ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਾਕਾ ਨੀਲਾ ਤਾਰਾ 3 - 8 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਖ਼ਾਲਿਸਤਾਨ ਲਹਿਰ ਇੱਕ ਪੰਜਾਬੀ ਵੱਖਵਾਦੀ ਲਹਿਰ ਹੈ, ਜਿਸ ਦਾ ਮਕਸਦ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਦੁਆਲ਼ੇ ਖ਼ਾਲਿਸਤਾਨ (ਮਤਲਬ: "ਖ਼ਾਲਸੇ ਦੀ ਸਰਜ਼ਮੀਨ") ਨਾਮ ਦਾ ਅਜ਼ਾਦ ਮੁਲਕ ਕਾਇਮ ਕਰਨਾ। ਪਰਪੋਜ਼ ਹੋਏ ਦੇਸ਼ ਖ਼ਾਲਿਸਤਾਨ ਦੀ ਇਲਾਕਾਈ ਡੈਫ਼ੀਨਿਸ਼ਨ ਦੇ ਵਿੱਚ ਦੋਵੇਂ ਚੜ੍ਹਦਾ ਅਤੇ ਲਹਿੰਦਾ ਪੰਜਾਬ ਦੇ ਨਾਲ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਰਾਜਸਥਾਨ ਦੇ ਕੁਝ ਹਿੱਸੇ ਸ਼ਾਮਲ ਹਨ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਗਾਮੋਸਾ ( অসমীয়া [Gamʊsa]) ਬਾਰੇ ਲੇਖ ਅਸਾਮ ਦੇ ਸਵਦੇਸ਼ੀ ਲੋਕਾਂ ਦੇ ਮਹੱਤਵ ਨੂੰ ਦਰਸਾਉਂਦਾ ਹੈ। ਇਹ ਆਮ ਤੌਰ 'ਤੇ ਚਿੱਟੇ ਰੰਗ ਦਾ ਆਇਤਾਕਾਰ ਟੁਕੜਾ ਹੁੰਦਾ ਹੈ, ਜਿਸ ਦੇ ਮੁੱਖ ਤੌਰ ਤਿੰਨ ਪਾਸੇ ਲਾਲ ਰੰਗ ਦਾ ਬਾਰਡਰ ਹੁੰਦਾ ਹੈ ਅਤੇ ਚੌਥੇ ਪਾਸੇ ਲਾਲ ਬੁਣੇ ਹੋਏ ਨਮੂਨੇ ਹੁੰਦੇ ਹਨ (ਲਾਲ ਤੋਂ ਇਲਾਵਾ, ਹੋਰ ਰੰਗ ਵੀ ਵਰਤੇ ਜਾਂਦੇ ਹਨ)। ਹਾਲਾਂਕਿ ਕਪਾਹ ਦਾ ਧਾਗਾ ਗਾਮੋਸਿਆਂ ਨੂੰ ਬਣਾਉਣ / ਬੁਣਨ ਲਈ ਸਭ ਤੋਂ ਆਮ ਸਾਮੱਗਰੀ ਹੈ, ਪਰ ਇਹ ਖਾਸ ਮੌਕਿਆ ਲਈ ਪੈਟ ਰੇਸ਼ਮ ਦੇ ਬਣਾਏ ਜਾਂਦੇ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। 1983 ਵਿਚ, ਗ੍ਰਿਫਤਾਰੀ ਤੋਂ ਬਚਣ ਲਈ, ਉਸਨੇ ਆਪਣੇ ਖਾੜਕੂ ਕੇਡਰ ਦੇ ਨਾਲ ਮਿਲ ਕੇ ਸਿੱਖ ਧਰਮ ਅਸਥਾਨ ਅਕਾਲ ਤਖ਼ਤ 'ਤੇ ਕਬਜ਼ਾ ਕਰ ਲਿਆ ਅਤੇ ਜਗ੍ਹਾ ਤੇ ਮਜ਼ਬੂਤੀ ਕਾਇਮ ਕੀਤੀ। ਉਹਨਾਂ ਨੂੰ ਅਤੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਤਕਸ਼ਿਲਾ (Taxila) (ਉਰਦੂ: ٹیکسلا) ਪਾਕਿਸਤਾਨੀ ਪੰਜਾਬ ਦੇ ਰਾਵਲਪਿੰਡੀ ਜ਼ਿਲ੍ਹੇ ਦਾ ਇੱਕ ਕਸਬਾ ਹੈ। ਇਸਦੀ ਖੁਦਾਈ ਨਾਲ ਪ੍ਰਾਚੀਨ ਕਾਲ ਨਾਲ ਸੰਬੰਧਿਤ ਬਹੁਤ ਵਸਤਾਂ ਪ੍ਰਾਪਤ ਹੋਈਆਂ ਹਨ। ਪ੍ਰਾਚੀਨ ਭਾਰਤ ਵਿੱਚ ਗਾਂਧਾਰ ਦੇਸ਼ ਦੀ ਰਾਜਧਾਨੀ ਅਤੇ ਸਿੱਖਿਆ ਦਾ ਪ੍ਰਮੁੱਖ ਕੇਂਦਰ ਸੀ। ਇੱਥੋਂ ਦੀ ਯੂਨੀਵਰਸਿਟੀ ਸੰਸਾਰ ਦੇ ਪ੍ਰਾਚੀਨਤਮ ਵਿਸ਼ਵ-ਵਿਦਿਆਲਿਆਂਵਾਂ ਵਿੱਚ ਸ਼ਾਮਿਲ ਹੈ। ਇਹ ਹਿੰਦੂ ਅਤੇ ਬੋਧੀ ਦੋਵਾਂ ਲਈ ਮਹੱਤਵ ਦਾ ਕੇਂਦਰ ਸੀ। ਚਾਣਕਿਆ ਇੱਥੇ ਆਚਾਰਿਆ ਸਨ। 405 ਈ ਵਿੱਚ ਫਾਹੀਯਾਨ ਇੱਥੇ ਆਇਆ ਸੀ। ਤਕਸ਼ਿਲਾ ਮਲਕੀਅਤ ਆਪਣੀ ਸਥਿਤੀ ਦੀ ਮਹਤਤਾ ਕਰਕੇ ਸਦੀਆਂ ਤੋਂ ਕਈ ਵਾਰ ਰਾਜ ਨਾਲ ਬਦਲਦੀ ਰਹੀ ਹੈ। ਜਦੋਂ ਪ੍ਰਾਚੀਨ ਸੌਦਾਗਰੀ ਰਾਹ ਦੀ ਵੁੱਕਤ ਘਟ ਗਈ ਤਕਸ਼ਿਲਾ ਸ਼ਹਿਰ ਵੀ ਅਰਥਹੀਣ ਬਣ ਗਿਆ ਅਤੇ ਅੰਤ ਵਿਚ ਇਸਨੂੰ ਪੰਜਵੀਂ ਸਦੀ ਵਿੱਚ ਹਿਊਨ ਫਿਰਤੂ ਕਬੀਲਿਆਂ ਨੇ ਨਸ਼ਟ ਕਰ ਦਿੱਤਾ।19 ਵੀੰ ਸਦੀ ਵਿਚ ਇਸਦੇ ਅਵਿਸ਼ੇਸ਼ਾਂ ਨੂੰ ਪ੍ਰਸਿਧ ਪੁਰਾਤਤਵ ਵਿਗਿਆਨੀ ਸਰ ਅਲੈਗਜੇਂਡਰ ਘਨਿਗਮ ਨੇ 19 ਵੀੰ ਸਦੀ ਦੇ ਮਧ ਵਿੱਚ ਫਿਰ ਤਲਾਸ਼ ਕਰ ਲਿਆ। 