ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਅੱਖ ਜਾਂ ਨੇਤਰ ਜੀਵਧਾਰੀਆਂ ਦਾ ਉਹ ਅੰਗ ਹੈ, ਜੋ ਪ੍ਰਕਾਸ਼ ਦੇ ਪ੍ਰਤੀ ਸੰਵੇਦਨਸ਼ੀਲ ਹੈ। ਇਹ ਪ੍ਰਕਾਸ਼ ਨੂੰ ਗ੍ਰਹਿਣ ਕਰ ਕੇ ਉਸਨੂੰ ਤੰਤਰਿਕਾ ਕੋਸ਼ਿਕਾਵਾਂ ਦੁਆਰਾ ਬਿਜਲਈ - ਰਾਸਾਇਣਕ ਸੰਵੇਦਾਂ ਵਿੱਚ ਬਦਲ ਦਿੰਦਾ ਹੈ। ਉੱਚਸਤਰੀ ਜੀਵਾਂ ਦੀਆਂ ਅੱਖਾਂ ਇੱਕ ਜਟਿਲ ਪ੍ਰਕਾਸ਼ ਤੰਤਰ ਦੀ ਤਰ੍ਹਾਂ ਹੁੰਦੀਆਂ ਹਨ ਜੋ ਆਸਪਾਸ ਦੇ ਵਾਤਾਵਰਣ ਤੋਂ ਪ੍ਰਕਾਸ਼ ਇਕੱਤਰ ਕਰਦੀਆਂ ਹਨ; ਅੱਖ ਵਿੱਚ ਪਰਵੇਸ਼ ਕਰਨ ਵਾਲੇ ਪ੍ਰਕਾਸ਼ ਦੀ ਤੀਬਰਤਾ ਦਾ ਨਿਅੰਤਰਨ ਕਰਦੀਆਂ ਹਨ;
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ ਜਾਂਦਾ ਹੈ ਅਤੇ ਪਹਿਲੀ ਅਹਿਮ ਨਾਰੀ ਲੇਖਕ ਮੰਨਿਆ ਜਾਂਦਾ ਹੈ। ਛੇ ਦਹਾਕਿਆਂ ਵਿੱਚ ਫੈਲੇ ਆਪਣੇ ਸਾਹਿਤਕ ਸਫ਼ਰ ਦੌਰਾਨ, ਉਸਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਵਰਗੀਆਂ ਵਿਧਾਵਾਂ ਦੇ ਅੰਦਰ 100 ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਰਚਨਾਵਾਂ ਵਿੱਚ ਪ੍ਰੀਤਮ ਦੇ 20 ਕਾਵਿ-ਸੰਗ੍ਰਹਿ, 13 ਕਹਾਣੀ-ਸੰਗ੍ਰਹਿ, ਵਾਰਤਕ ਦੀਆਂ ਕਿਤਾਬਾਂ, ਤਿੰਨ ਸਫ਼ਰਨਾਮੇ, ਦੋ ਸਵੈ-ਜੀਵਨੀਆਂ ਅਤੇ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਵੀ ਸ਼ਾਮਿਲ ਹਨ। ਉਸ ਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ। ਅੰਮ੍ਰਿਤਾ ਪ੍ਰੀਤਮ ਨੇ 1966 ਤੋਂ ਨਾਗਮਣੀ ਮਾਸਿਕ ਪੱਤਰ ਦੀ ਸੰਪਾਦਨਾ ਸ਼ੁਰੂ ਕੀਤੀ। ਪ੍ਰੀਤਮ ਨੂੰ ਸਾਹਿਤ ਅਕਾਦਮੀ ਇਨਾਮ, ਭਾਰਤੀ ਗਿਆਨਪੀਠ ਅਤੇ ਪਦਮ ਵਿਭੂਸ਼ਨ ਨਾਲ ਸਨਮਾਨਿਤ ਕੀਤਾ ਗਿਆ।ਅੰਮ੍ਰਿਤਾ ਪ੍ਰੀਤਮ ਦੀ ਕਵਿਤਾ ਅੱਜ ਆਖਾਂ ਵਾਰਿਸ ਸ਼ਾਹ ਨੂੰ ਉਸ ਦੀ ਸਭ ਤੋਂ ਮਸ਼ਹੂਰ ਰਚਨਾ ਹੈ ਜਿਸ ਵਿੱਚ ਉਹ ਹਿੰਦੁਸਤਾਨ ਦੀ ਵੰਡ ਤੋਂ ਬਾਅਦ ਹੋਏ ਕਤਲੇਆਮ ਪ੍ਰਤੀ ਆਪਣਾ ਰੋਸ ਦਿਖਾਉਂਦੇ ਹੋਏ ਵਾਰਿਸ ਸ਼ਾਹ ਨੂੰ ਵਾਪਸ ਆਉਣ ਦੀ ਦੁਹਾਈ ਪਾਉਂਦੀ ਹੈ। ਇੱਕ ਨਾਵਲਕਾਰ ਦੇ ਤੌਰ ਉੱਤੇ ਪਿੰਜਰ (1950) ਉਸਦਾ ਸਭ ਤੋਂ ਮਸ਼ਹੂਰ ਨਾਵਲ ਹੈ ਜਿਸ ਉੱਤੇ ਬਾਅਦ ਵਿੱਚ ਇੱਕ ਅਵਾਰਡ ਜੇਤੂ ਫ਼ਿਲਮ ਪਿੰਜਰ (2003) ਵੀ ਬਣੀ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਗੁਰਮੁਖੀ (ਪੰਜਾਬੀ: گُرمُکھی (ਸ਼ਾਹਮੁਖੀ)) ਇੱਕ ਸਿੱਖ ਲਿੱਪੀ ਹੈ ਜਿਸਨੂੰ ਦੂਜੇ ਸਿੱਖ ਗੁਰੂ, ਗੁਰੂ ਅੰਗਦ ਸਾਹਿਬ ਨੇ ਸੋਲ਼ਵੀਂ ਸਦੀ ਵਿੱਚ ਤਬਦੀਲ ਅਤੇ ਮਿਆਰਬੰਦ ਕਰਨ ਦੇ ਨਾਲ਼ ਇਸਤਿਮਾਲ ਕੀਤਾ। ਗੁਰਮੁਖੀ ਚੜ੍ਹਦੇ ਪੰਜਾਬ ਸੂਬੇ ਵਿੱਚ ਪੰਜਾਬੀ ਭਾਸ਼ਾ ਲਈ ਅਫ਼ਸਰਾਨਾ ਲਿੱਪੀ ਹੈ, ਜਿਸਨੂੰ ਫ਼ਾਰਸੀ-ਅਰਬੀ ਸ਼ਾਹਮੁਖੀ ਲਿੱਪੀ ਵਿੱਚ ਵੀ ਲਿਖਿਆ ਜਾਂਦਾ ਹੈ। ਮੌਜੂਦਾ ਗੁਰਮੁਖੀ ਦੇ ਬਤਾਲ਼ੀ ਅੱਖਰ, ਕਤਾਰ ਊੜੇ ਤੋਂ ਕੱਕੇ ਬਿੰਦੀ ਤੱਕ ਅਤੇ ਨੌਂ ਲਗਾਂ ਮਾਤਰਾਂ ਹਨ। ਇਹ ਇਕਤਾਲੀ ਹਰਫ਼ ਹਨ: ੳ, ਅ, ੲ, ਸ, ਹ, ਕ, ਖ, ਗ, ਘ, ਙ, ਚ, ਛ, ਜ, ਝ, ਞ, ਟ, ਠ, ਡ, ਢ, ਣ, ਤ, ਥ, ਦ, ਧ, ਨ, ਪ, ਫ, ਬ, ਭ, ਮ, ਯ, ਰ, ਲ, ਵ, ੜ, ਸ਼, ਖ਼, ਗ਼, ਜ਼, ਫ਼, ਅਤੇ ਲ਼। ਸਿੱਖੀ ਦੇ ਆਦਿ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਕਈ ਜ਼ੁਬਾਨਾਂਂ ਅਤੇ ਲਹਿਜਿਆਂ ਵਿੱਚ ਬਾਣੀ ਲਿਖੀ ਗਈ ਹੈ ਜਿਸ ਨੂੰ ਗੁਰਮੁਖੀ ਭਾਸ਼ਾ ਆਖਿਆ ਜਾਂਦਾ ਹੈ।
ਲੋਕਧਾਰਾ ਕਿਸੇ ਭੁਗੋਲਿਕ ਖਿੱਤੇ ਵਿਚ ਵਸਦੇ ਲੋਕ ਦੀ ਮਾਨਿਸਕਤਾ ਦਾ ਮਹੱਤਵਪੂਰਨ ਸੱਭਿਆਚਾਰਕ ਵਿਰਸਾ ਹੁੰਦੀ ਹੈ। ਲੋਕਧਾਰਾ ਕਿਸੇ ਸਮਾਜ ਵਿਚ ਵਸਦੇ ਲੋਕ ਦੀ ਮਾਨਿਸਕਤਾ ਨਾਲ ਗਹਿਣ ਰੂਪ ਜੁੜੀ ਹੰਦੀ ਹੈ। ਲੋਕ-ਵਿਸ਼ਵਾਸ ਜਿੱਥੇ ਲੋਕ ਮਾਨਿਸਕਤਾ ਦੀ ਅਭਿਵਅਕਤੀ ਕਰਦੇ ਹਨ, ਉੱਥੇ ਹੀ ਇਹ ਵਿਸ਼ੇਸ਼ ਖਿੱਤੇ ਉਸਦੀ ਬਣਤਰ ਅਤੇ ਵਿਧਾਨ ਨੂੰ ਸਮਝਣ ਜਾਣਨ ਵਿਚ ਸਹਾਈ ਹੁੰਦੇ ਹਨ। ਵਿਸਵਾਸ਼ ਕਰਨਾ ਮਨੁੱਖ ਦਾ ਸਹਿਜ ਸੁਭਾਵਿਕ ਵਰਤਾਰਾ ਹੈ, ਵਿਸਵਾਸ ਤੋਂ ਭਾਵ ਦਿਸਦੇ ਜ ਅਣਿਦਸਦੇ ਵਸਤ ਤੇ ਵਰਤਾਰੇ ਵਿਚ ਯਕੀਨ ਕਰਨਾ ਹੈ। ਪ੍ਰਕਿਰਤੀ ਅਤੇ ਵਿਸ਼ਵਾਸਾ ਦਾ ਆਪਸ ਵਿਚ ਗਹਿਰਾ ਸਬੰਧ ਹੈ ਕਿਸੇ ਘਟਨਾ ਦਾ ਸਬੰਧ ਜਦੋਂ ਸੁਭਾਵਿਕ ਰੂਪ ਵਿਚ ਕਿਸੇ ਹੋਰ ਘਟਨਾ ਨਾਲ ਜੁੜ ਜਾਂਦਾ ਹੈ ਤਾਂ ਅਜਿਹੇ ਸਬੰਧਾ ਅਤੇ ਮਨੁੱਖੀ ਮਨ ਦੇ ਅਚੇਤ ਸੁਚੇਤ ਸੁਭਾਵਿਕ ਤੇ ਕਾਲਪਨਿਕ ਕਿਸਮ ਦੇ ਅਨੁਮਾਨਾਂ ਨੇ ਕਈ ਵਿਸ਼ਵਾਸ ਉਤਪੰਨ, ਕੀਤੇ ਜੋ ਸਮਾਂ ਬੀਤਣ ਦੇ ਨਾਲ ਨਾਲ ਲੋਕ ਵਿਸ਼ਵਾਸਾ ਦਾ ਰੂਪ ਧਾਰਨ ਕਰ ਗਏ। ਆਦਿ ਕਾਲ ਤ ਮਨੁੱਖ ਪ੍ਰਕਿਰਤੀ ਨੂੰ ਅਪਣੇ ਹਿੱਤਾ ਅਨੁਕੂਲ ਵਰਤਣ ਦੀ ਕੋਸ਼ਿਸ਼ ਕਰਦਾ ਰਿਹਾ ਹੈ ਤੇ ਉਹ ਪ੍ਰਕਿਰਤੀ ਵਿਚ ਵਾਪਰੀਆਂ ਘਟਨਾਵਾਂ ਦੇ ਕਾਰਨਾਂ ਅਤੇ ਕਾਰਜੀ ਸਬੰਧ ਨੂੰ ਤਾਰਿਕਕ ਅਧਾਰ ਉਪਰ ਸਮਝਣ ਦੀ ਬਜਾਏ ਕਈ ਕਿਸਮ ਦੇ ਭਰਮ ਤਰਕ ਉਸਾਰ ਲੈਦਾ ਹੈ। ਇਨ੍ਹਾਂ ਭਰਮਾਂ ਤੋਂ ਹੀ ਕਈ ਕਿਸਮ ਦੇ ਲੋਕ ਵਿਸ਼ਵਾਸ ਉਤਪੰਨ ਹੁੰਦੇ ਹਨ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਿਧਾਰਥ ਗੌਤਮ ਬੁੱਧ (ਸੰਸਕ੍ਰਿਤ: सिद्धार्थ गौतम बुद्ध) ਬੁੱਧ ਧਰਮ ਦੇ ਮੋਢੀ ਅਤੇ ਧਾਰਮਿਕ ਗੁਰੂ ਸਨ। ਉਹਨਾਂ ਦਾ ਜਨਮ 567 ਈਸਾ ਪੂਰਵ ਨੂੰ ਵਿਸਾਖ ਪੂਰਨਮਾਸ਼ੀ ਨੂੰ ਲੁੰਬਨੀ ਵਿੱਚ ਹੋਇਆ। ਉਨ੍ਹਾਂ ਦੀ ਮਾਤਾ ਦਾ ਨਾਮ ਮਹਾਮਾਇਆ ਅਤੇ ਪਿਤਾ ਦਾ ਨਾਮ ਸੁਧੋਦਨ ਸੀ। ਮਹਾਤਮਾ ਬੁੱਧ ਦਾ ਅਸਲੀ ਨਾਮ ਸਿਧਾਰਥ ਅਤੇ ਗੋਤ ਗੌਤਮ ਸੀ। ਬੁੱਧ ਮਤ ਵਿੱਚ ਉਨ੍ਹਾਂ ਨੂੰ ਸਾਕਯ ਮੁਨੀ, ਗੌਤਮ, ਸਾਕਯ ਸਿਹੇ ਆਦਿ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਭਾਰਤ, ਸੰਸਦੀ ਪ੍ਰਣਾਲੀ ਦੀ ਸਰਕਾਰ ਵਾਲਾ ਇੱਕ ਆਜਾਦ, ਪ੍ਰਭੁਸੱਤਾਸੰਪੰਨ, ਸਮਾਜਵਾਦੀ ਲੋਕਤੰਤਰਾਤਮਕ ਲੋਕ-ਰਾਜ ਹੈ। ਇਹ ਲੋਕ-ਰਾਜ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਸ਼ਾਸਿਤ ਹੈ। ਭਾਰਤ ਦਾ ਸੰਵਿਧਾਨ ਸੰਵਿਧਾਨ ਸਭਾ ਦੁਆਰਾ 26 ਨਵੰਬਰ 1949 ਨੂੰ ਪਾਰਿਤ ਹੋਇਆ ਅਤੇ 26 ਜਨਵਰੀ 1950 ਨੂੰ ਲਾਗੂ ਹੋਇਆ। 26 ਜਨਵਰੀ ਦਾ ਦਿਨ ਭਾਰਤ ਵਿੱਚ ਗਣਤੰਤਰ ਦਿਨ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।
