ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ|ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
‘ਸਾਂਝ’ (ਕੁੱਤਾ ਤੇ ਆਦਮੀ) ਗੁਰਦਿਆਲ ਸਿੰਘ ਦੀ ਲਿਖੀ ਇੱਕ ਪੰਜਾਬੀ ਕਹਾਣੀ ਹੈ।‘ਸਾਂਝ' ਕਹਾਣੀ ਵਿੱਚ ਜੈਕੁਰ ਆਪਣੀ ਵੱਡੀ ਬਹੂ ਦਾ ਸ਼ਹਿਰ ਪਤਾ ਲੈਣ ਆਈ ਸੀ, ਉਥੇ ਉਹ ਬੰਤੂ ਨੂੰ ਮਿਲਦੀ ਹੈ ਤੇ ਉਹਨਾਂ ਦੀ ਆਪਸੀ ਗੱਲਬਾਤ ਹੁੰਦੀ ਹੈ।ਜੈਕੁਰ ਵਾਪਸ ਜਾਣ ਲਈ ਕਹਿੰਦੀ ਹੈ, ਪਰ ਹਨੇਰਾ ਹੋਣ ਕਾਰਨ ਬੰਤੂ ਉਹ ਨੂੰ ਜਾਣ ਤੋਂ ਰੋਕਦਾ ਹੈ ਤੇ ਆਪਣੇ ਨਾਲ ਜਾਣ ਲਈ ਕਹਿੰਦਾ ਹੈ।ਪਹਿਲਾਂ ਉਸਨੂੰ ਬੰਤੂ ਦੇ ਨਾਲ ਜਾਣ ਤੋਂ ਡਰ ਲੱਗਦਾ ਹੈ, ਫਿਰ ਉਹਨੂੰ ਉਸਦੇ ਬੁੱਢੇ ਹੋਣ ਦਾ ਖਿਆਲ ਆਉਂਦਾ ਹੈ। ਉਹਨੂੰ ਉਸਦੀ ਜੁਆਨੀ ਦਾ ਚਿਹਰਾ ਯਾਦ ਆਇਆ। ਜੈਕੁਰ ਨੂੰ ਉਸੇ ਵੇਲੇ ਕੰਬਨੀ ਛਿੜ ਪਈ। ਤੇ ਉਹ ਬੰਤੂ ਵੱਲ ਝਾਕਣ ਲੱਗ ਪਈ। ਉਹਨਾਂ ਨੇ ਆਪਸ ਵਿੱਚ ਆਪਣੇ ਪਰਿਵਾਰ ਦੀ ਗੱਲ ਕੀਤੀ, ਤਾਂ ਬੰਤੂ ਨੇ ਦੁੱਖੀ ਹੋ ਕੇ ਲੰਮਾ ਹਉਕਾ ਭਰਿਆ ਤੇ ਉੱਤਰ ਦਿੱਤਾ, ‘ਹੁਣ ਤਾਂ ਜੈਕੁਰੇ... ਬੱਸ ਪੁੱਛ ਕੁ-ਨਾ !’ ਜੈਕਰ ਨੇ ਦਿਲਾਸਾ ਦਿੱਤਾ, ‘ਕੋਈ ਨ੍ਹੀਂ ਐਨਾ ਦਿਲ ਨ੍ਹੀ ਛੱਡੀ ਦਾ ਹੁੰਦਾ। ਘਰ-ਘਰ ਏਹੋ ਹਲ ਐ-ਕਬੀਲਦਾਰੀ ਜੋ ਹੋਈ, ਇਹ ਤਾਂ ਜੰਜਾਲ ਐ।’ ਫਿਰ ਉਹ ਆਪਣੇ ਬਾਰੇ ਕਹਿੰਦਾ ਹੈ ਕਿ ਇਹ ਉਮਰ ਉਸਦੇ ਧੱਕੇ ਖਾਣ ਦੀ ਨਹੀਂ ਹੈ। ਦਸ ਵਰੇ੍ਹ ਹੋ ਗਏ ਜਦੋਂ ਦੇ ਉਹਨੇ ਜੈਦਾਤ ਦੀ ਵੰਡ ਕੀਤੀ ਹੈ, ਉਹਦੇ ਪੁੱਤਰ ਉਸ ਤੋਂ ਮੂੰਹ ਹੀ ਫੇਰ ਗਏ ਹਨ। ਨੂੰਹਾਂ ਵੀ ਚੰਦਰੀਆਂ ਆਈਆਂ ਹਨ, ਜਿਹੜੀਆਂ ਉਸਨੂੰ ਵੇਲੇ ਸਿਰ ਰੋਟੀ ਵੀ ਨਹੀਂ ਦਿੰਦੀਆਂ। ਇਹ ਸੁਣ ਕੇ ਜੈਕੁਰ ਬੰਤੂ ਨੂੰ ਕਹਿੰਦੀ ਹੈ ਕਿ, ‘ਕੋਈ ਨ੍ਹੀਂ, ਐਨਾਂ ਨ੍ਹੀ ਉਦਰੀ-ਦਾ। ਮੇਰੇ ਵਰਗਿਆਂ-ਕੰਨੀਂ ਵੇਖ ਜਿਹੜੇ ਦਰ-ਦਰ ਰੁਲਦੇ ਫਿਰਦੇ ਐ।...
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਹਨਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬੀ ਕਵਿਤਾ ਦੇ ਇਤਿਹਾਸ ਵਿੱਚ 1900 ਤੋਂ ਲੈ ਕੇ 1947 ਤੱਕ ਦਾ ਸਮਾਂ ਬੜਾ ਮਹੱਤਵਪੂਰਨ ਹੈ। ਭਾਵੇਂ 1900 ਵਿੱਚ ਕੈਲੰਡਰੀ ਸਾਲ ਪਲਟਣ ਨਾਲ ਸਦੀ ਪਲਟਣ ਤੋਂ ਇਲਾਵਾ ਕੋਈ ਵਿਸ਼ੇਸ਼ ਮਹੱਤਵਪੂਰਨ ਘਟਨਾ ਤਾਂ ਨਹੀਂ ਵਾਪਰਦੀ ਪਰ ਅਸਲ ਵਿੱਚ 1849 ਵਿੱਚ ਅੰਗਰੇਜ਼ਾਂ ਦੇ ਪੰਜਾਬ ਉੱਪਰ ਕਬਜਾ ਕਰਨ ਉੱਪਰੰਤ ਪੰਜਾਬੀ ਸਮਾਜ ਅੰਦਰ ਜਿਹੜੀਆਂ ਰਾਜਨੀਤਿਕ, ਧਾਰਮਿਕ, ਆਰਥਿਕ, ਸਮਾਜਿਕ, ਸਿੱਖਿਅਕ ਅਤੇ ਸਭਿਅਚਾਰਕ ਤਬਦੀਲੀਆਂ ਵਾਪਰਨੀਆਂ ਸ਼ੁਰੂ ਹੋਈਆਂ, ਉਹਨਾਂ ਦਾ ਅਸਰ ਨਾ ਕੇਵਲ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਹੀ ਦਿਖਾਈ ਦੇਣ ਲੱਗਿਆ ਸਗੋਂ ਸਾਹਿਤ ਨੂੰ ਵੀ ਬਦਲਣ ਲੱਗਿਆ। ਅਸੀਂ ਜਾਣਦੇ ਹਾਂ ਕਿ ਸਾਹਿਤਿਕ ਵਿਧਾਵਾਂ ਵਿਚੋਂ ਕਵਿਤਾ ਸਭ ਤੋਂ ਪਹਿਲਾ ਪ੍ਰਭਾਵਿਤ ਹੁੰਦੀ ਹੈ, ਕਵਿਤਾ ਵਿੱਚ ਵਾਪਰੀਆਂ ਮਹੱਤਵਪੂਰਨ ਤਬਦੀਲੀਆਂ ਨੂੰ ਸਮਝਣ ਲਈ ਉਸ ਸਮੇਂ ਦੇ ਸਮੁੱਚੇ ਪੰਜਾਬੀ ਸਮਾਜ ਦੇ ਪਿਛੋਕੜ ਨੂੰ ਸਮਝਣ ਦੀ ਜ਼ਰੂਰਤ ਹੈ। ਮੱਧਕਾਲ ਵਿੱਚ ਮਨੁੱਖ ਮਿੱਟੀ ਦੀ ਢੇਰੀ ਮੰਨਿਆ ਜਾਂਦਾ ਸੀ ਪਰ ਆਧੁਨਿਕ ਕਾਲ ਵਿੱਚ ਮਨੁੱਖ ਸਰਵੋਤਮ ਹੈ। ਮੱਧਕਾਲ ਵਿੱਚ ਮਨੁੱਖ ਨੂੰ ਆਪਣੀਆਂ ਅਕਾਂਖਿਆਵਾਂ ਅਤੇ ਇਛਾਵਾਂ ਤੋਂ ਕਾਬੂ ਪਾਉਣ ਦੀ ਸਲਾਹ ਦਿੱਤੀ ਜਾਂਦੀ ਸੀ ਅਤੇ ਬੇਕਾਬੂ ਕਾਮਨਾਵਾਂ ਨੂੰ ਗੁਨਾਹਾਂ ਦਾ ਆਦਿ ਬਿੰਦੂ ਮੰਨਿਆ ਜਾਂਦਾ ਸੀ, ਇਸ ਲਈ ਮਨੁੱਖ ਦੋਸ਼ੀ ਸੀ। ਜਦੋਂ ਕਿ ਆਧੁਨਿਕ ਸਾਹਿਤ ਵਿੱਚ ਮਾਨਵ ਦੀਆ ਕੁਲ ਸਰੀਰਕ ਕਾਮਨਾਵਾਂ ਨੂੰ ਕੇਵਲ ਕੁਦਰਤੀ ਹੀ ਸਮਝਿਆ ਗਿਆ ਸਗੋਂ ਇਸ ਦੇ ਦਬਾਉਣ ਵਾਲੇ ਵਿਚਾਰ ਨੂੰ ਵੀ ਗਲਤ ਘੋਸ਼ਿਤ ਕੀਤਾ ਗਿਆ। ਸਿੱਟੇ ਵਜੋਂ ਮਨੁੱਖ ਦੀਆਂ ਦਮਿਤ ਭਾਵਨਾਵਾਂ ਦਾ ਖੁੱਲੇ ਪ੍ਰਗਟਾਵਾ ਹੋਣ ਲੱਗਿਆ। ਪੰਜਾਬੀ ਦਾ ਆਧੁਨਿਕ ਸਾਹਿਤ ਅੰਗਰੇਜ਼ ਬਸਤੀਵਾਦ ਦੀ ਪੈਦਾ ਕੀਤੀ ਮੱਧ-ਸ਼ੇ੍ਰਣੀ ਦੀ ਕੁੱਖੋ ਜਨਮਿਆ। ਇਸ ਸਮੇਂ ਵਿੱਚ ਵਾਪਰੀਆਂ ਘਟਨਾਵਾਂ ਨੇ ਪੰਜਾਬੀ ਕਵਿਤਾ ਨੂੰ ਪ੍ਰਭਾਵਿਤ ਕੀਤਾ ਜਿਸਦੇ ਸਿੱਟੇ ਵਜੋਂ ਡਾ. ਰਾਜਿੰਦਰ ਪਾਲ ਸਿੰਘ ਬਰਾੜ ਨੇ ਇਸ ਦੌਰ ਨੂੰ ਹੇਠ ਲਿਖੇ ਅਨੁਸਾਰ ਪ੍ਰਭਾਸ਼ਿਤ ਕੀਤਾ। · ਇਸ ਕਾਲ ਵਿੱਚ ਪਰੰਪਰਿਕ ਕਵਿਤਾ ਚਲਦੀ ਰਹਿੰਦੀ ਹੈ। ਕਿੱਸਾਕਾਰੀ ਦੀ ਥਾਂ ਚਿੱਠੇ ਲੈ ਲੈਂਦੇ ਹਨ। · ਸਟੇਜੀ ਕਵਿਤਾ ਜ਼ੋਰ ਫੜ ਲੈਂਦੀ ਹੈ। · ਸਮਕਾਲੀ ਨਵੇਂ ਵਿਚਾਰਾਂ ਵਾਲੀ ਕਵਿਤਾ ਲਿਖੀ ਜਾਣ ਲੱਗੀ। · ਮਾਰਕਸਵਾਦ ਤੋਂ ਪ੍ਰਭਾਵਿਤ ਪ੍ਰਗਤੀਵਾਦੀ ਕਵਿਤਾ ਲਿਖੀ ਜਾਣ ਲੱਗੀ। ਇਸ ਦੌਰ ਦੇ ਕਵੀ: ਪ੍ਰੋ. ਮੋਹਨ ਸਿੰਘ (1905-1974) ਪੰਜਾਬੀ ਦੇ ਆਧੁਨਿਕ ਕਾਵਿ ਸਾਹਿਤ ਵਿੱਚ ਮੋਹਨ ਸਿੰਘ ਦੀ ਵਿਸ਼ੇਸ਼ ਮਹੱਤਵਪੂਰਨ ਤੇ ਗੌਰਵ ਵਾਲੀ ਥਾਂ ਹੈ। ਮੋਹਨ ਸਿੰਘ ਪ੍ਰੀਤ ਦਾ ਕਵੀ ਹੈ। ਮੋਹਨ ਸਿੰਘ ਦੀ ਕਵਿਤਾ ਉੱਤੇ ਪਿਆਰ ਦੇ ਸਰੀਰਕ ਭਾਵ ਛਾਏ ਰਹਿੰਦੇ ਹਨ ਅਤੇ ਉਸ ਦੀ ਬਿੰਬਾ ਭਾਵਾਂ ਤੇ ਵਿਚਾਰਾਂ ਉੱਤੇ ਹਾਵੀ ਰਹਿੰਦੀ ਹੈ। ਮੋਹਨ ਸਿੰਘ ਦੀ ਕਵਿਤਾ ਦੀ ਆਰੰਭ ‘ਕਵੀ ਦਰਬਾਰੀ’ ਰਚਨਾ ਕਾਲ ਤੋਂ ਹੋਇਆ। ਮੋਹਨ ਸਿੰਘ ਦੇ ਕਾਵਿ-ਸੰਗ੍ਰਹਿ ‘ਅਧਵਾਟੇ’ ‘ਕੁਸੰਭੜਾ` ‘ਸਾਵੇ-ਪੱਤਰ` ਆਦਿ ਹਨ। ਅੰਮ੍ਰਿਤਾ ਪ੍ਰੀਤਮ (1919-2005) ਅੰਮ੍ਰਿਤਾ ਪ੍ਰੀਤਮ ਨੇ ਆਪਣੇ ਪਿਤਾ ਗਿਆਨੀ ਕਰਤਰ ਸਿੰਘ ਹਿਤਕਾਰੀ ਦੀ ਸਰਪ੍ਰਸਤੀ ਹੇਠ ਛੋਟੀ ਉਮਰ ਵਿੱਚ ਹੀ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ ਤੇ ਫਿਰ ਲਗਾਤਾਰ ਕਾਵਿ-ਸੰਗ੍ਰਹਿ ਰਚੇ। ਅੰਮ੍ਰਿਤਾ ਦੀ ਕਵਿਤਾ ਵਿੱਚ ਇਸਤਰੀ ਭਾਵ ਪੂਰੀ ਤੀਬਰਤਾ ਤੇ ਸੁਹਿਰਦਤਾ ਨਾਲ ਉਘੜੇ ਹਨ ਅਤੇ ਇਸ ਲਈ ਉਸਨੂੰ ਪੰਜਾਬੀ ਇਸਤਰੀ ਦੀ ਆਵਾਜ਼ ਕਿਹਾ ਜਾਂਦ ਹੈ। ਉਹ ਇੱਕ ਚੇਤੰਨ ਵਿਅੰਗਕਾਰ ਹੈ ਅਤੇ ਨਿਡਰ ਹੋ ਕੇ ਇਸ ਸਮਾਜ ਵਿੱਚ ਖਰੀਆਂ-ਖਰੀਆ ਸੁਣਾਉੁਂਦੀ ਹੈ।ਅੰਮ੍ਰਿਤਾ ਪ੍ਰੀਤਮ ਦੀਆਂ ਕੁਝ ਰਚਨਾਵਾ: ਅੰਮ੍ਰਿਤਾ ਲਹਿਰਾਂ, ਜਿਉਂਦਾ ਜੀਵਨ, ਤਰੇਲ ਧੋਤੇ ਫੁੱਲ, ਓ ਗੀਤਾਂ ਵਾਲਿਆਂ, ਬਦੱਲਾ ਦੇ ਪੱਲੇ ਵਿੱਚ, ਸੰਝ ਦੀ ਲਾਲੀ ਆਦਿ ਹਨ। ਦੀਵਾਨ ਸਿੰਘ ਕਾਲੇ ਪਾਣੀ (1897-1944): ਡਾ.
