ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇਗਿਆਰਵੇਂਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮਨੁੱਖੀ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ, ਜੋ ਵੱਡੇ ਪੰਜਾਬ ਖੇਤਰ ਦਾ ਇਕ ਭਾਗ ਹੈ। ਇਸਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣੇ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਇਸਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ ਅਤੇ ਰਾਜਧਾਨੀ ਚੰਡੀਗੜ੍ਹ ਹੈ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਵੱਡੇ ਧਰਮਾਂ ਵਿਚੋਂ ਸਭ ਤੋਂ ਨਵੇਂ ਹੋਣ ਦੇ ਬਾਵਜੂਦ, ਕੁਲ ਦੁਨੀਆ ਦੇ 25-28 ਮਿਲੀਅਨ ਮੰਨਣ ਵਾਲਿਆਂ ਦੀ ਗਿਣਤੀ ਮਤਾਬਕ, ਇਹ ਸਾਰਰੀ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਮਜ਼੍ਹਬ ਹੈ।ਸਿੱਖੀ ਦਾ ਰੁਹਾਨੀ ਅਤੇ ਕੌਮੀ ਅਧਾਰ ਗੁਰੂ ਨਾਨਕ, ਸਿਖਾਂ ਦੇ ਪਹਿਲੇ ਗੁਰੂ, ਅਤੇ ਨੌ ਬਾਅਦ ਵਾਲ਼ੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ, ਜੋ ਸਿੱਖਾਂ ਦੇ ਮੌਜੂਦਾ ਅਟੱਲ ਗੁਰੂ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ। ਸਿੱਖ ਮਜ਼੍ਹਬ ਦੇ ਫ਼ਲਸਫੇ ਨੂੰ ਗੁਰਮੱਤ ਕਿਹਾ ਜਾਂਦਾ ਹੈ ਜਿਸਦਾ ਬੀਜ ਵਾਹਿਗੁਰੂ ਵਿੱਚ ਯਕੀਨ ਰੱਖਣਾ, ਜਿਸਨੂੰ ਇੱਕ ਓਅੰਕਾਰ (ਮਤਲਬ: ਇੱਕ ਰੱਬ) ਦੁਆਰਾ ਦਰਸਾਇਆ ਜਾਂਦਾ ਹੈ। ਗੁਰ ਨਾਨਕ ਸਾਹਿਬ ਨੇ ਆਪਣੇ ਜਿਸਮਾਨੀ ਮਰਗ ਤੋਂ ਪਹਿਲਾਂ ਆਪਣੇ ਇੱਕ ਸਿੱਖ ਨੂੰ ਦੂਜਾ ਗੁਰੂ ਬਣਾਇਆ ਅਤੇ ਸਿੱਖ ਮੁਆਸ਼ਰੇ ਨੂੰ ਰਹਿਨੁਮਾਈ ਦੇਣ ਦਾ ਕੰਮ ਸੌਂਪਿਆ। ਇਹ ਰਿਵਾਜ਼ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਤੱਕ ਜਾਰੀ ਰਿਹਾ ਜਿਨਾਂ ਨੇ 1699 ਈਸਵੀ ਦੀ ਵਿਸਾਖੀ ਨੂੰ, ਖ਼ਾਲਸਾ ਕਾਇਮ ਕੀਤਾ ਅਤੇ ਸਿੱਖਾਂ ਨੂੰ ਇੱਕ ਵੱਖਰੀ ਪਛਾਣ ਦਿੱਤੀ; ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾਇਆ ਅਤੇ ਪੰਜ ਪਿਆਰੇ ਦਾ ਖ਼ਿਤਾਬ ਦਿੱਤਾ ਜਿਨ੍ਹਾਂ ਤੋਂ ਬਾਅਦ ਵਿੱਚ ਗੁਰੂ ਸਾਹਿਬ ਨੇ ਅਰਜ਼ ਕਰ ਖ਼ੁਦ ਅੰਮ੍ਰਿਤ ਛਕਿਆ। ਗੁਰ ਗੋਬਿੰਦ ਸਿੰਘ ਨੇ ਜਿਸਮਾਨੀ ਮਰਗ ਤੋਂ ਪਹਿਲਾਂ, ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਤਖ਼ਤ ਸੌਂਪ ਦੇਹ ਗੁਰੂ ਦੇ ਰਿਵਾਜ਼ ਨੂੰ ਖ਼ਤਮ ਕੀਤਾ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਸ਼ਾ ਵਿਗਿਆਨ ਵਿੱਚ ਸ਼ਬਦ ਨੂੰ ਛੋਟੀ ਤੋਂ ਛੋਟੀ ਸੁਤੰਤਰ ਇਕਾਈ ਵਜੋਂ ਮੰਨਿਆ ਗਿਆ ਹੈ ਜੋ ਆਰਥਿਕ ਅਤੇ ਵਿਹਾਰਿਕ ਪੱਧਰ ਤੇ ਇੱਕਲੇ ਤੌਰ ਤੇ ਵਰਤਿਆ ਜਾਂਦਾ ਹੈ। ਭਾਸ਼ਾ ਵਿਗਿਆਨ ਅਧਿਐਨ ਵਿੱਚ ‘ਸ਼ਬਦ’ ਦਾ ਮਹੱਤਵ ਕਈ ਤਰ੍ਹਾਂ ਦੀਆਂ ਦ੍ਰਿਸ਼ਟੀਆਂ ਤੋਂ ਮਿਲਦਾ ਹੈ। ਪ੍ਰੰਪਰਾਗਤ ਵਿਆਕਰਣ ਸਿਧਾਂਤ ਵਿੱਚ ‘ਸ਼ਬਦ’ ਇੱਕ ਅਤਿ ਉੱਤਮ ਇਕਾਈ ਮੰਨਿਆ ਜਾਂਦਾ ਹੈ। ਕਿਉਂਕਿ ਪ੍ਰੰਪਰਾਗਤ ਧਾਰਨਾ ਅਨੁਸਾਰ ਵਾਕ ਵਿਓਂਤ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ , ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਭਾਰਤ (ਹਿੰਦੀ: भारत) ਪ੍ਰਾਚੀਨ ਜੰਬੂ ਦੀਪ, ਆਧੁਨਿਕ ਦੱਖਣੀ ਏਸ਼ੀਆ ਵਿੱਚ ਸਥਿੱਤ ਭਾਰਤੀ ਉਪ-ਮਹਾਂਦੀਪ ਦਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦਾ ਭੂਗੋਲਿਕ ਵਿਸਥਾਰ 80°4' ਵਲੋਂ 370°6' ਉੱਤਰੀ ਅਕਸ਼ਾਂਸ਼ ਤੱਕ ਅਤੇ 680°7' ਵਲੋਂ 9°70'25" ਪੂਰਵੀ ਦੇਸ਼ਾਂਤਰ ਤੱਕ ਹੈ। ਭਾਰਤ ਦੀ ਸਮੁੰਦਰ ਤਟ ਰੇਖਾ 7516.6 ਕਿਮੀ ਲੰਬੀ ਹੈ। ਭਾਰਤ, ਭੂਗੋਲਕ ਨਜ਼ਰ ਵਲੋਂ ਸੰਸਾਰ ਵਿੱਚ ਸੱਤਵਾਂ ਸਭ ਤੋਂ ਵੱਡਾ ਅਤੇ ਆਬਾਦੀ ਪੱਖੋਂ ਦੂਜਾ ਸਭ ਤੋਂ ਵੱਡਾ ਦੇਸ਼ ਹੈ। ਭਾਰਤ ਦੇ ਪੱਛਮ ਵਿੱਚ ਪਾਕਿਸਤਾਨ, ਉੱਤਰ-ਪੂਰਬ ਵਿੱਚ ਚੀਨ, ਨੇਪਾਲ ਅਤੇ ਭੂਟਾਨ ਅਤੇ ਪੂਰਬ ਵਿੱਚ ਬੰਗਲਾਦੇਸ਼ ਤੇ ਮਿਆਂਮਾਰ ਦੇਸ਼ ਸਥਿਤ ਹਨ। ਹਿੰਦ ਮਹਾਂਸਾਗਰ ਵਿੱਚ ਇਸਦੇ ਦੱਖਣ-ਪੱਛਮ ਵਿੱਚ ਮਾਲਦੀਵ, ਦੱਖਣ ਵਿੱਚ ਸ੍ਰੀ ਲੰਕਾ ਅਤੇ ਦੱਖਣ-ਪੂਰਬ ਵਿੱਚ ਇੰਡੋਨੇਸ਼ਿਆ ਹਨ। ਉੱਤਰ-ਪੱਛਮ ਵਿੱਚ ਅਫ਼ਗਾਨਿਸਤਾਨ ਦੇ ਨਾਲ ਭਾਰਤ ਦੀ ਸੀਮਾ ਹੈ। ਇਸਦੇ ਉੱਤਰ ਵਿੱਚ ਹਿਮਾਲਾ ਪਹਾੜ ਹਨ ਅਤੇ ਦੱਖਣ ਵਿੱਚ ਹਿੰਦ ਮਹਾਂਸਾਗਰ ਹੈ। ਪੂਰਬ ਵਿੱਚ ਬੰਗਾਲ ਦੀ ਖਾੜੀ ਹੈ ਅਤੇ ਪੱਛਮ ਵਿੱਚ ਅਰਬ ਸਾਗਰ ਹੈ। ਭਾਰਤ ਵਿੱਚ ਕਈ ਵੱਡੀਆਂ ਨਦੀਆਂ ਹਨ। ਗੰਗਾ ਨਦੀ ਭਾਰਤੀ ਸੰਸਕ੍ਰਿਤੀ ਵਿੱਚ ਬਹੁਤ ਪਵਿੱਤਰ ਮੰਨੀ ਜਾਂਦੀ ਹੈ। ਹੋਰ ਵੱਡੀਆ ਨਦੀਆ ਸਿੰਧੂ, ਨਰਮਦਾ, ਬ੍ਰਹਮਪੁੱਤਰ, ਜਮੁਨਾ, ਗੋਦਾਵਰੀ, ਕਾਵੇਰੀ, ਕ੍ਰਿਸ਼ਨਾ, ਚੰਬਲ, ਸਤਲੁਜ, ਰਾਵੀ ਆਦਿ ਹਨ। ਭਾਰਤ ਸੰਸਾਰ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਇੱਥੇ ੩੦੦ ਤੋਂ ਜ਼ਿਆਦਾ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਇਹ ਸੰਸਾਰ ਦੀਆਂ ਕਈ ਪੁਰਾਤਨ ਸੱਭਿਆਤਾਵਾਂ ਦੀ ਜਨਮ-ਭੂਮੀ ਰਿਹਾ ਹੈ, ਜਿਵੇਂ ਕਿ ਸਿੰਧੂ-ਘਾਟੀ ਸੱਭਿਅਤਾ ਅਤੇ ਮਹੱਤਵਪੂਰਨ ਇਤਿਹਾਸਿਕ ਵਪਾਰ ਰਾਹਾਂ ਦਾ ਅਨਿੱਖੜਵਾਂ ਅੰਗ ਵੀ ਹੈ। ਸੰਸਾਰ ਦੇ ਚਾਰ ਧਰਮ: ਹਿੰਦੂ, ਬੁੱਧ, ਜੈਨ ਅਤੇ ਸਿੱਖ, ਦਾ ਜਨਮ ਅਤੇ ਵਿਕਾਸ ਭਾਰਤ ਵਿੱਚ ਹੀ ਹੋਇਆ। ਭਾਰਤ ਭੂਗੋਲਕ ਖੇਤਰਫਲ ਦੇ ਅਧਾਰ 'ਤੇ ਸੰਸਾਰ ਦਾ ਸੱਤਵਾਂ ਸਭ ਤੋਂ ਵੱਡਾ ਰਾਸ਼ਟਰ ਹੈ। ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਹੈ। ਭਾਰਤ ਦੇ ਹੋਰ ਵੱਡੇ ਮਹਾਂਨਗਰ ਮੁੰਬਈ (ਬੰਬਈ), ਕੋਲਕਾਤਾ (ਕਲਕੱਤਾ) ਅਤੇ ਚੇਨੱਈ (ਮਦਰਾਸ) ਹਨ। 1947 ਵਿੱਚ ਆਜ਼ਾਦੀ ਦੀ ਪ੍ਰਾਪਤੀ ਤੋਂ ਬਾਅਦ ਬ੍ਰਿਟਿਸ਼ ਸਾਮਰਾਜ ਦੇ ਪ੍ਰਮੁੱਖ ਅੰਗ ਭਾਰਤ ਨੇ ਬੀਤੇ 20 ਸਾਲਾਂ ਵਿੱਚ ਸਾਰਥਕ ਤਰੱਕੀ ਕੀਤੀ ਹੈ, ਵਿਸ਼ੇਸ਼ ਤੌਰ ਤੇ ਆਰਥਿਕ। ਭਾਰਤੀ ਫ਼ੌਜ ਇੱਕ ਖੇਤਰੀ ਅਤੇ ਵਿਸ਼ਵਵਿਆਪੀ ਸ਼ਕਤੀ ਹੈ। ਹਾਲੀਆ ਸਾਲਾਂ ਵਿੱਚ ਭਾਰਤ ਦੀ ਮਾਲੀ ਹਾਲਤ ਵਿੱਚ ਬਹੁਤ ਸੁਧਾਰ ਆਇਆ ਹੈ ਅਤੇ ਵਰਤਮਾਨ ਹਾਲਾਤ ਵਿੱਚ ਸੰਸਾਰ ਦੀ ਪਹਿਲੀਆਂ ਪੰਜ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਦੇ ਵਿੱਚ ਸ਼ੁਮਾਰ ਹੋਣ ਵੱਲ ਵਧ ਰਿਹਾ ਹੈ। ਭਾਰਤ ਸੰਸਾਰ ਦੀਆਂ ਦਸ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਚੋਂ ਇੱਕ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਅਜੋਕੇ ਪੰਜਾਬੀ ਸਾਹਿਤ ਦੀ ਸਰਵੋਤਮ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ। ਉਹ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰੱਬੋਂ ਵਿੱਚ 1935 ਵਿੱਚ ਜਨਮੀ। ਪੰਜਾਬ ਯੂਨੀਵਰਸਿਟੀ ਤੋਂ ਉਸ ਨੇ ਐਮ.ਏ ਪੰਜਾਬੀ ਕੀਤੀ ਅਤੇ ਯੂਨੀਵਰਸਿਟੀ ਵਿੱਚ ਪੰਜਾਬੀ ਦੀ ਪੀ.ਐਚ.ਡੀ.
ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ। ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।
ਪਾਣੀ ਜਾਂ ਜਲ ਇੱਕ ਆਮ ਰਾਸਾਇਣਕ ਪਦਾਰਥ ਹੈ ਹਾਈਡ੍ਰੋਜਨ ਅਤੇ ਆਕਸੀਜਨ ਦੇ ਮੇਲ ਤੋਂ ਬਣਦਾ ਹੈ। ਤਕਰੀਬਨ ਹਰ ਤਰ੍ਹਾਂ ਦੀ ਜ਼ਿੰਦਗੀ ਲਈ ਇਹ ਜ਼ਰੂਰੀ ਹੈ। ਆਮ ਤੌਰ ’ਤੇ ਪਾਣੀ ਦਾ ਤਰਲ ਰੂਪ ਵਰਤੋਂ ਵਿੱਚ ਲਿਆਇਆ ਜਾਂਦਾ ਹੈ ਪਰ ਇਹ ਠੋਸ (ਬਰਫ਼) ਅਤੇ ਗੈਸ (ਵਾਸ਼ਪ ਜਾਂ ਭਾਫ਼) ਰੂਪਾਂ ਵਿੱਚ ਵੀ ਮਿਲਦਾ ਹੈ। ਧਰਤੀ ਦਾ ਤਕਰੀਬਨ 71 % ਹਿੱਸਾ ਪਾਣੀ ਨਾਲ਼ ਢਕਿਆ ਹੈ ਜੋ ਜ਼ਿਆਦਾਤਰ (96.5%)ਮਹਾਸਾਗਰਾਂ ਅਤੇ 1.7% ਪਾਣੀ ਜ਼ਮੀਨਦੋਜ ਪਾਣੀ ਦਾ ਹਿੱਸਾ ਹੈ। ਇਸਤੋਂ ਬਿਨਾਂ ਅਤੇ 0.001% ਜਲ-ਵਾਸ਼ਪ ਅਤੇ ਬੱਦਲ ਦੇ ਰੂਪ ਵਿੱਚ ਪਾਇਆ ਜਾਂਦਾ ਹੈ।.