ਇੰਟਰਨੈੱਟ ਜਾਂ ਅੰਤਰਜਾਲ ਆਪਸ ਵਿੱਚ ਜੁੜੇ ਕੰਪੀਊਟਰੀ ਜਾਲਾਂ ਦਾ ਇੱਕ ਸਰਬ-ਵਿਆਪੀ ਪ੍ਰਬੰਧ ਹੈ ਜੋ ਦੁਨੀਆ ਭਰ ਦੇ ਕਰੋੜਾਂ ਜੰਤਰਾਂ ਨੂੰ ਜੋੜਨ ਵਾਸਤੇ ਮਿਆਰੀ ਇੰਟਰਨੈੱਟ ਮਸੌਦੇ ਦੇ ਸਿਲਸਿਲੇ ਦੀ ਵਰਤੋਂ ਕਰਦਾ ਹੈ। ਇਹ ਇੱਕ ਕੌਮਾਂਤਰੀ ਜਾਲ਼ਾਂ ਦਾ ਜਾਲ਼ ਹੈ ਜਿਸ ਵਿੱਚ ਲੱਖਾਂ ਨਿੱਜੀ, ਜਨਤਕ, ਸਿੱਖਿਅਕ, ਕਾਰੋਬਾਰੀ ਅਤੇ ਸਰਕਾਰੀ ਜਾਲ਼ ਬਿਜਲਾਣੂ, ਤਾਰਹੀਣ ਅਤੇ ਪ੍ਰਕਾਸ਼ੀ ਜਾਲ਼ ਟੈਕਨਾਲੋਜੀਆਂ ਦੀ ਮੁਕੰਮਲ ਤਰਤੀਬ ਰਾਹੀਂ ਜੁੜੇ ਹੋਏ ਹਨ। ਇੰਟਰਨੈੱਟ ਉੱਤੇ ਜਾਣਕਾਰੀ ਸੋਮਿਆਂ ਅਤੇ ਸੇਵਾਵਾਂ ਦੀ ਖੁੱਲ੍ਹੀ-ਚੌੜੀ ਮੌਜੂਦਗੀ ਹੈ ਜਿਵੇਂ ਕਿ ਵਰਲਡ ਵਾਈਡ ਵੈੱਬ ਦੇ ਆਪਸ 'ਚ ਜੁੜੇ ਹੋਏ ਹਾਈਪਰਟੈਕਸਟ ਦਸਤਾਵੇਜ਼ ਅਤੇ ਐਪਲੀਕੇਸ਼ਨਾਂ, ਈਮੇਲ (ਬਿਜਲਾਣੂ ਡਾਕ) ਦੀ ਸਹਾਇਤਾ ਵਾਸਤੇ ਬੁਨਿਆਦੀ ਢਾਂਚਾ ਅਤੇ ਫ਼ਾਈਲਾਂ ਸਾਂਝੀਆਂ ਕਰਨ ਅਤੇ ਫ਼ੋਨ ਕਰਨ ਵਾਸਤੇ ਆਦਮੀ-ਤੋਂ-ਆਦਮੀ ਜਾਲ਼ ਇੰਟਰਨੈੱਟ ਦਾ ਜਾਲ
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।ਇਹ ਪਤਾ ਕਰਨਾ ਅਸੰਭਵ ਹੈ ਕਿ ਦੁਨੀਆ ਵਿੱਚ ਠੀਕ ਕਿੰਨੀਆਂ ਭਾਸ਼ਾਵਾਂ ਹਨ, ਅਤੇ ਇਹ ਗਿਣਤੀ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਵਿਚਕਾਰ ਅੰਸ਼ਕ ਤੌਰ 'ਤੇ ਮਨਮਾਨੇ ਭੇਦ ਉੱਤੇ ਨਿਰਭਰ ਕਰਦੀ ਹੈ। ਵੈਸੇ, ਅਨੁਮਾਨਾਂ ਅਨੁਸਾਰ ਇਹ ਗਿਣਤੀ 6000 ਅਤੇ 7000 ਦੇ ਵਿੱਚਕਾਰ ਹੈ। ਕੁਦਰਤੀ ਭਾਸ਼ਾਵਾਂ ਆਵਾਜ਼ਾਂ ਅਤੇ ਇਸ਼ਾਰਿਆਂ ਉੱਤੇ ਨਿਰਭਰ ਹੁੰਦੀਆਂ ਹਨ ਪਰ ਅੱਗੇ ਇਨ੍ਹਾਂ ਨੂੰ ਦੇਖਣ, ਸੁਣਨ ਅਤੇ ਸਪਰਸ਼ ਆਧਾਰਿਤ ਦੁਜੈਲੇ ਮਾਧਿਅਮਾਂ ਰਾਹੀਂ ਕੋਡਬੰਦ ਕੀਤਾ ਜਾ ਸਕਦਾ ਹੈ, ਮਿਸਾਲ ਲਈ ਅੱਖਰੀ ਲੇਖਣੀ, ਬਰੇਲ ਅਤੇ ਸੀਟੀਆਂ
ਗੁਰਦਿਆਲ ਸਿੰਘ (10 ਜਨਵਰੀ 1933 - 16 ਅਗਸਤ 2016) ਪੰਜਾਬ ਦਾ ਮਸ਼ਹੂਰ ਨਾਵਲਕਾਰ ਸੀ। ਪਿਤਾ ਜਗਤ ਸਿੰਘ ਦੇ ਘਰ ਮਾਤਾ ਨਿਹਾਲ ਕੌਰ ਦੀ ਕੁੱਖੋਂ 10 ਜਨਵਰੀ 1933 ਨੂੰ ਪੈਦਾ ਹੋਏ ਗੁਰਦਿਆਲ ਸਿੰਘ ਨੇ ਬਚਪਨ ਵਿਚ ਸਕੂਲ ਦੀ ਪੜ੍ਹਾਈ ਵਿਚਾਲੇ ਛੱਡਕੇ ਸੱਤ ਸਾਲ ਇਕ ਕਾਮੇ ਦੇ ਰੂਪ ਵਿਚ ਮੁਸ਼ੱਕਤ ਭਰੀ ਜ਼ਿੰਦਗੀ ਹੰਢਾਈ। ਜਵਾਨੀ ਦੀ ਚੜ੍ਹਦੀ ਉਮਰੇ ਆਪਣੇ ਆਲੇ-ਦੁਆਲੇ ਦੇ ਲੋਕਾਂ ਦਾ ਅਤੇ ਖ਼ੁਦ ਆਪਣਾ ਜੀਵਨ ਸੁਖਾਵਾਂ ਬਣਾਉਣ ਦੀ ਤਾਂਘ ਉਨ੍ਹਾਂ ਅੰਦਰ ਮਚਲਣ ਲੱਗੀ ਅਤੇ ਇਸ ਖਾਹਿਸ਼ ਸਦਕਾ ਉਹ ਪ੍ਰਾਇਮਰੀ ਸਕੂਲ ਅਧਿਆਪਕ ਬਣ ਗਏ। 7 ਸਾਲ ਪੰਜਾਬੀ ਅਧਿਆਪਕ ਦੀ ਸੇਵਾ ਉਪਰੰਤ 1971 ਵਿਚ ਉਹ ਕਾਲਜ ਵਿਚ ਪੰਜਾਬੀ ਲੈਕਚਰਾਰ ਲੱਗ ਗਏ ਅਤੇ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਮੁਖੀ ਵਜੋਂ ਉਹ ਸੇਵਾ ਮੁਕਤ ਹੋਏ। ਪ੍ਰੋ. ਗੁਰਦਿਆਲ ਸਿੰਘ ਨੇ ਆਪਣਾ ਸਾਹਿਤਕ ਸਫਰ 1957 ਵਿਚ ਇਕ ਕਹਾਣੀਕਾਰ ਵਜੋਂ ਸ਼ੁਰੂ ਕੀਤਾ ਅਤੇ ਥੋੜ੍ਹੇ ਹੀ ਸਮੇਂ ਵਿਚ ਉਨ੍ਹਾਂ ਦਾ ਜ਼ਿਕਰ ਪੰਜਾਬੀ ਦੇ ਉੱਚਕੋਟੀ ਦੇ ਕਹਾਣੀਕਾਰਾਂ ਵਿਚ ਹੋਣ ਲੱਗਿਆ। 1964 ਵਿਚ ਜਦੋਂ ਉਨ੍ਹਾਂ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਪ੍ਰਕਾਸ਼ਿਤ ਹੋਇਆ ਤਾਂ ਪੰਜਾਬੀ ਸਾਹਿਤ ਵਿਚ ਏਨਾ ਚਰਚਿਤ ਹੋਇਆ ਕਿ ਉਨ੍ਹਾਂ ਦੇ ਨਾਂ ਦੇ ਨਾਲ 'ਮੜ੍ਹੀ ਦਾ ਦੀਵਾ' ਜੁੜ ਗਿਆ। ਸੁਪ੍ਰਸਿੱਧ ਪੰਜਾਬੀ ਵਿਦਵਾਨ ਅਤੇ ਆਲੋਚਕ ਡਾ. ਅਤਰ ਸਿੰਘ ਅਨੁਸਾਰ 'ਗੁਰਦਿਆਲ ਸਿੰਘ ਦੇ ਨਾਵਲਾਂ ਨਾਲ ਪੰਜਾਬੀ ਵਿਚ ਜੋ ਨਵੇਂ ਰੁਝਾਨ ਪੈਦਾ ਹੋਏ ਹਨ ਉਨ੍ਹਾਂ ਨੂੰ ਹੁਣ ਪਾਠਕ, ਅਧਿਆਪਕ ਤੇ ਵਿਦਵਾਨ ਸਾਰੇ ਹੀ ਪ੍ਰਵਾਨ ਕਰਦੇ ਹਨ ਅਤੇ ਇਹ ਮੰਨਦੇ ਹਨ ਕਿ ਗੁਰਦਿਆਲ ਸਿੰਘ ਦਾ ਪਹਿਲਾ ਨਾਵਲ 'ਮੜ੍ਹੀ ਦਾ ਦੀਵਾ' ਹੀ ਭਾਰਤ ਦੇ ਮਹਾਨ ਲੇਖਕ ਮੁਨਸ਼ੀ ਪ੍ਰੇਮ ਚੰਦ ਦੇ 'ਗੋਦਾਨ' ਅਤੇ ਫਰਣੇਸ਼ਵਰ ਰੇਣੂੰ ਦੇ 'ਮੈਲਾ ਆਂਚਲ' ਦੇ ਪੱਧਰ ਦਾ ਨਾਵਲ ਹੈ। ਉਹ ਹੁਣ ਤੱਕ 10 ਨਾਵਲ, 10 ਕਹਾਣੀ ਸੰਗ੍ਰਹਿ, ਤਿੰਨ ਨਾਟਕ ਪੁਸਤਕਾਂ, 10 ਬਾਲ ਸਾਹਿਤ ਪੁਸਤਕਾਂ ਸਮੇਤ 40 ਤੋਂ ਵਧੇਰੇ ਪੁਸਤਕਾਂ ਨਾਲ ਪੰਜਾਬੀ ਸਾਹਿਤ ਜਗਤ ਦੀ ਝੋਲੀ ਵਿਚ ਅਨਮੋਲ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਦੀਆਂ ਕਈ ਰਚਨਾਵਾਂ ਹਿੰਦੀ, ਅੰਗਰੇਜ਼ੀ, ਰੂਸੀ ਅਤੇ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿਚ ਅਨੁਵਾਦ ਹੋ ਚੁੱਕੀਆਂ ਹਨ। ਇਸ ਸਾਹਿਤਕ ਯੋਗਦਾਨ ਬਦਲੇ ਉਨ੍ਹਾਂ ਨੂੰ ਭਾਰਤ ਦਾ ਸਭ ਤੋਂ ਵੱਡਾ ਸਾਹਿਤਕ ਐਵਾਰਡ (ਗਿਆਨਪੀਠ) ਹਾਸਿਲ ਹੋਣ ਦਾ ਮਾਣ ਪ੍ਰਾਪਤ ਹੈ। ਭਾਰਤ ਦੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਨਾਲ ਸਨਮਾਨਿਆ ਗਿਆ ਹੈ। ਇਹਨਾਂ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਸ਼ਰੋਮਣੀ ਸਾਹਿਤਕਾਰ ਪੁਰਸਕਾਰ, ਪੰਜਾਬ ਸਾਹਿਤ ਅਕਾਦਮੀ ਪੁਰਸਕਾਰ, ਪੰਜਾਬੀ ਸਾਹਿਤ ਅਕਾਦਮੀ ਪੁਰਸਕਾਰ, ਸੋਵੀਅਤ ਲੈਂਡ ਨਹਿਰੂ ਪੁਰਸਕਾਰ, ਆਈ.
ਮਾਂ ਬੋਲੀ ਉਹ ਭਾਸ਼ਾ ਹੁੰਦੀ ਹੈ ਜਿਸ ਨੂੰ ਇਨਸਾਨ ਜਨਮ ਤੋਂ ਸਿੱਖਦਾ ਹੈ। ਜਾਂ ਜਿਸ ਨੂੰ ਇਨਸਾਨ ਆਪਣੀ ਮਾਂ ਤੋਂ ਸਿਖਦਾ ਹੈ। ਜਾਂ ਜਿਸ ਨੂੰ ਓਹ ਸਭ ਤੋਂ ਚੰਗੀ ਤਰ੍ਹਾਂ ਜਾਣਦਾ ਹੈ। ਕਈ ਮੁਲਕਾਂ ਵਿੱਚ ਮਾਂ ਬੋਲੀ ਕਿਸੇ ਖ਼ਾਸ ਲੋਕ-ਸਮੂਹ ਦੀ ਬੋਲੀ ਨੂੰ ਵੀ ਕਿਹਾ ਜਾਂਦਾ ਹੈ। ਕਦੇ-ਕਦੇ, "ਮਾਤ ਭਾਸ਼ਾ" ਜਾਂ "ਮਾਂ ਦੀ ਭਾਸ਼ਾ" ਦੀ ਵਰਤੋਂ ਉਸ ਭਾਸ਼ਾ ਲਈ ਕੀਤੀ ਜਾਂਦੀ ਹੈ ਜੋ ਇੱਕ ਵਿਅਕਤੀ ਨੇ ਘਰ ਵਿੱਚ ਬੱਚੇ (ਆਮ ਤੌਰ ਤੇ ਆਪਣੇ ਮਾਤਾ-ਪਿਤਾ ਤੋਂ) ਦੇ ਤੌਰ ਤੇ ਸਿੱਖੀ ਹੁੰਦੀ ਹੈ। ਦੋਭਾਸ਼ੀ ਘਰਾਂ ਵਿੱਚ ਵੱਡੇ ਹੋ ਰਹੇ ਬੱਚਿਆਂ ਦੀਆਂ, ਇਸ ਪਰਿਭਾਸ਼ਾ ਦੇ ਅਨੁਸਾਰ, ਇੱਕ ਤੋਂ ਜਿਆਦਾ ਮਾਤ ਭਾਸ਼ਾਵਾਂ ਜਾਂ ਮੂਲ ਭਾਸ਼ਾਵਾਂ ਹੋ ਸਕਦੀਆਂ ਹਨ।
ਚਰਖ਼ਾ ਫ਼ਾਰਸੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਪਹੀਆ। ਚਰਖ਼ਾ ਹੱਥ ਨਾਲ ਚੱਲਣ ਵਾਲੀ ਲੱਕੜ ਦੀ ਬਣੀ ਇੱਕ ਦੇਸੀ ਮਸ਼ੀਨ ਹੈ ਜਿਸਦੀ ਵਰਤੋਂ ਨਾਲ ਕਪਾਹ ਦੀ ਰੂੰ ਤੋਂ ਸੂਤ ਬਣਾਇਆ ਜਾਂਦਾ ਹੈ। ਲੱਕੜ ਦੇ ਇੱਕ ਪਹੀਏ ਨਾਲ਼ ਇੱਕ ਹੱਥੀ ਲੱਗੀ ਹੁੰਦੀ ਹੈ। ਚਰਖ਼ੇ ਦੇ ਪਹੀਏ ਦੇ ਦੋ ਫੱਟ ਹੁੰਦੇ ਹਨ ਜਿਨ੍ਹਾਂ ਦੇ ਸਿਰਿਆਂ ਵਿੱਚ ਇੱਕ ਪਤਲੀ ਰੱਸੀ ਦਾ ਬੇੜ ਪਾਇਆ ਹੁੰਦਾ ਹੈ । ਪਹੀਏ ਅਤੇ ਤੱਕਲੇ ਨੂੰ ਬੈਲਟ ਵਜੋਂ ਇੱਕ ਧਾਗੇ ਨਾਲ ਜੋੜਿਆ ਹੁੰਦਾ ਹੈ। ਇਸ ਬੈਲਟ ਨੂੰ ਮਾਲ੍ਹ ਕਹਿੰਦੇ ਹਨ ਜੋ ਕਿ ਬੇੜ ਦੇ ਉੱਤੇ ਚੱਲਦੀ ਹੈ
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਸਰਦਾਰ ਗੁਰਪ੍ਰੀਤ ਸਿੰਘ
ਆਧੁਨਿਕ ਪੰਜਾਬੀ ਕਹਾਣੀ ਪੰਜਾਬੀ ਸਾਹਿਤ ਦੀ ਇੱਕ ਰੂਪਗਤ ਵਿਧਾ ਹੈ।ਇਹ ਪੰਜਬੀ ਗਲਪ ਵਿੱਚ ਨਾਵਲ ਤੋਂ ਬਾਦ ਦੂਜੇ ਸਥਾਨ ਤੇ ਹੈ।ਆਧੁਨਿਕ ਕਹਾਣੀ ਵਿੱਚ ਆਮ ਮਨੁਖ ਦੇ ਮਾਨਵੀ ਸੰਦਰਭ ਨੂੰ ਚਿਤਰਿਆ ਗਿਆ ਹੈ। ਆਧੁਨਿਕ ਕਹਾਣੀ ਦੀ ਪੇਸ਼ਕਾਰੀ ਵਿੱਚ ਸੰਕੇਤਕ ਅਤੇ ਪ੍ਰਤੀਕਾਤਮਕ ਵਿਧੀ ਆਪਣਾਉਂਦੀ ਹੈ।ਸੰਕੇਤਾਂ ਅਤੇ ਪ੍ਰਤੀਕਾਂ ਦੀ ਵਰਤੋਂ ਆਧੁਨਿਕ ਪੰਜਾਬੀ ਕਹਾਣੀ ਸੁਚੇਤ ਪਾਠਕ ਦੀ ਮੰਗ ਕਰਦੀ ਹੈ।
ਕਬੀਰ (ਹਿੰਦੀ: कबीर) (1440–1518) ਭਾਰਤ ਦੇ ਇੱਕ ਸੰਤ ਕਵੀ ਸਨ। ਆਪਦੀਆਂ ਲਿਖਤਾਂ ਨੇ ਭਗਤੀ ਲਹਿਰ ਉੱਤੇ ਬਹੁਤ ਪ੍ਰਭਾਵ ਪਾਇਆ। ਕਬੀਰ ਅਰਬੀ ਸ਼ਬਦ ਅਲ-ਕਬੀਰ ਤੋਂ ਆਇਆ ਹੈ ਜਿਸ ਦਾ ਅਰਥ ਮਹਾਨ ਹੈ। ਕਬੀਰ ਦਾ ਸਿੱਖ ਧਰਮ ਤੇ ਡੂੰਘਾ ਪ੍ਰਭਾਵ ਹੈ। ਕਬੀਰ ਦੇ ਵਿਰਸੇ ਨੂੰ ਅੱਜ ਕਬੀਰ ਪੰਥ ਅੱਗੇ ਲਿਜਾ ਰਿਹਾ ਹੈ। ਇਹ ਪੰਥ ਇੱਕ ਧਾਰਮਿਕ ਪੰਥ ਹੈ ਜਿਸ ਦੇ (1901 ਦੀ ਜਨਗਣਨਾ ਮੁਤਾਬਕ) 843,171 ਅਨੁਆਯੀ ਕਬੀਰ ਨੂੰ ਆਪਣਾ ਬਾਨੀ ਮੰਨਦੇ ਹਨ। ਇਹ ਸੰਤ ਮਤ ਪੰਥਾਂ ਵਿਚੋਂ ਇੱਕ ਹੈ ਅਤੇ ਇਸ ਦੇ ਅਨੁਆਈ ਉਤਰੀ ਅਤੇ ਕੇਂਦਰੀ ਭਾਰਤ ਵਿੱਚ ਫੈਲੇ ਹੋਏ ਹਨ। ਬੀਜਕ, ਕਬੀਰ ਗ੍ਰੰਥਾਵਲੀ, ਸਾਖੀ ਕਬੀਰ ਅਤੇ ਅਨੁਰਾਗ ਸਾਗਰ ਆਪ ਜੀ ਦੀਆਂ ਮੁੱਖ ਰਚਨਾਵਾਂ ਹਨ।
ਸਿੱਖਿਆ ਸਿੱਖਣ ਦੀ ਸਹੂਲਤ ਜਾਂ ਗਿਆਨ, ਹੁਨਰ, ਕਦਰਾਂ ਕੀਮਤਾਂ, ਨੈਤਿਕਤਾ, ਵਿਸ਼ਵਾਸਾਂ ਅਤੇ ਆਦਤਾਂ ਦੀ ਪ੍ਰਾਪਤੀ ਦੀ ਪ੍ਰਕਿਰਿਆ ਹੈ। ਵਿੱਦਿਅਕ ਢੰਗਾਂ ਵਿੱਚ ਸਿੱਖਿਆ, ਸਿਖਲਾਈ, ਕਹਾਣੀ ਸੁਣਾਉਣਾ, ਵਿਚਾਰ ਵਟਾਂਦਰੇ ਅਤੇ ਨਿਰਦੇਸ਼ਤ ਖੋਜ ਸ਼ਾਮਲ ਹਨ। ਸਿੱਖਿਆ ਅਕਸਰ ਸਿਖਿਅਕਾਂ ਦੀ ਰਹਿਨੁਮਾਈ ਅਧੀਨ ਹੁੰਦੀ ਹੈ, ਹਾਲਾਂਕਿ ਸਿਖਿਆਰਥੀ ਆਪਣੇ ਆਪ ਨੂੰ ਸਿੱਖਿਅਤ ਵੀ ਕਰ ਸਕਦੇ ਹਨ। ਸਿੱਖਿਆ ਨੂੰ ਰਸਮੀ ਜਾਂ ਗੈਰ-ਰਸਮੀ ਸ਼੍ਰੇਣੀਆਂ ਵਿੱਚ ਲਿਆ ਜਾ ਸਕਦਾ ਹੈ। ਕਿਸੇ ਵੀ ਅਨੁਭਵ ਨੂੰ, ਜਿਸਦਾ ਸੋਚਣ, ਮਹਿਸੂਸ ਕਰਨ ਜਾਂ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਬਦਲਾਅ ਆਵੇ,ਉਸ ਅਨੁਭਵ ਨੂੰ ਸਿੱਖਿਆ ਮੰਨਿਆ ਜਾ ਸਕਦਾ ਹੈ। ਸਿੱਖਿਆ ਦੀ ਕਾਰਜਪ੍ਰਣਾਲੀ ਨੂੰ ਸਿੱਖਿਆ ਸ਼ਾਸਤਰ (ਪੈਡਾਗੋਜੀ) ਕਿਹਾ ਜਾਂਦਾ ਹੈ।ਸਿੱਖਿਆ ਨੂੰ ਆਮ ਤੌਰ ਤੇ ਪ੍ਰੀ ਪ੍ਰਾਇਮਰੀ ਸਕੂਲ ਜਾਂ ਕਿੰਡਰਗਾਰਟਨ, ਪ੍ਰਾਇਮਰੀ ਸਕੂਲ, ਸੈਕੰਡਰੀ ਸਕੂਲ ਅਤੇ ਫਿਰ ਕਾਲਜ, ਯੂਨੀਵਰਸਿਟੀ, ਜਾਂ ਅਪ੍ਰੈਂਟਿਸਸ਼ਿਪ ਦੇ ਪੜਾਵਾਂ ਵਿੱਚ ਵੰਡਿਆ ਜਾਂਦਾ ਹੈ।
