ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਸਰਦਾਰ ਗੁਰਪ੍ਰੀਤ ਸਿੰਘ
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ੍ਰੀ ਗੁਰੂ ਅਮਰਦਾਸ ਜੀ ਬਾਣੀ ਕਲਾ ਤੇ ਵਿਚਾਰਧਾਰਾ
ਸ੍ਰੀ ਗੁਰੂ ਅਮਰਦਾਸ ਜੀ ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਪਿਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 18 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮੋਹਨਦਾਸ ਕਰਮਚੰਦ ਗਾਂਧੀ (2 ਅਕਤੂਬਰ 1869 - 30 ਜਨਵਰੀ 1948), ਜਾਂ ਮਹਾਤਮਾ ਗਾਂਧੀ, ਭਾਰਤ ਦੀ ਆਜ਼ਾਦੀ ਦਾ ਇੱਕ ਪ੍ਰਮੁੱਖ ਰਾਜਨੀਤਕ ਅਤੇ ਅਧਿਆਤਮਕ ਨੇਤਾ ਸੀ। ਇਹਨੂੰ ਨੂੰ ਮਹਾਤਮਾ (ਸੰਸਕ੍ਰਿਤ: ਮਹਾਨ ਆਤਮਾ) ਦਾ ਖਿਤਾਬ 1914 ਵਿੱਚ ਦੱਖਣੀ ਅਫਰੀਕਾ ਵਿੱਚ ਦਿੱਤਾ ਗਿਆ ਜੋ ਕਿ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ। ਇਹਨੂੰ ਭਾਰਤ ਵਿੱਚ ਬਾਪੂ (ਗੁਜਰਾਤੀ ਭਾਸ਼ਾ: ਪਿਤਾ ਦੇ ਲਈ ਵਰਤਿਆ ਜਾਂਦਾ ਸ਼ਬਦ) ਕਹਿਕੇ ਵੀ ਸੰਬੋਧਤ ਕੀਤਾ ਜਾਂਦਾ ਹੈ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਸ਼੍ਰੀ ਗੁਰੂ ਅਮਰਦਾਸ ਜੀ ਦੀ ਬਾਣੀ, ਕਲਾ ਤੇ ਵਿਚਾਰਧਾਰਾ
ਗੁਰੂ ਅਮਰਦਾਸ ਜੀ ਸਿੱਖ ਧਰਮ ਵਿੱਚ ਤੀਜੇ ਗੁਰੂ ਵਜੋਂ ਪ੍ਰਤਿਸ਼ਠਿਤ ਹਨ। ਇਨ੍ਹਾਂ ਦੀ ਜਨਮ-ਤਿਥੀ ਬਾਰੇ ਵਿਦਵਾਨਾਂ ਵਿੱਚ ਮਤ-ਏਕਤ ਨਹੀਂ ਹੈ। ਮਹਾਨ ਕੋਸ਼ਕਾਰ ਭਾਈ ਕਾਨ੍ਹ ਸਿੰਘ ਨਾਭਾ ਨੇ ਆਪ ਦਾ ਜਨਮ 5 ਮਈ 1479 (ਵੈਸਾਖ ਸੁਦਿ 14, ਸੰਮਤ 1536) ਮੰਨਿਆ ਹੈ। ਜਦ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਤਰ੍ਹਾਂ ਘੋਖ ਕਰਵਾ ਕੇ 11 ਮਈ 1479 ਨੂੰ ਆਪ ਦਾ ਜਨਮ ਸਿੱਧ ਕੀਤਾ ਗਿਆ। ਆਪ ਜਾ ਜਨਮ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਵਿੱਚ ਭੱਲਾ ਖਤਰੀ ਕੁਲ ਵਿੱਚ ਹੋਇਆ। ਗੁਰੂ ਅਮਰਦਾਸ ਨੈ ਬਿਰਧ ਅਵਸਥਾ ਵਿੱਚ ਗੁਰ-ਗੱਦੀ ਪ੍ਰਾਪਤ ਕੀਤੀ ਅਤੇ ਪਿੱਛੋ ਉਹਨਾਂ ਨੇ ਬਾਣੀ ਦੀ ਰਚਨਾ ਆਰੰਭ ਕੀਤੀ। ਉਨ੍ਹਾਂ ਦੀ ਬਾਣੀ ਵਿੱਚ ਹਰ ਗੱਲ ਬੜੇ ਸੰਜਮ ਅਤੇ ਭਰਪੂਰ ਸ਼ਰਧਾ ਨਾਲ ਕਹੀ ਗਈ ਹੈ। ਗੁਰੂ ਅਮਰਦਾਸ ਜੀ ਦਾ ਬਾਣੀ ਵੇਰਵਾ ਇਸ ਪ੍ਰਕਾਰ ਹੈ:- ਬਾਣੀ ਵੇਰਵਾ:- ਗੁਰੂ ਜੀ ਨੇ ਗੁਰੂ-ਗੱਦੀ ਉੱਪਰ ਬੈਠਣ ਉਪਰੰਤ ਆਪਣੇ ਰਹੱਸਵਾਦੀ ਅਨੁਭਵ ਨੂੰ ਬਾਣੀ ਰਾਹੀ ਅਭਿਵਿਅਕਤ ਕਰਨਾ ਸ਼ੁਰੂ ਕੀਤਾ। ਆਪ ਦੁਆਰਾ 18 ਰਾਗਾਂ ਵਿੱਚ ਬਾਣੀ ਰਚੀ ਗਈ। ਆਪ ਦੁਆਰਾ ਰਚਿਤ ਭਿੰਨ-ਭਿੰਨ ਰਾਗਾਂ ਵਿੱਚ ਰਚਿਤ 171 ਚਉਪਦੇ, 91 ਅਸ਼ਟਪਦੀਆਂ 85 ਪਉੜੀਆਂ ਤੇ 305 ਸਲੋਕ ਉਪਲੱਬਧ ਹਨ। ਗੁਰੂ ਨਾਨਕ ਤੇ ਗੁਰੂ ਅਰਜਨ ਦੇਵ ਦੁਆਰਾ ਰਚਿਤ ਬਾਣੀਆਂ ਆਕਾਰ ਦੇ ਪੱਖੋਂ ਸ੍ਰੀ ਗੁਰੂ ਅਮਰਦਾਸ ਦੀ ਬਾਣੀ ਤੋਂ ਇੱਕਲੀ-2 ਕਰਕੇ ਵਡੇਰੀਆਂ ਹਨ, ਜਿਸ ਕਰਕੇ ਇਸ ਬਾਣੀ ਨੁੂੰ ਆਕਾਰ ਤੇ ਹਿਸਾਬ ਨਾਲ ਤੀਜੇ ਨੰਬਰ ਉੱਤੇ ਰੱਖਿਆ ਜਾ ਸਕਦਾ ਹੈ ਪਰ ਵਸਤੂ ਤੇ ਉਤਦ੍ਰਿਸ਼ਟ-ਕਾਵਿ ਵਜੋਂ ਇਹ ਬਾਕੀ ਗੁਰਮਤਿ-ਕਾਵਿ ਵਿੱਚ ਖਲੋਤੀ ਹੋਈ ਹੈ। ਬਾਣੀ ਦਾ ਵੇਰਵਾ ਇਸ ਪ੍ਰਕਾਰ ਹੈ:- ਤਿਪਦੇ, ਚਉਪਦੇ, ਪੰਚ ਪਦੇ, ਅਸ਼ਟਪਦੀਆਂ, ਸੋਹਿਲੇ ਅਤੇ ਬਹਪਦੇ। ਸ਼ਲੋਕ, ਪਉੜੀਆਂ ਤੇ ਵਾਰਾਂ ਛੰਤ, ਕਾਫ਼ੀਆਂ ਪੱਟੀ, ਅਲਾਹੁਣੀਆਂ, ਵਾਰ ਸਤ (ਸਤਵਾਰਾ), ਅੰਨਦ ਗੁਜਰੀ, ਸੂਹੀ, ਰਾਮਕਲੀ ਅਤੇ ਮਾਰੂ-ਰਾਗਾਂ ਵਿੱਚ ਆਪ ਦੁਆਰਾ ਰਚਿਤ ਚਾਰ ਵਾਰਾਂ ਹਨ। ਕਬੀਰ ਤੇ ਫਰੀਦ ਦੇ ਸ਼ਲੋਕਾਂ ਵਿੱਚ ਕ੍ਰਮਵਾਰ ਇੱਕ ਤੇ ਤਿੰਨ ਸ਼ਲੋਕ ਟਿੱਪਣੀ ਵਜੋਂ ਅੰਕਿਤ ਹਨ। ਆਪ ਦੇ 67 ਸ਼ਲੋਕ, ‘ਸ਼ਲੋਕ ਵਾਰਾਂ ਤੋਂ ਵਧੀਕ` ਦੇ ਅੰਤਰਗਤ ਹਨ। ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਦਾ ਕਲਾ ਕੌਸ਼ਲ:- ਗੁਰੂ ਅਮਰਦਾਸ ਜੀ ਦੀ ਸਾਰੀ ਬਾਣੀ ਰਾਗਾਨੂਸ਼ਾਸ਼ਿਤ ਹੈ। ਗੁਰੂ ਅਮਰਦਾਸ ਜੀ ਨੇ ਆਪਣੀ ਬਾਣੀ 17 ਰਾਗਾਂ ਵਿੱਚ ਉਚਾਰਣ ਕੀਤੀ ਹੈ ਸਪਸ਼ਟ ਹੈ ਕਿ ਗੁਰੂ ਜੀ ਨੂੰ ਰਾਗ-ਰਾਗਨੀਆਂ ਦੀਆਂ ਭਾਵਨਾਗਤ ਸੂਖਮਤਾਵਾਂ ਦਾ ਪੂਰਾ ਗਿਆਨ ਸੀ। ਛੰਦ:- ਡਾ. ਬਲਵੀਰ ਸਿੰਘ ‘ਦਿਲ` ਨੇ ਕਿਹਾ ਹੈ ਕਿ, ਸ੍ਰੀ ਗੁਰੂ ਅਮਰਦਾਸ ਜੀ ਨੇ ‘ਕਾਵਿ-ਭੇਦਾਂ` ਅਤੇ ਛੰਦ ਪ੍ਰਬੰਧ ਦੇ ਖੇਤਰ ਵਿੱਚ ਸ਼ਬਦ, ਬਾਣੀ ਜਾ ਭਾਵ ਨੂੰ ਪਹਿਲੀ ਥਾਂ ਦਿੱਤੀ ਗਈ ਅਤੇ ਛੰਦ-ਪ੍ਰਬੰਧ ਨੂੰ ਦੂਜੀ ਥਾਂ ਰੱਖਿਆ ਹੈ। ......... ਤੋਲ ਤੇ ਤੁਕਾਂਤ ਦਾ ਰਵਾਇਤੀ ਇਕਸਾਰਤਾ ਵਿੱਚ ਕੈਦ ਹੋਣ ਵਾਲੇ ਛੰਦ ਪ੍ਰਬੰਧ ਦੀ ਥਾਂ ਗੁਰਦੇਵ ਨੇ ਵੰਨ-ਸੁਵੰਨੇ ਛੰਦਾਂ ਨਾਲ ਧੜਕਦੇ ਕਾਵਿ-ਭੇਦਾਂ ਨੂੰ ਬਾਣੀ ਦੇ ਸਿਰਲੇਖਾਂ ਵਜੋਂ ਪ੍ਰਵਾਨ ਕੀਤਾ ਹੈ। ਆਪ ਜੀ ਨੇ ਬੇਸ਼ੱਕ ਅਨੇਕ ਪਰੰਪਰਾਗਤ ਛੰਦਾਂ ਦਾ ਪ੍ਰਯੋਗ ਕੀਤਾ ਹੈ। ਰਸ:- ਗੁਰੂ ਅਮਰਦਾਸ ਦੁਆਰਾ ਰਚਿਤ ਬਾਣੀ ਦਾ ਪ੍ਰਧਾਨ ਰਸ ਸ਼ਾਤ ਰਸ ਹੈ। ਜੋ ਉਤਕ੍ਰਿਸ਼ਟਤਾਂ ਦੀਆਂ ਸਿਖਰਾਂ ਛੂਹਣ ਉਪਰੰਤ ‘ਹਰਿ ਰਸ` ਬਣ ਜਾਂਦਾ ਹੈ। ਇਹ ਸ਼ਾਂਤ-ਰਸ ਭਗਤੀ ਰਸ ਪੂਰਕ ਹੈ। ਭਗਤੀ ਦੀ ਪ੍ਰਧਾਨਤਾਂ ਕਾਰਣ ਸੰਯੋਗ ਅਤੇ ਵਿਯੋਗ ਦੀਆਂ ਭਾਵਨਾਵਾਂ ਦੀ ਉਜਵਲ ਅਭਿਵਿਅਕਤੀ ਹੋਈ ਹੈ। ਪ੍ਰਤੀਕ:- ਅਧਿਆਤਮਿਕ ਅਨੁਭਵ ਨੂੰ ਸਰਲ ਢੰਗ ਨਾਲ ਜਿਗਿਆਸੂਆਂ ਪ੍ਰਤਿ ਪ੍ਰਗਟ ਕਰਨ ਲਈ ਗੁਰੂ ਜੀ ਨੇ ਪ੍ਰਤੀਕਾਂ ਦੀ ਖੁਲ੍ਹ ਕੇ ਵਰਤੋਂ ਕੀਤੀ ਹੈ ਪ੍ਰਤੀਕਾਂ ਤੋਂ ਬਿਨ੍ਹਾਂ ਕਈ ਵਾਰ ਰਹੱਸ-ਅਨੁਭੂਤੀ ਨੂੰ ਪ੍ਰਗਟ ਕਰਨਾ ਔਖਾ ਹੋ ਜਾਂਦਾ ਹੈ। ਇਸ ਲਈ ਗੁਰੂ ਜੀ ਨੇ ਪਰਮਾਤਮਾ ਅਤੇ ਜੀਵ ਆਤਮਾ ਦੇ ਪਰਸਪਰ ਸੰਬੰਧ, ਆਯਾ, ਮਨ, ਸ਼ਰੀਰ ਆਦਿ ਨੂੰ ਲੈ ਕੇ ਭਿੰਨ-ਭਿੰਨ ਢੰਗ ਨਾਲ ਪ੍ਰਤੀਕਾਂ ਦਾ ਪ੍ਰਯੋਗ ਕੀਤਾ। ਅਲੰਕਾਰ:- ਗੁਰੂ ਜੀ ਨੇ ਆਪਣੀ ਬਾਣੀ ਨੂੰ ਅਲੰਕਾਰਾਂ ਦੀ ਚਮਕ-ਦਮਕ ਤੋਂ ਮੁਕਤ ਰੱਖਿਆ ਹੈ। ਕਿਤੇ-ਕਿਤੇ ਹੀ ਸਰਲ ਅਲੰਕਾਰਾਂ ਦੀ ਵਰਤੋਂ ਮਿਲਦੀ ਹੈ। ਉਨ੍ਹਾਂ ਵਿੱਚੋਂ ਵੀ ਅਧਿਕਤਰ ਉਪਮਾਂ, ਰੂਪਕ, ਦ੍ਰਿਸ਼ਟਾਂਤ ਆਦਿ ਸਦ੍ਰਿਸ਼ਤਾ-ਮੂਲਕ ਹਨ। ਬਿੰਬ-ਵਿਧਾਨ:- ਪ੍ਰਤੀਕਾਂ ਅਤੇ ਅਲੰਕਾਰਾਂ ਤੋਂ ਇਲਾਵਾ ਗੁਰੂ ਜੀ ਦੇ ਵਿਸ਼ਾਲ ਅਨੁਭਵ ਦਾ ਪਰਿਚਯ ਉਨ੍ਹਾਂ ਦੇ ਬਿੰਬ-ਵਿਧਾਨ ਤੋਂ ਹੁੰਦਾ ਹੈ। ਇਹ ਬਿੰਬ ਰੂਪ, ਨਾਦ, ਸਪਰਸ਼, ਰਸ, ਗੰਧ ਆਦਿ ਸਾਰੀਆਂ ਇੰਦਰੀਆਂ ਨਾਲ ਸਬੰਧਿਤ ਹੋਣ ਤੋਂ ਇਲਾਵਾ ਇਤਿਹਾਸਕ, ਪੌਰਾਣਿਕ ਅਤੇ ਪ੍ਰਾਕ੍ਰਿਤਿਕ ਖੇਤਰਾਂ ਤੋਂ ਵੀ ਬਹੁਤ ਸਾਮਗਰੀ ਲੈਂਦੇ ਹਨ। ਭਾਸ਼ਾ:- ਡਾ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਧਰਤੀ (1 AU) ਅੰਦਰੂਨੀ ਗ੍ਰਹਿਆਂ ਵਿੱਚੋਂ ਵੱਡਾ ਗ੍ਰਹਿ ਹੈ ਅਤੇ ਸਿਰਫ ਇਸ ਦੇ ਹੀ ਅੰਦਰ ਭੂ-ਵਿਗਿਆਨਕ ਸਰਗਰਮੀ ਚੱਲ ਰਹੀ ਹੈ। ਧਰਤੀ ਦਾ ਵਾਯੂ ਮੰਡਲ ਬਾਕੀ ਗ੍ਰਹਿਆਂ ਤੋਂ ਵੱਖਰਾ ਹੈ, ਕਿਉਂਕਿ ਇਥੇ ੨੧% ਆਕਸੀਜਨ ਮਿਲਦੀ ਹੈ। ਇਸਦਾ ਦਾ ਇੱਕ ਉਪਗ੍ਰਹਿ ਹੈ, ਚੰਦਰਮਾ। ਧਰਤੀ ਨੂੰ ਪ੍ਰਿਥਵੀ, ਪ੍ਰਿਥਵੀ ਗ੍ਰਹਿ ਸੰਸਾਰ, ਅਤੇ ਟੈਰਾ ਨਾਮਾਂ ਨਾਲ ਵੀ ਸੱਦਿਆ ਜਾਂਦਾ ਹੈ। ਕੇਵਲ ਧਰਤੀ ਹੀ ਬ੍ਰਹਿਮੰਡ ਵਿੱਚ ਇੱਕੋ ਇੱਕ ਗਿਆਤ ਗ੍ਰਹਿ ਹੈ, ਜਿਥੇ ਜੀਵਨ ਮਿਲਦਾ ਹੈ। ਮਨੁੱਖ ਸਹਿਤ ਧਰਤੀ ਲੱਖਾਂ ਪ੍ਰਜਾਤੀਆਂ ਦਾ ਘਰ ਹੈ। ਵਿਗਿਆਨਕ ਪ੍ਰਮਾਣਾਂ ਤੋਂ ਸੰਕੇਤ ਮਿਲਦੇ ਹਨ ਕਿ ਇਸ ਗ੍ਰਹਿ ਦਾ ਗਠਨ 4.54 ਅਰਬ ਸਾਲ ਪਹਿਲਾਂ, ਅਤੇ ਉਸਦੀ ਸਤ੍ਹਾ ਉੱਤੇ ਜੀਵਨ ਲਗਭਗ ਇੱਕ ਅਰਬ ਸਾਲ ਪਹਿਲਾਂ, ਵਿਦਮਾਨ ਹੋਇਆ। ਤਦ ਤੋਂ, ਧਰਤੀ ਦੇ ਜੀਵਮੰਡਲ ਨੇ ਗ੍ਰਹਿ ਉੱਤੇ ਪਰਿਆਵਰਣ ਅਤੇ ਹੋਰ ਅਜੈਵਕੀ ਪਰਿਸਥਿਤੀਆਂ ਨੂੰ ਬਦਲ ਦਿੱਤਾ ਹੈ ਅਤੇ ਇਸ ਤਰ੍ਹਾਂ ਵਾਯੂਜੀਵੀ ਜੀਵਾਂ ਦੇ ਪ੍ਰਸਾਰਣ ਨੂੰ, ਨਾਲ ਹੀ ਨਾਲ ਓਜੋਨ ਤਹਿ ਦੇ ਨਿਰਮਾਣ ਅਤੇ ਧਰਤੀ ਦੇ ਚੁੰਬਕੀ ਖੇਤਰ ਨੇ ਨੁਕਸਾਨਦਾਇਕ ਵਿਕਿਰਨਾਂ ਨੂੰ ਰੋਕ ਕੇ ਜਲ ਮੰਡਲ ਤੱਕ ਸੀਮਤ ਜੀਵਨ ਦੇ ਥਲ ਤੱਕ ਪਸਾਰ ਨੂੰ ਸੰਭਵ ਬਣਾਇਆ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਪੁਨੀਤ ਰਾਜਕੁਮਾਰ (ਜਨਮ 17 ਮਾਰਚ 1975) ਇੱਕ ਭਾਰਤੀ ਫਿਲਮ ਅਭਿਨੇਤਾ, ਪਲੇਅਬੈਕ ਗਾਇਕ ਅਤੇ ਟੈਲੀਵਿਜ਼ਨ ਪੇਸ਼ਕਾਰ ਜੋ ਮੁੱਖ ਤੌਰ ਤੇ ਕੰਨੜ ਸਿਨੇਮਾ ਵਿੱਚ ਕੰਮ ਕਰਦਾ ਹੈ। ਅੱਪੂ ਨੇ ਇੱਕ ਦੀ ਲੀਡ ਅਭਿਨੇਤਾ ਵਜੋਂ 27 ਫਿਲਮਾਂ ਵਿੱਚ ਕੰਮ ਕੀਤਾ ਹੈ; ਇੱਕ ਬੱਚੇ ਦੇ ਰੂਪ ਵਿੱਚ ਉਹ ਆਪਣੇ ਪਿਤਾ ਰਾਜਕੁਮਾਰ ਦੇ ਨਾਲ ਫ਼ਿਲਮਾਂ ਵਿੱਚ ਆਇਆ। ਉਸ ਨੇ ਵਸੰਤ ਗੀਤਾ (1980), ਭਾਗਯਵੰਤਾ (1981), ਚਿਲਿਸੁਵਾ ਮੋਦਗਾਲੂ (1982), ਏਰਾਡੂ ਨਕਸ਼ਤਰਾਗਾਲੂ (1983) ਅਤੇ ਬੇਤੇਡਾ ਹੂਵੁ (1985) ਕੰਮ ਕੀਤਾ। ਉਸ ਨੇ ਬੇਤੇਡਾ ਹੂਵੁ ਵਿੱਚ ਆਪਣੀ ਆਪਣੀ ਅੱਪੂ ਵਜੋਂ ਭੂਮਿਕਾ ਲਈ ਵਧੀਆ ਬਾਲ ਕਲਾਕਾਰ ਲਈ ਨੈਸ਼ਨਲ ਫਿਲਮ ਐਵਾਰਡ ਜਿੱਤਿਆ। ਪੁਨੀਤ ਦਾ ਪਹਿਲਾ ਲੀਡ ਰੋਲ 2002 ਦੀ ਅੱਪੂ ਫਿਲਮ ਵਿੱਚ ਸੀ।
ਸਰਦਾਰ ਵੱਲਭਭਾਈ ਪਟੇਲ (ਗੁਜਰਾਤੀ: સરદાર વલ્લભભાઈ પટેલ ) (ਹਿੰਦੀ ਉਚਾਰਨ: [ʋəlləbˈbʱaːi pəˈʈeːl] ( ਸੁਣੋ)) (31 ਅਕਤੂਬਰ 1875 – 15 ਦਸੰਬਰ 1950) ਭਾਰਤ ਦੇ ਇੱਕ ਬੈਰਿਸਟਰ ਅਤੇ ਰਾਜਨੀਤੀਵਾਨ, ਇੰਡੀਅਨ ਨੈਸ਼ਨਲ ਕਾਂਗਰਸ ਦੇ ਵੱਡੇ ਨੇਤਾਵਾਂ ਵਿੱਚੋਂ ਇੱਕ ਅਤੇ ਭਾਰਤ ਗਣਰਾਜ ਦੇ ਬਾਨੀਆਂ ਵਿੱਚੋਂ ਇੱਕ ਸੀ। ਉਸਨੂੰ ਅਕਸਰ ਸਰਦਾਰ ਦੇ ਵਿਸ਼ੇਸ਼ਣ ਨਾਲ ਪੁਕਾਰਿਆ ਜਾਂਦਾ ਸੀ।ਉਹ ਗੁਜਰਾਤ ਦੇ ਦਿਹਾਤ ਵਿੱਚ ਵੱਡੇ ਹੋਏ ਸੀ। ਪਟੇਲ ਦਾ ਭਾਰਤ ਦੀ ਆਜ਼ਾਦੀ ਦੀ ਲਹਿਰ ਅਤੇ ਬਾਅਦ ਦੇ ਮੁਢਲੇ ਦੌਰ ਵਿਚ ਦੇਸ਼ ਦੇ ਨਿਰਮਾਣ ਵਿਚ ਮਹੱਤਵਪੂਰਨ ਯੋਗਦਾਨ ਰਿਹਾ ਹੈ।
