ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
'ਪੰਜਾਬੀ ਮੁਹਾਵਰੇ ਅਤੇ ਅਖਾਣ' ਸੰਬੰਧੀ ਡਾ# ਵਣਜਾਰਾ ਬੇਦੀ ਅਨੁਸਾਰ "ਮੁਹਾਵਰਾ'" ਉਹ ਹੈ, ਜੋ ਜੀਵਨ ਦੇ ਕਾਰਜ ਖੇਤਰ ਵਿੱਚ ਵਰਤਦੀਆਂ ਅਨੇਕ ਉਪਮਾਵਾਂ ਲਾਖਸ਼ਣਿਕ ਅਰਥ ਗ੍ਰਹਿਣ ਕਰ ਕੇ ਕਿਸੇ ਹੋਰ ਹੀ ਭਾਵ ਦਾ ਬੋਧ ਕਰਾਉਣ ਲੱਗ ਪੈਂਦੀਆਂ ਹਨ ਤੇ ਪ੍ਰਚਲਤ ਹੋ ਕੇ ਮੁਹਾਵਰਾ ਬਣ ਜਾਂਦੀਆਂ ਹਨ। ਡਾ# ਬੇਦੀ ਦਾ ਇਸ਼ਾਰਾ ਮੁਹਾਵਰੇ ਦੇ ਦੂਹਰੀ ਚਿੰਨ੍ਹਨ ਪ੍ਰਕਿਰਿਆ ਦਾ ਧਾਰਨੀ ਹੋਣ ਵੱਲ ਹੈ। ਅਖਾਣਾਂ ਜਿਸ ਨੂੰ ਕਹਾਵਤਾਂ ਵੀ ਕਹਿੰਦੇ ਹਨ, ਮੁਹਾਵਰੇ ਨਾਲ਼ੋਂ ਜ਼ਿਆਦਾ ਵਜ਼ਨਦਾਰ ਅਰਥ ਪ੍ਰਗਟਾਉਂਦੀਆਂ ਹਨ। ਇੱਕ 'ਪੱਛਮੀ ਵਿਦਵਾਨ' ਮੁਹਾਵਰੇ ਜਾਂ ਅਖਾਣਾਂ ਸੰਬੰਧੀ ਆਪਣੀ ਦ੍ਰਿਸ਼ਟੀ ਹੇਠ ਲਿਖੇ ਅਨੁਸਾਰ ਪ੍ਰਗਟਾਉਂਦਾ ਹੈ-
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਰਸਾਇਣ ਵਿਗਿਆਨ ਵਿੱਚ ਅਲਕੋਹਲ ਇੱਕ ਕਾਰਬਨੀ ਯੋਗ ਹੁੰਦਾ ਹੈ ਜੀਹਦੇ ਵਿੱਚ ਹਾਈਡਰਾਕਸਿਲ ਕਿਰਿਆਸ਼ੀਲ ਸਮੂਹ (-OH) ਕਿਸੇ ਕਾਰਬਨ ਪਰਮਾਣੂ ਨਾਲ਼ ਜੁੜਿਆ ਹੁੰਦਾ ਹੈ। ਖ਼ਾਸ ਤੌਰ ਉੱਤੇ ਇਹ ਕਾਰਬਨ ਕੇਂਦਰ ਪੂਰਨ ਹੋਣਾ ਚਾਹੀਦਾ ਹੈ ਭਾਵ ਹੋਰ ਤਿੰਨਾਂ ਪਰਮਾਣੂਆਂ ਨਾਲ਼ ਇਹਦੇ ਇਕਹਿਰੇ ਜੋੜ ਹੋਣੇ ਚਾਹੀਦੇ ਹਨ।ਅਲਕੋਹਲਾਂ ਦੀ ਇੱਕ ਪ੍ਰਮੁੱਖ ਟੋਲੀ ਆਮ ਅਚੱਕਰੀ ਅਲਕੋਹਲਾਂ ਦੀ ਹੁੰਦੀ ਹੈ ਜਿਹਨਾਂ ਦਾ ਆਮ ਤੌਰ ਉੱਤੇ ਫ਼ਾਰਮੂਲਾ CnH2n+1OH ਹੁੰਦਾ ਹੈ। ਇਹਨਾਂ ਵਿੱਚੋਂ ਈਥਨੋਲ (C2H5OH) ਸ਼ਰਾਬਦਾਰ ਪੀਣ-ਪਦਾਰਥਾਂ ਵਿੱਚ ਮਿਲਾਇਆ ਜਾਂਦਾ ਹੈ; ਆਮ ਬੋਲਚਾਲ ਵਿੱਚ ਅਲਕੋਹਲ ਸ਼ਬਦ ਤੋਂ ਭਾਵ ਈਥਨੋਲ ਹੀ ਹੁੰਦਾ ਹੈ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਚਾਤ੍ਰਿਕ (ਪਪੀਹਾ ਜਾਂ ਬੰਬੀਹਾ) ਦੱਖਣ ਏਸ਼ੀਆ ਵਿੱਚ ਆਮ ਪਾਇਆ ਜਾਣ ਵਾਲਾ ਇੱਕ ਪੰਛੀ ਹੈ। ਇਹ ਸ਼ਕਲ ਪੱਖੋਂ ਸ਼ਿਕਰੇ ਵਰਗੇ ਹੁੰਦਾ ਹੈ। ਇਸ ਦੇ ਉੱਡਣ ਅਤੇ ਬੈਠਣ ਦਾ ਤਰੀਕਾ ਵੀ ਬਿਲਕੁੱਲ ਸ਼ਿਕਰੇ ਵਰਗਾ ਹੁੰਦਾ ਹੈ। ਇਸ ਲਈ ਅੰਗਰੇਜ਼ੀ ਵਿੱਚ ਇਸਨ੍ਹੂੰ Common Hawk - Cuckoo ਕਹਿੰਦੇ ਹਨ। ਇਹ ਆਪਣਾ ਆਲ੍ਹਣਾ ਨਹੀਂ ਬਣਾਉਂਦਾ ਹੈ ਅਤੇ ਦੂਜੇ ਪੰਛੀਆਂ ਦੇ ਆਲ੍ਹਣਿਆਂ ਵਿੱਚ ਆਪਣੇ ਆਂਡੇ ਦਿੰਦਾ ਹੈ। ਪ੍ਰਜਨਨ ਕਾਲ ਵਿੱਚ ਨਰ ਤਿੰਨ ਸਵਰ ਵਾਲੀ ਅਵਾਜ ਦੁਹਰਾਉਂਦਾ ਰਹਿੰਦਾ ਹੈ ਜਿਸ ਵਿੱਚ ਦੂਜਾ ਸਵਰ ਸਭ ਤੋਂ ਲੰਮਾ ਅਤੇ ਜ਼ਿਆਦਾ ਤੇਜ ਹੁੰਦਾ ਹੈ। ਇਹ ਸਵਰ ਹੌਲੀ-ਹੌਲੀ ਤੇਜ ਹੁੰਦੇ ਜਾਂਦੇ ਹਨ ਅਤੇ ਇੱਕਦਮ ਬੰਦ ਹੋ ਜਾਂਦੇ ਹਨ ਅਤੇ ਕਾਫ਼ੀ ਦੇਰ ਤੱਕ ਇਵੇਂ ਚੱਲਦਾ ਰਹਿੰਦਾ ਹੈ; ਸਾਰਾ ਦਿਨ, ਸ਼ਾਮ ਨੂੰ ਦੇਰ ਤੱਕ ਅਤੇ ਸਵੇਰੇ ਪਹੁ ਫਟਣ ਤੱਕ। ਇਸ ਪੰਛੀ ਦਾ ਜਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ (ਪੰਨਾ 1285) ਵਿਚ ਵੀ ਮਿਲਦਾ ਹੈ। ਸਲੋਕ ਮਃ ੩ ॥ ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥ ਅਰਥ: (ਜਦੋਂ ਜੀਵ-) ਪਪੀਹਾ ਅੰਮ੍ਰਿਤ ਵੇਲੇ ਅਰਜ਼ੋਈ ਕਰਦਾ ਹੈ ਤਾਂ ਉਸ ਦੀ ਅਰਦਾਸ ਪ੍ਰਭੂ ਦੀ ਦਰਗਾਹ ਵਿਚ ਸੁਣੀ ਜਾਂਦੀ ਹੈ (ਪ੍ਰਭੂ ਵਲੋਂ ਗੁਰੂ-) ਬੱਦਲ ਨੂੰ ਹੁਕਮ ਦੇਂਦਾ ਹੈ ਕਿ (ਇਸ ਅਰਜ਼ੋਈ ਕਰਨ ਵਾਲੇ ਉਤੇ) ਮਿਹਰ ਕਰ ਕੇ ('ਨਾਮ' ਦੀ) ਵਰਖਾ ਕਰੋ। ਜਿਨ੍ਹਾਂ ਮਨੁੱਖਾਂ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਹੇ ਨਾਨਕ!
