ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਬੁਨਿਆਦੀ ਅਧਿਕਾਰ ਭਾਰਤੀ ਸੰਵਿਧਾਨ ਦਾ ਇੱਕ ਮਹੱਤਵਪੂਰਨ ਹਿੱਸਾ ਹਨ। ਇਹ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਨਾਲ ਜੀਵਨ ਜਿਉਣ ਦਾ ਅਧਿਕਾਰ ਦਿੰਦੇ ਹਨ। ਇਹ ਅਧਿਕਾਰ ਵਿਸ਼ਵ ਦੇ ਲਗਭਗ ਸਾਰੇ ਲੋਕਤੰਤਰਾਂ ਵਿੱਚ ਮੌਜੂਦ ਹੁੰਦੇ ਹਨ ਜਿਵੇਂ ਕਿ ਕਾਨੂੰਨ ਦੇ ਸਾਹਮਣੇ ਸਮਾਨਤਾ, ਬੋਲਣ ਦੀ ਆਜ਼ਾਦੀ, ਇਕੱਠੇ ਹੋਣ ਦੀ ਆਜ਼ਾਦੀ ਅਤੇ ਆਪਣੇ ਧਰਮ ਨੂੰ ਪੂਜਣ ਦੀ ਆਜ਼ਾਦੀ ਆਦਿ। ਇਹਨਾਂ ਅਧਿਕਾਰਾਂ ਦੀ ਉਲੰਘਣਾ ਕਰਨ ਤੇ ਭਾਰਤੀ ਦੰਡ ਵਿਧਾਨ ਅਧੀਨ ਸਜ਼ਾ ਹੋ ਸਕਦੀ ਹੈ।
ਕਾਰਜਪਾਲਿਕਾ ਜਾਂ ਇੰਤਜ਼ਾਮੀਆ ਸਰਕਾਰ ਦਾ ਦੂਜਾ ਮਹੱਤਵਪੂਰਨ ਅੰਗ ਹੈ। ਇਹ ਵਿਧਾਨਪਾਲਿਕਾ ਜਾਂ ਵਿਧਾਨ ਸਭਾ ਦੁਆਰਾ ਬਣਾਏ ਕਾਨੂੰਨਾਂ ਨੂੰ ਲਾਗੂ ਕਰਦੀ ਹੈ ਅਤੇ ਦੇਸ਼ ਦਾ ਸ਼ਾਸਨ ਪ੍ਰਬੰਧ ਚਲਾਉਂਦੀ ਹੈ। ਸਧਾਰਨ ਤੌਰ 'ਤੇ ਲੋਕ ਕਾਰਜਪਾਲਿਕਾ ਨੂੰ ਹੀ ਸਰਕਾਰ ਸਮਝਦੇ ਹਨ। ਕਾਰਜਪਾਲਿਕਾ ਸ਼ਬਦ ਬੜੇ ਵਿਆਪਕ ਅਰਥਾਂ ਵਿੱਚ ਵਰਤਿਆ ਜਾਂਦਾ ਹੈ। ਰਾਜ ਦੇ ਸਰਵ-ਉੱਚ ਅਧਿਕਾਰੀ ਤੋਂ ਲੈ ਕੇ ਛੋਟੇ ਤੋਂ ਛੋਟਾ ਕਰਮਚਾਰੀ ਵੀ ਇਸ ਦਾ ਅੰਗ ਹੁੰਦੇ ਹਨ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਦਰਸ਼ਨ ਸ਼ਾਸਤਰ (ਅੰਗਰੇਜ਼ੀ: Philosophy) ਜਾਂ ਫਿਲਾਸਫੀ ਵਾਸਤਵਿਕਤਾ, ਹੋਂਦ, ਗਿਆਨ, ਕੀਮਤਾਂ, ਕਾਰਣਾਂ, ਮਨ, ਅਤੇ ਭਾਸ਼ਾ ਦੀ ਸਰਵ ਸਧਾਰਨ ਅਤੇ ਬੁਨਿਆਦੀ ਫਿਤਰਤ ਦਾ ਅਧਿਐਨ ਹੈ। ਇਹ ਗਿਆਨ ਦੀ ਉਹ ਸਾਖਾ ਹੈ ਜੋ ਪਰਮ ਸੱਚ ਅਤੇ ਕੁਦਰਤ ਦੇ ਆਮ ਨਿਯਮਾਂ ਅਤੇ ਉਹਨਾਂ ਦੇ ਅੰਤਰ-ਸੰਬੰਧਾਂ ਦਾ ਅਧਿਅਨ ਕਰਦੀ ਹੈ। ਅੰਗਰੇਜ਼ੀ ਸ਼ਬਦ "philosophy" ਪੁਰਾਤਨ ਯੂਨਾਨੀ ਸ਼ਬਦ φιλοσοφία ('ਫਿਲੋਸੋਫੀਆ') ਤੋਂ ਆਇਆ ਹੈ, ਜਿਸਦਾ ਸ਼ਬਦੀ ਅਰਥ ਹੈ: "ਅਕਲ ਨਾਲ ਮੁਹੱਬਤ"। ਦਾਰਸ਼ਨਕ ਚਿੰਤਨ ਮੂਲ ਤੌਰ 'ਤੇ ਜੀਵਨ ਦੇ ਅਰਥਾਂ ਦੀ ਖੋਜ ਦਾ ਨਾਮ ਹੈ। ਐਸੇ ਮਸਲਿਆਂ ਦੇ ਉੱਤਰ ਲਭਣ ਲਈ ਇਸਦੀ ਪਹੁੰਚ ਆਮ ਲੋਕਾਂ ਦੀ ਸਰਸਰੀ ਪਹੁੰਚ ਨਾਲੋਂ ਵੱਖਰੀ, ਆਲੋਚਨਾਤਮਕ, ਪ੍ਰਣਾਲੀਬਧ ਅਤੇ ਤਰਕਸ਼ੀਲ ਹੁੰਦੀ ਹੈ। ਅਸਲ ਵਿੱਚ ਦਰਸ਼ਨ ਸ਼ਾਸਤਰ ਕੁਦਰਤ ਅਤੇ ਸਮਾਜ, ਅਤੇ ਮਨੁੱਖੀ ਚਿੰਤਨ ਅਤੇ ਸੰਗਿਆਨ ਦੇ ਆਮ ਨਿਯਮਾਂ ਦਾ ਵਿਗਿਆਨ ਹੈ। ਦਰਸ਼ਨ ਸ਼ਾਸਤਰ ਸਾਮਾਜਕ ਚੇਤਨਾ ਦੇ ਬੁਨਿਆਦੀ ਰੂਪਾਂ ਵਿੱਚੋਂ ਇੱਕ ਹੈ।" ਇਨ੍ਹਾਂ ਅਰਥਾਂ ਵਿੱਚ ਫਿਲਾਸਫਰ ਅਤੇ ਫਿਲਾਸਫੀ ਪਦਾਂ ਦਾ ਪ੍ਰਯੋਗ ਸਰਵਪ੍ਰਥਮ ਪਾਇਥਾਗੋਰਸ ਨੇ ਕੀਤਾ ਸੀ।" ਵਿਸ਼ੇਸ਼ ਅਨੁਸ਼ਾਸਨ ਅਤੇ ਵਿਗਿਆਨ ਵਜੋਂ ਇਸ ਨੂੰ ਪਲੈਟੋ ਨੇ ਵਿਕਸਿਤ ਕੀਤਾ ਸੀ। ਇਸਦੀ ਉਤਪੱਤੀ ਦਾਸ ਸਮਾਜ ਵਿੱਚ ਇੱਕ ਅਜਿਹੇ ਵਿਗਿਆਨ ਵਜੋਂ ਹੋਈ ਜਿਸਨੇ ਵਸਤੂਗਤ ਜਗਤ ਅਤੇ ਖੁਦ ਆਪਣੇ ਬਾਰੇ ਮਨੁੱਖ ਦੇ ਕੁੱਲ ਗਿਆਨ ਨੂੰ ਇੱਕ ਕੀਤਾ ਸੀ। ਇਹ ਮਨੁੱਖੀ ਇਤਹਾਸ ਦੇ ਆਰੰਭਕ ਪੜਾਵਾਂ ਵਿੱਚ ਗਿਆਨ ਦੇ ਵਿਕਾਸ ਦੇ ਨੀਵੇਂ ਪੱਧਰ ਦੇ ਕਾਰਨ ਐਨ ਸੁਭਾਵਕ ਸੀ। ਸਮਾਜਿਕ ਉਤਪਾਦਨ ਦੇ ਵਿਕਾਸ ਅਤੇ ਵਿਗਿਆਨਕ ਗਿਆਨ ਦੇ ਇਕੱਤਰੀਕਰਨ ਦੀ ਪ੍ਰਕਿਰਿਆ ਵਿੱਚ ਭਿੰਨ ਭਿੰਨ ਵਿਗਿਆਨ ਇੱਕੋ ਸਾਂਝੇ ਰੂਪ ਨਾਲੋਂ ਅੱਡ ਹੁੰਦੇ ਗਏ ਅਤੇ ਦਰਸ਼ਨ ਸ਼ਾਸਤਰ ਵੀ ਇੱਕ ਸੁਤੰਤਰ ਵਿਗਿਆਨ ਵਜੋਂ ਵਿਕਸਿਤ ਹੋਣ ਲਗਾ। ਇੱਕ ਆਮ ਸੰਸਾਰ ਦ੍ਰਿਸ਼ਟੀਕੋਣ ਦਾ ਨਿਰਮਾਣ ਕਰਨ ਅਤੇ ਆਮ ਆਧਾਰਾਂ ਅਤੇ ਨਿਯਮਾਂ ਦੀ ਨਿਸ਼ਾਨਦੇਹੀ ਕਰਨ, ਯਥਾਰਥ ਦੇ ਚਿੰਤਨ ਦੀ ਤਰਕਸ਼ੀਲ ਵਿਧੀ ਅਤੇ ਸੰਗਿਆਨ ਦੇ ਸਿਧਾਂਤ ਵਿਕਸਿਤ ਕਰਨ ਦੀ ਲੋੜ ਦੀ ਪੂਰਤੀ ਲਈ ਦਰਸ਼ਨ ਸ਼ਾਸਤਰ ਦਾ ਇੱਕ ਵਿਸ਼ੇਸ਼ ਅਨੁਸ਼ਾਸਨ ਵਜੋਂ ਜਨਮ ਹੋਇਆ। ਅੱਡਰੇ ਵਿਗਿਆਨ ਵਜੋਂ ਦਰਸ਼ਨ ਦਾ ਬੁਨਿਆਦੀ ਪ੍ਰਸ਼ਨ ਪਦਾਰਥ ਦੇ ਨਾਲ ਚੇਤਨਾ ਦੇ ਸੰਬੰਧ ਦੀ ਪ੍ਰਸ਼ਨ ਹੈ।
ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਭਾਰਤੀ ਸੰਸਦ (ਪਾਰਲੀਮੈਂਟ) ਭਾਰਤ ਦੀ ਸਰਬ-ਉਚ ਵਿਧਾਨਕ ਸਭਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ - ਲੋਕਸਭਾ (ਲੋਕਾਂ ਦਾ ਸਦਨ) ਅਤੇ ਰਾਜ ਸਭਾ (ਰਾਜਾਂ ਦੀ ਪਰਿਸ਼ਦ) ਹੁੰਦੇ ਹਨ। ਰਾਸ਼ਟਰਪਤੀ ਦੇ ਕੋਲ ਸੰਸਦ ਦੇ ਦੋਨਾਂ ਵਿੱਚੋਂ ਕਿਸੇ ਵੀ ਸਦਨ ਨੂੰ ਬੁਲਾਣ ਜਾਂ ਸਥਗਿਤ ਕਰਨ ਅਤੇ ਲੋਕਸਭਾ ਨੂੰ ਭੰਗ ਕਰਨ ਦੀ ਸ਼ਕਤੀ ਹੈ। ਪਰ ਰਾਸ਼ਟਰਪਤੀ ਇਹਨਾਂ ਸ਼ਕਤੀਆਂ ਦੀ ਵਰਤੋਂ ਪ੍ਰਧਾਨਮੰਤਰੀ ਜਾਂ ਮੰਤਰੀ ਪਰਿਸ਼ਦ ਦੇ ਕਹਿਣ ਤੇ ਕਰਦਾ ਹੈ। ਭਾਰਤੀ ਸੰਸਦ ਦਾ ਸੰਚਾਲਨ ਸੰਸਦ ਭਵਨ ਵਿੱਚ ਹੁੰਦਾ ਹੈ, ਜੋ ਕਿ ਨਵੀਂ ਦਿੱਲੀ ਵਿੱਚ ਸਥਿਤ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬੀ ਸਾਹਿਤ ਦੇ ਇਤਿਹਾਸ ਦੇ ਆਰੰਭਕ ਕਾਲ ਨੂੰ ਨਾਥ ਜੋਗੀਆਂ ਦਾ ਸਮਾਂ ਮੰਨਿਆਂ ਜਾਂਦਾ ਹੈ।ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਨਾਥ-ਸਿੱਧ ਪਰੰਪਰਾ ਇੱਕ ਮਹੰਤਵਪੂਰਨ ਧਾਰਮਕ ਸੰਪ੍ਰਦਾ ਮੰਨੀ ਜਾ ਸਕਦੀ ਹੈ। ਨਾਥ ਜੋਗੀਆਂ ਦੇ ਸਾਹਿਤ ਨੂੰ ਸਭ ਤੋਂ ਪਹਿਲਾਂ ਡਾ. ਮੋਹਨ ਸਿੰਘ ਨੇ ਪੰਜਾਬੀ ਸਾਹਿਤ ਵਿੱਚ ਸਥਾਨ ਦਿੱਤਾ। ਸੰਪ੍ਰਦਾਇਕ ਗ੍ਰੰਥਾਂ ਵਿੱਚ ਨਾਥ ਸੰਪ੍ਰਦਾ ਦਾ ਕਈ ਨਾਵਾਂ ਨਾਲ ਉਲੇਖ ਮਿਲਦਾ ਹੈ। ਸਿੱਧ-ਮੱਤ, ਨਾਥ-ਮੱਤ, ਸਿੱਧ-ਮਾਰਗ, ਯੋਗ ਮਾਰਗ, ਯੋਗ ਸੰਪ੍ਰਦਾ, ਅਵਧੂਤ ਮੱਤ ਆਦਿ।1 ਪਰੰਤੂ ਇਸ ਸੰਪ੍ਰਦਾ ਦਾ ਪ੍ਰਚੱਲਿਤ ਨਾਂ ਨਾਥ ਸੰਪ੍ਰਦਾ ਰਿਹਾ ਹੈ ਅਤੇ ਇਸਦੇ ਅਨੁਯਾਈ ਲਈ ਪ੍ਰਚਲਿਤ ਨਾਂ ਨਾਥ ਅਤੇ ਸਿੱਧਹੀ ਰਹੇ ਹਨ। ਇਹ ਨਿਰਣਾ ਕਰਨਾ ਜ਼ਰੂਰੀ ਬਣ ਜਾਂਦਾ ਹੈ ਕਿ ਇਸ ਸੰਪ੍ਰਦਾ ਨੂੰ ਕਿਸ ਨਾਮ ਨਾਲ ਸੰਬੋਧਨ ਕੀਤਾ ਜਾਵੇ ਅਤੇ ਪੰਜਾਬੀ ਸਾਹਿਤ ਦੇ ਪੂਰਵ ਨਾਨਕ ਕਾਲ ਵਿੱਚ ਇਸਦੇ ਸਾਹਿਤ ਨੂੰ ਕਿਸ ਸਿਰਲੇਖ ਅਧੀਨ ਰੱਖਿਆ ਜਾਵੇ। ਪੰਜਾਬੀ ਸਾਹਿਤ ਦੇ ਇਤਿਹਾਸਕਾਰਾਂ ਨੇ ਆਮ ਕਰਕੇ, ਇਸ ਸੰਪ੍ਰਦਾ ਦੇ ਸਾਹਿਤ ਨੂੰ ਨਾਥ ਜੋਗੀਆਂ ਦੇ ਸਾਹਿਤ ਵਜੋਂ ਸ਼ਾਮਿਲ ਕੀਤਾ ਹੈ।2 ਡਾ.
