ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਮਗਰੋਂਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਉਹਨਾਂ ਦੀ ਸਰਕਾਰ ਕੋਲੋਂ ਕੋਈ ਮੰਗ ਨਹੀਂ ਸੀ ਨਾ ਹੀ ਉਹ ਖਾਲਿਸਤਾਨ ਦੀ ਮੰਗ ਕਰਦੇ ਸੀ ਹਾਂ ਜੇ ਕੋਈ ਦੇਣਾ ਚਾਹੁੰਦਾ ਸੀ ਤਾਂ ਉਹ ਮਨਾ ਨਹੀਂ ਕਰਦੇ ਉਨ੍ਹਾਂ ਦੀਆਂ 3 ਮੰਗਾ ਸੀ ਅੰਨਦਪੁਰ ਸਾਹਿਬ ਦਾ ਮਤਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਕ ਜੋ ਸਰਕਾਰ ਨੂੰ ਮਨਜ਼ੂਰ ਨਹੀਂ ਉ"MuniTerrorism">Muni, S. D. (2006). Responding to Terrorism in South Asia. Manohar Publishers & Distributors.
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਪੰਜਾਬੀ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਸਾਕਾ ਨੀਲਾ ਤਾਰਾ 3 - 8 ਜੂਨ 1984 ਨੂੰ ਭਾਰਤੀ ਫੌਜ ਦੁਆਰਾ ਕੀਤੀ ਹੋਈ ਸਿਖਾਂ ਦੇ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਤੇ ਫੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ| ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਭਾਈ ਅਮਰੀਕ ਸਿੰਘ ਮੁਕਤਸਰ ਅਤੇ ਜਰਨਲ ਸ਼ੁਬੇਗ ਸਿੰਘ ਉਸ ਸਮੇਂ ਸ਼੍ਰੀ ਹਰਿਮੰਦਿਰ ਸਾਹਿਬ ਵਿੱਚ ਸ਼ਾਮਲ ਸਨ। ਇਹਨਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰੂਦਵਾਰਾ ਸਾਹਿਬ ਵਿੱਚ ਸਨ। ਜਿਨਾਂ ਨੂੰ ਆਤੰਕਵਾਦੀ ਕਹਿ ਕੇ ਫੌਜ ਗੁਰੁਦਵਾਰੇ ਚੋਂ ਕਢਣਾ ਚਾਹੁੰਦੀ ਸੀ| ਇਸ ਫੌਜੀ ਕਾਰਵਾਈ ਵਿੱਚ ਬਹੁਤ ਲੋਕਾਂ ਦੀ ਜਾਨ ਗਈ|
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਧਰਤੀ ਦਾ ਵਾਯੂਮੰਡਲ (ਅੰਗ੍ਰੇਜ਼ੀ: atmosphere of Earth) ਗੈਸਾਂ ਦੀ ਪਰਤ ਹੈ , ਆਮ ਤੌਰ ਤੇ ਹਵਾ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜੋ ਕਿ ਗ੍ਰਹਿ ਧਰਤੀ ਦੁਆਲੇ ਘੁੰਮਦਾ ਹੈ ਅਤੇ ਧਰਤੀ ਦੀ ਗੁਰੁਕ੍ਰ੍ਸ਼ਤਾ ਦੁਆਰਾ ਬਰਕਰਾਰ ਰੱਖਿਆ ਜਾਂਦਾ ਹੈ। ਧਰਤੀ ਦਾ ਵਾਤਾਵਰਣ ਧਰਤੀ ਉੱਤੇ ਜੀਵਨ ਨੂੰ ਬਚਾਉਂਦਾ ਹੈ ਜਿਸ ਨਾਲ ਤਰਲ ਪਾਣੀ ਨੂੰ ਧਰਤੀ ਦੀ ਸਤਹ ਤੇ ਮੌਜੂਦ ਹੋਣ ਲਈ ਦਬਾਅ ਪੈਦਾ ਹੁੰਦਾ ਹੈ, ਅਲਟਰਾਵਾਇਲਟ ਸੂਰਜੀ ਰੇਡੀਏਸ਼ਨ ਨੂੰ ਸੋਖ ਰਿਹਾ ਹੈ, ਗਰਮੀ ਪ੍ਰਤੀਕਰਮ (ਗ੍ਰੀਨਹਾਊਸ ਪ੍ਰਭਾਵ) ਰਾਹੀਂ ਸਤਹ ਨੂੰ ਵਧਾਇਆ ਜਾ ਰਿਹਾ ਹੈ, ਅਤੇ ਦਿਨ ਅਤੇ ਰਾਤ ਦੇ ਦਰਮਿਆਨ ਤਾਪਮਾਨ ਨੂੰ ਵਧਾਉਣ ਲਈ (ਦਿਨ ਦਾ ਤਾਪਮਾਨ ਪਰਿਵਰਤਨ)। ਆਕਾਰ ਰਾਹੀਂ, ਸੁੱਕੀ ਹਵਾ ਵਿਚ 78.09% ਨਾਈਟ੍ਰੋਜਨ, 20.95% ਆਕਸੀਜਨ, 0.93% ਆਰਗੋਨ, 0.04% ਕਾਰਬਨ ਡਾਈਆਕਸਾਈਡ, ਅਤੇ ਕੁਝ ਹੋਰ ਗੈਸਾਂ ਦੀ ਮਾਤਰਾ ਸ਼ਾਮਿਲ ਹੈ। ਹਵਾ ਵਿਚ ਵੀ ਪਾਣੀ ਦੀ ਭੰਬਲ ਦੀ ਇਕ ਭਾਰੀ ਮਾਤਰਾ ਸ਼ਾਮਿਲ ਹੈ, ਔਸਤਨ 1% ਸਮੁੰਦਰੀ ਪੱਧਰ ਤੇ ਅਤੇ ਪੂਰੇ ਵਾਯੂਮੰਡਲ ਵਿਚ 0.4%। ਹਵਾ ਸਮੱਗਰੀ ਅਤੇ ਹਵਾ ਦੇ ਦਬਾਅ ਵੱਖ-ਵੱਖ ਪੱਧਰਾਂ ਤੇ ਵੱਖੋ-ਵੱਖਰੇ ਹੁੰਦੇ ਹਨ, ਅਤੇ ਪਥਰਾਅ ਦੇ ਪੌਦਿਆਂ ਦੁਆਰਾ ਪ੍ਰਕਾਸ਼ ਸੰਸ਼ਲੇਸ਼ਣ ਵਿਚ ਵਰਤਣ ਲਈ ਹਵਾ ਅਤੇ ਧਰਤੀ ਦੇ ਪਥਰੀਲੀ ਜਾਨਵਰਾਂ ਦੀ ਸਾਹ ਲੈਣ ਲਈ ਸਿਰਫ ਧਰਤੀ ਦੇ ਟਰੋਪਾਸਫੀਅਰ ਅਤੇ ਨਕਲੀ ਵਾਯੂਮੰਡਲ ਵਿਚ ਪਾਇਆ ਜਾਂਦਾ ਹੈ। ਵਾਤਾਵਰਣ ਦਾ ਮਾਸ ਵਿੱਚ ਲਗਭਗ 5.15×1018 ਕਿਲੋਗ੍ਰਾਮ ਹੈ, ਜਿਸ ਦੀ ਤਿੰਨ ਚੌਥਾਈ ਥਾਂ ਲਗਭਗ 11 ਕਿਲੋਮੀਟਰ (6.8 ਮੀਲ, 36,000 ਫੁੱਟ) ਦੇ ਅੰਦਰ ਹੈ। ਵਾਤਾਵਰਣ ਅਤੇ ਬਾਹਰਲੀ ਥਾਂ ਦੇ ਵਿਚਕਾਰ ਕੋਈ ਨਿਸ਼ਚਿਤ ਸੀਮਾ ਨਹੀਂ ਹੋਣ ਦੇ ਨਾਲ ਮਾਹੌਲ ਵਧਣ ਦੀ ਉਚਾਈ ਦੇ ਨਾਲ ਥਿਨਰ ਅਤੇ ਥਿਨਰ ਬਣ ਜਾਂਦਾ ਹੈ। ਕਰਮਾਨ ਲਾਈਨ, 100 ਕਿ.ਮੀ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਰਤ ਵਿੱਚ ਬਰਤਾਨਵੀ ਰਾਜ ਸਮੇਂ ਨਾਭਾ ਰਿਆਸਤ ਦੇ ਰਾਜੇ ਰਿਪੁਦਮਨ ਸਿੰਘ ਨੂੰ ਅੰਗਰੇਜ਼ਾਂ ਵੱਲੋਂ ਰਿਆਸਤ ਤੋਂ ਲਾਂਭੇ ਕਰਨ ਦੇ ਵਿਰੋਧ ਵਿੱਚ ਲੱਗਿਆ ਮੋਰਚਾ ‘ਜੈਤੋ ਦੇ ਮੋਰਚੇ’ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਇਸ ਮੋਰਚੇ ਨੇ ਭਾਰਤ ਦੀ ਆਜ਼ਾਦੀ ਦੀ ਲਹਿਰ ਦਾ ਮੁੱਢ ਬੰਨ੍ਹ ਦਿੱਤਾ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸੇ ਮੋਰਚੇ ਦੀ ਹੀ ਦੇਣ ਹੈ। ਇਸ ਮੋਰਚੇ ਤੋਂ ਪ੍ਰਭਾਵਿਤ ਹੋ ਕੇ ਪੰਡਿਤ ਜਵਾਹਰ ਲਾਲ ਨਹਿਰੂ ਇੱਥੇ ਆਏ ਅਤੇ ਉਹਨਾਂ ਨੂੰ ਜੈਤੋ ਥਾਣੇ ਦੀ ਹਵਾਲਾਤ ਵਿੱਚ ਵੀ ਰੱਖਿਆ ਗਿਆ ਸੀ। ਸ਼ਹੀਦਾਂ ਦੀ ਯਾਦ ਵਿੱਚ ਬਣਿਆ ਗੁਰਦੁਆਰਾ ਟਿੱਬੀ ਸਾਹਿਬ ਹੈ। ਜੈਤੋ ਦਾ ਮੋਰਚਾ ਸਿੱਖ ਇਤਿਹਾਸ ਦਾ ਸ਼ਾਂਤਮਈ ਮੋਰਚਾ ਸਾਰੇ ਸਿੱਖ ਮੋਰਚਿਆਂ ਤੋਂ ਲੰਮਾ ਸਮਾਂ ਜਾਰੀ ਰਿਹਾ ਇਹ ਲਗਭਗ ਦਸ ਮਹੀਨੇ ਲੰਮਾ ਰਿਹਾ ਅਤੇ ਇਸ ਦਾ ਨਤੀਜਾ ਇਹ ਰਿਹਾ ਕਿ ਉਸ ਵੇਲੇ ਦੀ ਅੰਗਰੇਜ਼ੀ ਹਕੂਮਤ ਨੂੰ ‘ਗੁਰਦੁਆਰਾ ਐਕਟ’ ਬਣਾਉਣ ਲਈ ਮਜਬੂਰ ਹੋਣਾ ਪਿਆ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੌਜੂਦਾ ਸਰੂਪ ਹੈ। ਇਸ ਨੂੰ ਭਾਰਤੀ ਆਜ਼ਾਦੀ ਦੀ ਪਹਿਲੀ ਲੜਾਈ ਵਜੋਂ ਵੀ ਯਾਦ ਕੀਤਾ ਜਾਂਦਾ ਹੈ।
ਭਾਰਤ ਦੇ ਰਾਜਾਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸਾਂ ਦੀ ਸੂਚੀ