ਖੇਤੀਬਾੜੀ (ਅੰਗਰੇਜ਼ੀ: Agriculture) ਜਾਨਵਰਾਂ, ਪੌਦਿਆਂ ਅਤੇ ਭੋਜਨ, ਫਾਈਬਰ, ਬਾਇਓਫੂਲ, ਚਿਕਿਤਸਕ ਪੌਦਿਆਂ ਅਤੇ ਹੋਰ ਉਤਪਾਦਾਂ ਲਈ ਫੰਗੀ ਦੀ ਕਾਸ਼ਤ ਅਤੇ ਪ੍ਰਜਨਨ ਹੈ ਜੋ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਅਤੇ ਵਧਾਉਣ ਲਈ ਵਰਤੀ ਜਾਂਦੀ ਹੈ। ਸੁਸਾਇਤੀ ਮਨੁੱਖੀ ਸਭਿਅਤਾ ਦੇ ਉਤਰਾਧਿਕਾਰ ਵਿੱਚ ਖੇਤੀਬਾੜੀ ਮੁੱਖ ਵਿਕਾਸ ਸੀ, ਜਿਸ ਵਿੱਚ ਪਾਲਤੂ ਜਾਨਵਰਾਂ ਦੀ ਖੇਤੀ ਵਿੱਚ ਭੋਜਨ ਦੀ ਬਹੁਤਾਤ ਪੈਦਾ ਕੀਤੀ ਗਈ ਜੋ ਕਿ ਸਭਿਆਚਾਰ ਦੇ ਵਿਕਾਸ ਨੂੰ ਉਤਸ਼ਾਹਤ ਕਰਦੀ ਸੀ। ਖੇਤੀਬਾੜੀ ਦਾ ਅਧਿਐਨ ਖੇਤੀਬਾੜੀ ਵਿਗਿਆਨ ਵਜੋਂ ਜਾਣਿਆ ਜਾਂਦਾ ਹੈ. ਖੇਤੀਬਾੜੀ ਦਾ ਇਤਿਹਾਸ ਹਜ਼ਾਰਾਂ ਸਾਲ ਪੁਰਾਣਾ ਬਣਾਉਂਦਾ ਹੈ, ਅਤੇ ਇਸਦੇ ਵਿਕਾਸ ਨੂੰ ਬਹੁਤ ਸਾਰੇ ਵੱਖੋ-ਵੱਖਰੇ ਮਾਹੌਲ, ਸਭਿਆਚਾਰਾਂ ਅਤੇ ਤਕਨਾਲੋਜੀਆਂ ਦੁਆਰਾ ਚਲਾਇਆ ਅਤੇ ਪਰਿਭਾਸ਼ਤ ਕੀਤਾ ਗਿਆ ਹੈ। ਵੱਡੀ ਪੱਧਰ 'ਤੇ ਮੋਨੋਕਲਕ ਖੇਤੀ ਲਈ ਖੇਤੀਬਾੜੀ ਅਧਾਰਤ ਸਨਅਤੀ ਖੇਤੀ ਪ੍ਰਮੁੱਖ ਖੇਤੀਬਾੜੀ ਵਿਧੀ ਹੈ। ਆਧੁਨਿਕ ਖੇਤੀਬਾੜੀ ਵਿਗਿਆਨ, ਪਲਾਂਟ ਬ੍ਰੀਡਿੰਗ, ਐਗਰੀਕੋਮਿਕਲ (ਕੀਟਨਾਸ਼ਕਾਂ ਅਤੇ ਖਾਦਾਂ), ਅਤੇ ਤਕਨੀਕੀ ਵਿਕਾਸ ਦੇ ਬਹੁਤ ਸਾਰੇ ਵਰਗਾਂ ਵਿੱਚ ਕਿਸਾਨ ਦੀ ਪੈਦਾਵਾਰ ਵਿੱਚ ਵਾਧਾ ਹੋਇਆ ਹੈ, ਪਰ ਉਸੇ ਸਮੇਂ ਵਿਆਪਕ ਵਾਤਾਵਰਣਕ ਨੁਕਸਾਨ ਅਤੇ ਨਕਾਰਾਤਮਕ ਮਨੁੱਖੀ ਸਿਹਤ ਪ੍ਰਭਾਵਾਂ ਦਾ ਕਾਰਨ ਵੀ ਸਾਹਮਨੇ ਆਇਆ ਹੈ। ਪਸ਼ੂ ਪਾਲਣ ਵਿੱਚ ਚੋਣਵੇਂ ਪ੍ਰਜਨਨ ਅਤੇ ਆਧੁਨਿਕ ਰਵਾਇਤਾਂ ਨੇ ਮੀਟ ਦੀ ਪੈਦਾਵਾਰ ਵਿੱਚ ਵੀ ਵਾਧਾ ਕੀਤਾ ਹੈ, ਪਰੰਤੂ ਜਾਨਵਰਾਂ ਦੀ ਭਲਾਈ ਅਤੇ ਐਂਟੀਬਾਇਓਟਿਕਸ, ਵਿਕਾਸ ਦੇ ਹਾਰਮੋਨਸ, ਅਤੇ ਉਦਯੋਗਿਕ ਮੀਟ ਦੇ ਉਤਪਾਦਨ ਵਿੱਚ ਆਮ ਤੌਰ ਤੇ ਵਰਤੇ ਜਾਂਦੇ ਹੋਰ ਰਸਾਇਣਾਂ ਦੇ ਸਿਹਤ ਪ੍ਰਭਾਵ ਬਾਰੇ ਚਿੰਤਾਵਾਂ ਨੂੰ ਉਠਾਇਆ ਹੈ। ਅਨੁਵੰਸ਼ਕ ਰੂਪ ਵਿੱਚ ਸੋਧੇ ਹੋਏ ਜੀਵ ਖੇਤੀਬਾੜੀ ਦੇ ਵਧ ਰਹੇ ਹਿੱਸੇ ਹਨ, ਭਾਵੇਂ ਕਿ ਇਹਨਾਂ ਨੂੰ ਕਈ ਦੇਸ਼ਾਂ ਵਿੱਚ ਪਾਬੰਦੀ ਲਗਾਈ ਗਈ ਹੈ ਖੇਤੀਬਾੜੀ ਫੂਡ ਉਤਪਾਦਨ ਅਤੇ ਪਾਣੀ ਪ੍ਰਬੰਧਨ ਵਿਸ਼ਵਵਿਆਪੀ ਮੁੱਦਿਆਂ ਨੂੰ ਵਧਾ ਰਹੇ ਹਨ ਜੋ ਕਈ ਮੋਰਚਿਆਂ 'ਤੇ ਬਹਿਸ ਨੂੰ ਵਧਾ ਰਹੇ ਹਨ। ਹਾਲ ਹੀ ਦਹਾਕਿਆਂ ਵਿੱਚ ਜੈਕਿਫਰਾਂ ਦੀ ਘਾਟ ਸਮੇਤ ਭੂਮੀ ਅਤੇ ਜਲ ਸਰੋਤ ਦੇ ਮਹੱਤਵਪੂਰਨ ਪਤਨ, ਅਤੇ ਗਲੋਬਲ ਵਾਰਮਿੰਗ ਬਾਰੇ ਖੇਤੀਬਾੜੀ ਅਤੇ ਖੇਤੀਬਾੜੀ ਵਿੱਚ ਗਲੋਬਲ ਵਾਰਮਿੰਗ ਦੇ ਪ੍ਰਭਾਵਾਂ ਨੂੰ ਹਾਲੇ ਵੀ ਪੂਰੀ ਤਰ੍ਹਾਂ ਸਮਝਿਆ ਨਹੀਂ ਗਿਆ। ਪ੍ਮੁੱਖ ਖੇਤੀਬਾੜੀ ਉਤਪਾਦਾਂ ਨੂੰ ਆਮ ਤੌਰ 'ਤੇ ਭੋਜਨ, ਰੇਸ਼ੇ, ਫਿਊਲ ਅਤੇ ਕੱਚੇ ਮਾਲ ਵਿੱਚ ਵੰਡਿਆ ਜਾ ਸਕਦਾ ਹੈ। ਖਾਸ ਭੋਜਨ ਵਿੱਚ ਅਨਾਜ (ਅਨਾਜ), ਸਬਜ਼ੀਆਂ, ਫਲ, ਤੇਲ, ਮੀਟ ਅਤੇ ਮਸਾਲੇ ਸ਼ਾਮਲ ਹਨ। ਫਾਈਬਰਸ ਵਿੱਚ ਕਪਾਹ, ਉੱਨ, ਭੰਗ, ਰੇਸ਼ਮ ਅਤੇ ਸਣ ਸ਼ਾਮਲ ਹੁੰਦੇ ਹਨ.
