ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
'ਪੰਜਾਬੀ ਮੁਹਾਵਰੇ ਅਤੇ ਅਖਾਣ' ਸੰਬੰਧੀ ਡਾ# ਵਣਜਾਰਾ ਬੇਦੀ ਅਨੁਸਾਰ "ਮੁਹਾਵਰਾ'" ਉਹ ਹੈ, ਜੋ ਜੀਵਨ ਦੇ ਕਾਰਜ ਖੇਤਰ ਵਿੱਚ ਵਰਤਦੀਆਂ ਅਨੇਕ ਉਪਮਾਵਾਂ ਲਾਖਸ਼ਣਿਕ ਅਰਥ ਗ੍ਰਹਿਣ ਕਰ ਕੇ ਕਿਸੇ ਹੋਰ ਹੀ ਭਾਵ ਦਾ ਬੋਧ ਕਰਾਉਣ ਲੱਗ ਪੈਂਦੀਆਂ ਹਨ ਤੇ ਪ੍ਰਚਲਤ ਹੋ ਕੇ ਮੁਹਾਵਰਾ ਬਣ ਜਾਂਦੀਆਂ ਹਨ। ਡਾ# ਬੇਦੀ ਦਾ ਇਸ਼ਾਰਾ ਮੁਹਾਵਰੇ ਦੇ ਦੂਹਰੀ ਚਿੰਨ੍ਹਨ ਪ੍ਰਕਿਰਿਆ ਦਾ ਧਾਰਨੀ ਹੋਣ ਵੱਲ ਹੈ। ਅਖਾਣਾਂ ਜਿਸ ਨੂੰ ਕਹਾਵਤਾਂ ਵੀ ਕਹਿੰਦੇ ਹਨ, ਮੁਹਾਵਰੇ ਨਾਲ਼ੋਂ ਜ਼ਿਆਦਾ ਵਜ਼ਨਦਾਰ ਅਰਥ ਪ੍ਰਗਟਾਉਂਦੀਆਂ ਹਨ। ਇੱਕ 'ਪੱਛਮੀ ਵਿਦਵਾਨ' ਮੁਹਾਵਰੇ ਜਾਂ ਅਖਾਣਾਂ ਸੰਬੰਧੀ ਆਪਣੀ ਦ੍ਰਿਸ਼ਟੀ ਹੇਠ ਲਿਖੇ ਅਨੁਸਾਰ ਪ੍ਰਗਟਾਉਂਦਾ ਹੈ-
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'Folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖਤ੍ਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਓਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭਾਈ ਕਾਨ੍ਹ ਸਿੰਘ ਨਾਭਾ (30 ਅਗਸਤ,1861-24 ਨਵੰਬਰ,1938) 19ਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਉਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਿਲ ਹੈ। ਉਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ।
ਕਹਾਵਤਾਂ(ਅਖਾਣ/ਅਹਾਣ/ਅਖੌਤਾਂ/ਅਖਾੳੁਤ/ਕਹੌਤਾਂ/ਲਕੋਕਤੀ/ਜ਼ਰਬ-ਅਲ-ਮਿਸਾਲ/ਇਮਸਾਲ) ਲੋਕਾਂ ਵੱਲੋਂ ਕੀਤੀਆਂ ਅਜਿਹੀਆਂ ਗੱਲਾਂ ਜੋ ਸਹਿਜੇ ਹੀ ਆਪਣੀ ਗੱਲ ਨੂੰ ਸਪੱਸ਼ਟ ਕਰਨ ਲਈ ਵਰਤੀਆਂ ਜਾਂਦੀਆਂ ਹਨ। ਕਾਨ੍ਹ ਸਿੰਘ ਨਾਭਾ ਆਪਣੀ ਮਹਾਨ ਕ੍ਰਿਤ ਮਹਾਨ ਕੋਸ਼ ਵਿੱਚ ਅਖਾਣ ਨੂੰ ਦਰਸਾਉਦੇ ਹਨ ਕਿ ਲੋਕਾਂ ਦੀ ਉਕਤਿ(ਕਹਾਵਤ), ਇੱਕ ਅਰਥਾਲੰਕਾਰ, ਲੋਕਾਂ ਦੇ ਮੂੰਹ ਚੜ੍ਹੀ ਅਖਾਉਤ ਨੂੰ ਕਿਸੇ ਮੁਨਾਸਿਬ ਮੌਕੇ ਪੁਰ ਕਹਿਣਾ ਅਖਾਣ ਜਾਂ ਲੋਕੋਕਤੀ(ਲੋਕੳੁਕਤੀ) ਹੈ। ਕਹਾਵਤਾਂ ਲੋਕ ਸਾਹਿਤ ਜਾਂ ਲੋਕਧਾਰਾ ਦੀਅਾਂ ਵਿਭਿੰਨ ਵੰਨਗੀਅਾਂ ਵਿੱਚੋਂ ਅਾਪਣੀ ਵਿਕੋਲਿਤ੍ਰੀ ਪ੍ਰਕਿਰਤੀ, ਪ੍ਰਗਟਾਓ ਪ੍ਰਸੰਗ ਅਤੇ ਰੂਪ ਸਦਕਾ ਇੱਕ ਸੁਤੰਤਰ ਵਿਧਾ ਹੈ, ਜੋ ਲੋਕ ਦੀ ਸਿਅਾਣਪ ਅਤੇ ਅਨੁਭਵ ਦਾ ਨਿਚੋੜ ਹੁੰਦੀਅਾਂ ਹਨ। ਪ੍ਰਕਿਰਤੀ ਦੀ ਹਰੇਕ ਵਸਤੂ, ਕ਼ੁਦਰਤ ਦੇ ਨਿਯਮਾਂ, ਮਨੁੱਖਾਂ ਤੇ ਪਸ਼ੂ ਜਾਤੀ ਦੀਅਾਂ ਅਾਦਤਾਂ ਤੇ ਸੁਭਾਅ ਬਾਰੇ ਲੋਕਾਂ ਦੇ ਕੀ ਤਜਰਬੇ ਹਨ, ੳੁਹ ਅਖਾਣਾਂ/ਕਹਾਵਤਾਂ ਵਿੱਚ ਸੰਗਠਿਤ ਹੋਏ ਮਿਲਦੇ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਉਹਨਾਂ ਦੀ ਸਰਕਾਰ ਕੋਲੋਂ ਕੋਈ ਮੰਗ ਨਹੀਂ ਸੀ ਨਾ ਹੀ ਉਹ ਖਾਲਿਸਤਾਨ ਦੀ ਮੰਗ ਕਰਦੇ ਸੀ ਹਾਂ ਜੇ ਕੋਈ ਦੇਣਾ ਚਾਹੁੰਦਾ ਸੀ ਤਾਂ ਉਹ ਮਨਾ ਨਹੀਂ ਕਰਦੇ ਉਨ੍ਹਾਂ ਦੀਆਂ 3 ਮੰਗਾ ਸੀ ਅੰਨਦਪੁਰ ਸਾਹਿਬ ਦਾ ਮਤਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਕ ਜੋ ਸਰਕਾਰ ਨੂੰ ਮਨਜ਼ੂਰ ਨਹੀਂ ਉ"MuniTerrorism">Muni, S. D. (2006). Responding to Terrorism in South Asia. Manohar Publishers & Distributors.
ਇੱਕ ਮੌਸਮ ਦਾ ਨਕਸ਼ਾ ਸਮੇਂ ਦੇ ਇੱਕ ਖਾਸ ਬਿੰਦੂ ਤੇ ਇੱਕ ਵਿਸ਼ੇਸ਼ ਖੇਤਰ ਵਿੱਚ ਵੱਖ ਵੱਖ ਮੌਸਮ ਸੰਬੰਧੀ ਵਿਸ਼ੇਸ਼ਤਾਵਾਂ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਦੇ ਵੱਖ ਵੱਖ ਪ੍ਰਤੀਕ ਹੁੰਦੇ ਹਨ ਜਿਨ੍ਹਾਂ ਦੇ ਸਾਰਿਆਂ ਦੇ ਵਿਸ਼ੇਸ਼ ਅਰਥ ਹੁੰਦੇ ਹਨ। ਇਹੋ ਜਿਹੇ ਨਕਸ਼ੇ 19 ਵੀਂ ਸਦੀ ਦੇ ਅੱਧ ਤੋਂ ਵਰਤਦੇ ਆ ਰਹੇ ਹਨ ਅਤੇ ਖੋਜ ਅਤੇ ਮੌਸਮ ਦੀ ਭਵਿੱਖਬਾਣੀ ਦੇ ਉਦੇਸ਼ਾਂ ਲਈ ਵਰਤੇ ਜਾਂਦੇ ਹਨ। ਆਈਸੋਥਰਮਜ਼ ਦੀ ਵਰਤੋਂ ਕਰਦੇ ਨਕਸ਼ੇ ਤਾਪਮਾਨ ਦੇ ਗਰੇਡੀਐਂਟ ਦਿਖਾਉਂਦੇ ਹਨ, ਜੋ ਮੌਸਮ ਦੇ ਮੋਰਚਿਆਂ ਨੂੰ ਲੱਭਣ ਵਿੱਚ ਸਹਾਇਤਾ ਕਰ ਸਕਦੇ ਹਨ। ਆਈਸੋਟੈਚ ਦੇ ਨਕਸ਼ੇ, 300 ਜਾਂ 250 ਐਚਪੀਏ ਦੇ ਨਿਰੰਤਰ ਦਬਾਅ ਸਤਹ ਤੇ ਹਵਾ ਦੇ ਬਰਾਬਰ ਗਤੀ ਦੀਆਂ ਰੇਖਾਵਾਂ ਦਾ ਵਿਸ਼ਲੇਸ਼ਣ ਕਰਦੇ ਹੋਏ ਦਿਖਾਉਂਦੇ ਹਨ ਕਿ ਜੈੱਟ ਧਾਰਾ ਕਿੱਥੇ ਸਥਿਤ ਹੈ। 700 ਅਤੇ 500 ਐਚਪੀਏ ਪੱਧਰ 'ਤੇ ਨਿਰੰਤਰ ਦਬਾਅ ਚਾਰਟਾਂ ਦੀ ਵਰਤੋਂ ਗਰਮ ਗਰਮ ਚੱਕਰਵਾਤੀ ਗਤੀ ਦਾ ਸੰਕੇਤ ਦੇ ਸਕਦੀ ਹੈ। ਵੱਖ-ਵੱਖ ਪੱਧਰਾਂ 'ਤੇ ਹਵਾ ਦੀ ਗਤੀ' ਤੇ ਅਧਾਰਤ ਦੋ-ਅਯਾਮੀ ਧਾਰਾਵਾਂ ਹਵਾ ਦੇ ਖੇਤਰ ਵਿਚ ਇਕਸਾਰਤਾ ਅਤੇ ਪਰਿਵਰਤਨ ਦੇ ਖੇਤਰ ਦਰਸਾਉਂਦੀਆਂ ਹਨ, ਜੋ ਹਵਾ ਦੇ ਨਮੂਨੇ ਵਿਚ ਵਿਸ਼ੇਸ਼ਤਾਵਾਂ ਦੀ ਸਥਿਤੀ ਨਿਰਧਾਰਤ ਕਰਨ ਵਿਚ ਮਦਦਗਾਰ ਹੁੰਦੀਆਂ ਹਨ। ਸਤਹ ਦੇ ਮੌਸਮ ਦਾ ਨਕਸ਼ਾ ਇੱਕ ਪ੍ਰਸਿੱਧ ਕਿਸਮ ਦਾ ਸਤਹ ਮੌਸਮ ਦਾ ਵਿਸ਼ਲੇਸ਼ਣ ਹੈ, ਜੋ ਕਿ ਉੱਚ ਦਬਾਅ ਅਤੇ ਘੱਟ ਦਬਾਅ ਵਾਲੇ ਖੇਤਰਾਂ ਨੂੰ ਦਰਸਾਉਣ ਲਈ ਆਈਸੋਬਾਰਾਂ ਨੂੰ ਰਚਦਾ ਹੈ। ਕਲਾਉਡ ਕੋਡ ਦਾ ਪ੍ਰਤੀਕ ਵਿੱਚ ਅਨੁਵਾਦ ਕੀਤਾ ਜਾਂਦਾ ਹੈ ਅਤੇ ਇਹਨਾਂ ਨਕਸ਼ਿਆਂ ਉੱਤੇ ਹੋਰ ਮੌਸਮ ਵਿਗਿਆਨਕ ਡੇਟਾ ਦੇ ਨਾਲ ਸਾਜ਼ਿਸ਼ ਰਚਿਆ ਜਾਂਦਾ ਹੈ ਜੋ ਪੇਸ਼ੇਵਰ ਸਿਖਲਾਈ ਪ੍ਰਾਪਤ ਨਿਗਰਾਨੀਆਂ ਦੁਆਰਾ ਭੇਜੀ ਗਈ ਸਿਨਪੇਟਿਕ ਰਿਪੋਰਟਾਂ ਵਿੱਚ ਸ਼ਾਮਲ ਹੁੰਦੇ ਹਨ।
ਬਾਬਾ ਬਕਾਲਾ ਇੱਕ ਇਤਿਹਾਸਕ ਕਸਬਾ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਬਾਬਾ ਬਕਾਲੇ ਦਾ ਪਹਿਲਾ ਨਾਮ ਬਾਕਾ ਬਾਲਾ ਹੁੰਦਾ ਸੀ। ਇਹ ਕਸਬਾ ਜਲੰਧਰ-ਬਟਾਲਾ ਸੜਕ ਤੇ ਸਥਿਤ ਹੈ ਜੋ ਅੰਮ੍ਰਿਤਸਰ ਸਹਿਰ ਤੋਂ 40 ਕਿਲੋਮੀਟਰ ਦੀ ਦੂਰੀ ਤੇ ਹੈ। ਇਸ ਕਸਬੇ ਦੀ ਜਨਸੰਖਿਆ 2001 ਦੀ ਜਨਗਨਣਾ ਸਮੇ 6,996 ਸੀ ਜਿਸ ਵਿੱਚ 1,249 ਘਰ, 3,624 ਆਦਮੀ ਅਤੇ 3,372 ਔਰਤਾਂ ਦੀ ਗਿਣਤੀ ਸੀ।females.
ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿਚ ਹੋਇਆ। ਇਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇ ਨਾ ਬਦਲਦਾ ਰਹਿੰਦਾ ਹੈ।
ਸੁਖਮਨੀ ਸਾਹਿਬ ਇਕ ਪ੍ਰਾਥਨਾ ਹੈ ਜੋ ਕਿ ਗੀਤ ਦੇ ਰੂਪ ਵਿਚ ਹੈ ਤੇ ਸਭ ਨੂੰ ਸ਼ਾਂਤੀ ਦੇਣ ਵਾਲੀ ਤੇ ਮਨ ਨੂੰ ਸੁੱਖ ਦਿੰਦੀ ਹੈ। ਇਸ ਦੀ ਅਵਾਜ ਨਾਲ ਤਣਾਓ ਦੂਰ ਹੰਦਾ ਹੈ। ਸੁਖਮਨੀ ਸਾਹਿਬ ਜੀ ਨੂੰ ਪੜ੍ਹਨ ਨਾਲ ਬੰਦੇ ਦੇ ਦਿਲ ਦੇ ਬੰਦ ਦਰਵਾਜੇ ਖੁਲ ਜਾਂਦੇ ਹਨ। ਤੁਹਾਡੇ ਵਿਚ ਅਧਿਆਤਮਕ ਅਨੁਸ਼ਾਸਨ ਪੈਦਾ ਹੁੰਦਾ ਹੈ ਅਤੇ ਤੁਸੀ ਸ਼ਕਤੀ, ਧੀਰਜ, ਸਾਹਸ ਅਤੇ ਅੰਨਤ ਚੇਤਨਾ ਨਾਲ ਜੁੜ ਜਾਦੇ ਹੋ। ਦਿਨ ਵਿਚ ਇਕ ਵਾਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਨਾਲ ਤੁਹਾਡੇ ਵਿਚ ਅੰਦਰੂਨੀ ਸੰਤੁਲਨ, ਦਯਾ, ਪ੍ਰਕਾਸ਼, ਉਰਜਾ ਤੇ ਬਲੀਦਾਨ ਦੇਣ ਦੀ ਹਿੰਮਤ ਆ ਜਾਂਦੀ ਹੈ। ਸੁਖਮਨੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸਭ ਤੋਂ ਵੱਡੀ ਰਚਨਾ ਹੈ। ਗੁਰੂ ਸਾਹਿਬ ਜੀ ਨੇ ਜਦੋ ਇਕ ਦੁਖੀ ਵਿਅਕਤੀ ਦੀ ਪੁਕਾਰ ਸੁਣੀ ਤਾਂ ਉਸ ਦੀ ਸਰੀਰਕ ਤੇ ਮਾਨਸਿਕ ਦੁੱਖ ਨੂੰ ਦੂਰ ਕਰਨ ਲਈ ਇਸ ਬਾਣੀ ਦੀ ਰਚਨਾ ਕੀਤੀ। ਇਥੋ ਤੱਕ ਕਿ ਇਸ ਦੇ ਪਾਠ ਕਰਨ ਨਾਲ ਲਾਹੌਰ ਦੇ ਹਾਕਮ ਅਲਾਇਮ ਉਦ ਦੀਨ ਦੀ ਜਾਨਲੇਵਾ ਪੇਟ ਦਾ ਦਰਦ ਵੀ ਠੀਕ ਹੋ ਗਿਆ। ਇਸ ਤੋ ਬਾਅਦ ਉਹ ਇਸ ਦਾ ਰੋਜ ਪਾਠ ਕਰਨ ਲੱਗਾ। ਸੁਖਮਨੀ ਸਾਹਿਬ ਵਿਚ ਸੰਰਚਾਤਮਕ ਏਕਤਾ ਹੈ ਤੇ ਇਸ ਦੇ 24 ਸਲੋਕ ਹਨ ਤੇ ਇਸ ਵਿਚ 8 ਛੰਦ ਹਨ ਤੇ ਹਰੇਕ ਛੰਦ ਦੀਆਂ ਦਸ ਸਤਰਾਂ ਹਨ। ਤਾਂ ਆਓ ਅਸੀਂ ਅਪਣੀਆ ਧਰਮ ਦੀਆਂ ਖੋਖਲੀਆਂ ਦੀਵਾਰਾਂ ਨੂੰ ਤੋੜ ਕੇ ਇਕ ਮਹਾਨ ਤੇ ਸੱਚੀ ਬਾਣੀ ਦਾ ਪਾਠ ਕਰਨਾ ਸ਼ੁਰੂ ਕਰੀਏ ਜੋ ਹਰ ਧਰਮ ਦਾ ਵਿਆਕਤੀ ਉਪਰੋਕਤ ਉਦੇਸ਼ਾਂ ਦੀ ਪ੍ਰਾਪਤੀ ਲਈ ਕਰ ਸਕਦਾ ਹੈ ਅਰਥ:- (ਮੇਰੀ) ਉਸ ਸਭ ਤੋਂ ਵੱਡੇ (ਅਕਾਲ ਪੁਰਖ) ਨੂੰ ਨਮਸਕਾਰ ਹੈ ਜੋ (ਸਭ ਦਾ) ਮੁੱਢ ਹੈ, ਅਤੇ ਜੋ ਜੁਗਾਂ ਦੇ ਮੁੱਢ ਤੋਂ ਹੈ। ਸਤਿਗੁਰੂ ਨੂੰ (ਮੇਰੀ) ਨਮਸਕਾਰ ਹੈ ਸ੍ਰੀ ਗੁਰਦੇਵ ਜੀ ਨੂੰ (ਮੇਰੀ) ਨਮਸਕਾਰ ਹੈ।੧। ਅਸਟਪਦੀ ॥ ਅਰਥ:- ਪ੍ਰਭੂ ਦਾ ਅਮਰ ਕਰਨ ਵਾਲਾ ਤੇ ਸੁਖਦਾਈ ਨਾਮ (ਸਭ) ਸੁਖਾਂ ਦੀ ਮਣੀ ਹੈ, ਇਸ ਦਾ ਟਿਕਾਣਾ ਭਗਤਾਂ ਦੇ ਹਿਰਦੇ ਵਿਚ ਹੈ। ਅਰਥ:- ਪ੍ਰਭੂ ਦਾ ਸਿਮਰਨ ਕਰਨ ਨਾਲ (ਜੀਵ) ਜਨਮ ਵਿਚ ਨਹੀਂ ਆਉਂਦਾ, (ਜੀਵ ਦਾ) ਦੁਖ ਤੇ ਜਮ (ਦਾ ਡਰ) ਦੂਰ ਹੋ ਜਾਂਦਾ ਹੈ। ਮੌਤ (ਦਾ ਭਉ) ਪਰੇ ਹਟ ਜਾਂਦਾ ਹੈ, (ਵਿਕਾਰ ਰੂਪੀ) ਦੁਸ਼ਮਨ ਟਲ ਜਾਂਦਾ ਹੈ। ਪ੍ਰਭੂ ਨੂੰ ਸਿਮਰਿਆਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ, (ਕਿਉਂਕਿ) ਪ੍ਰਭੂ ਦਾ ਸਿਮਰਨ ਕਰਨ ਨਾਲ (ਮਨੁੱਖ) ਹਰ ਵੇਲੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ।ਪ੍ਰਭੂ ਦਾ ਸਿਮਰਨ ਕਰਨ ਨਾਲ (ਕੋਈ) ਡਰ (ਜੀਵ ਉਤੇ) ਦਬਾਉ ਨਹੀਂ ਪਾ ਸਕਦਾ ਤੇ (ਕੋਈ) ਦੁੱਖ ਵਿਆਕੁਲ ਨਹੀਂ ਕਰ ਸਕਦਾ। ਅਕਾਲ ਪੁਰਖ ਦਾ ਸਿਮਰਨ ਗੁਰਮਖਿ ਦੀ ਸੰਗਤਿ ਵਿਚ (ਮਿਲਦਾ ਹੈ); (ਅਤੇ ਜੋ ਮਨੁੱਖ ਸਿਮਰਨ ਕਰਦਾ ਹੈ,ਉਸ ਨੂੰ) ਹੇ ਨਾਨਕ!
