ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਮਾਜਿਕ ਵਿਗਿਆਨ ਅਕਾਦਮਿਕ ਤਾੜਨਾ, ਸਮਾਜ ਅਤੇ ਇੱਕ ਸਮਾਜ ਦੇ ਅੰਦਰ ਵਿਅਕਤੀ ਦਾ ਆਪਸ ਵਿੱਚ ਰਿਸ਼ਤੇ ਨਾਲ ਸਬੰਧਤ ਦੀ ਇੱਕ ਪ੍ਰਮੁੱਖ ਸ਼੍ਰੇਣੀ ਹੈ. ਇਹ ਬਦਲੇ ਵਿੱਚ ਬਹੁਤ ਸਾਰੇ ਸ਼ਾਖਾ ਹੈ, ਜਿਸ ਦੇ ਹਰ ਇੱਕ "ਸਮਾਜਿਕ ਵਿਗਿਆਨ" ਮੰਨਿਆ ਗਿਆ ਹੈ. ਸੋਸ਼ਲ ਸਾਇੰਸਜ਼ ਅਕਸਰ ਮਾਨਵ ਸ਼ਾਸਤਰ, ਅਰਥਸ਼ਾਸਤਰ, ਆਬਾਦੀ, ਮਨੁੱਖੀ ਭੂਗੋਲ, ਸਿਆਸੀ ਵਿਗਿਆਨ, ਮਨੋਵਿਗਿਆਨ, ਅਤੇ ਹੋਰ ਬਹੁਤ ਸਾਰੇ ਖੇਤਰ ਨੂੰ ਇਸ ਦੇ ਨਾਲ ਸ਼ਾਮਲ ਹਨ.
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
'ਮੱਧਕਾਲੀ ਪੰਜਾਬੀ ਵਾਰਤਕ' ਦਾ ਪੰਜਾਬੀ ਸਾਹਿਤ ਦੇ ਇਤਿਹਾਸ 'ਚ ਬਹੁਤਮਹੱਤਵ ਹੈ। ਜੇ ਵਾਰਤਕ ਨੂੰ ਦੇਖਿਅਾ ਜਾਏ ਤਾਂ ਕਵਿਤਾ ਤੇ ਵਾਰਤਕ ਸਾਹਿਤ ਦੇ ਦੋ ਮੁੱਖ ਰੂਪ ਹਨ ਜਿੱਥੇ ਕਵਿਤਾ ਲਈ ਛੰਦ ਤੇ ਤੁਕਾਂਤ ਆਵੱਸ਼ਕ ਹਨ; ਉੱਥੇ ਵਾਰਤਕ ਲਈ ਲੈਅ, ਤਾਲ ਤੇ ਵਾਕ-ਰਚਨਾ ਜਰੂਰੀ ਅੰਸ਼ ਹਨ। ਜਦੋਂ ਸਾਹਿਤਕਾਰ ਆਪਣੇ ਵਿਚਾਰ ਭਰੇ ਅਨੁਭਵ ਨੂੰ ਕਲਾਤਮਕ ਰੂਪ ਦੇ ਕੇ ਇੱਕ ਐਸੀ ਸ਼ਾਬਦਿਕ ਰਚਨਾ ਸਿਰਜਦਾ ਹੈ ਜੋ ਵਾਕ ਬਣਤਰ ਵਿੱਚ ਨਿਤਾਪ੍ਰਤੀ ਦੀ ਬੋਲਚਾਲ ਵਰਗੀ ਪਰੰਤੂ ਭਾਸ਼ਾ ਦੇ ਪੱਖੋਂ ਵਧੇਰੇ ਨਿੱਖਰੀ, ਮੰਤਵੀ ਹੋਈ ਤੇ ਵਿਆਕਰਨ ਦੇ ਨਿਯਮਾਂ ਅਨੁਕੂਲ ਹੁੰਦੀ ਹੈ, ਉਹ ਵਾਰਤਕ ਦਾ ਰੂਪ ਧਾਰ ਲੈਂਦੀ ਹੈ। ਇਸ ਵਿੱਚ ਵਾਰਤਕ-ਕਾਰ ਕਿਸੇ ਸਿੱਧਾਂਤ ਜਾਂ ਵਿਸ਼ੇ ਨੂੰ ਸੋਚ-ਵਿਚਾਰ ਕੇ, ਬੁੱਧੀ ਦੀ ਕਸੌਟੀ ਤੇ ਪਰਖ ਕੇ, ਤਰਕ ਤੇ ਦਲੀਲ ਦੀ ਵਰਤੋਂ ਕਰ ਕੇ ਐਸਾ ਰੂਪ ਸਿਰਜਦਾ ਹੈ, ਜੋ ਵਾਕਾਂ ਤੇ ਪੈਰਿਆਂ ਵਿੱਚ ਵੰਡਿਆ ਹੁੰਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਮਾਜਿਕ ਪੂੰਜੀ ਸਮਾਜ ਸ਼ਾਸਤਰ, ਅਰਥਸ਼ਾਸਤਰ ਅਤੇ ਰਾਜਨੀਤੀ ਵਿਗਿਆਨ ਵਿਚ ਇਕ ਸੰਕਲਪ ਹੈ, ਜੋ ਸਮਾਜਿਕ ਸੰਬੰਧਾਂ ਅਤੇ ਸੋਸ਼ਲ ਨੈਟਵਰਕਸ ਦੀ ਪ੍ਰਤਿਨਿਧਤਾ ਕਰਦਾ ਹੈ, ਜਿਨ੍ਹਾਂ ਨੂੰ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਹੋਰ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਰਤੇ ਜਾਣ ਵਾਲੇ ਸਰੋਤ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ, ਅਜਿਹੀਆਂ ਬਹੁਤ ਸਾਰੀਆਂ ਪ੍ਰੀਭਾਸ਼ਾਵਾਂ ਅਤੇ ਸੰਕਲਪ (ਉਦਾਹਰਨ ਲਈ, ਸੱਭਿਆਚਾਰਕ ਪੂੰਜੀ, ਸਿਵਲ ਪੂੰਜੀ) ਹਨ, ਜੋ ਕਿ ਸਮਾਜ ਦੇ ਲੱਛਣਾਂ ਨੂੰ, ਲੋਕਾਂ ਦੇ ਆਪਸੀ ਸੰਬੰਧਾਂ ਦੇ ਪੱਖੋਂ, ਸਮਾਜਿਕ ਤੌਰ ਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕਾਰਜਾਂ ਦੀ ਕਾਰਗਰਤਾ ਨੂੰ ਨਿਰਧਾਰਤ ਕਰਨ ਵਾਲੇ ਮੁੱਖ ਕਾਰਕਾਂ ਦੇ ਨਿਰਣੇ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਦੇ ਆਮ ਵਿਚਾਰ ਨੂੰ ਇਕਮੁੱਠ ਕਰਦੇ ਹਨ।
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿਚ ਵੰਡਿਆ ਗਿਆ ਸੀ। ਇਹ ਚਾਰ ਵਰਣ : ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆਂ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।”1 ਡਾ.
ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐਫ.ਬੀ.ਆਈ.) (ਅੰਗਰੇਜ਼ੀ: Federal Bureau of Investigation; FBI), ਜੋ ਪਹਿਲਾਂ ਬਿਊਰੋ ਆਫ ਇਨਵੈਸਟੀਗੇਸ਼ਨ; ਬੀ.ਓ.ਆਈ (BOI), ਅਮਰੀਕਾ ਦੀ ਘਰੇਲੂ ਖੁਫੀਆ ਅਤੇ ਸੁਰੱਖਿਆ ਸੇਵਾ ਹੈ ਅਤੇ ਮੁੱਖ ਸੰਘੀ ਕਾਨੂੰਨ ਲਾਗੂ ਕਰਨ ਵਾਲੀ ਏਜੰਸੀ ਹੈ। ਅਮਰੀਕੀ ਨਿਆਂ ਵਿਭਾਗ ਦੇ ਅਧਿਕਾਰ ਖੇਤਰ ਵਿਚ ਕੰਮ ਕਰਦਾ ਹੋਇਆ, ਐਫ.ਬੀ.ਆਈ, ਯੂ.ਐਸ ਇੰਟੈਲੀਜੈਂਸ ਕਮਿਊਨਿਟੀ ਦਾ ਵੀ ਮੈਂਬਰ ਹੈ ਅਤੇ ਅਟਾਰਨੀ ਜਨਰਲ ਅਤੇ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਦੋਹਾਂ ਨੂੰ ਰਿਪੋਰਟ ਦਿੰਦਾ ਹੈ। ਇੱਕ ਪ੍ਰਮੁੱਖ ਅਮਰੀਕੀ ਅੱਤਵਾਦ ਵਿਰੋਧੀ, ਵਿਰੋਧੀ ਸਮਝੌਤਾ, ਅਤੇ ਫੌਜਦਾਰੀ ਜਾਂਚ ਸੰਸਥਾ, ਐਫ.ਬੀ.ਆਈ ਦਾ ਫੈਡਰਲ ਅਪਰਾਧਾਂ ਦੀਆਂ 200 ਤੋਂ ਵੱਧ ਸ਼੍ਰੇਣੀਆਂ ਦੀ ਉਲੰਘਣਾ ਉੱਤੇ ਅਧਿਕਾਰ ਖੇਤਰ ਹਨ।ਹਾਲਾਂਕਿ ਐਫ.ਬੀ.ਆਈ ਦੇ ਬਹੁਤੇ ਫੰਕਸ਼ਨ ਵਿਲੱਖਣ ਹਨ, ਰਾਸ਼ਟਰੀ ਸੁਰੱਖਿਆ ਦੇ ਸਮਰਥਨ ਵਿੱਚ ਇਸ ਦੀਆਂ ਗਤੀਵਿਧੀਆਂ ਬਰਤਾਨਵੀ MI5 ਅਤੇ ਰੂਸੀ ਐਫ.ਐਸ.ਬੀ. ਦੀ ਤੁਲਨਾ ਵਿੱਚ ਹਨ। ਕੇਂਦਰੀ ਖੁਫੀਆ ਏਜੰਸੀ (ਸੀਆਈਏ) ਦੇ ਉਲਟ, ਜਿਸ ਕੋਲ ਕੋਈ ਕਾਨੂੰਨ ਲਾਗੂ ਕਰਨ ਵਾਲਾ ਅਥਾਰਟੀ ਨਹੀਂ ਹੈ ਅਤੇ ਵਿਦੇਸ਼ਾਂ ਵਿਚ ਖੁਫ਼ੀਆ ਜਾਣਕਾਰੀ ਇਕੱਠੀ ਕਰਨ 'ਤੇ ਧਿਆਨ ਕੇਂਦਰਤ ਕਰਦਾ ਹੈ, ਐਫਬੀਆਈ ਮੁੱਖ ਤੌਰ 'ਤੇ ਇੱਕ ਘਰੇਲੂ ਏਜੰਸੀ ਹੈ, ਜੋ ਸੰਯੁਕਤ ਰਾਜ ਅਮਰੀਕਾ ਦੇ ਮੁੱਖ ਸ਼ਹਿਰਾਂ ਵਿਚ 56 ਖੇਤਰੀ ਦਫ਼ਤਰ ਕਾਇਮ ਕਰਦੀ ਹੈ ਅਤੇ 400 ਤੋਂ ਵੱਧ ਨਿਵਾਸੀ ਏਜੰਸੀਆਂ ਘੱਟ ਸ਼ਹਿਰਾਂ ਅਤੇ ਪੂਰੇ ਦੇਸ਼ ਦੇ ਖੇਤਰ। ਐਫਬੀਆਈ ਦੇ ਖੇਤਰੀ ਦਫਤਰ ਵਿਚ ਇੱਕ ਸੀਨੀਅਰ ਪੱਧਰ ਦੇ ਐਫ.ਬੀ.ਆਈ. ਅਫ਼ਸਰ ਮਿਲਦੇ ਹੋਏ ਨੈਸ਼ਨਲ ਇੰਟੈਲੀਜੈਂਸ ਦੇ ਡਾਇਰੈਕਟਰ ਦੇ ਨੁਮਾਇੰਦੇ ਵਜੋਂ ਕੰਮ ਕਰਦਾ ਹੈ।ਇਸਦੇ ਘਰੇਲੂ ਫੋਕਸ ਦੇ ਬਾਵਜੂਦ, ਐਫ.ਬੀ.ਆਈ ਨੇ 60 ਮਹੱਤਵਪੂਰਨ ਅਟੈਚ (ਲੇਗਾਟ) ਦਫ਼ਤਰ ਅਤੇ ਦੁਨੀਆਂ ਭਰ ਵਿੱਚ ਅਮਰੀਕੀ ਦੂਤਾਵਾਸਾਂ ਅਤੇ ਕੌਂਸਲਖਾਨੇ ਵਿੱਚ 15 ਉਪ-ਦਫ਼ਤਰਾਂ ਦਾ ਕੰਮ ਕਰਨ ਵਿੱਚ ਮਹੱਤਵਪੂਰਨ ਅੰਤਰਰਾਸ਼ਟਰੀ ਪੱਧਰੀ ਛਾਪ ਛਾਪਦੇ ਹਨ। ਇਹ ਵਿਦੇਸ਼ੀ ਦਫ਼ਤਰ ਮੁੱਖ ਤੌਰ 'ਤੇ ਵਿਦੇਸ਼ੀ ਸੁਰੱਖਿਆ ਸੇਵਾਵਾਂ ਨਾਲ ਤਾਲਮੇਲ ਦੇ ਮਕਸਦ ਲਈ ਹੁੰਦੇ ਹਨ ਅਤੇ ਆਮ ਤੌਰ 'ਤੇ ਹੋਸਟ ਦੇਸ਼ਾਂ ਵਿੱਚ ਇਕਤਰਫਾ ਓਪਰੇਸ਼ਨ ਨਹੀਂ ਕਰਦੇ ਹਨ। ਐੱਫ.ਬੀ.ਆਈ ਕਈ ਵਾਰ ਵਿਦੇਸ਼ੀ ਗੁਪਤ ਸਰਗਰਮੀਆਂ ਕਰ ਸਕਦਾ ਹੈ, ਜਿਵੇਂ ਕਿ ਸੀਆਈਏ ਦੀ ਸੀਮਤ ਘਰੇਲੂ ਕੰਮ ਹੈ; ਇਨ੍ਹਾਂ ਗਤੀਵਿਧੀਆਂ ਨੂੰ ਆਮ ਤੌਰ 'ਤੇ ਸਰਕਾਰੀ ਏਜੰਸੀਆਂ ਵਿਚ ਤਾਲਮੇਲ ਦੀ ਲੋੜ ਹੁੰਦੀ ਹੈ। ਐਫ.ਬੀ.ਆਈ ਦੀ ਸਥਾਪਨਾ 1908 ਵਿਚ ਬਿਊਰੋ ਆਫ਼ ਇਨਵੈਸਟੀਗੇਸ਼ਨ, ਬੀ.ਓ.ਆਈ ਜਾਂ ਬੀ.ਆਈ ਨੂੰ ਥੋੜ੍ਹੇ ਸਮੇਂ ਲਈ ਕੀਤੀ ਗਈ ਸੀ। ਇਸਦਾ ਨਾਮ 1935 ਵਿੱਚ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਵਿੱਚ ਬਦਲ ਦਿੱਤਾ ਗਿਆ ਸੀ। ਐਫ.ਬੀ.ਆਈ ਦੇ ਮੁੱਖ ਦਫਤਰ ਵਾਸ਼ਿੰਗਟਨ, ਡੀ.ਸੀ.
ਸ਼ਹਿਰੀਕਰਣ ਤੋਂ ਭਾਵ ਸ਼ਹਿਰੀ ਪ੍ਰਵਿਰਤੀਆ ਦੇ ਪ੍ਰਬਲ ਰੂਪ ਵਿੱਚ ਵਿਕਾਸ ਦੀ ਪ੍ਰਕਿਰਿਆ ਹੈ, ਪਿੰਡ ਦੀ ਜੀਵਨ ਜਾਂਚ, ਸਹੂਲਤਾ, ਵਿਅਕਤੀਗਤ ਸੰਬੰਧ ਜਦੋਂ ਸ਼ਹਿਰਾਂ ਵਾਂਗ ਜਾ ਉਨ੍ਹਾਂ ਵਿੱਚ ਬਦਲਾਅ ਆਉਂਦਾ ਹੈ। ‘ਪਿੰਡਾਂ’ ਦਾ ਪਿੰਡ ਹੀ ਰਹਿਣਾ ਭਾਵ ਕਿ ਇੱਕ ਪਿਡ ਆਪਣੀ ਹੀ ਥਾਂ ਤੇ ਰਹਿੰਦਾ ਹੈ ਪਰ ਉਸ ਵਿੱਚ ਸ਼ਹਿਰੀ ਸਹੂਲਤਾਂ ਆ ਜਾਂਦੀਆਂ ਹਨ। ਵਰਤਮਾਨ ਯੁੱਗ ਦੇ ਹਰ ਵਿਕਸਿਤ, ਅਵਿਕਸਿਤ ਦੇਸ਼ਾਂ ਵਿੱਚ ਇਸ ਪ੍ਰਕਿਰਿਆ ਦੀ ਲਹਿਰ ਤੇਜੀ ਨਾਲ ਵੱਧ ਰਹੀ ਹੈ। ਸ਼ਹਿਰੀ ਕਰਣ ਵਿੱਚ ਉਦਯੋਗਿਕ, ਵਿਕਾਸ, ਆਵਾਜਾਈ ਦੇ ਸਾਧਨਾਂ ਤੇ ਸੰਚਾਰ ਸਾਧਨਾਂ ਦਾ ਵਿਕਾਸ ਹੁੰਦਾ ਹੈ। ਮਨੁੱਖ ਅਕਸਰ ਤਜਾਰਤੀ ਰੁਚੀਆਂ ਰੱਖਣ ਵਾਲੇ ਬਣ ਜਾਂਦੇ ਹਨ। ਵਿਲਾਸਤਾ ਦੀ ਭਾਵਨਾ ਵੱਧ ਜਾਂਦੀ ਹੈ।ਸ਼ਹਿਰੀਕਰਣ, ਉਦਯੋਗੀਕਰਣ, ਪੱਛਮੀਕਰਨ, ਯੂਰਪੀਕਰਨ ਜਾਂ ਮਸ਼ੀਨੀਕਰਣ ਵਰਗੇ ਸ਼ਬਦ ਅ0ਰ9ਜ85ਸਲ ਵਿੱਚ ਸਭਿਆਚਾਰੀਕਰਨ ਦੇ ਹੀ ਵੱਖ-ਵੱਖ ਪੱਖਾਂ ਦਾ ਪ੍ਰਗਟਾਵਾਂ ਕਰਦੇ ਹਨ। ਨਵੀਨ ਯੁੱਗ ਨੂੰ ਉਦਯੋਗਿਕ ਯੁੱਗ, ਪਦਾਰਥਵਾਦੀ ਯੂੱਗ, ਮਸ਼ੀਨੀ ਯੁੱਗ ਆਦਿ ਨਾਵਾਂ ਨਾਲ ਸੱਦੇ ਜਾਣਾ ਇਸ ਗੱਲ ਵੱਲ ਸੰਕੇਤ ਕਰਦਾ ਹੈ ਕਿ ਅਜੋਕੇੇ ਯੁੱਗ ਨੂੰ ਮਸ਼ੀਨਰੀ ਨੇ ਬਹੁਤ ਪ੍ਰਭਾਵਿਤ ਕੀਤਾ ਹੈ। ਛੋਟੀ ਵੱਡੀ ਮਸ਼ੀਨਰੀ ਨੇ ਸਮੁੱਚੇ ਸਮਾਜਿਕ ਢਾਂਚੇ ਨੂੰ ਬਦਲ ਦਿੱਤਾ ਹੈ। ਸ਼ਹਿਰੀ ਖੇਤਰ ਵਿੱਚ ਵੱਡੇ, ਛੋਟੇ ਕਾਰਖਾਨੇ ਲੱਗਣ ਨਾਲ ਪੇਂਡੂ ਲੋਕ ਸ਼ਹਿਰਾਂ ਵੱਲ ਰਜ਼ੁਹ ਕਰਨ ਲੱਗ ਪਏ ਹਨ। ਸ਼ਹਿਰੀ ਵੱਸੋਂ ਵਿੱਚ ਪਰਿਵਤਨ ਹੋਣ ਲੱਗ ਪਿਆ ਹੈ ਵਿਕਾਸਸ਼ੀਲਤਾ ਦੀ ਲਹਿਰ ਨੇ ਸ਼ਹਿਰਾਂ ਵਾਲੀਆਂ ਸਹੂਲਤਾਂ ਪਿੰਡਾਂ ਤੱਕ ਪਹੰੁਚਾ ਦਿੱਤੀਆ ਹਨ। ਪਿੰਡਾਂ ਦੇ ਲੋਕ ‘ਨਕਦ ਆਮਦਨ’ ਅਤੇ ਬਹੁਤੇ ਲਾਭ ਵਾਲੇ ਧੰਦੇ ਅਪਣਾਉਣ ਲੱਗੇ ਹਨ। ਲੋੜਾਂ ਅਤੇ ਵਿਲਾਸਤਾ ਵਾਲੀਆਂ ਵਸਤਾਂ ਦੀ ਗਿਣਤੀ ਅਤੇ ਪੱਧਰ ਵਿੱਚ ਫ਼ਰਕ ਆਉਣ ਲੱਗ ਪਿਆ ਹੈ। ਇੰਜ ਸਮੁੱਚਾ ਸਮਾਜਿਕ ਢਾਂਚਾ ਜਿਹੜੀਆਂ ਸਦੀਆਂ ਤੋ ਖੜੋਤ ਦੀ ਹਾਲਤ ਵਿੱਚ ਜਾਪਦਾ ਰਿਹਾ ਸੀ, ਬਹੁਤ ਹੀ ਤੇਜੀ ਨਾਲ ਬਦਲਦਾ ਨਜਰ ਆਉਣ ਲੱਗ ਪਿਆ ਹੈ। ਪੜ੍ਹੇ, ਅਧਪੜ੍ਹੇ, ਪੇਂਡੂ ਸ਼ਹਿਰਾਂ ਵੱਲ ਜਾ ਰਹੇ ਹਨ, ਖਾਸ ਤੌਰ ਤੇ ਨੌਕਰੀਆਂ ਵੱਲ ਵੱਡੇ ਪੈਮਾਨੇ ਤੇ ਰੁਚਿਤ ਪੇਂਡੂ ਤਬਕਾ ਸ਼ਹਿਰਾਂ ਵੱਲ ਭੱਜ ਰਿਹਾ ਹੈ। ਪੰਜਾਬ ਦੀ ਕੁੱਲ ਆਬਾਦੀ ਦਾ ਸ਼ਹਿਰੀ ਹਿੱਸਾ 1911 ਵਿੱਚ 10%, 1921 ਵਿੱਚ 10.7%, 1931 ਵਿੱਚ 13%, 1941 ਵਿੱਚ 15.2%, 2001 ਵਿੱਚ 27.8%, 2011 ਵਿੱਚ 31.16% ਹੈ। 2001 ਵਿੱਚ 72.19% ਸੀ, ਜੋ 2011 ਵਿੱਚ ਘੱਟ ਕੇ 68.84% ਹੋ ਗਈ ਹੈ। ਸ਼ਹਿਰੀ ਸਭਿਅਤਾ ਅਤੇ ਉਦਯੋਗਾਂ ਦੇ ਵੱਧਣ ਫੁੱਲਣ ਨਾਲ ਪੈਦਾ ਹੋਈ ਨਵੀਂ ਪੀੜ੍ਹੀ ਲਿਖੀ ਮੱਧ ਸ਼ੇ੍ਰਣੀ ਸਭ ਤੋਂ ਪਹਿਲਾਂ ਇਸ ਵਿਰੋਧ ਦਾ ਅਖਾੜਾ ਬਣੀ। ਇਹ ਵਿਰੋਧ ਲੋਕ ਅਖਾਣਾਂ ਤੋਂ ਵੀ ਪ੍ਰਗਟ ਹੁੰਦਾ ਹੈ। 1। ਸ਼ਹਿਰ ਦੀ ਚਿੜੀ, ਪਿੰਡ ਦੀ ਕੁੜੀ। 2। ਸ਼ਹਿਰੀ ਵਸਣ ਦੇਵਤੇ, ਪਿੰਡੀ ਵਸਣ ਜਿੰਨ। 3। ਸ਼ਹਿਰੀ ਵਸਣ ਦੇਵਤੇ ਤੇ ਬਾਹਰ ਭੂਤ ਪ੍ਰੇਤ। ਦਸਤਕਾਰੀ ਦੇ ਨਵੇਂ ਸੰਦਾਂ ਅਤੇ ਢੰਗਾਂ ਨਾਲ ਉਦਯੋਗਿਕ ਧੰਦੇ ਵਿਕਾਸ ਕਰਨ ਲੱਗੇ ਹਨ। ਨਿੱਤ ਵਰਤੋਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਨਕਦ ਵੇਤਨ ਦੀ ਲੋੜ ਮਹਿਸੂਸ ਹੋਣ ਲੱਗ ਪਈ ਹੈ। ਜਿਸਦੇ ਫਲਸਰੂਪ ਪੇਂਡੂ ਲੋਕਾਂ ਦੇ ਦੁੱਧ ਵੇਚਣ, ਮੁਰਗੀ ਪਾਲ, ਸੂਰ ਪਾਲਣ, ਮੱਧੂ ਮੱਖੀਆਂ ਪਾਲਣ ਵਰਗੇ ਧੰਦੇ ਅਪਨਾ ਲਏ ਸਨ। ਇਹ ਧੰਦੇ ਸ਼ਹਿਰ ਨਾਲ ਸੰਪਰਕ ਜੋੜਨ ਬਿਨਾਂ ਚੱਲਣੇ ਅਸੰਵ ਸਨ। ਇਸ ਲਈ ਹਰ ਰੋਜ ਦੇ ਸੰਪਰਕ ਨਾਲ ਪਰਸਪਰ ਆਦਾਨ ਪ੍ਰਦਾਨ ਨੇ ਅਨੇਕਾਂ ਕਦਰਾਂ ਕੀਮਤਾਂ ਦਾ ਵਟਾਦਰਾ ਕੀਤਾ ਹੈ। ਨਵੇਂ ਧੰਦੇ ਅਪਣਾਉਣ ਨਾਲ ਇੱਕ ਸ਼੍ਰੇਣੀ ਹੋਂਦ ਵਿੱਚ ਆ ਗਈ ਹੈ। ਇਨ੍ਹਾਂ ਵਿੱਚ ਤਾਂਗੇ ਵਾਲੇ, ਰਿਕਸ਼ੇ ਵਾਲੇ, ਟੈਂਪੂ ਵਾਲੇ, ਪੱਲੇਦਾਰ, ਕੁੱਲੀ ਆਦਿ ਬਿਲਕੁੱਲ ਨਵੀਂ ਸ਼ੇ੍ਰਣੀ ਲਗਾਤਾਰ ਉੱਭਰਣ ਲੱਗੀ ਹੈ। ਇਹ ਲੋਕ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਤਾਲਮੇਲ ਪੈਦਾ ਕਰਨ ਵਿੱਚ ਸਹਾਇਕ ਬਣੇ ਹਨ। ਇਸ ਸ਼ੇ੍ਰਣੀ ਦੇ ਹੋਂਦ ਵਿੱਚ ਆਉਣ ਨਾਲ ਜਾਤਪਾਤ ਦੇ ਬੰਦਨ ਖ਼ਤਮ ਹੋ ਗਏ ਹਨ।ਬਰਾਦਰੀ ਸਿਸਟਮ ਟੁੱਟ ਗਿਆ ਹੈ। ਇਸ ਸ਼੍ਰੇਣੀ ਦੇ ਘਰੇਲੂ ਦੁਖ-ਸੁੱਖ, ਖੁਸ਼ੀ ਗ਼ਮੀ ਦੇ ਸ਼ਰੀਕ ਉਸ ਦੇ ਹਮ-ਪੇਸ਼ਾ ਲੋਕ ਬਣਨ ਲੱਗੇ ਹਨ। ਪੁਰਾਣੀ ਨਾਤੇਦਾਰੀ ਦਾ ਸਿਲਸਿਲਾ ਬਦਲ ਗਿਆ ਹੈ।। ਖ਼ੂਨ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋਣ ਲੱਗ ਪਈ ਹੈ। ਪਿੰਡ ਵਿੱਚ ਵਿਅਕਤੀ ਦੀ ਪਛਾਣ ਉਸ ਦੀ ਗੋਤ ਤੇ ਪਰਿਵਾਰ ਤੋਂ ਹੁੰਦੀ ਹੈ, ਪਰੰਤੂ ਜਦੋਂ ਉਹ ਸ਼ਹਿਰ ਵਿੱਚ ਆਉਂਦਾ ਹੈ ਤਾਂ ਉਸ ਲਈ ਸਭ ਕੁੱਝ ਬਦਲ ਜਾਂਦਾ ਹੈ। ਉਸ ਦੀ ਜੀਵਨ ਦਾ ਦ੍ਰਿਸ਼ਟੀਕੋਣ ਬਦਲਦਾ ਹੈ। ਉਹ ਪੇਂਡੂ ਜੀਵਨ ਤੋਂ ਬਦਲ ਕੇ ਰਾਸ਼ਟਰਵਾਦ ਨਾਲ ਜੁੜਦਾ ਹੈ। ਇਹ ਸ਼ਹਿਰੀਕਰਣ ਦਾ ਪ੍ਰਮੁੱਖ ਲੱਛਣ ਹੈ। ਪੇਂਡੂ ਸਮਾਜ ਵਿੱਚ ਵਿਅਕਤੀ ਦੀ ਜਾਣ ਪਛਾਣ ਹਰ ਇੱਕ ਨਾਲ ਨਿੱਜੀ ਹੁੰਦੀ ਹੈ। ਉਹ ਮਿਲਜੁਲ ਕੇ ਰਹਿੰਦੇ ਹਨ ਪਰ ਅਖੀਰ ਵਿੱਚ ਉਹ ਉਥੋ ਦੇ ਸਮਾਜ ਤੋਂ ਅਗਿਆਤ ਹੁੰਦਾ ਹੈ ਤੇ ਜੀਵਨ ਬਤੀਤ ਕਰਨ ਲਈ ਰਸਮੀ ਤੌਰ ਤੇ ਵਿਵਹਾਰ ਕਰਨਾ ਸਿੱਖਦਾ ਹੈ, ਜਿਸ ਨਾਲ ਵਿਅਕਤੀਗਤ ਰੂਪ ਵਿੱਚ ਆਪਣੇ ਆਪ ਨੂੰ ਪੇਸ਼ ਕਰਦਾ ਹੈ। ਸਿਨੇਮਾ, ਟੈਲੀਵਿਜ਼ਨ ਅਤੇ ਵਿਗਿਆਨਿਕ ਤਰੱਕੀ ਦੇ ਕਾਰਨ ਲੋਕਾਂ ਵਿੱਚ ਆਪਣੇ ਫੈਸਲੇ ਖੁੱਦ ਲੈਣ ਦਾ ਰੁਝਾਨ ਵਧਿਆ ਹੈ। ਪੁਰਾਤਨ ਰੂੜ੍ਹੀਆਂ ਖ਼ਤਮ ਹੋ ਰਹੀਆਂ ਹਨ। ਅੱਜ ਕੱਲ੍ਹ ਕਦਰਾਂ-ਕੀਮਤਾਂ, ਆਦਰ ਸਤਿਕਾਰ, ਮਾਣ ਮਰਿਆਦਾ ਆਦਿਕ ਵਿੱਚ ਕਮੀ ਆਈ ਹੈ। ਵੱਧ ਰਹੇ ਸਿੱਖਿਆ ਦੇ ਪ੍ਰਸਾਰ ਦੇ ਕਾਰਨ ਸਮਾਜ ਵਿੱਚ ਬਰਾਬਰਤਾ ਆ ਰਹੀ ਹੈ। ਨਵੇਂ ਸਮਾਜ ਵਿੱਚ ਪੁਰਾਤਨ ਪੇਂਡੂ ਭਾਈਚਾਰੇ ਦੀ ਲਹੂ ਦੇ ਰਿਸ਼ਤੇ ਦੀ ਸਾਂਝ ਖ਼ਤਮ ਹੋ ਜਾਣ ਕਾਰਨ ਔਰਤ ਮਰਦ ਇੱਕਠੇ ਖੁੱਲ੍ਹ ਲੈਣ ਲੱਗ ਪਏ ਹਨ। ਅਜੋਕੇ ਸਮੇਂ ਵਿੱਚ ਵਿਆਹ ਸੰਬੰਧ, ਪੇ੍ਰਮ ਸੰਬੰਧ ਇੱਕਲੇ ਮਰਦਾਂ ਦੀ ਮਰਜ਼ੀ ਉੱਤੇ ਨਿਰਭਰ ਨਾ ਹੋ ਕੇ ਔਰਤਾਂ ਦੀ ਮਰਜ਼ੀ ਉੱਪਰ ਵੀ ਨਿਰਭਰ ਹੋਣ ਲੱਗ ਪਏ ਹਨ। ਸ਼ਹਿਰੀਕਰਣ ਅਤੇ ਉਦਯੋਗੀਕਰਣ ਨਾਲ ਪਿੰਡਾਂ ਵਿੱਚ ਖਾਣ-ਪੀਣ, ਰਹਿਣ-ਸਹਿਣ, ਰਿਸ਼ਤਾਨਾਤਾ ਪ੍ਰਬੰਧ ਅਤੇ ਵਾਤਾਵਰਣ ਵਿੱਚ ਪਰਿਵਰਤਣ ਦੇਖਣ ਨੂੰ ਮਿਲਿਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਕੁਦਰਤੀ ਹਵਾ, ਪਾਣੀ ਵਿੱਚ ਫ਼ਰਕ ਆਇਆ ਹੈ। ਪੇਂਡੂ ਸਮਾਜ ਵਿੱਲ ਲੋਕਾਂ ਦੇ ਪਹਿਰਾਵੇ ਵਿੱਚ ਬਦਲਾਅ ਆਇਆ ਹੈ। ਸ਼ਹਿਰੀਕਰਣ ਨਾਲ ਪਿੰਡਾਂ ਵਿੱਚ ਸਿਹਤਮੰਦ ਖੁਰਾਕ ਵਿੱਚ ਕਮੀ ਆਈ ਹੈ, ਲੋਕ ਸਾਦਾ ਅਤੇ ਨਰੋਏ ਭੋਜਨ ਦੀ ਥਾਂ ਚਟਪਟੀਆਂ ਅਤੇ ਮਜ਼ੇਦਾਰ ਚੀਜ਼ਾਂ ਦੀ ਵਰਤੋਂ ਕਰਦੇ ਹਨ। ਘਰਾਂ ਵਿੱਚ ਰਸੋਈਆਂ ਵਿੱਚ ਖਾਣਾ ਬਣਾਉਣ ਦੀ ਥਾਂ ਹੋਟਲਾਂ ਤੋਂ ਖਾਣਾ ਲਿਆਂਦਾ ਜਾਂਦਾ ਹੈ। ਲੋਕ ਪਹਿਲਾਂ ਇੱਕ ਪਰਿਵਾਰ ਵਿੱਚ ਮਿਲ ਜੁਲ ਕੇ ਰਹਿੰਦੇ ਸਨ, ਪਰ ਅੱਜ ਕੱਲ੍ਹ ਕਿਰਾਏ ਤੇ ਮਕਾਨ ਲੈ ਕੇ ਰਹਿੰਦੇ ਹਨ ਪਰਿਵਾਰ ਅਤੇ ਰਿਸ਼ਤੇ ਨਾਤੇ ਵਿੱਚ ਸਾਂਝੀਵਾਲਤਾ ਵਿੱਚ ਕਮੀ ਆਈ ਹੈ। ਸ਼ਹਿਰੀਕਰਣ ਨਾਲ ਰਿਸ਼ਤੇ ਨਾਤੇ ਪ੍ਰਬੰਧ ਵਿੱਚ ਵੀ ਬਦਲਾਅ ਆਇਆ ਹੈ, ਮਾਮਾ, ਚਾਚਾ, ਤਾਇਆ ਫੁੱਫੜ ਦੀ ਥਾਂ ਅੰਕਲ ਅਤੇ ਮਾਮੀ, ਚਾਚੀ, ਤਾਈ ਅਤੇ ਭੂਆ ਦੀ ਥਾਂ ਐਂਟੀ ਨੇ ਲੈ ਲਈ ਹੈ। ਦਾਦੀ-ਦਾਦਾ ਨੂੰ ਬਾਬਾ-ਬੇਬੇ ਕਹਿਣ ਦੀ ਥਾਂ ਵੱਡੇ ਪਾਪਾ/ਡੈਡੀ ਅਤੇ ਵੱਡੇ ਮੰਮੀ ਕਹਿਣ ਦਾ ਰਿਵਾਜ ਬਣਦਾ ਜਾ ਰਿਹਾ ਹੈ। ਬੋਲ ਚਾਲ ਦੀ ਭਾਸ਼ਾ ਵਿੱਚ ਪਰਿਵਰਤਨ ਆਇਆ ਹੈ ਅੰਗਰੇਜ਼ੀ ਅਤੇ ਕੋਈ ਹੋਰ ਉਪ ਭਾਸ਼ਾਵਾਂ ਦੇ ਸ਼ਬਦਾਂ ਦਾ ਇਸਤੇਮਾਲ ਲੱਗਭਗ ਹਰੇਕ ਵਰਗ ਕਰਨ ਲੱਗਾ ਹੈ। ਉਪਰੋਕਤ ਲਿਖੇ ਆਧਾਰ ਕਹਿ ਸਕਦੇ ਹਾਂ ਕਿ ਵਿਗਿਆਨਿਕ ਅਤੇ ਪਦਾਰਥਵਾਦੀ ਭਾਵਨਾ ਵਿੱਚ ਅਜੋਕਾ ਮਨੁੱਖ ਆਲੇ ਦੁਆਲੇ ਨਾਲੋਂ ਟੁੱਟ ਗਿਆ ਹੈ। ਦਿਨੋਂ ਦਿਨ ਉਹ ਆਪਣੇ ਆਪ ਨਾਲੋਂ ਵੀ ਟੁੱਟਦਾ ਜਾ ਰਿਹਾ ਹੈ। ਬਾਹਰੀ ਤੌਰ ਤੇ ਰੇਡੀਓ, ਟੈਲੀਵਿਜ਼ਨ, ਅਖ਼ਬਾਰ, ਸਿਨੇਮਾ ਅਤੇ ਹੋਰ ਅਨੇਕਾਂ ਸਾਧਨਾ ਰਾਹੀਂ ਸਭਿਆਚਾਰ ਮੇਲ-ਜੋਲ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪਰੰਤੁ ਹੈਰਾਨੀ ਦੀ ਗੱਲ ਹੈ ਕਿ ਏਨਾ ਕੁੱਝ ਹੋਣ ਦੇ ਬਾਵਜੂਦ ਵੀ ਮਾਨਵ ਦਾ ਅਸਤਿਤਵ ਆਪਣੇ ਆਪ ਵਿੱਚ ਸੁੰਗੜਦਾ ਜਾ ਰਿਹਾ ਹੈ। ਹਵਾਲਾ ਪੁਸਤਕਾਂ 1। ‘ਸਭਿਆਚਾਰ ਅਤੇ ਲੋਕਧਾਰਾ ਦੇ ਮੂਲ ਸਰੋਕਾਰਾਂ’, ਪ੍ਰਕਾਸ਼ਕ-ਲਾਹੌਰ ਬੁੱਕ ਸ਼ਾਪ, ਲੁਧਿਆਣਾ। 2। ਜੀਤ ਸਿੰਘ ਜੋਸ਼ੀ (ਡਾ.), ‘ਸਭਿਆਚਾਰ: ਸਿਧਾਂਤ ਤੇ ਵਿਹਾਰ’, ਪ੍ਰਕਾਸ਼-ਵਾਰਿਸ਼ ਸ਼ਾਹ ਫਾਊਂਡੇਸ਼ਨ, ਅੰਮ੍ਰਿਤਸਰ। 3। ‘ਪੰਜਾਬੀ ਸਭਿਆਚਾਰ: ਸੰਦਰਭਮੂਲਕ ਅਧਿਐਨ’, ਬ੍ਰਹਮਜਗਦੀਸ਼ ਸਿੰਘ, ਪ੍ਰਕਾਸ਼ਕ,-ਵਾਰਿਸ਼ ਸ਼ਾਹ ਫਾਉੂਂਡੇਸ਼ਨ, ਅੰਮ੍ਰਿਤਸਰ। 4। ਜ਼ਸਵਿੰਦਰ ਸਿੰਘ (ਡਾ.), ‘ਪੰਜਾਬੀ ਸਭਿਆਚਾਰ ਪਛਾਣ ਚਿੰਨ੍ਹ’, ਪ੍ਰਕਾਸ਼ਕ-ਗਰੈਸੀਅਸ ਬੁੱਕਸ, ਅਰਬਨ ਅਸਟੇਟ, ਪਟਿਆਲਾ। 5। ਪ੍ਰੋ.
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ਼, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਭਾਈ ਵੀਰ ਸਿੰਘ ਦੀ ਕਵਿਤਾ ਤੇ ਉਹਨਾਂ ਦੀ ਸ਼ਖ਼ਸੀਅਤ ਦੀ ਮੂਲ ਪ੍ਰਵਿਰਤੀ ਭਗਤੀ ਕਾਲ ਦੇ ਸੰਤਾਂ ਅਤੇ ਉਹਨਾਂ ਦੀਆਂ ਰਚਨਾਵਾਂ ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦੇ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸਨ। ਵਧੇਰੇ ਕਰਕੇ ਉਹਨਾਂ ਦੀ ਪਛਾਣ ਕਵੀ ਕਰਕੇ ਹੈ। ਪੰਜਾਬੀ ਕਵਿਤਾ ਵਿਚ ਅਸਲ ਅਰਥਾਂ ਵਿਚ ਆਧੁਨਿਕਤਾ ਦਾ ਆਗਾਜ਼ ਉਸ ਦੀ ਕਵਿਤਾ ਰਾਹੀਂ ਹੁੰਦਾ ਹੈ। ਭਾਈ ਵੀਰ ਸਿੰਘ ਨੂੰ ਪਹਿਲਾ ਆਧੁਨਿਕ ਕਵੀ ਮੰਨ ਲਿਆ ਜਾਂਦਾ ਹੈ ਪਰ ਉਹਨਾਂ ਦੀ ਕਵਿਤਾ ਦੀ ਅੰਤਰਵਸਤੂ ਨੂੰ ਆਧੁਨਿਕ ਨਹੀਂ ਕਿਹਾ ਜਾ ਸਕਦਾ। ਉਹਨਾਂ ਨੇ ਮਧਕਾਲ ਦੇ ਕਾਵਿ ਚਿੰਤਨ ਨੂੰ ਹੀ ਨਵੇਂ ਮੁਹਾਵਰੇ ਵਿੱਚ ਪੇਸ਼ ਕੀਤਾ ਹੈ। ਪ੍ਰੋ.
