ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1.
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਭਾਰਤੀ ਕਿਸਾਨ ਅੰਦੋਲਨ 2020-2021, ਭਾਰਤੀ ਸੰਸਦ ਦੁਆਰਾ ਸਤੰਬਰ, 2020 ਵਿਚ ਪਾਸ ਕੀਤੇ ਤਿੰਨ ਖੇਤ ਕਾਨੂੰਨਾਂ ਵਿਰੁੱਧ ਭਾਰਤੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਣ ਹੈ, ਜਿਸ ਨੂੰ ਵੱਖ ਵੱਖ ਕਿਸਾਨ ਸਮੂਹਾਂ (ਜਥੇਬੰਦੀਆਂ) ਦੁਆਰਾ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਵਜੋਂ ਦਰਸਾਇਆ ਗਿਆ ਹੈ। ਕਿਸਾਨ ਯੂਨੀਅਨਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਮੰਗ ਕੀਤੀ ਹੈ ਕਿ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਇਸ ਤੋਂ ਘੱਟ ਕਿਸੇ ਵੀ ਗੱਲ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਿਸਾਨ ਨੇਤਾਵਾਂ ਨੇ ਇਹਨਾਂ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਹੈ; ਸਾਰੀਆਂ ਬੇਸਿੱਟਾ ਸਨ। ਇਸ ਲਈ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਯੂਨੀਅਨਾਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨ ਆਗੂਆਂ ਨੇ ਇਹਨਾਂ ਖੇਤੀ ਕਾਨੂੰਨਾਂ ਉੱਤੇ ਸੁਪਰੀਮ ਕੋਰਟ ਵੱਲੋਂ ਸਥਾਪਤ ਕਮੇਟੀ ਦੀ ਸ਼ਮੂਲੀਅਤ ਦੇ ਨਾਲ ਨਾਲ ਸੁਪਰੀਮ ਕੋਰਟ ਦੇ ਭਾਰਤ ਦੇ ਰੋਕ ਦੇ ਆਦੇਸ਼ ਨੂੰ ਵੀ ਰੱਦ ਕਰ ਦਿੱਤਾ ਹੈ। ਕੇਂਦਰ ਸਰਕਾਰ ਅਤੇ ਕਿਸਾਨੀ ਯੂਨੀਅਨਾਂ ਦੁਆਰਾ ਨੁਮਾਇੰਦਗੀ ਕਰਨ ਵਾਲੇ ਕਿਸਾਨਾਂ ਵਿਚ 14 ਅਕਤੂਬਰ 2020 ਅਤੇ 15 ਜਨਵਰੀ 2021 ਦੇ ਵਿਚਕਾਰ ਨੌਂ ਪੜਾਅ ਦੀ ਗੱਲਬਾਤ ਹੋਈ ਹੈ; ਸਾਰੀਆਂ ਬੇਸਿੱਟਾ ਸਨ।ਕਈ ਕਿਸਮਾਂ ਦੀਆਂ ਕਿਸਾਨ ਯੂਨੀਅਨਾਂ ਦੁਆਰਾ ਇਸ ਫਾਰਮ ਬਿੱਲਾਂ ਨੂੰ ਅਕਸਰ "ਕਿਸਾਨ ਵਿਰੋਧੀ ਬਿੱਲ" ਕਿਹਾ ਜਾਂਦਾ ਹੈ ਅਤੇ ਵਿਰੋਧੀ ਧਿਰ ਦੇ ਸਿਆਸਤਦਾਨ ਇਹ ਵੀ ਕਹਿੰਦੇ ਹਨ ਕਿ ਇਹ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਦੇ ਰਹਿਮ 'ਤੇ ਛੱਡ ਦੇਣਗੇ। ਕਿਸਾਨਾਂ ਨੇ ਐਮ.ਐਸ.ਪੀ. ਬਿੱਲ ਬਣਾਉਣ ਲਈ ਵੀ ਬੇਨਤੀ ਕੀਤੀ ਹੈ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਾਰਪੋਰੇਟ ਕੀਮਤਾਂ ਨੂੰ ਕੰਟਰੋਲ ਨਹੀਂ ਕਰ ਸਕਦੇ। ਹਾਲਾਂਕਿ, ਸਰਕਾਰ ਇਹ ਕਹਿੰਦੀ ਹੈ ਕਿ ਉਹ ਕਿਸਾਨਾਂ ਨੂੰ ਆਪਣੀ ਫ਼ਸਲ ਸਿੱਧੇ ਵੱਡੇ ਖਰੀਦਦਾਰਾਂ ਨੂੰ ਵੇਚਣ ਲਈ ਅਸਾਨ ਬਣਾਉਣਗੇ, ਅਤੇ ਉਹਨਾਂ ਦੁਆਰਾ ਕਿਹਾ ਗਿਆ ਹੈ ਕਿ ਵਿਰੋਧ ਪ੍ਰਦਰਸ਼ਨ ਗਲਤ ਜਾਣਕਾਰੀ 'ਤੇ ਅਧਾਰਤ ਹਨ।ਕਾਰਵਾਈਆਂ ਦੀ ਸ਼ੁਰੂਆਤ ਤੋਂ ਤੁਰੰਤ ਬਾਅਦ, ਯੂਨੀਅਨਾਂ ਨੇ ਸਥਾਨਕ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ, ਜ਼ਿਆਦਾਤਰ ਪੰਜਾਬ ਵਿਚ .
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪੰਜਾਬ ਵਿਧਾਨ ਸਭਾ ਚੋਣਾਂ 2022 ਸਾਲ 2022 ਦੀ ਸ਼ੁਰੂਆਤ ਵਿੱਚ ਹੋਣੀਆ ਤੈਅ ਹਨ। ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ ਜਾਂ ਮਾਰਚ 2022 ਵਿਚ , 16 ਵੀਂ ਵਿਧਾਨ ਸਭਾ ਦੀ ਚੋਣ ਲਈ 117 ਮੈਂਬਰਾਂ ਦੀ ਚੋਣ ਕਰਨ ਲਈ ਹੋਣਗੀਆਂ। ਸਾਲ 2017 ਵਿੱਚ ਚੁਣੀ ਗਈ ਮੌਜੂਦਾ ਅਸੈਂਬਲੀ ਦਾ ਕਾਰਜਕਾਲ 27 ਮਾਰਚ 2022 ਨੂੰ ਖਤਮ ਹੋ ਜਾਵੇਗਾ ਜੇ ਇਹ ਪਹਿਲਾਂ ਭੰਗ ਨਹੀਂ ਕੀਤੀ ਜਾਂਦੀ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਪੰਜਾਬੀ ਇਕਾਂਗੀ ਦਾ ਇਤਿਹਾਸ ਜੇਕਰ ਪੜਚੋਲੀਏ ਤਾਂ ਪੰਜਾਬੀ ਇਕਾਂਗੀ ਨੇ ਸਮੇਂ ਦੀਆਂ ਹਨੇਰੀਆਂ ਗੁਫਾਵਾਂ ਵਿੱਚ ਪ੍ਰਕਾਸ਼ ਸੁੱਟਿਆ ਹੈ| ਆਧੁਨਿਕ ਸਰੋਕਾਰਾਂ ਵਾਲੀ ਪੰਜਾਬੀ ਇਕਾਂਗੀ ਨਾਲੋਂ ਪੰਜਾਬੀ ਨਾਟਕ ਦੀ ਆਮਦ ਪੰਜਾਬੀ ਸਾਹਿਤ ਵਿੱਚ ਪਿੱਛੋਂ ਹੁੰਦੀ ਹੈ| ਇਸ ਲਈ ਆਧੁਨਿਕ ਸਰੋਕਾਰਾਂ ਵਾਲੀ ਇਕਾਂਗੀ ਦਾ ਪ੍ਰਭਾਵ ਵੀ ਪੰਜਾਬੀ ਸਾਹਿਤ ਤੇ ਆਧੁਨਿਕ ਸਰੋਕਾਰਾਂ ਵਾਲੇ ਪੰਜਾਬੀ ਨਾਟਕ ਨਾਲੋਂ ਪਹਿਲਾਂ ਪਿਆ ਹੈ| ਨਾਟਕਕਾਰਾਂ ਨੇ ਇਕਾਂਗੀ ਨੂੰ ਹੀ ਵਿਸਥਾਰਿਆ ਹੈ ਪਰ ਫਿਰ ਵੀ ਨਾਟਕ ਅਤੇ ਇਕਾਂਗੀ ਵਿੱਚ ਕਾਫੀ ਅੰਤਰ ਹੈ| ਇਕਾਂਗੀ ਨਾ ਨਾਟਕ ਦਾ ਸਾਰ ਹੁੰਦੀ ਹੈ ਨਾ ਹੀ ਨਾਟਕ ਇਕਾਂਗੀ ਦਾ ਵਿਸਥਾਰ ਹੁੰਦਾ ਹੈ| ਨਾਟਕ ਦਾ ਹਰ ਅੰਕ ਸੁਤੰਤਰ ਨਹੀਂ ਹੁੰਦਾ ਅਤੇ ਇਕਾਂਗੀ ਨਾਟਕ ਦਾ ਭਾਗ ਨਹੀਂ ਹੁੰਦੀ | ਅੰਗਰੇਜਾਂ ਦੀ ਆਮਦ ਨਾਲ ਜਿੱਥੇ ਰਾਜਨੀਤਿਕ, ਸਮਾਜਿਕ ਤੇ ਮਾਨਸਿਕ ਪਹਿਲੂ ਤੇ ਅੰਸ਼ ਬਦਲ ਉੱਥੇ ਭਾਰਤੀ ਸਾਹਿਤ ਦੇ ਨਾਲ-ਨਾਲ ਪੰਜਾਬੀ ਸਾਹਿਤ ਤੇ ਵੀ ਪ੍ਰਭਾਵ ਪਾਇਆ, ਜਿਸ ਨਾਲ ਪੰਜਾਬੀ ਸਾਹਿਤ ਵਿੱਚ ਇਕਾਂਗੀ ਦੀ ਆਮਦ ਹੋਈ|ਗੁਰਦਿਆਲ ਸਿੰਘ ਫੁੱਲ ਅਨੁਸਾਰ, 'ਇਕਾਂਗੀ ਆਪਣੀ ਸੰਜਮਤਾ, ਇਕਾਗਰਤਾ, ਥੋੜੇ ਨਾਲ ਬਹੁਤਾ ਸਾਰਨ ਦੀ ਸਮਰੱਥਾ ਤੇ ਤੀਖਣਤਾ ਨਾਲ ਪੂਰੇ ਨਾਟਕ ਨੂੰ ਸੰਘਣਾ, ਬੱਝਵਾਂ ਤੇ ਤੀਖਣ ਮਘਦੇ ਕਾਰਜ ਵਾਲਾ ਬਣਾ ਕੇ ਇੱਕ-ਕਥਨੀ, ਇੱਕ-ਝਾਕੀਏ ਤੇ ਇੱਕ-ਅੰਗੀਏ ਬਣਾ ਰਿਹਾ ਹੈ| ਇਕਾਂਗੀ ਅਸਲ ਵਿੱਚ ਮੰਚ ਦੀ ਲੋੜ ਵਿੱਚੋ ਹੀ ਪੈਦਾ ਹੋਇਆ ਹੈ| ਯੂਰਪ ਵਿੱਚ ਨਾਟਕ ਪੇਸ਼ ਕਰਨ ਤੋਂ ਪਹਿਲਾਂ ਜੁੜੇ ਦਰਸ਼ਕ ਦੇ ਮਨਪ੍ਰਚਾਵੇ ਲਈ ਇਕਾਂਗੀ ਪੇਸ਼ ਕੀਤਾ ਜਾਂਦਾ ਸੀ, ਇਸ ਲਈ ਇਕਾਂਗੀ ਦਾ ਰੰਗਮੰਚ ਨਾਲ ਸਿੱਧਾ ਸਬੰਧ ਹੈ| ਪੰਜਾਬੀ ਇਕਾਂਗੀ ਉੱਤੇ ਪੱਛਮੀ ਸਾਹਿਤ ਤੋਂ ਬਿਨਾਂ ਭਾਰਤੀ ਸਾਹਿਤ ਪਰੰਪਰਾਵਾਂ ਦਾ ਵੀ ਪ੍ਰਭਾਵ ਪਿਆ| ਇਸ ਤਰ੍ਹਾਂ ਪੰਜਾਬੀ ਇਕਾਂਗੀ ਦੇ ਇਤਿਹਾਸ ਨੂੰ ਅਸੀਂ ਪੰਜ ਦੌਰਾਂ ਵਿੱਚ ਵੰਡ ਲੈਂਦੇ ਹਾਂ,
ਆਧੁਨਿਕ ਪੰਜਾਬੀ ਸਾਹਿਤ ਦਾ ਅਰੰਭ 19ਵੀਂ ਸਦੀ ਦੇ ਦੂਜੇ ਅੱਧ ਤੋਂ ਮੰਨਿਆ ਜਾਂਦਾ ਹੈ। ਅੰਗਰੇਜ਼ੀ ਰਾਜ ਸਮੇਂ ਭਾਰਤੀ ਸਮਾਜ ਵਿੱਚ ਪੱਛਮੀ ਪ੍ਰਭਾਵ ਅਧੀਨ ਬਦਲਾਅ ਆਉਣਾ ਸ਼ੁਰੂ ਹੋਇਆ। ਇਸੇ ਤਰਾਂ ਦਾ ਪ੍ਰਭਾਵ ਸਾਹਿਤ 'ਤੇ ਵੀ ਪਿਆ। ਪੰਜਾਬੀ ਸਾਹਿਤ ਵਿੱਚ ਨਵੇਂ ਵਿਚਾਰ ਅਤੇ ਨਵੇਂ ਸਾਹਿਤ ਰੂਪਾਂ ਦਾ ਪਰਵੇਸ਼ ਹੋਣ ਲੱਗਾ। ਜਿੱਥੇ ਇਸ ਦਾ ਪ੍ਰਭਾਵ ਕਾਵਿ 'ਤੇ ਪਿਆ ਉੱਥੇ ਹੀ ਸਾਹਿਤ ਨੂੰ ਕਈ ਨਵੀਆਂ ਵਿਧਾਵਾਂ ਨਾਵਲ, ਨਾਟਕ, ਨਿਬੰਧ, ਆਦਿ ਮਿਲੀਆਂ।