ਸੱਟਾ ਬਾਜ਼ਾਰ ਇਹ ਇਕ ਅਜਿਹੀ ਸੰਸਥਾ ਦਾ ਨਾਂ ਹੈ ਜੋ ਕਿ ਦਲਾਂਲਾ ਅਤੇ ਵਪਾਰੀਆਂ ਨੂੰ ਮਾਲ ਅਤੇ ਹਿੱਸਾ ਪੱਤੀ ਦੇ ਵੱਟੇ ਸੱਟੇ ਲਈ ਸਹੂਲਤਾਂ ਪ੍ਰਦਾਨ ਕਰਦੀ ਹੈ।ਇਹ ਸੰਸਥਾ ਅਮਾਨਤਾਂ ਦੇ ਜਾਰੀ ਕਰਨ ਤੇ ਚੁਕਾਈ ਲਈ ਵੀ ਸਹੂਲਤਾਂ ਪ੍ਰਦਾਨ ਕਰਦੀ ਹੈ।ਸੱਟਾ ਬਾਜ਼ਾਰ ਵਿਚ ਵਪਾਰ ਕੀਤੀਆਂ ਜਾਣ ਵਾਲਿਆਂ ਵਸਤਾਂ ਵਿਚ ਕਰਾਰਨਾਮੇ,ਪੱਤੀਆਂ,ਯੂਨਿਟ ਟਰਸਟ ਤੇ ਹੋਰ ਪੂੰਜੀਪੱਤੀ ਦੇ ਉਤਪਾਦ ਸ਼ਾਮਲ ਹਨ।ਕਿਸੇ ਵੀ ਅਮਾਨਤ ਦੀ ਲੇਵਾਦੇਵੀ ਤੌਂ ਪਹਿਲਾਂ ਉਸ ਨੂੰ ਸੱਟਾ ਮੰਡੀ ਵਿਚ ਦਰਜ ਕਰਾਉਣਾ ਪੈਂਦਾ ਹੈ।ਸੱਟਾ ਮੰਡੀ ਵਿਚ ਕੇਵਲ ਮੈਂਬਰ ਹੀ ਹਿੱਸਾ ਲੈ ਸਕਦੇ ਹਨ।ਆਧੁਨਿਕ ਮੰਡੀਆਂ ਇਲੈਕਟਰੋਨਿਕ ਜਾਲ ਤੇ ਅਧਾਰਿਤ ਹੋਣ ਕਾਰਨ ਇਨ੍ਹਾਂ ਵਿਚ ਲੈਣ ਦੇਣ ਦੀ ਰਫਤਾਰ ਬਹੁਤ ਜ਼ਿਆਦਾ ਹੈ।ਸ਼ੁਰੂ ਵਿਚ ਪੱਤੀਆਂ ਤੇ ਕਰਾਰਨਾਮਿਆਂ ਦੀ ਪੂੰਜੀਪਤੀਆਂ ਨੂੰ ਪੇਸ਼ਕਸ਼ ਮੰਡੀ ਦੀ ਮੁੱਢਲੀ ਪਰਿਭਾਸ਼ਾ ਅਨੁਸਾਰ ਹੁੰਦੀ ਹੈ।ਬਾਦ ਵਿਚ ਇਹ ਲੇਵਾ ਦੇਵੀ ਦੁਹਾਜਰ ਮੰਡੀ ਵਿਚ ਹੁੰਦੀ ਹੈ। ਬਜ਼ਾਰ ਸੱਟਾ ਵਪਾਰ ਦਾ ਇਕ ਜ਼ਰੂਰੀ ਅੰਗ ਹੈ। ਜਿਵੇਂ ਕਿ ਆਮ ਮੰਡੀਆਂ ਵਿਚ ਹੁੰਦਾ ਹੈ ਸੱਟਾ ਮੰਡੀਆਂ ਵਿਚ ਵੀ ,ਕਿਸੇ ਵੀ ਮੱਦ ਦੀ ਗਾਹਕੀ ਅਤੇ ਉਸ ਦਾ ਜ਼ਖੀਰਾ ,ਉਸ ਮੱਦ ਦੀ ਕੀਮਤ ਉਤੇ ਇਕ ਅਹਿਮ ਅਸਰ ਪਾਂਦਾ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
1913 ਵਿਚਲੇ ਆਈ.ਸੀ.ਨੰਦਾ ਦੇ ਨਾਟਕ (ਇਕਾਂਗੀ) ਸੁਹਾਗ (ਦੁਹਲਨ) ਤੋਂ ਆਧੁਨਿਕ ਪੰਜਾਬੀ ਨਾਟਕ ਦਾ ਜਨਮ ਮੰਨਿਆ ਜਾਦਾਂ ਹੈ।ਭਾਵੇਂ ਵੀਹਵੀਂ ਸਦੀ ਤੋਂ ਪਹਿਲਾਂ ਵੀ ਕੁੱਝ ਨਾਟਕੀ ਰਚਨਾਵਾਂ ਮਿਲਦੀਆਂ ਹਨ,ਜਿਵੇਂ-ਸਪੁਨ ਦਰਸ਼(1901)-ਗਿਆਨੀ ਦਿੱਤ ਸਿੰਘ, ‘ਉਥੈਲੋ`(1904) ਅਨੁਵਾਦ-ਧਨੀ ਰਾਮ ਚਾਤ੍ਰਿਕ, ‘ਚੰਦਰ ਹਰੀ` (1909) -ਮੌਲਿਕ -ਬਾਵਾ ਬੁੱਧ ਸਿੰਘ, ‘ਰਾਜਾ ਲਖਦਾਤਾ ਸਿੰਘ`(1910) -ਮੌਲਿਕ- ਭਾਈ ਵੀਰ ਸਿੰਘ, ‘ਸੁੱਕਾ ਸਮੰਦਰ`(1911) -ਮੌਲਿਕ-ਅਰੂੜ ਸਿੰਘ ਆਦਿ।ਵੀਹਵੀਂ ਸਦੀ ਤੋਂ ਫੋਰਨ ਪਹਿਲਾਂ ਦੇ ਰੰਗਮੰਚੀ ਹਾਲਤ ਜੋ ਸੀ ਉਮਾਨ ਨੇ 1889’ਚ ਲੰਡਨ ਵਿੱਚ ਛਪੀ ਪੁਸਤਕ ‘ਕਲਟਸ,ਕਸਟਮਜ਼ ਐਂਡ ਸਪਰਸਟੀਸ਼ਨਜ਼ ਆਫ਼ ਇੰਡੀਆ’ ਵਿੱਚ ਬਿਆਨ ਕੀਤੇ।ਉਸਨੇ 4 ਲਾਹੌਰ ਤੇ 1 ਅੰਮ੍ਰਿਤਸਰ ਵਿੱਚ ਅੱਖੀ ਦੇਖੇ ਨਾਟਕਾਂ ਦਾ ਜ਼ਿਕਰ ਕੀਤਾ ਹੈ,ਜੋ ਕ੍ਰਮਵਾਰ ਇਸ ਪ੍ਰਕਾਰ ਹਨ ਅਲਾਉਦੀਨ 2. ਇੰਦਰ ਸਭਾ 3.ਪ੍ਰਹਲਾਦ 4.ਪੂਰਨ ਭਗਤ ੳਪੇਰਾ 5.‘ਸ਼ਰਾਬ ਕੋਰ`-ੳਮਾਨ।ਪਰ ਡਾ:ਸਤੀਸ਼ ਕੁਮਾਰ ਵਰਮਾ ਆਪਣੀ ‘ਪੁਸਤਕ ਪੰਜਾਬੀ ਨਾਟਕ ਦਾ ਇਤਿਹਾਸ` ਵਿੱਚ ਇਨ੍ਹਾਂ ਸਾਰੀਆਂ ਰਚਨਾਵਾਂ ਨੂੰ ਪੂਰਨ ਤੌਰ 'ਤੇ ਨਾਟਕ ਨਹੀਂ ਮੰਨਦੇ।ਉਹਨਾਂ ਅਨੁਸਾਰ ਇਨ੍ਹਾਂ ਵਿੱਚ ਭਾਵੇਂ ਕੁੱਝ ਕੁ ਨਾਟਕੀ ਅੰਸ਼ ਜਰੂਰ ਮਿਲਦੇ ਹਨ ਪਰ ਇਨ੍ਹਾਂ ਵਿੱਚ ਕੁੱਝ ਬਿਰਤਾਂਤਿਕ ਰਚਨਾਵਾਂ ਹਨ ਤੇ ਕੁੱਝ ਰਚਨਾਵਾਂ ਦੇ ਸਿਰਫ਼ ਨਾਂ ਪਿੱਛੇ ਹੀ ‘ਨਾਟਕ’ ਸ਼ਬਦ ਵਰਤਿਆ ਗਿਆ ਹੈ, ਜਿਵੇਂ- ‘ਬਚਿੱਤਰ ਨਾਟਕ’,ਸਪੁਨ ਨਾਟਕ’ ਆਦਿ। ਇਨ੍ਹਾਂ ਵਿੱਚ ਕਈ ਰਚਨਾਵਾਂ ਲਿਖਤੀ ਰੂਪ ਵਿੱਚ ਸਾਡੇ ਤੱਕ ਨਹੀਂ ਪਹੁੰਚੀਆਂ। ਲਿਹਾਜ਼ਾ ਕਿਹਾ ਜਾ ਸਕਦਾ ਹੈ �ਿਕ ਪੰਜਾਬੀ ਵਿੱਚ ਸਾਹਿਤਕ ਧਰਤੀ ਪਹਿਲੇ ਹੀ ਤਿਆਰ ਸੀ।ਪੰਜਾਬੀ ਵਿੱਚ ਸਾਹਿਤਕ ਵਾਰਤਕ ਦਾ ਆਰੰਭ ਹੋ ਚੱਕਾ ਸੀ, ਜਿਵੇ ‘ਸ਼ਰਧਾ ਰਾਮ ਫਿਲੌਰੀ’ ਦੀ ਪੁਸਤਕ ‘ਪੰਜਾਬੀ ਬਾਤਚੀਤ’ ਵਿੱਚ ਆਧੁਨਿਕ ਢੰਗ ਦੀ ਨਾਟਕੀ ਵਾਰਤਾਲਾਪ ਦੇ ਅਨੇਕਾਂ ਉਦਾਹਰਨ ਮਿਲਦੇ ਹਨ।ਉਨੀਵੀਂ ਸਦੀ ਦੇ ਪਿਛਲੇ ਅੱਧ ਵਿੱਚ ਪੰਜਾਬ ਅੰਦਰ ਆਧੁਨਿਕ ਨਾਟਕ ਤੇ ਰੰਚਮੰਚ ਨੂੰ ਹੋਂਦ ਵਿੱਚ ਲਿਆਉਣ ਤੇ ਉਤਸ਼ਾਹਿਤ ਕਰਨ ਵਿੱਚ ਕੁੱਝ ਇੱਕ ਪੰਰਪਰਾਵਾ ਜਾ ਸੰਸਥਾਵਾ ਦਾ ਹੱਥ ਸੀ। ਜਿਹਨਾਂ ਨੂੰ ਸਹਿਯੋਗੀ ਕਾਰਨ ਮੰਨ ਸਕਦੇ ਹਾਂ- 1. ਟੈਂਪਰੈਂਸ ਐਸੋਸੀਏਸ਼ਨ ਜੋ ਆਪਣੇ ਮਨੋਰਥਾਂ ਦੇ ਪ੍ਰਚਾਰ ਲਈ ਨਾਟਕ ਤੇ ਰੰਚ ਤਮਾਸੇ ਨੂੰ ਮਾਧਿਅਮ ਬਣਾਉਦੇ ਸੀ। 2.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਗੁਰੂਦੁਆਰਾ ਸ਼ੀਸ਼ ਗੰਜ ਸਾਹਿਬ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ਵਿਚੋਂ ਇੱਕ ਹੈ। ਇਹ ਗੁਰੂਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿਚ ਸ਼ਹੀਦ ਕਰਵਾ ਦਿੱਤਾ ਗਿਆ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਦਾ ਦੂਜਾ ਭਾਗ ਰਾਗ ਬੱਧ ਬਾਣੀ ਦਾ ਹੈ ਜਿਸ ਵਿੱਚ ਤਾਂ ਰਾਗ ਸ਼ਾਮਿਲ ਹਨ। ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ:- 1. ਸਿਰੀ ਰਾਗ:- ਇਸ ਰਾਗ ਨਾਲ ਸਬੰਧਿਤ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਕ 14 ਤੋਂ 93 ਤੱਕ ਦਰਜ਼ ਹੈ। ਗੁਰਬਾਣੀ ਵਿੱਚ ਇਸ ਰਾਗ ਨੂੰ ਸਰਵ ਪ੍ਰਮੁੱਖ ਸਥਾਨ ਪ੍ਰਾਪਤ ਹੈ। ਭਾਈ ਗੁਰਦਾਸ ਨੇ ਇਸ ਦੀ ਮਹੱਤਤਾ ਨੂੰ ਇਸ ਤਰ੍ਹਾਂ ਚਿਤ੍ਰਿਆ ਹੈ: 'ਰਾਗਨ ਮੇਂ ਸਿਰੀ ਰਾਗ ਪਾਰਮ ਬਖਾਨ ਹੈ' ਗਾਉਣ ਦਾ ਸਮਾਂ: ਪਿਛਲਾ ਪਹਿਰ ਜਾਂ ਲੌਢਾ ਵੇਲਾ ਇਸ ਰਾਗ ਅਧੀਨ: 100 ਚਉਪਦੇ, 29 ਅਸ਼ਟਪਦੀਆਂ, 3 ਛੰਤ, 1 ਵਣਜਾਰਾ, 1 ਮਹਲਾ 8 ਦਰਜ਼ ਹੈ। 2.