ਭਾਰਤ ਸੰਘੀ ਪ੍ਰਦੇਸ਼ਾ ਦਾ ਇੱਕ ਸੰਘ ਹੈ ਜਿਸ ਵਿੱਚ 28 ਪ੍ਰਦੇਸ਼ ਤੇ 9 ਕੇਂਦਰੀ ਸ਼ਾਸ਼ਤ ਰਾਜਖੇਤਰ ਹਨ। ਇਹ ਪ੍ਰਦੇਸ਼ ਤੇ ਕੇਂਦਰੀ ਸ਼ਾਸ਼ਤ ਰਾਜਖੇਤਰ ਅੱਗੇ ਛੋਟੇ ਪ੍ਰਬੰਧਕੀ ਵੰਡਾਂ ਵਿੱਚ ਵੰਡਿਆ ਹੋਇਆ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਰਿਸ਼ਤਾ-ਨਾਤਾ ਪ੍ਰਬੰਧ ਸਮਾਜਿਕ ਰਿਸ਼ਤਿਆਂ ਦਾ ਇੱਕ ਜਾਲ ਹੈ ਜਿਸਦਾ ਹਿੱਸਾ ਲਗਭਗ ਸਾਰੇ ਸਭਿਆਚਾਰਾਂ ਦੇ ਲੋਕ ਹਨ। ਇਹ ਆਰੰਭ ਤੋਂ ਹੀ ਸਮਾਜ ਦਾ ਮਹੱਤਵਪੂਰਨ ਅੰਗ ਰਿਹਾ ਹੈ। ਲਹੂ ਦੇ ਰਿਸ਼ਤੇ ਜੀਵਨ ਨਾਲ ਨਹੁੰ ਮਾਸ ਵਾਲਾ ਸੰਬੰਧ ਰੱਖਦੇ ਹਨ। ਇਸ ਤੋਂ ਬਿਨ੍ਹਾਂ ਮਨੁੱਖ ਆਪ ਵੀ ਦੂਜੇ ਅਲਹੂ ਰਿਸ਼ਤਿਆਂ ਦੀ ਸਿਰਜਨਾ ਕਰਦਾ ਹੈ। ਉਪਰੋਕਤ ਰਿਸ਼ਤਿਆਂ ਦੀ ਰੂਪ ਬਣਤਰ ਦੇ ਹਿਸਾਬ ਨਾਲ ਪੰਜਾਬੀਆਂ ਦੇ ਅੰਗ ਸਾਕ ਜਨਮ ਤੇ ਮਨ ਸਦਕਾ ਹੋਂਦ ਵਿਚ ਆਉਂਦੇ ਹਨ। ਰਿਸ਼ਤਾ-ਨਾਤਾ ਪ੍ਰਣਾਲੀ ਦਾ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹਨਾਂ ਵਿਚ ਹਰ ਸਕੇ ਸੰਬੰਧੀ ਦਾ ਨਵੇਕਲਾ ਦਰਜਾ ਪਿਆਰ ਸਤਿਕਾਰ ਵੱਖ-ਵੱਖ ਰਿਸ਼ਤੇ ਲਈ ਨਿਸ਼ਚਿਤ ਬੌਧਿਕ ਸ਼ਬਦਾਂ ਤੋਂ ਪ੍ਰਗਟ ਹੁੰਦਾ ਹੈ। ਚਾਚਾ, ਤਾਇਆ, ਮਾਸੜ, ਫੁੱਫੜ, ਨਾਨ, ਦਾਦਾ, ਆਦਿ ਤਾਂ ਉਸਦੇ ਇਸਤਰੀ ਲਿੰਗ ਰਿਸ਼ਤੇ ਵੱਖ-ਵੱਖ ਦਰਜੇ ਦੀ ਭਾਵੁਕ ਸਾਂਝ ਤੇ ਮਿਲਵਰਤਨ ਦਾ ਪ੍ਰਤੀਕ ਰਹੇ ਹਨ।1
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਪਹਿਲੀ ਸੰਸਾਰ ਜੰਗ ਜਾਂ ਪਹਿਲਾ ਵਿਸ਼ਵ ਯੁੱਧ (ਅੰਗਰੇਜੀ: World War I) ੨੮ ਜੁਲਾਈ 1914 ਤੋਂ ੧੧ ਨਵੰਬਰ 1918 ਤੱਕ ਚੱਲਿਆ। ਇਸ ਜੰਗ ਵਿੱਚ ਦੁਨੀਆਂ ਦੇ ਤਕਰੀਬਨ ਸਾਰੇ ਵੱਡੇ ਦੇਸ਼ ਸ਼ਾਮਲ ਸਨ। ਇਸ ਦੇ ਵਿੱਚ ਦੋ ਮਿਲਟਰੀ ਗੁੱਟ ਸਨ: ਸੈਂਟਰਲ ਪਾਵਰਜ਼ (ਜਰਮਨੀ, ਅਸਟਰੀਆ-ਹੰਗਰੀ ਅਤੇ ਇਟਲੀ) ਅਤੇ ਟਰਿਪਲ ਏਨਟਟੇ (ਫਰਾਂਸ, ਰੂਸ ਅਤੇ ਬਰਤਾਨੀਆ) । ਇਸ ਵਿੱਚ ਲੱਭ-ਭੱਗ 7 ਕਰੋੜ ਮਿਲਟਰੀ ਦੇ ਸਿਪਾਹੀ ਲਾਮਬੰਦ ਕੀਤੇ ਗਏ ਸਨ ਅਤੇ ਇਹ ਦੁਨੀਆਂ ਦੇ ਸਭ ਤੋਂ ਵੱਡੇ ਯੁੱਧਾਂ ਵਿੱਚੋ ਇੱਕ ਹੈ । ਇਸ ਯੁੱਧ ਵਿੱਚ ਲਗਪਗ ਇੱਕ ਕਰੋੜ ਆਦਮੀ ਮਾਰੇ ਗਏ ਸਨ, ਅਤੇ ਇਹ ਮਨੁੱਖੀ ਇਤਿਹਾਸ ਵਿੱਚ ਸਭ ਤੋਂ ਜਿਆਦਾ ਜਾਨਾਂ ਲੈਣ ਵਾਲੀਆਂ ਘਟਨਾਵਾਂ ਵਿੱਚੋਂ ਇੱਕ ਸੀ ।ਸੰਨ 1914 ਨੂੰ ਸੇਰਾਜੇਵੋ ਵਿੱਚ ਗੇਵਰੀਲੋ ਪਰਿਨਸਿਪ (Gavrilo Princip) (ਇੱਕ ਸਰਬਿਆ ਨੈਸ਼ਨਲਿਸਟ ਗਰੁਪ ਦਾ ਆਦਮੀ) ਨੇ ਆਸਟ੍ਰੀਆ-ਹੰਗਰੀ ਦੇ ਰਾਜਕੁਮਾਰ ਆਰਚਡੂਕ ਫਰੈਂਜ਼ ਫਰਡੀਨੈਂਡ (Archduke Franz Ferdinand) ਦਾ ਕਤਲ ਕਰ ਦਿੱਤਾ । ਇਸ ਲਈ ਆਸਟਰੀਆ ਅਤੇ ਹੰਗਰੀ ਦੇ ਮੰਤਰੀਆਂ ਅਤੇ ਜਰਨੈਲਾਂ ਨੇ ਆਸਟਰੀਆ ਅਤੇ ਹੰਗਰੀ ਦੇ ਰਾਜੇ ਨੂੰ ਸਰਬੀਆ ਉੱਤੇ ਹਮਲਾ ਕਰਨ ਲਈ ਪ੍ਰੇਰਿਤ ਕੀਤਾ। ਯੂਰਪ ਦੇ ਦੇਸ਼ਾਂ ਦੇ ਇੱਕ ਦੁਜੇ ਨਾਲ ਮਿਲਟਰੀ ਮਦਦ ਦੇ ਵਾਅਦੇ ਕੀਤੇ ਹੋਣ ਕਾਰਨ (ਕਿ ਜੇ ਕੋਈ ਦੇਸ਼ ਹਮਲਾ ਕਰੇ ਤਾਂ ਸਮਝੋਤੇ ਵਾਲੇ ਦੇਸ਼ ਇੱਕ ਦੂਜਾ ਦੀ ਮਦਦ ਕਰਨਗੇ), ਇਸ ਘਟਨਾ ਕਾਰਣ ਪੂਰਾ ਯੂਰਪ ਜਲਦੀ ਹੀ ਲੜਾਈ ਵਿੱਚ ਕੁੱਦ ਗਿਆ ਅਤੇ ਪਹਿਲਾ ਸੰਸਾਰ ਯੁੱਧ ਸ਼ੁਰੂ ਹੋ ਗਿਆ। ਯੂਰਪ ਦੇ ਦੇਸ਼ਾਂ ਦੇ ਬਾਕੀ ਹੋਰ ਮਹਾਂਦੀਪਾਂ ਵਿੱਚ ਫੈਲੇ ਹੋਣ ਕਾਰਨ ਇਹ ਪੂਰੀ ਦੁਨੀਆਂ ਵਿੱਚ ਫੈਲ ਗਿਆ।
ਰੀੜ ਦੀ ਹੱਡੀ, ਜਿਸਨੂੰ ਕਿ ਕੰਗਰੋੜ ਵੀ ਕਿਹਾ ਜਾਂਦਾ ਹੈ, ਸ਼ਰੀਰਕ ਢਾਂਚੇ ਦਾ ਆਧਾਰ ਹੈ। ਰੀੜ ਦੀ ਹੱਡੀ ਇਕ ਡੰਡੀ ਦੀ ਤਰ੍ਹਾਂ ਹੁੰਦੀ ਹੈ ਜੋ ਗਰਦਨ ਤੋਂ ਲੈਕੇ ਮਲ ਦੁਆਰ ਤੱਕ ਸਥਿਤ ਹੁੰਦੀ ਹੈ। ਇਹ ਦੇਖਣ ਵਿਚ ਇਕ ਹੱਡੀ ਲਗਦੀ ਹੈ ਪਰ ਅਲੱਗ ਅਲੱਗ ਹੱਡੀਆਂ ਦੀ ਲੜੀ ਹੈ ਜਿਸਨੂੰ ਮਣਕੇ ਜਾਂ ਮੋਹਰੇ ਕਿਹਾ ਜਾਂਦਾ ਹੈ। ਇਨ੍ਹਾਂ ਦੇ ਹਿਜੇ ਆਪਸ ਵਿਚ ਧਸੇ ਹੋਏ ਹੁੰਦੇ ਹਨ ਜਿਸ ਨਾਲ ਇਹ ਇਕ ਸੰਪੂਰਨ ਰੂਪ ਲੈਂਦੀ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਘੱਗਰ ਹਕਰਾ ਨਦੀ (ਦਰਿਆ) ਇੱਕ ਬਰਸਾਤੀ ਨਦੀ ਹੈ ਜੋ ਸਿਰਫ ਬਰਸਾਤੀ ਮੌਸਮ (monsoon) ਵਿੱਚ ਹੀ ਵਗਦੀ ਹੈ। ਇਹ ਨਦੀ ਭਾਰਤ ਦੇ ਹਰਿਆਣਾ ਅਤੇ ਰਾਜਸਥਾਨ ਰਾਜਾਂ ਵਿਚੋਂ ਹੋਕੇ ਪਾਕਿਸਤਾਨ ਤੱਕ ਵਗਦੀ ਹੈ। ਇਸ ਦਾ ਪੁਰਾਤਨ ਨਾਂ ਸਰਸਵਤੀ ਨਦੀ ਮੰਨਿਆ ਜਾਂਦਾ ਹੈ। ਇਸਨੂੰ ਹਰਿਆਣਾ ਦੇ ਓਟੂ ਵੀਅਰ (ਬੰਨ੍ਹ) ਤੋਂ ਪਹਿਲਾਂ ਘੱਗਰ ਨਦੀ ਦੇ ਨਾਮ ਨਾਲ ਅਤੇ ਉਸਦੇ ਅੱਗੇ ਹਕਰਾ ਨਦੀ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਕੁੱਝ ਵਿਦਵਾਨਾਂ ਦੇ ਹਿਸਾਬ ਨਾਲ ਇਹ ਪ੍ਰਾਚੀਨਕਾਲ ਵਿੱਚ ਵਗਣ ਵਾਲੀ ਮਹਾਨ ਸਰਸਵਤੀ ਨਦੀ ਹੀ ਦਾ ਬਚਿਆ ਹੋਇਆ ਰੂਪ ਹੈ ਹਾਲਾਂਕਿ ਇਸ ਬਾਰੇ ਮੱਤਭੇਦ ਹੈ ਅਤੇ ਹੋਰ ਵਿਦਵਾਨਾਂ ਦੇ ਅਨੁਸਾਰ ਰਿਗਵੇਦ ਵਿੱਚ ਕੁੱਝ ਸਥਾਨਾਂ ਉੱਤੇ ਜਿਸ ਸਰਸਵਤੀ ਨਦੀ ਦਾ ਜਿਕਰ ਹੈ ਉਹ ਇਹ ਨਦੀ ਨਹੀਂ ਸੀ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਵੱਡਾ ਘੱਲੂਘਾਰਾ (Vaḍḍā Ghallūghārā [ʋəɖɖɑ kə̀lːuɡɑ̀ɾɑ] "the great massacre or holocaust") ਅਫ਼ਗਾਨੀ ਦੁਰਾਨੀ ਫੌਜ਼ਾਂ ਦੁਆਰਾ ਕੀਤੇ ਸਿੱਖਾਂ ਦੇ ਭਾਰੀ ਕਤਲਾਮ ਨੂੰ ਕਹਿੰਦੇ ਹਨ। ਇਹ 1746 ਦੇ ਛੋਟੇ ਘਲੂਘਾਰੇ ਤੋਂ ਵੱਖਰਾ ਹੈ, ਜੋ ਦਹਾਕਿਆਂ ਤੱਕ ਜਾਰੀ ਰਿਹਾ ਸਿੱਖਾਂ ਨੂੰ ਖਤਮ ਕਰਨ ਦਾ ਅਫ਼ਗਾਨ ਹਮਲਾਵਰਾਂ ਦਾ ਖੂਨੀ ਕਾਰਾ ਸੀ।ਗੁਰਦੁਆਰਾ ਵੱਡਾ ਘੱਲੂਘਾਰਾ ਸਾਹਿਬ ਪਿੰਡ ਕੁਤਬਾ-ਬਾਹਮਣੀਆਂ ਵਿੱਚ ਸਥਿਤ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਵਾਸਕੋ ਦ ਗਾਮਾ (ਪੁਰਤਗਾਲੀ: Vasco da Gama) (ਲੱਗਭੱਗ 1460 ਜਾਂ 1469-24 ਦਸੰਬਰ, 1524) ਇੱਕ ਪੁਰਤਗਾਲੀਖੋਜੀ ਖੋਜੀ, ਯੂਰੋਪੀ ਖੋਜ ਯੁੱਗ ਦੇ ਸਭਤੋਂ ਸਫਲ ਖੋਜਕਰਤਾਵਾਂ ਵਿੱਚੋਂ ਇੱਕ, ਅਤੇ ਯੂਰੋਪ ਵਲੋਂ ਭਾਰਤ ਸਿੱਧੀ ਯਾਤਰਾ ਕਰਣ ਵਾਲੇ ਜਹਾਜਾਂ ਦਾ ਕਮਾਂਡਰ ਸੀ, ਜੋ ਕੇਪ ਆਫ ਗੁਡ ਹੋਪ, ਅਫਰੀਕਾ ਦੇ ਦੱਖਣ ਕੋਨੇ ਵਲੋਂ ਹੁੰਦੇ ਹੋਏ ਭਾਰਤ ਅੱਪੜਿਆ। ਉਹ ਜਹਾਜ ਦੁਆਰਾ ਤਿੰਨ ਵਾਰ ਭਾਰਤ ਆਇਆ। ਉਸਦੀ ਜਨਮ ਦੀ ਠੀਕ ਤਾਰੀਖ ਤਾਂ ਅਗਿਆਤ ਹੈ ਲੇਕਿਨ ਇਹ ਕਿਹਾ ਜਾਂਦਾ ਹੈ ਦੀ ਉਹ 1490 ਦੇ ਦਸ਼ਕ ਵਿੱਚ ਸਾਇਨ, ਪੁਰਤਗਾਲ ਵਿੱਚ ਇੱਕ ਜੋਧਾ ਸੀ।
