ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਮਨਮੋਹਨ ਪੰਜਾਬੀ ਕਵੀ, ਆਲੋਚਕ ਅਤੇ ਨਾਵਲਕਾਰ ਹੈ। ਉਸ ਦੇ ਨਾਵਲ ਨਿਰਵਾਣ ਨੂੰ 2013 ਸਾਹਿਤ ਅਕੈਡਮੀ ਪੁਰਸਕਾਰ ਮਿਲਿਆ ਹੈ। ਇਹ ਉਸ ਦਾ ਪਹਿਲਾ ਨਾਵਲ ਹੈ। ਇਸ ਵਿੱਚ ਉਹ "ਪਿਛਲੇ ਕੁਝ ਵਰ੍ਹਿਆਂ ’ਚ ਜੀਵਿਆ, ਪੜ੍ਹਿਆ ਤੇ ਹੰਢਾਇਆ ਓਹੀ ਯਥਾਰਥ, ਗਲਪੀ ਬਿਰਤਾਂਤ ਰਾਹੀਂ ‘ਨਿਰਵਾਣ’ ਦੇ ਪਾਠ ਰੂਪ ’ਚ ਪਾਠਕਾਂ ਦੇ ਸਾਹਮਣੇ ਲਿਆਇਆ ਹੈ।" ਕਿੱਤੇ ਵਜੋਂ ਮਨਮੋਹਨ ਭਾਰਤੀ ਪੁਲੀਸ ਵਿੱਚ ਇੱਕ ਉੱਚ (ਆਈ.ਪੀ.ਐਸ)ਅਧਿਕਾਰੀ ਹੈ
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਗੁਰਮੀਤ ਬਾਵਾ (18 ਫ਼ਰਵਰੀ 1944 – 21 ਨਵੰਬਰ 2021)ਭਾਸ਼ਾ ਵਿਭਾਗ (ਪੰਜਾਬ ਸਰਕਾਰ) ਵੱਲੋਂ ਸ਼੍ਰੋਮਣੀ ਐਵਾਰਡ ਨਾਲ ਨਿਵਾਜੀ ਗਈ ਪੰਜਾਬੀ ਲੋਕ ਗਾਇਕਾ ਸੀ। ਉਸ ਦੀ ਹੇਕ ਬਹੁਤ ਲੰਬੀ ਹੈ ਅਤੇ ਉਹ ਲਗਪਗ 45 ਸੈਕਿੰਡ ਤੱਕ ਹੇਕ ਲਮਿਆ ਲੈਂਦੀ ਸੀ। ਗੁਰਮੀਤ ਬਾਵਾ ਜੁਗਨੀ ਨੂੰ ਮਸ਼ਹੂਰ ਕਰਨ ਵਾਲੀ ਅਤੇ ਉਹ ਦੂਰਦਰਸ਼ਨ ਤੇ ਗਾਉਣ ਵਾਲੀ ਪਹਿਲੀ ਗਾਇਕਾ ਹੈ। ਉਸ ਨੂੰ ਭਾਰਤੀ ਸੰਗੀਤ ਨਾਟਕ ਅਕਾਦਮੀ ਵੱਲੋਂ ‘ਰਾਸ਼ਟਰਪਤੀ ਪੁਰਸਕਾਰ’ ਅਤੇ ਪੰਜਾਬ ਕਲਾ ਪ੍ਰੀਸ਼ਦ ਵੱਲੋਂ ‘ਪੰਜਾਬ ਗੌਰਵ’ ਪੁਰਸਕਾਰ ਵੀ ਮਿਲ ਚੁੱਕੇ ਹਨ।
ਪੰਜਾਬੀ ਨਾਟਕ ਦਾ ਇਤਿਹਾਸ ਇੱਕ ਜਟਿਲ ਵਰਤਾਰਾ ਹੈ ਕਿਉਂਕਿ ਪੰਜਾਬੀ ਸਭਿਆਚਾਰ ਵਿੱਚ 'ਨਾਟਕ ਵਿਧਾ ਦੀ ਸਥਿਤੀ ਕਦੇ ਵੀ ਸੰਤੋਖਜਨਕ ਨਹੀਂ ਰਹੀਂ। ਇੱਕ ਤੋ ਵਧੀਕ ਕਾਰਨਾਂ ਕਰ ਕੇ ਇਹ ਵਿਧਾ ਪੰਜਾਬੀ ਸਮਾਜ ਵਿੱਚ ਵੱਕਾਰੀ ਸਥਾਨ ਗ੍ਰਹਿਣ ਨਹੀਂ ਕਰ ਸਕੀ। ਇਸ ਲਈ ਪੰਜਾਬੀ ਨਾਟਕ ਦਾ ਇਤਿਹਾਸ ਲੇਖਣ ਸੰਭਵ ਨਹੀਂ ਹੋਇਆ। ਇਸੇ ਲਈ ਪੰਜਾਬੀ ਨਾਟਕ ਦਾ ਇਤਿਹਾਸ ਲਿਖਦਿਆ ਉਸ ਸਭਿਆਚਾਰਕ, ਪਿਛੋਕੜ, ਲੋਕਧਾਰਾਈ ਵਿਹਾਰ ਤੇ ਮਾਨਸਿਕਤਾ ਨੂੰ ਸਮਝਣਾ ਅਵੱਸ਼ਕ ਹੈ।ਇਹ ਇਸ ਲਈ ਵੀ ਜਾਣਨਾ ਜਰੂਰੀ ਹੈ ਪੰਜਾਬੀ ਵਿੱਚ ਭਾਵੇਂ ਨਾਟਕ ਦਾ ਵਿਧੀਵਾਤ ਆਰੰਭ ਪੱਛਮ ਦੇ ਪ੍ਰਭਾਵ ਨਾਲ ਹੋਇਆ ਪਰੰਤੂ ਆਪਣੀ ਇੱਕ ਸਦੀ ਦੀ ਇਤਿਹਾਸ ਸਿਰਜਣਾ ਦੌਰਾਨ ਇਹ ਬਾਰ-ਬਾਰ ਕਿਸੇ ਨਾ ਕਿਸੇ ਰੂਪ ਵਿੱਚ ਆਪਣੇ ਪਿੱਛੇ ਵੱਲ ਅਹੁਲਦਾ ਭਾਵ ਪੰਜਾਬੀ ਲੋਕਧਾਰਾ ਤੇ ਸਭਿਆਚਾਰ ਨਾਲ ਵਾਸਤਾ ਹੋਣ ਦਾ ਯਤਨ ਕਰਦਾ ਰਿਹਾ ਹੈ।
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਪੰਜਾਬੀ ਦੇ ਨਾਮਵਰ ਕਵੀ ਸੁਰਜੀਤ ਪਾਤਰ ਦੀ ਇੱਕ ਚਰਚਿਤ ਕਵਿਤਾ ਹੈ। ਇਹ 1970ਵਿਆਂ ਵਿੱਚ ਅਤੇ 1980ਵਿਆਂ ਦੇ ਪਹਿਲੇ ਸਾਲਾਂ ਦੌਰਾਨ ਭਾਰਤੀ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਇਨਕਲਾਬ ਲੋਚਦੇ ਨੌਜਵਾਨਾਂ ਵਿੱਚ ਖਾਸ ਕਰ ਮਕਬੂਲ ਹੋਈ ਅਤੇ ਬਹੁਤ ਗਾਈ ਗਈ।
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਪੰਜਾਬੀ ਸਾਹਿਤ ਵਿੱਚ ਕਿੱਸਿਆਂ ਦਾ ਇੱਕ ਵਿਸ਼ੇਸ਼ ਸਥਾਨ ਹੈ।ਵੱਖ-ਵੱਖ ਕਵੀਆਂ ਵੱਲੋਂ ਲਗਭਗ ਹਰ ਕਾਲ ਵਿੱਚ ਲਿਖੀਆਂ ਅਨੇਕਾਂ ਪ੍ਰੇਮ ਕਥਾਵਾਂ ਸਾਨੂੰ ਕਿੱਸਾ ਰੂਪ ਵਿੱਚ ਮਿਲਦੀਆਂ ਹਨ। ਕਹਾਣੀਆਂ ਸੁਣਾਉਣ ਦਾ ਰਿਵਾਜ਼ ਬਹੁਤ ਪੁਰਾਣਾ ਹੈ। ਇਹਨਾਂ ਕਹਾਣੀਆਂ ਨੂੰ ਸਾਹਿਤ ਵਿੱਚ ਲਿਆਉਣ ਲਈ ਕਵਿਤਾ ਨੂੰ ਮਾਧਿਅਮ ਬਣਾਇਆ ਗਿਆ ਸੀ ਅਤੇ ਇਹਨਾਂ ਕਵਿਤਾਵਾਂ ਵਿੱਚ ਲਿਖੀਆਂ ਗਈਆਂ ਕਹਾਣੀਆਂ ਨੂੰ ਹੀ ਕਿੱਸਾ ਕਿਹਾ ਜਾਣ ਲੱਗਾ। ਪੰਜਾਬੀ ਵਿੱਚ ਹੀਰ ਰਾਂਝਾ, ਸੱਸੀ ਪੁਨੂੰ, ਸੋਹਣੀ-ਮਹਿਵਾਲ, ਮਿਰਜ਼ਾਂ ਸਾਹਿਬਾ ਆਦਿ ਕਿੱਸੇ ਮਿਲਦੇ ਹਨ। ਜਿਹੜੇ ਅੱਜ ਵੀ ਪੰਜਾਬ ਦੇ ਲੋਕਾਂ ਦੀਆਂ ਜ਼ੁਬਾਨਾ ਉੱਪਰ ਚੜੇ ਹੋਏ ਹਨ। ਇਹਨਾਂ ਕਿੱਸਿਆਂ ਦੀਆਂ ਜੜ੍ਹਾ ਪੂਰੇ ਪੰਜਾਬ ਵਿੱਚ ਬਹੁਤ ਡੂੰਘੀਆਂ ਹਨ।
ਨਾਟਕ ਸਾਹਿਤ ਦਾ ਇੱਕ ਰੂਪ ਹੈ ਜਿਸ ਨੂੰ ਮੰਚ ਉੱਤੇ ਲਿਖੀ ਸਕ੍ਰਿਪਟ ਤੋਂ ਚੇਤੇ ਕੀਤੇ ਪਾਤਰਾਂ ਦੇ ਵਾਰਤਾਲਾਪ ਰਾਹੀਂ ਅਭਿਨੈ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਨਾਟਕ ਲਿਖਣ ਵਾਲੇ ਨੂੰ ਨਾਟਕਕਾਰ ਕਿਹਾ ਜਾਂਦਾ ਹੈ। "ਨਾਟਕ" ਤੋਂ ਭਾਵ ਲਿਖਤੀ ਰੂਪ ਵੀ ਹੋ ਸਕਦਾ ਹੈ ਅਤੇ ਉਸ ਦੀ ਮੰਚ ਤੇ ਪੇਸ਼ਕਾਰੀ ਵੀ। ਨਾਟਕ: ਨਾਟਕ ਸਾਹਿਤ ਦੀ ਇੱਕ ਸੁਤੰਤਰ, ਸੰਪੂਰਨ ਅਤੇ ਅਹਿਮ ਵੰਨਗੀ ਹੈ। ਸਾਹਿਤ ਦੇ ਹੋਰ ਰੂਪਾਂ ਜਿਵੇਂ ਗਦ, ਗਲਪ ਅਤੇ ਕਾਵਿ ਨਾਲੋਂ ਇਸ ਦੀ ਵਿਲੱਖਣ ਹੋਂਦ ਦਾ ਕਾਰਨ ਇਹ ਹੈ ਕਿ ਇਸ ਨੂੰ ਸਟੇਜ ਉੱਤੇ ਰੂਪਮਾਨ ਕੀਤਾ ਜਾਂਦਾ ਹੈ। ਇਸ ਵਿਚਲੇ ਪਾਤਰ ਜੀਵਿਤ ਰੂਪ ਵਿੱਚ ਸਾਮ੍ਹਣੇ ਆ ਕੇ ਦਰਸ਼ਕਾਂ ਦੇ ਮਨ ਤੇ ਸਿੱਧਾ ਪ੍ਰਭਾਵ ਪਾਉਂਦੇ ਹਨ। ਨਾਟਕ ਵਿੱਚ ਸਾਹਿਤ, ਕਲਾ ਅਤੇ ਪ੍ਰਦਰਸ਼ਨ ਸ਼ਾਮਲ ਹਨ ਜਿਸ ਕਰ ਕੇ ਇਹ ਦੂਹਰੇ ਚਰਿੱਤਰ ਵਾਲੀ ਸਾਹਿਤ ਵਿਧਾ ਹੈ। ਨਾਟਕ ਇੱਕੋ ਵੇਲੇ ਸਾਹਿਤ ਰੂਪ ਵੀ ਹੈ ਤੇ ਕਲਾ ਰੂਪ ਵੀ। ਇਸ ਦੇ ‘ਲਿਖਤ ਪਾਠ’ ਦੇ ਨਾਲ ‘ਖੇਡ ਪਾਠ’ ਵੀ ਸ਼ਾਮਲ ਹੁੰਦਾ ਹੈ, ਇਸ ਲਈ ਨਾਟਕਕਾਰ ਨੂੰ ਆਪਣੀ ਸਿਰਜਣਾ ਵੇਲੇ ਪਾਠਕ (reader) ਅਤੇ ਦਰਸ਼ਕ (audience) ਦੋਹਾਂ ਨੂੰ ਸਾਮ੍ਹਣੇ ਰੱਖਣਾ ਪੈਂਦਾ ਹੈ। ਨਾਟਕ ਕੋਈ ਨਵੀਨ ਸਾਹਿਤ ਰੂਪ ਨਹੀਂ। ਮਨੁੱਖ ਨੇ ਜਦੋਂ ਬੋਲਣਾ ਵੀ ਨਹੀਂ ਸੀ ਸਿੱਖਿਆ, ਓਦੋਂ ਵੀ ਉਹ ਆਪਣੇ ਹਾਵ-ਭਾਵ, ਕਾਰਜ (action), ਨਕਲ (imitation) ਅਤੇ ਅਦਾਵਾਂ (gestures) ਰਾਹੀਂ ਪ੍ਰਗਟ ਕਰਦਾ ਸੀ। ਇਹ ਤਿੰਨੇ ਕਰਮ ਹੀ ਨਾਟਕ ਕਲਾ ਦੇ ਬੁਨਿਆਦੀ ਤੱਤ ਹਨ। ਸੰਸਕ੍ਰਿਤ ਅਤੇ ਯੂਨਾਨੀ ਸਾਹਿਤ ਵਿੱਚ ਰਚੇ ਨਾਟਕ ਵਿਸ਼ਵ ਸਾਹਿਤ ਦਾ ਮਹੱਤਵਪੂਰਨ ਅੰਗ ਹਨ। ਨਾਟਕ ਸੰਸਕ੍ਰਿਤ ਸ਼ਬਦ ‘ਨਾਟਯ’ ਤੋਂ ਬਣਿਆ ਹੈ। ‘ਨਾਟਯ’ ‘ਨਟ’ ਅਤੇ ‘ਨਾਟ’ ਧਾਤੂਆਂ ਤੋਂ ਵਿਕਸਿਤ ਹੋਇਆ ਹੈ। ਭਾਈ ਕਾਨ੍ਹ ਸਿੰਘ ਨਾਭਾ ਨੇ ‘ਮਹਾਨ ਕੋਸ਼’ ਵਿੱਚ ‘ਨਟ’ ਸ਼ਬਦ ਦਾ ਅਰਥ ਨੱਚਣਾ, ਹੇਠਾਂ ਡਿਗਣਾ, ਭਾਵ ਦਿਖਾਉਣਾ, ਕੰਬਣਾ, ਸਰਕਣਾ ਅਤੇ ਨਾਟਕ ਦੇਖਣ ਵਾਲਾ ਦੱਸੇ ਹਨ। ‘ਨਾਟਯ’ ਸ਼ਬਦ ਤੋਂ ਭਾਵ ਨਾਟਕ ਜਾਂ ਸ੍ਵਾਂਗ ਵੀ ਮੰਨੇ ਗਏ ਹਨ। ਪੱਛਮ ਵਿੱਚ ਨਾਟਕ ਕਲਾ ਦਾ ਵਿਕਾਸ ਯੂਨਾਨ ਦੇਸ਼ ਵਿੱਚ ਹੋਇਆ। ਅੰਗਰੇਜ਼ੀ ਵਿੱਚ ਨਾਟਕ ਲਈ ‘ਡਰਾਮਾ’ ਸ਼ਬਦ ਵਰਤਿਆ ਜਾਂਦਾ ਹੈ। ‘ਡਰਾਮਾ’ ਸ਼ਬਦ ‘ਡਰਾਓ’ ਤੋਂ ਨਿਕਲਿਆ ਹੈ, ਜਿਸਦਾ ਭਾਵ ਕਾਰਜ ਜਾਂ ਕਰਮ ਰਾਹੀਂ ਕੁਝ ਕਰ ਕੇ ਦਰਸਾਉਣਾ ਹੈ। ਇੱਕ ਹੋਰ ਧਾਰਨਾ ਅਨੁਸਾਰ ‘ਡਰਾਮਾ’ ਸ਼ਬਦ ਯੂਨਾਨੀ ਸ਼ਬਦ ‘Dran’ ਤੋਂ ਨਿਕਲਿਆ ਹੈ, ਜਿਸਦਾ ਅਰਥ ‘To do’ (inaction) ਹੈ। ਜੋ ਵੀ ਹੈ ਡਰਾਮੇ ਵਿੱਚ ਕਾਰਜ ਜਾਂ ਕਿਰਿਆ ਸ਼ਾਮਲ ਹੈ ਅਤੇ ਇਹ ਨ੍ਰਿਤ, ਨਕਲ ਅਤੇ ਸ੍ਵਾਂਗ ਤੋਂ ਸ੍ਰੇਸ਼ਠ ਸਾਹਿਤ ਰੂਪ ਹੈ। ਨਾਟਕਕਾਰ ਮੌਲਿਕ ਲੇਖਕ ਦੇ ਨਾਲ-ਨਾਲ ਕਰਾਫ਼ਟਮੈਨ ਵੀ ਹੈ। ਇਸੇ ਲਈ ਅੰਗਰੇਜ਼ੀ ਵਿੱਚ ਨਾਟਕਕਾਰ ਲਈ ‘ਪਲੇਰਾਈਟ’ ਸ਼ਬਦ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਤੋਂ ਭਾਵ ‘ਨਾਟਕ ਘੜਨ ਵਾਲਾ’ ਦੇ ਹਨ। ਅੰਗਰੇਜ਼ੀ ਵਿੱਚ ‘ਡਰਾਮਾ’ ਦੇ ਬਰਾਬਰ ਦਾ ਇੱਕ ਸ਼ਬਦ ‘ਪਲੇ’ (play) ਹੈ, ਜੋ ਭਾਰਤੀ ਸ਼ਬਦ ‘ਰੂਪਕ’ ਨਾਲ ਮਿਲਦਾ ਹੈ। ‘ਡਰਾਮੇ’ ਅਤੇ ‘ਪਲੇ’ ਵਿੱਚ ਸੂਖਮ ਅੰਤਰ ਹੈ। ਨਾਟਕ ਇੱਕ ਮਿਸ਼ਰਿਤ ਕਲਾ ਹੈ। ਇਸ ਦੀ ਸਿਰਜਣਾ ਵਿੱਚ ਗੀਤ, ਕਾਵਿ ਆਦਿ ਅੰਸ਼ਾਂ ਤੋਂ ਬਿਨਾਂ ਨਾਟਕਕਾਰ, ਐਕਟਰ, ਸੂਤਰਧਾਰ, ਨਿਰਮਾਤਾ, ਪ੍ਰਬੰਧਕ ਅਤੇ ਦਰਸ਼ਕ ਯੋਗਦਾਨ ਪਾਉਂਦੇ ਹਨ। ਇਸ ਨੂੰ ਗਿਆਨ ਦਾ ਸੋਮਾ ਮੰਨਦਿਆਂ ਭਰਤਮੁਨੀ ਨੇ ਨਾਟਯ ਸ਼ਾਸਤ੍ਰ ਦੀ ਰਚਨਾ ਕੀਤੀ ਅਤੇ ਨਾਟਕ ਨੂੰ ‘ਪੰਚਮ ਵੇਦ’ ਹੋਣ ਦਾ ਗੌਰਵ ਬਖ਼ਸ਼ਿਆ। ਇਸ ਪੰਜਵੇਂ ਵੇਦ ਨਾਟਕ ਦੀ ਰਚਨਾ ਚੌਹ ਵੇਦਾਂ ਵਿੱਚੋਂ ਅੰਸ਼ ਲੈ ਕੇ ਕੀਤੀ ਗਈ। ਭਰਤ ਮੁਨੀ ਅਨੁਸਾਰ ਬ੍ਰਹਮਾ ਨੇ ਰਿਗਵੇਦ ਵਿੱਚੋਂ ਸੰਵਾਦ (ਪਾਤਰਾਂ ਵਿਚਲੀ ਗੱਲ ਕਥ), ਸਾਮਵੇਦ ਵਿੱਚੋਂ ਸੰਗੀਤ (ਨਾਚ, ਗਾਇਕ ਅਤੇ ਸਾਜ਼ਾਂ ਦੀਆਂ ਧੁਨਾਂ), ਯੁਜਰ ਵੇਦ ਵਿੱਚੋਂ ਬਾਤਾਵਾਂ (ਸਰੀਰ ਦੇ ਅੰਗਾਂ ਨੂੰ ਹਿਲਾ ਕੇ ਭਾਵ ਦਰਸਾਉਣੇ) ਅਤੇ ਅਥਰਵ ਵੇਦ ਵਿੱਚੋਂ ਰਸ ਤੱਤ (ਮਾਨਸਿਕ ਪ੍ਰਭਾਵ) ਸਮੋ ਕੇ ਨਾਟਕ ਦੀ ਰਚਨਾ ਕੀਤੀ। ਚਾਰ ਵੇਦਾਂ ਦੇ ਵਿਪਰੀਤ ਨਾਟਕ ਨਾਂ ਦਾ ਇਹ ਪੰਜਵਾਂ ਵੇਦ ਸਭ ਵਰਨਾਂ ਲਈ ਸਮਾਨ ਭਾਵ ਨਾਲ ਰਚਿਆ ਗਿਆ। ਮਾਨਵ ਜੀਵਨ ਦੇ ਵਿਸ਼ਾਲ ਵਿਸਤ੍ਰਿਤ ਰੰਗ-ਮੰਚ ਉੱਤੇ ਹੋਣ ਵਾਲੇ ਨਾਟਕ ਨੂੰ ਨਾਟਕ ਕਿਹਾ ਜਾਂਦਾ ਹੈ। ਮਨੁੱਖ ਦੇ ਕੰਮ-ਕਾਜ, ਦੈਨਿਕ ਜੀਵਨ ਦੀਆਂ ਗਤੀਵਿਧੀਆਂ, ਮਾਨਵ ਜੀਵਨ ਨਾਟਕ ਦੇ ਭਿੰਨ-ਭਿੰਨ ਅੰਗ ਅਤੇ ਦ੍ਰਿਸ਼ ਹੀ ਹਨ। ਨਾਟਕ ਕਿਸੇ ਜੀਵਨ ਦੀ ਨਕਲ ਹੈ ਪਰ ਇਹ ਨਕਲ ਅਸਲ ਤੋਂ ਵਧੇਰੇ ਯਥਾਰਥਿਕ ਚਿੱਤਰ ਪੇਸ਼ ਕਰਨ ਦੀ ਸਮਰੱਥਾ ਰੱਖਦੀ ਹੈ। ਨਾਟਕ ਮਨੁੱਖੀ ਸੁਭਾਅ ਦੀ ਨਕਲ ਹੈ, ਉਸ ਦੇ ਅੰਦਰਲੇ ਸੰਘਰਸ਼ ਦੀ ਕਹਾਣੀ ਹੈ, ਜੋ ਮੰਚ ਉੱਤੇ ਪੇਸ਼ ਕੀਤੀ ਜਾਂਦੀ ਹੈ। ਮੰਚਨ ਨਾਲ ਇਹ ਕਹਾਣੀ ਏਨੀ ਸ਼ਕਤੀਸ਼ਾਲੀ ਹੋ ਜਾਂਦੀ ਹੈ ਕਿ ਸਾਰੇ ਮਾਨਵ ਸਮਾਜ ਨੂੰ ਪ੍ਰਭਾਵਿਤ ਕਰ ਸਕਦੀ ਹੈ। ਨਾਟਕ ਮਨੋਰੰਜਨ ਦੇ ਮਾਧਿਅਮ ਦੇ ਨਾਲ-ਨਾਲ ਕਿਸੇ ਸਾਰਥਕ ਉਦੇਸ਼ ਦੀ ਧਾਰਨੀ ਵੀ ਹੈ। ਨਾਟਕ ਕਿਉਂਕਿ ਲਿਖੇ ਜਾਣ ਤੇ ਹੀ ਸਮਾਪਤ ਨਹੀਂ ਹੋ ਜਾਂਦਾ ਸਗੋਂ ਇਸਨੇ ਰੰਗ-ਮੰਚ ਤੇ ਜਾ ਕੇ ਸੰਪੂਰਨਤਾ ਗ੍ਰਹਿਣ ਕਰਨੀ ਹੁੰਦੀ ਹੈ। ਇਸ ਲਈ ਨਾਟਕ ਨੂੰ ਅਜਿਹੀ ਸਾਹਿਤ ਰਚਨਾ ਮੰਨਿਆ ਗਿਆ ਹੈ, ਜਿਸ ਦੇ ਅੰਤਹਕਰਨ ਦੀ ਸੂਖਮਤਾ ਨੂੰ ਅਸੀਂ ਰੰਗ-ਮੰਚ ਤੇ ਮੂਰਤ ਰੂਪ ਵਿੱਚ ਵੇਖ ਸਕਦੇ ਹਾਂ। ਖੇਡੇ ਜਾਣ ਸਮੇਂ ਉੱਭਰਨ ਵਾਲੇ ਤੱਤ ਨਾਟਕ ਦੀ ਲਿਖਤ ਵਿੱਚ ਮੌਜੂਦ ਹੁੰਦੇ ਹਨ। ਰੰਗ-ਮੰਚ ਤੋਂ ਸੁਚੇਤ ਨਾਟਕਕਾਰ ਦੇ ਲਿਖਤ ਪਾਠ ਵਿੱਚ ਖੇਡ ਪਾਠ ਲੁਪਤ ਹੁੰਦਾ ਹੈ ਜਿਸ ਨੂੰ ਰੰਗ-ਮੰਚ ਤੇ ਡੀਕੋਡ ਕਰਨਾ ਨਿਰਦੇਸ਼ਕ ਦਾ ਕਾਰਜ ਹੈ। ਮੰਚਨ ਯੋਗਤਾ ਕਾਰਨ ਹੀ ਨਾਟਕ ਦਰਸ਼ਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਨਾਟਕ ਦੀ ਸੰਪੂਰਨਤਾ ਅਭਿਨੈ ਪ੍ਰਦਰਸ਼ਨ ਵਿੱਚ ਹੈ, ਅਭਿਨੈ ਇਸ ਦਾ ਕੇਂਦਰ ਬਿੰਦੂ ਹੈ। ਅਜੋਕੇ ਸਮੇਂ ਵਿੱਚ ਰੰਗ-ਮੰਚ ਵਿੱਚ ਬਹੁਭਾਂਤੀ ਵਿਕਾਸ ਆਉਣ ਕਾਰਨ ਨਾਟ-ਲਿਖਤ ਵਿੱਚ ਵਿਵਿਧਤਾ ਆਈ ਹੈ। ਰੇਡੀਓ, ਫ਼ਿਲਮ ਅਤੇ ਟੀ.ਵੀ. ਦੀ ਆਮਦ ਨਾਲ ਨਾਟ ਲਿਖਤ ਤੇ ਵਿਆਪਕ ਪ੍ਰਭਾਵ ਪਿਆ ਹੈ। ਇਸ ਨਾਲ ਨਾਟਕ ਆਪਣੇ ਪਰੰਪਰਿਕ ਰੂਪ ਬਦਲ ਕੇ ਨਵੇਂ ਰੂਪ ਅਖ਼ਤਿਆਰ ਕਰ ਰਿਹਾ ਹੈ। ਪਹਿਲਾਂ ਕੇਵਲ ਪੂਰੇ ਨਾਟਕ ਅਤੇ ਇਕਾਂਗੀ ਹੀ ਰਚੇ ਤੇ ਖੇਡੇ ਜਾਂਦੇ ਸਨ ਪਰੰਤੂ ਹੁਣ ਰੰਗ-ਮੰਚ ਵਿੱਚ ਰੋਸ਼ਨੀਆਂ ਦੀ ਵਰਤੋਂ ਅਤੇ ਪਿੱਠ- ਵਰਤੀ ਅਵਾਜ਼ਾਂ ਵਰਗੇ ਸਾਧਨਾਂ ਦੀ ਆਮਦ ਨਾਲ ਮੰਚ ਪੱਖ ਵੀ ਬਦਲ ਗਿਆ ਹੈ। ਨਤੀਜੇ ਵਜੋਂ ਕਾਵਿ- ਨਾਟਕ, ਲਘੂ-ਨਾਟਕ, ਨੁਕੜ-ਨਾਟਕ, ਬਾਲ- ਨਾਟਕ, ਸੰਗੀਤ- ਨਾਟਕ, ਨ੍ਰਿਤ-ਨਾਟਕ, ਕੋਰਿਓਗਰਾਫ਼ੀ, ਇੱਕ ਪਾਤਰੀ ਨਾਟਕ ਅਤੇ ਅਬੋਲ ਨਾਟਕ (Mime) ਆਦਿ ਨਾਟਕੀ ਸਰੂਪ ਉੱਘੜ ਕੇ ਸਾਮ੍ਹਣੇ ਆਏ ਹਨ। ਵਿਸ਼ਵ ਨਾਟ- ਸ਼ੈਲੀਆਂ ਨੇ ਇਹਨਾਂ ਤੇ ਵਿਆਪਕ ਪ੍ਰਭਾਵ ਵੀ ਪਾਇਆ ਹੈ। ਵਿਸ਼ਵੀਕਰਨ ਅਤੇ ਕੰਪਿਊਟਰੀਕਰਨ ਕਾਰਨ ਵੀ ਨਾਟਕ ਦੀ ਵਿਧਾ ਵਿੱਚ ਇਨਕਲਾਬੀ ਪਰਿਵਰਤਨ ਆਇਆ ਹੈ। ਇਸ ਸਾਰੀ ਰੱਦੋ-ਬਦਲ ਨੇ ਵਿਚਾਰ, ਪ੍ਰਕਾਰ ਅਤੇ ਸੰਚਾਰ ਦੀ ਦ੍ਰਿਸ਼ਟੀ ਤੋਂ ਨਾਟਕ ਦੇ ਨਵੇਂ ਪ੍ਰਤਿਮਾਨ ਸਿਰਜੇ ਹਨ। ਨਾਟਕ ਦੇ ਲੱਛਣ:- 1. ਨਾਟਕ ਨਿਰਾ ਦ੍ਰਿਸ਼ ਨਹੀਂ 2.
