ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 27 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਜਾਤ ਮਨੁੱਖ ਦੇ ਉਸ ਸਮਾਜ ਨੂੰ ਕਿਹਾ ਜਾਂਦਾ ਹੈ ਜਿਸ ਵਿੱਚ ਉਸਦਾ ਜਨਮ ਹੁੰਦਾ ਹੈ। ਬ੍ਰਾਮਣ, ਤੇਲੀ, ਕੁਰਮੀ, ਧੋਬੀ ਆਦਿ ਉਤਰੀ ਭਾਰਤ ਦੀਆਂ ਜਾਤੀਆਂ ਹਨ। ਵੈਦਿਕ ਸਮਾਜ ਵਿੱਚ ਕਿਰਤ ਦੀ ਵੰਡ ਦੇ ਆਧਾਰ ਉੱਤੇ ਸਮਾਜ ਨੂੰ ਚਾਰ ਭਾਗਾਂ ਵਿੱਚ ਵੰਡਿਆ ਗਿਆ ਸੀ। ਇਹ ਚਾਰ ਵਰਣ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ ਹਨ। ਪਰ ਅੱਜ ਇਨ੍ਹਾਂ ਤੋਂ ਲੱਖਾਂ ਜਾਤੀਆਂ ਬਣ ਗਈਆਂ। ਜਾਤੀ ਦੇ ਆਧਾਰ ਉਤੇ ਕਿਸੇ ਨਾਲ ਭੇਦਭਾਵ ਕਰਨਾ ਜਾਤੀਵਾਦ ਅਖਵਾਉਂਦਾ ਹੈ।
ਸਮਾਜਿਕ ਵਿਗਿਆਨ ਵਿੱਚ, ਸਮਾਜਿਕ ਸੰਰਚਨਾ ਸਮਾਜ ਵਿੱਚ ਪੈਟਰਨ ਵਿੱਚ ਰੂਪਮਾਨ ਸਮਾਜਿਕ ਤਾਣਾਬਾਣਾ ਹੁੰਦਾਹੈ ਜੋ ਵਿਅਕਤੀਆਂ ਦੀਆਂ ਕਾਰਵਾਈਆਂ ਤੋਂ ਪਨਪਦਾ ਵੀ ਹੈ ਅਤੇ ਉਨ੍ਹਾਂ ਦਾ ਨਿਰਧਾਰਣ ਵੀ ਕਰਦਾ ਹੈ। ਮੈਕਰੋ ਸਕੇਲ ਤੇ, ਸਮਾਜਿਕ ਸੰਰਚਨਾ ਸਮਾਜਿਕ ਆਰਥਿਕ ਸਤਰੀਕਰਨ ਦੀ ਵਿਵਸਥਾ (ਉਦਾਹਰਨ ਲਈ, ਜਮਾਤੀ ਬਣਤਰ), ਸਮਾਜਿਕ ਸੰਸਥਾਵਾਂ, ਜਾਂ ਵੱਡੇ ਸਮਾਜਿਕ ਸਮੂਹਾਂ ਦੇ ਵਿਚਕਾਰ ਹੋਰ ਪੈਟਰਨ-ਯੁਕਤ ਸਬੰਧਾਂ ਦੀ ਵਿਵਸਥਾ ਹੈ। ਵਿਚਕਾਰਲੇ ਪੈਮਾਨੇ ਤੇ, ਇਹ ਵਿਅਕਤੀਆਂ ਜਾਂ ਸੰਗਠਨਾਂ ਵਿਚਕਾਰ ਸੋਸ਼ਲ ਨੈਟਵਰਕ ਸਬੰਧਾਂ ਦਾ ਢਾਂਚਾ ਹੈ। ਮਾਈਕ੍ਰੋ ਪੈਮਾਨੇ ਤੇ, ਇਹ ਸਮਾਜਿਕ ਪ੍ਰਣਾਲੀ ਦੇ ਅੰਦਰ ਵਿਅਕਤੀਆਂ ਦੇ ਵਿਵਹਾਰ ਨੂੰ ਰੂਪਮਾਨ ਕਰਨ ਵਾਲੇ ਮਿਆਰਾਂ ਦਾ ਵਿਧੀ-ਵਿਧਾਨ ਹੋ ਸਕਦਾ ਹੈ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਸਮਾਜ ਸ਼ਾਸਤਰ ਮਨੁੱਖੀ ਸਮਾਜਿਕ ਵਿਵਹਾਰ ਅਤੇ ਇਸ ਦੇ ਮੂਲ, ਵਿਕਾਸ, ਸੰਗਠਨਾਂ, ਅਤੇ ਸੰਸਥਾਵਾਂ ਦੇ ਅਧਿਐਨ ਨੂੰ ਕਹਿੰਦੇ ਹਨ। ਇਹ ਸਮਾਜਕ ਵਿਗਿਆਨ ਦੀ ਇੱਕ ਸ਼ਾਖਾ ਹੈ, ਜੋ ਅਨੁਭਵੀ ਤਫ਼ਤੀਸ਼, ਅਤੇ ਆਲੋਚਨਾਤਮਿਕ ਵਿਸ਼ਲੇਸ਼ਣ ਦੇ ਵੱਖ ਵੱਖ ਢੰਗਾਂ ਦੀ ਵਰਤੋਂ ਕਰਨ ਰਾਹੀਂ ਮਾਨਵੀ ਸਮਾਜਕ ਸੰਰਚਨਾ ਅਤੇ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਨੂੰ ਸੂਤਰਬਧ ਕਰਦਾ ਹੈ।ਸਮਾਜ ਸ਼ਾਸਤਰ ਨੂੰ ਸਮਾਜ ਦੇ ਆਮ ਵਿਗਿਆਨ ਵਜੋਂ ਵੀ ਪਰਿਭਾਸ਼ਤ ਕੀਤਾ ਜਾ ਸਕਦਾ ਹੈ। ਕੁਝ ਸਮਾਜ ਸ਼ਾਸਤਰੀ ਖੋਜ ਕਰਕੇ ਸਿੱਧੇ ਤੌਰ 'ਤੇ ਸਮਾਜਿਕ ਨੀਤੀ ਅਤੇ ਭਲਾਈ' ਤੇ ਲਾਗੂ ਕਰਦੇ ਹਨ, ਦੂਸਰੇ ਮੁੱਖ ਤੌਰ ਤੇ ਸਮਾਜਿਕ ਪ੍ਰਕਿਰਿਆਵਾਂ ਦੀ ਸਿਧਾਂਤਕ ਸਮਝ ਨੂੰ ਸੁਧਾਰਨ 'ਤੇ ਕੇਂਦ੍ਰਤ ਕਰਦੇ ਹਨ।ਵਿਸ਼ਾ ਵਸਤੂ ਸਮਾਜ ਦੇ ਮਾਈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਵਿਅਕਤੀਗਤ ਪਰਸਪਰ ਪ੍ਰਭਾਵ ਅਤੇ ਏਜੰਸੀ ਦੇ) ਤੋਂ ਲੈ ਕੇ ਮੈਕਰੋ-ਪੱਧਰ ਦੇ ਵਿਸ਼ਲੇਸ਼ਣ (ਅਰਥਾਤ, ਪ੍ਰਣਾਲੀਆਂ ਅਤੇ ਸਮਾਜਿਕ ਢਾਂਚੇ) ਤੱਕ ਹੋ ਸਕਦੀ ਹੈ।