1980 ਵਿੱਚ ਯੂਨੇਸਕੋ ਨੇ ਇਸ ਨੂੰ ਵਿਸ਼ਵ ਵਿਰਾਸਤ ਟਿਕਾਣੇ ਵਜੋਂ ਕਰ ਦਿੱਤਾ।.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਨੈਲਸਨ ਰੋਲੀਹਲਾਹਲਾ ਮੰਡੇਲਾ (18 ਜੁਲਾਈ 1918 - 5 ਦਸੰਬਰ 2013) ਇੱਕ ਦੱਖਣ ਅਫਰੀਕੀ ਸਿਆਸਤਦਾਨ ਹੈ ਜੋ 1994 ਤੋਂ 1999 ਤੱਕ ਦੱਖਣ ਅਫਰੀਕਾ ਦਾ ਪੂਰਨ ਲੋਕਰਾਜ ਦੀ ਸਥਾਪਤੀ ਦੇ ਬਾਅਦ ਪਹਿਲਾ ਰਾਸ਼ਟਰਪਤੀ ਸੀ। ਰਾਸ਼ਟਰਪਤੀ ਬਣਨ ਤੋਂ ਪਹਿਲਾਂ ਉਹ ਦੱਖਣ ਅਫਰੀਕਾ ਵਿੱਚ ਚੱਲ ਰਹੇ ਅਪਾਰਥੀਡ-ਵਿਰੋਧੀ ਜੁਝਾਰੂ ਆਗੂ ਅਤੇ ਅਫਰੀਕੀ ਨੈਸ਼ਨਲ ਕਾਂਗਰਸ ਦੇ ਹਥਿਆਰਬੰਦ ਵਿੰਗ ਉਮਖੋਂਤੋ ਸਿਜਵੇ ਦੇ ਬਾਨੀਆਂ ਵਿੱਚੋਂ ਇੱਕ ਸੀ। ਉਹਨਾਂ ਨੇ ਆਪਣੀ ਜਿੰਦਗੀ ਦੇ 27 ਸਾਲ ਰਾਬੇਨ ਟਾਪੂ ਉੱਤੇ ਜੇਲ੍ਹ ਵਿੱਚ ਰੰਗਭੇਦ ਨੀਤੀ ਦੇ ਖਿਲਾਫ ਲੜਦੇ ਹੋਏ ਬਿਤਾਏ। ਦੱਖਣ ਅਫਰੀਕਾ ਅਤੇ ਸਮੁੱਚੇ ਸੰਸਾਰ ਵਿੱਚ ਰੰਗਭੇਦ ਨੀਤੀ ਦਾ ਵਿਰੋਧ ਕਰਦੇ ਹੋਏ ਜਿੱਥੇ ਸ਼੍ਰੀ ਮੰਡੇਲਾ ਪੂਰੀ ਦੁਨੀਆਂ ਵਿੱਚ ਆਜ਼ਾਦੀ ਅਤੇ ਸਮਾਨਤਾ ਦੇ ਪ੍ਰਤੀਕ ਬਣ ਗਏ ਸਨ ਉਥੇ ਰੰਗਭੇਦ ਦੀ ਨੀਤੀ ਉੱਤੇ ਚਲਣ ਵਾਲੀ ਸਰਕਾਰਾਂ ਸ਼੍ਰੀ ਮੰਡੇਲਾ ਨੂੰ ਕਮਿਊਨਿਸਟ ਅਤੇ ਆਤੰਕਵਾਦੀ ਦੱਸਦੀਆਂ ਸਨ ਅਤੇ ਅਫਰੀਕਨ ਨੈਸ਼ਨਲ ਕਾਂਗਰਸ ਨੂੰ ਅਜਿਹੇ ਲੋਕਾਂ ਦੀ ਪਨਾਹਗਾਹ। ਗਾਂਧੀ, ਕਿੰਗ, ਮੰਡੇਲਾ - ਜੰਗ ਤੋਂ ਦੇ ਬਾਅਦ ਦੀ ਦੁਨੀਆਂ ਵਿੱਚ ਉਹ ਹਸਤੀਆਂ ਹਨ ਜੋ ਲੋਕ ਚੇਤਨਾ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜਿੰਦਾ ਰਹਿਣਗੀਆਂ।ਨੈਲਸਨ ਮੰਡੇਲਾ ਨੂੰ 1993 ਵਿੱਚ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਪੰਜਾਬੀ ਸੂਬਾ ਲਹਿਰ ਭਾਰਤ ਦੇ ਸਾਬਕਾ ਪੂਰਬੀ ਪੰਜਾਬ ਰਾਜ ਵਿੱਚ 1950ਵਿਆਂ ਵਿੱਚ ਇੱਕ ਪੰਜਾਬੀ-ਬਹੁਗਿਣਤੀ ਸੂਬੇ ਦੀ ਰਚਨਾ ਦੇ ਉਦੇਸ਼ ਲਈ ਅਕਾਲੀ ਦਲ ਦੀ ਅਗਵਾਈ ਵਿਚ ਚਲਿਆ ਅੰਦੋਲਨ ਸੀ। ਇਸ ਦੇ ਨਤੀਜੇ ਵਜੋਂ ਪੰਜਾਬੀ-ਬਹੁਗਿਣਤੀ ਪੰਜਾਬ ਰਾਜ, ਹਿੰਦੀ-ਬਹੁਗਿਣਤੀ ਹਰਿਆਣਾ ਰਾਜ ਅਤੇ ਸੰਘੀ ਖੇਤਰ ਚੰਡੀਗੜ੍ਹ ਦੇ ਗਠਨ ਵਿਚ ਨਿਕਲਿਆ। ਲਹਿਰ ਨਤੀਜੇ ਦੇ ਤੌਰ ਤੇ ਪੂਰਬੀ ਪੰਜਾਬ ਦੇ ਕੁਝ ਪਹਾੜੀ ਬਹੁਗਿਣਤੀ ਹਿੱਸੇ ਹਿਮਾਚਲ ਪ੍ਰਦੇਸ਼ ਨਾਲ ਵੀ ਮਿਲਾ ਦਿੱਤੇ ਗਏ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਕ੍ਰਿਕਟ ਇੱਕ ਬੱਲੇ ਅਤੇ ਗੇਂਦ ਨਾਲ ਖੇਡੀ ਜਾਣ ਵਾਲੀ ਖੇਡ ਹੈ। ਇਸ ਵਿੱਚ 11-11 ਖਿਡਾਰੀਆਂ ਦੀਆਂ ਦੋ ਟੀਮਾਂ ਇੱਕ ਮੈਦਾਨ ਵਿੱਚ 22 ਗਜ਼ ਲੰਮੀ ਪਿੱਚ ਉੱਤੇ ਖੇਡਦੀਆਂ ਹਨ। ਖੇਡ ਦੇ ਹਰ ਪੜਾਅ ਨੂੰ ਪਾਰੀ ਕਿਹਾ ਜਾਂਦਾ ਹੈ, ਜਿਸ ਦੌਰਾਨ ਇੱਕ ਟੀਮ ਬੱਲੇਬਾਜ਼ੀ ਕਰਦੀ ਹੈ, ਜਿੰਨੀਆਂ ਸੰਭਵ ਹੋ ਸਕਣ, ਬਹੁਤ ਸਾਰੀਆਂ ਦੌੜਾਂ ਬਣਾਉਣ ਦਾ ਯਤਨ ਕੀਤਾ ਜਾਂਦਾ ਹੈ, ਜਦੋਂ ਕਿ ਉਹਨਾਂ ਦੇ ਵਿਰੋਧੀ ਗੇਂਦਬਾਜ਼ੀ ਅਤੇ ਫੀਲਡਿੰਗ ਕਰਦੇ ਹਨ। ਉਹ ਦੌੜਾਂ ਬਣਾਉਣ ਵਾਲੀ ਟੀਮ ਦੀਆਂ ਦੌੜਾਂ ਦੀ ਗਿਣਤੀ ਨੂੰ ਘਟਾਉਣ ਦਾ ਯਤਨ ਕਰਦੇ ਹਨ। ਜਦੋਂ ਹਰੇਕ ਪਾਰੀ ਖ਼ਤਮ ਹੁੰਦੀ ਹੈ, ਤਾਂ ਟੀਮ ਆਮ ਤੌਰ 'ਤੇ ਅਗਲੀ ਪਾਰੀ ਲਈ ਭੂਮਿਕਾ ਨੂੰ ਸਵੈਪ ਕਰਦੀ ਹੈ (ਜਿਵੇਂ ਜੋ ਟੀਮ ਜੋ ਪਹਿਲਾਂ ਬੱਲੇਬਾਜ਼ੀ ਕਰ ਰਹੀ ਸੀ/ਹੁਣ ਉਹ ਫੀਲਡਿੰਗ, ਅਤੇ ਉਲਟ) ਮੈਚ ਦੀ ਕਿਸਮ 'ਤੇ ਨਿਰਭਰ ਕਰਦੇ ਹੋਏ, ਟੀਮਾਂ ਇੱਕ ਜਾਂ ਦੋ ਪਾਰੀਆਂ ਲਈ ਬੱਲੇਬਾਜ਼ੀ ਕਰਦੀਆਂ ਹਨ। ਜਿੱਤਣ ਵਾਲੀ ਟੀਮ ਉਹ ਹੈ ਜੋ ਸਭ ਤੋਂ ਵੱਧ ਦੌੜਾਂ ਬਣਾਉਂਦੀ ਹੈ, ਜਿਸ ਵਿਚ ਕਿਸੇ ਵੀ ਵਾਧੂ ਦੌੜਾਂ ਵੀ ਸ਼ਾਮਿਲ ਹੁੰਦੀਆਂ ਹਨ। (ਸਿਵਾਏ ਕਿ ਜਦੋਂ ਨਤੀਜਾ ਜਿੱਤ/ਹਾਰ ਦਾ ਨਤੀਜਾ ਨਹੀਂ ਹੁੰਦਾ)
ਸਿੱਖੀ ਦਾ ਇਤਿਹਾਸ ਗੁਰੂ ਨਾਨਕ, ਪਹਿਲੇ ਗੁਰੂ ਵਲੋਂ ਪੰਦਰਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਇਆ। ਇਸਦੀਆਂ ਧਾਰਮਿਕ ਅਤੇ ਕੌਮੀ ਰਸਮਾਂ-ਰੀਤਾਂ ਨੂੰ ਗੁਰੂ ਗੋਬਿੰਦ ਸਿੰਘ ਨੇ 30 ਮਾਰਚ 1699 ਵਾਲੇ ਦਿਨ ਸਰਲ ਕੀਤਾ। ਵੱਖ ਜਾਤੀਆਂ ਅਤੇ ਪਿਛੋਕੜ ਵਾਲੇ ਆਮ ਸਧਾਰਨ ਇਨਸਾਨਾਂ ਨੂੰ ਖੰਡੇ ਦੀ ਪਹੁਲ ਦਾ ਅੰਮ੍ਰਿਤ ਛਕਾ ਕੇ ਖਾਲਸਾ ਸਜਾਇਆ। ਪੰਜ ਪਿਆਰਿਆਂ ਨੇ ਫਿਰ ਗੁਰੂ ਗੋਬਿੰਦ ਸਿੰਘ ਨੂੰ ਅੰਮ੍ਰਿਤ ਛੱਕਾ ਖਾਲਸੇ ਵਿੱਚ ਸ਼ਾਮਿਲ ਕਰ ਲਿਆ। ਇਸ ਇਤਿਹਾਸਕ ਘਟਨਾ ਨੇ ਸਿੱਖੀ ਦੇ ਤਕਰੀਬਨ 300 ਸਾਲਾਂ ਤਵਾਰੀਖ ਨੂੰ ਤਰਤੀਬ ਕੀਤਾ।
ਸਿੱਖ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖ) ਉਸ ਇਨਸਾਨ ਨੂੰ ਆਖਦੇ ਹਨ ਜੋ ਸਿੱਖੀ, 15ਵੀਂ ਸਦੀ 'ਚ ਉੱਤਰ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਖੇ ਆਗਾਜ਼ ਹੋਏ ਇੱਕ ਰੱਬ ਨੂੰ ਮੰਨਣ ਵਾਲੇ ਧਰਮ ਅਤੇ ਕੌਮੀ ਫ਼ਲਸਫੇ ਵਿੱਚ ਯਕੀਨ ਰੱਖਦਾ। ਸਿੱਖ ਸ਼ਬਦ ਸੰਸਕ੍ਰਿਤ ਦੇ ਸ਼ਬਦ शिष्य (ਸਿਸ਼ਯਾ: ਵਿਦਿਆਰਥੀ) ਜਾਂ शिक्ष (ਸਿਖਸ਼ਾ: ਸਿੱਖਿਆ) ਦਾ ਤਬਦੀਲ ਰੂਪ ਹੈ। ਸਿੱਖ ਰਹਿਤ ਮਰਯਾਦਾ ਦੇ ਹਿੱਸਾ 1 ਮੁਤਾਬਕ, ਸਿੱਖ ਉਹ ਵਿਅਕਤੀ ਹੈ ਜੋ ਇੱਕ ਅਕਾਲ ਪੁਰਖ (ਅਲੌਕਿਕ ਹਸਤੀ); ਦੱਸ ਗੁਰੂ, ਗੁਰੂ ਨਾਨਕ ਤੋਂ ਗੁਰੂ ਗੋਬਿੰਦ ਸਿੰਘ ਤੱਕ; ਗੁਰੂ ਗ੍ਰੰਥ ਸਾਹਿਬ; ਦੱਸ ਗੁਰੂਆਂ ਦੀਆਂ ਸਿੱਖਿਆਵਾਂ ਅਤੇ ਗੁਰੂ ਗੋਬਿੰਦ ਸਿੰਘ ਦੇ ਅਮ੍ਰਿਤ ਸੰਚਾਰ ਵਿੱਚ ਯਕੀਨ ਰੱਖਦਾ ਹੋਵੇ।"ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ, ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ। ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ.
ਗੁਰਸ਼ਬਦ ਰਤਨਾਕਰ ਮਹਾਨ ਕੋਸ਼ ਉਰਫ਼ ਮਹਾਨ ਕੋਸ਼ ਕਾਨ੍ਹ ਸਿੰਘ ਨਾਭਾ ਦਾ ਲਿਖਿਆ ਪੰਜਾਬੀ ਐਨਸਾਈਕਲੋਪੀਡੀਆ ਜਾਂ ਸ਼ਬਦ ਕੋਸ਼ ਗ੍ਰੰਥ ਹੈ। ਤਕਰੀਬਨ 14 ਸਾਲ ਦੀ ਖੋਜ ਤੋਂ ਬਾਅਦ ਕਾਨ੍ਹ ਸਿੰਘ ਨੇ 1926 ਵਿੱਚ ਇਸਨੂੰ ਪੂਰਾ ਕੀਤਾ ਅਤੇ 1930 ਵਿੱਚ ਚਾਰ ਜਿਲਦਾਂ ਵਿੱਚ ਸੁਦਰਸ਼ਨ ਪ੍ਰੈਸ, ਅੰਮ੍ਰਿਤਸਰ ਨੇ ਇਸਨੂੰ ਛਪਿਆ। ਇਸ ਵਿੱਚ ਸਿੱਖ ਸਾਹਿਤ, ਇਤਿਹਾਸ, ਪੰਜਾਬੀ ਬੋਲੀ ਅਤੇ ਸੱਭਿਆਚਾਰ ਨਾਲ਼ ਸਬੰਧਤ ਲਫ਼ਜ਼ਾਂ ਦੇ ਮਾਅਨੇ ਇੱਕ ਸਿਲਸਿਲੇਵਾਰ ਢੰਗ ਨਾਲ਼ ਦਿੱਤੇ ਗਏ ਹਨ ਜਿਸ ਕਰ ਕੇ ਇਹ ਸਿਰਫ਼ ਸਿੱਖ ਧਰਮ ਦਾ ਹੀ ਨਹੀਂ ਸਗੋਂ ਪੰਜਾਬੀ ਜ਼ਬਾਨ ਦਾ ਵੀ ਗਿਆਨ ਕੋਸ਼ ਹੈ। ਹਵਾਲਾ ਸਮੱਗਰੀ ਦੇ ਖੇਤਰ ਵਿੱਚ ਇਸਨੂੰ ਉੱਚਾ ਦਰਜਾ ਹਾਸਲ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਆਰੀਆਭੱਟ (ਸੰਸਕ੍ਰਿਤ: आर्यभट listen ; IAST: ਆਰੀਆਭੱਟ) ਜਾਂ ਆਰੀਆਭੱਟ I ਭਾਰਤੀ ਹਿਸਾਬ ਅਤੇ ਭਾਰਤੀ ਖਗੋਲ ਵਿਗਿਆਨ ਦੇ ਸ਼ਾਸਤਰੀ ਯੁੱਗ ਦੇ ਮਹਾਨ ਗਣਿਤਸ਼ਾਸਤਰੀਆਂ ਅਤੇ ਤਾਰਾ-ਵਿਗਿਆਨੀਆਂ ਦੀ ਕਤਾਰ ਵਿੱਚ ਆਗੂ ਹਨ। ਉਨ੍ਹਾਂ ਦੇ ਸਭ ਤੋਂ ਜਿਆਦਾ ਪ੍ਰਸਿੱਧ ਕਾਰਜ ਹਨ (੪੯੯ ਈ . , ੨੩ ਸਾਲ ਦੀ ਉਮਰ ਵਿੱਚ): ਆਰੀਆਭਟੀ ਅਤੇ ਆਰੀਆ - ਸਿੱਧਾਂਤ। ਹਾਲਾਂਕਿ ਆਰੀਆਭੱਟ ਦੇ ਜਨਮ ਦੇ ਸਾਲ ਦਾ ਆਰੀਆਭਟੀ ਵਿੱਚ ਸਪੱਸ਼ਟ ਜਿਕਰ ਹੈ, ਉਨ੍ਹਾਂ ਦੇ ਜਨਮ ਦੇ ਅਸਲੀ ਸਥਾਨ ਦੇ ਬਾਰੇ ਵਿੱਚ ਵਿਦਵਾਨਾਂ ਦੇ ਵਿਚਕਾਰ ਵਿਵਾਦ ਹੈ। ਕੁੱਝ ਮੰਨਦੇ ਹਨ ਕਿ ਉਹ ਨਰਮਦਾ ਅਤੇ ਗੋਦਾਵਰੀ ਦੇ ਵਿਚਕਾਰ ਸਥਿਤ ਖੇਤਰ ਵਿੱਚ ਪੈਦਾ ਹੋਏ ਸਨ, ਜਿਸਨੂੰ ਅਸ਼ਮਾਕਾ ਵਜੋਂ ਜਾਣਿਆ ਜਾਂਦਾ ਸੀ ਅਤੇ ਉਹ ਅਸ਼ਮਾਕਾ ਦੀ ਪਹਿਚਾਣ ਮਧ ਭਾਰਤ ਵਜੋਂ ਕਰਦੇ ਹਨ ਜਿਸ ਵਿੱਚ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਸ਼ਾਮਲ ਹੈ, ਹਾਲਾਂਕਿ ਆਰੰਭਕ ਬੋਧੀ ਗਰੰਥ ਅਸ਼ਮਾਕਾ ਨੂੰ ਦੱਖਣ ਵਿੱਚ, ਦੱਖਣੀਪਥ ਜਾਂ ਦੱਖਨ ਵਜੋਂ ਵਰਣਿਤ ਕਰਦੇ ਹਨ, ਜਦੋਂ ਕਿ ਹੋਰ ਗਰੰਥ ਵਰਣਨ ਕਰਦੇ ਹਨ ਕਿ ਅਸ਼ਮਾਕਾ ਦੇ ਲੋਕ ਅਲੇਕਜੇਂਡਰ ਨਾਲ ਲੜੇ ਹੋਣਗੇ, ਇਸ ਹਿਸਾਬ ਅਸ਼ਮਾਕਾ ਨੂੰ ਉੱਤਰ ਦੀ ਤਰਫ ਹੋਰ ਅੱਗੇ ਹੋਣਾ ਚਾਹੀਦਾ ਹੈ। ਇੱਕ ਤਾਜ਼ਾ ਅਧਿਅਨ ਦੇ ਅਨੁਸਾਰ ਆਰੀਆਭੱਟ ਚਾੰਮ੍ਰਿਵੱਤਮ, ਕੇਰਲ ਦੇ ਰਹਿਣ ਵਾਲੇ ਸਨ। ਅਧਿਅਨ ਦੇ ਅਨੁਸਾਰ ਅਸਮਕਾ ਇੱਕ ਜੈਨ ਪ੍ਰਦੇਸ਼ ਸੀ ਜੋ ਦੀ ਸ਼ਰਾਵਾਂਬੇਲਗੋਲਾ ਦੇ ਚਾਰੋਂ ਤਰਫ ਫੈਲਿਆ ਹੋਇਆ ਸੀ, ਅਤੇ ਇੱਥੇ ਦੇ ਪੱਥਰ ਦੇ ਖੰਭਿਆਂ ਦੇ ਕਾਰਨ ਇਸਦਾ ਨਾਮ ਅਸਮਕਾ ਪਿਆ। ਚਾੰਮ੍ਰਿਵੱਤਮ ਇਸ ਜੈਨ ਬਸਤੀ ਦਾ ਹਿੱਸਾ ਸੀ, ਇਸਦਾ ਪ੍ਰਮਾਣ ਹੈ ਭਾਰਤਾਪੁਝਾ ਨਦੀ ਜਿਸਦਾ ਨਾਮ ਜੈਨਾਂ ਦੇ ਪ੍ਰਾਚੀਨ ਰਾਜਾ ਭਾਰਤਾ ਦੇ ਨਾਮ ਉੱਤੇ ਰੱਖਿਆ ਗਿਆ ਹੈ। ਆਰੀਆਭੱਟ ਨੇ ਵੀ ਜੁਗਾਂ ਨੂੰ ਪਰਿਭਾਸ਼ਿਤ ਕਰਦੇ ਵਕਤ ਰਾਜਾ ਭਾਰਤਾ ਦਾ ਜਿਕਰ ਕੀਤਾ ਹੈ - ਦਾਸਗੀਤੀਕਾ ਦੇ ਪੰਜਵੇਂ ਛੰਦ ਵਿੱਚ ਰਾਜਾ ਭਾਰਤ ਦੇ ਸਮੇਂ ਤੱਕ ਗੁਜ਼ਰ ਚੁੱਕੇ ਕਾਲ ਦਾ ਵਰਣਨ ਆਉਂਦਾ ਹੈ। ਉਨ੍ਹਾਂ ਦਿਨਾਂ ਵਿੱਚ ਕੁਸੁਮਪੁਰਾ ਵਿੱਚ ਇੱਕ ਪ੍ਰਸਿੱਧ ਯੂਨੀਵਰਸਿਟੀ ਸੀ ਜਿੱਥੇ ਜੈਨਾਂ ਦਾ ਨਿਰਣਾਇਕ ਪ੍ਰਭਾਵ ਸੀ, ਅਤੇ ਆਰੀਆਭੱਟ ਦਾ ਕੰਮ ਇਸ ਪ੍ਰਕਾਰ ਕੁਸੁਮਪੁਰਾ ਪਹੁੰਚ ਸਕਿਆ ਅਤੇ ਉਸਨੂੰ ਪਸੰਦ ਵੀ ਕੀਤਾ ਗਿਆ। ਹਾਲਾਂਕਿ ਇਹ ਗੱਲ ਕਾਫ਼ੀ ਹੱਦ ਤੱਕ ਨਿਸ਼ਚਿਤ ਹੈ ਕਿ ਉਹ ਕਿਸੇ ਨਾ ਕਿਸੇ ਵਕਤ ਉੱਤੇ ਕੁਸੁਮਪੁਰਾ ਉੱਚ ਸਿੱਖਿਆ ਲਈ ਗਏ ਸਨ ਅਤੇ ਕੁੱਝ ਸਮੇਂ ਲਈ ਉੱਥੇ ਰਹੇ ਵੀ ਸਨ। ਭਾਸਕਰ I ( ੬੨੯ ਈ .
ਕਬੀਲਾ ਪਰਿਵਾਰਾਂ ਦੇ ਅਜਿਹੇ ਸਮਾਜਕ ਸਮੂਹ ਨੂੰ ਕਿਹਾ ਜਾਂਦਾ ਹੈ ਜਿਸ ਨੇ ਇੱਕ ਵਿਸ਼ੇਸ਼ ਨਾਂ ਅਪਣਾਇਆ ਹੁੰਦਾ ਹੈ, ਬੋਲੀ ਸਾਂਝੀ ਹੁੰਦੀ ਹੈ, ਕਾਰੋਬਾਰ ਇਕ ਕਿਸਮ ਦਾ ਹੁੰਦਾ ਹੈ, ਸਭਿਆਚਾਰਕ ਇਕਸਾਰਤਾ ਹੁੰਦੀ ਹੈ ਅਤੇ ਇਕ ਨਿਸ਼ਚਿਤ ਖੇਤਰ ਵਿਚ ਰਹਿੰਦਾ ਹੈ ਜਾਂ ਘੁੰਮਦਾ -ਫਿਰਦਾ ਹੈ ।ਇਹ ਸਮਾਜਕ ਸਮੂਹ ਆਪਸਦਾਰੀ ਅਤੇ ਪਰਸਪਰਤਾ ਪੱਖੋਂ ਚੰਗੀ ਤਰ੍ਹਾਂ ਸੰਗਠਿਤ ਹੁੰਦਾ ਹੈ ।ਇਸ ਅੰਦਰ ਬਹੁਤ ਸਾਰੇ ਛੋਟੇ-ਮੋਟੇ ਪਰਿਵਾਰਾਂ, ਘਰਾਣਿਆਂ ਅਤੇ ਖਾਨਦਾਨਾਂ ਵਰਗੇ ਉਪ ਸਮੂਹ ਸ਼ਾਮਿਲ ਹੁੰਦੇ ਹਨ ।ਸਧਾਰਨ ਰੂਪ ਵਿਚ ਹਰ ਕਬੀਲਾ ਆਪਣੇ ਵਡੇਰੇ ਪੁਰਖ ਅਤੇ ਕਬੀਲੇ ਦੇ ਸਰਪ੍ਰਸਤ ਦੇਵਤੇ ਜਾਂ ਦੇਵੀ ਦੀ ਮਾਨਤਾ ਕਰਦਾ ਹੈ ।ਕਬੀਲੇ ਅੰਦਰਲੇ ਪਰਿਵਾਰਾਂ ਵਿਚਕਾਰ ਖੂਨ ਦੀ ਸਾਂਝ ਹੁੰਦੀ ਹੈ ।ਇਸ ਤੋਂ ਇਲਾਵਾ ਇਹ ਸਾਂਝੀਆਂ ਧਾਰਮਿਕ ਤੇ ਸਮਾਜਕ ਰਹੁ-ਰੀਤਾਂ ਅਤੇ ਆਰਥਿਕ ਕਾਰਜਾਂ ਰਾਹੀਂ ਹੋਰ ਵੀ ਗੂੜ੍ਹੇ ਸੰਬਧੀ ਹੁੰਦੇ ਹਨ ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਕੌਮਾਂਤਰੀ ਤੰਬਾਕੂਮੁਕਤ ਦਿਵਸ ਪੂਰੀ ਦੁਨੀਆਂ ਵਿੱਚ 31 ਮਈ ਨੂੰ ਮਨਾਇਆ ਜਾਂਦਾ ਹੈ। ਵਿਸ਼ਵ ਸਿਹਤ ਸੰਗਠਨ ਵੱਲੋਂ ਇਸ ਦੀ ਘੋਸ਼ਣਾ ਕੀਤੀ ਹੋਈ ਹੈ।ਇਸ ਦਿਨ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਵੱਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਤੋਂ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਤੰਬਾਕੂਨੋਸ਼ੀ ਕਾਰਨ ਕਈ ਨਾਮੁਰਾਦ ਅਤੇ ਲਾਇਲਾਜ ਬੀਮਾਰੀਆਂ ਲੱਗ ਜਾਂਦੀਆਂ ਹਨ ਜਿਹਨਾਂ ਵਿੱਚ ਕੈਂਸਰ, ਦਮਾ, ਚਮੜੀ ਦੇ ਰੋਗ, ਦਿਲ ਦੀਆਂ ਬੀਮਾਰੀਆਂ, ਬੋਲਾਪਣ, ਫੇਫੜਿਆਂ ਦੇ ਰੋਗ ਤੇ ਹੋਰ ਅਨੇਕਾਂ ਬੀਮਾਰੀਆਂ ਸ਼ਾਮਲ ਹਨ। ਭਾਵੇਂ ਬਹੁਤ ਸਾਰੇ ਦੇਸ਼ਾਂ ਵਿੱਚ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨ ਤੋਂ ਰੋਕਣ ਲਈ ਕਾਨੂੰਨ ਬਣਾਇਆ ਗਿਆ ਹੈ ਤਾਂ ਕਿ ਇਸ ਮਾਰੂ ਬਿਮਾਰੀ ਤੋਂ ਬਚਿਆ ਜਾ ਸਕੇ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਤਮਾਕੂ ਇੱਕ ਕਿਰਸਾਣੀ ਉਤਪਾਦ ਹੈ ਜੋ "ਨਿਕੋਟੀਆਨਾ" ਕੁਲ ਦੇ ਪੌਦਿਆਂ ਦੇ ਪੱਤਿਆਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਸਨੂੰ ਖਾਇਆ, ਕੀਟਨਾਸ਼ਕ ਵਜੋਂ ਵਰਤਿਆ ਅਤੇ ਨਿਕੋਟੀਨ ਟਾਰਟਾਰੇਟ ਵਜੋਂ ਦਵਾਈਆਂ ਵਿੱਚ ਵਰਤਿਆ ਜਾ ਸਕਦਾ ਹੈ। ਇਸ ਦੀ ਸਭ ਤੋਂ ਵੱਧ ਵਰਤੋਂ ਨਸ਼ੇ ਦੇ ਤੌਰ ਉੱਤੇ ਹੁੰਦੀ ਹੈ ਅਤੇ ਕਿਊਬਾ, ਚੀਨ, ਭਾਰਤ ਅਤੇ ਸੰਯੁਕਤ ਰਾਜ ਵਰਗੇ ਦੇਸ਼ਾਂ ਦੀ ਇੱਕ ਨਫ਼ਾਦਾਇਕ ਫਸਲ ਹੈ। ਤਮਾਕੂ ਨਾਂ ਨਿਕੋਟੀਆਨਾ ਕੁਲ ਦੇ ਸੋਲਨਸੀਏ ਪਰਿਵਾਰ ਦੇ ਕਿਸੇ ਵੀ ਪੌਦੇ ਨੂੰ ਜਾਂ ਇਸ ਦੇ ਪੱਤਿਆਂ ਤੋਂ ਬਣੇ ਉਤਪਾਦਾਂ, ਜੋ ਸਿਗਰਟਾਂ ਆਦਿ ਵਿੱਚ ਵਰਤੇ ਜਾਂਦੇ ਹਨ, ਕਿਹਾ ਜਾਂਦਾ ਹੈ। ਤਮਾਕੂ ਦੇ ਬੂਟੇ ਪੌਦਾ ਜੀਵ-ਇੰਜਨੀਅਰੀ ਵਿੱਚ ਵੀ ਵਰਤੇ ਜਾਂਦੇ ਹਨ ਅਤੇ 70 ਤੋਂ ਵੱਧ ਪ੍ਰਜਾਤੀਆਂ ਵਿੱਚੋਂ ਕੁਝ ਸਜਾਵਟੀ ਤੌਰ ਉੱਤੇ ਵਰਤੇ ਜਾਂਦੇ ਹਨ। ਮੁੱਖ ਵਪਾਰਕ ਪ੍ਰਜਾਤੀ, ਐੱਨ. ਤਾਬਾਕੁਮ, ਨੂੰ ਜ਼ਿਆਦਾਤਰ ਨਿਕੋਟੀਆਨਾ ਪੌਦਿਆਂ ਵਾਂਗ ਤਪਤ-ਖੰਡੀ ਅਮਰੀਕਾ ਦਾ ਮੂਲ-ਵਾਸੀ ਮੰਨਿਆ ਜਾਂਦਾ ਹੈ ਪਰ ਇਹ ਇੰਨੇ ਚਿਰ ਤੋਂ ਵਾਹਿਆ ਜਾ ਰਹੇ ਹਨ ਕਿ ਹੁਣ ਇਸ ਦੀ ਕੋਈ ਜੰਗਲੀ ਪ੍ਰਜਾਤੀ ਪਤਾ ਨਹੀਂ ਹੈ। ਐੱਨ.