ਰਸ (ਸੰਸਕ੍ਰਿਤ: रस, ਸ਼ਬਦੀ ਅਰਥ 'ਰਸਾ' ਜਾਂ 'ਨਿਚੋੜ') ਕਿਸੇ ਕਲਾ-ਕ੍ਰਿਤ ਦੇ ਦੇਖਣ, ਸੁਣਨ ਅਤੇ ਅਧਿਅਨ ਦੇ ਪ੍ਰਭਾਵ ਵਜੋਂ ਜੋ ਸਰੂਰ ਵਾਲੀ ਮਾਨਸਿਕ ਸਥਿਤੀ ਪ੍ਰਾਪਤ ਹੁੰਦੀ ਹੈ, ਉਸੇ ਨੂੰ ਰਸ ਕਿਹਾ ਜਾਂਦਾ ਹੈ। ਰਸ ਨਾਲ ਜਿਸ ਭਾਵ (mood) ਦਾ ਅਨੁਭਵ ਹੁੰਦਾ ਹੈ ਉਹ ਰਸ ਦਾ ਸਥਾਈ ਭਾਵ ਹੁੰਦਾ ਹੈ। ਰਸ, ਛੰਦ ਅਤੇ ਅਲੰਕਾਰ ਕਾਵਿ-ਰਚਨਾ ਦੇ ਜ਼ਰੂਰੀ ਅੰਸ਼ ਹੁੰਦੇ ਹਨ। ਕਿਸੇ ਪ੍ਰਬੰਧਕਾਵਿ ਜਾਂ ਲੰਮੀ ਕਵਿਤਾ ਦੇ ਮਾਰਮਿਕ ਅਤੇ ਕਰੁਣਾਮਈ ਪ੍ਰਸੰਗਾਂ ਨੂੰ ਪੜ੍ਹ-ਸੁਣ ਕੇ ਜਾਂ ਕਿਸੇ ਛੋਟੀ-ਬੜੀ ਕਵਿਤਾ, ਸ਼ੇਅਰ ਆਦਿ ਦੀਆਂ ਭਾਵਪੂਰਨ ਅਤੇ ਸੋਹਣੀਆਂ ਪੰਗਤੀਆਂ ਨੂੰ ਗੁਣ-ਗੁਣਾਉਣ ਉੱਤੇ ਮਨ ਨੂੰ ਜੋ ਪ੍ਰਸੰਨਤਾ, ਸਕੂਨ ਜਾਂ ਸੁਖ ਮਿਲਦਾ ਹੈ, ਉਸ ਲਈ ਭਾਰਤੀ ਕਾਵਿਸ਼ਾਸਤਰ ਵਿਚ 'ਰਸ' ਸ਼ਬਦ ਦਾ ਪ੍ਰਯੋਗ ਹੁੰਦਾ ਆਇਆ ਹੈ ਅਤੇ ਅਜੇਹੇ ਰਸ-ਪ੍ਰਧਾਨ ਕਾਵਿ ਨੂੰ ਉੱਤਮ ਕਾਵਿ ਦਾ ਦਰਜਾ ਦਿੱਤਾ ਗਿਆ ਹੈ। ਰਸ ਦਾ ਅਰਥ ਹੁੰਦਾ ਹੈ - ਸਤ। ਕਲਾ ਤੋਂ ਜੋ ਖੁਸ਼ੀ ਮਿਲਦੀ ਹੈ ਉਹ ਹੀ ਕਲਾ ਦਾ ਰਸ ਹੁੰਦਾ ਹੈ। ਇਹ ਖੁਸ਼ੀ ਅਰਥਾਤ ਰਸ ਲੌਕਿਕ ਨਾ ਹੋਕੇ ਨਿਰਾਲੀ ਹੁੰਦੀ ਹੈ। ਰਸ ਕਵਿਤਾ ਦੀ ਆਤਮਾ ਹੈ। ਸੰਸਕ੍ਰਿਤ ਵਿੱਚ ਕਿਹਾ ਗਿਆ ਹੈ ‘ਰਸਾਤਮਕੰ ਵਾਕਿਅੰ ਕਾਵਿਅੰ’ ਅਰਥਾਤ ਰਸਯੁਕਤ ਵਾਕ ਹੀ ਕਾਵਿ ਹੈ। ਰਸ ਉਹ ਰੂਹਾਨੀ ਸ਼ਕਤੀ ਹੈ, ਜਿਸਦੇ ਕਾਰਨ ਇੰਦਰੀਆਂ ਆਪਣਾ ਕਾਰਜ ਕਰਦੀਆਂ ਹਨ, ਮਨ ਕਲਪਨਾ ਕਰਦਾ ਹੈ, ਸਪਨੇ ਦੀ ਸਿਮਰਤੀ ਰਹਿੰਦੀ ਹੈ। ਰਸ ਆਨੰਦ ਸਰੂਪ ਹੈ ਅਤੇ ਇਹੀ ਆਨੰਦ ਵਿਸ਼ਾਲ ਦਾ, ਵਿਰਾਟ ਦਾ ਅਨੁਭਵ ਵੀ ਹੈ। ਇਹੀ ਆਨੰਦ ਹੋਰ ਸਾਰੇ ਅਨੁਭਵਾਂ ਦਾ ਉਲੰਘਣ ਵੀ ਹੈ। ਆਦਮੀ ਇੰਦਰੀਆਂ ਉੱਪਰ ਸੰਜਮ ਕਰਦਾ ਹੈ, ਤਾਂ ਵਿਸ਼ਿਆਂ ਤੋਂ ਆਪਣੇ ਆਪ ਹਟ ਜਾਂਦਾ ਹੈ। ਪਰ ਉਨ੍ਹਾਂ ਵਿਸ਼ਿਆਂ ਦੇ ਪ੍ਰਤੀ ਲਗਾਉ ਨਹੀਂ ਛੁੱਟਦਾ। ਰਸ ਦਾ ਪ੍ਰਯੋਗ ਸਾਰ ਤੱਤ ਦੇ ਅਰਥ ਵਿੱਚ ਚਰਕ, ਸੁਸ਼ਰੁਤ ਵਿੱਚ ਮਿਲਦਾ ਹੈ। ਦੂਜੇ ਅਰਥਾਂ ਵਿੱਚ, ਅਨਿੱਖੜ ਤੱਤਾਂ ਦੇ ਰੂਪ ਵਿੱਚ ਮਿਲਦਾ ਹੈ। ਸਭ ਕੁੱਝ ਨਸ਼ਟ ਹੋ ਜਾਵੇ, ਵਿਅਰਥ ਹੋ ਜਾਵੇ ਪ੍ਰੰਤੂ ਜੋ ਭਾਵ ਰੂਪ ਅਤੇ ਵਸਤੂ ਰੂਪ ਵਿੱਚ ਕਾਇਮ ਰਹੇ, ਉਹੀ ਰਸ ਹੈ। ਰਸ ਦੇ ਰੂਪ ਵਿੱਚ ਜਿਸਦੀ ਪ੍ਰਾਪਤੀ ਹੁੰਦੀ ਹੈ, ਉਹ ਭਾਵ ਹੀ ਹੈ। ਭਾਵ ਜਦੋਂ ਰਸ ਬਣ ਜਾਂਦਾ ਹੈ, ਤਾਂ ਭਾਵ ਨਹੀਂ ਰਹਿੰਦਾ। ਕੇਵਲ ਰਸ ਰਹਿ ਜਾਂਦਾ ਹੈ। ਉਸ ਦੀ ਆਤਮਾ ਆਪਣਾ ਰੂਪਾਂਤਰ ਕਰ ਲੈਂਦੀ ਹੈ। ਅਨੂਪਮ ਰਸ ਦੀ ਉਤਪੱਤੀ ਹੈ। ਨਾਟ ਦੀ ਪ੍ਰਸਤੁਤੀ ਵਿੱਚ ਸਭ ਕੁੱਝ ਪਹਿਲਾਂ ਤੋਂ ਹੀ ਮਿਲਿਆ ਹੁੰਦਾ ਹੈ, ਗਿਆਤ ਹੁੰਦਾ ਹੈ, ਸੁਣਿਆ ਹੋਇਆ ਜਾਂ ਵੇਖਿਆ ਹੋਇਆ ਹੁੰਦਾ ਹੈ। ਇਸ ਦੇ ਬਾਵਜੂਦ ਕੁੱਝ ਅਨੂਪਮ ਮਹਿਸੂਸ ਹੁੰਦਾ ਹੈ। ਉਹ ਅਨੁਭਵ ਦੂਜੇ ਅਨੁਭਵਾਂ ਨੂੰ ਪਿੱਛੇ ਛੱਡ ਦਿੰਦਾ ਹੈ। ਇਕੱਲਿਆਂ ਹੀ ਅਰਸੀ ਮੰਡਲਾਂ ਵਿੱਚ ਪਹੁੰਚਾ ਦਿੰਦਾ ਹੈ। ਰਸ ਦਾ ਇਹ ਖੁਮਾਰ ਅਪਾਰ ਅਤੇ ਅਕਹਿ ਹੁੰਦਾ ਹੈ।
ਈਸ਼ਵਰ ਚੰਦਰ ਨੰਦਾ (30 ਸਤੰਬਰ 1892 - 3 ਸਤੰਬਰ 1965) ਇੱਕ ਪੰਜਾਬੀ ਨਾਟਕਕਾਰ ਅਤੇ ਲੇਖਕ ਸੀ ਜਿਸ ਨੇ ਆਪਣੀਆਂ ਨਾਟ-ਰਚਨਾਵਾਂ ਦੀ ਸਿਰਜਨਾ ਮੰਚ-ਦ੍ਰਿਸ਼ਟੀ ਦੇ ਪੱਖ ਤੋਂ ਕੀਤੀ,ਉਸਨੇ ਨਾਟਕ ਦੇ ਖੇਤਰ ਵਿੱਚ ਯਥਾਰਥਵਾਦੀ ਲੀਹਾਂ ਦੀ ਉਸਾਰੀ ਕੀਤੀ,ਨੰਦੇ ਨੇ ਸਮਾਜਿਕ ਜੀਵਨ ਨਾਲ ਭਰਪੂਰ ਨਾਟਕ ਲਿਖੇ,ਉਸਨੇ ਆਪਣੇ ਨਾਟਕਾਂ ਵਿੱਚ ਪੇਂਡੂ ਜੀਵਨ ਦੀਆਂ ਸਮੱਸਿਆਵਾਂ ਨੂੰ ਪੇਸ਼ ਕੀਤਾ, ਨੰਦਾ ਨੇ ਨਾਟਕਾਂ ਦਾ ਅੰਤ ਸੁਖਾਂਤਕ ਹੈ ਜੋ ਸ਼ੇਕਸਪੀਅਰ ਦੇ ਨਾਟਕਾਂ ਦੇ ਰੁਮਾਂਟਿਕ ਸੁਖਾਂਤਕ ਅੰਤਾਂ ਤੋਂ ਪ੍ਰਭਾਵਿਤ ਹੈ।
ਏਰੋਜੈੱਲ ਜੈੱਲ ਤੋਂ ਬਣਾਇਆ ਗਿਆ ਇੱਕ ਬਣਾਉਟੀ, ਮੁਸਾਮਦਾਰ ਅਤੇ ਬਹੁਤ ਹੀ ਹੌਲ਼ਾ ਪਦਾਰਥ ਹੁੰਦਾ ਹੈ ਜਿਸ ਵਿੱਚ ਜੈੱਲ ਦੇ ਤਰਲ ਹਿੱਸੇ ਦੀ ਥਾਂ ਉੱਤੇ ਗੈਸ ਪਾ ਦਿੱਤੀ ਜਾਂਦੀ ਹੈ। ਨਤੀਜੇ ਵਜੋਂ ਬਹੁਤ ਹੀ ਘੱਟ ਸੰਘਣੇਪਣ ਅਤੇ ਘੱਟ ਤਾਪ ਚਾਲਕਤਾ ਵਾਲ਼ਾ ਇੱਕ ਠੋਸ ਪਦਾਰਥ ਬਣ ਜਾਂਦਾ ਹੈ। ਇਹਦੇ ਹੋਰ ਨਾਂ ਜੰਮਿਆ ਧੂੰਆਂ, ਠੋਸ ਧੂੰਆਂ, ਠੋਸ ਹਵਾ ਜਾਂ ਨੀਲਾ ਧੂੰਆਂ ਹਨ ਕਿਉਂਕਿ ਇਹ ਵੇਖਣ ਵਿੱਚ ਪੂਰਾ ਪਾਰਦਰਸ਼ੀ ਨਹੀਂ ਹੁੰਦਾ। ਛੂਹਣ ਉੱਤੇ ਇਹ ਸਟਾਈਰੋਫ਼ੋਮ ਵਰਗਾ ਲੱਗਦਾ ਹੈ। ਇਹਨਾਂ ਨੂੰ ਕਈ ਤਰਾਂ ਦੇ ਰਸਾਇਣਕ ਯੋਗਾਂ ਤੋਂ ਬਣਾਇਆ ਜਾ ਸਕਦਾ ਹੈ।
