ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੱਥਰ ਯੁੱਗ ਇੱਕ ਲੰਮਾ ਪੂਰਵ ਇਤਹਾਸ ਸਮਾਂ ਹੈ ਜਦੋਂ ਇਨਸਾਨ ਔਜਾਰ ਬਣਾਉਣ ਲਈ ਮੁੱਖ ਤੌਰਤੇ ਪੱਥਰ ਦਾ ਵਰਤੋਂ ਕਰਦਾ ਸੀ। ਇਹ ਧਾਤਾਂ ਦੀ ਖੋਜ ਤੋਂ ਪਹਿਲਾਂ ਦਾ ਸਮਾਂ ਹੈ। ਇਸ ਯੁੱਗ ਵਿੱਚ ਪੱਥਰਾਂ ਦੇ ਨਾਲ ਲੱਕੜੀ, ਹੱਡੀਆਂ, ਪਸ਼ੂ ਖੋਲ, ਸਿੰਗ ਅਤੇ ਕੁੱਝ ਹੋਰ ਸਾਮਾਨ ਵੀ ਔਜਾਰ ਅਤੇ ਬਰਤਨ ਬਣਾਉਣ ਲਈ ਆਮ ਤੌਰ 'ਤੇ ਇਸਤੇਮਾਲ ਹੁੰਦਾ ਸੀ। ਪੱਥਰ ਯੁੱਗ ਦੇ ਅੰਤ ਵਿੱਚ ਬੰਦੇ ਨੇ ਮਿੱਟੀ ਦੇ ਬਰਤਨ ਬਣਾਉਣ ਅਤੇ ਉਹਨਾਂ ਨੂੰ ਅੱਗ ਵਿੱਚ ਪਕਾਉਣ ਦਾ ਹੁਨਰ ਵੀ ਸਿੱਖ ਲਿਆ ਸੀ। ਇਸ ਯੁੱਗ ਦੇ ਬਾਅਦ ਵੱਖ ਵੱਖ ਅਵਿਸ਼ਕਾਰਾਂ ਨਾਲ ਮਨੁੱਖ ਨੇ ਹੌਲੀ ਹੌਲੀ ਤਾਂਬਾ, ਪਿੱਤਲ ਅਤੇ ਲੋਹੇ ਦੇ ਯੁੱਗ ਵਿੱਚ ਪਰਵੇਸ਼ ਕੀਤਾ।
ਭੂ-ਮੱਧ ਰੇਖਾ (ਅੰਗਰੇਜ਼ੀ:Equator) ਧਰਤੀ ਦੀ ਸਤ੍ਹਾ ਉੱਤੇ ਉੱਤਰੀ ਧਰੁਵ ਅਤੇ ਦੱਖਣ ਧਰੁਵ ਤੋਂ ਸਾਮਾਨ ਦੂਰੀ ਉੱਤੇ ਸਥਿਤ ਇੱਕ ਕਾਲਪਨਿਕ ਰੇਖਾ ਹੈ। ਇਹ ਧਰਤੀ ਨੂੰ ਉੱਤਰੀ ਅਤੇ ਦੱਖਣ ਅਰਧ ਗੋਲਿਆਂ ਵਿੱਚ ਵੰਡਦੀ ਹੈ। ਦੂਜੇ ਸ਼ਬਦਾਂ ਵਿੱਚ ਧਰਤੀ ਦੇ ਕੇਂਦਰ ਤੋਂ ਸਭ ਤੋਂ ਜਿਆਦਾ ਦੁਰੇਡਾ ਭੂ-ਮੱਧ-ਰੇਖੀ ਉਭਾਰ ਉੱਤੇ ਸਥਿਤ ਬਿੰਦੂਆਂ ਨੂੰ ਮਿਲਾਂਦੇ ਹੋਏ ਗਲੋਬ ਉੱਤੇ ਪੱਛਮ ਤੋਂ ਪੂਰਬ ਦੇ ਵੱਲ ਖਿੱਚੀ ਗਈ ਕਲਪਨਿਕ ਰੇਖਾ ਨੂੰ ਭੂ-ਮੱਧ ਰੇਖਾ ਕਹਿੰਦੇ ਹਨ। ਇਸ ਉੱਤੇ ਸਾਲ ਭਰ ਦਿਨ-ਰਾਤ ਬਰਾਬਰ ਹੁੰਦੇ ਹਨ, ਇਸ ਲਈ ਇਸਨੂੰ ਵਿਸ਼ੁਵਤ ਰੇਖਾ ਵੀ ਕਹਿੰਦੇ ਹਨ। ਹੋਰ ਗ੍ਰਹਿਆਂ ਦੀ ਵਿਸ਼ੁਵਤ ਰੇਖਾਵਾਂ ਨੂੰ ਵੀ ਸਾਮਾਨ ਰੂਪ ਨਾਲ ਪਰਿਭਾਸ਼ਿਤ ਕੀਤਾ ਗਿਆ ਹੈ। ਇਸ ਰੇਖਾ ਦੇ ਉੱਤਰ ਵੱਲ 23½° ਵਿੱਚ ਕਰਕ ਰੇਖਾ ਹੈ ਅਤੇ ਦੱਖਣ ਵੱਲ 23½° ਵਿੱਚ ਮਕਰ ਰੇਖਾ ਹੈ।
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿਕੰਦਰ (ਅੰਗਰੇਜੀ: Alexander the Great) ਫੈਲਕੂਸ ਦਾ ਬੇਟਾ ਅਤੇ ਪੁਰਾਤਨ ਯੂਨਾਨ ਦੀ ਮਕਦੂਨ ਬਾਦਸ਼ਾਹੀ ਦਾ ਬਾਦਸ਼ਾਹ ਸੀ। 13 ਸਾਲ ਦੀ ਉਮਰ ਵਿੱਚ ਉਸ ਨੂੰ ਸਿੱਖਿਆ ਦੇਣ ਦੀ ਜਿੰਮੇਵਾਰੀ ਅਰਸਤੂ ਨੂੰ ਸੌਂਪੀ ਗਈ।ਇਸ ਨੇ ਈਰਾਨ ਦੇ ਬਾਦਸ਼ਾਹ ਨੂੰ ਫਤਹਿ ਕਰਕੇ ਈਸਵੀ ਸਨ ਤੋਂ 327 ਸਾਲ ਪਹਿਲਾਂ ਹਿੰਦੁਸਤਾਨ ਤੇ ਚੜ੍ਹਾਈ ਕੀਤੀ ਅਤੇ ਪੰਜਾਬ ਦੇ ਰਾਜਾ ਪੋਰਸ (Porus) ਨੂੰ ਜੇਹਲਮ ਦੇ ਕੰਢੇ ਹਾਰ ਦਿੱਤੀ ਅਤੇ ਫਿਰ ਉਹ ਦੋਵੇਂ ਮਿੱਤਰ ਬਣ ਗਏ। ਸਿਕੰਦਰ ਬਿਆਸ ਨਦੀ ਤਕ ਆਕੇ ਦੇਸ ਨੂੰ ਮੁੜ ਗਿਆ। ਇਸ ਦਾ ਦੇਹਾਂਤ 323 ਈ.ਪੂ.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸੂਰਜ ਮੰਡਲ ਵਿੱਚ ਸੂਰਜ ਅਤੇ ਉਹ ਖਗੋਲੀ ਪਿੰਡ ਸੰਮਲਿਤ ਹਨ, ਜੋ ਇਸ ਮੰਡਲ ਵਿੱਚ ਇੱਕ ਦੂਜੇ ਵਲੋਂ ਗੁਰੁਤਵਾਕਰਸ਼ਕ ਜ਼ੋਰ ਦੁਆਰਾ ਬੱਝੇ ਹਨ। ਇਸ ਪਿੰਡ ਵਿੱਚ ਅੱਠ ਗ੍ਰਹਿ, ਉਨ੍ਹਾਂ ਦੇ 166 ਗਿਆਤ ਉਪਗ੍ਰਹਿ, ਪੰਜ ਵੌਣੇ ਗ੍ਰਹਿ ਅਤੇ ਅਰਬਾਂ ਨਿੱਕੇ ਪਿੰਡ ਸ਼ਾਮਿਲ ਹਨ । ਇਸ ਛੋਟੇ ਪਿੰਡਾਂ ਵਿੱਚ ਕਸ਼ਊਦਰਗ੍ਰਹਿ, ਬਰਫੀਲਾ ਕਾਇਪਰ ਘੇਰੇ ਦੇ ਪਿੰਡ , ਧੂਮਕੇਤੂ , ਉਲਕਾ ਪਿੰਡ, ਅਤੇ ਗ੍ਰਹਿਆਂ ਦੇ ਵਿਚਲੀ ਧੂੜ ਸ਼ਾਮਿਲ ਹੈ।
ਸਫ਼ਰਨਾਮਾ ਅੰਗਰੇਜ਼ੀ ਭਾਸ਼ਾ ਦੇ ਸ਼ਬਦ ਟਰੈਵਲੌਗ(travelogue) ਦਾ ਸਮਾਨਾਰਥੀ ਹੈ, ਜਿਸਦੇ ਅਰਥ ਹਨ-ਯਾਤਰਾ-ਅਨੁਭਵਾਂ ਨੂੰ ਬਿਆਨ ਕਰਨ ਵਾਲੀ ਪੁਸਤਕ। ਸਾਹਿਤ ਕੋਸ਼ ਅਨੁਸਾਰ ਜਿਸ ਸਾਹਿਤ ਵਿਧਾ ਵਿਚ ਸਫ਼ਰ ਬਾਰੇ ਵਿਵਰਣ ਦਿੱਤਾ ਗਿਆ ਹੋਵੇ, ਉਸ ਨੂੰ ਸਫ਼ਰਨਾਮਾ ਕਹਿੰਦੇ ਹਨ। ਪੰਜਾਬੀ ਕੋਸ਼ ਅਨੁਸਾਰ ਸਫ਼ਰਨਾਮਾ ਉਹ ਡਾਇਰੀ ਹੈ, ਜਿਸ ਵਿਚ ਸਫ਼ਰ ਦੇ ਹਾਲ-ਹਵਾਲ ਲਿਖੇ ਹੋਣ। ਜੀਤ ਸਿੰਘ ਸੀਤਲ ਸਫ਼ਰਨਾਮੇ ਬਾਰੇ ਲਿਖਦੇ ਹਨ ਕਿ ਇਸ ਵਿਚ ਕਿਸੇ ਵਿਅਕਤੀ ਦੇ ਯਾਤਰਾ ਸਮਾਚਾਰ ਵਰਣਨ ਕੀਤੇ ਜਾਂਦੇ ਹਨ। ਭਾਵੇਂ ਇਸ ਸਾਹਿਤਕ ਰੂਪ ਦਾ ਸਮਾਚਾਰ ਘਟਨਾਕ੍ਰਮ ਅਨੁਸਾਰ ਚੱਲਦਾ ਹੈ ਪਰ ਵਿਸ਼ੇਸ਼ ਉਤਸੁਕਤਾ ਉਸ ਵਿਅਕਤੀ ਬਾਰੇ ਨਹੀਂ ਹੁੰਦੀ ਸਗੋਂ ਉਸ ਵਿਸ਼ੇਸ਼ ਭੂਮੀ ਜਾਂ ਸਭਿਅਤਾ ਦੀ ਹੁੰਦੀ ਹੈ ਜੋ ਯਾਤਰਾ ਦਾ ਕੇਂਦਰ ਬਣਦੀ ਹੈ।