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਸਿਸਟਮ ਸਾਫ਼ਟਵੇਅਰ ਇੱਕ ਕੰਪਿਊਟਰ ਸਾਫ਼ਟਵੇਅਰ ਹੁੰਦਾ ਹੈ ਜੋ ਕੰਪਿਊਟਰ ਦੇ ਹਾਰਡਵੇਅਰ ਨੂੰ ਚਲਾਉਣ ਅਤੇ ਕੰਟਰੋਲ ਕਰਨ ਲਈ ਬਣਾਇਆ ਹੁੰਦਾ ਹੈ ਅਤੇ ਇਸਦੇ ਨਾਲ਼ ਹੀ ਇਹ ਐਪਲੀਕੇਸ਼ਨ ਸਾਫ਼ਟਵੇਅਰਾਂ ਦੇ ਚੱਲਣ ਲਈ ਇੱਕ ਪਲੇਟਫ਼ਾਰਮ ਵੀ ਮੁਹਈਆ ਕਰਵਾਉਂਦਾ ਹੈ। ਹਰ ਤਰਾਂ ਦੇ ਆਪਰੇਟਿੰਗ ਸਿਸਟਮਾਂ ਵਿੱਚ ਬਹੁਤ ਸਾਰੇ ਸਿਸਟਮ ਸਾਫਟਵੇਅਰ ਹੁੰਦੇ ਹਨ। ਜਿਵੇਂ ਕੀ ਹਰ ਵਿੰਡੋਜ਼ ਵਿਚ ਇੰਟਰਨੈਟ ਐਕਸਪ੍ਰੋਰਲ ਹੁੰਦਾ ਹੈ ਜੋ ਕੀ ਇੰਟਰਨੈਟ ਵਿੱਚ ਮਦਦ ਕਰਦਾ ਹੈ ਅਤੇ ਮਾਇਕ੍ਰੋਸਾਫਟ ਵਲੋਂ ਇਹ ਹਰ ਇੱਕ ਵਿੰਡੋਜ਼ ਵਿੱਚ ਪਿਹਲਾਂ ਦਾ ਇੰਸਟਾਲ ਕੀਤਾ ਹੁੰਦਾ ਹੈ। ਜੋ ਵੀ ਸਾਫਟਵੇਅਰ ਵਿੰਡੋਜ਼ ਵਿੱਚ ਪਿਹਲਾਂ ਤੋਂ ਹੀ ਇੰਨਸਟਾਲਰ ਪੈਕੇਜ ਵਿਚ ਕੰਪਨੀ ਵੱਲੋਂ ਮੁਹੱਇਆ ਕਰਵਾਇਆ ਜਾਂਦਾ ਹੈ ਉਸਨੂੰ ਸਿਸਟਮ ਸਾਫਟਵੇਅਰ ਹੀ ਕਿਹਾ ਜਾਂਦਾ ਹੈ। ਕਰਨਲ ਇੱਕ ਆਪਰੇਟਿੰਗ ਸਿਸਟਮ ਦਾ ਕੋਰ ਹਿੱਸਾ ਹੈ ਜੋ ਕੀ ਐਪਲੀਕੇਸ਼ਨ ਪ੍ਰੋਗ੍ਰਾਮ ਦੇ ਕੰਮ ਕਰਨ ਲੈ । ਸਿਸਟਮ ਸਾਫ਼ਟਵੇਅਰ ਨੂੰ ਅੱਗੇ ਕਈ ਸ਼੍ਰੇਣਿਆਂ ਵਿੱਚ ਵੰਡਿਆ ਜਾ ਸਕਦਾ ਹੈ।
ਮਾਰਕਸਵਾਦ ਇੱਕ ਦਾਰਸ਼ਨਿਕ, ਆਰਥਿਕ ਅਤੇ ਰਾਜਨੀਤਿਕ ਸਿਧਾਂਤ ਹੈ ਜਿਸ ਦੀਆਂ ਬੁਨਿਆਦਾਂ ਕਾਰਲ ਮਾਰਕਸ ਅਤੇ ਫ੍ਰੈਂਡਰਿਕ ਏਂਗਲਜ਼ ਨੇ ਰੱਖੀਆਂ ਸਨ। ਸਮਾਜਿਕ ਸੋਚ ਅਤੇ ਰਾਜਨੀਤਿਕ ਅਭਿਆਸ ਵਿਚ ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਅੰਦੋਲਨਾਂ ਨਾਲ ਜੁੜੀਆਂ ਮਾਰਕਸ ਦੀਆਂ ਸਿੱਖਿਆਵਾਂ ਦੀਆਂ ਵੱਖੋ ਵੱਖਰੀਆਂ ਵਿਆਖਿਆਵਾਂ ਮਿਲਦੀਆਂ ਹਨ। ਰਾਜਨੀਤਿਕ ਮਾਰਕਸਵਾਦ ਖੱਬੇਪੱਖੀ ਅਰਾਜਕਤਾਵਾਦ (ਵੇਖੋ ਸਮਾਜਿਕ ਅਰਾਜਕਤਾਵਾਦ), ਈਸਾਈ ਸਮਾਜਵਾਦ ਅਤੇ ਲੋਕਤੰਤਰੀ ਸਮਾਜਵਾਦ ਅਤੇ ਸਮਾਜਿਕ ਲੋਕਤੰਤਰ ਵਰਗੇ ਸਮਾਜਵਾਦ ਦੇ ਰੂਪਾਂ ਵਿਚੋਂ ਇੱਕ ਹੈ। ਦੂਸਰੇ ਰੂਪ ਮਾਰਕਸਵਾਦ ਨੂੰ ਪ੍ਰਵਾਨ ਨਹੀਂ ਕਰਦੇ। ਮਾਰਕਸਵਾਦ ਸਮਾਜਿਕ-ਆਰਥਿਕ ਵਿਸ਼ਲੇਸ਼ਣ ਦੀ ਇੱਕ ਵਿਧੀ ਹੈ ਜੋ ਇਤਿਹਾਸਕ ਵਿਕਾਸ ਦੀ ਭੌਤਿਕਵਾਦੀ ਵਿਆਖਿਆ ਦੀ ਵਰਤੋਂ ਕਰਦਿਆਂ ਜਮਾਤੀ ਸੰਬੰਧਾਂ ਅਤੇ ਸਮਾਜਿਕ ਟਕਰਾਅ ਨੂੰ ਵੇਖਦਾ ਹੈ ਅਤੇ ਸਮਾਜਿਕ ਤਬਦੀਲੀ ਦਾ ਦਵੰਦਵਾਦੀ ਨਜ਼ਰੀਆ ਅਪਣਾਉਂਦੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ, ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਇਸ ਜਮਾਤੀ ਸੰਘਰਸ਼ ਜਿਸ ਨੂੰ ਆਮ ਤੌਰ 'ਤੇ ਸਮਾਜ ਦੀਆਂ ਉਤਪਾਦਕ ਤਾਕਤਾਂ ਵਲੋਂ ਉਤਪਾਦਨ ਦੇ ਸੰਬੰਧਾਂ ਦੇ ਵਿਰੁਧ ਵਿਦਰੋਹ ਦੇ ਤੌਰ ਤੇ ਦਰਸਾਇਆ ਜਾਂਦਾ ਹੈ, ਦੇ ਨਤੀਜੇ ਵਜੋਂ ਥੋੜ੍ਹੇ ਸਮੇਂ ਦੇ ਸੰਕਟ ਦਾ ਇੱਕ ਦੌਰ ਆਉਂਦਾ ਹੈ, ਜਦੋਂ ਪ੍ਰੋਲੇਤਾਰੀ ਦੀ ਚੇਤਨਾ (ਭਾਵੇਂ ਕਿ ਸ਼੍ਰੇਣੀ ਚੇਤਨਾ ਦੀਆਂ ਵੱਖੋ ਵੱਖ ਡਿਗਰੀਆਂ ਹੁੰਦੀਆਂ ਹਨ) ਵਿੱਚ ਤੀਬਰ ਹੋ ਰਹੀ ਕਿਰਤ ਦੀ ਅਲਹਿਦਗੀ ਨੂੰ ਪ੍ਰਬੰਧਿਤ ਕਰਨ ਲਈ ਬੁਰਜੂਆਜ਼ੀ ਨੂੰ ਸੰਘਰਸ਼ ਕਰਨਾ ਪੈਂਦਾ ਹੈ। ਡੂੰਘੇ ਸੰਕਟ ਦੇ ਦੌਰ ਵਿੱਚ, ਦੱਬੇ-ਕੁਚਲੇ ਲੋਕਾਂ ਦਾ ਵਿਰੋਧ ਦਾ ਨਤੀਜਾ ਇੱਕ ਪ੍ਰੋਲੇਤਾਰੀ ਇਨਕਲਾਬ ਹੋ ਸਕਦਾ ਹੈ। ਜੇ ਉਹ ਜਿੱਤ ਜਾਂਦਾ ਹੈ, ਤਾਂ ਇਹ ਉਤਪਾਦਨ ਦੇ ਸਾਧਨਾਂ ਦੀ ਸਮਾਜਿਕ ਮਾਲਕੀ ਤੇ ਅਧਾਰਤ ਇੱਕ ਸਮਾਜਿਕ-ਆਰਥਿਕ ਪ੍ਰਣਾਲੀ, ਸਮਾਜਵਾਦ ਦੀ ਸਥਾਪਨਾ ਵੱਲ ਅੱਗੇ ਵਧਦਾ ਹੈ, ਜਿਸ ਵਿੱਚ ਹਰੇਕ ਨੂੰ ਉਸਦੇ ਯੋਗਦਾਨ ਦੇ ਅਨੁਸਾਰ ਅਤੇ ਵਰਤੋਂ ਲਈ ਉਤਪਾਦਨ ਅਤੇ ਸਿੱਧਾ ਵਰਤੋਂ ਲਈ ਉਤਪਾਦਨ ਕੀਤਾ ਜਾਂਦਾ ਹੈ। ਕਿਉਂ ਜੋ ਉਤਪਾਦਨ-ਸ਼ਕਤੀਆਂ ਅੱਗੇ ਵਧਦੀਆਂ ਰਹਿੰਦੀਆਂ ਹਨ, ਮਾਰਕਸ ਨੇ ਅਨੁਮਾਨ ਲਗਾਇਆ ਕਿ ਸਮਾਜਵਾਦ ਆਖਰਕਾਰ ਇੱਕ ਕਮਿਊਨਿਸਟ ਸਮਾਜ ਵਿੱਚ ਤਬਦੀਲ ਹੋ ਜਾਵੇਗਾ, ਜੋ ਇੱਕ ਜਮਾਤ-ਰਹਿਤ, ਰਾਜ-ਰਹਿਤ, ਸਾਂਝ ਮਾਲਕੀ ਦੇ ਅਧਾਰ ਤੇ ਮਨੁੱਖੀ ਸਮਾਜ ਹੋਵੇਗਾ: "ਹਰੇਕ ਤੋਂ ਉਸਦੀ ਯੋਗਤਾ ਦੇ ਅਨੁਸਾਰ, ਹਰੇਕ ਨੂੰ ਉਸਦੀਆਂ ਜ਼ਰੂਰਤਾਂ ਅਨੁਸਾਰ। ਕਾਰਲ ਮਾਰਕਸ ਜਰਮਨ ਦੇ ਫਿਲਾਸ਼ਫਰ, ਅਰਥ-ਸ਼ਾਸ਼ਤਰੀ, ਸਮਾਜ ਵਿਗਿਆਨੀ ਇਤਿਹਾਸ ਦਾ ਪੱਤਰਕਾਰ ਅਤੇ ਸਮਾਜਿਕ ਇਨਕਲਾਬੀ ਸਨ। ਉਨ੍ਹਾਂ ਦਾ ਜਨਮ 5 ਮਈ 1818 ਈ. ਨੂੰ ਇੱਕ ਯਹੂਦੀ ਪਰਿਵਾਰ ਵਿੱਚ ਹੋਇਆ। ਉਹ ਬੋਨ ਯੂਨੀਵਰਸਿਟੀ ਅਤੇ ਜੇਨਾ ਯੂਨੀਵਰਸਿਟੀ ਵਿਚੋਂ ਪੜਦਿਆਂ ਹੀਗਲ ਦੇ ਦਰਸ਼ਨ ਤੋਂ ਬਹੁਤ ਪ੍ਰਭਾਵਿਤ ਹੋਇਆ। 1839-41 ਵਿੱਚ ਉਨ੍ਹਾਂ ਨੇ ਪ੍ਰਾਕ੍ਰਿਤਕ ਦਰਸ਼ਨ ਉੱਪਰ ਆਪਣਾ ਪੀਐੱਚ.ਡੀ. ਦਾ ਸ਼ੋਧ ਪ੍ਰਬੰਧ ਤਿਆਰ ਕੀਤਾ। ਮਾਰਕਸ ਉੱਪਰ ਇਸ ਗੱਲ ਦਾ ਅਸਰ ਸੀ ਕਿ ਉਸਦੇ ਪਿਤਾ ਨੇ ਇਸ ਕਰਕੇ ਯਹੂਦੀ ਧਰਮ ਨੂੰ ਛੱਡ ਕੇ ਇਸਾਈ ਮੱਤ ਨੂੰ ਅਪਨਾ ਲਿਆ ਸੀ ਤਾਂ ਕਿ ਉਹ ਉੱਚ ਵਰਗ ਵਿੱਚ ਸਵਿਕਾਰਿਆ ਜਾ ਸਕੇ। 