ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਵਹਿਮ ਭਰਮ ਦੀ ਆਧਾਰਸ਼ਿਲਾ ਡਰ ਹੈ। ਜਦੋਂ ਵਿਅਕਤੀ ਵੱਖ-ਵੱਖ ਕੁਦਰਤੀ ਸ਼ਕਤੀਆਂ ਤੋਂ ਡਰਨ ਲੱਗਾ ਤਾਂ ਉਸਨੇ ਆਪਣੀ ਮਾਨਸਿਕ ਕਮਜ਼ੋਰੀ ਨੂੰ ਸਹਾਰਾ ਦੇਣ ਲਈ ਅਨੇਕਾਂ ਪੂਜਾ ਵਿਧੀਆਂ ਨੂੰ ਅਪਣਾਉਣਾ ਸ਼ੁਰੂ ਕੀਤਾ ਜਿਸ ਨਾਲ ਵੱਖੋ-ਵੱਖਰੇ ਵਹਿਮ ਭਰਮ ਦੀ ਪ੍ਰਚਲਿਤ ਹੋ ਗਏ। ਮਨੁੱਖ ਪ੍ਰਕਿਰਤੀ ਦੇ ਪ੍ਰਭਾਵ ਨੂੰ ਸਮਝਣੋਂ ਅਸਮਰੱਥ ਹੋਣ ਕਰ ਕੇ ਡਰਿਆ ਤੇ ਸਹਿਮਿਆ ਰਹਿੰਦਾ ਸੀ, ਜਦੋਂ ਉਹ ਹਰ ਜੜ੍ਹ ਵਸਤੂ ਵਿੱਚ ਕਿਸੇ ਭਲੀ ਜਾਂ ਚੰਦਰੀ ਆਤਮਾ ਦੀ ਹੋਂਦ ਨੂੰ ਮੰਨ ਦੇ ਉਸ ਦੇ ਚੰਗੇ ਪ੍ਰਭਾਵ ਨੂੰ ਗ੍ਰਹਿਣ ਕਰਨ ਤੇ ਚੰਦਰੇ ਤੋਂ ਮੁਕਤੇ ਹੋਣ ਲਈ ਕਈ ਰੀਤਾਂ ਤੇ ਟੂਣੇ ਕਰਿਆ ਕਰਦਾ ਸੀ ਤੇ ਹਰ ਘਟਨਾ ਕਿਸੇ ਗੈਵੀ ਸ਼ਕਤੀ ਕਰ ਕੇ ਵਾਪਰਦੀ ਹੈ ਤਾਂ ਵਿਸ਼ਵਾਸ ਰੱਖਦਾ ਸੀ ਤਾਂ ਅਨੇਕਾਂ ਵਹਿਮ ਭਰਮਾਂ ਦਾ ਜਨਮ ਹੋਇਆ।" ਮਨੁੱਖ ਇੱਕ ਸਮਾਜਿਕ ਵਾਤਾਵਰਣ ਵਿੱਚ ਰਹਿੰਦਾ ਹੈ। ਵਿਸ਼ਵਾਸ ਇਸ ਵਾਤਾਵਰਣ ਦਾ ਮਹੱਤਵਪੂਰਨ ਭਾਗ ਹਨ ਜਿਹਨਾਂ ਵਿੱਚ ਸਭ ਕੁਝ ਸ਼ਾਮਿਲ ਹੈ ਜਿਸ ਨੂੰ ਅਸੀਂ ਵਹਿਮ, ਪਰੰਪਰਾ ਜਾ ਤੁਅੱਸਬ ਕਹਿੰਦੇ ਹਾਂ। ਡੰਡੀਜ਼ ਨੇ ਐਚ.ਜੇ.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
2019-20 ਕੋਰੋਨਾਵਾਇਰਸ ਮਹਾਮਾਰੀ, ਕੋਰੋਨਵਾਇਰਸ ਬਿਮਾਾਰੀ 2019 (ਕੋਵਿਡ-19) ਕਾਰਨ ਹੋਈ ਇੱਕ ਮੌਜੂਦਾ ਮਹਾਮਾਰੀ ਹੈ, ਜੋ ਗੰਭੀਰ ਸਾਹ ਸੰਬੰਧੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-ਕੋਵ -2) ਕਾਰਨ ਹੁੰਦੀ ਹੈ। ਨਵੰਬਰ, 2019 ਦੇ ਸ਼ੁਰੂ ਵਿੱਚ, ਹੁਬੇਈ ਸੂਬੇ, ਵੁਹਾਨ ਵਿੱਚ ਇਹ ਪ੍ਰਕੋਪ ਸ਼ੁਰੂ ਹੋਇਆ। 30 ਜਨਵਰੀ 2020 ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਇਸ ਪ੍ਰਕੋਪ ਨੂੰ ਅੰਤਰ ਰਾਸ਼ਟਰੀ ਚਿੰਤਾ ਦੀ ਇੱਕ ਜਨਤਕ ਸਿਹਤ ਐਮਰਜੈਂਸੀ ਹੋਣ ਦਾ ਐਲਾਨ ਕੀਤਾ ਅਤੇ ਇਸ ਨੂੰ 11 ਮਾਰਚ 2020 ਨੂੰ ਇੱਕ ਮਹਾਮਾਰੀ ਵਜੋਂ ਮਾਨਤਾ ਦਿੱਤੀ ਗਈ। 