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਸਰਦਾਰ ਗੁਰਪ੍ਰੀਤ ਸਿੰਘ
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ' ਦਾ ਜਨਮ (7 ਕੱਤਕ 1563 ਬਿਕਰਮੀ) ਜਾਂ (22 ਅਕਤੂਬਰ, 1506-16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਦੇ ਸ਼ਾਹੀ ਕਿਲ੍ਹਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੀ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਵਾਲੀ ਇਸਤਰੀ ਸੀ, ਜਿਸ ਕਰ ਕੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ।
ਮਲਾਲਾ ਯੂਸਫਜ਼ਈ (ਪਸ਼ਤੋ: ملاله یوسفزۍ ਜਨਮ: 12 ਜੁਲਾਈ 1997) ਬੱਚਿਆਂ ਦੇ ਹੱਕਾਂ ਲਈ ਕੰਮ ਕਰਨ ਵਾਲੀ ਸਕੂਲ ਵਿਦਿਆਰਥਣ ਹੈ ਅਤੇ (2014) ਲਈ ਨੋਬਲ ਅਮਨ ਇਨਾਮ ਵਿਜੇਤਾ ਹੈ। ਉਹ ਮੀਂਗੋਰਾ ਸ਼ਹਿਰ ਵਿੱਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। 2009 ਦੇ ਸ਼ੁਰੂ ਵਿੱਚ 11/12 ਸਾਲ ਦੀ ਉਮਰ ਵਿੱਚ ਹੀ ਉਹ ਤਾਲਿਬਾਨ ਸ਼ਾਸਨ ਦੇ ਅੱਤਿਆਚਾਰਾਂ ਦੇ ਬਾਰੇ ਵਿੱਚ ਗੁਪਤ ਨਾਮ ਦੇ ਤਹਿਤ ਬੀਬੀਸੀ ਲਈ ਇੱਕ ਬਲਾਗ ਲਿਖ ਕੇ ਸਵਾਤ ਦੇ ਲੋਕਾਂ ਵਿੱਚ ਨਾਇਕਾ ਬਣ ਗਈ। ਬੱਚਿਆਂ ਦੀ ਵਕਾਲਤ ਕਰਨ ਵਾਲੇ ਅੰਤਰਰਾਸ਼ਟਰੀ ਡਚ ਗਰੁੱਪ 'ਕਿਡਸ ਰਾਈਟਸ ਫਾਉਂਡੇਸ਼ਨ' ਨੇ ਯੂਸਫਜ਼ਈ ਨੂੰ ਅੰਤਰਰਾਸ਼ਟਰੀ ਬਾਲ ਸ਼ਾਂਤੀ ਇਨਾਮ ਲਈ ਮੁਕਾਬਲੇ ਵਿੱਚ ਸ਼ਾਮਿਲ ਕੀਤਾ। ਉਹ ਪਹਿਲੀ ਪਾਕਿਸਤਾਨੀ ਕੁੜੀ ਸੀ ਜਿਸਨੂੰ ਇਸ ਇਨਾਮ ਲਈ ਨਾਮਜਦ ਕੀਤਾ ਗਿਆ। ਦੱਖਣ ਅਫਰੀਕਾ ਦੇ ਨੋਬਲ ਇਨਾਮ ਜੇਤੂ ਦੇਸਮੁੰਡ ਟੂਟੂ ਨੇ ਹਾਲੈਂਡ ਵਿੱਚ ਇੱਕ ਸਮਾਰੋਹ ਦੇ ਦੌਰਾਨ ਅਕਤੂਬਰ 2011 ਵਿੱਚ ਉਸ ਦੇ ਨਾਮ ਦੀ ਘੋਸ਼ਣਾ ਕੀਤੀ ਸੀ। ਲੇਕਿਨ ਯੂਸਫਜ਼ਈ ਇਹ ਇਨਾਮ ਨਹੀਂ ਜਿੱਤ ਸਕੀ ਅਤੇ ਇਹ ਇਨਾਮ ਦੱਖਣ ਅਫਰੀਕਾ ਦੀ 17 ਸਾਲ ਦਾ ਕੁੜੀ ਨੇ ਜਿੱਤ ਲਿਆ। ਮਲਾਲਾ ਨੇ ਤਾਲਿਬਾਨ ਦੇ ਫਰਮਾਨ ਦੇ ਬਾਵਜੂਦ ਲੜਕੀਆਂ ਨੂੰ ਪੜ੍ਹਾਉਣ ਦਾ ਅਭਿਆਨ ਚਲਾ ਰੱਖਿਆ ਹੈ। ਤਾਲਿਬਾਨ ਆਤੰਕੀਆਂ ਨੇ ਇਸ ਗੱਲ ਤੋਂ ਨਰਾਜ ਹੋਕੇ ਉਸਨੂੰ ਆਪਣੀ ਹਿਟ ਲਿਸਟ ਵਿੱਚ ਲੈ ਲਿਆ। ਅਕਤੂਬਰ 2012 ਵਿੱਚ , ਮੰਗਲਵਾਰ ਨੂੰ ਦਿਨ ਵਿੱਚ ਕਰੀਬ ਸਵਾ 12 ਵਜੇ ਸਵਾਤ ਘਾਟੀ ਦੇ ਕਸਬੇ ਮੀਂਗੋਰਾ ਵਿੱਚ ਸਕੂਲ ਤੋਂ ਪਰਤਦੇ ਵਕਤ ਉਸ ਉੱਤੇ ਆਤੰਕੀਆਂ ਨੇ ਹਮਲਾ ਕੀਤਾ ਸੀ। 15 ਅਕਤੂਬਰ 2012 ਦੇ ਦਿਨ ਉਸ ਨੂੰ ਇਲਾਜ ਲਈ ਅਲਿਜ਼ਬੈਥ ਹਸਪਤਾਲ ਬ੍ਰਿਮਿੰਘਮ (ਇੰਗਲੈਂਡ) ਲਿਜਾਇਆ ਗਿਆ। ਇਸ ਹਮਲੇ ਦੀ ਜਿੰਮੇਦਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਲਈ।
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995)
ਪੰਜਾਬੀ ਸਾਹਿਤ ਦਾ ਇਤਿਹਾਸ ਆਧੁਨਿਕ ਕਾਲ (1901-1995) ਪੁਸਤਕ ਡਾ. ਜਸਵਿੰਦਰ ਸਿੰਘ ਅਤੇ ਡਾ.
ਆਧੁਨਿਕ ਪੰਜਾਬੀ ਆਲੋਚਨਾ ਦੇ ਖੇਤਰ ਵਿੱਚ ਪੱਛਮੀ ਸਿਧਾਂਤਾਂ ਦੇ ਪ੍ਰਭਾਵ ਸਦਕਾ ਵੱਖ-ਵੱਖ ਨਵੀਨ ਆਲੋਚਨਾ ਪ੍ਰਣਾਲੀਆਂ ਦਾ ਆਗ਼ਾਜ਼ ਹੁੰਦਾ ਹੈ। ਇਹਨਾਂ ਆਲੋਚਨਾ ਪ੍ਰਣਾਲੀਆਂ ਵਿੱਚ ਮਨੋਵਿਸ਼ਲੇਸ਼ਣਾਤਮਕ ਆਲੋਚਨਾ, ਚਿਹਨ ਵਿਗਿਆਨ ਆਲੋਚਨਾ, ਸੰਰਚਨਾਵਾਦੀ ਆਲੋਚਨਾ, ਸ਼ੈਲੀ ਵਿਗਿਆਨ ਆਲੋਚਨਾ, ਥੀਮ ਵਿਗਿਆਨ ਆਲੋਚਨਾ ਆਦਿ ਆਲੋਚਨਾ ਪ੍ਰਣਾਲੀਆਂ ਸ਼ਾਮਿਲ ਹਨ। ਥੀਮ ਵਿਗਿਆਨਕ ਆਲੋਚਨਾ ਪ੍ਰਣਾਲੀ ਇੱਕ ਅਜਿਹੀ ਵਿਲੱਖਣ ਤੇ ਨਿਵੇਕਲੀ ਕਿਸਮ ਦੀ ਆਲੋਚਨਾ ਪ੍ਰਣਾਲੀ ਹੈ ਜੋ ਰਚਨਾ ਦੇ ਥੀਮਕ ਅਧਿਐਨ ਦੁਆਰਾ ਰਚਨਾ ਦੇ ਆਂਤਰਿਕ ਸੰਗਠਨ ਵਿੱਚ ਕਾਰਜਸ਼ੀਲ ਅਰਥਾਂ ਨੂੰ ਵਿਗਿਆਨਕ ਢੰਗ ਨਾਲ ਉਜਾਗਰ ਕਰਦੀ ਹੈ। ‘ਥੀਮ ਵਿਗਿਆਨ’ ਤੋਂ ਭਾਵ ਥੀਮਕ ਅਧਿਐਨ ਮੰਨਿਆ ਜਾਂਦਾ ਹੈ। ਇਹ ਥੀਮਾਂ ਦੇ ਅਧਿਐਨ ਦੁਆਰਾ ਸਾਹਿਤ ਚਿੰਤਨ ਤੱਕ ਪਹੁੰਚਣ ਦੀ ਵਿਧੀ ਹੈ। ਥੀਮ ਰਚਨਾ ਦਾ ਉਹ ਕੇਂਦਰੀ ਤੱਤ ਹੈ ਜੋ ਉਸ ਨੂੰ ਰੂਪ ਪ੍ਰਦਾਨ ਕਰਦਾ ਹੈ। ਪੱਛਮੀ ਚਿੰਤਕਾਂ ਵਿੱਚ ਦੋ ਤਰ੍ਹਾਂ ਦੇ ਵਿਚਾਰ ਪ੍ਰਚਲਿਤ ਰਹੇ ਹਨ। ਪਹਿਲੇ ਵਿਚਾਰ ਅਧੀਨ ਥੀਮ ਕਿਸੇ ਵੀ ਸਾਹਿਤਕ ਕਿਰਤ ਦੇ ਅਪ੍ਰਸੰਗਿਕ ਸਾਹਿਤ ਬਾਹਰੇ ਵੇਰਵਿਆਂ ਵੱਲ ਉਲਾਰ ਹੋ ਜਾਂਦਾ ਹੈ। ਸਾਹਿਤਕ ਕਿਰਤ ਦੇ ਥੀਮ ਨੂੰ ਪਕੜਨ ਲਈ ਚਿੰਤਕ ਸਾਹਿਤ ਬਾਹਰੇ ਅਨੁਸ਼ਾਸਨਾ ਦੀ ਮਦਦ ਲੈਂਦੇ ਹਨ। ਦੂਜੇ ਵਿਚਾਰ ਅਧੀਨ ਸਾਹਿਤ ਨੂੰ ਇੱਕ ਜੁਜ਼ ਵਜੋਂ ਗ੍ਰਹਿਣ ਕੀਤਾ ਜਾਂਦਾ ਹੈ। ਇਸ ਵਿਚਾਰ ਤੋਂ ਪ੍ਰਭਾਵਿਤ ਚਿੰਤਕ ਸਾਹਿਤ ਬਾਹਰੇ ਵੇਰਵਿਆਂ ਨੂੰ ਵੀ ਸਾਹਿਤ ਦੀ ਸੰਰਚਨਾ ਵਿੱਚ ਕਾਰਜਸ਼ੀਲ ਹੋਰ ਤੱਤਾਂ ਦੇ ਨਾਲ ਹੀ ਵਿਚਾਰਦੇ ਹਨ। ਇਸ ਵਿਚਾਰ ਤੋਂ ਪ੍ਰਭਾਵਿਤ ਰੂਸੀ ਰੂਪਵਾਦੀ ਤੋਮਾਸ਼ੇਵਸਕੀ ਥੀਮ ਨੂੰ ਰਚਨਾ ਦੇ ਆਰ-ਪਾਰ ਫੈਲਣ ਵਾਲਾ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਨ ਵਾਲਾ ਤੱਤ ਮੰਨਦਾ ਹੈ।1 ਡਾ.ਹਰਿਭਜਨ ਸਿੰਘ ਦੇ ਵਿਚਾਰ ਅਨੁਸਾਰ: ਥੀਮ ਨਾ ਵਾਸਤਵਿਕ ਤੱਤ ਹੈ ਨਾ ਭਾਸ਼ਕ ਬਣਤਰ,ਥੀਮ ਸਾਹਿਤਕ ਹੋਂਦ ਹੈ।2 ਇਸ ਤਰ੍ਹਾਂ ਕਿਹਾ ਜਾ ਸਕਦਾ ਕਿ ਥੀਮ ਵਿਗਿਆਨ ਅਧਿਐਨ ਅਧੀਨ ਅਜਿਹੇ ਥੀਮ ਨੂੰ ਵਿਚਾਰਿਆ ਜਾਂਦਾ ਹੈ ਜੋ ਰਚਨਾ ਦੀ ਸੰਰਚਨਾਤਮਕ ਬਣਤਰ ਵਿੱਚ ਕਾਰਜਸ਼ੀਲ ਹੈ ਅਤੇ ਰਚਨਾ ਨੂੰ ਏਕਤਾ ਪ੍ਰਦਾਨ ਕਰਦਾ ਹੈ।ਇਹ ਰਚਨਾ ਦੇ ਆਦਿ ਤੋਂ ਅੰਤ ਤੱਕ ਆਰ-ਪਾਰ ਫੈਲਿਆ ਹੁੰਦਾ ਹੈ। ਥੀਮ ਨੂੰ ਸੰਗਠਨ ਕਰਨ ਲਈ ਭਿੰਨ-ਭਿੰਨ ਜੁਗਤਾਂ ਤੇ ਵਿਧੀਆਂ ਵਰਤੀਆਂ ਜਾਂਦੀਆਂ ਹਨ। ਥੀਮਕ ਸੰਗਠਨ ਦਾ ਜਿਸ ਵਿਧੀ ਰਾਹੀਂ ਵਿਗਿਆਨਕ ਅਧਿਐਨ ਕੀਤਾ ਜਾਂਦਾ ਹੈ ਉਸ ਵਿਧੀ ਨੂੰ ਹੀ ਥੀਮ-ਵਿਗਿਆਨ ਦਾ ਨਾਂ ਦਿੱਤਾ ਗਿਆ ਹੈ। ਥੀਮ-ਵਿਗਿਆਨ ਦੇ ਇਤਿਹਾਸਕ ਪਰਪੇਖ ਵਲ ਨਜ਼ਰ ਮਾਰਿਆਂ ਤਿੰਨ ਚਿੰਤਨ ਪੱਧਤੀਆਂ ਸਾਹਮਣੇ ਆਈਆਂ ਹਨ: 1. ਰੂਸੀ ਥੀਮਵਾਦੀ ਆਲੋਚਨਾ ਪ੍ਰਣਾਲੀ 2. ਅਮਰੀਕੀ ਥੀਮਵਾਦੀ ਆਲੋਚਨਾ ਪ੍ਰਣਾਲੀ 3.