1835 ਤੋਂ ਬਾਅਦ ਸਮੇਂ ਵਿੱਚ ਯੂਨੀਵਰਸਿਟੀ ਵਿੱਚ ਪੜਦਿਆਂ ਹੋਇਆ ਹੀ ਉਹ ਆਪਣੇ ਸਟੇਟ ਵਿਰੋਧੀ ਵਿਚਾਰਾਂ ਦਾ ਇਜ਼ਹਾਰ ਕਰਦਾ ਰਿਹਾ। ਯੂਨੀਵਰਸਿਟੀ ਵਿੱਚ ਸੱਜੇ ਪੱਖੀ ਅਤੇ ਖੱਬੇ ਪੱਖੀ ਦੋ ਧੜੇ ਬਣੇ ਹੋਏ ਸਨ। ਮਾਰਕਸ ਖੱਬੇ ਪੱਖੀਆਂ ਦਾ ਲੀਡਰ ਸੀ। ਹੁਣ ਉਸਨੂੰ ਸਮਝ ਆ ਗਈ ਸੀ ਕਿ ਗਰੀਬੀ ਬੁਰਜ਼ੁਆ ਜਮਾਤ ਵੱਲੋਂ ਪੈਦਾ ਕੀਤੀ ਹੋਈ ਸਥਿਤੀ ਹੀ ਹੈ। ਮਾਰਕਸਵਾਦ ਸਮਾਜ ਨੂੰ ਸਮਝਣ ਤੇ ਬਦਲਣ ਲਈ ਉਸ ਵਿਧੀ ਦੀ ਵਰਤੋਂ ਕਰਦਾ ਹੈ, ਜਿਸ ਨੂੰ ਹੁਣ ਇਤਿਹਾਸਕ ਪਦਾਰਥਵਾਦ ਕਿਹਾ ਜਾਂਦਾ ਹੈ। ਇਹ ਜਮਾਤੀ ਸਮਾਜ ਅਤੇ ਖਾਸ ਕਰਕੇ ਸਰਮਾਏਦਾਰੀ ਦੇ ਵਿਕਾਸ ਦਾ ਵਿਸ਼ਲੇਸ਼ਣ ਅਤੇ ਆਲੋਚਨਾ ਕਰਦਾ ਹੈ ਅਤੇ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਤਬਦੀਲੀ ਵਿੱਚ ਜਮਾਤੀ ਸੰਘਰਸ਼ ਦੀ ਭੂਮਿਕਾ ਤੇ ਜ਼ੋਰ ਦਿੰਦਾ ਹੈ। ਮਾਰਕਸਵਾਦੀ ਸਿਧਾਂਤ ਦੇ ਅਨੁਸਾਰ, ਪੂੰਜੀਵਾਦੀ ਸਮਾਜਾਂ ਵਿੱਚ, ਦੋ ਮੁੱਖ ਜਮਾਤਾਂ ਹੁੰਦੀਆਂ ਹਨ: ਇੱਕ ਦੱਬੀ-ਕੁਚਲੀ ਅਤੇ ਸ਼ੋਸ਼ਿਤ ਪ੍ਰੋਲੇਤਾਰੀ - ਮਾਲ ਅਤੇ ਸੇਵਾਵਾਂ ਦੇ ਨਿਰਮਾਣ ਵਿੱਚ ਲੱਗੀ ਮਜ਼ਦੂਰਾਂ ਦੀ ਸ਼੍ਰੇਣੀ ਅਤੇ ਦੂਜੀ ਬੁਰਜੂਆਜੀ , ਹਾਕਮ ਜਮਾਤ ਜੋ ਉਤਪਾਦਨ ਦੇ ਸਾਧਨ ਦੀ ਮਾਲਕ ਹੁੰਦੀ ਹੈ ਅਤੇ ਲਾਭ ਦੇ ਰੂਪ ਵਿੱਚ ਪ੍ਰੋਲੇਤਾਰੀ ਦੁਆਰਾ ਤਿਆਰ ਕੀਤੇ ਵਾਧੂ ਮੁੱਲ ਨੂੰ ਹੜੱਪ ਲੈਣ ਰਾਹੀਂ ਆਪਣੀ ਦੌਲਤ ਵਧਾਉਂਦੀ ਹੈ। ਇਨ੍ਹਾਂ ਦੋਨਾਂ ਸ਼੍ਰੇਣੀਆਂ ਦੇ ਪਦਾਰਥਕ ਹਿੱਤਾਂ ਦਰਮਿਆਨ ਟਕਰਾਅ ਦੇ ਕਾਰਨ ਜਮਾਤੀ ਟਕਰਾਅ ਪੈਦਾ ਹੁੰਦਾ ਹੈ। ਮਾਰਕਸਵਾਦ ਬਹੁਤ ਸਾਰੀਆਂ ਵੱਖ ਵੱਖ ਸ਼ਾਖਾਵਾਂ ਅਤੇ ਵਿਚਾਰਧਾਰਾਵਾਂ ਵਿੱਚ ਵਿਕਸਤ ਹੋਇਆ ਹੈ, ਨਤੀਜੇ ਵਜੋਂ ਹੁਣ ਮਾਰਕਸਵਾਦੀ ਸਿਧਾਂਤ ਦਾ ਕੋਈ ਇੱਕ ਨਿਸਚਿਤ ਸਿਧਾਂਤ ਨਹੀਂ ਹੈ।1842 ਦੇ ਆਸਪਾਸ ‘ਰਲਿਸ ਸਮਾਚਾਰ’ ਨਾਂ ਦੀ ਪੱਤ੍ਰਿਕਾ ਵਿੱਚੋਂ ਸਤਾ ਨੂੰ ਵੰਗਾਰਦੇ ਹੋਏ ਲੇਖ ਲਿਖਦਾ ਹੋਇਆ ਇਸਦਾ ਸੰਪਾਦਕ ਬਣਿਆ। ਇਸ ਪੱਤ੍ਰਿਕਾ ਰਾਹੀਂ ਹੀ ਫਰੈਂਡਿਕ ਏਂਗਲਜ਼ ਉਸਦੀਆਂ ਲਿਖਤਾਂ ਤੋਂ ਪ੍ਰਭਾਵਿਤ ਹੋਇਆ। ਕਾਰਲ ਮਾਰਕਸ ਵਿਆਹ ਤੋਂ ਬਾਅਦ ਪੈਰਿਸ ਪਹੁੰਚ ਗਿਆ। ਜਿੱਥੇ ਉਸਨੂੰ ਬੁਰਜ਼ੁਆ ਜਮਾਤ ਦੇ ਕਰੂਪ ਚਿਹਰੇ ਦੇ ਦਰਸ਼ਨ ਹੋਏ। ਇੱਥੇ ਹੀ ਉਸਦੀ ਏਂਗਲਜ਼ ਨਾਲ ਮੁਲਾਕਾਤ ਹੁੰਦੀ ਹੈ ਅਤੇ ਇਕੱਠੇ ਹੀ ਕੰਮ ਕਰਨ ਲਈ ਸਹਿਮਤ ਹੋ ਜਾਂਦੇ ਹਨ। “ਉਨ੍ਹਾਂ ਦੋਹਾਂ ਦਾ ਨਿਸ਼ਾਨਾ ਸਮਾਜਵਾਦੀ ਵਿਚਾਰਧਾਰਾ ਨੂੰ ਵਿਗਿਆਨਿਕ ਪੱਧਰ ਉੱਪਰ ਖੜ੍ਹਾ ਕਰਨਾ ਅਤੇ ਮਜ਼ਦੂਰ ਵਰਗ ਨੂੰ ਵਿਚਾਰਧਾਰਕ ਸੰਦਾਂ ਨਾਲ ਲੈਸ ਕਰਕੇ ਉਨ੍ਹਾਂ ਨੂੰ ਆਪਣੀ ਮੁਕਤੀ ਦੇ ਘੋਲ ਲਈ ਤਿਆਰ ਕਰਨਾ ਸੀ।”1 ਮਾਰਕਸ ਇਸ ਨਤੀਜੇ ਉੱਤੇ ਪਹੁੰਚਿਆ ਕਿ ਆਰਥਿਕ ਸੰਰਚਨਾ ਦੀ ਸਮਾਜਕ ਵਰਤਾਰੇ ਅਤੇ ਮਨੁੱਖੀ ਰਿਸ਼ਤਿਆਂ ਨੂੰ ਨਿਰਧਾਰਿਤ ਕਰਦੀ ਹੈ। ਜਿੱਥੇ ਮਾਰਕਸ ਅਤੇ ਏਂਗਲਜ਼ ਨਾਲ ਰਲ ਕੇ “ਕਮਿਊਨਿਸਟ ਮੈਨੀਫੈਸਟੋ” ਤਿਆਰ ਕੀਤਾ। ਮਾਰਕਸਵਾਦੀ ਦਰਸ਼ਨ ਕਾਰਲ ਮਾਰਕਸ ਅਤੇ ਫਰੈਡਿਕ ਏਂਗਲਜ ਯਤਨਾਂ ਸਦਕਾ ਹੀ ਹੋਂਦ ਵਿੱਚ ਆਇਆ ਸੀ। ਇਹ ਦੋਵੇਂ ਵਿਦਵਾਨ ਪ੍ਰੋਲੋਤਾਰੀ ਜਮਾਤ ਜਾਂ ਕਹਿ ਲਉ ਮਜ਼ਦੂਰ ਅਤੇ ਕਾਮਿਆਂ ਵਿੱਚ ਖੜ੍ਹ ਕੇ ਬੁਰਜ਼ੁਆ ਜਮਾਤ ਦੇ ਲੁੱਟ-ਖਸੁੱਟ ਵਾਲੇ ਨਿਜ਼ਾਮ ਦਾ ਵਿਰੋਧ ਕਰਦੇ ਸਨ। ਇਹਨਾਂ ਦੋਹਾਂ ਵਿਦਵਾਨਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਇਹ ਦਰਸ਼ਨ ਆਪਣੇ ਸੰਘਰਸ਼ਾਂ ਅਤੇ ਸਿਰਜਨਾਤਮਕ ਕਾਰਨਾਮੇ ਕਰਕੇ ਸੰਸਾਰ ਪੱਧਰ 'ਤੇ ਜਾਣਿਆ ਜਾਣ ਲੱਗਾ ਅਤੇ ਇੱਕ ਤਰ੍ਹਾਂ ਨਾਲ ਸਰਵ-ਵਿਆਪਕਤਾ ਦੀ ਪਹੁੰਚ ਕਰਕੇ ਇੱਕ ਇਨਕਲਾਬੀ ਸਿਧਾਂਤ ਵਜੋਂ ਸਰਬ-ਪ੍ਰਵਾਨਤਾ ਦਾ ਦਰਜਾ ਹਾਸਿਲ ਕਰ ਗਿਆ। ਇਸ ਵਾਦ ਦਾ ਸੰਬੰਧ ਸਮਾਜਿਕ ਵਿਕਾਸ ਵਿੱਚੋਂ ਇਤਿਹਾਸਿਕ ਪਦਾਰਥਵਾਦ ਦੀ ਭੂਮਿਕਾ ਦੀ ਨਿਸ਼ਾਨਦੇਹੀ ਕਰਨ ਨਾਲ ਹੈ। ਇਹ ਸਿਧਾਂਤ ਇਹ ਵਿਚਾਰ ਦਿੰਦਾ ਹੈ ਕਿ ਸਮਾਜ ਵਿੱਚ ਵਾਧੂ ਉਤਪਾਦਨ ਦੇਣ ਦੇ ਸਿੱਟੇ ਵਜੋਂ ਸਮਾਜ ਵਿੱਚ ਸਰਮਾਏ ਦੀ ਕਾਣੀਵੰਡ ਹੋ ਗਈ ਅਤੇ ਸਮਾਜ ਜਮਾਤਾਂ ਵਿੱਚ ਵੰਡਿਆ ਗਿਆ। ਕੁਝ ਲੋਕਾਂ ਵੱਲੋਂ ਉਪਜ ਦੇ ਸੋਮਿਆਂ ਨੂੰ ਆਪਣੇ ਨਿੱਜੀ ਕਬਜ਼ੇ ਵਿੱਚ ਲੈ ਲੈਣ ਕਰਕੇ ਜਮਾਤਾਂ ਵਿੱਚ ਟਕਰਾਅ ਵਾਲੀ ਸਥਿਤੀ ਪੈਦਾ ਹੋ ਗਈ। ਜਮਾਤਾਂ ਵਿੱਚੋਂ ਆਪਣਾ-ਆਪਸੀ ਵਿਰੋਧ ਪੈਦਾ ਹੋ ਗਿਆ ਜਿਹੜਾ ਕਿ ਇੱਕ ਤਿੱਖੇ ਟਕਰਾਅ ਦਾ ਰੂਪ ਧਾਰਨ ਕਰ ਗਿਆ। ਕਾਬਜ਼ ਧਿਰ ਵੱਲੋਂ ਆਦਰਸ਼ਵਾਦ ਅਤੇ ਹੋਰ ਧਾਰਮਿਕ ਮਾਨਤਾਵਾਂ ਦੀ ਦੁਹਾਈ ਪਾਈ ਜਾਂਦੀ ਹੈ। ਪ੍ਰੰਤੂ ਅਤੇ ਫਿਰ ਵੀ ਇਸਦੇ ਵਿਰੋਧ ਵਿੱਚ ਪ੍ਰਗਤੀਵਾਦੀ ਅਤੇ ਯਥਾਰਥਵਾਦੀ ਵਿਚਾਰਧਾਰਾ ਨੇ ਲੁੱਟੀ ਜਾ ਰਹੀ ਸ਼੍ਰੇਣੀ ਦੇ ਨਾਲ ਖੜ੍ਹੇ ਹੋ ਕਿ ਸਮਾਜਿਕ ਇਨਸਾਫ਼ ਦਾ ਨਾਹਰਾ ਮਾਰਿਆ ਤਾਂ ਇਸ ਸਿਧਾਂਤ ਨੇ ਇੱਕ ਵਿਸ਼ਵ-ਵਿਆਪੀ ਲੋੜ ਅਤੇ ਇਨਕਲਾਬ ਦਾ ਰਾਹ ਖੋਲ੍ਹ ਦਿੱਤਾ। ਮਾਰਕਸਵਾਦ ਸਮਾਜ ਦੇ ਅਧਿਐਨ ਦੀ ਉਹ ਜੁਗਤ ਹੈ ਜਿਹੜੀ ਜਮਾਤੀ ਸੰਬੰਧਾਂ ਅਤੇ ਆਪਸੀ ਵਿਰੋਧਾਂ, ਇਤਿਹਾਸਕ ਵਿਕਾਸ ਵਿੱਚ ਪਦਾਰਥਕ ਵਿਆਖਿਆ ਨੂੰ ਆਧਾਰ ਬਣਾ ਕੇ ਸਮਾਜਿਕ ਬਦਲਾਅ ਨੂੰ ਵਿਰੋਧ ਵਿਕਾਸ ਦੇ ਨੁਕਤੇ ਤੋਂ ਵਿਸ਼ਲੇਸ਼ਣ ਕਰਦੀ ਹੈ। ਮਾਰਕਸੀ ਵਿਧੀ ਪੂੰਜੀਵਾਦ ਦੇ ਵਿਕਾਸ ਬਾਰੇ ਆਰਥਿਕ ਅਤੇ ਸਮਾਜਿਕ ਰਾਜਨੀਤਿਕ ਸੰਬੰਧਾਂ ਨੂੰ ਦਰਸਾਉਂਦੀ ਹੈ। ਇਹ ਜੁਗਤ ਕਿਸੇ ਵੀ ਸਮਾਜ ਵਿੱਚੋਂ ਆਰਥਿਕ ਪ੍ਰਬੰਧ ਦੀ ਤਬਦੀਲੀ ਵਿਚੋਂ ਜਮਾਤੀ ਸੰਘਰਸ਼ ਦੀ ਭੂਮਿਕਾ ਨੂੰ ਸਮਝਾਉਂਦੀ ਹੈ। ਅੰਗਰੇਜ਼ੀ ਸਾਹਿਤ ਆਲੋਚਨਾ ਅਤੇ ਸੱਭਿਆਚਾਰਕ ਸਿਧਾਂਤਕਾਰ ਟੈਰੀ ਈਗਲਟਨ ਮਾਰਕਸਵਾਦੀ ਆਲੋਚਨਾ ਨੂੰ ਇਸ ਤਰ੍ਹਾਂ ਪ੍ਰਭਾਸ਼ਿਤ ਕਰਦੇ ਹਨ: “ਮਾਰਕਸਵਾਦੀ ਆਲੋਚਨਾ ਕੇਵਲ ਸਾਹਿਤ ਦੀ ਸਮਾਜਿਕਤਾ ਹੀ ਨਹੀਂ ਇਹ ਉਨ੍ਹਾਂ ਸਰੋਕਾਰਾਂ ਨਾਲ ਵੀ ਸੰਬੰਧ ਰੱਖਦੀ ਹੈ ਕਿ ਨਾਵਲਾਂ ਨੂੰ ਕਿਵੇਂ ਪ੍ਰਕਾਸ਼ਿਤ ਕਰਵਾਇਆ ਜਾਂਦਾ ਹੈ ਅਤੇ ਉਹ ਮਜ਼ਦੂਰ ਜਮਾਤ ਦੀ ਪੇਸ਼ਕਾਰੀ ਕਿਵੇਂ ਕਰਦੇ ਹਨ। ਇਸਦਾ ਨਿਸ਼ਾਨਾ ਸਾਹਿਤ ਕਾਰਜ ਨੂੰ ਭਰਪੂਰਤਾ ਨਾਲ ਵਿਖਿਆਉਣਾ ਹੈ। ਇਸ ਦਾ ਅਰਥ ਉਸਦੀ ਸ਼ੈਲੀ ਅਰਥਾਂ ਅਤੇ ਰੂਪਾਂ ਦੀ ਸੰਵੇਦਨਸ਼ੀਲਤਾ ਵੱਲ ਧਿਆਨ ਦੇਣਾ ਹੈ। 19ਵੀਂ ਸਦੀ ਵਿੱਚ ਮਾਰਕਸਵਾਦੀਆਂ ਅਤੇ ਅਰਾਜਕਤਾਵਾਦੀਆਂ ਵਿੱਚ ਸਮਾਜਵਾਦੀ ਰਾਜ ਨੂੰ ਲੈ ਕੇ ਗੰਭੀਰ ਬਹਿਸ਼ਾਂ ਹੁੰਦੀਆਂ ਰਹੀਆਂ ਹਨ। ਮਾਰਕਸਵਾਦੀ ਰਾਜ ਨੂੰ ਖ਼ਤਮ ਕਰਨ ਦੇ ਸਮਰਥਕ ਹੁੰਦੇ ਹੋਏ ਵੀ ਪਹਿਲਾਂ ਮਜ਼ਦੂਰਾਂ ਦੇ ਰਾਜ ਨੂੰ ਸਥਾਪਿਤ ਕਰਨਾ ਪੈਂਦਾ ਸੀ। ਬਕੂਨਿਨ ਨੇ ਸਮਾਜਵਾਦੀ ਰਾਜ ਨੂੰ ਇੱਕ ਫੌਜੀ ਬੈਰਕ ਦਾ ਨਾਂ ਦਿੱਤਾ। ਜਿਸ ਵਿੱਚ ਲੋਕ ਨਗਾਰੇ ਦੀ ਚੋਟ ਨਾਲ ਸੌਣ ਗਏ, ਜਾਗਣਗੇ ਅਤੇ ਕੰਮ ਕਰਨਗੇ। ਇਹ ਇਕੋ ਅਜਿਹਾ ਰਾਜ ਹੋਵੇਗਾ, ਜਿਸ ਵਿਚ ਚਲਾਕ ਅਤੇ ਸ਼ਾਤਰ ਲੋਕ ਸਰਕਾਰੀ ਸਹੂਲਤਾਂ ਮਾਨਣਗੇ। ਜਦੋਂ ਸੰਸਾਰ ਪੱਧਰ ਉੱਪਰ ਜਾਗੀਰਦਾਰੀ ਪ੍ਰਬੰਧ ਤੇ ਖਾਤਮੇ ਤੋਂ ਬਾਅਦ ਪੂੰਜੀਵਾਦੀ ਪ੍ਰਬੰਧ ਸਥਾਪਿਤ ਹੋ ਗਿਆ ਤਾਂ ਯੂਰਪੀ ਮੁਲਕਾਂ ਵਿਚ ਇਹ ਸੰਘਰਸ਼ ਵਧੇਰੇ ਸਪੱਸ਼ਟ ਅਤੇ ਸਮਝਣਯੋਗ ਹੋ ਗਿਆ ਕਿਉਂਕਿ ਬੁਰਜ਼ੁਆ ਜਾਂ ਪੂੰਜੀਪਤੀ ਅਤੇ ਪ੍ਰੋਲੋਤਾਰੀ ਜਾਂ ਮਜ਼ਦੂਰ ਜਮਾਤ ਦੀ ਵੰਡ ਭਲੀਭਾਂਤ ਸਮਝ ਆਉਣ ਲੱਗੀ ਅਤੇ ਜਮਾਤ ਰਹਿਤ ਸਮਾਜ ਦੀ ਲੋੜ ਦੀ ਮਹੱਤਤਾ ਵੀ ਲੋਕਾਂ ਦੀ ਸਮਝ ਵਿੱਚ ਆਉਣੀ ਸ਼ੁਰੂ ਹੋ ਗਈ। ਜਿਹੜੀ ਸਮਝ ਕੇ ਮਾਰਕਸ ਨੇ ਲੋਕਾਂ ਅੱਗੇ ਪੇਸ਼ ਕੀਤੀ ਸੀ ਕਿ ਸਮਾਜਕ ਵਰਤਾਰਾ ਕਾਰਜਸ਼ੀਲ ਕਿਵੇਂ ਹੈ ਅਤੇ ਇਸਨੂੰ ਜਮਾਤ ਰਹਿਤ ਸਮਾਜ ਵਿੱਚ ਬਦਲਿਆ ਕਿਵੇਂ ਜਾ ਸਕਦਾ ਹੈ। ਮਾਰਕਸ ਦੇ ਵਿਚਾਰ ਵਿੱਚ ਪੂੰਜੀਵਾਦ ਨਾ ਸਹਿ ਸਕਣਯੋਗ ਆਰਥਿਕ ਵਰਤਾਰਾ ਹੈ। ਇਸ ਲਈ ਇਸਤੋਂ ਛੁਟਕਾਰਾ ਪਾਉਣਾ ਲਾਜ਼ਮੀ ਹੈ। ਇਸ ਤੋਂ ਕਮਿਊਨਿਸਟ ਸਮਾਜ ਦੇ ਹਥਿਆਰਬੰਦ ਇਨਕਲਾਬ ਰਾਹੀਂ ਹੀ ਮੁਕਤੀ ਮਿਲ ਸਕਦੀ ਹੈ। ਮਾਰਕਸ ਅਤੇ ਏਂਗਲਜ਼ ਆਈ ਲੈਨਿਨ ਦਾ ਹੈ। ਉਸਦੀਆਂ ਗਤੀਵਿਧੀਆਂ ਅਤੇ ਖੋਜਾਂ ਨੇ ਨਾ ਕੇਵਲ ਮਾਰਕਸਵਾਦ ਨੂੰ ਵਿਵਹਾਰਿਕਕ ਅਤੇ ਸਿਧਾਂਤਿਕ ਪੱਧਰ ਉੱਪਰ ਅਮੀਰ ਹੀ ਕੀਤਾ। ਸਗੋਂ ਉਸਨੂੰ ਰਾਜਨੀਤਿਕ ਪੱਧਰ ਉੱਪਰ ਪਰਖ ਕੇ ਵੀ ਵੇਖਿਆ ਅਤੇ ਰੂਸੀ ਇਨਕਲਾਬ ਦੀ ਮਿਸਾਲ ਸਾਡੇ ਸਾਹਮਣੇ ਹੈ। ਦੂਜੀ ਸੰਸਾਰ ਜੰਗ ਤੋਂ ਬਾਅਦ ਮਾਰਕਸਵਾਦ ਵਿੱਚ ਵੀ ਤਬਦੀਲੀਆਂ ਆਈਆਂ ਹਨ। ਇਹ ਤਬਦੀਲੀਆਂ ਆਧੁਨਿਕ ਦਰਸ਼ਨ ਸ਼ਾਸਤਰੀਆਂ ਜਿਵੇਂ ਐਡਮੰਡ ਹਰਸਲ, ਮਾਰਵਿਨ ਹੈਡਗਰ ਅਤੇ ਸਿਗਮਨ ਫਰਾਇਡ ਅਤੇ ਹੋਰ ਵਿਦਵਾਨਾਂ ਦੀਆਂ ਖੋਜਾਂ ਅਤੇ ਵਿਚਾਰਾਂ ਦੇ ਪ੍ਰਭਾਵ ਨਾਲ ਆਈਆਂ। ਮਾਰਕਸਵਾਦ ਦੀਆਂ ਜੜ੍ਹਾਂ ਉਸਤੋਂ ਪਹਿਲਾਂ ਹੋਏ ਫਿਲਾਸਫ਼ਰਾਂ ਅਤੇ ਅਰਥ-ਸ਼ਾਸਤਰੀਆਂ ਦੀ ਵਿਚਾਰਧਾਰਾ ਅਤੇ ਫਲਸਫੇ ਵਿੱਚ ਹਨ। ਇਨ੍ਹਾਂ ਡੇਵਿਡ ਹੀਗਲ, ਜੋਹਨ ਫਿੱਚ, ਈਮਾਨੂਏਲ ਕਾਂਤ, ਐਡਮ ਸਮਿਥ, ਡੇਵਿਡ ਰਿਕਾਰਡੋ ਅਤੇ ਜੋਹਨ ਸਟੂਆਰਟ ਮਿਲ ਸ਼ਾਮਿਲ ਹਨ। ਮਾਰਕਸ ਨੇ ਇਹਨਾਂ ਦੇ ਵਿਚਾਰਾਂ ਨੂੰ ਸਮਝਿਆ ਹੀ ਨਹੀਂ, ਸਗੋਂ ਇਹਨਾਂ ਨੂੰ ਇਤਿਹਾਸਕ, ਸਮਾਜਿਕ, ਰਾਜਨੀਤਿਕ ਅਤੇ ਅਰਥ-ਸ਼ਾਸਤਰੀਆਂ ਨੂੰ ਯਥਾਰਥ ਨਾਲ ਜੋੜਿਆ। ਇਸਨੂੰ ਉਹ ਇਤਿਹਾਸਕ ਪਦਾਰਥਵਾਦ ਦਾ ਨਾਮ ਦੇਂਦਾ ਹੈ। ਬਿਆਨ ਉੱਪਰ ਅਸੀਂ ਬਿਆਨ ਕਰ ਆਏ ਕਿ ਮਾਰਕਸ ਦਾ ਸਮਾਂ 19ਵੀਂ ਸਦੀ ਦਾ ਹੈ। ਜਿਸ ਸਮੇਂ ਉਦਯੋਗਿਕ ਕ੍ਰਾਂਤੀ ਫੈਲ ਰਹੀ ਸੀ। ਵੱਖ-ਵੱਖ ਤਰੀਕਿਆਂ ਨਾਲ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਸੀ ਅਤੇ ਸਮਾਜ ਵਿੱਚ ਆਰਥਿਕ ਅਸਮਾਨਤਾ ਫੈਲੀ ਹੋਈ ਸੀ ਕਾਰਲ ਮਾਰਕਸ ਵਰਤਮਾਨ ਸਮੇਂ ਦੀ ਸਮਾਜਿਕ ਹਾਲਤ ਨੂੰ ਸਮਝਣਾ ਚਾਹੁੰਦੇ ਸਨ ਕਿਉਂਕਿ ਉਹ ਸਮਾਜ ਨੂੰ ਬਦਲਣਾ ਚਾਹੁੰਦੇ ਸਨ। ਉਹਨਾਂ ਦਾ ਵਿਚਾਰ ਸੀ ਕਿ ਕਿਸੇ ਵੀ ਤਰੀਕੇ ਪੂੰਜੀਵਾਦ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ। ਭਾਵ ਉਹ ਵਰਤਮਾਨ ਸਮੇਂ ਨੂੰ ਬਿਲਕੁਲ ਬਦਲ ਦੇਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੂੰ ਸਮਕਾਲੀ ਸਮਾਜ ਵੀ ਬਣਤਰ ਸੰਬੰਧੀ ਸੰਪੂਰਨ ਗਿਆਨ ਹੋਣਾ ਲਾਜ਼ਮੀ ਸੀ। ਉਨ੍ਹਾਂ ਨੇ ਸੋਚਿਆ ਕਿ ਵਰਤਮਾਨ ਅਤੇ ਭੂਤਕਾਲ ਨੂੰ ਸਮਝਕੇ ਹੀ ਅਸੀਂ ਭਵਿੱਖ ਦੀਆਂ ਸੰਭਾਵਨਾਵਾਂ ਸੰਬੰਧੀ ਕੁਝ ਆਖ ਸਕਦੇ ਹਾਂ। ਮਾਰਕਸਵਾਦੀ ਦਰਸ਼ਨ ਨੂੰ ਸਮਝਣ ਲਈ ਡਾ.
