ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਵਿਕੀਵਰਸਟੀ ਵਿਕੀਮੀਡੀਆ ਫਾਉਂਡੇਸ਼ਨ ਦਾ ਇੱਕ ਪ੍ਰੋਜੈਕਟ ਹੈ। ਇਹ ਮੁਫ਼ਤ ਪੜਾਈ ਸਮੱਗਰੀ ਅਤੇ ਗਤੀਵਿਧੀਆਂ ਦੀ ਪੈਦਾਵਰ ਅਤੇ ਵਰਤੋਂ ਵਾਸਤੇ ਇੱਕ ਕੇਂਦਰ ਹੈ। ਅਸੀਂ ਮੁਫ਼ਤ ਸਿੱਖਿਆ ਸੋਮੇ ਅਤੇ ਸਕੂਲੀ ਪ੍ਰੋਜੈਕਟਾਂ ਦੀ ਮੇਜ਼ਬਾਨੀ ਕਰਦੇ ਹਾਂ । ਸਾਡਾ ਮਕਸਦ ਹੋਰ ਵਿਕੀਮੀਡੀਆ ਪ੍ਰੋਜੈਕਟਾਂ ਨਾਲ ਮੇਲਜੋਲ ਕਰਨਾ ਅਤੇ ਉਹਨਾਂ ਦੇ ਸਮੱਗਰੀ ਵਿਕਾਸਾਂ ਦਾ ਸਮਰਥਨ ਕਰਨਾ ਹੈ। ਹੁਣ ਤੱਕ, ਅੰਗਰੇਜ਼ੀ, ਜਰਮਨ, ਸਪੈਨਿਸ਼, ਫ੍ਰੈਂਚ, ਇਟਾਲੀਅਨ, ਗ੍ਰੀਕ, ਜਪਾਨੀ, ਕੋਰੀਅਨ, ਪੋਰਤਗੀਜ਼, ਜ਼ੇਹ, ਫਿੱਨਿਸ਼ and ਰਸ਼ੀਅਨ, ਵੱਖਰੇ ਪ੍ਰੋਜੈਕਟਾਂ ਵਿੱਚ ਵਿਕਸਿਤ ਹੋ ਚੁੱਕੇ ਹਨ।
ਇਸਲਾਮ (ਅਰਬੀ: الإسلام ਆਲ-ਇਸਲਾਮ IPA: [ælʔɪsˈlæːm] ( ਸੁਣੋ)) ਇੱਕ ਏਕੀਸ਼ਵਰਵਾਦੀ ਧਰਮ ਹੈ ਜੋ ਅੱਲ੍ਹਾ ਦੇ ਵੱਲੋਂ ਅੰਤਮ ਰਸੂਲ ਅਤੇ ਨਬੀ, ਮੁਹੰਮਦ ਦੁਆਰਾ ਇਨਸਾਨਾਂ ਤੱਕ ਪਹੁੰਚਾਈ ਗਈ ਅੰੰਤਿਮ ਰੱਬੀ ਕਿਤਾਬ (ਕੁਰਆਨ) ਦੀ ਸਿੱਖਿਆ ਉੱਤੇ ਸਥਾਪਤ ਹੈ। ਯਾਨੀ ਦਨਿਆਵੀ ਤੌਰ 'ਤੇ ਅਤੇ ਧਾਰਮਿਕ ਤੌਰ 'ਤੇ ਇਸਲਾਮ (ਅਤੇ ਮੁਸਲਮਾਨ ਨਜ਼ਰੀਏ ਦੇ ਅਨੁਸਾਰ ਆਖ਼ਰੀ ਧਰਮ ਸੁਧਾਰ) ਦਾ ਆਗਾਜ਼, 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਇਲਹਾਮ (ਕੁਰਆਨ) ਨਾਲ ਹੁੰਦਾ ਹੈ। ਕੁਰਆਨ ਅਰਬੀ ਭਾਸ਼ਾ ਵਿੱਚ ਨਾਜਿਲ ਹੋਇਆ (ਗੁਪਤ ਕਾਰਨ: ਆਲਲਸਾਨ ਕੁਰਆਨ) ਅਤੇ ਉਸੇ ਭਾਸ਼ਾ ਵਿੱਚ ਦੁਨੀਆ ਦੀ ਕੁਲ ਆਬਾਦੀ ਦਾ 24% ਹਿੱਸਾ ਯਾਨੀ ਲੱਗਭੱਗ 106 ਤੋਂ 108 ਕਰੋੜ ਲੋਕ ਇਸਨੂੰ ਪੜ੍ਹਦੇ ਹਨ; ਇਹਨਾਂ ਵਿੱਚ (ਸਰੋਤਾਂ ਦੇ ਅਨੁਸਾਰ) ਲੱਗਭੱਗ 20 ਤੋਂ 30 ਕਰੋੜ ਹੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਹੈ ਜਦੋਂ ਕਿ 70 ਤੋਂ 80 ਕਰੋੜ, ਗੈਰ ਅਰਬ ਜਾਂ ਇਜਮੀ ਹਨ ਜਿਹਨਾਂ ਦੀ ਮਾਤ ਭਾਸ਼ਾ ਅਰਬੀ ਦੇ ਸਿਵਾ ਕੋਈ ਹੋਰ ਹੈ।
ਹਿਮਾਲਿਆ (ਜਾਂ ਹਿਮਾਲਾ) ਦੱਖਣੀ ਏਸ਼ੀਆ ਦੀ ਇੱਕ ਪਰਬਤ ਲੜੀ ਹੈ। ਕਸ਼ਮੀਰ ਤੋਂ ਲੈ ਕੇ ਅਸਾਮ ਤੱਕ ਫੈਲੀ ਇਹ ਲੜੀ ਭਾਰਤੀ ਉਪਮਹਾਂਦੀਪ ਨੂੰ ਮੱਧ ਏਸ਼ੀਆ ਅਤੇ ਤਿੱਬਤ ਦੀ ਪਠਾਰ ਨਾਲ਼ੋਂ ਵੱਖ ਕਰਦੀ ਹੈ। ੨੪੦੦ ਕਿਲੋਮੀਟਰ ਲੰਮੀ ਇਸ ਪਰਬਤ ਲੜੀ ਵਿਚ ਦੁਨੀਆਂ ਦੀਆਂ ਸਭ ਤੋਂ ਉੱਚੀਆਂ ਪਹਾੜੀ ਚੋਟੀਆਂ ਮੌਜੂਦ ਹਨ। ਇਸ ਦੇ ਪਰਬਤ ੭,੭੦੦ ਮੀਟਰ (੨੫,੦੦੦ ਫੁੱਟ) ਤੋਂ ਵੱਧ ਉੱਚੇ ਹਨ ਜਿੰਨ੍ਹਾਂ ਵਿਚ ਦੁਨੀਆਂ ਦੀ ਸਭ ਤੋਂ ਉੱਚੀ ਪਰਬਤ ਚੋਟੀ, ਮਾਊਂਟ ਐਵਰੈਸਟ, ਵੀ ਸ਼ਾਮਲ ਹੈ।
ਉਲੰਪਿਕ ਖੇਡਾਂ ਜਾਂ ਓਲੰਪਿਕ ਖੇਡਾਂ ਵਿੱਚ ਦੁਨੀਆਂ ਭਰ ਦੇ ਕਈ ਦੇਸ਼ ਹਿੱਸੇ ਲੈਂਦੇ ਹਨ। ਓਲੰਪਿਕ ਖੇਡਾਂ ਹਰ ਚਾਰ ਸਾਲਾਂ ਬਾਅਦ ਹੁੰਦੀਆਂ ਹਨ। 1896 ਨੂੰ ਸ਼ੁਰੂ ਹੋਈਆਂ ਪਹਿਲੀਆਂ ਐਥਨਜ਼ ਓਲੰਪਿਕ ਖੇਡਾਂ ਸਿਰਫ਼ ਅਥਲੈਟਿਕਸ ਈਵੈਂਟਸ ਨਾਲ ਹੀ ਸ਼ੁਰੂ ਹੋਈਆਂ ਸਨ, ਜਿਸ ਵਿੱਚ 14 ਦੇਸ਼ਾਂ ਦੇ 241 ਅਥਲੀਟਾਂ ਨੇ ਹਿੱਸਾ ਲਿਆ ਸੀ। ਓਲੰਪਿਕ ਖੇਡਾਂ ਦੇ 116 ਸਾਲ ਦੇ ਇਤਿਹਾਸ ਵਿੱਚ ਅਥਲੈਟਿਕਸ ਮੁਕਾਬਲਿਆਂ ਦੀ ਵਧੇਰੇ ਮਹੱਤਤਾ ਰਹੀ ਹੈ ਕਿਉਂਕਿ ਅਥਲੈਟਿਕਸ ਵਿੱਚ ਨਵੇਂ ਓਲਪਿੰਕ ਤੇ ਵਿਸ਼ਵ ਰਿਕਾਰਡ, ਖਿਡਾਰੀਆਂ ਤੇ ਦਰਸ਼ਕਾਂ ਵਿੱਚ ਰੁਚੀ ਵਧਾਉਂਦੇ ਹਨ ਪਰ ਭਾਰਤੀ ਦੀ ਕਾਰਗੁਜ਼ਾਰੀ ਚਿੰਤਾ ਦਾ ਵਿਸ਼ਾ ਰਹੀ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਡੱਚ ਜਾਂ ਓਲੰਦੇਜ਼ੀ ਭਾਸ਼ਾ (ਡੱਚ: Nederlands ਉੱਚਾਰਨ: ਨੇਡੇਰਲਾਂਡਸ) ਨੀਦਰਲੈਂਡ ਦੀ ਮੁੱਖ ਅਤੇ ਦਫਤਰੀ ਭਾਸ਼ਾ ਹੈ। ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਜਰਮਨੀ ਸ਼ਾਖਾ ਵਿੱਚ ਆਉਂਦੀ ਹੈ। ਕਿਉਂਕਿ ਇਹ ਇੱਕ ਨਿਮਨ ਜਰਮਨਿਕ ਭਾਸ਼ਾ ਹੈ, ਇਸ ਲਈ ਇਹ ਅੰਗਰੇਜ਼ੀ ਨਾਲ ਕਾਫ਼ੀ ਮੇਲ ਖਾਂਦੀ ਹੈ। ਇਸ ਦੀ ਲਿਪੀ ਰੋਮਨ ਲਿਪੀ ਹੈ। ਇਹ ਯੂਰਪੀ ਸੰਘ ਵਿੱਚ ਲਗਭਗ 2.3 ਕਰੋੜ ਲੋਕਾਂ ਦੀ ਮਾਂ ਬੋਲੀ ਹੈ ਅਤੇ 50 ਲੱਖ ਲੋਕ ਇਸਨੂੰ ਦੂਜੀ ਭਾਸ਼ਾ ਵਜੋਂ ਬੋਲਦੇ ਹਨ।ਨੀਦਰਲੈਂਡ ਦੇ ਇਲਾਵਾ ਇਹ ਬੈਲਜੀਅਮ ਦੇ ਉੱਤਰੀ ਅੱਧੇ ਭਾਗ ਵਿੱਚ, ਫ਼ਰਾਂਸ ਦੇ ਨਾਰਡ ਜਿਲ੍ਹੇ ਦੇ ਉੱਪਰੀ ਹਿੱਸੇ ਵਿੱਚ ਅਤੇ ਯੂਰਪ ਦੇ ਬਾਹਰ ਡਚ ਨਿਊਗਿਨੀ ਆਦਿ ਖੇਤਰਾਂ ਵਿੱਚ ਬੋਲੀ ਜਾਂਦੀ ਹੈ। ਸੰਯੁਕਤ ਰਾਜ ਅਮਰੀਕਾ ਅਤੇ ਕਨਾਡਾ ਵਿੱਚ ਰਹਿਣ ਵਾਲੇ ਡਚ ਨਾਗਰਿਕਾਂ ਦੀ ਵੀ ਇਹ ਮਾਤ ਭਾਸ਼ਾ ਹੈ। ਦੱਖਣ ਅਫਰੀਕੀ ਯੂਨੀਅਨ ਰਾਜ ਵਿੱਚ ਵੀ ਬਹੁਤ ਸਾਰੇ ਡਚ ਮੂਲ ਦੇ ਨਾਗਰਿਕ ਰਹਿੰਦੇ ਹਨ ਅਤੇ ਉਨ੍ਹਾਂ ਦੀ ਭਾਸ਼ਾ ਵੀ ਡਚ ਭਾਸ਼ਾ ਨਾਲ ਬਹੁਤ ਹੱਦ ਤੱਕ ਮਿਲਦੀ - ਜੁਲਦੀ ਹੈ, ਹਾਲਾਂਕਿ ਹੁਣ ਉਹ ਇੱਕ ਆਜਾਦ ਭਾਸ਼ਾ ਦੇ ਰੂਪ ਵਿੱਚ ਵਿਕਸਿਤ ਹੋ ਗਈ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਕੁਰਾਨ (ਅਰਬੀ: القرآن أو القرآن الكريم; ਅਲ-ਕੁਰਆਨ ਜਾਂ ਅਲ-ਕੁਰਆਨ ਅਲਕਰੀਮ) ਇਸਲਾਮ ਦੀ ਸਭ ਤੋਂ ਪਵਿੱਤਰ ਕਿਤਾਬ ਹੈ ਅਤੇ ਇਸਲਾਮ ਦੀ ਨੀਂਹ ਹੈ। ਇਸਨੂੰ ਅਰਬੀ ਭਾਸ਼ਾ ਵਿੱਚ ਲਿਖੀ ਸਭ ਤੋਂ ਉੱਤਮ ਸਾਹਿਤਕ ਰਚਨਾ ਕਿਹਾ ਜਾਂਦਾ ਹੈ। ਤੋਮੁਸਲਮਾਨਾਂ ਦਾ ਮੰਨਣਾ ਹੈ ਕਿ ਇਸ ਅਜ਼ੀਮਤਰੀਨ ਕਿਤਾਬ ਵਿੱਚ ਅੱਲ੍ਹਾ ਦਾ ਕਲਾਮ ਹੈ ਅਤੇ ਇਸਨੂੰ ਅੱਲ੍ਹਾ ਨੇ ਜਿਬਰਾਈਲ ਫਰਿਸ਼ਤੇ ਦੁਆਰਾ ਹਜਰਤ ਮੁਹੰਮਦ ਨੂੰ ਸੁਣਾਇਆ ਸੀ; ਕਿ ਕੁਰਾਨ ਅਰਬੀ ਜ਼ਬਾਨ ਵਿੱਚ 610 ਤੋਂ 632 ਤੱਕ, ਤਕਰੀਬਨ 23 ਬਰਸ ਦੇ ਅਰਸੇ ਵਿੱਚ ਆਖ਼ਰੀ ਨਬੀ ਹਜ਼ਰਤ ਮੁਹੰਮਦ ਸੱਲੀ ਅੱਲ੍ਹਾ ਅਲੀਆ ਵ ਆਲਾਹ ਵਸੱਲਮ ਪਰ ਨਾਜ਼ਲ ਹੋਈ। ਇਸ ਨੂੰ ਦੁਨੀਆਂ ਭਰ ਵਿੱਚ ਅਰਬੀ ਜ਼ਬਾਨਵਿੱਚ ਮਿਲਦੇ ਅਰਬੀ ਸਾਹਿਤ ਦਾ ਸਰਬੋਤਮ ਨਮੂਨਾ ਮੰਨਿਆ ਜਾਂਦਾ ਹੈ।
ਲੰਗਰ ਸਿੱਖੀ ਜਾਂ ਪੰਜਾਬ ਵਿੱਚ ਸਾਂਝੀ ਰਸੋਈ ਲਈ ਵਰਤਿਆ ਜਾਂਦਾ ਸ਼ਬਦ ਹੈ, ਜਿੱਥੇ ਗੁਰਦੁਆਰੇ ਵਿੱਚ ਸਾਰੇ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਮੁਫ਼ਤ ਖਾਣਾ ਦਿੱਤਾ ਜਾਂਦਾ ਹੈ। ਲੰਗਰ ਵਿੱਚ ਆਮ ਤੌਰ ਉੱਤੇ ਸ਼ਾਕਾਹਾਰੀ ਖਾਣਾ ਪਰੋਸਿਆ ਜਾਂਦਾ ਹੈ ਤਾਂ ਜੋ ਸਾਰੇ ਲੋਕ ਆਪਣੇ ਪਿਛੋਕੜ ਦੇ ਵਿਤਕਰੇ ਬਗ਼ੈਰ ਲੰਗਰ ਛਕ ਸਕਣ। ਇਹ ਸਾਰੇ ਸਿੱਖਾਂ ਅਤੇ ਗ਼ੈਰ-ਸਿੱਖਾਂ ਲਈ ਖੁੱਲ੍ਹਾ ਹੁੰਦਾ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜਿਸਨੇ ਮਨੁੱਖੀ ਕਰੋਪੀਆਂ ਸਮੇਂ ਭਾਰਤ ਦੇ ਵੱਖ ਵੱਖ ਖੇਤਰਾਂ ਵਿੱਚ ਆਪਣਾ ਉਦਰ ਲੋਕਮੁਖੀ ਰੂਪ ਸਿੱਧ ਕੀਤਾ ਹੈ। ਗੁਜਰਾਤ ਵਿੱਚ ਭੁਚਾਲ, ਉੜੀਸਾ ਵਿੱਚ ਹੜ੍ਹ ਅਤੇ ਦੱਖਣੀ ਭਾਰਤ ਵਿੱਚ ਸੁਨਾਮੀ ਸਮੇਂ ਇਸ ਸੰਸਥਾ ਦੀ ਗੌਰਵਮਈ ਭੂਮਿਕਾ ਖ਼ਾਸ ਤੌਰ ਤੇ ਉਲੇਖਣੀ ਹੈ। ਇਨ੍ਹਾਂ ਮੌਕਿਆਂ ਤੇ ਮੰਦੇਹਾਲ ਅਤੇ ਭੁੱਖੇ ਲੋਕਾਂ ਨੂੰ ਪੰਗਤ ਵਿੱਚ ਬਿਠਾ ਕੇ ਬਿਨਾਂ ਕਿਸੇ ਭੇਦ ਭਾਵ ਤੋਂ ਮੁਫ਼ਤ ਲੰਗਰ ਛਕਾਇਆ ਜਾਣਾ ਸਿੱਖਾਂ ਵਿੱਚ ਮਿਲਦੀ ਵਿਲੱਖਣ ਰਵਾਇਤ ਦੀ ਮੂੰਹ ਬੋਲਦੀ ਤਸਵੀਰ ਸੀ। ਪੰਗਤ ਵਿੱਚ ਬੈਠ ਕੇ ਲੰਗਰ ਛਕਣਾ ਏਕਤਾ ਅਤੇ ਬਰਾਬਰਤਾ ਦਾ ਸੰਦੇਸ਼ ਦਿੰਦਾ ਹੈ। ਸੇਵਾ ਕਰਨ ਨਾਲ ਹਉਂ ਦੀ ਨਵਿਰਤੀ ਹੁੰਦੀ ਹੈ। ਲੰਗਰ ਦੀ ਸੇਵਾ ਅਸਲ ’ਚ ਗੁਰੂ ਦੀ ਸੇਵਾ ਹੈ ਅਤੇ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਰਸਮੀ ਤੌਰ ਤੇ ਲੰਗਰ ਪ੍ਰਥਾ ਦੀ ਸ਼ੁਰੂਆਤ ਤੀਜੇ ਗੁਰੂ ਅਮਰਦਾਸ ਜੀ ਦੇ ਦੌਰ ਵਿੱਚ ਹੋਈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਨੇਪਾਲੀ ਜਾਂ ਖਸ ਕੁਰਾ ਨੇਪਾਲ ਦੀ ਰਾਸ਼ਟਰ ਭਾਸ਼ਾ ਹੈ। ਇਹ ਭਾਸ਼ਾ ਨੇਪਾਲ ਦੀ ਲੱਗਭੱਗ 50 % ਲੋਕਾਂ ਦੀ ਮਾਤ ਭਾਸ਼ਾ ਵੀ ਹੈ। ਇਹ ਭਾਸ਼ਾ ਨੇਪਾਲ ਦੇ ਇਲਾਵਾ ਭਾਰਤ ਦੇ ਸਿੱਕਿਮ, ਪੱਛਮ ਬੰਗਾਲ, ਜਵਾਬ - ਪੂਰਵੀ ਰਾਜਾਂ (ਆਸਾਮ, ਮਣਿਪੁਰ, ਅਰੁਣਾਚਲ ਪ੍ਰਦੇਸ਼, ਮੇਘਾਲਏ) ਅਤੇ ਉੱਤਰਾਖੰਡ ਦੇ ਅਨੇਕ ਲੋਕਾਂ ਦੀ ਮਾਤ ਭਾਸ਼ਾ ਹੈ। ਭੁਟਾਨ, ਤੀੱਬਤ ਅਤੇ ਮਿਆਨਮਾਰ ਦੇ ਵੀ ਅਨੇਕ ਲੋਕ ਇਹ ਭਾਸ਼ਾ ਬੋਲਦੇ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਸੀਰੀਆਈ / sɪriæk / (ܣܘܪܝܝܐ Leššānā Suryāyā ܠܫܢܐ), ਨੂੰ ਵੀ ਸੀਰੀਆਈ ਅਰਾਮੈਕ ਜਾਂ ਕਲਾਸੀਕਲ ਸੀਰੀਆਈ ਦੇ ਤੌਰ ਤੇ ਜਾਣੀ ਜਾਂਦੀ, ਮੱਧ ਅਰਾਮੈਕ ਦੀ ਇੱਕ ਉਪਭਾਸ਼ਾ ਹੈ , ਜੋ ਕਿ ਹੈ ਦੱਖਣ ਪੂਰਬੀ ਤੁਰਕੀ, ਉੱਤਰੀ ਇਰਾਕ, ਉੱਤਰੀ ਸੀਰੀਆ ਅਤੇ ਉੱਤਰੀ ਪੱਛਮੀ ਇਰਾਨ ਵਿੱਚ ਬੋਲੀ ਜਾਂਦੀ ਹੈ। ਇਹ ਕਈ ਚਰਚਾਂ ਦੀ ਭਾਸ਼ਾ ਹੈ ਖਾਸ ਵਿਚ ਮਲਾਨਕਾਰਾ ਆਰਥੋਡਾਕਸ ਚਰਚ ਸੀਰੀਆ, ਪੂਰਬ, ਸੀਰੀਆਈ ਆਰਥੋਡਾਕਸ ਚਰਚ, ਕਸਦੀ ਕੈਥੋਲਿਕ ਚਰਚ ਪ੍ਰਮੁੱਖ ਹਨ। 5 ਵੀਂ ਸਦੀ ਬੀ.ਸੀ.
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਾਹ ਕਿਰਿਆ ਦੋ ਕਿਰਿਆਵਾਂ ਦਾ ਮੇਲ ਹੈ: ਸਾਹ ਅੰਦਰ ਲੈ ਜਾਣ ਦੀ ਕਿਰਿਆ ਜਿਸ ਵਿੱਚ ਹਵਾ 'ਚ ਆਕਸੀਜਨ ਸੈੱਲਾਂ ਤੱਕ ਲੈ ਕਿ ਜਾਂਦੇ ਹਾਂ ਅਤੇ ਸਾਹ ਬਾਹਰ ਕੱਢਣਾ ਜਿਸ ਵਿੱਚ ਸਰੀਰ 'ਚ ਕਾਰਬਨ ਡਾਈਆਕਸਾਈਡ ਨੂੰ ਬਾਹਰ ਕੱਢਣਾ। ਸਾਹ ਕਿਰਿਆ ਦਾ ਮਨੁੱਖੀ ਜੀਵਨ ਲਈ ਵਿਸ਼ੇਸ਼ ਮਹੱਤਵ ਹੈ। ਆਮ ਤੰਦਰੂਸਤ ਵਿਅਕਤੀ ਪ੍ਰਤੀ ਮਿੰਟ 20 ਤੋਂ 22 ਵਾਰ ਸਾਹ ਲੈਂਦਾ ਹੈ। ਇਹ ਕਿਰਿਆ ਨੱਕ ਰਸਤੇ ਹੁੰਦੀ ਹੈ ਜਿਸ ਨੂੰ ਫੇਫੜੇ ਕਰਦੇ ਹਨ। ਅਸੀਂ ਲਗਭਗ 1500 ਘਣ ਸੈਟੀਮੀਟਰ ਹਵਾ ਅੰਦਰ ਲੈ ਜਾਂਦੇ ਹਾਂ ਅਤੇ 1500 ਘਣ ਸੈਂਟੀਮੀਟਰ ਹਵਾ ਬਾਹਰ ਕੱਢਦੇ ਹਾਂ ਅਤੇ ਲਗਭਗ 500 ਘਣ ਸੈਂਟੀਮੀਟਰ ਹਵਾ ਸਾਡੇ ਫੇਫੜਿਆਂ ਵਿੱਚ ਰਹਿ ਜਾਂਦੀ ਹੈ।
ਭਾਰਤ ਦਾ ਇਤਿਹਾਸ ਲੱਗਭੱਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲੱਗਭੱਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿੱਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਵਿਚ ਕਾਲ-ਵੰਡ ਦੀਆਂ ਸਮੱਸਿਆਵਾਂ
ਸਾਹਿਤਕ ਇਤਿਹਾਸਕਾਰੀ ਦੇ ਸਿੱਧਾਂਤਕ ਪੱਖ ਨੂੰ ਉਭਾਰਨ ਵਿੱਚ ਜਿੱਥੇ ਬਾਕੀ ਪੱਖਾਂ ਦਾ ਵੀ ਅਹਿਮ ਯੋਗਦਾਨ ਹੁੰਦਾ ਹੈ। ਉਥੇ ਕਾਲ ਵੰਡ ਦਾ ਵੀ ਬਹੁਤ ਮਹੱਤਵ ਹੈ। ਸਾਹਿਤ ਇਤਿਹਾਸ ਦਾ ਘੇਰਾ ਵਿਸ਼ਾਲ ਹੋਣ ਦੇ ਕਾਰਨ ਕਾਲਵੰਡ ਦੇ ਵੀ ਬਹੁਤ ਸਾਰੇ ਤਰੀਕੇ ਸਾਡੇ ਸਾਹਮਣੇ ਆੳੁਂਦੇ ਹਨ ਜਿਹਨਾਂ ਵਿੱਚ ਬਹੁਤ ਸਮੱਸਿਆਵਾਂ ਪਾਈਆਂ ਗਈਆਂ ਹਨ। ਜਿਨ੍ਹਾਂ-ਜਿਨ੍ਹਾਂ ਇਤਿਹਾਸਕਾਰਾਂ ਵਲੋਂ ਕਾਲ-ਵੰਡ ਕੀਤੀ ਗਈ ਹੈ ੳੁਹਨਾਂ ਨੇ ਵੱਖ-ਵੱਖ ਤਰੀਕੇ ਅਪਣਾਏ ਗਏ ਹਨ। ਜਿਸ ਕਾਰਨ ਇਹ ਸਮੱਸਿਆ ਪੈਦਾ ਹੁੰਦੀ ਹੈ ਕਿ ਕਿਸ ਸਾਹਿਤ ਇਤਿਹਾਸ ਦੀ ਕਾਲਵੰਡ ਨੂੰ ਠੀਕ ਮੰਨਿਆ ਜਾਵੇ। ਹੇਠਾਂ ਅਸੀਂ ਵੱਖ-ਵੱਖ ਇਤਿਹਾਸਕਾਰਾਂ ਵਲੋਂ ਕੀਤੀ ਕਾਲ-ਵੰਡ ਵਿੱਚ ਪਾਈਆਂ ਜਾਣ ਵਾਲੀਆ ਸਮੱਸਿਆਵਾ ਦੀ ਚਰਚਾ ਕਰਾਂਗੇ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਈਸਪ ਦੀਆਂ ਕਹਾਣੀਆਂ ਜਾਂ ਈਸਪਿਕਾ ਜਨੌਰ ਕਹਾਣੀਆਂ ਦਾ ਇੱਕ ਸੰਗ੍ਰਿਹ ਹੈ ਜਿਸਦਾ ਸਿਹਰਾ 620 ਈਪੂ ਤੋਂ 520 ਈਪੂ ਵਿੱਚ ਪ੍ਰਾਚੀਨ ਯੂਨਾਨ ਵਿੱਚ ਰਹਿਣ ਵਾਲੇ ਇੱਕ ਗੁਲਾਮ ਅਤੇ ਕਥਾ ਵਾਚਕ ਈਸਪ ਨੂੰ ਜਾਂਦਾ ਹੈ। ਉਸ ਦੀਆਂ ਜਨੌਰ ਕਹਾਣੀਆਂ ਸੰਸਾਰ ਦੀਆਂ ਕੁੱਝ ਕੁ ਸਭ ਤੋਂ ਵਧੇਰੇ ਪ੍ਰਸਿੱਧ ਜਨੌਰ ਕਹਾਣੀਆਂ ਵਿੱਚੋਂ ਹਨ। ਇਹ ਕਹਾਣੀਆਂ ਅੱਜ ਕੱਲ ਦੇ ਬੱਚਿਆਂ ਲਈ ਨੈਤਿਕ ਸਿੱਖਿਆ ਦਾ ਲੋਕਪਸੰਦ ਵਿਕਲਪ ਬਣੀਆਂ ਹੋਈਆਂ ਹਨ। ਈਸਪ ਦੀਆਂ ਜਨੌਰ ਕਹਾਣੀਆਂ ਵਿੱਚ ਸ਼ਾਮਿਲ ਕਈ, ਜਿਵੇਂ ਲੂੰਬੜੀ ਅਤੇ ਅੰਗੂਰ (ਜਿਸ ਤੋਂ “ਅੰਗੂਰ ਖੱਟੇ ਹਨ” ਮੁਹਾਵਰਾ ਨਿਕਲਿਆ), ਕੱਛੂ ਅਤੇ ਖਰਗੋਸ, ਉੱਤਰੀ ਹਵਾ ਅਤੇ ਸੂਰਜ, ਬਘਿਆੜ ਆਇਆ, ਪਿਆਸਾ ਕਾਂ, ਬਘਿਆੜ ਅਤੇ ਸ਼ੇਰ ਅਤੇ ਕੀੜੀ ਅਤੇ ਟਿੱਡਾ ਵਰਗੀਆਂ ਜਨੌਰ ਕਹਾਣੀਆਂ ਪੂਰੇ ਸੰਸਾਰ ਵਿੱਚ ਅਤਿਅੰਤ ਪ੍ਰਸਿੱਧ ਹਨ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਵਿਕੀਮੀਡੀਆ ਫ਼ਾਊਂਡੇਸ਼ਨ, ਇਨਕੌਰਪੋਰੇਟਡ (ਅੰਗਰੇਜ਼ੀ: Wikimedia Foundation, Inc.) ਮੁਨਾਫ਼ਾ ਨਾ ਕਮਾਉਣ ਵਾਲ਼ੀ ਇੱਕ ਅਮਰੀਕੀ ਕੰਪਨੀ ਹੈ ਜਿਸਦੇ ਹੈਡਕੁਆਟਰ ਕੈਲੇਫ਼ੋਰਨੀਆ ਦੇ ਸੈਨ ਫ਼ਰਾਂਸਿਸਕੋ ਵਿਖੇ ਸਥਿਤ ਹਨ। ਇਹ ਫ਼ਲੋਰੀਡਾ ਸੂਬੇ ਦੇ ਕਾਨੂੰਨਾਂ ਮੁਤਾਬਕ ਕੰਮ ਕਰਦੀ ਹੈ ਜਿੱਥੇ ਇਹ ਸ਼ੁਰੂ ਵਿੱਚ ਸਥਿਤ ਸੀ। ਇਹ ਕਈ ਮਿਲ ਕੇ ਲਿਖੀਆਂ ਜਾਣ ਵਾਲੀਆਂ ਵਿਕੀ ਪਰਿਯੋਜਨਾਵਾਂ ਚਲਾਉਂਦੀ ਹੈ ਜਿੰਨ੍ਹਾਂ ਵਿੱਚ ਵਿਕੀਪੀਡੀਆ, ਵਿਕਸ਼ਨਰੀ, ਵਿਕੀਬੁਕਸ, ਵਿਕੀਨਿਊਜ਼, ਵਿਕੀਮੀਡੀਆ ਕਾੱਮਨਜ਼, ਵਿਕੀਸੋਰਸ, ਵਿਕੀਸਪੀਸੀਜ਼, ਵਿਕੀਵਰਸਿਟੀ, ਵਿਕੀਮੀਡੀਆ ਇਨਕੂਬੇਟਰ ਅਤੇ ਮੈਟਾ ਵਿਕੀ ਸ਼ਾਮਿਲ ਹਨ। ਇਸ ਦੇ ਇਹਨਾਂ ਪਰਿਯੋਜਨਾਵਾਂ ਵਿਚੋਂ ਵਿਕੀਪੀਡੀਆ ਦੁਨੀਆਂ ਦੀਆਂ ਸਭ ਤੋਂ ਵੱਧ ਵੇਖੀਆਂ ਜਾਂਦੀਆਂ ਦਸ ਵੈੱਬਸਾਈਟਾਂ ਵਿੱਚ ਸ਼ਾਮਿਲ ਹੈ। ਇਸ ਦੀ ਸਥਾਪਨਾ ਦਾ ਐਲਾਨ ਵਿਕੀਪੀਡੀਆ ਬਣਾਉਣ ਵਾਲ਼ਿਆਂ ਵਿਚੋਂ ਜਿੰਮੀ ਵੇਲਸ ਨੇ 20 ਜੂਨ 2003 ਨੂੰ ਕੀਤਾ।
ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਚਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ.
ਮੁਸਲਿਮ ਲੋਕ ਪੰਜਾਬੀ ਸਮਾਜ ਅਤੇ ਸੱਭਿਆਚਾਰ ਦਾ ਇੱਕ ਅਹਿਮ ਤੇ ਮਹੱਤਵਪੂਰਨ ਹਿੱਸਾ ਹਨ। ਦੇਸ਼ ਵੰਡ ਸਮੇਂ ਬਹੁ-ਗਿਣਤੀ ਮੁਸਲਮਾਨਾਂ ਦੇ ਪਾਕਿਸਤਾਨੀ ਪੰਜਾਬ ਵਿੱਚ ਹਿਜਰਤ ਕਰ ਜਾਣ ਤੋਂ ਬਾਅਦ ਦੀ ਭਾਰਤੀ ਪੰਜਾਬ ਦੇ ਕੁਝ ਸ਼ਹਿਰਾਂ,ਕਸਬਿਆਂ ਵਿੱਚ ਹਿੰਦੂ ਅਤੇ ਸਿੱਖ ਪਰਿਵਾਰਾਂ ਦੇ ਨਾਲ -ਨਾਲ ਮੁਸਲਿਮ ਪਰਿਵਾਰਾਂ ਦੀ ਆਬਾਦੀ /ਵਸੋਂ ਵੇਖੀ ਜਾ ਸਕਦੀ ਹੈ। ਲੋਕਧਾਰਾਈ ਵੰਨ-ਸੁਵੰਨਤਾਂ ਅਤੇ ਵੱਖੋ-ਵੱਖਰੇ ਲੋਕ ਦਾਇਰਿਆਂ ਦੀਆਂ ਵੱਖੋ ਵੱਖਰੀਆਂ ਰਸਮਾਂ ਰੀਤਾਂ ਦੀ ਅੰਤਰ ਸੰਬੰਧਿਤਾ ਨੂੰ ਉਭਾਰਨ ਹਿੱਤ ਅਸੀਂ ਆਪਣੇ ਖੋਜ ਨਿਬੰਧ ਦੇ ਇਸ ਅਧਿਆਇ ਵਿੱਚ ਮੁਸਲਮਾਨਾਂ ਦੇ ਵਿਆਹ ਦੀਆਂ ਰੀਤਾਂ ਰਸਮਾਂ ਨੂੰ ਆਪਣੇ ਅਧਿਐਨ ਦਾ ਕੇਂਦਰ ਬਣਾਇਆ ਹੈ। ਅਸੀਂ ਸਭ ਤੋਂ ਪਹਿਲਾਂ ਵਿਆਹ ਪ੍ਰਬੰਧ ਅਤੇ ਇਸ ਨਾਲ ਜੁੜੀਆਂ ਰੀਤਾਂ ਰਸਮਾਂ ਬਾਰੇ ਚਰਚਾ ਕਰਦੇਂ ਹੋਏ ,ਇਨ੍ਹਾਂ ਦੀ ਮਨੁੱਖੀ ਸਮਾਜ ਵਿੱਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਾਂਗੇ। ਇਸ ਮਕਸਦ ਨੂੰ ਸਨਮੁੱਖ ਰੱਖਦਿਆਂ ਅਸੀਂ ਇਸ ਅਧਿਆਇ ਵਿੱਚ ਸਭ ਤੋਂ ਪਹਿਲਾਂ ਪਵਿੱਤਰ ਹਦੀਸ ਵਿੱਚ ਦਰਜ ਮੁਸਲਮਾਨਾਂ ਦੇ ਵਿਆਹ ਪ੍ਰਬੰਧ ਦੇ ਨਿਯਮਾਂ,ਅਸੂਲਾਂ,ਰਸਮਾਂ ਤੇ ਰੀਤਾਂ ਦਾ ਵਰਣਨ ਕੀਤਾ ਹੈ।