ਕਲਪਨਾ ਚਾਵਲਾ (1 ਜੁਲਾਈ 1961 - 1 ਫਰਵਰੀ 2003) ਇੱਕ ਭਾਰਤੀ ਅਮਰੀਕੀ ਅਤੇ ਪੁਲਾੜਯਾਤਰੀ ਸ਼ਟਲ ਮਿਸ਼ਨ ਮਾਹਰ ਸੀ ਅਤੇ ਉਹ ਪੁਲਾੜ ਵਿੱਚ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਉਸਨੇ ਪਹਿਲੀ ਵਾਰ ਸਪੇਸ ਸ਼ਟਲ ਕੋਲੰਬੀਆ 'ਤੇ ਇੱਕ ਮਿਸ਼ਨ ਸਪੈਸ਼ਲਿਸਟ ਅਤੇ ਪ੍ਰਾਇਮਰੀ ਰੋਬੋਟ ਆਰਟ ਆਪਰੇਟਰ ਵਜੋਂ ਉਡਾਣ ਭਰੀ। 2003 ਵਿੱਚ, ਕਲਪਨਾ ਉਹਨਾਂ ਸੱਤ ਚਾਲਕ-ਦਲ ਦੇ ਮੈਂਬਰਾਂ ਵਿੱਚੋਂ ਇੱਕ ਸੀ ਜੋ ਕੋਲੰਬੀਆ ਪੁਲਾੜਯਾਨ ਦੁਰਘਟਨਾ ਵਿੱਚ ਮਾਰੇ ਗਏ ਸਨ, ਜਦੋਂ ਵਾਯੂਮੰਡਲ ਵਿੱਚ ਮੁੜ ਦਾਖਲ ਹੋਣ ਸਮੇਂ ਸਪੇਸ ਸ਼ਟਲ ਵਿੱਚ ਖ਼ਰਾਬੀ ਪੈਦਾ ਹੋ ਗਈ ਸੀ। ਕਲਪਨਾ ਚਾਵਲਾ ਨੂੰ ਮਰਨ ਉਪਰੰਤ, ਕਾਂਗਰੈਸ਼ਨਲ ਸਪੇਸ ਮੈਡਲ ਔਫ਼ ਆਨਰ ਦਾ ਅਵਾਰਡ ਦਿੱਤਾ ਗਿਆ ਅਤੇ ਇਸ ਤੋਂ ਇਲਾਵਾ ਕਈ ਸੜਕਾਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਮ ਉਸਦੇ ਨਾਮ ਉੱਪਰ ਰੱਖੇ ਗਏ।
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਸੱਭਿਆਚਾਰ (ਲਾਤੀਨੀ: cultura, ਸ਼ਬਦਾਰਥ: " ਤਰਬੀਅਤ (cultivation)") ਮਨੁੱਖ ਦੁਆਰਾ ਸਿਰਜੀ ਜੀਵਨ ਜਾਚ ਨੂੰ ਕਹਿੰਦੇ ਹਨ। ਇਹ ਕਿਸੇ ਸਮਾਜ ਵਿੱਚ ਗਹਿਰਾਈ ਤੱਕ ਵਿਆਪਤ ਗੁਣਾਂ ਦੇ ਸਮੁੱਚ ਦਾ ਨਾਮ ਹੈ, ਜੋ ਉਸ ਸਮਾਜ ਦੇ ਸੋਚਣ, ਵਿਚਾਰਨ, ਕਾਰਜ ਕਰਨ, ਖਾਣ-ਪੀਣ, ਬੋਲਣ, ਨਾਚ, ਗਾਉਣ, ਸਾਹਿਤ, ਕਲਾ, ਆਰਕੀਟੈਕਟ ਆਦਿ ਵਿੱਚ ਰੂਪਮਾਨ ਹੁੰਦਾ ਹੈ। ਏ ਡਬਲਿਊ ਗਰੀਨ ਅਨੁਸਾਰ ਸੰਸਕ੍ਰਿਤੀ ਗਿਆਨ, ਵਿਵਹਾਰ, ਵਿਸ਼ਵਾਸ ਦੀਆਂ ਉਨ੍ਹਾਂ ਆਦਰਸ਼ ਪਧਤੀਆਂ ਦੀ ਅਤੇ ਗਿਆਨ ਅਤੇ ਵਿਵਹਾਰ ਦੁਆਰਾ ਪੈਦਾ ਕੀਤੇ ਵਸੀਲਿਆਂ ਦੀ ਵਿਵਸਥਾ ਨੂੰ ਕਹਿੰਦੇ ਹਨ ਜੋ ਸਮਾਜਕ ਤੌਰ 'ਤੇ ਇੱਕ ਪੀੜ੍ਹੀ ਤੋਂ ਦੂਜੀ ਪੀੜ੍ਹੀ ਨੂੰ ਸੌਂਪੀ ਜਾਂਦੀ ਹੈ।
ਕਵਿਤਾ ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ ਕਵੀ ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਦੂਜੇ ਸ਼ਬਦਾਂ ਵਿੱਚ ਕਵਿਤਾ ਆਪਣੇ ਵਿਸ਼ੇਸ਼ ਕਲਾਤਮਕ ਪ੍ਰਯੋਜਨ ਲਈ ਭਾਸ਼ਾ ਦੇ ਸੁਹਜਾਤਮਕ ਅਤੇ ਲੈਆਤਮਕ ਗੁਣਾਂ ਦੀ ਵਰਤੋਂ ਕਰਦੀ ਹੈ। ਕਵਿਤਾ ਭਾਸ਼ਾ ਦੇ ਅੰਦਰ ਇੱਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
ਕਿੱਸਾ ਅਰਬੀ ਭਾਸ਼ਾ ਦਾ ਸ਼ਬਦ ਹੈ ਤੇ ਇਸ ਦੇ ਅਰਥ ਹਨ, ਕਹਾਣੀ, ਕਥਾ ਜਾਂ ਬਿਰਤਾਂਤ। ਪੰਜਾਬੀ ਕਿੱਸਾ ਕਾਵਿ ਦੇ ਬਾਰੇ ਪੰਜਾਬੀ ਸਾਹਿਤ ਦੇ ਵਿਦਵਾਨਾਂ ਦਾ ਵਧੇਰੇ ਮਤ ਇਹੋ ਰਿਹਾਂ ਹੈ ਕਿ ਇਹ ਕੇਵਲ ਫ਼ਾਰਸੀ ਮਸਨਵੀ ਪਰੰਪਰਾ ਰਾਹੀਂ ਪੰਜਾਬੀ ਵਿੱਚ ਆਇਆ ਹੈ ਪਰ ਇਹ ਗੱਲ ਪੂਰਨ ਸੱਚ ਨਹੀਂ ਹੈ। ਜਿਵੇਂ ਮਸਨਵੀ ਵਿੱਚ ਅਸਲ ਕਹਾਣੀ ਦੇ ਸ਼ੁਰੂ ਹੋਣ ਤੋਂ ਪਹਿਲਾਂ ਇੱਕ ਖ਼ਾਸ ਮੰਗਲਾਚਰਨ ਹੁੰਦਾ ਹੈ ਜਿਸ ਵਿੱਚ ਪ੍ਰਭੂ ਦੀ ਉਸਤੁਤ, ਪੀਰਾਂ ਦੀ ਅਰਾਧਨਾ, ਵਕਤ ਦੇ ਬਾਦਸ਼ਾਹ ਦੀ ਸਿਫ਼ਤ, ਮਸਨਵੀ ਲਿਖਣ ਦਾ ਕਾਰਨ, ਆਦਿ ਗੱਲਾਂ ਦਿੱਤੀਆਂ ਹਨ ਪਰ ਪੰਜਾਬੀ ਦੇ ਪਹਿਲੇ ਦੋ ਕਿੱਸਾਕਾਰਾਂ ਦਮੋਦਰ ਅਤੇ ਪੀਲੂ ਨੇ ਆਪਣੇ ਕਿੱਸਿਆਂ ਵਿੱਚ ਮਸਨਵੀ ਵਾਲੀ ਉਕਤ ਰਵਾਇਤ ਨਹੀਂ ਅਪਣਾਈ ਅਤੇ ਕਹਾਣੀ ਦਾ ਬਿਆਨ ਸਿੱਧਾ ਸ਼ੁਰੂ ਕੀਤਾ ਹੈ।
ਬੰਦਾ ਸਿੰਘ ਬਹਾਦਰ (27 ਅਕਤੂਬਰ 1670 –9 ਜੂਨ 1716) ਸਿੱਖਾਂ ਦੀ ਸੈਨਾ ਦਾ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਪਰ ਓਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿਤਾ ਤਾਂ ਉਸਨੂੰ ਮਾਧੋ ਦਾਸ ਦੇ ਨਾਂ ਨਾਲ ਜਾਣਿਆ ਜਾਣ ਲਗਿਆ। ਉਸਨੇ ਗੋਦਾਵਰੀ ਨਦੀ ਦੇ ਕਿਨਾਰੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ। ਗੁਰਦਾਸ ਨੰਗਲ ਵਿੱਚ ਦਸੰਬਰ 1715 ਵਿੱਚ ਗਿ੍ਫ਼ਤਾਰ ਕੀਤੇ ਬੰਦਾ ਸਿੰਘ ਅਤੇ ਉਸ ਦੇ ਸਾਥੀ ਅਤੇ ਮਗਰੋਂ ਗਿ੍ਫ਼ਤਾਰ ਕੀਤੇ ਸਿੱਖ ਕੈਦੀ 27 ਫ਼ਰਵਰੀ, 1716 ਦੇ ਦਿਨ ਦਿੱਲੀ ਦੇ ਬਾਹਰਵਾਰ ਪਿੰਡ ਅਗਰਾਬਾਦ ਕੋਲ ਪੁੱਜੇ। 29 ਫ਼ਰਵਰੀ, 1716 ਨੂੰ ਇਨ੍ਹਾਂ ਕੈਦੀਆਂ ਦਾ ਦਿੱਲੀ ਵਿੱਚ ਜਲੂਸ ਕਢਿਆ ਗਿਆ। ਜਲੂਸ ਦੇ ਸਭ ਤੋਂ ਅੱਗੇ ਇੱਕ ਬੈਂਡ-ਵਾਜਾ ਜਾ ਰਿਹਾ ਸੀ। ਇਹ ਜਲੂਸ ਦਿੱਲੀ ਨੇੜਲੇ ਪਿੰਡ ਅਗਰਾਬਾਦ ਤੋਂ ਸ਼ੁਰੂ ਹੋ ਕੇ, 10 ਕਿਲੋਮੀਟਰ ਦੂਰ, ਲਾਲ ਕਿਲਾ ਤਕ ਲਿਜਾਇਆ ਗਿਆ। ਇਸ ਬੈਂਡ ਦੇ ਪਿੱਛੇ ਦੋ ਹਜ਼ਾਰ ਸਿੱਖਾਂ ਦੇ ਸਿਰ, ਜਿਨ੍ਹਾਂ 'ਚ ਤੂੜੀ ਭਰ ਕੇ ਬਾਂਸਾਂ 'ਤੇ ਲਟਕਾਇਆ ਹੋਇਆ ਸੀ, ਜਾ ਰਹੇ ਸਨ। ਇਨ੍ਹਾਂ ਦੇ ਸਿਰਾਂ ਦੇ ਵਾਲ ਖੁਲ੍ਹੇ ਰੱਖੇ ਹੋਏ ਸਨ ਤਾਂ ਜੋ ਲੋਕ ਪਛਾਣ ਸਕਣ ਕਿ ਇਹ ਸਿੱਖਾਂ ਦੇ ਹੀ ਸਿਰ ਹਨ। ਇਨ੍ਹਾਂ ਦੀ ਗਿਣਤੀ ਵਧਾਉਣ ਵਾਸਤੇ ਕੁੱਝ ਔਰਤਾਂ ਦੇ ਸਿਰ ਵੱਢ ਕੇ ਵੀ ਸ਼ਾਮਲ ਕਰ ਦਿਤੇ ਗਏ ਸਨ, ਜੋ ਲੰਮੇ ਵਾਲਾਂ ਕਾਰਨ ਸਿੱਖ ਹੀ ਜਾਪਦੀਆਂ ਸਨ। ਇਸ ਮਗਰੋਂ ਇੱਕ ਹਾਥੀ ਸੀ, ਜਿਸ 'ਤੇ ਰੱਖੇ ਹੋਏ ਪਿੰਜਰੇ ਵਿੱਚ ਬੰਦਾ ਸਿੰਘ ਸੀ। ਬੰਦਾ ਸਿੰਘ ਦਾ ਮਜ਼ਾਕ ਉਡਾਉਣ ਵਾਸਤੇ ਉਸ ਨੂੰ ਇੱਕ ਲਾੜੇ ਵਾਂਗ ਸੁਨਹਿਰੀ ਜ਼ਰੀ ਵਾਲੀ ਲਾਲ ਪੱਗ, ਅਨਾਰ ਦੇ ਫ਼ੁਲਾਂ ਦੇ ਰੰਗ ਦਾ ਸ਼ਾਹੀ ਚੋਗਾ ਪਾਇਆ ਹੋਇਆ ਸੀ। ਉਸ ਦੇ ਸਿਰ 'ਤੇ ਇੱਕ ਲਕੜੀ ਦਾ ਖੋਖਾ ਤਿੰਨ-ਚਾਰ ਕਿਲੋ ਮਿੱਟੀ ਨਾਲ ਭਰ ਕੇ ਰਖਿਆ ਹੋਇਆ ਸੀ, ਜਿਸ ਦੇ ਭਾਰ ਨਾਲ ਉਹ ਗਰਦਨ ਝੁਕਾਈ ਟੇਢਾ ਬੈਠਾ ਸੀ। ਬੰਦਾ ਸਿੰਘ ਭਾਵੇਂ ਪਿੰਜਰੇ ਵਿੱਚ ਬੰਦ ਸੀ, ਪਰ ਫਿਰ ਵੀ ਉਸ ਪਿੱਛੇ ਨੰਗੀ ਤਲਵਾਰ ਹੱਥ ਵਿੱਚ ਫੜ ਕੇ ਇੱਕ ਸਿਪਾਹੀ ਖੜਾ ਕੀਤਾ ਹੋਇਆ ਸੀ ਕਿਉਂਕਿ ਮੁਗ਼ਲ ਡਰਦੇ ਸੀ ਕਿ ਕਿਤੇ ਬੰਦਾ ਜਾਦੂ ਨਾਲ ਉੱਡ ਹੀ ਨਾ ਜਾਵੇ। ਬੰਦਾ ਸਿੰਘ ਵਾਲੇ ਹਾਥੀ ਦੇ ਪਿੱਛੇ 740 ਕੈਦੀ ਸਨ। ਇਨ੍ਹਾਂ ਦੇ ਮੂੰਹਾਂ 'ਤੇ ਕਾਲਖ਼ ਮਲੀ ਹੋਈ ਸੀ। ਉਨ੍ਹਾਂ ਦਾ ਇਕ-ਇਕ ਹੱਥ ਗਰਦਨ ਦੇ ਪਿੱਛੇ ਕਰ ਕੇ ਸ਼ਿਕੰਜੇ ਵਿੱਚ ਕੱਸ ਕੇ ਬੰਨਿ੍ਹਆ ਹੋਇਆ ਸੀ। ਉਨ੍ਹਾਂ ਦੇ ਸਿਰਾਂ 'ਤੇ ਕਾਗ਼ਜ਼ਾਂ ਦੀਆਂ ਖੋਖਾ-ਟੋਪੀਆਂ ਰੱਖੀਆਂ ਹੋਈਆਂ ਸਨ ਤੇ ਉਨ੍ਹਾਂ ਦੇ ਜਿਸਮਾਂ 'ਤੇ ਭੇਡਾਂ ਦੀ ਖੱਲ ਲਵ੍ਹੇਟੀ ਹੋਈ ਸੀ। ਉਨ੍ਹਾਂ ਦਾ ਇਹ ਰੂਪ ਉਨ੍ਹਾਂ ਦਾ ਮਜ਼ਾਕ ਉਡਾਉਣ ਅਤੇ ਉਨ੍ਹਾਂ ਦੀ ਬੇਇਜ਼ਤੀ ਕਰਨ ਵਾਸਤੇ ਬਣਾਇਆ ਗਿਆ ਸੀ। ਉਨ੍ਹਾਂ ਨੂੰ ਦੋ-ਦੋ ਕਰ ਕੇ ਕਾਠੀਆਂ ਤੋਂ ਸੱਖਣੇ ਊਠਾਂ 'ਤੇ ਲੱਦਿਆ ਹੋਇਆ ਸੀ। ਇਸ ਜਲੂਸ ਪਿੱਛੇ ਮੁਹੰਮਦ ਅਮੀਨ ਖ਼ਾਨ, ਉਸ ਦਾ ਪੁੱਤਰ ਕਮਰ-ਉਦ-ਦੀਨ ਖ਼ਾਨ ਅਤੇ ਜ਼ਕਰੀਆ ਖ਼ਾਨ ਪੁੱਤਰ ਅਬਦੁਸ ਸਮਦ ਖ਼ਾਨ ਜੋ ਮਗਰੋਂ ਲਾਹੌਰ ਦਾ ਸੂਬੇਦਾਰ ਬਣਿਆ, ਜੇਤੂਆਂ ਵਾਂਗ ਆਕੜ-ਆਕੜ ਕੇ ਚੱਲ ਰਹੇ ਸਨ। ਇਹ ਜਲੂਸ ਲਾਹੌਰੀ ਗੇਟ ਦੇ ਰਸਤਿਉਂ ਦਿੱਲੀ ਸ਼ਹਿਰ ਵਿੱਚ ਦਾਖ਼ਲ ਹੋਇਆ। ਇਸ ਜਲੂਸ ਨੂੰ ਵੇਖਣ ਵਾਸਤੇ ਦਿੱਲੀ ਦੇ ਸਾਰੇ ਲੋਕ ਸੜਕਾਂ 'ਤੇ ਆਏ ਹੋਏ ਸਨ। ਸ਼ਹਿਰ ਵਿੱਚ ਕੋਈ ਵੀ ਸ਼ਖ਼ਸ ਐਸਾ ਨਹੀਂ ਸੀ ਰਿਹਾ, ਜਿਸ ਨੇ ਇਹ ਨਜ਼ਾਰਾ ਨਾ ਵੇਖਿਆ ਹੋਵੇ। ਲੱਖਾਂ ਲੋਕਾਂ ਦੀਆਂ ਭੀੜਾਂ ਕਾਰਨ ਏਨੀ ਘੁਟਣ ਸੀ ਕਿ ਇਸ ਮੌਕੇ 'ਤੇ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਸੀ। ਲੋਕ ਸਿੱਖਾਂ ਨੂੰ ਮਜ਼ਾਕ 'ਚ ਉਨ੍ਹਾਂ ਵਲ ਵੇਖ ਕੇ ਕੋਝੀਆਂ ਸੈਨਤਾਂ ਕਰ ਰਹੇ ਸਨ। ਜਦੋਂ ਬੰਦਾ ਸਿੰਘ ਨੂੰ ਬਾਦਸ਼ਾਹ ਫ਼ਰਖ਼ਸੀਅਰ ਕੋਲ ਪੇਸ਼ ਕੀਤਾ ਗਿਆ ਸੀ ਤਾਂ ਬਾਦਸ਼ਾਹ ਨੇ ਬੰਦਾ ਸਿੰਘ ਨੂੰ ਪੁਛਿਆ, ਤੂੰ ਆਪਣੇ ਵਾਸਤੇ ਕਿਹੋ ਜਹੀ ਮੌਤ ਚੁਣੇਂਗਾ?
ਪੂਰਨ ਭਗਤ ਇੱਕ ਪੰਜਾਬੀ ਦੀ ਪੁਰਾਣੀ ਲੋਕ-ਗਾਥਾ ਹੈ ਅਤੇ ਇਹ ਲੋਕ-ਕਹਾਣੀ "ਪੂਰਨ" ਤੇ ਅਧਾਰਿਤ ਹੈ ਜਿਸ ਦਾ ਪਿਤਾ, ਸਲਵਾਨ, ਸਿਆਲਕੋਟ ਦਾ ਰਾਜਾ ਸੀ। ਸਿਆਲਕੋਟ ਦੇ ਇਸ ਰਾਜਕੁਮਾਰ, ਪੂਰਨ ਨੂੰ ਅੱਜ ਦੇ ਸਮੇਂ ਵਿੱਚ "ਬਾਬਾ ਸਹਿਜ ਨਾਥ ਜੀ" ਵਜੋਂ ਪੁਜਿਆ ਜਾਂਦਾ ਹੈ। ਇਸ ਕਥਾ ਤੇ ਅਧਾਰਿਤ ਕਿੱਸਾ ਕਾਦਰਯਾਰ ਦੁਆਰਾ ਰਚਿਆ ਗਿਆ। ਪੂਰਨ ਭਗਤ ਦੀ ਕਥਾ ਮੂਲ ਰੂਪ ਵਿੱਚ ਇੱਕ ਦੰਦ-ਕਥਾ ਹੈ।
ਸਮਾਜਿਕ ਮੀਡਿਆ,ਸੰਚਾਰ ਕਰਨ ਵਿੱਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਦਾਨ ਪ੍ਰਦਾਨ ਕਰਨ ਵਿੱਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿੱਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿੱਚ ਸਾਂਜੀ ਕਰ ਸਕਦੇ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਤੁਰਕੀ ਜਾਂ ਤੁਰਕਿਸਤਾਨ (ਤੁਰਕ ਭਾਸ਼ਾ: Türkiye ਉੱਚਾਰਣ: ਤੁਰਕਿਆ) ਯੂਰੇਸ਼ਿਆ ਵਿੱਚ ਸਥਿਤ ਇੱਕ ਦੇਸ਼ ਹੈ। ਇਸ ਦੀ ਰਾਜਧਾਨੀ ਅੰਕਾਰਾ ਹੈ। ਇਸ ਦੀ ਸਰਕਾਰੀ ਭਾਸ਼ਾ ਤੁਰਕੀ ਹੈ। ਇਹ ਦੁਨੀਆ ਦਾ ਇਕੱਲਾ ਮੁਸਲਮਾਨ ਬਹੁਮਤ ਵਾਲਾ ਦੇਸ਼ ਹੈ ਜੋ ਕਿ ਧਰਮ-ਨਿਰਪੱਖ ਹੈ। ਇਹ ਇੱਕ ਲੋਕਤਾਂਤਰਿਕ ਲੋਕ-ਰਾਜ ਹੈ। ਇਸ ਦੇ ਏਸ਼ੀਆਈ ਹਿੱਸੇ ਨੂੰ ਅਨਾਤੋਲਿਆ ਅਤੇ ਯੂਰੋਪੀ ਹਿੱਸੇ ਨੂੰ ਥਰੇਸ ਕਹਿੰਦੇ ਹਨ। ਹਾਲਤ: 39 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 36 ਡਿਗਰੀ ਪੂਰਵੀ ਦੇਸ਼ਾਂਤਰ। ਇਸ ਦਾ ਕੁੱਝ ਭਾਗ ਯੂਰੋਪ ਵਿੱਚ ਅਤੇ ਸਾਰਾ ਭਾਗ ਏਸ਼ਿਆ ਵਿੱਚ ਪੈਂਦਾ ਹੈ ਅਤ: ਇਸਨੂੰ ਯੂਰੋਪ ਅਤੇ ਏਸ਼ਿਆ ਦੇ ਵਿੱਚ ਦਾ ਪੁੱਲ ਕਿਹਾ ਜਾਂਦਾ ਹੈ। ਇਜੀਇਨ ਸਾਗਰ (Aegean sea) ਦੇ ਪਤਲੇ ਜਲਖੰਡ ਦੇ ਵਿੱਚ ਵਿੱਚ ਆ ਜਾਣ ਵਲੋਂ ਇਸ ਪੁੱਲ ਦੇ ਦੋ ਭਾਗ ਹੋ ਜਾਂਦੇ ਹਨ, ਜਿਹਨਾਂ ਨੂੰ ਸਾਧਾਰਣਤਾ ਯੂਰੋਪੀ ਟਰਕੀ ਅਤੇ ਏਸ਼ੀਆਈ ਟਰਕੀ ਕਹਿੰਦੇ ਹਨ। ਟਰਕੀ ਦੇ ਇਹ ਦੋਨਾਂ ਭਾਗ ਬਾਸਪੋਰਸ ਦੇ ਜਲਡਮਰੂਪਧਿਅ, ਮਾਰਮਾਰਾ ਸਾਗਰ ਅਤੇ ਡਾਰਡਨੇਲਜ ਦੁਆਰਾ ਇੱਕ ਦੂੱਜੇ ਵਲੋਂ ਵੱਖ ਹੁੰਦੇ ਹਨ।ਟਰਕੀ ਗਣਤੰਤਰ ਦਾ ਕੁਲ ਖੇਤਰਫਲ 2, 96, 185 ਵਰਗ ਮੀਲ ਹੈ ਜਿਸ ਵਿੱਚ ਯੂਰੋਪੀ ਟਰਕੀ (ਪੂਰਵੀ ਥਰੈਸ) ਦਾ ਖੇਤਰਫਲ 9, 068 ਵਰਗ ਮੀਲ ਅਤੇ ਏਸ਼ੀਆਈ ਟਰਕੀ (ਐਨਾਟੋਲਿਆ) ਦਾ ਖੇਤਰਫਲ 2, 87, 117 ਵਰਗ ਮੀਲ ਹੈ। ਇਸ ਦੇ ਅਨੁਸਾਰ 451 ਦਲਦਲੀ ਥਾਂ ਅਤੇ 3, 256 ਖਾਰੇ ਪਾਣੀ ਦੀਆਂ ਝੀਲਾਂ ਹਨ। ਪੂਰਵ ਵਿੱਚ ਰੂਸ ਅਤੇ ਈਰਾਨ, ਦੱਖਣ ਦੇ ਵੱਲ ਇਰਾਕ, ਸੀਰਿਆ ਅਤੇ ਭੂਮਧਿਅਸਾਗਰ, ਪੱਛਮ ਵਿੱਚ ਗਰੀਸ ਅਤੇ ਬਲਗੇਰਿਆ ਅਤੇ ਜਵਾਬ ਵਿੱਚ ਕਾਲਾਸਾਗਰ ਇਸ ਦੀ ਰਾਜਨੀਤਕ ਸੀਮਾ ਨਿਰਧਾਰਤ ਕਰਦੇ ਹਨ। ਯੂਰੋਪੀ ਟਰਕੀ - ਤਰਿਭੁਜਾਕਰ ਪ੍ਰਾਇਦਵੀਪੀ ਪ੍ਰਦੇਸ਼ ਹੈ ਜਿਸਦਾ ਸਿਰਲੇਖ ਪੂਰਵ ਵਿੱਚ ਬਾਸਪੋਰਸ ਦੇ ਮੁਹਾਨੇ ਉੱਤੇ ਹੈ। ਉਸ ਦੇ ਜਵਾਬ ਅਤੇ ਦੱਖਣ ਦੋਨਾਂ ਵੱਲ ਪਰਵਤਸ਼ਰੇਣੀਆਂ ਫੈਲੀ ਹੋਈਆਂ ਹਨ। ਵਿਚਕਾਰ ਵਿੱਚ ਨੀਵਾਂ ਮੈਦਾਨ ਮਿਲਦਾ ਹੈ ਜਿਸ ਵਿੱਚ ਹੋਕੇ ਮਾਰੀਤਸਾ ਅਤੇ ਇਰਜਿਨ ਨਦੀਆਂ ਵਗਦੀਆਂ ਹਨ। ਇਸ ਭਾਗ ਵਲੋਂ ਹੋਕੇ ਇਸਤੈਸੰਮਿਊਲ ਦਾ ਸੰਬੰਧ ਪੱਛਮ ਵਾਲਾ ਦੇਸ਼ਾਂ ਵਲੋਂ ਹੈ। ਏਸ਼ੀਆਈ ਟਰਕੀ - ਇਸਨ੍ਹੂੰ ਅਸੀਂ ਤਿੰਨ ਕੁਦਰਤੀ ਭੱਜਿਆ ਵਿੱਚ ਵੰਡਿਆ ਕਰ ਸਕਦੇ ਹਨ: 1 . ਜਵਾਬ ਵਿੱਚ ਕਾਲ਼ਾ ਸਾਗਰ ਦੇ ਤਟ ਉੱਤੇ ਪਾਂਟਸ ਪਹਾੜ, 2 . ਵਿਚਕਾਰ ਵਿੱਚ ਐਨਾਟੋਲਿਆ ਵੱਲ ਆਰਮੀਨਿਆ ਦੇ ਹੇਠਲੇ ਭਾਗ, 3 .
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਸਭਿਆਚਾਰ ਦੀ ਪਰਿਭਾਸ਼ਾ ਅਤੇ ਲੱਛਣ ਨੂੰ ਮੁੱਖ ਰੱਖ ਕੇ ਬਹੁਤ ਸਾਰੇ ਵਿਦਵਾਨਾਂ ਨੇ ਇਸ ਨੂੰ ਬਿਆਨਿਆ ਹੈ। 'ਸਭਿਆਚਾਰ' ਸ਼ਬਦ ਮੂਲ ਰੂਪ ਵਿੱਚ ਦੋ ਸ਼ਬਦਾਂ "ਸਭਿਯ+ਆਚਾਰ" ਦਾ ਸਮਾਸ ਹੈ, ਪੰਜਾਬੀ ਭਾਸ਼ਾ ਵਿੱਚ ਇਹ ਹਿੰਦੀ ਭਾਸ਼ਾ ਦੇ ਸ਼ਬਦ ਸੰਸਕ੍ਰਿਤੀ ਦੇ ਪਰਿਆਇ ਵਜੋਂ ਪ੍ਰਚਲਿਤ ਹੈ। ਅੰਗਰੇਜ਼ੀ ਭਾਸ਼ਾ ਵਿੱਚ ਇਸਦਾ ਸਮਾਨਾਰਥਕ ਸ਼ਬਦ 'Culture' ਮੰਨਿਆ ਜਾਂਦਾ ਹੈ। "Culture" ਵੀ ਮੂਲ ਰੂਪ ਵਿੱਚ ਲਾਤੀਨੀ ਭਾਸ਼ਾ ਦੇ ਸ਼ਬਦ "Cultura"' ਤੋਂ ਫਰਾਂਸੀਸੀ ਭਾਸ਼ਾ ਰਾਹੀਂ ਅੰਗਰੇਜ਼ੀ ਵਿੱਚ ਆਇਆ। ਜਿਥੇ ਇਸਦੇ ਸ਼ਾਬਦਿਕ ਅਰਥ ਵਿਸ਼ੇਸ਼ ਪ੍ਰਕਾਰ ਦੇ ਵਿਕਾਸ ਜਾਂ ਉਪਜਾਊ ਕਾਰਜ ਦੇ ਹਨ। ਸਭਿਆਚਾਰ ਤਿੰਨ ਸਬਦਾਂ "ਸ +ਭੈ+ਆਚਾਰ" ਦਾ ਮੇਲ ਹੈ। 'ਸ' ਦਾ ਅਰਥ ਪੂਰਵ, 'ਭੈ' ਦਾ ਅਰਥ ਨਿਯਮ, 'ਆਚਾਰ' ਦਾ ਅਰਥ ਵਿਵਹਾਰ ਤੇ ਵਿਹਾਰ ਹੈ। ਇਸ ਤਰ੍ਹਾਂ ਪੂਰਵ ਨਿਸ਼ਚਿਤ ਨੇਮਾਂ ਦੁਆਰਾ ਕੀਤਾ ਗਿਆ ਵਿਵਹਾਰ ਤੇ ਵਿਹਾਰ ਸਭਿਆਚਾਰ ਹੈ।