ਇਕਾਂਗੀ ਇੱਕ ਅੰਕ ਵਾਲੇ ਨਾਟਕ ਨੂੰ ਕਹਿੰਦੇ ਹਨ, ਫਿਰ ਵੀ ਇਕਾਂਗੀ ਤੇ ਨਾਟਕ 'ਚ ਕਾਫ਼ੀ ਅੰਤਰ ਹੁੰਦਾ ਹੈ। ਪੰਜਾਬੀ ਇਕਾਂਗੀ ਦਾ ਇਤਿਹਾਸ ਬੋਲਦਾ ਹੈ ਕਿ ਨਾਟਕ ਨਾ ਇਕਾਂਗੀ ਦਾ ਵਿਸਥਾਰ ਹੁੰਦਾ ਹੈ ਤੇ ਨਾ ਹੀ ਇਕਾਂਗੀ ਨਾਟਕ ਦਾ ਸਾਰ ਹੁੰਦੀ ਹੈ।ਅੰਗਰੇਜ਼ੀ ਦੇ 'ਵਨ ਐਕਟ ਪਲੇ'(One Act Play) ਸ਼ਬਦ ਲਈ ਹਿੰਦੀ ਵਿੱਚ 'ਇਕਾਂਕੀ' ਅਤੇ ਪੰਜਾਬੀ ਵਿੱਚ ਇਕਾਂਗੀ ਸ਼ਬਦਾਂ ਦਾ ਉਪਯੋਗ ਹੁੰਦਾ ਹੈ। ਪੱਛਮ ਵਿੱਚ ਇਕਾਂਗੀ 20ਵੀਂ ਸ਼ਤਾਬਦੀ ਵਿੱਚ, ਵਿਸ਼ੇਸ਼ ਤੌਰ 'ਤੇ ਪਹਿਲੇ ਮਹਾਂ ਯੁੱਧ ਦੇ ਬਾਅਦ, ਅਤਿਅੰਤ ਹਰਮਨ ਪਿਆਰਾ ਹੋਈ। ਡਾ.
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਮਨੋਵਿਗਿਆਨ ਅਤੇ ਫ਼ਲਸਫ਼ੇ ਵਿੱਚ ਵਲਵਲਾ ਜਾਂ ਭਾਵਨਾ ਜਾਂ ਜਜ਼ਬਾ ਇੱਕ ਅੰਤਰਮੁਖੀ ਅਤੇ ਸਚੇਤ ਅਨੁਭਵ ਹੁੰਦਾ ਹੈ ਜਿਹਦੇ ਮੁਢਲੇ ਲੱਛਣ ਮਨੋਸਰੀਰਕ ਪ੍ਰਗਟਾਅ, ਜੀਵ ਕਿਰਿਆਵਾਂ ਅਤੇ ਮਾਨਸਿਕ ਸਥਿਤੀਆਂ ਹੁੰਦੇ ਹਨ। ਵਲਵਲੇ ਨੂੰ ਆਮ ਤੌਰ ਉੱਤੇ ਮੂਡ, ਸੁਭਾਅ, ਸ਼ਖ਼ਸੀਅਤ, ਮਿਜ਼ਾਜ ਅਤੇ ਪ੍ਰੇਰਨਾ ਨਾਲ਼ ਜੁੜਿਆ ਹੋਇਆ ਅਤੇ ਇੱਕ-ਦੂਜੇ ਉੱਤੇ ਅਸਰ ਪਾਉਂਦਾ ਸਮਝਿਆ ਜਾਂਦਾ ਹੈ। ਵਲਵਲੇ ਦਾ ਪ੍ਰੇਰਨਾ, ਭਾਵੇਂ ਉਹ ਅਗਾਂਹ-ਵਧੂ ਹੋਵੇ ਭਾਵੇਂ ਪਿਛਾਂਹ-ਹਟੂ, ਪਿੱਛੇ ਇੱਕ ਵੱਡਾ ਹੱਥ ਹੁੰਦਾ ਹੈ। An alternative definition of emotion is a "positive or negative experience that is associated with a particular pattern of physiological activity."
ਵਿਸ਼ਵੀਕਰਨ ਅਤੇ ਪੰਜਾਬੀ ਸਭਿਆਚਾਰ ਦੇ ਸੰਦਰਭ ਵਿੱਚ ਦੇਖੀਏ ਤਾਂ ਪੰਜਾਬੀ ਸਭਿਆਚਾਰ ਤੇ ਵਿਸ਼ਵੀਕਰਨ ਦੀ ਪ੍ਰਕ੍ਰਿਆ ਨੇ 1980 ਤੋਂ ਬਾਅਦ ਜ਼ੋਰ ਫੜਿਆ ਹੈ। ਅਸਲ ਵਿੱਚ ਇਹ ਤਿੰਨ ਸੰਕਲਪ ਹਨ, ਜੋ ਇੱਕਠੇ ਹੋਂਦ ਵਿੱਚ ਆਏ। ਇਹਨਾਂ ਨੂੰ ਸੰਯੁਕਤ ਰੂਪ ਵਿੱਚ ਐੱਲ.ਪੀ.ਜੀ. (:ਸ਼ਭ) ਕਿਹਾ ਜਾਂਦਾ ਹੈ। ਇਹਨਾਂ ਦਾ ਪੂਰਾ ਨਾਮ ਹੈ ਲਿਬਰਲਾਈਜ਼ੇਸ਼ਨ ਪਰਾਈਵਟਾਈਜ਼ੇਸ਼ਨ ਅਤੇ ਗਲੋਬਲਾਈਜੇਸ਼ਨ। ਇਹ ਤਿੰਨੋਂ ਇੱਕ ਦੂਸਰੇ ਦੇ ਪੂਰਕ ਹਨ ਅਤੇ ਨਾਲ-ਨਾਲ ਚੱਲਦੇ ਹਨ। ਭਾਰਤ ਵਿੱਚ ਵਿਸ਼ਵੀਕਰਨ ਦੇ ਸੰਕਲਪ ਨੇ 1991 ਵਿੱਚ ਜ਼ੋਰ ਫੜਿਆ ਜਦੋਂ ਭਾਰਤ ਵਿੱਚ ਸ੍ਰੀ ਨਰਸਿਮਾ ਰਾਓ ਦੀ ਸਰਕਾਰ ਸੀ ਅਤੇ ਭਾਰਤ ਆਰਥਿਕ ਮੰਦਹਾਲੀ ਵਿਚੋਂ ਲੰਘ ਰਿਹਾ ਸੀ। ਵਿਸ਼ਵੀਕਰਨ ਇੱਕ ਅਜਿਹੀ ਪ੍ਰਕ੍ਰਿਆ ਹੈ, ਜਿਸਨੇ ਸਮੁੱਚੇ ਵਿਸ਼ਵ ਦੇ ਦੇਸ਼ਾਂ ਦੀ ਆਰਥਿਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ ਪ੍ਰਕ੍ਰਿਆ ਨੂੰ ਪ੍ਰਭਾਵਿਤ ਕੀਤਾ ਹੈ। ਵਿਸ਼ਵੀਕਰਨ ਦੀ ਪ੍ਰਕ੍ਰਿਆ ਰਾਹੀਂ ਦੁਨੀਆ ਦੇ ਅਮੀਰ ਦੇਸ਼ ਜਿਵੇਂ ਅਮਰੀਕਾ, ਜਪਾਨ ਆਦਿ ਵਰਗੇ ਦੇਸ਼ ਵਿਕਾਸਸ਼ੀਲ ਦੇਸ਼ਾ ਨੂੰ ਬਸਤੀਆਂ ਦੀ ਤਰ੍ਹਾਂ ਵਰਤਦੇ ਹਨ। ਡਾ. ਸੁਰਜੀਤ ਸਿੰਘ ਅਨੁਸਾਰ “ਆਦਰਸ਼ਕ ਰੂਪ ਵਿੱਚ ਗਲੋਬਕਾਰੀ ਦਾ ਸੰਬੰਧ ਦੇਸ਼ਾਂ ਵਿੱਚ ਵੱਧ ਰਹੇ ਵਸਤਾਂ ਅਤੇ ਸੇਵਾਵਾਂ ਦੇ ਵਪਾਰ, ਸਰਮਾਏ, ਤਕਨਾਲੋਜੀ, ਗਿਆਨ, ਸੂਚਨਾ ਅਤੇ ਲੋਕਾਂ ਦੇ ਅੰਤਰਰਾਸ਼ਟਰੀ ਅਦਾਨ-ਪ੍ਰਦਾਨ ਨਾਲ ਹੈ।” ਡਾ.