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਮੈਕਸਮਿਲੀਅਨ ਕਾਰਲ ਐਮਿਲ ਮੈਕਸ ਵੈਬਰ (ਜਰਮਨ: [ˈmaks ˈveːbɐ]; 21 ਅਪਰੈਲ 1864 – 14 ਜੂਨ 1920) ਇੱਕ ਜਰਮਨ ਸਮਾਜਸਾਸ਼ਤਰੀ, ਦਾਰਸ਼ਨਿਕ, ਅਤੇ ਰਾਜਨੀਤਕ ਅਰਥਸਾਸ਼ਤਰੀ ਜਿਸਦੇ ਵਿਚਾਰਾਂ ਨੇ ਸਮਾਜਿਕ ਸਿਧਾਂਤ, ਸਮਾਜਿਕ ਖੋਜ, ਅਤੇ ਖੁਦ ਸਮਾਜਸਾਸ਼ਤਰ ਨੂੰ ਪ੍ਰਭਾਵਿਤ ਕੀਤਾ। ਵੈਬਰ ਦਾ ਨਾਮ ਹਮੇਸ਼ਾ ਏਮੀਲ ਦੁਰਖਿਮ ਅਤੇ ਕਾਰਲ ਮਾਰਕਸ,ਦੇ ਨਾਲ ਸਮਾਜਸਾਸ਼ਤਰ ਦੇ ਤਿੰਨ ਬਾਨੀ ਨਿਰਮਾਤਿਆਂ ਵਿੱਚੋਂ ਇੱਕ ਵਜੋਂ ਆਉਂਦਾ ਹੈ। ਵੇਬਰ ਫਸਟੌਲਿਜਿਕ ਐਂਟੀ-ਹੋਂਦਵਾਦੀ ਵਿਚਾਰਧਾਰਾ ਦਾ ਇੱਕ ਮੁੱਖ ਵਕੀਲ ਸੀ, ਜਿਸਦਾ ਅਧਿਐਨ ਕਰਨ ਲਈ ਬਹਿਸ ਕਰਦੇ ਹੋਏ ਸਮਾਜਕ ਕਾਰਜ ਦੁਆਰਾ ਵਿਆਖਿਆਤਮਕ (ਸਿਰਫ਼ ਸ਼ਾਤਵੀਂ ਸ਼ਬਦਾਵਲੀ ਦੀ ਬਜਾਏ) ਦਾ ਅਰਥ ਹੈ, ਮਕਸਦ ਅਤੇ ਅਰਥ ਨੂੰ ਸਮਝਣ ਦੇ ਅਧਾਰ ਤੇ, ਜੋ ਵਿਅਕਤੀ ਆਪਣੇ ਆਪ ਦੇ ਕੰਮਾਂ ਨਾਲ ਜੁੜੇ ਹੋਏ ਹਨ ਦੁਰਕਾਈਮ ਦੇ ਉਲਟ, ਉਹ ਮੋਨੋ-ਕਾਰਗੁਜਾਰੀ ਵਿੱਚ ਵਿਸ਼ਵਾਸ਼ ਨਹੀਂ ਰੱਖਦਾ ਸੀ ਅਤੇ ਪ੍ਰਸਤਾਵਿਤ ਸੀ ਕਿ ਕਿਸੇ ਵੀ ਨਤੀਜੇ ਲਈ ਬਹੁਤੇ ਕਾਰਨ ਹੋ ਸਕਦੇ ਹਨ. [12] ਮੁੱਖ ਬੌਧਿਕ ਚਿੰਤਾ ਤਰਕਸੰਗਤ, ਧਰਮ ਨਿਰਪੱਖਤਾ ਅਤੇ "ਬੇਵਕੂਫੀ" ਦੀ ਪ੍ਰਕਿਰਿਆ ਨੂੰ ਸਮਝ ਰਹੀ ਸੀ ਜੋ ਉਹ ਪੂੰਜੀਵਾਦ ਅਤੇ ਆਧੁਨਿਕਤਾ ਦੇ ਵਾਧੇ ਨਾਲ ਜੁੜੀ ਸੀ. [13] ਉਸਨੇ ਇਹਨਾਂ ਨੂੰ ਸੰਸਾਰ ਬਾਰੇ ਨਵੇਂ ਤਰੀਕੇ ਨਾਲ ਸੋਚਣ ਦੇ ਨਤੀਜੇ ਵਜੋਂ ਦੇਖਿਆ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਵੈੱਬ ਬਰਾਊਜ਼ਰ (ਅੰਗਰੇਜ਼ੀ: Web browser) ਇੱਕ ਤਰਾਂ ਦਾ ਆਦੇਸ਼ਕਾਰੀ ਹੁੰਦੀ ਹੈ ਜਿਸ ਨੂੰ ਕਿ ਸਰਵਰ ਉੱਤੇ ਉਪਲੱਬਧ ਜਾਣਕਾਰੀ(ਲੇਖ,ਚਿੱਤਰ,ਗਾਣੇ,ਆਦਿ) ਨੂੰ ਦਰਸਾਉਣ ਲਈ ਵਰਤਿਆ ਜਾਂਦਾ ਹੈ। ਇਸ ਤੋ ਬਿਨਾਂ ਅਸੀਂ ਅੰਤਰਜਾਲ ਸੁਵਿਧਾ ਦਾ ਆਨੰਦ ਨਹੀਂ ਮਾਣ ਸਕਦੇ। ਗੂਗਲ ਕਰੋਮ, ਮੋਜ਼ੀਲਾ ਫਾਇਰਫੌਕਸ, ਇੰਟਰਨੈੱਟ ਅੈਕਸਪਲੋਰਰ, ਸਫ਼ਾਰੀ ਆਦਿ ਅੱਜ-ਕੱਲ ਦੇ ਸਭ ਤੋ ਜ਼ਿਆਦਾ ਵਰਤੇ ਜਾਣ ਵਾਲੇ ਵੈੱਬ ਬਰਾਊਂਜ਼ਰ ਹਨ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਫੇਫੜਾ ਹਵਾ ਨਾਲ ਸਾਹ ਲੈਣ ਵਾਲੇ ਪ੍ਰਾਣੀਆਂ, ਖ਼ਾਸ ਕਰ ਕੇ ਜਿਆਦਾਤਰ ਚਹੁ-ਪੈਰੀ ਜਾਨਵਰਾਂ ਅਤੇ ਕੁਝ ਮੱਛੀਆਂ ਅਤੇ ਘੋਗਿਆਂ, ਵਿੱਚ ਇੱਕ ਆਵਸ਼ਕ ਸੁਆਸ-ਅੰਗ ਹੁੰਦਾ ਹੈ। ਥਣਧਾਰੀਆਂ ਅਤੇ ਹੋਰ ਜਟਿਲ ਜੀਵ-ਕਿਸਮਾਂ ਵਿੱਚ ਰੀੜ੍ਹ ਦੀ ਹੱਡੀ ਕੋਲ ਦਿਲ ਦੇ ਦੋਹਾਂ ਪਾਸੇ ਦੋ ਫੇਫੜੇ ਹੁੰਦੇ ਹਨ। ਇਹਨਾਂ ਦਾ ਮੁੱਖ ਕੰਮ ਵਾਯੂਮੰਡਲ ਤੋਂ ਆਕਸੀਜਨ ਲੈ ਕੇ ਲਹੂ-ਧਾਰਾ ਵਿੱਚ ਮਿਲਾਉਣਾ ਅਤੇ ਲਹੂ-ਧਾਰਾ ਤੋਂ ਕਾਰਬਨ ਡਾਈਆਕਸਾਈਡ ਲੈ ਕੇ ਵਾਯੂਮੰਡਲ ਵਿੱਚ ਛੱਡਣਾ ਹੁੰਦਾ ਹੈ। ਗੈਸਾਂ ਦਾ ਇਹ ਤਬਾਦਲਾ ਸੈਲਾਂ ਨਾਲ ਬਣੀਆਂ ਨਿੱਕੀਆਂ ਨਿੱਕੀਆਂ ਪਤਲੀਆਂ ਦੀਵਾਰਾਂ ਵਾਲੀਆਂ ਹਵਾ ਦੀਆਂ ਅਸੰਖ ਥੈਲੀਆਂ ਜਿਹਨਾਂ ਨੂੰ ਅਲਵਿਓਲੀ (alveoli) ਕਿਹਾ ਜਾਂਦਾ ਹੈ, ਦੇ ਇੱਕ ਵਿਸ਼ੇਸ਼ ਤਾਣੇ ਬਾਣੇ ਵਿੱਚ ਨੇਪਰੇ ਚੜ੍ਹਦਾ ਹੈ।
ਖੋਜ (ਅੰਗਰੇਜ਼ੀ: Research) ਮਤਲਬ "ਰਚਨਾਤਮਕ ਅਤੇ ਸਿਧਾਂਤਕ ਤੌਰ ਤੇ ਕੀਤਾ ਗਿਆ ਕੰਮ ਜੋ ਕਿ ਗਿਆਨ ਦਾ ਭੰਡਾਰ ਵਧਾਉਣ, ਮਨੁੱਖਾਂ, ਸੱਭਿਆਚਾਰ ਅਤੇ ਸਮਾਜ ਦੇ ਗਿਆਨ ਸਮੇਤ ਅਤੇ ਨਵੀਆਂ ਅਰਜ਼ੀਆਂ ਨੂੰ ਬਣਾਉਣ ਲਈ ਗਿਆਨ ਦੇ ਇਸ ਸਟਾਕ ਦੀ ਵਰਤੋਂ ਨੂੰ ਸ਼ਾਮਲ ਕਰਨ ਲਈ ਕੀਤੇ ਜਾਂਦੇ ਹਨ।" ਇਹ ਤੱਥ ਸਥਾਪਿਤ ਕਰਨ ਜਾਂ ਪੁਸ਼ਟੀ ਕਰਨ ਲਈ ਵਰਤਿਆ ਜਾਂਦਾ ਹੈ, ਪਿਛਲੇ ਕੰਮ ਦੇ ਨਤੀਜਿਆਂ ਨੂੰ ਮੁੜ ਪੁਸ਼ਟੀ ਕਰਦਾ ਹੈ, ਨਵੇਂ ਜਾਂ ਮੌਜੂਦਾ ਸਮੱਸਿਆਵਾਂ ਨੂੰ ਹੱਲ ਕਰਦਾ ਹੈ, ਪ੍ਰੋਟੀਮ ਦੀ ਸਹਾਇਤਾ ਕਰਦਾ ਹੈ ਜਾਂ ਨਵੇਂ ਸਿਧਾਂਤ ਵਿਕਸਿਤ ਕਰਦਾ ਹੈ। ਇੱਕ ਖੋਜ ਪ੍ਰੋਜੈਕਟ ਖੇਤਰ ਵਿੱਚ ਪਿਛਲੇ ਕੰਮ 'ਤੇ ਇੱਕ ਵਿਸਥਾਰ ਹੋ ਸਕਦਾ ਹੈ। ਖੋਜ ਪ੍ਰੋਜੈਕਟ ਕਿਸੇ ਵਿਸ਼ੇ ਤੇ ਹੋਰ ਗਿਆਨ ਵਿਕਸਿਤ ਕਰਨ ਲਈ ਜਾਂ ਇੱਕ ਸਕੂਲੀ ਖੋਜ ਪ੍ਰੋਜੈਕਟ ਦੀ ਮਿਸਾਲ ਵਿੱਚ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ, ਉਹਨਾਂ ਨੂੰ ਭਵਿੱਖ ਦੀਆਂ ਨੌਕਰੀਆਂ ਅਤੇ ਰਿਪੋਰਟਾਂ ਲਈ ਤਿਆਰ ਕਰਨ ਲਈ ਇੱਕ ਵਿਦਿਆਰਥੀ ਦੇ ਖੋਜੀ ਸ਼ਕਤੀ ਨੂੰ ਅੱਗੇ ਵਧਾਉਣ ਲਈ ਵਰਤਿਆ ਜਾ ਸਕਦਾ ਹੈ। ਯੰਤਰਾਂ, ਪ੍ਰਕਿਰਿਆਵਾਂ ਜਾਂ ਪ੍ਰਯੋਗਾਂ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਲਈ, ਖੋਜ ਪ੍ਰਾਜੈਕਟ ਦੇ ਪ੍ਰੋਜੈਕਟਾਂ ਜਾਂ ਪ੍ਰੋਜੈਕਟ ਦੇ ਪੂਰੇ ਤੱਤ ਦੀ ਨਕਲ ਕਰ ਸਕਦੀ ਹੈ। ਬੁਨਿਆਦੀ ਖੋਜਾਂ ਦੇ ਪ੍ਰਮੁਖ ਉਦੇਸ਼ ਮਨੁੱਖੀ ਗਿਆਨ ਦੀ ਤਰੱਕੀ ਲਈ ਦਸਤਾਵੇਜ਼ਾਂ ਅਤੇ ਪ੍ਰਣਾਲੀਆਂ ਦੇ ਦਸਤਾਵੇਜ਼, ਖੋਜ, ਵਿਆਖਿਆ ਜਾਂ ਖੋਜ ਅਤੇ ਵਿਕਾਸ (ਆਰ ਐਂਡ ਡੀ) ਹਨ। ਖੋਜ ਦੇ ਕਈ ਰੂਪ ਹਨ: ਵਿਗਿਆਨਕ, ਮਨੁੱਖਤਾ, ਕਲਾਤਮਕ, ਆਰਥਿਕ, ਸਮਾਜਿਕ, ਵਪਾਰ, ਮਾਰਕਿਟਿੰਗ, ਪ੍ਰੈਕਟੀਸ਼ਨਰ ਖੋਜ, ਜੀਵਨ, ਤਕਨਾਲੋਜੀ, ਆਦਿ.।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਕੰਪਿਊਟਰ ਮੈਮਰੀ ਕੰਪਿਊਟਰ ਵਿੱਚ ਡਿਜੀਟਲ ਡਾਟਾ ਜਮ੍ਹਾਂ ਕਰਨ ਲਈ ਵਰਤੀ ਜਾਂਦੀ ਇੱਕ ਤਕਨੀਕ ਹੈ। ਮੈਮਰੀ ਦਾ ਕੰਮ ਕਿਸੇ ਵੀ ਨਿਰਦੇਸ਼, ਸੂਚਨਾ ਅਤੇ ਨਤੀਜਾ ਨੂੰ ਸੈਂਚੀਆਂ ਕਰ ਕੇ ਰੱਖਣਾ ਹੁੰਦਾ ਹੈ। ਕੰਪਿਊਟਰ ਦੇ ਸੀ.ਪੀ.ਯੂ ਵਿੱਚ ਹੋਣ ਵਾਲੀ ਸਭ ਕਰਿਆਵਾਂ ਸਭ ਤੋਂ ਪਹਿਲਾਂ ਮੈਮਰੀ ਵਿੱਚ ਜਾਂਦੀਆਂ ਹਨ। ਇਹ ਇੱਕ ਤਰ੍ਹਾਂ ਨਾਲ ਕੰਪਿਊਟਰ ਦਾ ਭੰਡਾਰਖਾਨਾ ਹੁੰਦਾ ਹੈ। ਮੈਮਰੀ ਕੰਪਿਊਟਰ ਦਾ ਬਹੁਤ ਜ਼ਿਆਦਾ ਮਹੱਤਵਪੂਰਨ ਭਾਗ ਹੈ ਜਿੱਥੇ ਡਾਟਾ ਅਤੇ ਪ੍ਰੋਗਰਾਮ ਪ੍ਰਕਿਰਿਆ ਦੇ ਦੌਰਾਨ ਸਥਿਤ ਰਹਿੰਦੇ ਹਨ ਅਤੇ ਲੋੜ ਪੈਣ ਉੱਤੇ ਤੁਰੰਤ ਉਪਲਬਧ ਹੁੰਦੇ ਹਨ।
ਸਾਹ ਲੈਣਾ ਫੇਫੜਿਆਂ ਵਿੱਚ ਹਵਾ ਦੇ ਅੰਦਰ ਅਤੇ ਬਾਹਰ ਚਲਣ ਦੀ ਇੱਕ ਕੁਦਰਤੀ ਪ੍ਰਕਿਰਿਆ ਹੈ। ਜਿੰਨ੍ਹਾਂ ਜੀਵਾਂ ਵਿੱਚ ਫੇਫੜੇ ਹੁੰਦੇ ਹਨ ਉਨ੍ਹਾਂ ਵਿੱਚ ਇਸ ਪ੍ਰਕਿਰਿਆ ਨੂੰ ਹਵਾਦਾਰੀ ਵੀ ਕਹਿੰਦੇ ਹਨ, ਜਿਸ ਦੇ ਦੋ ਹਿੱਸੇ ਹਨ- ਸਾਹ ਅੰਦਰ ਲੈਣਾ ਅਤੇ ਬਾਹਰ ਛੱਡਣਾ। ਸਾਹ ਲੈਣਾ ਜਿਉਂਦੇ ਰਹਿਣ ਲਈ ਇੱਕ ਜ਼ਰੂਰੀ ਸ਼ਰੀਰਕ ਪ੍ਰਣਾਲੀ ਹੈ। ਵਾਯੁਜੀਵੀ ਜੀਵ ਜਿਵੇਂ ਕਿ ਪੰਛੀ, ਭੁਜੰਗਮ ਜੀਵ ਅਤੇ ਥਣਧਾਰੀ ਜੀਵਾਂ ਵਿੱਚ ਊਰਜਾ ਸੰਧਨ ਅਣੁਆਂ ਦੇ ਮੈਟਾਬੋਲਿਜ਼ਮ ਨਾਲ ਊਰਜਾ ਦੀ ਰਿਹਾਈ ਲਈ ਆਕਸੀਜਨ ਦੀ ਜ਼ਰੂਰਤ ਹੁੰਦੀ ਹੈ।
ਦਿਲ ਇੱਕ ਖੋਖਲਾ ਪੱਠਾ ਹੈ ਜੋ ਸੁੰਗੇੜਾਂ ਦੀ ਤਾਲਪੂਰਨ ਮੁਹਾਰਨੀ ਨਾਲ ਲਹੂ-ਨਾੜਾਂ ਵਿੱਚ ਖ਼ੂਨ ਨੂੰ ਧੱਕ ਕੇ (ਪੰਪ ਕਰ ਕੇ) ਸਾਰੇ ਸਰੀਰ ਵਿੱਚ ਪੁਚਾਉਂਦਾ ਹੈ। ਇਹ ਖ਼ੂਨ ਦੇ ਦੌਰੇ ਵਾਲੇ ਸਾਰੇ ਜੀਵਾਂ (ਸਾਰੇ ਕੰਗਰੋੜਧਾਰੀ ਜੀਵਾਂ ਵਿੱਚ ਵੀ) ਵਿੱਚ ਪਾਇਆ ਜਾਂਦਾ ਹੈ।ਅੰਗਰੇਜ਼ੀ ਸ਼ਬਦ cardiac (ਦਿਲੀ) (ਜਿਵੇਂ ਕਿ cardiology (ਹਿਰਦਾ-ਵਿਗਿਆਨ) ਵਿੱਚ) ਦਾ ਮਤਲਬ ਹੈ "ਦਿਲ ਜਾਂ ਹਿਰਦੇ ਨਾਲ ਸਬੰਧਤ" ਅਤੇ ਇਹ ਯੂਨਾਨੀ ਸ਼ਬਦ καρδιά, ਕਾਰਡੀਆ ਤੋਂ ਆਇਆ ਹੈ ਜਿਸਦਾ ਅਰਥ ਹੁੰਦਾ ਹੈ ਦਿਲ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆਂ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
a ਸਿਹਤ ਦੀ ਦੇਖਭਾਲ ਜਾਂ ਸਿਹਤ ਸੰਭਾਲ (ਅੰਗਰੇਜ਼ੀ: Healthcare) ਮਨੁੱਖਾਂ ਦੇ ਰੋਗਾਂ, ਬਿਮਾਰੀ, ਸੱਟ ਅਤੇ ਹੋਰ ਸਰੀਰਕ ਅਤੇ ਮਾਨਸਿਕ ਵਿਗਾੜਾਂ ਦੇ ਰੋਕਥਾਮ, ਤਸ਼ਖੀਸ਼ ਅਤੇ ਇਲਾਜ ਨਾਲ ਸਿਹਤ ਦੀ ਦੇਖ-ਰੇਖ ਜਾਂ ਸੁਧਾਰ ਹੈ। ਹੈਲਥਕੇਅਰ ਸੰਬੰਧਿਤ ਸਿਹਤ ਖੇਤਰਾਂ ਵਿੱਚ ਸਿਹਤ ਪੇਸ਼ਾਵਰ (ਪ੍ਰਦਾਤਾ ਜਾਂ ਪ੍ਰੈਕਟਿਸ਼ਨਰ) ਦੁਆਰਾ ਪ੍ਰਦਾਨ ਕੀਤੀ ਜਾਂਦੀ ਹੈ। ਡਾਕਟਰ ਅਤੇ ਚਿਕਿਤਸਕ ਦੇ ਸਹਿਯੋਗੀ ਇਹਨਾਂ ਸਿਹਤ ਪੇਸ਼ਾਵਰਾਂ ਦਾ ਹਿੱਸਾ ਹਨ। ਦੰਦਸਾਜ਼ੀ, ਦਾਈਆਂ, ਨਰਸਿੰਗ, ਦਵਾਈਆਂ, ਅੱਖਾਂ ਦੇ ਓਟਰੀ, ਆਡੀਲੋਜੀ, ਫਾਰਮੇਸੀ, ਮਨੋਵਿਗਿਆਨ, ਓਕਯੁਪੇਸ਼ਨਲ ਥੈਰੇਪੀ, ਫਿਜ਼ੀਕਲ ਥਰੈਪੀਏਸ਼ਨ ਅਤੇ ਹੋਰ ਸਿਹਤ ਪੇਸ਼ੇਵਰ ਸਾਰੇ ਸਿਹਤ ਦੇਖਭਾਲ ਦਾ ਹਿੱਸਾ ਹਨ। ਇਸ ਵਿਚ ਪ੍ਰਾਇਮਰੀ ਦੇਖਭਾਲ, ਸੈਕੰਡਰੀ ਦੇਖਭਾਲ, ਅਤੇ ਤੀਜੇ ਦਰਜੇ ਦੀ ਦੇਖਭਾਲ, ਅਤੇ ਨਾਲ ਹੀ ਜਨ ਸਿਹਤ ਵਿਚ ਦਿੱਤਾ ਗਿਆ ਕੰਮ ਵੀ ਸ਼ਾਮਲ ਹੈ। ਸਿਹਤ ਦੇ ਖੇਤਰਾਂ ਵਿਚ ਪਹੁੰਚ ਸਾਰੇ ਦੇਸ਼ਾਂ, ਸਮੁਦਾਇਆਂ ਅਤੇ ਵਿਅਕਤੀਆਂ ਵਿਚ ਵੱਖੋ-ਵੱਖਰੇ ਹੋ ਸਕਦੇ ਹਨ, ਜਿਹਨਾਂ ਦੀ ਮੁੱਖ ਤੌਰ ਤੇ ਸਮਾਜਿਕ ਅਤੇ ਆਰਥਿਕ ਹਾਲਤਾਂ ਦੇ ਨਾਲ-ਨਾਲ ਸਿਹਤ ਪਾਲਸੀਆਂ ਤੋਂ ਪ੍ਰਭਾਵਿਤ ਹੁੰਦਾ ਹੈ।ਮੁਲਕਾਂ ਅਤੇ ਅਧਿਕਾਰ ਖੇਤਰਾਂ ਵਿੱਚ ਵੱਖ-ਵੱਖ ਨੀਤੀਆਂ ਅਤੇ ਯੋਜਨਾਵਾਂ ਹਨ ਜੋ ਉਹਨਾਂ ਦੇ ਸੁਸਾਇਟੀਆਂ ਵਿੱਚ ਨਿੱਜੀ ਅਤੇ ਆਬਾਦੀ-ਅਧਾਰਤ ਸਿਹਤ ਦੇਖ-ਰੇਖ ਦੇ ਟੀਚਿਆਂ ਦੇ ਸਬੰਧ ਵਿੱਚ ਹਨ। ਹੈਲਥਕੇਅਰ ਪ੍ਰਣਾਲੀਆਂ ਨਿਸ਼ਚਤ ਆਬਾਦੀਆਂ ਦੀਆਂ ਸਿਹਤ ਲੋੜਾਂ ਨੂੰ ਪੂਰਾ ਕਰਨ ਲਈ ਸਥਾਪਿਤ ਕੀਤੀਆਂ ਗਈਆਂ ਸੰਸਥਾਵਾਂ ਹਨ। ਉਨ੍ਹਾਂ ਦੀ ਸਹੀ ਸੰਰਚਨਾ ਕੌਮੀ ਅਤੇ ਸਬਨੈਸ਼ਨਲ ਸੰਸਥਾਵਾਂ ਦੇ ਵਿਚਕਾਰ ਵੱਖਰੀ ਹੁੰਦੀ ਹੈ। ਕੁਝ ਦੇਸ਼ਾਂ ਅਤੇ ਅਧਿਕਾਰ ਖੇਤਰਾਂ ਵਿੱਚ, ਸਿਹਤ ਦੇਖ-ਰੇਖ ਦੀ ਯੋਜਨਾਬੰਦੀ ਨੂੰ ਮਾਰਕੀਟ ਭਾਗੀਦਾਰਾਂ ਦੇ ਵਿੱਚ ਵੰਡਿਆ ਜਾਂਦਾ ਹੈ, ਜਦੋਂ ਕਿ ਦੂਜਿਆਂ ਵਿੱਚ, ਯੋਜਨਾਵਾਂ ਸਰਕਾਰਾਂ ਜਾਂ ਹੋਰ ਤਾਲਮੇਲ ਵਾਲੀਆਂ ਸੰਸਥਾਵਾਂ ਵਿੱਚ ਵਧੇਰੇ ਕੇਂਦਰ ਬਣਾਉਂਦੇ ਹਨ। ਸਾਰੇ ਕੇਸਾਂ ਵਿੱਚ, ਵਰਲਡ ਹੈਲਥ ਆਰਗੇਨਾਈਜੇਸ਼ਨ (ਡਬਲਿਊ.ਐਚ.ਓ) ਦੇ ਅਨੁਸਾਰ, ਇੱਕ ਚੰਗੀ ਤਰ੍ਹਾਂ ਕੰਮ ਕਰਨ ਵਾਲੀ ਸਿਹਤ ਸੰਭਾਲ ਪ੍ਰਣਾਲੀ ਲਈ ਇੱਕ ਮਜ਼ਬੂਤ ਵਿੱਤੀ ਵਿਧੀ ਦੀ ਲੋੜ ਹੁੰਦੀ ਹੈ; ਇੱਕ ਚੰਗੀ ਤਰ੍ਹਾਂ ਸਿਖਲਾਈ ਪ੍ਰਾਪਤ ਅਤੇ ਢੁਕਵੀਂ ਅਦਾਇਗੀ ਕਰਮਚਾਰੀ; ਭਰੋਸੇਯੋਗ ਜਾਣਕਾਰੀ ਜਿਸ 'ਤੇ ਫੈਸਲਿਆਂ ਅਤੇ ਨੀਤੀਆਂ ਨੂੰ ਆਧਾਰ ਬਣਾਉਣਾ; ਅਤੇ ਗੁਣਵੱਤਾ ਵਾਲੀਆਂ ਦਵਾਈਆਂ ਅਤੇ ਤਕਨਾਲੋਜੀਆਂ ਨੂੰ ਪੇਸ਼ ਕਰਨ ਲਈ ਚੰਗੀ ਤਰ੍ਹਾਂ ਬਣਾਈ ਰੱਖਣ ਵਾਲੀਆਂ ਸਿਹਤ ਸਹੂਲਤਾਂ ਅਤੇ ਮਾਲ ਅਸਬਾਬ।ਹੈਲਥਕੇਅਰ ਕਿਸੇ ਦੇਸ਼ ਦੀ ਅਰਥ-ਵਿਵਸਥਾ ਦਾ ਇੱਕ ਅਹਿਮ ਹਿੱਸਾ ਯੋਗਦਾਨ ਪਾ ਸਕਦੀ ਹੈ। 2011 ਵਿੱਚ, ਹੈਲਥਕੇਅਰ ਇੰਡਸਟਰੀ ਨੇ ਓਈਸੀਡੀ ਦੇਸ਼ਾਂ ਦੇ 34 ਸਦੱਸਾਂ ਵਿੱਚ ਔਸਤ ਪ੍ਰਤੀ ਜੀਅ ਜੀਡੀਪੀ ਦੇ 9.3 ਪ੍ਰਤੀਸ਼ਤ ਜਾਂ 3,322 ਡਾਲਰ (ਪੀਪੀਪੀ-ਅਨੁਕੂਲ) ਦੀ ਖਪਤ ਕੀਤੀ ਸੀ। ਯੂ.
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਜਲਾਲ ਉੱਦੀਨ ਮੁਹੰਮਦ ਅਕਬਰ (ਉਰਦੂ : جلال الدین محمد اکبر, ੧੫ ਅਕਤੂਬਰ, ੧੫੪੨ - ੨੭ ਅਕਤੂਬਰ, ੧੬੦੫) ਤੈਮੂਰ ਵੰਸ਼ ਦੇ ਮੁਗਲ ਖ਼ਾਨਦਾਨ ਦਾ ਤੀਜਾ ਸ਼ਾਸਕ ਸੀ। ਅਕਬਰ ਨੂੰ ਅਕਬਰ -ਏ - ਆਜ਼ਮ ( ਅਰਥਾਤ ਅਕਬਰ ਮਹਾਨ ) , ਸ਼ਹਿੰਸ਼ਾਹ ਅਕਬਰ, ਮਹਾਬਲੀ ਸ਼ਹਿੰਸ਼ਾਹ ਦੇ ਨਾਮ ਵਲੋਂ ਵੀ ਜਾਣਿਆ ਜਾਂਦਾ ਹੈ। ਸਮਰਾਟ ਅਕਬਰ ਮੁਗਲ ਸਾਮਰਾਜ ਦੇ ਸੰਸਥਾਪਕ ਜਹੀਰੁੱਦੀਨ ਮੁਹੰਮਦ ਬਾਬਰ ਦਾ ਪੋਤਾ ਅਤੇ ਨਾਸਿਰੁੱਦੀਨ ਹੁਮਾਯੂੰ ਅਤੇ ਹਮੀਦਾ ਬਾਨੋ ਦਾ ਪੁੱਤ ਸੀ। ਬਾਬਰ ਦਾ ਖ਼ਾਨਦਾਨ ਤੈਮੂਰ ਅਤੇ ਮੰਗੋਲ ਨੇਤਾ ਚੰਗੇਜ ਖਾਂ ਵਲੋਂ ਸਬੰਧਤ ਸੀ ਅਰਥਾਤ ਉਸਦੇ ਵੰਸ਼ਜ ਤੈਮੂਰ ਲੰਗ ਦੇ ਖਾਨਦਾਨ ਵਿੱਚੋਂ ਸਨ ਅਤੇ ਮਾਤ੍ਰਪੱਖ ਦਾ ਸੰਬੰਧ ਚੰਗੇਜ ਖਾਂ ਨਾਲ ਸੀ। ਅਕਬਰ ਦੇ ਸ਼ਾਸਨ ਦੇ ਅੰਤ ਤੱਕ ੧੬੦੫ ਵਿੱਚ ਮੁਗਲ ਸਾਮਰਾਜ ਵਿੱਚ ਉੱਤਰੀ ਅਤੇ ਵਿਚਕਾਰ ਭਾਰਤ ਦੇ ਅਧਿਕਾਸ਼ ਭਾਗ ਸਮਿੱਲਤ ਸਨ ਅਤੇ ਉਸ ਸਮੇਂ ਦੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਸਮਰਾਜਾਂ ਵਿਚੋ ਇੱਕ ਸੀ। ਬਾਦਸ਼ਾਹਾਂ ਵਿੱਚ ਅਕਬਰ ਹੀ ਇੱਕ ਅਜਿਹਾ ਬਾਦਸ਼ਾਹ ਸੀ, ਜਿਸਨੂੰ ਹਿੰਦੂ ਮੁਸਲਮਾਨ ਦੋਨਾਂ ਵਰਗਾਂ ਦਾ ਬਰਾਬਰ ਪਿਆਰ ਅਤੇ ਸਨਮਾਨ ਮਿਲਿਆ। ਉਸਨੇ ਹਿੰਦੂ - ਮੁਸਲਮਾਨ ਸੰਪ੍ਰਦਾਵਾਂ ਦੇ ਵਿੱਚ ਦੀਆਂ ਦੂਰੀਆਂ ਘੱਟ ਕਰਣ ਲਈ ਦੀਨ-ਏ-ਇਲਾਹੀ ਨਾਮਕ ਧਰਮ ਦੀ ਸਥਾਪਨਾ ਕੀਤੀ। ਉਸਦਾ ਦਰਬਾਰ ਸਭ ਦੇ ਲਈ ਹਰ ਸਮਾਂ ਖੁੱਲ੍ਹਾ ਰਹਿੰਦਾ ਸੀ। ਉਸਦੇ ਦਰਬਾਰ ਵਿੱਚ ਮੁਸਲਮਾਨ ਸਰਦਾਰਾਂ ਨਾਲੋਂ ਹਿੰਦੂ ਸਰਦਾਰ ਜਿਆਦਾ ਸਨ। ਅਕਬਰ ਨੇ ਹਿੰਦੁਆਂ ਉੱਤੇ ਲੱਗਣ ਵਾਲਾ ਜਜ਼ੀਅਾ ਹੀ ਨਹੀਂ ਖ਼ਤਮ ਕੀਤਾ, ਸਗੋਂ ਅਜਿਹੇ ਅਨੇਕ ਕਾਰਜ ਕੀਤੇ ਜਿਨ੍ਹਾਂ ਦੇ ਕਾਰਨ ਹਿੰਦੂ ਅਤੇ ਮੁਸਲਮਾਨ ਦੋਨੋ ਉਸਦੇ ਪ੍ਰਸ਼ੰਸਕ ਬਣੇ। ਅਕਬਰ ਸਿਰਫ ਤੇਰਾਂ ਸਾਲ ਦੀ ਉਮਰ ਵਿੱਚ ਆਪਣੇ ਪਿਤਾ ਨਸੀਰੁੱਦੀਨ ਮੁਹੰਮਦ ਹੁਮਾਯੁੰ ਦੀ ਮੌਤ ਉਪਰਾਂਤ ਦਿੱਲੀ ਦੀ ਰਾਜਗੱਦੀ ਉੱਤੇ ਬੈਠਾ ਸੀ । ਆਪਣੇ ਸ਼ਾਸਨ ਕਾਲ ਵਿੱਚ ਉਸਨੇ ਸ਼ਕਤੀਸ਼ਾਲੀ ਪਸ਼ਤੂਨ ਵੰਸ਼ਜ ਸ਼ੇਰਸ਼ਾਹ ਵਿਦਵਾਨ ਦੇ ਹਮਲੇ ਬਿਲਕੁੱਲ ਬੰਦ ਕਰਵਾ ਦਿੱਤੇ ਸਨ, ਨਾਲ ਹੀ ਪਾਨੀਪਤ ਦੀ ਦੂਸਰੀ ਲੜਾਈ ਵਿੱਚ ਨਵਘੋਸ਼ਿਤ ਹਿੰਦੂ ਰਾਜਾ ਹੇਮੂ ਨੂੰ ਹਰਾਇਆ ਸੀ। ਆਪਣੇ ਸਾਮਰਾਜ ਦੇ ਗਠਨ ਕਰਣ ਅਤੇ ਉੱਤਰੀ ਅਤੇ ਵਿਚਕਾਰ ਭਾਰਤ ਦੇ ਸਾਰੇ ਖੇਤਰਾਂ ਨੂੰ ਏਕਛਤਰ ਅਧਿਕਾਰ ਵਿੱਚ ਲਿਆਉਣ ਵਿੱਚ ਅਕਬਰ ਨੂੰ ਦੋ ਦਸ਼ਕ ਲੱਗ ਗਏ ਸਨ। ਉਸਦਾ ਪ੍ਰਭਾਵ ਲੱਗਪਗ ਪੂਰੇ ਭਾਰਤੀ ਉਪਮਹਾਂਦੀਪ ਉੱਤੇ ਸੀ ਅਤੇ ਇਸ ਖੇਤਰ ਦੇ ਇੱਕ ਵੱਡੇ ਭੂ-ਭਾਗ ਉੱਤੇ ਸਮਰਾਟ ਦੇ ਰੂਪ ਵਿੱਚ ਉਸਨੇ ਸ਼ਾਸਨ ਕੀਤਾ। ਸਮਰਾਟ ਦੇ ਰੂਪ ਵਿੱਚ ਅਕਬਰ ਨੇ ਸ਼ਕਤੀਸ਼ਾਲੀ ਅਤੇ ਬਹੁਲ ਹਿੰਦੂ ਰਾਜਪੂਤ ਰਾਜਿਅਾਾਂ ਵਲੋਂ ਸਫ਼ਾਰਤੀ ਸੰਬੰਧ ਬਣਾਏ ਅਤੇ ਉਨ੍ਹਾਂ ਦੇ ਇੱਥੇ ਵਿਆਹ ਵੀ ਕੀਤੇ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਔਰਤ ਇੱਕ ਮਾਦਾ ਇਨਸਾਨ ਹੈ। ਔਰਤ ਸ਼ਬਦ ਦਾ ਪ੍ਰਯੋਗ ਆਮ ਤੌਰ 'ਤੇ ਬਾਲਗ ਮਾਦਾਵਾਂ ਲਈ ਕੀਤਾ ਜਾਦਾਂ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਮਾਦਾਵਾਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਦਾਂ ਹੈ। ਪਰ ਇਸ ਤੋਂ ਇਲਾਵਾ ਕਈ ਹਲਾਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ਔਰਤ ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਮਦਾਵਾਂ ਲਈ ਕੀਤਾ ਜਾਦਾਂ ਹੈ। ਜਵਾਨ ਅਵਸਥਾ (ਪ੍ਯੂਬਰ੍ਟੀ) ਤੋਂ ਬਾਅਦ ਔਰਤਾਂ ਆਮ ਤੌਰ 'ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ 'ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਨਾ ਲਈਆਂ ਹਨ।
ਸੰਚਾਰ ਸਾਂਝੇ ਚਿੰਨ੍ਹਾ ਅਤੇ ਸੰਕੇਤਾਂ ਨਾਲ ਅਰਥਾਂ ਦੇ ਆਦਾਨ-ਪ੍ਰਦਾਨ ਦੀ ਗਤੀਵਿਧੀ ਹੈ। ਇਹ ਸ਼ਬਦ ਸੰਸਕ੍ਰਿਤ ਦੇ ਸ਼ਬਦ "ਸੰਚਾਰ"(सञ्चारः) ਤੋਂ ਆਇਆ ਹੈ, ਜਿਸਦਾ ਅਰਥ ਹੈ "ਜੋੜਨਾ", "ਦਖਲ" ਜਾਂ "ਮਿਲਾਪ"। ਸੰਚਾਰ ਇੱਕ ਸੂਚਨਾ ਭੇਜਣ ਦੀ ਪ੍ਰੀਕਿਰਿਆ ਹੈ ਜਿਸ ਵਿੱਚ ਸੂਚਕਾਂ ਦੁਆਰਾ ਭਾਸ਼ਾ ਦਾ ਆਦਾਨ ਪ੍ਰਦਾਨ ਕੀਤਾ ਜਾਂਦਾ ਹੈ। ਆਮ ਬੋਲਚਾਲ ਵਿੱਚ ਇਸ ਨੂੰ ਗੱਲਬਾਤ ਕਰਨਾ ਕਹਿੰਦੇ ਹਨ। ਮਨੁੱਖ ਆਪਣੇ ਜੀਵਨ ਵਿੱਚ ਸੰਚਾਰ ਦੇ ਕਈ ਤਰੀਕੇ ਵਰਤਦਾ ਹੈ, ਜਿਵੇਂ ਕਿ:-
ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਹਨਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਲਾਲ ਰੌਸ਼ਨੀ ਦਾ ਇੱਕ ਰੰਗ ਹੈ ਜੋ ਕਿ ਮੁੱਢਲੇ ਤਿੰਨ ਰੰਗਾਂ ਵਿੱਚੋਂ ਇੱਕ ਹੈ ਦੂਜੇ ਦੋ ਮੁੱਢਲੇ ਰੰਗ ਨੀਲਾ ਅਤੇ ਪੀਲਾ ਹਨ। ਰੌਸ਼ਨੀ ਦੇ ਸੱਤ ਰੰਗਾਂ ਵਿੱਚੋਂ ਇਹਦੀ ਛੱਲ-ਲੰਬਾਈ ਸਭ ਤੋਂ ਵੱਧ – ਕਰੀਬ 625–740 nm ਤੱਕ ਹੁੰਦੀ ਹੈ। ਸੱਤ ਰੰਗਾਂ ਦੀ ਤਰਤੀਬ ਵਿੱਚ ਇਹ ਇੱਕ ਸਿਰੇ ਉੱਤੇ ਸਥਿੱਤ ਹੈ। ਲਾਲ ਰੰਗ ਆਮ ਤੌਰ ਤੇ ਰੁਕਣ ਦੇ ਇਸ਼ਾਰੇ ਅਤੇ ਗ਼ਲਤ ਕੰਮਾਂ ਅਤੇ ਚੀਜ਼ਾਂ ਦੀ ਨਿਸ਼ਾਨਦੇਹੀ ਕਰਨ ਲਈ ਵਰਤਿਆ ਜਾਂਦਾ ਹੈ। ਇਸਤੋਂ ਬਿਨਾਂ ਇਸ ਰੰਗ ਨੂੰ ਗ਼ੁੱਸੇ ਅਤੇ ਪਿਆਰ ਦਾ ਰੰਗ ਵੀ ਮੰਨਿਆ ਜਾਂਦਾ ਹੈ। ਸਿਆਸਤ ਵਿੱਚ ਇਸ ਦਾ ਮਤਲਬ ਕਮਿਊਨਿਜ਼ਮ ਤੋਂ ਵੀ ਲਿਆ ਜਾਂਦਾ ਹੈ ਜਿਵੇਂ ਕਿ ਸੋਵੀਅਤ ਯੂਨੀਅਨ ਦੀ ਲਾਲ ਫ਼ੌਜ।
ਗੁਰਦੇ, ਰਵਾਂਹ ਜਾਂ ਲੋਬੀਆ ਦੀ ਸ਼ਕਲ ਦੇ ਅੰਗ ਹਨ ਜੋ ਪੇਟ ਵਿੱਚ ਪਸਲੀਆਂ ਦੇ ਪਿੰਜਰ ਥੱਲੇ, ਰੀੜ ਦੀ ਹੱਡੀ ਦੇ ਲੰਬਰ(lumber) ਹਿੱਸੇ ਕੋਲ, ਪਾਚਣ ਪ੍ਰਣਾਲੀ ਦੇ ਅੰਗਾਂ ਦੀ ਛਾਇਆ ਵਿੱਚ ਸਥਿੱਤ ਹਨ। ਗੁਰਦੇ 1.25 ਲਿਟਰ ਪ੍ਰਤੀ ਮਿੰਟ ਲਹੂ (ਹਿਰਦੇ ਦੀ ਕੁਲ ਲਹੂ ਪੂਰਤੀ ਦਾ 25%) ਆਪਣੀਆਂ ਲਹੂ ਨਾੜੀਆਂ ਰਾਹੀਂ ਲੈ ਲੈਂਦੇ ਹਨ ਜਿਹਨਾਂ ਨੂੰ ਇਹ ਸਮੱਗਰੀ ਪੇਟ ਦੀਆਂ ਲਹੂ ਨਾੜੀਆਂ ਦਵਾਰਾ ਮਿਲਦੀ ਹੈ।ਇਹ ਇਸ ਲਈ ਜ਼ਰੂਰੀ ਹੈ, ਕਿਉਂਕਿ ਗੁਰਦਿਆਂ ਦਾ ਮੁੱਖ ਕਰਤਵ ਤਾਂ ਲਹੂ ਨੂੰ, ਇਸ ਵਿੱਚੋਂ ਪਾਣੀ ਵਿੱਚ ਘੁਲਣਸ਼ੀਲ ਰੱਦੀ ਪਦਾਰਥ ਛਾਣ ਕੇ, ਸਾਫ਼ ਕਰਨਾ ਹੈ। ਇਸ ਤੋਂ ਇਲਾਵਾ ਗੁਰਦੇ ਈਲੈਕਟਰੋਲਾਈਟਸ (ਸੋਡੀਅਮ,ਪੋਟਾਸ਼ੀਅਮ,ਕੈਲਸ਼ੀਅਮ ਆਦਿ) ਦਾ ਨਿਯੰਤਰਣ ਕਰ ਕੇ ਇਸ ਦੇ ਤਿਜਾਬੀ ਜਾਂ ਖਾਰੇ ਹੋਣ ਦੇ ਸੁਭਾਅ(PH Value) ਵਿੱਚ ਸੰਤੁਲਨ ਪੈਦਾ ਕਰਦੇ ਹਨ, ਮੂਤਰ ਨੂੰ ਸੰਘਣਾ ਕਰਦੇ ਹਨ ਤੇ ਅਖੀਰ ਵਿੱਚ ਆਪਣੇ ਮੂਤਰਨਲੀ ਸਿਰੇ ਵਾਲੇ ਜੋੜ ਰਾਹੀਂ ਮੂਤਰ ਨੂੰ ਮਸਾਨੇ ਵਲ ਧਕੇਲ ਦਿੰਦੇ ਹਨ।
ਪ੍ਰਕਾਸ਼, ਇਲੈਕਟ੍ਰੋਮੈਗਨੈਟਿਕ ਸਪੈਕਟ੍ਰਮ ਦੇ ਇੱਕ ਨਿਸ਼ਚਿਤ ਹਿੱਸੇ ਅੰਦਰ ਇਲੈਕਟ੍ਰੋਮੈਗਨੈਟਿਕ ਰੇਡੀਏਸ਼ਨ ਹੈ। ਸ਼ਬਦ ਆਮਤੌਰ ਤੇ ਦਿਸਣਯੋਗ ਪ੍ਰਕਾਸ਼ ਵੱਲ ਇਸ਼ਾਰਾ ਕਰਦਾ ਹੈ, ਜੋ ਇਨਸਾਨੀ ਅੱਖ ਪ੍ਰਤਿ ਦੇਖਣਯੋਗ ਹੁੰਦਾ ਹੈ ਅਤੇ ਦੇਖਣ ਦੇ ਅਰਥ ਲਈ ਜਿਮੇਵਾਰ ਹੈ। ਦਿਸਣਯੋਗ ਪ੍ਰਕਾਸ਼ ਆਮਤੌਰ ਤੇ 400–700 ਨੈਨੋਮੀਟਰ (nm), ਜਾਂ 4.00 × 10−7 ਤੋਂ 7.00 × 10−7 m ਤੱਕ ਦੀ ਰੇਂਜ ਵਿੱਚ ਤਰੰਗਲੰਬਾਈਆਂ ਰੱਖਦਾ ਪਰਿਭਾਸ਼ਿਤ ਕੀਤਾ ਜਾਂਦਾ ਹੈ, ਜੋ ਇਨਫ੍ਰਾਰੈੱਡ (ਲੰਬੀ ਤਰੰਗ ਲੰਬਾਈ ਵਾਲੀਆਂ) ਅਤੇ ਅਲਟ੍ਰਾਵਾਇਲਟ (ਘੱਟ ਤਰੰਗਲੰਬਾਈ ਵਾਲੀਆਂ) ਤਰੰਗਾਂ ਦੇ ਦਰਮਿਆਨ ਹੁੰਦਾ ਹੈ। ਇਸ ਤਰੰਗਲੰਬਾਈ ਦਾ ਅਰਥ ਹੈ ਮੋਟੇ ਤੌਰ ਤੇ 430-750 (ਟੈਰਾਹਰਟਜ਼) ਦੀ ਰੇਂਜ ਦੀ ਇੱਕ ਫ੍ਰੀਕੁਐਂਸੀ ।
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲੱਗਭੱਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤੱਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿੱਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿਚ ਲਿਖੀਆਂ ਜਾਂਦੀਆਂ ਸਨ। । ਇਸ ਵਿਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿਚ ਵਿਸਤਾਰ ਕੀਤਾ।