ਲਾਲਾ ਲਾਜਪਤ ਰਾਏ (ਹਿੰਦੀ: लाला लाजपत राय, 28 ਜਨਵਰੀ 1865 - 17 ਨਵੰਬਰ 1928) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਘੁਲਾਟੀਆ ਸੀ। ਉਸ ਨੂੰ ਪੰਜਾਬ ਕੇਸਰੀ ਵੀ ਕਿਹਾ ਜਾਂਦਾ ਹੈ। ਉਸ ਨੇ ਪੰਜਾਬ ਨੈਸ਼ਨਲ ਬੈਂਕ ਅਤੇ ਲਕਸ਼ਮੀ ਬੀਮਾ ਕੰਪਨੀ ਦੀ ਸਥਾਪਨਾ ਕੀਤੀ ਸੀ। ਇਹ ਭਾਰਤੀ ਰਾਸ਼ਟਰੀ ਕਾਂਗਰਸ ਵਿੱਚ ਗਰਮ ਦਲ ਦੇ ਤਿੰਨ ਪ੍ਰਮੁੱਖ ਨੇਤਾਵਾਂ ਲਾਲ-ਬਾਲ-ਪਾਲ ਵਿਚੋਂ ਇੱਕ ਸਨ। ਸੰਨ 1928 ਵਿੱਚ ਉਸ ਨੇ ਸਾਈਮਨ ਕਮੀਸ਼ਨ ਵਿਰੁੱਧ ਇੱਕ ਪ੍ਰ੍ਦਰਸ਼ਨ ਵਿੱਚ ਹਿੱਸਾ ਲਿਆ, ਜਿਸ ਦੌਰਾਨ ਹੋਏ ਲਾਠੀਚਾਰਜ ਵਿੱਚ ਇਹ ਬੁਰੀ ਤਰ੍ਹਾਂ ਨਾਲ ਜਖ਼ਮੀ ਹੋ ਗਏ ਅਤੇ ਆਖ਼ਰ 17 ਨਵੰਬਰ 1928 ਨੂੰ ਉਸ ਦੀ ਮੌਤ ਹੋ ਗਈ ਸੀ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸਮਾਜਕ ਰੁਤਬਾ ਸਮਾਜਕ ਮੁੱਲ ਦਾ ਮਾਪ ਹੈ। ਵਧੇਰੇ ਵਿਸ਼ੇਸ਼ ਤੌਰ ਤੇ, ਇਹ ਇੱਕ ਸਮਾਜ ਵਿੱਚ ਲੋਕਾਂ, ਸਮੂਹਾਂ ਅਤੇ ਸੰਗਠਨਾਂ ਨੂੰ ਸਤਿਕਾਰ, ਸਨਮਾਨ, ਯੋਗਤਾ ਅਤੇ ਸਤਿਕਾਰ ਦੇ ਅਨੁਸਾਰੀ ਪੱਧਰ ਦਾ ਹਵਾਲਾ ਦਿੰਦਾ ਹੈ। ਕੁਝ ਲੇਖਕਾਂ ਨੇ ਇੱਕ ਸਮਾਜਿਕ ਤੌਰ ਤੇ ਮਹੱਤਵਪੂਰਣ ਭੂਮਿਕਾ ਜਾਂ ਸ਼੍ਰੇਣੀ ਦਾ ਹਵਾਲਾ ਵੀ ਦਿੱਤਾ ਹੈ ਜਿਸ ਵਿਅਕਤੀ ਨੂੰ ਇੱਕ "ਰੁਤਬਾ" ਵਜੋਂ ਮੰਨਿਆ ਜਾਂਦਾ ਹੈ (ਜਿਵੇਂ ਕਿ ਲਿੰਗ, ਸਮਾਜਕ ਵਰਗ, ਜਾਤੀ, ਅਪਰਾਧਿਕ ਦੋਸ਼ੀ ਹੋਣਾ, ਮਾਨਸਿਕ ਬਿਮਾਰੀ ਹੋਣਾ ਆਦਿ)। ਸਥਿਤੀ ਇਸ ਵਿਸ਼ਵਾਸ ਵਿੱਚ ਅਧਾਰਤ ਹੁੰਦੀ ਹੈ ਕਿ ਇੱਕ ਸਮਾਜ ਦੇ ਮੈਂਬਰਾਂ ਦਾ ਵਿਸ਼ਵਾਸ ਹੈ ਕਿ ਤੁਲਨਾਤਮਕ ਤੌਰ ਤੇ ਵਧੇਰੇ ਜਾਂ ਘੱਟ ਸਮਾਜਕ ਮੁੱਲ ਰੱਖਦਾ ਹੈ। ਪਰਿਭਾਸ਼ਾ ਦੁਆਰਾ, ਇਹ ਵਿਸ਼ਵਾਸ ਸਮਾਜ ਦੇ ਮੈਂਬਰਾਂ ਵਿੱਚ ਵਿਆਪਕ ਤੌਰ ਤੇ ਸਾਂਝੇ ਕੀਤੇ ਜਾਂਦੇ ਹਨ। ਜਿਵੇਂ ਕਿ, ਲੋਕ ਸਰੋਤਾਂ, ਲੀਡਰਸ਼ਿਪ ਅਹੁਦਿਆਂ ਅਤੇ ਸ਼ਕਤੀ ਦੇ ਹੋਰ ਕਿਸਮਾਂ ਨੂੰ ਨਿਰਧਾਰਤ ਕਰਨ ਲਈ ਸਥਿਤੀ ਦੀ ਲੜੀ ਦੀ ਵਰਤੋਂ ਕਰਦੇ ਹਨ। ਅਜਿਹਾ ਕਰਦਿਆਂ, ਇਹ ਸਾਂਝੇ ਸੱਭਿਆਚਾਰਕ ਵਿਸ਼ਵਾਸ ਸਰੋਤਾਂ ਅਤੇ ਸ਼ਕਤੀ ਦੀਆਂ ਅਸਮਾਨ ਵੰਡਾਂ ਨੂੰ ਕੁਦਰਤੀ ਅਤੇ ਨਿਰਪੱਖ ਦਿਖਾਈ ਦਿੰਦੇ ਹਨ, ਸਮਾਜਿਕ ਪੱਧਰ ਦੀਆਂ ਪ੍ਰਣਾਲੀਆਂ ਦਾ ਸਮਰਥਨ ਕਰਦੇ ਹਨ। ਮਨੁੱਖੀ ਸਮਾਜਾਂ ਵਿੱਚ ਸਥਿਤੀ ਦੇ ਢਾਂਚੇ ਸਰਬ ਵਿਆਪਕ ਜਾਪਦੇ ਹਨ, ਉੱਚ ਪੱਧਰਾਂ 'ਤੇ ਕਾਬਜ਼ ਲੋਕਾਂ ਨੂੰ ਮਹੱਤਵਪੂਰਣ ਲਾਭ ਦਿੰਦੇ ਹਨ, ਜਿਵੇਂ ਕਿ ਬਿਹਤਰ ਸਿਹਤ, ਸਮਾਜਿਕ ਪ੍ਰਵਾਨਗੀ, ਸਰੋਤ, ਪ੍ਰਭਾਵ ਅਤੇ ਆਜ਼ਾਦੀ।
ਰਾਬਰਟ ਕਿੰਗ ਮਰਟਨ (ਜਨਮ ਮੇਅਰ ਰੌਬਰਟ ਸਕੋਲਨਿਕ: 5 ਜੁਲਾਈ 1910 - 23 ਫਰਵਰੀ 2003) ਇੱਕ ਅਮਰੀਕੀ ਸਮਾਜ-ਸ਼ਾਸਤਰੀ ਸੀ। ਉਸ ਨੇ ਕੋਲੰਬੀਆ ਯੂਨੀਵਰਸਿਟੀ ਵਿਚ ਆਪਣੇ ਕਰੀਅਰ ਦੇ ਜ਼ਿਆਦਾਤਰ ਸਮਾਂ ਬਿਤਾਏ, ਜਿੱਥੇ ਉਸ ਨੂੰ ਯੂਨੀਵਰਸਿਟੀ ਦੇ ਪ੍ਰੋਫੈਸਰ ਦਾ ਦਰਜਾ ਪ੍ਰਾਪਤ ਹੋਇਆ। 1994 ਵਿੱਚ ਉਨ੍ਹਾਂ ਨੂੰ ਖੇਤਰ ਦੇ ਯੋਗਦਾਨਾਂ ਅਤੇ ਵਿਗਿਆਨ ਦੇ ਸਮਾਜ ਸ਼ਾਸਤਰ ਦੀ ਸਥਾਪਨਾ ਲਈ ਨੈਸ਼ਨਲ ਮੈਡਲ ਆਫ਼ ਸਾਇੰਸ ਨਾਲ ਸਨਮਾਨਿਆ ਗਿਆ ਸੀ। ਉਸ ਨੇ ਮੰਨਿਆ ਗਿਆ ਹੈ, ਇੱਕ ਸੰਸਥਾਪਕ ਪਿਤਾ ਦੇ ਆਧੁਨਿਕ , ਜਦਕਿ ਵੀ ਹਾਸਲ ਹੈ, ਇੱਕ ਸਥਿਤੀ ਨੂੰ ਕੰਮ ਕਰਨ ਲਈ ਉਸ ਨੂੰ ਕਰਨ ਲਈ ਯੋਗਦਾਨ ਪਾਇਆ ਕਰਿਮਨੋਲੋਜੀ। ਮੋਰਟਨ ਨੇ "ਅਣਇੱਛਤ ਨਤੀਜਿਆਂ", "ਰੈਫਰੈਂਸ ਗਰੁੱਪ" ਅਤੇ "ਰੋਲ ਸਟ੍ਰੈਨ" ਵਰਗੀਆਂ ਮਹੱਤਵਪੂਰਣ ਸੰਕਲਪ ਵਿਕਸਿਤ ਕੀਤੀਆਂ, ਪਰ ਸ਼ਾਇਦ "ਰੋਲ ਮਾਡਲ" ਅਤੇ "ਸਵੈ-ਪੂਰਤੀ ਭਵਿੱਖਬਾਣੀ" ਲਈ ਸਭ ਤੋਂ ਵਧੀਆ ਜਾਣਿਆ ਜਾਂਦਾ ਹੈ। ਆਧੁਨਿਕ ਸਮਾਜਕ, ਸਿਆਸੀ ਅਤੇ ਆਰਥਿਕ ਥਿਊਰੀ ਵਿਚ ਇਕ ਕੇਂਦਰੀ ਤੱਤ, ਸਵੈ-ਪੂਰਤੀਪੂਰਨ ਭਵਿੱਖਬਾਣੀ ਇਕ ਕਿਸਮ ਦੀ ਪ੍ਰਕਿਰਿਆ ਹੈ ਜਿਸ ਰਾਹੀਂ ਕਿਸੇ ਸਥਿਤੀ ਜਾਂ ਸਥਿਤੀ ਦੇ ਨਤੀਜਿਆਂ ਜਾਂ ਕਿਸੇ ਵਿਅਕਤੀ ਜਾਂ ਸਮੂਹ ਦੁਆਰਾ ਵਰਤਾਉ ਕੀਤੇ ਜਾਣ 'ਤੇ ਵਿਸ਼ਵਾਸ ਜਾਂ ਸੰਭਾਵਨਾ ਪ੍ਰਭਾਵਿਤ ਹੁੰਦੀ ਹੈ। ਮੇਰਟਨ ਦੁਆਰਾ ਪਰਿਭਾਸ਼ਿਤ, "ਸਵੈ ਪੂਰਤੀ ਵਾਲੀ ਭਵਿੱਖਬਾਣੀ, ਸ਼ੁਰੂ ਵਿੱਚ, ਇੱਕ ਨਵੇਂ ਵਿਵਹਾਰ ਨੂੰ ਉਜਾਗਰ ਕਰਨ ਵਾਲੀ ਸਥਿਤੀ ਦੀ ਇੱਕ ਝੂਠੀ ਪ੍ਰੀਭਾਸ਼ਾ ਹੈ, ਜੋ ਅਸਲ ਵਿੱਚ ਗਲਤ ਧਾਰਨਾ ਨੂੰ ਸੱਚ ਬਣਾਉਂਦਾ ਹੈ।"ਰੋਲ ਮਾਡਲ" ਉੱਤੇ ਮੋਰਟਨ ਦਾ ਕੰਮ ਸਭ ਤੋਂ ਪਹਿਲਾਂ ਕੋਲੰਬੀਆ ਯੂਨੀਵਰਸਿਟੀ ਦੇ ਮੈਡੀਕਲ ਵਿਦਿਆਰਥੀਆਂ ਦੇ ਸਮਾਜਿਕਕਰਨ ਬਾਰੇ ਇੱਕ ਅਧਿਐਨ ਵਿੱਚ ਪ੍ਰਗਟ ਹੋਇਆ. ਇਹ ਸ਼ਬਦ ਸੰਦਰਭ ਗ੍ਰਾਂਟ ਦੇ ਆਪਣੇ ਸਿਧਾਂਤ ਤੋਂ ਵਧਿਆ, ਸਮੂਹ ਜਿਸ ਨਾਲ ਵਿਅਕਤੀ ਆਪਸੰਖਿਆ ਦੀ ਤੁਲਨਾ ਕਰਦੇ ਹਨ ਪਰ ਜਿਸਦੀ ਇਹ ਜ਼ਰੂਰੀ ਨਹੀਂ ਕਿ ਉਹ ਸੰਬੰਧਿਤ ਹਨ. ਸਮਾਜਿਕ ਭੂਮਿਕਾਵਾਂ ਸਮਾਜਿਕ ਗੁੱਟਾਂ ਦੇ ਮੋਰਟਨ ਸਿਧਾਂਤ ਦੇ ਕੇਂਦਰੀ ਸਨ.
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਮੈਕਸੀਕੋ ਸ਼ਹਿਰ ਦਾ ਇਤਿਹਾਸਕ ਕੇਂਦਰ
ਮੈਕਸੀਕੋ ਸ਼ਹਿਰ ਦਾ ਇਤਿਹਾਸਕ ਕੇਂਦਰ (ਸਪੇਨੀ: Centro Histórico de la Ciudad de México;ਸੈਂਤਰੋ ਇਸਤੋਰੀਕੋ ਦੇ ਲਾ ਸੀਊਦਾਦ ਦੇ ਮੈਖ਼ੀਕੋ) ਸੋਕਾਲੋ ਚੌਂਕ ਅਤੇ ਉਸ ਦੇ ਆਸ ਪਾਸ ਦੇ ਇਲਾਕੇ ਨੂੰ ਕਿਹਾ ਜਾਂਦਾ ਹੈ। ਇਹ ਮੈਕਸੀਕੋ ਦਾ ਕੇਂਦਰੀ ਇਲਾਕਾ ਹੈ। ਇਹ ਇਲਾਕਾ ਪੱਛਮ ਵਿੱਚ ਆਲਾਮੇਦਾ ਸੈਂਟਰਲ ਤੱਕ ਚਲਾ ਜਾਂਦਾ ਹੈ। ਸੋਕਾਲੋ ਲਾਤੀਨੀ ਅਮਰੀਕਾ ਦਾ ਸਭ ਤੋਂ ਵੱਡਾ ਚੌਂਕ ਹੈ। ਇਸ ਵਿੱਚ ਲਗਭਗ 1,00,000 ਲੋਕ ਆ ਸਕਦੇ ਹਨ।ਰਾਜਧਾਨੀ ਦੇ ਇਸ ਹਿੱਸੇ ਦਾ ਖੇਤਰਫਲ 9 ਵਰਗ ਕਿਲੋਮੀਟਰ ਹੈ ਅਤੇ ਇਸ ਵਿੱਚ 668 ਬਲਾਕ ਹਨ। ਇਸ ਵਿੱਚ 9,000 ਇਮਾਰਤਾਂ ਹਨ, ਜਿਹਨਾਂ ਵਿੱਚੋਂ 1,550 ਨੂੰ ਇਤਿਹਾਸਕ ਅਹਿਮੀਅਤ ਦੀਆਂ ਇਮਾਰਤਾਂ ਘੋਸ਼ਿਤ ਕਰ ਦਿੱਤਾ ਗਿਆ ਹੈ। ਇਹਨਾਂ ਇਤਿਹਾਸਕ ਇਮਾਰਤਾਂ ਵਿੱਚੋਂ ਜ਼ਿਆਦਾਤਰ 16ਵੀਂ ਸਦੀ ਅਤੇ 20ਵੀਂ ਸਦੀ ਦੇ ਦਰਮਿਆਨ ਬਣਾਈਆਂ ਗਈਆਂ ਸਨ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਸਰਦਾਰ ਗੁਰਪ੍ਰੀਤ ਸਿੰਘ
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਮੇਲੇ ਅਤੇ ਤਿਉਹਾਰ ਸਮਾਜ ਦੇ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ, ਉਨ੍ਹਾਂ ਦੀਆਂ ਖੁਸ਼ੀਆਂ, ਚਾਅ ਮਲਾਰ, ਸੱਧਰਾਂ, ਯਾਦਾਂ, ਕਾਮਨਾਵਾਂ, ਮਨੌਤਾਂ ਅਤੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਵਾਲਾ ਇੱਕ ਸੋਮਾ ਹਨ। ਤਿਉਹਾਰ ਅਤੇ ਮੇਲੇ ਮਨੁੱਖ ਦੀਆਂ ਧਾਰਮਿਕ ਰਹੁ-ਰੀਤਾਂ ਤੇ ਜਜਬਾਤੀ ਰਹੁ-ਰੀਤਾਂ ਨਾਲ ਜੁੜੇ ਹੁੰਦੇ ਹਨ। ਕੁਝ ਇੱਕ ਤਿਉਹਾਰ ਕੁੜੀਆਂ ਮੁਟਿਆਰਾਂ ਦੇ ਹੁੰਦੇ ਹਨ। ਪੰਜਾਬ, ਮਨਮੋਹਕ ਖੇਤਾਂ ਅਤੇ ਦਿਲ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਧਰਤੀ ਹੈ, ਇਹ ਸਭਿਆਚਾਰਕ ਅਮੀਰੀ ਲਈ ਸਭ ਤੋਂ ਵੱਧ ਪ੍ਰਸ਼ੰਸਾ ਵਾਲਾ ਰਾਜ ਹੈ| ਉਹ ਰਾਜ ਜੋ 5 ਗਾਰਲਿੰਗ ਨਦੀਆਂ ਦੀ ਸੁੰਦਰਤਾ ਪ੍ਰਾਪਤ ਕਰਦਾ ਹੈ ਸੈਲਾਨੀਆਂ ਨੂੰ ਇਸ ਦੇ ਸੁੰਦਰਤਾ ਦੇ ਹੇਠਾਂ ਲਿਆਉਣ ਦਾ ਰਾਹ ਪੱਧਰਾ ਕਰਦਾ ਹੈ। ਇਸ ਸੁੰਦਰ ਅਵਸਥਾ ਦਾ ਸਾਰ ਆਪਣੇ ਤਿਉਹਾਰਾਂ ਦੁਆਰਾ ਸੱਚਮੁੱਚ ਅਨੁਭਵ ਕੀਤਾ ਜਾਂਦਾ ਹੈ|