ਪੰਜਾਬੀ ਭਾਸ਼ਾ /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ। ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ।
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਸਿਮਰਨ ਧਾਲੀਵਾਲ (ਜਨਮ 8 ਅਗਸਤ 1986) ਇੱਕ ਪੰਜਾਬੀ ਕਹਾਣੀਕਾਰ ਹੈ। ਉਸ ਦਾ ਕਹਾਣੀ ਸੰਗ੍ਰਹਿ 'ਆਸ ਅਜੇ ਬਾਕੀ ਹੈ' ਸਾਹਿਤ ਅਕੈਡਮੀ ਯੁਵਾ ਪੁਰਸਕਾਰ-2015 ਲਈ ਚੁਣਿਆ ਗਿਆ ਹੈ ਅਤੇ ਉਸ ਪਲ ਕਹਾਣੀ ਸੰਗ੍ਰਹਿ ਲਈ ਢਾਹਾਂ ਸਾਹਿਤ ਪੁਰਸਕਾਰ (ਕੈਨੇਡਾ) ਮਿਲ ਚੁੱਕਾ ਹੈ। ਉਨ੍ਹਾਂ ਦੀਆਂ ਕਈ ਸੰਪਾਦਤ ਕਹਾਣੀ ਸੰਗ੍ਰਹਿਆਂ ਵਿੱਚ ਕਹਾਣੀਆਂ ਸ਼ਾਮਿਲ ਕੀਤੀਆਂ ਗਈਆਂ ਹਨ ਅਤੇ ਕਈ ਕਹਾਣੀਆਂ ਦਾ ਨਾਟਕੀ ਰੂਪਾਂਤਰਨ ਵੀ ਹੋਇਆ ਹੈ। ਉਨ੍ਹਾਂ ਦੀ ਕਹਾਣੀ ‘ਹੁਣ ਮੈਂ ਝੂਠ ਨਹੀਂ ਬੋਲਦਾ’ ਉਪਰ ਲਘੂ ਫਿਲਮ ਬਣੀ ਹੈ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਸਰਦਾਰ ਗੁਰਪ੍ਰੀਤ ਸਿੰਘ
ਜਰਨੈਲ ਸਿੰਘ ਸੇਖਾ (ਜਨਮ-1 ਅਗਸਤ 1934) ਪੰਜਾਬੀ ਲੇਖਕ, ਨਾਵਲਕਾਰ ਅਤੇ ਕਹਾਣੀਕਾਰ ਹੈ। ਉਹ ਅੱਧੀ ਸਦੀ ਦੇ ਕ਼ਰੀਬ ਸਮੇਂ ਤੋਂ ਪੰਜਾਬੀ ਸਾਹਿਤ ਲਿਖਣ ਦਾ ਕਾਰਜ ਕਰ ਰਹੇ ਹਨ। ਹੁਣ ਤੱਕ ਉਹ ਡੇਢ ਦਰਜਨ ਦੇ ਕ਼ਰੀਬ ਕਿਤਾਬਾਂ ਲਿਖ ਚੁੱਕੇ ਹਨ। ਲੇਖਕ ਅਤੇ ਸਮਾਜ ਦੇ ਰਿਸ਼ਤੇ 'ਤੇ ਟਿੱਪਣੀ ਕਰਦਿਆਂ ਉਹ ਕਹਿੰਦਾ ਹੈ, "ਲੇਖਕ ਸਮਾਜ ਦਾ ਸ਼ੀਸ਼ਾ ਹੁੰਦਾ ਹੈ। ਸਮੇਂ ਤੇ ਸਥਾਨ ਅਨੁਸਾਰ ਜਿਹੜੀਆਂ ਘਟਨਾਵਾਂ ਘਟਦੀਆਂ ਹਨ ਜਾਂ ਸਮਾਜਕ ਸਮੱਸਿਆਵਾਂ ਉਤਪੰਨ ਹੁੰਦੀਆਂ ਹਨ, ਉਹਨਾਂ ਨੂੰ ਆਪਣੀ ਕ਼ਲਮ ਦੀ ਨੋਕ 'ਤੇ ਲਿਆਉਣਾ ਲੇਖਕ ਦਾ ਕਰਤੱਵ ਹੁੰਦਾ ਹੈ। ਜੇ ਉਹ ਉਹਨਾਂ ਤੋਂ ਮੂੰਹ ਮੋੜਦਾ ਹੈ ਤਾਂ ਉਹ ਨਾ ਆਪਣੇ ਆਪ ਨਾਲ ਅਤੇ ਨਾ ਹੀ ਸਮਾਜ ਨਾਲ਼ ਇਨਸਾਫ਼ ਕਰ ਰਿਹਾ ਹੁੰਦਾ ਹੈ।"
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਗੁਰੂ ਗ੍ਰੰਥ ਸਾਹਿਬ ਦੇ ਬਾਣੀਕਾਰ ਅਤੇ ਬਾਣੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦਾ ਸਭ ਤੋਂ ਮਹਾਨ ਗ੍ਰੰਥ ਹੈ। ਸ੍ਰੀ ਗੁਰੂ ਅਰਜਨ ਸਾਹਿਬ ਜੀ ਨੇ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਵਿੱਚ ਸ਼ੁਰੂ ਕੀਤਾ ਅਤੇ 2 ਅਗਸਤ 1604 ਨੂੰ ਸੰਪੰਨ ਕੀਤਾ। ਇਸ ਮਹਾਨ ਗ੍ਰੰਥ ਦੀ ਲੇਖਣੀ ਦਾ ਕਾਰਜ ਭਾਈ ਗੁਰਦਾਸਜੀ ਨੇ ਕੀਤਾ। ਇਸ ਵਿੱਚ ਪਹਿਲਾਂ ਪੰਜ ਗੁਰੂਆਂ ਦੀ ਬਾਣੀ ਦਰਜ ਸੀ; ਬਾਅਦ ਵਿੱਚ ਸ੍ਰੀਗੁਰੂ ਗੋਬਿੰਦ ਸਿੰਘਜੀ ਮਹਾਰਾਜ ਨੇ ਇਸ ਵਿੱਚ ਅਕਤੂਬਰ 1708 ਨੂੰ ਸ੍ਰੀਗੁਰੂ ਤੇਗ ਬਹਾਦਰ ਸਾਹਿਬਜੀ ਦੀ ਬਾਣੀ ਸ਼ਾਮਲ ਕੀਤੀ। ਸ੍ਰੀਗੁਰੂ ਗ੍ਰੰਥ ਸਾਹਿਬਜੀ ਵਿੱਚ ਛੇ ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ ਤਿੰਨ ਗੁਰੂ ਘਰ ਦੇ ਸਿੱਖ ਸ਼ਰਧਾਲੂਆਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਪ੍ਰਕਾਰ ਹੈ-
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਸ਼ਾਹ ਮੁਹੰਮਦ (1784-1862) ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਪੰਜਾਬੀ ਦਾ ਸ਼ਾਇਰ ਸੀ। ਜੰਗਨਾਮਾ ਵਿੱਚ ਉਸਨੇ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਹਿਲੀ ਅੰਗਰੇਜ਼-ਸਿੱਖ ਲੜਾਈ ਦੀ ਕਹਾਣੀ ਬਿਆਨ ਕੀਤੀ ਹੈ। ਸ਼ਾਹ ਮੁਹੰਮਦ ਦੂਰ-ਦ੍ਰਿਸ਼ਟੀ ਵਾਲਾ ਕਵੀ ਸੀ ਜੋ ਆਉਣ ਵਾਲੀਆਂ ਘਟਨਾਵਾਂ ਦੇ ਅਕਸ ਨੂੰ ਵੇਖ ਸਕਦਾ ਸੀ। ਉਸ ਦੇ ਅੰਦਾਜੇ ਤਜਰਬਿਆਂ ਅਤੇ ਤੱਥਾਂ ’ਤੇ ਆਧਾਰਤ ਸਨ।ਸ਼ਾਹ ਮੁਹੰਮਦ ਦਾ ਜਨਮ 1784 ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਪਿੰਡ ਵਡਾਲਾ ਵੀਰਮ ਵਿੱਚ ਹੋਇਆ। ਉਹ ਮਹਾਰਾਜਾ ਰਣਜੀਤ ਸਿੰਘ ਨੂੰ ਪਸੰਦ ਕਰਦਾ ਸੀ ਕਿਉਂ ਜੇ ਉਸਨੇ ਪੰਜਾਬ ਨੂੰ ਦੁੱਖਾਂ ਦੀ ਥਾਂ ਤੋਂ ਜੰਨਤ ਵਿੱਚ ਪਲਟ ਦਿੱਤਾ ਸੀ।
ਦਰਸ਼ਨ ਸਿੰਘ ਧੀਰ (10 ਫ਼ਰਵਰੀ 1935 - 9 ਅਪ੍ਰੈਲ 2021) ਇੰਗਲੈਂਡ ਵਾਸੀ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਸੀ। ਉਹ ਹੁਣ ਤੱਕ 11 ਨਾਵਲ ਅਤੇ 90 ਤੋਂ ਵੱਧ ਕਹਾਣੀਆਂ ਦੀ ਰਚਨਾ ਕਰ ਚੁੱਕਿਆ ਹੈ। ਉਸ ਦੀ ਗਲਪ ਯਾਤਰਾ ਸਾਲ 1972 ਤੋਂ ਆਰੰਭ ਹੋਈ ਸੀ। ਉਹ ਬਰਤਾਨੀਆ ਦੇ ਪ੍ਰਮੁੱਖ ਸਾਹਿਤਕਾਰਾਂ ਵਿੱਚੋਂ ਇੱਕ ਅਤੇ ਪ੍ਰਗਤੀਸ਼ੀਲ ਲਿਖਾਰੀ ਸਭਾ, ਵੁਲਵਰਹੈਂਪਟਨ ਬਰਾਂਚ ਦਾ ਚੇਅਰਪਰਸਨ ਸੀ।
ਸੂਫ਼ੀਵਾਦ ਇਸਲਾਮੀ ਗਿਆਨ ਦੀ ਰੌਸ਼ਨੀ ਤੇ ਇਸਦੀ ਇਤਿਹਾਸਕ ਅਸਲ ਵਿਚੋਂ ਹੀ ਪੈਦਾ ਹੋਈ ਇੱਕ ਰਹੱਸਵਾਦੀ ਲਹਿਰ ਹੈ ਜਿਸ ਨੇ ਹਮੇਸ਼ਾ ਕੁਰਾਨੀ ਫ਼ਲਸਫ਼ੇ ਦੀ ਰੂਹਾਨੀਅਤ ਤੋਂ ਵੀ ਪ੍ਰੇਰਨਾ ਲੈ ਕੇ ਸਮਾਜ ਨੂੰ ਸਹੀ ਰਾਹ ਦਿਖਾਉਣ ਦਾ ਬੀੜਾ ਚੁੱਕਿਆ। ਸੂਫ਼ੀਵਾਦ ਦੇ ਇਤਿਹਾਸਕ ਵਿਕਾਸ ਵਿੱਚ ਸੂਫ਼ੀ ਸਿਲਸਿਲੇ ਜਾਂ ਸੰਪਰਦਾਵਾਂ ਦੀ ਆਮਦ ਕੇਵਲ ਸੂਫ਼ੀਵਾਦ ਦੇ ਦੁਨੀਆ ਭਰ ਵਿੱਚ ਫੈਲਣ ਦਾ ਹੀ ਕਾਰਨ ਨਹੀਂ ਬਣੀ, ਸਗੋਂ ਇਸਲਾਮ ਦੇ ਪਾਸਾਰ ਤੇ ਪ੍ਰਚਾਰ ਦੀ ਵੀ ਬੁਨਿਆਦ ਬਣੀ। ਇਸਲਾਮੀ ਇਤਿਹਾਸ ਗਵਾਹ ਹੈ ਕਿ ਮੁੱਢਲੇ ਮੁਸਲਮਾਨ ਫ਼ਕੀਰਾਂ ਅਤੇ ਸੂਫ਼ੀਆਂ ਵਿੱਚ ਕੋਈ ਭਿੰਨਤਾ ਨਹੀਂ ਸੀ। ਇਹ ਸਾਰੇ ਲੋਕ ਰਹੱਸਵਾਦੀ ਰੁੱਚੀਆਂ ਦੇ ਧਾਰਨੀ ਹੋਣ ਕਾਰਨ ਦੁਨਿਆਵੀ ਮਸਲਿਆਂ ਤੋਂ ਦੂਰ ਰਹਿੰਦੇ ਸਨ। ਆਪਣੀ ਆਤਮਿਕ ਪ੍ਰਗਤੀ ਲਈ ਸਾਧਨਾ ਵਿੱਚ ਰੁੱਝੇ ਹੋਏ ਇਹ ਸੂਫ਼਼ੀ ਆਮ ਲੋਕਾਂ ਲਈ ਵੀ ਪ੍ਰੇਰਨਾਂ-ਸਰੋਤ ਸਨ। ਇਹੀ ਕਾਰਨ ਸੀ ਕਿ ਸਮੇਂ-ਸਮੇਂ ਰਾਜਨੀਤਕ ਸ਼ਕਤੀਆਂ ਇਨ੍ਹਾਂ ਨੂੰ ਇਸਲਾਮ ਦੇ ਪ੍ਰਚਾਰਕ ਸਮਝ ਦੇ ਆਪਣਾ ਸਮਰੱਥਣ ਤੇ ਸਤਿਕਾਰ ਦਿੰਦੀਆਂ ਰਹੀਆਂ। ਇਹਨਾਂ ਮੁੱਢਲੇ ਸੂਫ਼ੀਆਂ ਨੇ ਅਕਸਰ ਧਾਰਮਿਕ ਯਾਤਰਾਵਾਂ ਦੌਰਾਨ ਹੀ ਪ੍ਰਚਾਰ ਕੀਤਾ। ਇਨ੍ਹਾਂ ਦੀ ਨਾ ਕੋਈ ਵੱਡੀ ਜੱਥੇਬੰਦੀ ਸੀ ਤੇ ਨਾ ਹੀ ਕੋਈ ਨਿਸ਼ਚਿਤ ਟਿਕਾਣਾ। ਮੁੱਢਲੇ ਸੂਫ਼ੀ ਇਸਲਾਮੀ ਤਸੱਵੁਫ਼ ਦੇ ਰੂਹਾਨੀ ਅਨੁਭਵ ਉਤੇ ਜ਼ੋਰ ਦਿੰਦੇ ਸਨ ਸਿਧਾਂਤਕ ਜਾਂ ਪ੍ਰ਼ਚਾਰਕ ਰੁਚੀ ਨਹੀਂ ਰੱਖਦੇ ਸਨ। ਉਹ ਮੁਰੀਦਾਂ ਨੂੰ ਕੇਵਲ ਆਤਮਕ ਰਸਤਾ ਦੱਸ ਸਕਦੇ ਸਨ। ਪਰ ਮਾਰਗ ਦਾ ਅਨੁਭਵ ਖੁਦ ਮੁਰੀਦ ਨੂੰ ਕਰਨਾ ਪੈਂਦਾ ਸੀ। ਬਗਦਾਦ ਨਿਵਾਸੀ ਇਮਾਮ-ਅਬ-ਹਮੀਦ ਮੁਹੰਮਦ-ਅਲ-ਗ਼ੱਜ਼ਾਲੀ (1059-1111 ਈ.) ਵਰਗੇ ਸੂਫ਼ੀ ਸਿਧਾਂਤਕਾਰਾਂ ਨੇ ਕੁਰਾਨੀ ਫਲਸਫੇ ਦੀ ਪੁਨਰ ਵਿਆਖਿਆ ਕਰਕੇ ਸਾਧਨਾ-ਮਾਰਗ ਵਿੱਚ ਮੁਰਸ਼ਿਦ ਦੀ ਸਿੱਖਿਆ ਤੇ ਕਿਰਪਾ ਦੀ ਲੋੜ ਤੇ ਮਹੱਤਵ ਸਮਝਾਇਆ। ਇਮਾਮ-ਅਬੂ-ਹਮੀ਼ਦ ਅਲ-ਗੱਜ਼ਾਲੀ ਦੇ ਜ਼ੋਰਦਾਰ ਪ੍ਰਚਾਰ ਤੇ ਸੂਫ਼ੀਆਂ ਵਿੱਚ ਖੁੱਲੇਆਮ ਪੀਰੀ-ਮੁਰੀਦੀ ਪਰੰਪਰਾ ਨੂੰ ਮਾਨਤਾ ਦਿੱਤੀ ਤੇ ਇਸ ਪਰੰਪਰਾ ਦੇ ਵਿਰੋਧ ਕਰ ਰਹੇ ਮੁੱਲਾਂ-ਮੁਲਾਣਿਆਂ ਤੇ ਸ਼ਾਸਕਾ ਨੂੰ ਚੁੱਪ ਹੋਣਾ ਪਿਆ। ਗਿਆਰ੍ਹਵੀਂ ਸਦੀ ਇਸਲਾਮ ਤੇ ਸੂਫ਼ੀਵਾਦ ਦੇ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀ ਸਦੀ ਸਵੀਕਾਰ ਕੀਤੀ ਜਾਂਦੀ ਹੈ। ਇਸ ਤੋਂ ਬਾਅਦ 1173 ਈ.