ਭਗਤੀ ਲਹਿਰ ਭਾਰਤ ਵਿੱਚ ਮੱਧਕਾਲੀਨ ਯੁੱਗ ਵਿੱਚ ਚੱਲੀ ਧਾਰਮਿਕ ਜਾਗਰਤੀ ਦੀ ਲਹਿਰ ਸੀ। ਇਸ ਤਹਿਤ ਰਚੀ ਗਈ ਬਾਣੀ ਨੇ ਸਮਾਜਿਕ ਨਾਬਰਾਬਰੀ ਅਤੇ ਨਫ਼ਰਤ ਨੂੰ ਖ਼ਤਮ ਕਰ ਕੇ ਭਗਤੀ ਅਤੇ ਸਾਂਝੀਵਾਲਤਾ ਦੇ ਦਰ-ਦਰਵਾਜ਼ੇ ਖੋਲ੍ਹੇ ਸਨ। ਇਸ ਲਹਿਰ ਨੂੰ ਭਗਤੀ ਅੰਦੋਲਨ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ।ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਝ੍ਹਾ, ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਜਪੁ ਜੀ ਸਾਹਿਬ (ਜਾਂ ਜਪੁ ਜੀ) ਗੁਰੂ ਨਾਨਕ ਦੇਵ ਦੀ ਲਿਖੀ ਬਾਣੀ ਹੈ, ਜੋ ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਪਹਿਲਾਂ ਦਰਜ ਹੈ। ਇਸ ਵਿੱਚ ਮੂਲ ਮੰਤਰ, 38 ਪੌੜੀਆਂ ਅਤੇ 2 ਸਲੋਕ ਹਨ। ਇਹ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਗ 1 ਤੋਂ ਅੰਗ 8 ਤੱਕ ਸੁਭਾਇਮਾਨ ਹੈ। ਇਹ ਇੱਕ ਪ੍ਰਬੰਧ ਕਾਵਿ ਹੈ ਭਾਵ ਕਿ ਇਸ ਵਿੱਚ ਵਿਚਾਰਾਂ ਨੂੰ ਇੱਕ ਕਾਵਿਕ ਲੜੀ ਵਿੱਚ ਪਰੋਇਆ ਗਿਆ ਹੈ। ਇਸ ਦੇ ਸ਼ੁਰੂ ਵਿੱਚ ਮੂਲ ਮੰਤਰ ਪਰਮਾਤਮਾ ਦੇ ਗੁਣ, ਮਿਜ਼ਾਜ ਅਤੇ ਸਰੂਪ ਬਾਰੇ ਦੱਸਦਾ ਹੈ। ਜਪੁਜੀ ਦਾ ਅਰਥ ਪਵਿੱਤਰ ਜਾਪ, ਅਦਵੈਤਵਾਦ ਅਤੇ ਇੱਕ-ਈਸ਼ਵਰਵਾਦ ਦਾ ਗੀਤ ਹੈ। ਇਹ ਰਚਨਾ ਗੁਰੂ ਗ੍ਰੰਥ ਸਾਹਿਬ ਦਾ ਸਾਰ ਹੈ। ਜਪੁਜੀ ਸਾਹਿਬ ਦੀ ਵਿਆਖਿਆ ਗੁਰੂ ਗ੍ਰੰਥ ਸਾਹਿਬ ਦਾ ਕੇਂਦਰੀ ਭਾਵ ਸਪਸ਼ਟ ਕਰ ਦਿੰਦੀ ਹੈ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਗੁਰਮਤਿ ਸਿੱਖ ਧਰਮ ਦਾ ਇੱਕ ਅਦੁਤੀ ਤੇ ਨਿਵੇਕਲਾ ਸ਼ਬਦ ਹੈ, ਜਿਸਦੇ ਅਰਥ ਦਾ ਘੇਰਾ ਚੌਖਾ ਵਿਸ਼ਾਲ ਹੈ। ਇਹ ਸਿੱਖ ਚਿੰਤਨ ਅਤੇ ਵਿਹਾਰ ਦੇ ਸਿਧਾਂਤਕ, ਮਰਯਾਦਕ ਤੇ ਆਦੇਸ਼ਤਕ ਪਹਿਲੂਆਂ ਨੂੰ ਕਲਾਵੇ ਵਿੱਚ ਲੈਂਦਾ ਹੈ। ਜਿੰਨ੍ਹਾਂ ਸੰਕਲਪਾਂ ਉੱਤੇ ਇਹ ਸ਼ਬਦ ਲਾਗੂ ਹੁੰਦਾ ਹੈ, ਮੁੱਖ ਰੂਪ ਵਿੱਚ ਉਨ੍ਹਾਂ ਦਾ ਸੰਬੰਧ ਸਿੱਖ ਧਰਮ ਦੇ ਬੁਨਿਆਦੀ ਸਿਧਾਤਾਂ, ਨਿਯਮਾਂ ਅਤੇ ਮੀਮਾਂਸਿਕ ਢਾਂਚੇ ਨਾਲ ਹੈ। ਜੋ ਕਿ ਗੁਰੂ ਨਾਨਕ ਜੀ ਅਤੇ ਉਨ੍ਹਾਂ ਦੇ ਨੌਂ ਅਧਿਕਾਰੀਆਂ ਦੀ ਸਿੱਖਿਆ ਉੱਤੇ ਆਧਾਰਿਤ ਹਨ। ਨਾਲ ਹੀ ਇਹ ਸ਼ਬਦ ਸਿੱਖ ਜੀਵਨ-ਜਾਂਚ ਦੇ ਵਿਅਕਤੀਗਤ ਤੇ ਸਮੂਹਿਕ ਪੱਖਾਂ ਉੱਤੇ ਵੀ ਲਾਗੂ ਹੁੰਦਾ ਹੈ।
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਭਾਸ਼ਾ ਵਿਗਿਆਨ ਮਨੁੱਖੀ ਭਾਸ਼ਾ ਦੇ ਵਿਗਿਆਨਿਕ ਅਧਿਐਨ ਨੂੰ ਕਿਹਾ ਜਾਂਦਾ ਹੈ। ਵਿਸ਼ਾ ਵੰਡ ਦੇ ਪੱਖੋਂ ਇਸਨੂੰ ਭਾਸ਼ਾ - ਸੰਰਚਨਾ (ਵਿਆਕਰਨ) ਅਤੇ ਅਰਥਾਂ ਦਾ ਅਧਿਐਨ (semantics) ਵਿੱਚ ਵੰਡਿਆ ਜਾਂਦਾ ਹੈ। ਭਾਸ਼ਾ ਵਿਗਿਆਨ ਦੇ ਅਧਿਏਤਾ ਭਾਸ਼ਾ ਵਿਗਿਆਨੀ ਕਹਾਂਦੇ ਹਨ। ਇਸ ਵਿੱਚ ਭਾਸ਼ਾ ਦਾ ਵਿਗਿਆਨਕ ਦ੍ਰਿਸ਼ਟੀਕੋਣ ਤੋਂ ਵਿਸ਼ਲੇਸ਼ਣ ਅਤੇ ਵਰਣਨ ਕਰਨ ਦੇ ਨਾਲ ਹੀ ਵੱਖ ਵੱਖ ਭਾਸ਼ਾਵਾਂ ਦਾ ਤੁਲਨਾਤਮਕ ਅਧਿਐਨ ਵੀ ਕੀਤਾ ਜਾਂਦਾ ਹੈ। ਪ੍ਰਾਚੀਨ ਕਾਲ ਵਿੱਚ ਭਾਸ਼ਾ ਵਿਗਿਆਨਿਕ ਅਧਿਐਨ ਮੂਲ ਤੌਰ 'ਤੇ ਭਾਸ਼ਾ ਦੀ ਸਹੀ ਵਿਆਖਿਆ ਕਰਨ ਦੀ ਕੋਸ਼ਿਸ਼ ਦੇ ਰੂਪ ਵਿੱਚ ਸੀ। ਸਭ ਤੋਂ ਪਹਿਲਾਂ ਚੌਥੀ ਸਦੀ ਈਸਾ ਪੂਰਵ ਵਿੱਚ ਪਾਣਿਨੀ ਨੇ ਸੰਸਕ੍ਰਿਤ ਦੀ ਵਿਆਕਰਨ ਲਿਖੀ ਜਿਸ ਦਾ ਨਾਮ ਅਸ਼ਟਅਧਿਆਈ (अष्टाध्यायी) ਹੈ।<ref>पाणिनि की अष्टाध्यायी</ਕਿਸੇ ਵੀ ਅਧਿਐਨ ਨੂੰ ਵਿਗਿਆਨਿਕ ਤਾਂ ਹੀ ਕਿਹਾ ਜਾ ਸਕਦਾ ਹੈ ਜੇਕਰ ਉਹ ਤੱਥਾਂ ਦੇ ਨਿਰੀਖਣ ਉੱਤੇ ਆਧਾਰਿਤ ਹੋਵੇ। ਭਾਸ਼ਾ-ਵਿਗਿਆਨੀ ਭਾਸ਼ਾਈ ਉਚਾਰਨ ਦਾ ਜਿਵੇਂ ਨਿਰੀਖਣ ਕਰਦਾ ਹੈ, ਉਸੇ ਤਰ੍ਹਾਂ ਉਸ ਨੂੰ ਬਿਆਨ ਕਰ ਦਿੰਦਾ ਹੈ। ਉਸ ਦਾ ਕੰਮ ਸਮਾਜ ਵਿੱਚ ਵਰਤੇ ਜਾਣ ਵਾਲੇ ਉਚਾਰਨ ਪਿੱਛੇ ਕਾਰਜਸ਼ੀਲ ਨਿਯਮ ਲੱਭਣਾ ਹੈ। ਮਿਸਾਲ ਵਜੋਂ, ਜੇ ਭਾਸ਼ਾ-ਵਿਗਿਆਨੀ ਕਿਸੇ ਭਾਸ਼ਾ ਦੀ ਧੁਨੀ ਵਿਉਂਤ ਦਾ ਅਧਿਐਨ ਕਰਨ ਲੱਗਦਾ ਹੈ, ਸਭ ਤੋਂ ਪਹਿਲਾਂ ਉਹ ਧੁਨੀਆਤਮਿਕ ਵਰਗੀਕਰਨ ਕਰਦਾ ਹੈ। ਜੇਕਰ ਉਹ ਇਹ ਕਹਿੰਦਾ ਹੈ ਕਿ ਪੰਜਾਬੀ ਵਿੱਚ ਨੀਵੀਂ ਸੁਰ ਮੌਜੂਦ ਹੈ ਤਾਂ ਉਹ ਘੱਟ ਅਤੇ ਕੱਟ ਦੋ ਸ਼ਬਦਾਂ ਨੂੰ ਵਿਰੋਧ ਵਿੱਚ ਰੱਖ ਕੇ ਦੋਹਾਂ ਦੇ ਫ਼ਰਕ ਨੂੰ ਸਥਾਪਿਤ ਕਰਦਾ ਹੈ। ਕੁਝ ਕੁ ਅੰਦਾਜ਼ੇ ਤਾਂ ਪਹਿਲਾਂ ਲਾਉਣੇ ਪੈਂਦੇ ਹਨ ਅਤੇ ਫੇਰ ਉਹਨਾਂ ਨੂੰ ਟੈਸਟ ਕੀਤਾ ਜਾਂਦਾ ਹੈ ਤਾਂ ਜੋ ਕਿਸੇ ਤੱਥ ਦੀ ਹੋਂਦ ਪ੍ਰਤੱਖ ਹੋ ਸਕੇ। ਜੇਕਰ ਇਹ ਅਨੁਮਾਨ ਲਾਇਆ ਜਾਵੇ ਕਿ ਲ ਅਤੇ ਲ਼ ਵਿੱਚ ਕੋਈ ਕਾਰਜੀ ਅੰਤਰ ਨਹੀਂ ਤਾਂ ਸਮਗਰੀ ਤੋਂ ਇਸ ਬਾਰੇ ਨਿਰੀਖਣ ਕੀਤਾ ਜਾਂਦਾ ਹੈ ਜੇਕਰ ਇਹ ਧੁਨੀਆਂ ਸਾਰਥਕ ਸਿੱਧ ਹੋ ਜਾਣ ਤਾਂ ਆਪਣੇ ਵਿਚਾਰ ਬਦਲਣੇ ਪੈਂਦੇ ਹਨ। ਇੱਕ ਭਾਸ਼ਾਈ ਸਿਧਾਂਤ ਨੂੰ ਸਥਾਪਿਤ ਕਰਨ ਲਈ ਕਈ ਮਿਸਾਲਾਂ ਨੂੰ ਪਰਖਣਾ ਭਾਸ਼ਾ ਦੇ ਅਧਿਐਨ ਲਈ ਲਾਜ਼ਮੀ ਹੋ ਜਾਂਦਾ ਹੈ। ਇਸ ਤਰ੍ਹਾਂ ਭਾਸ਼ਾ-ਵਿਗਿਆਨ ਭਾਸ਼ਾ ਦੇ ਵੱਖ-ਵੱਖ ਭਾਸ਼ਾਈ ਨਮੂਨਿਆਂ ਦੀ ਪਰਿਕਲਪਨਾ ਕਰਦੇ ਹੋਏ ਅਤੇ ਇਹਨਾਂ ਦੀ ਪੁਸ਼ਟੀ ਕਰਦੇ ਹੋਏ ਪਰਿਵਰਤਨ ਜਾਂ ਸਵੀਕ੍ਰਿਤੀ ਦੇ ਪੱਧਰ ਤੱਕ ਪਹੁੰਚਦਾ ਹੈ। ਜੇਕਰ ਭਾਸ਼ਾ-ਵਿਗਿਆਨ ਭਾਸ਼ਾ ਦਾ ਵਿਗਿਆਨ ਹੈ ਤਾਂ ਇਸ ਵਿੱਚ ਭਾਸ਼ਾ ਦਾ ਸਮੁੱਚਾ ਇਤਿਹਾਸ, ਉਸ ਦਾ ਹਰ ਰੂਪ ਭਾਸ਼ਾ-ਵਿਗਿਆਨ ਦੇ ਅਧਿਐਨ ਦਾ ਵਿਸ਼ਾ ਬਣ ਜਾਂਦਾ ਹੈ। ਭਾਸ਼ਾ-ਵਿਗਿਆਨ, ਭਾਸ਼ਾ ਦੀ ਅਜਿਹੀ ਤਸਵੀਰ ਦਰਸਾਉਂਦਾ ਹੈ ਜਿਸ ਵਿੱਚ ਭਾਸ਼ਾ ਦੇ ਭਿੰਨ ਭਿੰਨ ਅੰਗਾਂ ਅਤੇ ਸਰੂਪਾਂ ਦਾ ਵਿਵੇਚਨ ਕੀਤਾ ਜਾਂਦਾ ਹੈ, ਜਿਵੇਂ ਧੁਨੀ-ਵਿਗਿਆਨ ਵਿੱਚ ਧੁਨੀਆਂ ਦੇ ਉਚਾਰਨ ਉਹਨਾਂ ਦੀ ਪ੍ਰਕਿਰਤੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ। ਇਸੇ ਤਰ੍ਹਾਂ ਰੂਪ-ਵਿਗਿਆਨ (ਸ਼ਬਦ-ਵਿਗਿਆਨ) ਵਿੱਚ ਧੁਨੀ ਤੋਂ ਲੈ ਕੇ ਸ਼ਬਦਾਂ ਤਕ ਦਾ ਅਧਿਐਨ ਕੀਤਾ ਜਾਂਦਾ ਹੈ। ਭਾਸ਼ਾ-ਵਿਗਿਆਨੀ ਭਾਸ਼ਾ ਦਾ ਅਧਿਐਨ ਦੋ ਪਹਿਲੂਆਂ ਤੋਂ ਕਰਦਾ ਹੈ। ਇਤਿਹਾਸਿਕ ਅਧਿਐਨ ਅਤੇ ਸਮਕਾਲਿਕ ਅਧਿਐਨ। ਇਤਿਹਾਸਿਕ ਅਧਿਐਨ ਵਿੱਚ ਭਾਸ਼ਾ ਦੇ ਇਤਿਹਾਸਿਕ ਵਿਕਾਸ ਕ੍ਰਮ ਦੇ ਪੜਾਵਾਂ ਦਾ ਅਧਿਐਨ ਕੀਤਾ ਜਾਂਦਾ ਹੈ ਜਿਸ ਵਿੱਚ ਮੂਲਾਤਮਿਕ, ਰੂਪਾਤਮਿਕ, ਰਚਨਾਤਮਿਕ ਅਤੇ ਅਰਥਾਤਮਿਕ ਪੱਧਰਾਂ ਤੇ ਅਧਿਐਨ ਵਿੱਚ ਸਮਕਾਲੀਨ ਭਾਸ਼ਾਵਾਂ ਦੀ ਸੰਰਚਨਾ ਦਾ ਅਧਿਐਨ ਕੀਤਾ ਜਾਂਦਾ ਹੈ। ਮਿਸਾਲ ਵਜੋਂ, ਪੰਜਾਬੀ ਇੱਕ ਮਨੁੱਖੀ ਭਾਸ਼ਾ ਹੈ। ਪੰਜਾਬੀ ਨੂੰ ਮੁੱਖ ਮੰਨ ਕੇ ਉਸ ਦੀਆਂ ਕਈ ਬੋਲੀਆਂ ਮੰਨੀਆਂ ਜਾਂਦੀਆਂ ਹਨ, ਜਿਵੇਂ- ਮਾਝੀ, ਪੁਆਧੀ, ਦੁਆਬੀ, ਮਲਵਈ ਆਦਿ। ਇਹਨਾਂ ਬੋਲੀਆਂ ਨੂੰ ਪੰਜਾਬੀ ਭਾਸ਼ਾ ਦੀਆਂ ਬੋਲੀਆਂ ਮੰਨਣਾ ਇਤਿਹਾਸਿਕ ਦ੍ਰਿਸ਼ਟੀਕੋਣ ਹੈ ਜਦੋਂ ਕਿ ਹਰ ਇੱਕ ਬੋਲੀ ਨੂੰ ਵੱਖੋ-ਵੱਖਰਾ ਮੰਨ ਕੇ ਅਧਿਐਨ ਕਰਨਾ ਸਮਕਾਲਿਕ ਦ੍ਰਿਸ਼ਟੀਕੋਣ ਹੈ। ਸਮਕਾਲੀ ਦ੍ਰਿਸ਼ਟੀ ਦੇ ਅਧੀਨ ਵਰਤਮਾਨ ਵਿੱਚ ਭਿੰਨ-ਭਿੰਨ ਅਧਿਐਨ ਪੱਧਤੀਆਂ ਵਿਕਸਿਤ ਹੋਈਆਂ ਹਨ। ਵਰਣਨਾਤਮਿਕ ਸੰਰਚਨਾਤਮਿਕ, ਤੁਲਨਾਤਮਿਕ ਅਤੇ ਪ੍ਰਯੋਗਾਤਮਿਕ। ਭਾਸ਼ਾ ਦੇ ਆਂਤਰਿਕ ਢਾਂਚੇ ਦਾ ਵਿਸ਼ਲੇਸ਼ਣ ਕਰਨ ਦੇ ਉਦੇਸ਼ ਤੋਂ ਜਿਸ ਭਾਸ਼ਾ ਅਧਿਐਨ ਪੱਧਤੀ ਦਾ ਵਿਕਾਸ ਹੋਇਆ ਉਸ ਨੂੰ ਵਰਣਨਾਤਮਿਕ ਕਿਹਾ ਗਿਆ। ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਕਿਸੇ ਭਾਸ਼ਾ ਦੇ ਸੰਰਚਨਾ ਤੱਤਾਂ ਦੇ ਸੂਖ਼ਮ ਅਧਿਐਨ ਨੂੰ ਸੰਰਚਨਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਗਿਆ। ਜੇਕਰ ਦੋ ਜਾਂ ਵੱਖ ਭਾਸ਼ਾਵਾਂ ਦੀ ਬਣਤਰ ਦੀ ਆਪਸੀ ਤੁਲਨਾ ਕੀਤੀ ਜਾਵੇ ਤਾਂ ਉਹ ਅਧਿਐਨ ਤੁਲਨਾਤਮਿਕ ਅਧਿਐਨ ਅਖਵਾਉਂਦਾ ਹੈ। ਇਸੇ ਤਰ੍ਹਾਂ ਧੁਨੀਆਂ ਦੇ ਉਚਾਰਨ, ਸ਼੍ਰਵਣ ਅਤੇ ਗ੍ਰਹਿਣ ਦੀ ਸੂਖ਼ਮਤਾ ਨੂੰ ਜਾਣਨ ਲਈ ਭਿੰਨ-ਭਿੰਨ ਵਿਗਿਆਨਿਕ ਤਕਨੀਕੀ ਯੰਤਰਾਂ ਰਾਹੀਂ ਉਚਾਰਨੀ ਧੁਨੀਆਂ ਦਾ ਅਧਿਐਨ ਕੀਤਾ ਜਾਂਦਾ ਹੈ। ਇਸ ਨੂੰ ਪ੍ਰਯੋਗਾਤਮਿਕ ਅਧਿਐਨ ਪੱਧਤੀ ਦਾ ਨਾਂ ਦਿੱਤਾ ਜਾਂਦਾ ਹੈ। ਆਧੁਨਿਕ ਦ੍ਰਿਸ਼ਟੀ ਨੇ ਭਾਸ਼ਾ ਅਧਿਐਨ ਦੀਆਂ ਹੋਰਨਾਂ ਕਈ ਪੱਧਤੀਆਂ ਨੂੰ ਜਨਮ ਦਿੱਤਾ ਜਿਵੇਂ ਭਾਸ਼ਾ ਮਨੋ- ਵਿਗਿਆਨ, ਸਮਾਜ ਭਾਸ਼ਾ-ਵਿਗਿਆਨ, ਭਾਸ਼ਾ ਭੂਗੋਲ, ਭਾਸ਼ਾ ਅਧਿਆਪਨ ਆਦਿ। ਵੀਹਵੀਂ ਸਦੀ ਦੇ ਅਰੰਭ ਵਿੱਚ ਯੂਰਪ ਦੇ ਪ੍ਰਸਿੱਧ ਭਾਸ਼ਾ-ਵਿਗਿਆਨੀ ਸੋਸਿਊਰ ਨੇ ਆਧੁਨਿਕ ਭਾਸ਼ਾ-ਵਿਗਿਆਨ ਦੀ ਨੀਂਹ ਰੱਖੀ। ਸੋਸਿਊਰ ਮੁਤਾਬਕ 1. ਭਾਸ਼ਾ ਦਾ ਜੀਵਿਤ ਅਤੇ ਬੋਲ-ਚਾਲ ਦਾ ਰੂਪ ਅਧਿਐਨ ਲਈ ਮਹੱਤਵਪੂਰਨ ਹੈ। 2. ਭਾਸ਼ਾ ਵਿਗਿਆਨ ਸਮਕਾਲੀਨ ਅਤੇ ਇਤਿਹਾਸਿਕ ਦੋ ਤਰ੍ਹਾਂ ਦਾ ਹੁੰਦਾ ਹੈ ਪਰ ਇਸ ਵਿੱਚ ਸਮਕਾਲਿਕ ਵਧੇਰੇ ਮਹੱਤਵਪੂਰਨ ਹੈ 3.
ਪਰਦੇਸਾਂ ਵਿੱਚ ਰਚਿਆ ਜਾ ਰਿਹਾ ਪੰਜਾਬੀ ਸਾਹਿਤ ਏਨਾ ਕੁ ਆਕਾਰ ਗ੍ਰਹਿਣ ਕਰ ਗਿਆ ਹੈ ਕਿ 'ਪਰਵਾਸੀ ਪੰਜਾਬੀ ਸਾਹਿਤ' ਵਜੋਂ ਨਿਵੇਕਲੀ ਹੋਂਦ ਤੇ ਪਛਾਣ ਸਥਾਪਿਤ ਹੋ ਗਈ ਹੈ।ਵਿਸ਼ਵ ਦੇ ਸਾਰੇ ਦੇਸ਼ਾਂ ਵਿੱਚ ਖਾਸ ਕਰਕੇ ਇੰਗਲੈਂਡ, ਕੈਨੇਡਾ, ਤੇ ਅਮਰੀਕਾ ਵਿੱਚ ਰਹਿ ਰਹੇ ਪਰਵਾਸੀ ਸਾਹਿਤਕਾਰਾਂ ਨੇ ਪਰਵਾਸ ਦੀ ਚੇਤਨਾ ਅਤੇ ਪਰਵਾਸ ਦੇ ਆਪਣੇ ਅਨੁਭਵ ਨੂੰ ਚੋਖੀ ਕੁਸ਼ਲਤਾ ਨਾਲ ਪੇਸ਼ ਕੀਤਾ ਹੈ।ਪਰਵਾਸੀ ਪੰਜਾਬੀ ਕਹਾਣੀ ਦੀ ਰਚਨਾ,ਪੰਜਾਬੀ ਪਰਵਾਸੀਆਂ ਦੀ ਇਤਿਹਾਸਕ ਸਥਿਤੀ ਅਤੇ ਗਿਣਤੀ ਦੇ ਅਨੁਸਾਰ ਜਿਆਦਾਤਰ ਇੰਗਲੈਂਡ ਵਿੱਚ ਹੋਈ ਹੈ।ਪਰਵਾਸੀ ਪੰਜਾਬੀ ਕਹਾਣੀਕਾਰ ਤਿੰਨ ਦੇਸ਼ਾਂ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵਿੱਚ ਹੀ ਮੋਜੂਦ ਹਨ, ਜਿਹਨਾਂ ਨੇ ਆਪਣੀ ਰਚਨਾ ਰਾਹੀਂ ਪੰਜਾਬੀ ਕਹਾਣੀ ਨੂੰ ਨਿਵੇਕਲੀ ਪਛਾਣ ਦਿੱਤੀ ਹੈ।ਇੰਗਲੈਂਡ ਵਿੱਚ ਰਘੁਬੀਰ ਢੰਡ ਕਾਇਆ ਕਲਪ ,ਤਰਸੇਮ ਨੀਲਗਿਰੀਮੰਟੋ ਮਰ ਗਿਆ ,ਪ੍ਰੀਤਮ ਸਿੱਧੂ ਗੁਆਚੇ ਕਾਫਲੇ, ਦੁਖ ਪ੍ਰਦੇਸ਼ਾਂ ਦੇ,ਸ਼ਿਵਚਰਨ ਗਿੱਲ ਰੂਹ ਦਾ ਸਰਾਪ,ਬਲਦੇਵ ਸਿੰਘ ਸੁੱਕੇ ਪੱਤੇ,ਦੂਸਰੀ ਮਾਂ,ਵੀਨਾ ਵਰਮਾਮੁੱਲ ਦੀ ਤੀਵੀਂ ,ਗੁਰਨਾਮ ਗਿੱਲ ਖਾਮੋਸ਼ ਘਟਨਾਵਾਂ ,ਹਰਜੀਤ ਅਟਵਾਲ ਇਕ ਸੱਚ ਮੇਰਾ ਵੀ,ਦਰਸ਼ਨ ਸਿੰਘ ਧੀਰਲੂਣੀ ਮਹਿਕ, ਡਰਿਆ ਮਨੁੱਖ,ਸਾਥੀ ਲੁਧਿਆਣਵੀਸਮੁੰਦਰੋਂ ਪਾਰ,ਸਵਰਨ ਚੰਦਨਪੁੰਨ ਦਾ ਸਾਕ,ਲਾਲ ਚੌਕ, ਕੈਲਾਸ਼ ਪੁਰੀਸੂਜੀ ਰੋਂਦੀ ਰਹੀ,ਗੁਰਦਿਆਲ ਸਿੰਘ ਰਾਏ,ਸੰਤੋਖ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀ ਕਹਾਣੀ ਸਾਹਿਤ ਵਿੱਚ ਹਿੱਸਾ ਪਾਇਆ।।