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਧਰਮ (ਸੰਸਕ੍ਰਿਤ: धर्मशास्त्रप्रविभागः) ਇੱਕ ਸੱਭਿਆਚਾਰਕ ਸੰਸਥਾ ਹੈ, ਜਿਹੜੀ ਹੋਰ ਬਾਕੀ ਸੰਸਥਾਵਾਂ ਵਾਂਗ ਜੀਵਨ ਦੇ ਵਿਸ਼ੇਸ਼ ਖੇਤਰ ਵਿੱਚ ਕਿਰਿਆਸ਼ੀਲ ਹੈ। ਇਹ ਖੇਤਰ ਅਨਿਸਚਿਤ, ਅਣਜਾਤੇ ਅਤੇ ਪਰਾਲੌਕਿਕ ਸੰਸਾਰ ਦਾ ਖੇਤਰ ਹੈ। ਇਹ ਇੱਕ ਅਜਿਹੀ ਸੰਸਥਾ ਹੈ ਜੋ ਆਪਣੇ ਪ੍ਰਚਾਰ ਲਈ ਦੂਸਰੀਆਂ ਹੋਰ ਸੱਭਿਆਚਾਰਕ ਕਲਾਵਾਂ ਜਾਂ ਵਸਤਾਂ ਦਾ ਸਹਾਰਾ ਲੈਂਦੀ ਹੈ ਜਿਵੇਂ ਚਿੱਤਰਕਾਰੀ, ਸੰਗੀਤ, ਕਵਿਤਾ, ਭਵਨ ਨਿਰਮਾਣ ਤੇ ਨ੍ਰਿਤ ਆਦਿ। ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ 'religio' ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ।`` “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।``ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ।`` ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ। ਭਾਵੇਂ ਕਿ ਕਿਸੇ ਧਰਮ ਨੂੰ ਇੱਕ ਵਿਸਿਸਟ ਧਰਮ ਤੇ ਤੌਰ 'ਤੇ ਦੇਖਣਾ ਮੁਸ਼ਕਿਲ ਹੈ ਪਰ ਫਿਰ ਵੀ ਧਰਮ ਨੂੰ ਵਸਿਸ਼ਟ ਧਰਮ ਅਤੇ ਲੋਕ ਧਰਮ ਦੋ ਵਰਗਾਂ ਵਿੱਚ ਵੰਡ ਕੇ ਇਹਨਾਂ ਦੋਵਾਂ ਦੇ ਵੱਖ-ਵੱਖ ਲੱਛਣ ਨਿਖੇੜੇ ਜਾ ਸਕਦੇ ਹਨ। ਇਸ ਤਰ੍ਹਾਂ ਵਸਿਸ਼ਟ ਧਰਮ ਦੇ ਆਪਣੇ ਸਿਧਾਂਤ ਅਤੇ ਵੱਖਰੇ ਨਿਯਮ ਹੁੰਦੇ ਹਨ ਜਿਸ ਦੀ ਪਾਲਣਾ ਉਸ ਧਰਮ ਦੇ ਸਰਧਾਲੂ ਕਰਦੇ ਹਨ। ਸੱਭਿਆਚਾਰ ਅਤੇ ਧਰਮ ਆਪਸ ਵਿੱਚ ਅੰਤਰ ਸੰਬੰਧਤ ਹਨ। ਭਾਵੇਂ ਕਈ ਵਾਰ ਇਹ ਵੀ ਕਿਹਾ ਜਾਂਦਾ ਹੈ ਕਿ ਧਰਮ ਬਿਨ੍ਹਾਂ ਰਾਜ ਹੋ ਸਕਦਾ ਹੈ ਪਰ ਰਾਜ ਬਿਨ੍ਹਾਂ ਧਰਮ ਨਹੀਂ ਪਰ ਫਿਰ ਵੀ ਅਸੀਂ ਕਹਿ ਸਕਦੇ ਹਾਂ ਕਿ ਕੋਈ ਵੀ ਰਾਜ ਅਜਿਹਾ ਨਹੀਂ ਹੋਵੇਗਾ ਜਿੱਥੋਂ ਦੇ ਲੋਕਾਂ ਦੇ ਕੁੱਝ ਵਿਸ਼ਵਾਸ ਨਾ ਹੋਣ ਇਹ ਵਿਸ਼ਵਾਸ ਹੀ ਧਰਮ ਦਾ ਆਧਾਰ ਹੁੰਦੇ ਹਨ। ਧਰਮ ਉਹ ਸੰਸਥਾ ਹੈ ਜੋ ਕਿਸੇ ਸੱਭਿਆਚਾਰ ਵਿੱਚ ਰਹਿਣ ਲਈ ਜੀਵ ਨੂੰ ਨੈਤਿਕ ਗੁਣ ਸਿਖਾਉਦਾ ਹੈ ਤੇ ਇਹ ਨੈਤਿਕ ਗੁਣ ਉਸ ਸੱਭਿਆਚਾਰ ਨੂੰ ਕਾਫੀ ਹੱਦ ਤੱਕ ਪ੍ਰਭਾਵਿਤ ਕਰਦੇ ਹਨ ਪਰ ਇਹ ਨੈਤਿਕ ਕਰਤੱਵ ਜੋ ਧਰਮ ਸਿਖਾਉਦਾਂ ਹੈ ਇਹ ਸਥਾਨਿਕ ਸੱਭਿਆਚਾਰ ਤੋ ਹੀ ਜਨਮ ਲੈਦੇ ਹਨ ਭਾਵ ਕੋਈ ਵੀ ਧਰਮ ਉੱਥੋ ਦੇ ਸਮਾਜ ਜਾਂ ਸੱਭਿਆਚਾਰ ਦੇ ਅਨੁਕੂਲ ਹੋਵੇਗਾ ਤੇ ਇਹ ਨੈਤਿਕ ਗੁਣ ਜਾਂ ਪੱਖ ਉਸ ਧਰਮ ਵਿਚੋਂ ਨਿਕਲਦੇ ਹਨ ਜੋ ਮੂਲ ਰੂਪ ਵਿੱਚ ਉੱਥੋ ਦੇ ਸੱਭਿਆਚਾਰ ਦੇ ਹੀ ਚੰਗੇ ਪੱਖ ਜਾਂ ਗੁਣ ਹੁੰਦੇ ਹਨ। ਸੰਸਾਰ ਵਿੱਚ ਹਰ ਥਾਂ ਤੇ ਅਲੱਗ ਅਲੱਗ ਸੱਭਿਆਚਾਰ ਤੇ ਧਰਮ ਪਾਏ ਜਾਂਦੇ ਹਨ ਜਿਹਨਾਂ ਦੇ ਆਪਣੇ ਅਲੱਗ ਅਲੱਗ ਨਿਯਮ ਹੋਣਗੇ। ਤੇ ਇਹ ਦੋਵੇਂ ਇੱਕ ਦੂਜੇ ਨਾਲ ਅੰਤਰ ਸੰਬੰਧਤ ਹੁੰਦੇ ਹਨ। ਭਾਵ ਹਰੇਕ ਸੱਭਿਆਚਾਰ ਉੱਥੋਂ ਦੇ ਧਰਮ ਦਾ ਸਰੂਪ ਨਿਸ਼ਚਿਤ ਕਰਦਾ ਹੈ ਤੇ ਹਰ ਧਰਮ ਉੱਥੋ ਦੇ ਸੱਭਿਆਚਾਰ ਦੇ ਸਰੂਪ ਤੇ ਆਪਦਾ ਪ੍ਰਭਾਵ ਪਾਉਂਦਾ ਹੈ। ਜਿਵੇਂ ਕਿ ਉਦਾਹਰਨ ਦੇ ਤੌਰ ’ਤੇ ਅਸੀਂ ਦੇਖੀਏ ਤਾਂ ਭਾਰਤੀ ਪੰਜਾਬ ਵਿੱਚ ਸਿੱਖ ਧਰਮ ਬਹੁ ਗਿਣਤੀ ਦਾ ਧਰਮ ਹੈ ਤੇ ਜਿਸ ਦੇ ਪ੍ਰਭਾਵ ਸਦਕਾ ਇੱਥੋ ਦਾ ਹਿੰਦੂ ਧਰਮ ਵੀ ਹਰਿਦੁਆਰ ਦੇ ਹਿੰਦੂ ਧਰਮ ਦੇ ਮੁਕਾਬਲੇ ਵਿੱਚ ਕਾਫੀ ਅਲੱਗ ਪ੍ਰਤੀਤ ਹੁੰਦਾ ਹੈ ਭਾਵੇਂ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਇਹ ਸਭ ਇੱਥੋਂ ਦੇ ਸੱਭਿਆਚਾਰ ਤੇ ਉਹਨਾਂ ਦੇ ਵਿਸ਼ੇਸ਼ ਵਿਸਵਾਸਾਂ ਕਰਕੇ ਹੈ। ਇਸੇ ਤਰ੍ਹਾਂ ਇੱਕ ਭਾਰਤੀ ਪੰਜਾਬ ਦੇ ਸਿੱਖ ਤੇ ਇੱਕ ਵਿਦੇਸੀ ਸਿੱਖ ਦੇ ਰਹਿਣ ਸਹਿਣ ਵਿੱਚ ਵੀ ਫਰਕ ਹੋਵੇਗਾ ਭਾਵੇਂ ਇਹਨਾਂ ਦੇ ਵੀ ਬੁਨਿਆਦੀ ਪੱਖ ਇਕੋ ਜਿਹੇ ਹੀ ਹਨ। ਧਰਮ ਦੀਆਂ ਵਿਧੀਆਂ: ੧. ਮਾਨਵ ਵਿਗਿਆਨੀ ਵਿਧੀ ੨. ਸਮਾਜ ਵਿਗਿਆਨੀ ਵਿਧੀ ੩.
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਸ਼ਹੀਦ ਬਾਬਾ ਦੀਪ ਸਿੰਘ ਜੀ (Hindi: बाबा दीप सिंह जी शहीद) (26 ਜਨਵਰੀ 1682–1757) ਦਾ ਜਨਮ ਪਿੰਡ ਪਹੂਵਿੰਡ (ਜ਼ਿਲ੍ਹਾ ਤਰਨ ਤਾਰਨ) ਮਜ਼੍ਹਬੀ ਸਿੱਖ ਪਰਿਵਾਰ ਵਿੱਚ ਮਾਤਾ ਜੀਉਣੀ ਜੀ ਦੀ ਕੁੱਖੋਂ ਪਿਤਾ ਭਗਤਾ ਜੀ ਦੇ ਘਰ ਹੋਇਆ। ਮਾਤਾ-ਪਿਤਾ ਨੇ ਬਾਲਕ ਦਾ ਨਾਮ 'ਦੀਪਾ' ਰੱਖਿਆ। ਥੋੜ੍ਹੀ ਸੁਰਤ ਸੰਭਾਲਣ ਤੋਂ ਬਾਅਦ ਇਹ ਨੌਜਵਾਨ ਅਵਸਥਾ ਵਿੱਚ ਵਿਚਰਦਿਆਂ ਬਾਲਕ 'ਦੀਪਾ' ਸਤਿਗੁਰਾਂ ਦੇ ਪਾਵਨ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਚਰਨਾਂ ਵਿੱਚ ਜਾ ਹਾਜ਼ਰ ਹੋਇਆ। ਇਥੇ ਹੀ ਸਤਿਗੁਰਾਂ ਦੇ ਪਵਿੱਤਰ ਕਰ-ਕਮਲਾਂ ਰਾਹੀਂ ਨੌਜਵਾਨ 'ਦੀਪੇ' ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਤੋਂ ਬਾਅਦ ਆਪ ਜੀ ਦਾ ਨਾਮ 'ਦੀਪ ਸਿੰਘ' ਰੱਖਿਆ ਗਿਆ। ਆਪ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਅੰਦਰ ਰਹਿੰਦਿਆਂ ਭਾਈ ਮਨੀ ਸਿੰਘ ਜੀ ਦੀ ਦੇਖ-ਰੇਖ ਹੇਠ ਪਵਿੱਤਰ ਧਾਰਮਿਕ ਗੰਰਥਾਂ ਤੇ ਗੁਰਬਾਣੀ ਦਾ ਡੂੰਘਾ ਅਧਿਐਨ ਕੀਤਾ। ਆਪ ਹਮੇਸ਼ਾ ਪਾਵਨ ਬਾਣੀ ਦੇ ਪਾਠ, ਭਜਨ-ਬੰਦਗੀ ਵਿੱਚ ਮਸਤ ਰਹਿੰਦੇ ਸਨ। ਆਪ ਸਰੀਰ ਦੇ ਸੁਡੌਲ ਅਤੇ ਦ੍ਰਿੜ੍ਹ ਇਰਾਦੇ ਵਾਲੇ ਭਜਨੀਕ ਅਤੇ ਧਾਰਮਿਕ ਬਿਰਤੀ ਵਾਲੇ ਪੁਰਸ਼ ਸਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਲਾਲਾ ਧਨੀ ਰਾਮ ਚਾਤ੍ਰਿਕ (4 ਅਕਤੂਬਰ 1876– 18 ਦਸੰਬਰ 1954) ਆਧੁਨਿਕ ਪੰਜਾਬੀ ਕਵਿਤਾ ਦੇ ਸੰਸਥਾਪਕ ਮੰਨੇ ਜਾਂਦੇ ਹਨ। ਉਹਨਾਂ ਦੀਆਂ ਰਚਨਾਵਾਂ ਪ੍ਰਾਚੀਨ ਅਤੇ ਨਵੀਂ ਪੰਜਾਬੀ ਕਵਿਤਾ ਵਿਚਕਾਰ ਕੜੀ ਹਨ। ਗੁਰਮੁਖੀ ਲਿਪੀ ਲਈ ਟਾਈਪ ਸੈੱਟ ਨੂੰ ਮਿਆਰੀ ਬਣਾਉਣ ਦਾ ਸਿਹਰਾ ਵੀ ਉਹਨਾਂ ਨੂੰ ਜਾਂਦਾ ਹੈ। ਉਹ ਹੀ ਸਭ ਤੋਂ ਪਹਿਲੇ ਵਿਦਵਾਨ ਹਨ, ਜਿਹਨਾਂ ਨੂੰ ਸਾਹਿਤ ਸੇਵਾ ਦੇ ਬਦਲੇ ਉਹਨਾਂ ਦੀ 75ਵੀਂ ਬਰਸੀ ਉੱਤੇ ਅਭਿਨੰਦਨ ਗਰੰਥ ਸਮਰਪਤ ਕਰਕੇ ਸਨਮਾਨਿਤ ਕੀਤਾ ਗਿਆ।
ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:- ਸ਼੍ਰੀ ਪਟਨਾ ਸਾਹਿਬ (ਬਿਹਾਰ) ਸ਼੍ਰੀ ਕੇਸਗੜ੍ਹ ਸਾਹਿਬ (ਅਨੰਦਪੁਰ ਸਾਹਿਬ) ਸ਼੍ਰੀ ਹਜ਼ੂਰ ਸਾਹਿਬ (ਨੰਦੇੜ, ਮਹਾਰਾਸਟਰ) ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ)ਪਰ ਸਰਬਉਚ ਤਖਤ ਅਕਾਲ ਤਖਤ ਨੂੰ ਹੀ ਮੰਨਿਆ ਜਾਂਦਾ ਹੈ। ਡਾ.