ਪ੍ਰਦੂਸ਼ਣ, ਕੁਦਰਤੀ ਵਾਤਾਵਰਨ ਵਿੱਚ ਗੰਦਗੀ ਦੀ ਪਛਾਣ ਹੈ ਜੋ ਵਾਤਾਵਰਨ ਦੀ ਉਲਟ ਤਬਦੀਲੀ ਦਾ ਕਾਰਨ ਬਣਦਾ ਹੈ। ਪ੍ਰਦੂਸ਼ਣ ਰਸਾਇਣਕ ਪਦਾਰਥਾਂ ਜਾਂ ਊਰਜਾ ਦੇ ਰੂਪ ਲੈ ਸਕਦਾ ਹੈ, ਜਿਵੇਂ ਕਿ ਰੌਲਾ, ਗਰਮੀ ਜਾਂ ਰੋਸ਼ਨੀ ਪ੍ਰਦੂਸ਼ਣ, ਪ੍ਰਦੂਸ਼ਣ ਦੇ ਹਿੱਸੇ, ਜਾਂ ਤਾਂ ਬਾਹਰਲੇ ਪਦਾਰਥ / ਊਰਜਾ ਜਾਂ ਕੁਦਰਤੀ ਤੌਰ ਤੇ ਪੈਦਾ ਹੋਣ ਵਾਲੀ ਗੰਦਗੀ ਹੋ ਸਕਦੀ ਹੈ। ਪ੍ਰਦੂਸ਼ਣ ਨੂੰ ਅਕਸਰ ਬਿੰਦੂ ਸਰੋਤ ਜਾਂ ਨਾਨ-ਪੁਆਇੰਟ ਸੋਰਸ ਪ੍ਰਦੂਸ਼ਣ ਵਜੋਂ ਸ਼੍ਰੇਣੀਬੱਧ ਕੀਤਾ ਜਾਂਦਾ ਹੈ। 2015 ਵਿੱਚ, ਸੰਸਾਰ ਵਿੱਚ 9 ਮਿਲੀਅਨ ਲੋਕ ਪ੍ਰਦੂਸ਼ਣ ਕਰਕੇ ਮਾਰੇ ਗਏ।ਪ੍ਰਦੂਸ਼ਣ ਦੀਆਂ ਮੁੱਖ ਕਿਸਮਾਂ ਵਿੱਚ ਸ਼ਾਮਲ ਹਨ:
ਗ਼ਜ਼ਲ (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ 'ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ। ਚੌਧਵੀਂ ਸਦੀ ਦੇ ਫ਼ਾਰਸੀ ਸ਼ਾਇਰ ਹਾਫਿਜ਼ ਸ਼ਿਰਾਜ਼ੀ ਦੀ ਕਾਵਿਕ ਜਾਦੂਗਰੀ ਨੇ ਯੂਰਪ ਵਿੱਚ ਮਹਾਨ ਜਰਮਨ ਕਵੀ ਗੇਟੇ ਅਤੇ ਸਪੇਨੀ ਕਵੀ ਲੋਰਕਾ ਤੱਕ ਨੂੰ ਇਸ ਵਿਧਾ ਵਿੱਚ ਸ਼ਾਇਰੀ ਕਰਨ ਲਈ ਪ੍ਰੇਰ ਲਿਆ।
ਗੁਰਬਖ਼ਸ਼ ਸਿੰਘ ਫਰੈਂਕ ਇੱਕ ਪੰਜਾਬੀ ਵਿਦਵਾਨ, ਲੇਖਕ ਅਤੇ ਮੁੱਖ ਤੌਰ ਤੇ ਰੂਸੀ ਸਾਹਿਤਕ ਰਚਨਾਵਾਂ ਦਾ ਅਨੁਵਾਦਕ ਹੈ। ਉਸਨੇ ਤਿੰਨ ਨਾਵਾਂ: ਗੁਰੂਬਖ਼ਸ਼, ਗੁਰਬਖ਼ਸ਼ ਸਿੰਘ, ਗੁਰਬਖ਼ਸ਼ ਸਿੰਘ ਫ਼ਰੈਂਕ, ਹੇਠ ਆਪਣਾ ਅਨੁਵਾਦ-ਕਾਰਜ ਕੀਤਾ ਹੈ। ਉਹ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਹੈ, ਜਿਸਨੇ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿੱਚ ਲਗਭਗ ਡੇਢ ਦਹਾਕਾ ਸੇਵਾ ਕੀਤੀ। ਉਹ ਅਨੁਵਾਦ ਕਲਾ ਦਾ ਮਾਹਿਰ ਜਿਸ ਕਾਰਨ ਉਸਦੀਆਂ ਅਨੁਵਾਦ ਕੀਤੀਆਂ ਸਾਹਿਤਕ ਲਿਖਤਾਂ ਮੌਲਿਕ ਰਚਨਾਵਾਂ ਲਗਦੀਆਂ ਹਨ। ਇਹ ਅਨੁਵਾਦ ਉਸ ਨੇ ਮੂਲ ਸੋਮਿਆਂ ਤੋਂ ਕੀਤੇ ਹਨ।ਪੰਜਾਬੀ ਚਿੰਤਨ ਦੀ ਦੁਨੀਆਂ ਵਿੱਚ ਫਰੈਂਕ ਦੀ ਕਾਰਜਸ਼ੀਲਤਾ ਦਾ ਦਾ ਸਮਾਂ ਵੀਹਵੀਂ ਸਦੀ ਦਾ ਨੌਵਾਂ ਦਹਾਕਾ ਹੈ। ਇਸ ਦਹਾਕੇ ਤੋਂ ਪੂਰਵ ਸਾਹਿਤ ਦੀ ਸਾਹਿਤਕਤਾ ਦੀ ਪਛਾਣ ਦਾ ਸਰੋਕਾਰ ਪੰਜਾਬੀ ਚਿੰਤਨ ਦੇ ਕੇਂਦਰ ਵਿੱਚ ਟਿਕਿਆ ਹੋਇਆ ਸੀ। ਡਾ. ਫਰੈਕ ਨੇ ਡਾ਼. ਰਵਿੰਦਰ ਸਿੰਘ ਰਵੀ, ਅਤੇ ਡਾ਼.
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਹਜਰਤ ਬਾਬਾ ਫ਼ਰੀਦ-ਉਦ-ਦੀਨ ਗੰਜਸ਼ਕਰ (ਉਰਦੂ: حضرت بابا فرید الدّین مسعود گنج شکر ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਇੱਕ ਸੂਫ਼ੀ ਫਕੀਰ ਸੀ। ਹਜਰਤ ਫ਼ਰੀਦ-ਉਦ-ਦੀਨ ਗੰਜਸ਼ਕਰ (1173–1266) ਜਾਂ (1188 (584 ਹਿਜਰੀ) – 7 ਮਾਈ 1280 (679 ਹਿਜਰੀ)), ਜਿਸ ਨੂੰ ਆਮ ਤੌਰ 'ਤੇ ਬਾਬਾ ਫ਼ਰੀਦ (ਉਰਦੂ: بابا فرید) ਸੱਦਿਆ ਜਾਂਦਾ ਹੈ 12ਵੀਂ ਸਦੀ ਦਾ ਇੱਕ ਸੂਫ਼ੀ ਪ੍ਰਚਾਰਕ ਅਤੇ ਚਿਸ਼ਤੀ ਸੰਪਰਦਾ ਦੇ ਸੰਤ ਸਨ
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਰੀਤੀ ਰਿਵਾਜ ਸ਼ਬਦ ਅੰਗਰੇਜੀ ਦੇ ਪਦ ritual ਦੇ ਪੰਜਾਬੀ ਅਨੁਵਾਦ ਵਜੋਂ ਵਰਤਿਆ ਗਿਆ ਹੈ। ਸਮਾਜ ਦੇ ਸਮਾਂ ਵਿਹਾ ਚੁੱਕੇ ਕਾਰਜ ਜਦੋਂ ਆਪਣੇ ਸਾਰਥਕ ਪ੍ਰਕਾਰਜ ਤੋਂ ਮੁਕਤ ਹੋ ਕੇ ਪ੍ਰਤੀਕ ਰੂਪ ਵਿੱਚ ਕੀਤੇ ਜਾਂਦੇ ਹਨ, ਤਾਂ ਉਹ ਰਸਮਾਂ ਅਖਵਾਉਂਦੇ ਹਨ। ਪੰਜਾਬ ਵਿੱਚ ਅਜਿਹੇ ਅਨੇਕਾ ਕਾਰਜ ਹਨ, ਜਿਨਾ ਦੀ ਪਹਿਲਾ ਕਦੀ ਮਹੱਤਤਾ ਸੀ, ਪਰ ਹੁਣ ਉਹ ਵੇਲਾ ਵਿਹਾ ਚੁਕੇ ਹਨ ਪਰ ਇਹ ਪ੍ਰਕਾਰਜ ਪ੍ਰਤੀਕ ਰੂਪ ਵਿੱਚ ਅੱਜ ਵੀ ਨਿਭਾਏ ਜਾਂਦੇ ਹਨ। ਜਿਸ ਤਰਾਂ ਉਹਨਾਂ ਦਾ ਵਾਸਤਵਿਕ ਅਮਲ ਹੋਇਆ ਕਰਦਾ ਸੀ। ਵਿਅਕਤੀ ਜੀਵਨ ਨਾਲ ਸਬੰਧਿਤ ਅਜਿਹਾ ਕੋਈ ਮੌਕਾ ਨਹੀਂ ਜਦੋਂ ਕੋਈ ਰਸਮ ਨਾ ਕੀਤੀ ਜਾਂਦੀ ਹੋਵੇ। ਵਿਅਕਤੀ ਜੀਵਨ ਦੀਆਂ ਤਿੰਨ ਅਵਸਥਾਵਾਂ ਪ੍ਰਮੁੱਖ ਮੰਨੀਆਂ ਜਾਂਦੀਆਂ ਹਨ। ਜਨਮ ਵਿਆਹ ਮੌਤ ਉਹਨਾਂ ਨਾਲ ਸਬੰਧਿਤ ਰਸਮਾਂ ਹੇਠ ਲਿਖੇ ਹਨ: -