ਅੰਗਰੇਜ਼ੀ ਜਾਂ ਅੰਗਰੇਜੀ ( English ਇੰਗਲਿਸ਼) ਹਿੰਦ-ਯੂਰਪੀ ਭਾਸ਼ਾ-ਪਰਿਵਾਰ ਵਿੱਚ ਆਉਂਦੀ ਹੈ ਅਤੇ ਇਸ ਪੱਖੋਂ ਹਿੰਦੀ, ਉਰਦੂ, ਫ਼ਾਰਸੀ ਆਦਿ ਦੇ ਨਾਲ ਇਸਦਾ ਦੂਰ ਦਾ ਰਿਸ਼ਤਾ ਬਣਦਾ ਹੈ। ਇਹ ਇਸ ਪਰਿਵਾਰ ਦੀ ਜਰਮਨਿਕ ਸ਼ਾਖਾ ਵਿੱਚ ਰੱਖੀ ਜਾਂਦੀ ਹੈ। ਇਸ ਨੂੰ ਦੁਨੀਆ ਦੀ ਸਭ ਤੋਂ ਪਹਿਲੀ ਅੰਤਰਰਾਸ਼ਟਰੀ ਭਾਸ਼ਾ ਮੰਨਿਆ ਜਾਂਦਾ ਹੈ। ਇਹ ਦੁਨੀਆਂ ਦੇ ਕਈ ਦੇਸ਼ਾਂ ਦੀ ਮੁੱਖ ਰਾਜ ਭਾਸ਼ਾ ਹੈ ਅਤੇ ਅਜੋਕੇ ਦੌਰ ਵਿੱਚ ਕਈ ਦੇਸ਼ਾਂ ਵਿੱਚ ਵਿਗਿਆਨ, ਕੰਪਿਊਟਰ, ਸਾਹਿਤ, ਸਿਆਸਤ ਅਤੇ ਉੱਚ ਸਿੱਖਿਆ ਦੀ ਵੀ ਮੁੱਖ ਭਾਸ਼ਾ ਹੈ। ਅੰਗਰੇਜ਼ੀ ਭਾਸ਼ਾ ਰੋਮਨ ਲਿਪੀ ਵਿੱਚ ਲਿਖੀ ਜਾਂਦੀ ਹੈ।
ਮਨੁੱਖੀ ਦਿਮਾਗ ਮਨੁੱਖ ਦੇ ਮੱਧ ਦਿਮਾਗੀ ਪ੍ਰਣਾਲੀ ਦਾ ਮਹਤਵਪੂਰਣ ਹਿੱਸਾ ਹੈ। ਮਨੁੱਖੀ ਦਿਮਾਗ ਮਨੁਖ ਦੇ ਸਰੀਰ ਦਾ ਇੱਕ ਬਹੁਤ ਹੀ ਨਾਜ਼ੁਕ ਹਿੱਸਾ ਹੁੰਦਾ ਹੈ। ਇਹ ਨਰਵਸ ਟਿਸ਼ੂਆਂ ਦਾ ਬਣਿਆ ਹੁੰਦਾ ਹੈ। ਸਾਰੇ ਟਿਸ਼ੂ ਬਹੁਤ ਹੀ ਜਿਆਦਾ ਕਸੇ ਹੁੰਦੇ ਹਨ ਤਾਂ ਕਿ ਇਹ ਥੋੜੀ ਜਗਹ ਵਿੱਚ ਬਹੁਤ ਸਾਰਾ ਥਾਂ ਰੋਕ ਸਕਣ. ਮਨੁੱਖੀ ਦਿਮਾਗ ਤਿੰਨ ਪਰਤਾਂ ਦੀਆਂ ਮੈਮਬ੍ਰੇਨਾਂ ਨਾਲ ਢਕਿਆ ਹੁੰਦਾ ਹੈ। ਇਹਨਾਂ ਪਰਤਾਂ ਦੇ ਵਿੱਚ ਸੇਰੀਬਰੋਸਪਾਇਨਲ ਫਲੂਡ ਭਰਿਆ ਹੁੰਦਾ ਹੈ। ਇਹ ਦਿਮਾਗ ਨੂੰ ਅਚਾਨਕ ਕਿਸੇ ਵੀ ਤਰਾਂ ਦੇ ਸ਼ਾਕ ਜਿਵੇਂ ਕਿ ਅਚਾਨਕ ਡਰਨਾ, ਆਦਿ ਤੋਂ ਬਚਾਉਂਦਾ ਹੈ। ਦਿਮਾਗ ਨੂੰ ਇੱਕ ਹੱਡੀ ਦੇ ਕਵਰ ਵਿੱਚ ਪਾਇਆ ਹੁੰਦਾ ਹੈ, ਇਸਨੂੰ ਸਕੱਲ ਕਿਹੰਦੇ ਹਨ। ਸਕੱਲ ਦਾ ਤਕਨੀਕੀ ਸ਼ਬਦ ਕਰੇਨੀਅਮ ਹੈ। ਦਿਮਾਗ ਨੂੰ ਤਿੰਨ ਹਿੱਸਿਆਂ ਵਿੱਚ ਵੰਡਿਆ ਗਿਆ ਹੈ – ਫ਼ੋਰਦਿਮਾਗ, ਮੱਧਦਿਮਾਗ, ਹਿੰਡਦਿਮਾਗ.
ਪੰਜਾਬੀ ਸੱਭਿਆਚਾਰ ਤੋਂ ਭਾਵ ਹੈ, ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ। ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, ਪਹਿਰਾਵਾ, ਹਾਰ-ਸ਼ਿੰਗਾਰ, ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ |
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਅਾਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਅਾਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਅਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇਕ ਦਿਨ ਵਿਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆਂ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਹਰਿਮੰਦਰ ਸਾਹਿਬ ਜਾਂ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰਦੁਆਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਪਾਚਣ ਜਾਂ ਹਾਜ਼ਮਾ ਉਹ ਕਿਰਿਆ ਹੈ ਜਿਸ ਵਿੱਚ ਭੋਜਨ ਨੂੰ ਯੰਤਰੀਕੀ ਅਤੇ ਰਾਸਾਇਣਕ ਰੂਪ ਨਾਲ ਛੋਟੇ ਛੋਟੇ ਘਟਕਾਂ ਜਾਂਨੀ ਹਿੱਸਿਆਂ ਵਿੱਚ ਤੋੜਿਆ ਜਾਂਦਾ ਹੈ ਤਾਂਜੋ ਉਹਨਾਂ ਨੂੰ, ਉਦਾਹਰਨ ਦੇ ਲਈ, ਰੱਤ ਧਾਰਾ ਵਿੱਚ ਅਵਸ਼ੋਸ਼ਤ ਕੀਤਾ ਜਾ ਸਕੇ |ਇਸ ਤਰ੍ਹਾਂ ਪਾਚਣ ਇੱਕ ਪ੍ਰਕਾਰ ਦੀ ਅਪਚਿਅ (catabolic) ਕਿਰੀਆ ਹੈ ਕਿਉਂਕਿ ਇਸ ਵਿੱਚ ਭੋਜਨ ਦੇ ਵੱਡੇ ਅਣੁਵਾਂ ਨੂੰ ਛੋਟੇ-ਛੋਟੇਅਣੁਵਾਂ ਵਿੱਚ ਬਦਲਿਆ ਜਾਂਦਾ ਹੈ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿਚ ਲਿਆ ਜਾ ਸਕਦਾ ਹੈ । ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ॰ ਵਿੱਚ ਬਦਲਾਅ ਆਵੇ ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਪੈਡਾਗੋਜੀ ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਉਹਨਾਂ ਚਾਵਲਾ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਮਧੂ ਮੱਖੀ ਕੀਟ ਵਰਗ ਦਾ ਪ੍ਰਾਣੀ ਹੈ। ਇਸ ਤੋਂ ਸ਼ਹਿਦ ਪ੍ਰਾਪਤ ਹੁੰਦਾ ਹੈ ਜੋ ਅਤਿਅੰਤ ਪੌਸ਼ਟਿਕ ਭੋਜਨ ਹੈ। ਮਧੂ ਮੱਖੀਆਂ ਸੰਘ ਬਣਾਕੇ ਰਹਿੰਦੀਆਂ ਹਨ। ਹਰ ਇੱਕ ਸੰਘ ਵਿੱਚ ਇੱਕ ਰਾਣੀ ਅਤੇ ਕਈ ਸੌ ਨਰ ਅਤੇ ਬਾਕੀ ਕਾਮੇ ਹੁੰਦੇ ਹਨ। ਮਧੁਮੱਖੀਆਂ ਛੱਤਾ ਬਣਾਕੇ ਰਹਿੰਦੀਆਂ ਹਨ। ਇਨ੍ਹਾਂ ਦਾ ਇਹ ਛੱਤਾ ਮੋਮ ਨਾਲ ਬਣਦਾ ਹੈ। ਇਸ ਦੇ ਖ਼ਾਨਦਾਨ ਏਪਿਸ ਵਿੱਚ 7 ਜਾਤੀਆਂ ਅਤੇ 44 ਉਪਜਾਤੀਆਂ ਹਨ ਇੱਕ ਮਧੂ-ਮੱਖੀ ਦੇ ਛੱਤੇ 'ਚ 20 ਤੋਂ 60 ਹਜ਼ਾਰ ਤੱਕ ਮਧੂ-ਮੱਖੀਆਂ ਰਹਿੰਦੀਆਂ ਹਨ | ਮੱਖੀਆਂ ਦੇ ਛੱਤੇ ਦੇ ਜੀਵਨ ਨੂੰ ਮੱਖੀਆਂ ਨੇ ਤਰਤੀਬਵਾਰ ਕੀਤਾ ਹੁੰਦਾ ਹੈ। ਇਸ ਵਿੱਚ ਤਿੰਨ ਪ੍ਰਕਾਰ ਦੀਆਂ ਮੱਖੀਆਂ ਹੁੰਦੀਆਂ ਹਨ। ਸ਼ਹਿਦ ਦੀਆਂ ਮੱਖੀਆਂ ਦੀ ਜ਼ਿੰਦਗੀ ਵਿੱਚ ਚਾਰ ਪੜਾਅ ਆਉਂਦੇ ਹਨ- ਅੰਡਾ, ਲਾਰਵਾ, ਪਿਉਪਾ ਅਤੇ ਮੱਖੀ। ਮੱਖੀਆਂ ਦੇ ਛੇ ਲੱਤਾਂ ਅਤੇ ਦੋ ਜੋੜੇ ਖੰਭ ਹੁੰਦੇ ਹਨ। ਮੱਖੀਆਂ ਦੇ ਦੋ ਢਿੱਡ ਹੁੰਦੇ ਹਨ, ਇੱਕ ਖਾਣੇ ਲਈ ਅਤੇ ਦੂਜਾ ਫੁੱਲਾਂ ਤੋਂ ਇਕੱਠਾ ਕੀਤਾ ਰਸ ਸਾਂਭਣ ਲਈ। ਇਹਨਾਂ ਦੇ ਪੰਜ ਅੱਖਾਂ ਹੁੰਦੀਆਂ ਹਨ, ਦੋ ਵੱਡੀਆਂ ਅੱਖਾਂ ਅਤੇ ਉਹਨਾਂ ਦੇ ਵਿਚਕਾਰ ਮੱਥੇ ਉੱਤੇ ਤਿੰਨ ਛੋਟੀਆਂ ਅੱਖਾਂ। ਇਹ 24 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਡਦੀਆਂ ਹਨ। ਇਹ ਨੱਚ ਕੇ ਇੱਕ ਦੂਜੇ ਨਾਲ ਗੱਲਬਾਤ ਕਰਦੀਆਂ ਹਨ। ਇਹ ਆਪਣੇ ਖੰਭ ਇੱਕ ਸੈਕਿੰਡ ਵਿੱਚ 200 ਤੋਂ 230 ਵਾਰ ਫਰਕਾਉਂਦੀਆਂ ਸਕਦੀਆਂ ਹਨ। ਇਹਨਾਂ ਦੀ ਸੁੰਘਣ ਸ਼ਕਤੀ ਮਨੁੱਖ ਨਾਲੋਂ ਹਜ਼ਾਰਾਂ ਗੁਣਾ ਤੇਜ਼ ਹੁੰਦੀ ਹੈ। ਸ਼ਹਿਦ ਵਿੱਚ ਕੁਦਰਤੀ ਰੱਖਿਆਤਮਕ ਤੱਤ ਹੁੰਦੇ ਹਨ ਜੋ ਇਸ ਵਿੱਚ ਬੈਕਟੀਰੀਆ ਪੈਦਾ ਹੋਣ ਤੋਂ ਰੋਕਦੇ ਹਨ। ਇਹ ਪੁਦੀਨੇ ਦੇ ਪੱਤੇ ਤੇ ਨਹੀਂ ਬੈਠਦੀਆਂ। ਮੱਖੀਆਂ ਦੋ ਕਿਸਮ ਦੀਆਂ ਹਨ ਮਾਦਾ ਅਤੇ ਨਰ। ਮਾਦਾ ਦੋ ਕਿਸਮ ਦੀਆਂ ਹਨ ਰਾਣੀ ਮੱਖੀ ਅਤੇ ਕਾਮਾ ਮੱਖੀ ਅਤੇ ਨਰ ਇੱਕ ਕਿਸਮ ਦੇ ਡ੍ਰੋਨਗ਼।
ਪਥਰਾਟੀ ਬਾਲਣ ਕੁਦਰਤੀ ਅਮਲਾਂ ਰਾਹੀਂ ਬਣੇ ਹੋਏ ਬਾਲਣ ਹੁੰਦੇ ਹਨ ਜਿਵੇਂ ਕਿ ਦੱਬੇ ਹੋਏ ਪ੍ਰਾਣੀਆਂ ਦਾ ਹਵਾ ਦੀ ਗ਼ੈਰ-ਮੌਜੂਦਗੀ ਵਿੱਚ ਗਲ਼ਨਾ। ਪ੍ਰਾਣੀਆਂ ਦੀ ਅਤੇ ਉਹਨਾਂ ਤੋਂ ਬਣਨ ਵਾਲ਼ੇ ਪਥਰਾਟੀ ਬਾਲਣਾਂ ਦੀ ਉਮਰ ਆਮ ਤੌਰ ਉੱਤੇ ਲੱਖਾਂ ਸਾਲਾਂ ਦੇ ਗੇੜ ਵਿੱਚ ਹੁੰਦੀ ਹੈ ਅਤੇ ਕਈ ਵਾਰ ਤਾਂ 65 ਕਰੋੜ ਵਰ੍ਹਿਆਂ ਤੋਂ ਵੀ ਵੱਧ ਪਥਰਾਟੀ ਬਾਲਣਾਂ ਵਿੱਚ ਕਾਰਬਨ ਦੀ ਵੱਡੀ ਮਾਤਰਾ ਹੁੰਦੀ ਹੈ ਅਤੇ ਇਹਨਾਂ ਵਿੱਚ ਕੋਲ਼ਾ, ਕੱਚਾ ਤੇਲ ਅਤੇ ਕੁਦਰਤੀ ਗੈਸ ਸ਼ਾਮਲ ਹਨ। ਇਹ ਮੀਥੇਨ ਵਰਗੇ ਘੱਟ ਕਾਰਬਨ:ਹਾਈਡਰੋਜਨ ਨਿਸਬਤ ਵਾਲ਼ੇ ਉੱਡਣਹਾਰ ਪਦਾਰਥਾਂ ਤੋਂ ਲੈ ਕੇ ਐਂਥਰਾਸਾਈਟ ਵਰਗੇ ਲਗਭਗ ਖ਼ਰੇ ਕਾਰਬਨ ਦੇ ਬਣੇ ਗ਼ੈਰ-ਉੱਡਣਹਾਰ ਪਦਾਰਥਾਂ ਤੱਕ ਹੋ ਸਕਦੇ ਹਨ। ਮੀਥੇਨ ਹਾਈਡਰੋਕਾਰਬਨ ਦੇ ਇਲਾਕਿਆਂ ਵਿੱਚ ਇਕੱਲਾ, ਤੇਲ ਦੇ ਨਾਲ਼ ਜਾਂ ਮੀਥੇਨ ਕਲੈਥਰੇਟ ਦੇ ਰੂਪ ਵਿੱਚ ਮਿਲਦਾ ਹੈ। ਇਹ ਸਿਧਾਂਤ ਕਿ ਪਥਰਾਟੀ ਬਾਲਣ ਲੱਖਾਂ ਵਰ੍ਹੇ ਪਹਿਲਾਂ ਧਰਤੀ ਦੀ ਪੇਪੜੀ ਵਿੱਚ ਤਾਪ ਅਤੇ ਦਾਬ ਹੇਠ ਪਏ ਮੁਰਦਾ ਬੂਟਿਆਂ ਦੀ ਪਥਰਾਈ ਹੋਈ ਰਹਿੰਦ-ਖੂੰਹਦ ਤੋਂ ਬਣੇ ਹਨ, ਨੂੰ ਪਹਿਲੀ ਵਾਰ 1556 ਵਿੱਚ ਜੌਰਗ ਐਗਰੀਕੋਲਾ ਅਤੇ ਬਾਅਦ ਵਿੱਚ 18ਵੇਂ ਸੈਂਕੜੇ ਵਿੱਚ ਮਿਖ਼ਾਈਲ ਲੋਮੋਨੋਸੋਵ ਨੇ ਦਿੱਤਾ ਸੀ। ਊਰਜਾ ਜਾਣਕਾਰੀ ਪ੍ਰਬੰਧ ਦਾ ਅੰਦਾਜ਼ਾ ਹੈ ਕਿ 2007 ਵਿੱਚ ਊਰਜਾ ਦੇ ਮੁੱਢਲੇ ਸੋਮਿਆਂ ਵਿੱਚ 36.0% ਕੱਚਾ ਤੇਲ, 27.4% ਕੋਲ਼ਾ, 23.0% ਕੁਦਰਤੀ ਗੈਸ ਸ਼ਾਮਲ ਹਨ ਜਿਸ ਕਰ ਕੇ ਦੁਨੀਆਂ ਦੇ ਮੁੱਢਲੇ ਊਰਜਾ ਖਪਾਅ ਵਿੱਚ ਪਥਰਾਟੀ ਬਾਲਣ ਦਾ ਹਿੱਸਾ ਤਕਰੀਬਨ 86.4% ਬਣਦਾ ਹੈ। 2006 ਵਿੱਚ ਗ਼ੈਰ-ਪਥਰਾਟੀ ਸੋਮਿਆਂ ਵਿੱਚ ਪਣ-ਬਿਜਲੀ 6.3%, ਨਿਊਕਲੀ 8.5%, ਅਤੇ ਹੋਰ (ਭੂ-ਤਾਪੀ, ਸੂਰਜੀ, ਬਿਜਲੀ, ਹਵਾਈ, ਲੱਕੜ, ਕੂੜਾ-ਕੱਟਾ) 0.9% ਹਿੱਸੇ ਨਾਲ਼ ਸ਼ਾਮਲ ਸਨ। World energy consumption was growing about 2.3% per year.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਸੰਸਾਰ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਦੇਣ ਲਈ ਅਧਿਆਪਕ ਦਿਵਸ ਦਾ ਪ੍ਰਬੰਧ ਹੁੰਦਾ ਹੈ। ਕੁੱਝ ਦੇਸ਼ਾਂ ਵਿੱਚ ਉਸ ਦਿਨ ਦੀ ਛੁੱਟੀ ਹੁੰਦੀ ਹੈ ਜਦੋਂ ਕਿ ਕੁੱਝ ਦੇਸ਼ ਇਸ ਦਿਨ ਨੂੰ ਕੰਮ-ਕਾਜ ਕਰਦੇ ਹੋਏ ਮਨਾਉਂਦੇ ਹਨ। ਭਾਰਤੀ ਫਲਸਫੇ ਅਨੁਸਾਰ ਗੁਰੁ ਦਾ ਦਰਜਾ ਪ੍ਰਮਾਤਮਾ ਤੋਂ ਉੱਪਰ ਹੈ ਸੋ ਸਾਨੂੰ ਸਭ ਨੂੰ ਅਧਿਆਪਕ ਦਾ ਸਤਿਕਾਰ ਕਰਨਾ ਚਾਹੀਦਾ ਹੈ ਤਾਂ ਹੀ ਅਧਿਆਪਕ ਦਿਵਸ ਮਨਾਉਣ ਦੀ ਅਸਲ ਭਾਵਨਾ ਸਾਕਾਰ ਹੋ ਸਕਦੀ ਹੈ। ਭਾਰਤ ਦੇ ਭੂਤਪੂਰਵ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਣਨ ਦਾ ਜਨਮ ਦਿਨ (5 ਸਤੰਬਰ) ਭਾਰਤ ਵਿੱਚ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਅਧਿਆਪਕ ਦਿਵਸ, ਵਿਸ਼ਵ ਅਧਿਆਪਕ ਦਿਵਸ ਤੋਂ ਵੱਖ ਹੁੰਦੇ ਹਨ, ਜੋ ਅਧਿਕਾਰਿਕ ਤੌਰ 'ਤੇ 5 ਅਕਤੂਬਰ ਨੂੰ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। 1962 'ਚ ਜਦੋਂ ਉਹ ਭਾਰਤ ਦੇ ਰਾਸ਼ਟਰਪਤੀ ਬਣੇ ਤਾਂ ਉਹਨਾਂ ਦੇ ਕੁਝ ਵਿਦਿਆਰਥੀਆਂ ਸਮੇਤ ਦੋਸਤਾਂ ਨੇ ਉਹਨਾਂ ਦਾ ਜਨਮਦਿਨ ਮਨਾਉਣ ਦੀ ਇੱਛਾ ਜ਼ਾਹਰ ਕੀਤੀ ਪਰ ਡਾ.ਰਾਧਾਕ੍ਰਿਸ਼ਨਨ ਨੇ ਸੁਝਾਅ ਦਿੱਤਾ ਕਿ ਕਿਉਂ ਨਾ ਅਸੀਂ ਇਸ ਦਿਨ ਨੂੰ ਅਧਿਆਪਕਾਂ ਨੂੰ ਸਮਰਪਿਤ ਕਰੀਏ, ਜੋ ਕਿ ਉਹਨਾਂ ਦੇ ਅਧਿਆਪਨ ਕਿੱਤੇ ਲਈ ਪਿਆਰ ਦਾ ਸਬੂਤ ਹੈ। ਸਾਲ 1967 ਤੋਂ ਇਹ ਦਿਨ ਅਧਿਆਪਕ ਦਿਵਸ ਦੇ ਰੂਪ 'ਚ ਮਨਾਇਆ ਜਾਂਦਾ ਹੈ। ਡਾ. ਰਾਧਾਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਸਕੂਲਾਂ ਕਾਲਜਾਂ 'ਚ ਵਿਦਿਆਰਥੀਆਂ ਵਲ੍ਹੋਂ ਆਪਣੇ ਅਧਿਆਪਕਾਂ ਦੇ ਸਤਿਕਾਰ ਵਜੋਂ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਡਾ.
