ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
'ਪੰਜਾਬੀ ਮੁਹਾਵਰੇ ਅਤੇ ਅਖਾਣ' ਸੰਬੰਧੀ ਡਾ# ਵਣਜਾਰਾ ਬੇਦੀ ਅਨੁਸਾਰ "ਮੁਹਾਵਰਾ'" ਉਹ ਹੈ, ਜੋ ਜੀਵਨ ਦੇ ਕਾਰਜ ਖੇਤਰ ਵਿੱਚ ਵਰਤਦੀਆਂ ਅਨੇਕ ਉਪਮਾਵਾਂ ਲਾਖਸ਼ਣਿਕ ਅਰਥ ਗ੍ਰਹਿਣ ਕਰ ਕੇ ਕਿਸੇ ਹੋਰ ਹੀ ਭਾਵ ਦਾ ਬੋਧ ਕਰਾਉਣ ਲੱਗ ਪੈਂਦੀਆਂ ਹਨ ਤੇ ਪ੍ਰਚਲਤ ਹੋ ਕੇ ਮੁਹਾਵਰਾ ਬਣ ਜਾਂਦੀਆਂ ਹਨ। ਡਾ# ਬੇਦੀ ਦਾ ਇਸ਼ਾਰਾ ਮੁਹਾਵਰੇ ਦੇ ਦੂਹਰੀ ਚਿੰਨ੍ਹਨ ਪ੍ਰਕਿਰਿਆ ਦਾ ਧਾਰਨੀ ਹੋਣ ਵੱਲ ਹੈ। ਅਖਾਣਾਂ ਜਿਸ ਨੂੰ ਕਹਾਵਤਾਂ ਵੀ ਕਹਿੰਦੇ ਹਨ, ਮੁਹਾਵਰੇ ਨਾਲ਼ੋਂ ਜ਼ਿਆਦਾ ਵਜ਼ਨਦਾਰ ਅਰਥ ਪ੍ਰਗਟਾਉਂਦੀਆਂ ਹਨ। ਇੱਕ 'ਪੱਛਮੀ ਵਿਦਵਾਨ' ਮੁਹਾਵਰੇ ਜਾਂ ਅਖਾਣਾਂ ਸੰਬੰਧੀ ਆਪਣੀ ਦ੍ਰਿਸ਼ਟੀ ਹੇਠ ਲਿਖੇ ਅਨੁਸਾਰ ਪ੍ਰਗਟਾਉਂਦਾ ਹੈ-
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਕੁਦਰਤ ਨੇ ਸਰਵੋਤਮ ਸਾਜ਼ ਮਨੁੱਖ ਦੇ ਅੰਦਰ ਹੀ ਬਣਾਇਆ ਹੋਇਆ ਹੈ।ਦੁਨੀਆ ਦੇ ਜਿੰਨੇ ਵੀ ਸਾਜ਼ ਹਨ,ਇਸ ਕੁਦਰਤੀ ਸਾਜ਼ ਦੀ ਨਕਲ ਹਨ।ਇਹ ਸਾਜ਼ ਭਾਸ਼ਾ ਦੀ ਉਤਪਤੀ ਲਈ ਵਰਤਿਆ ਜਾਂਦਾ ਹੈ।ਇਹ ਸਾਜ਼ ਹੈ,ਸਾਹ ਪ੍ਰਣਾਲੀ,ਨਾਦ ਪੱਤੀਆਂ ਸਮੇਤ ਮੂੰਹ ਅਤੇ ਨੱਕ ਖੋਲ੍ਹ।ਫੇਫੜਿਆਂ ਵਿਚੋਂ ਸਾਹ ਦੀ ਵਾਪਸੀ ਰੌਂ ਨਾਲ ਨਾਦ ਪੱਤੀਆਂ ਕੰਬਦੀਆਂ ਹਨ।ਇਸ ਕਾਂਬੇ ਨਾਲ ਭਾਸ਼ਾ ਦੇ ਸਵਰ ਉਚਾਰੇ ਜਾਂਦੇ ਹਨ।ਮੂੰਹ ਅਤੇ ਨੱਕ ਦਾ ਖੋਲ੍ਹ ਰੈਜ਼ੋਨੇਟਰ ਹਨ।ਇੱਥੇ ਹੀ ਸਾਹ ਦੀ ਵਾਪਸੀ ਰੌਂ ਨੂੰ ਕੱਟ ਕੇ ਤਾਲ ਤੇ ਅਧਾਰਤ ਵਿਅੰਜਨ ਉਚਾਰੇ ਜਾਂਦੇ ਹਨ।ਇਸ ਤਰ੍ਹਾਂ ਮਨੁੱਖੀ ਸਾਜ਼ ਤਿੰਨ ਤਰ੍ਹਾਂ ਕੰਮ ਕੳਦਾ ਹੈ।ਹਵਾ ਨਾਲ ਚੱਲਣ ਵਾਲਾ,ਜਿਸ ਤਰ੍ਹਾਂ ਬੰਸਰੀ ਵੱਜਦੀ ਹੈ,ਮਨੁੱਖ ਸੀਟੀ ਮਾਰਦਾ ਹੈ।ਤੂੰਬੇ ਦੀ ਤਾਰ ਦੀ ਤਰ੍ਹਾਂ ਥਰਥਰਾਉਣ ਵਾਲਾ,ਨਾਦ ਪੱਤੀਆਂ ਥਰਥਰਾਉਦੀਆਂ ਹਨ।ਢੋਲਕ ਦੀ ਤਰ੍ਹਾਂ ਵੱਜਣ ਵਾਲਾ, ਵਿਅੰਜਨ ਇਸੇ ਤਰ੍ਹਾਂ ਉਚਾਰੇ ਜਾਂਦੇ ਹਨ। ਇਸੇ ਤਰ੍ਹਾਂ ਅਸੀਂ ਲੋਕ ਸਾਜ਼ਾਂ ਨੂੰ ਚਾਰ ਵੰਨਗੀਆਂ ਵਿਚ ਵੰਡ ਸਕਦੇ ਹਾਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸਿੱਖ ਗੁਰੂ ਸਾਹਿਬਾਨ ਸਿੱਖ ਧਰਮਦੇ ਰੂਹਾਨੀ ਮਾਲਕ ਹਨ, ਜਿਨਾਂ ਨੇ ੧੪੬੯ ਤੋਂ ਲੈ ਕੇ, ਲਗਪਗ ਢਾਈ ਸਦੀਆਂ ਵਿੱਚ ਇਸ ਧਰਮ ਦੀ ਸਥਾਪਨਾ ਕੀਤੀ। ੧੪੬੯ ਵਿੱਚ ਸਿੱਖ ਧਰਮਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋੇਇਅਾ, ਜਿਨਾਂ ਤੋਂ ਬਾਅਦ ਨੌ ਹੋਰ ਗੁਰੂ ਸਾਹਿਬਾਨ ਹੋੇਏ| 1708 ਵਿੱਚ ਦਸਮ ਗੁਰੂ ਸਹਿਬਾਨ ਨੇ ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ, ਜਿਨਾਂ ਨੂੰ ਹੁਣ ਸਿੱਖ ਧਰਮ ਦੇ ਗੁਰੂ ਮੰਨਿਆ ਜਾਂਦਾ ਹੈ। .
ਫੁਲਕਾਰੀ ਇੱਕ ਤਰ੍ਹਾਂ ਦੀ ਕਢਾਈ ਹੁੰਦੀ ਹੈ ਜੋ ਚੁੰਨੀਆਂ/ਦੁਪੱਟਿਆਂ ਉੱਤੇ ਹੱਥਾਂ ਰਾਹੀਂ ਕੀਤੀ ਜਾਂਦੀ ਹੈ। ਫੁਲਕਾਰੀ ਸ਼ਬਦ "ਫੁੱਲ" ਅਤੇ "ਕਾਰੀ" ਤੋਂ ਬਣਿਆ ਹੈ ਜਿਸਦਾ ਮਤਲਬ ਫੁੱਲਾਂ ਦੀ ਕਾਰੀਗਰੀ। ਪਹਿਲੋਂ ਪਹਿਲ ਇਹ ਸ਼ਬਦ ਹਰ ਤਰ੍ਹਾਂ ਦੀ ਬੁਣਾਈ / ਕਢਾਈ ਲਈ ਵਰਤਿਆ ਜਾਂਦਾ ਸੀ, ਪਰ ਬਾਅਦ ਵਿੱਚ ਇਹ ਸ਼ਾਲਾਂ ਅਤੇ ਸਿਰ ਤੇ ਲੈਣ ਵਾਲੀਆਂ ਚਾਦਰਾਂ ਲਈ ਰਾਖਵਾਂ ਹੋ ਗਿਆ। ਪੰਜਾਬੀ ਲੋਕ ਸ਼ਿਲਪ ਕਲਾ ਦੀਆਂ ਵਿਭਿੰਨ ਵੰਨਗੀਆਂ ਵਿੱਚ ਫੁਲਕਾਰੀ ਕਲਾ ਦਾ ਅਹਿਮ ਸਥਾਨ ਹੈ। ਫੁਲਕਾਰੀ ਪੰਜਾਬਣ ਦਾ ਕੱਜਣ ਹੈ ਜੋ ਉਸ ਦੇ ਮਨ ਦੇ ਵਲਵਲਿਆਂ, ਰੀਝਾਂ ਅਤੇ ਸਿਰਜਣਸ਼ਕਤੀ ਦਾ ਪ੍ਰਤੀਕ ਰਹੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਮਾਲਵੇਅਰ ਖਤਰਨਾਕ ਕੰਪਿਊਟਰੀ ਵਾਇਰਸ ਕਿਸਮ ਹੈ ਜੋ ਕਿ ਵਰਤੋਂਕਾਰ ਦੀ ਜਾਣਕਾਰੀ ਤੋਂ ਬਗੈਰ ਹੀ ਉਸਦੇ ਨਿੱਜੀ ਅੰਕੜੇ ਚੋਰੀ ਕਰ ਕੇ ਵਾਇਰਸ ਨਿਰਮਾਤਾ ਜਾਂ ਹੈਕਰਾਂ ਦੇ ਹਵਾਲੇ ਕਰ ਦਿੰਦਾ ਹੈ। ਇਹ ਇੱਕ ਤਰਾਂ ਦਾ ਸਾਫਟਵੇਅਰ ਹੈ ਜੋ ਕੰਪਿਊਟਰ ਜਾ ਮੋਬਾਈਲ ਓਪਰੇਸ਼ਨਾਂ ਨੂੰ ਭੰਗ ਕਰਨ, ਸੰਵੇਦਨਸ਼ੀਲ ਜਾਣਕਾਰੀ ਨੂੰ ਇਕੱਠਾ, ਨਿੱਜੀ ਕੰਪਿਊਟਰ ਸਿਸਟਮ ਤੱਕ ਪਹੁੰਚਣ, ਅਣਚਾਹੇ ਵਿਗਿਆਪਨ ਵੇਖਾਉਣ ਲਈ ਵਰਤਿਆ ਜਾਂਦਾ ਹੈ। ਪਿਹਲਾਂ ਇਸਨੂੰ ਕੰਪਿਊਟਰ ਵਾਇਰਸ ਕਿਹਾ ਜਾਂਦਾ ਸੀ ਪਰ 1990 ਇਸਰਾਇਲ ਰਾਡਲ ਨੇ ਇਸਨੂੰ ਮਾਲਵੇਅਰ ਦਾ ਨਾਮ ਦਿੱਤਾ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਚਮਾਰ ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਚਮਾਰ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਅੰਮ੍ਰਿਤਸਰ (ਜਾਂ ਅਮ੍ਰਿਤਸਰ; ਮਤਲਬ: "ਅੰਮ੍ਰਿਤ ਦਾ ਸਰੋਵਰ") ਚੜ੍ਹਦੇ ਪੰਜਾਬ ਦਾ ਇੱਕ ਸਰਹੱਦੀ ਸ਼ਹਿਰ ਹੈ ਜੋ ਪੰਜਾਬ ਦੇ ਉੱਤਰੀ ਹਿੱਸੇ ਵਿੱਚ ਲਾਹੌਰ ਤੋਂ 67 ਕਿਲੋਮੀਟਰ ਦੂਰ ਹੈ। ਇਹ ਸਿੱਖ ਧਰਮ ਦਾ ਧਾਰਮਿਕ ਅਤੇ ਸੱਭਿਆਚਾਰਕ ਕੇਂਦਰ ਹੈ। ਪੰਜਾਬੀ ਇੱਥੋਂ ਦੀ ਮੁੱਖ ਜਾਂ ਪਹਿਲੀ ਬੋਲੀ ਹੈ ਅਤੇ ਹੋਰ ਬੋਲੀਆਂ ਵਿੱਚ ਉਰਦੂ, ਹਿੰਦੀ ਅਤੇ ਅੰਗਰੇਜ਼ੀ ਸ਼ਾਮਲ ਹਨ। ਇਸ ਦਾ ਸਰਕਾਰੀ ਮੁੱਖ ਦਫ਼ਤਰ ਅੰਮ੍ਰਿਤਸਰ ਜ਼ਿਲ੍ਹਾ ਹੈ। ਇਸ ਦੀ ਆਬਾਦੀ ਕਰੀਬ ੨੦੦੦੦੦੦ ਸ਼ਹਿਰੀ ਅਤੇ ੩,੦੦੦,੦੦੦ ਦੇ ਕਰੀਬ ਅੰਮ੍ਰਿਤਸਰ ਜ਼ਿਲੇ ਵਿੱਚ ੨੦੧੧ ਦੀ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਹੈ। ਯਾਤਰਾ ਲਈ ਸਭ ਤੋਂ ਵਧੀਆ ਸਮਾਂ ਅਕਤੂਬਰ ਅਤੇ ਮਾਰਚ ਵਿੱਚ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਹਾਇਪਰਟੈਕਸਟ ਟ੍ਰਾਂਸਫਰ ਪ੍ਰੋਟੋਕਾਲ (HTTP) ਵਰਲਡ ਵਾਈਡ ਵੈੱਬ ਲਈ ਡਾਟਾ ਸੰਚਾਰ ਦੀ ਬੁਨਿਆਦ ਹੈ। ਹਾਈਪਰਟੈਕਸਟ ਢਾਂਚਾਗਤ ਟੈਕਸਟ ਹੈ, ਜੋ ਟੈਕਸਟ ਨੂੰ ਰੱਖਣ ਵਾਲੀ ਨੋਡ ਵਿਚਕਾਰ ਲਾਜ਼ੀਕਲ ਲਿੰਕ (ਹਾਈਪਰਲਿੰਕਸ) ਦਾ ਇਸਤੇਮਾਲ ਕਰਦਾ ਹੈ। ਹਾਇਪਰਟੈਕਸਟ ਦੀ ਅਦਲਾ-ਬਦਲੀ ਜਾਂ ਟਰਾਂਸਫਰ ਕਰਨ ਲਈ ਪ੍ਰੋਟੋਕੋਲ HTTP ਹੈ। HTTP ਦਾ ਵਿਕਾਸ ਟਿਮ ਬਰਨਰਸ-ਲੀ (Tim Berners-Lee) ਦੁਆਰਾ ਸੀ.ਈ.ਆਰ.ਐਨ.
ਕਾਮਾਗਾਟਾਮਾਰੂ ਬਿਰਤਾਂਤ ਇੱਕ ਜਪਾਨੀ ਬੇੜੇ, ਕਾਮਾਗਾਟਾਮਾਰੂ ਦਾ ਦੁਖਾਂਤ ਵਾਕਿਆ ਹੈ ਜੋ 1914 ਵਿੱਚ ਪੰਜਾਬ, ਭਾਰਤ ਤੋਂ 376 ਮੁਸਾਫ਼ਰ ਲੈ ਕੇ ਹਾਂਗਕਾਂਗ, ਸ਼ੰਘਾਈ, ਚੀਨ ਤੋਂ ਰਵਾਨਾ ਹੋ ਕੇ ਯੋਕੋਹਾਮਾ, ਜਪਾਨ ਵਿੱਚੋਂ ਲੰਘਦਿਆਂ ਹੋਇਆਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵੱਲ ਗਿਆ। ਇਹਨਾਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖ਼ਲਾ ਦੇ ਦਿੱਤਾ ਗਿਆ ਜਦਕਿ ਬਾਕੀ 352 ਮੁਸਾਫ਼ਰਾਂ ਨੂੰ ਕੈਨੇਡਾ ਦੀ ਧਰਤੀ ਉੱਤੇ ਉੱਤਰਨ ਨਾ ਦਿੱਤਾ ਗਿਆ ਅਤੇ ਜਹਾਜ਼ ਨੂੰ ਭਾਰਤ ਪਰਤਣ ਲਈ ਮਜ਼ਬੂਰ ਕੀਤਾ ਗਿਆ। ਮੁਸਾਫ਼ਰਾਂ ਵਿੱਚ 340 ਸਿੱਖ, 24 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ ਜੋ ਸਭ ਬਰਤਾਨਵੀ ਰਾਜ ਅਧੀਨ ਸਨ। ਇਹ ਮੂਹਰਲੀ 20ਵੀਂ ਸਦੀ ਦੇ ਇਤਿਹਾਸ ਦੇ ਉਹਨਾਂ ਕਈ ਬਿਰਤਾਂਤਾਂ 'ਚੋਂ ਇੱਕ ਹੈ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਉਲੀਕੇ ਗਏ ਅਲਿਹਦਗੀ-ਪਸੰਦ ਕਨੂੰਨਾਂ ਦੇ ਅਧਾਰ ਉੱਤੇ ਸਿਰਫ਼ ਏਸ਼ੀਆਈ ਪ੍ਰਵਾਸੀਆਂ ਨੂੰ ਇਸ ਧਰਤੀ ਤੋਂ ਬਾਹਰ ਰੱਖਿਆ ਜਾਂਦਾ ਸੀ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਸਭਿਅਾਚਾਰ ਤੇ ਪੰਜਾਬੀ ਸਭਿਅਾਚਾਰ ਵਿੱਚੋਂ ਸਭਿਅਾਚਾਰ ਨੂੂੰ ਦੇਖੀਏ ਤਾਂ ਸਭਿਅਾਚਾਰ ਇੱਕ ਸਰਵ ਵਿਅਾਪਕ ਵਰਤਾਰਾ ਹੈ ਪਰ ਹਰ ਸਮਾਜ 'ਚ ਕੋਈ ਵੀ ਕੌਮ ਜਾਂ ਕੋਈ ਵੀ ਜਨ ਸਮੂਹ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਅਾ ਜਾਂਦਾ ਹੈੇ, ੳੁਹ ਸਭਿਅਾਚਾਰ ਤੋਂ ਸੱਖਣਾ ਨਹੀਂ ਹੁੰਦਾ, ਭਾਵੇਂ ਵਿਕਾਸ ਦੇ ਕਿਸੇ ਪੜਾਅ 'ਤੇ ਕਿੳੁਂ ਨਾ ਹੋਵੇ। ੳੁਸ ਵਿੱਚ ਕਿੱਤੇ, ਰੁਤਬੇ, ਜਮਾਤ, ਧਰਮ ਤੇ ਅੱਗੋਂ ੳੁਪ-ਸਮੂਹ ਬਣੇ ਹੁੰਦੇ ਹਨ। ਇਹ ੳੁਪ ਸਮੂਹ ਅਾਪਣੇ ਵੱਡੇ ਜਨ-ਸਮੂਹ ਨਾਲ ਵਧੇਰੇ ਸਾਂਝ ਰੱਖਦੇ ਹੋਏ ਵੀ ਕੁਝ ਵਿਲੱਖਣ ਤੱਤ ਰੱਖਦੇ ਹਨ। ਸਾਰੇ ੳੁਪ-ਸਭਿਅਾਚਾਰਾਂ ਦੇ ਸਾਂਝੇ ਤੱਤ ਮਿਲ ਕਰ ਮੂਲ ਸਭਿਅਾਚਾਰ ਦਾ ਕੇਂਦਰਤਿਤਵ ਬਣਦੇ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਸਮਾਜਿਕ ਵਿਗਿਆਨ ਅਕਾਦਮਿਕ ਤਾੜਨਾ, ਸਮਾਜ ਅਤੇ ਇੱਕ ਸਮਾਜ ਦੇ ਅੰਦਰ ਵਿਅਕਤੀ ਦਾ ਆਪਸ ਵਿੱਚ ਰਿਸ਼ਤੇ ਨਾਲ ਸਬੰਧਤ ਦੀ ਇੱਕ ਪ੍ਰਮੁੱਖ ਸ਼੍ਰੇਣੀ ਹੈ. ਇਹ ਬਦਲੇ ਵਿੱਚ ਬਹੁਤ ਸਾਰੇ ਸ਼ਾਖਾ ਹੈ, ਜਿਸ ਦੇ ਹਰ ਇੱਕ "ਸਮਾਜਿਕ ਵਿਗਿਆਨ" ਮੰਨਿਆ ਗਿਆ ਹੈ. ਸੋਸ਼ਲ ਸਾਇੰਸਜ਼ ਅਕਸਰ ਮਾਨਵ ਸ਼ਾਸਤਰ, ਅਰਥਸ਼ਾਸਤਰ, ਆਬਾਦੀ, ਮਨੁੱਖੀ ਭੂਗੋਲ, ਸਿਆਸੀ ਵਿਗਿਆਨ, ਮਨੋਵਿਗਿਆਨ, ਅਤੇ ਹੋਰ ਬਹੁਤ ਸਾਰੇ ਖੇਤਰ ਨੂੰ ਇਸ ਦੇ ਨਾਲ ਸ਼ਾਮਲ ਹਨ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਕੋਰੋਨਾਵਾਇਰਸ ਵਿਸ਼ਾਣੂਆਂ ਦਾ ਸਮੂਹ ਹਨ ਜੋ ਕਿ ਥਣਧਾਰੀ ਅਤੇ ਪੰਛੀਆਂ ਵਿੱਚ ਬਿਮਾਰੀਆਂ ਦਾ ਕਾਰਨ ਬਣਦੇ ਹਨ.।ਮਨੁੱਖਾਂ ਵਿੱਚ, ਵਾਇਰਸ ਸਾਹ ਦੀਆਂ ਲਾਗਾਂ ਦਾ ਕਾਰਨ ਬਣਦੇ ਹਨ ਜੋ ਆਮ ਤੌਰ 'ਤੇ ਹਲਕੇ ਹੁੰਦੇ ਹਨ ਪਰ ਆਮ ਤੌਰ' ਤੇ ਠੰਡੇ ਹੁੰਦੇ ਹਨ ਪਰ ਬਹੁਤ ਘੱਟ ਦਿਸਦੇ ਹਨ ਜਿਵੇਂ ਕਿ ਸਾਰਸ ਅਤੇ ਐਮਈਆਰਐਸ ਘਾਤਕ ਹੋ ਸਕਦੇ ਹਨ। ਗਾਵਾਂ ਅਤੇ ਸੂਰਾਂ ਵਿੱਚ ਉਹ ਦਸਤ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ, ਜਦੋਂ ਕਿ ਮੁਰਗੀਆਂ ਵਿੱਚ ਉਹ ਉੱਪਰਲੇ ਸਾਹ ਦੀ ਬਿਮਾਰੀ ਦਾ ਕਾਰਨ ਬਣ ਸਕਦੇ ਹਨ.।ਇੱਥੇ ਕੋਈ ਟੀਕੇ ਜਾਂ ਐਂਟੀਵਾਇਰਲ ਦਵਾਈਆਂ ਨਹੀਂ ਹਨ ਜੋ ਰੋਕਥਾਮ ਜਾਂ ਇਲਾਜ ਲਈ ਮਨਜ਼ੂਰ ਹਨ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਚਾਤ੍ਰਿਕ (ਪਪੀਹਾ ਜਾਂ ਬੰਬੀਹਾ) ਦੱਖਣ ਏਸ਼ੀਆ ਵਿੱਚ ਆਮ ਪਾਇਆ ਜਾਣ ਵਾਲਾ ਇੱਕ ਪੰਛੀ ਹੈ। ਇਹ ਸ਼ਕਲ ਪੱਖੋਂ ਸ਼ਿਕਰੇ ਵਰਗੇ ਹੁੰਦਾ ਹੈ। ਇਸ ਦੇ ਉੱਡਣ ਅਤੇ ਬੈਠਣ ਦਾ ਤਰੀਕਾ ਵੀ ਬਿਲਕੁੱਲ ਸ਼ਿਕਰੇ ਵਰਗਾ ਹੁੰਦਾ ਹੈ। ਇਸ ਲਈ ਅੰਗਰੇਜ਼ੀ ਵਿੱਚ ਇਸਨ੍ਹੂੰ Common Hawk - Cuckoo ਕਹਿੰਦੇ ਹਨ। ਇਹ ਆਪਣਾ ਆਲ੍ਹਣਾ ਨਹੀਂ ਬਣਾਉਂਦਾ ਹੈ ਅਤੇ ਦੂਜੇ ਪੰਛੀਆਂ ਦੇ ਆਲ੍ਹਣਿਆਂ ਵਿੱਚ ਆਪਣੇ ਆਂਡੇ ਦਿੰਦਾ ਹੈ। ਪ੍ਰਜਨਨ ਕਾਲ ਵਿੱਚ ਨਰ ਤਿੰਨ ਸਵਰ ਵਾਲੀ ਅਵਾਜ ਦੁਹਰਾਉਂਦਾ ਰਹਿੰਦਾ ਹੈ ਜਿਸ ਵਿੱਚ ਦੂਜਾ ਸਵਰ ਸਭ ਤੋਂ ਲੰਮਾ ਅਤੇ ਜ਼ਿਆਦਾ ਤੇਜ ਹੁੰਦਾ ਹੈ। ਇਹ ਸਵਰ ਹੌਲੀ-ਹੌਲੀ ਤੇਜ ਹੁੰਦੇ ਜਾਂਦੇ ਹਨ ਅਤੇ ਇੱਕਦਮ ਬੰਦ ਹੋ ਜਾਂਦੇ ਹਨ ਅਤੇ ਕਾਫ਼ੀ ਦੇਰ ਤੱਕ ਇਵੇਂ ਚੱਲਦਾ ਰਹਿੰਦਾ ਹੈ; ਸਾਰਾ ਦਿਨ, ਸ਼ਾਮ ਨੂੰ ਦੇਰ ਤੱਕ ਅਤੇ ਸਵੇਰੇ ਪਹੁ ਫਟਣ ਤੱਕ। ਇਸ ਪੰਛੀ ਦਾ ਜਿਕਰ ਸ੍ਰੀ ਗੁਰੂ ਗ੍ਰੰਥ ਸਾਹਿਬ (ਪੰਨਾ 1285) ਵਿਚ ਵੀ ਮਿਲਦਾ ਹੈ। ਸਲੋਕ ਮਃ ੩ ॥ ਬਾਬੀਹਾ ਅੰਮ੍ਰਿਤ ਵੇਲੈ ਬੋਲਿਆ ਤਾਂ ਦਰਿ ਸੁਣੀ ਪੁਕਾਰ ॥ ਮੇਘੈ ਨੋ ਫੁਰਮਾਨੁ ਹੋਆ ਵਰਸਹੁ ਕਿਰਪਾ ਧਾਰਿ ॥ ਹਉ ਤਿਨ ਕੈ ਬਲਿਹਾਰਣੈ ਜਿਨੀ ਸਚੁ ਰਖਿਆ ਉਰਿ ਧਾਰਿ ॥ ਨਾਨਕ ਨਾਮੇ ਸਭ ਹਰੀਆਵਲੀ ਗੁਰ ਕੈ ਸਬਦਿ ਵੀਚਾਰਿ ॥੧॥ ਅਰਥ: (ਜਦੋਂ ਜੀਵ-) ਪਪੀਹਾ ਅੰਮ੍ਰਿਤ ਵੇਲੇ ਅਰਜ਼ੋਈ ਕਰਦਾ ਹੈ ਤਾਂ ਉਸ ਦੀ ਅਰਦਾਸ ਪ੍ਰਭੂ ਦੀ ਦਰਗਾਹ ਵਿਚ ਸੁਣੀ ਜਾਂਦੀ ਹੈ (ਪ੍ਰਭੂ ਵਲੋਂ ਗੁਰੂ-) ਬੱਦਲ ਨੂੰ ਹੁਕਮ ਦੇਂਦਾ ਹੈ ਕਿ (ਇਸ ਅਰਜ਼ੋਈ ਕਰਨ ਵਾਲੇ ਉਤੇ) ਮਿਹਰ ਕਰ ਕੇ ('ਨਾਮ' ਦੀ) ਵਰਖਾ ਕਰੋ। ਜਿਨ੍ਹਾਂ ਮਨੁੱਖਾਂ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ। ਹੇ ਨਾਨਕ!
ਬੋਹੜ (ਫਾਰਸੀ : ਬਰਗਦ, ਅਰਬੀ: ਜ਼ਾਤ ਅਲ ਜ਼ਵਾਨਬ, ਸੰਸਕ੍ਰਿਤ: ਵਟ ਬ੍ਰਿਕਸ਼, ਹਿੰਦੀ: ਬਰ, ਅੰਗਰੇਜ਼ੀ: Banyan tree) ਇੱਕ ਘੁੰਨਾ ਛਾਂਦਾਰ ਦਰਖ਼ਤ ਹੁੰਦਾ ਹੈ ਜਿਸ ਦੀ ਉਮਰ ਇੱਕ ਹਜ਼ਾਰ ਸਾਲ ਤੋਂ ਜ਼ਿਆਦਾ ਹੁੰਦੀ ਹੈ। ਬੋਹੜ ਸ਼ਹਿਤੂਤ ਕੁਲ ਦਾ ਦਰਖਤ ਹੈ। ਇਸਦਾ ਵਿਗਿਆਨਕ ਨਾਮ ਫਾਇਕਸ ਵੇਨਗੈਲੇਂਸਿਸ (Ficus bengalensis) ਹੈ। ਬੋਹੜ ਭਾਰਤ ਦਾ ਰਾਸ਼ਟਰੀ ਰੁੱਖ ਹੈ। ਕਿਸੇ ਜ਼ਮਾਨੇ ਵਿੱਚ ਭਾਰਤ ਅਤੇ ਪਾਕਿਸਤਾਨ ਵਿੱਚ ਇਹ ਦਰਖ਼ਤ ਸੜਕਾਂ ਅਤੇ ਸ਼ਾਹਰਾਹਾਂ ਦੇ ਕਿਨਾਰਿਆਂ ਉੱਤੇ ਆਮ ਸੀ ਮਗਰ ਹੁਣ ਖ਼ਤਮ ਹੁੰਦਾ ਜਾ ਰਿਹਾ ਹੈ। ਇਸ ਦੇ ਇਲਾਵਾ ਇਸਨੂੰ ਦੇਹਾਤ ਦਾ ਕੇਂਦਰੀ ਦਰਖ਼ਤ ਵੀ ਕਿਹਾ ਜਾਂਦਾ ਸੀ ਜਿਸ ਦੇ ਹੇਠਾਂ ਚੌਪਾਲਾਂ/ਸਥਾਂ ਲਗਾਈਆਂ ਜਾਂਦੀਆਂ ਸਨ ਮਗਰ ਇਹ ਕਲਚਰ ਹੁਣ ਆਧੁਨਿਕ ਤਰਜ-ਏ-ਜਿੰਦਗੀ ਮਸਲਨ ਟੈਲੀਵਿਜਨ ਦੀ ਵਜ੍ਹਾ ਤਕਰੀਬਨ ਖ਼ਤਮ ਹੋ ਚੁੱਕਾ ਹੈ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿਚ ਆਉਣ ਕਰਕੇ, ਇਸ ਵਿਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਚੰਦਰ ਸ਼ੇਖਰ ਆਜ਼ਾਦ ਉਚਾਰਨ (23 ਜੁਲਾਈ 1906 – 27 ਫਰਵਰੀ 1931), ਆਜ਼ਾਦ ਵਜੋਂ ਮਸ਼ਹੂਰ ਭਾਰਤੀ ਇਨਕਲਾਬੀ ਸਨ ਜਿਹਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸੀਏਸ਼ਨ ਨੂੰ ਇਸਦੇ ਬਾਨੀ ਰਾਮ ਪਰਸ਼ਾਦ ਬਿਸਮਿਲ ਅਤੇ ਤਿੰਨ ਹੋਰ ਪ੍ਰਮੁੱਖ ਪਾਰਟੀ ਆਗੂਆਂ, ਰੋਸ਼ਨ ਸਿੰਘ, ਰਾਜਿੰਦਰ ਨਾਥ ਲਾਹਿਰੀ ਅਤੇ ਅਸ਼ਫਾਕਉਲਾ ਖਾਨ ਦੀ ਮੌਤ ਦੇ ਬਾਅਦ ਨਵੇਂ ਨਾਮ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ (HSRA) ਹੇਠ ਪੁਨਰਗਠਿਤ ਕੀਤਾ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਭਾਰਤ ਇੱਕ ਪੂਜੀਵਾਦੀ ਦੇਸ਼ ਹੈ ਜਿਸ ਵਿੱਚ ਸਰਕਾਰੀ ਅਦਾਰਿਆਂ ਦੀ ਜ਼ਿਕਰਯੋਗ ਥਾਂ ਹੈ ਪਰ ਭਾਰਤ ਦਿਨੋ-ਦਿਨ ਨਿੱਜੀ ਸਰਮਾਏਦਾਰੀ ਵਾਲੇ ਵਿਕਾਸ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਆਰਥਿਕ ਵਿਕਾਸ ਦੇ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਵਿੱਚ ਆਰਥਿਕ ਵਿਕਾਸ ਦੇ ਮਾਡਲ ਵਿੱਚੋਂ ਅਨੇਕਾਂ ਸਮੱਸਿਆਂਵਾਂ ਉਪਜੀਆਂ ਹਨ। ਇਹਨਾਂ ਵਿੱਚ ਅਹਿਮ ਸਮੱਸਿਆ ਗਰੀਬੀ ਦੀ ਹੈ।ਆਰਥਿਕਤਾ ਕਿਸੇ ਸਮਾਜਿਕ ਢਾਂਚੇ ਦੀ ਬੁਨਿਆਦੀ ਇਕਾਈ ਹੁੰਦੀ ਹੈ ਅਤੇ ਮਨੁੱਖੀ ਇਤਿਹਾਸ ਵਿੱਚ ਜੇਕਰ ਕੋਈ ਸਮਾਜ ਆਰਥਿਕ ਪੱਖ ਤੋਂ ਪੱਛੜਿਆ ਹੈ ਤਾਂ ਉਸ ਦੀਆਂ ਸਮੱਸਿਆਵਾਂ ਦੀ ਰੂਪ ਵਧੇਰੇ ਜਟਿਲ ਹੋਵੇਗਾ। ਮਨੁੱਖੀ ਸਮਾਜ ਦੇ ਸਮੁੱਚੇ ਇਤਿਹਾਸਕ-ਸਮਾਜਕ ਵੇਗ ਦੀ ਦਸ਼ਾ ਅਤੇ ਦਿਸ਼ਾ ਨੂੰ ਸਮਝਣ ਲਈ ੳੁਸ ਦੇ ਸਭਿਆਚਾਰਕ ਪਾਸਾਰ ਦੇ ਸੁਭਾ ਨੂੰ ਗ੍ਰਹਿਣ ਕਰਨਾ ਇਕ ਮੁੱਢਲਾ ਅਤੇ ਫ਼ੈਸਲਾਕੁਨ ਸੁਆਲ ਹੁੰਦਾ ਹੈ। ਸੱਭਿਆਚਾਰ ਦੀ ਸਹੀ ਸਮਝ ਲੲੀ ਇਸ ਦੀਆਂ ਅਨੇਕਾਂ ਦਿਸ਼ਾਵਾਂ ਅਤੇ ਪਰਤਾਂ ਨੂੰ ਇੱਕੋ ਵੇਲੇ ਦਿ੍ਸ਼ਟੀਗੋਚਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਲਈ ਸਭਿਆਚਾਰ ਦਾ ਅਧਿਐਨ ਆਪਣੇ ਆਪ ਵਿਚ ਇਕ ਵਿਸ਼ਾਲ ਅਤੇ ਗੁੰਝਲਦਾਰ ਸਮੱਸਿਆ ਹੁੰਦੀ ਹੈ। ਜਿਸ ਕਰਕੇ ਕਿਸੇ ਇਕ ਸਭਿਆਚਾਰ ਵਿਚਲੀ ਤਬਦੀਲੀ ਦੇ ਅਮਲ ਦੀ ਸਹੀ ਅਤੇ ਸੰਪੂਰਨ ਸਮਝ ਲੲੀ, ਪਹਿਲਾਂ ਤਿੰਨ ਪ੍ਰਮੁੱਖ ਸੁਆਲਾਂ ਨੂੰ ਸਮਝਣਾ ਜ਼ਰੂਰੀ ਹੋ ਜਾਂਦਾ ਹੈ। ਪਹਿਲਾਂ, ਸਭਿਆਚਾਰ ਦੀ ਹੋਂਦ-ਵਿਧੀ ਕੀ ਹੈ। ਦੂਸਰਾ, ਸਭਿਆਚਾਰ ਦੀ ਕਾਰਜ-ਵਿਧੀ ਕੀ ਹੈ। ਅਰਥਾਤ ਇਹ ਸਮਾਜ ਵਿਚ ਮਨੁੱਖ ਉੱਤੇ ਕਿਵੇਂ ਅਸਰ ਕਰਦਾ ਹੈ ਅਤੇ ਉਸ ਨੂੰ ਕਿਵੇਂ ਕਾਰਜਸ਼ੀਲ ਕਰਦਾ ਜਾਂ ਤੋਰਦਾ ਹੈ। ਤੀਸਰੇ, ਸਭਿਆਚਾਰਕ ਤਬਦੀਲੀ ਦੇ ਮੂਲ ਆਧਾਰ ਅਤੇ ਸਹੀ ਅਰਥ ਕੀ ਹਨ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਐਪਲ ਇੰਕ., ਜਾਂ ਐਪਲ ਸੰਸਥਾਪਣ, ਪੂਰਵਲਾ ਐਲਪ ਕੰਪਿਊਟਰ, ਇੰਕ., ਇੱਕ ਅਮਰੀਕੀ ਬਹੁਰਾਸ਼ਟਰੀ ਨਿਗਮ ਹੈ ਜਿਹਦਾ ਸਦਰ-ਮੁਕਾਮ ਕੂਪਰਟੀਨੋ, ਕੈਲੀਫ਼ੋਰਨੀਆ ਵਿਖੇ ਹੈ ਅਤੇ ਜੋ ਖਪਤਕਾਰੀ ਬਿਜਲਾਣੂ ਯੰਤਰਾਂ, ਕੰਪਿਊਟਰ ਸਾਫ਼ਟਵੇਅਰ ਅਤੇ ਨਿੱਜੀ ਕੰਪਿਊਟਰਾਂ ਦਾ ਖ਼ਾਕਾ ਤਿਆਰ ਕਰਦਾ, ਵਿਕਸਤ ਕਰਦਾ ਅਤੇ ਵੇਚਦਾ ਹੈ। ਇਹਦੇ ਸਭ ਤੋਂ ਪ੍ਰਸਿੱਧ ਉਤਪਾਦ ਮੈਕ ਕੰਪਿਊਟਰ, ਆਈਪੌਡ ਸੰਗੀਤ ਵਜੰਤਰੀ, ਆਈਫ਼ੋਨ ਸਮਾਰਟਫ਼ੋਨ ਅਤੇ ਆਈਪੈਡ ਟੈਬਲਟ ਕੰਪਿਊਟਰ ਹਨ।
ਭਾਰਤ ਵਿੱਚ ਕੋਰੋਨਾਵਾਇਰਸ ਤਾਲਾਬੰਦੀ 2020
24 ਮਾਰਚ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਨੇ ਦੇਸ਼ ਭਰ ਵਿਚ ਤਾਲਾਬੰਦੀ ਕਰਨ ਦਾ ਆਦੇਸ਼ ਦਿੱਤਾ, ਜਿਸ ਨੇ ਭਾਰਤ ਵਿਚ 2020 ਦੀ ਕੋਰੋਨਾਵਾਇਰਸ ਮਹਾਮਾਰੀ ਵਿਰੁੱਧ ਇਕ ਰੋਕਥਾਮ ਉਪਾਅ ਵਜੋਂ ਭਾਰਤ ਦੀ ਪੂਰੀ 1.3 ਅਰਬ ਆਬਾਦੀ ਨੂੰ ਸੀਮਿਤ ਕਰ ਦਿੱਤਾ। 22 ਮਾਰਚ ਨੂੰ 14 ਘੰਟਿਆਂ ਦੀ ਸਵੈ-ਇੱਛੁਕ ਜਨਤਕ ਕਰਫਿਊ ਤੋਂ ਬਾਅਦ ਇਸ ਦਾ ਆਦੇਸ਼ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਦੇਸ਼ ਦੇ ਕੋਵੀਡ -19 ਪ੍ਰਭਾਵਿਤ ਖੇਤਰਾਂ ਵਿੱਚ ਕਈ ਨਿਯਮਾਂ ਨੂੰ ਲਾਗੂ ਕੀਤਾ ਗਿਆ ਸੀ। ਤਾਲਾਬੰਦੀ ਉਦੋਂ ਰੱਖੀ ਗਈ ਸੀ ਜਦੋਂ ਭਾਰਤ ਵਿੱਚ ਪੁਸ਼ਟੀਕਰਤ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਲਗਭਗ 500 ਸੀ।