9 ਅਪ੍ਰੈਲ 2020 ਤੱਕ 209 ਦੇਸ਼ਾਂ ਅਤੇ ਪ੍ਰਦੇਸ਼ਾਂ ਵਿੱਚ ਕੋਵੀਡ -19 ਦੇ ਲਗਭਗ 1.48 ਮਿਲੀਅਨ ਮਾਮਲੇ ਸਾਹਮਣੇ ਆਏ ਹਨ, ਨਤੀਜੇ ਵਜੋਂ ਲਗਭਗ 88,500 ਮੌਤਾਂ ਹੋਈਆਂ ਅਤੇ ਲਗਭਗ 329,000 ਲੋਕ ਠੀਕ ਹੋ ਗਏ ਹਨ। ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਹੁੰਡਈ ਮੋਟਰ ਕੰਪਨੀ ਇੱਕ ਦੱਖਣੀ ਕੋਰੀਆਈ ਬਹੁਕੌਮੀ ਮੋਟਰਕਾਰਾਂ ਨਿਰਮਾਤਾ ਕੰਪਨੀ ਹੈ। ਜਿਸਦਾ ਮੁੱਖ ਦਫ਼ਤਰ ਸੋਲ, ਦੱਖਣੀ ਕੋਰੀਆ ਵਿਚ ਹੈ। ਕੰਪਨੀ ਨੂੰ 1967 ਵਿਚ ਸਥਾਪਤ ਕੀਤਾ ਗਿਆ ਸੀ ਅਤੇ ਨਾਲ-ਨਾਲ, ਇਸ ਦੇ 32.8% ਮਲਕੀਅਤ ਸਹਾਇਕ, ਕੀਆ ਮੋਟਰਜ਼, ਅਤੇ ਇਸ ਦੇ 100% ਮਲਕੀਅਤ ਠਾਠ ਸਹਾਇਕ ਉਤਪਤ ਮੋਟਰਜ਼ ਸਨ। ਸਭ ਨੇ ਰਲਕੇ ਹੁੰਡਈ ਮੋਟਰ ਗਰੁੱਪ ਕਾਇਮ ਕੀਤਾ। ਇਸਦਾ ਸੰਸਾਰ ਭਰ ਵਿਚ ਵਾਹਨ ਨਿਰਮਾਤਾ ਦੇ ਤੌਰ ਤੇ ਤੀਜਾ ਸਥਾਨ ਹੈ।ਹੁੰਡਈ ਸੰਸਾਰ ਨੂੰ ਇੱਕ ਥਾਂ ਉਲਸਾਨ, ਦੱਖਣੀ ਕੋਰੀਆ ਵਿਚ ਵਾਹਨ ਨਿਰਮਾਣ ਦੀ ਸਹੂਲਤ ਪ੍ਰਦਾਨ ਕਰਦੀ ਹੈ। ਜਿਸਦੀ ਸਾਲਾਨਾ ਉਤਪਾਦਨ ਸਮਰੱਥਾ 1.6 ਮਿਲੀਅਨ ਯੂਨਿਟ ਹੈ। ਕੰਪਨੀ ਸੰਸਾਰ ਭਰ ਵਿਚ 75,000 ਲੋਕਾਂ ਨੂੰ ਨੌਕਰੀ ਪ੍ਰਦਾਨ ਕਰਦੀ ਹੈ। ਹੁੰਡਈ ਵਾਹਨ 193 ਦੇਸ਼ਾਂ ਵਿਚ ਕੁਝ 5,000 ਡੀਲਰਾਂ ਅਤੇ ਸ਼ੋਅਰੂਮਾਂ ਰਾਹੀਂ ਗੱਡੀਆਂ ਵੇਚਦੀ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗੋਇੰਦਵਾਲ ਸਾਹਿਬ ਚੜ੍ਹਦੇ ਪੰਜਾਬ ਦੇ ਮਾਝਾ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਬਲਾਕ ਖਡੂਰ ਸਾਹਿਬ ਦਾ ਇੱਕ ਪਿੰਡ ਹੈ,ਜੋ ਤਰਨਤਾਰਨ ਸਾਹਿਬ ਤੋਂ 23 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਹ ਨਗਰ 16ਵੀਂ ਸਦੀ ਵਿੱਚ ਗੁਰੂ ਅਮਰਦਾਸ ਜੀ ਨੇ ਵਸਾਇਆ ਤੇ ਸਿੱਖਾਂ ਦਾ ਬਹੁਤ ਵੱਡਾ ਕੇਂਦਰ ਸੀ। ਇਹ ਸਹਿਰ ਬਿਆਸ ਦਰਿਆ ਦੇ ਕੰਢੇ ਤੇ ਵਸਿਆ ਹੋਇਆ ਹੈ। ਇਹ ਸ੍ਰੀ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਪੈਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਬੁੱਲ੍ਹੇ ਸ਼ਾਹ,(ਸ਼ਾਹਮੁਖੀ:بلھے شاہ, 1680 -1758) ਇੱਕ ਪ੍ਰਸਿਧ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਸਮਾਜਿਕ ਦੂਰੀ, ਜਿਸ ਨੂੰ ਸਰੀਰਕ ਦੂਰੀ ਵੀ ਕਿਹਾ ਜਾਂਦਾ ਹੈ, ਇੱਕ ਗੈਰ-ਫਾਰਮਾਸਿਟੀਕਲ ਦਖਲਅੰਦਾਜ਼ੀ ਜਾਂ ਉਪਾਵਾਂ ਦਾ ਇੱਕ ਸਮੂਹ ਹੈ ਜੋ ਲੋਕਾਂ ਵਿਚਕਾਰ ਸਰੀਰਕ ਦੂਰੀ ਬਣਾਈ ਰੱਖਣ ਦੁਆਰਾ ਅਤੇ ਛੂਤ ਦੀ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਗਿਣਤੀ ਨੂੰ ਘਟਾਉਂਦੇ ਹਨ ਅਤੇ ਲੋਕ ਇੱਕ ਦੂਜੇ ਦੇ ਨੇੜਲੇ ਸੰਪਰਕ ਵਿੱਚ ਆਉਂਦੇ ਹਨ। ਇਸ ਵਿਚ ਦੂਜਿਆਂ ਤੋਂ ਛੇ ਫੁੱਟ (2 ਮੀਟਰ) ਦੀ ਦੂਰੀ ਰੱਖਣਾ ਅਤੇ ਵੱਡੇ ਸਮੂਹਾਂ ਵਿਚ ਇਕੱਠੇ ਹੋਣ ਤੋਂ ਪਰਹੇਜ਼ ਕਰਨਾ ਸ਼ਾਮਲ ਹੈ। ਇਸ ਸੰਭਾਵਨਾ ਨੂੰ ਘਟਾ ਕੇ ਕਿ ਕੋਈ ਦਿੱਤਾ ਹੋਇਆ ਅਣਚਾਹੇ ਵਿਅਕਤੀ ਕਿਸੇ ਲਾਗ ਵਾਲੇ ਵਿਅਕਤੀ ਦੇ ਸਰੀਰਕ ਸੰਪਰਕ ਵਿਚ ਆ ਜਾਵੇਗਾ, ਬਿਮਾਰੀ ਦਾ ਸੰਚਾਰਨ ਨੂੰ ਦਬਾਇਆ ਜਾ ਸਕਦਾ ਹੈ, ਨਤੀਜੇ ਵਜੋਂ ਘੱਟ ਮੌਤਾਂ ਹੁੰਦੀਆਂ ਹਨ. ਉਪਾਅ ਚੰਗੀ ਸਾਹ ਦੀ ਸਫਾਈ ਅਤੇ ਹੱਥ ਧੋਣ ਨਾਲ ਜੋੜਿਆ ਜਾਂਦਾ ਹੈ। 2019–2020 ਦੇ ਕੋਰੋਨਾਵਾਇਰਸ ਮਹਾਂਮਾਰੀ ਦੇ ਦੌਰਾਨ, ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ "ਸਮਾਜਿਕ" ਦੇ ਬਦਲ ਵਜੋਂ "ਸਰੀਰਕ" ਦੇ ਸੰਕੇਤ ਦਾ ਸੁਝਾਅ ਦਿੱਤਾ, ਇਹ ਧਾਰਨਾ ਰੱਖਦੇ ਹੋਏ ਕਿ ਇਹ ਇੱਕ ਸਰੀਰਕ ਦੂਰੀ ਹੈ ਜੋ ਪ੍ਰਸਾਰਣ ਨੂੰ ਰੋਕਦੀ ਹੈ, ਲੋਕ ਤਕਨਾਲੋਜੀ ਦੇ ਜ਼ਰੀਏ ਸਮਾਜਿਕ ਤੌਰ 'ਤੇ ਜੁੜੇ ਰਹਿ ਸਕਦੇ ਹਨ। ਛੂਤ ਦੀਆਂ ਬਿਮਾਰੀਆਂ ਦੇ ਫੈਲਣ ਨੂੰ ਹੌਲੀ ਕਰਨ ਅਤੇ ਸਿਹਤ ਸੰਭਾਲ ਪ੍ਰਣਾਲੀਆਂ ਨੂੰ ਜਿਆਦਾ ਦਬਾਉਣ ਤੋਂ ਬਚਾਉਣ ਲਈ, ਖ਼ਾਸਕਰ ਮਹਾਂਮਾਰੀ ਦੇ ਦੌਰਾਨ, ਕਈ ਸਮਾਜਿਕ ਦੂਰੀਆਂ ਵਾਲੇ ਉਪਾਅ ਵਰਤੇ ਜਾਂਦੇ ਹਨ, ਜਿਸ ਵਿੱਚ ਸਕੂਲ ਅਤੇ ਕੰਮ ਦੇ ਸਥਾਨਾਂ ਨੂੰ ਬੰਦ ਕਰਨਾ, ਅਲੱਗ-ਥਲੱਗ ਹੋਣਾ, ਅਲੱਗ ਰੱਖਣਾ, ਲੋਕਾਂ ਦੀ ਆਵਾਜਾਈ ਨੂੰ ਸੀਮਤ ਕਰਨਾ ਸ਼ਾਮਲ ਹੈ। ਸਮਾਜਿਕ ਦੂਰੀਆਂ ਦੇ ਉਪਾਅ ਘੱਟੋ ਘੱਟ ਪੰਜਵੀਂ ਸਦੀ ਸਾ.ਯੁ.ਪੂ. ਬਾਈਬਲ ਵਿਚ ਲੇਵੀਆਂ ਦੀ ਕਿਤਾਬ 13:46 ਦੇ ਅਭਿਆਸ ਦਾ ਸਭ ਤੋਂ ਪੁਰਾਣਾ ਹਵਾਲਾ ਦਿੱਤਾ ਗਿਆ ਹੈ: "ਅਤੇ ਕੋੜ੍ਹੀ ਜਿਸ ਵਿੱਚ ਪਲੇਗ ਹੈ ...