ਇਸ ਤਰਾਂ ਸਫ਼ਰਨਾਮਾ ਕਿਸੇ ਲੇਖਕ ਦਾ ਉਸ ਦੇ ਕਿਸੇ ਸਫ਼ਰ ਬਾਰੇ ਤਜਰਬਿਆਂ ਦਾ ਰਿਕਾਰਡ ਹੁੰਦਾ ਹੈ। ਕਵਿਤਾ, ਨਾਵਲ ਆਦਿ ਵਾਂਗ ਇਹ ਵੀ ਸਾਹਿਤ ਦਾ ਇੱਕ ਰੂਪ ਅਤੇ ਕਿਸਮ ਹੈ। ਸਫ਼ਰਨਾਮੇ ਵਿਚ ਜਾਣਕਾਰੀ ਦਾ ਘੇਰਾ ਵਿਸ਼ਾਲ ਹੁੰਦਾ ਹੈ। ਪੰਜਾਬੀ ਦੇ ਸਫ਼ਰਨਾਮਿਆਂ ਵਿੱਚ ਬਲਰਾਜ ਸਾਹਨੀ ਦਾ ਮੇਰਾ ਪਾਕਿਸਤਾਨੀ ਸਫ਼ਰਨਾਮਾ ਅਤੇ ਲਾਲ ਸਿੰਘ ਕਮਲਾ ਅਕਾਲੀ ਦੇ ਸਫ਼ਰਨਾਮੇ ਜ਼ਿਕਰਯੋਗ ਹਨ।
ਸਿਕੰਦਰ ਲੋਧੀ ਜਾਂ ਸਿਕੰਦਰ ਲੋਦੀ ( ਜਨਮ ਨਾਮ: ਨਿਜਾਮ ਖਾਨ , ਮੌਤ 21 ਨਵੰਬਰ, 1517) ਲੋਦੀ ਖ਼ਾਨਦਾਨ ਦਾ ਦੂਸਰਾ ਸ਼ਾਸਕ ਸੀ। ਆਪਣੇ ਪਿਤਾ ਬਹਲੋਸਲ ਖਾਨ ਲੋਧੀ ਦੀ ਮੌਤ ਜੁਲਾਈ 17, 1489 ਉਪਰੰਤ ਇਹ ਸੁਲਤਾਨ ਬਣਿਆ । ਇਸਦੇ ਸੁਲਤਾਨ ਬਨਣ ਵਿੱਚ ਕਠਿਨਈ ਦਾ ਮੁੱਖ ਕਾਰਨ ਸੀ ਇਸਦਾ ਵੱਡਾ ਭਰਾ, ਬਰਬਕ ਸ਼ਾਹ, ਜੋ ਤੱਦ ਜੌਨਪੁਰ ਦਾ ਰਾਜਪਾਲ ਸੀ। ਉਸਨੇ ਵੀ ਇਸ ਗੱਦੀ ਪਰ, ਆਪਣੇ ਪਿਤਾ ਦੇ ਸਿਕੰਦਰ ਦੇ ਨਾਮਾਂਕਨ ਦੇ ਬਾਵਜੂਦ, ਦਾਅਵਾ ਕੀਤਾ ਸੀ। ਪਰ ਸਿਕੰਦਰ ਨੇ ਇੱਕ ਪ੍ਰਤਿਨਿੱਧੀ ਮੰਡਲ ਭੇਜ ਕੇ ਮਾਮਲਾ ਸੁਲਝਾ ਲਿਆ, ਅਤੇ ਇੱਕ ਵੱਡਾ ਖੂਨ- ਖਰਾਬਾ ਬਚਾ ਲਿਆ। ਅਸਲ ਵਿੱਚ ਇਸਨੇ ਬਰਬਕ ਸ਼ਾਹ ਨੂੰ ਜੌਨਪੁਰ ਸਲਤਨਤ ਉੱਤੇ ਹਕੂਮਤ ਜਾਰੀ ਰੱਖਣ ਨੂੰ ਕਿਹਾ, ਅਤੇ ਆਪਣੇ ਚਾਚਾ ਆਲਮ ਖਾਨ ਨਾਲ ਵੀ ਵਿਵਾਦ ਸੁਲਝਾ ਲਿਆ, ਜੋ ਕਿ ਤਖਤਾ ਪਲਟਣ ਦੀ ਯੋਜਨਾ ਬਣਾ ਰਿਹਾ ਸੀ।
ਚੰਦਰਮਾ ਧਰਤੀ ਦਾ ਇਕੋ ਇੱਕ ਕੁਦਰਤੀ ਉਪਗ੍ਰਹਿ ਹੈ। ਇਹ ਧਰਤੀ ਤੋਂ 384,403 ਕਿਲੋਮੀਟਰ ਦੂਰ ਹੈ। ਇਹ ਦੂਰੀ ਧਰਤੀ ਕਿ ਪ੍ਰਕਾਸ਼ ਮੰਡਲ ਦੇ ੩੦ ਗੁਣਾ ਹੈ। ਚੰਦਰਮਾ ਨੂੰ ਧਰਤੀ ਦਾ ਇੱਕ ਚੱਕਰ ਲਗਾਉਣ ਲਈ 27.3 ਦਿਨ ਲੱਗਦੇ ਹਨ। ਦਿਨ ਨੂੰ ਚੰਦ ਦਾ ਤਾਪਮਾਨ 107 °C, ਅਤੇ ਰਾਤ ਨੂੰ -153 °C ਹੂੰਦਾ ਹੈ। ਚੰਦਰਮਾ ਉੱਤੇ ਗੁਰੁਤਵਾਕਰਸ਼ਣ ਧਰਤੀ ਵਲੋਂ ੧ / ੬ ਹੈ। ਧਰਤੀ-ਚੰਦਰਮਾ-ਸੂਰਜ ਜਿਆਮਿਤੀ ਦੇ ਕਾਰਨ ਚੰਦਰਮਾ ਦੀ ਸਥਿਤੀ ਹਰ ੨੯.੫ ਦਿਨਾਂ ਵਿੱਚ ਬਦਲਦੀ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਕੁਦਰਤੀ ਵਾਤਾਵਰਨ ਵਿੱਚ ਧਰਤੀ ਜਾਂ ਉਹਦੇ ਕਿਸੇ ਖਿੱਤੇ ਉੱਤੇ ਕੁਦਰਤੀ ਤਰੀਕੇ ਨਾਲ ਮਿਲਦੀਆਂ ਸਾਰੀਆਂ ਜਿਊਂਦੀਆਂ ਅਤੇ ਨਿਰਜਿੰਦ ਸ਼ੈਆਂ ਨੂੰ ਗਿਣਿਆ ਜਾਂਦਾ ਹੈ। ਇਹ ਉਹ ਵਾਤਾਵਰਨ ਹੁੰਦਾ ਹੈ ਜਿਸ ਵਿੱਚ ਸਾਰੀਆਂ ਜਿਊਂਦੀਆਂ ਜਾਤੀਆਂ ਦਾ ਆਪਸੀ ਮੇਲ-ਮਿਲਾਪ ਅਤੇ ਮਨੁੱਖੀ ਹੋਂਦ ਅਤੇ ਅਰਥੀ ਕਾਰਵਾਈ ਉੱਤੇ ਅਸਰ ਪਾਉਣ ਵਾਲੇ ਪੌਣਪਾਣੀ, ਮੌਸਮ ਅਤੇ ਕੁਦਰਤੀ ਵਸੀਲਿਆਂ ਨੂੰ ਵੀ ਗਿਣਿਆ ਜਾਂਦਾ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਘੜਾ (ਹਿੰਦੀ: मटका, ਉਰਦੂ: مٹکا, ਅੰਗਰੇਜ਼ੀ: Earthern Pot) ਮਿੱਟੀ ਦਾ ਬਣਿਆ ਇੱਕ ਭਾਂਡਾ ਹੈ, ਜਿਸ ਨੂੰ ਸਦੀਆਂ ਤੋਂ ਭਾਰਤੀ ਉਪਮਹਾਂਦੀਪ ਵਿੱਚ ਪਾਣੀ ਅਤੇ ਹੋਰ ਪਦਾਰਥ ਭਰਕੇ ਰੱਖਣ ਲਈ ਵਰਤਿਆ ਜਾਂਦਾ ਹੈ। ਮਿੱਟੀ ਤੇ ਮਨੁੱਖ ਦਾ ਰਿਸ਼ਤਾ ਬੜਾ ਗੂੜ੍ਹਾ ਰਿਹਾ ਹੈ। ਸ਼ਾਸਤਰਾਂ ਦੇ ਸਿਧਾਂਤ ਅਨੁਸਾਰ ਮਨੁੱਖ ਮਿੱਟੀ ਵਿੱਚੋਂ ਪੈਦਾ ਹੁੰਦਾ ਹੈ, ਮਿੱਟੀ ਵਿੱਚ ਖੇਡਦਾ, ਵਿਗਸਦਾ ਹੈ ਅਤੇ ਅੰਤ ‘ਮਾਟੀ ਮਾਟੀ ਹੋਈ ਏਕ’ ਵਾਂਗ ਮਿੱਟੀ ਵਿੱਚ ਹੀ ਸਮਾ ਜਾਂਦਾ ਹੈ। ਘੜੇ ਤੋਂ ਬਿਨਾਂ ਮਟਕਾ, ਮੱਟੀ, ਝਾਰੀ, ਘੜੋਲੀ ਵੀ ਪਾਣੀ ਸਾਂਭਣ ਵਾਲ਼ੇ ਬਰਤਨ ਰਹੇ ਹਨ। ਮਿੱਟੀ ਦੇ ਭਾਂਡਿਆਂ ਤੋਂ ਬਿਨਾਂ ਪਿੱਤਲ ਦੀ ਟੋਕਣੀ ਤੇ ਗਾਗਰ ਵੀ ਇਸ ਕੰਮ ਲਈ ਵਰਤੇ ਜਾਂਦੇ ਰਹੇ ਹਨ। ਇਸ ਦੀ ਸੁਆਦਲੀ ਸੁਗੰਧੀ ਨਾਲ ਪਿਆਸ ਵੀ ਬੁਝਦੀ ਹੈ ਅਤੇ ਮਨ ਵੀ ਤ੍ਰਿਪਤ ਹੁੰਦਾ ਹੈ। ਘੜਿਆਂ ਦਾ ਕਰਤਾ ਘੁਮਿਆਰ, ਜੋ ਕਿ ਬੜੇ ਸਹਿਜ ਪਿਆਰ ਨਾਲ ਮਿੱਟੀ ਗੁੰਨ੍ਹ ਕੇ ਸਿਰਜਣ ਤ੍ਰਿਪਤੀ ਦਾ ਅਨੂਠਾ ਸੁਆਦ ਮਾਣਦਾ ਹੋਇਆ ਘੁੰਮਦੇ ਚੱਕ ਉੱਪਰ ਘੜੇ ਘੜਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੂਰਬ ਇਤਿਹਾਸ ਉਸ ਕਾਲ ਨੂੰ ਕਿਹਾ ਜਾਂਦਾ ਹੈ ਜਦੋਂ ਆਦਮੀ ਨੇ ਲਿਖਣ ਦਾ ਅਨੁਭਵ ਨਹੀਂ ਸੀ ਤਾਂ ਸਾਨੂੰ ਲਿਖਤ ਵਿੱਚ ਇਸ ਕਾਲ ਬਾਰੇ ਕੋਈ ਜਾਣਕਾਰੀ ਨਹੀਂ ਮਿਲਦੀ ਪ੍ਰੰਤੂ ਇਸ ਯੁੱਗ ਵਿੱਚ ਮਾਨਵ ਇਤਿਹਾਸ ਦੀ ਕਈ ਮਹੱਤਵਪੂਰਨ ਘਟਨਾਵਾਂ ਹੋਈਆਂ ਜਿਵੇ ਹਿਮਯੁੱਗ, ਆਦਮੀ ਦਾ ਅਫ਼ਰੀਕਾ ਵਿਚੋਂ ਨਿਕਲ ਕੇ ਦੁਨੀਆਂ ਦੇ ਬਾਕੀ ਭਾਗਾਂ ਵਿਚ ਜਾਣਾ, ਅੱਗ ਦੀ ਖੋਜ, ਖੇਤੀ ਕਰਨਾ, ਜਾਨਵਰਾਂ ਨੂੰ ਪਾਲਤੂ ਬਣਾਉਣਾ ਆਦਿ ਘਟਨਾਵਾਂ ਹੋਈਆਂ। ਇਹਨਾਂ ਵਾਰੇ ਗਿਆਨ ਸਿਰਫ ਸਾਨੂੰ ਪੱਥਰਾਂ ਤੇ ਚਿੰਨ ਬਣੇ ਹੋਈ ਤੋਂ ਮਿਲਦਾ ਹੈ ਜਾਂ ਪੁਰਾਣੇ ਸੰਦ ਜਾਂ ਗੁਫ਼ਾ ਤੇ ਉਕਰੀਆਂ ਹੋਈਆਂ ਕਲਾ-ਕਿਰਤਾ ਤੋਂ ਇਸ ਯੁੱਗ ਵਾਰੇ ਗਿਆਨ ਮਿਲਦਾ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਬੇਰੁਜ਼ਗਾਰੀ (ਜਾਂ ਬੇਕਾਰੀ) ਉਦੋਂ ਵਾਪਰਦੀ ਮੰਨੀ ਜਾਂਦੀ ਹੈ ਜਦੋਂ ਲੋਕਾਂ ਨੂੰ ਪੂਰੇ ਉੱਦਮ ਅਤੇ ਫੁਰਤੀ ਨਾਲ਼ ਨੌਕਰੀ ਦੀ ਭਾਲ਼ ਕਰਦੇ ਹੋਣ ਦੇ ਬਾਵਜੂਦ ਵੀ ਕੰਮ ਨਾ ਮਿਲੇ। ਬੇਰੁਜ਼ਗਾਰੀ ਦਰ ਬੇਰੁਜ਼ਗਾਰੀ ਦੇ ਬੋਲ਼ਬਾਲੇ ਦਾ ਇੱਕ ਮਾਪ ਹੈ ਅਤੇ ਇਹਦਾ ਹਿਸਾਬ ਬੇਰੁਜ਼ਗਾਰ ਲੋਕਾਂ ਦੀ ਗਿਣਤੀ ਨੂੰ ਮਜ਼ਦੂਰ ਵਰਗ ਦੇ ਸਾਰੇ ਲੋਕਾਂ ਦੀ ਗਿਣਤੀ ਨਾਲ਼ ਭਾਗ ਕਰ ਕੇ ਪ੍ਰਤੀਸ਼ਤ ਵਜੋਂ ਲਗਾਇਆ ਜਾਂਦਾ ਹੈ। ਮੰਦੀ ਦੇ ਕਾਲ਼ ਮੌਕੇ ਕਿਸੇ ਅਰਥਚਾਰਾ ਵਿੱਚ ਬੇਰੁਜ਼ਗਾਰੀ ਦੀ ਦਰ ਆਮ ਤੌਰ ਉੱਤੇ ਬਹੁਤ ਵਧ ਜਾਂਦੀ ਹੈ। ਕੌਮਾਂਤਰੀ ਮਜ਼ਦੂਰ ਜੱਥੇਬੰਦੀ ਦੀ ਇੱਕ ਰਿਪੋਰਟ ਮੁਤਾਬਕ 2012 ਤੱਕ ਦੁਨੀਆਂ ਭਰ ਵਿੱਚ 19.7 ਕਰੋੜ ਲੋਕ ਭਾਵ ਮਜ਼ਦੂਰ ਵਰਗ ਦਾ ਲਗਭਗ 6% ਹਿੱਸਾ ਨੌਕਰੀ ਤੋਂ ਵਾਂਝਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਹਿੰਦੀ (हिन्दी) ਇੱਕ ਭਾਸ਼ਾ ਹੈ ਜਿਸਨੂੰ ਸਟੈਂਡਰਡ ਹਿੰਦੀ ਵੀ ਆਖਦੇ ਹਨ। ਇਹ ਭਾਰਤ ਦੇ ਉੱਤਰ ਅਤੇ ਮੱਧ-ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਬੋਲੀ ਜਾਂਦੀ ਹੈ। ਦਿੱਲੀ, ਉੱਤਰਾਖੰਡ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ, ਛੱਤੀਸਗੜ੍ਹ, ਬਿਹਾਰ ਅਤੇ ਝਾਰਖੰਡ ਵਿੱਚ ਇਹ ਜੱਦੀ ਭਾਸ਼ਾ ਹੈ। ਇਹ ਭਾਰਤ ਦੀਆਂ ਸਰਕਾਰੀ ਬੋਲੀਆਂ ਚੋ ਇੱਕ ਹੈ। 2001 ਦੀ ਮਰਦਮਸ਼ੁਮਾਰੀ ਵਿੱਚ ਭਾਰਤ ਦੇ 42 ਕਰੋੜ 20 ਲੱਖ ਵਾਸੀਆਂ ਨੇ ਇਸਨੂੰ ਅਪਣੀ ਜੱਦੀ ਬੋਲੀ ਦੱਸਿਆ। ਭਾਰਤ ਅਤੇ ਹੋਰ ਦੇਸ਼ਾਂ ਵਿੱਚ ਵਿੱਚ 60 ਕਰੋੜ ਤੋਂ ਜ਼ਿਆਦਾ ਲੋਕ ਹਿੰਦੀ ਬੋਲਦੇ, ਪੜ੍ਹਦੇ ਅਤੇ ਲਿਖਦੇ ਹਨ।[ਸਰੋਤ ਚਾਹੀਦਾ] ਫ਼ਿਜੀ, ਮਾਰੀਸ਼ਸ, ਗਿਆਨਾ, ਸੂਰੀਨਾਮ ਦੀ ਜ਼ਿਆਦਾਤਰ ਅਤੇ ਨੇਪਾਲ ਦੀ ਕੁਝ ਜਨਤਾ ਹਿੰਦੀ ਬੋਲਦੀ ਹੈ।
ਅਰਥਸ਼ਾਸਤਰ (ਸੰਸਕ੍ਰਿਤ: अर्थशास्त्र, ਫਰਮਾ:IAST3)) ਰਾਜ ਨੀਤੀ, ਆਰਥਿਕ ਨੀਤੀ ਅਤੇ ਫੌਜੀ ਰਣਨੀਤੀ ਬਾਰੇ ਸੰਸਕ੍ਰਿਤ ਵਿਚ ਲਿਖੀ ਇੱਕ ਪ੍ਰਾਚੀਨ ਭਾਰਤੀ ਲਿਖਤ ਹੈ। ਇਹ ਕਈ ਸਦੀਆਂ ਵਿੱਚ ਕਈ ਲੇਖਕਾਂ ਦਾ ਕੀਤਾ ਕੰਮ ਜਾਪਦਾ ਹੈ। ਪਰ ਕੌਟਲਿਆ, ਵਿਸਨੂੰਗੁਪਤ ਅਤੇ ਚਾਣਕਿਆ ਦੇ ਤੌਰ 'ਤੇ ਜਾਣੇ ਜਾਂਦੇ ਵਿਦਵਾਨ ਨੂੰ ਇਸ ਪਾਠ ਦਾ ਲੇਖਕ ਮੰਨਿਆ ਜਾਂਦਾ ਹੈ। ਉਹ ਤਕਸ਼ਿਲਾ ਵਿਖੇ ਇੱਕ ਅਧਿਆਪਕ ਅਤੇ ਸਮਰਾਟ ਚੰਦਰਗੁਪਤ ਮੌਰਿਆ ਦਾ ਸਰਪ੍ਰਸਤ ਸੀ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਸਭਿਅਤਾ ਬਹੁ-ਸੰਕੇਤਕ ਸੰਕਲਪ ਹੈ। ਇਕ ਅਰਥ ਵਿੱਚ ਧਰਤੀ ਤੇ ਮਾਨਵ ਜੀਵਨ ਦੇ ਵਿਕਾਸ ਦੇ ਇੱਕ ਪੜਾਅ ਨੂੰ ਦਰਸਾਉਂਦਾ ਹੈ ਅਤੇ ਇਹਦਾ ਵਿਰੋਧ ਬਰਬਰਤਾ ਨਾਲ ਹੈ। ਆਮ ਤੌਰ ਤੇ ਸਭਿਅਤਾ ਦੇ ਸ਼ੁਰੂ ਹੋਣ ਨੂੰ ਨਗਰ ਸਮਾਜ ਦੀ ਸਥਾਪਤੀ ਨਾਲ ਜੋੜਿਆ ਜਾਂਦਾ ਹੈ। ਅਜਿਹੇ ਜੀਵਨ ਦਾ ਅਧਾਰ ਨਿਜੀ ਜਾਇਦਾਦ, ਪਰਵਾਰ ਅਤੇ ਰਾਜ ਵਰਗੀਆਂ ਸਮਾਜੀ ਸੰਸਥਾਵਾਂ; ਅਤੇ ਖੇਤੀ, ਕਿਰਤ ਦੀ ਵੰਡ, ਸ਼ਹਿਰੀ ਕੇਂਦਰ ਅਤੇ ਸੰਚਾਰ ਵਿਧੀਆਂ ਵਿੱਚ ਲਿਖਤ ਦੇ ਪ੍ਰਗਟ ਹੋਣ ਨੂੰ ਮੰਨਿਆ ਜਾਂਦਾ ਹੈ। ਨਿਰੋਲ ਸ਼ਿਕਾਰੀ ਕਬੀਲਿਆਂ ਤੋਂ ਪਸ਼ੂ ਪਾਲਣ ਵਾਲੇ ਕਬੀਲਿਆਂ ਦਾ ਅੱਡਰਾ ਹੋਣਾ ਇੱਕ ਅਹਿਮ ਨਿਖੇੜ-ਬਿੰਦੂ ਬਣ ਜਾਂਦਾ ਹੈ। ਮੈਕਾਈਵਰ ਅਤੇ ਪੈਜ ਅਨੁਸਾਰ ਸਭਿਅਤਾ:- “ਸਭਿਅਤਾ ਤੋਂ ਸਾਡਾ ਭਾਵ ਉਸ ਸਾਰੇ ਮੈਕਾਨਿਜ਼ਮ ਅਤੇ ਸੰਗਠਨ ਤੋਂ ਹੈ, ਜਿਹੜਾ ਮਨੁੱਖ ਨੇ ਆਪਣੇ ਜੀਵਨ ਦੀਆਂ ਹਾਲਤਾਂ ਉਤੇ ਨਿਯੰਤਰਨ ਕਰਨ ਦੇ ਮੰਤਵ ਨਾਲ ਘੜਿਆ ਹੈ।" ਭੁਪਿੰਦਰ ਸਿੰਘ ਖਹਿਰਾ ਅਨੁਸਾਰ:- “ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾਂ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸਭਿਆਚਾਰ ਨੂੰ ਸਭਿਅਤਾ ਵਿਚ ਲਿਆ ਕੇ ਖੜਾ ਕਰ ਦਿੰਦਾ ਹੈ।" ਏਂਗਲਜ਼ ਅਨੁਸਾਰ:- “ਸਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ, ਜਿਸ ਉਤੇ ਕਿਰਤ ਦੀ ਵੰਡ, ਵਿਅਕਤੀਆਂ ਵਿਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੰੁਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿਚ ਇਨਕਲਾਬ ਲਿਆ ਦਿੰਦਾ ਹੈ।"1 ਸੱਭਿਅਤਾ:- ਸਮਾਜਕ ਸੰਸਥਾਵਾਂ ਦਾ ਵਿਕਾਸ, ਪੈਦਾਵਾਰ ਦੇ ਸਾਧਨਾ ਅਤੇ ਵੰਡ ਪ੍ਰਣਾਲੀ ਦਾ ਵਿਕਾਸ ਹੈ, ਮਨੁੱਖੀ ਸੱਭਿਆਚਾਰ ਨੂੰ ਸੱਭਿਅਤਾ ਅਵਸਥਾ ਵਿਚ ਲਿਆ ਖੜਾ ਕਰਦਾ ਹੈ। ਸਭਿਅਤਾ ਸੱਭਿਆਚਾਰ ਤੇ ਸਮਾਜ ਦੀ ਉਹ ਵਿਕਸਤ ਅਵਸਥਾ ਹੈ ਜਿਸ ਵਿਚ ਪ੍ਰਕਿਰਤਕ ਉਪਜਾ ਨੂੰ ਹੋਰ ਬਦਲਣ ਲਈ ਸਨਅਤ ਅਤੇ ਕਲਾ ਦੀ ਹੋਂਦ ਵਿਚ ਆਉਂਦੀ ਹੈ ।ਏਂਗਲਜ ਅਨੁਸਾਰ ਸੱਭਿਅਤਾ ਸਮਾਜ ਦੇ ਵਿਕਾਸ ਦਾ ਉਹ ਪੜਾਅ ਹੈ। ਜਿਸ ਉਤੇ ਕਿਰਤੀ ਦੀ ਵੰਡ, ਵਿਅਕਤੀਆਂ ਵਿਚ ਵਟਾਂਦਰਾ ਅਤੇ ਜਿਣਸ ਉਤਪਾਦਨ ਆਪਣੇ ਪੂਰੇ ਖੇੜੇ ਤੇ ਪਹੁੰਚ ਜਾਂਦਾ ਹੈ ਅਤੇ ਹੋਂਦ ਵਿਚਲੇ ਸਮਾਜ ਵਿਚ ਇਨਕਲਾਬ ਲਿਆ ਦਿੰਦਾ ਹੈ। ਇਸ ਖੇਤਰ ਵਿਚ ਕੰਮ ਕਰਦੇ ਵਿਭਿੰਨ ਵਿਦਵਾਨਾ ਦੀਆਂ ਲੱਭਤਾਂ ਤੇ ਅਧਾਰਤ ਸਭਿਅਤਾ ਦੀਆਂ ਇਹ ਖਲਸਤਾਂ ਹਨ। 1. ਸੱਭਿਅਤਾ ਦੇ ਪੜਾਅ ਤੇ ਆ ਕੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਹੋ ਜਾਂਦਾ ਹੈ। ਇਸ ਅਵਸਥਾ ਤੇ ਪਹੁੰਚਣ ਤੋਂ ਪਹਿਲਾਂ ਉਪਜਕਾਰ ਆਪਣੀ ਉਪਜ ਦੇ ਮਾਲਕ ਸਨ। ਉਹ ਉਪਜ ਆਪਣੀ ਖਪਤ ਲਈ ਕਰਦੇ ਸਨ। ਉਪਜ ਉਹਨਾਂ ਦੇ ਹੱਥਾਂ ਤੋਂ ਬਾਹਰ ਨਹੀਂ ਸੀ ਜਾਂਦੀ। ਸੱਭਿਅਤਾ ਦੇ ਪੱਧਰ ਤੇ ਇਸ ਅਮਲ ਵਿਚ ਕਿਰਤ ਦੀ ਵੰਡ ਧੁਨ ਆਈ ਜਿਸਨੇ ਸਮੂਹਕ ਉਤਪਾਦਨ ਦੀ ਵਿਵਸਥਾ ਦਾ ਅੰਤ ਕਰ ਦਿੱਤਾ। ਹੁਣ ਉਪਜ ਫਿਰ ਖਪਤ ਵਾਸਤੇ ਹੀ ਨਹੀਂ ਸਗੋਂ ਵਟਾਂਦਰੇ ਲਈ ਵੀ ਵਰਤੀ ਜਾਣ ਲੱਗੀ। 2. ਸੱਭਿਅਤਾ ਦੀ ਅਵਸਥਾ ਵਿਚ ਗੁਲਾਮੀ ਆਪਣੇ ਜੋਬਨ ਤੇ ਆ ਜਾਂਦੀ ਹੈ। ਤੇ ਇਹ ਲੁੱਟ-ਚੌਘ ਦਾ ਅਧਾਰ ਬਣਦੀ ਹੈ। ਇਸ ਅਵਸਥਾ ਵਿਚ ਲੁਟੇਰੀ ਅਤੇ ਲੁਟੀਂਦੀ ਸ਼੍ਰੇਣੀ ਵਿਚ ਪਾੜ ਆਉਂਦਾ ਹੈ। ਗੁਲਾਮੀ ਲੁੱਟ-ਚੌਘ ਦੀ ਪਹਿਲੀ ਅਵਸਥਾ ਸੀ। ਜਿਹੜੀ ਪ੍ਰਾਚੀਨ ਸਮਿਆਂ ਵਿਚ ਪ੍ਰਚੱਲਤ ਸੀ। ਇਸ ਪਿਛੋਂ ਮੱਧਕਾਲ ਵਿਚ ਖੇਤ ਗੁਲਾਮੀ ਆਈ ਅਤੇ ਨਵੀਨ ਸਮੇਂ ਵਿਚ ਉਜਰਤੀ ਕਿਰਤੀ ਗੁਲਾਮੀ ਆਈ। ਇਹ ਸੇਵਕੀ ਦੇ ਤਿੰਨ ਮਹਾਨ ਰੂਪ ਹਨ। ਜਿਹੜੇ ਸੱਭਿਅਤਾ ਦੇ ਤਿੰਨ ਪੜਾਵਾਂ ਨੂੰ ਵਿਅਕਤ ਕਰਦੇ ਹਨ। 3.