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਝਾਂਸੀ ਦੀ ਰਾਣੀ ਲਕਸ਼ਮੀਬਾਈ ਉਚਾਰਨ (ਮਰਾਠੀ: झाशीची राणी लक्ष्मीबाई , ਸ਼ਾਇਦ 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ
ਪੰਜਾਬੀ ਬੁਝਾਰਤਾਂ ਸੁਖਦੇਵ ਮਾਦਪੁਰੀ ਦੁਆਰਾ ਸੰਗ੍ਰਹਿਤ ਪੁਸਤਕ ਹੈ ਜੋ ਲੋਕਧਾਰਾ ਦੇ ਪਾਠ-ਕ੍ਰਮ 'ਚ ਆਊਦੀ ਹੈ। ਲੋਕ ਸਾਹਿਤ ਆਦਿ ਕਾਲ ਤੋਂ ਹੀ ਮਨੁੱਖ ਮਾਤਰ ਦੇ ਮਨੋਰੰਜਨ ਦਾ ਵਿਸ਼ੇਸ਼ ਸਾਧਨ ਰਿਹਾ ਹੈ। ਲੋਕ ਕਹਾਣੀਆਂ, ਲੋਕ ਗੀਤ, ਲੋਕ ਅਖਾਣ, ਲੋਕ ਬੁਝਾਰਤਾਂ, ਲੋਕ ਨਾਚ, ਲੋਕ ਸੰਗੀਤਅਤੇ ਲੋਕ ਚਿੱਤਰ ਆਦਿ ਲੋਕ ਕਲਾ ਦੇ ਅਨਿੱਖੜਵੇਂ ਅੰਗ ਹਨ। ਬੁਝਾਰਤਾਂ ਦਾ ਇਤਿਹਾਸ ਮਨੁੱਖੀ ਇਤਿਹਾਸ ਜਿੰਨਾ ਹੀ ਪੁਰਾਣਾ ਹੈ। ਸੰਸਾਰ ਭਰ ਦੀਆਂ ਬੋਲੀਆਂ ਵਿੱਚ ਇਹ ਉਪਲਭਧ ਹਨ। ਬੁਝਾਰਤਾਂ ਦੇ ਉਤਪਾਦਨ ਅਤੇ ਵਿਕਾਸ ਦੀ ਪਰੰਪਰਾ ਉਨੀਂ ਹੀ ਪੁਰਾਤਨ ਹੈ ਜਿੰਨਾ ਕਿ ਮਨੁੱਖ ਆਪ ਹੈ। ਲੌਕਿਕ ਸਾਹਿਤ ਵਿੱਚ ਵੀ ਬੁਝਾਰਤਾਂ ਹਰਮਨ ਪਿਆਰੀਆਂ ਰਹੀਆਂ ਹਨ। ਸਿਰਫ਼ ਸੰਸਕ੍ਰਿਤ ਲੋਕ ਸਾਹਿਤ ਵਿੱਚ ਹੀ ਇਹਨਾਂ ਦੀ ਮਹਾਨਤਾ ਨਹੀਂ ਮੰਨੀ ਗਈ, ਸਗੋਂ ਉੱਤਮ ਸਾਹਿਤ ਵਿੱਚ ਵੀ ਇਹਨਾਂ ਦੇ ਮਹੱਤਵ ਨੂੰ ਸਵੀਕਾਰ ਕੀਤਾ ਗਿਆ ਹੈ। ਪਾਲੀ ਸਾਹਿਤ ਵਿੱਚ ਵੀ ਸੰਸਕ੍ਰਿਤ ਬੁਝਾਰਤਾਂ ਦੀ ਪ੍ਰਥਾ ਪ੍ਰਚਲਿਤ ਵਿਖਾਈ ਦਿੰਦੀ ਹੈ। ਪੁਰਾਤਨ ਕਾਲ ਤੋਂ ਹੀ ਬੁਝਾਰਤਾਂ ਕਿਸੇ ਗੰਭੀਰ ਉਦੇਸ਼ ਦੀ ਪੂਰਤੀ ਕਰਦੀਆਂ ਰਹੀਆਂ ਹਨ। ਪੰਜਾਬ ਦੇ ਪਿੰਡਾਂ ਵਿੱਚ ਵਿਆਹ ਸ਼ਾਦੀਆਂ ਦੇ ਅਵਸਰ ਤੇ ਤੀਵੀਆਂ ਆਏ ਮੇਲ ਨੂੰ ਸਿੱਠਣੀਆਂ ਆਦਿ ਦਿੰਦੀਆਂ ਹੋਈਆਂ ਹੇਰੇ ਲਾਉਂਦੀਆਂ ਹਨ। ਇਹਨਾਂ ਹੇਰਿਆਂ ਵਿੱਚ ਵੀ ਬੁਝਾਰਤਾਂ ਆਦਿ ਪੁੱਛੀਆਂ ਦੱਸੀਆਂ ਜਾਂਦੀਆਂ ਹਨ।ਸ਼ਾਇਦ ਹੀ ਪੰਜਾਬੀ ਜੀਵਨ ਦੀ ਕੋਈ ਅਜਿਹੀ ਵਸਤੂ ਹੋਵੇਗੀ ਜਿਸ ਬੁਝਾਰਤ ਨਾ ਹੋਵੇ। 'ਉਦਾਹਰਨ:-'
ਇੱਕ ਹਲ (UK Eng: Plough / US Eng: Plow) ਇੱਕ ਖੇਤੀ ਦਾ ਸੰਦ ਹੈ ਜਿਸਦਾ ਇਸਤੇਮਾਲ ਬੀਜਾਂ ਦੀ ਬਿਜਾਈ ਲਈ ਤਿਆਰੀ ਵਿੱਚ ਮਿੱਟੀ ਦੀ ਸ਼ੁਰੂਆਤ ਦੀ ਕਾਸ਼ਤ ਲਈ ਜਾਂ ਖੇਤੀ ਕਰਨ ਲਈ ਕੀਤੀ ਜਾਂਦੀ ਹੈ। ਜਿਸਦਾ ਮੰਤਵ ਮਿੱਟੀ ਦੀ ਪਰਤ ਨੂੰ ਤੋੜਨਾ ਜਾਂ ਉਸਦੀ ਉਥਲ ਪਥਲ ਕਰਨਾ ਹੈ। ਰਵਾਇਤੀ ਕਿਰਿਆ ਵਿਚ ਹਲ ਜਾਨਵਰਾਂ ਦੁਆਰਾ ਰਵਾਇਤੀ ਢੰਗ ਨਾਲ ਖਿੱਚਿਆ ਗਿਆ ਸੀ ਜਿਵੇਂ ਕਿ ਘੋੜੇ ਜਾਂ ਪਸ਼ੂ, ਪਰ ਆਧੁਨਿਕ ਸਮੇਂ ਵਿੱਚ ਟਰੈਕਟਰਾਂ ਦੁਆਰਾ ਖਿੱਚਿਆ ਜਾਂਦਾ ਹੈ। ਇੱਕ ਹਲੜੀ ਧਰਤੀ ਨੂੰ ਕੱਟਣ ਲਈ ਵਰਤੀ ਗਈ ਇੱਕ ਨੱਥੀ ਬਲੇਡ ਜਾਂ ਸੋਟੀ ਨਾਲ ਲੱਕੜ, ਲੋਹੇ ਜਾਂ ਸਟੀਲ ਦੇ ਫਰੇਮ ਦੀ ਬਣੀ ਹੋ ਸਕਦੀ ਹੈ। ਇਹ ਜ਼ਿਆਦਾਤਰ ਰਿਕਾਰਡ ਕੀਤੇ ਗਏ ਇਤਿਹਾਸ ਦਾ ਇਕ ਮੂਲ ਸਾਧਨ ਰਿਹਾ ਹੈ, ਹਾਲਾਂਕਿ ਹਲ ਲਈ ਲਿਖਤੀ ਹਵਾਲਾ ਅੰਗਰੇਜ਼ੀ ਵਿੱਚ ਉਦੋਂ ਤੱਕ ਨਹੀਂ ਆਉਂਦੇ ਜਦੋਂ ਤੱਕ c ਨਹੀਂ ਹੁੰਦਾ। 1100 ਜਿਸ ਸਮੇਂ ਇਸ ਨੂੰ ਅਕਸਰ ਰੈਫਰੈਂਸ ਦਿੱਤਾ ਜਾਂਦਾ ਹੈ.
ਗੁਰੂ ਗ੍ਰੰਥ ਸਾਹਿਬ ਜੀ (ਅੰਗ੍ਰੇਜ਼ੀ: Guru Granth Sahib Ji), ਸਿੱਖ ਧਰਮ ਦਾ ਕੇਂਦਰੀ ਧਾਰਮਿਕ ਪਾਠ ਹੈ, ਜਿਸ ਨੂੰ ਸਿੱਖ ਧਰਮ ਦੇ ਅੰਤਮ ਸਰਬਸ਼ਕਤੀਮਾਨ ਗੁਰੂ ਮੰਨਦੇ ਹਨ। ਇਸ ਵਿਚ 1430 ਅੰਗ (ਪੰਨੇ) ਹਨ, ਜਿਨ੍ਹਾਂ ਵਿਚ 36 ਸੰਤਾਂ ਦੀ ਬਾਣੀ ਹੈ ਜਿਸ ਵਿਚ ਸਿੱਖ ਗੁਰੂ ਸਾਹਿਬ (6 ਗੁਰੂ), ਭਗਤ (15 ਭਗਤ), ਭੱਟ (11 ਭੱਟ) ਅਤੇ ਗੁਰਸਿੱਖ (4 ਗੁਰਸਿੱਖ) ਸ਼ਾਮਲ ਹਨ। ਇਹ ਦੁਨੀਆ ਦੀ ਇਕੋ ਇਕ ਧਾਰਮਿਕ ਲਿਪੀ ਹੈ ਜਿਸ ਵਿਚ ਦੂਜੇ ਧਰਮਾਂ, ਜਾਤੀਆਂ ਅਤੇ ਧਰਮਾਂ ਦੇ ਲੋਕਾਂ ਦੇ ਵਿਚਾਰ ਅਤੇ ਵਿਚਾਰਧਾਰਾ ਸ਼ਾਮਲ ਹੈ। ਇਸ ਵਿਚ ਆਪਣੇ ਆਪ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਵੀ ਸ਼ਾਮਲ ਹਨ ਅਤੇ ਇਸਦਾ ਪਹਿਲਾਂ ਸੰਸਕਰਣ ਭਾਈ ਗੁਰਦਾਸ ਜੀ ਅਤੇ ਦੂਸਰਾ ਸੰਸਕਰਣ ਭਾਈ ਮਨੀ ਸਿੰਘ ਜੀ ਦੁਆਰਾ ਲਿਖਿਆ ਗਿਆ ਸੀ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਦੂਜੀ ਸੰਸਾਰ ਜੰਗ' (ਅੰਗਰੇਜੀ: World War II) 1939 ਤੋਂ 1945 ਤੱਕ ਚੱਲਣ ਵਾਲੀ ਸੰਸਾਰ-ਪੱਧਰ ਦੀ ਜੰਗ ਸੀ। ਲਗਪਗ 70 ਦੇਸ਼ਾਂ ਦੀਆਂ ਥਲ, ਜਲ ਅਤੇ ਹਵਾਈ ਸੈਨਾਵਾਂ ਇਸ ਯੁੱਧ ਵਿੱਚ ਸ਼ਾਮਿਲ ਸਨ। ਇਸ ਯੁੱਧ ਵਿੱਚ ਸੰਸਾਰ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ - ਮਿੱਤਰ ਰਾਸ਼ਟਰ ਅਤੇ ਧੁਰੀ ਰਾਸ਼ਟਰ। ਇਸ ਯੁੱਧ ਦੇ ਦੌਰਾਨ ਪੂਰਨ ਯੁੱਧ ਦਾ ਮਨੋਭਾਵ ਪ੍ਰਚਲਨ ਵਿੱਚ ਆਇਆ ਕਿਉਂਕਿ ਇਸ ਯੁੱਧ ਵਿੱਚ ਸ਼ਾਮਿਲ ਸਾਰੀਆਂ ਮਹਾਸ਼ਕਤੀਆਂ ਨੇ ਆਪਣੀ ਆਰਥਿਕ , ਉਦਯੋਗਿਕ ਅਤੇ ਵਿਗਿਆਨਕ ਸਮਰੱਥਾ ਇਸ ਯੁੱਧ ਵਿੱਚ ਝੋਂਕ ਦਿੱਤੀ ਸੀ। ਇਸ ਯੁੱਧ ਵਿੱਚ ਵੱਖ-ਵੱਖ ਰਾਸ਼ਟਰਾਂ ਦੇ ਲਗਪਗ 10 ਕਰੋੜ ਫੌਜੀਆਂ ਨੇ ਹਿੱਸਾ ਲਿਆ ਅਤੇ ਇਹ ਮਨੁੱਖੀ ਇਤਹਾਸ ਦਾ ਸਭ ਤੋਂ ਖੂਨੀ ਯੁੱਧ ਸਾਬਿਤ ਹੋਇਆ। ਇਸ ਮਹਾਂਯੁੱਧ ਵਿੱਚ 5 ਤੋਂ 7 ਕਰੋੜ ਮਨੁੱਖੀ ਜਾਨਾਂ ਗਈਆਂ ਕਿਉਂਕਿ ਇਸਦੇ ਮਹੱਤਵਪੂਰਨ ਘਟਨਾਕ੍ਰਮ ਵਿੱਚ ਗ਼ੈਰ-ਫ਼ੌਜੀ ਨਾਗਰਿਕਾਂ ਦਾ ਕਤਲ ਅਜ਼ਾਦੀ, ਜਿਸ ਵਿੱਚ ਹੋਲੋਕਾਸਟ ਵੀ ਸ਼ਾਮਿਲ ਹੈ, ਅਤੇ ਪਰਮਾਣੂ ਹਥਿਆਰਾਂ ਦਾ ਇੱਕਮਾਤਰ ਇਸਤੇਮਾਲ ਸ਼ਾਮਿਲ ਹੈ। ਇਸ ਕਾਰਨ ਇਹ ਮਨੁੱਖੀ ਇਤਿਹਾਸ ਦਾ ਸਭ ਤੋਂ ਭਿਆਨਕ ਯੁੱਧ ਸੀ।ਹਾਲਾਂਕਿ ਜਾਪਾਨ ਚੀਨ ਨਾਲ 1937 ਤੋਂ ਯੁੱਧ ਦੀ ਸਥਿਤੀ ਵਿੱਚ ਸੀ ਪਰ ਦੂਜੀ ਸੰਸਾਰ ਜੰਗ ਦੀ ਸ਼ੁਰੁਆਤ 01 ਸਤੰਬਰ 1939 ਵਿੱਚ ਜਾਣੀ ਜਾਂਦੀ ਹੈ ਜਦੋਂ ਜਰਮਨੀ ਨੇ ਪੋਲੈਂਡ ਉੱਤੇ ਹਮਲਾ ਕੀਤਾ ਅਤੇ ਉਸਦੇ ਬਾਅਦ ਫ਼ਰਾਂਸ ਨੇ ਜਰਮਨੀ ਵਿਰੁੱਧ ਯੁੱਧ ਦੀ ਘੋਸ਼ਣਾ ਕਰ ਦਿੱਤੀ ਅਤੇ ਇੰਗਲੈਂਡ ਤੇ ਹੋਰ ਰਾਸ਼ਟਰਮੰਡਲ ਦੇਸ਼ਾਂ ਨੇ ਵੀ ਇਸਦਾ ਸਾਥ ਦਿੱਤਾ। ਜਰਮਨੀ ਨੇ 1939 ਵਿੱਚ ਯੂਰਪ ਵਿੱਚ ਇੱਕ ਵੱਡਾ ਸਾਮਰਾਜ ਬਣਾਉਣ ਦੇ ਉਦੇਸ਼ ਨਾਲ ਪੋਲੈਂਡ ਉੱਤੇ ਹਮਲਾ ਕੀਤਾ। 1939 ਦੇ ਅੰਤ ਤੋਂ 1941 ਦੀ ਸ਼ੁਰੁਆਤ ਤੱਕ , ਅਭਿਆਨ ਅਤੇ ਸੰਧੀ ਦੀ ਇੱਕ ਲੜੀ ਵਿੱਚ ਜਰਮਨੀ ਨੇ ਮਹਾਦੀਪੀ ਯੂਰਪ ਦਾ ਵੱਡਾ ਭਾਗ ਜਾਂ ਤਾਂ ਆਪਣੇ ਅਧੀਨ ਕਰ ਲਿਆ ਸੀ ਜਾਂ ਉਸਨੂੰ ਜਿੱਤ ਲਿਆ ਸੀ। ਨਾਜ਼ੀ-ਸੋਵੀਅਤ ਸਮਝੌਤੇ ਦੇ ਤਹਿਤ ਸੋਵੀਅਤ ਰੂਸ ਆਪਣੇ ਛੇ ਗੁਆਂਢੀ ਮੁਲਕਾਂ, ਜਿਸ ਵਿੱਚ ਪੋਲੈਂਡ ਵੀ ਸ਼ਾਮਿਲ ਸੀ, ਉੱਤੇ ਕਾਬਜ ਹੋ ਗਿਆ। ਫ਼ਰਾਂਸ ਦੀ ਹਾਰ ਦੇ ਬਾਅਦ ਯੂ.ਕੇ ਅਤੇ ਹੋਰ ਰਾਸ਼ਟਰਮੰਡਲ ਦੇਸ਼ ਹੀ ਧੁਰੀ ਰਾਸ਼ਟਰਾਂ ਨਾਲ ਸੰਘਰਸ਼ ਕਰ ਰਹੇ ਸਨ, ਜਿਸ ਵਿੱਚ ਉੱਤਰੀ ਅਫਰੀਕਾ ਦੀਆਂ ਲੜਾਈਆਂ ਅਤੇ ਲੰਬੀ ਚੱਲੀ ਅਟਲਾਂਟਿਕ ਦੀ ਜੰਗ ਸ਼ਾਮਿਲ ਸੀ। ਜੂਨ 1941 ਵਿੱਚ ਯੂਰਪੀ ਧੁਰੀ ਰਾਸ਼ਟਰਾਂ ਨੇ ਸੋਵੀਅਤ ਸੰਘ ਉੱਤੇ ਹਮਲਾ ਬੋਲ ਦਿੱਤਾ ਅਤੇ ਇਸਨੇ ਮਨੁੱਖੀ ਇਤਿਹਾਸ ਵਿੱਚ ਜ਼ਮੀਨੀ ਯੁੱਧ ਦੇ ਸਭ ਤੋਂ ਵੱਡੇ ਯੁੱਧਖੇਤਰ ਨੂੰ ਜਨਮ ਦਿੱਤਾ। ਦਸੰਬਰ 1941 ਨੂੰ ਜਾਪਾਨੀ ਸਾਮਰਾਜ ਵੀ ਧੁਰੀ ਰਾਸ਼ਟਰਾਂ ਨਾਲ ਇਸ ਯੁੱਧ ਵਿੱਚ ਕੁੱਦ ਗਿਆ। ਦਰਅਸਲ ਜਾਪਾਨ ਦਾ ਉਦੇਸ਼ ਪੂਰਬੀ ਏਸ਼ੀਆ ਅਤੇ ਇੰਡੋ-ਚਾਇਨਾ ਵਿੱਚ ਆਪਣਾ ਪ੍ਰਭਾਵ ਸਥਾਪਤ ਕਰਨ ਦਾ ਸੀ। ਉਸਨੇ ਪ੍ਰਸ਼ਾਂਤ ਮਹਾਸਾਗਰ ਵਿੱਚ ਯੂਰਪੀ ਦੇਸ਼ਾਂ ਦੇ ਗਲਬੇ ਵਾਲੇ ਖੇਤਰਾਂ ਅਤੇ ਸੰਯੁਕਤ ਰਾਜ ਅਮਰੀਕਾ ਦੇ ਪਰਲ ਹਾਰਬਰ ਉੱਤੇ ਹਮਲਾ ਕਰ ਦਿੱਤਾ ਅਤੇ ਛੇਤੀ ਹੀ ਪੱਛਮੀ ਪ੍ਰਸ਼ਾਂਤ ਉੱਤੇ ਕਬਜ਼ਾ ਕਰ ਲਿਆ। 1942 ਵਿੱਚ ਅੱਗੇ ਵੱਧਦੀ ਧੁਰੀ ਫੌਜ ਉੱਤੇ ਲਗਾਮ ਉਦੋਂ ਲੱਗੀ ਜਦੋਂ ਪਹਿਲਾਂ ਤਾਂ ਜਾਪਾਨ ਸਿਲਸਿਲੇਵਾਰ ਕਈ ਨੌਸੈਨਿਕ ਝੜਪਾਂ ਹਾਰਿਆ ਯੂਰਪੀ ਧੁਰੀ ਤਾਕਤਾਂ ਉੱਤਰੀ ਅਫਰੀਕਾ ਵਿੱਚ ਹਾਰੀਆਂ ਅਤੇ ਨਿਰਣਾਇਕ ਮੋੜ ਤੱਦ ਆਇਆ ਜਦੋਂ ਉਨ੍ਹਾਂ ਨੂੰ ਸਟਾਲਿਨਗਰਾਡ ਵਿੱਚ ਹਾਰ ਦਾ ਮੂੰਹ ਵੇਖਣਾ ਪਿਆ।
