ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਆਈਸਲੈਂਡ ਜਾਂ ਆਈਸਲੈਂਡ ਦਾ ਗਣਰਾਜ (ਆਈਸਲੈਂਡੀ: Ísland ਜਾਂ Lýðveldið Ísland) ਯੂਰਪ ਵਿੱਚ ਉੱਤਰੀ ਅੰਧ ਮਹਾਂਸਾਗਰ ਵਿੱਚ ਗਰੀਨਲੈਂਡ, ਫਰੋ ਟਾਪੂ-ਸਮੂਹ]] ਅਤੇ ਨਾਰਵੇ ਵਿਚਕਾਰ ਵਸਿਆ ਇੱਕ ਟਾਪੂਨੁਮਾ ਦੇਸ਼ ਹੈ। ਆਈਸਲੈਂਡ ਦਾ ਖੇਤਰਫਲ ਲਗਭਗ ੧,੦੩,੦੦੦ ਵਰਗ ਕਿ.ਮੀ.੨ ਹੈ ਅਤੇ ਅੰਦਾਜ਼ੀ ਅਬਾਦੀ ੩,੧੩,੦੦੦ (੨੦੦੯) ਹੈ। ਇਹ ਯੂਰਪ ਵਿੱਚ ਬਰਤਾਨੀਆ ਤੋਂ ਬਾਅਦ ਦੂਜਾ ਅਤੇ ਸੰਸਾਰ ਵਿੱਚ ੧੮ਵਾਂ ਸਭ ਤੋਂ ਵੱਡਾ ਟਾਪੂ ਹੈ। ਇਸਦੀ ਰਾਜਧਾਨੀ ਰਿਕਯਾਵਿਕ ਅਤੇ ਦੇਸ਼ ਦੀ ਲਗਭਗ ਅੱਧੀ ਅਬਾਦੀ ਇੱਥੇ ਰਹਿੰਦੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਨੀਦਰਲੈੰਡ (ਡੱਚ: Nederland) ਉਤਲੇ ਲੈਂਦੇ ਯੂਰਪ ਚ ਇੱਕ ਦਸ਼ ਹੈ। ਏਦੇ ਉੱਤਰ ਤੇ ਲੈਂਦੇ ਵੱਲ ਉਤਲਾ ਸਮੁੰਦਰ, ਦੱਖਣ ਚ ਬੀਲਜੀਮ ਤੇ ਚੜ੍ਹਦੇ ਪਾਸੇ ਜਰਮਨੀ ਹੈ। ਇਹ ਪਾਰਲੀਮਾਨੀ ਲੋਕ ਰਾਜ ਹੈ। ਈਦਾ ਰਾਜਗੜ੍ਹ ਐਮਸਟਰਡੈਮ ਹੈ। ਸਰਕਾਰ ਦੀ ਕੁਰਸੀ ਹੈਗ਼ ਚ ਹੈ। ਨੀਦਰਲੈੰਡ ਦਾ 25/ ਥਾਂ ਤੇ 21 / ਲੋਕ ਸਮੁੰਦਰ ਦੀ ਪੱਧਰ ਤੋਂ ਥੱਲੇ ਵਸਦੇ ਨੇਂ ਤੇ ਈਦਾ 50/ ਥਾਂ ਸਮੁੰਦਰ ਦੀ ਪੱਧਰ ਤੋਂ ਇੱਕ ਮੀਟਰ ਉੱਚਾ ਹੈ। ਇਸੇ ਲਈ ਈਦਾ ਨਾਂ ਨੀਦਰਲੈੰਡ ਯਾਨੀ ਨੀਵਾਂ ਦੇਸ਼ ਹੈ। ਇਹ ਇੱਕ ਪੱਧਰਾ ਦੇਸ਼ ਹੈ ਤੇ ਥੱਲੇ ਕਜ ਅਜੇ ਥਾਂ ਨੇਂ। ਏਦੇ ਚੋਂ ਰਹਾਇਨ ਮੀਵਜ਼ ਤੇ ਸ਼ੀਲਡਟ ਦਰਿਆ ਵਿਕਦੇ ਨੇਂ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ 300 ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਿਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਿਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹੈ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾ ਦਿਨ ਵੀ ਕਹਿੰਦੇ ਹਨ। ਅੰਗਰੇਜ਼ੀ ਵਿੱਚ ਇਸ ਦਿਨ ਨੂੰ ਮੰਡੇ (Monday) ਕਹਿੰਦੇ ਹਨ। ਬਹੁਤ ਸਾਰੀਆਂ ਇੰਡੋ-ਆਰੀਆ ਭਾਸ਼ਾਵਾਂ ਵਿੱਚ, ਇਸ ਵਾਸਤੇ ਸ਼ਬਦ ਸੋਮਵਾਰ ਜਾਂ "ਚੰਦਰਵਾਰ" ਹਨ ਜੋ "Monday" ਦਾ ਹੂਬਹੂ ਸੰਸਕ੍ਰਿਤ ਅਨੁਵਾਦ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਈਰਾਨ (جمهوری اسلامی ايران, ਜਮਹੂਰੀ-ਏ-ਇਸਲਾਮੀ-ਏ-ਈਰਾਨ) ਏਸ਼ੀਆ ਦੇ ਦੱਖਣ-ਪੱਛਮ ਖੰਡ ਵਿੱਚ ਸਥਿਤ ਦੇਸ਼ ਹੈ। ਇਸਨੂੰ ਸੰਨ 1935 ਤੱਕ ਫਾਰਸ ਨਾਂਅ ਨਾਲ ਵੀ ਜਾਣਿਆ ਜਾਂਦਾ ਸੀ। ਇਸ ਦੀ ਰਾਜਧਾਨੀ ਤਹਿਰਾਨ ਹੈ ਅਤੇ ਇਹ ਦੇਸ਼ ਉੱਤਰ-ਪੂਰਬ ਵਿੱਚ ਤੁਰਕਮੇਨਿਸਤਾਨ, ਉੱਤਰ ਵਿੱਚ ਕੈਸਪੀਅਨ ਸਾਗਰ ਅਤੇ ਅਜਰਬਾਈਜਾਨ, ਦੱਖਣ ਵਿੱਚ ਫਾਰਸ ਦੀ ਖਾੜੀ, ਪੱਛਮ ਵਿੱਚ ਇਰਾਕ ( ਕੁਰਦਿਸਤਾਨ ਸਰਜ਼ਮੀਨ) ਅਤੇ ਤੁਰਕੀ, ਪੂਰਬ ਵਿੱਚ ਅਫ਼ਗ਼ਾਨਿਸਤਾਨ ਅਤੇ ਪਾਕਿਸਤਾਨ ਨਾਲ ਘਿਰਿਆ ਹੈ। ਇੱਥੇ ਦਾ ਪ੍ਰਮੁੱਖ ਧਰਮ ਇਸਲਾਮ ਹੈ ਅਤੇ ਇਹ ਖੇਤਰ ਸ਼ੀਆ ਬਹੁਲ ਹੈ।
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸਨ ਜਿਹਨਾਂ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਨ੍ਹਾਂ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਇਹਨਾਂ ਨੂੰ ਭਾਈ ਜੀ ਆਖਿਆ ਜਾਣ ਲੱਗਾ। ਇਹਨਾਂ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਸਾਇਪ੍ਰਸ ( ਗਰੀਕ : Κύπρος , IPA : [ cipɾo̞s ] , ਤੁਰਕੀ : Kıbrıs ) , ਆਧਿਕਾਰਿਕ ਤੌਰ ਉੱਤੇ ਸਾਇਪ੍ਰਸ ਗਣਤੰਤਰ ( ਗਰੀਕ : Κυπριακή Δημοκρατία , Kypriakī Dīmokratía , [ cipɾiaci ðimo̞kɾatia ] , ਤੁਰਕੀ : Kıbrıs Cumhuriyeti ) ਪੂਰਵੀ ਭੂਮਧਿਅ ਸਾਗਰ ਉੱਤੇ ਗਰੀਸ ਦੇ ਪੂਰਵ , ਲੇਬਨਾਨ , ਸੀਰਿਆ ਅਤੇ ਇਸਰਾਇਲ ਦੇ ਪਸ਼ਚਮ , ਮਿਸਰ ਦੇ ਜਵਾਬ ਅਤੇ ਤੁਰਕੀ ਦੇ ਦੱਖਣ ਵਿੱਚ ਸਥਿਤ ਇੱਕ ਯੂਰੇਸ਼ੀਅਨ ਟਾਪੂ ਦੇਸ਼ ਹੈ। ਇਸਦੀ ਰਾਜਧਾਨੀ ਨਿਕੋਸਿਆ ਹੈ। ਇਸਦੀ ਮੁੱਖ - ਅਤੇਰਾਜਭਾਸ਼ਾਵਾਂਗਰੀਕ ਅਤੇ ਤੁਰਕੀ ਹਨ । ਸਾਇਪ੍ਰਸ ਭੂਮਧਿਅ ਦਾ ਤੀਜਾ ਸਭਤੋਂ ਬਹੁਤ ਟਾਪੂ ਹੈ , ਅਤੇ ਲੋਕਾਂ ਨੂੰ ਪਿਆਰਾ ਸੈਰ ਥਾਂ ਹੈ , ਜਿੱਥੇ ਪ੍ਰਤੀ ਸਾਲ 2 .
ਲੰਡਨ (/ˈlʌndən/) ਇੰਗਲੈਂਡ ਦੀ ਰਾਜਧਾਨੀ ਹੈ ਅਤੇ ਇਹ ਇੰਗਲੈਂਡ ਦਾ ਸਭ ਤੋਂ ਪ੍ਰਸਿੱਧ ਸ਼ਹਿਰ ਹੈ। ਇਹ ਸ਼ਹਿਰ ਗ੍ਰੇਟ ਬ੍ਰਿਟੇਨ ਦੇ ਟਾਪੂ ਦੇ ਦੱਖਣ ਪੂਰਬ ਵਿੱਚ ਥੇਮਜ਼ ਦਰਿਆ ਦੇ ਕੰਢੇ ਵਸਿਆ ਹੋਇਆ ਹੈ। ਇਹ ਸ਼ਹਿਰ ਰੋਮਨ ਰਾਜਿਆਂ ਦੁਆਰਾ ਸਥਾਪਿਤ ਕੀਤਾ ਗਿਆ ਸੀ, ਜਿੰਨ੍ਹਾ ਨੇ ਇਸਦਾ ਨਾਂਮ "ਲੰਡੇਨੀਅਮ" ਰੱਖਿਆ ਸੀ। ਲੰਡਨ ਦਾ ਪ੍ਰਾਚੀਨ ਮੂਲ, ਸਿਟੀ ਆਫ ਲੰਡਨ, ਇਸਦਾ ਵੱਡਾ ਹਿੱਸਾ 