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਕਰਕ ਰੇਖਾ ਉੱਤਰੀ ਗੋਲਾਅਰਧ ਵਿੱਚ ਭੂ-ਮੱਧ ਰੇਖਾ ਦੇ ਸਮਾਂਨਾਂਤਰ 23°26′22″N 0°0′0″W ਤੇ, ਗਲੋਬ ਤੇ ਖਿਚੀ ਗਈ ਕਲਪਿਤ ਰੇਖਾ ਹੈ। ਇਹ ਰੇਖਾ ਉਹਨਾਂ ਪੰਜ ਰੇਖਾਵਾਂ ਵਿੱਚੋ ਹੈਜੋ ਧਰਤੀ ਦੇ ਨਕਸ਼ੇ ਉੱਪਰ ਦਿਖਾਈ ਦਿੰਦੀਆਂ ਹਨ।ਕਰਕ ਰੇਖਾ ਧਰਤੀ ਦੇ ਉੱਤਰ ਵਿੱਚ ਉਹ ਰੇਖਾ ਹੈ ਜਿਸ ਤੇ, ਸੂਰਜ ਦੁਪਿਹਰ ਦੇ ਸਮੇਂ ਸਿੱਧਾ ਚਮਕਦਾ ਹੈ। ਇਹ ਘਟਨਾ ਜੂਨ ਕ੍ਰਾਂਤੀ ਸਮੇਂ ਹੁੰਦੀ ਹੈ ਜਦੋਂ ਉੱਤਰੀ ਗੋਲਾਅਰਧ ਸੂਰਜ ਦੇ ਸਨਮੁੱਖ ਕਾਫੀ ਹੱਦ ਤੱਕ ਝੁੱਕ ਜਾਦਾਂ ਹੈ।ਇਸ ਰੇਖਾ ਦੀ ਸਥਿਤੀ ਸਥਾਈ ਨਹੀਂ ਹੈ ਅਰਥਾਤ ਇਸ ਵਿੱਚ ਸਮੇਂ ਸਮੇਂ ਤੇ ਹੇਰਫੇਰ ਹੋ ਜਾਦਾਂ ਹੈ। 21 ਜੂਨ ਨੂੰ ਜਦੋਂ ਸੂਰਜ ਇਸ ਦੇ ਬਿੱਲਕੁੱਲ ਉੱਪਰ ਚਮਕ ਰਿਹਾ ਹੁੰਦਾ ਹੈ ਤਾਂ ਉਸ ਦਿਨ ਉੱਤਰੀ ਗੋਲਾਅਰਧ ਵਿੱਚ ਦਿਨ ਵੱਡਾ ਅਤੇ ਰਾਤ ਸਭ ਤੋਂ ਛੋਟੀ ਹੁੰਦੀ ਹੈ।ਇੱਥੇ ਇਸ ਦਿਨ ਇੱਥੇ ਸਭ ਤੋਂ ਵੱਧ ਗਰਮੀ ਹੁੰਦੀ ਹੈ ਕਿਉਂਕਿ ਸੂਰਜ ਦੀਆਂ ਕਿਰਨਾਂ ਇਸ ਦਿਨ ਬੰਬ ਰੂਪ ਵਿੱਚ ਪੈਂਦੀਆਂ ਹਨ। ਕਰਕ ਰੇਖਾ ਦੇ ਇਲਾਵਾ ਉੱਤਰੀ ਗੋਲਾਅਰਧ ਹੋਰ ਵੀ ਕਈ ਭਾਗਾਂ ਵਿੱਚ ਕਿਰਨਾਂ ਸਿੱਧੀਆਂ ਪੈਦੀਂਆਂ ਹਨ। ਇਸ ਸਮੇਂ ਪਰਛਾਵਾਂ ਬਿੱਲਕੁੱਲ ਛੋਟਾ ਹੋ ਜਾਦਾਂ ਹੈ ਜਾਂ ਕਹਿ ਸਕਦੇ ਹਾਂ ਕਿ ਪਰਛਾਵਾਂ ਬਣਦਾ ਹੀ ਨਹੀਂ। ਇਸ ਕਾਰਨ ਇਸ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਨੋ ਸ਼ੈਡੋ ਜੋਨ ਵੀ ਕਿਹਾ ਜਾਦਾਂ ਹੈ।
ਸ਼ੁੱਕਰ ਸੂਰਜ ਮੰਡਲ ਵਿੱਚ ਸੂਰਜ ਤੋਂ ਦੂਜਾ ਗ੍ਰਹਿ ਹੈ। ਸ਼ੁੱਕਰ ਨੂੰ ਸੂਰਜ ਦਾ ਇੱਕ ਚੱਕਰ ਪੂਰਾ ਕਰਨ ਲਈ 224.7 ਦਿਨ ਲੱਗਦੇ ਹਨ। ਇਸ ਦਾ ਵਿਆਸ ਧਰਤੀ ਤੋਂ ਸਿਰਫ਼ 650 ਕਿਲੋਮੀਟਰ ਘੱਟ ਹੈ। ਸ਼ੁੱਕਰ ਦਾ ਚੱਕਰ ਸਮਾਂ ਸੂਰਜ ਮੰਡਲ ਦੇ ਗ੍ਰਹਿਆਂ ਵਿੱਚੋਂ ਸਭ ਤੋਂ ਵਧੇਰੇ (243 ਦਿਨ) ਹੈ।ਇਹ ਇੱਕ ਸਥਲੀ ਗ੍ਰਹਿ ਹੈ ਕਿਉਂਕਿ ਇਸਦੀ ਸਤ੍ਹਾ ਅੰਦਰੂਨੀ ਸੂਰਜੀ ਮੰਡਲ ਦੇ ਗ੍ਰਹਿਆਂ ਵਾਂਗ ਠੋਸ ਅਤੇ ਪਥਰੀਲੀ ਹੈ। ਖਗੋਲ ਸ਼ਾਸਤਰੀ ਇਸ ਗ੍ਰਹਿ ਨੂੰ ਹਜ਼ਾਰਾਂ ਸਾਲਾਂ ਤੋਂ ਜਾਣਦੇ ਹਨ ਅਤੇ ਇਸਦਾ ਨਾਮ ਰੋਮ ਦੀ ਪਿਆਰ ਅਤੇ ਖੂਬਸੂਰਤੀ ਦੀ ਦੇਵੀ ਵੀਨਸ ਉੱਪਰ ਰੱਖਿਆ ਗਿਆ ਹੈ। ਇਹ ਚੰਨ ਤੋਂ ਬਾਅਦ ਧਰਤੀ ਦੇ ਆਕਾਸ਼ ਵਿੱਚ ਵਿਖਾਈ ਦੇਣ ਵਾਲਾ ਸਭ ਤੋਂ ਚਮਕੀਲਾ ਕੁਦਰਤੀ ਪਦਾਰਥ ਹੈ। ਇਸਨੂੰ ਆਮ ਤੌਰ ਤੇ ਸੰਝ ਦਾ ਤਾਰਾ ਜਾਂ ਸਵੇਰ ਦਾ ਤਾਰਾ ਕਿਹਾ ਜਾਂਦਾ ਹੈ। ਕਿਉਂਕਿ ਆਪਣੀ ਖ਼ਾਸ ਸਥਿਤੀ ਕਾਰਨ ਇਹ ਸੂਰਜ ਚੜ੍ਹਨ ਤੋਂ ਕੁਝ ਸਮਾਂ ਪਹਿਲਾਂ ਵਿਖਾਈ ਦਿੰਦਾ ਹੈ ਅਤੇ ਸੂਰਜ ਡੁੱਬਣ ਤੋਂ ਕੁਝ ਦੇਰ ਬਾਅਦ ਵਿਖਾਈ ਦੇਣਾ ਸ਼ੁਰੂ ਹੋ ਜਾਂਦਾ ਹੈ। ਸ਼ੁੱਕਰ ਗ੍ਰਹਿ ਸੂਰਜੀ ਪਰਿਵਾਰ ਦੇ ਹੋਰਨਾਂ ਗ੍ਰਹਿਆਂ ਨਾਲੋਂ ਧਰਤੀ ਦੇ ਸਭ ਤੋਂ ਨੇੜੇ ਆ ਜਾਂਦਾ ਹੈ।
ਪੰਜਾਬੀ ਦੇ ਮਧਕਾਲੀਨ ਸਾਹਿਤ ਵਿੱਚ ਪੰਜਾਬੀ ਸਫਰਨਾਮਾ ਦਾ ਵਿਕਾਸ ਇੱਕ ਸੁਤੰਤਰ ਸਾਹਿਤਕ ਰੂਪ ਵਜੋ ਨਹੀਂ ਹੋਈਆ ਸਗੋ ਇਹ ਦੂਜੇ ਸਾਹਿਤਕ ਰੂਪਾ ਦਾ ਹੀ ਇੱਕ ਅੰਗ ਹੁੰਦਾ। ਪੰਜਾਬੀ ਸਫਰਨਾਮਾ ਸਾਹਿਤ ਵਿੱਚ ਇਹ ਰੂਪ ਪਛਮੀ ਸਾਹਿਤ ਦੇ ਵਿਸ਼ੇਸ਼ ਰੂਪ ਨੂੰ ਅਪਣਾਉਣ ਦੇ ਫਲਸਰੂਪ ਹੋਂਦ ਵਿੱਚ ਹੋਇਆ। ਸਫਰਨਾਮਾ ਪੰਜਾਬੀ ਸਾਹਿਤ ਦਾ ਪ੍ਰਭਾਵਸ਼ਾਲੀ ਆਧੁਨਿਕ ਰੂਪ ਹੈ ਨਵ ਜਾਗ੍ਰਤੀ ਕਾਲ ਤੋ ਪਿਛੋ ਸਫਰਨਾਮਾ ਸਾਹਿਤ ਬੜੇ ਵਿਸਥਾਰ ਨਾਲ ਲਿਖੇ ਜਾਣ ਲਗ ਪਿਆ ਪੰਜਾਬੀ ਸਫਰਨਾਮਾ ਸਾਹਿਤ ਦਾ ਬੀਜ ਰੂਪ ਪੁਰਾਤਨ ਸਾਹਿਤ ਵਿੱਚ ਵਿਦਮਾਨ ਸੀ ਵੀਹਵੀ ਸਦੀ ਵਿੱਚ ਬਾਕੀ ਸਾਹਿਤ ਰੂਪਾ ਦੀ ਤਰ੍ਹਾਂ ਇਹ ਪੁੰਗਰਿਆ ਤੇ ਪ੍ਰਫੁਲਤ ਹੋਇਆ, ਇਸ ਦੀ ਸੀਮਾ ਦਾ ਸਮਾਂ ਇੱਕ ਸਦੀ ਹੋ ਨਿਬੜਦਾ ਹੈ ਪੰਜਾਬੀ ਸਫਰਨਾਮਾ ਦੇ ਉਦਭਵ ਅਤੇ ਪੰਜਾਬੀ ਦੇ ਪਹਿਲੇ ਸਫਰਨਾਮਾ ਬਾਰੇ ਵਿਦਵਾਨਾਂ ਦੀ ਰਾਇ ਇੱਕ ਮਤ ਨਹੀਂ ਹੈ। ਡਾ ਗੁਰਚਰਨ ਸਿੰਘ ਅਰਸ਼ੀ "ਏਸ਼ੀਆ ਦੀ ਸੈਲ" ਨੂੰ ਪੰਜਾਬੀ ਦਾ ਪਹਿਲਾ ਸਫਰਨਾਮਾ ਮੰਨਦਾ ਹੈ, ਪਰ ਡਾ ਗੋਬਿੰਦ ਸਿੰਘ ਲਾਂਬਾ, ਡਾ ਜੀਤ ਸਿੰਘ ਸੀਤਲ, ਡਾ ਰਛਪਾਲ ਕੌਰ ਅਤੇ ਪੋ ਪ੍ਰੀਤਮ ਸਿੰਘ ਭਾਈ ਕਾਹਨ ਸਿੰਘ ਨਾਭਾ ਨੂੰ ਪੰਜਾਬੀ ਸਫਰਨਾਮਾ ਸਾਹਿਤ ਦਾ ਮੋਢੀ ਮੰਨਦੇ ਹਨ, ਪੰਜਾਬੀ ਸਫਰਨਾਮਾ ਸਾਹਿਤ ਦੀ ਉਪਲੱਬਧ ਕਾਲ ਵੰਡ ਅਨੁਸਾਰ ਪੰਜਾਬੀ ਸਫਰਨਾਮਾ ਸਾਹਿਤ ਦੇ ਚਾਰ ਪੜਾਅ ਮੰਨੇ ਗਏ ਹਨ - ਪਹਿਲਾਂ ਪੜਾਅ (1900-1930) ਈਂ ਦੂਜਾ ਪੜਾਅ (1931-1947) ਈਂ. ਤੀਜਾ ਪੜਾਅ (1948-1975) ਈਂ. ਚੌਥਾ ਪੜਾਅ (1976-2004)ਈਂ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸਮਾਜਿਕ ਪੂੰਜੀ ਸਮਾਜ ਸ਼ਾਸਤਰ, ਅਰਥਸ਼ਾਸਤਰ ਅਤੇ ਰਾਜਨੀਤੀ ਵਿਗਿਆਨ ਵਿਚ ਇਕ ਸੰਕਲਪ ਹੈ, ਜੋ ਸਮਾਜਿਕ ਸੰਬੰਧਾਂ ਅਤੇ ਸੋਸ਼ਲ ਨੈਟਵਰਕਸ ਦੀ ਪ੍ਰਤਿਨਿਧਤਾ ਕਰਦਾ ਹੈ, ਜਿਨ੍ਹਾਂ ਨੂੰ ਆਰਥਿਕ, ਰਾਜਨੀਤਿਕ, ਸਮਾਜਿਕ ਅਤੇ ਹੋਰ ਉਦੇਸ਼ਾਂ ਨੂੰ ਪ੍ਰਾਪਤ ਕਰਨ ਲਈ ਵਰਤੇ ਜਾਣ ਵਾਲੇ ਸਰੋਤ ਸਮਝਿਆ ਜਾਂਦਾ ਹੈ। ਇਸ ਤੋਂ ਇਲਾਵਾ, ਅਜਿਹੀਆਂ ਬਹੁਤ ਸਾਰੀਆਂ ਪ੍ਰੀਭਾਸ਼ਾਵਾਂ ਅਤੇ ਸੰਕਲਪ (ਉਦਾਹਰਨ ਲਈ, ਸੱਭਿਆਚਾਰਕ ਪੂੰਜੀ, ਸਿਵਲ ਪੂੰਜੀ) ਹਨ, ਜੋ ਕਿ ਸਮਾਜ ਦੇ ਲੱਛਣਾਂ ਨੂੰ, ਲੋਕਾਂ ਦੇ ਆਪਸੀ ਸੰਬੰਧਾਂ ਦੇ ਪੱਖੋਂ, ਸਮਾਜਿਕ ਤੌਰ ਤੇ ਮਹੱਤਵਪੂਰਨ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਕਾਰਜਾਂ ਦੀ ਕਾਰਗਰਤਾ ਨੂੰ ਨਿਰਧਾਰਤ ਕਰਨ ਵਾਲੇ ਮੁੱਖ ਕਾਰਕਾਂ ਦੇ ਨਿਰਣੇ ਨੂੰ ਧਿਆਨ ਵਿੱਚ ਰੱਖਣ ਦੀ ਲੋੜ ਦੇ ਆਮ ਵਿਚਾਰ ਨੂੰ ਇਕਮੁੱਠ ਕਰਦੇ ਹਨ।
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗਲੋਬ ਉੱਤੇ ਭੂਮੱਧ ਰੇਖਾ ਦੇ ਸਮਾਂਤਰ ਖਿੱਚੀ ਗਈ ਕਲਪਨਿਕ ਰੇਖਾ ਨੂੰ ਅਕਸ਼ਾਂਸ਼ ਰੇਖਾ ਕਹਿੰਦੇ ਹਨ। ਅਕਸ਼ਾਂਸ਼ ਰੇਖਾਵਾਂ ਦੀ ਕੁੱਲ ਸੰਖਿਆ 180+1 (ਭੂਮੱਧ ਰੇਖਾ ਸਹਿਤ) ਹੈ। ਪ੍ਰਤੀ 1 ਡਿਗਰੀ ਦੀ ਅਕਸ਼ਾਂਸ਼ੀ ਦੂਰੀ ਲਗਭਗ 111 ਕਿਮੀਃ ਦੇ ਬਰਾਬਰ ਹੁੰਦੀ ਹੈ ਜੋ ਧਰਤੀ ਦੇ ਗੋਲਾਕਾਰ ਹੋਣ ਦੇ ਕਾਰਨ ਭੂਮੱਧ ਰੇਖਾ ਨਾਲ ਧਰੁਵਾਂ ਤੱਕ ਭਿੰਨ-ਭਿੰਨ ਮਿਲਦੀਆਂ ਹਨ। ਇਸਨੂੰ ਯੂਨਾਨੀ ਭਾਸ਼ਾ ਦੇ ਅੱਖਰ ਫਾਈ ਯਾਨੀ
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਵਾਤਾਵਰਨ ਵਿਗਿਆਨ (ਅੰਗਰੇਜ਼ੀ: Echology ਇਕਾਲੋਜੀ) ਜੀਵ ਵਿਗਿਆਨ ਦੀ ਇੱਕ ਸ਼ਾਖਾ ਹੈ ਜਿਸ ਵਿੱਚ ਜੀਵ ਭਾਈਚਾਰਿਆਂ ਦਾ ਉਹਨਾਂ ਦੇ ਮਾਹੌਲ ਦੇ ਨਾਲ ਆਪਸੀ ਸਬੰਧਾਂ ਦੀ ਪੜ੍ਹਾਈ ਕੀਤੀ ਜਾਂਦੀ ਹੈ। ਹਰ ਇੱਕ ਜੰਤੂ ਜਾਂ ਬਨਸਪਤੀ ਇੱਕ ਖ਼ਾਸ ਮਾਹੌਲ ਵਿੱਚ ਰਹਿੰਦੇ ਹਨ। ਇਕਾਲੋਜੀ ਦੇ ਮਾਹਿਰ ਇਸ ਸਚਾਈ ਦਾ ਪਤਾ ਲਗਾਉਂਦੇ ਹਨ ਕਿ ਜੀਵ ਆਪਸ ਵਿੱਚ ਅਤੇ ਪਰਿਆਵਰਣ ਦੇ ਨਾਲ ਕਿਸ ਤਰ੍ਹਾਂ ਆਪਸੀ ਵਿਹਾਰ ਕਰਦੇ ਹਨ ਅਤੇ ਉਹ ਧਰਤੀ ਉੱਤੇ ਜੀਵਨ ਦੀ ਮੁਸ਼ਕਲ ਸੰਰਚਨਾ ਦਾ ਪਤਾ ਲਗਾਉਂਦੇ ਹਨ। ਇਕਾਲੋਜੀ ਨੂੰ (ਇਨਵਾਇਰਨਮੇਂਟਲ ਬਾਇਆਲੋਜੀ) ਵੀ ਕਿਹਾ ਜਾਂਦਾ ਹੈ। ਇਸ ਵਿਸ਼ੇ ਵਿੱਚ ਵਿਅਕਤੀ, ਜਨਸੰਖਿਆ, ਸਮੁਦਾਇਆਂ ਅਤੇ ਈਕੋਸਿਸਟਮ ਦਾ ਅਧਿਅਨ ਹੁੰਦਾ ਹੈ। ਈਕੋਲਾਜੀ (ਜਰਮਨ: Oekologie) ਸ਼ਬਦ ਦਾ ਪਹਿਲਾਂ ਪ੍ਰਯੋਗ 1866 ਵਿੱਚ ਜੈਮਨ ਜੀਵ-ਵਿਗਿਆਨੀ ਅਰਨੇਸਟ ਹੈਕਲ ਨੇ ਆਪਣੀ ਕਿਤਾਬ ਜਨਰੇਲ ਮੋਰਪੋਲਾਜੀ ਦੇਰ ਆਰਗੈਨਿਜਮੇਨ ਵਿੱਚ ਕੀਤਾ ਸੀ। ਕੁਦਰਤੀ ਮਾਹੌਲ ਬੇਹੱਦ ਜਟਿਲ ਹੈ ਇਸ ਲਈ ਖੋਜਕਾਰ ਆਮ ਤੌਰ ਤੇ ਕਿਸੇ ਇੱਕ ਕਿਸਮ ਦੇ ਪ੍ਰਾਣੀਆਂ ਜਾਂ ਬੂਟਿਆਂ ਬਾਰੇ ਜਾਂਚ ਕਰਦੇ ਹਨ। ਉਦਾਹਰਨ ਲਈ ਮਾਨਵਜਾਤੀ ਧਰਤੀ ਉੱਤੇ ਨਿਰਮਾਣ ਕਰਦੀ ਹੈ ਅਤੇ ਬਨਸਪਤੀ ਉੱਤੇ ਵੀ ਅਸਰ ਪਾਉਂਦੀ ਹੈ। ਮਨੁੱਖ ਬਨਸਪਤੀ ਦਾ ਕੁੱਝ ਭਾਗ ਸੇਵਨ ਕਰਦੇ ਹਨ, ਅਤੇ ਕੁੱਝ ਭਾਗ ਬਿਲਕੁੱਲ ਹੀ ਅਣਗੌਲਿਆ ਛੱਡ ਦਿੰਦੇ ਹਨ। ਉਹ ਬੂਟੇ ਲਗਾਤਾਰ ਆਪਣਾ ਫੈਲਾਓ ਕਰਦੇ ਰਹਿੰਦੇ ਹਨ।