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਅਨਿਲ ਨਾਇਕ (ਅੰਗਰੇਜ਼ੀ Anil Nayak) ਇੱਕ ਭਾਰਤੀ ਪੌਪ ਗਾਇਕ-ਗੀਤਕਾਰ, ਸੰਗੀਤਕਾਰ ਅਤੇ ਮਾਡਲ ਹੈ। ਉਸਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਇੱਕ ਗਾਇਕਾ ਦੇ ਤੌਰ ਤੇ YouTube ਤੇ ਕੀਤੀ ਅਤੇ ਉਸਨੇ ਹਾਲ ਹੀ ਫਰਵਰੀ 2020 ਵਿੱਚ ਦੋ ਇੱਕਲੇ ਗਾਣੇ "ਦੇਖਾ ਹੈ ਜਬਸੇ ਤੁਝੈ (ਅਧਿਕਾਰਤ ਟ੍ਰੈਕ)" ਅਤੇ "ਰੋਇਯਾਨ (ਕਵਰ ਟਰੈਕ)" ਰਿਲੀਜ਼ ਕੀਤਾ। ਉਹ ਮੁੱਖ ਤੌਰ ਤੇ ਹਿੰਦੀ, ਪੰਜਾਬੀ ਅਤੇ ਉਰਦੂ ਵਿੱਚ ਗਾਉਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਯੂਰਪੀਅਨ ਸੰਸਦ (ਈ.ਪੀ.), ਯੂਰਪੀਅਨ ਯੂਨੀਅਨ ਦੀ ਪ੍ਰਤੱਖ ਚੁਣੀ ਸੰਸਦੀ ਸੰਸਥਾ ਹੈ। ਯੂਰਪੀ ਯੂਨੀਅਨ ਦੀ ਕੌਂਸਲ ਅਤੇ ਯੂਰਪੀ ਕਮਿਸ਼ਨ ਦੀ ਕੌਂਸਲ ਨਾਲ ਮਿਲ ਕੇ, ਇਹ ਯੂਰਪੀਅਨ ਯੂਨੀਅਨ ਦੇ ਵਿਧਾਨਿਕ ਕਾਰਜ ਦੀ ਵਰਤੋਂ ਕਰਦਾ ਹੈ। ਸੰਸਦ 751 ਸਦੱਸਾਂ ਨਾਲ ਬਣੀ ਹੋਈ ਹੈ, ਜੋ ਦੁਨੀਆ ਦੇ ਦੂਜੇ ਸਭ ਤੋਂ ਵੱਡੇ ਲੋਕਤੰਤਰੀ ਵੋਟਰਾਂ ਦੀ ਨੁਮਾਇੰਦਗੀ ਕਰਦੇ ਹਨ ਅਤੇ ਦੁਨੀਆ ਦੇ ਸਭ ਤੋਂ ਵੱਡੇ ਕੌਮੀ ਲੋਕਤੰਤਰੀ ਵੋਟਰ ਹਨ।1979 ਤੋਂ ਇਸ ਨੂੰ ਸਿੱਧੇ ਤੌਰ 'ਤੇ ਹਰ ਪੰਜ ਸਾਲ ਲਈ ਸਰਵ ਵਿਆਪਕ ਮਹਾਸਭਾ ਦੁਆਰਾ ਚੁਣ ਲਿਆ ਗਿਆ ਹੈ। ਹਾਲਾਂਕਿ, ਯੂਰਪੀਅਨ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮਤਦਾਤਾ ਦੀ ਔਸਤ ਉਸੇ ਮਿਤੀ ਤੋਂ ਹਰ ਚੋਣ ਵਿੱਚ ਲਗਾਤਾਰ ਪਈ ਹੈ, ਅਤੇ 1999 ਤੋਂ ਲੈ ਕੇ ਹੁਣ ਤੱਕ 50% ਤੋਂ ਘੱਟ ਹੈ। ਸਾਲ 2014 ਵਿੱਚ ਵੋਟਰ ਮਤਦਾਨ ਸਾਰੇ ਯੂਰਪੀ ਮਤਦਾਤਾਵਾਂ ਦੇ 42.54% ਤੇ ਆਇਆ ਸੀ।ਹਾਲਾਂਕਿ ਯੂਰਪੀਅਨ ਸੰਸਦ ਦੀ ਵਿਧਾਨਕ ਸ਼ਕਤੀ ਹੈ ਕਿ ਕੌਂਸਿਲ ਅਤੇ ਕਮਿਸ਼ਨ ਕੋਲ ਅਧਿਕਾਰ ਨਹੀਂ ਹਨ, ਇਹ ਰਸਮੀ ਤੌਰ ਤੇ ਵਿਧਾਨਿਕ ਪਹਿਲਕਦਮੀ ਨਹੀਂ ਕਰਦਾ, ਕਿਉਂਕਿ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼ਾਂ ਦੇ ਜ਼ਿਆਦਾਤਰ ਰਾਸ਼ਟਰੀ ਸੰਸਦ ਮੈਂਬਰ ਕਰਦੇ ਹਨ। ਪਾਰਲੀਮੈਂਟ ਈ.ਈ.
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬ ਦਾ ਲੋਕ ਸੰਗੀਤ ਹੋਰ ਲੋਕ ਕਲਾਵਾਂ ਵਾਂਗ ਸੰਗੀਤ ਵੀ ਇੱਕ ਲੋਕ ਕਲਾ ਹੈ। ਜੋ ਹੋਰ ਕਲਾਵਾਂ ਵਾਂਗ ਮਨੁੱਖ ਦੀ ਕਿਰਤ ਪ੍ਰਕਿਰਿਆ ਰਾਹੀਂ ਵਜੂਦ ਵਿੱਚ ਆਈ। ਇਹ ਮਨੁੱਖੀ ਮਨ ਨੂੰ ਖੇੜਾ, ਉਤਸ਼ਾਹ ਅਤੇ ਆਤਮਿਕ ਅਨੰਦ ਬਖ਼ਸ਼ਦੀ ਹੈ। ਧਾਰਮਿਕ ਦ੍ਰਿਸ਼ਟੀ ਤੋਂ ਇਸਨੂੰ ਆਤਮਾ ਦੇ ਪ੍ਰਮਾਤਮਾ ਨਾਲ ਮਿਲਣ ਦਾ ਸਾਧਨ ਵੀ ਮੰਨਿਆ ਜਾਂਦਾ ਹੈ। ਇਸ ਲਈ ਕਈ ਸੰਗਤੀਕਾਰ ਗਾਇਕੀ ਨੂੰ ਹੀ ਇਬਾਦਤ ਮੰਨਦੇ ਹਨ।ref>ਪੰਜਾਬ ਦਾ ਸੰਗੀਤ, ਵਿਰਸਾ ਅਤੇ ਵਿਕਾਸ, ਡਾ.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਕੁਦਰਤ ਨੇ ਸਰਵੋਤਮ ਸਾਜ਼ ਮਨੁੱਖ ਦੇ ਅੰਦਰ ਹੀ ਬਣਾਇਆ ਹੋਇਆ ਹੈ।