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਲੋਕਧਾਰਾ (ਅੰਗਰੇਜ਼ੀ: 'folklore') ਕਿਸੇ ਲੋਕ ਭਾਈਚਾਰੇ ਵਿੱਚ ਪ੍ਰਵਾਹਮਾਨ ਲੋਕ ਗੀਤਾਂ, ਲੋਕ ਸੰਗੀਤ, ਲੋਕ ਨਾਚ, ਮਿਥਾਂ, ਲੋਕ ਕਹਾਣੀਆਂ, ਦੰਦ ਕਥਾਵਾਂ, ਜ਼ਬਾਨੀ ਇਤਿਹਾਸ, ਕਹਾਵਤਾਂ, ਵਿਅੰਗ, ਬੁਝਾਰਤਾਂ, ਲੋਕ ਧਰਮ, ਲੋਕ ਵਿਸ਼ਵਾਸ, ਜਾਦੂ-ਟੂਣੇ, ਵਹਿਮ-ਭਰਮ, ਲੋਕ ਸਾਜ਼, ਸੰਦ, ਬਰਤਨ ਭਾਂਡੇ ਅਤੇ ਲੋਕ ਹਥਿਆਰਾਂ ਆਦਿ ਦਾ ਇੱਕ ਜਟਿਲ ਤਾਣਾ ਬਾਣਾ ਹੁੰਦਾ ਹੈ। ਇਸ ਨੂੰ ਅਸੀਂ ਚਾਰ ਵੰਨਗੀਆਂ ਵਿੱਚ ਵੰਡਦੇ ਹਾਂ।
ਆਸਾ ਕੀ ਵਾਰ (ਜਾਂ ਵਾਰ ਆਸਾ) ਸਿੱਖਾਂ ਦੇ ਪਹਿਲੇ ਗੁਰੂ, ਗੁਰੂ ਨਾਨਕ ਦੇਵ ਦਾ ਕਲਾਮ ਹੈ ਜੋ ਸਿੱਖਾਂ ਦੀ ਧਾਰਮਿਕ ਕਿਤਾਬ ਅਤੇ ਰਹਿਬਰ ਗੁਰੂ ਗ੍ਰੰਥ ਸਾਹਿਬ ਅਤੇ ਸਿੱਖਾਂ ਦੇ ਨਿਤਨੇਮ ਦਾ ਹਿੱਸਾ ਹੈ। ਇਸ ਬਾਣੀ ਨੂੰ ਪੰਜਵੇਂ ਗੁਰੂ, ਗੁਰੂ ਅਰਜਨ ਦੇਵ ਜੀ ਨੇ 24 ਪਉੜੀਆਂ ਅਤੇ 59 ਸਲੋਕ ਸੰਗ੍ਰਹਿਤ ਕਰ ਕੇ ਗੁਰੂ ਗ੍ਰੰਥ ਸਾਹਿਬ ਵਿੱਚ ਸਵੇਰੇ ਸੁਵਖਤੇ ਦੀ ਅਰਦਾਸ ਦੇ ਤੌਰ ਸ਼ਾਮਲ ਕੀਤਾ। ਇਸ ਵਿੱਚ ਕੁਝ ਸਲੋਕ ਦੂਜੇ ਗੁਰੂ, ਗੁਰੂ ਅੰਗਦ ਦੇਵ ਜੀ ਦੇ ਵੀ ਸ਼ਾਮਲ ਕੀਤੇ ਗਏ ਹਨ ਜੋ ਪਉੜੀਆਂ ਦੇ ਥੀਮ ਤੇ ਸੰਦੇਸ਼ ਨਾਲ ਮੇਲ ਖਾਂਦੇ ਹਨ। ਇਹ ਬਾਣੀ ਸਮਕਾਲੀ ਸਮਾਜਿਕ, ਧਾਰਮਿਕ ਅਤੇ ਰਾਜਨੈਤਿਕ ਪਖੰਡਾਂ ਨੂੰ ਨੰਗਿਆਂ ਕਰਕੇ ਸੱਚ ਦਾ ਰਾਹ ਦਰਸਾਉਂਦੀ ਹੈ।
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਰਾਜਨੀਤੀ ਵਿਗਿਆਨ ਇੱਕ ਸਮਾਜਿਕ ਵਿਗਿਆਨ ਹੈ ਜੋ ਸ਼ਾਸਨ ਪ੍ਰਣਾਲੀ ਦੇ ਪ੍ਰਬੰਧਾਂ ਅਤੇ ਸਿਆਸੀ ਸਰਗਰਮੀਆਂ, ਸਿਆਸੀ ਵਿਚਾਰਾਂ ਅਤੇ ਸਿਆਸੀ ਵਿਵਹਾਰ ਦਾ ਵਿਸ਼ਲੇਸ਼ਣ ਕਰਦਾ ਹੈ। ਇਹ ਸਿਆਸਤ ਦੇ ਸਿਧਾਂਤ ਅਤੇ ਅਭਿਆਸ ਨੂੰ ਵਿਆਪਕ ਤੌਰ 'ਤੇ ਪੇਸ਼ ਕਰਦਾ ਹੈ ਜਿਸ ਨੂੰ ਆਮ ਤੌਰ 'ਤੇ ਸ਼ਕਤੀ ਅਤੇ ਸਰੋਤਾਂ ਦੀ ਵੰਡ ਦਾ ਨਿਰਧਾਰਨ ਕਰਨ ਦੇ ਤੌਰ ਤੇ ਵਿਚਾਰਿਆ ਜਾਂਦਾ ਹੈ। ਰਾਜਨੀਤੀ ਵਿਗਿਆਨੀ "ਸਿਆਸੀ ਘਟਨਾਵਾਂ ਅਤੇ ਹਾਲਤਾਂ ਦੇ ਅਧੀਨ ਸਬੰਧਾਂ ਨੂੰ ਪ੍ਰਗਟ ਕਰਨ ਲਈ ਆਪਣੇ ਆਪ ਨੂੰ ਰਚਦੇ ਹੋਏ ਦੇਖਦੇ ਹਨ, ਅਤੇ ਇਸ ਖੁਲਾਸੇ ਤੋਂ ਉਹ ਰਾਜਨੀਤੀ ਦੀ ਦੁਨੀਆਂ ਦੇ ਕੰਮ ਬਾਰੇ ਆਮ ਸਿਧਾਂਤਾਂ ਨੂੰ ਬਣਾਉਣ ਦੀ ਕੋਸ਼ਿਸ਼ ਕਰਦੇ ਹਨ।ਰਾਜਨੀਤਿਕ ਵਿਗਿਆਨ ਵਿੱਚ ਤੁਲਨਾਤਮਕ ਰਾਜਨੀਤੀ, ਰਾਜਨੀਤਿਕ ਅਰਥ-ਵਿਵਸਥਾ, ਅੰਤਰਰਾਸ਼ਟਰੀ ਸਬੰਧਾਂ, ਸਿਆਸੀ ਸਿਧਾਂਤ , ਜਨਤਕ ਪ੍ਰਬੰਧਨ, ਜਨਤਕ ਨੀਤੀ ਅਤੇ ਰਾਜਨੀਤਕ ਪ੍ਰਣਾਲੀ ਸਮੇਤ ਬਹੁਤ ਸਾਰੇ ਉਪ ਖੇਤਰ ਹਨ। ਇਸ ਤੋਂ ਇਲਾਵਾ, ਰਾਜਨੀਤੀ ਵਿਗਿਆਨ ,ਅਰਥ ਸ਼ਾਸਤਰ, ਕਾਨੂੰਨ, ਸਮਾਜ ਸ਼ਾਸਤਰ, ਇਤਿਹਾਸ, ਫ਼ਲਸਫ਼ੇ, ਭੂਗੋਲ, ਮਨੋਵਿਗਿਆਨ ਅਤੇ ਮਾਨਵ ਸ਼ਾਸਤਰ ਦੇ ਖੇਤਰਾਂ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਉੱਤੇ ਆਧਾਰਿਤ ਹੈ।hfh
'ਓਵੂਲੇਸ਼ਨ' ਅੰਡਕੋਸ਼ ਤੋਂ ਆਂਡਿਆਂ ਦੀ ਰਿਹਾਈ ਹੈ, ਮਨੁੱਖਾਂ ਵਿੱਚ ਇਹ ਘਟਨਾ ਉਦੋਂ ਵਾਪਰਦੀ ਹੈ ਜਦੋਂ ਅੰਡਕੋਸ਼ ਦੇ ਰੋਮ ਟੁੱਟ ਜਾਂਦੇ ਹਨ ਅਤੇ ਸੈਕੰਡਰੀ ਓਸਾਈਟ ਡਾਈਨੋਸੀਅਲ ਸੈੱਲਾਂ ਨੂੰ ਛੱਡ ਦਿੰਦੇ ਹਨ। ਅੰਡਕੋਸ਼ ਦੇ ਬਾਅਦ, ਲੈਟਲ ਪੜਾਅ ਦੇ ਦੌਰਾਨ, ਅੰਡਾ ਸ਼ੁਕਰਾਣੂ ਦੁਆਰਾ ਫਾਰਮੇਟ ਹੋਣ ਲਈ ਉਪਲਬਧ ਹੁੰਦਾ ਹੈ। ਇਸਦੇ ਇਲਾਵਾ, ਗਰੱਭਾਸ਼ਯ ਅੰਦਰਲੀ (ਐਂਡੋਔਮੈਟ੍ਰੀਅਮ) ਇੱਕ ਫਰੂਡ ਅੰਡੇ ਪ੍ਰਾਪਤ ਕਰਨ ਦੇ ਯੋਗ ਹੋ ਜਾਂਦਾ ਹੈ। ਜੇ ਕੋਈ ਧਾਰਣਾ ਨਹੀਂ ਵਾਪਰਦੀ, ਤਾਂ ਮਾਹਵਾਰੀ ਸਮੇਂ ਦੌਰਾਨ ਗਰੱਭਾਸ਼ਯਾਂ ਦੇ ਨਾਲ ਨਾਲ ਖੂਨ ਵਹਿੰਦਾ ਹੈ ਜਿਸ ਕਾਰਨ ਕਿਸੇ ਤਰ੍ਹਾਂ ਦੀ ਸਰੀਰਕ ਕਮਜ਼ੋਰੀ ਦਾ ਸਾਹਮਣਾ ਕਰਨਾ ਪੇੈ ਸਕਦਾ ਹੈ।ਮਨੁੱਖਾਂ ਵਿੱਚ ਓਵੂਲੇਸ਼ਨ, ਫੂਲਿਕਲਰ ਪੜਾਅ ਦੇ ਬਾਅਦ, ਮਾਹਵਾਰੀ ਚੱਕਰ ਰਾਹੀਂ ਅੱਧ ਵਿਚਕਾਰ ਵਾਪਰਦਾ ਹੈ।ਓਵੂਲੇਸ਼ਨ ਆਉਣ ਵਾਲੇ ਕੁਝ ਦਿਨ (ਲਗਭਗ 28 ਦਿਨਾਂ ਦੇ ਚੱਕਰ ਵਿੱਚੋਂ 10 ਤੋਂ 18 ਦਿਨਾਂ ਤਕ), ਸਭ ਉਪਜਾਊ ਪੜਾਵਾਂ ਦਾ ਗਠਨ ਕਰਦੇ ਹਨ। ਜਿਸ ਕਾਰਨ ਸਰੀਰਕ ਤੋਰ ਤੇ ਕਈ ਤਰ੍ਹਾਂ ਦੀਆਂ ਤਬਦੀਲੀਆਂ ਵਾਪਰਦੀਆਂ ਹਨ ਜਿਹਨਾਂ ਕਰਕੇ ਵਰਤਾਰਾ ਚੱਲਦਾ ਰਹਿੰਦਾ ਹੈ ਆਖਰੀ ਮਾਹਵਾਰੀ ਮਿਆਦ (ਐਲਐਮਪੀ) ਦੀ ਸ਼ੁਰੂਆਤ ਤੋਂ ਲੈ ਕੇ ਔਸਤਨ 14.6 ਦਿਨ ਹੁੰਦੇ ਹਨ, ਪਰੰਤੂ ਕਿਸੇ ਵੀ ਇੱਕ ਮਾਦਾ ਵਿੱਚ ਔਰਤਾਂ ਅਤੇ ਚੱਕਰਾਂ ਵਿਚਕਾਰ 8.2 ਤੋਂ 20.5 ਦਿਨ ਦੀ ਹੋ ਸਕਦੀ ਹੈ। ਓਵੂਲੇਸ਼ਨ ਦੀ ਪ੍ਰਕਿਰਿਆ ਨੂੰ ਦਿਮਾਗ ਦੇ ਹਿਪੋਥੈਲੇਮਸ ਦੁਆਰਾ ਅਤੇ ਪੈਟਿਊਟਰੀ ਗ੍ਰੰਥੀ ਦੇ ਐਲਟੂਰੀ ਕੂੜੇ ਦੇ ਹਾਰਮੋਨਾਂ ਵਿੱਚ ਲੁਕੇ ਹੋਏ ਹਾਰਮੋਨਾਂ ਦੇ ਰਿਲੀਜ ਰਾਹੀਂ, ਲਿਊਟਿਕਾਈਜ਼ਿੰਗ ਹਾਰਮੋਨ (ਐੱਚ.
