪੂਰੀ ਤਰ੍ਹਾਂ ਮਸਲੇ ਨੂੰ ਹੱਲ ਕਰਨਾ ਚਾਹੁੰਦੀ ਸੀ । ਇੰਦਰਾ ਗਾਂਧੀ ਨੇ ਸਿਵਾ ਟੀ ਵੀ ਤੇ ਬੋਲਣ ਤੋਂ ਹੋਰ ਕੁੱਝ ਨਹੀਂ ਕੀਤਾ । ਨਾ ਹੀ ਪੰਜਾਬ ਆਈ ਨਾ ਹੀ ਸਿੱਖਾਂ ਨਾਲ ਕੋਈ ਗੱਲ ਬਾਤ ਤੋਰੀ । ਸਗੋਂ ਸ਼ਹੀਦੀ ਪੁਰਬ ਵਾਲੇ ਦਿਨ ਸਾਰੀਆਂ ਸੰਗਤਾਂ ਨੂੰ ਦਰਬਾਰ ਸਾਹਿਬ ਜਾਣ ਦੇਣ ਤੋਂ ਬਾਅਦ ਕਰਫਿਊ ਲਾ ਦਿੱਤਾ ਅਤੇ ਫਿਰ ਬੰਬਾਰੀ ਕਰਨੀ ਸ਼ੁਰੂ ਕਰ ਦਿੱਤੀ । ਕੋਈ ਹੋਰ ਦਿਨ ਚੁਣਿਆ ਜਾ ਸਕਦਾ ਸੀ ਜਾਂ ਕਾਫੀ ਦਿਨ ਪਹਿਲਾਂ ਕਰਫਿਊ ਲਾਇਆ ਜਾਂਦਾ ਤਾਂ ਕਿ ਸੰਗਤ ਦਰਬਾਰ ਸਾਹਿਬ ਨਾ ਜਾਂਦੀ । ਫਿਰ ਬਿਜਲੀ ਪਾਣੀ ਬੰਦ ਕਰਕੇ ਸੰਤ ਜੀ ਅਤੇ ਨਾਲ ਦੇ ਸਿੰਘਾਂ ਨੂੰ ਮਜ਼ਬੂਰ ਕੀਤਾ ਜਾਂਦਾ ਕਿ ਉਹ ਬਾਹਰ ਆਉਣ । ਪਰ ਹੋਇਆ ਇਸਦੇ ਉਲਟ । ਸਰਕਾਰ ਨੇ ਗੋਲੀਆਂ ਅਤੇ ਬੰਬ ਚਲਾਉਣ ਦੀ ਪਹਿਲ ਕੀਤੀ । ਹਜਾਰਾਂ ਨਿਰਦੋਸ਼ ਸਿੱਖਾਂ ਨੂੰ ਸ਼ਹੀਦ ਕਰ ਦਿੱਤਾ । ਬੱਚਿਆਂ ਨੂੰ ਵੀ ਨਹੀਂ ਬਖਸ਼ਿਆ । ਸਾਰੇ ਪੰਜਾਬ ਵਿੱਚ ਕਰਫਿਊ ਲਾ ਦਿੱਤਾ । ਫਿਰ ਹੋਰ ਬਹੁਤ ਸਾਰੇ ਗੁਰਦਵਾਰਿਆਂ ਤੇ ਵੀ ਉਸੇ ਦਿਨ ਹੀ ਹਮਲਾ ਕੀਤਾ ਗਿਆ ਜਦ ਕਿ ਨਾ ਸੰਤ ਜੀ ਅਤੇ ਨਾ ਹੀ ਕੋਈ ਹੋਰ ਸਿੱਖ ਉਥੇ ਹਥਿਆਰ ਰੱਖ ਕੇ ਰਹਿ ਰਿਹਾ ਸੀ । ਹਮਲੇ ਦੇ ਬਾਅਦ ਜਦੋਂ ਸੰਤ ਜੀ ਸ਼ਹੀਦੀ ਪ੍ਰਾਪਤ ਕਰ ਗਏ ਤਾਂ ਤੋਸ਼ਾ ਖਾਨਾ ਅਤੇ ਸਿੱਖ ਲਾਇਬਰੇਰੀ ਕਿਉਂ ਸਾੜ ਦਿੱਤੇ ਗਏ ਜਿੰਨ੍ਹਾਂ ਵਿੱਚ ਸਿਖਾਂ ਦੇ ਅਮੁੱਲ ਖਜਾਨੇ ਪਏ ਸਨ । ਦੁਨੀਆਂ ਵਿੱਚ ਕੋਈ ਵੀ ਅਜਿਹੀ ਉਦਾਹਰਨ ਨਹੀਂ ਮਿਲਦੀ ਜਿਸ ਵਿੱਚ ਸਰਕਾਰ ਨੇ ਆਪਣੇ ਹੀ ਨਾਗਰਿਕਾਂ ਉੱਤੇ ਇਤਨਾ ਜ਼ੁਲਮ ਕੀਤਾ ਹੋਵੇ । ਇਹ ਕਿਉਂ । ਹਮਲੇ ਦੌਰਾਨ ਦੇ ਅੱਖੀਂ ਡਿੱਠੇ ਹਾਲ ਪੜ੍ਹ ਕੇ ਹੋਰ ਵੀ ਹੈਰਾਨੀ ਹੁੰਦੀ ਹੈ ਕਿ ਸਰਕਾਰ ਕਿਸ ਤਰ੍ਹਾਂ ਮਨੁੱਖੀ ਘਾਣ ਕਰ ਸਕਦੀ ਹੈ ਅਤੇ ਫੌਜ ਨੇ ਕਿਤਨੀ ਬੇਦਰਦੀ ਨਾਲ ਸਿੱਖਾਂ ਉੱਤੇ ਜ਼ੁਲਮ ਕੀਤਾ । ਇੱਕ ਫੌਜੀ ਡਾਕਟਰ ਦੇ ਬਿਆਨ ਅਨੁਸਾਰ: "ਸਿੱਖਾਂ ਦੀਆਂ ਲਾਸ਼ਾਂ ਮੇਰੇ ਕੋਲ ਜਦੋਂ ਲਿਆਂਦੀਆਂ ਗਈਆਂ ਤਾਂ ਉਨ੍ਹਾਂ ਦੇ ਹੱਥ ਉਨ੍ਹਾਂ ਦੀਆਂ ਹੀ ਪੱਗਾਂ ਨਾਲ ਪਿਛੇ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਦੇ ਸਿਰਾਂ ਵਿਚ ਬਹੁਤ ਨੇੜਿਓਂ ਗੋਲੀ ਮਾਰੀ ਗਈ ਸੀ । ਇਹ ਇਕ ਬਹੁਤ ਭਾਰੀ ਕਤਲੇਆਮ ਸੀ ਜਿਸ ਵਿਚ ਵੱਡੀ ਗਿਣਤੀ ਵਿੱਚ ਆਦਮੀ, ਔਰਤਾਂ ਅਤੇ ਬੱਚੇ ਕਤਲ ਕੀਤੇ ਗਏ ਸਨ । (Guardian, 14 June 1984) ਫੌਜੀ ਅਫਸਰਾਂ ਵੱਲੋਂ ਡਾਕਟਰਾਂ ਅਤੇ ਮੈਡੀਕਲ ਕਰਮਚਾਰੀਆਂ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਕਿ ਹਸਪਤਾਲ ਵਿਚ ਦਾਖਿਲ ਜਖਮੀ ਸਿੱਖਾਂ ਨੂੰ ਕੋਈ ਭੋਜਨ ਜਾਂ ਪਾਣੀ ਨਾ ਦਿੱਤਾ ਜਾਵੇ । (Christian Science Monitor, 8 June 1984) ਜੂਨ 4 ਵਾਲੇ ਦਿਨ, ਜਦੋਂ ਹਜਾਰਾਂ ਸਿੱਖ ਦਰਬਾਰ ਸਾਹਿਬ ਇਕੱਠੇ ਹੋ ਕੇ ਆਏ ਤਾਂ ਫੌਜ ਨੇ ਹਥਿਆਰਾਂ ਅਤੇ ਟੈਂਕਾਂ ਨਾਲ ਲੈਸ ਹੋ ਕੇ ਦਰਬਾਰ ਸਾਹਿਬ ਉੱਤੇ ਹਮਲਾ ਕਰ ਦਿੱਤਾ । ਅਕਾਲ ਤਖਤ ਨੂੰ ਢਹਿ ਢੇਰੀ ਕਰ ਦਿੱਤਾ ਅਤੇ ਜੋ ਵੀ ਸਾਹਮਣੇ ਦਿਸਿਆ ਉਸ ਨੂੰ ਗੋਲੀ ਮਾਰ ਦਿੱਤੀ ਗਈ । ਬਹੁਤੇ ਜਖਮੀ ਸਿੱਖ ਤੜਪ ਤੜਪ ਕੇ ਮਰ ਗਏ ਪਰ ਕੋਈ ਵੀ ਸਹਾਇਤਾ ਮੁਹੱਈਆ ਨਹੀਂ ਕਰਵਾਈ ਗਈ । ਜਦੋਂ ਕਿਸੇ ਨੇ ਪਾਣੀ ਮੰਗਿਆ ਤਾਂ ਉਸਨੂੰ ਪ੍ਰਕਰਮਾ ਵਿਚ ਜਮਾ ਹੋਇਆ ਖੂਨ ਪੀਣ ਲਈ ਕਿਹਾ ਜਾਂਦਾ । (ਅੰਮ੍ਰਿਤ ਵਿਲਸਨ, 16 ਨਵੰਬਰ 1984) ਸਿਰਫ ਕੁਝ ਕੁ ਸਿੱਖਾਂ ਨੂੰ ਫੜਨ ਲਈ ਇਤਨੀ ਵੱਡੀ ਗਿਣਤੀ ਵਿੱਚ ਸਿੱਖਾਂ ਦਾ ਕਤਲੇਆਮ ਕਰਨਾ ਸਰਕਾਰ ਦੀ ਅਸਲੀਅਤ ਦਾ ਪਰਦਾ ਫਾਸ਼ ਕਰਦਾ ਹੈ । ਜਦੋਂ ਸੰਤ ਜੀ ਸ਼ਹੀਦ ਹੋ ਗਏ ਤਾਂ ਫਿਰ ਬੇਦੋਸ਼ੇ ਸਿੱਖਾਂ ਨੂੰ ਸ਼ਹੀਦ ਕਰਨ ਦਾ ਕੀ ਕਾਰਨ। ਛੋਟੇ ਬੱਚਿਆਂ ਨੂੰ ਮਾਂਵਾਂ ਕੋਲੋਂ ਖੋਹ ਕੇ ਕੰਧਾਂ ਨਾਲ ਮਾਰ ਕੇ ਸ਼ਹੀਦ ਕਿਉਂ ਕੀਤਾ ਗਿਆ । ਜਵਾਨ ਸਿੱਖਾਂ ਨੂੰ ਇਕ ਕਤਾਰ ਵਿਚ ਖੜ੍ਹਾ ਕਰਕੇ ਗੋਲੀਆਂ ਨਾਲ ਕਿਉਂ ਭੁੰਨ ਦਿੱਤਾ ਗਿਆ । ਫੌਜ ਨੇ ਕਈ ਮਹੀਨੇ ਦਰਬਾਰ ਸਾਹਿਬ ਤੇ ਕਬਜਾ ਕਰੀ ਰੱਖਿਆ ਅਤੇ ਸਿੱਖਾਂ ਨੂੰ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਵਾਂਝਿਆ ਕਰ ਦਿੱਤਾ । ਫੌਜ ਤੁਰੰਤ ਕਿਉਂ ਨਾ ਵਾਪਿਸ ਚਲੀ ਗਈ । ਸਰਕਾਰ ਨੇ ਦੁਬਾਰਾ ਅਕਾਲ ਤਖਤ ਦੀ ਉਸਾਰੀ ਦਾ ਕੰਮ ਕਿਉਂ ਸ਼ੁਰੂ ਕਰ ਦਿੱਤਾ । ਹਜਾਰਾਂ ਸਿੱਖਾਂ ਅਤੇ ਛੋਟੇ ਬੱਚਿਆਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਕਿਉਂ ਭੇਜ ਦਿੱਤਾ ਗਿਆ ਜੋ ਕਿ ਅੱਜ ਤੱਕ ਵੀ ਰਿਹਾ ਨਹੀਂ ਕੀਤੇ ਗਏ । ਕਈ 12 ਸਾਲਾਂ ਦੇ ਬੱਚੇ ਅੱਜ ਜੇਲ੍ਹਾਂ ਵਿੱਚ ਹੀ ਜਵਾਨੀ ਗੁਜਾਰ ਚੁੱਕੇ ਹਨ ਅਤੇ ਉਨ੍ਹਾਂ ਦੀ ਉਮਰ 40 ਸਾਲ ਦੇ ਲਾਗੇ ਪਹੁੰਚ ਚੁੱਕੀ ਹੈ । ਸਾਰੇ ਪੰਜਾਬ ਨੂੰ ਬਾਕੀ ਸੰਸਾਰ ਨਾਲੋਂ ਜੁਦਾ ਕਰ ਦਿੱਤਾ । ਹਮਲੇ ਤੋਂ ਬਾਅਦ ਵੀ ਪੱਤਰਕਾਰਾਂ ਨੂੰ ਪੰਜਾਬ ਵਿੱਚ ਆਉਣ ਦੀ ਖੁੱਲ ਕਿਉਂ ਨਾ ਦਿੱਤੀ ਗਈ । ਇਹਨਾਂ ਸਭ ਸਵਾਲਾਂ ਦੇ ਜਵਾਬ ਸਰਕਾਰ ਨਹੀਂ ਦੇ ਸਕਦੀ ਕਿਉਂ ਕਿ ਜਵਾਬ ਤਾਂ ਇੱਕ ਹੀ ਸਹੀ ਹੈ ਉਹ ਇਹ ਕਿ ਸਰਕਾਰ ਦੀ ਨੀਤੀ ਸਿੱਖਾਂ ਨੂੰ ਖਤਮ ਕਰਕੇ ਪੰਜਾਬ ਵਿਚ ਹਿੰਦੂ ਰਾਜ ਸਥਾਪਿਤ ਕਰਨ ਦੀ ਸੀ । ਸਰਕਾਰ ਨੇ ਸੋਚਿਆ ਸੀ ਕਿ ਜਾਂ ਤਾਂ ਸਿੱਖ ਹਮਲੇ ਦੀ ਮਾਰ ਨਾਲ ਖਤਮ ਹੋ ਜਾਣਗੇ ਜਾਂ ਫਿਰ ਡਰਦੇ ਮਾਰੇ ਹਮੇਸ਼ਾਂ ਲਈ ਗੁਲਾਮ ਬਣ ਜਾਣਗੇ ਅਤੇ ਫਿਰ ਸਿਰ ਨਾ ਚੁੱਕ ਸਕਣਗੇ । ਸੰਤ ਜੀ ਨੇ ਇੱਕ ਵੀ ਬੰਦੇ ਦਾ ਕਤਲ ਨਹੀਂ ਕੀਤਾ ਪਰ ਉਨ੍ਹਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ ਪਰ ਉਸ ਸਰਕਾਰ ਨੂੰ ਕੀ ਕਿਹਾ ਜਾਏ ਜਿਸ ਨੇ ਆਪਣੇ ਹੀ ਨਾਗਰਿਕਾਂ ਤੇ ਹਮਲਾ ਕਰਕੇ ਉਨ੍ਹਾਂ ਨਾਲ ਦੁਸ਼ਮਣਾਂ ਤੋਂ ਵੀ ਭੈੜਾ ਸਲੂਕ ਕੀਤਾ । ਜੇਕਰ ਨਿਰਦੋਸ਼ ਦਾ ਕਤਲ ਕਰਨਾ ਅੱਤਵਾਦ ਹੈ ਤਾਂ ਹਿੰਦੂ ਸਰਕਾਰ ਅੱਤਵਾਦ ਦੀ ਜੜ੍ਹ ਹੈ । ਪੈਟੀਗਰੂ ਅਨੁਸਾਰ: ਫੌਜ ਦਰਬਾਰ ਸਾਹਿਬ ਵਿਚ ਕਿਸੇ ਇਕ ਵਿਅਕਤੀ ਨੂੰ ਦਬਾਉਣ ਜਾਂ ਮਾਰਨ ਵਾਸਤੇ ਨਹੀਂ ਗਈ ਸਗੋਂ ਇੱਕ ਕੌਮ ਦੇ ਧਰਮ, ਸਵੈਭਿਮਾਨ ਅਤੇ ਸ਼ਕਤੀ ਨੂੰ ਕੁਚਲਣ ਵਾਸਤੇ ਗਈ ਸੀ । (Joyce Pettigrew, Sikhs of Punjab, page 35) ਇਹਨਾਂ ਸਭ ਗੱਲਾਂ ਤੋਂ ਇਹ ਸਿੱਧ ਹੁੰਦਾ ਹੈ ਕਿ ਸੰਤ ਜੀ ਦੇ ਨਾਮ ਦਾ ਸਿਰਫ ਬਹਾਨਾ ਬਣਾਇਆ ਗਿਆ ਸੀ ਅਤੇ ਸਰਕਾਰ ਦੀ ਨੀਤੀ ਹਮਲਾ ਕਰਨ ਦੀ ਸੀ ਨਾ ਕਿ ਕਿਸੇ ਨੂੰ ਫੜਨ ਦੀ । ਸਰਕਾਰ ਦਰਬਾਰ ਸਾਹਿਬ ਕਿਸੇ ਅੱਤਵਾਦੀ ਨੂੰ ਮੁਕਾਉਣ ਨਹੀਂ ਅੱਤਵਾਦ ਮਚਾਉਣ ਗਈ ਸੀ । ਸਰਕਾਰ ਵੱਲੋਂ ਇਕ ਹੋਰ ਬਹਾਨਾ ਲਾਇਆ ਜਾਂਦਾ ਹੈ ਕਿ ਫੌਜ ਨੇ ਤਾਂ ਅਕਾਲ ਤਖਤ ਸਾਹਿਬ 'ਤੇ ਹਮਲਾ ਕੀਤਾ ਸੀ ਨਾ ਕਿ ਦਰਬਾਰ ਸਾਹਿਬ 'ਤੇ । ਪਰ ਇਹ ਇਕ ਬਚਕਾਨਾ ਦਲੀਲ ਹੈ । ਸਾਰੇ ਗੁਰਧਾਮ ਅਤੇ ਤਖਤ ਸਿੱਖਾਂ ਲਈ ਬਰਾਬਰ ਦਾ ਰੁਤਬਾ ਅਤੇ ਸਤਿਕਾਰ ਰੱਖਦੇ ਹਨ । ਅਕਾਲ ਤਖਤ ਸਾਹਿਬ ਦੀ ਉਸਾਰੀ ਗੁਰੂ ਹਰਗੋਬਿੰਦ ਜੀ ਨੇ ਖੁਦ ਕੀਤੀ ਸੀ ਅਤੇ ਇਸ ਦੀ ਕਾਰ ਸੇਵਾ ਭਾਈ ਗੁਰਦਾਸ ਅਤੇ ਬਾਬਾ ਬੁੱਢਾ ਜੀ ਵਰਗੇ ਸਿੱਖਾਂ ਨੇ ਕੀਤੀ ਸੀ । ਇਸ ਨੂੰ ਢਾਹੁਣਾ ਇੱਕ ਅਤਿ ਦਰਜੇ ਦੀ ਘਿਣਾਉਣੀ ਚਾਲਬਾਜੀ ਹੈ । ਇਸ ਹਮਲੇ ਦੌਰਾਨ ਸਾਰੀ ਪ੍ਰਕਰਮਾ ਲਹੂ ਨਾਲ ਭਰ ਗਈ ਅਤੇ ਸਰੋਵਰ ਵੀ ਖੂਨ ਨਾਲ ਭਰ ਗਿਆ । ਹਰ ਇੱਕ ਕੰਧ ਉੱਤੇ ਗੋਲੀਆਂ ਦੇ ਨਿਸ਼ਾਨ ਨਜ਼ਰ ਆਉਂਦੇ ਸਨ । ਪ੍ਰਕਰਮਾ ਲਾਸ਼ਾ ਨਾਲ ਭਰੀ ਪਈ ਸੀ । ਗੁਰੂ ਗੋਬਿੰਦ ਸਿੰਘ ਜੀ ਦੇ ਤੀਰ ਗੋਲਾਬਾਰੀ ਨਾਲ ਝੁਲਸ ਗਏ ਸਨ । ਹੋਰ ਕੀਮਤੀ ਵਸਤੂਆਂ ਜਿਵੇਂ ਕਿ ਸੁਨਹਿਰੀ ਚਾਨਣੀ ਸੜ ਕੇ ਸੁਆਹ ਹੋ ਗਈਆਂ ਸਨ । ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਗੋਲੀ ਲੱਗੀ ਸੀ ਅਤੇ ਕਈ ਅਖੰਡ ਪਾਠ ਅਤੇ ਕੀਰਤਨ ਕਰ ਰਹੇ ਸਿੰਘ ਥਾਂ ਤੇ ਹੀ ਸ਼ਹੀਦ ਹੋ ਗਏ ਸਨ । ਦੋ ਦਿਨ ਦਰਬਾਰ ਸਾਹਿਬ ਦੀ ਮਰਿਆਦਾ ਪੂਰੀ ਨਾ ਹੋ ਸਕੀ । ਦਰਬਾਰ ਸਾਹਿਬ ਦੀ ਇਮਾਰਤ ਵਿਚ ਘੱਟ ਤੋਂ ਘੱਟ 250 ਮਘੋਰੇ ਹੋਏ ਸਨ ਜੋ ਕਿ ਏ ਆਰ ਦਰਸ਼ੀ ਨੇ ਖੁਦ ਜਾ ਕੇ ਦੇਖੇ ਸਨ ਅਤੇ ਹੋਰ ਵੀ ਬਹੁਤ ਸਿੱਖਾਂ ਨੇ ਦੇਖੇ ਸਨ । ਕਈ ਮਹੀਨਿਆਂ ਦੇ ਬਾਅਦ ਵੀ ਪ੍ਰਕਰਮਾ ਵਿਚੋਂ ਲਾਸ਼ਾਂ ਦੀ ਬਦਬੂ ਆਉਂਦੀ ਸੀ ਜਿਸ ਕਾਰਨ ਸਾਰੇ ਦਰਬਾਰ ਸਾਹਿਬ ਦਾ ਪੱਥਰ ਅਤੇ ਸੋਨਾ ਦੁਬਾਰਾ ਲਾਉਣਾ ਪਿਆ । ਸਰੋਵਰ ਦੀ ਕਾਰ ਸੇਵਾ ਦੁਬਾਰਾ ਕੀਤੀ ਗਈ । ਇਤਨਾ ਨੁਕਸਾਨ ਹੋਣ ਦੇ ਬਾਵਜੂਦ ਇਹ ਕਿਸ ਤਰ੍ਹਾਂ ਮੰਨ ਲਿਆ ਜਾਵੇ ਕਿ ਦਰਬਾਰ ਸਾਹਿਬ ਦੀ ਇਮਾਰਤ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਜਦ ਕਿ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਦਾ ਆਪਸ ਵਿੱਚ ਬਹੁਤ ਗੂੜ੍ਹਾ ਸਬੰਧ ਹੈ । ਕਿਸੇ ਇੱਕ ਵੀ ਗੁਰਦਵਾਰੇ ਤੇ ਹਮਲਾ ਸਾਰੀ ਸਿੱਖ ਕੌਮ ਉੱਤੇ ਹਮਲਾ ਹੈ ਅਤੇ ਸਿੱਖ ਕਦੇ ਵੀ ਇਸਨੂੰ ਨਹੀਂ ਭੁਲਾ ਸਕਣਗੇ । ਦਰਬਾਰ ਦਾ ਦਾ ਮਹੱਤਵ ਹੀ ਇਤਨਾ ਜਿਆਦਾ ਹੈ ਕਿ ਇਹ ਸਾਰੀ ਸਿੱਖ ਕੌਮ ਦੀ ਰੂਹ ਹੈ ਜਿਸਦੇ ਬਗੈਰ ਪੰਥ ਸਰੀਰ ਨਹੀਂ ਰਹਿ ਸਕਦਾ । ਅਕਾਲ ਤਖਤ ਸਾਹਿਬ ਨੂੰ ਢਾਹੁਣਾ ਇਸ ਗੱਲ ਨੂੰ ਉਜਾਗਰ ਕਰਦਾ ਹੈ ਕਿ ਸਰਕਾਰ ਸਿੱਖਾਂ ਦਾ ਤਖਤ ਦੇਖ ਕੇ ਸਹਾਰ ਨਹੀਂ ਸਕਦੀ ਤਾਂ ਹੀ ਤੇ ਇਹ ਚਾਹੁੰਦੀ ਹੈ ਕਿ ਕਿਸੇ ਤਰ੍ਹਾਂ ਇਸ ਤਖਤ ਨੂੰ ਖਤਮ ਕਰਕੇ ਸਿੱਖਾਂ ਨੂੰ ਦਿੱਲੀ ਤਖਤ ਨਾਲ ਜੋੜ ਲਿਆ ਜਾਵੇ । ਸਿੱਖਾਂ ਦੀ ਵੱਖਰੀ ਪਹਿਚਾਣ, ਵਿਲੱਖਣਤਾ ਅਤੇ ਰਾਜਸੀ ਸ਼ਕਤੀ ਦਾ ਪ੍ਰਤੀਕ ਅਕਾਲ ਤਖਤ ਹਮੇਸ਼ਾਂ ਹੀ ਸਰਕਾਰਾਂ ਨੂੰ ਚੁਭਦਾ ਰਿਹਾ ਹੈ ਪਰ ਇਹ ਕਦੇ ਖਤਮ ਨਹੀਂ ਹੋ ਸਕਦਾ। ਹਾਂ ਝੂਠੀਆਂ ਸਰਕਾਰਾਂ ਜ਼ਰੂਰ ਖਤਮ ਹੋ ਜਾਂਦੀਆਂ ਹਨ । ਗੱਲ ਹਥਿਆਰਾਂ ਦੀ ਸਰਕਾਰ ਅਤੇ ਉਸਦੇ ਝੋਲੀ ਚੁੱਕਾਂ ਵੱਲੋਂ ਇਹ ਕਿਹਾ ਜਾਂਦਾ ਹੈ ਕਿ ਸੰਤ ਜੀ ਕੋਲ ਗੈਰ ਕਾਨੂੰਨੀ ਹਥਿਆਰ ਸਨ ਅਤੇ ਅਕਾਲ ਤਖਤ ਤੇ ਵੀ ਗੈਰ ਕਾਨੂੰਨੀ ਹਥਿਆਰ ਇਕੱਠੇ ਕੀਤੇ ਹੋਏ ਸਨ ਜਿਸ ਨਾਲ ਪਵਿੱਤਰ ਅਸਥਾਨ ਦੀ ਬੇਅਦਬੀ ਹੁੰਦੀ ਸੀ । ਇਸ ਕਾਰਨ ਨੂੰ ਪੜ੍ਹਿਆਂ ਹੀ ਸਮਝ ਆ ਜਾਂਦੀ ਹੈ ਕਿ ਇਹ ਇੱਕ ਨਿਰਮੂਲ ਬਹਾਨਾ ਹੀ ਸੀ । ਦਰਬਾਰ ਸਾਹਿਬ ਸਿੱਖਾਂ ਦਾ ਧਾਰਮਿਕ ਅਸਥਾਨ ਹੈ ਅਤੇ ਸਿਰਫ ਸਿੱਖਾਂ ਨੂੰ ਹੀ ਪਤਾ ਹੈ ਕਿ ਇਸ ਦਾ ਅਦਬ ਸਤਿਕਾਰ ਕਿਵੇਂ ਕਾਇਮ ਰਹਿੰਦਾ ਹੈ ਅਤੇ ਪਵਿੱਤਰਤਾ ਕਿਵੇਂ ਭੰਗ ਹੁੰਦੀ ਹੈ । ਸਿੱਖ ਕਦੇ ਨਹੀਂ ਭੁੱਲ ਸਕਦੇ ਜਦੋਂ ਦਰਬਾਰ ਸਾਹਿਬ ਦੇ ਦਰਸ਼ਨ ਕਰਨੇ ਵੀ ਸਿੱਖਾਂ ਨੂੰ ਜਾਨ ਨਾਲੋਂ ਮਹਿੰਗੇ ਪੈਂਦੇ ਸਨ । ਉਸ ਵੇਲੇ ਮੁਗਲਾਂ ਨੇ ਦਰਬਾਰ ਸਾਹਿਬ ਨੂੰ ਸਰਕਾਰੀ ਕਬਜ਼ੇ ਹੇਠਾਂ ਲਿਆ ਹੋਇਆ ਸੀ ਅਤੇ ਹਰ ਇੱਕ ਸਿੱਖ ਨੂੰ ਦਿਸਣ ਤੇ ਹੀ ਸ਼ਹੀਦ ਕਰ ਦਿੱਤਾ ਜਾਂਦਾ ਸੀ । ਮੀਰ ਮੰਨੂੰ ਅਤੇ ਜ਼ਕਰੀਆ ਖਾਨ ਨੇ ਦਰਬਾਰ ਸਾਹਿਬ ਨੂੰ ਖਤਮ ਕਰਨ ਵਾਸਤੇ ਕਈ ਅਸਫਲ ਯਤਨ ਕੀਤੇ । ਮੱਸੇ ਰੰਘੜ ਨੇ ਦਰਬਾਰ ਸਾਹਿਬ ਅੰਦਰ ਕੰਜ਼ਰੀਆਂ ਨਚਾਂਈਆਂ ਅਤੇ ਹੁੱਕਾ ਪੀਤਾ ਜਿਸ ਨੂੰ ਸਿੱਖ ਘੋਰ ਬੇਅਦਬੀ ਸਮਝਦੇ ਹਨ । ਅਬਦਾਲੀ ਨੇ ਕਈ ਵਾਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਕੇ ਇਸ ਦੀ ਪਵਿੱਤਰਤਾ ਨੂੰ ਭੰਗ ਕੀਤਾ । ਸਰੋਵਰ ਨੂੰ ਗੰਦ ਨਾਲ ਪੂਰ ਦਿੱਤਾ ਅਤੇ ਦਰਬਾਰ ਸਾਹਿਬ 'ਤੇ ਗੋਲਿਆਂ ਦਾ ਮੀਂਹ ਵਰ੍ਹਾਇਆ । ਇਸ ਕਾਲ ਦੌਰਾਨ ਸਿੱਖਾਂ ਦੇ ਸਿਰਾਂ ਦੇ ਮੁੱਲ ਪਏ ਅਤੇ ਕਈ ਗੁਰਦਵਾਰਿਆਂ ਨੂੰ ਢਾਹ ਦਿੱਤਾ ਗਿਆ ਪਰ ਕਮਾਲ ਦੀ ਗੱਲ ਕਿ ਉਸ ਵੇਲੇ ਕਿਸੇ ਹਿੰਦੂ ਨੇ ਅੱਗੇ ਆ ਕੇ ਮੁਗਲਾਂ ਅਤੇ ਪਠਾਣਾਂ ਵਿਰੁੱਧ ਜੰਗ ਨਹੀਂ ਕੀਤੀ । ਕਿਸੇ ਹਿੰਦੂ ਨੇ ਆਪਣੀ ਸੈਨਾ ਸਿੱਖਾਂ ਦੀ ਸਹਾਇਤਾ ਲਈ ਨਹੀਂ ਭੇਜੀ ਤਾਂ ਕਿ ਦਰਬਾਰ ਸਾਹਿਬ ਦੀ ਬੇਅਦਬੀ ਰੋਕੀ ਜਾ ਸਕੇ । ਸਗੋਂ ਬਾਬਾ ਦੀਪ ਸਿੰਘ ਜੀ ਨੂੰ ਦਮਦਮਾ ਸਾਹਿਬ ਤੋਂ ਬਜ਼ੁਰਗ ਉਮਰ ਵਿੱਚ ਖੰਡਾ ਚੁੱਕ ਕੇ ਆਉਣਾ ਪਿਆ ਅਤੇ ਰਾਹ ਵਿੱਚ ਵੀ ਦਰਬਾਰ ਸਾਹਿਬ ਦੀ ਪਵਿੱਤਰਤਾ ਕਾਇਮ ਰੱਖਣ ਲਈ ਹਉਕਾ ਦਿੰਦੇ ਗਏ ਪਰ ਸਾਰੇ ਮਾਲਵੇ, ਦੁਆਬੇ ਅਤੇ ਮਾਝੇ ਵਿਚੋਂ ਇੱਕ ਵੀ ਹਿੰਦੂ ਅੱਗੇ ਨਹੀਂ ਆਇਆ । ਫਿਰ ਹੁਣ ਅਚਾਨਕ ਦਰਬਾਰ ਸਾਹਿਬ ਦੀ ਪਵਿੱਤਰਤਾ ਦਾ ਹਿੰਦੂਆਂ ਨੂੰ ਕਿਥੋਂ ਖਿਆਲ ਆ ਗਿਆ। ਹਿੰਦੂ ਫੌਜ ਨੇ ਮੁਗਲਾਂ ਅਤੇ ਅਫਗਾਨੀਆਂ ਨਾਲੋਂ ਘੱਟ ਨਹੀਂ ਕੀਤੀ । ਉਸੇ ਤਰ੍ਹਾਂ ਹੀ ਸਰੋਵਰ ਨੂੰ ਖੂਨ ਨਾਲ ਭਰ ਦਿੱਤਾ । ਅਕਾਲ ਤਖਤ ਸਾਹਿਬ 'ਤੇ ਟੈਂਕਾਂ ਨਾਲ ਗੋਲੇ ਵਰਸਾਏ ਅਤੇ ਮੱਸੇ ਰੰਘੜ ਵਾਂਗ ਦਰਬਾਰ ਸਾਹਿਬ ਅੰਦਰ ਬੀੜੀਆਂ ਪੀਤੀਆਂ ਅਤੇ ਔਰਤਾਂ ਦੀ ਬੇਪਤੀ ਕੀਤੀ । ਹਰ ਇੱਕ ਸਿੱਖ ਨੂੰ ਫੜ੍ਹ ਕੇ ਸ਼ਹੀਦ ਕਰ ਦਿੱਤਾ ਗਿਆ । ਫਿਰ ਪਵਿੱਤਰਤਾ ਕਿਸ ਗੱਲ ਦੀ ਰਹਿ ਗਈ । ਹਿੰਦੂ ਤਾਂ ਆਪਣੇ ਮੰਦਰ ਨਹੀਂ ਬਚਾ ਸਕੇ ਜਿਥੋਂ ਵਿਦੇਸ਼ੀ ਹਮਲਾਵਰਾਂ ਨੂੰ ਕਰੋੜਾਂ ਦਾ ਖਜ਼ਾਨਾ ਮਿਲ ਜਾਂਦਾ ਸੀ ਅਤੇ ਸੈਂਕੜੇ ਜਵਾਨ ਕੁੜੀਆਂ ਆਪਣੇ ਦੇਸ਼ਾਂ ਵਿੱਚ ਵੇਚਣ ਲਈ ਮਿਲ ਜਾਂਦੀਆਂ ਸਨ । ਹਿੰਦੂਆਂ ਨੇ ਕਦੀ ਵੀ ਆਪਣੇ ਮੰਦਰਾਂ ਦੀ ਰਾਖੀ ਲਈ ਕੁਰਬਾਨੀ ਨਹੀਂ ਦਿੱਤੀ ਜਿਸ ਤੋਂ ਇਹ ਹੀ ਸਪੱਸ਼ਟ ਹੁੰਦਾ ਹੈ ਕਿ ਇਨ੍ਹਾਂ ਵਿੱਚ ਆਪਣੇ ਧਰਮ ਅਸਥਾਨਾਂ ਦੀ ਰੱਖਿਆ ਲਈ ਕੁਰਬਾਨੀ ਦਾ ਜ਼ਜ਼ਬਾ ਨਹੀਂ ਤਾਂ ਫਿਰ ਸਿੱਖਾਂ ਦੇ ਧਰਮ ਅਸਥਾਨ ਲਈ ਕੀ ਕਰਨਗੇ । ਜਿਸ ਤਰ੍ਹਾਂ ਮੁਗਲਾਂ ਨੇ ਦੁੱਧ ਚੰਘਦੇ ਬੱਚੇ ਮਾਂਵਾਂ ਦੀਆਂ ਗੋਦੀਆਂ ਵਿਚੋਂ ਖੋਹ ਕੇ ਬਰਛਿਆਂ ਵਿਚ ਪਰੋਏ ਸਨ ਉਸੇ ਤਰ੍ਹਾਂ ਹੀ ਹਿੰਦੂਆਂ ਨੇ ਛੋਟੇ ਬੱਚੇ ਮਾਂਵਾਂ ਦੀਆਂ ਗੋਦੀਆਂ ਵਿਚੋਂ ਖੋਹ ਕੇ ਕੰਧਾਂ ਨਾਲ ਮਾਰ ਕੇ ਜਾਂ ਸਰੋਵਰ ਵਿੱਚ ਸੁੱਟ ਕੇ ਸ਼ਹੀਦ ਕਰ ਦਿੱਤੇ । ਦਰਬਾਰ ਸਾਹਿਬ ਨੂੰ ਸਿੱਖਾਂ ਦੇ ਖੂਨ ਨਾਲ ਭਰ ਦੇਣਾ ਕੋਈ ਪਵਿੱਤਰਤਾ ਦੀ ਨਿਸ਼ਾਨੀ ਨਹੀਂ । ਹੁਣ ਗੱਲ ਕਰੀਏ ਹਥਿਆਰਾਂ ਦੀ । ਹਿੰਦੂ ਸਰਕਾਰ ਨੂੰ ਇਹ ਭਲੀ ਭਾਂਤ ਪਤਾ ਹੈ ਕਿ ਹਥਿਆਰ ਸਿੱਖੀ ਦਾ ਅੰਗ ਹਨ ਤਾਂ ਹੀ ਤਾਂ ਸਿੱਖਾਂ ਨੂੰ ਕ੍ਰਿਪਾਨ ਪਹਿਨਣ ਦੀ ਕਾਨੂੰਨਨ ਅਜ਼ਾਦੀ ਹੈ । ਇਤਿਹਾਸਕ ਪੱਖ ਤੋਂ ਵੇਖੀਏ ਤਾਂ ਪਤਾ ਲੱਗਦਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਨੂੰ ਹਥਿਆਰਬੰਦ ਰਹਿਣ ਦਾ ਹੁਕਮ ਕੀਤਾ ਸੀ ਅਤੇ ਖੁਦ ਵੀ ਹਮੇਸ਼ਾਂ ਹਥਿਆਰ ਰਖਦੇ ਸਨ । ਹਰ ਇੱਕ ਸਰਕਾਰ ਆਪਣੀ ਰੱਖਿਆ ਲਈ ਫੌਜ ਰੱਖਦੀ ਹੈ ਅਤੇ ਫੌਜ ਨੂੰ ਨਵੇਂ ਤੋਂ ਨਵੇਂ ਹਥਿਆਰ ਮੁੱਹਈਆ ਕਰਦੀ ਹੈ । ਖਾਲਸਾ ਪੰਥ ਵੀ ਅਕਾਲ ਪੁਰਖ ਦੀ ਇੱਕ ਫੌਜ ਹੈ ਅਤੇ ਸੱਚੀ ਸਰਕਾਰ ਗੁਰੂ ਗੋਬਿੰਦ ਸਿੰਘ ਜੀ ਨੇ ਵਧੀਆ ਤੋਂ ਵਧੀਆ ਹਥਿਆਰ ਰੱਖਣ ਦਾ ਹੁਕਮ ਦਿੱਤਾ ਹੈ ਅਤੇ ਕਾਰਨ ਵੀ ਉਹੋ ਹੀ ਹੇ ਜਿਸ ਵਾਸਤੇ ਹਰ ਇੱਕ ਦੇਸ਼ ਦੀ ਸਰਕਾਰ ਹਥਿਆਰ ਰੱਖਦੀ ਹੈ । ਸਿੱਖਾਂ ਨੇ ਇਹਨਾਂ ਹਥਿਆਰਾਂ ਦੀ ਬਦੌਲਤ ਮੁਗਲਾਂ ਅਤੇ ਅਫਗਾਨੀਆਂ ਨੂੰ ਹਰਾਇਆ ਅਤੇ ਸਦੀਆਂ ਤੋਂ ਗੁਲਾਮ ਹਿੰਦੂਆਂ ਨੂੰ ਅਜ਼ਾਦੀ ਦੁਵਾਈ । ਇਹ ਹਥਿਆਰ ਹੀ ਸਨ ਜਿੰਨ੍ਹਾਂ ਦੀ ਬਦੌਲਤ ਸਿੱਖਾਂ ਨੇ ਰਾਜਪੂਤਾਂ ਦੀਆਂ ਹਜ਼ਾਰਾਂ ਕੁੜੀਆਂ ਨਾਦਰਸ਼ਾਹ ਕੋਲੋਂ ਛੁਡਾਈਆਂ । ਇਹਨਾਂ ਹਥਿਆਰਾਂ ਦੀ ਮਦਦ ਨਾਲ ਸਿੱਖਾਂ ਨੇ ਪੰਜਾਬ ਵਿਚ ਆਪਣਾ ਰਾਜ ਕਾਇਮ ਕਰਕੇ ਹਮੇਸ਼ਾਂ ਲਈ ਵਿਦੇਸ਼ੀ ਹਮਲੇ ਰੋਕ ਦਿੱਤੇ ਅਤੇ ਦੇਸ਼ ਵਿੱਚ ਸ਼ਾਂਤੀ ਕਾਇਮ ਕੀਤੀ । ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜਦੋਂ ਵੀ ਦਰਬਾਰ ਸਾਹਿਬ ਤੇ ਹਮਲਾ ਹੋਇਆ ਹੈ ਤਾਂ ਸਿੱਖਾਂ ਨੇ ਹਥਿਆਰਾਂ ਨਾਲ ਹੀ ਲੜਾਈ ਲੜੀ ਹੈ ਨਾ ਕਿ ਨਿਹੱਥੇ । ਬਾਬਾ ਦੀਪ ਸਿੰਘ ਜੀ ਦਰਬਾਰ ਸਾਹਿਬ ਅੰਦਰ ਹਥਿਆਰ ਲੈ ਕੇ ਗਏ ਸਨ ਅਤੇ ਉਥੇ ਹੀ ਸ਼ਹੀਦੀ ਪ੍ਰਾਪਤ ਕੀਤੀ । ਬਾਬਾ ਗੁਰਬਖਸ਼ ਸਿੰਘ ਜੀ ਨੇ ਸਿਰਫ 30 ਸਿੰਘਾਂ ਨਾਲ ਅਬਦਾਲੀ ਦੀ ਫੌਜ ਦਾ ਟਾਕਰਾ ਕੀਤਾ ਅਤੇ ਦਰਬਾਰ ਸਾਹਿਬ ਹੀ ਸ਼ਹੀਦੀ ਪ੍ਰਾਪਤ ਕੀਤੀ । ਸਿੰਘਾਂ ਨੇ ਦਰਬਾਰ ਦੀ ਰੱਖਿਆ ਲਈ ਕਈ ਛਾਉਣੀਆਂ ਅਤੇ ਗੜ੍ਹੀਆਂ ਬਣਾਈਆਂ ਸਨ ਅਤੇ ਹਥਿਆਰਾਂ ਨਾਲ ਉਥੇ ਰਹਿੰਦੇ ਸਨ । ਕੋਈ ਵੀ ਸਿੱਖ ਜਦੋਂ ਦਰਬਾਰ ਸਾਹਿਬ ਜਾਂਦਾ ਹੈ ਤਾਂ ਹਥਿਆਰ (ਕ੍ਰਿਪਾਨ) ਨਾਲ ਲੈ ਕੇ ਜਾਂਦਾ ਹੈ । ਹੋਰ ਤਾਂ ਹੋਰ ਪੁਰਤਾਨ ਸਿੱਖਾਂ ਅਤੇ ਗੁਰੂ ਸਾਹਿਬਾਨਾਂ ਦੇ ਹਥਿਆਰ ਅਕਾਲ ਤਖਤ ਵਿਖੇ ਅੱਜ ਵੀ ਸੰਭਾਲੇ ਪਏ ਹਨ ਅਤੇ ਬਾਕੀ ਦੇ ਗੁਰਵਾਰਿਆਂ ਵਿਚ ਵੀ ਗੁਰੂ ਸਾਹਿਬ ਦੇ ਸਰੂਪ ਅੱਗੇ ਹਥਿਆਰ ਰੱਖੇ ਜਾਂਦੇ ਹਨ । ਗੁਰੂ ਸਾਹਿਬ ਨੇ ਹਥਿਆਰਾਂ ਦਾ ਬਹੁਤ ਸਤਿਕਾਰ ਕੀਤਾ ਹੈ ਅਤੇ 'ਪੀਰ' ਦਾ ਦਰਜਾ ਦਿੱਤਾ ਹੈ । ਕ੍ਰਿਪਾਨ ਨੂੰ ਹੀ 'ਚੰਡੀ' ਅਤੇ 'ਭਗਉਤੀ' ਕਿਹਾ ਹੈ ਜੋ ਜ਼ਾਲਮਾਂ ਦਾ ਨਾਸ਼ ਕਰਦੀ ਹੈ । ਗੁਰੂ ਹਰਗੋਬਿੰਦ ਜੀ ਖੁਦ ਦੋ ਤਲਵਾਰਾਂ ਪਹਿਨ ਕੇ ਅਕਾਲ ਤਖਤ ਸਾਹਿਬ 'ਤੇ ਬੈਠਦੇ ਸਨ । ਕੀ ਇਹਨਾਂ ਪੁਰਾਤਨ ਹਥਿਆਰਾਂ ਨਾਲ ਗੁਰਦਵਾਰਿਆਂ ਦੀ ਬੇਅਦਬੀ ਹੋ ਰਹੀ ਹੈ । ਸਿੱਖ ਹਥਿਆਰ ਰੱਖਿਆ ਵਾਸਤੇ ਰੱਖਦੇ ਹਨ ਅਤੇ ਵਰਤਦੇ ਵੀ ਹਮੇਸ਼ਾਂ ਬਚਾਅ ਵਾਸਤੇ ਹਨ । ਸਿੱਖਾਂ ਨੂੰ ਹਥਿਆਰ ਰੱਖ ਕੇ ਕਿਸੇ ਉੱਤੇ ਜ਼ੁਲਮ ਜਾਂ ਧੱਕਾ ਕਰਨ ਦੀ ਆਗਿਆ ਨਹੀਂ । ਇਹ ਖਾਲਸੇ ਦੀ ਪੁਰਾਤਨ ਪ੍ਰੰਪਰਾ ਹੈ ਕਿ ਉਹ ਜ਼ਾਲਮਾ ਨਾਲ ਲੜਦਾ ਹੈ ਤੇ ਜ਼ੁਲਮ ਅੱਗੇ ਗੋਡੇ ਨਹੀਂ ਟੇਕਦਾ । ਇਵੇਂ ਹੀ ਜੋ ਕਾਂਗਰਸ ਸਰਕਾਰ ਨੇ ਘਿਰਣਾਪੂਰਵਕ ਉਹਨਾਂ 'ਤੇ ਜਰਾਇਮ ਪੇਸ਼ਾ ਲੋਕ ਹੋਣ ਦਾ ਧੱਬਾ ਲਾ ਕੇ ਉਹਨਾਂ 'ਤੇ ਜ਼ੁਲਮ ਕੀਤਾ ਹੈ ਤਾਂ ਉਹਨਾਂ ਵੱਲੋਂ ਹਥਿਆਰਾਂ ਦਾ ਮੁਕਾਬਲਾ ਹਥਿਆਰਾਂ ਨਾਲ ਕਰਨਾ ਵਾਜ਼ਬ ਹੈ । ਇਸ ਸਬੰਧੀ ਗਾਂਧੀ ਨੇ ਵੀ ਸਿੱਖਾਂ ਨੂੰ ਸਲਾਹ ਦਿੱਤੀ ਸੀ ਕਿ ਜੇਕਰ ਸਰਕਾਰ ਉਹਨਾਂ ਦੀਆਂ ਹੱਕੀ ਮੰਗਾਂ ਨਾ ਮੰਨੇ ਤਾਂ ਉਹ ਕ੍ਰਿਪਾਨ ਉਠਾ ਸਕਦੇ ਹਨ । ਜੇਕਰ ਗਾਂਧੀ ਜਿਹਾ ਮਹਾਨ ਕਾਂਗਰਸੀ ਨੇਤਾ ਸਿੱਖਾਂ ਵੱਲੋਂ ਆਪਣੇ ਹਿੱਤਾਂ ਦੀ ਰਾਖੀ ਲਈ ਹਥਿਆਰਬੰਦ ਸੰਘਰਸ਼ ਨੂੰ ਜਾਇਜ਼ ਠਹਿਰਾਉਂਦਾ ਹੈ ਤਾਂ ਫਿਰ ਸੰਤ ਭਿੰਡਰਾਂਵਾਲੇ ਨੂੰ ਉਸਦੀ ਖਾੜਕੂ ਜੱਦੋ ਜਹਿਦ ਕਾਰਨ ਦੋਸ਼ ਕਿਉਂ ਦਿੱਤਾ ਜਾਂਦਾ ਹੈ। (ਡਾਕਟਰ ਏ. ਆਰ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਡੇਨਟਿਸਟ ਜਾਂ ਦੰਦਾਂ ਦਾ ਡਾਕਟਰ,ਜਿਸ ਨੂੰ ਦੰਦਾਂ ਦਾ ਸਰਜਨ ਵੀ ਆਖਿਆ ਜਾਂਦਾ ਹੈ, ਇੱਕ ਸਿਹਤ ਦੀ ਦੇਖ-ਰੇਖ ਕਰਨ ਵਾਲਾ ਹੁੰਦਾ ਹੈ ਜੋ ਰੋਗ ਦੀ ਪਛਾਣ, ਰੋਕਥਾਮ, ਤੇ ਰੋਗ ਦੇ ਇਲਾਜ ਅਤੇ ਦੰਦਾਂ ਦੇ ਖੋੜ ਦੇ ਸਥਿਤੀ ਵਿੱਚ ਮੁਹਾਰਤ ਹੁੰਦੇ ਹਨ। ਡੇਨਟਿਸਟ ਦੀ ਸਹਾਈ ਟੀਮ ਸਵਾਸਥ ਦੀ ਸੇਵਾ ਪ੍ਰਦਾਨ ਕਰਦੀ ਹੈ ਜਿਸ ਵਿੱਚ ਦੰਦ ਸਹਾਇਕ(dental assistants), ਦੰਦ ਤਕਨੀਸ਼ੀਅਨ (dental technicians), ਤੇ ਦੰਦ ਚਿਕਿਤਸਕ (dental therapists) ਹੁੰਦੇ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਮਈ 2020 ਮੁਤਾਬਿਕ ਇਸ ਵਿਕੀ ’ਤੇ 34,345 ਲੇਖ ਹਨ ਅਤੇ ਇਸ ਦੇ ਕੁੱਲ 32,932 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,15,062 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.31 (04f5b7b) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਰਵਾਇਤੀ ਦਵਾਈ (ਜਿਸ ਨੂੰ ਦੇਸੀ ਜਾਂ ਲੋਕ ਦਵਾਈ ਵੀ ਕਿਹਾ ਜਾਂਦਾ ਹੈ) ਵਿੱਚ ਰਵਾਇਤੀ ਗਿਆਨ ਦੇ ਡਾਕਟਰੀ ਪਹਿਲੂ ਸ਼ਾਮਲ ਹੁੰਦੇ ਹਨ ਜੋ ਆਧੁਨਿਕ ਦਵਾਈ ਦੇ ਯੁੱਗ ਤੋਂ ਪਹਿਲਾਂ ਵੱਖ ਵੱਖ ਸਮਾਜਾਂ ਵਿੱਚ ਪੀੜ੍ਹੀ ਦਰ ਪੀੜ੍ਹੀ ਵਿਕਸਤ ਹੋਏ। ਕੁਝ ਏਸ਼ੀਆਈ ਅਤੇ ਅਫਰੀਕੀ ਦੇਸ਼ਾਂ ਵਿੱਚ, 80% ਆਬਾਦੀ ਆਪਣੀਆਂ ਮੁੱਢਲੀਆਂ ਸਿਹਤ ਦੇਖਭਾਲ ਦੀਆਂ ਜ਼ਰੂਰਤਾਂ ਲਈ ਰਵਾਇਤੀ ਦਵਾਈ 'ਤੇ ਨਿਰਭਰ ਕਰਦੀ ਹੈ। ਜਦੋਂ ਇਸ ਨੂੰ ਰਵਾਇਤੀ ਸਭਿਆਚਾਰ ਤੋਂ ਬਾਹਰ ਅਪਣਾਇਆ ਜਾਂਦਾ ਹੈ, ਤਾਂ ਰਵਾਇਤੀ ਦਵਾਈ ਨੂੰ ਅਕਸਰ ਵਿਕਲਪਕ ਦਵਾਈ ਦਾ ਰੂਪ ਮੰਨਿਆ ਜਾਂਦਾ ਹੈ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਦੇਸ਼ਾਂ ਦੀ ਸੂਚੀ ISO 3166-1 AD ਅੰਡੋਰਾ AE ਯਨਾਈਟਿਡ ਅਰਬ ਇਮੀਰਾਤ AF ਅਫਗਾਨਿਸਤਾਨ AG ਐਂਟੀਗੁਆ ਐਂਡ ਬਾਰਬੈਡੋਸ AI ਐਂਗੁਇਲਾ AL ਅਲਬਾਨੀਆ AM ਅਰਮੀਨੀਆ AN ਨੈਦਰਲੈਂਡਜ਼ ਐਂਟਿਲੇਸ AO ਅੰਗੋਲਾ AQ ਅੰਟਾਰਟਿਕਾ AR ਅਰਜਨਟੀਨਾ AS ਅਮੈਰੀਕਨ ਸਮੋਆ AT ਆਸਟਰੀਆ AU ਆਸਟਰੇਲੀਆ AW ਅਰੂਬਾ AZ ਅਜ਼ਰਬਾਈਜਾਨ BA ਬੋਸਨੀਆ ਐਂਡ ਹਰਜ਼ੇਗੋਵਿਨਾ BB ਬਾਰਬੈਡੋਸ BD ਬੰਗਲਾਦੇਸ਼ BE ਬੈਲਜੀਅਮ BF ਬੁਰਕੀਨਾ ਫਾਸੋ BG ਬੁਲਗਾਰੀਆ BH ਬਹਿਰੀਨ BI ਬੁਰੁੰਡੀ BJ ਬੇਨਿਨ BM ਬਰਮੂਡਾ BN ਬਰੂਨਈ BO ਬੋਲਿਵੀਆ BR ਬਰਾਜ਼ੀਲ BS ਬਹਾਮਾਸ BT ਭੂਟਾਨ BV ਬੌਵੇਟ ਆਈਲੈਂਡ BW ਬੋਟਸਵਾਨਾ BY ਬੇਲਾਰੂਸ BZ ਬੇਲੀਜ਼ CA ਕੈਨੇਡਾ CC ਕੋਕੋਸ (ਕੀਲਿੰਗ) ਆਈਲੈਂਡਸ CF ਸੈਂਟਰਲ ਅਫਰੀਕਨ ਰਿਪਬਲਿਕ CG ਕੋਂਗੋ CI ਆਇਵਰੀ ਕੋਸਟ CK ਕੁੱਕ ਆਈਲੈਂਡਸ CL ਚਿੱਲੀ CM ਕੈਮੇਰੂਨ CN ਚਾਈਨਾ CO ਕੋਲੰਬੀਆ CR ਕੋਸਟਾ ਰੀਕਾ CU ਕਿਓੂਬਾ CV ਕੇਪ ਵੇਰਦੇ CX ਕ੍ਰਿਸਮਸ ਆਈਲੈਂਡ CY ਸਾਈਪਰਸ CZ ਚੈਕੀਆ DE ਜਰਮਨੀ DJ ਜਿਬੌਟੀ DK ਡੈਨਮਾਰਕ DM ਡੋਮਨੀਕਿਆ DO ਡੋਮਨੀਕਿਅਨ ਰਿਪਬਲਿਕ DZ ਅਲਜੀਰਿਆ EC ਇਕੁਆਡੋਰ EE ਇਸਟੋਨੀਆ EG ਇਜਿਪਟ EH ਵੈਸਟਰਨ ਸਹਾਰਾ ER ਇਰੀਟਰਿਆ ES ਸਪੇਨ ET ਇਥੋਪੀਆ FI ਫਿਨਲੈਂਡ FJ ਫਿਜ਼ੀ FK ਫਾਲਕਲੈਂਡ ਆਈਲੈਂਡਜ਼ (ਮਾਲਵੀਨਸ) FM ਮਾਈਕਰਨੇਸ਼ੀਆ FO ਫਰੋਏ ਆਈਲੈਂਡਜ਼ FR ਫਰਾਂਸ GA ਗੈਬੋਨ GB ਗ੍ਰੇਟ ਬ੍ਰਿਟੇਨ GD ਗ੍ਰੇਨਾਡਾ GE ਜੋਰਜੀਆ GF ਫ੍ਰੈਂਚ ਗੁਆਇਨਾ GG ਗੁਇਰਨਸੇ GH ਘਾਨਾ GI ਜਿਬਰਾਲਟਰ GL ਗਰੀਨਲੈਂਡ GM ਗੈਂਬੀਆ GN ਗਿਨੀਆ GP ਗੁਆਡੇਲੋਪ GQ ਇਕੁਟੋਰੀਅਲ ਗਿਨੀ GR ਗਰੀਸ GS ਸਾਊਥ ਜੋਰਜੀਆ ਐਂਡ ਸਾਊਥ ਸੈਂਡਵਿਚ ਆਈਲੈਂਡਜ਼ GT ਗੁਆਟੇਮਾਲਾ GU ਗੁਆਮ GW ਗਿਨੀ-ਬਿਸਾਉ GY ਗਾਇਆਨਾ HK ਹਾਂਗਕਾਂਗ HM ਹਰਡ ਐਂਡ ਮੈਂਕਡੋਨਲਡ ਆਈਲੈਂਡਜ਼ HN ਹਾਂਡੂਰਸ HR ਕਰੋਏਸ਼ੀਆ HT ਹੇਟੀ HU ਹੰਗਰੀ CH ਸਵਿਟਜ਼ਰਲੈਂਡ ID ਇੰਡੋਨੇਸ਼ੀਆ IE ਆਇਰਲੈਂਡ IL ਇਜ਼ਰਾਈਲ IM ਆਇਲ ਆਫ ਮੈਨ IN ਇੰਡੀਆ IO ਬ੍ਰਿਟਿਸ਼ ਇੰਡੀਅਨ ਉਸ਼ਨ ਟੈਰੀਟੋਰੀ IQ ਇਰਾਕ IR ਇਰਾਨ IS ਆਈਸਲੈਂਡ IT ਇਟਲੀ JE ਜਰਸੀ JM ਜਮਾਇਕਾ JO ਜਾਰਡਨ JP ਜਪਾਨ KE ਕੀਨੀਆ KG ਕਿਰਗਜ਼ਸਤਾਨ KH ਕੰਬੋਡੀਆ KI ਕਿਰੀਬਤੀ KM ਕੋਮੋਰਸ KN ਸੈਂਟ ਕਿਟਸ ਐਂਡ ਨੇਵਿਸ KO ਕੋਸੋਵੋ KP ਨਾਰਥ ਕੋਰੀਆ KR ਸਾਊੇਥ ਕੋਰੀਆ KW ਕੁਵੈਤ KY ਕੇਮੈਨ ਆਈਲੈਂਡਜ਼ KZ ਕਜਾਖਿਸਤਾਨ LA ਲਾਉਸ LB ਲੈਬਾਨਨ LC ਸੈਂਟ ਲੂਸੀਆ LI ਲਿੰਕਨਸਟਆਈਨ LK ਸ੍ਰੀ ਲੰਕਾ LR ਲਿਬੇਰੀਆ LS ਲੇਸੋਥੋ LT ਲਿਥੂਆਨੀਆ LU ਲਕਸਮਬਰਗ LV ਲਾਤਵੀਆ LY ਲਿਬੀਆ MA ਮੋਰੱਕੋ MC ਮੋਨਾਕੋ MD ਮੋਲਦੋਵਾ ME ਮੋਂਟੇਨੇਗਰੋ MG ਮੈਡਾਗਾਸਕਰ MH ਮਾਰਸ਼ਲ ਆਈਲੈਂਡਜ਼ MK ਮੈਕੇਡੋਨੀਆ ML ਮਾਲੀ MM ਮਿਆਂਮਾਰ (ਬਰਮਾ) MN ਮੰਗੋਲੀਆ MO ਮਕਾਉ MP ਨਾਰਦਰਨ ਮਰੀਆਨਾ ਆਈਲੈਂਡਜ਼ MQ ਮਾਰਟੀਨੀਕ MR ਮਾਉਰੀਟੈਨੀਆ MS ਮੋਂਟਸੇਰਾਤ MT ਮਾਲਟਾ MU ਮਾਰਿਸ਼ਸ MV ਮਾਲਦੀਵਜ਼ MW ਮੈਲਵੀ MX ਮੈਕਸੀਕੋ MY ਮਲੇਸ਼ੀਆ MZ ਮੋਜ਼ਮਬੀਕ NA ਨਮੀਬੀਆ NC ਨਿਊ ਕੈਲੇਡੋਨੀਆ NE ਨਾਈਜ਼ਰ NF ਨੋਰਫੋਲਕ ਆਈਲੈਂਡ NG ਨਾਈਜੀਰੀਆ NI ਨਿਕਾਰਾਗੁਆ NL ਨੀਦਰਲੈਂਡਜ਼ NO ਨਾਰਵੇ NP ਨੇਪਾਲ NR ਨਾਉਰੂ NU ਨਿੇਉਈ NZ ਨਿਊਜ਼ੀਲੈਂਡ OM ਉਮਾਨ PA ਪਾਨਾਮਾ PE ਪੇਰੂ PF ਫ੍ਰੈਂਚ ਪੋਲੀਨੇਸ਼ੀਆ PG ਪਾਪੂਆ ਨਿਊ PH ਫਿਲਿਪੀਨਜ਼ PK ਪਾਕਿਸਤਾਨ PL ਪੋਲੈਂਡ PM ਸੈਂਟ ਪੀਅਰੇ ਐਂਡ ਮਿਕੇਲਨ PN ਪਿਟਕੇਰਨ ਆਈਲੈਂਡਜ਼ PR ਪੁਅਰਟੋਰੀਕੋ PT ਪੁਰਤਗਾਲ PW ਪਲਾਉ PY ਪੈਰਾਗੁਏ QA ਕਤਰ RE ਰੀਯੂਨੀਅਨ RO ਰੋਮਾਨੀਆ RS ਸਰਬੀਆ RU ਰੂਸ RW ਰਵਾਂਡਾ SA ਸਾਊਦੀ ਅਰੇਬੀਆ SB ਸੋਲੋਮਨ ਆਈਲੈਂਡਜ਼ SC ਸੇਸ਼ੇਲਜ਼ SD ਸੂਡਾਨ SE ਸਵੀਡਨ SG ਸਿੰਗਾਪੁਰ SH ਸੈਂਟ ਹੇਲਾਨਾ SI ਸਲੋਵੇਨੀਆ SJ ਸਵਾਲਬਰਡ (ਸਵਾਲਬਰਡ ਐਂਡ ਜੈਨ ਮੇਯਨ) SK ਸਲੋਵਾਕੀਆ SL ਸੀਆਰਾ ਲਿਉਨ SM ਸੈਨ ਮਰੀਨੋ SN ਸੇਨੇਗਲ SO ਸੋਮਾਲੀਆ SR ਸੁਰੀਨੇਮ ST ਸਾਉ ਟੋਮ ਐਂਡ ਪਰਿੰਸੀਪੇ SV ਸਲਵਾਡੋਰ SY ਸਿਰੀਆ SZ ਸਵਾਜ਼ੀਲੈਂਡ TB ਤਿਬੱਤ TC ਤੁਰਕਸ ਐਂਡ ਕੇਕੋਸ ਆਈਲੈਂਡਜ਼ TD ਚਾਡ TF ਫ੍ਰੈਂਚ ਸਾਊਦਰਨ ਟੈਰੀਟੋਰੀਜ਼ TG ਟੋਗੋ TH ਥਾਈਲੈਂਡ TJ ਤਜਾਕਿਸਤਾਨ TK ਟੋਕੇਲਾਉ TL ਈਸਟ ਤਿਮੋਰ TM ਤੁਰਕਮੇਨਿਸਤਾਨ TN ਟਿਊਨੀਸ਼ੀਆ TO ਟੋਂਗਾ TR ਤੁਰਕੀ TT ਟ੍ਰਿਨੀਡਾਡ ਐਂਡ ਟੋਬਾਗੋ TV ਟੁਵਾਲੁ TW ਤੇਈਵਾਨ TZ ਤਨਜ਼ਾਨੀਆ UA ਯੂਕਰੇਨ UG ਯੂਗਾਂਡਾ UM ਯੂ.ਐਸ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਸਮਾਜਿਕ ਵਿਗਿਆਨ ਅਕਾਦਮਿਕ ਤਾੜਨਾ, ਸਮਾਜ ਅਤੇ ਇੱਕ ਸਮਾਜ ਦੇ ਅੰਦਰ ਵਿਅਕਤੀ ਦਾ ਆਪਸ ਵਿੱਚ ਰਿਸ਼ਤੇ ਨਾਲ ਸਬੰਧਤ ਦੀ ਇੱਕ ਪ੍ਰਮੁੱਖ ਸ਼੍ਰੇਣੀ ਹੈ. ਇਹ ਬਦਲੇ ਵਿੱਚ ਬਹੁਤ ਸਾਰੇ ਸ਼ਾਖਾ ਹੈ, ਜਿਸ ਦੇ ਹਰ ਇੱਕ "ਸਮਾਜਿਕ ਵਿਗਿਆਨ" ਮੰਨਿਆ ਗਿਆ ਹੈ. ਸੋਸ਼ਲ ਸਾਇੰਸਜ਼ ਅਕਸਰ ਮਾਨਵ ਸ਼ਾਸਤਰ, ਅਰਥਸ਼ਾਸਤਰ, ਆਬਾਦੀ, ਮਨੁੱਖੀ ਭੂਗੋਲ, ਸਿਆਸੀ ਵਿਗਿਆਨ, ਮਨੋਵਿਗਿਆਨ, ਅਤੇ ਹੋਰ ਬਹੁਤ ਸਾਰੇ ਖੇਤਰ ਨੂੰ ਇਸ ਦੇ ਨਾਲ ਸ਼ਾਮਲ ਹਨ.