ਦੁਨੀਆ ਦੇ ਜਿੰਨੇ ਵੀ ਸਾਜ਼ ਹਨ,ਇਸ ਕੁਦਰਤੀ ਸਾਜ਼ ਦੀ ਨਕਲ ਹਨ।ਇਹ ਸਾਜ਼ ਭਾਸ਼ਾ ਦੀ ਉਤਪਤੀ ਲਈ ਵਰਤਿਆ ਜਾਂਦਾ ਹੈ।ਇਹ ਸਾਜ਼ ਹੈ,ਸਾਹ ਪ੍ਰਣਾਲੀ,ਨਾਦ ਪੱਤੀਆਂ ਸਮੇਤ ਮੂੰਹ ਅਤੇ ਨੱਕ ਖੋਲ੍ਹ।ਫੇਫੜਿਆਂ ਵਿਚੋਂ ਸਾਹ ਦੀ ਵਾਪਸੀ ਰੌਂ ਨਾਲ ਨਾਦ ਪੱਤੀਆਂ ਕੰਬਦੀਆਂ ਹਨ।ਇਸ ਕਾਂਬੇ ਨਾਲ ਭਾਸ਼ਾ ਦੇ ਸਵਰ ਉਚਾਰੇ ਜਾਂਦੇ ਹਨ।ਮੂੰਹ ਅਤੇ ਨੱਕ ਦਾ ਖੋਲ੍ਹ ਰੈਜ਼ੋਨੇਟਰ ਹਨ।ਇੱਥੇ ਹੀ ਸਾਹ ਦੀ ਵਾਪਸੀ ਰੌਂ ਨੂੰ ਕੱਟ ਕੇ ਤਾਲ ਤੇ ਅਧਾਰਤ ਵਿਅੰਜਨ ਉਚਾਰੇ ਜਾਂਦੇ ਹਨ।ਇਸ ਤਰ੍ਹਾਂ ਮਨੁੱਖੀ ਸਾਜ਼ ਤਿੰਨ ਤਰ੍ਹਾਂ ਕੰਮ ਕੳਦਾ ਹੈ।ਹਵਾ ਨਾਲ ਚੱਲਣ ਵਾਲਾ,ਜਿਸ ਤਰ੍ਹਾਂ ਬੰਸਰੀ ਵੱਜਦੀ ਹੈ,ਮਨੁੱਖ ਸੀਟੀ ਮਾਰਦਾ ਹੈ।ਤੂੰਬੇ ਦੀ ਤਾਰ ਦੀ ਤਰ੍ਹਾਂ ਥਰਥਰਾਉਣ ਵਾਲਾ,ਨਾਦ ਪੱਤੀਆਂ ਥਰਥਰਾਉਦੀਆਂ ਹਨ।ਢੋਲਕ ਦੀ ਤਰ੍ਹਾਂ ਵੱਜਣ ਵਾਲਾ, ਵਿਅੰਜਨ ਇਸੇ ਤਰ੍ਹਾਂ ਉਚਾਰੇ ਜਾਂਦੇ ਹਨ। ਇਸੇ ਤਰ੍ਹਾਂ ਅਸੀਂ ਲੋਕ ਸਾਜ਼ਾਂ ਨੂੰ ਚਾਰ ਵੰਨਗੀਆਂ ਵਿਚ ਵੰਡ ਸਕਦੇ ਹਾਂ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪਿੰਡ ਦੇ ਅਕਾਊਂਟੈਂਟ/ਲੇਖਾਕਾਰ (ਜਿਸਨੂੰ ਪਟਵਾਰੀ, ਤਲਤੀ, ਪਟੇਲ, ਕਰਨਮ, ਅਧਿਕਾਰ, ਸ਼ਨਬੋਗਰੂ, ਪਟਨਾਇਕ ਆਦਿ ਆਦਿ ਵਜੋਂ ਜਾਣਿਆ ਜਾਂਦਾ ਹੈ) ਭਾਰਤੀ ਉਪ-ਮਹਾਂਦੀਪ ਦੇ ਪੇਂਡੂ ਖੇਤਰਾਂ ਵਿਚ ਪਾਈ ਗਈ ਇਕ ਪ੍ਰਸ਼ਾਸਕੀ ਸਰਕਾਰ ਦੀ ਅਸਾਮੀ ਹੈ। ਦਫਤਰ ਅਤੇ ਦਫ਼ਤਰ ਦੇ ਸਹਿਕਾਰ ਨੂੰ ਤੇਲੰਗਾਨਾ, ਬੰਗਾਲ, ਉੱਤਰੀ ਭਾਰਤ ਅਤੇ ਪਾਕਿਸਤਾਨ ਵਿਚ ਪਟਵਾਰੀ ਕਿਹਾ ਜਾਂਦਾ ਹੈ ਜਦੋਂ ਕਿ ਸਿੰਧ ਵਿਚ ਇਸਨੂੰ ਤਪੇਦਾਰ ਕਿਹਾ ਜਾਂਦਾ ਹੈ। ਇਸ ਅਸਾਮੀ ਨੂੰ ਆਂਧਰਾ ਪ੍ਰਦੇਸ਼ ਵਿਚ ਕਾਰਨਾਮ, ਉੜੀਸਾ ਦੇ ਪਟਨਾਇਕ ਜਾਂ ਤਾਮਿਲਨਾਡੂ ਵਿਚ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ, ਜਦਕਿ ਇਹ ਕਰਨਾਟਕ, ਗੁਜਰਾਤ ਅਤੇ ਮਹਾਰਾਸ਼ਟਰ ਵਿਚ ਤਾਲਤੀ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਸ ਪਦਵੀ ਨੂੰ ਉੱਤਰੀ ਕਰਨਾਟਕ ਅਤੇ ਮਹਾਰਾਸ਼ਟਰ ਵਿਚ ਕੁਲਕਰਨੀ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਦੱਖਣੀ ਕਰਨਾਟਕ ਵਿਚ ਪਦਵੀ ਨੂੰ ਸ਼ਨਬੋੜੂ ਵਜੋਂ ਜਾਣਿਆ ਜਾਂਦਾ ਸੀ। ਆਮ ਤੌਰ 'ਤੇ ਬ੍ਰਾਹਮਣਾਂ ਨੂੰ ਇਨ੍ਹਾਂ ਸਾਰੇ ਅਹੁਦਿਆਂ' ਤੇ ਭਾਰਤ (ਖਾਸ ਤੌਰ 'ਤੇ ਆਂਧਰਾ ਪ੍ਰਦੇਸ਼, ਮਹਾਰਾਸ਼ਟਰ ਅਤੇ ਉੜੀਸਾ) ਵਿਚ ਨਿਯੁਕਤ ਕੀਤਾ ਗਿਆ ਸੀ, ਜਿਸ ਵਿਚ ਕੁਝ ਅਪਵਾਦ ਸਨ, ਜਿੱਥੇ ਕਯਥ ਭਾਈਚਾਰੇ ਦੇ ਲੋਕ ਵੀ ਨਿਯੁਕਤ ਕੀਤੇ ਗਏ ਸਨ (ਉੱਤਰ ਪ੍ਰਦੇਸ਼ ਵਿਚ)। 1980 ਤੱਕ ਇਹ ਅਹੁਦਾ ਆਂਧ੍ਰ ਪ੍ਰਦੇਸ਼ ਦੇ ਨਿਓਗੀ ਬ੍ਰਾਹਮਣਾਂ ਨੂੰ ਦਿੱਤਾ ਜਾਂਦਾ ਸੀ। ਬਾਅਦ ਵਿੱਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ.ਟੀ.