ਸਰੀਰਕ ਕਸਰਤ ਕੋਈ ਵੀ ਅਜਿਹਾ ਸਰੀਰਕ ਕੰਮ ਹੁੰਦਾ ਹੈ ਜੋ ਸਰੀਰਕ ਤੰਦਰੁਸਤੀ ਅਤੇ ਸਮੁੱਚੀ ਸਿਹਤ ਅਤੇ ਸਲਾਮਤੀ ਨੂੰ ਵਧਾਵੇ ਜਾਂ ਕਾਇਮ ਰੱਖੇ। ਇਹਨੂੰ ਕਰਨ ਦੇ ਕਈ ਕਾਰਨ ਹੁੰਦੇ ਹਨ ਜਿਵੇਂ ਕਿ ਪੱਠਿਆਂ ਅਤੇ ਹਿਰਦੇ-ਪ੍ਰਬੰਧ ਨੂੰ ਮਜ਼ਬੂਤ ਕਰਨਾ, ਖਿਡਾਰੀ ਮੁਹਾਰਤ ਨੂੰ ਨਿਖਾਰਨਾ, ਭਾਰ ਘਟਾਉਣਾ ਜਾਂ ਕਾਬੂ ਕਰਨਾ ਅਤੇ ਸਿਰਫ਼ ਮਨ-ਪਰਚਾਵੇ ਵਾਸਤੇ। ਘੜੀ-ਮੁੜ ਅਤੇ ਬੰਨ੍ਹਵੀਂ ਸਰੀਰਕ ਕਸਰਤ ਨਾਲ ਰੋਗ-ਨਾਸ਼ਕ ਪ੍ਰਨਾਲੀ ਵਧੇਰੇ ਚੰਗੀ ਤਰ੍ਹਾਂ ਕੰਮ ਕਰਦੀ ਹੈ ਅਤੇ ਦਿਲ ਜਾਂ ਲਹੂ-ਨਾੜੀਆਂ ਦੇ ਰੋਗ, ਦੂਜੇ ਕਿਸਮ ਦਾ ਸ਼ੱਕਰ ਰੋਗ ਅਤੇ ਮੁਟਾਪੇ ਤੋਂ ਬਚਾਅ ਰਹਿੰਦਾ ਹੈ।
ਜੀਵਨ ਤੱਤ ਜਾਂ ਵਿਟਾਮਿਨ (ਅਮਰੀਕੀ /ˈvaɪtəmɪn/ ਜਾਂ ਬਰਤਾਨਵੀ /ˈvɪtəmɪn/) ਇੱਕ ਕਾਰਬਨੀ ਰਸਾਇਣ ਹੁੰਦਾ ਹੈ ਜੋ ਕਿਸੇ ਵੀ ਜੀਵ ਨੂੰ ਇੱਕ ਲਾਜ਼ਮੀ ਖ਼ੁਰਾਕੀ ਤੱਤ ਵਜੋਂ ਥੋੜ੍ਹੀ ਮਾਤਰਾ ਵਿੱਚ ਚਾਹੀਦਾ ਹੁੰਦਾ ਹੈ। ਕਿਸੇ ਕਾਰਬਨੀ ਰਸਾਇਣਕ ਯੋਗ (ਜਾਂ ਸਬੰਧਤ ਯੋਗਾਂ ਦੇ ਸਮੂਹ) ਨੂੰ ਵਿਟਾਮਿਨ ਉਦੋਂ ਕਿਹਾ ਜਾਂਦਾ ਹੈ ਜਦੋਂ ਉਹ ਕੋਈ ਪ੍ਰਾਣੀ ਉਸਨੂੰ ਰੱਜਵੀਂ ਮਾਤਰਾ ਵਿੱਚ ਤਿਆਰ ਨਾ ਕਰ ਸਕੇ ਅਤੇ ਸਿਰਫ਼ ਖ਼ੁਰਾਕ ਤੋਂ ਹੀ ਲੈਣਾ ਪਵੇ। ਸੋ ਇਹ ਇਸਤਲਾਹ ਹਲਾਤਾਂ ਅਤੇ ਪ੍ਰਾਣੀ ਦੋਹਾਂ ਉੱਤੇ ਸ਼ਰਤਬੱਧ ਹੈ। ਮਿਸਾਲ ਵਜੋਂ ਅਸਕਾਰਬਿਕ ਤਿਜ਼ਾਬ (ਵਿਟਾਮਿਨ ਸੀ) ਮਨੁੱਖਾਂ ਵਾਸਤੇ ਇੱਕ ਵਿਟਾਮਿਨ ਹੈ ਪਰ ਬਹੁਤੇ ਜਾਨਵਰਾਂ ਵਾਸਤੇ ਨਹੀਂ।
ਕੰਪਿਊਟਿੰਗ ਦੀ ਸ਼ਬਦਾਵਲੀ ਵਿਚ, ਮੈਕਰੋ ਵਾਇਰਸ ਇਕ ਅਜਿਹਾ ਵਾਇਰਸ ਹੁੰਦਾ ਹੈ ਜੋ ਕਿ ਮੈਕਰੋ ਭਾਸ਼ਾ ਵਿਚ ਲਿਖਿਆ ਜਾਂਦਾ ਹੈ: ਇਕ ਪ੍ਰੋਗਰਾਮਿੰਗ ਦੀ ਭਾਸ਼ਾ ਜੋ ਕਿ ਇਕ ਸਾੱਫਟਵੇਅਰ ਐਪਲੀਕੇਸ਼ਨ ਵਿਚ ਸ਼ਾਮਲ ਕੀਤੀ ਜਾਂਦੀ ਹੈ (ਜਿਵੇਂ ਕਿ ਵਰਡ ਪ੍ਰੋਸੈਸਰ ਅਤੇ ਸਪਰੈਡਸ਼ੀਟ ਐਪਲੀਕੇਸ਼ਨਾਂ।) ਕੁਝ ਐਪਲੀਕੇਸ਼ਨਾਂ, ਜਿਵੇਂ ਮਾਈਕ੍ਰੋਸਾੱਫਟ ਆਫ਼ਿਸ, ਐਕਸਲ, ਪਾਵਰ ਪੁਆਇੰਟ ਮੈਕਰੋ ਪ੍ਰੋਗਰਾਮਾਂ ਨੂੰ ਦਸਤਾਵੇਜ਼ਾਂ ਵਿਚ ਸ਼ਾਮਲ ਕਰਨ ਦੀ ਆਗਿਆ ਦਿੰਦੇ ਹਨ, ਜਿਦਾਂ ਦਸਤਾਵੇਜ਼ ਖੋਲ੍ਹਣ ਤੇ ਮੈਕਰੋ ਆਪਣੇ ਆਪ ਚਲਾਇਆ ਜਾਂਦਾ ਹੈ, ਅਤੇ ਇਹ ਇਕ ਵੱਖਰੀ ਵਿਧੀ ਪ੍ਰਦਾਨ ਕਰ ਸਕਦਾ ਹੈ ਜਿਸ ਦੇ ਨਾਲ ਕੰਪਿਊਟਰਾਂ ਦੀ ਖਤਰਨਾਕ ਹਦਾਇਤਾਂ ਫੈਲ ਸਕਦੀਆਂ ਹਨ। ਇਹ ਇਕ ਕਾਰਨ ਹੈ ਕਿ ਈ-ਮੇਲ ਵਿਚ ਅਚਾਨਕ ਅਟੈਚਮੈਂਟ (ਜਿਵੇਂ ਕਿ ਕੋਈ ਤਸਵੀਰ, ਫਾਈਲ, ਆਦਿ) ਖੋਲ੍ਹਣਾ ਖ਼ਤਰਨਾਕ ਹੋ ਸਕਦਾ ਹੈ। ਬਹੁਤੇ ਅਜਿਹੇ ਐਂਟੀਵਾਇਰਸ ਪ੍ਰੋਗਰਾਮ ਵੀ ਹਨ ਜੋ ਕਿ ਮੈਕਰੋ ਵਾਇਰਸਾਂ ਦਾ ਪਤਾ ਲਗਾ ਸਕਦੇ ਹਨ; ਹਾਲਾਂਕਿ, ਮੈਕਰੋ ਵਾਇਰਸ ਦੇ ਵਿਵਹਾਰ ਦਾ ਪਤਾ ਲਗਾਉਣਾ ਅਜੇ ਵੀ ਮੁਸ਼ਕਲ ਹੋ ਸਕਦਾ ਹੈ। ਮੈਕਰੋ ਵਾਇਰਸ ਨੂੰ ਕਿਸੇ ਵੀ ਓਪਰੇਟਿੰਗ ਸਿਸਟਮ ਤੇ ਭੇਜਿਆ ਜਾ ਸਕਦਾ ਹੈ।
1947 ਵਿੱਚ ਜਦੋਂ ਬ੍ਰਿਟਿਸ਼ ਭਾਰਤ ਨੂੰ ਆਜ਼ਾਦੀ ਮਿਲੀ ਤਾਂ ਨਾਲ ਹੀ ਭਾਰਤ ਦੀ ਵੰਡ ਕਰ ਕੇ 14 ਅਗਸਤ ਨੂੰ ਪਾਕਿਸਤਾਨੀ ਡੋਮੀਨੀਅਨ (ਬਾਅਦ ਵਿੱਚ ਇਸਲਾਮੀ ਜਮਹੂਰੀਆ ਏ ਪਾਕਿਸਤਾਨ) ਅਤੇ 15 ਅਗਸਤ ਨੂੰ ਭਾਰਤੀ ਯੂਨੀਅਨ (ਬਾਅਦ ਵਿੱਚ ਭਾਰਤ ਗਣਰਾਜ) ਦੀ ਸਥਾਪਨਾ ਕੀਤੀ ਗਈ। ਇਸ ਘਟਨਾਕਰਮ ਵਿੱਚ ਮੁੱਖ ਤੌਰ ਤੇ ਬ੍ਰਿਟਿਸ਼ ਭਾਰਤ ਦੇ ਬੰਗਾਲ ਪ੍ਰਾਂਤ ਨੂੰ ਪੂਰਬੀ ਪਾਕਿਸਤਾਨ ਅਤੇ ਭਾਰਤ ਦੇ ਪੱਛਮ ਬੰਗਾਲ ਰਾਜ ਵਿੱਚ ਵੰਡ ਦਿੱਤਾ ਗਿਆ ਅਤੇ ਇਸੇ ਤਰ੍ਹਾਂ ਬ੍ਰਿਟਿਸ਼ ਭਾਰਤ ਦੇ ਪੰਜਾਬ ਪ੍ਰਾਂਤ ਨੂੰ ਪੱਛਮੀ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਅਤੇ ਭਾਰਤ ਦੇ ਪੰਜਾਬ ਰਾਜ ਵਿੱਚ ਵੰਡ ਦਿੱਤਾ ਗਿਆ। ਇਸ ਦੌਰਾਨ ਬ੍ਰਿਟਿਸ਼ ਭਾਰਤ ਵਿੱਚੋਂ ਸੀਲੋਨ (ਹੁਣ ਸ੍ਰੀ ਲੰਕਾ) ਅਤੇ ਬਰਮਾ (ਹੁਣ ਮਿਆਂਮਾਰ) ਨੂੰ ਵੀ ਵੱਖ ਕੀਤਾ ਗਿਆ, ਲੇਕਿਨ ਇਸਨੂੰ ਭਾਰਤ ਦੀ ਵੰਡ ਵਿੱਚ ਨਹੀਂ ਸ਼ਾਮਿਲ ਕੀਤਾ ਜਾਂਦਾ ਹੈ। (ਨੇਪਾਲ ਅਤੇ ਭੂਟਾਨ ਇਸ ਦੌਰਾਨ ਵੀ ਆਜ਼ਾਦ ਰਾਜ ਸਨ ਅਤੇ ਇਸ ਬਟਵਾਰੇ ਤੋਂ ਪ੍ਰਭਾਵਿਤ ਨਹੀਂ ਹੋਏ।)
ਜੰਗ ਜਾਂ ਯੁੱਧ (ਹੋਰ ਪੰਜਾਬੀ ਨਾਂ ਜੁੱਧ, ਸੰਗਰਾਮ ਜਾਂ ਲੜਾਈ ਹਨ) ਮੁਲਕਾਂ ਜਾਂ ਗੈਰ-ਮੁਲਕੀ ਇਕਾਈਆਂ ਵਿਚਕਾਰ ਇੱਕ ਜੱਥੇਬੰਦ ਅਤੇ ਲੰਮਾ ਟਾਕਰਾ ਹੁੰਦਾ ਹੈ। ਇਹਦੇ ਲੱਛਣਾਂ ਵਿੱਚ ਆਮ ਤੌਰ ਉੱਤੇ ਸਿਰੇ ਦੀ ਹਿੰਸਾ, ਸਮਾਜਕ ਤੋੜ-ਫੋੜ ਅਤੇ ਮਾਲੀ ਤਬਾਹੀ ਸ਼ਾਮਲ ਹਨ। ਇਹ ਸਿਆਸੀ ਫ਼ਿਰਕਿਆਂ ਵਿਚਕਾਰ ਇੱਕ ਵਾਸਤਵਿਕ, ਮਿੱਥਿਆ ਅਤੇ ਵਿਸ਼ਾਲ ਹਥਿਆਰਬੰਦ ਬਖੇੜਾ ਹੁੰਦਾ ਹੈ। ਜੰਗ ਕਰਨ ਵਾਸਤੇ ਤਿਆਰ ਕੀਤੀਆਂ ਗਈਆਂ ਤਕਨੀਕਾਂ ਨੂੰ ਜੰਗ-ਨੀਤੀ ਆਖਿਆ ਜਾਂਦਾ ਹੈ। ਜੰਗ ਚਾਲੂ ਨਾ ਹੋਣ ਦੀ ਹਾਲਤ ਨੂੰ ਅਮਨ ਆਖਿਆ ਜਾਂਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕੰਪਿਊਟਰ ਵਾੱਮ ਇੱਕ ਵੱਖਰਾ ਮਾਲਵੇਅਰ ਕੰਪਿਊਟਰ ਪ੍ਰੋਗਰਾਮ ਹੁੰਦਾ ਹੈ ਜੋ ਦੂਜੇ ਕੰਪਿਊਟਰਾਂ ਵਿੱਚ ਫੈਲਣ ਲਈ ਆਪਣੇ ਆਪ ਨੂੰ ਦੁਹਰਾਉਂਦਾ ਹੈ। ਅਕਸਰ, ਇਹ ਆਪਣੇ ਆਪ ਨੂੰ ਫੈਲਾਉਣ ਲਈ ਕੰਪਿਊਟਰ ਨੈਟਵਰਕ ਦੀ ਵਰਤੋਂ ਕਰਦਾ ਹੈ, ਇਸ ਤੱਕ ਪਹੁੰਚ ਕਰਨ ਲਈ ਟੀਚੇ ਵਾਲੇ ਕੰਪਿਊਟਰ ਤੇ ਸੁਰੱਖਿਆ ਅਸਫਲਤਾਵਾਂ 'ਤੇ ਨਿਰਭਰ ਕਰਦਾ ਹੈ। ਵਾੱਮ ਲਗਭਗ ਹਮੇਸ਼ਾਂ ਨੈਟਵਰਕ ਨੂੰ ਕੁਝ ਨੁਕਸਾਨ ਪਹੁੰਚਾਉਂਦੇ ਹਨ, ਚਾਹੇ ਸਿਰਫ ਬੈਂਡਵਿਡਥ ਦਾ ਸੇਵਨ ਕਰਕੇ ਹੀ, ਜਦੋਂ ਕਿ ਵਾਇਰਸ ਲਗਭਗ ਹਮੇਸ਼ਾਂ ਇੱਕ ਨਿਸ਼ਾਨਾ ਕੰਪਿਊਟਰ ਤੇ ਫਾਈਲਾਂ ਨੂੰ ਭ੍ਰਿਸ਼ਟ ਜਾਂ ਸੰਸ਼ੋਧਿਤ ਕਰਦੇ ਹਨ।
ਪੋਸ਼ਣ ਵਿੱਚ, ਖੁਰਾਕ ਇੱਕ ਵਿਅਕਤੀ ਜਾਂ ਹੋਰ ਜੀਵਾਣੂ ਦੁਆਰਾ ਖਾਧਾ ਭੋਜਨ ਦਾ ਜੋੜ ਹੁੰਦਾ ਹੈ। ਸ਼ਬਦ ਖੁਰਾਕ ਅਕਸਰ ਸਿਹਤ ਜਾਂ ਵਜ਼ਨ-ਪ੍ਰਬੰਧਨ ਦੇ ਕਾਰਨਾਂ (ਖ਼ਾਸ ਤੌਰ 'ਤੇ ਦੋ ਅਕਸਰ ਸੰਬੰਧਿਤ ਹੋਣ ਦੇ ਨਾਲ) ਲਈ ਪੋਸ਼ਣ ਦੇ ਵਿਸ਼ੇਸ਼ ਦਾਖਲੇ ਦਾ ਸੰਕੇਤ ਕਰਦੀ ਹੈ। ਹਾਲਾਂਕਿ ਮਨੁੱਖੀ ਮਾਸਾਹਾਰੀ ਤੇ ਸ਼ਾਕਾਹਾਰੀ ਦੋਵੇਂ ਹਨ, ਹਰੇਕ ਸੱਭਿਆਚਾਰ ਅਤੇ ਹਰੇਕ ਵਿਅਕਤੀ ਕੋਲ ਕੁਝ ਖਾਣੇ ਦੀ ਪਸੰਦ ਹੈ ਜਾਂ ਕੁਝ ਖਾਣੇ ਦੀ ਆਦਤ ਹੈ। ਇਹ ਨਿੱਜੀ ਸਵਾਦ ਜਾਂ ਨੈਤਿਕ ਕਾਰਣਾਂ ਕਾਰਨ ਹੋ ਸਕਦਾ ਹੈ। ਵਿਅਕਤੀਗਤ ਖੁਰਾਕ ਸੰਬੰਧੀ ਚੋਣਾਂ ਘੱਟ ਜਾਂ ਵੱਧ ਤੰਦਰੁਸਤ ਹੋ ਸਕਦੀਆਂ ਹਨ।