1.12-square-mile (2.9 km2) ਮੱਧਕਾਲ ਸੀਮਾਵਾਂ ਰੱਖਦਾ ਹੈ। ਇਹ ਮਹਾਂਨਗਰ ਸ਼ਹਿਰ ਹੈ। ਇਸਨੂੰ ਗ੍ਰੇਟਰ ਲੰਡਨ ਵੀ ਕਹਿੰਦੇ ਹਨ। ਲੰਡਨ ਸ਼ਹਿਰ ਨੂੰ ਇੱਥੋਂ ਦਾ ਮੇਅਰ ਅਤੇ ਲੰਡਨ ਅਸੈਂਬਲੀ ਆਪਣੀ ਦੇਖ-ਰੇਖ ਹੇਠ ਚਲਾਉਂਦੀ ਹੈ।ਲੰਡਨ ਅੱਗੇ ਵਧਦਾ ਹੋਇਆ ਗਲੋਬਲ ਸ਼ਹਿਰ ਹੈ, ਜੋ ਕਿ ਕਲਾ, ਕਾਮਰਸ, ਸਿੱਖਿਆ, ਮਨੋਰੰਜਨ, ਫੈਸ਼ਨ, ਫਾਇਨਾਂਸ, ਸਿਹਤ ਸਹੂਲਤਾਂ, ਮੀਡੀਆ, ਪ੍ਰੋਫੈਸ਼ਨਲ ਸਰਵਿਸ, ਖੋਜ ਅਤੇ ਵਿਕਾਸ, ਯਾਤਰਾਸਥੱਲ ਅਤੇ ਆਵਾਜਾਈ ਪੱਖੋਂ ਅੱਗੇ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਵਿੱਤੀ ਕੇਂਦਰ ਹੈ। ਇਸਦਾ ਜੀਡੀਪੀ ਖੇਤਰ ਪੱਖੋਂ ਵਿਸ਼ਵ ਵਿੱਚ ਪੰਜਵਾਂ/ਛੇਵਾਂ ਸਥਾਨ ਹੈ।ਲੰਡਨ ਵਿੱਚ ਵੱਖੋ-ਵੱਖਰੇ ਲੋਕ ਅਤੇ ਸਭਿਆਚਾਰ ਹਨ, ਅਤੇ ਇਸ ਖੇਤਰ ਵਿੱਚ 300 ਤੋਂ ਵੱਧ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਸਦੀ ਅਨੁਮਾਨਤ ਮਿਡ-2016 ਨਗਰਪਾਲਿਕਾ ਜਨਸੰਖਿਆ (ਗ੍ਰੇਟਰ ਲੰਡਨ ਨਾਲ ਸੰਬੰਧਿਤ) 8,787,892 ਸੀ, ਯੂਰਪੀ ਸੰਘ ਦੇ ਕਿਸੇ ਵੀ ਸ਼ਹਿਰ ਦਾ ਸਭ ਤੋਂ ਵੱਡਾ ਸ਼ਹਿਰ ਹੈ ਅਤੇ ਯੂ.ਕੇ. ਦੀ ਆਬਾਦੀ ਦਾ 13.4% ਹਿੱਸਾ ਗਿਣਿਆ ਜਾਂਦਾ ਹੈ। 2011 ਦੀ ਮਰਦਮਸ਼ੁਮਾਰੀ ਵਿੱਚ 9,787,426 ਲੋਕਾਂ ਦੇ ਨਾਲ, ਲੰਡਨ ਸ਼ਹਿਰੀ ਖੇਤਰ ਵਿੱਚ ਯੂਰਪ ਵਿੱਚ ਦੂਜਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਰਿਹਾ ਹੈ। ਪੈਰਿਸ ਇਸ ਵਿੱਚ ਪਹਿਲਾ ਹੈ। ਸ਼ਹਿਰ ਦਾ ਮਹਾਂਨਗਰ ਖੇਤਰ 2016 ਵਿੱਚ ਯੂਰਪ ਵਿੱਚ 14,040,163 ਲੋਕਾਂ ਦੇ ਨਾਲ ਸਭ ਤੋਂ ਵੱਧ ਆਬਾਦੀ ਵਾਲਾ ਹੈ, ਜਦਕਿ ਗ੍ਰੇਟਰ ਲੰਡਨ ਅਥਾਰਟੀ ਸ਼ਹਿਰ-ਖੇਤਰ (ਦੱਖਣ ਪੂਰਬ ਦਾ ਵੱਡਾ ਹਿੱਸਾ) ਦੀ ਜਨਸੰਖਿਆ ਦੇ ਤੌਰ ਤੇ 22.7 ਮਿਲੀਅਨ। ਲੰਡਨ 1831 ਤੋਂ 1925 ਤੱਕ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਸ਼ਹਿਰ ਸੀ।ਲੰਡਨ ਵਿੱਚ ਚਾਰ ਵਿਸ਼ਵ ਵਿਰਾਸਤੀ ਥਾਵਾਂ ਸ਼ਾਮਲ ਹਨ: ਲੰਡਨ ਦਾ ਟਾਵਰ; ਕੇਊ ਗਾਰਡਨ; ਵੈਸਟਮਿੰਸਟਰ ਦੇ ਪੈਲੇਸ, ਵੈਸਟਮਿੰਸਟਰ ਐਬੇ ਅਤੇ ਸੇਂਟ ਮਾਰਗਰੇਟ ਚਰਚ ਦੁਆਰਾ ਬਣਾਈ ਗਈ ਇਹ ਸਾਈਟ; ਅਤੇ ਗ੍ਰੀਨਵਿਚ ਦਾ ਇਤਿਹਾਸਕ ਸਮਝੌਤਾ (ਜਿਸ ਵਿੱਚ ਰਾਇਲ ਆਬਜਰਵੇਟਰੀ, ਗ੍ਰੀਨਵਿਚ ਪ੍ਰਾਈਮ ਮੈਰੀਡੀਅਨ, 0 ° ਲੰਬਕਾਰ ਅਤੇ ਗ੍ਰੀਨਵਿੱਚ ਮੀਨ ਟਾਈਮ ਪਰਿਭਾਸ਼ਿਤ ਕਰਦਾ ਹੈ)। ਹੋਰ ਥਾਂਵਾਂ ਵਿੱਚ ਬਕਿੰਘਮ ਪੈਲਸ, ਲੰਡਨ ਆਈ, ਪਿਕਕਾਡੀਲੀ ਸਰਕਸ, ਸੈਂਟ ਪੌਲੀਜ਼ ਕੈਥੇਡ੍ਰਲ, ਟਾਵਰ ਬ੍ਰਿਜ, ਟਰਫਲਗਰ ਸਕਵੇਅਰ ਅਤੇ ਦ ਸ਼ਾਰਡ ਸ਼ਾਮਲ ਹਨ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਹੰਗਰੀ (ਹੰਗੇਰਿਆਈ : Magyarország), ਆਧਿਕਾਰਿਕ ਤੌਰ ਉੱਤੇ ਹੰਗਰੀ ਲੋਕ-ਰਾਜ (ਹੰਗੇਰਿਆਈ: Magyar Köztársaság), ਮੱਧ ਯੂਰਪ ਦੇ ਪੈਨੋਨੀਅਨ ਬੇਸਿਨ ਵਿੱਚ ਸਥਿਤ ਇੱਕ ਬੰਦ-ਹੱਦ ਵਾਲਾ ਦੇਸ਼ ਹੈ। ਇਸਦੇ ਉੱਤਰ ਵਿੱਚ ਸਲੋਵਾਕੀਆ , ਪੂਰਬ ਵਿੱਚ ਯੂਕਰੇਨ ਅਤੇ ਰੋਮਾਨਿਆ , ਦੱਖਣ ਵਿੱਚ ਸਰਬੀਆ ਅਤੇ ਕਰੋਏਸ਼ੀਆ , ਦੱਖਣ-ਪੱਛਮ ਵਿੱਚ ਸਲੋਵੇਨਿਆ ਅਤੇ ਪੱਛਮ ਵਿੱਚ ਆਸਟਰਿਆ ਸਥਿਤ ਹੈ। ਇਸਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਬੁਡਾਪੇਸਟ ਹੈ। ਹੰਗਰੀ , ਯੂਰੋਪੀ ਸੰਘ , ਨਾਟੋ , ਓਈਸੀਡੀ ਅਤੇ ਵਿਸੇਗਰਾਦ ਸਮੂਹ ਦਾ ਮੈਂਬਰ ਹੈ , ਅਤੇ ਇੱਕ ਸ਼ੇਂਗਨ ਰਾਸ਼ਟਰ ਹੈ। ਇਸਦੀ ਆਧਿਕਾਰਿਕ ਭਾਸ਼ਾ ਹੰਗੇਰਿਆਈ ਹੈ , ਜੋ ਫਿੰਨਾਂ - ਉਗਰਿਕ ਭਾਸ਼ਾ ਪਰਵਾਰ ਦਾ ਹਿੱਸਾ ਹੈ ਅਤੇ ਯੂਰੋਪ ਵਿੱਚ ਸਭਤੋਂ ਵਿਆਪਕ ਰੂਪ ਵਲੋਂ ਬੋਲੀ ਜਾਣ ਵਾਲੀ ਗੈਰ ਭਾਰੋਪੀਏ ਭਾਸ਼ਾ ਹੈ। ਹੰਗਰੀ ਦੁਨੀਆ ਦੇ ਤੀਹ ਸਭਤੋਂ ਜਿਆਦਾ ਲੋਕਾਂ ਨੂੰ ਪਿਆਰਾ ਸੈਰ ਸਥਾਨਾਂ ਵਿੱਚੋਂ ਇੱਕ ਹੈ , ਅਤੇ ਪ੍ਰਤੀ ਸਾਲ ਲੱਗਭੱਗ 8 .
ਲਾਤਵੀਆ ਜਾਂ ਲਾਤਵਿਆ ਲੋਕ-ਰਾਜ (ਲਾਤਵਿਆਈ: Latvijas Republika) ਉੱਤਰਪੂਰਵੀ ਯੂਰਪ ਵਿੱਚ ਸਥਿਤ ਇੱਕ ਦੇਸ਼ ਹੈ ਅਤੇ ਉਨ੍ਹਾਂ ਤਿੰਨ ਬਾਲਟਿਕ ਗਣਰਾਜਾਂ ਵਿੱਚੋਂ ਇੱਕ ਹੈ ਜਿਹਨਾਂ ਦਾ ਦੂਸਰੇ ਵਿਸ਼ਵ ਯੁੱਧ ਦੇ ਬਾਅਦ ਭੂਤਪੂਰਵ ਸੋਵਿਅਤ ਸੰਘ ਵਿੱਚ ਵਿਲਾ ਕਰ ਦਿੱਤਾ ਗਿਆ। ਇਸ ਦੀ ਸੀਮਾਵਾਂ ਲਿਥੁਆਨਿਆ, ਏਸਟੋਨਿਆ, ਬੇਲਾਰੂਸ, ਅਤੇ ਰੂਸ ਨਾਲ ਮਿਲਦੀਆਂ ਹਨ। ਇਹ ਸਰੂਪ ਦੀ ਨਜ਼ਰ ਵਲੋਂ ਇੱਕ ਛੋਟਾ ਦੇਸ਼ ਹੈ ਅਤੇ ਇਸ ਦਾ ਕੁਲ ਖੇਤਰਫਲ 64,589 ਵਰਗ ਕਿਃ ਮੀਃ ਅਤੇ ਜਨਸੰਖਿਆ 22,31,500 (2009) ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਯੂਰੋ (ਨਿਸ਼ਾਨ: €; ਕੋਡ: EUR) ਯੂਰਪੀ ਸੰਘ ਦੀਆਂ ਸੰਸਥਾਵਾਂ ਵੱਲੋਂ ਵਰਤੀ ਜਾਂਦੀ ਮੁਦਰਾ ਹੈ ਅਤੇ ਯੂਰੋਜੋਨ ਦੀ ਅਧਿਕਾਰਕ ਮੁਦਰਾ ਹੈ ਜਿਸ ਵਿੱਚ ਇਸ ਸੰਘ ਦੇ 28 ਮੈਂਬਰਾਂ ਵਿੱਚੋਂ 18 ਸ਼ਾਮਲ ਹਨ: ਆਸਟਰੀਆ, ਬੈਲਜੀਅਮ, ਸਾਈਪ੍ਰਸ, ਇਸਤੋਨੀਆ, ਫ਼ਿਨਲੈਂਡ, ਫ਼ਰਾਂਸ, ਜਰਮਨੀ, ਯੂਨਾਨ, ਆਇਰਲੈਂਡ, ਇਟਲੀ, ਲਕਸਮਬਰਗ, ਮਾਲਟਾ, ਨੀਦਰਲੈਂਡ, ਪੁਰਤਗਾਲ, ਸਲੋਵਾਕੀਆ, ਸਲੋਵੇਨੀਆ ਅਤੇ ਸਪੇਨ। ਇਹ ਮੁਦਰਾ ਪੰਜ ਹੋਰਨਾਂ ਮੁਥਾਜ ਯੂਰਪੀ ਦੇਸ਼ਾਂ ਵਿੱਚ ਵੀ ਵਰਤੀ ਜਾਂਦੀ ਹੈ ਅਤੇ ਨਤੀਜੇ ਵਜੋਂ ਰੋਜ਼ਾਨਾ ਇਹਨੂੰ ਲਗਭਗ 33.2 ਕਰੋੜ ਯੂਰਪੀਆਂ ਵੱਲੋਂ ਵਰਤੀ ਜਾਂਦੀ ਹੈ। ਇਹ ਤੋਂ ਬਗ਼ੈਰ ਦੁਨੀਆਂ ਭਰ ਵਿੱਚ 17.5 ਕਰੋੜ ਲੋਕ—ਅਫ਼ਰੀਕਾ ਦੇ 15 ਕਰੋੜ ਲੋਕਾਂ ਸਮੇਤ—ਯੂਰੋ ਨਾਲ਼ ਜੁੜੀਆਂ ਹੋਈਆਂ ਮੁਦਰਾਵਾਂ ਵਰਤਦੇ ਹਨ।
13 ਮਾਘ ਨਾ: ਸ਼ਾ: 26 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 26ਵਾਂ ਦਿਨ ਹੁੰਦਾ ਹੈ। ਸਾਲ ਦੇ 339 (ਲੀਪ ਸਾਲ ਵਿੱਚ 340) ਦਿਨ ਬਾਕੀ ਹੁੰਦੇ ਹਨ। ਇਸ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਸੀ। ਇਹ ਦਿਨ 1930 ਵਿੱਚ ਚੁਣੇ ਗਏ ਅਜ਼ਾਦੀ ਦਿਵਸ ਨੂੰ ਸਨਮਾਨਿਤ ਕਰਨ ਲਈ ਚੁਣਿਆ ਗਿਆ ਸੀ। ਇਸ ਦਿਨ ਹਰ ਸਾਲ ਦਿਲੀ ਵਿੱਚ ਇੱਕ ਬਹੁਤ ਵੱਡੀ ਪ੍ਰੇਡ ਕੱਢੀ ਜਾਂਦੀ ਹੈ.
ਮੈਕਸੀਕੋ (ਸਪੇਨੀ: México) ਉੱਤਰੀ ਅਮਰੀਕਾ ਦਾ ਇੱਕ ਦੇਸ਼ ਹੈ। ਇਸ ਦੇ ਉੱਤਰ ਵਿੱਚ ਅਮਰੀਕਾ, ਦੱਖਣ ਅਤੇ ਪੱਛਮ ਵਿੱਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿੱਚ ਗੁਆਟੇਮਾਲਾ ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿੱਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-