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ। ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਸਮਕਾਲੀ ਪੰਜਾਬੀ ਸਾਹਿਤ ਸਿਧਾਂਤ ਸਮਕਾਲ ਵਿੱਚ ਰਚੇ ਜਾ ਰਹੇ ਸਾਹਿਤ ਨੂੰ ਸਮਕਾਲੀ ਪੰਜਾਬੀ ਸਾਹਿਤ ਕਿਹਾ ਜਾਂਦਾ ਹੈ।ਸਮਕਾਲ ਨੂੰ ਇੱਕ ਵਿਲੱਖਣ ਯੁਗ ਦੇ ਤੌਰ ਤੇ ਸਥਾਪਿਤ ਕਰਦਿਆਂ ਡਾ.ਤੇਜਵੰਤ ਸਿੰਘ ਗਿੱਲ ਨੇ ਕਿਹਾ ਹੈ ਕਿ ਸਮਕਾਲ ਨੇ20 ਵੀਂ ਸਦੀ ਦੇਅੰਤਲੇ ਤਿੰਨ ਸਾਲਾਂ ਤੋਂ ਆਪਣੀ ਪਛਾਣ ਬਣਾਉਣੀ ਸ਼ੁਰੂ ਕੀਤੀ।ਉਨ੍ਹਾਂ ਅਨੁਸਾਰ ਇਹ ਪੰਜਾਬ ਸੰਕਟ ਦੇ ਦੌਰਾਨ ਫੈਲੀ ਹਿੰਸਾ ਅਤੇ ਆਤੰਕ ਦੇ ਖ਼ਤਮ ਹੋਣ ਉੱਪਰੰਤ ਪੱਛਮੀ ਦੇਸ਼ਾ ਦੀਆਂ ਵਿਕਸਿਤ ਸਰਮਾਏਦਾਰੀ ਸਰਕਾਰਾਂ ਅਤੇ ਅਰਥਚਾਰਿਆਂ ਉੱਤੇ ਕਾਬਜ਼ ਕੌਮਾਂਤਰੀ ਕੰਪਨੀਆਂ ਅਤੇ ਉਨ੍ਹਾ ਦਾ ਸਰਬਵਿਆਪਕ, ਸਰਬਵਿਆਪਕ ਅਤੇ ਸਰਬ-ਗਿਆਨੀ ਦਰਸਾਉਣ ਵਾਲੇ ਸੰਚਾਰ ਮਾਧਿਅਮਾਂ ਦੇ ਵਿਉਂਤਕਾਰਾਂ ਦੇ ਬੋਲਬਾਲੇ ਅਤੇ ਉਨ੍ਹਾਂ ਨਾਲ ਹੀ ਸੁਰ ਮਿਲਾ ਕੇ ਚੱਲਣ ਵਾਲੀਆਂ ਤੀਜੀ ਦੁਨੀਆਾਂ ਦੀਆਂ ਹਾਕਮ ਜਮਾਤਾਂ ਦੇ ਮੁਕੰਮਲ ਸਮਰਪਣ ਹੋਇਆ ਹੈ। ਹਰਵਿੰਦਰ ਭੰਭਾਲ ਨੇ ਕਾਮੁਕਤਾ ਅਤੇਦੇਹ ਦੇ ਸਰੋਕਾਰਾਂ ਨਾਲ ਸਬੰਧਿਤ ਕਵਿਤਾ ਨੂੰ ਸਮਕਾਲੀ ਕਵਿਤਾ ਦੀ ਪ੍ਰਤਿਨਿਧ ਸੁਰ ਨਾ ਮੰਨਦਿਆਂ ਇਸ ਨੂੰ ਮਾਨਵ ਦੇ ਇਤਿਹਾਸਕ ਕਾਮੁਕ ਦਮਨ ਦੀ ਪ੍ਰਤਿਕਿਰਿਆ ਵਜੋਂ ਪੇਸ਼ ਕੀਤਾ ਹੈ। ਡਾ.
ਸਮਾਜ, ਲੋਕਾਂ ਦਾ ਸਮੁਦਾਏ ਹੁੰਦਾ ਹੈ ਜਿਸ ਵਿੱਚ ਸਾਰੇ ਵਿਅਕਤੀ ਆਪੋ ਵਿੱਚ ਵਰਤੋਂ ਵਿਹਾਰ ਕਰਦੇ ਹਨ। ਇਹ ਸਮੂਹ ਇੱਕ ਹੀ ਭੂਗੋਲਿਕ ਇਲਾਕੇ, ਸਮਾਜਿਕ ਖੇਤਰ ਅਤੇ ਰਾਜਨੀਤਕ ਸੰਗਠਨਾਂ ਦੇ ਤਹਿਤ ਜੁੜੇ ਹੁੰਦੇ ਹਨ। ਇਹ ਗੂੜ੍ਹੇ ਸਮਾਜੀ ਸੰਬੰਧਾਂ ਵਿੱਚ ਬੱਝਿਆ ਲੋਕਾਂ ਦਾ ਅਜਿਹਾ ਸਮੂਹ ਹੁੰਦਾ ਹੈ ਜੋ ਆਪਣੇ ਅੰਦਰ ਦੇ ਲੋਕਾਂ ਦੇ ਮੁਕਾਬਲੇ ਹੋਰਨਾਂ ਸਮੂਹਾਂ ਦੇ ਲੋਕਾਂ ਨਾਲ ਕਾਫ਼ੀ ਘੱਟ ਮੇਲ-ਮਿਲਾਪ ਰੱਖਦਾ ਹੈ। ਸਭਿਆਚਾਰ ਅਤੇ ਹੋਰ ਸੰਸਥਾਵਾਂ ਦੀ ਸਾਂਝ ਕਿਸੇ ਸਮਾਜ ਦੇ ਹੱਦ-ਬੰਨੇ ਨਿਰਧਾਰਿਤ ਕਰਦੀ ਹੈ।
ਭਾਰਤ ਦਾ ਇਤਿਹਾਸ ਲਗਭਗ 5000 ਸਾਲ ਪੁਰਾਣਾ ਮੰਨਿਆ ਜਾਂਦਾ ਹੈ। ਸਿੰਧੁ ਘਾਟੀ ਸਭਿਅਤਾ, ਜਿਸਦਾ ਸ਼ੁਰੂ ਕਾਲ ਲਗਭਗ 3300 ਈਸਾਪੂਰਵ ਤੋਂ ਮੰਨਿਆ ਜਾਂਦਾ ਹੈ। ਇਸ ਸਭਿਅਤਾ ਦੀ ਲਿਪੀ ਹੁਣ ਤੱਕ ਸਫਲਤਾ ਭਰਿਆ ਪੜ੍ਹੀ ਨਹੀਂ ਜਾ ਸਕੀ ਹੈ। ਸਿੱਧੂ ਘਾਟੀ ਸਭਿਅਤਾ ਪਾਕਿਸਤਾਨ ਅਤੇ ਉਸ ਤੋਂ ਨਾਲ ਦੇ ਭਾਰਤੀ ਸੂਬੇ ਵਿੱਚ ਫੈਲੀ ਸੀ। ਪੁਰਾਤੱਤਵ ਪ੍ਰਮਾਣਾਂ ਦੇ ਆਧਾਰ ਉੱਤੇ 1900 ਈਸਾਪੂਰਵ ਦੇ ਆਸਪਾਸ ਇਸ ਸਭਿਅਤਾ ਦਾ ਅਕਸਮਾਤ ਪਤਨ ਹੋ ਗਿਆ। 19ਵੀਂ ਸ਼ਤਾਬਦੀ ਦੇ ਪਾਸ਼ਚਾਤ ਵਿਦਵਾਨਾਂ ਦੇ ਪ੍ਰਚੱਲਤ ਦ੍ਰਸ਼ਟਿਕੋਨਾਂ ਦੇ ਅਨੁਸਾਰ ਆਰੀਆਂ ਦਾ ਇੱਕ ਵਰਗ ਭਾਰਤੀ ਉਪ ਮਹਾਂਦੀਪ ਦੀਆਂ ਸੀਮਾਵਾਂ ਉੱਤੇ 2000 ਈਸਾ ਪੂਰਵ ਦੇ ਆਸਪਾਸ ਅੱਪੜਿਆ ਅਤੇ ਪਹਿਲਾਂ ਪੰਜਾਬ ਵਿੱਚ ਵਸ ਗਿਆ, ਅਤੇ ਇਹੀ ਰਿਗਵੇਦ ਦੀਆਂ ਚਾਵਾਂ ਰਚਨਾ ਕੀਤੀ ਗਈ। ਆਰੀਆਂ ਦੁਆਰਾ ਉੱਤਰ ਅਤੇ ਵਿਚਕਾਰ ਭਾਰਤ ਵਿੱਚ ਇੱਕ ਵਿਕਸਿਤ ਸਭਿਅਤਾ ਦਾ ਉਸਾਰੀ ਕੀਤੀ ਗਈ, ਜਿਸਨੂੰ ਵੈਦਿਕ ਸਭਿਅਤਾ ਵੀ ਕਹਿੰਦੇ ਹਨ। ਪ੍ਰਾਚੀਨ ਭਾਰਤ ਦੇ ਇਤਿਹਾਸ ਵਿੱਚ ਵੈਦਿਕ ਸਭਿਅਤਾ ਸਭ ਤੋਂ ਅਰੰਭ ਦਾ ਸਭਿਅਤਾ ਹੈ ਜਿਸਦਾ ਸੰਬੰਧ ਆਰੀਆਂ ਦੇ ਆਗਮਨ ਤੋਂ ਹੈ। ਇਸਦਾ ਨਾਮਕਰਣ ਆਰੀਆਂ ਦੇ ਪ੍ਰਾਰੰਭਿਕ ਸਾਹਿਤ ਵੇਦਾਂ ਦੇ ਨਾਮ ਉੱਤੇ ਕੀਤਾ। ਆਰੀਆਂ ਦੀ ਭਾਸ਼ਾ ਸੰਸਕ੍ਰਿਤ ਭਾਸ਼ਾ ਸੀ ਅਤੇ ਧਰਮ ਵੈਦਿਕ ਧਰਮ ਜਾਂ "ਸਨਾਤਨ ਧਰਮ" ਦੇ ਨਾਮ ਤੋਂ ਪ੍ਰਸਿੱਧ ਸੀ, ਬਾਅਦ ਵਿੱਚ ਵਿਦੇਸ਼ੀਆਂ ਆਰਾਂਤਾਵਾਂ ਦੁਆਰਾ ਇਸ ਧਰਮ ਦਾ ਨਾਮ ਹਿੰਦੂ ਪਿਆ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।ਭਾਈ ਮਰਦਾਨਾ ਦਾ ਪਹਿਲਾ ਨਾਂ ਦਾਨਾ ਸੀ ਤੇ ਜਾਤ ਮਿਰਾਸੀ । ਮਿਰਾਸੀਆਂ ਨੂੰ ਸਮਾਜ ਵਿੱਚ ਨੀਵੀਂ ਜਾਤ ਗਿਣਿਆ ਜਾਂਦਾ ਹੈ। ਇਨ੍ਹਾਂ ਦਾ ਮੁੱਖ ਕਿੱਤਾ ਮਨੋਰੰਜਨ ਲਈ ਗਾਉਣਾ ਵਜਾਉਣਾ ਹੁੰਦਾ ਹੈ ਚਾਹੇ ਉਹ ਰਾਜਿਆਂ ਮਹਾਰਾਜਿਆਂ ਲਈ ਹੋਵੇ ਜਾਂ ਆਮ ਲੋਕਾਂ ਲਈ। ਗੁਰੂ ਸਾਹਿਬ ਨੇ ਜਦ ਭਾਈ ਮਰਦਾਨੇ ਦਾ ਰਾਗਾਂ ਵਿੱਚ ਰਬਾਬ ਵਜਾਉਣਾ ਸੁਣਿਆਂ ਤਾਂ ਉਸ ਨੂੰ ਆਪਣਾ ਮਿੱਤਰ ਤੇ ਲੰਮੇਂ ਸਫਰਾਂ ਨੰਦਾ ਸਾਥੀ ਹੋਣ ਦਾ ਮਾਣ ਬਖਸ਼ਿਆ।ਦਾਨਾ ਨੂੰ ਮਰਦਾਨਾ ਦਾ ਨਾਂ ਗੁਰੂ ਨਾਨਕ ਸਾਹਿਬ ਨੇ ਬਖ਼ਸ਼ਿਆ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿੱਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿੱਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇੱਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿੱਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ। ਇਸ ਵੇਲੇ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ ਅਤੇ 1966 ਤੋਂ ਬਾਅਦ ਕਈ ਕੇਂਦਰੀ ਸਰਕਾਰਾਂ ਵਿੱਚ ਭਾਈਵਾਲ ਰਿਹਾ ਹੈ ਪਰ ਉਨ੍ਹਾਂ ਮੁੱਦਿਆਂ ਵਿਚੋਂ ਇੱਕ ਦਾ ਵੀ ਹੱਲ ਨਹੀਂ ਹੋਇਆ ਜਿਨ੍ਹਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੋਰਚੇ ਲਾਏ ਅਤੇ ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਪੰਜਾਬੀਆਂ ਨੇ ਜਾਨਾਂ ਦਿੱਤੀਆਂ।
ਲੋਪੋਕੇ ਅੰਮ੍ਰਿਤਸਰ ਜ਼ਿਲ੍ਹਾ ਦਾ ਉੱਘਾ ਤੇ ਇਤਿਹਾਸਕ ਪਿੰਡ ਹੈ ਜੋ, ਅੰਮ੍ਰਿਤਸਰ ਤੋਂ 25 ਕਿਲੋਮੀਟਰ ਦੀ ਦੂਰੀ ’ਤੇ ਪੱਛਮ-ਉੱਤਰ ਵੱਲ ਸਥਿਤ ਹੈ। ਇਤਿਹਾਸਕ ਛੀਨਾ ਮੋਘਾ ਮੋਰਚਾ ਦੀ ਕਰਮ ਭੂਮੀ, ਕਿਸਾਨਾਂ, ਮਜ਼ਦੂਰਾਂ ਤੇ ਮਿਹਨਤਕਸ਼ਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਅਤੇ ਅਧੂਰੀ ਆਜ਼ਾਦੀ ਵਾਲੇ ਕਮਿਊੂਨਿਸਟ ਆਗੂਆਂ ਕਾਮਰੇਡ ਦਲੀਪ ਸਿੰਘ ਟਪਿਆਲਾ ਅਤੇ ਕਾਮਰੇਡ ਫੌਜਾ ਸਿੰਘ ਭੁੱਲਰ ਦਾ ਪਿੰਡ ਹੈ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ, ਕਰਤਾਰਪੁਰ, ਨਾਰੋਵਾਲ ਜ਼ਿਲ੍ਹਾ, ਪਾਕਿਸਤਾਨ ਵਿੱਚ ਲਾਹੌਰ ਤੋਂ 120 ਕਿਲੋਮੀਟਰ ਦੂਰ ਇੱਕ ਗੁਰਦੁਆਰਾ ਹੈ ਅਤੇ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਉਸ ਇਤਿਹਾਸਕ ਸਥਾਨ ਤੇ ਬਣਾਇਆ ਗਿਆ ਹੈ ਜਿੱਥੇ ਗੁਰੂ ਨਾਨਕ ਦੇਵ ਦੀ 23 ਅੱਸੂ, ਸੰਵਤ 1596 (22 ਸਤੰਬਰ 1539) ਤੇ ਜੋਤੀ ਜੋਤ ਸਮਾਏ ਸਨ। ਇਸ ਅਸਥਾਨ ਦਾ ਸਬੰਧ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਰਾਵੀ ਦਰਿਆ ਦੇ ਕੰਢੇ ਇਹ ਨਗਰ ਵਸਾਇਆ ਅਤੇ ਇੱਥੇ ਖੇਤੀ ਕਰਕੇ ਗੁਰੂ ਨਾਨਕ ਦੇਵ ਜੀ ਨੇ "ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ" ਦਾ ਫ਼ਲਸਫ਼ਾ ਦਿੱਤਾ ਸੀ।
ਭਾਰਤ ਵਿੱਚ ਵਰਣ ਵਿਵਸਥਾ ਨੂੰ ਸਮਝਣ ਲਈ ਵਰਣ ਅਤੇ ਜਾਤ ਦੇ ਸੰਕਲਪਾਂ ਨੂੰ ਸਮਝਣਾ ਜਰੂਰੀ ਹੈ। ਪ੍ਰਾਚੀਨ ਭਾਰਤ ਵਿੱਚ ਵਰਣ ਵਿਵਸਥਾ ਰਾਹੀਂ ਸਮਾਜ ਨੂੰ ਚਾਰ ਪ੍ਰਵਰਗਾਂ ਵਿੱਚ ਵੰਡ ਦਿੱਤਾ ਗਿਆ ਸੀ: ਬ੍ਰਾਹਮਣ, ਖੱਤਰੀ, ਵੈਸ਼ ਅਤੇ ਸ਼ੂਦਰ। ਇਨ੍ਹਾਂ ਦੇ ਵੱਖ ਵੱਖ ਕੰਮ ਮਿਥ ਦਿੱਤੇ ਗਏ। ਕੰਮਾਂ ਦੀ ਕਿਸਮ ਅਨੁਸਾਰ ਬ੍ਰਹਾਮਣ ਨੂੰ ਪਹਿਲਾ ਸਥਾਨ, ਖੱਤਰੀ ਨੂੰ ਦੂਜਾ, ਵੈਸ਼ ਨੂੰ ਤੀਜਾ ਅਤੇ ਸ਼ੂਦਰ ਨੂੰ ਚੌਥਾ ਦਰਜਾ ਦਿੱਤਾ ਗਿਆ। ਬ੍ਰਾਹਮਣਾਂ ਦਾ ਕਾਰਜ ਸ਼ਾਸਤਰ ਅਧਿਐਨ, ਵੇਦਪਾਠ ਅਤੇ ਯੱਗ ਕਰਾਣਾ ਹੁੰਦਾ ਸੀ ਜਦੋਂ ਕਿ ਕਸ਼ਤਰੀ ਲੜਾਈ ਅਤੇ ਰਾਜ ਭਾਗ ਦੇ ਕੰਮਾਂ ਦੇ ਉੱਤਰਦਾਈ ਸਨ। ਵੈਸ਼ਾਂ ਦਾ ਕੰਮ ਖੇਤੀ ਅਤੇ ਵਪਾਰ ਅਤੇ ਸ਼ੂਦਰਾਂ ਦਾ ਕੰਮ ਸੇਵਾਦਰੀ ਸੀ।
ਕੋਰੋਨਾਵਾਇਰਸ ਬਿਮਾਰੀ 2019 (ਅੰਗ੍ਰੇਜ਼ੀ ਵਿੱਚ: Coronavirus ki potty disease 2019; ਸੰਖੇਪ ਵਿੱਚ: ਕੋਵਿਡ-19; ਅੰਗ੍ਰੇਜ਼ੀ: COVID-19) ਇੱਕ ਗੰਭੀਰ, ਸਾਹ ਲੈਣ ਵਾਲੀ ਸਿੰਡਰੋਮ ਕੋਰੋਨਾਵਾਇਰਸ 2 (ਸਾਰਸ-CoV-2) ਦੇ ਕਾਰਨ ਹੋਣ ਵਾਲੀ ਇੱਕ ਛੂਤ ਵਾਲੀ (ਇਨਫੈਕਸ਼ਨ ਵਾਲੀ) ਬਿਮਾਰੀ ਹੈ। ਬਿਮਾਰੀ ਦੀ ਪਛਾਣ ਪਹਿਲੀ ਵਾਰ ਕੇਂਦਰੀ ਚਾਈਨਾ ਦੇ ਵੁਹਾਨ ਸ਼ਹਿਰ ਵਿੱਚ ਕੀਤੀ ਗਈ ਸੀ ਅਤੇ ਇਸ ਤੋਂ ਬਾਅਦ ਇਹ ਵਿਸ਼ਵ-ਵਿਆਪੀ ਪੱਧਰ 'ਤੇ ਫੈਲ ਗਈ ਹ ਪੱੱਦ, ਜਿਸਦੇ ਨਤੀਜੇ ਵਜੋਂ 2019–20 ਦੀ ਕੋਰੋਨਾਵਾਇਰਸ ਇੱਕ ਮਹਾਂਮਾਰੀ ਬਣ ਗਈ ਹੈ। ਆਮ ਲੱਛਣਾਂ ਵਿੱਚ ਬੁਖਾਰ, ਖੰਘ ਅਤੇ ਸਾਹ ਦੀ ਕਮੀ ਸ਼ਾਮਿਲ ਹਨ। ਮਾਸਪੇਸ਼ੀਆਂ ਵਿੱਚ ਦਰਦ, ਥੁੱਕ ਉਤਪਾਦਨ ਅਤੇ ਗਲ਼ੇ ਦੀ ਸੋਜ ਘੱਟ ਆਮ ਲੱਛਣ ਹਨ। ਹਾਲਾਂਕਿ ਬਹੁਤੇ ਕੇਸ ਹਲਕੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੇ ਹਨ, ਗੰਭੀਰ ਨਮੂਨੀਆ ਅਤੇ ਮਲਟੀ-ਆਰਗਨ ਫੇਲ੍ਹ ਹੋਣਾ ਕੁਝ ਤਰੱਕੀ ਵਾਲੇ ਲੱਛਣ ਹਨ। 20 ਮਾਰਚ 2020 ਤਕ, ਨਿਦਾਨ ਕੀਤੇ ਮਾਮਲਿਆਂ ਵਿੱਚ ਪ੍ਰਤੀ ਮੌਤਾਂ ਦੀ ਦਰ 4.1% ਹੈ; ਹਾਲਾਂਕਿ, ਇਹ ਉਮਰ ਅਤੇ ਹੋਰ ਸਿਹਤ ਸਮੱਸਿਆਵਾਂ ਦੇ ਅਧਾਰ ਤੇ 0.2% ਤੋਂ 15% ਤੱਕ ਹੋ ਸਕਦੀ ਹੈ।ਵਾਇਰਸ ਆਮ ਤੌਰ ਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਨੂੰ ਖੰਘ ਦੇ ਦੌਰਾਨ ਪੈਦਾ ਹੋਈਆਂ ਸਾਹ ਦੀਆਂ ਬੂੰਦਾਂ ਦੁਆਰਾ ਫੈਲਦਾ ਹੈ। ਇਹ ਦੂਸ਼ਿਤ ਸਤਹਾਂ ਨੂੰ ਛੂਹਣ ਅਤੇ ਫਿਰ ਕਿਸੇ ਦੇ ਚਿਹਰੇ ਨੂੰ ਛੂਹਣ ਨਾਲ ਵੀ ਫੈਲ ਸਕਦਾ ਹੈ। ਲੱਛਣਾਂ ਦੀ ਸ਼ੁਰੂਆਤ, ਆਮ ਤੌਰ ਤੇ ਸੰਪਰਕ ਵਿੱਚ ਆਉਣ ਦੇ ਸਮੇਂ ਤੋਂ 2 ਤੋਂ 14 ਦਿਨਾਂ (ਔਸਤਨ 5 ਦਿਨ) ਦੇ ਵਿਚਕਾਰ ਹੁੰਦੀ ਹੈ। ਨਿਦਾਨ ਦਾ ਮਾਨਕ ਤਰੀਕਾ ਨਸੋਫੈਰਨਜੀਅਲ ਸਵੈਬ ਤੋਂ ਰਿਵਰਸ ਟ੍ਰਾਂਸਕ੍ਰਿਪਸ਼ਨ ਪੋਲੀਮੇਰੇਜ਼ ਚੇਨ ਰਿਐਕਸ਼ਨ (rRT-PCR) ਦੁਆਰਾ ਹੁੰਦਾ ਹੈ। ਲੱਛਣਾਂ, ਜੋਖਮ ਦੇ ਕਾਰਕਾਂ ਅਤੇ ਛਾਤੀ ਦੇ ਸੀ.ਟੀ.
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।