ਵਾਰ ਪੰਜਾਬੀ ਦਾ ਇੱਕ ਕਾਵਿ-ਰੂਪ ਹੈ। ਇਹ ਪਉੜੀ ਛੰਦ ਵਿੱਚ ਰਚੀ ਜਾਂਦੀ ਹੈ। ਇਹ ਕਾਵਿ ਰੂਪ ਸਿੱਖ-ਸਾਹਿਤ ਵਿੱਚ ਵਧੇਰੇ ਪ੍ਰਚਲਿਤ ਹੈ। ਗੁਰੂ ਗ੍ਰੰਥ ਸਾਹਿਬ ਵਿੱਚ 22 ਵਾਰਾਂ ਦਰਜ ਹੋਇਆ ਹਨ। ਇਹ ਲੋਕ ਪਰੰਪਰਾ ਉੱਤੇ ਆਧਾਰਿਤ ਪੰਜਾਬੀ ਭਾਸ਼ਾ ਦਾ ਇੱਕ ਕਾਵਿ ਰੂਪ ਹੈ। ਵਾਰ ਕਾਵਿਮਈ ਉਤਸਾਹ ਵਰਧਕ ਵਾਰਤਾ ਹੈ ਜਿਸ ਵਿੱਚ ਆਕ੍ਰਮਣ ਜਾਂ ਸੰਘਰਸ਼ ਦੇ ਪ੍ਰਸੰਗ ਵਿੱਚ ਨਾਇਕ ਦਾ ਯਸ਼ ਗਾਇਆ ਜਾਂਦਾ ਹੈ। ਵਾਰਾਂ ਪਉੜੀਆਂ ਵਿੱਚ ਲਿਖੀਆਂ ਜਾਂਦੀਆਂ ਸਨ।। ਇਸ ਵਿੱਚ ਆਮ ਤੌਰ ’ਤੇ ਵੀਰ ਰਸ ਦੀ ਪ੍ਰਧਾਨਤਾ ਹੁੰਦੀ ਹੈ ਅਤੇ ਇਸ ਨੂੰ ਗਾਉਣ ਵਾਲੇ ਅਤੇ ਕਿਸੇਹੱਦ ਤਕ ਰਚੈਤਾ ਵੀ ਭੱਟ ਜਾਂ ਢਾਡੀ ਹੁੰਦੇ ਹਨ। ਗੁਰੂ ਨਾਨਕ ਦੇਵ ਜੀ ਨੇ ਵਾਰ ਨੂੰ ਵੀਰ-ਰਸ ਦੇ ਖੇਤਰ ਵਿਚੋਂ ਕਢ ਕੇ ਅਧਿਆਤਮਿਕਤਾ ਦੀ ਸ਼ਾਂਤ ਭਾਵ-ਭੂਮੀ ਵੱਲ ਮੋੜੀਆਂ ਅਤੇ ਵਾਰ ਦੇ ਵਿਸ਼ੇ ਖੇਤਰ ਵਿੱਚ ਵਿਸਤਾਰ ਕੀਤਾ।
ਸ਼ਾਹ ਹੁਸੈਨ (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ। ਇਹਨਾਂ ਨੇ ਮੁੱਖ ਤੌਰ ਤੇ ਕਾਫ਼ੀ ਕਾਵਿ-ਰੂਪ ਵਿੱਚ ਰਚਨਾ ਕੀਤੀ ਹੈ। ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।
ਗੁਰਮੁਖੀ ਲਿਪੀ ਵਿੱਚ ਪੰਜਾਬੀ ਭਾਸ਼ਾ ਨੂੰ ਲਿਖਣ ਲਈ ਵਰਤੀ ਜਾਣ ਵਾਲੀ ਲਿਪੀ ਹੈ। ਬੋਲਾਂ ਨੂੰ ਲਿਖਤ ਵਿੱਚ ਢਾਲਣ ਲਈ ਵਰਤੇ ਜਾਂਦੇ ਚਿੰਨ੍ਹਾਂ ਦੇ ਸਮੂਹ ਨੂੰ ਲਿਪੀ ਕਿਹਾ ਜਾਂਦਾ ਹੈ। ਲਿਪੀ ਬੋਲੀ ਦਾ ਵਾਹਣ ਹੈ। ਭਾਸ਼ਾ ਤੇ ਲਿਪੀ ਦਾ ਆਪਸ ਵਿੱਚ ਗੂੜ੍ਹਾ ਸੰਬੰਧ ਹੈ। ਜਿਵੇਂ ਮਨੁੱਖੀਭਾਵਾਂ ਦੀ ਪੁਸ਼ਾਕ ਬੋਲੀ ਹੈ, ਉਵੇਂ ਲਿਪੀ ਭਾਸ਼ਾ/ਬੋਲੀ ਦਾ ਪਹਿਰਾਵਾ ਹੈ। ਲਿਪੀ ਦੇ ਪਹਿਰਾਵੇ ਨੇ ਭਾਸ਼ਾ ਨੂੰ ਸਦੀਵਤਾ ਬਖ਼ਸ਼ੀ ਹੈ। ਲਿਪੀ ਮਨੁੱਖੀ ਭਾਵਾਂ ਨੂੰ ਅਮਰ ਕਰ ਦਿੰਦੀ ਹੈ। ਅੱਜ ਗਿਆਨ, ਵਿਗਿਆਨ ਅਤੇਕੰਪਿਊਟਰੀ ਯੁੱਗ ਵਿੱਚ ਭਾਵੇਂ ਨਵੀਆਂ ਤਕਨੀਕਾਂ ਨੇ ਬੋਲੀ ਭਾਸ਼ਾ (ਅਵਾਜ਼) ਨੂੰ ਸਥਾਈ ਰੂਪ ਦੇਣ ਦੇ ਹੋਰ ਵੀ ਕਈ ਨਵੀਨ ਸਾਧਨ ਬਣਾ ਲਏ ਹਨ, ਪਰ ਲਿਪੀ ਦੀ ਤਾਕਤ ਅਤੇ ਵਿਆਪਕਤਾ ਦੇ ਮੁਕਾਬਲੇ ਇਹ ਅਜੇ ਵੀ ਤੁੱਛ ਹਨ। ਹਰੇਕ ਭਾਸ਼ਾ ਦੇ ਲਿਖਤੀ ਸਰੂਪ ਲਈ ਕਿਸੇ ਨਾ ਕਿਸੇ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਭਾਸ਼ਾ ਦੀ ਲਿਪੀ ਦਾ ਕੋਈ ਨਾ ਕੋਈ ਨਾਂ ਵੀ ਜ਼ਰੂਰ ਹੁੰਦਾ ਹੈ, ਜਿਵੇਂ ਹਿੰਦੀ ਲਈ ਦੇਵਨਾਗਰੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਅੰਗਰੇਜ਼ੀ ਭਾਸ਼ਾ ਲਈ ਰੋਮਨ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਪੰਜਾਬੀ ਭਾਸ਼ਾ ਲਈ ਗੁਰਮੁਖੀ ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ।
ਅਲਾਹੁਣੀਆਂ ਇੱਕ ਸੋਗਮਈ ਕਾਵਿ-ਰੂਪ ਹੈ ਜੋ ਪੰਜਾਬੀ ਦਾ ਲੋਕ ਕਾਵਿ-ਰੂਪ ਹੈ। ਅਲਾਹੁਣੀ ਤੋਂ ਭਾਵ ਹੈ, ਉਸਤਤੀ ਜਾਂ ਸਿਫ਼ਤ। ਜਦ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਸਦੀਵੀਂ ਵਿਛੋੜਾ ਦੇ ਗਏ ਵਿਅਕਤੀ ਦੇ ਗੁਣਾਂ ਵਾਲੇ ਜਿਹੜੇ ਕਰੁਣਾਮਈ ਤੇ ਸੋਗ-ਗੀਤ ਇਸਤਰੀਆਂ ਦੁਆਰਾ ਅਲਾਪੇ ਜਾਂਦੇ ਹਨ, ਪੰਜਾਬੀ ਵਿੱਚ ਉਹਨਾਂ ਨੂੰ ਅਲਾਹੁਣੀਆਂ ਕਿਹਾ ਜਾਂਦਾ ਹੈ।ਅਲਾਹੁਣੀ ਮਰਾਸਣ ਜਾਂ ਨਾਇਣ ਪਾਉਂਦੀ ਹੈ ਜੋ ਪੇਸ਼ਾਵਰ ਸਿਆਪਾਕਾਰ ਹੁੰਦੀ ਹੈ। ਮੂਹਰੇ-ਮੂਹਰੇ ਨੈਣ ਅਲਾਹੁਣੀ ਦੀ ਇੱਕ ਤੁਕ ਆਖੀ ਜਾਂਦੀ ਹੈ ਅਤੇ ਨਾਲੋ-ਨਾਲ ਇਸ ਵਿੱਚ ਜ਼ਨਾਨੀਆਂ ਸੁਰ ਮਿਲਾਉਂਦੀਆਂ ਜਾਂਦੀਆਂ ਹਨ। ਅਲਾਹੁਣੀ ਕੋਰਸ ਵਿੱਚ ਗਾਈ ਜਾਣ ਕਰ ਕੇ ਇੱਕ ਤਰ੍ਹਾਂ ਦਾ ਸਮੂਹ-ਗਾਨ ਹੈ। ਇਸ ਤੋੱ ਵੱਧ ਅਲਾਹੁਣੀ ਸਿਆਪਾ ਕਰਨ ਵੇਲੇ ਉੱਚਾਰੀ ਜਾਂਦੀ ਹੈ। ਮਾਲਵੇ ਵਿੱਚ ਪੇਸ਼ਾਵਾਰ ਸਿਆਪਾਕਾਰ ਤੇ ਅਲਾਹੁਣੀਕਾਰ ਦਾ ਕੰਮ ਮਿਰਾਸਣਾਂ, ਡੂਮਣੀਆਂ, ਨਾਇਣਾਂ ਆਦਿ ਨਿਭਾਉਂਦੀਆਂ ਹਨ। ਸਾਰੀਆਂ ਸਵਾਣੀਆਂ ਇੱਕ ਗੋਲ ਦਾਇਰੇ ਵਿੱਚ ਅਤੇ ਪੇਸ਼ੇਵਾਰ ਸਿਆਪਾਕਾਰ ਵਿਚਕਾਰ ਖਲੋ ਜਾਂਦੀ ਹੈ। ਉਹ ਆਪਣੇ ਦੋਵੇਂ ਹੱਥ ਪਹਿਲਾਂ ਮੱਥੇ ਉੱਤੇ ਫੇਰ ਪੱਟਾਂ ਉੱਤੇ ਮਾਰਦੀ ਜਾਂਦੀ ਹੈ। ਇਸੇ ਤਰ੍ਹਾਂ ਬਾਕੀ ਸਵਾਣੀਆਂ ਇੱਕੋ ਤਾਲ ਵਿੱਚ ਹੱਥ ਮਾਰਦੀਆਂ ਹੋਈਆਂ ਸਾਥ ਦਿੰਦੀਆਂ ਹਨ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਪੱਤਰਕਾਰੀ ਖ਼ਬਰਾਂ ਨੂੰ ਇਕੱਠਾ ਕਰ ਕੇ, ਇੱਕ ਵਿਸ਼ੇਸ਼ ਰੂਪ ਦੇ ਕੇ, ਲੋਕਾਂ ਤੱਕ ਪਹੁੰਚਾਉਣ ਦੇ ਕੰਮ ਨੂੰ ਕਿਹਾ ਜਾਂਦਾ ਹੈ। ਇਹ ਸ਼ਬਦ ਖ਼ਬਰਾਂ ਇਕੱਠੀਆਂ ਕਰਨ ਅਤੇ ਸਾਹਿਤਕ ਅੰਦਾਜ਼ ਵਿੱਚ ਉਹਨਾਂ ਦੀ ਪੇਸ਼ਕਾਰੀ, ਦੋਨਾਂ ਲਈ ਵਰਤਿਆ ਜਾਂਦਾ ਹੈ।ਪੱਤਰਕਾਰੀ ਦੀਆਂ ਵੱਖ-ਵੱਖ ਕਿਸਮਾਂ ਹਨ ਜਿਹਨਾਂ ਵਿੱਚੋਂ ਅਖ਼ਬਾਰ ਅਤੇ ਰਸਾਲੇ(ਪ੍ਰਿੰਟ), ਟੀਵੀ ਅਤੇ ਰੇਡੀਓ(ਬਰੌਡਕਾਸਟ) ਅਤੇ ਖ਼ਬਰਾਂ ਦੀਆਂ ਵੈੱਬਸਾਈਟਾਂ ਅਤੇ ਐਪਲੀਕੇਸ਼ਨਾਂ ਸ਼ਾਮਲ ਹਨ। ਆਮ ਕਰ ਕੇ ਅਖ਼ਬਾਰਾਂ ’ਚ ਉਹੀ ਖ਼ਬਰ ਛਪਦੀ ਜਾਂ ਟੈਲੀਵਿਜ਼ਨ ਚੈਨਲ ’ਤੇ ਪ੍ਰਸਾਰਿਤ ਹੁੰਦੀ ਹੈ ਜੋ ਪੱਤਰਕਾਰ ਨੂੰ ਕਿਸੇ ਨਿਸ਼ਚਤ ਸ੍ਰੋਤ ਜਾਂ ਵਿਅਕਤੀ ਤੋਂ ਪ੍ਰਾਪਤ ਹੁੰਦੀ ਜਾਂ ਜਿਹੜੀ ਘਟਨਾ ਨੂੰ ਪੱਤਰਕਾਰ ਅੱਖੀਂ ਵੇਖਦਾ ਹੈ।ਨਾਵਲਕਾਰ ਜਾਰਜ ਓਰਵੈੱਲ (‘1984’ ਨੂੰ ਪੱਤਰਕਾਰੀ ਨੇੇ ਪੱਤਰਕਾਰੀ ਨੂੰ ਪਰਿਭਾਸ਼ਤ ਕੀਤਾ ਹੈ ਕਿ, ‘‘(ਅਸਲੀ) ਪੱਤਰਕਾਰੀ ਉਹ ਪ੍ਰਕਾਸ਼ਿਤ ਕਰਨਾ ਹੈ ਜੋ ਕੋਈ ਹੋਰ ਪ੍ਰਕਾਸ਼ਿਤ ਨਹੀਂ ਕਰਨਾ ਚਾਹੁੰਦਾ; ਬਾਕੀ ਸਭ ਕੁਝ ਇਸ਼ਤਿਹਾਰਬਾਜ਼ੀ ਹੈ।’’ ਅਮਰੀਕੀ ਵਕੀਲ ਅਤੇ ਲੇਖਕ ਐਂਡਰਿਊ ਵੈਚਸ ਅਨੁਸਾਰ ‘‘ਪੱਤਰਕਾਰੀ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਹਕੂਮਤ ਤੋਂ ਲੋਕਾਂ ਨੂੰ ਬਚਾਉਣ ਵਾਲੀ ਸੁਰੱਖਿਆ ਹੈ। ਇਹੀ ਕਾਰਨ ਹੈ ਕਿ ਮੇਰਾ ਨਾਇਕ, ਭਾਵੇਂ ਮੈਂ ਮੰਨਦਾ ਹਾਂ ਕਿ ਉਹ ਇੰਨਾ ਵਧੀਆ ਨਹੀਂ ਹੈ, ਪੱਤਰਕਾਰ ਹੈ।’’
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਅਜਮੇਰ ਸਿੰਘ ਔਲਖ (ਜਨਮ 19 ਅਗਸਤ 1942 - 15 ਜੂਨ 2017), ਪੰਜਾਬ ਦੇ ਕਿਰਸਾਨੀ ਜੀਵਨ ਦੀਆਂ ਸਮੱਸਿਆਵਾਂ ਨੂੰ ਪ੍ਰਗਤੀਵਾਦੀ ਵਿੱਚਾਰਧਾਰਾ ਨਾਲ ਪੇਸ਼ ਕਰਨ ਵਾਲਾ ਪੰਜਾਬੀ ਦਾ ਪ੍ਰਤੀਨਿੱਧ ਨਾਟਕਕਾਰ ਸੀ। 2006 ਵਿੱਚ ਇਸਦੇ ਇਕਾਂਗੀ-ਸੰਗ੍ਰਹਿ ਇਸ਼ਕ ਬਾਝ ਨਮਾਜ ਦਾ ਹੱਜ ਨਾਹੀ ਲਈ ਭਾਰਤੀ ਸਾਹਿਤ ਅਕਾਦਮੀ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਸਨੂੰ ਪੰਜਾਬੀ ਭਾਸ਼ਾ ਦੇ ਸਿਰਮੌਰ ਪੁਰਸਕਾਰ ਪੰਜਾਬੀ ਸਾਹਿਤ ਰਤਨ ਨਾਲ ਵੀ ਸਨਮਾਨਿਆ ਜਾ ਗਿਆ।
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਦਾ ਇੱਕ ਕਵੀ ਸੀ। ਉਸ ਨੂੰ ਪੰਜਾਬੀ ਦਾ 'ਸ਼ੈਲੇ' ਕਿਹਾ ਜਾਂਦਾ ਹੈ। ਉਸ ਦੀ ਵਿਸ਼ੇਸਤਾ ਸੀ ਕਿ ਉਹ ਸ਼ਬਦਾਂ ਨੂੰ ਰੋਜ਼ਾਨਾ ਜ਼ਿੰਦਗੀ ਵਿੱਚੋਂ ਚੁਣਦਾ ਅਤੇ ਉਹਨਾਂ ਨਾਲ਼ ਦਿਲ ਨੂੰ ਚੀਰ ਦੇਣ ਵਾਲ਼ੀਆਂ ਕਵਿਤਾਵਾਂ, ਗ਼ਜ਼ਲਾਂ ਲਿਖਦਾ ਸੀ। ਸ਼ਿਵ ਦੀ ਕਵਿਤਾ ਦੁੱਖ, ਨਿੱਜੀ ਦਰਦ ਅਤੇ ਵਿਛੋੜੇ 'ਤੇ ਕੇਂਦਰਿਤ ਹੈ। ਸ਼ਿਵ ਕੁਮਾਰ ਬਟਾਲਵੀ ਨੂੰ 'ਬਿਰਹਾ ਦਾ ਕਵੀ' ਵੀ ਕਿਹਾ ਜਾਂਦਾ ਹੈ।
ਪੰਜਾਬੀਆ ਦੀਆਂ ਖੇਡਾਂ ਦਾ ਘੇਰਾ ਬਹੁਤ ਵਿਸ਼ਾਲ ਹੈ। ਆਧੁਨਿਕ ਖੇਡਾਂ ਵਿੱਚ ਹਾਕੀ ਅਤੇ ਕ੍ਰਿਕੇਟ ਅਤੇ ਹੋਰ ਬਹੁਤ ਸਾਰੀਆਂ ਪਰੰਪਰਿਕ ਖ਼ੇਡਾਂ ਹਨ, ਜਿਵੇਂ ਕੱਬਡੀ,ਕੁਸ਼ਤੀ, ਖਿੱਦੋ ਖੂੰਡੀ। ਪੰਜਾਬ ਦੀਆਂ 100 ਤੋਂ ਵੱਧ ਰਵਾਇਤੀ ਹਨ।ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ, ਸੂਬਾ ਸਰਕਾਰ ਨੇ 2014 ਤੋਂ ਪੰਜਾਬ ਦਿਹਾਤੀ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪਹਿਲਕਦਮੀਆਂ 'ਤੇ ਕੰਮ ਕੀਤਾ ਹੈ। ਇਹਨਾਂ ਖੇਡਾਂ ਵਿਚੋਂ ਕੱਬਡੀ, ਕੁਸ਼ਤੀ ਨੂੰ ਰਾਜ ਪੱਧਰ ਤੇ, ਰਾਸ਼ਟਰੀ ਪੱਧਰ ਤੇ, ਅੰਤਰ ਰਾਸ਼ਟਰੀ ਪੱਧਰ ਉੱਪਰ ਵੀ ਮਾਨਤਾ ਮਿਲੀ ਹੈ।।ਪੰਜਾਬ ਵਿੱਚ ਹੇਠ ਲਿਖੀਆਂ ਖੇਡਾਂ ਸ਼ਾਮਲ ਹਨ:
ਲੋਕ ਕਾਵਿ ਹਰਮਨ ਪਿਆਰਾ ਸਾਹਿਤ ਹੁੰਦਾ ਹੈ। ਇਸ ਦਾ ਸਥਾਨ ਲੋਕਧਾਰਾ ਅਤੇ ਵਿਸ਼ਿਸ਼ਟ ਸਾਹਿਤ ਦੇ ਵਿਚਕਾਰ ਜਿਹੇ ਆ ਜਾਂਦਾ ਹੈ। ਇਸ ਦਾ ਪ੍ਰਮੁੱਖ ਕਾਰਨ ਇਹ ਹੈ ਕਿ ਇਸ ਕਾਵਿ ਦੇ ਰੂਪ ਵਿਧਾਨ ਦੀ ਜੁਗਤ ਤਾਂ ਪਰੰਪਰਾ ਦੇ ਨਿਯਮਾਂ ਦਾ ਪਾਲਣਾ ਕਰਦੀ ਹੈ, ਪਰ ਇਸ ਦੀ ਸਾਰ ਜੁਗਤ ਸਮੂਹਕ ਨਾ ਹੋ ਕੇ, ਲੋਕ ਗੀਤ ਲੋਕਧਾਰਾ ਦੀ ਇੱਕ ਪਰਪੱਕ ਅਤੇ ਸ੍ਰੇਸ਼ਟ ਰਚਨਾ ਹੈ। ਲੋਕ ਗੀਤ ਲੋਕਧਾਰਾ ਦੇ ਸਮੁੱਚੇ ਬੁਨਿਆਦੀ ਅਮੁਲਾਂ ਦੀ ਪਾਲਣਾ ਕਰਦਾ ਹੈ।
ਪ੍ਰਗਤੀਵਾਦ ਤੇ ਪ੍ਰਗਤੀਸ਼ੀਲ ਵਿਚ ਅੰਤਰ