ਰਾਜ ਸਭਾ ਟੀਵੀ ਇੱਕ ਭਾਰਤੀ ਕੇਬਲ ਟੈਲੀਵੀਯਨ, ਨੈੱਟਵਰਕ ਚੈਨਲ ਹੈ ਜਿਸ ਨੂੰ ਭਾਰਤ ਸਰਕਾਰ ਚਲਾਉਂਦੀ ਹੈ ਅਤੇ ਇਹ ਭਾਰਤੀ ਸੰਸਦ[ ਦੇ ਉੱਪਰਲੈ ਹਾਊਸ ਰਾਜ ਸਭਾ (ਦੀ ਕਾਰਵਾਈ ਨੂੰ ਕਵਰ ਕਰਦਾ ਹੈ। ਰਾਜ ਸਭਾ ਟੀਵੀ 10 ਭਾਗਾਂ ਵਾਲੀ ਟੈਲੀਵੀਜ਼ਨ ਮਿੰਨੀ ਸੀਰੀਜ ਸੰਵਿਧਾਨ (ਟੀਵੀ ਸੀਰੀਜ), ਜਿਸਦਾ ਨਿਰਦੇਸ਼ਨ ਸ਼ਿਆਮ ਬੇਨੇਗਲ ਨੇ ਕੀਤਾ ਹੈ ਦਾ ਪ੍ਰਸਾਰਨ 2 ਮਾਰਚ 2014 ਤੋਂ ਕਰ ਰਿਹਾ ਹੈ।
ਸਮਾਜਵਾਦ (Socialism) ਇੱਕ ਆਰਥਕ-ਸਾਮਾਜਕ ਦਰਸ਼ਨ ਹੈ। ਸਮਾਜਵਾਦੀ ਵਿਵਸਥਾ ਵਿੱਚ ਜਾਇਦਾਦ ਦੀ ਮਾਲਕੀ ਅਤੇ ਉਤਪਾਦਨ ਦੀ ਵੰਡ ਸਮਾਜ ਦੇ ਨਿਅੰਤਰਣ ਦੇ ਅਧੀਨ ਰਹਿੰਦੇ ਹਨ।ਸਮਾਜਵਾਦ ਅੰਗਰੇਜ਼ੀ ਅਤੇ ਫਰਾਂਸੀਸੀ ਸ਼ਬਦ ਸੋਸ਼ਲਿਜਮ ਦਾ ਪੰਜਾਬੀ ਰੂਪਾਂਤਰ ਹੈ। 19ਵੀਂ ਸ਼ਤਾਬਦੀ ਦੇ ਪਹਿਲੇ ਅੱਧ ਵਿੱਚ ਇਸ ਸ਼ਬਦ ਦਾ ਪ੍ਰਯੋਗ ਵਿਅਕਤੀਵਾਦ ਦੇ ਵਿਰੋਧ ਵਿੱਚ ਅਤੇ ਉਨ੍ਹਾਂ ਵਿਚਾਰਾਂ ਦੇ ਸਮਰਥਨ ਵਿੱਚ ਕੀਤਾ ਜਾਂਦਾ ਸੀ ਜਿਨ੍ਹਾਂ ਦਾ ਲਕਸ਼ ਸਮਾਜ ਦੇ ਆਰਥਕ ਅਤੇ ਨੈਤਿਕ ਆਧਾਰ ਨੂੰ ਬਦਲਣਾ ਸੀ ਅਤੇ ਜੋ ਜੀਵਨ ਵਿੱਚ ਵਿਅਕਤੀਗਤ ਕਬਜ਼ੇ ਦੀ ਜਗ੍ਹਾ ਸਾਮਾਜਕ ਕੰਟਰੋਲ ਸਥਾਪਤ ਕਰਨਾ ਚਾਹੁੰਦੇ ਸਨ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਪੰਜਾਬੀ ਨਾਟਕ ਅਤੇ ਰੰਗਮੰਚ ਦੇ ਬਦਲਦੇ ਪਰਿਪੇਖ
ਨਾਟਕ ਇਕ ਮੰਚਨ ਕਲਾ ਹੈ ਜਿਸ ਦਾ ਜਨਮ ਆਪਣੇ ਮਨੋਭਾਵਾਂ ਅਤੇ ਵਿਚਾਰਾਂ ਨੂੰ ਸਵਾਂਗ ਰਾਹੀਂ ਕਹਾਣੀ ਸੁਣਾਉਣ ਦੀ ਪ੍ਰਵਿਰਤੀ ਵਿਚੋਂ ਹੋਇਆ। ਇਸ ਦਾ ਸਿੱਧਾ ਜਿਹਾ ਅਰਥ ਇਹ ਬਣਦਾ ਹੈ ਕਿ ਨਾਟਕ ਦੇ ਨਾਲ ਹੀ ਰੰਗਮੰਚ ਪੈਦਾ ਹੋਇਆ। ਸਗੋਂ ਉਲਟੇ ਰੂਪ ਵਿਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਮਨੁੱਖ ਦੇ ਸੁਆਂਗ ਅਧਾਰਿਤ ਰੰਗਮੰਚੀ ਸੁਭਾਅ ਵਿਚੋਂ ਮੁਢਲੇ ਲਘੂ ਮੌਖਿਕ ਨਾਟਕਾਂ ਦਾ ਜਨਮ ਹੋਇਆ । ਸਾਡੀ ਲੋਕਧਾਰਾ ਵਿਚ ਮੌਖਿਕ ਰੰਗਮੰਚ ਦੀ ਇਕ ਲੰਮੀ ਪਰੰਪਰਾ ਰਹੀ ਹੈ। ਚਾਹੇ ਉਹ ਗਿੱਧੇ ਦੇ ਰੂਪ ਵਿਚ ਧਾਰਨ ਕੀਤੇ ਜਾਂਦੇ ਸੁਆਂਗ ਹੋਣ, ਜਾਂ ਜਾਗੋ ਵਰਗਾ ਚਲਾਏਮਾਨ ਗਿੱਧਾ-ਨਾਟਕ ਹੋਵੇ ਜਾਂ ਬਾਜੀਗਰਾਂ ਦੀਆਂ ਬਾਜੀਆਂ ਜਾਂ ਨਚਾਰਾਂ ਦੇ ਨਾਚ-ਨਾਟਕ ਹੋਣ ਤੇ ਜਾਂ ਫਿਰ ਮਰਾਸੀਆਂ ਦੀਆਂ ਨਕਲਾਂ। ਇਹ ਉਹ ਨਾਟ ਰੂਪ ਹਨ ਜਿਨ੍ਹਾਂ ਦੀ ਕਦੇ ਕੋਈ ਲਿਖਤੀ ਸਕਰਿਪਟ ਨਹੀਂ ਸੀ, ਬਲਕਿ ਇਹ ਨਾਟ-ਰੂਪ ਪੀੜ੍ਹੀ-ਦਰ-ਪੀੜ੍ਹੀ ਮੌਖਿਕ ਤੌਰ ਤੇ ਸਫ਼ਰ ਕਰਦੇ ਹੋਏ ਇਕ ਵੱਡੇ ਜਨਸਮੂਹ ਦੇ ਮਨੋਰੰਜਨ ਅਤੇ ਮਨੋਭਾਵਾਂ ਦੇ ਪ੍ਰਗਟਾਵੇ ਦਾ ਜੀਵੰਤ ਮਾਧਿਅਮ ਰਹੇ ਹਨ। ਇਕ ਲੋਕਧਾਰਾਈ ਨਾਟ ਧਾਰਾ ਦਾ ਇਕ ਵੱਡਾ ਮਹੱਤਵ ਇਸ ਤੱਥ ਵਿਚ ਵੀ ਹੈ ਕਿ ਭਾਰਤ ਵਿਚ ਅਤੇ ਪੰਜਾਬ ਵਿਚ ਸੰਸਕ੍ਰਿਤ ਨਾਟ ਪਰੰਪਰਾ ਤੋਂ ਬਾਅਦ ਅਤੇ ਆਧੁਨਿਕ ਨਾਟਕ ਤੋਂ ਪਹਿਲਾਂ ਦੇ ਲਗਭਗ ਸੱਤ-ਅੱਠ ਸਦੀਆਂ ਦੇ ਨਾਟ-ਰੰਗਮੰਚੀ ਖਲਾਅ ਨੂੰ ਪੂਰਾ ਕਰਕੇ ਜੇਕਰ ਨਾਟਕ ਰੰਗਮੰਚ ਨੂੰ ਜਿਉਂਦਾ ਰੱਖਣ ਦਾ ਕੋਈ ਉਪਰਾਲਾ ਹੋਇਆ ਤਾਂ ਇਸ ਦਾ ਸਿਹਰਾ ਸਾਡੀ ਇਸੇ ਲੋਕ ਨਾਟ ਪਰੰਪਰਾ ਨੂੰ ਹੀ ਜਾਂਦਾ ਹੈ। ਪਰੰਤੂ ਜਿਵੇਂ ਜਿਵੇਂ ਆਰਥਿਕ-ਸਮਾਜਿਕ ਪ੍ਰਤੀਮਾਨ ਬਦਲਦੇ ਹਨ ਉਵੇਂ ਜਿਵੇਂ ਕਲਾਤਮਕ ਸੰਦਰਭ ਵੀ ਬਦਲਦੇ ਹਨ। ਇਹ ਲੋਕ ਧਾਰਾਈ ਨਾਟ-ਮੰਚ ਪਰੰਪਰਾ ਦਾ ਅਗਲਾ ਪਾਸਾਰ ਸਾਡਾ ਆਧੁਨਿਕ ਨਾਟਕ ਹੈ ਜਿਸ ਦਾ ਆਪਣਾ ਇਕ ਵਿਲੱਖਣ ਪਰਿਪੇਖ ਹੈ। ਇਹ ਪਰਿਪੇਖ ਪੱਛਮ ਦੀ ਉਸ ਆਧੁਨਿਕ ਨਾਟ-ਪੰਰਪਰਾ ਵਿਚੋਂ ਵਿਕਸਿਤ ਹੁੰਦਾ ਹੈ ਜੋ ਪੰਜਾਬ ਵਿਚ ਆਇਰਿਸ਼ ਲੇਡੀ ਮਿਸਿਜ ਨੋਰ੍ਹਾ ਰਿਚਰਡਜ਼ ਦੇ ਥੀਏਟਰ ਸਕੂਲ ਰਾਹੀਂ ਪ੍ਰਵਾਨ ਚੜ੍ਹਦੀ ਹੈ। ਈਸ਼ਵਰ ਚੰਦਰ ਨੰਦਾ ਪੰਜਾਬੀ ਨਾਟ-ਮੰਚ ਦੇ ਬਦਲਦੇ ਪਰਿਪੇਖ ਦੇ ਤਹਿਤ ਉਸ ਸਮੇਂ ਆਧੁਨਿਕ ਪੰਜਾਬ ਨਾਟਕ ਦੇ ਮੋਢੀ ਦੇ ਤੌਰ ਤੇ ਸਾਹਮਣੇ ਆਉਂਦਾ ਹੈ ਜਦੋਂ ਮਿਸਿਜ਼ ਨੋਰ੍ਹਾ ਰਿਚਰਡਜ਼ ਦੁਆਰਾ ਸਥਾਪਿਤ ਸੰਸਥਾ ‘ਸਰਸਵਤੀ ਸਟੇਜ ਸੁਸਾਇਟੀ’ ਵੱਲੋਂ ਦੁਆਰਾ ਕਰਵਾਏ ਗਏ ਨਾਟ-ਮੁਕਾਬਲੇ ਵਿਚੋਂ ਆਈ. ਸੀ. ਨੰਦਾ ਦਾ ਨਾਟਕ ‘ਦੁਲਹਨ' ਪਹਿਲਾ ਸਥਾਨ ਪ੍ਰਾਪਤ ਕਰਦਾ ਹੈ। ਭਾਵੇਂ ਇਸ ਨਵ-ਪਰਿਪੇਖ ਦੇ ਆਰੰਭਕ ਬਿੰਦੂਆਂ ਵਿਚ ਸ਼ਾਂਤੀ ਸਰੂਪ ਭਟਨਾਗਰ ਦਾ ਨਾਟਕ ‘ਕਰਾਮਾਤ' ਅਤੇ ਰਜਿੰਦਰ ਲਾਲ ਸਾਹਨੀ ਦਾ ਨਾਟਕ ‘ਦੀਨੇ ਦੀ ਬਰਾਤ' ਵੀ ਸ਼ਾਮਿਲ ਸੀ ਜਿਨ੍ਹਾਂ ਨੇ ਆਈ.
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਚੰਦਰਗੁਪਤ ਮੌਰੀਆ (ਜਨਮ 340 ਈਪੂ, ਰਾਜ 322 - 298 ਈਪੂ) ਭਾਰਤ ਦਾ ਸਮਰਾਟ ਸੀ। ਇਸਨੂੰ ਚੰਦਰਗੁਪਤ ਨਾਮ ਨਾਲ ਵੀ ਸੰਬੋਧਿਤ ਕੀਤਾ ਜਾਂਦਾ ਹੈ। ਇਨ੍ਹਾਂ ਨੇ ਮੌਰੀਆ ਸਾਮਰਾਜ /ਮੌਰੀਆ ਰਾਜਵੰਸ਼ ਦੀ ਸਥਾਪਨਾ ਕੀਤੀ ਸੀ। ਚੰਦਰਗੁਪਤ ਪੂਰੇ ਭਾਰਤ ਨੂੰ ਇੱਕ ਸਾਮਰਾਜ ਦੇ ਅਧੀਨ ਲਿਆਉਣ ਵਿੱਚ ਸਫਲ ਰਿਹਾ।ਇਸਨੇ ਆਪਣੇ ਮੰਤਰੀ ਚਾਣਕਯ ਦੀ ਸਹਾਇਤਾ ਨਾਲ ਰਾਜਾ ਮਹਾਨੰਦ ਅਤੇ ਨੰਦਵੰਸ਼ ਦਾ ਨਾਸ਼ ਕਰ ਕੇ ਪਟਨੇ ਵਿੱਚ ਰਾਜਧਾਨੀ ਕਾਇਮ ਕੀਤੀ ਅਤੇ ਸਾਰੇ ਭਾਰਤ ਨੂੰ ਅਧੀਨ ਕੀਤਾ। ਇਸ ਦੇ ਰਾਜ ਵਿੱਚ ਅਫਗਾਨਿਸਤਾਨ, ਬਿਹਾਰ, ਕਾਠੀਆਵਾੜ ਅਤੇ ਪੰਜਾਬ ਆਦਿ ਦੇਸ਼ ਸ਼ਾਮਿਲ ਸਨ। ਚੰਦਰਗੁਪਤ ਨੇ ਯੂਨਾਨੀ ਰਾਜਾ ਸੇਲਿਊਕਸ ਦੀ ਪੁਤ੍ਰੀ ਨਾਲ ਵਿਆਹ ਕੀਤਾ। ਮੁਦ੍ਰਾਰਾਕਸ਼ਸ ਨਾਟਕ ਵਿੱਚ ਚੰਦ੍ਰਗੁਪਤ ਦੀ ਸੁੰਦਰ ਕਥਾ ਮਿਲਦੀ ਹੈ। ਇਹ B.C. 322 ਵਿੱਚ ਰਾਜਸਿੰਘਾਸਨ ਤੇ ਬੈਠਾ ਅਤੇ B.C.298 ਵਿੱਚ ਰਾਜਸਿੰਘਾਸਨ ਛੱਡਕੇ ਬਨਬਾਸੀ ਹੋ ਗਿਆ। ਚੰਦ੍ਰਗੁਪਤ ਦੀ ਚਤੁਰੰਗਿਨੀ ਫੌਜ 6,90,000 ਸੀ। ਇਸ ਦਾ ਪੁਤ੍ਰ ਬਿੰਦੂਸਾਰ ਵੀ ਪ੍ਰਤਾਪੀ ਮਹਾਰਾਜਾ ਹੋਇਆ ਹੈ।
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ। ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ। ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆਂ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ , ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.