ਅਸੀਂ ਪੰਜਾਬ ਦੇ ਹਰ ਇਕ ਉਪ-ਸੱਭਿਆਚਾਰ ਖਿੱਤੇ ਵਿੱਚੋਂ ਚੋਣਵੇ ਪਿੰਡਾਂ ਨੂੰ ਆਧਾਰ ਬਣਾ ਕੇ ਮੁਸਲਿਮ ਵਿਆਹ ਦੀਆਂ ਰਸਮਾਂ ਨੂੰ ਜਾਣਨ ਸਮਝਣ ਦੀ ਕੋਸ਼ਿਸ਼ ਕੀਤੀ ਹੈ।ਇਸ ਅਧਿਆਇ ਵਿੱਚ ਪੰਜਾਬ ਵਿੱਚਲੇਂ ਇਸਲਾਮੀ ਵਿਆਹ ਪ੍ਰਬੰਧ ਦੀਆਂ ਰੀਤਾਂ ਰਸਮਾਂ ਨੂੰ ਪੰਜਾਬ ਦੇ ਬਾਕੀ ਧਰਮਾਂ ਦੇ ਅੰਤਰਗਤ ਮਿਲਦੇ ਵਿਆਹ ਦੇ ਨਿਯਮਾਂ ਦੇ ਸਮਾਨਾਂਤਰ ਰੱਖ ਕੇ ਵੀ ਵਿਚਾਰਿਆਂ ਗਿਆ ਹੈ। ਮੁਸਲਿਮ ਵਿਆਹ ਪ੍ਰਬੰਧ ਨਾਲ ਸੰਬੰਧਿਤ ਰੀਤਾਂ ਅਤੇ ਰਸਮਾਂ ਦਾ ਵਰਣਨ ਕਰਨ ਤੋਂ ਪਹਿਲਾਂ ਸਾਡੇ ਲਈ ਵਿਆਹ ਪ੍ਰਬੰਧ ਦੇ ਰੀਤਾਂ ਰਸਮਾਂ ਬਾਰੇ ਜਾਣ ਲੈਣਾ ਜਰੂਰੀ ਹੈ।
ਇਸਲਾਮ ਦਾ ਇਤਿਹਾਸ ਇਸਲਾਮ ਧਰਮ ਅਤੇ ਇਸ ਦੇ ਪੈਰੋਕਾਰ ਮੁਸਲਮਾਨ ਲੋਕਾਂ ਨਾਲ ਸਬੰਧਤ ਹੈ। "ਇਸਲਾਮ" ਇੱਕ ਅਰਬੀ ਦਾ ਸ਼ਬਦ ਹੈ ਜਿਸ ਦਾ ਮਤਲਬ ਹੈ "ਅੱਲਾ ਦਾ ਬੰਦਾ"। ਮੁਸਲਮਾਨਾਂ ਅਤੇ ਉਹਨਾਂ ਦੇ ਧਰਮ ਨੇ ਪੁਰਾਣੇ ਵਿਸ਼ਵ ਦੇ, ਖਾਸ ਕਰ ਕੇ ਇਸ ਦੇ ਜਨਮ ਅਸਥਾਨ ਮੱਧ ਪੂਰਬ ਦੇ, ਰਾਜਨੀਤਿਕ, ਆਰਥਿਕ ਅਤੇ ਫੌਜੀ ਇਤਿਹਾਸ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਭਾਵੇਂ ਗੈਰ-ਮੁਸਲਮਾਨ ਲੋਕਾਂ ਦਾ ਵਿਸ਼ਵਾਸ ਹੈ ਕਿ ਇਸ ਦਾ ਜਨਮ ਮੱਕਾ ਅਤੇ ਮਦੀਨਾ ਵਿੱਚ ਹੋਇਆ, ਪਰ ਮੁਸਲਮਾਨ ਇਸਲਾਮ ਧਰਮ ਨੂੰ ਨਬੀ ਆਦਮ ਦੇ ਵੇਲੇ ਤੋਂ ਮੌਜੂਦ ਮੰਨਦੇ ਹਨ। ਇਸਲਾਮ ਧਰਮ ਦੇ ਅਨੁਆਈਆਂ ਲਈ ਕੁਰਆਨ ਨੇ ‘ਮੁਸਲਮਾਨ’ ਸ਼ਬਦ ਦਾ ਪ੍ਰਯੋਗ ਹਜ਼ਰਤ ਇਬਰਾਹੀਮ ਲਈ ਕੀਤਾ ਹੈ ਜੋ ਲੱਗਭੱਗ 4000 ਸਾਲ ਪਹਿਲਾਂ ਇੱਕ ਮਹਾਨ ਪੈਗੰਬਰ ਹੋਇਆ ਹੈ। ਮੁਸਲਮਾਨਾਂ ਦਾ ਵਿਸ਼ਵਾਸ ਹੈ ਕਿ ਨੂਹ, ਮੂਸਾ, ਯਿਸੂ, ਅਤੇ ਹੋਰ ਸਾਰੇ ਨਬੀ, ਸਾਰੇ ਇਸਲਾਮੀ ਨਬੀ ਸਨ, ਜਿਹਨਾਂ ਨੂੰ ਕੁਰਆਨ ਵਿੱਚ ਬਰਾਬਰ ਸਨਮਾਨ ਮਿਲਿਆ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਯੂਨਾਨੀ ਜਾਂ ਗ੍ਰੀਕ (Ελληνικά IPA: [eliniˈka] ਜਾਂ Ελληνική γλώσσα, IPA: [eliniˈci ˈɣlosa]), ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਇੱਕ ਸੁਤੰਤਰ ਭਾਸ਼ਾ ਹੈ, ਜੋ ਯੂਨਾਨੀ ਜਾਂ ਗ੍ਰੀਕ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਦੱਖਣ ਬਾਲਕਨ ਤੋਂ ਨਿਕਲੀ ਇਸ ਭਾਸ਼ਾ ਦਾ ਕਿਸੇ ਹੋਰ ਭਾਰੋਪੀ ਭਾਸ਼ਾ ਦੀ ਤੁਲਣਾ ਵਿੱਚ ਸਭ ਤੋਂ ਲੰਮਾ ਇਤਹਾਸ ਹੈ, ਜੋ ਲਿਖਤੀ ਇਤਹਾਸ ਦੀਆਂ 34 ਸਦੀਆਂ ਵਿੱਚ ਫੈਲਿਆ ਹੋਇਆ ਹੈ। ਆਪਣੇ ਪ੍ਰਾਚੀਨ ਰੂਪ ਵਿੱਚ ਇਹ ਪ੍ਰਾਚੀਨ ਯੂਨਾਨੀ ਸਾਹਿਤ ਅਤੇ ਈਸਾਈਆਂ ਦੇ ਬਾਇਬਲ ਦੇ ਨਿਊ ਟੇਸਟਾਮੇਂਟ ਦੀ ਭਾਸ਼ਾ ਹੈ। ਆਧੁਨਿਕ ਸਰੂਪ ਵਿੱਚ ਇਹ ਯੂਨਾਨ ਅਤੇ ਸਾਇਪ੍ਰਸ ਦੀ ਆਧਿਕਾਰਿਕ ਭਾਸ਼ਾ ਹੈ, ਅਤੇ ਕਰੀਬਨ 2 ਕਰੋੜ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਲਿਖਣ ਲਈ ਯੂਨਾਨੀ ਅੱਖਰਾਂ ਦੀ ਵਰਤੋਂ ਕੀਤੀ ਜਾਂਦੀ ਹੈ।
ਸੰਗੀਤ ਸਾਜ਼ ਇੱਕ ਸੰਦ ਹੈ ਜਿਸਨੂੰ ਸੰਗੀਤ ਪੈਦਾ ਕਰਨ ਲਈ ਬਣਾਇਆ ਜਾਂ ਢਾਲਿਆ ਜਾਂਦਾ ਹੈ। ਦਰਅਸਲ, ਕੋਈ ਵੀ ਵਸਤੂ ਜੋ ਆਵਾਜ਼ ਪੈਦਾ ਕਰੇ ਉਹ ਸੰਗੀਤ ਸਾਜ਼ ਹੋ ਸਕਦੀ ਹੈ — ਵਰਤਣ ਵਾਲੇ ਦੇ ਮਕਸਦ ਰਾਹੀਂ ਕੋਈ ਵਸਤ ਸੰਗੀਤ ਸਾਜ਼ ਬਣਦੀ ਹੈ। ਸਾਜ਼ ਦਾ ਇਤਹਾਸ, ਮਨੁੱਖ ਸੰਸਕ੍ਰਿਤੀ ਦੀ ਸ਼ੁਰੂਆਤ ਤੋਂ ਅਰੰਭ ਹੁੰਦਾ ਹੈ। ਇਸ ਦੇ ਅਧਿਅਨ ਨੂੰ, ਅੰਗਰੇਜ਼ੀ ਵਿੱਚ ਆਰਗਨਾਲੋਜੀ (organology) ਕਹਿੰਦੇ ਹਨ।
ਪੰਜਾਬੀ ਸਾਹਿਤ ਦੇ ਮੁੱਢਲੇ ਦੌਰ ਵਿਚ ਵਾਰ ਕਾਵਿ ਇੱਕ ਮਹੁੱਤਵਪੂਰਨ ਕਾਵਿ ਧਾਰਾ ਰਹੀ ਹੈ। ਇਸ ਕਾਵਿ ਧਾਰਾ ਦੀ ਹੋਂਦ ਵੱਲ ਪੰਜੋਬੀ ਸਾਪਿਤ ਦੇ ਇਤਿਹਾਸਕਾਰਾਂ ਦਾ ਧਿਆਨ ਉਦੋਂ ਗਿਆ ਜਦੋਂ ਉਹਨਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਵਾਰਾਂ ਦੇ ਨਾਲ ਨਾਲ ਅੰਕਿਤ ਨਿਰਦੇਸ਼ਾ ਵੱਲ ਤਵੱਜੋ ਦਿੱਤੀ ਹੋਵੇਗੀ ਜਿਹਨਾਂ ਵਿਚ ਵਾਰਾਂ ਨੂੰ ਪਹਿਲਾਂ ਤੋਂ ਮੋਜੂਦ ਵਾਰਾਂ ਦੀਆਂ ਧੁੰਨਾਂ ਉੱਪਰ ਗਾਉਣ ਲਈ ਕਿਹਾ ਗਿਆ ਹੈ। ਜ਼ਾਹਿਰ ਹੈ ਕਿ ਇਹ ਵਾਰਾਂ ਲੋਕਾਂ ਵਿਚ ਬਹੁਤ ਹਰਮ ਪਿਆਰੀਆਂ ਰਹੀਆਂ ਹੋਣੀਆਂ ਜਿਸ ਕਰਕੇ ਗੁਰੂਆਂ ਨੇ ਆਪਣੀਆਂ ਅਧਿਆਤਮਕ ਵਾਰਾਂ ਇਹਨਾਂ ਦੀਆਂ ਧੁਨੀਆਂ ਉੱਤੇ ਗਾਉਣ ਦੇ ਨਿਰਦੇਸ਼ ਦਿੱਤੇ ਹੋਣਗੇ। ਸੇਰੇਬਰੀਆਕੋਵ ਆਪਣੀ ਕਿਤਾਬ ‘ਪੰਜਾਬੀ ਸਾਹਿਤ’ ਯੂਨਾਨੀ ਲੇਖਕ ਅਤੇ ਸਿੰਕਦਰ ਦੀਆਂ ਫੌਜੀ ਮੁਹਿੰਮਾਂ ਦੇ ਰਿਪੋਟਰ ਕਰਤਾ ਐਰੀਆਨੋਸਟ ਦੇ ਹਵਾਲੇ ਨਾਲ ਦੱਸਦਾ ਹੈ ਕਿ “ਭਾਰਤੀ ਲੋਕ ਆਪਣੀਆਂ ਮਰ ਗਿਆਂ ਦੀ ਯਾਦ ਵਿਚ ਬੂਰਜ਼ ਆਦਿ ਦਾ ਨਿਰਮਾਣ ਨਹੀਂ ਕਰਦੇ ਸੀ ਕਿਉਂਕਿ ਉਹ ਪੰਜਾਬ ਵਿਚ ਛੋਟੀਆਂ ਵੱਡੀਆਂ ਲੜੀਆਂ ਗਈਆਂ ਲੜਾਈਆਂ ਨੂੰ ਗੀਤਾਂ ਰਾਹੀਂ ਸਾਂਭਣ ਦੀ ਪਪਰੰਪਰਾ ਰਹੀ ਹੈ। ਗੁਰੂ ਗ੍ਰੰਥ ਸਾਹਿਬ ਵਿਚ ਨੌ ਵਾਰਾਂ ਦਾ ਜ਼ਿਕਰ ਹੈ। ਇਨ੍ਹਾਂ ਨੌ ਵਾਰਾਂ ਵਿਚੋਂ ਛੇ ਵਾਰਾਂ ਆਦਿ ਕਾਲ ਨਾਲ ਸਬੰਧਤ ਮੰਨੀਆਂ ਜਾਂਦੀਆਂ ਹਨ ਅਤੇ ਬਾਕੀ ਦੀਆਂ ਤਿੰਨ ਵਾਰਾਂ(ਮਲਕ ਮੁਰੀਦ ਤਥਾ ਚੰਦਹੜਾ ਦੀ ਵਾਰ, ਜੋਧੇ ਵੀਰ ਪੂਰਵਾਣੀ ਦੀ ਵਾਰ, ਰਾਣੇ ਕੇਲਾਸ਼ ਤਥਾ ਮਾਲਦੇਵ ਦੀ ਵਾਰ) ਨੂੰ ਗੁਰੂ ਨਾਨਕ ਕਾਲ ਨਾਲ ਸੰਬੰਧਤ ਮੰਨਿਆ ਜਾਂਦਾ ਹੈ। ਵਾਰਾਂ ਦੇ ਕਵੀਆਂ ਦਾ ਨਾਮ ਅਗਿਆਤ ਹੀ ਰਹੇ ਹਨ। ਉਹਨਾਂ ਦੀ ਕਵਿਤਾਵਾਂ ਲੋਕ ਕਥਾਵਾਂ ਵਿਚ ਖੁਭੀ ਹੋਈ ਹੈ। ਅਤੇ ਉਸ ਦੇ ਦੁਆਲੇ ਮਿਥਿਹਾਸ ਦਾ ਤਾਣਾ ਬਾਣਾ ਤਣਿਆ ਹੋਇਆ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗਣਿਤਿ ਵਿੱਚ, ਇੱਕ ਆਇਸੋਮੌਰਫਿਜ਼ਮ (ਪੁਰਾਤਨ ਗਰੀਕ ਤੋਂ: ἴσος ਆਇਸੋਸ “ਬਰਾਬਰ”, ਅਤੇ μορφή ਮੌਰਫਿ “ਕਿਸਮ’’ ਜਾਂ “ਅਕਾਰ”) ਇੱਕ ਹੋਮੋਮੌਰਫਿਜ਼ਮ (ਜਾਂ ਹੋਰ ਸਧਾਰਣ ਤਰੀਕੇ ਨਾਲ ਕਹੀਏ ਤਾਂ ਇੱਕ ਮੌਰਫਿਜ਼ਮ) ਹੁੰਦੀ ਹੈ ਜੋ ਇੱਕ ਉਲਟ (ਇਨਵਰਸ) ਰੱਖਦੀ ਹੈ। ਦੋ ਗਣਿਤਿਕ ਚੀਜ਼ਾਂ ਆਇਸੋਮੌਰਫਿਕ ਹੁੰਦੀਆਂ ਹਨ ਜੇਕਰ ਉਹਨਾਂ ਦਰਮਿਆਨ ਇੱਕ ਆਇਸੋਮੌਰਫਿਜ਼ਮ ਮੌਜੂਦ ਹੋਵੇ । ਇੱਕ ਆਟੋਮੌਰਫਿਜ਼ਮ ਇੱਕ ਅਜਿਹੀ ਆਇਸੋਮੌਰਫਿਜ਼ਮ ਹੁੰਦੀ ਹੈ ਜਿਸਦਾ ਸੋਰਸ (ਸੋਮਾ) ਅਤੇ ਟਾਰਗੈੱਟ (ਨਿਸ਼ਾਨਾ) ਇੱਕ ਸਮਾਨ ਹੋਣ। ਆਇਸੋਮੌਰਫਿਜ਼ਮਾਂ ਦੀ ਦਿਲਚਸਪੀ ਇਸ ਤੱਥ ਵਿੱਚ ਹੁੰਦੀ ਹੈ ਕਿ ਦੋ ਆਇਸੋਮੌਰਫਿਕ ਚੀਜ਼ਾਂ ਸਿਰਫ ਉਹਨਾਂ ਵਿਸ਼ੇਸ਼ਤਾਵਾਂ ਨਾਲ ਹੀ ਅਲੱਗ ਨਹੀਂ ਸਮਝੀਆਂ ਜਾ ਸਕਦੀਆਂ ਜੋ ਮੌਰਫਿਜ਼ਮਾਂ ਨੂੰ ਪਰਿਭਾਸ਼ਿਤ ਕਰਨ ਲਈ ਵਰਤੀਆਂ ਜਾਂਦੀਆਂ ਹਨ, ਇਸਤਰਾਂ ਆਇਸੋਮੌਰਫਿਜ ਚੀਜ਼ਾਂ ਉੰਨੀ ਦੇਰ ਇੱਕ ਸਮਾਨ ਮੰਨੀਆਂ ਜਾਂਦੀਆਂ ਹਨ ਜਿੰਨੀ ਦੇਰ ਸਿਰਫ ਇਹੀ ਵਿਸ਼ੇਸ਼ਤਾਵਾਂ ਅਤੇ ਇਹਨਾਂ ਦੇ ਨਤੀਜਿਆਂ ਨੂੰ ਹੀ ਲਿਆ ਜਾਂਦਾ ਹੈ।