ਬਿਜਲੀ ਦੀ ਬਦਲਵੀਂ ਧਾਰਾ ਜਾਂ ਆਲਟਰਨੇਟਿੰਗ ਕਰੰਟ ਜਾਂ ਏ ਸੀ ਇੱਕ ਬਿਜਲਈ ਕਰੰਟ ਜਾਂ ਇਲੈੱਕਟ੍ਰਿਕ ਕਰੰਟ ਹੁੰਦਾ ਹੈ ਜਿਹੜਾ ਕਿ ਸਮੇਂ ਦੇ ਨਾਲ ਲਗਾਤਾਰ ਆਪਣੀ ਦਿਸ਼ਾ ਇੱਕ ਸਮਾਨ ਅੰਤਰਾਲਾਂ ਵਿੱਚ ਬਦਲਦਾ ਰਹਿੰਦਾ ਹੈ। ਇਹ ਡੀ ਸੀ ਤੋਂ ਵੱਖਰੀ ਇਸ ਕਰਕੇ ਹੁੰਦਾ ਹੈ ਕਿਉਂਕਿ ਡੀ ਸੀ ਦੀ ਦਿਸ਼ਾ ਸਮੇਂ ਦੇ ਅੰਤਰਾਲਾਂ ਨਾਲ ਨਹੀਂ ਬਦਲਦੀ ਅਤੇ ਲਗਾਤਾਰ ਇੱਕ ਸਮਾਨ ਰਹਿੰਦੀ ਹੈ। ਉਦਯੋਗਾਂ ਅਤੇ ਘਰਾਂ ਦੇ ਵਿੱਚ ਏ. ਸੀ. ਦੇ ਰੂਪ ਵਿੱਚ ਇਲੈਕਟ੍ਰਿਕ ਪਾਵਰ ਮੁਹੱਈਆ ਕਰਵਾਈ ਜਾਂਦੀ ਹੈ। ਇਹ ਘਰਾਂ ਵਿੱਚ ਪਲੱਗ ਬਣਾ ਕੇ ਦਿੱਤੀ ਜਾਂਦੀ ਹੈ ਅਤੇ ਘਰਾਂ ਵਿੱਚ ਵਰਤੇ ਜਾਣ ਵਾਲੇ ਸਾਰੇ ਆਧੁਨਿਕ ਉਪਕਰਨ ਜਿਵੇਂ ਟੀ.
ਸ਼੍ਰੀ ਗੁਰੂ ਅਮਰਦਾਸ ਜੀ ਦੀ ਬਾਣੀ, ਕਲਾ ਤੇ ਵਿਚਾਰਧਾਰਾ
ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੁੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਿਪਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 17 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਕੈਰੀਅਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।
ਗੁਰ ਅੰਗਦ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।
ਗੁਰਮੁਖੀ (ਪੰਜਾਬੀ: گرمکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌ ਲਗਾ ਮਾਤਰਾ ਹਨ। ਇਹ ਬਤਾਲ਼ੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਲ਼, ਅਤੇ ਕ਼। ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਨੂੰ ਗੁਰਮੁਖੀ ਵਿੱਚ, ਕਈ ਜ਼ੁਬਾਨਾਂਂ ਅਤੇ ਲਹਿਜ਼ਿਆਂ ਵਿੱਚ ਲਿਖਿਆ ਹੈ ਜਿਸਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਾਮਾਜਕ ਤੌਰ ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਪਾਣੀ ਦੀ ਸੰਭਾਲ (ਅੰਗਰੇਜ਼ੀ ਵਿੱਚ: Water conservation) ਵਿੱਚ ਤਾਜ਼ੇ ਪਾਣੀ ਦੇ ਕੁਦਰਤੀ ਸਰੋਤਾਂ ਦਾ ਨਿਰੰਤਰ ਪ੍ਰਬੰਧਨ ਕਰਨ ਲਈ, ਪਣ (ਹਾਈਡ੍ਰੋਸਫੀਅਰ) ਨੂੰ ਬਚਾਉਣ ਲਈ, ਅਤੇ ਮੌਜੂਦਾ ਅਤੇ ਭਵਿੱਖ ਦੀ ਮਨੁੱਖੀ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਸਾਰੀਆਂ ਨੀਤੀਆਂ, ਰਣਨੀਤੀਆਂ ਅਤੇ ਗਤੀਵਿਧੀਆਂ ਸ਼ਾਮਲ ਹਨ। ਆਬਾਦੀ, ਘਰੇਲੂ ਆਕਾਰ ਅਤੇ ਵਿਕਾਸ ਅਤੇ ਅਮੀਰਤਾ ਸਭ ਇਸ ਨੂੰ ਪ੍ਰਭਾਵਤ ਕਰਦੇ ਹਨ ਕਿ ਪਾਣੀ ਦੀ ਵਰਤੋਂ ਕਿੰਨੀ ਕੀਤੀ ਜਾਂਦੀ ਹੈ। ਮੌਸਮ ਵਿੱਚ ਤਬਦੀਲੀ ਵਰਗੇ ਕਾਰਕਾਂ ਨੇ ਕੁਦਰਤੀ ਜਲ ਸਰੋਤਾਂ ਉੱਤੇ ਖਾਸ ਕਰਕੇ ਨਿਰਮਾਣ ਅਤੇ ਖੇਤੀਬਾੜੀ ਸਿੰਚਾਈ ਉੱਤੇ ਦਬਾਅ ਵਧਾਇਆ ਹੈ। ਯੂ.ਐਸ.