ਇੱਕ ਪ੍ਰੋਗਰਾਮਿੰਗ ਭਾਸ਼ਾ ਇੱਕ ਬਣਾਵਟੀ ਭਾਸ਼ਾ ਹੁੰਦੀ ਹੈ, ਜਿਸ ਨੂੰ ਕਿ ਸੰਗਣਨਾਵਾਂ ਨੂੰ ਕਿਸੇ ਮਸ਼ੀਨ (ਵਿਸ਼ੇਸ਼ ਤੌਰ ’ਤੇ ਇੱਕ ਕੰਪਿਊਟਰ) ਨੂੰ ਅਭਿਵਿਅਕਤ ਕਰਨ ਲਈ ਡਿਜਾਈਨ ਕੀਤਾ ਜਾਂਦਾ ਹੈ। ਪ੍ਰੋਗਰਾਮਿੰਗ ਭਾਸ਼ਾਵਾਂ ਦਾ ਪ੍ਰਯੋਗ ਅਸੀ ਪ੍ਰੋਗਰਾਮ ਲਿਖਣ ਦੇ ਲਈ, ਕਲਨ ਵਿਧੀਆਂ ਨੂੰ ਠੀਕ ਰੂਪ ਨਾਲ ਵਿਅਕਤ ਕਰਨ ਦੇ ਲਈ, ਜਾਂ ਮਨੁੱਖੀ ਸੰਚਾਰ ਦੇ ਇੱਕ ਸਾਧਨ ਦੇ ਰੂਪ ਵਿੱਚ ਵੀ ਕਰ ਸਕਦੇ ਹਾਂ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿਸਟਮ ਸਾਫ਼ਟਵੇਅਰ ਇੱਕ ਕੰਪਿਊਟਰ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਨੂੰ ਚਲਾਉਣ ਅਤੇ ਕੰਟਰੋਲ ਕਰਨ ਲਈ ਬਣਾਇਆ ਹੁੰਦਾ ਹੈ ਅਤੇ ਇਸਦੇ ਨਾਲ਼ ਹੀ ਇਹ ਐਪਲੀਕੇਸ਼ਨ ਸਾਫ਼ਟਵੇਅਰਾਂ ਦੇ ਚੱਲਣ ਲਈ ਇੱਕ ਪਲੇਟਫ਼ਾਰਮ ਵੀ ਮੁਹਈਆ ਕਰਵਾਉਂਦਾ ਹੈ। ਹਰ ਤਰਾਂ ਦੇ ਆਪਰੇਟਿੰਗ ਸਿਸਟਮਾਂ ਵਿੱਚ ਬਹੁਤ ਸਾਰੇ ਸਿਸਟਮ ਸਾਫਟਵੇਅਰ ਹੁੰਦੇ ਹਨ। ਜਿਵੇਂ ਕੀ ਹਰ ਵਿੰਡੋਜ਼ ਵਿਚ ਇੰਟਰਨੈਟ ਐਕਸਪ੍ਰੋਰਲ ਹੁੰਦਾ ਹੈ ਜੋ ਕੀ ਇੰਟਰਨੈਟ ਵਿੱਚ ਮਦਦ ਕਰਦਾ ਹੈ ਅਤੇ ਮਾਇਕ੍ਰੋਸਾਫਟ ਵਲੋਂ ਇਹ ਹਰ ਇੱਕ ਵਿੰਡੋਜ਼ ਵਿੱਚ ਪਿਹਲਾਂ ਦਾ ਇੰਸਟਾਲ ਕੀਤਾ ਹੁੰਦਾ ਹੈ। ਜੋ ਵੀ ਸਾਫਟਵੇਅਰ ਵਿੰਡੋਜ਼ ਵਿੱਚ ਪਿਹਲਾਂ ਤੋਂ ਹੀ ਇੰਨਸਟਾਲਰ ਪੈਕੇਜ ਵਿਚ ਕੰਪਨੀ ਵੱਲੋਂ ਮੁਹੱਇਆ ਕਰਵਾਇਆ ਜਾਂਦਾ ਹੈ ਉਸਨੂੰ ਸਿਸਟਮ ਸਾਫਟਵੇਅਰ ਹੀ ਕਿਹਾ ਜਾਂਦਾ ਹੈ। ਕਰਨਲ ਇੱਕ ਆਪਰੇਟਿੰਗ ਸਿਸਟਮ ਦਾ ਕੋਰ ਹਿੱਸਾ ਹੈ ਜੋ ਕੀ ਐਪਲੀਕੇਸ਼ਨ ਪ੍ਰੋਗ੍ਰਾਮ ਦੇ ਕੰਮ ਕਰਨ ਲੈ । ਸਿਸਟਮ ਸਾਫ਼ਟਵੇਅਰ ਨੂੰ ਅੱਗੇ ਕਈ ਸ਼੍ਰੇਣਿਆਂ ਵਿੱਚ ਵੰਡਿਆ ਜਾ ਸਕਦਾ ਹੈ।
ਖੂਨ ਦੇ ਕੈਂਸਰ ਦੀ 1827 ਵਿਚ ਫਰਾਂਸ ਦੇ ਡਾਕਟਰ ਐਕਫਰਡ ਨੇ ਖੋਜ ਕੀਤੀ ਸੀ ਤੇ ਸੰਨ 1845 ਵਿਚ ਪੈਥਾਲੋਜੀ ਦੇ ਪਿਤਾਮਾ ਰੂਡੌਲਫ ਵਰਚੌ ਨੇ ਇਸ ਨੂੰ ਲਿਊਕੀਮੀਆ ਦਾ ਨਾਂ ਦਿੱਤਾ ਸੀ। ਖੂਨ ਦੇ ਕੈਂਸਰ ਨੂੰ ਲਿਊਕੀਮੀਆ ਕਿਹਾ ਜਾਂਦਾ ਹੈ। ‘ਲਿਊਕੀਮੀਆ’ ਇਕ ਯੂਨਾਨੀ ਸ਼ਬਦ ਹੈ ਜਿਸ ਦਾ ਮਤਲਬ ਇੰਜ ਹੈ: ਲਿਊਕੋਸ-ਸਫੈਦ ਜਾਂ ਚਿੱਟਾ+ਹਾਇਮਾ-ਲਹੂ ਜਾਂ ਖੂਨ। ਸਰੀਰ ਦੇ ਬਾਕੀ ਅੰਗਾਂ ਦੇ ਕੈਂਸਰਾਂ ਵਾਂਗ ਇਸ ਕੈਂਸਰ (ਲਿਊਕੀਮੀਆ) ਵਿਚ ਵੀ ਖੂਨ ਤੇ ਹੱਡੀ ਦੀ ਮਿੱਝ (ਬੋਨ ਮੈਰੋ) ਵਿਚਲੇ ਸੈੱਲਾਂ ਦੀ ਗਿਣਤੀ ਵਧ ਜਾਂਦੀ ਹੈ ਤੇ ਇਹ ਸੈੱਲ ਕੱਚੇ (ਇਮ-ਮੈਚਿਓਰ) ਹੁੰਦੇ ਹਨ। ਲਿਊਕੀਮੀਆ ਇਕ ਕਾਮਨ ਜਿਹਾ ਸ਼ਬਦ ਹੈ ਜਿਸ ਅਧੀਨ ਖੂਨ, ਬੋਨ ਮੈਰੋ ਤੇ ਲਿੰਫਾਇਡ ਸਿਸਟਮ ਦੇ ਕੈਂਸਰ ਆਉਂਦੇ ਹਨ।
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਅੰਗ੍ਰੇਜ਼ੀ ਵਿੱਚ: Punjab Agricultural University, Ludhiana) ਲੁਧਿਆਣਾ, ਪੰਜਾਬ, ਭਾਰਤ ਵਿੱਚ ਸਥਿਤ ਖੇਤੀਬਾੜੀ ਬਾਰੇ ਇੱਕ ਉੱਤਮ ਯੂਨਿਵਰਸਿਟੀ ਹੈ। ਇਹ ਸੰਯੁਕਤ ਪੰਜਾਬ ਵਿੱਚ 1962 ਵਿੱਚ ਬਣਾਈ ਗਈ ਸੀ। ਹੁਣ ਹਰਿਆਣਾ ਤੇ ਪੰਜਾਬ ਦੀਆਂ ਵੱਖ ਵੱਖ ਖੇਤੀਬਾੜੀ ਯੂਨੀਵਰਸਿਟਿਆਂ ਹਨ। ਯੂਨਿਵਰਸਿਟੀ ਵਿੱਚ ਚਾਰ ਕਾਲਜ ਹਨ: ਕਾਲਜ ਆਫ ਐਗਰੀਕਲਚਰ, ਕਾਲਜ ਆਫ ਐਗਰੀਕਲਚਰਲ ਇੰਜੀਨਅਰਿੰਗ, ਕਾਲਜ ਆਫ ਹੋਮ ਸਾਇੰਸ ਤੇ ਕਾਲਜ ਆਫ ਬੇਸਿਕ ਸਾਇੰਸਸ ਐਂਡ ਹੁਮੈਨਿਅਟੀਜ। 2005 ਵਿੱਚ, ਇਸ ਯੂਨੀਵਰਸਿਟੀ ਵਿੱਚੋਂ ਹੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਂਇਸਸ ਯੂਨੀਵਰਸਿਟੀ ਨੇ ਜਨਮ ਲਿਆ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਪੰਜਾਬੀ ਸਮੀਖਿਆ ਸੰਸਕਾਰ ਅਤੇ ਉੱਤਰ ਸੰਰਚਨਾਵਾਦ
ਪੰਜਾਬੀ ਸਹਿਤ ਚਿੰਤਨਧਾਰਾ ਵਿੱਚ ਸਾਹਿਤ ਪ੍ਰਤੀ ਸਾਡੇ ਵਿਦਵਾਨਾ ਦੀ ਪਹੁੰਚ ਉਪਭੋਗਤਾ ਵਾਲੀ ਸੀ, ਉਤਪਾਦਕ ਵਾਲੀ ਨਹੀਂ। ਸ਼ਾਇਦ ਇਸੇ ਕਰਕੇ ਇਹ ਵਿਦਵਾਨ ਸਾਹਿਤ ਨੂੰ ਬੌਧਿਕ ਪੱਧਰ ਤੇ ਚਿੰਤਨ ਦਾ ਵਿਸ਼ਾ ਬਣਾਉਣ ਦੀ ਬਜਾਏ, ਸਿਰਜਣ ਨੂੰ ਸਿਰਜਣਾ ਦੇ ਮੁਹਾਵਰੇ ਵਿੱਚ ਪੜ੍ਹਨ ਤੇ ਵਿਚਾਰਣ ਦੇ ਆਦੀ ਸਨ। ਇਉਂ ਇਹ ਅਲੋਚਨਾ ਲਿਖਤ ਯੁੱਗ ਤੋਂ ਵਧੇਰੇ, ਮੌਖਿਕ ਯੁੱਗ ਦੀ ਵਸਤ ਨਜ਼ਰ ਆਉਂਦੀ ਹੈ। ਸਾਹਿਤ ਨੂੰ ਅਨੁਕਰਣ ਦੇ ਅਰਥਾਂ ਵਿੱਚ ਗ੍ਰਹਿਣ ਕਰਨ ਦੀ ਪ੍ਰਵਿਰਤੀ ਸਾਡੀ ਮੁੱਢਲੀ ਸਾਹਿਤ ਅਲੋਚਨਾ ਵਿੱਚ ਬੜੀ ਪ੍ਰਬਲ ਰਹੀ ਹੈ। ਅਜੋਕੇ ਸਾਹਿਤ ਚਿੰਤਨ ਵਿੱਚ ਵੀ ਇਸ ਪ੍ਰਕਿਰਤੀ ਦੀ ਹੋਂਦ ਨੂੰ ਕਿਤੇ-ਕਿਤੇ ਪਛਾਣਿਆ ਜਾ ਸਕਦਾ ਹੈ। ਇਹ ਸਾਹਿਤ ਚਿੰਤਨ ਬਹੁਤਾ ਕਰਕੇ ਰੂਪ ਤੇ ਵਸਤੂ, ਯਥਾਰਥ ਤੇ ਗਲਪ, ਮਾਧਿਅਮ ਤੇ ਉਦੇਸ਼ ਆਦਿ ਕੁੱਝ ਦਵੈਤ ਉੱਪਰ ਆਧਾਰਿਤ ਹੀ ਨਜ਼ਰ ਆਉਂਦਾ ਹੈ। ਇਉਂ ਇਹ ਪ੍ਰਵਿਰਤੀ ਇਹ ਸੰਸਕਾਰ ਬਣਕੇ ਸਾਡੇ ਸਾਹਿਤ ਚਿੰਤਨ ਵਿੱਚ ਸੁਰੂ ਤੋਂ ਹੀ ਕਾਰਜਸ਼ੀਲ ਰਹੀ ਹੈ। ਇਸ ਦੌਰ ਨਾਲ ਸਬੰਧਿਤ ਬਹੁਤ ਅਲੋਚਕ ਕਿਸੇ ਪਰੀ ਕਲਪਿਤ ਧਾਰਨਾ ਜਾਂ ਹਿੱਤਾਂ ਨਾਲ ਸਾਹਿਤ ਵਿੱਚ ਪ੍ਰਵੇਸ਼ ਕਰਦੇ ਹਨ, ਜਦੋਂ ਉਨਾਂ ਨੂੰ ਸਾਹਿਤ ਰਚਨਾ ਵਿੱਚੋ ਕੋਈ ਸੰਤੁਸ਼ਟੀ ਪ੍ਰਾਪਤੀ ਨਹੀਂ ਹੁੰਦੀ, ਤਾਂ ਉਹ ਉਸ ਨੂੰ ਨਕਾਰਨ ਦੀ ਹੱਦ ਤੱਕ ਪਹੁੰਚ ਜਾਂਦੇ ਹਨ। ਇਸ ਅਲੋਚਨਾ ਵਿੱਚੋ ਖੰਡਨ ਮੰਡਨ ਅਤਿ ਦੀ ਪ੍ਰਸੰਸਾ ਦੇ ਵਿਰੋਧ ਦਾ ਸੁਰ ਬੜ੍ਹੇ ਪ੍ਰਚੰਡ ਰੂਪ ਵਿੱਚ ਅਲਾਪਦਾ ਪ੍ਰਤੀਕ ਹੁੰਦਾ ਹੈ। ਇੱਛਤ ਤੇ ਪ੍ਰਾਪਤ ਵਸਤੂ ਦੇ ਵਿਚਾਲੇ ਦਾ ਤਨਾਓ ਇਸ ਅਲੋਚਨਾ ਦੀ ਬੁਨਿਆਦੀ ਪਹਿਚਾਣ ਹੋ ਨਿਬੜਦੀ ਹੈ। ਇਨ੍ਹਾ ਕਾਰਨਾਂ ਕਰਕੇ ਇਸ ਅਲੋਚਨਾ ਨੂੰ ਸੰਚਲਿਤ ਚਿੰਤਨ ਜਾਂ ਸਮਾਅਲੋਚਨਾ ਦੀ ਕੋਟੀ ਵਿੱਚ ਨਹੀ ਰੱਖਿਆ ਜਾ ਸਕਦਾ। ਇੱਥੇ ਅਲੋਚਨਾ ਤੇ ਸਮੀਖਿਆ ਸ਼ਬਦ ਦੀ ਵਰਤੋਂ ਉਚੇਤ ਪੱਧਰ ਤੇ ਨਹੀ ਹੋਈ, ਸਗੋਂ ਉਚੇਤ ਪੱਧਰ ਤੇ ਕੀਤੀ ਗਈ ਹੈ। ਆਮ ਤੌਰ ਤੇ ਇਨ੍ਹਾ ਦੋਹਾਂ ਸਬਦਾਂ ਦੀ ਨੂੰ ਇਕ ਦੂਸਰੇ ਦਾ ਸਮਾਨਾਰਥੀ ਸਮਝ ਕੇ ਬਿਨ੍ਹਾ ਅੰਤਰ ਨਿਖੇੜੇ ਕੀਤੇ ਇਨ੍ਹਾਂ ਦੀ ਵਰਤੋ ਸਹਿਜ ਰੂਪ ਵਿੱਚ ਹੁੰਦੀ ਆਈ ਹੈ। ਪਰ ਅੱਜ ਰਤਾ ਵਧੇਰੇ ਚਿੰਤਨ ਹੋਣ ਦੀ ਲੋੜ ਹੈ। ਆਪਣੀ ਗੱਲ ਨੂੰ ਅੱਗੇ ਤੋਰਨ ਤੋ ਪਹਿਲਾਂ ਇਨ੍ਹਾਂ ਸ਼ਬਦਾਂ ਦੇ ਆਪੋ ਆਪਣੇ ਅਰਥ-ਬੋਧ ਪ੍ਰਤੀ ਸਪਸ਼ਟ ਹੋਣਾ ਬਹੁਤ ਜਰੂਰੀ ਹੈ। ਇਸ ਦ੍ਰਿਸਟੀ ਤੋਂ ਦੇਖਦਿਆਂ ਅਲੋਚਨਾ ਜਿੱਥੇ ਮੰਡਨ ਖੰਡਨ ਜਾਂ ਮੁਲਾਕਣ ਦੇ ਰਾਹੇ ਤੁਰਦੀ ਹੈ, ਉਥੇ ਸੁਮੀਖਿਆ ਸਹਿਤ ਵਿਸ਼ਲੇਸ਼ਣ ਵੱਲ ਰੁਚਿਤ ਹੁੰਦੀ ਹੈ। ਅਲੋਚਨਾ ਸਹਿਤ ਅਧਿਐਨ ਲਈ ਅਕਸਰ ਲੇਖਕ ਦੇ ਜੀਵਨ ਮੂਲਕ ਵੇਰਵਿਆਂ ਜਾਂ ਸਮਾਜਿਕ ਯਥਾਰਥ ਨੂੰ ਅਧਾਰ ਬਣਾਉਂਦੀ ਹੈ। ਇਹ ਵਿਧੀ ਸਿਸਟਮ ਚੇਤਨਾ ਰਾਂਹੀ ਸਾਹਿਤਕਾਤਾ ਨੂੰ ਪਛਾਣ ਉਪਰ ਜੋਰ ਦਿੰਦੀ ਹੈ। ਰਚਨਾ ਵਿੱਚ ਪੇਸ਼ ਅਨੁਭਵ ਤੋਂ ਤਿਥ ਥਾਪ ਕੇ ਕਿਸੇ ਨਿਸ਼ਚਤ ਵਿਧੀ ਰਾਹੀਂ ਰਚਨਾ ਸਮੱਗਰੀ ਦੇ ਵਿਸ਼ਲੇਸ਼ਣ ਰਾਹੀਂ ਸਮੀਖਿਆ ਕਾਰਜ ਸਪੰਨ ਹਿੰਦਾ ਹੈ। ਇਨ੍ਹਾਂ ਅਰਥਾਂ ਦੀਆ ਸਤਰਾਂ ਨੂੰ ਉਘਾੜਨ ਤੋਂ ਪਾਠ ਨੂੰ ਪ੍ਰਵਚਨ ਵਿੱਚ ਉਤਾਰਨ ਦੀ ਵਿਧੀ ਹੈ। ਸਿੱਟੇ ਵਜੋਂ ਰਚਨਾ ਪਾਠ ਰੂਪਾਂਤਰਿਤ ਹੋ ਨਿਬੜਦਾ ਹੈ। ਪਿਛਲੇ ਕੁਝ ਸਮੇਂ ਵਿੱਚ ਆਈਆਂ ਤਬਦੀਲੀਆਂ ਕਾਰਣ ਸਮੀਖਿਆ ਅਤੇ ਅਲੋਚਨਾ ਵਿੱਚ ਅੰਤਰ ਨਿਖੇੜਾ ਬਹੁਤ ਜਰੂਰੀ ਹੋ ਗਿਆ ਹੈ। ਇਸੇ ਅਧਾਰ ਤੇ ਪੰਜਾਬੀ ਅਲੋਚਨਾ ਅਤੇ ਪੰਜਾਬੀ ਨਵੀਨ ਅਲੋਚਨਾ ਵਿਚਾਲੇ ਵੀ ਅੰਤਰ ਨਿਖੇੜਾ ਸਾਹਮਣੇ ਆਇਆ ਹੈ। ਪੰਜਾਬੀ ਵਿੱਚ ਸੁਚੇਤ ਅਤੇ ਸਿਧਾਂਤਕ ਚਿੰਤਨ ਦਾ ਅਗਾਜ ਸੰਤ ਸਿੰਘ ਸੇਖੋਂ ਦੀਆਂ ਮਾਰਕਸਵਾਦੀ ਦਰਸ਼ਨ ਤੋਂ ਪ੍ਰੇਰਿਤ ਲਿਖਤਾ ਨਾਲ ਹੋਇਆ। ਜਿਸ ਵਿੱਚ ਉਸ ਨੇ ਪੰਜਾਬੀ ਸਮਾਜ ਦੇ ਵਿਕਾਸ ਦੇ ਮੋਲਿਕ ਡਾਇਲੈਕਟਿਕਸ ਨੂੰ ਅੱਖੋਂ ਪਰੋਖੇ ਕਰਕੇ ਸਮੁੱਚੇ ਮੱਧ ਕਾਲੀ ਸਾਹਿਤ ਨੂੰ ਪ੍ਰਗਤੀ ਵਿਰੋਧ ਅਤੇ ਸਥਾਪਨਾਪੱਥੀ ਗਰਦਾਨ ਦਿੱਤਾ। ਇਸ ਤੋਂ ਮਗਰੋਂ ਕ੍ਰਿਸ਼ਨ ਸਿੰਘ ਉਸ ਦੀਆਂ ਧਾਰਨਾਵਾਂ ਨੂੰ ਰੱਦ ਕਰਦਿਆਂ ਮੱਧ ਕਾਲੀ ਸਾਹਿਤ ਨੂੰ ਇਸ ਦੀਆਂ ਸਿਰਜਣ ਸਥਿਤੀਆਂ ਦੇ ਸੰਦਰਭ ਵਿੱਚ ਮੁੜ ਤੋਂ ਮੁਲਾਂਕਿਤ ਕਰਦਿਆਂ ਇਸ ਵਿਚਲੇ ਕ੍ਰਾਤੀਕਾਰੀ ਅੰਸ਼ ਨੂੰ ਉਭਾਰਿਆ। ਇਸ ਉਪਰੰਤ ਮਾਰਕਸਵਾਦੀ ਸਮੀਖਿਆ ਦੀ ਚੜ੍ਹਤ ਦੇ ਲੰਬੇ ਸਮੇਂ ਦੌਰਾਨ ਬਹੁਤ ਸਮੀਖਿਆਕਾਂ ਨੇ ਭਾਰਤੀ ਕਮੀਉਨਿਸਟ ਲਹਿਰ ਵਿਚਲੀਆਂ ਵਿਰੋਧਾਵਾਂ ਦੇ ਅੰਤਰਗਤ ਵਿਭੰਨ ਸਾਹਿਤਕ ਕਿਰਤਾਂ ਤੇ ਧਾਰਨਾਵਾਂ ਬਾਰੇ ਵਿਪਰਿਤ ਧਾਰਨਾਵਾਂ ਪ੍ਰਸਤੁਤ ਕੀਤੀਆ। ਇੱਥੇ ਵੀ ਉਨ੍ਹਾਂ ਨੇ ਪੰਜਾਬੀ ਸਮਾਜ ਦੀ ਵਿਸ਼ਿਸ਼ਟ ਡਾਇਲੈਕਟਿਕਸ ਵਿੱਚ ਵਿਭਿੰਨ ਧਾਰਾਵਾਂ ਅਤੇ ਪ੍ਰਵਿਰਤੀਆਂ ਦੀ ਸਥਿਤੀ ਨਿਸਚਤ ਕਰਨ ਦੀ ਥਾਂ ਜਮਾਤੀ ਸੰਘਰਸ਼ ਦੀਆਂ ਸਾਮਾਨਯ ਮਾਕਸਵਾਦੀ ਕੋਟੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦੀ ਰੁਚੀ ਦਿਖਾਈ ਹੈ ਜਾਂ ਫਿਰ ਰਾਸ਼ਟਰਵਾਦੀ ਵਿਰਤੀ। ਇਸ ਗੱਲ ਵਿੱਚ ਕੋਈ ਸ਼ਕ ਨਹੀਂ ਕਿ ਪੱਛਮੀ ਸਾਹਿਤ ਚਿੰਤਨ ਦੇ ਪ੍ਰਾਭਵ ਅਧੀਨ ਨਵੀਂ ਪੰਜਾਬੀ ਅਲੋਚਨਾ ਦੇ ਅੰਤਰਗਤ ਕਈ ਨਵੀਆਂ ਪਹੁੰਚ ਵਿਧੀਆਂ ਅਤੇ ਮਾਡਲ ਵਿਕਸਤ ਹੋਏ। ਸਾਹਿਤ ਦੀ ਪ੍ਰਕਿਰਤੀ ਤੇ ਹੋਂਦ ਵਿਧੀ ਸਾਹਿਤ ਭਾਸ਼ਾ ਅਤੇ ਆਮ ਬੋਲਚਾਲ ਦੀ ਭਾਸ਼ਾ ਵਿੱਚ ਅੰਤਰ, ਸਾਹਿਤ ਮੱਲਾਂ, ਸਾਹਿਤ ਸੰਚਾਰ, ਪ੍ਰਕਿਰਤੀ ਤੇ ਪ੍ਰਯੋਜਕ, ਸਾਹਿਤ ਸੰਰਚਨਾ, ਰੂਪ ਤੇ ਵਸਤੂ, ਪਾਠ ਤੇ ਪ੍ਰਸੰਗ, ਪਾਠ ਤੇ ਪ੍ਰਵਚਨ, ਸਾਹਿਤ ਦੀ ਪਾਰਗਾਮਤਾ, ਸਾਹਿਤ ਦੀ ਰੂਪ ਰਚਨਾ, ਸਾਹਿਤ ਇਤਿਹਾਸ ਆਦਿ ਦੇ ਅਜਿਹੇ ਹੋਰ ਕਈ ਮਸਲੇ ਇਸ ਅਲੋਚਨਾ ਸਮੀਖਿਆ ਦੇ ਅੰਤਰਗਤ ਚਰਚਾ ਦਾ ਵਿਸ਼ਾ ਬਣੇ। ਕਈ ਨਵੇਂ ਸੰਕਲਪ ਵੱਡੀ ਮਾਤਰਾ ਵਿੱਚ ਨਵੀਂ ਪ੍ਰਭਾਸ਼ਿਕ ਸਬਦਾਬਲੀ ਹੋਂਦ ਵਿੱਚ ਆਈ। ਇਸ ਸਭ ਕੁਝ ਸਦਕਾ ਪੰਜਾਬੀ ਸਾਹਿਤ ਚਿੰਤਨ ਵਿੱਚ ਇੱਕ ਕਰਾਂਤੀਕਾਰੀ ਪਰਿਵਰਤਨ ਆਇਆ। ਇਸ ਦੌਰ ਦੀ ਸਮੁੱਚੀ ਸਮੀਖਿਆ ਨੂੰ ਤਿੰਨ ਮੁੱਖ ਪ੍ਰਵਿਰਤੀਆ ਨਾਲ ਸਬੰਧਤ ਕੀਤਾ ਜਾ ਸਕਦਾ ਹੈ। ਰੂਪਵਾਦੀ ਸੰਰਚਨਾਵਾਦੀ ਪ੍ਰਵਿਰਤੀ ਮਾਰਕਸਵਾਦੀ ਪ੍ਰਵਿਰਤੀ ਪੰਜਾਬੀ ਸਹਿਤ ਤੇ ਚਿੰਤਨ ਅੰਤਰਗਤ ਰੂਪਵਾਦੀ ਤੇ ਸੰਰਚਨਾਵਾਦੀ ਵਿਚਕਾਰ ਕੋਈ ਝਗੜਾ ਨਹੀਂ ਰਹਿਆ। ਜਦੋਂ ਕਿ ਇਹ ਦੋ ਅੱਡੋ ਅੱਡ ਪਹੁੰਚ ਵਿਧੀਆ ਹਨ। ਰੂਪਵਾਦ (ਅਮਰੀਕੀ ਵਾਸੀ) ਦਾ ਯੁਗਤ ਅਧਿਐਨ ਜਦੋਂ ਕਿ ਸੰਰਚਨਾ ਦੇ ਵਿਸਲੇਸ਼/ਨੇਮ-ਅਧਿਐਨ ਵੱਖੋ ਵੱਖਰੇ ਅਮਲ ਹਨ। ਪੰਜਾਬੀ ਦੇ ਰੂਪਵਾਦੀ ਤੇ ਸੰਰਚਨਾਵਾਦੀ ਵਿਦਵਾਨ ਇਸ ਪ੍ਰਤੀ ਬੜੇ ਸੁਚੇਤ ਨਜ਼ਰ ਆਉਂਦੇ ਹਨ। ਇਸ ਦੇ ਬਾਵਜੂਦ ਵੀ ਪੰਜਾਬੀ ਵਿੱਚ ਇਨ੍ਹਾਂ ਦੋਹਾਂ ਪਹੁੰਚ ਵਿਧੀਆਂ ਵਿਚਾਲੇ ਕੋਈ ਝਗੜਾ ਨਹੀਂ। ਇਸ ਦਾ ਕਾਰਨ ਇਹ ਹੋ ਸਕਦਾ ਕਿ ਪੰਜਾਬੀ ਦੇ ਸੰਰਚਨਾਵਾਦੀ ਸਮੀਖਿਆਕਾਰ ਉਹੀ ਹਨ ਜੋ ਕਦੇ ਰੂਪਵਾਦੀ ਹਨ ਜਾਂ ਸੰਰਚਨਾਵਾਦੀ ਸਨ। ਉਪਰ ਦਿੱਤੇ ਅਨੁਸਾਰ ਪੰਜਾਬੀ ਵਿੱਚ ਸੇਖੋਂ ਅਤੇ ਕਿਸਨ ਸਿੰਘ ਦੇ ਨਾਕਸਵਾਦੀ ਵਿਚਾਲੇ ਅਤੇ ਸਮੁੱਚੇ ਤੌਰ ਤੇ ਮਾਰਕਸਵਾਦ ਤੇ ਸੰਰਚਨਾਵਾਦ ਵਿਚਾਲੇ ਤਿੱਖਾ ਵਿਵਾਦ ਚੱਲਦਾ ਰਿਹਾ ਹੈ। ਇਹ ਵਿਵਾਦ ਕਿਸੇ ਨਾ ਕਿਸੇ ਰੂਪ ਵਿੱਚ ਅੱਜ ਵੀ ਜਾਰੀ ਹੈ। ਬੁਨਿਆਦੀ ਤੌਰ ਤੇ ਪ੍ਰਿੰਸੀਪਲ ਸੰਤ ਸਿੰਘ ਤੇ ਪ੍ਰੋ. ਕਿਸਨ ਸਿੰਘ ਦੋਵੇਂ ਪੰਜਾਬੀ ਦੇ ਮਾਕਸਵਾਦੀ ਚਿੰਤਕ ਹਨ। ਦੋਹਾਂ ਦੀਆਂ ਮਾਰਕਸਵਾਦੀ ਮੂਲ ਧਾਰਨਾਵਾਂ ਵਿਚਕਾਰ ਬੁਨਿਆਦੀ ਅੰਤਰ ਹੈ। ਜਿੱਥੇ ਸੇਖੋਂ ਦਾ ਚਿੰਤਨ ਦਾ ਮੂਲ ਅਧਾਰ ਆਰਿਥਕਤਾ ਹੈ ਅਤੇ ਕਿਸਨ ਸਿੰਘ ਸੱਭਿਆਚਾਰ ਨੂੰ ਆਧਾਰ ਮੰਨ ਕੇ ਮਨੁੱਖ ਦੀ ਅਜਾਦੀ ਉਪਰ ਜ਼ੋਰ ਦਿੰਦਾ ਹੈ। ਇਨ੍ਹਾ ਦੋਹਾਂ ਦੀਆਂ ਆਪੋ ਆਪਣੀਆ ਸੀਮਾਵਾਂ ਅਤੇ ਆਪੋ ਆਪਣੇ ਨਜਰੀਏ ਤੋ ਮਾਰਕਸਵਾਦ ਦੇ ਆੰਸ਼ਿਕ ਰੂਪ ਮੰਨ ਕੇ ਪੇਸ਼ ਕੀਤਾ ਹੈ। ਦੂਜੇ ਪਾਸੇ ਪੰਜਾਬੀ ਵਿੱਚ ਡਾ. ਐਸ.
ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ, ਜੋ ਆਪ ਅਤੇ ਇੱਕ ਦੇ ਇਲਾਵਾ ਹੋਰ ਕਿਸੇ ਪ੍ਰਕਿਰਤਕ ਸੰਖਿਆ ਨਾਲ ਵੰਡੀਆਂ ਨਹੀਂ ਜਾਂਦੀਆਂ, ਉਹਨਾਂ ਨੂੰ ਅਭਾਜ ਸੰਖਿਆਵਾਂ ਕਹਿੰਦੇ ਹਨ। ਉਹ ਇੱਕ ਤੋਂ ਵੱਡੀਆਂ ਪ੍ਰਕਿਰਤਕ ਸੰਖਿਆਵਾਂ ਜੋ ਅਭਾਜ ਸੰਖਿਆਵਾਂ ਨਹੀਂ ਹਨ ਉਹਨਾਂ ਨੂੰ ਭਾਜ ਸੰਖਿਆਵਾਂ ਕਹਿੰਦੇ ਹਨ। ਅਭਾਜ ਸੰਖਿਆ ਵਾਂਦੀ ਗਿਣਤੀ ਅਨੰਤ ਹੈ ਜਿਸਨੂੰ ਲੱਗਪੱਗ 300 ਈਪੂ ਵਿੱਚ ਯੂਕਲਿਡ ਨੇ ਸਿੱਧ ਕਰ ਦਿੱਤਾ ਸੀ।। ਨੂੰ ਪਰਿਭਾਸ਼ਾ ਦੇ ਅਨੁਸਾਰ ਅਭਾਜ ਨਹੀਂ ਮੰਨਿਆ ਜਾਂਦਾ ਹੈ। ਪਹਿਲੀਆਂ 25 ਅਭਾਜ ਸੰਖਿਆਵਾਂ ਹੇਠਾਂ ਦਿੱਤੀ ਗਈਆਂ ਹਨ -
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪੋਸ਼ਣ ਵਿੱਚ, ਖੁਰਾਕ ਇੱਕ ਵਿਅਕਤੀ ਜਾਂ ਹੋਰ ਜੀਵਾਣੂ ਦੁਆਰਾ ਖਾਧਾ ਭੋਜਨ ਦਾ ਜੋੜ ਹੁੰਦਾ ਹੈ। ਸ਼ਬਦ ਖੁਰਾਕ ਅਕਸਰ ਸਿਹਤ ਜਾਂ ਵਜ਼ਨ-ਪ੍ਰਬੰਧਨ ਦੇ ਕਾਰਨਾਂ (ਖ਼ਾਸ ਤੌਰ 'ਤੇ ਦੋ ਅਕਸਰ ਸੰਬੰਧਿਤ ਹੋਣ ਦੇ ਨਾਲ) ਲਈ ਪੋਸ਼ਣ ਦੇ ਵਿਸ਼ੇਸ਼ ਦਾਖਲੇ ਦਾ ਸੰਕੇਤ ਕਰਦੀ ਹੈ। ਹਾਲਾਂਕਿ ਮਨੁੱਖੀ ਮਾਸਾਹਾਰੀ ਤੇ ਸ਼ਾਕਾਹਾਰੀ ਦੋਵੇਂ ਹਨ, ਹਰੇਕ ਸੱਭਿਆਚਾਰ ਅਤੇ ਹਰੇਕ ਵਿਅਕਤੀ ਕੋਲ ਕੁਝ ਖਾਣੇ ਦੀ ਪਸੰਦ ਹੈ ਜਾਂ ਕੁਝ ਖਾਣੇ ਦੀ ਆਦਤ ਹੈ। ਇਹ ਨਿੱਜੀ ਸਵਾਦ ਜਾਂ ਨੈਤਿਕ ਕਾਰਣਾਂ ਕਾਰਨ ਹੋ ਸਕਦਾ ਹੈ। ਵਿਅਕਤੀਗਤ ਖੁਰਾਕ ਸੰਬੰਧੀ ਚੋਣਾਂ ਘੱਟ ਜਾਂ ਵੱਧ ਤੰਦਰੁਸਤ ਹੋ ਸਕਦੀਆਂ ਹਨ।