ਨਵੀਨ ਪੱਥਰ ਯੁੱਗ 10,200 ਬੀਸੀ ਤੋਂ ਸ਼ੁਰੂ ਹੋ ਕਿ 4,500 ਅਤੇ 2,000 ਬੀਸੀ ਦੇ ਵਿੱਚਕਾਰ ਦੇ ਮਨੁੱਖਾਂ ਦੇ ਯੁੱਗ ਨੂੰ ਨਵੀਨ ਪੱਥਰ ਯੁੱਗ ਕਿਹਾ ਜਾਂਦਾ ਹੈ। ਇਸ ਯੁੱਗ ਵਿੱਚ ਪਸ਼ੂਆਂ ਨਾਲੋਂ ਵੱਖ ਕਰਨ ਵਾਲਾ ਗੁਣ, ਜੋ ਮਨੁੱਖ ਨੂੰ ਵਿਰਸੇ ਵਿੱਚ ਮਿਲਿਆ, ਉਸ ਨਾਲ ਮਨੁੱਖ ਦਾ ਵਿਕਾਸ ਹੋਇਆ। ਜਿਸ ਦੇ ਸਿੱਟੇ ਵਜੋਂ ਸਮੇਂ ਦੇ ਬੀਤਣ ਨਾਲ ਮਨੁੱਖ ਨੇ ਕੁਦਰਤੀ ਦੀਆਂ ਸ਼ਕਤੀਆਂ ਉੱਤੇ ਕਾਬੂ ਪਾਉਣ ਲਈ ਵਧੇਰੇ ਗਿਆਨ ਅਤੇ ਬੁੱਧੀ ਪ੍ਰਾਪਤ ਕਰ ਲਈ। ਇਸ ਯੁੱਗ ਦੇ ਲੋਕਾਂ ਨੂੰ ਪੱਥਰ ਦੇ ਹਥਿਆਰਾਂ ਉੱਤੇ ਨਿਰਭਰ ਰਹਿਣਾ ਪੈਂਦਾ ਸੀ। ਪਰ ਉਹਨਾਂ ਦੇ ਹਥਿਆਰ ਪ੍ਰਚੀਨ ਪੱਥਰ ਯੁੱਗ ਤੋਂ ਵੱਖਰੇ ਸਨ। ਕਿਉਂਕੇ ਉਹ ਸਖ਼ਤ ਬਲੌਰ ਨੂੰ ਛੱਡ ਕੇ ਦੂਜੇ ਪੱਥਰਾਂ ਦੀ ਵਰਤੋਂ ਕਰਨ ਲੱਗ ਪਏ। ਉਹ ਪੱਥਰ ਪਤਲੇ, ਨੁਕੀਲੇ ਤੇ ਚਿਕਨੇ ਹੁੰਦੇ ਸਨ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪੱਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ਼, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ਼ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਖੇਤਰਫਲ ਜਾਂ ਰਕਬਾ ਕਿਸੇ ਦੋ-ਪਸਾਰੀ ਸਤ੍ਹਾ ਜਾਂ ਆਕਾਰ ਜਾਂ ਪੱਧਰੀ ਪਰਤ ਆਦਿ ਦਾ ਫੈਲਾਅ ਦੱਸਣ ਵਾਲਾ ਮਾਪ ਹੈ। ਇਸਨੂੰ ਕਿਸੇ ਦੱਸੀ ਹੋਈ ਮੁਟਾਈ ਦੇ ਪਦਾਰਥ ਦੀ ਉਸ ਮਾਤਰਾ ਨਾਲ ਸਮਝਿਆ ਜਾ ਸਕਦਾ ਹੈ ਜੋ ਕਿਸੇ ਆਕਾਰ ਦੇ ਨਮੂਨੇ ਬਣਾਉਣ ਵਿੱਚ ਖਰਚ ਹੋਵੇ ਜਾਂ ਲੇਪ ਦੀ ਉਹ ਮਾਤਰਾ ਜੋ ਕਿਸੇ ਉੱਪਰਲੀ ਸਤ੍ਹਾ ਨੂੰ ਇੱਕ ਵੇਰ ਲਿੱਪਣ ਲਈ ਵਰਤੀ ਜਾਵੇ। ਇਹ ਕਿਸੇ ਵਲ (ਇੱਕ-ਪਸਾਰੀ ਧਾਰਨਾ) ਦੀ ਲੰਬਾਈ ਜਾਂ ਕਿਸੇ ਠੋਸ ਪਦਾਰਥ ਦੀ ਆਇਤਨ (ਤ੍ਰੈ-ਪਸਾਰੀ ਧਾਰਨਾ) ਦੀ ਦੋ-ਪਸਾਰੀ ਸਮਾਨਰੂਪ ਵਸਤ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਬਹਲੂਲ ਖ਼ਾਨ ਲੋਧੀ (ਪਸ਼ਤੋ: بهلول لودي), (ਮੌਤ 12 ਜੁਲਾਈ 1489) ਦਿੱਲੀ ਦੇ ਲੋਧੀ ਖ਼ਾਨਦਾਨ ਦਾ ਪਹਿਲਾ ਸੁਲਤਾਨ ਸੀ, ਉਸਨੇ ਲੋਧੀ ਖ਼ਾਨਦਾਨ ਦੀ ਨੀਂਹ ਰੱਖੀ ਸੀ। ਬਹਲੂਲ ਇੱਕ ਅਫ਼ਗਾਨ ਵਪਾਰੀਆਂ ਦੇ ਪਰਿਵਾਰ ਵਿੱਚ ਪੈਦਾ ਹੋਇਆ ਸੀ। ਬਾਅਦ ਵਿੱਚ ਇਹ ਇੱਕ ਪ੍ਰਸਿੱਧ ਜੋਧਾ ਹੋਕੇ ਪੰਜਾਬ ਦਾ ਰਾਜਪਾਲ ਬਣਿਆ। ਇਸਨੇ ਦਿੱਲੀ ਸਲਤਨਤ ਅਪ੍ਰੈਲ 19, 1451 ਨੂੰ ਕਬੂਲ ਕੀਤਾ।ਬਹਲੂਲ ਖ਼ਾਨ ਨੇ ਵਿਦਰੋਹੀਆਂ ਨੂੰ ਸ਼ਾਂਤ ਕਰਨ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਅਤੇ ਆਪਣੇ ਰਾਜ ਦੀਆਂ ਸੀਮਾਵਾਂ ਨੂੰ ਗਵਾਲੀਅਰ, ਜੌਨਪੁਰ ਅਤੇ ਊਪਰੀ ਉੱਤਰ ਪ੍ਰਦੇਸ਼ ਤੱਕ ਫੈਲਾਇਆ। ਸੰਨ 1486 ਵਿੱਚ, ਆਪਣੇ ਪੁੱਤ, ਬਰਬਕ ਸ਼ਾਹ ਨੂੰ ਜੌਨਪੁਰ ਦਾ ਰਾਜਪਾਲ ਨਿਯੁਕਤ ਕੀਤਾ। ਇਸਤੋਂ ਕੁੱਝ ਸਮਾਂ ਬਾਅਦ ਉਤਰਾਧਿਕਾਰ ਦੀ ਸਮੱਸਿਆ ਖਡ਼ੀ ਹੋਈ, ਜੋ ਕਿ ਇਸਦੇ ਦੂਜੇ ਪੁੱਤ ਸਿਕੰਦਰ ਲੋਧੀ ਨੇ ਦਾਅਵਾ ਕਰ ਖਡ਼ੀ ਕੀਤੀ ਸੀ। ਸਿਕੰਦਰ ਨੂੰ ਵਾਰਿਸ ਆਪ ਬਹਲੂਲ ਨੇ ਹੀ ਬਣਾਇਆ ਸੀ। ਬਾਅਦ ਵਿੱਚ ਬਹਲੂਲ ਦੀ ਮੌਤ ਤੋਂ ਬਾਅਦ 1489 ਵਿੱਚ ਉਹੀ ਸੁਲਤਾਨ ਬਣਿਆ।