ਵਿਸ਼ਵਕੋਸ਼ ਇੱਕ ਅਜਿਹੀ ਕਿਤਾਬ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਦੁਨੀਆਂ ਭਰ ਦੇ ਵੱਖ-ਵੱਖ ਵਿਸ਼ਿਆਂ ਸੰਬੰਧੀ ਗਿਆਨ ਦਰਜ ਹੋਵੇ। ਇਸ ਵਿੱਚ ਗਿਆਨ ਦੀਆਂ ਕੁੱਲ ਸ਼ਾਖਾਵਾਂ ਦਾ ਸਮੂਹ ਹੁੰਦਾ ਹੈ। ਇਸ ਵਿੱਚ ਵਰਨਮਾਲਾ ਦੇ ਰੂਪ ਵਿੱਚ ਲੇਖ ਤੇ ਇੰਦਰਾਜ਼ ਹੁੰਦੇ ਹਨ ਜਿੰਨਾ ਉੱਤੇ ਸਾਰਹੀਣ ਤੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਹੁੰਦੀ ਹੈ। ਵਿਸ਼ਵਕੋਸ਼ ਅੰਗ੍ਰੇਜੀ ਸ਼ਬਦ "ਐਨਸਾਈਕਲੋਪੀਡੀਆ" ਦਾ ਸਮਾਂਤਰ ਹੈ ਜੋ ਕੀ (ਐਨ = ਏ ਸਰਕਲ ਤੇ ਪੀਡੀਆ = ਐਜੂਕੇਸ਼ਨ) ਤੋਂ ਲਿਆ ਗਿਆ ਹੈ। ਵਿਸ਼ਵਗਿਆਨ ਕੋਸ਼ ਨੂੰ ਕਦੇ ਵੀ ਪੂਰਾ ਹੋਇਆ ਘੋਸ਼ਿਤ ਨਹੀਂ ਕੀਤਾ ਜਾ ਸਕਦਾ ਕਿਓਂਕਿ ਗਿਆਨ ਦੀ ਸਿਰਜਣਾ ਇੱਕ ਲਗਾਤਾਰ ਅਤੇ ਹਮੇਸ਼ਾਂ ਨਵਿਆਉਦੇਂ ਰਹਿਣ ਵਾਲ਼ੀ ਕਿਰਿਆ ਹੈ । ਵਿਸ਼ਵਗਿਆਨ ਕੋਸ਼ ਵਿੱਚ ਸਾਰੇ ਵਿਸ਼ਿਆਂ ਤੇ ਲੇਖ ਹੋ ਸਕਦੇ ਹੈ ਪਰ ਇੱਕ ਵਿਸ਼ੇ ਵਾਲਾ ਵਿਸ਼ਵਕੋਸ਼ ਵੀ ਹੋ ਸਕਦਾ ਹੈ ਜੋ ਕੀ ਅੱਜ-ਕੱਲ੍ਹ ਆਨਲਾਈਨ ਵੀ ਉਪਲਬਧ ਹਨ । ਇਤਿਹਾਸਕ ਤੌਰ ਤੇ ਵਿਸ਼ਵਕੋਸ਼ਾਂ ਦਾ ਵਿਕਾਸ ਸ਼ਬਦਕੋਸ਼ਾਂ ਤੋਂ ਹੋਇਆ ਹੈ। ਗਿਆਨ ਦੇ ਵਿਕਾਸ ਦੇ ਨਾਲ ਅਜਿਹਾ ਅਨੁਭਵ ਹੋਇਆ ਕਿ ਸ਼ਬਦਾਂ ਦਾ ਅਰਥ ਤੇ ਉਨ੍ਹਾਂ ਦੀ ਪਰਿਭਾਸ਼ਾ ਦੇਣ ਹੀ ਨਾਲ ਉਨ੍ਹਾਂ ਵਿਸ਼ਿਆਂ ਬਾਰੇ ਪੂਰੀ ਜਾਣਕਾਰੀ ਨਹੀਂ ਮਿਲਦੀ ਜਿਸ ਕਾਰਣ ਵਿਸ਼ਵਕੋਸ਼ਾਂ ਦੀ ਸਿਰਜਣਾ ਹੋਈ। ਐਨਸਾਈਕਲੋਪੀਡੀਆ ਲਗਭਗ 2,000 ਸਾਲਾਂ ਤੋਂ ਮੌਜੂਦ ਹੈ ਅਤੇ ਉਸ ਸਮੇਂ ਦੌਰਾਨ ਭਾਸ਼ਾ (ਇਕ ਵਿਸ਼ਾਲ ਅੰਤਰਰਾਸ਼ਟਰੀ ਜਾਂ ਸਥਾਨਕ ਭਾਸ਼ਾ ਵਿਚ ਲਿਖੀ ਗਈ), ਅਕਾਰ (ਕੁਝ ਜਾਂ ਬਹੁਤ ਸਾਰੀਆਂ ਖੰਡਾਂ), ਉਦੇਸ਼ (ਵਿਸ਼ਵਵਿਆਪੀ ਜਾਂ ਗਿਆਨ ਦੀ ਇਕ ਸੀਮਤ ਸੀਮਾ ਦੀ ਪੇਸ਼ਕਾਰੀ) ਦੇ ਰੂਪ ਵਿਚ ਕਾਫ਼ੀ ਵਿਕਾਸ ਹੋਇਆ ਹੈ।), ਸਭਿਆਚਾਰਕ ਧਾਰਨਾ (ਅਧਿਕਾਰਤ, ਵਿਚਾਰਧਾਰਕ, ਸਿਧਾਂਤਕ, ਉਪਯੋਗੀ), ਲੇਖਕਤਾ (ਯੋਗਤਾਵਾਂ, ਸ਼ੈਲੀ), ਪਾਠਕ (ਸਿੱਖਿਆ ਦਾ ਪੱਧਰ, ਪਿਛੋਕੜ, ਰੁਚੀਆਂ, ਸਮਰੱਥਾਵਾਂ), ਅਤੇ ਉਨ੍ਹਾਂ ਦੇ ਉਤਪਾਦਨ ਅਤੇ ਵੰਡ ਲਈ ਉਪਲਬਧ ਤਕਨਾਲੋਜੀ (ਹੱਥ ਲਿਖਤ ਖਰੜੇ, ਛੋਟੇ ਜਾਂ ਵੱਡੇ ਪ੍ਰਿੰਟ ਰਨ, ਇੰਟਰਨੈਟ ਪ੍ਰੋਡਕਸ਼ਨ).
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ । ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਖ਼ਾਲਸਾ ਰਾਜ (ਅੰਗਰੇਜ਼ੀ: Sikh Empire ਸਿੱਖ ਐਮਪਾਇਰ; ਪੰਜਾਬੀ ਰਾਜ, ਸਿੱਖ ਖ਼ਾਲਸਾ ਰਾਜ ਜਾਂ ਸਰਕਾਰ-ਏ-ਖ਼ਾਲਸਾ ਵੀ ਕਿਹਾ ਜਾਂਦਾ) ਇੱਕ ਤਾਕਤਵਰ ਅਤੇ ਨਿਰਪੱਖ ਮੀਰੀ ਸੀ, ਜਿਸਦਾ ਆਗਾਜ਼ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲੇ ਮਹਾਰਾਜਾ ਰਣਜੀਤ ਸਿੰਘ ਅਧੀਨ ਹੋਇਆ। ਇਹ ਸਲਤਨਤ 1799 ਵਿੱਚ ਰਣਜੀਤ ਸਿੰਘ ਦੇ ਲਾਹੌਰ ਉੱਤੇ ਕਬਜ਼ੇ ਤੋਂ 1849 ਤੱਕ ਰਿਹਾ, ਜਿਸਦੀ ਜੜ੍ਹ ਸਮੂਹ ਸੁਤੰਤਰ ਸਿੱਖ ਮਿਸਲਾਂ ਦੇ ਖਾਲਸਾਈ ਸਿਧਾਂਤਾਂ 'ਤੇ ਅਧਾਰਿਤ ਸੀ। 19ਵੀਂ ਸਦੀ ਵਿੱਚ ਬੁਲੰਦੀਆਂ ਵੇਲੇ, ਇਹ ਰਾਜ ਲਹਿੰਦੇ ਵੱਲ ਦੱਰਾ-ਏ-ਖ਼ੈਬਰ ਤੋਂ ਚੜ੍ਹਦੇ ਪਾਸੇ ਲਹਿੰਦੇ-ਤਿਬਤ, ਅਤੇ ਦੱਖਣ ਵੱਲ ਮਿਠਾਨਕੋਟ ਤੋਂ ਉੱਤਰ ਕੰਨੀ ਕਸ਼ਮੀਰ ਤੱਕ ਫੈਲਿਆ। ਇਹ ਅੰਗਰੇਜ਼ਾ ਦੇ ਬ੍ਰਿਟਿਸ਼ ਰਾਜ ਹਿੱਸੇ ਆਉਣ ਵਾਲਾ ਦੱਖਣੀ ਏਸ਼ੀਆ ਦਾ ਸਭ ਤੋਂ ਆਖਰੀ ਨਰੋਆ ਖੇਤਰ ਸੀ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।