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਕਿਸੇ ਵੀ ਭਾਸ਼ਾ ਦੇ ਅੰਗ ਪ੍ਰਤਿਅੰਗ ਦਾ ਵਿਸ਼ਲੇਸ਼ਣ ਅਤੇ ਵਿਵੇਚਨ ਵਿਆਕਰਨ (ਗਰਾਮਰ) ਕਹਾਂਦਾ ਹੈ। ਵਿਆਕਰਨ ਉਹ ਵਿਦਿਆ ਹੈ ਜਿਸਦੇ ਦੁਆਰਾ ਕਿਸੇ ਭਾਸ਼ਾ ਦਾ ਸ਼ੁੱਧ ਬੋਲਣਾ, ਸ਼ੁੱਧ ਪੜ੍ਹਨਾ ਅਤੇ ਸ਼ੁੱਧ ਲਿਖਣਾ ਆਉਂਦਾ ਹੈ। ਕਿਸੇ ਵੀ ਭਾਸ਼ਾ ਦੇ ਲਿਖਣ, ਪੜ੍ਹਨ ਅਤੇ ਬੋਲਣ ਦੇ ਨਿਸ਼ਚਿਤ ਨਿਯਮ ਹੁੰਦੇ ਹਨ ਭਾਸ਼ਾ ਦੀ ਸ਼ੁੱਧਤਾ ਅਤੇ ਸੁੰਦਰਤਾ ਨੂੰ ਬਣਾਏ ਰੱਖਣ ਲਈ ਇਨ੍ਹਾਂ ਨਿਯਮਾਂ ਦਾ ਪਾਲਣ ਕਰਨਾ ਜ਼ਰੂਰੀ ਹੁੰਦਾ ਹੈ। ਇਹ ਨਿਯਮ ਵੀ ਵਿਆਕਰਨ ਦੇ ਅਨੁਸਾਰ ਆਉਂਦੇ ਹਨ। ਵਿਆਕਰਨ ਭਾਸ਼ਾ ਦੇ ਅਧਿਅਨ ਦਾ ਮਹੱਤਵਪੂਰਣ ਹਿੱਸਾ ਹੈ।
ਰਾਜਨੀਤਕ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ' ਤੇ ਸ਼ਕਤੀ ਅਤੇ ਸਰੋਤਾਂ ਦੇ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤਕ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਮੁਕਾਬਲਤਨ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲ਼ਾ ਇੱਕ ਸਿੱਖ ਮਹਾਰਾਜਾ ਸੀ ਜੋ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸਿੰਧੂ ਘਾਟੀ ਸਭਿਅਤਾ (3300–1300 ਈ. ਪੂ.; ਪ੍ਰੋਢ ਕਾਲ 2600–1900 ਈ. ਪੂ.) ਸੰਸਾਰ ਦੀਆਂ ਪ੍ਰਾਚੀਨ ਨਦੀ ਘਾਟੀ ਸਭਿਅਤਾਵਾਂ ਵਿੱਚੋਂ ਇੱਕ ਪ੍ਰਮੁੱਖ ਸਭਿਅਤਾ ਸੀ। ਇਹ ਹੜੱਪਾ ਸਭਿਅਤਾ ਦੇ ਨਾਮ ਨਾਲ ਵੀ ਜਾਣੀ ਜਾਂਦੀ ਹੈ ਕਿਉਂਜੋ ਇਸ ਦੇ ਵਜੂਦ ਦੇ ਪਹਿਲੇ ਖੰਡਰ ਹੜੱਪਾ ਨਾਂ ਦੇ ਨਗਰ ਵਿੱਚ ਮਿਲੇ ਸਨ । ਇਹ ਹਿੰਦ ਉਪ-ਮਹਾਂਦੀਪ ਦੇ ਉੱਤਰ ਪੱਛਮੀ ਭਾਗ ਵਿੱਚ ਸਥਿੱਤ ਸੀ। ਇਸਦਾ ਸਥਾਨ ਅੱਜ ਦਾ ਪਾਕਿਸਤਾਨ ਅਤੇ ਭਾਰਤ ਦਾ ਉੱਤਰ ਪੱਛਮੀ ਹਿੱਸਾ ਸੀ। ਇਹ ਸਿੰਧ ਦਰਿਆ ਤੋਂ ਲੈ ਕੇ ਅਤੇ ਘੱਗਰ-ਹਕੜਾ (ਪ੍ਰਾਚੀਨ ਸਰਸਵਤੀ) ਦੀ ਘਾਟੀ ਅਤੇ ਉਸ ਤੋਂ ਅੱਗੇ ਗੰਗਾ - ਜਮਨਾ ਦੋਆਬ ਦੀਆਂ ਉਪਰਲੀਆਂ ਹੱਦਾਂ ਤੱਕ ਫੈਲੀ ਹੋਈ ਸੀ। ਇਹਦਾ ਖੇਤਰਫਲ ਲਗਪਗ 12,60,000 ਵਰਗ ਕਿ.
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਇਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿਚ ਦਸੰਬਰ 1715 ਵਿਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿਚ ਜਲੂਸ ਕਢਿਆ ਗਿਆ। ਜਲੂਸ ਦੇ ਸੱਭ ਤੋਂ ਅੱਗੇ ਇਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿਚ ਫੜ ਕੇ ਇਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੀ ਸਾਰੀ ਲੋਕ ਸੜਕਾਂ 'ਤੇ ਆਈ ਹੋਈ ਸੀ। ਸ਼ਹਿਰ ਵਿਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਅਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਫਾਸਟ ਫੂਡ, ਜਨ-ਉਤਪਾਦਨ ਭੋਜਨ ਹੈ ਜੋ ਆਮ ਤੌਰ 'ਤੇ ਰਵਾਇਤੀ ਭੋਜਨ ਦੇ ਮੁਕਾਬਲੇ ਜਲਦੀ ਤਿਆਰ ਕੀਤੇ ਜਾਂਦੇ ਹਨ। ਇਹ ਭੋਜਨ ਆਮ ਤੌਰ 'ਤੇ ਦੂਜੇ ਭੋਜਨ ਅਤੇ ਪਕਵਾਨਾਂ ਦੇ ਮੁਕਾਬਲੇ ਘੱਟ ਪੌਸ਼ਟਿਕ ਮੁੱਲਵਾਨ ਹੁੰਦਾ ਹੈ। ਘੱਟ ਤਿਆਰੀ ਕਰਨ ਦੇ ਸਮੇਂ ਦੇ ਕਾਰਨ, ਭੋਜਨ ਨੂੰ ਫਾਸਟ ਫੂਡ ਸਮਝਿਆ ਜਾ ਸਕਦਾ ਹੈ, ਖਾਸਤੌਰ 'ਤੇ ਇਹ ਸ਼ਬਦ ਇੱਕ ਰੈਸਟੋਰੈਂਟ ਵਿੱਚ ਵੇਚਿਆ ਭੋਜਨ ਜਾਂ ਫ੍ਰੋਜ਼ਨ, ਪ੍ਰੀਰਾਇਡ ਜਾਂ ਪਹਿਲਾਂ ਤਿਆਰ ਸਮੱਗਰੀ ਨਾਲ ਸਟੋਰ ਦਾ ਹਵਾਲਾ ਦਿੰਦਾ ਹੈ, ਅਤੇ ਗਾਹਕ ਨੂੰ ਇੱਕ ਪੈਕ ਕੀਤੇ ਰੂਪ ਵਿੱਚ ਦਿੱਤਾ ਜਾਂਦਾ ਹੈ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ । ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿਚ ਅੱਜ ਵੀ ਨਿਭਾਏ ਜਾਂਦੇ ਹਨ । ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ । ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ । ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਆਧੁਨਿਕ ਪੰਜਾਬੀ ਵਾਰਤਕ ਦੇ ਇਤਿਹਾਸ ਵਿਚ ਡਾ: ਸਤਿੰਦਰ ਸਿੰਘ ਨੇ ਆਧੁਨਿਕ ਪੰਜਾਬੀ ਵਾਰਤਕ ਸਾਹਿਤ ਦੇ ਨਵੇਂ ਰੂਪ ਪੇਸ਼ ਕੀਤੇ ਹਨ। ਇਤਿਹਾਸਕ ਤੌਰ ਤੇ ਆਧੁਨਿਕ ਪੰਜਾਬੀ ਵਾਰਤਕ ਦਾ ਆਰੰਭ 19ਵੀਂ ਸਦੀ ਦੇ ਮਗਰਲੇ ਅੱਧ ਤੋਂ ਹੋਇਆ ਹੈ। ਮਸਲਨ ਸਾਹਿਤ ਵਿਚ ਵਾਰਤਕ ਨੂੰ ਆਮਤੋਰ ਤੇ ਤਰਕ-ਯੁਕਤ ਅਤੇ ਵਿਚਾਰ ਪ੍ਰਧਾਨ ਰੂਪ ਮੰਨਿਆ ਜਾਂਦਾ ਹੈ। ਕਿਉਕਿ ਇਸ ਵਿਚ ਮਨੋਭਾਵ ਤੇ ਕਲਪਨਾ ਨਾਲੋਂ ਬੁੱਧੀ ਤੇ ਨਿਆਇ ਉੱਪਰ ਵਧੇਰੇ ਬਲ ਦਿੱਤਾ ਜਾਂਦਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936- 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਇਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਸ਼੍ਰੀ ਦਸਮ ਗ੍ਰੰਥ ਸਿੱਖ ਧਰਮ ਦਾ ਦੂਜਾ ਪਵਿੱਤਰ ਗ੍ਰੰਥ ਹੈ। ਇਸ ਦੇ ਲਿਖਾਰੀ ਪ੍ਰਤੀ ਕਈ ਵਿਚਾਰ ਹਨ, ਕੁਝ ਇਸਨੂੰ ਦਸਵੇਂ ਗੁਰੂ, ਗੋਬਿੰਦ ਸਿੰਘ ਦੁਆਰਾ ਲਿਖਿਆ ਮੰਨਦੇ ਹਨ ਅਤੇ ਕੁਝ ਨਹੀਂ। ਇਸ ਗ੍ਰੰਥ ਵਿੱਚ 15 ਲਿਖਤਾਂ ਹਨ। ਇਸ ਵਿੱਚ ਦਰਜ ਅਖ਼ੀਰਲੀ ਬਾਣੀ, ਜ਼ਫ਼ਰਨਾਮਾ, ਸੰਨ 1705 ਵਿੱਚ ਦੀਨਾ ਕਾਂਗੜ, ਮਾਲਵੇ ਵਿੱਚ ਲਿਖੀ ਗਈ। ਇਸ ਗ੍ਰੰਥ ਦੀ ਸੰਪਾਦਨਾ ਭਾਈ ਮਨੀ ਸਿੰਘ, ਮਾਤਾ ਸੁੰਦਰੀ ਅਤੇ ਖ਼ਾਲਸੇ ਨੇ ਰਲ ਕੇ ਕੀਤੀ। ਮੂਲ ਹਰ ਸਿੱਖ ਜਥੇਬੰਦੀ ਇਸ ਗ੍ਰੰਥ ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਰਚਨਾ ਮੰਨਦੀ ਹੈ,[ਸਰੋਤ ਚਾਹੀਦਾ] ਕੁਝ ਵਿਦਵਾਨ ਸ਼੍ਰੇਣੀ ਇਸ ਗੱਲ ਤੋਂ ਇਨਕਾਰੀ ਹੈ ਜਿਸ ਕਰ ਕੇ ਸਿੱਖ ਧਰਮ ਵਿੱਚ ਇਹ ਵਿਵਾਦ ਦਾ ਹਿੱਸਾ ਹੈ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਨਾਂਵ ਭਾਸ਼ਾ ਦੇ ਵਾਕ ਦੀ ਇੱਕ ਇਕਾਈ ਹੁੰਦੀ ਹੈ। ਕਿਸੇ ਥਾਂ, ਵਸਤੂ, ਸੰਕਲਪ, ਜੀਵ, ਗੁਣ, ਸਥਿਤੀ ਆਦਿ ਬਾਰੇ ਸੰਕੇਤਕ ਸ਼ਬਦਾਂ ਨੂੰ ਨਾਂਵ ਕਹਿੰਦੇ ਹਨ। ਭਾਸ਼ਾ ਵਿਗਿਆਨ ਵਿੱਚ, ਨਾਂਵ ਇੱਕ ਵਿਸ਼ਾਲ, ਖੁੱਲ੍ਹੀ ਸ਼ਾਬਦ ਸ਼੍ਰੇਣੀ ਦਾ ਮੈਂਬਰ ਹੈ, ਜਿਸਦੇ ਮੈਂਬਰ ਵਾਕੰਸ਼ ਦੇ ਕਰਤਾ ਦੇ ਮੁੱਖ ਸ਼ਬਦ, ਕਿਰਿਆ ਦੇ ਕਰਮ, ਜਾਂ ਸੰਬੰਧਕ ਦੇ ਕਰਮ ਦੇ ਰੂਪ ਵਿੱਚ ਮੌਜੂਦ ਹੋ ਸਕਦੇ ਹਨ।ਨਾਂਵ ਦੀਆਂ ਪੰਜ ਕਿਸਮਾਂ ਹੁੰਦੀਆਂ ਹਨ:-
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਅਾਨਿਅਾ ਹੈ। 'ਸਭਿਅਾਚਾਰ' ਸ਼ਬਦ ਮੂਲ ਰੂਪ ਵਿਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।
ਧਿਆਨ ਚੰਦ ਜਾਂ ਮੇਜਰ ਧਿਆਨ ਚੰਦ (29 ਅਗਸਤ 1905- 3 ਦਸੰਬਰ 1979) ਇੱਕ ਭਾਰਤੀ ਹਾਕੀ ਖਿਡਾਰੀ ਸੀ, ਜਿਸ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇਜਜਕੲਪਧਦਛਛੲਟਝ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸੀ।
ਪੰਜਾਬੀ ਸੱਭਿਆਚਾਰ ਇੱਕ ਮਿਸ਼ਰਤ ਸੱਭਿਆਚਾਰ ਹੈ। ਪੰਜਾਬ ਕਿਉਂਕਿ ਭਾਰਤ ਦਾ ਮੁੱਖ ਦਵਾਰ ਰਿਹਾ ਹੈ। ਇਸੇ ਕਾਰਨ ਸਾਰੇ ਬਦੇਸ਼ੀ ਹਮਲਾਵਰਾਂ ਨੂੰ ਪਹਿਲਾਂ ਪੰਜਾਬੀਆਂ ਨਾਲ ਹੀ ਮੁਕਾਬਲਾ ਕਰਨਾ ਪਿਆ ਹੈ। ਉਹਨਾਂ ਨੇ ਸੱਭਿਆਚਾਰ ਦਾ ਪੰਜਾਬੀ ਸੱਭਿਆਚਾਰ ਤੇ ਪ੍ਰਭਾਵ ਪੈਣਾ ਕੁਦਰਤੀ ਸੀ। ਵਿਦਵਾਨ ਲੋਕਾਂ ਦਾ ਵਿਚਾਰ ਹੈ ਕਿ ਇਸ ਸੱਭਿਆਚਾਰ ਨੂੰ ਸਿਰਜਨ ਲਈ ਘੱਟੋ-ਘੱਟ ਛੇ ਨਸਲਾਂ, ਜਿਹੜੀਆਂ ਅੱਗੇ ਨੌਂ ੳਪਨਸਲਾਂ ਵਿਚ ਵੰਡੀਆਂ ਹੋਈਆਂ ਸਨ ਦਾ ਵਿਸ਼ੇਸ਼ ਯੋਗਦਾਨ ਹੈ।
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ । ਇਹਨਾਂ ਆਲੋਚਨਾ ਪ੍ਰਣਾਲੀਆਂ ਵਿਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ । ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ । ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ । ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ । ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ । ਪੱਛਮੀ ਚਿੰਤਕਾਂ ਵਿਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ । ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ । ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ । ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ । ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ : ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ । ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ । ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ । ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆਂ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਨ ਕੀਤਾ ਜਾਂਦਾ ਹੈ।