ਇੰਟਰਨੈਸ਼ਨਲ ਸਟੈਂਡਰਡ ਸੀਰੀਅਲ ਨੰਬਰ
ਇੰਟਰਨੈਸ਼ਨਲ ਸਟੈਂਡਰਡ ਸੀਰੀਅਲ ਨੰਬਰ (ਆਈਐਸਐਸਐਨ) ਜਾਂ ਅੰਤਰਰਾਸ਼ਟਰੀ ਸਟੈਂਡਰਡ ਲੜੀ ਨੰਬਰ ਇੱਕ ਅੱਠ-ਅੰਕਾਂ ਵਾਲਾ ਸੀਰੀਅਲ ਨੰਬਰ ਹੁੰਦਾ ਹੈ ਜੋ ਸੀਰੀਅਲ ਪ੍ਰਕਾਸ਼ਨ ਦੀ ਵਿਲੱਖਣ ਰੂਪ ਵਿੱਚ ਪਛਾਣ ਕਰਨ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਇੱਕ ਮੈਗਜ਼ੀਨ। ਆਈਐਸਐਸਐਨ ਵਿਸ਼ੇਸ਼ ਤੌਰ ਤੇ ਉਸੀ ਸਿਰਲੇਖ ਵਾਲੇ ਸੀਰੀਅਲ ਵਿਚ ਅੰਤਰ ਕਰਨ ਵਿਚ ਮਦਦਗਾਰ ਹੈ। ਆਈਐਸਐਸਐਨ ਦੀ ਵਰਤੋਂ ਸੀਰੀਅਲ ਸਾਹਿਤ ਦੇ ਸੰਬੰਧ ਵਿੱਚ ਕ੍ਰਮ ਦੇਣ, ਸੂਚੀਕਰਨ ਕਰਨ, ਅੰਤਰਮੁਖੀ ਲੋਨਾਂ ਅਤੇ ਹੋਰ ਅਭਿਆਸਾਂ ਵਿੱਚ ਕੀਤੀ ਜਾਂਦੀ ਹੈ।ਆਈਐਸਐਸਐਨ ਸਿਸਟਮ ਪਹਿਲੀ ਵਾਰ 1971 ਵਿੱਚ ਇੱਕ ਅੰਤਰਾਸ਼ਟਰੀ ਮਿਆਰੀਕਰਣ ਸੰਘ (ਆਈਐਸਓ) ਦੇ ਅੰਤਰਰਾਸ਼ਟਰੀ ਮਿਆਰ ਵਜੋਂ ਤਿਆਰ ਕੀਤਾ ਗਿਆ ਸੀ ਅਤੇ 1975 ਵਿੱਚ ਆਈਐਸਓ 3297 ਵਜੋਂ ਪ੍ਰਕਾਸ਼ਤ ਹੋਇਆ ਸੀ। ਆਈਐਸਓ ਸਬਕਮੇਟੀ ਟੀਸੀ 46/ਐਸਸੀ 9 ਇਸਦਾ ਮਿਆਰ ਬਣਾਈ ਰੱਖਣ ਲਈ ਜ਼ਿੰਮੇਵਾਰ ਹੈ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਅਲਮਾਨੀਆ (ਅਲਮਾਨੀ: Bundesrepublik Deutschland) ਦੇਸ਼ ਵਿੱਚ ਅਲਮਾਨੀ ਭਾਸ਼ਾ ਬੋਲੀ ਜਾਂਦੀ ਹੈ। ਇਥੋਂ ਦੀ ਰਾਜਧਾਨੀ ਬਰਲਿਨ ਹੈ। ਅਲਮਾਨੀਆ ਦੇਸ਼ ਕਿਸੇ ਵੇਲੇ ਦੂਜੀ ਸੰਸਾਰ ਜੰਗ ਦਾ ਮੁੱਢ ਸੀ ਅਤੇ ਇੰਜਨੀਅਰਿੰਗ ਦੇ ਖੇਤਰ ਵਿੱਚ ਅੱਜ ਤੱਕ ਇਸ ਦੀ ਮੁਹਾਰਤ ਮੰਨੀ ਜਾਂਦੀ ਹੈ। ਯੂਰਪ ਦਾ ਇਹ ਮੁਲਕ ਯੂਰਪੀ ਯੂਨੀਅਨ ਦਾ ਭਾਗ ਹੈ। ਕਿਸੇ ਵੇਲੇ ਇਹ ਮੁਲਕ ਪੂਰਬੀ ਅਲਮਾਨੀਆ ਅਤੇ ਪੱਛਮੀ ਅਲਮਾਨੀਆ ਦੇ ਰੂਪ ਵਿੱਚ ਦੋ ਭਾਗਾਂ ਵਿੱਚ ਵੰਡਿਆ ਹੋਇਆ ਸੀ।
1947 ਤੋਂ 1980 ਤੱਕ ਪੰਜਾਬੀ ਸਵੈ-ਜੀਵਨੀ ਦਾ ਇਤਿਹਾਸ
ਸਵੈ-ਜੀਵਨੀ ਸਵੈ-ਜੀਵਨੀ ਆਧੁਨਿਕ ਵਾਰਤਕ ਦੀ ਨਵੀਨ ਵਿਧਾ ਹੈ ਜਿਸਦਾ ਸੰਬੰਧਾ ਆਤਮ ਵਰਣਨ ਨਾਲ ਹੈ। ਇਹ ਅਜਿਹਾ ਵਾਰਤਕ ਰੂਪ ਹੈ, ਜਿਸ ਵਿੱਚ ਲੇਖਕ ਆਪਣੇ ਜੀਵਨ ਅਤੇ ਵਿਅਕਤੀਤਵ ਦੀਆਂ ਵਿਸ਼ੇਸ਼ ਘਟਨਾਵਾਂ ਦਾ ਵਰਣਨ ਕਰਦਾ ਹੋਇਆ ਇਨ੍ਹਾਂ ਦੀ ਪੁਨਰ ਸਿਰਜਨਾ ਕਰਦਾ ਹੈ ਭਾਵ ਵਾਰਤਕ ਕਲਾ ਰਾਹੀਂ ਉਹ ਆਪਣੇ ਅਨੁਭਵ ਅਤੇ ਸਖਸ਼ੀਅਤ ਨਿਰਮਾਣ ਦਾ ਲੇਖਾ-ਜੋਖਾ ਉਲੀਕਦਾ ਹੈ। ਇਸਦਾ ਮੰਤਵ ਪਾਠਕਾਂ ਨੂੰ ਮੁਖਾਤਿਬ ਹੋਣਾ ਹੀ ਹੁੰਦਾ ਹੈ, ਜੋ ਉਸਦੇ ਜੀਵਨ ਇਤਿਹਾਸ ਜਾਂ ਅਨੁਭਵ ਤੋਂ ਕੋਈ ਸੇਧ ਜਾਂ ਅਗਵਾਈ ਹਾਸਲ ਕਰ ਸਕਦੇ ਹਨ। ਇਸ ਵਿੱਚ ਇੱਕ ਪਾਸੇ ਨਿੱਜ ਅਤੇ ਦੂਜੇ ਪਾਸੇ ਸਮਾਜਿਕ/ਧਾਰਮਿਕ/ਰਾਜਨੀਤਿਕ ਆਦਿ ਸਭ ਤਰ੍ਹਾਂ ਦੀਆਂ ਸਥਿਤੀਆਂ ਬਿਆਨ ਕੀਤੀਆਂ ਹੁੰਦੀਆਂ ਹਨ। ਅੰਮ੍ਰਿਤਾ ਪ੍ਰੀਤਮ ਨੇ ਸ੍ਵੈ-ਜੀਵਨੀ ਨੂੰ ਏਸੇ ਲਈ ‘ਯਥਾਰਥ ਤੋਂ ਯਥਾਰਥ ਤੱਕ ਦਾ ਅਮਲ` ਕਿਹਾ ਹੈ। ਪੰਜਾਬੀ ਵਿੱਚ ਸਵੈ ਜੀਵਨੀ ਰਚਨਾ ਦੀ ਵਿਸ਼ਾਲ ਪਰੰਪਰਾ ਮੌਜੂਦ ਹੈ। ਪੰਜਾਬੀ ਕਾਵਯ ਵਿੱਚ ਗੁਰੂ ਗੋਬਿੰਦ ਸਿੰਘ ਜੀ ਵਲੋਂ ਬ੍ਰਜ ਭਾਸ਼ਾ` ਵਿੱਚ ਰਚੇ ‘ਬਚਿਤ੍ਰ ਨਾਟਕ` ਨੂੰ ਪੰਜਾਬੀ ਦੀ ਪ੍ਰਥਮ ਸ੍ਵੈ-ਜੀਵਨੀ ਮੰਨਿਆ ਜਾ ਸਕਦਾ ਹੈ। ਇਸ ਤੋਂ ਅਗਾਂਹ ਪੰਜਾਬੀ ਮੱਧਕਾਲੀ ਗੱਦ ਵਿੱਚ ਜਨ-ਸਾਖੀਆਂ ਅਤੇ ਪਰਚੀਆਂ ਆਦਿ ਦੇ ਰੂਪ ਵਿੱਚ ਜੀਵਨੀ ਮੂਲਕ ਰਚਨਾਵਾਂ ਦਾ ਸੰੁਦਰ ਭੰਡਾਰ ਮਿਲਦਾ ਹੈ। ਆਧੁਨਿਕ ਪੰਜਾਬੀ ਵਾਰਤਕ ਵਿੱਚ ਸ੍ਵੈ-ਜੀਵਨੀਰਚਨਾ ਦੀ ਅਮੀਰ ਪਰੰਪਰਾ ਦਿਖਾਈ ਦਿੰਦੀ ਹੈ। ਆਧੁਨਿਕ ਪੰਜਾਬੀ ਵਾਰਤਕ ਦੀ ਮੁੱਢਲੀ ਪਰੰਪਰਾ ਵਿੱਚ ਪੰਜਾਬੀ ਦੇ ਪ੍ਰਸਿੱਧ ਵਾਰਤਕਕਾਰਾਂ ਦੀਆਂ ਸ੍ਵੈ-ਜੀਵਨੀਰਚਨਾਵਾਂ ਸ਼ਾਮਲ ਹਨ ਜਿਨ੍ਹਾਂ ਦਾ ਵਰਣਨ ਅੱਗੇ ਕੀਤਾ ਗਿਆ ਹੈ: 1947 ਤੋਂ 1980 ਤੱਕ ਪੰਜਾਬੀ ਸ੍ਵੈ-ਜੀਵਨੀ ਦਾ ਇਤਿਹਾਸ ਨਾਨਕ ਸਿੰਘ ਨਾਵਲਿਸਟ ਦੀ ਸ੍ਵੈ-ਜੀਵਨੀ (1949) ਨਾਨਕ ਸਿੰਘ ਨਾਵਲਿਸਟ ਦੀ ਸਵੈ-ਜੀਵਨੀ ‘ਮੇਰੀ ਦੁਨੀਆਂ` ਦਾ ਪਹਿਲਾਂ ਪ੍ਰਕਾਸ਼ਨ 1949 ਈ. ਵਿੱਚ ਹੋਇਆ ਜਿਸ ਸਦਕਾ ਇਹ ਉਸ ਸਮੇਂ ਦੀ ਪਹਿਲੀ ਸਵੈ-ਜੀਵਨੀ ਹੈ। ਇਸਦਾ ਚੌਥਾ ਐਡੀਸ਼ਨ ਕੁਝ ਵਾਧੇ ਸਾਹਿਤ 1959 ਈ. ਵਿੱਚ ਪ੍ਰਕਾਸ਼ਿਤ ਹੋਇਆ ਸੀ। ਇਤਿਹਾਸਕ ਅਤੇ ਸਾਹਿਤਿਕ ਕਲਾ ਦੀ ਦ੍ਰਿਸ਼ਟੀ ਤੋਂ ਇਹ ਮਹੱਤਵਪੂਰਣ ਰਚਨਾ ਹੈ। ਸ੍ਵੈ-ਜੀਵਨੀ ਰਚਨਾ ਲਈ ਈਮਾਨਦਾਰੀ, ਨਿਰਪੱਖਤਾ ਅਤੇ ਸਾਫਗੋਈ ਵਰਗੇ ਗੁਣ ਇਸ ਵਿਚੋਂ ਸਪਸ਼ਟ ਝਲਕਦੇ ਹਨ। ਇਸ ਤੋਂ ਇਲਾਵਾ ਕਈ ਥਾਵਾਂ `ਤੇ ਲੇਖਕ ਦੀ ਭਾਵੂਕ ਬਿਰਤੀ ਵੀ ਸਾਹਮਣੇ ਆਈ ਪਰ ਉਸਦੇ ਜੀਵਨ ਚਿੰਤਨ ਅਤੇ ਅਨੁਭਵਾਂ ਦਾ ਪ੍ਰਭਾਵ ਵਧੇਰੇ ਪ੍ਰਤੱਖ ਰਹਿੰਦਾ ਹੈ। ‘ਮੇਰੀ ਦੁਨੀਆਂ` ਦਾ ਲੇਖਕ ਕਿਉਂਕਿ ਨਾਵਲਕਾਰ ਹੈ, ਇਸ ਲਈ ਇਸ ਵਿੱਚ ਨਾਵਲ ਵਾਂਗ ਨਿੱਕੀਆਂ-ਨਿੱਕੀਆਂ ਕਹਾਣੀਆਂ ਨੂੰ ਲੜੀਵਾਰ ਜੋੜਿਆ ਗਿਆ ਹੈ। ਇਸ ਸਵੈ-ਜੀਵਨੀ ਵਿੱਚ ਲੇਖਕ ਦੇ ਨਿੱਜੀ ਜੀਵਨ ਤੋਂ ਇਲਾਵਾ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਸਭਿਆਚਾਰਕ ਸਥਿਤੀਆਂ ਦੇ ਨਾਲ-ਨਾਲ 1947 ਦੀ ਵੰਡ ਦੇ ਪ੍ਰਭਾਵ ਦਾ ਬੜਾ ਹਿਰਦੇ ਵੇਧਕ ਵਰਣਨ ਕੀਤਾ ਹੋਇਆ ਹੈ। ਪ੍ਰਿੰ.
ਯੂਰਪ ਇੱਕ ਮਹਾਂਦੀਪ ਹੈ। ਇਹ ਏਸ਼ੀਆ ਦੇ ਨਾਲ ਪੂਰੀ ਤਰਾਂ ਜੁੜਿਆ ਹੋਇਆ ਹੈ। ਏਸ਼ੀਆ ਅਤੇ ਯੂਰਪ ਨੂੰ ਯੂਰੇਸ਼ੀਆ ਵੀ ਕਹਿੰਦੇ ਹਨ। ਆਸਟ੍ਰੇਲੀਆ ਅਤੇ ਅੰਟਾਰਕਟਿਕਾ ਤੋਂ ਬਾਅਦ ਯੂਰਪ ਦੁਨੀਆਂ ਦਾ ਜਨਸੰਖਿਆ ਅਤੇ ਖੇਤਰਫਲ ਵਿੱਚ ਦੁਨੀਆਂ ਦਾ ਸਭ ਤੋਂ ਛੋਟਾ ਮਹਾਂਦੀਪ ਹੈ। ਇਹ ਸਮੁੱਚੇ ਤੌਰ 'ਤੇ ਉੱਤਰੀ ਗੋਲੇਪੱਥ 'ਚ ਸਥਿਤ ਹੈ ਅਤੇ ਜ਼ਿਆਦਾਤਰ ਪੂਰਬੀ ਗੋਲੇਪੱਥ 'ਚ ਸਥਿਤ ਹੈ। ਇਹ ਉੱਤਰ ਵੱਲ ਆਰਕਟਿਕ ਮਹਾਂਸਾਗਰ, ਪੱਛਮ ਵੱਲ ਅੰਧ ਮਹਾਂਸਾਗਰ ਅਤੇ ਦੱਖਣ ਵੱਲ ਭੂਮੱਧ ਸਾਗਰ ਦੁਆਰਾ ਘਿਰਿਆ ਹੋਇਆ ਹੈ। ਇਹ ਯੂਰੇਸ਼ੀਆ ਦੇ ਪੱਛਮੀ ਹਿੱਸੇ ਵਾਲਾ ਹਿੱਸਾ ਹੈ। 1850 ਦੇ ਦਹਾਕੇ ਤੋਂ, ਊਰਾਲ ਅਤੇ ਕਾਕੇਸ਼ਸ ਪਹਾੜਾਂ, ਊਰਾਲ ਨਦੀ, ਕੈਸਪੀਅਨ ਅਤੇ ਕਾਲੇ ਸਮੁੰਦਰ ਅਤੇ ਟਰਕਸੀ ਸਮੁੰਦਰੀ ਜਹਾਜ਼ਾਂ ਦੇ ਜਲਮਾਰਗਾਂ ਦੇ ਪਾਣੀ ਨੂੰ ਵੰਡਣ ਦੁਆਰਾ ਯੂਰਪ ਨੂੰ ਏਸ਼ੀਆ ਨਾਲੋਂ ਵੱਖਰਾ ਮੰਨਿਆ ਜਾਂਦਾ ਹੈ।
ਭਾਰਤ ਦੇ ਰਾਜਾਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸਾਂ ਦੀ ਸੂਚੀ
ਭਾਰਤ ਸੰਘੀ ਪ੍ਰਦੇਸ਼ਾ ਦਾ ਇੱਕ ਸੰਘ ਹੈ ਜਿਸ ਵਿੱਚ 28 ਪ੍ਰਦੇਸ਼ ਤੇ 9 ਕੇਂਦਰੀ ਸ਼ਾਸ਼ਤ ਰਾਜਖੇਤਰ ਹਨ। ਇਹ ਪ੍ਰਦੇਸ਼ ਤੇ ਕੇਂਦਰੀ ਸ਼ਾਸ਼ਤ ਰਾਜਖੇਤਰ ਅੱਗੇ ਛੋਟੇ ਪ੍ਰਬੰਧਕੀ ਵੰਡਾਂ ਵਿੱਚ ਵੰਡਿਆ ਹੋਇਆ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਕਰਕ ਰੇਖਾ ਉੱਤਰੀ ਗੋਲਾਅਰਧ ਵਿੱਚ ਭੂ-ਮੱਧ ਰੇਖਾ ਦੇ ਸਮਾਂਨਾਂਤਰ 23°26′22″N 0°0′0″W ਤੇ, ਗਲੋਬ ਤੇ ਖਿਚੀ ਗਈ ਕਲਪਿਤ ਰੇਖਾ ਹੈ। ਇਹ ਰੇਖਾ ਉਹਨਾਂ ਪੰਜ ਰੇਖਾਵਾਂ ਵਿੱਚੋ ਹੈਜੋ ਧਰਤੀ ਦੇ ਨਕਸ਼ੇ ਉੱਪਰ ਦਿਖਾਈ ਦਿੰਦੀਆਂ ਹਨ।ਕਰਕ ਰੇਖਾ ਧਰਤੀ ਦੇ ਉੱਤਰ ਵਿੱਚ ਉਹ ਰੇਖਾ ਹੈ ਜਿਸ ਤੇ, ਸੂਰਜ ਦੁਪਿਹਰ ਦੇ ਸਮੇਂ ਸਿੱਧਾ ਚਮਕਦਾ ਹੈ। ਇਹ ਘਟਨਾ ਜੂਨ ਕ੍ਰਾਂਤੀ ਸਮੇਂ ਹੁੰਦੀ ਹੈ ਜਦੋਂ ਉੱਤਰੀ ਗੋਲਾਅਰਧ ਸੂਰਜ ਦੇ ਸਨਮੁੱਖ ਕਾਫੀ ਹੱਦ ਤੱਕ ਝੁੱਕ ਜਾਦਾਂ ਹੈ।