ਅਨੰਦੁ ਸਿੱਖਾਂ ਦੇ ਤੀਜੇ ਗੁਰੂ ਅਮਰ ਦਾਸ ਦੁਆਰਾ ਰਾਗ ਰਾਮਕਲੀ ਵਿੱਚ ਲਿਖੀ ਕਾਵਿ-ਰਚਨਾ ਹੈ। ਇਹ ਬਾਣੀ ਗੁਰੂ ਗਰੰਥ ਸਾਹਿਬ, ਦੇ ਅੰਗ 917 ਤੋਂ 922 ਤੱਕ ਦਰਜ਼ ਹੈ। ਸ਼ਬਦ 'ਅਨੰਦੁ' ਸਰਬੋਤਮ ਕਿਸਮ ਦੇ ਰਸਮਈ ਸੁਹਜਾਤਮਕ ਅਨੰਦ ਦੀ ਸਥਿਤੀ ਲਈ ਆਇਆ ਹੈ। ਇਹ ਕਿਹਾ ਜਾਂਦਾ ਹੈ ਕਿ ਅਗਰ ਰਸੀਆ ਵਿਅਕਤੀ ਲਿਵਲੀਨ ਹੋਕੇ ਇਸ ਪਵਿਤਰ ਬਾਣੀ ਦਾ ਨਿੱਤਨੇਮ ਪਾਠ ਕਰਦਾ ਹੈ, ਉਸ ਦੇ ਜੀਵਨ ਵਿੱਚ ਪੂਰੀ ਤਰ੍ਹਾਂ ਸੁੱਖਮਈ ਅਵਸਥਾ ਬਣੀ ਰਹਿੰਦੀ ਹੈ। ਇਸ ਬਾਣੀ ਵਿੱਚ ਪ੍ਰਾਪਤੀ ਵਿੱਚ ਮਗਨ ਅਧਿਆਤਮਕ ਰਸੀਏ ਦਾ ਚਿੱਤਰ ਹੈ," ਜਿਸ ਨੂੰ ਗਿਆਨ, ਤਰਕ ਜਾਂ ਮਨੋਵਿਗਿਆਨ ਦੀ ਪਰਿਭਾਸ਼ਿਕ ਸ਼ਬਦਾਵਲੀ ਵਿੱਚ ਬਿਆਨ ਕਰਨ ਦੀ ਥਾਂ ਗੁਰੂ ਕਵੀ ਨੇ 'ਇਰੌਟੀਕੋ ਮਿਸਟੀਕਲ ਟੈਕਨੀਕ' ਦੀ ਸਹਾਇਤਾ ਨਾਲ ਸਰੋਦੀ ਰੰਗ ਵਿੱਚ ਪੇਸ਼ ਕੀਤਾ ਹੈ।"
ਭਾਰਤ ਦਾ ਆਜ਼ਾਦੀ ਸੰਗਰਾਮ ਜਾਂ ਭਾਰਤ ਦਾ ਅਜ਼ਾਦੀ ਅੰਦੋਲਨ ਜਾਂ ਭਾਰਤ ਦੀ ਕੌਮੀ ਮੁਕਤੀ ਕ੍ਰਾਂਤੀ 19ਵੀਂ ਅਤੇ 20ਵੀਂ ਸਦੀ ਦੌਰਾਨ ਵਾਪਰੇ ਵਿਸ਼ਵ ਦੇ ਅਹਿਮ ਇਨਕਲਾਬਾਂ ਵਿੱਚੋਂ ਇੱਕ ਹੈ। ਇਸ ਦੇ ਨਤੀਜੇ ਵਜੋਂ 15 ਅਗਸਤ 1947 ਨੂੰ ਭਾਰਤ ਵਿੱਚੋਂ ਬਰਤਾਨਵੀ ਰਾਜ ਦਾ ਅੰਤ ਹੋ ਗਿਆ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਅਗਵਾਈ ਹੇਠ ਭਾਰਤ ਸਰਕਾਰ ਵਲੋਂ ਦੇਸ਼ ਦੀ ਵਾਗਡੋਰ ਸੰਭਾਲਣ ਨਾਲ ਭਾਰਤ ਦੇ ਰਾਸ਼ਟਰੀ ਰਾਜ ਦੀ ਸਥਾਪਨਾ ਹੋਈ।
ਕਪਾਲ ਮੋਚਨ ਹਰਿਆਣਾ ਦੇ ਸ਼ਹਿਰ ਜਗਾਧਰੀ ਤੋਂ 20 ਕੁ ਕਿਲੋਮੀਟਰ ਦੂਰ ਸਿੰਧੂ ਵਣ ਵਿਖੇ ਹੈ। ਇਥੇ ਹਰ ਸਾਲ ਕੱਤਕ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮੇਲਾ ਲਗਦਾ ਹੈ। ਕਪਾਲ ਮੋਚਨ ਦੇ ਇਸ ਸਥਾਨ ਨੂੰ ਪਾਪ ਮੁਕਤੀ ਦਾ ਸਥਾਨ ਕਿਹਾ ਜਾਂਦਾ ਹੈ। ਇਸ ਤੀਰਥ ਅਸਥਾਨ ਨੂੰ ਤਿੰਨ ਲੋਕਾਂ ਦਾ ਪ੍ਰਸਿੱਧ ਤੇ ਪਾਪਾਂ ਤੋਂ ਛੁਟਕਾਰਾ ਦਿਵਾਉਣ ਵਾਲਾ ਮੰਨਿਆ ਗਿਆ ਹੈ। ਕਪਾਲ ਮੋਚਨ ਨਦੀ ਦੇ ਵਹਿਣ 'ਚ ਕੋਈ ਰੁਕਾਵਟ ਆ ਜਾਣ ਕਾਰਨ ਬਣਿਆ ਤਲਾਅ ਜਿਸ ਦੇ ਕਿਨਾਰਿਆਂ 'ਤੇ ਹੀ ਇੱਕ ਉੱਚਾ ਟਿੱਲਾ ਇੱਟਾਂ ਅਤੇ ਪੱਥਰ ਦਾ 100 ਵਰਗ ਫੁੱਟ ਦੇ ਘੇਰਾ ਦਾ ਬਣਿਆ ਹੋਇਆ ਹੈ। ਕਪਾਲ ਮੋਚਨ ਦੇ ਉੱਤਰ ਵੱਲ ਲੱਗਭਗ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਬ੍ਰਹਮ ਕੁੰਡ ਹੈ। ਇਸ ਦੇ ਦੱਖਣ ਵੱਲ 500 ਫੁੱਟ ਵਰਗਾਕਾਰ ਸਰੋਵਰ ਰਿਣ ਮੋਚਨ ਹੈ ਜਿਸ 'ਤੇ ਉੱਤਰੀ-ਪੱਛਮੀ ਕਿਨਾਰਿਆਂ 'ਤੇ ਪੌੜੀਆਂ ਬਣੀਆਂ ਹੋਈਆਂ ਹਨ।
ਹੀਰ ਰਾਂਝਾ (ਸ਼ਾਹਮੁਖੀ ਪੰਜਾਬੀ: ﮨﯿﺮ ﺭﺍﻧﺠﮭﺎ) ਪੰਜਾਬ ਦੀਆਂ ਚਾਰ ਪ੍ਰਸਿੱਧ ਪ੍ਰੀਤ ਕਹਾਣੀਆਂ ਵਿੱਚੋਂ ਇੱਕ ਹੈ। ਇਸ ਤੋਂ ਇਲਾਵਾ ਮਿਰਜ਼ਾ ਸਾਹਿਬਾ, ਸੱਸੀ ਪੁੰਨੁੰ ਅਤੇ ਸੋਹਣੀ ਮਹੀਵਾਲ ਬਾਕੀ ਤਿੰਨ ਹਨ। ਇਸ ਕਹਾਣੀ ਉੱਤੇ ਸੈਂਕੜੇ ਕਿੱਸੇ ਲਿਖੇ ਜਾ ਚੁੱਕੇ ਹਨ ਲੇਕਿਨ ਸਭ ਤੋਂ ਪ੍ਰਸਿੱਧ ਵਾਰਿਸ ਸ਼ਾਹ ਦਾ ਕਿੱਸਾ ਹੀਰ ਵਾਰਿਸ ਸ਼ਾਹ ਹੈ। ਦਾਮੋਦਰ ਦਾਸ ਅਰੋੜਾ, ਮੁਕਬਲ ਅਤੇ ਅਹਿਮਦ ਗੁੱਜਰ ਅਤੇ ਕਈ ਹੋਰ ਕਿੱਸਾਕਾਰਾਂ ਨੇ ਵੀ ਇਸਦੇ ਆਪਣੇ-ਆਪਣੇ ਰੂਪ ਲਿਖੇ ਹਨ। ਇਸ ਕਿੱਸੇ ਦੀ ਕਹਾਣੀ 15ਵੀ ਸਦੀ ਦੇ ਆਰੰਭ ਵਿੱਚ ਅਰਥਾਤ 1402 ਈ. ਹੀਰ ਦੇ ਜਨਮ ਤੋਂ ਸੁਰੂ ਹੁੰਦੀ ਹੈ ਅਤੇ 1452 ਈ.