ਵਾਰਤਕ ਸਾਹਿਤ ਦੀ ਇੱਕ ਮੁੱਖ ਲਿਖਣ-ਸ਼ੈਲੀ ਹੈ। ਵਾਰਤਕ ਨੇ ਕਵਿਤਾ ਤੋਂ ਮਗਰੋਂ ਜਨਮ ਲਿਆ ਹੈ। ਆਪਣੀ ਸਾਦਗੀ ਅਤੇ ਖੁੱਲ੍ਹੇ ਡੁੱਲੇ ਤੌਰ ਤੇ ਪਰਿਭਾਸ਼ਤ ਬਣਤਰ ਸਦਕਾ ਸੰਸਾਰ ਦੀਆਂ ਲਗਪਗ ਸਾਰੀਆਂ ਭਾਸ਼ਾਵਾਂ ਵਿੱਚ ਵਾਰਤਕ ਨੂੰ ਗੱਲਬਾਤ, ਸਧਾਰਨ ਭਾਸ਼ਾ ਸੰਚਾਰ ਅਤੇ ਗਲਪ ਰਚਨਾ ਲਈ ਅਪਣਾਇਆ ਗਿਆ ਹੈ। ਉਦਾਹਰਨ ਲਈ ਸਾਹਿਤ, ਅਖ਼ਬਾਰ, ਰਸਾਲੇ, ਐਨਸਾਈਕਲੋਪੀਡੀਆ, ਪ੍ਰਸਾਰਨ, ਫ਼ਿਲਮ, ਇਤਿਹਾਸ, ਦਰਸ਼ਨ, ਕਾਨੂੰਨ ਅਤੇ ਸੰਚਾਰ ਦੇ ਹੋਰ ਕਈ ਰੂਪ ਇਸ ਦੀ ਆਮ ਵਰਤੋਂ ਕਰਦੇ ਹਨ। ਐਸ ਟੀ ਕਾਲਰਿਜ਼ ਦੀ ਕੀਤੀ ਵਾਰਤਕ ਅਤੇ ਕਵਿਤਾ ਦੀ ਤੁਲਨਾ ਅਨੁਸਾਰ, "ਬੇਹਤਰੀਨ ਢੰਗ ਨਾਲ ਚਿਣੇ ਸ਼ਬਦ" ਵਾਰਤਕ; ਅਤੇ ਬੇਹਤਰੀਨ ਢੰਗ ਨਾਲ ਚਿਣੇ ਬੇਹਤਰੀਨ ਸ਼ਬਦ" ਕਵਿਤਾ ਕਹਾਉਂਦੇ ਹਨ।
ਚੰਦ ਗ੍ਰਹਿਣ ਉਸ ਸਮੇਂ ਲੱਗਦਾ ਹੈ ਜਦੋਂ ਸੂਰਜ ਅਤੇ ਧਰਤੀ ਦੇ ਵਿਚਕਾਰ ਇੱਕ ਹੀ ਸੇਧ ਵਿੱਚ ਚੰਦ ਆ ਜਾਵੇ। ਇਸ ਸਮੇਂ ਧਰਤੀ ਦਾ ਪਰਛਾਵਾਂ ਚੰਦ ਤੇ ਪੈਂਦਾ ਹੈ ਜਿਸ ਨਾਲ ਚੰਦ ਦੀ ਰੋਸ਼ਣੀ ਘੱਟ ਜਾਂਦੀ ਹੈ। ਇਹ ਗ੍ਰਹਿ ਹਮੇਸ਼ਾ ਪੂਰਨਮਾਸ਼ੀ ਨੂੰ ਹੀ ਲਗਦਾ ਹੈ ਪਰ ਹਰ ਪੂਰਨਮਾਸ਼ੀ ਨੂੰ ਨਹੀਂ ਲਗਦਾ। ਇਹ ਗ੍ਰਹਿਣ ਦੋ ਪ੍ਰਕਾਰ ਦਾ ਹੁੰਦਾ ਹੈ ਪੂਰਨ ਚੰਦ ਗ੍ਰਹਿਣ ਅਤੇ ਅੰਸ਼ਕ ਚੰਦ ਗ੍ਰਹਿਣ। ਇਹ ਅਸਮਾਨੀ ਘਟਨਾ ਹੈ। ਧਰਤੀ, ਸੂਰਜ ਦੀਆਂ ਕਿਰਨਾਂ ਸਿੱਧੇ ਰੂਪ ਵਿੱਚ ਚੰਨ ‘ਤੇ ਨਹੀਂ ਪੈਣ ਦਿੰਦੀ ਅਤੇ ਸੂਰਜ, ਧਰਤੀ ਅਤੇ ਚੰਨ ਸਿੱਧੀ ਕਤਾਰ ਵਿਚ ਆ ਜਾਂਦੇ ਹਨ; ਭਾਵ ਜਦੋਂ ਸੂਰਜ ਦੀਆਂ ਕਿਰਨਾਂ ਨੂੰ ਧਰਤੀ ਨੇ ਰੋਕ ਲਿਆ ਅਤੇ ਚੰਨ ‘ਤੇ ਪਹੁੰਚਣ ਨਹੀਂ ਦਿੱਤਾ, ਕੇਵਲ ਉਹੀ ਪ੍ਰਕਾਸ਼ ਚੰਨ ‘ਤੇ ਪਹੁੰਚਦਾ ਹੈ ਜੋ ਧਰਤੀ ਦੀ ਸਤਿਹ ਤੋਂ ਪਰਿਵਰਤਿਤ ਹੋ ਕੇ, ਧਰਤੀ ਦੇ ਵਾਯੂਮੰਡਲ ਵਿੱਚੋਂ ਅਪਵਰਤਿਤ ਹੋ ਕੇ ਚੰਨ ਤੱਕ ਪਹੁੰਚਦਾ ਹੈ। ਇਹੀ ਅਮਲ ਚੰਨ ਨੂੰ ਲਾਲ ਰੰਗ ਬਖ਼ਸ਼ਦਾ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਇੱਕ ਹਲ (UK Eng: Plough / US Eng: Plow) ਇੱਕ ਖੇਤੀ ਦਾ ਸੰਦ ਹੈ ਜਿਸਦਾ ਇਸਤੇਮਾਲ ਬੀਜਾਂ ਦੀ ਬਿਜਾਈ ਲਈ ਤਿਆਰੀ ਵਿੱਚ ਮਿੱਟੀ ਦੀ ਸ਼ੁਰੂਆਤ ਦੀ ਕਾਸ਼ਤ ਲਈ ਜਾਂ ਖੇਤੀ ਕਰਨ ਲਈ ਕੀਤੀ ਜਾਂਦੀ ਹੈ। ਜਿਸਦਾ ਮੰਤਵ ਮਿੱਟੀ ਦੀ ਪਰਤ ਨੂੰ ਤੋੜਨਾ ਜਾਂ ਉਸਦੀ ਉਥਲ ਪਥਲ ਕਰਨਾ ਹੈ। ਰਵਾਇਤੀ ਕਿਰਿਆ ਵਿਚ ਹਲ ਜਾਨਵਰਾਂ ਦੁਆਰਾ ਰਵਾਇਤੀ ਢੰਗ ਨਾਲ ਖਿੱਚਿਆ ਗਿਆ ਸੀ ਜਿਵੇਂ ਕਿ ਘੋੜੇ ਜਾਂ ਪਸ਼ੂ, ਪਰ ਆਧੁਨਿਕ ਸਮੇਂ ਵਿੱਚ ਟਰੈਕਟਰਾਂ ਦੁਆਰਾ ਖਿੱਚਿਆ ਜਾਂਦਾ ਹੈ। ਇੱਕ ਹਲੜੀ ਧਰਤੀ ਨੂੰ ਕੱਟਣ ਲਈ ਵਰਤੀ ਗਈ ਇੱਕ ਨੱਥੀ ਬਲੇਡ ਜਾਂ ਸੋਟੀ ਨਾਲ ਲੱਕੜ, ਲੋਹੇ ਜਾਂ ਸਟੀਲ ਦੇ ਫਰੇਮ ਦੀ ਬਣੀ ਹੋ ਸਕਦੀ ਹੈ। ਇਹ ਜ਼ਿਆਦਾਤਰ ਰਿਕਾਰਡ ਕੀਤੇ ਗਏ ਇਤਿਹਾਸ ਦਾ ਇਕ ਮੂਲ ਸਾਧਨ ਰਿਹਾ ਹੈ, ਹਾਲਾਂਕਿ ਹਲ ਲਈ ਲਿਖਤੀ ਹਵਾਲਾ ਅੰਗਰੇਜ਼ੀ ਵਿੱਚ ਉਦੋਂ ਤੱਕ ਨਹੀਂ ਆਉਂਦੇ ਜਦੋਂ ਤੱਕ c ਨਹੀਂ ਹੁੰਦਾ। 1100 ਜਿਸ ਸਮੇਂ ਇਸ ਨੂੰ ਅਕਸਰ ਰੈਫਰੈਂਸ ਦਿੱਤਾ ਜਾਂਦਾ ਹੈ.