ਇਟਲੀ ਯੂਰਪ ਦਾ ਇੱਕ ਦੇਸ਼ ਹੈ। ਇਹਦੀ ਰਾਜਧਾਨੀ ਰੋਮ ਹੈ। ਇਟਲੀ ਦੇ ਉੱਤਰ ਵਿੱਚ ਐਲਪ ਪਰਬਤ-ਲੜੀ ਹੈ ਜਿਸ ਵਿੱਚ ਫ਼ਰਾਂਸ, ਸਵਿਟਜ਼ਰਲੈਂਡ, ਆਸਟਰੀਆ ਅਤੇ ਸਲੋਵੇਨੀਆ ਦੇਸ਼ ਸ਼ਾਮਲ ਹਨ। ਸਿਸਲੀ ਅਤੇ ਸਾਰਡੀਨੀਆ, ਜੋ ਭੂ-ਮੱਧ ਸਾਗਰ ਦੇ ਦੋ ਸਭ ਤੋਂ ਵੱਡੇ ਟਾਪੂ ਹਨ, ਇਟਲੀ ਦੇ ਹੀ ਅੰਗ ਹਨ। ਵੈਟੀਕਨ ਸਿਟੀ ਅਤੇ ਸੈਨ ਮਰੀਨੋ ਇਟਲੀ ਨਾਲ਼ ਘਿਰੇ ਹੋਏ ਦੋ ਅਜ਼ਾਦ ਦੇਸ਼ ਹਨ। ਇਟਲੀ, ਯੂਨਾਨ ਦੇ ਬਾਅਦ ਯੂਰਪ ਦਾ ਦੂਜਾ ਸਭ ਤੋਂ ਪੁਰਾਣਾ ਰਾਸ਼ਟਰ ਹੈ। ਰੋਮ ਦੀ ਸਭਿਅਤਾ ਅਤੇ ਇਟਲੀ ਦਾ ਇਤਹਾਸ ਦੇਸ਼ ਦੇ ਪ੍ਰਾਚੀਨ ਦੌਲਤ ਅਤੇ ਵਿਕਾਸ ਦਾ ਪ੍ਰਤੀਕ ਹੈ। ਆਧੁਨਿਕ ਇਟਲੀ 1861 ਈ.
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ। ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ। ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆਂ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
The Integrated Authority File (ਜਰਮਨ: Gemeinsame Normdatei, also known as: Universal Authority File) or GND is an international authority file for the organisation of personal names, subject headings and corporate bodies from catalogues. It is used mainly for documentation in libraries and increasingly also by archives and museums. The GND is managed by the German National Library in cooperation with various regional library networks in German-speaking Europe and other partners.
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਗਣਤੰਤਰ ਦਿਵਸ 26 ਜਨਵਰੀ 1950 ਦਿਨ ਦੇ ਆਦਰ ਵਿੱਚ ਮਨਾਇਆ ਜਾਂਦਾ ਹੈ, ਜਦੋਂ ਗਵਰਨਮੈਂਟ ਆਫ਼ ਇੰਡੀਆ ਐਕਟ (1935) ਦੀ ਜਗ੍ਹਾ ਉੱਤੇ ਅਆਜ਼ਾਦ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਹਰ ਸਾਲ 26 ਜਨਵਰੀ ਨੂੰ ਦੇਸ਼ ਨਿਆਂ ਤੇ ਸਮਾਨਤਾ ਦੀ ਵਿਚਾਰਧਾਰਾ ਉੱਤੇ ਆਧਾਰਿਤ ਆਜ਼ਾਦ ਭਾਰਤ ਗਣਤੰਤਰ ਦੀ ਸਥਾਪਨਾ ਦੇ ਜਸ਼ਨ ਮਨਾਉਂਦਾ ਹੈ। ਇਹ ਉਹ ਦਿਹਾੜਾ ਹੈ, ਜਿਸ ਦਿਨ ਭਾਰਤ ਦੇ ਲੋਕ ਆਪਣੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅਤੇ ਵੱਡੇ ਵਡੇਰਿਆਂ ਦੇ ਕੀਤੇ ਗਏ ਕੰਮਾਂ ਨੂੰ ਸ਼ੁਕਰਾਨੇ ਨਾਲ ਚੇਤੇ ਕਰਦੇ ਹਨ ਜਿਹਨਾਂ ਨੇ ਇੱਕ ਅਜਿਹਾ ਦੇਸ਼ ਦਿੱਤਾ ਜਿਸ ਦੇ ਰੋਸ਼ਨ ਸੰਵਿਧਾਨ ਵਿੱਚ ਭਾਰਤ ਦਾ ਇੱਜਤ ਮਾਣ ਅਤੇ ਸੰਵਿਧਾਨ ਵਿੱਚ ਵਿਅਕਤੀਗਤ ਸੁਤੰਤਰਤਾ ਨੂੰ ਯਕੀਨੀ ਬਣਾਇਆ ਗਿਆ।
ਇਕੀਵੀਂ ਸਦੀ ਵਿੱਚ ਵਿਚਾਰਧਾਰਾ ਦਾ ਬਦਲਦਾ ਸਰੂਪ
ਵਿਚਾਰਧਾਰਾ ਦਾ ਸੰਕਲਪ ਆਪਣੇ ਇਤਿਹਾਸਿਕ ਵਿਕਾਸ ਦੌਰਾਨ ਵੱਖ-ਵੱਖ ਅਰਥਾਂ ਦਾ ਧਾਰਨੀ ਰਿਹਾ ਹੈ। ਵਿਚਾਰਧਾਰਾ ਸ਼ਬਦ ਅੰਗਰੇਜ਼ੀ ਦੇ ਸ਼ਬਦ ਆਈਡਿਆਲੋਜੀ (ideology) ਦਾ ਸਮਾਨਾਰਥਕ ਹੈ। ਆਈਡਿਆਲੋਜੀ ਸ਼ਬਦ ਦੀ ਵਰਤੋਂ 1796 ਵਿੱਚ ਡੈਸਟਟ ਦੀ ਟਰੇਸੀ (Destutt de Tracy) ਨੇ ‘ਵਿਚਾਰਾਂ ਦੇ ਵਿਗਿਆਨ’ ਦੇ ਇੱਕ ਪੱਖ ਨੂੰ ਪੇਸ਼ ਕਰਨ ਲਈ ਕੀਤੀ ਸੀ। ਨਪੋਲੀਅਨ ਬੋਨਾਪਾਰਟ ਨੇ ਇਸ ਸ਼ਬਦ ਦੀ ਵਰਤੋਂ ਆਪਣੇ ਵਿਰੋਧੀਆਂ ਲਈ ਅਪਸ਼ਬਦ ਦੇ ਰੂਪ ਵਿੱਚ ਕੀਤੀ ਸੀ ਜੋ ਗਿਆਨਕਰਨ ਦੇ ਯੁੱਗ ਤੋਂ ਬਹੁਤ ਪ੍ਰਭਾਵਿਤ ਸਨ। ਇਹ ਵਿਚਾਰਵਾਨ ਆਪਣੇ ਵਿਰੋਧੀਆਂ ਦੇ ਵਿਚਾਰਾਂ ਦੀ ਤੰਗ-ਦਿਲੀ ਨੂੰ ਤੋੜਨ ਲਈ ਤੇ ਆਪਣਾ ਅਕਾਦਮਿਕ, ਸਮਾਜਿਕ ਤੇ ਸੱਭਿਆਚਾਰਕ ਬਦਲ ਸਿਰਜਣ ਲਈ ਨਵੇਂ ਵਿਚਾਰਾਂ ਦਾ ਵਿਗਿਆਨ ਸਿਰਜਣ ਲਈ ਤਤਪਰ ਸਨ। ਬਾਅਦ ਵਿੱਚ ਇਸ ਸ਼ਬਦ ਦੇ ਉਪਰੋਕਤ ਅਰਥਾਂ ਵਿੱਚ ਪਰਿਵਰਤਨ ਆਇਆ ਤੇ ਇਸ ਨੂੰ ਵੱਖ-ਵੱਖ ਸਮਾਜਿਕ ਤੇ ਰਾਜਨੀਤਿਕ ਪੱਖਾਂ ਦਾ ਮੁਲਾਂਕਣ ਕਰਨ ਵਾਲੀ ਵਿਧੀ ਦੇ ਤੌਰ `ਤੇ ਵਰਤਿਆ ਜਾਣ ਲੱਗਾ। ਵਿਚਾਰਧਾਰਾ ਨੂੰ ਆਮ ਤੌਰ `ਤੇ ਵਿਅਕਤੀ, ਸਮੂਹ ਜਾਂ ਸਮਾਜ ਦੁਆਰਾ ਆਯੋਜਿਤ ਵਿਸ਼ਵਾਸਾਂ ਦਾ ਸਮੂਹ ਕਿਹਾ ਜਾਂਦਾ ਹੈ। ਇਸ ਨੂੰ ਕਿਸੇ ਦੇ ਵਿਸ਼ਵਾਸਾਂ, ਨਿਸ਼ਚਿਆਂ ਜਾਂ ਪ੍ਰੇਰਨਾਵਾਂ ਨੂੰ ਬਣਾਉਣ ਵਾਲੇ ਚੇਤਨ- ਅਵਚੇਤਨ ਵਿਚਾਰਾਂ ਦਾ ਸਮੂਹ ਵੀ ਕਿਹਾ ਜਾ ਸਕਦਾ ਹੈ। ਇਹ ਲੋਕਾਂ, ਸਰਕਾਰਾਂ ਜਾਂ ਦੂਸਰੇ ਸਮੂਹਾਂ ਦੁਆਰਾ ਅਪਣਾਈ ਗਈ ਹੁੰਦੀ ਹੈ ਤੇ ਜਨਸੰਖਿਆ ਦਾ ਵੱਡਾ ਸਮੂਹ ਇਸ ਨੂੰ ਜ਼ਿੰਦਗੀ ਜਿਊਣ ਦਾ ਸਹੀ ਤਰੀਕਾ ਮੰਨਦਾ ਹੈ। ਮਾਰਕਸਵਾਦ ਵਿੱਚ ਵਿਚਾਰਧਾਰਾ ਨੂੰ ਵਿਚਾਰਾਂ ਦਾ ਇੱਕ ਅਜਿਹਾ ਸਮੂਹ ਮੰਨਿਆ ਜਾਂਦਾ ਹੈ, ਜਿਸ ਵਿਚਲੇ ਵਿਚਾਰ ਮੁੱਖ ਤੌਰ `ਤੇ ਸਮਾਜ ਦੇ ਉੱਚ-ਵਰਗ, ਜਾਂ ਸਮਾਜ ਦੀ ਪ੍ਰਭੂ-ਸੱਤਾ ਵਾਲੀ ਜਮਾਤ ਦੇ ਹੁੰਦੇ ਹਨ। ਇਹ ਜਮਾਤ ਆਪਣੇ ਵਿਚਾਰਾਂ ਨੂੰ ਸਮਾਜ `ਤੇ ਥੋਪਦੀ ਹੋਈ ਸਹੀ ਸਿੱਧ ਕਰਦੀ ਹੈ। ਇਸ ਕਰਕੇ ਮਾਰਕਸ ਨੇ ਇਸ ਪ੍ਰਕਾਰ ਦੀ ਵਿਚਾਰਧਾਰਾ ਨੂੰ ‘ਭਰਮ ਚੇਤਨਾ’ ਦੇ ਤੌਰ `ਤੇ ਪਰਿਭਾਸ਼ਿਤ ਕੀਤਾ। ਇਨ੍ਹਾਂ ਨੇ ਪਹਿਲੀ ਵਾਰ ਵਿਚਾਰਧਾਰਾ ਨੂੰ ਇਤਿਹਾਸਿਕ ਪਦਾਰਥਵਾਦ ਦੇ ਸੰਦਰਭ ਵਿੱਚ ਵਿਗਿਆਨਿਕ ਅਰਥਾਂ ਦਾ ਧਾਰਨੀ ਬਣਾਇਆ। ਇਸ ਤੋਂ ਪਹਿਲਾ ਵਿਚਾਰ ਨੂੰ ਯਥਾਰਥਕ ਵਸਤੂ ਮੰਨਣ ਵਾਲੇ ਮਨੁੱਖੀ ਇਤਿਹਾਸ ਦਾ ਵਿਕਾਸ ਵਿਚਾਰਾਂ ਦੇ ਜ਼ਰੀਏ ਹੋਇਆ ਮੰਨਦੇ ਸਨ। ਇਹ ਵਿਚਾਰਵਾਨ ਪਦਾਰਥ ਦੀ ਥਾਂ ਚੇਤਨਾ ਨੂੰ ਮੁੱਖ ਮੰਨਦੇ ਸਨ ਤੇ ਪਦਾਰਥ ਦੀ ਹੋਂਦ ਚੇਤਨਾ ਤੋਂ ਹੋਈ ਮੰਨ ਕੇ ਸਮੁੱਚੇ ਮਨੁੱਖੀ ਜੀਵਨ ਨੂੰ ਚੇਤਨਾ ਦੀ ਉਪਜ ਵਜੋਂ ਪੇਸ਼ ਕਰਦੇ ਸਨ। ਪਰ ਮਾਰਕਸ ਨੇ ਇਤਿਹਾਸਿਕ ਪਦਾਰਥਵਾਦ ਤੇ ਦਵੰਦਵਾਦ ਰਾਹੀਂ ਇਹ ਧਾਰਨਾ ਪੇਸ਼ ਕੀਤੀ ਕਿ ਮਨੁੱਖੀ ਵਿਚਾਰਧਾਰਾ ਤੇ ਚੇਤਨਾ ਪਦਾਰਥਕ ਹਾਲਤਾਂ ਤੋਂ ਪੈਦਾ ਹੁੰਦੀ ਹੈ। ਮਾਰਕਸ ਨੇ ਇਤਿਹਾਸਿਕ ਪਦਾਰਥਵਾਦ ਦੇ ਜ਼ਰੀਏ ਸਮਾਜਿਕ ਵਿਕਾਸ ਦੇ ਜਮਾਤੀ ਵਿਰੋਧ ਵਿਕਾਸ ਨੂੰ ਪਹਿਚਾਣਿਆ। ਇਸ ਪਰਿਪੇਖ ਵਿੱਚ ਹੀ ਉਹਨਾਂ ਨੇ ਪੂੰਜੀਵਾਦੀ ਯੁੱਗ ਦੇ ਸਮਾਜ ਵਿੱਚ ਮੁੱਖ ਵਿਰੋਧਤਾਈ ਬੁਰਜ਼ੂਆ ਤੇ ਪ੍ਰੋਲੇਤਾਰੀ ਵਿੱਚ ਹੋਣ ਅਤੇ ਬੁਰਜ਼ੂਆ ਜਮਾਤ ਦੁਆਰਾ ਆਪਣੀ ਲੁੱਟ ਨੂੰ ਜਾਇਜ਼ ਠਹਿਰਾਉਣ ਦਾ ਪ੍ਰਚਾਰ ਕਰਨ ਵਾਲੀ ਵਿਚਾਰਧਾਰਾ ਦੇ ਵਿਰੋਧ ਵਿੱਚ ਸਮਾਜਵਾਦੀ ਵਿਚਾਰਧਾਰਾ ਦਾ ਸੰਕਲਪ ਵਿਕਸਿਤ ਕੀਤਾ। ਮਾਰਕਸਵਾਦ ਸਮਾਜਿਕ ਢਾਂਚੇ ਨੂੰ ਆਰਥਿਕ ਆਧਾਰ ਅਤੇ ਉੱਚ ਉਸਾਰ ਵਾਲੇ ਉਤਪਾਦਨੀ ਸੰਬੰਧਾਂ ਵਿੱਚ ਵੰਡ ਕੇ ਵੇਖਦਾ ਹੈ। ਆਰਥਿਕ ਆਧਾਰ ਪੈਦਾਵਾਰੀ ਸੰਬੰਧ ਅਤੇ ਪੈਦਾਵਾਰੀ ਦੇ ਢੰਗਾਂ ਨੂੰ ਦਰਸਾਉਂਦਾ ਹੈ ਅਤੇ ਉੱਚ-ਉਸਾਰ ਆਰਥਿਕ ਆਧਾਰ `ਤੇ ਉਸਰੀ ਹੋਈ ਪ੍ਰਧਾਨ ਵਿਚਾਰਧਾਰਾ ਨੂੰ ਦਰਸਾਉਂਦਾ ਹੈ, ਜਿਸ ਵਿੱਚ ਕਾਨੂੰਨ, ਧਾਰਮਿਕ ਤੇ ਰਾਜਨੀਤਿਕ ਪ੍ਰਬੰਧ ਸ਼ਾਮਿਲ ਹੁੰਦਾ ਹੈ। ਪੈਦਾਵਾਰ ਦਾ ਆਰਥਿਕ ਆਧਾਰ ਸਮਾਜ ਦੇ ਰਾਜਨੀਤਿਕ ਉੱਚ-ਉਸਾਰ ਨੂੰ ਨਿਸ਼ਚਿਤ ਕਰਦਾ ਹੈ। ਰਾਜ ਕਰਨ ਵਾਲੀ ਜਮਾਤ ਦੀਆਂ ਰੁਚੀਆਂ ਉੱਚ-ਉਸਾਰ ਅਤੇ ਨਿਆਂ ਕਰਨ ਵਾਲੀ ਵਿਚਾਰਧਾਰਾ ਦੇ ਸੁਭਾਅ ਨੂੰ ਨਿਸ਼ਚਿਤ ਕਰਦੀਆਂ ਹਨ। ਵਿਚਾਰਧਾਰਾ ਦੀ ਮਹੱਤਤਾ ਸਮਾਜ ਦੇ ਆਰਥਿਕ ਪ੍ਰਬੰਧ `ਤੇ ਕਾਬਜ਼ ਜਮਾਤ ਨੂੰ ਸਮਾਜ ਦੇ ਬਾਕੀ ਤਬਕਿਆਂ ਵਿੱਚ ਸਹੀ ਸਿੱਧ ਕਰਨ ਵਿੱਚ ਹੈ। ਜਾਰਜ਼ ਲੁਕਾਚ(Georg Lukas) ਅਨੁਸਾਰ, ‘ਵਿਚਾਰਧਾਰਾ ਰਾਜ ਕਰਨ ਵਾਲੀ ਜਮਾਤ ਦੀ ਜਮਾਤੀ ਚੇਤਨਤਾ ਦਾ ਰੱਖਿਅਕ ਪ੍ਰਬੰਧ ਹੈ।’ ਟੈਰੀ ਈਗਲਟਨ ਨੇ ਵਿਚਾਰਧਾਰਾ ਨੂੰ ਸਮਾਜਿਕ ਜੀਵਨ ਵਿੱਚ ਅਰਥਾਂ, ਚਿੰਨ੍ਹਾਂ ਅਤੇ ਕੀਮਤਾਂ ਦੇ ਪੈਦਾ ਕਰਨ ਦੀ ਪ੍ਰਕਿਰਿਆ ਮੰਨਿਆ ਹੈ। ਇਹ ਵਿਚਾਰ ਪ੍ਰਬਲ ਰਾਜਨੀਤਿਕ ਸ਼ਕਤੀ ਨੂੰ ਉੱਚਿਤ ਠਹਿਰਾਉਣ ਵਿੱਚ ਸਹਾਇਤਾ ਕਰਨ ਵਾਲੇ ਸਹੀ ਵੀ ਹੋ ਸਕਦੇ ਹਨ ਤੇ ਗ਼ਲਤ ਵੀ। ਉਹ ਵਿਚਾਰਧਾਰਾ ਨੂੰ ਯੋਜਨਾਬੱਧ ਵਿਗੜਿਆ ਹੋਇਆ ਸੰਚਾਰ ਪ੍ਰਬੰਧ, ਜ਼ਰੂਰੀ ਸਮਾਜਿਕ ਭਰਮ, ਵਿਸ਼ਵਾਸਾਂ ਦੇ ਸਮੂਹ ਦਾ ਕਿਰਿਆਤਮਿਕ ਰੂਪ ਆਦਿ ਪੱਖਾਂ ਤੋਂ ਪ੍ਰਭਾਸ਼ਿਤ ਕਰਦਾ ਹੈ। ਐਨਤੋਨੀਓ ਗ੍ਰਾਮਸ਼ੀ ਸੱਭਿਆਚਾਰਕ ਦਬਦਬੇ ਦੇ ਸੰਕਲਪ ਰਾਹੀਂ ਦੱਸਦਾ ਹੈ ਕਿ ਕਿਵੇਂ ਪੈਦਾਵਾਰੀ ਸਾਧਨਾਂ `ਤੇ ਕਾਬਜ਼ ਜਮਾਤ ਰਾਜ ਦੀਆਂ ਸੱਭਿਆਚਾਰਕ ਸੰਸਥਾਵਾਂ ਦੀ ਵਰਤੋਂ ਕਰਕੇ ਆਪਣੀ ਦਬਦਬੇ ਨੂੰ ਬਣਾਈ ਰੱਖਦੀ ਹੈ?