ਇਸ ਰੇਖਾ ਦੀ ਸਥਿਤੀ ਸਥਾਈ ਨਹੀਂ ਹੈ ਅਰਥਾਤ ਇਸ ਵਿੱਚ ਸਮੇਂ ਸਮੇਂ ਤੇ ਹੇਰਫੇਰ ਹੋ ਜਾਦਾਂ ਹੈ। 21 ਜੂਨ ਨੂੰ ਜਦੋਂ ਸੂਰਜ ਇਸ ਦੇ ਬਿੱਲਕੁੱਲ ਉੱਪਰ ਚਮਕ ਰਿਹਾ ਹੁੰਦਾ ਹੈ ਤਾਂ ਉਸ ਦਿਨ ਉੱਤਰੀ ਗੋਲਾਅਰਧ ਵਿੱਚ ਦਿਨ ਵੱਡਾ ਅਤੇ ਰਾਤ ਸਭ ਤੋਂ ਛੋਟੀ ਹੁੰਦੀ ਹੈ।ਇੱਥੇ ਇਸ ਦਿਨ ਇੱਥੇ ਸਭ ਤੋਂ ਵੱਧ ਗਰਮੀ ਹੁੰਦੀ ਹੈ ਕਿਉਂਕਿ ਸੂਰਜ ਦੀਆਂ ਕਿਰਨਾਂ ਇਸ ਦਿਨ ਬੰਬ ਰੂਪ ਵਿੱਚ ਪੈਂਦੀਆਂ ਹਨ। ਕਰਕ ਰੇਖਾ ਦੇ ਇਲਾਵਾ ਉੱਤਰੀ ਗੋਲਾਅਰਧ ਹੋਰ ਵੀ ਕਈ ਭਾਗਾਂ ਵਿੱਚ ਕਿਰਨਾਂ ਸਿੱਧੀਆਂ ਪੈਦੀਂਆਂ ਹਨ। ਇਸ ਸਮੇਂ ਪਰਛਾਵਾਂ ਬਿੱਲਕੁੱਲ ਛੋਟਾ ਹੋ ਜਾਦਾਂ ਹੈ ਜਾਂ ਕਹਿ ਸਕਦੇ ਹਾਂ ਕਿ ਪਰਛਾਵਾਂ ਬਣਦਾ ਹੀ ਨਹੀਂ। ਇਸ ਕਾਰਨ ਇਸ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਨੋ ਸ਼ੈਡੋ ਜੋਨ ਵੀ ਕਿਹਾ ਜਾਦਾਂ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।
ਮਨੁੱਖੀ ਅੱਖ ਸਰੀਰ ਦਾ ਉਹ ਅੰਗ ਹੈ ਜੋ ਕਿ ਪ੍ਰਕਾਸ਼ ਕਿਰਨਾਂ ਨਾਲ ਕਈ ਤਰਾਂ ਨਾਲ ਕਈ ਤਰਾਂ ਦੇ ਅਮਲ ਪੈਦਾ ਕਰਦਾ ਹੈ। ਥਣਧਾਰੀ ਜੀਵਾਂ ਦਾ ਇਹ ਇੱਕ ਅਜਿਹਾ ਗਿਆਨ ਇੰਦ੍ਰਾ ਹੈ ਜਿਸ ਦੁਆਰਾ ਅਸੀਂ ਵੇਖਣ ਦੀ ਯੋਗਤਾ ਹਾਸਲ ਕਰਦੇ ਹਾਂ। ਅੱਖ ਦੇ ਪਰਦੇ ਵਿੱਚ ਮੌਜੂਦ ਡੰਡਾ ਤੇ ਸ਼ੰਕੂ ਅਕਾਰ ਕੋਸ਼ਕਾਵਾਂ, ਪ੍ਰਕਾਸ਼ ਤੇ ਵੇਖਣ ਦਾ ਅਹਿਸਾਸ ਕਰਵਾਂਦੀਆਂ ਹਨ ਜਿਸ ਵਿੱਚ ਰੰਗਾਂ ਦੀ ਭਿੰਨਤਾ ਤੇ ਡੂੰਘਾਈ ਦਾ ਅਹਿਸਾਸ ਸ਼ਾਮਲ ਹਨ। ਮਨੁੱਖੀ ਅੱਖ 1 ਕ੍ਰੋੜ ਵੱਖ ਵੱਖ ਰੰਗ ਪਹਿਚਾਣ ਸਕਦੀ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ਼, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਰਾਸ਼ੀ ਚੱਕਰ ਦੀ ਇਹ ਤੀਜੀ ਰਾਸ਼ੀ ਹੈ, ਇਸ ਦਾ ਪ੍ਰਤੀਕ ਜਵਾਨ ਦੰਪਤੀ ਹੈ, ਇਹ ਦੋ - ਸੁਭਾਅ ਵਾਲੀ ਰਾਸ਼ੀ ਹੈ, ਇਸ ਦਾ ਵਿਸਥਾਰ ਰਾਸ਼ੀ ਚੱਕਰ ਦੇ 60 ਅੰਸ਼ ਵਲੋਂ 90 ਅੰਸ਼ ਦੇ ਵਿੱਚ ਹੈ, ਮਿਥੁਨ ਰਾਸ਼ੀ ਦਾ ਸਵਾਮੀ ਬੁੱਧ ਗ੍ਰਹਿ ਹੈ। ਇਸ ਰਾਸ਼ੀ ਦੇ ਤਿੰਨ ਦਰੇਸ਼ਕਾਣੋਂ ਦੇ ਸਵਾਮੀ ਬੁੱਧ-ਬੁੱਧ, ਬੁੱਧ-ਸ਼ੁਕਰ, ਅਤੇ ਬੁੱਧ-ਸ਼ਨੀ ਹਨ। ਇਸ ਰਾਸ਼ੀ ਵਿੱਚ ਮ੍ਰਿਗਸਿਰਾ ਨਛੱਤਰ ਦੇ ਅੰਤਮ ਦੋ ਪੜਾਅ, ਆਦਰਾ ਨਛੱਤਰ ਦੇ ਚਾਰ ਪੜਾਅ, ਅਤੇ ਪੁਨਰਵਸੁ ਦੇ ਤਿੰਨ ਪੜਾਅ ਆਉਂਦੇ ਹਨ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।