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਜਨਸੰਖਿਆ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ। ਸੰਸਾਰ ਦੀ ਅਬਾਦੀ 1 ਜਨਵਰੀ, 2014 ਨੂੰ ਲਗਭਗ 7,137,661,030 ਹੋ ਗਈ। ਧਰਤੀ ਦੇ ਵਾਰਸ ਸਿਰਫ ਅਸੀਂ ਜਾਂ ਤੁਸੀਂ ਹੀ ਧਰਤੀ ਦੇ ਵਾਰਸ ਨਹੀਂ ਹਾਂ। ਇਸ ਤੇ ਅਨੇਕਾਂ ਮੁਲਕਾਂ, ਕੌਮਾਂ, ਧਰਮਾਂ ਅਤੇ ਜਾਤਾਂ ਦਾ ਵਾਸਾ ਹੈ। ਹਾਲ ਹੀ ਵਿੱਚ ਇਹ ਧਰਤੀ 7 ਅਰਬ ਲੋਕਾਂ ਦੀ ਹੋ ਗਈ ਹੈ ਅਤੇ ਇਹ ਗਿਣਤੀ ਲਗਾਤਾਰ ਵੱਧ ਰਹੀ ਹੈ। ਸੰਨ 1000 ਵਿੱਚ ਦੁਨੀਆਂ ਦੀ ਜਨਸੰਖਿਆ ਲਗਭੱਗ 40 ਕਰੋੜ ਸੀ। ਸੰਨ 1800 ਤੱਕ ਪਹੁੰਚਦੇ-ਪਹੁੰਚਦੇ ਇਹ ਵੱਧ ਕੇ ਇੱਕ ਅਰਬ ਹੋ ਗਈ। ਪਿਛਲੇ 50 ਸਾਲਾਂ ਵਿੱਚ ਸਾਡੀ ਧਰਤੀ ਦੀ ਆਬਾਦੀ ਦੁੱਗਣੀ ਹੋ ਗਈ ਹੈ ਅਗਲੀ ਸਦੀ ਤੱਕ ਅਪੜਦੇ-ਅਪੜਦੇ ਅਸੀਂ 10 ਅਰਬ ਪਾਰ ਕਰ ਜਾਵਾਂਗੇ। ਦੁਨੀਆਂ ਵਿੱਚ ਹਰ ਇੱਕ ਸੈਕਿੰਡ ਦੌਰਾਨ 5 ਬੱਚਿਆਂ ਦਾ ਜਨਮ ਹੁੰਦਾ ਹੈ, ਜਦੋਂ ਕਿ ਦੋ ਵਿਅਕਤੀਆਂ ਦੀ ਮੌਤ ਹੁੰਦੀ ਹੈ।
ਸਮਾਜ, ਲੋਕਾਂ ਦਾ ਸਮੁਦਾਏ ਹੁੰਦਾ ਹੈ ਜਿਸ ਵਿੱਚ ਸਾਰੇ ਵਿਅਕਤੀ ਆਪੋ ਵਿੱਚ ਵਰਤੋਂ ਵਿਹਾਰ ਕਰਦੇ ਹਨ। ਇਹ ਸਮੂਹ ਇੱਕ ਹੀ ਭੂਗੋਲਿਕ ਇਲਾਕੇ, ਸਮਾਜਿਕ ਖੇਤਰ ਅਤੇ ਰਾਜਨੀਤਕ ਸੰਗਠਨਾਂ ਦੇ ਤਹਿਤ ਜੁੜੇ ਹੁੰਦੇ ਹਨ। ਇਹ ਗੂੜ੍ਹੇ ਸਮਾਜੀ ਸੰਬੰਧਾਂ ਵਿੱਚ ਬੱਝਿਆ ਲੋਕਾਂ ਦਾ ਅਜਿਹਾ ਸਮੂਹ ਹੁੰਦਾ ਹੈ ਜੋ ਆਪਣੇ ਅੰਦਰ ਦੇ ਲੋਕਾਂ ਦੇ ਮੁਕਾਬਲੇ ਹੋਰਨਾਂ ਸਮੂਹਾਂ ਦੇ ਲੋਕਾਂ ਨਾਲ ਕਾਫ਼ੀ ਘੱਟ ਮੇਲ-ਮਿਲਾਪ ਰੱਖਦਾ ਹੈ। ਸਭਿਆਚਾਰ ਅਤੇ ਹੋਰ ਸੰਸਥਾਵਾਂ ਦੀ ਸਾਂਝ ਕਿਸੇ ਸਮਾਜ ਦੇ ਹੱਦ-ਬੰਨੇ ਨਿਰਧਾਰਿਤ ਕਰਦੀ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਮਲਵਈ ਉਪ-ਬੋਲੀ ਸਤਲੁਜ ਦੇ ਪਾਰਲੇ ਇਲਾਕੇ ਜਿਵੇਂ ਫ਼ਿਰੋਜ਼ਪੁਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਬਠਿੰਡਾ, ਮਾਨਸਾ, ਮੋਗਾ ਅਤੇ ਸੰਗਰੂਰ ਦੇ ਜ਼ਿਲ੍ਹਿਆਂ ਵਿੱਚ ਬੋਲੀ ਜਾਂਦੀ ਹੈ। ਇੱਥੇ ਵ ਦੀ ਥਾਂ ਤੇ ਮ ਵਰਤਿਆ ਜਾਂਦਾ ਹੈ। ਜਿਵੇਂ ਤੀਵੀਂ ਨੂੰ ਤੀਮੀ ਅਤੇ ਜਾਵਾਂਗਾ ਨੂੰ ਜਾਮਾਗਾ ਆਦਿ। ਦਰਿਆਵਾਂ, ਪਹਾੜਾਂ ਅਤੇ ਬਿਖੜੇ ਰਾਹਾਂ ਦੇ ਪਾਰ ਲੋਕਾਂ ਦੀ ਬੋਲੀ ਵਿੱਚ ਉੱਚਾਰਨ ਤੇ ਸਬਦਾਵਲੀ ਪੱਖੋਂ ਛੋਟਾ-ਮੋਟਾ ਅੰਤਰ ਆ ਜਾਂਦਾ ਹੈ। ਇਸ ਤਰ੍ਹਾਂ ਦੇ ਅੰਤਰਾਂ ਕਾਰਨ ਇਕੋ ਭਾਸ਼ਾ ਦੇ ਜੋ ਵੱਖ-ਵੱਖ ਰੂਪ ਪਰਤੀਤ ਹੁੰਦੇ ਹਨ, ਉਹਨਾਂ ਨੂੰ ਉਪ-ਭਾਸ਼ਾ ਜਾਂ ਉਪ-ਭਾਸ਼ਾਈ ਰੂਪ ਕਿਹਾ ਜਾਂਦਾ ਹੈ।
ਵਣਜਾਰਾ ਸ਼ਬਦ ਭਾਵੇਂ ਵਣਜ ਤੋਂ ਬਣਿਆ ਹੈ ਪਰ ਪੰਜਾਬੀ ਲੋਕ-ਕਾਵਿ ਵਿੱਚ ਵੰਗਾਂ ਦਾ ਵਣਜ ਕਰਨ ਵਾਲੇ ਭਾਵ ਵੰਗਾਂ ਵੇਚਣ ਵਾਲੇ ਨੂੰ ਵਣਜਾਰਾ ਕਿਹਾ ਹੈ। ਪਿਛਲੇ ਸਮਿਆਂ ਵਿੱਚ ਇਹ ਵਣਜਾਰਾ ਪੇਂਡੂ ਸਮਾਜ ਵਿੱਚ ਬਹੁਤ ਮਹੱਤਵ ਰੱਖਦਾ ਸੀ। ਚਾਵਾਂ ਤੇ ਸੱਧਰਾਂ ਨਾਲ ਭਰੇ ਮਨਾਂ ਵਾਲੀਆਂ ਮੁਟਿਆਰਾਂ ਲਈ ਇਹ ਵਿਸ਼ੇਸ਼ ਖਿੱਚ ਰੱਖਦਾ ਕਿਉਂਕਿ ਉਨ੍ਹਾਂ ਨੂੰ ਨਾ ਸ਼ਹਿਰ-ਬਾਜ਼ਾਰ ਵਿੱਚ ਜਾਣ ਦੀ ਬਹੁਤੀ ਖੁੱਲ੍ਹ ਹੁੰਦੀ ਸੀ ਤੇ ਨਾ ਬਹੁਤਾ ਹਾਰ-ਸ਼ਿੰਗਾਰ ਕਰਨ ਦੀ। ਆਪਣੀਆਂ ਰੀਝਾਂ ਦੀ ਪੂਰਤੀ ਕਰਨ ਲਈ ਵਣਜਾਰਾ ਉਨ੍ਹਾਂ ਵਾਸਤੇ ਅੱਛਾ-ਖਾਸਾ ਵਸੀਲਾ ਹੋ ਨਿੱਬੜਦਾ।ਗਲੀ-ਮੁਹੱਲੇ ਵਿੱਚ ਜਿਸ ਦੇ ਦਰ ਜਾਂ ਡਿਉਢੀ ਵਿੱਚ ਚੂੜੀਆਂ ਵਾਲਾ ਬੈਠਾ ਹੁੰਦਾ, ਉੱਥੇ ਤਾਈ-ਚਾਚੀ ਜਾਂ ਦਾਦੀ ਅੰਮਾ ਨੇ ਸਾਰੀਆਂ ਕੁੜੀਆਂ ਦੇ ਚੂੜੀਆਂ ਚੜ੍ਹਵਾ ਦੇਣੀਆਂ। ਧੀਆਂ-ਭੈਣਾਂ ਸਭ ਦੀਆਂ ਸਾਂਝੀਆਂ ਵਾਲੀ ਭਾਵਨਾ ਮਨਾਂ ’ਤੇ ਭਾਰੂ ਹੁੰਦੀ। ਚੂੜੀਆਂ ਚੜ੍ਹਾ ਕੇ ਕੁੜੀਆਂ ਦਾ ਚਾਅ ਨਾ ਚੁੱਕਿਆ ਜਾਂਦਾ ਕਿਉਂਕਿ ਪੇਂਡੂ ਭਾਈਚਾਰੇ ਵਿੱਚ ਕੁਆਰੀ ਤਾਂ ਕੀ ਬਲਕਿ ਵਿਆਹੀ-ਵਰੀ ਧੀ ਦਾ ਵੀ ਪੇਕੇ ਘਰ ਆ ਕੇ ਕੋਈ ਹਾਰ-ਸ਼ਿੰਗਾਰ ਕਰਨਾ ਚੰਗਾ ਨਹੀਂ ਸੀ ਸਮਝਿਆ ਜਾਂਦਾ। ਬਸ, ਲੈ-ਦੇ ਕੇ ਇਹ ਚੂੜੀਆਂ ਜਾਂ ਮਾੜੀ-ਮੋਟੀ ਨਹੁੰ ਪਾਲਸ਼ ਹੀ ਕੁੜੀਆਂ ਲਾ-ਪਾ ਲੈਂਦੀਆਂ। ਅਜੋਕੇ ਸਮੇਂ ਨਾ ਪਿੰਡਾਂ ਵਿੱਚ ਵਣਜਾਰੇ ਦਿਸਦੇ ਹਨ ਤੇ ਨਾ ਕੋਈ ਕਹਿੰਦੀ ਹੈ:
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।