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਦੋ ਜਾਂ ਦੋ ਤੋਂ ਵੱਧ ਸੰਪੂਰਨ ਸ਼ਬਦਾਂ ਦੇ ਸੁਮੇਲ ਨਾਲ ਸਿਰਜਿਆ ਨਵਾਂ ਸ਼ਬਦ ਸਮਾਸ ਕਹਿਲਾਉਂਦਾ ਹੈ। ਇਸ ਦੀ ਸਿਰਜਣਾ ਦਾ ਬਾਕਾਇਦਾ ਵਿਧੀ-ਵਿਧਾਨ ਤੇ ਉਦੇਸ਼ ਹੁੰਦਾ ਹੈ। ਪੰਜਾਬੀ ਭਾਸ਼ਾ ਵਿੱਚ ਮੌਜੂਦ ਸਮਾਸਾਂ ਦੇ ਅਧਿਐਨ ਉਪਰੰਤ ਇਸ ਬਾਰੇ ਜੋ ਪੱਖ ਦ੍ਰਿਸ਼ਟੀਗੋਚਰ ਹੋਏ ਹਨ, ਉਨ੍ਹਾਂ ਵਿੱਚੋਂ ਪ੍ਰਮੁੱਖ ਪੱਖ ਨਿਮਨ-ਅੰਕਿਤ ਹਨ: 1. ਜਦੋਂ ਦੋ ਵਿਭਿੰਨ ਸ਼ਬਦਾਂ ਦੇ ਵਿਭਿੰਨ ਸੰਕਲਪ ਮਿਲ ਕੇ ਇਕ ਸਾਂਝੇ ਸੰਕਲਪ ਨੂੰ ਜਨਮ ਦਿੰਦੇ ਹਨ। ਜਿਵੇਂ ਹੱਥਕਡ਼ੀ। ਇਸ ਸਮਾਸ ਵਿੱਚ ਹੱਥ ਤੇ ਕਡ਼ੀ (ਜੰਜ਼ੀਰ) ਦੋ ਵਿਭਿੰਨ ਸੰਕਲਪਾਂ (ਅਰਥਾਂ) ਵਾਲੇ ਸ਼ਬਦ ਹਨ ਪਰ ਇਨ੍ਹਾਂ ਦਾ ਸਮਾਸ ਦੋਹਾਂ ਦੇ ਸਾਂਝੇ ਅਰਥਾਂ ਵਿੱਚ ਪ੍ਰਗਟ ਹੋਇਆ ਹੈ। ਕਹਿਣ ਦਾ ਭਾਵ ਹੈ ਕਿ ‘ਹੱਥਕਡ਼ੀ’ ਹੱਥ ਨੂੰ ਲਗਾਉਣ ਵਾਲੀ ਕਡ਼ੀ ਹੈ। ਪੰਜਾਬੀ ਵਿੱਚ ਅਜਿਹੇ ਸਮਾਸਾਂ ਦੀ ਭਰਮਾਰ ਹੈ ਜਿਵੇਂ- ਚਾਰਦੀਵਾਰੀ, ਆਤਮ-ਹੱਤਿਆ, ਕਬਰਿਸਥਾਨ (ਕਬਰਿਸਤਾਨ), ਸ਼ਮਸ਼ਾਨਘਾਟ, ਧੋਬੀਘਾਟ, ਜ਼ਿਕਰਯੋਗ, ਤਸੱਲੀਬਖਸ਼, ਉਦੇਸ਼ਪੂਰਨ, ਬਦਚਲਨ ਆਦਿ। 2. ਜਿੱਥੇ ਉਪਰੋਕਤ ਵੰਨਗੀ ਵਿੱਚ ਦੋ ਵਿਭਿੰਨ ਸ਼ਬਦ ਸਮਾਸ ਵਿੱਚ ਆਪਣੇ ਸੰਪੂਰਨ ਰੂਪ ਵਿੱਚ ਸੁਰੱਖਿਅਤ ਰਹਿੰਦੇ ਹਨ, ਉੱਥੇ ਦੂਸਰੀ ਵੰਨਗੀ ਵਿੱਚ ਉਨ੍ਹਾਂ ਦੇ ਸਮਾਸ ਵਿੱਚ ਪਹਿਲੇ ਦੀ ਆਖਰੀ ਧੁਨੀ (ਭਾਵਅੰਸ਼) ਤੇ ਦੂਸਰੇ ਦੇ ਪਹਿਲੀ ਧੁਨੀ ਸੰਧੀ ਕਰਕੇ ਆਪੋ-ਆਪਣੇ ਸ਼ਬਦ ਦਾ ਰੂਪ ਬਦਲ ਦਿੰਦੀ ਹੈ ਅਤੇ ਇਹ ਮਹਿਸੂਸ ਹੀ ਨਹੀਂ ਹੁੰਦਾ ਕਿ ਨਵਾਂ ਸ਼ਬਦ ਸਮਾਸ ਹੈ ਜਿਵੇਂ:- ਆਮਦਨ ਸਮਾਸ ਹੈ ਜੋ ਆਮਦ + ਧਨ ਦਾ ਸੁਮੇਲ ਹੈ ਅਰਥਾਤ, ਜੋ ਧਨ ਕਿਸੇ ਪਾਸ ਆਮਦ ਕਰਦਾ ਹੈ (ਆਉਂਦਾ ਹੈ) ਉਹ ਆਮਦਨ ਕਹਿਲਾਉਂਦਾ ਹੈ। 3.
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.