ਕੁਦਰਤੀ ਗੈਸ ਇੱਕ ਅਜਿਹਾ ਪਥਰਾਟੀ ਬਾਲਣ ਹੈ ਜੋ ਉਸ ਵੇਲੇ ਬਣਦਾ ਹੈ ਜਦੋਂ ਦਫ਼ਨ ਹੋਏ ਬੂਟਿਆਂ, ਗੈਸਾਂ ਅਤੇ ਜਾਨਵਰਾਂ ਉੱਤੇ ਹਜ਼ਾਰਾਂ ਸਾਲ ਭਾਰੀ ਤਾਪ ਅਤੇ ਦਬਾਅ ਦਾ ਅਸਰ ਪੈਂਦਾ ਹੈ। ਸੂਰਜ ਤੋਂ ਬੂਟਿਆਂ ਨੂੰ ਮਿਲੀ ਹੋਈ ਊਰਜਾ ਨੂੰ ਕੁਦਰਤੀ ਗੈਸ ਵਿੱਚ ਰਸਾਇਣਕ ਜੋੜਾਂ ਦੇ ਰੂਪ ਵਿੱਚ ਸਾਂਭ ਕੇ ਰੱਖਿਆ ਹੁੰਦਾ ਹੈ। ਕੁਦਰਤੀ ਗੈਸ ਇੱਕ ਗ਼ੈਰ-ਨਵਿਆਉਣਯੋਗ ਵਸੀਲਾ ਹੈ ਕਿਉਂਕਿ ਇਹ ਮਨੁੱਖੀ ਸਮੇਂ ਦੀ ਵਿਉਂਤ ਵਿੱਚ ਮੁੜ ਭਰਪੂਰ ਨਹੀਂ ਹੋ ਸਕਦੀ। ਇਹ ਗੈਸ ਅਸਲ ਵਿੱਚ ਇੱਕ ਹਾਈਡਰੋਕਾਰਬਨ ਗੈਸਾਂ ਦੀ ਰਲਾਵਟ ਹੁੰਦੀ ਹੈ ਜਿਸ ਵਿੱਚ ਮੁੱਖ ਤੌਰ ਉੱਤੇ ਮੀਥੇਨ ਹੁੰਦੀ ਹੈ ਪਰ ਆਮ ਤੌਰ ਉੱਤੇ ਹੋਰਨਾਂ ਭਾਰੀਆਂ ਅਲਕੇਨਾਂ ਦੀ ਬਦਲਵੀਂ ਮਾਤਰਾ ਅਤੇ ਕਾਰਬਨ ਡਾਈਆਕਸਾਈਡ, ਨਾਈਟਰੋਜਨ ਅਤੇ ਹਾਈਡਰੋਜਨ ਸਲਫ਼ਾਈਡ ਵਰਗੀਆਂ ਗੈਸਾਂ ਦੀਆਂ ਤੁੱਛ ਫ਼ੀਸਦੀਆਂ ਮੌਜੂਦ ਹੁੰਦੀਆਂ ਹਨ। ਕੁਦਰਤੀ ਗੈਸ ਨੂੰ ਤਪਾਉਣ, ਪਕਾਉਣ ਅਤੇ ਬਿਜਲੀ ਪੈਦਾ ਕਰਨ ਵਾਸਤੇ ਊਰਜਾ ਦੇ ਇੱਕ ਸਰੋਤ ਵਜੋਂ ਵਰਤਿਆ ਜਾਂਦਾ ਹੈ। ਇਹਨੂੰ ਗੱਡੀਆਂ ਵਿਚਲੇ ਬਾਲਣ ਅਤੇ ਪਲਾਸਟਿਕ ਅਤੇ ਹੋਰ ਜ਼ਰੂਰੀ ਕਾਰਬਨੀ ਰਸਾਇਣ ਬਣਾਉਣ ਵੇਲੇ ਰਸਾਇਣਕ ਫ਼ੀਡ ਵਜੋਂ ਵੀ ਵਰਤਿਆ ਜਾਂਦਾ ਹੈ।
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਕਬੱਡੀ ਭਾਰਤ ਦੀ ਸਭ ਤੋਂ ਜ਼ਿਆਦਾ ਲੋਕਪ੍ਰਿਅ ਖੇਡਾਂ ਵਿੱਚੋਂ ਇੱਕ ਹੈ ਅਤੇ ਇਹ ਖੇਡ ਪਿੰਡ ਦੇ ਲੋਕਾਂ ਵੱਲੋ ਜ਼ਿਆਦਾ ਖੇਡੀ ਜਾਂਦੀ ਹੈ। ਇਸ ਖੇਡ ਨੂੰ ਗੁੱਟ ਬਣਾ ਕੇ ਖੇਡਿਆ ਜਾਂਦਾ ਹੈ। ਇਸ ਵਿੱਚ ਦੋ ਗੁੱਟ ਭਾਗ ਲੇਂਦੇ ਹਨ ਅਤੇ ਆਪਣੇ-ਆਪਣੇ ਹਿੱਸਿਆਂ ਵਿੱਚ ਜਾ ਕੇ ਖੜ੍ਹੇ ਹਹੋ ਜਾਂਦੇ ਹਨ। ਇੱਕ-ਇੱਕ ਕਰਕੇ ਖਿਡਾਰੀ ਆਪਣੀ ਹਿੱਸਿਆਂ ਦੀ ਰੇਡ ਪਾਉਣ ਲਈ ਜਾਂਦੇ ਹਨ ਅਤੇ ਦੂਸਰੇ ਗੁੱਟ ਦੇ ਖਿਡਾਰੀ ਨੂਂ ਹੱਥ ਲਾ ਕ ਵਾਪਸ ਆਉਣ 'ਤੇ ਇੱਕ ਅੰਕ ਦਿੱਤਾ ਜਾਂਦਾ ਹੈ। ਦੂਸਰੇ ਗੁੱਟ ਦੇ ਜਾਫੀਆਂ ਦਾ ਕੰਮ ਹੁੰਦਾ ਹੈ ਧਾਵੀਆਂ (ਰੇਡਰ) ਨੂੰ ਰੋਕਣਾ ਅਤੇ ਅਜਿਹਾ ਕਰਨ 'ਤੇ ਵੀ ਉਹਨਾਂ ਨੂੰ ਅੰਕ ਮਿਲਦੇ ਹਨ। ਚੱਕਰਾਕਰ ਕਬੱਡੀ (ਸਰਕਲ ਸਟਾਈਲ) ਵਿੱਚ ਧਾਵੀ ਨੂੰ ਧਾਵਾ ਬੋਲਣ ਸਮੇਂ "ਕਬੱਡੀ" "ਕਬੱਡੀ" ਬੋਲਨਾ ਜ਼ਰੂਰੀ ਨਹੀਂ ਹੁੰਦਾ ਹੈ । ਭਾਰਤ ਨੇ 4 ਏਸ਼ਿਯਾਈ ਖੇਡਾ ਵਿਚ ਹਿੱਸਾ ਲਿਆ ਹੈ ਅਤੇ ਚਾਰਾ ਵਿਚ ਸਵਰਨ ਪਦਕ ਹਾਸਲ ਕਿੱਤਾ ਹੈ। ਭਾਰਤ ਵਿਚ ਚਾਰ ਪ੍ਰਕਾਰ ਦੀ ਕਬੱਡੀ ਖੇਡੀ ਜਾਂਦੀ ਹੈ ਅਤੇ ਏਨਾ ਦੇ ਨਾਮ ਹਨ ਅਮਰ, ਸੁਰਾਂਜੀਵੀ, ਹੁਤ੍ਤੁਤੂ ਅਤੇ ਜਮੀਨੀ। ਅਮਰ ਮੁੱਖ ਤੋਰ ਤੇ ਪੰਜਾਬ, ਹਰਿਆਣਾ, ਕਨਾਡਾ ਅਤੇ ਦੁਨਿਯਾ ਦੇ ਹੋਰ ਹਿਸੇਯਾ ਵਿਚ ਪੰਜਾਬੀ ਖਿਡਾਰੀ ਵੱਲੋ ਖੇਡੇਆ ਜਾਂਦਾ ਹੈ । ਸੁਰਾਂਜੀਵੀ ਭਾਰਤ ਅਤੇ ਦੁਨਿਆ ਵਿੱਚ ਸਭ ਤੋ ਜਾਦਾ ਖੇਡੇਆ ਜਾਨ ਵਾਲਾ ਕਬੱਡੀ ਦਾ ਪ੍ਰਕਾਰ ਹੈ । ਸੁਰਾਂਜੀਵੀ ਅੰਤਰਰਾਸ਼ਟ੍ਰੀਯ ਸ੍ਤਰ ਤੇ ਖੇਡੇਆ ਵਾਲਾ ਪ੍ਰਕਾਰ ਹੈ । ਹੁਤ੍ਤੁਤੂ ਪ੍ਰਕਾਰ ਪੁਰਾਣੇ ਸਮੇਯਾ ਵਿਚ ਮਹਾਰਾਸ਼ਟਰਾ ਦੇ ਮਾਰਦਾ ਵੱਲੋ ਖੇਡੇਯਾ ਜਾਂਦਾ ਸੀ । ਭਾਰਤ ਨੂੰ ਇਹ ਵੀ ਵਿਸ਼ਵ ਦੀ ਪਹਿਲੀ ਕਬੱਡੀ ਲੀਗ ਦਾ ਮੇਜ਼ਬਾਨ ਹੈ। ਲੀਗ ਫਾਰਮੂਲਾ 1 ਸੈਰ ਖੇਡ ਫਾਰਮੈਟ ਨੂੰ ਹੇਠ ਹੈ ਅਤੇ ਅਗਸਤ ਤੱਕ ਦਸੰਬਰ 2014 ਤੱਕ ਸ਼ੁਰੂ ਕਰਨ ਚਾਰ ਖਿੱਤੇ ਭਰ ਵਿੱਚ ਖੇਡਿਆ ਜਾਵੇਗਾ [ 2] ਇਹ ਰਾਜ ਦੇ, ਜਿੱਥੇ Sadugudu ਦੇ ਸਬੰਧਤ ਖੇਡ ਹੈ ਖੇਡੀ ਹੈ ਕਿ ਭਾਰਤ 'ਚ ਪੰਜਾਬ, ਪ੍ਰਦੇਸ਼ ਅਤੇ ਤਾਮਿਲਨਾਡੂ ਦੀ ਖੇਡ ਹੈ, ਅਤੇ ਭਾਰਤ ਵਿਚ ਮਹਾਰਾਸ਼ਟਰ . ਇਹ ਮਜ਼ੇਦਾਰ ਲਈ ਬ੍ਰਿਟਿਸ਼ ਫੌਜ ਕੇ ਖੇਡਿਆ ਹੈ, ਫਿੱਟ ਰੱਖਣ ਅਤੇ ਇੱਕ ਦਾ ਲਾਲਚ ਬ੍ਰਿਟਿਸ਼ ਏਸ਼ੀਅਨ ਭਾਈਚਾਰੇ ਸਿਪਾਹੀ ਭਰਤੀ ਕਰਨ ਦੇ ਤੌਰ 'ਤੇ ਕਰਨ ਲਈ. ਭਾਰਤ ਨੇ 2013 ਵਿਸ਼ਵ ਕਬੱਡੀ ਕੱਪ ਗੁਰੂ ਨਾਨਕ ਸਟੇਡੀਅਮ, ਲੁਧਿਆਣਾ (ਪੰਜਾਬ ) ਭਾਰਤ ਵਿਖੇ ਹੋਈ ਜਿੱਤ ਲਈ। ਉੱਥੇ ਸ਼ਬਦ ਦਾ ਕਬੱਡੀ ਦੇ ਆਰੰਭ ਕਰਨ ਲਈ ਦੇ ਰੂਪ ਵਿੱਚ ਕੋਈ ਸਹਿਮਤੀ ਹੈ। ਸ਼ਬਦ ਦਾ ਕਬੱਡੀ ਦਾ ਤਾਮਿਲ ਸ਼ਬਦ ਦਾ ਤੱਕ ਲਿਆ ਗਿਆ ਹੈ ਹੋ ਸਕਦਾ ਹੈ "ਕੈ-pidi" (கைபிடி) ਦਾ ਮਤਲਬ ਹੈ "ਹੱਥ ਰੱਖਣ ਲਈ".
ਅਰਦਾਸ ਅਰਜ਼ + ਦਾਸ਼ਤ ਤੋਂ ਬਣਿਆ ਇੱਕ ਸ਼ਬਦ ਹੈ। ਅਰਜ਼ ਦਾ ਅਰਥ ਹੈ ਬੇਨਤੀ। ਦਾਸ਼ਤ ਦਾ ਅਰਥ ਹੈ ਪੇਸ਼ ਕਰਨਾ। ਅਰਥਾਤ ਬੇਨਤੀ ਪੇਸ਼ ਕਰਨੀ। ਗੁਰਮਤਿ ਵਿੱਚ ਅਰਦਾਸ ਦੀ ਖ਼ਾਸ ਅਹਿਮੀਅਤ ਹੈ। ਅਰਦਾਸ ਜੀਵ ਵੱਲੋਂ ਪਰਮਾਤਮਾ ਅੱਗੇ ਕੀਤੀ ਗਈ ਬੇਨਤੀ ਹੈ। ਦੁੱਖ ਹੋਵੇ ਜਾਂ ਸੁੱਖ, ਖੁਸ਼ੀ ਹੋਵੇ ਜਾਂ ਗਮੀ, ਹਰ ਮੌਕੇ ’ਤੇ ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਲੈਣ ਲਈ ਅਰਦਾਸ ਕਰਦਾ ਹੈ। ਗੁਰੂ ਜੀ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹੋਏ ਇਹ ਕਹਿੰਦੇ ਹਨ ਕਿ ਹੇ ਪ੍ਰਭੂ!
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।