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਸਿੱਖ ਧਰਮ ਵਿਚ ਮਸੰਦ ਉਹ ਧਾਰਮਿਕ ਨੁਮਾਇੰਦੇ ਸਨ ਜੋ ਅਧਿਕਾਰਤ ਤੌਰ ਤੇ ਮਿਸ਼ਨਰੀ ਮੰਤਰੀਆਂ ਵਜੋਂ ਨਿਯੁਕਤ ਕੀਤੇ ਜਾਂਦੇ ਸਨ। ਉਹ ਸਿੱਖ ਗੁਰੂ ਸਹਿਬਾਨ ਦੀ ਨੁਮਾਇੰਦਗੀ ਕਰਦੇ ਸਨ ਅਤੇ ਜਿਸਨੇ ਵੀ ਸਿੱਖ ਧਰਮ ਵਿਚ ਪਰਿਵਰਤਨ ਕੀਤਾ ਹੁੰਦਾ, ਉਸਨੂੰ ਚਰਨਾਮਿ੍ਤ ਦਿੰਦੇ ਸਨ। ਇਸ ਤੋੰ ਇਲਾਵਾ ਉਹ ਦਸਵੰਧ (ਆਮਦਨੀ ਦਾ ਦਸਵਾਂ ਹਿੱਸਾ) ਸਿੱਖ ਕੌਮ ਅਤੇ ਧਾਰਮਿਕ ਸਥਾਪਨਾ ਵਾਸਤੇ ਭੇਟ ਵਜੋਂ ਇਕੱਠਾ ਕਰਦੇ ਸਨ। ਜਗਾ੍-ਜਗਾ੍ ਤੋੰ ਇਕੱਠੀ ਕੀਤੀ ਰਕਮ ਨੂੰ ਉਹ ਅੱਗੇ ਸਿੱਖ ਗੁਰੂ ਸਹਿਬਾਨ ਨੂੰ ਭੇਜ ਦਿੰਦੇ।
ਗੁਰਦਿਆਲ ਸਿੰਘ(10 ਜਨਵਰੀ, 1933-16 ਅਗਸਤ, 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ।' ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਦੰਦ ਚਿਕਿਤਸਾ (Dentistry) ਸਿਹਤ ਸੇਵਾ ਦੀ ਉਹ ਸ਼ਾਖਾ ਹੈ, ਜਿਸਦਾ ਸੰਬੰਧ ਮੂੰਹ ਦੇ ਅੰਦਰਲੇ ਭਾਗ ਅਤੇ ਦੰਦਾਂ ਆਦਿ ਦੀ ਸ਼ਕਲ, ਕਾਰਜ, ਰੱਖਿਆ ਅਤੇ ਸੁਧਾਰ ਅਤੇ ਇਨ੍ਹਾਂ ਅੰਗਾਂ ਅਤੇ ਸਰੀਰ ਦੇ ਅੰਤਰ ਸੰਬੰਧਾਂ ਨਾਲ ਹੈ। ਇਸ ਦੇ ਅਨੁਸਾਰ ਸਰੀਰ ਦੇ ਰੋਗਾਂ ਦੇ ਮੂੰਹ ਸੰਬੰਧੀ ਲੱਛਣ, ਮੂੰਹ ਦੇ ਅੰਦਰ ਦੇ ਰੋਗ, ਜਖਮ, ਵਿਗਾੜ, ਤਰੁਟੀਆਂ, ਰੋਗ ਅਤੇ ਦੁਰਘਟਨਾਵਾਂ ਨਾਲ ਨੁਕਸਾਨੇ ਦੰਦਾਂ ਦੀ ਮਰੰਮਤ ਅਤੇ ਟੁੱਟੇ ਦੰਦਾਂ ਦੇ ਬਦਲੇ ਬਨਾਉਟੀ ਦੰਦ ਲਗਾਉਣਾ, ਇਹ ਸਾਰੀਆਂ ਗੱਲਾਂ ਆਉਂਦੀਆਂ ਹਨ। ਇਸ ਪ੍ਰਕਾਰ ਦੰਦ ਚਿਕਿਤਸਾ ਦਾ ਖੇਤਰ ਲਗਪਗ ਓਨਾ ਹੀ ਵੱਡਾ ਹੈ, ਜਿਹਨਾਂ ਅੱਖਾਂ ਜਾਂ ਤਵਚਾ ਚਿਕਿਤਸਾ ਦਾ। ਇਸ ਦਾ ਸਾਮਾਜਕ ਮਹੱਤਵ ਅਤੇ ਸੇਵਾ ਕਰਨ ਦੇ ਮੌਕੇ ਵੀ ਜਿਆਦਾ ਹਨ। ਦੰਦ ਚਿਕਿਤਸਕ ਦਾ ਪੇਸ਼ਾ ਆਜਾਦ ਸੰਗਠਿਤ ਹੈ ਅਤੇ ਇਹ ਸਵਾਸਥ ਸੇਵਾਵਾਂ ਦਾ ਮਹੱਤਵਪੂਰਨ ਵਿਭਾਗ ਹੈ। ਦੰਦ ਚਿਕਿਤਸਾ ਦੀ ਕਲਾ ਅਤੇ ਵਿਗਿਆਨ ਲਈ ਮੂੰਹ ਦੀ ਸੰਰਚਨਾ, ਦੰਦਾਂ ਦੀ ਉਤਪੱਤੀ ਵਿਕਾਸ ਅਤੇ ਕਾਰਜ ਅਤੇ ਇਨ੍ਹਾਂ ਦੇ ਅੰਦਰ ਦੇ ਹੋਰ ਅੰਗਾਂ ਅਤੇ ਊਤਕਾਂ ਅਤੇ ਉਹਨਾਂ ਦੇ ਔਸ਼ਧੀ, ਸ਼ਲਿਅ ਅਤੇ ਜੰਤਰਿਕ ਉਪਚਾਰ ਦਾ ਸਮੁਚਿਤ ਗਿਆਨ ਜ਼ਰੂਰੀ ਹੈ।
ਵਾਇਰਸ ਜਾਂ ਵਿਸ਼ਾਣੂ ਅਕੋਸ਼ਕੀ ਅਤਿ-ਸੂਖਮ ਜੀਵ ਹੁੰਦੇ ਹਨ ਜੋ ਕੇਵਲ ਜ਼ਿੰਦਾ ਕੋਸ਼ਕਾਵਾਂ ਵਿੱਚ ਹੀ ਵਾਧਾ ਕਰ ਸਕਦੇ ਹਨ। ਇਹ ਨਾਭਕੀ ਅੰਲ ਅਤੇ ਪ੍ਰੋਟੀਨ ਨਾਲ਼ ਮਿਲਕੇ ਗੰਢੇ ਹੋਏ ਹੁੰਦੇ ਹਨ, ਸਰੀਰੋਂ ਬਾਹਰ ਤਾਂ ਇਹ ਮੋਇਆਂ ਵਰਗੇ ਹੁੰਦੇ ਹਨ ਪਰ ਸਰੀਰ ਅੰਦਰ ਜਾ ਕੇ ਜ਼ਿੰਦਾ ਹੋ ਜਾਂਦੇ ਹਨ। ਇਹਨੂੰ ਇੱਕ ਕਰਿਸਟਲ ਦੇ ਰੂਪ ਵਿੱਚ ਇਕੱਠਾ ਕੀਤਾ ਜਾ ਸਕਦਾ ਹੈ। ਇੱਕ ਵਿਸ਼ਾਣੁ ਬਿਨਾਂ ਕਿਸੇ ਸਜੀਵ ਮਾਧਿਅਮ ਦੀ ਮੁੜ-ਉਸਾਰੀ ਨਹੀਂ ਕਰ ਸਕਦਾ ਹੈ। ਇਹ ਅਣਗਿਣਤ ਸਾਲਾਂ ਤੱਕ ਸੁਸ਼ੁਪਤਾਵਸਥਾ ਵਿੱਚ ਰਹਿ ਸਕਦਾ ਹੈ ਅਤੇ ਜਦੋਂ ਵੀ ਇੱਕ ਜਿੰਦਾ ਮੱਧ ਜਾਂ ਧਾਰਕ ਦੇ ਸੰਪਰਕ ਵਿੱਚ ਆਉਂਦਾ ਹੈ ਉਸ ਜੀਵ ਦੀ ਕੋਸ਼ਿਕਾ ਨੂੰ ਭੇਦ ਕਰ ਗੁਪਤ ਕਰ ਦਿੰਦਾ ਹੈ ਅਤੇ ਜੀਵ ਬੀਮਾਰ ਹੋ ਜਾਂਦਾ ਹੈ। ਇੱਕ ਵਾਰ ਜਦੋਂ ਵਿਸ਼ਾਣੁ ਜਿੰਦਾ ਕੋਸ਼ਿਕਾ ਵਿੱਚ ਪਰਵੇਸ਼ ਕਰ ਜਾਂਦਾ ਹੈ, ਉਹ ਕੋਸ਼ਕਾ ਦੇ ਮੂਲ ਆਰ.ਐੱਨ.ਏ. ਅਤੇ ਡੀ.ਐੱਨ.ਏ.