ਬਾਂਦਰ ਕਿੱਲਾ ਖੇਡ ਟੋਲੀ ਦੇ ਰੂਪ ਵਿੱਚ ਖੇਡੀ ਜਾਂਦੀ ਹੈ। ਇਸ ਟੋਲੀ ਵਿੱਚ ਖਿਡਾਰੀਆਂ ਦੀ ਗਿਣਤੀ ਨਿਸ਼ਚਿਤ ਨਹੀਂ ਹੁੰਦੀ। ਖੇਡਣ ਤੋਂ ਪਹਿਲਾਂ ਇਸ ਖੇਡ ਦਾ ਗਰਾਊਂਡ ਤਿਆਰ ਕੀਤਾ ਜਾਂਦਾ ਹੈ। ਕੋਈ ਲਗਪਗ ਤਿੰਨ ਫੁੱਟ ਅਰਧ ਵਿਆਸ ਦਾ ਇੱਕ ਚੱਕਰ ਵਾਹਿਆ ਜਾਂਦਾ ਹੈ। ਚੱਕਰ ਦੇ ਕੇਂਦਰ ਵਿੱਚ ਇੱਕ ਲੱਕੜ ਦਾ ਕਿੱਲਾ ਠੋਕਿਆ ਜਾਂਦਾ ਹੈ। ਇੱਕ ਕਿੱਲੇ ਨਾਲ ਇੱਕ ਰੱਸੀ ਬੰਨ੍ਹੀ ਜਾਂਦੀ ਹੈ। ਰੱਸੀ ਦੀ ਲੰਬਾਈ ਇੰਨੀ ਹੁੰਦੀ ਹੈ ਕਿ ਜਿਸ ਨੂੰ ਫੜ ਕੇ ਵਾਰੀ (ਦਾਈ) ਦੇਣ ਵਾਲਾ ਖਿਡਾਰੀ ਚੱਕਰ ਤੋਂ ਬਾਹਰ ਨਹੀਂ ਨਿਕਲ ਸਕਦਾ। ਸਭ ਤੋਂ ਪਹਿਲਾਂ ਵਾਰੀ ਕੌਣ ਦੇਵੇਗਾ, ਇਸ ਦਾ ਫੈਸਲਾ ਇੱਕ ਛੋਟੇ ਜਿਹੇ ਟੈਸਟ ਰਾਹੀਂ ਕੀਤਾ ਜਾਂਦਾ ਹੈ। ਜਦੋਂ ਸਾਰੇ ਬੱਚੇ ਇਕੱਠੇ ਹੋ ਜਾਂਦੇ ਹਨ ਤਾਂ ਉਹ ਸਾਰੇ ਜਣੇ ਆਪਣੀਆਂ ਜੁੱਤੀਆਂ, ਚੱਪਲਾਂ ਆਦਿ ਲਾਹ ਕੇ ਚੱਕਰ ਵਿੱਚ ਕਿੱਲੇ ਦੇ ਨਾਲ ਰੱਖ ਦਿੰਦੇ ਹਨ। ਵਾਰੀ ਦੇਣ ਵਾਲਾ ਰੱਸੀ ਨੂੰ ਫੜ ਕੇ ਚੱਕਰ ਵਿੱਚ ਘੁੰਮਦਾ ਰਹਿੰਦਾ ਹੈ। ਵਾਰੀ ਦੇਣ ਵਾਲੇ ਦਾ ਮੁੱਖ ਕੰਮ ਇਹ ਹੁੰਦਾ ਹੈ, ਕਿ ਉਸ ਨੇ ਹਰ ਤਰੀਕੇ ਨਾਲ ਜੁੱਤੀਆਂ ਨੂੰ ਚੱਕਰ ਤੋਂ ਬਾਹਰ ਜਾਣ ਤੋਂ ਰੋਕਣਾ ਅਤੇ ਇਸ ਦੇ ਉਲਟ ਜੋ ਬੱਚੇ ਚੱਕਰ ਦੇ ਬਾਹਰ ਹੁੰਦੇ ਹਨ, ਉਹ ਵਾਰੀ ਦੇਣ ਵਾਲੇ ਨੂੰ ਭੁਲੇਖੇ ਵਿੱਚ ਪਾ ਕੇ ਜੁੱਤੀਆਂ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਹਨ। ਜੇ ਜੁੱਤੀਆਂ ਨੂੰ ਬਾਹਰ ਕੱਢਦੇ ਸਮੇਂ ਵਾਰੀ ਦੇਣ ਵਾਲਾ ਕਿਸੇ ਬੱਚੇ ਨੂੰ ਛੂਹ ਲਵੇ ਤਾਂ ਉਸ ਨੂੰ ਵਾਰੀ ਦੇਣੀ ਪੈਂਦੀ ਹੈ। ਜੇ ਬਾਹਰਲੇ ਬੱਚੇ ਸਾਰੀਆਂ ਜੁੱਤੀਆਂ ਚੁੱਕ ਕੇ ਚੱਕਰ ਤੋਂ ਪਾਰ ਕਰ ਲੈਂਦੇ ਹਨ ਤਾਂ ਉਸ ਨੂੰ ਹੀ ਦੁਬਾਰਾ ਦਾਈ ਦੇਣੀ ਪੈਂਦੀ ਹੈ। ਇਸ ਵਿੱਚ ਦਾਈ ਵਾਲੇ ਨੂੰ ਹੋਰ ਵੀ ਸਜ਼ਾ ਮਿਲਦੀ ਹੈ। ਉਸ ਨੂੰ ਇੱਕ ਨਿਸਚਿਤ ਦੂਰੀ ਤੱਕ ਭੱਜਣਾ ਪੈਂਦਾ ਹੈ ਅਤੇ ਬਾਹਰਲੇ ਬੱਚੇ ਉਸ ਨੂੰ ਉਹ ਜੁੱਤੀਆਂ ਮਾਰਦੇ ਹਨ, ਜੋ ਉਹਨਾਂ ਚੱਕਰ ਤੋਂ ਬਾਹਰ ਕੱਢੀਆਂ ਹੁੰਦੀਆਂ ਹਨ। ਇਸ ਤਰ੍ਹਾਂ ਇਹ ਖੇਡ ਲਗਾਤਾਰ ਚਲਦੀ ਰਹਿੰਦੀ ਹੈ। ਇਹ ਖੇਡ ਜਿੱਥੇ ਸਰੀਰਕ ਵਿਕਾਸ ਕਰਦੀ ਹੈ, ਉੱਥੇ ਦਿਮਾਗੀ ਸੰਤੁਲਨ ਬਣਾਉਣਾ ਵੀ ਸਿਖਾਉਂਦੀ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਪੰਜਾਬ ਦੇ ਮੇਲਿਆਂ ਅਤੇ ਤਿਉਹਾਰਾਂ ਦੀ ਸੂਚੀ (ਭਾਰਤ)
