ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਅਲਗੋਜ਼ੇ (ਅੰਗਰੇਜ਼ੀ: Algoze) ਪੰਜਾਬੀ ਵਾਜੇ ਹਨ ਜਿਹਨਾਂ ਦੀ ਕੁਤਚੀ, ਸਿੰਧੀ, ਰਾਜਸਥਾਨੀ ਅਤੇ ਬਲੋਚ ਲੋਕ ਗਵਈਆਂ ਨੇ ਵੀ ਭਰਪੂਰ ਵਰਤੋਂ ਕੀਤੀ ਹੈ। ਇਨ੍ਹਾਂ ਨੂੰ ਜੋੜੀ, ਦੋ ਨਾਲੀ ਜਾਂ ਨਗੋਜ਼ੇ ਵੀ ਸੱਦਿਆ ਜਾਂਦਾ ਹੈ। ਇਹ ਬੰਸਰੀਆਂ ਦੀ ਇੱਕ ਜੋੜੀ ਵਰਗੇ ਲੱਗਦੇ ਹਨ। ਇਸੇ ਲਈ ਅਲਗੋਜ਼ਿਆਂ ਨੂੰ ਜੋੜੀ ਕਹਿੰਦੇ ਹਨ ਕਿਉਂਕਿ ਇਹ ਦੋਸਾਜ਼ ਹੁੰਦੇ ਹਨ। ਪਰ ਇਹਨਾਂ ਦੋਵਾਂ ਨੂੰ ਇਕੱਠੇ ਹੀ ਵਜਾਇਆ ਜਾਂਦਾ ਹੈ। ਇਹ ਸਾਹ ਖਿੱਚਣ ਸਮੇਂ ਅਤੇ ਕੱਢਣ ਸਮੇਂ ਦੋਨੋਂ ਸਮੇਂ ਹੀ ਵੱਜਦੇ ਹਨ। ਇਹਨਾਂ ਨੂੰ ਵਜਾਉਣ ਲਈ ਵਿਸ਼ੇਸ਼ ਅਭਿਆਸ ਦੀ ਲੋੜ ਪੈਂਦੀ ਹੈ ਅਤੇ ਤਕੜੇ ਸਿਰੜੀ ਅਭਿਆਸ ਤੋਂ ਬਾਅਦ ਹੀ ਇਹ ਵਜਾਉਣੇ ਆਉਂਦੇ ਹਨ।
ਨੈਤਿਕਤਾ ਮਾਨਵੀ ਵਿਵਹਾਰ ਦਾ ਉਹ ਗੁਣ ਹੈ ਜਿਸ ਨਾਲ ਵਿਅਕਤੀ ਠੀਕ ਗਲਤ ਵਿਚੋਂ ਠੀਕ ਦੀ ਚੋਣ ਕਰਕੇ ਵਿਵਹਾਰ ਕਰਦਾ ਹੈ। ਦਾਰਸ਼ਨਿਕ ਪੱਖ ਤੋਂ ਸਦਾਚਾਰ ਸਬਦ ਦੀ ਥਾਂ ਨੈਤਿਕਤਾ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸੰਸਕਿ੍ਤ ਦੇ ਨੀਤਿ ਸ਼ਬਦ ਦਾ ਵਿਕਸਿਤ ਰੂਪ ਹੈ। 'ਨੀ' ਧਾਤੂ ਤੋਂ ਬਣੇ ਇਸ ਸਬਦ ਦੇ ਅਰਥ ਹਨ - ਲੈ ਜਾਣਾ, ਅਗਵਾਈ ਕਰਨਾ। ਅਰਥਾਤ, ਜੋ ਮਨੁੱਖ ਦੀ ਜੀਵਨ ਵਿੱਚ ਅਗਵਾਈ ਕਰੇ, ਆਦਰਸ਼ ਦੀ ਪ੍ਰਾਪਤੀ ਵੱੱਲ ਲੈ ਕੇ ਜਾਵੇ, ਉਹ ਨੈਤਿਕਤਾ ਆਖੀ ਜਾ ਸਕਦੀ ਹੈ, ਹਾਲਾਂਕਿ ਸਾਰੇ ਰੀਤੀ ਰਿਵਾਜਾਂ ਨੂੰ ਨੈਤਿਕਤਾ ਨਹੀਂ ਕਿਹਾ ਜਾ ਸਕਦਾ। ਨੈਤਿਕਤਾ ਅੰਗਰੇਜ਼ੀ ਦੇ ਸਬਦ 'ਮੋਰੈਲਟੀ' ਦਾ ਅਨੁਵਾਦ "ਮੋਰਲ" ਹੈ, ਜੋ
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਕੁਦਰਤ ਨੇ ਸਰਵੋਤਮ ਸਾਜ਼ ਮਨੁੱਖ ਦੇ ਅੰਦਰ ਹੀ ਬਣਾਇਆ ਹੋਇਆ ਹੈ।ਦੁਨੀਆ ਦੇ ਜਿੰਨੇ ਵੀ ਸਾਜ਼ ਹਨ,ਇਸ ਕੁਦਰਤੀ ਸਾਜ਼ ਦੀ ਨਕਲ ਹਨ।ਇਹ ਸਾਜ਼ ਭਾਸ਼ਾ ਦੀ ਉਤਪਤੀ ਲਈ ਵਰਤਿਆ ਜਾਂਦਾ ਹੈ।ਇਹ ਸਾਜ਼ ਹੈ,ਸਾਹ ਪ੍ਰਣਾਲੀ,ਨਾਦ ਪੱਤੀਆਂ ਸਮੇਤ ਮੂੰਹ ਅਤੇ ਨੱਕ ਖੋਲ੍ਹ।ਫੇਫੜਿਆਂ ਵਿਚੋਂ ਸਾਹ ਦੀ ਵਾਪਸੀ ਰੌਂ ਨਾਲ ਨਾਦ ਪੱਤੀਆਂ ਕੰਬਦੀਆਂ ਹਨ।ਇਸ ਕਾਂਬੇ ਨਾਲ ਭਾਸ਼ਾ ਦੇ ਸਵਰ ਉਚਾਰੇ ਜਾਂਦੇ ਹਨ।ਮੂੰਹ ਅਤੇ ਨੱਕ ਦਾ ਖੋਲ੍ਹ ਰੈਜ਼ੋਨੇਟਰ ਹਨ।ਇੱਥੇ ਹੀ ਸਾਹ ਦੀ ਵਾਪਸੀ ਰੌਂ ਨੂੰ ਕੱਟ ਕੇ ਤਾਲ ਤੇ ਅਧਾਰਤ ਵਿਅੰਜਨ ਉਚਾਰੇ ਜਾਂਦੇ ਹਨ।ਇਸ ਤਰ੍ਹਾਂ ਮਨੁੱਖੀ ਸਾਜ਼ ਤਿੰਨ ਤਰ੍ਹਾਂ ਕੰਮ ਕੳਦਾ ਹੈ।ਹਵਾ ਨਾਲ ਚੱਲਣ ਵਾਲਾ,ਜਿਸ ਤਰ੍ਹਾਂ ਬੰਸਰੀ ਵੱਜਦੀ ਹੈ,ਮਨੁੱਖ ਸੀਟੀ ਮਾਰਦਾ ਹੈ।ਤੂੰਬੇ ਦੀ ਤਾਰ ਦੀ ਤਰ੍ਹਾਂ ਥਰਥਰਾਉਣ ਵਾਲਾ,ਨਾਦ ਪੱਤੀਆਂ ਥਰਥਰਾਉਦੀਆਂ ਹਨ।ਢੋਲਕ ਦੀ ਤਰ੍ਹਾਂ ਵੱਜਣ ਵਾਲਾ, ਵਿਅੰਜਨ ਇਸੇ ਤਰ੍ਹਾਂ ਉਚਾਰੇ ਜਾਂਦੇ ਹਨ। ਇਸੇ ਤਰ੍ਹਾਂ ਅਸੀਂ ਲੋਕ ਸਾਜ਼ਾਂ ਨੂੰ ਚਾਰ ਵੰਨਗੀਆਂ ਵਿਚ ਵੰਡ ਸਕਦੇ ਹਾਂ।
ਗੋਗਾਜੀ(ਰਾਜਸਥਾਨੀ:गुग्गो) ਰਾਜਸਥਾਨ ਦੇ ਲੋਕ ਦੇਵਤਾ ਹਨ ਜਿਨ੍ਹਾਂ ਨੂੰ ਜਾਹਰਵੀਰ ਗੋਗਾ ਜੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਰਾਜਸਥਾਨ ਦੇ ਹਨੁਮਾਨਗੜ੍ਹ ਜਿਲ੍ਹੇ ਦਾ ਇੱਕ ਸ਼ਹਿਰ ਗੋਗਾਮੇੜੀ ਹੈ। ਇੱਥੇ ਭਾਦੋਂ ਸ਼ੁਕਲਪੱਖ ਦੀ ਨੌਮੀ ਨੂੰ ਗੋਗਾਜੀ ਦੇਵਤਾ ਦਾ ਮੇਲਾ ਭਰਦਾ ਹੈ। ਉਨ੍ਹਾਂ ਨੂੰ ਹਿੰਦੂ ਪੂਜਦੇ ਹਨ ਪਰ ਇਸਦਾ ਸਿੱਖੀ ਨਾਲ ਕੋਈ ਸੰਬੰਧ ਨਹੀਂ ਕਿਉਂਕਿ ਗੁਰਬਾਣੀ ਚ ਸਪਸ਼ਟ ਲਿਖਿਆ ਹੈ "ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥" I don't worship anyone other than God, I don't visit tombs and crematoriums.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇਕ ਵਿਅਕਤੀ ਨੇ ਘਰ ਵਿਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਛਪਾਰ ਦਾ ਮੇਲਾ, ਪੰਜਾਬ ਦੇ ਸਮੂਹ ਮੇਲਿਆਂ ਵਿੱਚੋਂ ਇੱਕ ਵਿਲੱਖਣ ਅਤੇ ਸਰੂਪ ਵਿੱਚ ਸੁਚਿੱਤਰ ਮੇਲਾ ਹੈ। ਇਸ ਦਾ ਸਬੰਧ ਪੰਜਾਬੀਆਂ ਦੀ ਪੂਜਾ-ਬਿਰਤੀ ਨਾਲ ਜੁੜਿਆ ਹੋਇਆ ਹੈ। ਇਸ ਮੇਲੇ ਦਾ ਮੁੱਖ ਪ੍ਰਯੋਜਨ ਗੁੱਗੇ ਦੀ ਪੂਜਾ ਅਰਚਨਾ ਕਰਨ ਵਿੱਚ ਨਿਹਿਤ ਮੰਨਿਆ ਗਿਆ ਹੈ। ਗੁੱਗੇ ਦੀ ਪੂਜਾ ‘ਨਾਗ-ਪੂਜਾ’ ਵਰਗੀ ਹੀ ਕੀਤੀ ਜਾਂਦੀ ਹੈ ਜਾਂ ਇਉਂ ਵੀ ਕਹਿ ਸਕਦੇ ਹਾਂ ਕਿ ਨਾਗ ਪੂਜਾ ਦਾ ਕੁਝ ਸੋਧਿਆ ਹੋਇਆ ਰੂਪ ਹੀ ਗੁੱਗਾ ਪੂਜਾ ਹੈ। ਇਸੇ ਭਾਵਨਾ ਬਿਰਤੀ ਸਦਕਾ ਇਹ ਮੇਲਾ ਜ਼ਿਲ੍ਹਾ ਲੁਧਿਆਣਾ ਦੇ ਇੱਕ ਪਿੰਡ ਛਪਾਰ ਵਿਖੇ, ਹਰ ਸਾਲ ਭਾਦਰੋਂ ਮਹੀਨੇ ਦੀ ਚਾਣਨੀ-ਚੌਦਸ ਨੂੰ ਗੁੱਗੇ ਦੀ ਸਥਾਪਤ ਕੀਤੀ ਹੋਈ ਮਾੜੀ ਉੱਪਰ ਬੜੀ ਸੱਜ-ਧੱਜ ਨਾਲ ਲੱਗਦਾ ਹੈ ਅਤੇ ਲਗਪਗ ਤਿੰਨ ਦਿਨਾਂ ਤਕ ਖ਼ੂਬ ਭਰਦਾ ਹੈ। ਆਮ ਤੌਰ ਤੇ ਇਹ ਸਤੰਬਰ ਮਹੀਨਾ ਹੁੰਦਾ ਹੈ ਅਤੇ ਇਹ ਮੇਲਾ ਪੰਜਾਬ ਦੇ ਮਾਲਵਾ ਖੇਤਰ ਦੇ ਸਭ ਤੋਂ ਮਸ਼ਹੂਰ ਮੇਲਿਆਂ ਵਿੱਚੋਂ ਇੱਕ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਦਿਲਾਵਰ ਸਿੰਘ ਬੱਬਰ (ਜੈ ਸਿੰਘ ਵਾਲਾ) ਨੇ ਮਨੁੱੱਖੀ ਬੰਬ ਬਣ ਕੇ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕਰ ਦਿਤਾ ਸੀ। ਉਹ ਪੰਜਾਬ ਪੁਲਿਸ ਦੀ ਨੌਕਰੀ ਦੌਰਨ ਹੀ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵਿੱੱਚ ਸ਼ਾਮਲ ਹੋ ਗਿਆ ਸੀ। ਉਸਨੇ 31 ਅਗਸਤ 1995 ਨੂੰ ਸ਼ਾਮ 5 ਵਜੇ ਪੰਜਾਬ ਅਤੇ ਹਰਿਆਣਾ ਸੀਵਲ ਸੈਕਟਰੀਏਟ ਚੰਡੀਗੜ੍ਹ ਵਿਖੇ ਬੇਅੰਤ ਸਿੰਘ ਨੂੰ ਉਸ ਦੀ ਗੋਲੀ ਰੋਕੂ ਕਾਰ ਸਣੇ ਹੀ ਬੰਬ ਨਾਲ ਉਡਾ ਦਿੱਤਾ
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਸ਼ਹੀਦ ਊਧਮ ਸਿੰਘ (26 ਦਸੰਬਰ 1899 – 31 ਜੁਲਾਈ 1940) ਦਾ ਨਾਂ ਭਾਰਤ ਦੇ ਚੋਟੀ ਦੇ ਰਾਸ਼ਟਰੀ ਸ਼ਹੀਦਾਂ ਵਿੱਚ ਸ਼ੁਮਾਰ ਹੁੰਦਾ ਹੈ। ਸ਼ਹੀਦ ਊਧਮ ਸਿੰਘ ਦਾ ਜਨਮ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿਖੇ ਇੱਕ ਚਮਾਰ ਪਰਿਵਾਰ ਵਿੱਚ ਹੋਇਆ। ਊਧਮ ਸਿੰਘ ਚਮਾਰ ਕੌਮ ਨਾਲ ਸਬੰਧ ਰੱਖਦਾ ਸੀ। ਉਸਨੇ ਇਹੀ ਨਾਂ 'ਕਤਲ ਕੇਸ' ਸਮੇਂ ਕਚਿਹਰੀ ਵਿੱਚ ਦੱਸਿਆ ਸੀ। ਉਸ ਨੇ ਅੰਗਰੇਜ਼ੀ ਹਕੂਮਤ ਦੇ ਅਹਿਲਕਾਰ ਮਾਈਕਲ ਉਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ। ਇੰਨਾ ਲੰਮਾ ਸਮਾਂ ਇਨਕਲਾਬੀ ਮਸ਼ਾਲ ਨੂੰ ਆਪਣੇ ਮਨ ਵਿੱਚ ਬਲਦਾ ਰੱਖਣਾ ਇੱਕ ਵਿਲੱਖਣ ਇਤਿਹਾਸਕ ਉਦਾਹਰਨ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਪ੍ਰਣਬ ਕੁਮਾਰ ਮੁਖਰਜੀ (ਬੰਗਾਲੀ ਭਾਸ਼ਾ: প্রণব মুখোপাধ্যায়) (/prənəb kʊmɑːr mʉkhərdʒiː/; ਜਨਮ 11 ਦਸੰਬਰ 1935- 31 ਅਗਸਤ 2020) ਭਾਰਤ ਦੇ 13ਵੇਂ ਰਾਸ਼ਟਰਪਤੀ ਸਨ। ਉਹ ਭਾਰਤੀ ਰਾਸ਼ਟਰੀ ਕਾਂਗਰਸ ਦੇ ਵੱਡੇ ਨੇਤਾ ਰਹੇ। ਨਹਿਰੂ-ਗਾਂਧੀ ਪਰਵਾਰ ਨਾਲ ਉਹਨਾਂ ਦੇ ਕਰੀਬੀ ਸੰਬੰਧ ਰਹੇ ਹਨ। ਭਾਰਤੀ ਰਾਸ਼ਟਰੀ ਕਾਂਗਰਸ ਦੀ ਅਗਵਾਈ ਵਾਲੇ ਸੰਯੁਕਤ ਪ੍ਰਗਤੀਸ਼ੀਲ ਗਠ-ਜੋੜ ਨੇ ਉਹਨਾਂ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਸਿੱਧੇ ਮੁਕਾਬਲੇ ਵਿੱਚ ਉਹਨਾਂ ਨੇ ਆਪਣੇ ਵਿਰੋਧੀ ਉਮੀਦਵਾਰ ਪੀ ਏ ਸੰਗਮਾ ਨੂੰ ਹਰਾਇਆ। ਉਹਨਾਂ ਨੇ 25 ਜੁਲਾਈ 2012 ਨੂੰ ਭਾਰਤ ਦੇ 13ਵੇਂ ਰਾਸ਼ਟਰਪਤੀ ਦੇ ਰੂਪ ਵਿੱਚ ਪਦ ਅਤੇ ਗੁਪਤਤਾ ਦੀ ਸਹੁੰ ਲਈ ਸੀ।
ਪੰਜਾਬੀ ਸਿਹਤ ਸੱਭਿਆਚਾਰ ਪੰਜਾਬੀ ਸੱਭਿਆਚਾਰ ਤੋਂ ਭਾਵ ਹੈ ਕਿ ਪੰਜਾਬੀ ਲੋਕ ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ ਜਾਚ ਜਿਸ ਵਿੱਚ ਉਹਨਾਂ ਲੋਕਾਂ ਦਾ ਰਹਿਣ-ਸਹਿਣ ਕਿੱਤੇ, ਰਸਮ-ਰਿਵਾਜ਼, ਰਿਸ਼ਤੇ ਨਾਤੇ, ਪਹਿਰਾਵਾਂ, ਹਾਰ, ਸਿੰਗਾਰ, ਵਿਸ਼ਵਾਸ਼, ਕੀਮਤਾ, ਮਨੋਰੰਜਨ, ਸਿਹਤ, ਭਾਸ਼ਾ ਅਤੇ ਲੋਕ ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਪ੍ਰੋ: ਗੁਰਬਖ਼ਸ ਸਿੰਘ ਫ਼ਰੈਕ ਅਨੂਸਾਰ, "ਅਸਲ ਵਿੱਚ ਕੋਈ ਵੀ ਕੋਮ ਜਾਂ ਕੋਈ ਵੀ ‘ਜਨ-ਸਮੂਹ’ ਜਿਹੜਾ ਸਮਾਜ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਸੱਭਿਆਚਾਰ ਤੋਂ ਸੱਖਣਾ ਨਹੀਂ ਹੁੰਦਾ। ਭਾਵੇ ਉਹ ਵਿਕਾਸ ਦੇ ਕਿਸੇ ਵੀ ਪੜਾਅ ਤੇਂ ਕਿਉਂ ਨਾ ਹੋਵੇ।”[1]ਜੀਵਨ ਮਨੁੱਖ ਦੀ ਅਮੁੱਲ ਸੰਪਤੀ ਹੈ ਤੇ ਦੂਜੇ ਦਰਜ਼ੇ ਤੇ ਸਿਹਤ ਆਉਂਦੀ ਹੈ। ਸਿਹਤ ਤੋਂ ਬਿਨ੍ਹਾਂ ਜਿੰਦਗੀ ਦੀ ਬਹੁਤ ਸਾਰੀ ਯੋਗਿਤਾ ਘਟ ਜਾਂਦੀ ਹੈ। ਚੰਗੀ ਸਿਹਤ ਤੋਂ ਬਿਨ੍ਹਾਂ ਕੋਈ ਵੀ ਮਨੁੱਖ ਸੰਸਾਰਿਕ ਸੁੱਖ ਤੇ ਆਨੰਦ ਨਹੀਂ ਮਾਣ ਸਕਦਾ। ਤੰਦਰੁਸਤ ਸਰੀਰ ਤੋਂ ਬਿਨ੍ਹਾਂ ਕੁੱਝ ਵੀ ਨਹੀਂ ਹੈ। ਜਿਵੇਂ ਕਿਹਾ ਜਾਂਦਾ ਹੈ: “ਨਰੋਏ ਸਰੀਰ ਵਿਚਲਾ ਮਨ ਵੀ ਨਰੋਆ ਤੇ ਤੰਦਰੁਸਤ ਹੁੰਦਾ ਹੈ।” ਸਿਹਤ ਸਬੰਧੀ ਪੰਜਾਬੀ ਸੋਚ ਕੋਈ ਵੀ ਦੇਸ਼ ਦਾ ਸੱਭਿਆਚਾਰ ਚੰਗੀ ਸਿਹਤ ਤੋਂ ਬਿਨ੍ਹਾਂ ਵਿਕਾਸ ਨਹੀਂ ਕਰ ਸਕਦਾ। ਇਸੇ ਪ੍ਰਕਾਰ ਪੰਜਾਬੀ ਸੱਭਿਆਚਾਰ ਦੇ ਵਿਚ ਪੈਰ-ਪੈਰ ਤੇ ਕੋਈ ਵੀ ਕੰਮ ਕਰਨਾ ਹੋਵੇ ਜਾਂ ਕੋਈ ਵੀ ਰਿਵਾਜ਼, ਖੇਡ, ਜਾਂ ਵਿਆਹ ਆਦਿ ਦੀ ਕੋਈ ਵੀ ਰਸਮ ਕਰਣੀ ਹੋਵੇ। ਉਹ ਸਿਹਤ ਤੋਂ ਬਿਨ੍ਹਾਂ ਕੁੱਝ ਵੀ ਨਹੀਂ। ਚੰਗੀ ਸਿਹਤ ਹੀ ਪੰਜਾਬੀਆਂ ਦੀ ਮੂਲ-ਪਛਾਣ ਤੇ ਦਿੱਖ ਦਾ ਕਾਰਣ ਹੈ। ਚੰਗੀ ਸਿਹਤ ਦਾ ਹੋਣਾ ਕਿਸੇ ਰੱਬੀ ਨਿਯਮਤ ਤੋਂ ਘੱਟ ਨਹੀਂ ਚੰਗੀ ਸਿਹਤ ਵਾਲਾ ਸਮਾਜ ਹੀ ਵਧੀਆਂ ਸੱਭਿਆਚਾਰ ਪ੍ਰਣਾਲੀ ਦਾ ਹਿੱਸਾ ਬਣ ਸਕਦਾ ਹੈ। ਪੰਜਾਬੀ ਸੱਭਿਆਚਾਰ ਦੇ ਵਿੱਚ ਚੰਗੀ ਸਿਹਤ ਦਾ ਹੋਣਾ ਪੰਜਾਬੀ ਕਹਾਵਤਾਂ ਦੇ ਹਵਾਲੇ ਰਾਹੀਂ ਵੀ ਮਿਲਦੀ ਹੈ। "ਜੇ ਤੁਹਾਡੀ ਦੋਲਤ ਗਈ ਤਾਂ ਕੁੱਝ ਨਹੀਂ ਗਿਆ। ਜੇ ਤੁਹਾਡੀ ਸਿਹਤ ਗਈ ਤਾਂ ਬਹੁਤ ਕੁੱਝ ਗਿਆ।" ਪੰਜਾਬੀ ਲੋਕ ਜੋ ਪੁਰਾਣੇ ਸਮਿਆਂ ਤੋਂ ਹੀ ਬਾਕੀ ਕੰਮ ਬਾਅਦ ਵਿੱਚ ਪਹਿਲਾਂ ਚੰਗੀ ਸਿਹਤ ਦਾ ਹੋਣਾ ਮੰਨਦੇ ਹਨ। ਜਿਸ ਵਿੱਚ ਕਿ ਉਹ ਆਪਣੇ ਖਾਣ-ਪੀਣ ਦੇ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰੱਖਦੇ। ਪੰਜਾਬੀ ਦੀ ਮੂੰਹ ਚੜੀਆਂ ਬਣੀਆਂ ਕਹਾਵਤਾਂ ਤੋਂ ਵੀ ਪਤਾ ਲੱਗਦਾ ਹੈ ਕਿ ਪੰਜਾਬੀ ਸਿਹਤ ਤੇ ਖਾਣ-ਪੀਣ ਦਾ ਕਿੰਨਾ ਧਿਆਨ ਰੱਖਦੇ ਹਨ। ਜਿਵੇਂ: “ਪੇਟ ਨਾ ਪਈਆਂ ਰੋਟੀਆਂ ’ਤੇ ਸੱਭੇ ਗੱਲਾ ਖੋਟੀਆਂ” “ਪਹਿਲਾਂ ਪੇਟ ਪੂਜਾ ਫਿਰ ਕੰਮ ਦੂਜਾ” ਜਿਹਾ ਤੇਰਾ ਅੰਨ ਪਾਣੀ’ ਤੇਹਾ ਸਾਡਾ ਕੰਮ ਜਾਣੀਦੁਨੀਆਂ ਦੇ ਲੋਕਾਂ ਦੀ ਖੁਰਾਕ ਤਿੰਨ ਵਕਤ ਪ੍ਰੰਤੂ ਪੰਜਾਬੀਆਂ ਦੀ ਖੁਰਾਕ ਦਿਨ ਵਿੱਚ ਚਾਰ-ਚਾਰ ਵਾਰ ਹੁੰਦੀ ਰਹੀ ਹੈ। ਉਹ ਵੀ ਪੂਰੀਂ ਤਰ੍ਹਾਂ ਰੱਜ ਕੇ ਜਿਸ ਵਿੱਚ ਛਾਹ ਵੇਲਾ, ਦੁਪਹਿਰ ਵੇਲਾ, ਲੋਢਾ ਵੇਲਾ ਤਰਕਾਲਾਂ ਵੇਲਾ ਆਦਿ। "ਕੰਗਣਾ ਵਾਲੀ ਦੁੱਧ ਰਿੜਕੇ, ਵਿਚੋਂ ਮੱਖਣ ਝਾਤੀਆਂ ਮਾਰੇ" ਸਿਹਤ ਸੰਬੰਧੀ ਪੰਜਾਬੀ ਖਾਣ ਪੀਣ ਪੰਜਾਬੀਆਂ ਦੀ ਨਰੋਈ ਤੇ ਚੰਗੀ ਸਿਹਤ ਦਾ ਮੁੱਖ ਕਾਰਣ ਪੰਜਾਬੀ ਸੱਭਿਆਚਾਰ ਦੇ ਵਿਚ ਚੰਗੀ ਖੁਰਾਕ ਦਾ ਹੋਣਾ ਹੈ। ਜਿਸ ਵਿੱਚ ਪੰਜਾਬੀਆਂ ਦੀ ਖੁਰਾਕ ਖੁੱਲੀ ਤੇ ਬਹੁਭਾਂਤ ਹੈ। ਜਿਸ ਵਿੱਚ ਕਿ ਪੰਜਾਬੀਆਂ ਦੀ ਖਾਣ ਵਾਲੀ ਖੁਰਾਕ ਜੋ ਚੰਗੀ ਸਿਹਤ ਦਾ ਵੱਡਾ ਭਾਗ ਹੈ। ਉਸ ਦੇ ਵਿਚ ਦਾਲਾਂ, ਸਬਜ਼ੀਆਂ, ਆਂਡੇ, ਮੀਟ, ਫ਼ਲ, ਕਣਕ, ਸਰੋ ਦਾ ਸਾਗ, ਮੱਕੀ ਦੀ ਰੋਟੀ, ਦਹੀਂ, ਮੱਖਣ, ਘਿਓ, ਪੰਜ਼ੀਰੀ, ਦਲੀਆ, ਚੂਰੀ, ਸੇਵੀਆਂ, ਮਾਲਪੂੜੇ, ਖੋਆ, ਖੀਰ, ਪ੍ਰਸ਼ਾਦ, ਲੱਡੂ, ਪੰਜਾਬੀਆਂ ਦੀ ਸਿਹਤ ਦਾ ਰਾਜ ਹੈ। ਇਸੇ ਤਰ੍ਹਾਂ ਪੀਣ ਵਾਲੀ ਵਸਤਾਂ ਦੇ ਵਿੱਚ ਦੁੱਧ, ਲੱਸੀ, ਸਰਬਤ, ਗੰਨੇ ਦਾ ਰਸ, ਦੇਸੀ ਸ਼ਰਾਬ, ਆਦਿ ਪੀਣ ਵਸਤਾ ਹਨ। ਇਹ ਕਥਨ ਮੰਨਣਯੋਗ ਹੈ। ਕਿ ਮਨੁੱਖ ਦੇ ਜੀਵਨ ਦਾ ਬਹੁਤ ਭਾਗ ਭੋਜਨ ਦੀ ਪ੍ਰਾਪਤੀ ਨਾਲ ਬੱਝਾ ਹੈ ਤੇ ਪੰਜਾਬੀ ਦੀ ਚੰਗੀ ਸਿਹਤ ਦਾ ਰਾਜ ਇਹ ਉਪਕੋਰਤ ਖਾਣ-ਪੀਣ ਹੈ। ਵਿਰਾਸਤੀ ਸੱਭਿਆਚਾਰ ਅਤੇ ਸਿਹਤ ਕਿਸੇ ਵੀ ਕੌਮ, ਦੇਸ਼ ਜਾਂ ਸਮਾਜ ਦੀ ਉਦੋਂ ਤੱਕ ਤਰੱਕੀ ਸੰਭਵ ਨਹੀਂ ਜਦੋਂ ਤਕ ਕਿ ਉਸ ਦੇਸ਼ ਦੇ ਬਾਸਿੰਦੇ, ਮਾਨਸਿਕ, ਸਰੀਰਕ ਤੌਰ 'ਤੇ ਤੰਦਰੁਸਤ ਨਹੀਂ। ਚੰਗੀ ਸਿਹਤ ਤੋਂ ਬਿਨ੍ਹਾਂ ਦੇਸ਼ ਵਿੱਚ ਕੀਤੀ ਹੋਰ ਕੋਈ ਤਰੱਕੀ ਮਾਇਨੇ ਨਹੀਂ ਰੱਖਦੀ। ਪੰਜਾਬੀ ਵਿਰਸਾ ਬਹੁਤ ਮਹਾਨ ਹੈ ਜਿਸ ਵਿੱਚ ਗੁਰੂਆ ਨੇ ਸਾਨੂੰ ਬਾਣੀ ਦੇ ਲੜ੍ਹ ਲਾਇਆ ਹੈ। ਉਹਨਾਂ ਨੇ ਸਾਨੂੰ ਸਰੀਰਕ ਤੌਰ 'ਤੇ ਤੰਦਰੁਸਤ ਰਹਿਣ ਦੀ ਵੀ ਪ੍ਰੇਰਣਾ ਦਿੱਤੀ ਹੈ। ਬਿਨ੍ਹਾਂ ਚੰਗੀ ਸਿਹਤ ਦੇ ਪੈਰ ਵੀ ਨੀ ਪੁੱਟ ਹੁੰਦਾ। ਬਾਬੇ ਨਾਨਕ ਦੀ ਮੀਲਾਂ ਲੰਮੀ ਯਾਤਰਾ ਇਸ ਗੱਲ ਦੀ ਗਵਾਹੀ ਹੈ ਕਿ ਤੰਦਰੁਸਤੀ ਪਹਿਲਾਂ ਹੈ। ਗੁਰੂ ਅੰਗਦ ਦੇਵ ਜੀ ਦੁਆਰਾ ਅਖਾੜਿਆਂ ਦੀ ਸਥਾਪਨਾ ਵੀ ਇਹੀ ਹੈ ਕਿ ਲੋਕ ਸਰੀਰਕ ਤੌਰ 'ਤੇ ਰਿਸ਼ਟ-ਪੁੱਸ਼ਟ ਰਹਿਣ। ਮਨੁੱਖੀ ਮਨ ਨੂੰ ਵਿਕਾਰਾਂ ਤੋਂ ਮੋੜਨਾ ਤੋਂ ਨਸ਼ਿਆ ਤੋਂ ਪ੍ਰਹੇਜ਼ ਕਰਨਾ। ਚੰਗੀ ਸਿਹਤ ਦਾ ਸੱਭਿਆਚਾਰ ਹੈ। ਚੰਗੀ ਸਿਹਤ ਤੇ ਖਾਣ ਪੀਣ ਪ੍ਰਤੀ ਗੁਰਬਾਣੀ ’ਚ ਲਿਖਿਆ ਹੈ। ਬਾਬਾ ਹੋਰ ਖਾਣਾ ਖੁਸ਼ੀ ਖੁਆਰ। ਜਿਤੁ ਖਾਧੈ ਤਨੁ ਪੀੜੀਐ ਮਨਿ ਮਹਿ ਚਲਹੁ ਵਿਕਾਰ॥ ਅੰਮ੍ਰਿਤ ਵੇਲੇ ਦਾ ਉੱਠਣਾ ਇਹ ਸਿਖਾਉਂਦਾ ਹੈ ਕਿ ਮਨ-ਤੇ ਤਨ ਤੰਦਰੁਸਤ ਰਹਿਣ। ਵਿਰਸੇ ਦੇ ਵਿੱਚ ਸਾਡੇ ਸੱਭਿਆਚਾਰ ਦੇ ਵਿੱਚ ਚੰਗੀ ਸਿਹਤ ਦੀ ਰਸੋਈ ਦਾ ਯੋਗਦਾਨ ਵੀ ਵੱਡਾ ਹੈ। ਕਿਉਂਕਿ ਜਦੋਂ ਕੋਈ ਸੁਆਣੀ ਸਵੇਰੇ ਉੱਠ ਕਿ ਚਾਟੀ ਵਿੱਚ ਮਧਾਣੀ ਚਲਾਉਂਦੀ ਤਾਂ ਮਿੱਟੀ ਦੇ ਤੋਲੇ ’ਚ ਤਿਆਰ ਕੀਤੀ ਲੱਸੀ ਸਵਾਦ ਤੇ ਗੁਣ-ਭਰਪੂਰ ਹੁੰਦੀ ਅਤੇ ਨਾਲ ਮੋਡਿਆ ਦੇ ਜੋੜਾਂ ਦੀ ਕਸਰਤ ਵੀ ਹੋ ਜਾਂਦੀ ਹੈ। ਮਿੱਟੀ ਦੇ ਕੁੰਡੇ ਵਿੱਚ ਚੱਟਣੀ ਜਾ ਮਸਾਲਾ ਰਗੜਨ ਵਿੱਚ ਨਿੰਮ ਦਾ ਘੋਟਣਾ ਹੁੰਦਾ ਸੀ। ਜੋ ਕਿ ਗੁਣ ਭਰਪੂਰ ਹੈ। ਘੋਟਣੇ ਤੇ ਮਿੱਟੀ ਦੇ ਕੁੰਡੇ ਦੀ ਰਗੜ ਭਰਪੂਰ ਹੈ। ਘੋਟਣੇ ਤੇ ਮਿੱਟੀ ਦੇ ਕੁੰਡੇ ਦੀ ਰਗੜ ਕੈਲਸੀਅਮ ਦੀ ਘਾਟ ਦੀ ਪੂਰਤੀ ਕਰਦੀ। ਘੜਿਆ ਦਾ ਪਾਣੀ, ਲੋਹੇ ਦੀ ਕੜਾਹੀ, ਤਾਂਬੇ ਦੇ ਜਗ ਜਾਂ ਗੜਵੀ ਸਭ ਤੋਂ ਅਹਿਮ ਤੱਤਾ ਦੀ ਪੂਰਤੀ ਕਰਦੇ ਸੀ। ਜੋ ਕਿ ਹੁਣ ਸਭ ਘਟਦਾ ਜਾ ਰਿਹਾ ਹੈ। ਚਾਟੀ ਦੀ ਥਾਂ ਮਿਕਸੀ, ਕੜਾਹੀ, ਦੀ ਕਾਂ ਕੁੱਕਰ, ਤੇ ਸਟੀਲ ਦੇ ਸਮਾਨ ਦੀ ਚਮਕ ਦਮਕ ਨੇ ਤੰਦਰੁਸਤੀ ਦਾ ਖਜਾਨਾ ਖੋਹ ਲਿਆ। ਜਿਸ ਕਾਰਣ ਕਹਾੜੀਆ ਮਾਂਜਣ ਲਈ ਵੀ ਸੁਹਾਣੀਆ ਦੇ ਡੋਲਿਆ 'ਚ ਜੋਰ ਨਹੀਂ ਰਿਹਾ| ਲੋਕ ਖੇਡਾਂ ਤੇ ਨਾਚ ਸਬੰਧਤ ਸਹਿਤ-ਸੱਭਿਆਚਾਰ ਸਾਡੇ ਸੱਭਿਆਚਾਰ ਦੇ ਵਿੱਚ ਸਾਡੀ ਲੋਕ ਖੇਡਾ, ਸਾਡੇ ਨਾਚ ਗਿੱਧੇ ਭੰਗੜੇ ਭਾਵ ਮੰਨੋਰੰਜਨ ਦੇ ਸਾਧਨ ਇਹ ਸਭ ਸਿੱਧੇ-ਅਸਿੱਧੇ ਤੌਰ 'ਤੇ ਸਾਡੀ ਸਿਹਤ ਦੇ ਨਾਲ ਹੀ ਜੁੜਦੇ ਹਨ। ਜਿਸ ਵਿੱਚ ਕਿ ਸਾਡੀਆ ਲੋਕ ਖੇਡਾਂ ਜੋ ਕਿ ਬਚਪਨ, ਜਵਾਨੀ, ਬੁਢਾਪੇ ਦੇ ਤਿੰਨ ਪੜਾਅ ਅਨੁਸਾਰ ਹੀ ਚਲਦੀਆਂ ਹਨ। ਬੱਚਿਆਂ ਦੀਆਂ ਖੇਡਾਂ ਵਿੱਚ ਗੀਟੇ, ਪੀਚੋਂ, ਕੋਟਲਾ-ਛਪਾਕੀ, ਬਾਂਦਰ ਕਿੱਲਾ, ਰੱਸੀ ਟੱਪਣ, ਆਦਿ ਇਹ ਸਭ ਖੇਡਾਂ ਬੱਚਿਆ ਨੂੰ ਮਾਨਸਿਕ ਤੇ ਸਰੀਰਕ ਤੌਰ 'ਤੇ ਰਿਸ਼ਟ-ਪੁਸ਼ਟ ਰੱਖਦੀਆਂ ਹਨ। ਜਿਵੇਂ ਜਵਾਨੀ ਦੇ ਵਿੱਚ ਰੱਸਾ ਕੱਸੀ, ਕਬੱਡੀ, ਗੁੱਲੀ ਡੰਡਾ, ਸ਼ੱਕਰ ਭਿੱਜੀ, ਆਦਿ ਤੇ ਕੁੜੀਆਂ ਦੀਆ ਖੇਡਾਂ ਵਿੱਚ ਗੀਟੇ, ਪੀਚੋ, ਬੱਕਰੀ, ਥਾਲ, ਪੰਘੂੜਾ, ਆਦਿ ਇਹ ਸਭ ਖੇਡਾ ਸਰੀਰਕ ਤੰਦਰੁਸਤੀ ਤੇ ਚੰਗੀ ਸਿਹਤ ਲਈ ਵੱਡਮੁੱਲਾ ਯੋਗਦਾਨ ਪਾਉਦੀਆਂ ਹਨ। ਇਸੇ ਪ੍ਰਕਾਰ ਹੀ ਗਿੱਧਾ ਭੰਗੜਾ, ਲੋਕ ਨਾਚ ਇਹ ਸਭ ਕੁੱਝ ਪੰਜਾਬੀ ਲੋਕਾਂ ਦੀ ਚੰਗੀ ਸਿਹਤ ਨਾਲ ਸੰਬੰਧਤ ਹੈ। ਜਿਸ ਵਿੱਚ ਕਿੱਕਲੀ, ਧਮਾਲ, ਝੂੰਮਰ, ਮਲਵਈ ਗਿੱਧਾ, ਸੰਮੀ, ਲੁੱਡੀ, ਇਹ ਸਭ ਲੋਕ-ਨਾਚ ਪੰਜਾਬੀ ਦੀ ਚੰਗੀ ਸਿਹਤ ਦਾ ਵੱਡਮੁੱਲਾ ਖਜਾਨਾ ਹੈ ਕਿ ਇਹ ਨਾਚ ਬਿਨ੍ਹਾਂ ਤਾਕਤ ਤੋਂ ਨਹੀਂ ਹੁੰਦਾ ਕੋਈ ਵੀ ਲੋਕ-ਨਾਚ ਕਰਣ ਲਈ ਚੰਗੀ ਤੇ ਨਰੋਈ ਸਿਹਤ ਦਾ ਹੋਣਾ ਜਰੂਰੀ ਹੈ। ਇਸ ਤਰ੍ਹਾਂ ਲੋਕ-ਨਾਚ, ਖੇਡਾ ਵੀ ਸਾਡੀ ਪੰਜਾਬੀ ਸਿਹਤ ਸੱਭਿਅਚਾਰ ਦਾ ਵਡੇਰਾ ਹਿੱਸਾ ਹੈ। ਅੱਜ ਕੱਲ ਸਿਹਤ ਵਿੱਚ ਆ ਰਹੇ ਵਿਗਾੜ ਜੋ ਕਿਸੇ ਵਕਤ ਪੰਜਾਬੀਆ ਦੀ ਸਿਹਤ ਦੀਆ ਗੱਲਾ ਦੂਰ-ਦੂਰ ਤੱਕ ਹੁੰਦੀਆਂ ਸੀ। ਉਹ ਪਹਿਲਾਂ ਵਰਗੀ ਨਹੀਂ ਰਹੀ ਹੁਣ ਹਰ ਵਿਅਕਤੀ ਬੀ.ਪੀ. ਸੂਗਰ, ਕੈਂਸਰ, ਵਰਗੀਆਂ ਬਿਮਾਰੀਆਂ ਨਾਲ ਜੂਝ ਰਿਹਾ ਹੈ। ਜਿਸ ਦਾ ਕਾਰਣ ਵੱਧ ਰਹੀ ਨਸ਼ਾਖੋਰ ਤੇ ਪੱਛਮੀ ਪ੍ਰਭਾਵ ਦਾ ਵਿਗੜਿਆ ਖਾਣ ਪੀਣ ਹੈ। ਖੁਰਾਕ ਦੇ ਵਿੱਚ ਜਿੱਥੇ ਕਿ ਘਿਓ, ਮੱਖਣ, ਦੁੱਧ ਪਨੀਰ, ਸਾਗ, ਮੱਕੀ ਦੀ ਰੋਟੀ, ਸਾਡੀ ਮੁੱਖ ਖੁਰਾਕ ਸੀ। ਹੁਣ ਉਹਨਾਂ ਦੀ ਥਾ ਫਾਸਟ ਫੂਡ ਨੇ ਲੈ ਲਈ ਜੋ ਸਿੱਧੇ ਤੌਰ 'ਤੇ ਨਿਰਾ ਜ਼ਹਿਰ ਹੈ। ਹੁਣ ਨਾ ਕੋਈ ਸੱਤੂ, ਪੀਦਾਂ ਹੈ ਨਾ ਕਿਸੇ ਨੁੰ ਸੱਤੂ ਬਾਰੇ ਪਤਾ ਹੈ। ਹੁਣ ਤਾਂ ਲੱਸੀ ਦੀ ਥਾਂ ਸਵੇਰ-ਸਿਆਮ ਚਾਹ ਪੀਤੀ ਜਾਂਦੀ ਹੈ। ਜੋ ਬਿਮਾਰੀਆ ਦਾ ਕਾਰਣ ਬਣ ਰਹੀ ਹੈ। ਚੰਗੀਆ ਖੁਰਾਕਾ ਤਾਂ ਆਲੋਪ ਹੋ ਗਈਆ ਹਨ। ਖੇਡਾ ਦੇ ਵਿੱਚ ਜਿੱਥੇ ਸਾਡੀ ਜਵਾਨੀ ਕਬੱਡੀ, ਕੁਸ਼ਤੀ ਦੇ ਅਖਾੜਿਆਂ ਦਾ ਸਿੰਗਾਰ ਸੀ। ਅੱਜ ਇਲੈਕਟ੍ਰੋਨਿਕ ਮੀਡੀਆ ਨੇ ਸਭ ਬਦਲ ਦਿੱਤਾ ਹੈ। ਬੱਚੇ ਵੀਡੀਓ ਗੇਮਸ, ਮੋਬਾਇਲ ’ਚ ਗੇਮਸ ਤੇ ਕੰਪਿਊਟਰ ਦਾ ਹਿੱਸਾ ਬਣ ਰਹਿ ਗਿਆ ਹੈ। ਸੈਲਫੀਆਂ ਖਿੱਚਦਾ ਬੰਦਾ ਸਿਰਫ਼ ਇੱਕਲੇ ਹੋਣ ਤੇ ਸਿਹਤਮੰਦ ਨਾ ਹੋਣ ਦੀ ਨਿਸ਼ਾਨੀ ਦਾ ਪ੍ਰਤੀਕ ਹੈ। ਧੰਨ ਸਨ ਉਹ ਸਾਡੀਆਂ ਦਾਦੀਆਂ ਤੇ ਨਾਨੀਆਂ ਜੋ ਐਡੇ ਐਡੇ ਟੱਬਰਾ ਨੂੰ ਪਾਲ ਗਈਆਂ ਤੇ ਤਾਂ ਵੀ ਤੰਦਰੁਸਤੀ ਦੀ ਮਾਲਿਕ ਸੀ ਤੇ ਉਹ ਵੀ ਨਰਮਾ ਕਪਾਹ ਦੀਆਂ ਛਟੀਆ ਤੇ ਪਾਥੀਆ ਦੀ ਅੱਗ ਤੇ। ਪ੍ਰੰਤੂ ਅੱਜ ਦੀਆ ਬੀਬੀਆ ਇੱਕ ਦੋ ਜੀਆ ਦੀ ਰੋਟੀ ਗੈਸ ਤੇ ਬਣਾਉਣ ’ਚ ਆਨਾ-ਕਾਲਾ ਕਰਦੀਆਂ ਹਨ। ਸਾਡੇ ਘਰਾਂ ਤੋਂ ਲੋਂਗ, ਲਾਚੀ, ਸੁੰਢ ਅਜਵੈਣ, ਗੁੰਮ ਹੋ ਰਹੇ ਹਨ। ਉਹਨਾਂ ਦੀ ਥਾਂ ਕਫ, ਕਰੋਸੀਨ, ਡਿਸਪਰੀਨ, ਆਦਿ। ਦਵਾਈਆਂ ਮਿਲਦੀਆ ਹਨ। ਜੋ ਕਿ ਮਾੜੀ ਸਿਹਤ ਦਾ ਸੰਕੇਤ ਦਿੰਦੀਆਂ ਹਨ। ਸਾਡੇ ਮਰਦਾਂ ਨੇ ਹੱਥੀ ਕੰਮ ਕਰਨਾ ਛੱਡਦਾ ਤੇ ਮਸ਼ੀਨਰੀ ਤੇ ਨਿਰਭਰ ਹੋ ਗਏ ਤੇ ਫੌਕੀ ਟੌਹਰ ਵੱਲ ਜਾਂ ਵੜੇ ਹਨ ਅਤੇ ਪੱਛਮ ਦਾ ਘਸਿਆ ਪਿਟਿਆ ਸੱਭਿਆਚਾਰ ਆਪਣਾ ਕਿ ਸਿਹਤ ਨਾਲ ਖਿਲਵਾੜ ਕਰ ਰਹੇ ਹਨ। ਦੁੱਧ, ਫਲ, ਸ਼ਬਜੀਆ ਦਾ ਉਤਪਾਦਨ ਘਟ ਰਿਹਾ ਹੈ ਅਤੇ ਮੰਗ ਵੱਧ ਰਹੀ ਹੈ ਜਿਸ ਕਰਕੇ ਟੀਕੇ ਲਾ ਫ਼ਸਲਾ ਤਿਆਰ ਕਰ ਸਿਹਤ ਨਾਲ ਸਿੱਧਾ ਖਿਲਵਾੜ ਹੋ ਰਿਹਾ ਹੈ। ਚੰਗੀ ਸਿਹਤ ਤੇ ਖੁਰਾਕ ਦੀ ਥਾਂ ਸੋਸੇਬਾਜ਼ੀ ਦੀ ਲਪਟ-ਝਪਟ ਤੇ ਹਾਰ-ਸਿੰਗਾਰ ਪੱਛਮੀ ਪਹਿਰਾਵੇ ਨੇ ਸਾਨੂੰ ਆਲਸੀਰਹਿਣ ਤੱਕ ਸੀਮਤ ਕਰ ਦਿੱਤਾ ਹੈ। ਜੇ ਅਸੀਂ ਆਪਣੇ ਪੰਜਾਬੀ ਸੱਭਿਆਚਾਰ ਦੇ ਵਿਕਾਸ ‘ਚ ਵਾਧਾ ਕਰਨਾ ਹੈ। ਤਾਂ ਸਭ ਤੋਂ ਪਹਿਲਾ ਚੰਗੀ ਸਿਹਤ ਤੇ ਤੰਦਰੁਸਤੀ ਮਾਨਸਿਕ ਤੌਰ 'ਤੇ ਖੁੱਲਾਪਣ ਲਿਆਉਣਾ ਜਰੂਰੀ ਹੈ ਤਾਂ ਹੀ ਸਾਡੀ ਸਿਹਤ-ਸੱਭਿਆਚਾਰ ਦੀ ਰਫ਼ਤਾਰ ’ਚ ਨਿਖ਼ਾਰ ਆਵੇਗਾ। ਸੋ ਸਾਨੂੰ ਸਾਰੇ ਪੰਜਾਬੀ ਸਿਹਤ ਦੀ ਸੱਭਿਆਚਾਰ ਦੀ ਬਚਾਅ ਦੇ ਲਈ ਸ਼ਬਜੀਆਂ ਹੱਥੀ ਕਿਰਤ ਕਰਕੇ ਘਰਾ ’ਚ ਉਗਾ ਕੇ/ਪਸ਼ੂਆ ਦੀ ਦੇਖ-ਰੇਖ ਕਰਕੇ ਉਹਨਾਂ ਤੋਂ ਦੁੱਧ ਲੈਣ ਤਾਂ ਕਿ ਸਾਨੂੰ ਪੋਸ਼ਟਿਕ ਦੁੱਧ ਤੇ ਆਹਾਰ ਮਿਲੇ। ਇਸ ਪ੍ਰਕਾਰ ਅਸੀਂ ਆਪਣੀ ਚੰਗੀ ਸਹਿਤ ਦੀ ਤਾਕਤ ਦੇ ਨਾਲ ਇੱਕ ਵਧੀਆਂ ਤੇ ਚੰਗੇਰੇ ਪੰਜਾਬੀ ਸਿਹਤ-ਸੱਭਿਆਚਾਰ ਦੇ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ ਕਿਉਂਕਿ ਸਿਹਤ ਵੱਡਮੁੱਲਾ ਖਜਾਨਾ ਹੈ, ਤੇ ਇਸਦੀ ਚਾਬੀ ਚੰਗੀ ਖੁਰਾਕ ਹੈ। ਜਿਸਦੀ ਗੱਲ ਸਾਡੇ ਲੋਕ ਗੀਤਾ ਦੇ ਵਿਚ ਵੀ ਹੁੰਦੀ ਹੈ। ਕਿ "ਖਾਧੇ ਨੇ ਬਦਾਮ ਜਿਹਨਾਂ ਮੰਗਲਾਂ ਕਿ ਉਹਨਾਂ ਨੇ ਹੀ ਗੋਡੀਆਂ ਲਵਾਉਣੀਆਂ ਆਖਦੇ ਸਿਆਣੇ ਗੱਲਾਂ ਸੱਚੀਆਂ ਖਾਧੀਆ ਖੁਰਾਕਾਂ ਕੰਮ ਆਉਣੀਆਂ।" ਪੁਸਤਕ ਸੂਚੀ 1. ਪੰਜਾਬੀ ਟ੍ਰਿਬਿਉਨ ਅਖ਼ਬਾਰ ਆਰਟੀਕਲ (ਡਾ.
ਤਬਲਾ (ਹਿੰਦੀ: तबला, ਬੰਗਾਲੀ: তবলা, ਉਰਦੂ: طبلہ, ਅਰਬੀ: طبل، طبلة, ਫ਼ਾਰਸੀ: طبل) ਦੱਖਣੀ ਏਸ਼ੀਆ ਦਾ ਇੱਕ ਲੋਕਪਸੰਦ ਸੰਗੀਤ ਸਾਜ਼ ਹੈ। ਲਫ਼ਜ਼ ਤਬਲਾ, ਅਰਬੀ ਜ਼ਬਾਨ ਦੇ ਤਬਲ ਤੋਂ ਬਣਿਆ ਹੈ, ਜਿਸ ਦਾ ਲਫ਼ਜ਼ੀ ਮਤਲਬ ਢੋਲ ਹੈ। ਇਸ ਦਾ ਪ੍ਰਯੋਗ ਭਾਰਤੀ ਸੰਗੀਤ ਵਿੱਚ ਖਾਸਕਰ ਮੁੱਖ ਸੰਗੀਤ ਸਾਜ਼ਾਂ ਦਾ ਸਾਥ ਦੇਣ ਵਾਲੇ ਸਾਜ਼ ਵਜੋਂ ਕੀਤਾ ਜਾਂਦਾ ਹੈ। ਇਸ ਦੇ ਦੋ ਹਿੱਸੇ ਹੁੰਦੇ ਹਨ, ਜੋ ਲੱਕੜੀ ਦੇ ਖਾਲੀ ਡੱਬੇ ਦੀ ਤਰ੍ਹਾਂ ਹੁੰਦੇ ਹਨ ਅਤੇ ਵਜਾਉਂਦੇ ਸਮੇਂ ਦੋਵਾਂ ਲਈ ਦੋ ਵੱਖ ਵੱਖ ਹੱਥ ਪ੍ਰਯੋਗ ਕੀਤੇ ਜਾਂਦੇ ਹਨ। ਸੱਜੇ ਹੱਥ ਨਾਲ ਬਜਾਏ ਜਾਣ ਵਾਲੇ ਯੰਤਰ ਨੂੰ, ਜੋ ਆਕਾਰ ਵਿੱਚ ਵੱਡਾ ਹੁੰਦਾ ਹੈ, ਤਬਲਾ, ਸੱਜਾ ਜਾਂ ਦਾਹਿਨਾ ਕਿਹਾ ਜਾਂਦਾ ਹੈ। ਜਦੋਂ ਕਿ ਛੋਟੇ ਯੰਤਰ ਨੂੰ ਜੋ ਆਕਾਰ ਵਿੱਚ ਛੋਟਾ ਹੁੰਦਾ ਹੈ ਅਤੇ ਖੱਬੇ ਹੱਥ ਨਾਲ ਵਜਾਇਆ ਜਾਂਦਾ ਹੈ ਸਿੱਧਾ, ਜਾਂ ਬਾਇਆਂ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ 13ਵੀੰ ਸਦੀ ਵਿੱਚ ਅਮੀਰ ਖੁਸਰੋ ਨੇ ਪਖਾਵਜ ਨੂੰ ਗੱਭੇ ਤੋਂ ਕੱਟ ਕੇ ਤਬਲੇ ਦੀ ਕਾਢ ਕਢੀ ਸੀ। ਤਬਲਾ ਕਾਢ ਭਾਰਤ ਵਿੱਚ ਪਾਇਆ ਗਿਆ ਹੈ। ਭਾਰਤ 'ਚ ਮਹਾਰਾਸ਼ਟਰ ਦੇ ਰਾਜ ਵਿੱਚ ਭਜਾ ਗੁਫਾਫਾਂ ਵਿੱਚ ਝੰਜਰੀ ਵਾਪਸ 200 ਬੀ ਨੂੰ ਡੇਟਿੰਗ, ਤਬਲਾ ਅਤੇ ਇੱਕ ਨਾਚ ਕਰ ਇੱਕ ਹੋਰ ਔਰਤ ਨੂੰ ਖੇਡਣ ਵਿੱਚ ਇੱਕ ਔਰਤ ਨੂੰ ਪਤਾ ਲੱਗਦਾ ਹੈ। ਤਾਲ ਭਾਰਤ ਵਿੱਚ ਯਜੁਰ ਜਉਪਨਿਸ਼ਦ ਯੁੱਗ ਬਾਅਦ ਤਿਆਰ ਕੀਤਾ ਹੈ। ਇਸ ਦੇ ਨਤੀਜੇ ਦੇ ਤੌਰ 'ਤੇ ਪੁਸ਼ਕਰ ਮੌਜੂਦਗੀ ਵਿੱਚ ਵੀ ਪਾਖਵਾਜ ਅੱਗੇ ਲੰਮਾ ਸੀ.
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭੌਤਿਕ ਵਿਗਿਆਨ (ਪੁਰਾਤਨ ਯੂਨਾਨੀ: φυσική (ἐπιστήμη) phusikḗ (epistḗmē) "ਕੁਦਰਤ ਦਾ ਗਿਆਨ", φύσις phúsis "ਕੁਦਰਤ") ਉਹ ਕੁਦਰਤੀ ਵਿਗਿਆਨ ਹੈ ਜਿਸ ਵਿੱਚ ਪਦਾਰਥ ਦਾ ਅਧਿਐਨ ਅਤੇ ਇਸਦੀ ਗਤੀ ਅਤੇ ਐਨਰਜੀ ਅਤੇ ਫੋਰਸ ਵਰਗੇ ਸਬੰਧਤ ਸੰਕਲਪਾਂ ਦੇ ਨਾਲ ਨਾਲ ਸਪੇਸਟਾਈਮ ਰਾਹੀਂ ਇਸਦਾ ਵਰਤਾਓ ਸ਼ਾਮਿਲ ਹੈ। ਸਭ ਤੋਂ ਜਿਆਦਾ ਬੁਨਿਆਦੀ ਵਿਗਿਆਨਿਕ ਵਿਸ਼ਿਆਂ ਵਿੱਚੋਂ ਇੱਕ ਵਿਸ਼ਾ ਹੁੰਦੇ ਹੋਏ, ਭੌਤਿਕ ਵਿਗਿਆਨ ਦਾ ਮੁੱਖ ਮੰਤਵ ਇਹ ਸਮਝਣਾ ਹੈ ਕਿ ਬ੍ਰਹਿਮੰਡ ਕਿਵੇਂ ਵਰਤਾਓ ਕਰਦਾ ਹੈ।ਭੌਤਿਕ ਵਿਗਿਆਨ ਪੁਰਾਤਨ ਅਕੈਡਮਿਕ ਵਿਸ਼ਿਆਂ ਵਿੱਚੋਂ ਇੱਕ ਹੈ, ਸ਼ਾਇਦ ਇਸ ਵਿੱਚ ਅਸਟ੍ਰੌਨੋਮੀ ਦੀ ਸ਼ਮੂਲੀਅਤ ਰਾਹੀਂ ਇਹ ਸਭ ਤੋਂ ਪੁਰਾਤਨ ਵਿਸ਼ਾ ਬਣ ਜਾਂਦਾ ਹੈ। ਆਖਰੀ ਦੋ ਹਜ਼ਾਰ ਸਾਲਾਂ ਤੋਂ ਵੀ ਜਿਆਦਾ ਸਮੇਂ ਤੋਂ, ਭੌਤਿਕ ਵਿਗਿਆਨ, ਕੈਮਿਸਟਰੀ, ਬਾਇਓਲੌਜੀ, ਅਤੇ ਗਣਿਤ ਦੀਆਂ ਕੁੱਝ ਸ਼ਾਖਾਵਾਂ ਦੇ ਨਾਲ ਨਾਲ ਕੁਦਰਤੀ ਫਿਲਾਸਫੀ ਦਾ ਇੱਕ ਹਿੱਸਾ ਰਹੀ ਹੈ, ਪਰ 17ਵੀਂ ਸਦੀ ਵਿੱਚ ਵਿਗਿਆਨਿਕ ਇੰਨਕਲਾਬ ਦੌਰਾਨ, ਕੁਦਰਤੀ ਵਿਗਿਆਨਾਂ ਅਪਣੇ ਖੁਦ ਦੇ ਮੁਤਾਬਿਕ ਨਿਰਾਲੇ ਰਿਸਰਚ ਪ੍ਰੋਗਰਾਮਾਂ ਦੇ ਤੌਰ 'ਤੇ ਉਤਪੰਨ ਹੋ ਗਈ ਸੀ। ਭੌਤਿਕ ਵਿਗਿਆਨ ਰਿਸਰਚ ਦੇ ਬਹੁਤ ਸਾਰੇ ਅੰਤਰਵਿਸ਼ਾਤਮਿਕ ਖੇਤਰਾਂ ਨੂੰ ਜੋੜਦੀ ਹੈ, ਜਿਵੇਂ ਬਾਇਓਫਿਜ਼ਿਕਸ ਅਤੇ ਕੁਆਂਟਮ ਕੈਮਿਸਟਰੀ, ਅਤੇ ਭੌਤਿਕ ਵਿਗਿਆਨ ਦੀਆਂ ਹੱਦਾਂ ਠੋਸ ਤੌਰ 'ਤੇ ਪਰਿਭਾਸ਼ਿਤ ਨਹੀਂ ਹਨ। ਭੌਤਿਕ ਵਿਗਿਆਨ ਵਿੱਚ ਨਵੇੰ ਵਿਚਾਰ ਅਕਸਰ ਹੋਰ ਵਿਗਿਆਨਾਂ ਦੇ ਬੁਨਿਆਦੀ ਮਕੈਨਿਜ਼ਮਾਂ ਨੂੰ ਸਮਝਾਉਂਦੇ ਰਹਿੰਦੇ ਹਨ ਜਦੋਂ ਗਣਿਤ ਅਤੇ ਫਿਲਾਸਫੀ ਵਰਗੇ ਖੇਤਰਾਂ ਵਿੱਚ ਰਿਸਰਚ ਦੇ ਨਵੇਂ ਰਸਤੇ ਖੁੱਲਦੇ ਹਨ।
ਗੁੱਗਾ ਨੋਮੀ ਗੁੱਗੇ ਪੀਰ ਦਾ ਵੱਡਾ ਤਿਉਹਾਰ ਹੈ। ਗੁੱਗਾ ਰਾਜਿਸਥਾਨ ਦਾ ਚੌਹਾਨ ਯੋਧਾ ਸੀ। ਉਸ ਨਾਲ ਅਨੇਕਾਂ ਗਾਥਾਂ ਜੁੜੀਆਂ ਹੋਈਆਂ ਹਨ। ਗੁੱਗੇ ਨੇ ਲੜਾਈ ਵਿਚ ਆਪਣੀ ਮਾਸੀ ਦੇ ਪੁੱਤਰ ਮਾਰ ਦਿੱਤੇ, ਜਿਨਾਂ ਨੇ ਗੁੱਗੇ ਦੀ ਮੰਗ ਨੂੰ ਜਬਰੀ ਵਿਆਹ ਲਿਆ ਸੀ। ਗੁੱਗੇ ਵਲੋਂ ਮਾਸੀ ਦੇ ਪੁੱਤ ਮਾਰ ਕੇ ਉਸਦੀ ਮਾਂ ਆਪਣੀ ਭੈਣ ਦੇ ਪੁੱਤਰ ਦੇ ਮਾਰੇ ਜਾਣ ਤੇ ਗੁੱਸੇ ਹੋ ਗਈ। ਅਗੋਂ ਗੁੱਗੇ ਨੇ ਗੁੱਸੇ ਵਿਚ ਆ ਕੇ ਧਰਤੀ ਵਿਚ ਸਮਾਧੀ ਲੈ ਲਈ। ਇਸ ਲਈ ਗੁੱਗੇ ਨੂੰ ਧਰਤੀ ਅੰਦਰ ਰਹਿਣ ਵਾਲੇ ਜੀਵਾਂ ਦਾ ਰਾਜ ਮੰਨਿਆ ਜਾਂਦਾ ਹੈ। ਗੁੱਗਾ ਨੋਮੀ ਵਾਲੇ ਦਿਨ ਸੇਵੀਆ ਜਰੂਰ ਰਿੰਨੀਆਂ ਜਾਂਦੀਆਂ ਹਨ। ਇਹ ਸੇਵੀਆਂ ਕਈ ਘਰਾਂ ਵਿਚ ਪਹਿਲਾਂ ਹੱਥਾ ਨਾਲ ਤੇ ਹੁਣ ਮ੍ਹੀਨਾਂ ਨਾਲ ਵੀ ਇੱਕ ਟਹੂਏ ਜਿਹੇ ਨਾਲ ਪੇਚ ਦਾ ਦਬਾ ਪਾ ਕੇ ਗੁੰਨਿਆ ਆਟਾ ਹੇਠਾਂ ਗਲੀਆਂ ਵਿਚੋਂ ਤਾਰਾਂ ਬਣਾ ਕੇ ਕਢਿਆ ਜਾਂਦਾ ਹੈ। ਉਹ ਲਟਕਾਏ ਗੁੱਛੇ ਨੂੰ ਜੁਗਤੀ ਨਾਲ ਤੋੜ ਕੇ ਢੀਂਗਰੀਆਂ ਉੱਤੇ ਪੁੱਠੇ ਹੱਥ ਨਾਲ ਖਿਡਾਉਣ ਵਾਲੀ ਜੁਗਤ ਨਾਲ ਸੁੱਟਾ ਦਿੰਦੀਆਂ ਉਸ ਤੋਂ ਪਹਿਲਾਂ ਸੇਵੀਆਂ ਪਹਿਲਾਂ ਹੱਥਾ ਨਾਲ ਖਾਸ ਮੇਹਨਤ ਕਰਕੇ ਧੋਤੀ ਕਣਕ ਦੇ ਮਹੀਨ ਪੱਕੇ ਆਟੇ ਨੂੰ ਵਿਸ਼ੇਸ਼ ਢੰਗ ਨਾਲ ਗੁੰਨ ਕੇ ਸਵਾਣੀਆਂ, ਦੁੱਧ ਰਿੜਕਣ ਵਾਲੀ ਬੰਦੀ ਚਾਟੀ ਜਾਂ ਥੰਦੇ-ਹੋਏ ਤੋਲੋਂ ਮੂਧੇ ਮਾਰ ਕੇ ਉਹਨਾਂ ਉੱਤੇ ਹਥੇਲੀਆਂ ਦੇ ਜੋਰ ਨਾਲ ਵੱਟਿਆ ਕਰਦੀਆਂ। ਉਹੋ ਸੇਵੀਆਂ ਕਰੀਰੇ ਦੀ ਢਿੰਗਰੀ ਉੱਤੇ ਸੁਕਾਈਆ ਜਾਂਦੀਆਂ। ਕਰੀਰ ਮੋੜੀ ਦੀ ਮਾਨਤਾ ਇਸ ਲਈ ਸੀ ਕਿ ਉਹ ਤਿਖੀਆਂ ਸੂਲਾਂ ਤੋਂ ਬਿਨ੍ਹਾਂ ਹੁੰਦੀ ਸੀ। ਸੂਲਾਂ ਦਾ ਟੁੱਟ ਕੇ ਸੇਵੀਆਂ ਵਿਚ ਰਲ ਜਾਣ ਦਾ ਉਥਲ-ਪੁੱਥਲ ਕਰਨ ਸਮੇਂ ਸਵਾਣੀਆਂ ਦੇ ਹੱਥਾ ਵਿਚ ਲੱਗਣ ਦੇ ਬਚਾਉ ਵੀ ਹੁੰਦਾ ਸੀ। ਸੇਵੀਆਂ ਵਿਚ ਰਲ ਜਾਣ ਵਾਲੇ ਕੰਡਿਆਂ ਤੋਂ ਬਚਾਉ ਭੀ ਹੋ ਜਾਂਦਾ ਸੀ। ਹੱਥੀ ਵੱਟੀਆਂ ਸੇਵੀਆਂ ਦੇ ਮੋਟੇ-ਮੋਟੇ ਗੰਡ ਗੰਡੋਏ ਜਿਹੇ ਸੱਪਾਂ ਦੇ ਬੱਚਿਆਂ ਦੀ ਸ਼ਕਲ ਵਾਲੀਆਂ ਹੋਣ ਤੋਂ ਸ਼ਾਇਦ ਗੁੱਗਾ ਪੀਰ ਆਪਣੀ ਉਮਤ ਵਧੀ ਦੇਖ ਕੇ ਖੁੱਸ਼ ਹੁੰਦਾ ਹੋਵੇਗਾ। ਗੁੱਗੇ ਦੀ ਅਰਾਧਨਾ, ਸੇਵੀਆਂ ਰਿੰਨ੍ਹਣੀਆਂ ਅਤੇ ਚੂਹਿਆ ਦੀਆਂ ਖੱਡਾ ਤੋਂ ਕੱਚੀ ਲੀ ਪਾਉਣੀ ਏਸ ਦਿਨ ਪੂਜਾ ਕੀਤੀ ਜਾਂਦੀ ਹੈ। ਗੁੱਗੇ ਦੀਆਂ ਕਈ ਮਟੀਆਂ ਜਾਂ ਮਾੜੀਆ ਹਨ, ਪਹਿਲੀ ਤੇ ਵੱਡੀ ਮਾੜੀ ਬੀਕਾਨੇਰ ਇਲਾਕੇ ਵਿੱਚ ਹੈ ਉੱਥੋਂ ਮਿੱਟੀ ਲਿਆਕੇ ਕਈ ਗੁੱਗਾ ਭਗਤਾਂ ਨੇ ਹੋਰ ਥਾਂ ਭੀ ਮਾੜੀਆਂ ਬਣਾ ਲਈਆਂ ਹਨ। ਜਿਹਨਾਂ ਵਿਚ ਇੱਕ ਛਪਾਰ ਪਿੰਡ ਦੀ ਮਾੜੀ ਪ੍ਰਸਿੱਧ ਹੈ। ਜਨਾਨੀਆਂ ਮਿੱਟੀ ਕੱਢਣ ਜਾਂਦੀਆਂ ਤੇ ਆਉਂਦੀਆਂ ਗੁੱਗੇ ਦੀ ਉਸਤਤੀ ਦੇ ਗੀਤ ਗਾ ਰਹੀਆਂ ਹੁੰਦੀਆਂ ਹਨ। 1.
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਲੋਕ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਇਹ ਲੋਕ ਸਾਹਿਤ ਦੀ ਕਾਵਿ-ਰੂਪ ਦੀ ਵੰਨਗੀ ਵਿੱਚ ਆਉਦੀਆਂ ਹਨ ਅਤੇ ਇਹਨਾਂ ਦੇ ਸੰਬੰਧ ਬੱਝਵੇ ਰੂਪ ਵਿਧਾਨ ਵਾਲ਼ੀ ਵੰਨਗੀ ਨਾਲ਼ ਹੈ। ਲੋਕ ਸਾਹਿਤ ਕਿਸੇ ਸੱਭਿਆਚਾਰ ਦੇ ਵਿਅਕਤੀਆਂ ਦੀ ਸਾਂਝ ਸਿਰਜਨਾ-ਰੁਚੀ ਦਾ ਪ੍ਰਗਟਾ ਹੈ। ਇਹ ਲੋਕ ਮਨ ਦੀ ਉਪਜ ਹੁੰਦੀ ਹੈ ਅਤੇ ਅਚੇਤ ਮਨ ਵਿੱਚੋਂ ਸਹਿਜ ਭਾਵ ਹੀ ਨਿਕਲ ਤੁਰਦਾ ਹੈ। ਇਨ੍ਹਾਂ ਦਾ ਰਚਨਹਾਰਾ ਮਨੁੱਖ ਜਾਤੀ ਦੀ ਧੁਨ ਵਿੱਚ ਰਚ ਕੇ ਰਚਨਾ ਕਰਦਾ ਹੈ, ਜਿਸ ਵਿੱਚ ਸਮੂਹ ਤੇ ਵਿਚਾਰਾਂ ਦੇ ਭਾਵਨਾਵਾਂ ਦੀ ਸੂਰ ਹੁੰਦੀ ਹੈ। ਲੋਕ ਸਾਹਿਤ ਦੇ ਪ੍ਰਮੁੱਖ ਰੂਪ 'ਲੋਕ ਗੀਤ' ਲੋਕ ਕਹਾਣੀਆਂ ਅਖਾਣ ਬੁਝਾਰਤਾਂ ਆਦਿ ਹੁੰਦੇ ਹਨ। ਲੋਕ ਗੀਤ ਜਿੱਥੇ ਲੋਕਾਂ ਦੇ ਹਾਵ-ਭਾਵ ਖ਼ੁਸ਼ੀਆਂ-ਗ਼ਮੀਆਂ ਪਿਆਰ ਭਰੇ ਵਲਵਲਿਆਂ ਤੇ ਲੋਕ ਜ਼ਜ਼ਬਿਆਂ ਦੀ ਸਹੀ ਤਰਜਮਾਨੀ ਕਰਨ ਵਾਲੇ਼ ਹੁੰਦੇ ਹਨ, ਉਥੇ ਲੋਕ ਕਹਾਣੀ ਅਤੇ ਅਖਾਣ ਲੋਕਾਂ ਦੇ ਸਦੀਆਂ ਤੋਂ ਕਮਾਏ ਹੋਏ ਤਜ਼ਰਬੇ ਅਤੇ ਅਟਲ ਸੱਚਾਈਆਂ ਨੂੰ ਸਾਡੇ ਸਾਹਮਣੇ ਲਿਆਉਂਦੇ ਹਨ। ਅਖਾਣ ਨੂੰ ਪਰੰਪਰਾ ਤੋ ਕਸ਼ੀਦ ਕੀਤੀ ਹੋਈ ਸਿਆਣਪ ਅਤੇ ਬੁਝਾਰਤਾਂ ਨੂੰ ਬੁੱਧੀ ਦੀ ਪਰਖ ਲਈ ਵਧੀਆ ਸਾਧਨ ਕਿਹਾ ਜਾ ਸਕਦਾ ਹੈ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ। ਪੰਜਾਬੀ ਬੁਝਾਰਤਾਂ ਵਿੱਚੋਂ ਇੱਕ ਬੁਝਾਰਤ ਦੀ ਉਦਾਹਰਨ:
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿਚ ਹਿੱਸਾ ਲਿਆ ਹੈ ਅਤੇ ਚਾਰਾ ਵਿਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ । ਸੁਰਾਂਜੀਵੀ ਭਾਰਤ ਅਤੇ ਦੁਨਿਆ ਵਿੱਚ ਸਭ ਤੋ ਜਾਦਾ ਖੇਡੇਆ ਜਾਨ ਵਾਲਾ ਕਬੱਡੀ ਦਾ ਪ੍ਰਕਾਰ ਹੈ । ਸੁਰਾਂਜੀਵੀ ਅੰਤਰਰਾਸ਼ਟ੍ਰੀਯ ਸ੍ਤਰ ਤੇ ਖੇਡੇਆ ਵਾਲਾ ਪ੍ਰਕਾਰ ਹੈ । ਹੁਤ੍ਤੁਤੂ ਪ੍ਰਕਾਰ ਪੁਰਾਣੇ ਸਮੇਯਾ ਵਿਚ ਮਹਾਰਾਸ਼ਟਰਾ ਦੇ ਮਾਰਦਾ ਵੱਲੋ ਖੇਡੇਯਾ ਜਾਂਦਾ ਸੀ । ਭਾਰਤ ਨੂੰ ਇਹ ਵੀ ਵਿਸ਼ਵ ਦੀ ਪਹਿਲੀ ਕਬੱਡੀ ਲੀਗ ਦਾ ਮੇਜ਼ਬਾਨ ਹੈ। ਲੀਗ ਫਾਰਮੂਲਾ 1 ਸੈਰ ਖੇਡ ਫਾਰਮੈਟ ਨੂੰ ਹੇਠ ਹੈ ਅਤੇ ਅਗਸਤ ਤੱਕ ਦਸੰਬਰ 2014 ਤੱਕ ਸ਼ੁਰੂ ਕਰਨ ਚਾਰ ਖਿੱਤੇ ਭਰ ਵਿੱਚ ਖੇਡਿਆ ਜਾਵੇਗਾ [ 2] ਇਹ ਰਾਜ ਦੇ, ਜਿੱਥੇ Sadugudu ਦੇ ਸਬੰਧਤ ਖੇਡ ਹੈ ਖੇਡੀ ਹੈ ਕਿ ਭਾਰਤ 'ਚ ਪੰਜਾਬ, ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਖੇਡ ਹੈ, ਅਤੇ ਭਾਰਤ ਵਿਚ ਮਹਾਰਾਸ਼ਟਰ . ਇਹ ਮਜ਼ੇਦਾਰ ਲਈ ਬ੍ਰਿਟਿਸ਼ ਫੌਜ ਕੇ ਖੇਡਿਆ ਹੈ, ਫਿੱਟ ਰੱਖਣ ਅਤੇ ਇੱਕ ਦਾ ਲਾਲਚ ਬ੍ਰਿਟਿਸ਼ ਏਸ਼ੀਅਨ ਭਾਈਚਾਰੇ ਸਿਪਾਹੀ ਭਰਤੀ ਕਰਨ ਦੇ ਤੌਰ 'ਤੇ ਕਰਨ ਲਈ. ਭਾਰਤ ਨੇ 2013 ਵਿਸ਼ਵ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ (ਪੰਜਾਬ ) ਭਾਰਤ ਵਿਖੇ ਹੋਈ ਜਿੱਤ ਲਈ। ਉੱਥੇ ਸ਼ਬਦ ਦਾ ਕਬੱਡੀ ਦੇ ਆਰੰਭ ਕਰਨ ਲਈ ਦੇ ਰੂਪ ਵਿੱਚ ਕੋਈ ਸਹਿਮਤੀ ਹੈ। ਸ਼ਬਦ ਦਾ ਕਬੱਡੀ ਦਾ ਤਾਮਿਲ ਸ਼ਬਦ ਦਾ ਤੱਕ ਲਿਆ ਗਿਆ ਹੈ ਹੋ ਸਕਦਾ ਹੈ "ਕੈ-pidi" (கைபிடி) ਦਾ ਮਤਲਬ ਹੈ "ਹੱਥ ਰੱਖਣ ਲਈ".
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿਚ ਵਿਚਾਰਾਂ ਨੂੰ ਇਕ ਕਾਵਿਕ ਲੜੀ ਵਿਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਜੋਗੀ ਪੀਰ ਦਾ ਮੇਲਾ ਮਾਲਵੇ ਦੇ ਇਲਾਕੇ ਪਿੰਡ ਜੋਗੀ ਪੀਰ ਜਿਲ੍ਹਾ ਮਾਨਸਾ ਵਿਚ ਚੇਤ ਅਤੇ ਭਾਦੋਂ ਦੇ ਮਹੀਨੇ ਦੀ ਦੂਜ, ਤੀਜ ਤੇ ਚੌਥ ਨੂੰ ਬੜੀ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਹ ਮੇਲਾ ਖਾਸ ਕਰਕੇ ਚਹਿਲ ਗੋਤ ਨਾਲ ਸਬੰਧਿਤ ਲੋਕਾਂ ਵੱਲੋਂ ਮਨਾਇਆ ਜਾਂਦਾ ਹੈ। ਇਸ ਮੇਲੇ ਵਿਚ ਚਹਿਲ ਗੋਤ ਨਾਲ ਸਬੰਧਿਤ ਲੋਕਾਂ ਨੂੰ ਚਾਂਦਨੀ ਤੀਜ ਜਾਂ ਚੌਥ ਵਾਲੇ ਦਿਨ ਬਾਬੇ ਜ਼ੋਗੀ ਪੀਰ ਦੀ ਸਮਾਧ 'ਤੇ ਰਾਤ ਕੱਟਣੀ ਜ਼ਰੂਰੀ ਹੁੰਦੀ ਹੈ। ਬਾਬਾ ਜੋਗਾ ਦਾ ਇਤਿਹਾਸ ਭਾਈ ਜੋਗਾ ਜਦੋਂ ਛੋਟੀ ਉਮਰ ਵਿਚ ਸਨ ਤਾ ਓਨ੍ਹਾਂ ਦੇ ਮਾਤਾ ਪਿਤਾ ਨੇ ਭਾਈ ਜੋਗਾ ਨੂੰ ਗੁਰੂ ਸਾਹਿਬ ਗੁਰੂ ਗੋਬਿੰਦ ਸਿੰਘ ਕੋਲ ਸੇਵਾ ਕਰਨ ਲਈ ਸ਼੍ਰੀ ਅਨੰਦਪੁਰ ਸਾਹਿਬ ਭੇਜ ਦਿੱਤਾ ਭਾਈ ਜੋਗਾ ਗੁਰੂ ਸਾਹਿਬ ਕੋਲ ਰਹਿਣ ਲੱਗੇ ਤੇ ਲੰਗਰ ਦੇ ਵਿਚ ਸੇਵਾ ਕਰਨੀ ਸੁਰੂ ਕਰ ਦਿੱਤੀ ਇਕ ਦਿਨ ਗੁਰੂ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਲੰਗਰ ਵਿਚ ਆਏ ਅਤੇ ਭਾਈ ਜੋਗਾ ਨੂੰ ਸੇਵਾ ਕਰਦੇ ਦੇਖ ਬੜਾ ਖੁਸ਼ ਹੋਏ ਤੇ ਆਪਣੇ ਕੋਲ ਬੁਲਾ ਕੇ ਪੁੱਛਿਆ ਕੇ ਤੇਰਾ ਨਾਮ ਕੀ ਹੈ ? ਤਾਂ ਭਾਈ ਜੋਗਾ ਉੱਤਰ ਦਿੰਦੇ ਹਨ ਜੀ ' ਜੋਗਾ ' ਗੁਰੂ ਸਾਹਿਬ ਫਿਰ ਪੁੱਛਦੇ ਹਨ ਕਿ ਕਿਸ ਦੇ ਜੋਗਾ ਤਾਂ ਭਾਈ ਜੋਗਾ ਗੁਰੂ ਸਾਹਿਬ ਨੂੰ ਬੜੇ ਪਿਆਰ ਨਾਲ ਉਤਰ ਦਿੰਦੇ ਹਨ ' ਸਤਿਗੁਰੂ ਤੇਰੇ ਜੋਗਾ ' ਗੁਰੂ ਸਾਹਿਬ ਗੁਰੂ ਗੋਬਿੰਦ ਸਿੰਘ ਭਾਈ ਜੋਗਾ ਦੀ ਇਸ ਗੱਲ ਤੋਂ ਬੜਾ ਪ੍ਰਸੰਨ ਹੁੰਦੇ ਹਨ ਤੇ ਬਚਨ ਕਰਦੇ ਹਨ ਜੇਕਰ ਤੂੰ ਗੁਰੂ ਜੋਗਾ ਹੈ ਤਾਂ ਗੁਰੂ ਤੇਰੇ ਜੋਗਾ ਹੈ ਭਾਈ ਜੋਗਾ ਨੂੰ ਸ਼੍ਰੀ ਅਨੰਦਪੁਰ ਸਾਹਿਬ ਰਹਿੰਦੇ ਕਾਫੀ ਸਮਾਂ ਹੋ ਜਾਂਦਾ ਹੈ ਉਧਰ ਭਾਈ ਜੋਗਾ ਦੇ ਮਾਤਾ ਪਿਤਾ ਭਾਈ ਜੋਗਾ ਦਾ ਵਿਆਹ ਰੱਖ ਦਿੰਦੇ ਹਨ ਤੇ ਭਾਈ ਜੋਗਾ ਨੂੰ ਘਰ ਵਾਪਸ ਲਿਆਉਣ ਲਈ ਸ਼੍ਰੀ ਅਨੰਦਪੁਰ ਸਾਹਿਬ ਗੁਰੂ ਸਾਹਿਬ ਕੋਲ ਆ ਬੇਨਤੀ ਕਰਦੇ ਹਾਂ ਗੁਰੂ ਸਾਹਿਬ ਭਾਈ ਜੋਗਾ ਨੂੰ ਓਨਾ ਦੇ ਮਾਤਾ ਪਿਤਾ ਨਾਲ ਅਨੰਦ ਕਾਰਜ ਲਈ ਘਰ ਭੇਜ ਦੇ ਹਨ ਤੇ ਨਾਲ ਹੀ ਭਾਈ ਦਾਈਆ ਸਿੰਘ ਨੂੰ ਭਾਈ ਜੋਗਾ ਦੇ ਅਨੰਦਕਾਰਜ ਵਿਚ ਸਾਮਿਲ ਹੋਣ ਦਾ ਆਦੇਸ਼ ਕਰਦੇ ਹਨ ਤੇ ਓਨਾ ਦੇ ਹੱਥ ਇਕ ਹੁਕਮਨਾਮਾ ਦਿੰਦੇ ਹੋਏ ਭਾਈ ਦਾਇਆ ਸਿੰਘ ਨੂੰ ਦੱਸਦੇ ਹਨ ਕੇ ਭਾਈ ਜੋਗਾ ਦਾ ਜਦੋਂ ਅਨੰਦ ਕਾਰਜ ਹੋ ਰਿਹਾ ਹੋਵੇ ਤੇ 2 ਲਾਵਾ ਹੋ ਜਾਣ ਤਾਂ ਇਹ ਹੁਕਮਨਾਵਾ ਭਾਈ ਜੋਗਾ ਨੂੰ ਦੇਣਾ ਹੈ ਭਾਈ ਦਾਇਆ ਸਿੰਘ ਭਾਈ ਜੋਗਾ ਦੇ ਅਨੰਦ ਕਾਰਜ ਵਿਚ ਸਾਮਿਲ ਹੁੰਦੇ ਹਨ ਤੇ ਗੁਰੂ ਸਾਹਿਬ ਦੇ ਆਦੇਸ਼ ਮੁਤਾਬਿਕ ਜਦੋਂ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ 2 ਲਾਵਾਂ ਦਾ ਪਾਠ ਸੰਪੂਰਨ ਹੋ ਜਾਂਦਾ ਹੈ ਤੇ ਭਾਈ ਸਾਹਿਬ 3 ਲਾਵ ਸੁਰੂ ਕਰਦੇ ਹਨ ਤਾਂ ਭਾਈ ਦਾਇਆ ਸਿੰਘ ਗੁਰੂ ਸਾਹਿਬ ਦਾ ਹੁਕਮਨਾਮਾ ਭਾਈ ਜੋਗਾ ਨੂੰ ਦੇ ਦਿੰਦੇ ਹਨ ਜਿਸ ਵਿਚ ਗੁਰੂ ਸਾਹਿਬ ਦਾ ਹੁਕਮ ਲਿਖਿਆ ਹੁੰਦਾ ਹੈ ਕੇ ਭਾਈ ਜੋਗਾ ਤੂੰ ਜੋ ਵੀ ਕੰਮ ਕਰ ਰਿਹਾ ਹੈ ਉਸ ਨੂੰ ਉੱਥੇ ਵਿਚ ਹੀ ਛੱਡ ਕੇ ਸਾਡੇ ਕੋਲ ਸ਼੍ਰੀ ਅਨੰਦਪੁਰ ਸਾਹਿਬ ਆਣ ਕੇ ਮਿਲ। ਭਾਈ ਜੋਗਾ ਅਨੰਦਕਾਰਜ ਵਿਚ ਹੀ ਛੱਡ ਘੋੜੇ ਤੇ ਸਵਾਰ ਹੋ ਪਿਸ਼ਾਵਰ ਤੋਂ ਸ਼੍ਰੀ ਅਨੰਦਪੁਰ ਸਾਹਿਬ ਵੱਲ ਚਲ ਪੈਂਦੇ ਹਨ ਨਾਲ ਨਾਲ ਹੰਕਾਰ ਵੀ ਮਨ ਵਿਚ ਹਾਵੀ ਹੋ ਜਾਂਦਾ ਹੈ ਕੇ ਮੇਰੇ ਵਰਗਾ ਕੋਈ ਗੁਰੂ ਸਾਹਿਬ ਦਾ ਸਿੱਖ ਨਹੀਂ ਹੋਵੇਗਾ ਚਲਦੇ ਚਲਦੇ ਕਾਫੀ ਰਾਤ ਹੋ ਜਾਂਦੀ ਹੈ ਤੇ ਭਾਈ ਜੋਗਾ ਹੁਸ਼ਿਆਪੁਰ ਦੇ ਇਲਾਕੇ ਵਿਚ ਇਕ ਧਰਮਸਾਲਾ ਵਿਚ ਆਰਾਮ ਕਰਨ ਲਈ ਰੁਕਦੇ ਹਨ ਰਾਤ ਨੂੰ ਵੇਸਵਾ ਦੇ ਨਾਚ ਗਾਣੇ ਦੀ ਅਵਾਜ ਭਾਈ ਜੋਗਾ ਦੇ ਕੰਨ ਵਿਚ ਪੈਂਦੀ ਹੈ ਤਾਂ ਭਾਈ ਜੋਗਾ ਗੁਰੂ ਸਾਹਿਬ ਦਾ ਹੁਕਮ ਭੁੱਲ ਜਾਂਦੇ ਹਨ ਤੇ ਮਨ ਹੀ ਮਨ ਉਸ ਨਾਚ ਗਾਣੇ ਦੀ ਅਵਾਜ ਵੱਲ ਤੁਰ ਪੈਂਦੇ ਹਨ ਤੇ ਵੇਸਵਾ ਦੇ ਘਰ ਕੋਲ ਕਿ ਦੇਖਦੇ ਹਨ ਕੇ ਇਕ ਕਾਲੇ ਕੱਪੜੇ ਪਈ ਹੱਥ ਵਿਚ ਡਾਂਗ ਫੜ ਪਹਰੇਦਾਰ ਖੜਾ ਹੈ ਭਾਈ ਜੋਗਾ ਘਬਰਾ ਵਾਪਸ ਆ ਜਾਂਦੇ ਹਨ ਦੂਜੀ ਵਾਰ ਫਿਰ ਤੋਂ ਮਨ ਦੇ ਮਗਰ ਲਗ ਭਾਈ ਜੋਗਾ ਓਸੇ ਵੇਸਵਾ ਦੇ ਘਰ ਕੋਲ ਜਾਣ ਦੀ ਕੋਸਿਸ ਕਰਦੇ ਹਨ ਤਾਂ ਉਹ ਪਹਰੇਦਾਰ ਭਾਈ ਜੋਗਾ ਨੂੰ ਪੁੱਛਦਾ ਹੈ ਕੌਣ ਹੈ? ਤੂੰ ਭਾਈ ਜੋਗਾ ਫਿਰ ਤੋਂ ਘਬਰਾ ਵਾਪਸ ਆ ਜਾਂਦੇ ਹਨ ਏਸੇ ਤਰ੍ਹਾਂ ਸਾਰੀ ਰਾਤ ਭਾਈ ਜੋਗਾ ਕੋਸਿਸ ਕਰਦੇ ਹਨ ਤੇ ਤੀਜੀ ਵਾਰ ਫਿਰ ਵਾਪਸ ਜਾਂਦੇ ਹਨ ਤਾਂ ਉਹ ਪਹਰੇਦਾਰ ਭਾਈ ਜੋਗਾ ਨੂੰ ਬੜੇ ਗੁੱਸੇ ਵਿਚ ਦਬਕਾ ਮਾਰਦਾ ਹੈ ਕੇ ਦੇਖਣ ਨੂੰ ਤਾਂ ਤੂੰ ਗੁਰੂ ਦਾ ਸਿੰਘ ਲਗਦਾ ਹੈ ਤੇ ਏਥੇ ਤੇਰਾ ਕੀ ਕੰਮ ਹੈ ?
ਪੰਜਾਬੀ ਬੁਝਾਰਤਾਂ (ਪਹੇਲੀ, ਅੜਾਉਣੀ, ਮਸਲਾ, ਰਹੱਸ, ਬਾਤ, ਬਤੌਲੀ, ਔਖਾ ਪ੍ਰਸ਼ਨ, ਸਮੱਸਿਆ, ਗੁੰਝਲ) ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਇਹ ਸੰਸਾਰ ਵਿਚਲੀਆਂ ਸਾਰੀਆਂ ਭਾਸ਼ਾਵਾਂ ਵਿੱਚ ਮੌਜੂਦ ਹਨ। ਬੁਝਾਰਤਾਂ ਰਾਹੀਂ ਬੁੱਧੀ ਦੀ ਪਰਖ਼ ਕੀਤੀ ਜਾਂਦੀ ਹੈ। ਇਹਨਾਂ ਰਾਹੀਂ ਪੰਜਾਬ ਦੇ ਲੋਕ ਜੀਵਨ ਦੀ ਸਾਫ਼ ਝਲਕ ਮਿਲਦੀ ਹੈ। ਬੁਝਾਰਤਾਂ ਨੂੰ '"ਬੁਝਣ ਵਾਲੀਆਂ ਬਾਤਾਂ"' ਵੀ ਕਿਹਾ ਜਾਂਦਾ ਹੈ। ਆਮ ਤੌਰ 'ਤੇ ਇਹ ਸੌਣ ਵੇਲੇ ਪਾਈਆਂ ਜਾਂਦੀਆਂ ਹਨ। ਦਿਨ ਵੇਲੇ ਬਾਤ ਪਾਉਣਾ ਬੁਰਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਮੰਨਿਆ ਜਾਂਦਾ ਹੈ ਕਿ ਇਵੇਂ ਰਾਹੀ (ਬੱਚਿਆਂ ਲਈ ਮਾਮਾ) ਰਾਹ ਭੁੱਲ ਜਾਂਦੇ ਹਨ। ਬਾਤ ਇੱਕ ਦੁਆਰਾ ਪਾਈ ਜਾਂਦੀ ਹੈ। ਬੁੱਝਣ ਵਾਲਾ ਇੱਕ ਜਾਂ ਕਈ ਹੋ ਸਕਦੇ ਹਨ। ਵਿਗਿਆਨ ਦੇ ਆਉਣ ਨਾਲ ਮਨੋਰੰਜਨ ਦੇ ਸਾਧਨਾ ਵਿੱਚ ਵਾਧਾ ਹੋਇਆ, ਜਿਸ ਨਾਲ ਬੁਝਾਰਤਾਂ ਕਾਫ਼ੀ ਹੱਦ ਤੱਕ ਅਲੋਪ ਹੋ ਚੁੱਕੀਆਂ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪ੍ਰਗਤੀਵਾਦ (Progressivism) ਇੱਕ ਰਾਜਨੀਤਕ ਅਤੇ ਸਾਮਾਜਕ ਦਰਸ਼ਨ ਹੈ ਜੋ ਪ੍ਰਗਤੀ ਦੇ ਵਿਚਾਰ ਤੇ ਆਧਾਰਿਤ ਹੈ। ਇਸ ਵਿਚਾਰ ਅਨੁਸਾਰ ਵਿਗਿਆਨ, ਤਕਨਾਲੋਜੀ ਆਰਥਿਕ ਅਤੇ ਸਮਾਜਿਕ ਖੇਤਰ ਵਿੱਚ ਤਰੱਕੀ ਮਾਨਵੀ ਦਸ਼ਾ ਨੂੰ ਸੁਧਾਰ ਸਕਦੀ ਹੈ। ਇਸ ਧਾਰਨਾ ਦੀ ਵਰਤੋਂ ਉਹਨਾਂ ਵਿਚਾਰਧਾਰਾਵਾਂ ਅਤੇ ਅੰਦੋਲਨਾਂ ਦੇ ਸੰਦਰਭ ਵਿੱਚ ਕੀਤੀ ਜਾਂਦੀ ਹੈ ਜੋ ਆਰਥਕ ਅਤੇ ਸਾਮਾਜਕ ਨੀਤੀਆਂ ਵਿੱਚ ਸਮਾਜਿਕ ਬਰਾਬਰੀ ਅਤੇ ਇਨਸਾਫ਼ ਦੇ ਲਈ ਤਬਦੀਲੀ ਜਾਂ ਸੁਧਾਰ ਦੇ ਪੱਖ ਵਿੱਚ ਹੁੰਦੇ ਹਨ। ਪ੍ਰਗਤੀਵਾਦ ਦਾ ਆਰੰਭ ਯੂਰਪ ਵਿੱਚ ਪ੍ਰਬੁੱਧਤਾ ਦੇ ਦੌਰ ਵਿੱਚ ਇਸ ਵਿਸ਼ਵਾਸ ਵਿੱਚੋਂ ਹੋਇਆ ਕਿ ਯੂਰਪ ਦੱਸ ਰਿਹਾ ਹੈ ਕਿ ਪ੍ਰਤੱਖ ਗਿਆਨ ਦੀਆਂ ਬੁਨਿਆਦਾਂ ਨੂੰ ਮਜ਼ਬੂਤ ਕਰਨ ਰਾਹੀਂ ਸਮਾਜ ਬਰਬਰਤਾ ਦੀਆਂ ਸਥਿੱਤੀਆਂ ਵਿੱਚੋਂ ਨਿਕਲ ਕੇ ਸਭਿਅਤਾ ਦੇ ਦੌਰ ਵਿੱਚ ਦਾਖਲ ਹੋ ਸਕਦੇ ਹਨ। ਪ੍ਰਬੁੱਧਤਾ ਦੇ ਦੌਰ ਦੀਆਂ ਹਸਤੀਆਂ ਦਾ ਖਿਆਲ ਸੀ ਕਿ ਪ੍ਰਗਤੀ ਦੀ ਧਾਰਨਾ ਸਭਨਾਂ ਸਮਾਜਾਂ ਤੇ ਲਾਗੂ ਹੁੰਦੀ ਹੈ ਅਤੇ ਇਹ ਕਿ ਅਜਿਹੇ ਵਿਚਾਰ ਯੂਰਪ ਤੋਂ ਸਾਰੇ ਵਿਸ਼ਵ ਵਿੱਚ ਫੈਲ ਜਾਣਗੇ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਵਿਗਿਆਨ ਜਾਂ ਸਾਇੰਸ (ਲਾਤੀਨੀ scientia ਭਾਵ "ਸੋਝੀ" ਤੋਂ) ਇੱਕ ਅਜਿਹਾ ਸਿਲਸਿਲੇਵਾਰ ਸਿਧਾਂਤਕ ਉੱਪਰਾਲਾ ਹੈ ਜਿਹੜਾ ਬ੍ਰਹਿਮੰਡ ਦੇ ਬਾਰੇ ਜਾਣਕਾਰੀ ਨੂੰ ਪਰਖਯੋਗ ਵਿਆਖਿਆਵਾਂ ਅਤੇ ਭਵਿੱਖਬਾਣੀਆਂ ਦੇ ਰੂਪ ਵਿੱਚ ਉਸਾਰਦੀ ਅਤੇ ਇਕੱਠੀ ਕਰਦੀ ਹੈ। ਇੱਕ ਪੁਰਾਣੇ ਅਤੇ ਮਿਲਦੇ-ਜੁਲਦੇ ਭਾਵ ਵਿੱਚ (ਮਿਸਾਲ ਵਜੋਂ "ਅਰਿਸਟੋਟਲ" 'ਚ), ਵਿਗਿਆਨ ਉਸ ਭਰੋਸੇਯੋਗ ਜਾਣਕਾਰੀ ਦੇ ਪੁੰਜ ਨੂੰ ਕਿਹਾ ਜਾਂਦਾ ਹੈ, ਜਿਹੜੀ ਕਿ ਤਰਕਸ਼ੀਲ ਅਤੇ ਵਿਚਾਰਸ਼ੀਲ ਹੋਵੇ। ਆਧੁਨਿਕ ਯੁੱਗ ਦੇ ਆਰੰਭ ਵਿੱਚ ਵਿਗਿਆਨ ਅਤੇ ਦਾਰਸ਼ਨਿਕ ਸਿਧਾਂਤ ਬਦਲਣਯੋਗ ਸ਼ਬਦ ਮੰਨੇ ਜਾਂਦੇ ਸਨ। 17ਵੀਂ ਸਦੀ ਤੱਕ ਕੁਦਰਤੀ ਫ਼ਿਲਾਸਫ਼ੀ (ਜਿਸ ਨੂੰ ਅੱਜਕੱਲ੍ਹ "ਕੁਦਰਤੀ ਵਿਗਿਆਨ" ਦੇ ਨਾਂ ਨਾਲ ਜਾਣਿਆ ਜਾਂਦਾ ਹੈ) ਨੂੰ ਦਾਰਸ਼ਨਿਕ ਸਿਧਾਂਤ ਦੀ ਇੱਕ ਅੱਡ ਸ਼ਾਖਾ ਗਿਣਿਆ ਜਾਣ ਲੱਗਿਆ। ਫੇਰ ਵੀ, ਵਿਗਿਆਨ ਦੀਆਂ ਮੋਕਲੀਆਂ ਪਰਿਭਾਸ਼ਾਵਾਂ ਦੇਣਾ ਜਾਰੀ ਰਿਹਾ ਜਿਸ ਵਿੱਚ ਇਸ ਦਾ ਅਰਥ "ਕਿਸੇ ਵਿਸ਼ੇ ਬਾਰੇ ਭਰੋਸੇਯੋਗ ਜਾਣਕਾਰੀ" ਮੰਨਿਆ ਜਾਂਦਾ ਹੈ; ਜਿਵੇਂ ਕਿ ਅੱਜ-ਕੱਲ੍ਹ ਵਰਤੇ ਜਾਂਦੇ ਸ਼ਬਦਾਂ "ਲਾਇਬ੍ਰੇਰੀ ਵਿਗਿਆਨ" ਜਾਂ "ਸਿਆਸੀ ਵਿਗਿਆਨ" ਵਿੱਚ ਹੈ।
ਭਾਈ ਕਾਨ੍ਹ ਸਿੰਘ ਨਾਭਾ (30 ਅਗਸਤ,1861-24 ਨਵੰਬਰ,1938) 19ਵੀਂ ਸਦੀ ਦੇ ਇੱਕ ਸਿੱਖ ਵਿਦਵਾਨ ਅਤੇ ਲੇਖਕ ਸਨ ਜੋ ਆਪਣੇ ਰਚੇ ਵਿਸ਼ਵ ਗਿਆਨਕੋਸ਼ ਗ੍ਰੰਥ, ਮਹਾਨ ਕੋਸ਼ ਕਰਕੇ ਜਾਣੇ ਜਾਂਦੇ ਹਨ। ਉਹਨਾਂ ਦੇ ਲਿਖੇ ਗ੍ਰੰਥ ਮਹਾਨ ਕੋਸ਼ (ਗੁਰਸ਼ਬਦ ਰਤਨਾਕਰ ਮਹਾਨ ਕੋਸ਼) ਨੂੰ ਸਿੱਖੀ, ਪੰਜਾਬੀ ਜ਼ਬਾਨ ਅਤੇ ਵਿਰਸੇ ਦਾ ਵਿਸ਼ਵ ਗਿਆਨ ਕੋਸ਼ ਦਾ ਦਰਜਾ ਹਾਸਿਲ ਹੈ। ਉਹਨਾਂ ਨੇ ਸਿੰਘ ਸਭਾ ਲਹਿਰ ਵਿੱਚ ਵੀ ਆਪਣਾ ਯੋਗਦਾਨ ਦਿੱਤਾ।
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਮਨੁੱਖੀ ਪ੍ਰਕਿਰਤੀ ਜਾ ਮਨੁੱਖੀ ਕੁਦਰਤ ਭਾਵ ਵੱਖੋ-ਵੱਖਰੀਆਂ ਵਿਸ਼ੇਸ਼ਤਾਵਾਂ - ਜਿਸ ਵਿਚ ਸੋਚਣ, ਅਹਿਸਾਸ, ਅਤੇ ਕੰਮ ਕਰਨ ਦੇ ਤਰੀਕੇ ਵੀ ਸ਼ਾਮਲ ਹਨ - ਜਿਹਨਾਂ ਦੀ ਪ੍ਰਾਪਤੀ ਮਨੁੱਖ ਨੂੰ ਕੁਦਰਤੀ ਤੌਰ 'ਤੇ ਹੁੰਦੀ ਹੈ। ਇਹ ਸਵਾਲ ਕਿ ਕੀ ਸੱਚਮੁੱਚ ਸਥਿਰ ਲੱਛਣ ਹਨ, ਇਹ ਕਿਹੜੀਆਂ ਕੁਦਰਤੀ ਵਿਸ਼ੇਸ਼ਤਾਵਾਂ ਹਨ, ਅਤੇ ਉਹਨਾਂ ਦੇ ਕੀ ਕਾਰਨ ਹਨ ਫ਼ਲਸਫ਼ੇ ਅਤੇ ਵਿਗਿਆਨ ਦੇ ਸਭ ਤੋਂ ਪੁਰਾਣੇ ਅਤੇ ਸਭ ਤੋਂ ਮਹੱਤਵਪੂਰਨ ਸਵਾਲਾਂ ਵਿੱਚੋਂ ਹਨ?
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕਵੀਆਂ ਦਾ ਸਭਿਆਚਾਰਕ ਪਿਛੋਕੜ
ਆਦਿ ਗ੍ਰੰਥ ਦੀ ਸੰਪਾਦਨਾ ਗੁਰੂ ਅਰਜਨ ਦੇਵ ਜੀ ਨੇ 1601 ਈ. ਵਿੱਚ ਸ਼ੁਰੂ ਕੀਤੀ ਤੇ ਤਿੰਨ ਵਰ੍ਹਿਆ ਵਿੱਚ 1604 ਈ. ਨੂੰ ਸੰਪੂਰਨ ਹੋਈ। ਇਸਦੇ ਲਿਖਾਰੀ ਭਾਈ ਗੁਰਦਾਸ ਜੀ ਸਨ। ਅੱਜ ਕੱਲ੍ਹ ‘ਆਦਿ ਗ੍ਰੰਥ` ਨੂੰ ਕਰਤਾਰਪੁਰ ਵਿਖੇ ਸਥਾਪਿਤ ਕੀਤਾ ਹੋਇਆ ਹੈ। 1706 ਈ.
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇਕ ਮਘਦੀ ਧੂਣੀ ਸੀ ਤੇ ਇਕ ਲਟਾ-ਲਟ ਬਲਦੀ ਲਾਟ।”1.
ਸ਼ਗਨ ਜਾਂ ਮੰਗਣਾ: ਅੱਜ ਤੋਂ ਤਕਰੀਬਨ 20-25 ਸਾਲ ਪਹਿਲਾਂ ਵਿਆਹ ਤੋਂ ਇਕ-ਦੋ ਸਾਲ ਜਾਂ ਫਿਰ ਇਸ ਤੋਂ ਵੀ ਵੱਧ ਸਾਲ ਕੁੜੀ ਵਾਲੇ ਮੁੰਡੇ ਨੂੰ ਮੰਗਣਾ ਭਾਵ (ਸਾਕ) ਰੋਕ ਕਰਨ ਜਾਇਆ ਕਰਦੇ ਸਨ। ਇਹ ਰਸਮ ਦੁਪਹਿਰ ਤੋਂ ਬਾਅਦ ਦੋ-ਤਿੰਨ ਵਜੇ ਦੇ ਦਰਮਿਆਨ ਹੋਇਆ ਕਰਦੀ ਸੀ। ਇਸ ਵਿੱਚ ਕੁੜੀ ਵਾਲੇ 15-20 ਲੋਕ ਕੁੜੀ ਦੇ ਚਾਚੇ-ਤਾਏ, ਮਾਮੇ, ਫੁੱਫੜ, ਪਿੰਡ ਦੇ ਮੋਹਤਬਰ, ਸ਼ਰੀਕੇ-ਕਬੀਲੇ ਦੇ ਲੋਕ ਮੁੰਡੇ ਦੇ ਘਰ ਰਿਸ਼ਤਾ ਕਰਨ ਲਈ ਜਾਂਦੇ ਸਨ। ਅੱਜ ਦੀ ਤਰ੍ਹਾਂ ਕੁੜੀ ਜਾਂ ਮੁੰਡਾ ਇੱਕ-ਦੂਜੇ ਨੂੰ ਨਹੀਂ ਸਨ ਦੇਖਦੇ ਸਿਰਫ਼ ਕੁੜੀ ਦੇ ਰਿਸ਼ਤੇਦਾਰ ਜਾਂ ਪਿਤਾ-ਦਾਦਾ ਆਪ ਦੇਖ ਕੇ ਰਿਸ਼ਤਾ ਪੱਕਾ ਕਰ ਦਿੰਦੇ ਸਨ।
ਆਰੰਭ ਵਿੱਚ ‘ਵਿਚਾਰਧਾਰਾ’ (Ideology) ਨੂੰ ਵਿਚਾਰਾਂ ਦੇ ਸਿਧਾਂਤ ਵੱਜੋਂ ਮੰਨਿਆ ਜਾਂਦਾ ਸੀ। ਆਧੁਨਿਕ ਸੰਕਲਪ ਅਧੀਨ ‘ਵਿਚਾਰਧਾਰਾ’ ਨੂੰ ਕੇਵਲ ਵਿਚਾਰਾਂ ਦਾ ਸਿਧਾਂਤ ਹੀ ਨਹੀਂ ਸਗੋਂ ਸੁਆਰਥ-ਬੱਧ ਵਿਚਾਰਾਂ ਦੀ ਪ੍ਰਣਾਲੀ ਵੀ ਕਿਹਾ ਜਾਂਦਾ ਹੈ। ਵੱਖ-ਵੱਖ ਭਾਂਤ ਦੇ ਨਿੱਜੀ ਸੁਆਰਥ, ਵਿਅਕਤੀ ਅਤੇ ਲੋਕ-ਸਮੂਹ ਨੂੰ ਪ੍ਰਭਾਵਿਤ ਕਰਦੇ ਹਨ ਜਿਹਨਾਂ ਸਦਕਾ ਵੱਖ-ਵੱਖ ਵਿਚਾਰਧਾਰਾਵਾਂ ਢਹਿੰਦੀਆਂ ਅਤੇ ਉੱਸਰਦੀਆਂ ਹਨ। ਵਿਚਾਰਧਾਰਾ, ਲੋਕਾਂ ਨੂੰ ਉਨ੍ਹਾਂ ਦੀਆਂ ਮੌਜੂਦਾ ਪ੍ਰਸਥਿਤੀਆਂ ਵਿੱਚ ਸੰਤੁਸ਼ਟ ਕਰਨ ਦਾ ਉੱਦਮ ਕਰਦੀ ਹੈ। ਮਨੁੱਖੀ ਇਤਿਹਾਸ ਇਸ ਧਾਰਣਾ ਨੂੰ ਪ੍ਰਮਾਣਿਤ ਕਰਦਾ ਹੈ ਕਿ ਪ੍ਰਾਚੀਨ ਸਭਿਆਤਾਵਾਂ ਤੋਂ ਲੈ ਕੇ ਹੁਣ ਤੱਕ ਅਰਥਾਤ ਉੱਤਰ-ਆਧੁਨਿਕ ਕਾਲ ਤੱਕ ਹਰ ਸਮਾਜ ਨੇ ਆਪਣੇ ਉੱਪਰ ਆਰੋਪਿਤ ਹੋਣ ਵਾਲੇ ਵਿਚਾਰਾਂ, ਆਪਣੀਆਂ ਨਿੱਜੀ ਲੋੜਾਂ ਅਤੇ ਇੱਛਾਵਾਂ ਨੂੰ ਪ੍ਰਤਿਬਿੰਬਤ ਕਰਨ ਵਾਲੇ ਸਾਪੇਖ ਮੁੱਖ-ਵਿਧਾਨ ਵਿੱਚੋਂ ਆਪਣੀ ਜਗਤ-ਦ੍ਰਿਸ਼ਟੀ (world-view) ਦੀ ਰਚਨਾ ਕੀਤੀ ਹੈ। ਵਿਚਾਰਧਾਰਾ ਕੋਈ ਨਿਰਪੇਖ ਸੰਕਲਪ ਨਹੀਂ ਸਗੋਂ ਇਹ ਇਤਿਹਾਸਕ ਗਤੀ (historical movement) ਦੇ ਦਵੰਦ (dialectic) ਵਿੱਚੋਂ ਪੈਦਾ ਹੋਣ ਵਾਲੇ ਸਾਪੇਖਕ ਅਤੇ ਸੰਬਾਦਕ ਨਿਯਮਾਂ ਦੀ ਅਨੁਸਾਰੀ ਹੈ। ਕਰਮਜੀਤ ਸਿੰਘ ਦੇ ਅਨੁਸਾਰ, ‘‘ਵਿਗਿਆਨਕ, ਪਦਾਰਥਕ ਤੇ ਰਾਜਨੀਤਕ ਚੇਤੰਨਤਾ ਦੇ ਆਧੁਨਿਕ ਯੁੱਗ ਵਿੱਚ ਵਿਚਾਰਧਾਰਾ ਇਤਿਹਾਸਕ ਗਤੀ ਦੀ ਹਰ ਸਥਿਤੀ ਵਿੱਚ ਜੀਵਨ ਨੂੰ ਪ੍ਰਭਾਵਿਤ ਕਰਦੀ ਹੈ।’’ ਵਿਦਿਅਕ ਅਤੇ ਗ਼ੈਰ-ਵਿਦਿਅਕ ਚੇਤਨਾ ਨਾਲ ਬੌਧਿਕ ਅਤੇ ਵਿਅਕਤੀਗਤ ਵਿਕਾਸ ਹੁੰਦਾ ਹੈ ਜਿਹੜਾ ਕਿ ਵਿਅਕਤੀ ਦੀਆਂ ਭੌਤਿਕ ਅਤੇ ਜੈਵਿਕ ਲੋੜਾਂ ਦੇ ਪ੍ਰਸੰਗ ਵਿੱਚ ਨਿੱਜੀ ਵਿਚਾਰਧਾਰਾ ਦਾ ਨਿਰਮਾਣ ਕਰਦਾ ਹੈ। ਵਿਚਾਰਧਾਰਾ ਦਾ ਸੰਕਲਪ ਪਹਿਲੀ ਵਾਰ Karl Marx ਅਤੇ Friedrich Engels ਦੀ ਪੁਸਤਕ ‘The German Ideology’ ਵਿੱਚ ਮਿਲਦਾ ਹੈ। ਮਾਰਕਸ ਨੇ ਆਪਣੇ ਵਿਗਿਆਨਕ ਵਿਸ਼ਲੇਸ਼ਣ ਅਧੀਨ ਹਾਕਮ ਸ਼੍ਰੇਣੀ ਵੱਲੋਂ ਉਪਜਾਈ ਗਈ ਵਿਚਾਰਧਾਰਾ ਨੂੰ ਝੂਠੀ ਜਾਂ ਪੁੱਠੀ ਚੇਤਨਾ (inverted consciousness) ਵੱਜੋਂ ਪੇਸ਼ ਕੀਤਾ ਜਿਹੜੀ ਕਿ ਯਥਾਰਥ ਦੇ ਅਸਲ ਗਿਆਨ ਨੂੰ ਪਰਦੇ ਹੇਠਾਂ ਲੁਕੋ ਦਿੰਦੀ ਹੈ ਅਤੇ ਹਾਕਮ ਸ਼੍ਰੇਣੀ ਦੇ ਹੱਕ ਵਿੱਚ ਹੋ ਨਿਬੜਦੀ ਹੈ। ਉਨ੍ਹਾਂ ਅਨੁਸਾਰ ਪੂੰਜੀਵਾਦੀ ਸਮਾਜਾਂ ਅੰਦਰ ਮੰਡੀ ਅਤੇ ਵਟਾਂਦਰੇ ਦੀ ਪ੍ਰਕਿਰਿਆ, ਇਸ ਦੇ ਅਸਲ ਕਿਰਦਾਰ ਅਤੇ ਕਿਰਤ ਦੀ ਲੁੱਟ ਨੂੰ ਛੁਪਾਉਣ ਦਾ ਯਤਨ ਕਰਦੀ ਹੈ। ਜਦੋਂ ਵਿਚਾਰਧਾਰਾ ਕੇਵਲ ਆਦਰਸ਼ਵਾਦੀ ਹੋ ਨਿਬੜਦੀ ਹੈ ਤਾਂ ਵਿਅਕਤੀ ਅਤੇ ਲੋਕ-ਸਮੂਹ ਨੂੰ ਸਮਕਾਲੀ ਪ੍ਰਸਥਿਤੀਆਂ ਦਾ ਵਾਸਤਵਿਕ ਬਿੰਬ (real image) ਨਜ਼ਰ ਨਹੀਂ ਆਉਂਦਾ। ਡਾ. ਮਨਮੋਹਨ ਸਿੰਘ, Karl Marx ਅਤੇ Friedrich Engels ਦੀ ਪੁਸਤਕ ‘The German Ideology’ ਦੇ ਆਲੋਚਕ Louis Althusser ਦੇ ਹਵਾਲੇ ਨਾਲ ਲਿਖਦਾ ਹੈ, ‘‘ਜੇ ਵਿਚਾਰਧਾਰਾ ਵਿੱਚ ਮਨੁੱਖ ਅਤੇ ਉਨ੍ਹਾਂ ਦੇ ਰਿਸ਼ਤੇ ਉਲਟੇ ਨਜ਼ਰ ਆਉਂਦੇ ਹਨ ਤਾਂ ਅਸਲ ਵਿੱਚ ਭੌਤਿਕ ਜੀਵਨ ਪ੍ਰਕਿਰਿਆ ਹੀ ਇਸ ਲਈ ਜ਼ਿੰਮੇਵਾਰ ਹੈ ਠੀਕ ਉਸੇ ਤਰ੍ਹਾਂ ਜਿਵੇਂ ਕੈਮਰੇ ਵਿੱਚ ਅਤੇ ਮਨੁੱਖੀ ਅੱਖ ਦੇ ਰੇਟੀਨੇ ਉੱਤੇ ਵਸਤੂ ਦਾ ਬਿੰਬ ਉਲਟਾ ਨਜ਼ਰ ਆਉਂਦਾ ਹੈ।’’ ਕੀ ਵਿਚਾਰਧਾਰਾ ਹਾਂ-ਮੁਖੀ ਹੁੰਦੀ ਹੈ ਜਾਂ ਨਾਂਹ-ਮੁਖੀ? ਜਗਤ-ਦ੍ਰਿਸ਼ਟੀ (world-view) ਦੁਆਰਾ ਪੈਦਾ ਹੋਈ ਚੇਤਨਾ ਨੂੰ ਹਾਂ-ਮੁਖੀ ਵਿਚਾਰਧਾਰਾ ਕਿਹਾ ਜਾਂਦਾ ਹੈ ਜਿਸ ਅਧੀਨ ਵਿਚਾਰਧਾਰਾਵਾਂ ਦਾ ਉੱਸਰਿਆ ਤਰਕਸ਼ੀਲ (rational) ਸਮੂਹ, ਲੋਕ ਹਿਤਾਂ ਦੀ ਰਾਖੀ ਅਤੇ ਉੱਨਤੀ ਕਰਦਾ ਹੈ। ਝੂਠੀ ਚੇਤਨਾ (false consciousness) ਦੁਆਰਾ ਉਪਜੀ ਵਿਚਾਰਧਾਰਾ ਦੀ ਪ੍ਰਕਿਰਤੀ ਨਾਂਹ-ਮੁਖੀ ਹੁੰਦੀ ਹੈ। ਵਿਚਾਰਧਾਰਾ ਦੀ ਪ੍ਰਕਿਰਤੀ ਵਿਗਿਆਨਕ ਵੀ ਹੋ ਸਕਦੀ ਹੈ। ਵਿਗਿਆਨ, ਕੁਦਰਤੀ ਵਰਤਾਰਿਆਂ ਦੀ ਸਚਾਈ ਖੋਜਣ ਲਈ ਆਪਣੇ ਖੋਜ ਸੰਦਾਂ ਦਾ ਪ੍ਰਯੋਗ ਕਰਦਾ ਹੋਇਆ ਸਰਬਵਿਆਪਕ ਨਿਯਮਾਂ ਨੂੰ ਲੱਭਦਾ ਹੈ। ਵਿਗਿਆਨ ਆਪਣੇ ਲੋੜੀਂਦੇ ਗਿਆਨ ਨੂੰ ਖੋਜਣ ਲਈ ਕੇਵਲ ਸਤਹ (surface) ਤੱਕ ਹੀ ਸੀਮਤ ਨਹੀਂ ਹੁੰਦਾ ਸਗੋਂ ਸਤਹ ਦੇ ਧੁਰ ਅੰਦਰ ਤੱਕ ਜਾ ਕੇ ਸੱਚ ਨੂੰ ਪ੍ਰਾਪਤ ਕਰਨ ਦੀ ਸਮਰੱਥਾ ਰੱਖਦਾ ਹੈ ਅਤੇ ਇਸ ਲਈ ਹਰ ਸੰਭਵ ਯਤਨ ਵੀ ਕਰਦਾ ਹੈ। ਜਦੋਂ ਵਿਚਾਰਧਾਰਾ ਨੂੰ ਨਾਂਹ-ਮੁਖੀ ਸੰਕਲਪ ਵੱਜੋਂ ਵਰਤਿਆ ਜਾਂਦਾ ਹੈ ਤਾਂ ਵਿਗਿਆਨ ਅਤੇ ਵਿਚਾਰਧਾਰਾ ਇੱਕ ਦੂਜੇ ਦੇ ਵਿਰੋਧ ਵਿੱਚ ਖੜ੍ਹੇ ਹੋ ਜਾਂਦੇ ਹਨ। ਵਿਗਿਆਨ ਦਾ ਬੋਧ (cognition), ਵਿਚਾਰਧਾਰਾ ਦੇ ਬੋਧ ਤੋਂ ਬਿਲਕੁਲ ਵੱਖਰਾ ਹੁੰਦਾ ਹੈ। ਇੰਝ ਵਿਚਾਰਧਾਰਾ, ਵਿਗਿਆਨ ਤੋਂ ਵੱਖਰੇ ਸੰਕਲਪ ਦੀ ਸੂਚਕ ਹੋ ਨਿਬੜਦੀ ਹੈ। ਵਿਗਿਆਨ ਦਾ ਗਿਆਨ ਯਥਾਰਥਕ ਹੁੰਦਾ ਹੈ ਫਿਰ ਵੀ ਵਿਗਿਆਨ ਕੋਲ ਵਿਚਾਰਧਾਰਾ ਨੂੰ ਹਰਾਉਣ ਦੀ ਸੰਭਾਵਿਤ ਸਮਰੱਥਾ ਨਹੀਂ ਹੁੰਦੀ। ਇਹ ਤਾਂ ਵਾਪਰਦਾ ਹੈ ਕਿਉਂਕਿ ਵਿਚਾਰਧਾਰਾ ਲੋਕਮਨ ਦੀਆਂ ਜੜ੍ਹਾਂ ਵਿੱਚ ਸਮਾਈ ਹੋਈ ਹੁੰਦੀ ਹੈ। ਇਸੇ ਕਾਰਨ ਵਿਚਾਰਧਾਰਾ ਨੂੰ ਵਿਗੜਿਆ ਹੋਇਆ ਗਿਆਨ ਵੀ ਕਿਹਾ ਜਾ ਸਕਦਾ ਹੈ। Jorge Larrain ਆਪਣੀ ਪੁਸਤਕ ‘The Concept of Ideology’ ਵਿੱਚ ਲਿਖਦਾ ਹੈ, ‘‘Ideology is the distorted knowledge, whereas science is the true knowledge.’’ ਅਲਥਿਊਸਰ ਦੇ ਪ੍ਰਕਾਸ਼ਤ ਲੇਖ, ‘ਆਇਡੀਔਲੋਜੀ ਐਂਡ ਆਇਡੀਔਲੋਜੀਕਲ ਸਟੇਟ ਅਪਰੇਟਸਜ਼’ ਨੇ ਸਮਾਜਿਕ ਅਤੇ ਸਾਹਿਤ ਆਲੋਚਨਾ ਦੇ ਖੇਤਰ ਵਿੱਚ ਡੂੰਘਾ ਪ੍ਰਭਾਵ ਪਾਇਆ ਹੈ। ਅਲਥਿਊਸਰ ਅਨੁਸਾਰ ਭਾਵੇਂ ਰਾਜਨੀਤੀ, ਸਭਿਆਚਾਰ ਅਤੇ ਵਿਚਾਰਧਾਰਾ ਅੰਤਿਮ ਤੌਰ ’ਤੇ ਆਰਥਿਕਤਾ ਦੁਆਰਾ ਨਿਸ਼ਚਿਤ ਅਤੇ ਨਿਰਧਾਰਿਤ ਹੁੰਦੇ ਹਨ ਪਰ ਵਿਚਾਰਧਾਰਕ ਖੇਤਰ ਦੇ ਆਧਾਰ ’ਤੇ ਮੋੜਵਾਂ ਅਸਰ ਪਾਉਂਦੇ ਹਨ ਅਤੇ ਆਧਾਰ ਦਾ ਪੁਨਰ-ਉਤਪਾਦਨ ਕਰਦੇ ਹਨ। ਅਲਥਿਊਸਰ ਨੇ ਪਹਿਲੀ ਵਾਰ ਤਸ਼ੱਦਦ-ਮਈ ਰਾਜ ਅਤੇ ਗ਼ੈਰ-ਤਸ਼ੱਦਦ-ਮਈ ਰਾਜ ਦਾ ਨਿਖੇੜਾ ਕੀਤਾ। ਹਾਕਮ ਸ਼੍ਰੇਣੀ ਕੋਲ ਤਸ਼ੱਦਦ-ਮਈ ਰਾਜ ਉਪਕਰਣ (Repressive State Apparatuses) ਹੁੰਦੇ ਹਨ ਜਿਹਨਾਂ ਵਿੱਚ ਸਰਕਾਰ, ਫ਼ੌਜ, ਪੁਲੀਸ, ਅਦਾਲਤਾਂ, ਜੇਲ੍ਹਾਂ ਅਤੇ ਪ੍ਰਸਾਸ਼ਨ ਆਉਂਦੇ ਹਨ। ਵਿਚਾਰਧਾਰਕ ਰਾਜ ਉਪਕਰਣ (Ideological State Apparatuses) ਵਿੱਚ ਹੇਠ ਲਿਖੀਆਂ ਸੰਸਥਾਵਾਂ/ਸੰਗਠਨ ਸ਼ਾਮਿਲ ਹੁੰਦੇ ਹਨ: 1) ਧਾਰਮਿਕ ਵਿਚਾਰਧਾਰਕ ਰਾਜ ਉਪਕਰਣ 2) ਵਿਦਿਅਕ ਵਿਚਾਰਧਾਰਕ ਰਾਜ ਉਪਕਰਣ 3) ਪਰਿਵਾਰਕ ਵਿਚਾਰਧਾਰਕ ਰਾਜ ਉਪਕਰਣ 4) ਕਾਨੂੰਨੀ ਵਿਚਾਰਧਾਰਕ ਰਾਜ ਉਪਕਰਣ 5) ਰਾਜਨੀਤਕ ਵਿਚਾਰਧਾਰਕ ਰਾਜ ਉਪਕਰਣ 6) ਟਰੇਡ ਯੂਨੀਅਨ ਵਿਚਾਰਧਾਰਕ ਰਾਜ ਉਪਕਰਣ 7) ਸੰਚਾਰਕ (ਅਖ਼ਬਾਰ, ਰੇਡੀਓ ਅਤੇ ਟੈਲੀਵਿਜ਼ਨ) ਵਿਚਾਰਧਾਰਕ ਰਾਜ ਉਪਕਰਣ 8) ਸਭਿਆਚਾਰਕ (ਸਾਹਿਤ, ਕਲਾ ਅਤੇ ਖੇਡਾਂ) ਵਿਚਾਰਧਾਰਕ ਰਾਜ ਉਪਕਰਣ ਤਸ਼ੱਦਦ-ਮਈ ਰਾਜ ਉਪਕਰਣ ਅਤੇ ਵਿਚਾਰਧਾਰਕ ਰਾਜ ਉਪਕਰਣ ਆਪਸ ਵਿੱਚ ਮਿਲ ਕੇ ਰਾਜ ਪ੍ਰਬੰਧ ਨੂੰ ਠੀਕ ਢੰਗ ਨਾਲ ਚਲਾਉਣ ਦਾ ਉੱਪਰਾਲਾ ਕਰਦੇ ਹਨ। ਇੰਝ ਇਹ ਦੋਵੇਂ ਉਪਕਰਣ ਇੱਕ ਦੂਜੇ ਤੋਂ ਵੱਖਰੇ ਹੁੰਦੇ ਹੋਏ ਵੀ ਆਪਸੀ ਤਾਲਮੇਲ ਦੁਆਰਾ ਰਾਜ ਨੂੰ ਚਲਾਉਣ ਵਿੱਚ ਸਹਾਈ ਹੁੰਦੇ ਹਨ। ਡਾ.
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਵੱਟਣਾ ਮਲਣਾ ਵੀ ਇੱਕ ਵਿਆਹ ਦੀ ਬੜੀ ਅਹਿਮ ਰਸਮ ਸੀ। ਇਸ ਰਸਮ ਨੂੰ ਨਹਾਈ-ਧੋਈ ਦੀ ਰਸਮ ਵੀ ਕਿਹਾ ਜਾਂਦਾ ਸੀ। ਬਰਾਤ ਜਾਣ ਤੋਂ ਇੱਕ ਦਿਨ ਪਹਿਲਾਂ ਜਾਂ ਉਸੇ ਦਿਨ ਮੁੰਡੇ ਜਾਂ ਕੁੜੀ ਨਹਾਉਣ ਨੂੰ ਨਾਈ-ਧੋਈ ਕਿਹਾ ਜਾਂਦਾ ਹੈ। ਜਲਦੀ ਤਿਆਰ ਹੋ ਕੇ ਜਲਦੀ ਬਰਾਤ ਦੀ ਰਵਾਨਗੀ ਹੋ ਜਾਂਦੀ ਸੀ ਲਾਗੀ ਜਾਂ ਲਾਗਣ ਸਾਰੇ ਗਲੀ-ਮੁਹੱਲੇ ਵਿੱਚ ਨਹਾਈ-ਧੋਈ ਦਾ ਸੱਦਾ ਦਿਦੇ ਹਨ। ਵਟਣਾ ਤਿਆਰ ਹੋਣ ’ਤੇ ਸਾਰੀਆਂ ਔਰਤਾਂ ਇਕੱਠੀਆਂ ਗੀਤ ਗਾਉਂਦੀਆਂ।
ਧਿਆਨ ਚੰਦ ਜਾਂ ਮੇਜਰ ਧਿਆਨ ਚੰਦ (29 ਅਗਸਤ 1905- 3 ਦਸੰਬਰ 1979) ਇੱਕ ਭਾਰਤੀ ਹਾਕੀ ਖਿਡਾਰੀ ਸੀ, ਜਿਸ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇਜਜਕੲਪਧਦਛਛੲਟਝ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸੀ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।