ਸ਼ਬਦ ਸ਼ਕਤੀਆਂ ਸ਼ਬਦਾ ਤੇ ਅਰਥ ਨੂੰ ਪ੍ਰਗਟ ਕਰਨ ਵਾਲੀ ਵਿਧੀ ਨੂੰ ਕਿਹਾ ਜਾਂਦਾ ਹੈ। ਸਾਧਾਰਨ ਸ਼ਬਦਾਂ ਵਿੱਚ ਲੁਕੇ ਅਰਥ ਨੂੰ ਪ੍ਰਗਟ ਕਰਨ ਵਾਲੇ ਤੱਤ ਨੂੰ ‘ਸ਼ਬਦ ਸ਼ਕਤੀ’ ਕਿਹਾ ਜਾਂਦਾ ਹੈ। ਇਸਦਾ ਦੂਜਾ ਨਾਂ ‘ਸ਼ਬਦ-ਵਿਆਪਾਰ’ ਵੀ ਹੈ। ਸ਼ਬਦ ਸ਼ਕਤੀਆਂ ਲਈ ਸ਼ਬਦ ਵਿਆਪਾਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਜਗਨਨਾਥ ਨੇ ਕੀਤੀ ਸੀ। ਸ਼ਬਦ ਕਾਰਣ ਹੈ ਅਤੇ ਅਕਧ ਕਾਰਜ ਹੈ ਅਤੇ ਸ਼ਬਦ ਸ਼ਕਤੀ ਇਨ੍ਹਾਂ ਨੂੰ ਪੇਸ਼ ਕਰਨ ਦਾ ਸਾਧਨ ਹੈ। ਸ਼ਬਦ ਸ਼ਕਤੀ ਤੋਂ ਬਿਨ੍ਹਾਂ ਸ਼ਬਦ ਦੇ ਅਰਥ ਦਾ ਗਿਆਨ ਨਹੀਂ ਹੁੰਦਾ, ਸ਼ਬਦ ਅਤੇ ਅਰਥ ਦੇ ਸੰਬੰਧ ਬਾਰੇ ਵਿਚਾਰ ਕਰਨ ਵਾਲੇ ਤੱਤ ਦਾ ਨਾਂ ‘ਸ਼ਬਦ ਸ਼ਕਤੀ’ ਹੈ। ਸ਼ਬਦ ਸ਼ਕਤੀਆਂ ਬਾਰੇ ਸਭ ਤੋਂ ਪਹਿਲਾਂ ਵਿਵੇਚਨ ਅਤੇ ਵਿਚਾਰਨ ਉਦਭੱਟ ਨੇ (8 ਵੀ ਸਦੀ) ਤੋਂ ਮੰਨੀ ਜਾਂਦੀ ਹੈ। ਡਾ.
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਸਿੱਖਿਆ (ਭਾਰਤ) ਹਰੇਕ ਮਨੁੱਖ ਦਾ ਬੁਨਿਆਦੀ ਹੱਕ ਹੈ ।ਇਸ ਲਈ ਭਾਰਤ ਵਿੱਚ ਸਿੱਖਿਆ ਸਰਕਾਰੀ ਅਤੇ ਪ੍ਰਾਈਵੇਟ ਸੈਕਟਰ ਵੱਲੋ ਦਿੱਤੀ ਜਾਂਦੀ ਹੈ। ਸਰਕਾਰੀ ਸਿੱਖਿਆ ਦਾ ਰਖਰਖਾਵ ਕੇਂਦਰ ਜਾਂ ਪ੍ਰਦੇਸ਼ਿਕ ਸਰਕਾਰਾਂ ਕਰਦੀਆਂ ਹਨ ਜਦੋਂ ਕਿ ਪ੍ਰਾਈਵੇਟ ਜਾਂ ਗੈਰ ਸਰਕਾਰੀ ਸੰਸਥਾਵਾਂ ਨੂੰ ਫੰਡ ਕੁਝ ਗਿਣਵੇਂ ਵਿਯਕਤੀ ਜਾਂ ਸੋਸਾਇਟੀ ਆਦਿ ਮੁਹੈਇਆ ਕਰਵਾਉਂਦੇ ਹਨ।ਵਰਤਮਾਨ ਸਮੇਂ ਵਿੱਚ ਸਰਕਾਰੀ ਸਿੱਖਿਆ ਅਣਗਹਿਲੀ ਦਾ ਸ਼ਿਕਾਰ ਹੈ ਇਸ ਕਰਕੇ ਮੌਜੂਦਾ ਹਾਲਾਤਾਂ ਵਿੱਚ ਪ੍ਰਾਈਵੇਟ ਸੈਕਟਰ ਦਾ ਸਿੱਖਿਆ ਦੇ ਖੇਤਰ ਵਿੱਚ ਦਬਦਬਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ । ਕੇਂਦਰੀ ਮਾਨਵੀ ਸਰੋਤ ਵਿਕਾਸ ਇਸ ਦੀ ਨਿਗਰਾਨੀ ਕਰਦਾ ਹੈ। ਸੰਸਥਾ ਦਾ ਮਾਪਦੰਡ ਵਿਦਿਆਰਥੀ ਵੱਲੋ ਪ੍ਰਾਪਤ ਅੰਕ ਹੀ ਮੰਨੇ ਜਾਂਦੇ ਹਨ। ਜਾਂ ਕਈ ਸੰਸਥਾਵਾਂ ਵੱਲੋ ਗ੍ਰੇਡ ਸਿਸਟਮ ਸ਼ੁਰੂ ਕਿਤਾ ਗਿਆ ਹੈ। ਰਾਸ਼ਟਰੀ ਵਿਦਿਅਕ ਅਨੁਸੰਧਾਨ ਅਤੇ ਸਿਖਲਾਈ ਪਰਿਸ਼ਦ ਜਾਂ ਐਨ.ਸੀ.ਈ.ਆਰ.ਟੀ, ਭਾਰਤ ਸਰਕਾਰ ਦੁਆਰਾ ਸਥਾਪਤ ਸੰਸਥਾਨ ਹੈ ਜੋ ਵਿਦਿਆ ਲਈ ਸਿੱਖਿਆ ਨਾਲ ਜੁੜੇ ਮਾਮਲਿਆਂ ਤੇ ਕੇਂਦਰੀ ਸਰਕਾਰ ਅਤੇ ਪ੍ਰਾਂਤਕ ਸਰਕਾਰਾਂ ਨੂੰ ਸਲਾਹ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤੀ ਗਈ ਹੈ। ਇਹ ਪਰਿਸ਼ਦ ਭਾਰਤ ਵਿੱਚ ਸਕੂਲੀ ਸਿੱਖਿਆ ਸਬੰਧੀ ਨੀਤੀਆਂ ਤੇ ਕਾਰਜ ਕਰਦੀ ਹੈ।
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।