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਰਤ ਦਾ ਰਾਸ਼ਟਰੀ ਝੰਡਾ (ਜਾਂ ਤਿਰੰਗਾ) ਤਿੰਨ ਰੰਗਾਂ, ਕੇਸਰੀ, ਚਿੱਟਾ ਅਤੇ ਹਰੇ ਰੰਗ ਦੀਆਂ ਖਿਤਿਜ ਪੱਟੀਆਂ ਵਿੱਚ ਇੱਕ ਨੀਲੇ ਰੰਗ ਦੇ ਚੱਕਰ ਵਾਲ਼ਾ ਇੱਕ ਤਿੰਨ ਰੰਗਾ ਝੰਡਾ ਹੈ ਜਿਸਦੀ ਕਲਪਨਾ ਪਿੰਗਲੀ ਵੈਂਕਿਆ ਨੇ ਕੀਤੀ ਸੀ। ਇਸਨੂੰ 15 ਅਗਸਤ 1947 ਨੂੰ ਅੰਗਰੇਜ਼ਾਂ ਵਲੋਂ ਭਾਰਤ ਦੀ ਅਜ਼ਾਦੀ ਦੇ ਕੁਝ ਹੀ ਦਿਨ ਪਹਿਲਾਂ 22 ਜੁਲਾਈ 1947 ਨੂੰ ਮੁਨੱਕਦ ਭਾਰਤੀ ਸੰਵਿਧਾਨ-ਸਭਾ ਦੀ ਬੈਠਕ ਵਿੱਚ ਅਪਣਾਇਆ ਗਿਆ ਸੀ। ਇਸ ਵਿੱਚ ਤਿੰਨ ਇੱਕੋ ਜਿੰਨੀ ਚੌੜਾਈ ਦੀਆਂ ਖਿਤਿਜੀ ਪੱਟੀਆਂ ਹਨ,ਜਿਹਨਾਂ ਵਿੱਚ ਸਭ ਤੋਂ ਉੱਤੇ ਕੇਸਰੀ, ਵਿਚਲੇ ਚਿੱਟੀ ਅਤੇ ਹੇਠਾਂ ਗੂੜੇ ਹਰੇ ਰੰਗ ਦੀ ਪੱਟੀ ਹੈ। ਝੰਡੇ ਦੀ ਲੰਬਾਈ ਅਤੇ ਚੋੜਾਈ ਦਾ ਅਨੁਪਾਤ 2:3 ਹੈ। ਚਿੱਟੀ ਪੱਟੀ ਵਿੱਚ ਗੂੜੇ ਨੀਲੇ ਰੰਗ ਦਾ ਇੱਕ ਚੱਕਰ ਹੈ ਜਿਸ ਵਿੱਚ 24 ਓਏ ਹਨ। ਇਸ ਚੱਕਰ ਦਾ ਵਿਆਸ ਤਕਰੀਬਨ ਚਿੱਟੀ ਪੱਟੀ ਦੀ ਚੌੜਾਈ ਦੇ ਬਰਾਬਰ ਹੈ।
ਜਾਣ ਪਛਾਣ ਭਾਰਤੀ ਕਾਵਿ-ਸ਼ਾਸਤਰ ਵਿੱਚ 'ਕਾਵਿ' ਸ਼ਬਦ ਦਾ ਅਰਥ ਕੇਵਲ ਛੰਦ-ਬੱਧ ਰਚਨਾ ਹੀ ਨਹੀਂ, ਬਲਕਿ ਇਸ ਵਿੱਚ ਸਾਰੀ ਸ਼ਬਦਕਲਾ ਅਰਥਾਤ ਕਾਵਿ, ਮਹਾਂਕਾਵਿ, ਨਾਟਕ, ਕਥਾ, ਆਖਿਆਇਕਾ, ਚੰਪੂ, ਪਦ ਅਤੇ ਗਦ ਕਾਵਿ ਦੇ ਸੰਪੂਰਣ ਭੇਦ, ਉਪਭੇਦ ਸੰਮਿਲਿਤ ਹਨ। ਕਾਵਿ ਦੇ ਭੇਦ ਕਾਵਿ ਦੇ ਗਹਿਰੇ ਅਧਿਐਨ ਤੋਂ ਬਾਅਦ ਵਿਦਵਾਨਾਂ ਨੇ ਕਾਵਿ ਦੇ ਭੇਦਾਂ ਨੂੰ ਹੇਠਲੇ ਰੂਪਾਂ 'ਚ ਵੰਡਿਆ ਹੈ:- 1. 'ਕਾਵਿ' ਦੇ ਬਾਹਰੀ ਰੂਪ(ਵਿਧਾ) ਅਤੇ ਆਕਾਰ ਦੇ ਆਧਾਰ 'ਤੇ। 2. 'ਕਾਵਿ' ਦੇ ਅਰਥ ਦੇ ਆਧਾਰ 'ਤੇ। 3.
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਨਿੱਕੀ ਕਹਾਣੀ ਆਧੁਨਿਕ ਗਲਪ ਸਾਹਿਤ ਦੀ ਇੱਕ ਵਿਧਾ ਹੈ। ਇਹ ਆਮ ਤੌਰ ਤੇ ਬਿਰਤਾਂਤਕ ਵਾਰਤਕ ਵਿੱਚ ਲਿਖੀ ਜਾਂਦੀ ਸੰਖੇਪ ਸਾਹਿਤਕ ਸਿਰਜਣਾ ਹੁੰਦੀ ਹੈ। ਨਿੱਕੀ ਕਹਾਣੀ 19 ਵੀਂ ਸਦੀ ਵਿੱਚ ਪਤ੍ਰਿਕਾ ਪ੍ਰਕਾਸ਼ਨ ਨਾਲ ਉਭਰੀ, ਚੈਖਵ ਦੇ ਨਾਲ ਆਪਣੀ ਸਿਖਰ ਤੱਕ ਪਹੁੰਚ ਗਈ, ਅਤੇ 20ਵੀਂ ਸਦੀ ਦੇ ਕਲਾ ਰੂਪਾਂ ਵਿੱਚ ਇੱਕ ਅਹਿਮ ਰੂਪ ਬਣ ਗਈ ਨਿੱਕੀ ਕਹਾਣੀ ਵਿੱਚ ਇੱਕ ਘਟਨਾ/ਅਨੁਭਵ ਨੂੰ ਥੋੜੇ ਪਾਤਰਾਂ ਰਾਹੀ ਪੇਸ਼ ਕੀਤਾ ਜਾਂਦਾ ਹੈ। ਇਸ ਵਿੱਚ ਕਿਸੇ ਅਨੁਭਵ ਨੂੰ ਮਾਨਵੀ ਸੰਦਰਭ ਵਿੱਚ ਪੇਸ਼ ਕੀਤਾ ਜਾਂਦਾ ਹੈ।
ਪੰਜਾਬੀ ਇਕਾਂਗੀ ਦੇ ਲਿਖਣ ਵਿਚ ਈਸ਼ਵਰ ਚੰਦਰ ਨੰਦਾ (30 ਸਤੰਬਰ1892 ਤੋਂ 3 ਸਤੰਬਰ1966) ਪਹਿਲ ਕਰਦਾ ਹੈ। ਉਂਝ ਪੰਜਾਬੀ ਇਕਾਂਗੀ ਦਾ ਇਤਿਹਾਸ ਖੰਘਾਲ਼ੀਏ ਤਾਂ ਸਮਾਜਿਕ ਸਰੋਕਾਰਾਂ ਵਾਲੀ ਇਕਾਂਗੀ ਰਚਨਾ ਵਿੱਚ ਸਭ ਤੋ ਪਹਿਲਾਂ ਉਸ ਦਾ 'ਸੁਹਾਗ' ਨਾਂ ਦਾ ਇਕਾਂਗੀ 1913 ਵਿੱਚ ਲਿਖਿਆ ਤੇ ਰੰਗਮੰਚ 'ਤੇ ਪੇਸ਼ ਕੀਤਾ ਗਿਆ। ਸਰਸਵਤੀ ਸਟੇਜ ਸੁਸਾਇਟੀ ਨੇ, ਜੋ 1911 ਈ: 'ਚ ਸਥਾਪਿਤ ਕੀਤੀ ਗਈ ਸੀ, ਨੇ ਲੇਡੀ ਗਰੈਗਰੀ ਦਾ ਇਕਾਂਗੀ 'ਅਫ਼ਵਾਹ ਫੈਆਉ' ਖੇਡਿਆ ਜੋ 1904 ਈ: 'ਚ ਡਬਲਿਨ ਵਿੱਚ ਖੇਡਿਆ ਗਿਆ ਸੀ।'1913 ਈ: ਤੋਂ ਹੀ ਪੰਜਾਬੀ ਇਕਾਂਗੀ ਮਕਬੂਲ ਹੋਣੀ ਸ਼ੁਰੂ ਹੋਈ। ਗੁਰਦਿਆਲ ਸਿੰਘ ਫੁੱਲ ਅਨੁਸਾਰ,'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ, ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਿੲੱਕ-ਕਥਨੀਆ, ਇੱਕ-ਝਾਕੀਆ ਤੇ ਇੱਕ-ਅੰਗੀਆ ਬਣਾ ਰਿਹਾ ਹੈ। ਇਸ ਤਰ੍ਹਾਂ ਉਨੀਵੀਂ ਸਦੀ ਦੇ ਅੰਤਲੇ ਸਾਲ ਤੋਂ ਹੀ ਪਨਪਦੀ ਪੰਜਾਬੀ ਇਕਾਂਗੀ ਵੀਹਵੀਂ ਸਦੀ 'ਚ ਪੂਰੀ ਤਰ੍ਹਾਂ ਪ੍ਰਫੁੱਲਿਤ ਹੋਈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਚੋਹਲਾ ਸਾਹਿਬ ਇੱਕ ਇਤਿਹਾਸਿਕ ਕਸਬਾ ਹੈ। ਤਰਨ ਤਾਰਨ ਸਾਹਿਬ ਜਿਲੇ ਵਿੱਚ ਪੈਦਾ ਹੈ।ਦਿਨੋ ਦਿਨ ਇਹ ਕਸਬਾ ਸ਼ਹਿਰ ਬਣਦਾ ਜਾ ਰਿਹਾ ਹੈ। ਚੋਹਲਾ ਸਾਹਿਬ ਦਾ ਪਹਿਲਾ ਨਾਂ ਭੈਣੀ ਸਾਹਿਬ ਸੀ। ਇਸ ਕਸਬੇ ਦੀ ਧਰਤੀ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਜੁੜੀ ਹੋਈ ਹੈ। ਇਤਿਹਾਸ ਵਿਚ ਦਰਜ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਜਦੋਂ ਸਰਹਾਲੀ ਤੋਂ ਇਥੇ ਪਹੁੰਚੇ ਤਾਂ ਸੰਗਤਾਂ ਨੇ ਉਹਨਾਂ ਦੀ ਬੜੀ ਸ਼ਰਧਾ ਨਾਲ ਸੇਵਾ ਕੀਤੀ। ਇੱਕ ਮਾਈ ਨੇ ਬੜੇ ਪ੍ਰੇਮ ਨਾਲ ਚੰਗੇ-ਚੰਗੇ ਪਦਾਰਥ ਤਿਆਰ ਕਰਕੇ ਗੁਰੂ ਜੀ ਅੱਗੇ ਪੇਸ਼ ਕੀਤੇ। ਉਦੋਂ ਹੀ ਗੁਰੂ ਜੀ ਨੇ ਪ੍ਰਸੰਨ ਹੋ ਕੇ ਪਿੰਡ ਦਾ ਨਾਂ ‘ਚੋਲ੍ਹਾ’ ਰੱਖ ਦਿੱਤਾ। ਗੁਰੂ ਜੀ ਦੀ ਫੇਰੀ ਉਪਰੰਤ ਕਸਬੇ ਦੀ ਇਤਿਹਾਸਕ ਮਹੱਤਤਾ ਦੀ ਚਰਚਾ ਦਿੱਲੀ ਦੇ ਹਾਕਮਾਂ ਤਕ ਜਾ ਪੁੱਜੀ।
ਰੇਖਾ ਚਿੱਤਰ ਇੱਕ ਤਰ੍ਹਾਂ ਦਾ ਜੀਵਨੀ ਨਾਲ ਮਿਲਦਾ ਜੁਲਦਾ ਵਾਰਤਕ ਦਾ ਇੱਕ ਰੂਪ ਹੈ ਕਿਉਂਕਿ ਦੋਹਾਂ ਦਾ ਨਾਇਕ ਵਿਅਕਤੀ ਵਿਸ਼ੇਸ਼ ਹੁੰਦਾ ਹੈ। ਨਾਇਕ ਦੀ ਸ਼ਖ਼ਸੀਅਤ, ਆਚਰਣ, ਚਿਹਨ-ਚੱਕਰ ਨੂੰ ਵਿਅੰਗਾਤਮਕ ਢੰਗ ਨਾਲ ਪਾਠਕਾਂ ਸਾਹਮਣੇ ਪੇਸ਼ ਕੀਤਾ ਜਾਂਦਾ ਹੈ ਅਤੇ ਕਈ ਵਾਰ ਲੇਖਕ ਜੀਵਨ ਜਾਂ ਸੁਭਾਅ ਅਤੇ ਪ੍ਰਭਾਵ ਆਦਿ ਦਾ ਆਂਸ਼ਿਕ ਜਾਂ ਪ੍ਰਤੁਨਿਧ ਪੱਖਾਂ ਤੋਂ ਚਿੱਤਰ ਪੇਸ਼ ਕਰਦਾ ਹੈ। ਵਿਅਕਤੀ ਦੀ ਸ਼ਖ਼ਸੀਅਤ ਜਾਂ ਕਿਸੇ ਮਹੱਤਵਪੂਰਨ ਘਟਨਾ ਜਾਂ ਸਥਿਤੀ ਨੂੰ ਅੰਕਿਤ ਕਰਨ ਲਈ ਜਦ ਉਸ ਪੱਖ ਦਾ ਸੰਪੂਰਨ ਵੇਰਵਾ ਤਿਆਰ ਕੀਤਾ ਜਾਏ ਤਾਂ ਰੇਖਾ ਚਿੱਤਰ ਕਹਿਲਾਉਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸ਼ਬਦ ਸ਼ਕਤੀਆਂ ਸ਼ਬਦਾ ਤੇ ਅਰਥ ਨੂੰ ਪ੍ਰਗਟ ਕਰਨ ਵਾਲੀ ਵਿਧੀ ਨੂੰ ਕਿਹਾ ਜਾਂਦਾ ਹੈ। ਸਾਧਾਰਨ ਸ਼ਬਦਾਂ ਵਿੱਚ ਲੁਕੇ ਅਰਥ ਨੂੰ ਪ੍ਰਗਟ ਕਰਨ ਵਾਲੇ ਤੱਤ ਨੂੰ ‘ਸ਼ਬਦ ਸ਼ਕਤੀ’ ਕਿਹਾ ਜਾਂਦਾ ਹੈ। ਇਸਦਾ ਦੂਜਾ ਨਾਂ ‘ਸ਼ਬਦ-ਵਿਆਪਾਰ’ ਵੀ ਹੈ। ਸ਼ਬਦ ਸ਼ਕਤੀਆਂ ਲਈ ਸ਼ਬਦ ਵਿਆਪਾਰ ਸ਼ਬਦ ਦੀ ਵਰਤੋਂ ਸਭ ਤੋਂ ਪਹਿਲਾਂ ਜਗਨਨਾਥ ਨੇ ਕੀਤੀ ਸੀ। ਸ਼ਬਦ ਕਾਰਣ ਹੈ ਅਤੇ ਅਕਧ ਕਾਰਜ ਹੈ ਅਤੇ ਸ਼ਬਦ ਸ਼ਕਤੀ ਇਨ੍ਹਾਂ ਨੂੰ ਪੇਸ਼ ਕਰਨ ਦਾ ਸਾਧਨ ਹੈ। ਸ਼ਬਦ ਸ਼ਕਤੀ ਤੋਂ ਬਿਨ੍ਹਾਂ ਸ਼ਬਦ ਦੇ ਅਰਥ ਦਾ ਗਿਆਨ ਨਹੀਂ ਹੁੰਦਾ, ਸ਼ਬਦ ਅਤੇ ਅਰਥ ਦੇ ਸੰਬੰਧ ਬਾਰੇ ਵਿਚਾਰ ਕਰਨ ਵਾਲੇ ਤੱਤ ਦਾ ਨਾਂ ‘ਸ਼ਬਦ ਸ਼ਕਤੀ’ ਹੈ। ਸ਼ਬਦ ਸ਼ਕਤੀਆਂ ਬਾਰੇ ਸਭ ਤੋਂ ਪਹਿਲਾਂ ਵਿਵੇਚਨ ਅਤੇ ਵਿਚਾਰਨ ਉਦਭੱਟ ਨੇ (8 ਵੀ ਸਦੀ) ਤੋਂ ਮੰਨੀ ਜਾਂਦੀ ਹੈ। ਡਾ.