ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
'ਪੰਜਾਬੀ ਮੁਹਾਵਰੇ ਅਤੇ ਅਖਾਣ' ਸੰਬੰਧੀ ਡਾ# ਵਣਜਾਰਾ ਬੇਦੀ ਅਨੁਸਾਰ "ਮੁਹਾਵਰਾ'" ਉਹ ਹੈ, ਜੋ ਜੀਵਨ ਦੇ ਕਾਰਜ ਖੇਤਰ ਵਿੱਚ ਵਰਤਦੀਆਂ ਅਨੇਕ ਉਪਮਾਵਾਂ ਲਾਖਸ਼ਣਿਕ ਅਰਥ ਗ੍ਰਹਿਣ ਕਰ ਕੇ ਕਿਸੇ ਹੋਰ ਹੀ ਭਾਵ ਦਾ ਬੋਧ ਕਰਾਉਣ ਲੱਗ ਪੈਂਦੀਆਂ ਹਨ ਤੇ ਪ੍ਰਚਲਤ ਹੋ ਕੇ ਮੁਹਾਵਰਾ ਬਣ ਜਾਂਦੀਆਂ ਹਨ। ਡਾ# ਬੇਦੀ ਦਾ ਇਸ਼ਾਰਾ ਮੁਹਾਵਰੇ ਦੇ ਦੂਹਰੀ ਚਿੰਨ੍ਹਨ ਪ੍ਰਕਿਰਿਆ ਦਾ ਧਾਰਨੀ ਹੋਣ ਵੱਲ ਹੈ। ਅਖਾਣਾਂ ਜਿਸ ਨੂੰ ਕਹਾਵਤਾਂ ਵੀ ਕਹਿੰਦੇ ਹਨ, ਮੁਹਾਵਰੇ ਨਾਲ਼ੋਂ ਜ਼ਿਆਦਾ ਵਜ਼ਨਦਾਰ ਅਰਥ ਪ੍ਰਗਟਾਉਂਦੀਆਂ ਹਨ। ਇੱਕ 'ਪੱਛਮੀ ਵਿਦਵਾਨ' ਮੁਹਾਵਰੇ ਜਾਂ ਅਖਾਣਾਂ ਸੰਬੰਧੀ ਆਪਣੀ ਦ੍ਰਿਸ਼ਟੀ ਹੇਠ ਲਿਖੇ ਅਨੁਸਾਰ ਪ੍ਰਗਟਾਉਂਦਾ ਹੈ-
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
[1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕਾਮਾਗਾਟਾਮਾਰੂ ਬਿਰਤਾਂਤ ਇੱਕ ਜਪਾਨੀ ਬੇੜੇ, ਕਾਮਾਗਾਟਾਮਾਰੂ ਦਾ ਦੁਖਾਂਤ ਵਾਕਿਆ ਹੈ ਜੋ 1914 ਵਿੱਚ ਪੰਜਾਬ, ਭਾਰਤ ਤੋਂ 376 ਮੁਸਾਫ਼ਰ ਲੈ ਕੇ ਹਾਂਗਕਾਂਗ, ਸ਼ੰਘਾਈ, ਚੀਨ ਤੋਂ ਰਵਾਨਾ ਹੋ ਕੇ ਯੋਕੋਹਾਮਾ, ਜਪਾਨ ਵਿੱਚੋਂ ਲੰਘਦਿਆਂ ਹੋਇਆਂ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵੱਲ ਗਿਆ। ਇਹਨਾਂ ਵਿੱਚੋਂ 24 ਨੂੰ ਕੈਨੇਡਾ ਵਿੱਚ ਦਾਖ਼ਲਾ ਦੇ ਦਿੱਤਾ ਗਿਆ ਜਦਕਿ ਬਾਕੀ 352 ਮੁਸਾਫ਼ਰਾਂ ਨੂੰ ਕੈਨੇਡਾ ਦੀ ਧਰਤੀ ਉੱਤੇ ਉੱਤਰਨ ਨਾ ਦਿੱਤਾ ਗਿਆ ਅਤੇ ਜਹਾਜ਼ ਨੂੰ ਭਾਰਤ ਪਰਤਣ ਲਈ ਮਜ਼ਬੂਰ ਕੀਤਾ ਗਿਆ। ਮੁਸਾਫ਼ਰਾਂ ਵਿੱਚ 340 ਸਿੱਖ, 24 ਮੁਸਲਮਾਨ ਅਤੇ 12 ਹਿੰਦੂ ਸ਼ਾਮਲ ਸਨ ਜੋ ਸਭ ਬਰਤਾਨਵੀ ਰਾਜ ਅਧੀਨ ਸਨ। ਇਹ ਮੂਹਰਲੀ 20ਵੀਂ ਸਦੀ ਦੇ ਇਤਿਹਾਸ ਦੇ ਉਹਨਾਂ ਕਈ ਬਿਰਤਾਂਤਾਂ 'ਚੋਂ ਇੱਕ ਹੈ ਜਿਸ ਵਿੱਚ ਕੈਨੇਡਾ ਅਤੇ ਸੰਯੁਕਤ ਰਾਜ ਵਿੱਚ ਉਲੀਕੇ ਗਏ ਅਲਿਹਦਗੀ-ਪਸੰਦ ਕਨੂੰਨਾਂ ਦੇ ਅਧਾਰ ਉੱਤੇ ਸਿਰਫ਼ ਏਸ਼ੀਆਈ ਪ੍ਰਵਾਸੀਆਂ ਨੂੰ ਇਸ ਧਰਤੀ ਤੋਂ ਬਾਹਰ ਰੱਖਿਆ ਜਾਂਦਾ ਸੀ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਚਮਾਰ ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਚਮਾਰ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿਆਦ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿ੍ਹਨਾ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਿਸ਼ਰਤ ਅਰਥ ਵਿਵਸਥਾ ਨੂੰ ਯੋਜਨਾਬੱਧ ਅਰਥਚਾਰਿਆਂ ਨੂੰ ਰਾਜ ਦੀ ਦਖਲਅੰਦਾਜ਼ੀ ਦੇ ਨਾਲ ਮੁਕਤ ਬਾਜ਼ਾਰਾਂ, ਜਾਂ ਜਨਤਕ ਉੱਦਮ ਨਾਲ ਪ੍ਰਾਈਵੇਟ ਉਦਯੋਗਾਂ ਵਾਲੇ ਮਾਰਕੀਟ ਆਰਥਿਕਤਾਵਾਂ ਦੇ ਤੱਤਾਂ ਨੂੰ ਮਿਲਾਉਣ ਵਾਲੀ ਇੱਕ ਆਰਥਿਕ ਪ੍ਰਣਾਲੀ ਦੇ ਰੂਪ ਵਿੱਚ ਵੱਖ ਵੱਖ ਤਰ੍ਹਾਂ ਨਾਲ ਪਰਿਭਾਸ਼ਤ ਕੀਤਾ ਜਾਂਦਾ ਹੈ। ਮਿਸ਼ਰਤ ਅਰਥਚਾਰੇ ਦੀ ਕੋਈ ਇੱਕ ਪਰਿਭਾਸ਼ਾ ਨਹੀਂ ਹੈ, ਬਲਕਿ ਦੋ ਵੱਡੀਆਂ ਪਰਿਭਾਸ਼ਾਵਾਂ ਹਨ। ਇਨ੍ਹਾਂ ਪਰਿਭਾਸ਼ਾਵਾਂ ਵਿਚੋਂ ਪਹਿਲੀ ਰਾਜ ਦੇ ਦਖਲਅੰਦਾਜ਼ੀ ਵਾਲੇ ਬਾਜ਼ਾਰਾਂ ਦੇ ਮਿਸ਼ਰਣ ਦਾ ਹਵਾਲਾ ਦਿੰਦੀ ਹੈ, ਪੂੰਜੀਵਾਦੀ ਮੰਡੀ ਦੀ ਆਰਥਿਕਤਾ ਨੂੰ ਮਜ਼ਬੂਤ ਰੈਗੂਲੇਟਰੀ ਨਿਗਰਾਨੀ, ਦਖਲਅੰਦਾਜ਼ੀ ਨੀਤੀਆਂ ਅਤੇ ਜਨਤਕ ਸੇਵਾਵਾਂ ਦੇ ਸਰਕਾਰੀ ਪ੍ਰਬੰਧਾਂ ਦਾ ਹਵਾਲਾ ਦਿੰਦੀ ਹੈ। ਦੂਜੀ ਪਰਿਭਾਸ਼ਾ ਰਾਜਨੀਤਿਕ ਸੁਭਾਅ ਵਾਲੀ ਹੈ ਅਤੇ ਸਖਤੀ ਨਾਲ ਅਜਿਹੀਂ ਅਰਥ ਵਿਵਸਥਾ ਦੀ ਲਖਾਇਕ ਹੈ ਜਿਸ ਵਿੱਚ ਜਨਤਕ ਉੱਦਮ ਦੇ ਨਾਲ ਨਿੱਜੀ ਉੱਦਮ ਦਾ ਮਿਸ਼ਰਣ ਹੁੰਦਾ ਹੈ। ਜ਼ਿਆਦਾਤਰ ਮਾਮਲਿਆਂ ਵਿੱਚ, ਅਤੇ ਖਾਸ ਕਰਕੇ ਪੱਛਮੀ ਅਰਥਚਾਰਿਆਂ ਦੇ ਸੰਦਰਭ ਵਿੱਚ, "ਮਿਸ਼ਰਤ ਆਰਥਿਕਤਾ" ਸ਼ਬਦ ਪੂੰਜੀਵਾਦੀ ਆਰਥਿਕਤਾ ਦਾ ਲਖਾਇਕ ਹੈ ਜਿਸਦਾ ਚਰਿਤਰ ਮੁਨਾਫਾ ਲੈਣ ਵਾਲੇ ਉੱਦਮਾਂ ਦੇ ਨਾਲ ਉਤਪਾਦਨ ਦੇ ਸਾਧਨਾਂ ਦੀ ਨਿੱਜੀ ਮਲਕੀਅਤ ਦੀ ਪ੍ਰਮੁੱਖਤਾ ਹੋਣਾ ਅਤੇ ਪੂੰਜੀ ਇਕੱਤਰੀਕਰਨ ਇਸ ਦੇ ਬੁਨਿਆਦੀ ਚਾਲਕ ਸ਼ਕਤੀ ਹੋਣਾ ਹੈ। ਅਜਿਹੀ ਪ੍ਰਣਾਲੀ ਵਿੱਚ, ਮੰਡੀਆਂ ਵੱਖ-ਵੱਖ ਨਿਯਮਾਂ ਦੇ ਨਿਯੰਤਰਣ ਦੇ ਅਧੀਨ ਹਨ ਅਤੇ ਸਰਕਾਰਾਂ ਵਿੱਤੀ ਅਤੇ ਮੁਦਰਾ ਨੀਤੀਆਂ ਰਾਹੀਂ ਅਸਿੱਧੇ ਮੈਕਰੋ-ਆਰਥਿਕ ਪ੍ਰਭਾਵ ਪਾਉਂਦੀਆਂ ਹਨ, ਤਾਂ ਜੋ ਪੂੰਜੀਵਾਦ ਦੇ ਬੂਮ/ਬਸਟ ਚੱਕਰਾਂ, ਬੇਰੁਜ਼ਗਾਰੀ ਅਤੇ ਆਮਦਨੀ ਦੀਆਂ ਅਸਮਾਨਤਾਵਾਂ ਦੇ ਇਤਿਹਾਸ ਦੇ ਵਿਰੁੱਧ ਰੋਕਥਾਮ ਕੀਤੀ ਜਾ ਸਕੇ। ਇਸ ਚੌਖਟੇ ਵਿੱਚ, ਸਰਕਾਰ ਦੁਆਰਾ ਵੱਖ-ਵੱਖ ਪੈਮਾਨੇ ਤੇ ਜਨਤਕ ਸਹੂਲਤਾਂ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਰਾਜ ਦੀ ਗਤੀਵਿਧੀ ਅਕਸਰ ਜਨਤਕ ਚੀਜ਼ਾਂ ਅਤੇ ਸਰਬਵਿਆਪੀ ਨਾਗਰਿਕ ਜ਼ਰੂਰਤਾਂ ਪ੍ਰਦਾਨ ਕਰਨ ਤੱਕ ਸੀਮਤ ਹੁੰਦੀ ਹੈ। ਇਸ ਵਿੱਚ ਸਿਹਤ ਸੰਭਾਲ, ਭੌਤਿਕ ਬੁਨਿਆਦੀ ਢਾਂਚਾ ਅਤੇ ਜਨਤਕ ਜ਼ਮੀਨਾਂ ਦਾ ਪ੍ਰਬੰਧਨ ਸ਼ਾਮਲ ਹੈ। ਇਹ ਲਿਸੇਜ਼-ਫਾਈਅਰ ਪੂੰਜੀਵਾਦ ਦੇ ਵਿਪਰੀਤ ਹੈ, ਜਿੱਥੇ ਰਾਜ ਦੀ ਗਤੀਵਿਧੀ ਸੰਪਤੀ ਦੇ ਅਧਿਕਾਰਾਂ ਦੀ ਰੱਖਿਆ ਕਰਨ ਅਤੇ ਇਕਰਾਰ ਲਾਗੂ ਕਰਨ ਲਈ ਜਨਤਕ ਵਸਤਾਂ ਅਤੇ ਸੇਵਾਵਾਂ ਦੇ ਨਾਲ ਨਾਲ ਬੁਨਿਆਦੀ ਢਾਂਚੇ ਅਤੇ ਕਾਨੂੰਨੀ ਚੌਖਟੇ ਤੱਕ ਸੀਮਿਤ ਹੁੰਦੀ ਹੈ।ਦੂਜੇ ਵਿਸ਼ਵ ਯੁੱਧ ਤੋਂ ਬਾਅਦ ਦੇ ਕ੍ਰਿਸ਼ਚੀਅਨ ਡੈਮੋਕਰੈਟਾਂ ਅਤੇ ਸੋਸ਼ਲ ਡੈਮੋਕਰੈਟਾਂ ਦੇ ਆਪਣਾਏ ਪੱਛਮੀ ਯੂਰਪੀਅਨ ਆਰਥਿਕ ਮਾਡਲਾਂ ਦੇ ਸੰਦਰਭ ਵਿੱਚ ਮਿਸ਼ਰਤ ਅਰਥਚਾਰਾ ਪੂੰਜੀਵਾਦ ਦਾ ਇੱਕ ਰੂਪ ਹੈ ਜਿੱਥੇ ਬਹੁਤੇ ਉਦਯੋਗਾਂ ਦੀ ਨਿੱਜੀ ਮਾਲਕੀ ਹੁੰਦੀ ਹੈ ਸਿਰਫ ਕੁਝ ਕੁ ਜਨਤਕ ਸਹੂਲਤਾਂ ਅਤੇ ਜ਼ਰੂਰੀ ਸੇਵਾਵਾਂ ਜਨਤਕ ਮਾਲਕੀਅਤ ਦੇ ਅਧੀਨ ਹੁੰਦੀਆਂ ਹਨ। ਯੁੱਧ ਤੋਂ ਬਾਅਦ ਦੇ ਯੁੱਗ ਵਿਚ, ਯੂਰਪੀਅਨ ਸਮਾਜਿਕ ਲੋਕਤੰਤਰ ਇਸ ਆਰਥਿਕ ਮਾਡਲ ਨਾਲ ਜੁੜ ਗਿਆ, ਜਿਵੇਂ ਕਿ ਭਲਾਈ ਰਾਜ ਦੇ ਲਾਗੂ ਕੀਤੇ ਜਾਣ ਤੋਂ ਪ੍ਰਮਾਣਿਤ ਹੁੰਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਵਾਰਤਕ ਸਾਹਿਤ ਦੀ ਇੱਕ ਮੁੱਖ ਲਿਖਣ-ਸ਼ੈਲੀ ਹੈ। ਵਾਰਤਕ ਨੇ ਕਵਿਤਾ ਤੋਂ ਮਗਰੋਂ ਜਨਮ ਲਿਆ ਹੈ। ਆਪਣੀ ਸਾਦਗੀ ਅਤੇ ਖੁੱਲ੍ਹੇ ਡੁੱਲੇ ਤੌਰ ਤੇ ਪਰਿਭਾਸ਼ਤ ਬਣਤਰ ਸਦਕਾ ਸੰਸਾਰ ਦੀਆਂ ਲਗਪਗ ਸਾਰੀਆਂ ਭਾਸ਼ਾਵਾਂ ਵਿੱਚ ਵਾਰਤਕ ਨੂੰ ਗੱਲਬਾਤ, ਸਧਾਰਨ ਭਾਸ਼ਾ ਸੰਚਾਰ ਅਤੇ ਗਲਪ ਰਚਨਾ ਲਈ ਅਪਣਾਇਆ ਗਿਆ ਹੈ। ਉਦਾਹਰਨ ਲਈ ਸਾਹਿਤ, ਅਖ਼ਬਾਰ, ਰਸਾਲੇ, ਐਨਸਾਈਕਲੋਪੀਡੀਆ, ਪ੍ਰਸਾਰਨ, ਫ਼ਿਲਮ, ਇਤਿਹਾਸ, ਦਰਸ਼ਨ, ਕਾਨੂੰਨ ਅਤੇ ਸੰਚਾਰ ਦੇ ਹੋਰ ਕਈ ਰੂਪ ਇਸ ਦੀ ਆਮ ਵਰਤੋਂ ਕਰਦੇ ਹਨ। ਐਸ ਟੀ ਕਾਲਰਿਜ਼ ਦੀ ਕੀਤੀ ਵਾਰਤਕ ਅਤੇ ਕਵਿਤਾ ਦੀ ਤੁਲਨਾ ਅਨੁਸਾਰ, "ਬੇਹਤਰੀਨ ਢੰਗ ਨਾਲ ਚਿਣੇ ਸ਼ਬਦ" ਵਾਰਤਕ; ਅਤੇ ਬੇਹਤਰੀਨ ਢੰਗ ਨਾਲ ਚਿਣੇ ਬੇਹਤਰੀਨ ਸ਼ਬਦ" ਕਵਿਤਾ ਕਹਾਉਂਦੇ ਹਨ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 2 ਜੂਨ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦਾ ਇੱਕ ਆਗੂ ਸੀ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿਚ ਮੁੜ-ਸੁਰਜੀਤੀਵਾਦੀ, ਕੱਟੜਪੰਥੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣਿਆ। ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਉਹਨਾਂ ਦੀ ਸਰਕਾਰ ਕੋਲੋਂ ਕੋਈ ਮੰਗ ਨਹੀਂ ਸੀ ਨਾ ਹੀ ਉਹ ਖਾਲਿਸਤਾਨ ਦੀ ਮੰਗ ਕਰਦੇ ਸੀ ਹਾਂ ਜੇ ਕੋਈ ਦੇਣਾ ਚਾਹੁੰਦਾ ਸੀ ਤਾਂ ਉਹ ਮਨਾ ਨਹੀਂ ਕਰਦੇ ਉਨ੍ਹਾਂ ਦੀਆਂ 3 ਮੰਗਾ ਸੀ ਅੰਨਦਪੁਰ ਸਾਹਿਬ ਦਾ ਮਤਾ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੰਜਾਬ ਦੇ ਹਕ ਜੋ ਸਰਕਾਰ ਨੂੰ ਮਨਜ਼ੂਰ ਨਹੀਂ ਉ"MuniTerrorism">Muni, S. D. (2006). Responding to Terrorism in South Asia. Manohar Publishers & Distributors.
ਇੱਕ ਮੌਸਮ ਦਾ ਨਕਸ਼ਾ ਸਮੇਂ ਦੇ ਇੱਕ ਖਾਸ ਬਿੰਦੂ ਤੇ ਇੱਕ ਵਿਸ਼ੇਸ਼ ਖੇਤਰ ਵਿੱਚ ਵੱਖ ਵੱਖ ਮੌਸਮ ਸੰਬੰਧੀ ਵਿਸ਼ੇਸ਼ਤਾਵਾਂ ਪ੍ਰਦਰਸ਼ਿਤ ਕਰਦਾ ਹੈ ਅਤੇ ਇਸ ਦੇ ਵੱਖ ਵੱਖ ਪ੍ਰਤੀਕ ਹੁੰਦੇ ਹਨ ਜਿਨ੍ਹਾਂ ਦੇ ਸਾਰਿਆਂ ਦੇ ਵਿਸ਼ੇਸ਼ ਅਰਥ ਹੁੰਦੇ ਹਨ। ਇਹੋ ਜਿਹੇ ਨਕਸ਼ੇ 19 ਵੀਂ ਸਦੀ ਦੇ ਅੱਧ ਤੋਂ ਵਰਤਦੇ ਆ ਰਹੇ ਹਨ ਅਤੇ ਖੋਜ ਅਤੇ ਮੌਸਮ ਦੀ ਭਵਿੱਖਬਾਣੀ ਦੇ ਉਦੇਸ਼ਾਂ ਲਈ ਵਰਤੇ ਜਾਂਦੇ ਹਨ। ਆਈਸੋਥਰਮਜ਼ ਦੀ ਵਰਤੋਂ ਕਰਦੇ ਨਕਸ਼ੇ ਤਾਪਮਾਨ ਦੇ ਗਰੇਡੀਐਂਟ ਦਿਖਾਉਂਦੇ ਹਨ, ਜੋ ਮੌਸਮ ਦੇ ਮੋਰਚਿਆਂ ਨੂੰ ਲੱਭਣ ਵਿੱਚ ਸਹਾਇਤਾ ਕਰ ਸਕਦੇ ਹਨ। ਆਈਸੋਟੈਚ ਦੇ ਨਕਸ਼ੇ, 300 ਜਾਂ 250 ਐਚਪੀਏ ਦੇ ਨਿਰੰਤਰ ਦਬਾਅ ਸਤਹ ਤੇ ਹਵਾ ਦੇ ਬਰਾਬਰ ਗਤੀ ਦੀਆਂ ਰੇਖਾਵਾਂ ਦਾ ਵਿਸ਼ਲੇਸ਼ਣ ਕਰਦੇ ਹੋਏ ਦਿਖਾਉਂਦੇ ਹਨ ਕਿ ਜੈੱਟ ਧਾਰਾ ਕਿੱਥੇ ਸਥਿਤ ਹੈ। 700 ਅਤੇ 500 ਐਚਪੀਏ ਪੱਧਰ 'ਤੇ ਨਿਰੰਤਰ ਦਬਾਅ ਚਾਰਟਾਂ ਦੀ ਵਰਤੋਂ ਗਰਮ ਗਰਮ ਚੱਕਰਵਾਤੀ ਗਤੀ ਦਾ ਸੰਕੇਤ ਦੇ ਸਕਦੀ ਹੈ। ਵੱਖ-ਵੱਖ ਪੱਧਰਾਂ 'ਤੇ ਹਵਾ ਦੀ ਗਤੀ' ਤੇ ਅਧਾਰਤ ਦੋ-ਅਯਾਮੀ ਧਾਰਾਵਾਂ ਹਵਾ ਦੇ ਖੇਤਰ ਵਿਚ ਇਕਸਾਰਤਾ ਅਤੇ ਪਰਿਵਰਤਨ ਦੇ ਖੇਤਰ ਦਰਸਾਉਂਦੀਆਂ ਹਨ, ਜੋ ਹਵਾ ਦੇ ਨਮੂਨੇ ਵਿਚ ਵਿਸ਼ੇਸ਼ਤਾਵਾਂ ਦੀ ਸਥਿਤੀ ਨਿਰਧਾਰਤ ਕਰਨ ਵਿਚ ਮਦਦਗਾਰ ਹੁੰਦੀਆਂ ਹਨ। ਸਤਹ ਦੇ ਮੌਸਮ ਦਾ ਨਕਸ਼ਾ ਇੱਕ ਪ੍ਰਸਿੱਧ ਕਿਸਮ ਦਾ ਸਤਹ ਮੌਸਮ ਦਾ ਵਿਸ਼ਲੇਸ਼ਣ ਹੈ, ਜੋ ਕਿ ਉੱਚ ਦਬਾਅ ਅਤੇ ਘੱਟ ਦਬਾਅ ਵਾਲੇ ਖੇਤਰਾਂ ਨੂੰ ਦਰਸਾਉਣ ਲਈ ਆਈਸੋਬਾਰਾਂ ਨੂੰ ਰਚਦਾ ਹੈ। ਕਲਾਉਡ ਕੋਡ ਦਾ ਪ੍ਰਤੀਕ ਵਿੱਚ ਅਨੁਵਾਦ ਕੀਤਾ ਜਾਂਦਾ ਹੈ ਅਤੇ ਇਹਨਾਂ ਨਕਸ਼ਿਆਂ ਉੱਤੇ ਹੋਰ ਮੌਸਮ ਵਿਗਿਆਨਕ ਡੇਟਾ ਦੇ ਨਾਲ ਸਾਜ਼ਿਸ਼ ਰਚਿਆ ਜਾਂਦਾ ਹੈ ਜੋ ਪੇਸ਼ੇਵਰ ਸਿਖਲਾਈ ਪ੍ਰਾਪਤ ਨਿਗਰਾਨੀਆਂ ਦੁਆਰਾ ਭੇਜੀ ਗਈ ਸਿਨਪੇਟਿਕ ਰਿਪੋਰਟਾਂ ਵਿੱਚ ਸ਼ਾਮਲ ਹੁੰਦੇ ਹਨ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ :- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਡਾਕਟਰ ਭੀਮ ਰਾਉ ਅੰਬੇਡਕਰ (14 ਅਪ੍ਰੈਲ 1891 - 6 ਦਸੰਬਰ 1956), ਬਾਬਾ ਸਾਹਿਬ ਅੰਬੇਡਕਰ ਨਾਮ ਨਾਲ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸੀ ਜਿਸ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦਾ ਪਹਿਲਾ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦਾ ਨਿਰਮਾਤਾ ਅਤੇ ਭਾਰਤ ਗਣਤੰਤਰ ਦਾ ਮੋਢੀ ਪਿਤਾ ਸੀ। ਭਾਰਤ ਅਤੇ ਹੋਰ ਕਿਤੇ, ਉਸਨੁੰ ਅਕਸਰ ਬਾਬਾ ਸਾਹਿਬ, ਮਰਾਠੀ ਅਤੇ ਹਿੰਦੀ ਵਿਚ ਭਾਵ "ਆਦਰਯੋਗ ਪਿਤਾ" ਕਹਿੰਦੇ ਸਨ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਭਾਰਤ ਦੀਆਂ ਭਾਸ਼ਾਵਾਂ ਕਈ ਭਾਸ਼ਾਈ ਪਰਿਵਾਰਾਂ ਨਾਲ਼ ਸਬੰਧ ਰੱਖਦੀਆਂ ਹਨ ਜਿਹਨਾਂ ਵਿੱਚੋਂ ਪ੍ਰਮੁੱਖ 73% ਭਾਰਤੀਆਂ ਵੱਲੋਂ ਬੋਲੀਆਂ ਜਾਣ ਵਾਲ਼ੀਆਂ ਹਿੰਦ-ਆਰੀਆਈ ਬੋਲੀਆਂ ਅਤੇ 24% ਭਾਰਤੀਆਂ ਵੱਲੋਂ ਬੋਲੀਆਂ ਜਾਂਦੀਆਂ ਦ੍ਰਾਵਿੜੀ ਬੋਲੀਆਂ ਹਨ। ਭਾਰਤ ਵਿੱਚ ਬੋਲੀਆਂ ਜਾਂਦੀਆਂ ਹੋਰ ਬੋਲੀਆਂ ਆਸਟਰੋ-ਏਸ਼ੀਆਈ, ਤਿੱਬਤੋ-ਬਰਮੀ ਅਤੇ ਕੁਝ ਛੁਟੇਰੇ ਭਾਸ਼ਾਈ ਪਰਿਵਾਰ ਅਤੇ ਅਲਹਿਦਾ ਬੋਲੀਆਂ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਵੈਦਿਕ ਕਾਲ (ਜਾਂ ਵੈਦਿਕ ਯੁੱਗ), ਇਤਹਾਸ ਵਿੱਚ ਇੱਕ ਦੌਰ ਸੀ ਜਿਸਦੇ ਦੌਰਾਨ ਹਿੰਦੂ ਸਭਿਅਤਾ ਦੇ ਸਭ ਤੋਂ ਪੁਰਾਣੇ ਸ਼ਾਸਤਰਾਂ, ਵੇਦਾਂ ਦੀ ਰਚਨਾ ਹੋਈ ਸੀ। ਇਸ ਕਾਲ ਦਾ ਸਮੇਂ ਦੀ ਮਿਆਦ ਅਨਿਸ਼ਚਿਤ ਹੈ। ਭਾਸ਼ਾਈ ਪ੍ਰਮਾਣ ਦੱਸਦੇ ਹਨ ਕਿ ਵੇਦਾਂ ਵਿੱਚੋਂ ਸਭ ਤੋਂ ਪੁਰਾਣੇ ਵੇਦ ਰਿਗਵੇਦ ਦੀ ਰਚਨਾ, ਮੋਟੇ ਤੌਰ ਉੱਤੇ 1700 ਈਪੂ ਅਤੇ 1100 ਈਪੂ ਦੇ ਦੌਰਾਨ ਹੋਈ ਸੀ ਅਤੇ ਇਸ ਕਾਲ ਨੂੰ ਮੁੱਢਲਾ ਵੈਦਿਕ ਕਾਲ ਕਿਹਾ ਜਾਂਦਾ ਹੈ। ਵੈਦਿਕ ਕਾਲ ਦਾ ਅੰਤ ਆਮ ਤੌਰ ਤੇ ਲਗਪਗ 500 ਈਪੂ ਅਤੇ 150 ਈਪੂ ਦੇ ਦੌਰਾਨ ਹੋਣ ਦਾ ਅਨੁਮਾਨ ਹੈ।
ਵਿਸਾਖੀ (ਪੰਜਾਬੀ: ਵਿਸਾਖੀ) visākhī) ਨਾਮ ਵਸਾਖ ਤੋਂ ਬਣਿਆ ਹੈ। ਪੰਜਾਬ ਅਤੇ ਹਰਿਆਣੇ ਦੇ ਕਿਸਾਨ ਸਰਦੀਆਂ ਦੀ ਫਸਲ ਕੱਟ ਲੈਣ ਤੋਂ ਬਾਅਦ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਂਦੇ ਹਨ। ਇਸ ਲਈ ਵਿਸਾਖੀ ਪੰਜਾਬ ਅਤੇ ਆਸ-ਪਾਸ ਦੇ ਪ੍ਰਦੇਸਾਂ ਦਾ ਸਭ ਤੋਂ ਵੱਡਾ ਤਿਉਹਾਰ ਹੈ। ਇਹ ਖ਼ਰੀਫ਼ ਦੀ ਫਸਲ ਦੇ ਪੱਕਣ ਦੀ ਖੁਸ਼ੀ ਦਾ ਪ੍ਰਤੀਕ ਹੈ। ਇਸ ਦਿਨ, 13 ਅਪ੍ਰੈਲ 1699 ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ। ਸਿੱਖ ਇਸ ਤਿਉਹਾਰ ਨੂੰ ਸਾਮੂਹਕ ਜਨਮਦਿਵਸ ਦੇ ਰੂਪ ਵਿੱਚ ਮਨਾਉਂਦੇ ਹਨ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.