ਪੰਜਾਬ ਵਿੱਚ ਪੂਰੇ ਸਾਲ ਵਿੱਚ ਬਹੁਤ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਜਿੰਨ੍ਹਾ ਵਿੱਚੋ ਕੁਝ ਅੱਗੇ ਦਿੱਤੇ ਗਏ ਹਨ।
ਭਾਰਤ ਇੱਕ ਪੂਜੀਵਾਦੀ ਦੇਸ਼ ਹੈ ਜਿਸ ਵਿੱਚ ਸਰਕਾਰੀ ਅਦਾਰਿਆਂ ਦੀ ਜ਼ਿਕਰਯੋਗ ਥਾਂ ਹੈ ਪਰ ਭਾਰਤ ਦਿਨੋ-ਦਿਨ ਨਿੱਜੀ ਸਰਮਾਏਦਾਰੀ ਵਾਲੇ ਵਿਕਾਸ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਆਰਥਿਕ ਵਿਕਾਸ ਦੇ ਮਾਡਲ ਨੂੰ ਆਪਣਾ ਰਿਹਾ ਹੈ। ਭਾਰਤ ਵਿੱਚ ਆਰਥਿਕ ਵਿਕਾਸ ਦੇ ਮਾਡਲ ਵਿੱਚੋਂ ਅਨੇਕਾਂ ਸਮੱਸਿਆਂਵਾਂ ਉਪਜੀਆਂ ਹਨ। ਇਹਨਾਂ ਵਿੱਚ ਅਹਿਮ ਸਮੱਸਿਆ ਗਰੀਬੀ ਦੀ ਹੈ।ਆਰਥਿਕਤਾ ਕਿਸੇ ਸਮਾਜਿਕ ਢਾਂਚੇ ਦੀ ਬੁਨਿਆਦੀ ਇਕਾਈ ਹੁੰਦੀ ਹੈ ਅਤੇ ਮਨੁੱਖੀ ਇਤਿਹਾਸ ਵਿੱਚ ਜੇਕਰ ਕੋਈ ਸਮਾਜ ਆਰਥਿਕ ਪੱਖ ਤੋਂ ਪੱਛੜਿਆ ਹੈ ਤਾਂ ਉਸ ਦੀਆਂ ਸਮੱਸਿਆਵਾਂ ਦੀ ਰੂਪ ਵਧੇਰੇ ਜਟਿਲ ਹੋਵੇਗਾ। ਮਨੁੱਖੀ ਸਮਾਜ ਦੇ ਸਮੁੱਚੇ ਇਤਿਹਾਸਕ-ਸਮਾਜਕ ਵੇਗ ਦੀ ਦਸ਼ਾ ਅਤੇ ਦਿਸ਼ਾ ਨੂੰ ਸਮਝਣ ਲਈ ੳੁਸ ਦੇ ਸਭਿਆਚਾਰਕ ਪਾਸਾਰ ਦੇ ਸੁਭਾ ਨੂੰ ਗ੍ਰਹਿਣ ਕਰਨਾ ਇਕ ਮੁੱਢਲਾ ਅਤੇ ਫ਼ੈਸਲਾਕੁਨ ਸੁਆਲ ਹੁੰਦਾ ਹੈ। ਸੱਭਿਆਚਾਰ ਦੀ ਸਹੀ ਸਮਝ ਲੲੀ ਇਸ ਦੀਆਂ ਅਨੇਕਾਂ ਦਿਸ਼ਾਵਾਂ ਅਤੇ ਪਰਤਾਂ ਨੂੰ ਇੱਕੋ ਵੇਲੇ ਦਿ੍ਸ਼ਟੀਗੋਚਰ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਲਈ ਸਭਿਆਚਾਰ ਦਾ ਅਧਿਐਨ ਆਪਣੇ ਆਪ ਵਿਚ ਇਕ ਵਿਸ਼ਾਲ ਅਤੇ ਗੁੰਝਲਦਾਰ ਸਮੱਸਿਆ ਹੁੰਦੀ ਹੈ। ਜਿਸ ਕਰਕੇ ਕਿਸੇ ਇਕ ਸਭਿਆਚਾਰ ਵਿਚਲੀ ਤਬਦੀਲੀ ਦੇ ਅਮਲ ਦੀ ਸਹੀ ਅਤੇ ਸੰਪੂਰਨ ਸਮਝ ਲੲੀ, ਪਹਿਲਾਂ ਤਿੰਨ ਪ੍ਰਮੁੱਖ ਸੁਆਲਾਂ ਨੂੰ ਸਮਝਣਾ ਜ਼ਰੂਰੀ ਹੋ ਜਾਂਦਾ ਹੈ। ਪਹਿਲਾਂ, ਸਭਿਆਚਾਰ ਦੀ ਹੋਂਦ-ਵਿਧੀ ਕੀ ਹੈ। ਦੂਸਰਾ, ਸਭਿਆਚਾਰ ਦੀ ਕਾਰਜ-ਵਿਧੀ ਕੀ ਹੈ। ਅਰਥਾਤ ਇਹ ਸਮਾਜ ਵਿਚ ਮਨੁੱਖ ਉੱਤੇ ਕਿਵੇਂ ਅਸਰ ਕਰਦਾ ਹੈ ਅਤੇ ਉਸ ਨੂੰ ਕਿਵੇਂ ਕਾਰਜਸ਼ੀਲ ਕਰਦਾ ਜਾਂ ਤੋਰਦਾ ਹੈ। ਤੀਸਰੇ, ਸਭਿਆਚਾਰਕ ਤਬਦੀਲੀ ਦੇ ਮੂਲ ਆਧਾਰ ਅਤੇ ਸਹੀ ਅਰਥ ਕੀ ਹਨ।