ਆਰੀਆ ਸਮਾਜ ਹਿੰਦੂ ਧਰਮ ਦਾ ਇੱਕ ਫ਼ਿਰਕਾ, ਜਿਸ ਦੀ ਬੁਨਿਆਦ ਸਵਾਮੀ ਦਯਾਨੰਦ ਸਰਸਵਤੀ ਨੇ 1875 ਵਿੱਚ ਰੱਖੀ। ਇਸ ਦੇ ਪੈਰੋਕਾਰ ਆਮ ਹਿੰਦੂਆਂ ਦੀ ਤਰ੍ਹਾਂ ਬੁੱਤ ਪ੍ਰਸਤੀ ਦੇ ਕਾਇਲ ਨਹੀਂ। ਇਸ ਫ਼ਿਰਕੇ ਨੇ ਹਿੰਦੂਆਂ ਵਿੱਚ ਬਹੁਤ ਸਾਰੇ ਧਾਰਮਕ ਤੇ ਸਾਮਾਜਕ ਸੁਧਾਰ ਕੀਤੇ। ਇਸ ਅੰਦੋਲਨ ਨੇ ਛੁਆਛੂਤ ਅਤੇ ਜਾਤੀਗਤ ਭੇਦਭਾਵ ਦਾ ਵਿਰੋਧ ਕੀਤਾ ਅਤੇ ਇਸਤਰੀਆਂ ਅਤੇ ਸ਼ੂਦਰਾਂ ਨੂੰ ਵੀ ਜਨੇਊ ਧਾਰਨ ਕਰਨ ਅਤੇ ਵੇਦ ਪੜ੍ਹਨ ਦਾ ਅਧਿਕਾਰ ਦਿੱਤਾ ਸੀ। ਸਵਾਮੀ ਦਇਆ ਸਰਸਵਤੀ ਦੁਆਰਾ ਰਚਿਤ ਸਤਿਆਰਥ ਪ੍ਰਕਾਸ਼ ਨਾਮਕ ਗਰੰਥ ਆਰੀਆ ਸਮਾਜ ਦਾ ਮੂਲ ਗਰੰਥ ਹੈ। ਆਰੀਆ ਸਮਾਜ ਦਾ ਆਦਰਸ਼ ਵਾਕ ਹੈ: ਕ੍ਰਿੰਵੰਤੋ ਵਿਸ਼ਵਮਾਰਿਆੰ, ਜਿਸਦਾ ਮਤਲਬ ਹੈ - ਸੰਸਾਰ ਨੂੰ ਆਰੀਆ ਬਣਾਉਂਦੇ ਚਲੋ।
ਮਾਊਂਟ ਐਵਰੈਸਟ (ਨੇਪਾਲੀ: सगरमाथा) ਧਰਤੀ ਦੀ ਸਭ ਤੋਂ ਉੱਚੀ ਪਹਾੜੀ ਚੋਟੀ ਹੈ ਜੋ ਸਮੁੰਦਰੀ ਤਲ ਤੋਂ 8,848 ਮੀਟਰ (ਜਾਂ 29,029 ਫੁੱਟ) ਉੱਚੀ ਹੈ। ਇਹ ਨੇਪਾਲ ਵਿੱਚ ਤਿੱਬਤ (ਚੀਨ) ਨਾਲ਼ ਲੱਗਦੀ ਹੱਦ ’ਤੇ ਦੁਨੀਆਂ ਦੀ ਸਭ ਤੋਂ ਉੱਚੀ ਪਰਬਤ ਲੜੀ ਹਿਮਾਲਿਆ ਵਿੱਚ ਸਥਿੱਤ ਹੈ।1865 ਤੱਕ ਅੰਗਰੇਜ਼ ਇਸਨੂੰ ਪੀਕ ਐਕਸ ਵੀ (Peak XV) ਆਖਦੇ ਸਨ ਜਦੋਂ ਬਰਤਾਨਵੀ ਭਾਰਤ ਦੇ ਇੱਕ ਅੰਗਰੇਜ਼ ਅਫ਼ਸਰ ਸਰ ਜਾਰਜ ਐਵਰੈਸਟ ਦੇ ਨਾਮ ’ਤੇ ਇਸ ਦਾ ਨਾਂ ਮਾਊਂਟ ਐਵਰੈਸਟ ਰੱਖਿਆ ਗਿਆ ਜੋ 1830 ਤੋਂ 1843 ਤੱਕ ਬਰਤਾਨਵੀ ਭਾਰਤ ਵਿੱਚ ਅਫ਼ਸਰ ਰਿਹਾ। 29 ਮਈ, 1953 – ਸ਼ੇਰਪਾ ਤੇਨਜ਼ਿੰਗ ਨੋਰਗੇ ਅਤੇ ਐਡਮੰਡ ਹਿਲਰੀ ਨੇ ਹਿਮਾਲਾ ਦੀ ਸੱਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਸਰ ਕੀਤੀ। ਉਹ ਦੋਵੇਂ ਪਹਿਲੇ ਸ਼ਖ਼ਸ ਸਨ, ਜੋ ਉਸ ਚੋਟੀ ‘ਤੇ ਪੁੱਜੇ ਸਨ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਭਾਰਤ ਇੱਕ ਪੂਜੀਵਾਦੀ ਦੇਸ਼ ਹੈ ਜਿਸ ਵਿੱਚ ਸਰਕਾਰੀ ਅਦਾਰਿਆਂ ਦੀ ਜ਼ਿਕਰਯੋਗ ਥਾਂ ਹੈ ਪਰ ਭਾਰਤ ਦਿਨੋ-ਦਿਨ ਨਿੱਜੀ ਸਰਮਾਏਦਾਰੀ ਵਾਲੇ ਵਿਕਾਸ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਆਰਥਿਕ ਵਿਕਾਸ ਦੇ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਵਿੱਚ ਆਰਥਿਕ ਵਿਕਾਸ ਦੇ ਮਾਡਲ ਵਿੱਚੋਂ ਅਨੇਕਾਂ ਸਮੱਸਿਆਂਵਾਂ ਉਪਜੀਆਂ ਹਨ। ਇਹਨਾਂ ਵਿੱਚ ਅਹਿਮ ਸਮੱਸਿਆ ਗਰੀਬੀ ਦੀ ਹੈ।ਆਰਥਿਕਤਾ ਕਿਸੇ ਸਮਾਜਿਕ ਢਾਂਚੇ ਦੀ ਬੁਨਿਆਦੀ ਇਕਾਈ ਹੁੰਦੀ ਹੈ ਅਤੇ ਮਨੁੱਖੀ ਇਤਿਹਾਸ ਵਿੱਚ ਜੇਕਰ ਕੋਈ ਸਮਾਜ ਆਰਥਿਕ ਪੱਖ ਤੋਂ ਪੱਛੜਿਆ ਹੈ ਤਾਂ ਉਸ ਦੀਆਂ ਸਮੱਸਿਆਵਾਂ ਦੀ ਰੂਪ ਵਧੇਰੇ ਜਟਿਲ ਹੋਵੇਗਾ। ਮਨੁੱਖੀ ਸਮਾਜ ਦੇ ਸਮੁੱਚੇ ਇਤਿਹਾਸਕ-ਸਮਾਜਕ ਵੇਗ ਦੀ ਦਸ਼ਾ ਅਤੇ ਦਿਸ਼ਾ ਨੂੰ ਸਮਝਣ ਲਈ ੳੁਸ ਦੇ ਸਭਿਆਚਾਰਕ ਪਾਸਾਰ ਦੇ ਸੁਭਾ ਨੂੰ ਗ੍ਰਹਿਣ ਕਰਨਾ ਇਕ ਮੁੱਢਲਾ ਅਤੇ ਫ਼ੈਸਲਾਕੁਨ ਸੁਆਲ ਹੁੰਦਾ ਹੈ। ਸੱਭਿਆਚਾਰ ਦੀ ਸਹੀ ਸਮਝ ਲੲੀ ਇਸ ਦੀਆਂ ਅਨੇਕਾਂ ਦਿਸ਼ਾਵਾਂ ਅਤੇ ਪਰਤਾਂ ਨੂੰ ਇੱਕੋ ਵੇਲੇ ਦਿ੍ਸ਼ਟੀਗੋਚਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਲਈ ਸਭਿਆਚਾਰ ਦਾ ਅਧਿਐਨ ਆਪਣੇ ਆਪ ਵਿਚ ਇਕ ਵਿਸ਼ਾਲ ਅਤੇ ਗੁੰਝਲਦਾਰ ਸਮੱਸਿਆ ਹੁੰਦੀ ਹੈ। ਜਿਸ ਕਰਕੇ ਕਿਸੇ ਇਕ ਸਭਿਆਚਾਰ ਵਿਚਲੀ ਤਬਦੀਲੀ ਦੇ ਅਮਲ ਦੀ ਸਹੀ ਅਤੇ ਸੰਪੂਰਨ ਸਮਝ ਲੲੀ, ਪਹਿਲਾਂ ਤਿੰਨ ਪ੍ਰਮੁੱਖ ਸੁਆਲਾਂ ਨੂੰ ਸਮਝਣਾ ਜ਼ਰੂਰੀ ਹੋ ਜਾਂਦਾ ਹੈ। ਪਹਿਲਾਂ, ਸਭਿਆਚਾਰ ਦੀ ਹੋਂਦ-ਵਿਧੀ ਕੀ ਹੈ। ਦੂਸਰਾ, ਸਭਿਆਚਾਰ ਦੀ ਕਾਰਜ-ਵਿਧੀ ਕੀ ਹੈ। ਅਰਥਾਤ ਇਹ ਸਮਾਜ ਵਿਚ ਮਨੁੱਖ ਉੱਤੇ ਕਿਵੇਂ ਅਸਰ ਕਰਦਾ ਹੈ ਅਤੇ ਉਸ ਨੂੰ ਕਿਵੇਂ ਕਾਰਜਸ਼ੀਲ ਕਰਦਾ ਜਾਂ ਤੋਰਦਾ ਹੈ। ਤੀਸਰੇ, ਸਭਿਆਚਾਰਕ ਤਬਦੀਲੀ ਦੇ ਮੂਲ ਆਧਾਰ ਅਤੇ ਸਹੀ ਅਰਥ ਕੀ ਹਨ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਮਿਸ਼ਰਤ ਅਰਥ ਵਿਵਸਥਾ ਨੂੰ ਯੋਜਨਾਬੱਧ ਅਰਥਚਾਰਿਆਂ ਨੂੰ ਰਾਜ ਦੀ ਦਖਲਅੰਦਾਜ਼ੀ ਦੇ ਨਾਲ ਮੁਕਤ ਬਾਜ਼ਾਰਾਂ, ਜਾਂ ਜਨਤਕ ਉੱਦਮ ਨਾਲ ਪ੍ਰਾਈਵੇਟ ਉਦਯੋਗਾਂ ਵਾਲੇ ਮਾਰਕੀਟ ਆਰਥਿਕਤਾਵਾਂ ਦੇ ਤੱਤਾਂ ਨੂੰ ਮਿਲਾਉਣ ਵਾਲੀ ਇੱਕ ਆਰਥਿਕ ਪ੍ਰਣਾਲੀ ਦੇ ਰੂਪ ਵਿੱਚ ਵੱਖ ਵੱਖ ਤਰ੍ਹਾਂ ਨਾਲ ਪਰਿਭਾਸ਼ਤ ਕੀਤਾ ਜਾਂਦਾ ਹੈ। ਮਿਸ਼ਰਤ ਅਰਥਚਾਰੇ ਦੀ ਕੋਈ ਇੱਕ ਪਰਿਭਾਸ਼ਾ ਨਹੀਂ ਹੈ, ਬਲਕਿ ਦੋ ਵੱਡੀਆਂ ਪਰਿਭਾਸ਼ਾਵਾਂ ਹਨ। ਇਨ੍ਹਾਂ ਪਰਿਭਾਸ਼ਾਵਾਂ ਵਿਚੋਂ ਪਹਿਲੀ ਰਾਜ ਦੇ ਦਖਲਅੰਦਾਜ਼ੀ ਵਾਲੇ ਬਾਜ਼ਾਰਾਂ ਦੇ ਮਿਸ਼ਰਣ ਦਾ ਹਵਾਲਾ ਦਿੰਦੀ ਹੈ, ਪੂੰਜੀਵਾਦੀ ਮੰਡੀ ਦੀ ਆਰਥਿਕਤਾ ਨੂੰ ਮਜ਼ਬੂਤ ਰੈਗੂਲੇਟਰੀ ਨਿਗਰਾਨੀ, ਦਖਲਅੰਦਾਜ਼ੀ ਨੀਤੀਆਂ ਅਤੇ ਜਨਤਕ ਸੇਵਾਵਾਂ ਦੇ ਸਰਕਾਰੀ ਪ੍ਰਬੰਧਾਂ ਦਾ ਹਵਾਲਾ ਦਿੰਦੀ ਹੈ। ਦੂਜੀ ਪਰਿਭਾਸ਼ਾ ਰਾਜਨੀਤਿਕ ਸੁਭਾਅ ਵਾਲੀ ਹੈ ਅਤੇ ਸਖਤੀ ਨਾਲ ਅਜਿਹੀਂ ਅਰਥ ਵਿਵਸਥਾ ਦੀ ਲਖਾਇਕ ਹੈ ਜਿਸ ਵਿੱਚ ਜਨਤਕ ਉੱਦਮ ਦੇ ਨਾਲ ਨਿੱਜੀ ਉੱਦਮ ਦਾ ਮਿਸ਼ਰਣ ਹੁੰਦਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ, ਅਤੇ ਖਾਸ ਕਰਕੇ ਪੱਛਮੀ ਅਰਥਚਾਰਿਆਂ ਦੇ ਸੰਦਰਭ ਵਿੱਚ, "ਮਿਸ਼ਰਤ ਆਰਥਿਕਤਾ" ਸ਼ਬਦ ਪੂੰਜੀਵਾਦੀ ਆਰਥਿਕਤਾ ਦਾ ਲਖਾਇਕ ਹੈ ਜਿਸਦਾ ਚਰਿਤਰ ਮੁਨਾਫਾ ਲੈਣ ਵਾਲੇ ਉੱਦਮਾਂ ਦੇ ਨਾਲ ਉਤਪਾਦਨ ਦੇ ਸਾਧਨਾਂ ਦੀ ਨਿੱਜੀ ਮਲਕੀਅਤ ਦੀ ਪ੍ਰਮੁੱਖਤਾ ਹੋਣਾ ਅਤੇ ਪੂੰਜੀ ਇਕੱਤਰੀਕਰਨ ਇਸ ਦੇ ਬੁਨਿਆਦੀ ਚਾਲਕ ਸ਼ਕਤੀ ਹੋਣਾ ਹੈ। ਅਜਿਹੀ ਪ੍ਰਣਾਲੀ ਵਿੱਚ, ਮੰਡੀਆਂ ਵੱਖ-ਵੱਖ ਨਿਯਮਾਂ ਦੇ ਨਿਯੰਤਰਣ ਦੇ ਅਧੀਨ ਹਨ ਅਤੇ ਸਰਕਾਰਾਂ ਵਿੱਤੀ ਅਤੇ ਮੁਦਰਾ ਨੀਤੀਆਂ ਰਾਹੀਂ ਅਸਿੱਧੇ ਮੈਕਰੋ-ਆਰਥਿਕ ਪ੍ਰਭਾਵ ਪਾਉਂਦੀਆਂ ਹਨ, ਤਾਂ ਜੋ ਪੂੰਜੀਵਾਦ ਦੇ ਬੂਮ/ਬਸਟ ਚੱਕਰਾਂ, ਬੇਰੁਜ਼ਗਾਰੀ ਅਤੇ ਆਮਦਨੀ ਦੀਆਂ ਅਸਮਾਨਤਾਵਾਂ ਦੇ ਇਤਿਹਾਸ ਦੇ ਵਿਰੁੱਧ ਰੋਕਥਾਮ ਕੀਤੀ ਜਾ ਸਕੇ। ਇਸ ਚੌਖਟੇ ਵਿੱਚ, ਸਰਕਾਰ ਦੁਆਰਾ ਵੱਖ-ਵੱਖ ਪੈਮਾਨੇ ਤੇ ਜਨਤਕ ਸਹੂਲਤਾਂ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਰਾਜ ਦੀ ਗਤੀਵਿਧੀ ਅਕਸਰ ਜਨਤਕ ਚੀਜ਼ਾਂ ਅਤੇ ਸਰਬਵਿਆਪੀ ਨਾਗਰਿਕ ਜ਼ਰੂਰਤਾਂ ਪ੍ਰਦਾਨ ਕਰਨ ਤੱਕ ਸੀਮਤ ਹੁੰਦੀ ਹੈ। ਇਸ ਵਿੱਚ ਸਿਹਤ ਸੰਭਾਲ, ਭੌਤਿਕ ਬੁਨਿਆਦੀ ਢਾਂਚਾ ਅਤੇ ਜਨਤਕ ਜ਼ਮੀਨਾਂ ਦਾ ਪ੍ਰਬੰਧਨ ਸ਼ਾਮਲ ਹੈ। ਇਹ ਲਿਸੇਜ਼-ਫਾਈਅਰ ਪੂੰਜੀਵਾਦ ਦੇ ਵਿਪਰੀਤ ਹੈ, ਜਿੱਥੇ ਰਾਜ ਦੀ ਗਤੀਵਿਧੀ ਸੰਪਤੀ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਇਕਰਾਰ ਲਾਗੂ ਕਰਨ ਲਈ ਜਨਤਕ ਵਸਤਾਂ ਅਤੇ ਸੇਵਾਵਾਂ ਦੇ ਨਾਲ ਨਾਲ ਬੁਨਿਆਦੀ ਢਾਂਚੇ ਅਤੇ ਕਾਨੂੰਨੀ ਚੌਖਟੇ ਤੱਕ ਸੀਮਿਤ ਹੁੰਦੀ ਹੈ।ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਕ੍ਰਿਸ਼ਚੀਅਨ ਡੈਮੋਕਰੈਟਾਂ ਅਤੇ ਸੋਸ਼ਲ ਡੈਮੋਕਰੈਟਾਂ ਦੇ ਆਪਣਾਏ ਪੱਛਮੀ ਯੂਰਪੀਅਨ ਆਰਥਿਕ ਮਾਡਲਾਂ ਦੇ ਸੰਦਰਭ ਵਿੱਚ ਮਿਸ਼ਰਤ ਅਰਥਚਾਰਾ ਪੂੰਜੀਵਾਦ ਦਾ ਇੱਕ ਰੂਪ ਹੈ ਜਿੱਥੇ ਬਹੁਤੇ ਉਦਯੋਗਾਂ ਦੀ ਨਿੱਜੀ ਮਾਲਕੀ ਹੁੰਦੀ ਹੈ ਸਿਰਫ ਕੁਝ ਕੁ ਜਨਤਕ ਸਹੂਲਤਾਂ ਅਤੇ ਜ਼ਰੂਰੀ ਸੇਵਾਵਾਂ ਜਨਤਕ ਮਾਲਕੀਅਤ ਦੇ ਅਧੀਨ ਹੁੰਦੀਆਂ ਹਨ। ਯੁੱਧ ਤੋਂ ਬਾਅਦ ਦੇ ਯੁੱਗ ਵਿਚ, ਯੂਰਪੀਅਨ ਸਮਾਜਿਕ ਲੋਕਤੰਤਰ ਇਸ ਆਰਥਿਕ ਮਾਡਲ ਨਾਲ ਜੁੜ ਗਿਆ, ਜਿਵੇਂ ਕਿ ਭਲਾਈ ਰਾਜ ਦੇ ਲਾਗੂ ਕੀਤੇ ਜਾਣ ਤੋਂ ਪ੍ਰਮਾਣਿਤ ਹੁੰਦਾ ਹੈ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।