ਭਾਈ ਮਰਦਾਨਾ ਜੀ (1459-1534), ਗੁਰੂ ਨਾਨਕ ਦੇ ਉਹ ਸਾਥੀ ਸਨ ਜਿਸਨੇ ਉਹਨਾਂ ਦਾ ਸਾਥ ਪੂਰੇ ਸੰਤਾਲੀ ਸਾਲ ਦਿਤਾ।ਭਾਈ ਮਰਦਾਨਾ ਦਾ ਪਹਿਲਾ ਨਾਂ ਦਾਨਾ ਸੀ ਤੇ ਜਾਤ ਮਿਰਾਸੀ । ਮਿਰਾਸੀਆਂ ਨੂੰ ਸਮਾਜ ਵਿੱਚ ਨੀਵੀਂ ਜਾਤ ਗਿਣਿਆ ਜਾਂਦਾ ਹੈ। ਇਨ੍ਹਾਂ ਦਾ ਮੁੱਖ ਕਿੱਤਾ ਮਨੋਰੰਜਨ ਲਈ ਗਾਉਣਾ ਵਜਾਉਣਾ ਹੁੰਦਾ ਹੈ ਚਾਹੇ ਉਹ ਰਾਜਿਆਂ ਮਹਾਰਾਜਿਆਂ ਲਈ ਹੋਵੇ ਜਾਂ ਆਮ ਲੋਕਾਂ ਲਈ। ਗੁਰੂ ਸਾਹਿਬ ਨੇ ਜਦ ਭਾਈ ਮਰਦਾਨੇ ਦਾ ਰਾਗਾਂ ਵਿੱਚ ਰਬਾਬ ਵਜਾਉਣਾ ਸੁਣਿਆਂ ਤਾਂ ਉਸ ਨੂੰ ਆਪਣਾ ਮਿੱਤਰ ਤੇ ਲੰਮੇਂ ਸਫਰਾਂ ਨੰਦਾ ਸਾਥੀ ਹੋਣ ਦਾ ਮਾਣ ਬਖਸ਼ਿਆ।ਦਾਨਾ ਨੂੰ ਮਰਦਾਨਾ ਦਾ ਨਾਂ ਗੁਰੂ ਨਾਨਕ ਸਾਹਿਬ ਨੇ ਬਖ਼ਸ਼ਿਆ। ਭਾਈ ਮਰਦਾਨੇ ਲਈ ਪਹਾੜੀਆਂ ਦੀ ਸਰਦੀ, ਰੇਗਿਸਤਾਨਾਂ ਦੀ ਗਰਮੀ, ਜੰਗਲਾਂ ਵਿੱਚ ਜਾਨਵਰਾਂ ਦਾ ਡਰ, ਉਜਾੜ ਅਤੇ ਵੀਰਾਨੇ ਵਿੱਚ ਭੁੱਖ ਪਿਆਸ ਜਾਂ ਘਰ ਦਾ ਮੋਹ, ਗੁਰੂ ਦਾ ਸਾਥ ਦੇਣ ਵਿੱਚ ਔਕੜ ਨਾ ਬਣੇ। ਗੁਰੂ ਨੇ ਉਸ ਵਿੱਚੋਂ ਪੰਜ ਵਿਕਾਰ-ਕਾਮ, ਕ੍ਰੋਧ, ਲੌਭ, ਮੋਹ ਅਤੇ ਹੰਕਾਰ ਕੱਢ ਕੇ ਪੰਜ ਗੁਣ-ਸਤ ਸੰਤੋਖ ਸਬਰ, ਦਇਆ ਅਤੇ ਧਰਮ ਉਸ ਵਿੱਚ ਭਰ ਦਿੱਤੇ ਸਨ। ਉਸਨੂੰ ਇੱਕ ਸੰਤ ਅਤੇ ਸਾਰਿਆਂ ਦਾ ਭਰਾ ਹੋਣ ਦਾ ਮਾਣ ਬਖਸ਼ ਦਿੱਤਾ ਸੀ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਜਨਮਸਾਖੀ ਪਰੰਪਰਾ ਪੰਜਾਬੀ ਵਾਰਤਕ ਵਿੱਚ ਮਹੱਤਵਪੂਰਨ ਸਥਾਨ ਰੱਖਦੀ ਹੈ। ਵਿਦਵਾਨਾਂ ਅਨੁਸਾਰ ‘ਸਾਖੀ` ਸ਼ਬਦ ਸੰਸਕ੍ਰਿਤ ਦੇ ਸ਼ਬਦ ‘ਸ਼ਾਕ੍ਰਸੀ` ਦਾ ਰੂਪਾਂਤਰ ਹੈ, ਜਿਸ ਦਾ ਅਰਥ ਹੈ ‘ਗਵਾਹੀ`। ਆਚਾਰਯ ਪਰਸ਼ੁਰਾਮ ਚਤੁਰਵੇਦੀ ਅਨੁਸਾਰ ਇਸ ਦਾ ਅਰਥ ਹੈ ਉਹ ਮਨੁੱਖ ਜਿਸ ਨੇ ਕਿਸੇ ਘਟਨਾ ਜਾਂ ਵਸਤੂ ਨੂੰ ਅੱਖੀ ਵੇਖਿਆ ਹੋਵੇ।`` ਰਤਨ ਸਿੰਘ ਜੱਗੀ ਅਨੁਸਾਰ, “ ‘ਜਨਮ` ਤੋਂ ਭਾਵ ਇਥੇ ਭਾਵ ਕੇਵਲ ਪੈਦਾਇਸ਼ ਨਹੀਂ ਸਗੋਂ ਸਾਰਾ ਜੀਵਨ ਹੈ। ਇਸ ਤਰ੍ਹਾਂ ਸਥੂਲ ਰੂਪ ਵਿੱਚ ‘ਜਨਮਸਾਖੀ` ਤੋਂ ਭਾਵ ਕਿਸੇ ਮਹਾਂਪੁਰਸ਼ ਦਾ ਅਧਿਆਤਮਿਕ ਜੀਵਨ-ਬ੍ਰਿਤਾਂਤ ਹੈ।`` ਭਾਈ ਕਾਨ੍ਹਸਿੰਘ ਨੇ ਗੁਰਬਾਣੀ ਦੀ ਇੱਕ ਤੁਕ (ਸੁਣਹੁ ਜਨ ਭਾਈ ਹਰਿ ਸਤਿਗੁਰ ਕੀ ਇੱਕ ਸਾਖੀ)ਦੇ ਆਧਾਰ ਤੇ ਇਸ ਦਾ ਅਰਥ ਇਤਿਹਾਸ ਅਥਵਾ ਕਥਾ,ਜੋਅੱਖੀਂ ਡਿਠੀ ਕਹੀ ਗਈ ਹੋਵੇ` ਕੀਤਾ ਹੈ। ਪਰ ਜੇ ਸਾਖੀ ਸ਼ਬਦ ਦਾ ਅਰਥ ਇਸ ਦੇ ਪਰੰਪਰਾਗਤ ਪ੍ਰਯੋਗ ਦੇ ਸੰਦਰਭ ਵਿੱਚ ਕਰੀਏ ਤਾਂ ਉਕਤ ਤੁੱਕ ਵਿੱਚ ਇਹ ‘ਗੁਰੂ ਦੇ ਬਚਨ` ਲਈ ਵੀ ਵਰਤਿਆ ਗਿਆ ਹੈ।ਪ੍ਰੋ.
ਅਬੁਲ ਮੁਜ਼ਾਫਰ ਮੁਹਿਦੀਨ ਮੁਹੰਮਦ ਔਰੰਗਜ਼ੇਬ (4 ਨਵੰਬਰ, 1618 -3 ਮਾਰਚ, 1707) ਜਿਸ ਨੂੰ ਆਮ ਤੌਰ ਤੇ ਔਰੰਗਜ਼ੇਬ ਕਿਹਾ ਜਾਂਦਾ ਹੈ ਉਸ ਨੇ 49 ਸਾਲ (ਮਤਲਬ 1707 ਆਪਣੀ ਮੌਤ ਤੱਕ) ਰਾਜ ਕੀਤਾ। ਉਹ ਛੇਵੇਂ ਮੁਗਲ ਸ਼ਾਸਕ ਸਨ। ਉਹਨਾਂ ਨੇ ਲਗਭਰ ਸਾਰੇ ਭਾਰਤ ਦੇ ਹਿਸਿਆਂ ਤੇ ਰਾਜ ਕੀਤਾ। ਉਹ ਅਕਬਰ ਦੇ ਬਾਅਦ ਸਭ ਤੋਂ ਜ਼ਿਆਦਾ ਸਮਾਂ ਤੱਕ ਹਕੂਮਤ ਕਰਨ ਵਾਲਾ ਮੁਗ਼ਲ ਸ਼ਾਸਕ ਸੀ। ਆਪਣੇ ਜੀਵਨਕਾਲ ਵਿੱਚ ਉਸਨੇ ਦੱਖਣ ਭਾਰਤ ਵਿੱਚ ਮੁਗ਼ਲ ਸਾਮਰਾਜ ਦਾ ਵਿਸਥਾਰ ਕਰਨ ਦੀ ਲਗਦੀ ਵਾਹ ਕੋਸ਼ਿਸ਼ ਕੀਤੀ ਪਰ ਉਸਦੀ ਮੌਤ ਦੇ ਬਾਦ ਮੁਗ਼ਲ ਸਾਮਰਾਜ ਖਿੰਡਣ ਲੱਗ ਪਿਆ।
ਸ਼੍ਰੋਮਣੀ ਅਕਾਲੀ ਦਲ ਇੱਕ ਸਿੱਖ ਧਰਮ ਕੇਂਦਰਿਤ ਭਾਰਤੀ ਸਿਆਸੀ ਦਲ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਪ੍ਰਭਾਵਸ਼ਾਲੀ ਸਿੱਖ ਦਲ ਹੈ। ਅਕਾਲੀ ਦਲ ਦੇ ਮੂਲ ਮਕਸਦ ਸਿੱਖ ਮੁੱਦਿਆਂ ਨੂੰ ਸਿਆਸੀ ਅਵਾਜ਼ ਦੇਣਾ ਹੈ ਅਤੇ ਇਸਦਾ ਮੰਨਣਾ ਹੈ ਕਿ ਧਰਮ ਅਤੇ ਸਿਆਸਤ ਇਕੱਠੇ ਚਲਦੇ ਹਨ। 1972 ਦੀਆਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜ਼ਬਰਦਸਤ ਹਾਰ ਹੋਈ। ਇਸ ਨਾਲ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਨਮੋਸ਼ੀ ਆਉਣੀ ਲਾਜ਼ਮੀ ਸੀ। ਅਕਾਲੀ ਦਲ ਵਲੋਂ ਪੰਜਾਬ ਦੀ ਖ਼ੁਸ਼ਹਾਲੀ ਵਿੱਚ ਜਮ੍ਹਾਂ-ਪੱਖੀ ਰੋਲ ਅਦਾ ਕੀਤੇ ਜਾਣ ਦੇ ਬਾਵਜੂਦ, ਅਕਾਲੀ ਦਲ ਦੀ ਹਾਰ ਦਾ ਕਾਰਨ ਵਰਕਰਾਂ ਦਾ ਪੁਰਾਣੀ ਲੀਡਰਸ਼ਿਪ ਤੋਂ ਯਕੀਨ ਉਠ ਚੁਕਿਆ ਸੀ। ਉਹ ਮਹਿਸੂਸ ਕਰਦੇ ਸਨ ਕਿ ਇਹ ਆਗੂ ਕੌਮ ਦਾ ਕੁੱਝ ਨਹੀਂ ਸੰਵਾਰ ਸਕਦੇ। ਆਮ ਅਕਾਲੀ ਵਰਕਰ ਚਾਹੁੰਦਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੌਜੁਆਨ ਆਗੂਆਂ ਕੋਲ ਹੋਣੀ ਚਾਹੀਦੀ ਹੈ। ਕੁੱਝ ਅਕਾਲੀ ਆਗੂਆਂ ਨੇ ਚੋਣਾਂ ਵਿੱਚ ਹੋਈ ਹਾਰ ਨੂੰ ਸੰਤ ਫ਼ਤਿਹ ਸਿੰਘ ਦੀ ਲੀਡਰਸ਼ਿਪ ਦੀ ਹਾਰ ਆਖ ਕੇ ਉਸ ਤੋਂ ਅਸਤੀਫ਼ੇ ਦੀ ਮੰਗ ਕੀਤੀ, 17 ਮਾਰਚ, 1972 ਦੇ ਦਿਨ, ਨੌਜੁਆਨ ਆਗੂ ਗੁਰਚਰਨ ਸਿੰਘ ਟੌਹੜਾ ਨੇ ਫ਼ਤਿਹ ਸਿੰਘ ਤੋਂ ਮੰਗ ਕੀਤੀ ਕਿ ਉਹ ਸਰਗਰਮ ਸਿਆਸਤ ਤੋਂ ਪਿੱਛੇ ਹਟ ਜਾਵੇ। ਮਜਬੂਰ ਹੋ ਕੇ, 19 ਮਾਰਚ, 1972 ਦੇ ਦਿਨ, ਫ਼ਤਿਹ ਸਿੰਘ ਨੇ ਸਿਆਸਤ ਛੱਡਣ ਦਾ ਐਲਾਨ ਕਰ ਦਿਤਾ। ਉਸ ਨੇ 25 ਮਾਰਚ ਨੂੰ ਮੋਹਨ ਸਿੰਘ ਤੁੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਾ ਦਿਤਾ। ਮਗਰੋਂ, 11 ਅਕਤੂਬਰ ਦੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਇਜਲਾਸ ਨੇ ਤੁੜ ਨੂੰ ਰਸਮੀ ਤੌਰ 'ਤੇ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ। ਫ਼ਤਿਹ ਸਿੰਘ ਨੂੰ ਆਸ ਸੀ ਕਿ ਜਨਰਲ ਇਜਲਾਸ 'ਚ ਉਸ ਨੂੰ ਸਰਪ੍ਰਸਤ, ਚੇਅਰਮੈਨ ਜਾਂ ਕੁੱਝ ਅਜਿਹਾ 'ਰਸਮੀ ਸਨਮਾਨ' ਜ਼ਰੂਰ ਦਿਤਾ ਜਾਏਗਾ ਪਰ ਜਦੋਂ ਅਜਿਹਾ ਕੁੱਝ ਨਾ ਹੋਇਆ ਤਾਂ ਫ਼ਤਿਹ ਸਿੰਘ ਨੂੰ ਬੜਾ ਸਦਮਾ ਲੱਗਾ। ਇਸ ਬੇਇਜ਼ਤੀ ਨੇ ਉਸ ਦਾ ਦਿਲ ਤੋੜ ਦਿਤਾ। ਇਸ ਵੇਲੇ ਉਹ ਇੱਕ ਨਿੰਮੋਝੂਣਾ, ਉਦਾਸ, ਹਾਰਿਆ ਹੋਇਆ, ਬੇਬਸ, ਮੁਰਝਾਇਆ, ਬੇਦਿਲ, ਬੇਜਾਨ ਤੇ ਬਦਨਾਮ ਸ਼ਖ਼ਸ ਸੀ। ਇਸ ਹਾਲਤ ਵਿੱਚ ਉਹ 20 ਦਿਨ ਵੀ ਨਾ ਕੱਢ ਸਕਿਆ। 30 ਅਕਤੂਬਰ ਦੇ ਦਿਨ ਉਸ ਦੀ ਮੌਤ ਹੋ ਗਈ। ਇਸ ਵੇਲੇ ਅਕਾਲੀ ਦਲ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ ਅਤੇ 1966 ਤੋਂ ਬਾਅਦ ਕਈ ਕੇਂਦਰੀ ਸਰਕਾਰਾਂ ਵਿੱਚ ਭਾਈਵਾਲ ਰਿਹਾ ਹੈ ਪਰ ਉਨ੍ਹਾਂ ਮੁੱਦਿਆਂ ਵਿਚੋਂ ਇੱਕ ਦਾ ਵੀ ਹੱਲ ਨਹੀਂ ਹੋਇਆ ਜਿਨ੍ਹਾਂ ਉੱਤੇ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੋਰਚੇ ਲਾਏ ਅਤੇ ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਪੰਜਾਬੀਆਂ ਨੇ ਜਾਨਾਂ ਦਿੱਤੀਆਂ।