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਰਵਾਇਤੀ ਉਦਯੋਗ ਤੋਂ ਭਾਵ ਹੈ ਉਹ ਉਦਯੋਗ ਜੋ ਕਿਸੇ ਖਿੱਤੇ ਵਿੱਚ ਲੋਕਾਂ ਦੀ ਪੁਸ਼ਤ ਦਰ ਪੁਸ਼ਤ ਹੁਨਰ ਜਾਂ ਦਸਤਕਾਰੀ ਦੇ ਅਧਾਰ ਤੇ ਚਲ ਰਹੇ ਹੁੰਦੇ ਹਨ। ਮਿਸਾਲ ਦੇ ਤੌਰ ਤੇ ਪੰਜਾਬ ਵਿੱਚਹੱਥ ਖੱਡੀ, ਪਟਿਆਲਾ ਵਿੱਚ ਫੁਲਕਾਰੀ , ਪਰਾਂਦੇ ਅਤੇ ਜੁੱਤੀ ਬਨਾਉਣ ਦਾ ਕੰਮ , ਅਮ੍ਰਿਤਸਰ ਵਿੱਚ ਅੰਮ੍ਰਿਤਸਰੀ ਪਾਪੜ ਵੜੀਆਂ ਬਣਾਉਣ ਦਾ ਕੰਮ , ਕਿਰਪਾਨਾਂ ਦੀ ਦਸਤਕਾਰੀ, ਬਟਾਲੇ ਵਿੱਚ ਖ਼ਰਾਦ ਤੇ ਹੋਰ ਮਸ਼ੀਨੀ ਸੰਦ , ਢਲਾਈ ਉਦਯੋਗ, ਜਲੰਧਰ ਦੇ ਦਸਤੀ ਸੰਦ , ਮੰਡੀ ਗੋਬਿੰਦਗੜ੍ਹ ਦਾ ਆਦਿ ਅਜਿਹੇ ਉਦਯੋਗ ਕਹੇ ਜਾ ਸਕਦੇ ਹਨ।ਇਹ ਉਦਯੋਗ ਆਧੁਨਿਕਤਾ ,ਗੁਣਵੱਤਾ, ਪ੍ਰਤੀਸਪਰਧਾ ਤੇ ਸਰਕਾਰੀ ਪ੍ਰਤਿਕੂਲ ਨੀਤੀਆਂ ਦੀ ਮਾਰ ਦੇ ਅਧੀਨ ਪੰਜਾਬ , ਹਰਿਆਣਾ ,ਹਿਮਾਚਲ ਵਿਚੋਂ ਖਤਮ ਹੁੰਦੇ ਜਾ ਰਹੇ ਹਨ।
ਸਮਾਜਿਕ ਪੂੰਜੀ ਸਮਾਜ ਸ਼ਾਸਤਰ, ਅਰਥਸ਼ਾਸਤਰ ਅਤੇ ਰਾਜਨੀਤੀ ਵਿਗਿਆਨ ਵਿਚ ਇਕ ਸੰਕਲਪ ਹੈ, ਜੋ ਸਮਾਜਿਕ ਸੰਬੰਧਾਂ ਅਤੇ ਸੋਸ਼ਲ ਨੈਟਵਰਕਸ ਦੀ ਪ੍ਰਤਿਨਿਧਤਾ ਕਰਦਾ ਹੈ, ਜਿਨ੍ਹਾਂ ਨੂੰ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਹੋਰ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਰਤੇ ਜਾਣ ਵਾਲੇ ਸਰੋਤ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ, ਅਜਿਹੀਆਂ ਬਹੁਤ ਸਾਰੀਆਂ ਪ੍ਰੀਭਾਸ਼ਾਵਾਂ ਅਤੇ ਸੰਕਲਪ (ਉਦਾਹਰਨ ਲਈ, ਸੱਭਿਆਚਾਰਕ ਪੂੰਜੀ, ਸਿਵਲ ਪੂੰਜੀ) ਹਨ, ਜੋ ਕਿ ਸਮਾਜ ਦੇ ਲੱਛਣਾਂ ਨੂੰ, ਲੋਕਾਂ ਦੇ ਆਪਸੀ ਸੰਬੰਧਾਂ ਦੇ ਪੱਖੋਂ, ਸਮਾਜਿਕ ਤੌਰ ਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕਾਰਜਾਂ ਦੀ ਕਾਰਗਰਤਾ ਨੂੰ ਨਿਰਧਾਰਤ ਕਰਨ ਵਾਲੇ ਮੁੱਖ ਕਾਰਕਾਂ ਦੇ ਨਿਰਣੇ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਦੇ ਆਮ ਵਿਚਾਰ ਨੂੰ ਇਕਮੁੱਠ ਕਰਦੇ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਇਕੀਵੀਂ ਸਦੀ ਵਿੱਚ ਵਿਚਾਰਧਾਰਾ ਦਾ ਬਦਲਦਾ ਸਰੂਪ
ਵਿਚਾਰਧਾਰਾ ਦਾ ਸੰਕਲਪ ਆਪਣੇ ਇਤਿਹਾਸਿਕ ਵਿਕਾਸ ਦੌਰਾਨ ਵੱਖ-ਵੱਖ ਅਰਥਾਂ ਦਾ ਧਾਰਨੀ ਰਿਹਾ ਹੈ। ਵਿਚਾਰਧਾਰਾ ਸ਼ਬਦ ਅੰਗਰੇਜ਼ੀ ਦੇ ਸ਼ਬਦ ਆਈਡਿਆਲੋਜੀ (ideology) ਦਾ ਸਮਾਨਾਰਥਕ ਹੈ। ਆਈਡਿਆਲੋਜੀ ਸ਼ਬਦ ਦੀ ਵਰਤੋਂ 1796 ਵਿੱਚ ਡੈਸਟਟ ਦੀ ਟਰੇਸੀ (Destutt de Tracy) ਨੇ ‘ਵਿਚਾਰਾਂ ਦੇ ਵਿਗਿਆਨ’ ਦੇ ਇੱਕ ਪੱਖ ਨੂੰ ਪੇਸ਼ ਕਰਨ ਲਈ ਕੀਤੀ ਸੀ। ਨਪੋਲੀਅਨ ਬੋਨਾਪਾਰਟ ਨੇ ਇਸ ਸ਼ਬਦ ਦੀ ਵਰਤੋਂ ਆਪਣੇ ਵਿਰੋਧੀਆਂ ਲਈ ਅਪਸ਼ਬਦ ਦੇ ਰੂਪ ਵਿੱਚ ਕੀਤੀ ਸੀ ਜੋ ਗਿਆਨਕਰਨ ਦੇ ਯੁੱਗ ਤੋਂ ਬਹੁਤ ਪ੍ਰਭਾਵਿਤ ਸਨ। ਇਹ ਵਿਚਾਰਵਾਨ ਆਪਣੇ ਵਿਰੋਧੀਆਂ ਦੇ ਵਿਚਾਰਾਂ ਦੀ ਤੰਗ-ਦਿਲੀ ਨੂੰ ਤੋੜਨ ਲਈ ਤੇ ਆਪਣਾ ਅਕਾਦਮਿਕ, ਸਮਾਜਿਕ ਤੇ ਸੱਭਿਆਚਾਰਕ ਬਦਲ ਸਿਰਜਣ ਲਈ ਨਵੇਂ ਵਿਚਾਰਾਂ ਦਾ ਵਿਗਿਆਨ ਸਿਰਜਣ ਲਈ ਤਤਪਰ ਸਨ। ਬਾਅਦ ਵਿੱਚ ਇਸ ਸ਼ਬਦ ਦੇ ਉਪਰੋਕਤ ਅਰਥਾਂ ਵਿੱਚ ਪਰਿਵਰਤਨ ਆਇਆ ਤੇ ਇਸ ਨੂੰ ਵੱਖ-ਵੱਖ ਸਮਾਜਿਕ ਤੇ ਰਾਜਨੀਤਿਕ ਪੱਖਾਂ ਦਾ ਮੁਲਾਂਕਣ ਕਰਨ ਵਾਲੀ ਵਿਧੀ ਦੇ ਤੌਰ `ਤੇ ਵਰਤਿਆ ਜਾਣ ਲੱਗਾ। ਵਿਚਾਰਧਾਰਾ ਨੂੰ ਆਮ ਤੌਰ `ਤੇ ਵਿਅਕਤੀ, ਸਮੂਹ ਜਾਂ ਸਮਾਜ ਦੁਆਰਾ ਆਯੋਜਿਤ ਵਿਸ਼ਵਾਸਾਂ ਦਾ ਸਮੂਹ ਕਿਹਾ ਜਾਂਦਾ ਹੈ। ਇਸ ਨੂੰ ਕਿਸੇ ਦੇ ਵਿਸ਼ਵਾਸਾਂ, ਨਿਸ਼ਚਿਆਂ ਜਾਂ ਪ੍ਰੇਰਨਾਵਾਂ ਨੂੰ ਬਣਾਉਣ ਵਾਲੇ ਚੇਤਨ- ਅਵਚੇਤਨ ਵਿਚਾਰਾਂ ਦਾ ਸਮੂਹ ਵੀ ਕਿਹਾ ਜਾ ਸਕਦਾ ਹੈ। ਇਹ ਲੋਕਾਂ, ਸਰਕਾਰਾਂ ਜਾਂ ਦੂਸਰੇ ਸਮੂਹਾਂ ਦੁਆਰਾ ਅਪਣਾਈ ਗਈ ਹੁੰਦੀ ਹੈ ਤੇ ਜਨਸੰਖਿਆ ਦਾ ਵੱਡਾ ਸਮੂਹ ਇਸ ਨੂੰ ਜ਼ਿੰਦਗੀ ਜਿਊਣ ਦਾ ਸਹੀ ਤਰੀਕਾ ਮੰਨਦਾ ਹੈ। ਮਾਰਕਸਵਾਦ ਵਿੱਚ ਵਿਚਾਰਧਾਰਾ ਨੂੰ ਵਿਚਾਰਾਂ ਦਾ ਇੱਕ ਅਜਿਹਾ ਸਮੂਹ ਮੰਨਿਆ ਜਾਂਦਾ ਹੈ, ਜਿਸ ਵਿਚਲੇ ਵਿਚਾਰ ਮੁੱਖ ਤੌਰ `ਤੇ ਸਮਾਜ ਦੇ ਉੱਚ-ਵਰਗ, ਜਾਂ ਸਮਾਜ ਦੀ ਪ੍ਰਭੂ-ਸੱਤਾ ਵਾਲੀ ਜਮਾਤ ਦੇ ਹੁੰਦੇ ਹਨ। ਇਹ ਜਮਾਤ ਆਪਣੇ ਵਿਚਾਰਾਂ ਨੂੰ ਸਮਾਜ `ਤੇ ਥੋਪਦੀ ਹੋਈ ਸਹੀ ਸਿੱਧ ਕਰਦੀ ਹੈ। ਇਸ ਕਰਕੇ ਮਾਰਕਸ ਨੇ ਇਸ ਪ੍ਰਕਾਰ ਦੀ ਵਿਚਾਰਧਾਰਾ ਨੂੰ ‘ਭਰਮ ਚੇਤਨਾ’ ਦੇ ਤੌਰ `ਤੇ ਪਰਿਭਾਸ਼ਿਤ ਕੀਤਾ। ਇਨ੍ਹਾਂ ਨੇ ਪਹਿਲੀ ਵਾਰ ਵਿਚਾਰਧਾਰਾ ਨੂੰ ਇਤਿਹਾਸਿਕ ਪਦਾਰਥਵਾਦ ਦੇ ਸੰਦਰਭ ਵਿੱਚ ਵਿਗਿਆਨਿਕ ਅਰਥਾਂ ਦਾ ਧਾਰਨੀ ਬਣਾਇਆ। ਇਸ ਤੋਂ ਪਹਿਲਾ ਵਿਚਾਰ ਨੂੰ ਯਥਾਰਥਕ ਵਸਤੂ ਮੰਨਣ ਵਾਲੇ ਮਨੁੱਖੀ ਇਤਿਹਾਸ ਦਾ ਵਿਕਾਸ ਵਿਚਾਰਾਂ ਦੇ ਜ਼ਰੀਏ ਹੋਇਆ ਮੰਨਦੇ ਸਨ। ਇਹ ਵਿਚਾਰਵਾਨ ਪਦਾਰਥ ਦੀ ਥਾਂ ਚੇਤਨਾ ਨੂੰ ਮੁੱਖ ਮੰਨਦੇ ਸਨ ਤੇ ਪਦਾਰਥ ਦੀ ਹੋਂਦ ਚੇਤਨਾ ਤੋਂ ਹੋਈ ਮੰਨ ਕੇ ਸਮੁੱਚੇ ਮਨੁੱਖੀ ਜੀਵਨ ਨੂੰ ਚੇਤਨਾ ਦੀ ਉਪਜ ਵਜੋਂ ਪੇਸ਼ ਕਰਦੇ ਸਨ। ਪਰ ਮਾਰਕਸ ਨੇ ਇਤਿਹਾਸਿਕ ਪਦਾਰਥਵਾਦ ਤੇ ਦਵੰਦਵਾਦ ਰਾਹੀਂ ਇਹ ਧਾਰਨਾ ਪੇਸ਼ ਕੀਤੀ ਕਿ ਮਨੁੱਖੀ ਵਿਚਾਰਧਾਰਾ ਤੇ ਚੇਤਨਾ ਪਦਾਰਥਕ ਹਾਲਤਾਂ ਤੋਂ ਪੈਦਾ ਹੁੰਦੀ ਹੈ। ਮਾਰਕਸ ਨੇ ਇਤਿਹਾਸਿਕ ਪਦਾਰਥਵਾਦ ਦੇ ਜ਼ਰੀਏ ਸਮਾਜਿਕ ਵਿਕਾਸ ਦੇ ਜਮਾਤੀ ਵਿਰੋਧ ਵਿਕਾਸ ਨੂੰ ਪਹਿਚਾਣਿਆ। ਇਸ ਪਰਿਪੇਖ ਵਿੱਚ ਹੀ ਉਹਨਾਂ ਨੇ ਪੂੰਜੀਵਾਦੀ ਯੁੱਗ ਦੇ ਸਮਾਜ ਵਿੱਚ ਮੁੱਖ ਵਿਰੋਧਤਾਈ ਬੁਰਜ਼ੂਆ ਤੇ ਪ੍ਰੋਲੇਤਾਰੀ ਵਿੱਚ ਹੋਣ ਅਤੇ ਬੁਰਜ਼ੂਆ ਜਮਾਤ ਦੁਆਰਾ ਆਪਣੀ ਲੁੱਟ ਨੂੰ ਜਾਇਜ਼ ਠਹਿਰਾਉਣ ਦਾ ਪ੍ਰਚਾਰ ਕਰਨ ਵਾਲੀ ਵਿਚਾਰਧਾਰਾ ਦੇ ਵਿਰੋਧ ਵਿੱਚ ਸਮਾਜਵਾਦੀ ਵਿਚਾਰਧਾਰਾ ਦਾ ਸੰਕਲਪ ਵਿਕਸਿਤ ਕੀਤਾ। ਮਾਰਕਸਵਾਦ ਸਮਾਜਿਕ ਢਾਂਚੇ ਨੂੰ ਆਰਥਿਕ ਆਧਾਰ ਅਤੇ ਉੱਚ ਉਸਾਰ ਵਾਲੇ ਉਤਪਾਦਨੀ ਸੰਬੰਧਾਂ ਵਿੱਚ ਵੰਡ ਕੇ ਵੇਖਦਾ ਹੈ। ਆਰਥਿਕ ਆਧਾਰ ਪੈਦਾਵਾਰੀ ਸੰਬੰਧ ਅਤੇ ਪੈਦਾਵਾਰੀ ਦੇ ਢੰਗਾਂ ਨੂੰ ਦਰਸਾਉਂਦਾ ਹੈ ਅਤੇ ਉੱਚ-ਉਸਾਰ ਆਰਥਿਕ ਆਧਾਰ `ਤੇ ਉਸਰੀ ਹੋਈ ਪ੍ਰਧਾਨ ਵਿਚਾਰਧਾਰਾ ਨੂੰ ਦਰਸਾਉਂਦਾ ਹੈ, ਜਿਸ ਵਿੱਚ ਕਾਨੂੰਨ, ਧਾਰਮਿਕ ਤੇ ਰਾਜਨੀਤਿਕ ਪ੍ਰਬੰਧ ਸ਼ਾਮਿਲ ਹੁੰਦਾ ਹੈ। ਪੈਦਾਵਾਰ ਦਾ ਆਰਥਿਕ ਆਧਾਰ ਸਮਾਜ ਦੇ ਰਾਜਨੀਤਿਕ ਉੱਚ-ਉਸਾਰ ਨੂੰ ਨਿਸ਼ਚਿਤ ਕਰਦਾ ਹੈ। ਰਾਜ ਕਰਨ ਵਾਲੀ ਜਮਾਤ ਦੀਆਂ ਰੁਚੀਆਂ ਉੱਚ-ਉਸਾਰ ਅਤੇ ਨਿਆਂ ਕਰਨ ਵਾਲੀ ਵਿਚਾਰਧਾਰਾ ਦੇ ਸੁਭਾਅ ਨੂੰ ਨਿਸ਼ਚਿਤ ਕਰਦੀਆਂ ਹਨ। ਵਿਚਾਰਧਾਰਾ ਦੀ ਮਹੱਤਤਾ ਸਮਾਜ ਦੇ ਆਰਥਿਕ ਪ੍ਰਬੰਧ `ਤੇ ਕਾਬਜ਼ ਜਮਾਤ ਨੂੰ ਸਮਾਜ ਦੇ ਬਾਕੀ ਤਬਕਿਆਂ ਵਿੱਚ ਸਹੀ ਸਿੱਧ ਕਰਨ ਵਿੱਚ ਹੈ। ਜਾਰਜ਼ ਲੁਕਾਚ(Georg Lukas) ਅਨੁਸਾਰ, ‘ਵਿਚਾਰਧਾਰਾ ਰਾਜ ਕਰਨ ਵਾਲੀ ਜਮਾਤ ਦੀ ਜਮਾਤੀ ਚੇਤਨਤਾ ਦਾ ਰੱਖਿਅਕ ਪ੍ਰਬੰਧ ਹੈ।’ ਟੈਰੀ ਈਗਲਟਨ ਨੇ ਵਿਚਾਰਧਾਰਾ ਨੂੰ ਸਮਾਜਿਕ ਜੀਵਨ ਵਿੱਚ ਅਰਥਾਂ, ਚਿੰਨ੍ਹਾਂ ਅਤੇ ਕੀਮਤਾਂ ਦੇ ਪੈਦਾ ਕਰਨ ਦੀ ਪ੍ਰਕਿਰਿਆ ਮੰਨਿਆ ਹੈ। ਇਹ ਵਿਚਾਰ ਪ੍ਰਬਲ ਰਾਜਨੀਤਿਕ ਸ਼ਕਤੀ ਨੂੰ ਉੱਚਿਤ ਠਹਿਰਾਉਣ ਵਿੱਚ ਸਹਾਇਤਾ ਕਰਨ ਵਾਲੇ ਸਹੀ ਵੀ ਹੋ ਸਕਦੇ ਹਨ ਤੇ ਗ਼ਲਤ ਵੀ। ਉਹ ਵਿਚਾਰਧਾਰਾ ਨੂੰ ਯੋਜਨਾਬੱਧ ਵਿਗੜਿਆ ਹੋਇਆ ਸੰਚਾਰ ਪ੍ਰਬੰਧ, ਜ਼ਰੂਰੀ ਸਮਾਜਿਕ ਭਰਮ, ਵਿਸ਼ਵਾਸਾਂ ਦੇ ਸਮੂਹ ਦਾ ਕਿਰਿਆਤਮਿਕ ਰੂਪ ਆਦਿ ਪੱਖਾਂ ਤੋਂ ਪ੍ਰਭਾਸ਼ਿਤ ਕਰਦਾ ਹੈ। ਐਨਤੋਨੀਓ ਗ੍ਰਾਮਸ਼ੀ ਸੱਭਿਆਚਾਰਕ ਦਬਦਬੇ ਦੇ ਸੰਕਲਪ ਰਾਹੀਂ ਦੱਸਦਾ ਹੈ ਕਿ ਕਿਵੇਂ ਪੈਦਾਵਾਰੀ ਸਾਧਨਾਂ `ਤੇ ਕਾਬਜ਼ ਜਮਾਤ ਰਾਜ ਦੀਆਂ ਸੱਭਿਆਚਾਰਕ ਸੰਸਥਾਵਾਂ ਦੀ ਵਰਤੋਂ ਕਰਕੇ ਆਪਣੀ ਦਬਦਬੇ ਨੂੰ ਬਣਾਈ ਰੱਖਦੀ ਹੈ?
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆਂ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਜੂਨ 2020 ਮੁਤਾਬਿਕ ਇਸ ਵਿਕੀ ’ਤੇ 34,425 ਲੇਖ ਹਨ ਅਤੇ ਇਸ ਦੇ ਕੁੱਲ 33,193 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,16,331 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.35.0-wmf.34 (6ff15fd) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ਼, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ ਸੰਤਾਪ ਭੋਗਦੀ ਪੰਜਾਬੀ ਮੁਟਿਆਰ ਨੇ ਅਨੇਕਾਂ ਵਗੋਚਿਆਂ ਦਾ ਸੰਚਾਰ ਇਨ੍ਹਾਂ ਗੌਣਾਂ ਰਾਹੀਂ ਕੀਤਾ ਹੈ। ਇਨ੍ਹਾਂ ਗੌਣਾਂ ਵਿੱਚ ਪੰਜਾਬੀ ਸੱਭਿਆਚਾਰ ਦੇ ਦ੍ਰਿਸ਼ ਸਾਫ਼ ਨਜ਼ਰੀਂ ਆਉਂਦੇ ਹਨ। ਖੂਹਾਂ ’ਤੇ ਪਾਣੀ ਭਰਦੀਆਂ ਮੁਟਿਆਰਾਂ, ਤ੍ਰਿੰਞਣਾਂ ’ਚ ਕੱਤਦੀਆਂ ਸੁਆਣੀਆਂ ਅਤੇ ਪੀਂਘਾਂ ਝੂਟਦੀਆਂ ਅੱਲ੍ਹੜ ਮੁਟਿਆਰਾਂ ਦੀਆਂ ਝਲਕੀਆਂ ਤੋਂ ਇਲਾਵਾ ਘੋੜੇ ’ਤੇ ਅਸਵਾਰ ਭੈਣਾਂ ਨੂੰ ਮਿਲਣ ਆਉਂਦੇ ਵੀਰ ਅਤੇ ਡੋਲੀ ਚੁੱਕੀ ਜਾਂਦੇ ਕਹਾਰਾਂ ਦੀਆਂ ਟੋਲੀਆਂ ਦੇ ਝਲਕਾਰੇ ਵੀ ਇਨ੍ਹਾਂ ਗੀਤਾਂ ’ਚ ਨਜ਼ਰੀ ਪੈਂਦੇ ਹਨ। ਇਹ ਉਸ ਜ਼ਮਾਨੇ ਦੀ ਬਾਤ ਪਾਉਂਦੇ ਹਨ ਜਦੋਂ ਪੰਜਾਬ ਦੇ ਪਿੰਡਾਂ ਦੀ ਆਰਥਿਕ ਹਾਲਤ ਬਹੁਤ ਮਾੜੀ ਸੀ- ਖੇਤੀ ਪੂਰੀ ਤਰ੍ਹਾਂ ਵਿਕਸਤ ਨਹੀਂ ਸੀ ਹੋਈ- ਸੜਕਾਂ ਨਹੀਂ ਸਨ ਬਣੀਆਂ, ਕੱਚੇ ਰਾਹ, ਨਦੀਆਂ-ਨਾਲਿਆਂ ’ਤੇ ਕੋਈ ਪੁਲ ਨਹੀਂ ਸਨ।ਲੋਕ ਨਰਕਾਂ ਭਰੀ ਜ਼ਿੰਦਗੀ ਭੋਗਦੇ ਸਨ…ਕੁੜੀਆਂ ਛੋਟੀ ਉਮਰੇ ਵਿਆਹ ਦਿੱਤੀਆਂ ਜਾਂਦੀਆਂ ਸਨ…ਨਾਈ ਤੇ ਪਾਂਧੇ ਉਹਨਾਂ ਦੇ ਮੰਗਣੇ-ਵਿਆਹ ਕਰ ਆਉਂਦੇ ਸਨ। ਆਵਾਜਾਈ ਦੇ ਸਾਧਨ ਨਹੀਂ ਸਨ- ਕੇਵਲ ਘੋੜੇ-ਘੋੜੀਆਂ ਅਤੇ ਊਠ ਹੀ ਵਾਹਨਾਂ ਦੇ ਤੌਰ ’ਤੇ ਵਰਤੇ ਜਾਂਦੇ ਸਨ। ਗੁਜਾਰੇ ਲਈ ਮਰਦਾਂ ਤੇ ਗੱਭਰੂਆਂ ਨੂੰ ਦੂਰ-ਦੁਰਾਡੇ ਵਪਾਰ ਲਈ ਜਾਣਾ ਪੈਂਦਾ ਸੀ ਜਾਂ ਉਹ ਵਰ੍ਹਿਆਂਬੱਧੀ ਘਰੋਂ ਬਾਹਰ ਨੌਕਰੀ ਕਰਦੇ ਸਨ, ਪਿੱਛੇ ਉਹਨਾਂ ਦੀਆਂ ਪਤਨੀਆਂ ਵਿਛੋੜੇ ਦੇ ਪਲ ਸਹਿੰਦੀਆਂ ਹੋਈਆਂ ਦੂਹਰਾ ਦੁੱਖ ਭੋਗਦੀਆਂ ਸਨ। ਉਹਨਾਂ ਨੂੰ ਵਰ੍ਹਿਆਂਬੱਧੀ ਆਪਣੇ ਪੇਕੀਂ ਮਿਲਣ ਜਾਣ ਵੀ ਨਹੀਂ ਸੀ ਦਿੱਤਾ ਜਾਂਦਾ…ਸਹੁਰੀਂ ਉਹਨਾਂ ਦੀ ਸਾਰ ਲੈਣ ਵਾਲਾ ਵੀ ਕੋਈ ਨਹੀਂ ਸੀ ਹੁੰਦਾ ਜਿਸ ਨਾਲ ਉਹ ਆਪਣਾ ਮਨ ਹੌਲਾ ਕਰ ਸਕਣ। ਅੱਜ-ਕੱਲ੍ਹ ਤਾਂ ਸੰਚਾਰ ਦੇ ਕਿੰਨੇ ਸਾਧਨ ਹਨ। ਉਦੋਂ ਦੂਰ ਬੈਠੀਆਂ ਭੈਣਾਂ ਆਪਣੇ ਭਰਾਵਾਂ ਨੂੰ ਕਾਵਾਂ ਹੱਥ ਹੀ ਸੁਨੇਹੇ ਭੇਜਦੀਆਂ ਸਨ।