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
“ਵਾਰ ਮੱਧਕਾਲ ਦੇ ਸਾਹਿਤ ਦਾ ਇੱਕ ਕਾਵਿ-ਰੂਪ ਹੈ। ਵਾਰ ਵਿੱਚ ਯੁੱਧ ਵਿਚਲੇ ਯੌਧਿਆਂ ਦਾ ਗਾਇਨ ਕੀਤਾ ਜਾਂਦਾ ਹੈ। ਪੰਜਾਬ ਆਦਿ-ਕਾਲ ਤੋਂ ਹੀ ਆਪਣੀ ਭੂਗੋਲਿਕ ਸਥਿਤੀ ਕਾਰਨ ਵਿਦੇਸ਼ੀ ਹਮਲਾਵਰਾਂ ਦਾ ਪ੍ਰਵੇਸ਼ ਦਰਵਾਰ ਰਿਹਾ ਹੈ। ਇਸ ਲਈ ਬਹਾਦਰਾਂ ਨੂੰ ਯੁੱਧ-ਖੇਤਰ ਲਈ ਜੂਝਣ ਦੀ ਪ੍ਰੇਰਨਾ ਦੇਣ ਲਈ ਅਤੇ ਵਧ ਚੜਕੇ ਬੀਰਤਾ ਦਿਖਾਉਣ ਵਾਲਿਆਂ ਦਾ ਜੱਸ ਗਾਉਣ ਲਈ ਵਾਰਾਂ ਰਚੀਆਂ ਜਾਂਦੀਆਂ ਰਹੀਆਂ। ਇਨ੍ਹਾਂ ਨੂੰ ਢਾੱਡੀ ਜਾਂ ਭੱਟਾ ਦੁਆਰਾ ਗਾ ਕੇ ਆਮ ਲੋਕਾਂ ਨੂੰ ਸੁਣਾਇਆ ਜਾਂਦਾ ਸੀ। ਵਾਰ ਦਾ ਪ੍ਰਮੁੱਖ ਰਸ ਬੀਰ-ਰਸ ਹੈ। ਵਾਰ ਦੀ ਬੋਲੀ ਠੇਠ ਜੋਰਦਾਰ ਅਤੇ ਸਰਲ ਹੁੰਦੀ ਹੈ। ਆਦਿ ਕਾਲ ਵਿੱਚ ਰੱਚੀਆ ਸਾਨੂੰ ਛੇ ਵਾਰਾਂ ਪ੍ਰਮੁੱਖ ਮਿਲਦੀਆਂ ਹਨ। ਇਨ੍ਹਾਂ ਦੇ ਲੇਖਕਾ ਦਾ ਕੁੱਝ ਪੱਤਾ ਨਹੀਂ ਮਿਲਦੀ। ਇਨ੍ਹਾਂ ਦਾ ਲਿਖਤੀ ਨਮੂਨਾ ਕੋਈ ਨਹੀਂ ਮਿਲਦਾ ਅਤੇ ਇਹ ਜਬਾਨੀ ਰੂਪ ਵਿੱਚ ਸਾਡੇ ਤੱਕ ਪੂਜੀਆ ਹਨ। ਇਹ ਆਕਾਰ ਵਿੱਚ ਜਿਆਦਾ ਲੰਗੀਆ ਨਹੀਂ ਹਨ।”1
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
'ਜੰਗਨਾਮਾ ਸ਼ਾਹ ਮੁਹੰਮਦ' ਵਿੱਚ ਪੰਜਾਬ ਵਿੱਚ, ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਿਰੇ ਦੇ ਨਾਟਕੀ ਪਲਾਂ ਨੂੰ ਕਾਵਿਕ ਬਿਰਤਾਂਤ ਵਿੱਚ ਬੰਨ੍ਹਿਆ ਗਿਆ ਹੈ। ਇਸ ਵਿੱਚ ਸ਼ਾਇਰ ਦਾ ਦੇਸ ਪਿਆਰ ਅਤੇ ਸਾਮਰਾਜਵਾਦ-ਵਿਰੋਧੀ ਪੈਂਤੜੇ ਸਦਕਾ ਸ਼ਾਹ ਮੁਹੰਮਦ ਨੂੰ ਪੰਜਾਬੀ ਦਾ ਪਹਿਲਾ “ਰਾਸ਼ਟਰੀ ਸ਼ਾਇਰ” ਕਿਹਾ ਜਾਂਦਾ ਹੈ। ਇਹ ਰਚਨਾ ਪੰਜਾਬੀ ਭਾਈਚਾਰੇ ਅੰਦਰਲੀ ਖਾਨਾਜੰਗੀ ਉੱਤੇ ਅਥਰੂ ਕੇਰਦੀ ਹੈ ਜੋ ਲੜਾਈ ਵਿੱਚ ਪੰਜਾਬੀਆਂ ਦੀ ਹਾਰ ਦਾ ਮੁੱਖ ਕਾਰਨ ਬਣੀ।ਪੰਜਾਬੀ ਸਾਹਿਤ ਦੇ ਰੂਸੀ ਵਿਦਵਾਨ ਆਈ. ਸੇਰੇਬਰੀਆਕੋਵ ਨੇ ਆਪਣੀ ਕਿਤਾਬ 'ਪੰਜਾਬੀ ਸਾਹਿਤ' ਵਿੱਚ ਇਸ ਰਚਨਾ ਨੂੰ ਰਾਸ਼ਟਰੀ ਦੁਖਾਂਤ ਨੂੰ ਪੂਰੀ ਗਹਿਰਾਈ ਨਾਲ ਸਮਝਣ ਮਹਿਸੂਸਣ, ਉਸਦੇ ਕਾਰਣਾਂ ਦੀ ਬਾਰੀਕਬੀਨੀ ਨਾਲ ਨਿਸ਼ਾਨਦੇਹੀ ਕਰਨ ਅਤੇ ਰਾਸ਼ਟਰੀ ਭਾਵਨਾ ਨੂੰ ਥੀਮ ਵਜੋਂ ਗ੍ਰਹਿਣ ਕਰਨ ਵਾਲੀ ਰਚਨਾ ਦੱਸਿਆ। ਡਾ.
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਹਰ ਸਾਲ 21 ਫ਼ਰਵਰੀ ਨੂੰ ਭਾਸ਼ਾਈ ਅਤੇ ਸੱਭਿਆਚਾਰਿਕ ਵੰਨ ਸੁਵੰਨਤਾ ਨੂੰ ਬਰਕਰਾਰ ਰੱਖਣ ਲਈ ਮਨਾਇਆ ਜਾਂਦਾ ਹੈ। ਯੂਨੈਸਕੋ ਦੁਆਰਾ 17 ਨਵੰਬਰ 1999 ਨੂੰ ਇਹ ਦਿਹਾੜਾ ਮਨਾਉਣ ਬਾਰੇ ਫ਼ੈਸਲਾ ਕੀਤਾ ਗਿਆ। ਯੂ ਐਨ ਦੀ ਜਨਰਲ ਅਸੈਂਬਲੀ ਨੇ ਸਾਲ 2008 ਨੂੰ ਭਾਸ਼ਾਵਾਂ ਦਾ ਅੰਤਰਰਾਸ਼ਟਰੀ ਸਾਲ ਕਰਾਰ ਦਿੱਤਾ ਸੀ।ਅੰਤਰਰਾਸ਼ਟਰੀ ਮਾਂ ਬੋਲੀ ਦਿਹਾੜਾ ਫ਼ਰਵਰੀ 2000 ਤੋਂ ਬਾਅਦ ਹਰ ਸਾਲ ਮਨਾਇਆ ਜਾਂਦਾ ਹੈ। ਇਹ ਦਿਨ 1952 ਦੀ 21 ਫ਼ਰਵਰੀ ਦੀ ਪ੍ਰਤਿਨਿਧਤਾ ਕਰਦਾ ਹੈ ਜਦੋਂ ਢਾਕਾ ਯੂਨੀਵਰਸਿਟੀ, ਜਗਨਨਾਥ ਯੂਨੀਵਰਸਿਟੀ, ਢਾਕਾ ਮੈਡੀਕਲ ਕਾਲਜ ਆਦਿ ਦੇ ਵਿਦਿਆਰਥੀ ਉਸ ਸਮੇਂ ਦੇ ਪਾਕਿਸਤਾਨ ਵਿੱਚ ਉਰਦੂ ਤੋਂ ਬਿਨਾਂ ਬੰਗਾਲੀ ਨੂੰ ਵੀ ਇੱਕ ਰਾਸ਼ਟਰੀ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਮੁਜਾਹਰਾ ਕਰ ਰਹੇ ਸਨ ਅਤੇ ਇਹਨਾਂ ਨੂੰ ਪੁਲਿਸ ਦੁਆਰਾ ਗੋਲੀਆਂ ਚਲਾਕੇ ਢਾਕਾ (ਹੁਣ ਬੰਗਲਾਦੇਸ਼) ਵਿਖੇ ਮਾਰ ਦਿੱਤਾ ਗਿਆ।