ਪ੍ਰਗਤੀਵਾਦ ਤੇ ਪ੍ਰਗਤੀਸ਼ੀਲ ਵਿੱਚ ਅੰਤਰ ਪ੍ਰਗਤੀ ਅੰਗਰੇਜੀ ਸ਼ਬਦ ‘ਪ੍ਰੋਗ੍ਰੇਸ’ ਤੋ ਬਣਿਆ ਹੈ ਜਿਸ ਦਾ ਅਰਥ ‘ਅੱਗੇ ਵਧਣਾ’ ਹੈ। ਪ੍ਰਗਤੀ ਅਜਿਹੀ ਤਬਦੀਲੀ ਲਿਆਉਂਦੀ ਹੈ ਜੋ ਕਿਸੇ ਵਸਤੂ ਦੇ ਗੁਣਾਂ ਵਿੱਚ ਵਾਧਾ ਕਰਦੀ ਹੈ। ਸਾਹਿਤ ਵਿੱਚੋ ਪ੍ਰਗਤੀ ਦੇ ਅਰਥ ਹਨ। ਉਹ ਸਾਹਿਤ ਜੋ ਮਨੂੰਖ ਨੂੰ ਉਸ ਦੀਆਂ ਅਸਲ ਸਥਿਤੀਆਂ ਤੋਂ ਜਾਣੂ ਕਰਵਾ ਕੇ ਉਸਨੂੰ ਅੱਗੇ ਤੋਰਨ ਅਤੇ ਅੱਗੇ ਵਧਣ ਵਿੱਚ ਸਹਾਇਤਾ ਕਰਦਾ ਹੈ।‘ਵਾਦ’ਤੋ ਭਾਵ ਕੋਈ ਸਿਸਟਮ ਜਾਂ ਪ੍ਰੰਬੰਦ ਵਿੱਚ ਬੰਨ ਕੇ ਇੱਕ ਚੋਖਟਾ ਤਿਆਰ ਹੁੰਦਾ ਹੈ। ਉਸਦੀ ਹਰ ਚੀਜ ਸਿਸਟਮ ਵਿੱਚ ਤਹਿ ਹੋ ਜਾਂਦੀ ਹੈ। ਪ੍ਰਗਤੀਵਾਦੀ ਕਾਵੀ-ਧਾਰਾ ਆਧੁਨਿਕ ਪੰਜਾਬੀ ਕਵਿਤਾ ਦੀ ਪਹਿਲੀ ਸੁਚੇਤ ਕਾਵਿ-ਧਾਰਾ ਹੈ। ਜੋ ਆਪਣੇ ਨਾਲ ਗਤੀਸ਼ੀਲ ਸਮਾਜਕ -ਰਾਜਨੀਤਕ ਚਿੰਦਨ ਦਾ ਵਿਚਾਰਧਾਰਾਈ ਪੱਬ ਲੈ ਕੇ ਆਰੰਭ ਹੋਈ। ਇਸ ਨਾਲ ਸੰਬੰਧਿਤ ਬਹੁਤੇ ਕਵੀ ਮਾਰਕਸਵਾਦੀ ਵਿਚਾਰਾਂ ਵਾਲੇ ਸਨ। ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਦਾ ਜਨਮ ਭਾਰਤ ਵਿੱਚ ਪ੍ਰਗਤੀਸ਼ੀਲ ਲੇਖਕ ਸੰਘ ਦੀ ਸਥਾਪਨਾ ਦੇ ਸਿੱਟੇ ਵਜੋ ਹੋਇਆਂ ਸੀ। ਪ੍ਰਗਤੀਸ਼ੀਲ ਓੁਹ ਹੈ ਜੋ ਪੰਜਾਬ ਦੇ ਬੰਦੇ ਨੂੰ ਆਧੁਨਿਕ ਲਹਿਰ ਵਿੱਚ ਪ੍ਰਗਤੀਵਾਦੀ ਕਾਵਿ-ਪ੍ਰਵਿਰਤੀ ਦੀ ਵਿਕਾਸ ਰੇਖਾ ਨੂੰ ਆਮ ਤੌਰ 'ਤੇ ਦੋ ਭਾਗਾ ਵਿੱਚ ਵੰਡਿਆ ਗਿਆਂ ਹੈ:- 1935 ਤੋਂ 60 ਤਕ ਪ੍ਰਗਤੀਵਾਦੀ ਤੇ 1970 ਤੋਂ ਬਾਅਦ ਦੇ ਸਮੇਂ ਨੂੰ ਨਵ-ਪ੍ਰਗਤੀਵਾਦੀ ਜਾਂ ਜੁਝਾਰਵਾਦੀ ਕਿਹਾ ਜਾਂਦਾ ਹੈ। ਪ੍ਰਗਤੀਵਾਦ ਦੀ ਮੂਲ ਪ੍ਰੇਰਨਾ ਮਾਰਕਸਵਾਦ ਤੋਂ ਵਿਕਸਿਤ ਹੋਈ। ਪ੍ਰਗਤੀਸ਼ੀਲ ਲਹਿਰ ਵਿੱਚ ਜੋ ਏਜੰਡੇ ਰਖੇ ਗਏ ਸਨ ਉਹ ਸੁਤੰਤਰਤਾ ਅੰਦੋਲਨ ਦੇ ਨਾਲ ਸੰਬੰਧਿਤ ਸਨ। 1936 ਵਿੱਚ ਜਦੋਂ ਲਖਨਊ ਵਿੱਚ ਭਾਰਤੀ ਪ੍ਰਗਤੀਸ਼ੀਲ ਲੇਖਕ ਸੰਘ ਦੀ ਸਥਾਪਨਾ ਕੀਤੀ ਗਈ ਸੀ ਤਾਂ ਇਸ ਨੇ ਚਿੰਤਨ ਤੇ ਸੰਸਕ੍ਰਿਤੀ ਦੇ ਪ੍ਰਵਾਰ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕਰਕੇ ਕਲਾ ਤੇ ਵਿਸ਼ਵ ਦ੍ਰਿਸ਼ਟੀਕੋਣ, ਦੋਹਾਂ ਵਿੱਚ ਨਵੀਆਂ ਜੀਵਨ- ਕੀਮਤਾਂ ਅਤੇ ਸੌਂਦਰਯ ਬੋਧ ਨੂੰ ਸਥਾਪਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪ੍ਰਗਤੀਸ਼ੀਲ ਲੇਖਕ ਸੰਘ ਨੂੰ ਹੋਂਦ ਵਿੱਚ ਲਿਆਉਣ ਵਾਲੇ ਮੋਢੀ ਲੇਖਕਾਂ ਅਤੇ ਚਿੰਤਕਾਂ ਵਿਚੋਂ ਬਹੁਤੇ ਸਮਾਜਵਾਦੀ ਵਿਚਾਰਾਂ ਵਾਲੇ ਸਨ। ਸਰਵ ਭਾਰਤੀ ਲੇਖਕ ਸੰਘ ਦੇ ਮੈਨੀਫੈਸਟੋ ਵਿੱਚ ਉਲੀਕੇ ਗਏ ਉਦੇਸ਼ ਸਾਹਿਤਕ ਉਦੇਸ਼ਾਂ ਨਾਲ ਮਿਲਦੇ ਜੁਲਦੇ ਵਿਚਾਰ ਪਹਿਲਾਂ ਹੀ ਭਾਰਤ ਦੀਆਂ ਪ੍ਰਾਂਤਕ ਭਾਸ਼ਾਵਾਂ ਵਿੱਚ ਪ੍ਰਗਟ ਹੋਣ ਲੱਗ ਪਏ ਸਨ। ਇਹੀ ਕਾਰਨ ਸੀ ਕਿ ਭਾਰਤ ਵਿੱਚ 1936 ਤੋਂ ਕਿਤੇ ਪਹਿਲਾਂ ਰਾਸ਼ਟਰੀ ਸਮਾਜਵਾਦੀ ਅਤੇ ਲੋਕਤਾਂਤਰਿਕ ਉਭਾਰ ਆਉਣੇ ਸ਼ੁਰੂ ਹੋ ਗਏੇ ਸਨ। ਭਾਰਤੀ ਪ੍ਰਗਤੀਸ਼ੀਲ ਸਾਹਿਤ ਲਹਿਰ ਦਾ ਪ੍ਰਭਾਵ ਪੰਜਾਬੀ ਉੱਤੇ ਵੀ ਪੈਂਦਾ ਹੈ। ਪੰਜਾਬੀ ਕਵਿਤਾ ਵਿੱਚ ਡਾ. ਦੀਵਾਨ ਸਿੰਘ ਕਾਲੇਪਾਣੀ ਧਨੀ ਰਾਮ ਚਾਤ੍ਰਿਕ, ਪ੍ਰੋ. ਮੋਹਨ ਸਿੰਘ, ਅੰਮ੍ਰਿਤਾ ਪ੍ਰੀਤਮ ਅਤੇ ਬਾਵਾ ਬਲਵੰਤ ਨੂੰ ਮੋਢੀ ਪ੍ਰਗਤੀਵਾਦੀ ਕਵੀ ਕਿਹਾ ਜਾ ਸਕਦਾ ਹੈ। ਇਸ ਲਹਿਰ ਨਾਲ ਜੁੜੇ ਕਵੀਆਂ ਦਾ ਸੁਪਨਾ ਕੇਵਲ ਆਜ਼ਾਦੀ ਦੀ ਪ੍ਰਾਪਤੀ ਨਹੀਂ ਸੀ ਸਗੋਂ ਜਮਾਤੀ ਵੰਡ ਅਤੇ ਲੁੱਟ-ਖਸੁੱਟ ਤੋਂ ਰਹਿਤ ਹੋਣਾ ਸੀ। ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਆਧੁਨਿਕ ਸਮੇਂ ਦੀ ਅਜਿਹੀ ਕਾਵਿ-ਧਾਰਾ ਹੈ ਜਿਹੜੀ ਵਿਸ਼ੇਸ਼ ਕਾਵਿ ਉਦੇਸ਼ ਨੂੰ ਲੈ ਕੇ ਕਵਿਤਾ ਦੇ ਖੇਤਰ ਵਿੱਚ ਪ੍ਰਵਾਹਮਾਨ ਹੁੰਦੀ ਹੈ। ਪ੍ਰਗਤੀਵਾਦੀ ਚੇਤਨਾ ਯਥਾਰਥ ਨੂੰ ਸਮਾਜਕ ਯਥਾਰਥ ਅਤੇ ਆਦਰਸ਼ ਨੂੰ ਪ੍ਰਸਤੁਤ ਕਰਦੀ ਹੈ। ਪ੍ਰਗਤੀਵਾਦੀ ਇੱਕ ਵਿਆਪਕ ਅਤੇ ਵਿਸਤ੍ਰਿਤ ਸਾਂਸਕ੍ਰਿਤਕ ਲਹਿਰ ਸੀ ਜਿਹੜੀ ਦੇਸ਼ ਦੀਆਂ ਪਰਿਸਥਿਤੀਆਂ ਅਤੇ ਜਨ-ਜੀਵਨ ਦੀਆਂ ਇਤਿਹਾਸਕ ਲੋੜਾਂ ਵਿਚੋਂ ਪੈਂਦਾ ਹੋਈ ਸੀ। ਇਸ ਨੇ ਭਾਰਤ ਦੀਆਂ ਸਾਰੀਆਂ ਭਾਸ਼ਾਵਾ ਦੇ ਸਾਹਿਤ ਅਤੇ ਪ੍ਰਮੁੱਖ ਸਾਹਿਤਕਾਰਾਂ ਅਤੇ ਵਿਚਾਰਕਾਂ ਨੂੰ ਵੀ ਬਹੁਤ ਜਿਆਦਾ ਪ੍ਰਭਾਵਿਤ ਕੀਤਾ। ਵਿਚਾਰਧਾਰਾ ਵੀ ਪ੍ਰਗਤੀਵਾਦ ਦੇ ਨੇੜੇ-ਤੇੜੇ ਹੀ ਹੁੰਦੀ ਹੈ। ਹਰ ਮਨੁੱਖ ਆਪਣੇ ਤੌਰ 'ਤੇ ਇੱਕ ਵਿਚਾਰਧਾਰਾ ਨਾਲ ਜੁੜਿਆ ਹੋਇਆ ਹੈ। ਪ੍ਰਗਤੀਵਾਦੀ ਵਿਚਾਰਧਾਰਾ ਕਈ ਪ੍ਰਕਾਰ ਦੇ ਪ੍ਰਭਾਵਾਂ ਦੇ ਰਾਹੀਂ ਪੰਜਾਬੀ ਕਾਵਿ ਚੇਤਨਾ ਦਾ ਹਿੱਸਾ ਬਣੀ ਸੀ। ਪ੍ਰਗਤੀਵਾਦੀ ਵਿਚਾਰਧਾਰਾ ਜੀਵਨ ਰਹੱਸ ਨੂੰ ਨਿਰੰਤਰ ਪਰਿਵਰਤਨਸ਼ੀਲ ਵਰਤਾਰਾ ਮੰਨ ਕੇ ਜਾਣਨ ਤੇ ਅਨੁਭਵ ਕਰਨ ਦਾ ਯਤਨ ਕਰਦੀ ਹੈ। ਇਹ ਯਥਾਰਥਵਾਦੀ ਹੁੰਦੀ ਹੈ। ਪ੍ਰਗਤੀਸ਼ੀਲਤਾ ਅਗਾਂਹ ਵਧਣ ਦੀ ਕਿਰਿਆ ਹੈ ਪਰ ਇਸ ਕਿਰਿਆ ਦਾ ਕੋਈ ਅਜਿਹਾ ਯਾਂਤਰਿਕ ਰੂਪ ਨਹੀਂ, ਜਿਸਨੂੰ ਵਾਰ-ਵਾਰ ਦੁਹਰਾਇਆ ਜਾ ਸਕੇ। ਅਸਲੀਅਤ ਇਹ ਹੈ ਕਿ ਪ੍ਰਗਤੀਵਾਦ ਖੁਦ ਪ੍ਰਗਤੀਸ਼ੀਲ ਸੰਕਲਪ ਹੈ, ਜੋ ਹਾਲਾਤ ਦੇ ਬਦਲਣ ਨਾਲ ਜਾਂ ਹਾਲਾਤ ਪ੍ਰਤਿ ਚੇਤਨਾ ਦੇ ਵਿਕਸਿਤ ਹੋ ਜਾਣ ਨਾਲ ਨਵਾਂ ਰੂਪ ਧਾਰਨ ਕਰਦਾ ਰਹਿੰਦਾ ਹੈ। ਜੋ ਪ੍ਰਗਤੀਸ਼ੀਲ ਲਹਿਰ ਹੈ। ਉਹ ਪੰਜਾਬੀ ਵਿੱਚ ਸਾਹਿਤਕ ਆਧੁਨਿਕਤਾ ਲੈ ਕੇ ਆਉਣ ਵਾਲੀ ਲਹਿਰ ਹੈ। ਪੱਛਮੀ ਆਧੁਨਿਕਤਾ ਦੇ ਵਿਰੋਧ ਵਿੱਚ ਇਹ ਲਹਿਰ ਇਹ ਆਉਂਦੀ ਹੈ। ਪ੍ਰਗਤੀਸ਼ੀਲ ਲਹਿਰ ਪੰਜਾਬ ਦੇ ਵਿਅਕਤੀ ਨੂੰ ਆਧੁਨਿਕ ਲਹਿਰ ਵਿੱਚ ਅੱਗੇ ਦੇਖਣ ਦੀ ਗੱਲ ਕਰਦੀ ਹੈ। ਕੋਈ ਵੀ ਲਹਿਰ ਕਿਸੇ ਨਾ ਕਿਸੇ ਰੂਪ ਵਿੱਚ ਲੋਕਾਂ ਨੂੰ ਜੋੜਨ ਲਈ ਅਤੇ ਇੱਕਠੇ ਦੇਖਣ ਲਈ ਹੁੰਦੀ ਹੈ। ਪ੍ਰਗਤੀਵਾਦੀ ਪੰਜਾਬੀ ਕਾਵਿ-ਧਾਰਾ ਆਪਣੇ ਵਿਕਾਸ ਸਫ਼ਰ ਦੌਰਾਨ ਕਈ ਪੜਾਅ ਤੈਅ ਕਰਦੀ ਹੋਈ ਨਿਰੰਤਰ ਪ੍ਰਵਾਹਮਾਨ ਰਹਿੰਦੀ ਹੈ। ਇਸ ਕਾਵਿ-ਧਾਰਾ ਦੇ ਸਮਾਨਾਂਤਰ ਕਈ ਕਾਵਿ-ਧਾਰਾ ਦੇ ਸਮਾਨਾਂਤਰ ਕਈ ਕਾਵਿ-ਧਾਰਾਵਾਂ ਵੀ ਪੰਜਾਬੀ ਕਾਵਿ-ਜਗਤ ਵਿੱਚ ਪੈਦਾ ਹੋਈਆਂ, ਪਰ ਇਹ ਧਾਰਵਾਂ ਥੋੜ੍ਹੇ ਸਮੇਂ ਬਾਅਦ ਹੀ ਅਲੋਪ ਹੋ ਜਾਂਦੀਆਂ ਹਨ। 1947 ਤੋਂ ਬਾਅਦ ਸੰਤੋਖ ਸਿੰਘ ਧੀਰ, ਡਾ.
ਲਿਪੀ (ਜਾਂ ਲਿੱਪੀ) ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ। ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿੱਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਅਲੰਕਾਰ ਇੱਕ ਭਾਰਤੀ ਸਿਧਾਂਤ ਹੈ ਜਿਸ ਦੀ ਵਰਤੋਂ ਕਾਵਿ ਦੀ ਬਾਹਰੀ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ। ਇਸ ਸਿਧਾਂਤ ਨੂੰ ਪ੍ਰਾਚੀਨ ਸਿਧਾਂਤ ਮੰਨਿਆ ਜਾਂਦਾ ਹੈ ਜਿਸ ਨੂੰ ਘੜਨ ਵਾਲਾ ਸਿਧਾਂਤਕਾਰ ਆਨੰਦ ਵਰਧਨ ਹੈ। ਆਨੰਦ ਵਰਧਨ ਨੇ "ਅਲੰਕਾਰ" ਨੂੰ ਕਾਵਿ ਦੀ ਆਤਮਾ ਕਿਹਾ ਹੈ ਜੋ ਕਾਵਿ ਦੀ ਸ਼ੋਭਾ ਵਧਾਉਂਦੀ ਹੈ। ਅਲੰਕਾਰ ਸ਼ਬਦ ਦੀ ਉਤਪੱਤੀ ਸੰਸਕ੍ਰਿਤ ਸ਼ਬਦ "ਅਲੰ" ਤੋਂ ਹੋਈ ਜਿਸ ਤੋਂ ਭਾਵ ਗਹਿਣਾ ਹੈ। ਅਲੰਕਾਰ ਕਵਿਤਾ ਦੇ ਗਹਿਣੇ ਹਨ ਜੋ ਦੇ ਸਾਜ-ਸ਼ਿੰਗਾਰ ਬਣਦੇ ਹਨ। ਅਲੰਕਾਰ ਦੀ ਕਈ ਉਦਾਹਰਣ ਰਿਗਵੇਦ ਵਿੱਚ ਵੀ ਮਿਲਦੀ ਹੈ। ਅਲੰਕਾਰਾਂ ਨੂੰ ਔਰਤ ਦੇ ਗਹਿਣਿਆਂ ਦੀ ਸੰਗਿਆ ਦਿੱਤੀ ਗਈ ਹੈ ਕਿਉਂਕਿ ਭਾਰਤ ਵਿੱਚ ਗਹਿਣਿਆਂ ਨਾਲ ਸਜੀ ਔਰਤ ਨੂੰ ਖ਼ੁਬਸੂਰਤ ਮੰਨਿਆ ਜਾਂਦਾ ਹੈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਪੰਜਾਬ ਦੀਆਂ ਪੇਂਡੂ ਖੇਡਾਂ ਜਿਹੜੀਆਂ ਪੰਜਾਬੀ ਲੋਕਧਾਰਾ ਵਿੱਚ ਪੰਜਾਬੀ ਲੋਕ ਖੇਡਾਂ ਵਜੋਂ ਜਾਣੀਆਂ ਜਾਂਦੀਆਂ ਹਨ ਇਹ ਖੇਡਾਂ ਪਿੰਡਾਂ ਵਿੱਚ ਬੱਚਿਆਂ ਤੋਂ ਲੈ ਕੇ ਬਜੁਰਗਾਂ ਤੱਕ ਦੁਆਰਾ ਖੇਡੀਆਂ ਜਾਂਦੀਆਂ ਹਨ। ਖੇਡਾਂ ਖੇਡਣ ਲਈ ਜਿਆਦਾ ਉਤਸ਼ਾਹ ਅਤੇ ਸ਼ੋਂਕ ਬਚਪਨ ਵਿੱਚ ਹੁੰਦਾ ਹੈ। ਛੋਟੀ ਉਮਰ ਦੇ ਮੁੰਡੇ ਤੇ ਕੁੜੀਆਂ ਇੱਕਠੇ ਖੇਡਦੇ ਹਨ। ਖੇਡਾਂ ਬੱਚੇ ਦੇ ਬੋਧਿਕ ਪੱਧਰ ਨੂੰ ਵਧਾਉਂਦੀਆਂ ਹਨ। ਤਿੰਨ ਚਾਰ ਸਾਲ ਦੇ ਬੱਚਿਆਂ ਦੀ ਕੋਈ ਨਿਸਚਿਤ ਖੇਡ ਨਹੀਂ ਹੁੰਦੀ। ਉਮਰ ਵਧਣ ਦੇ ਨਾਲ ਨਾਲ ਮੁੰਡੇ ਕੁੜੀਆਂ ਦੀਆਂ ਰੁਚੀਆਂ ਵਿੱਚ ਫ਼ਰਕ ਆਉਣ ਨਾਲ ਉਹਨਾ ਦੀਆਂ ਖੇਡਾਂ ਵਿੱਚ ਵੀ ਵੱਖਰਤਾ ਆਉਂਦੀ ਜਾਂਦੀ ਹੈ। ਇਹਨਾਂ ਖੇਡਾਂ ਨੂੰ ਮਨੋਰੰਜਨ ਲਈ ਖੇਡਿਆ ਜਾਂਦਾ ਹੈ। ਮੁੰਡਿਆ ਦੀਆਂ ਖੇਡਾਂ ਵਧੇਰੇ ਜ਼ੋਰ ਵਾਲੀਆਂ ਹੁੰਦੀਆਂ ਹਨ ਜਦਕਿ ਕੁੜੀਆਂ ਦੀਆਂ ਖੇਡਾਂ ਕੋਮਲ ਭਾਵਨਾਵਾਂ ਵਾਲੀਆਂ ਹੁੰਦੀਆਂ ਹੁੰਦੀਆਂ ਹਨ। ਖੇਡ ਸਮਗਰੀ ਵਿੱਚ ਸੋਟੀ,ਪੱਥਰ, ਰੱਸਾ, ਡੰਡਾ, ਪਲਾਸਟਿਕ, ਲੱਕੜ ਦਾ ਕੋਈ ਟੁੱਕੜਾ, ਗੋਲ ਆਕਾਰ ਦੀ ਕੋਈ ਵਸਤੂ ਕਾਗਜ਼ ਆਦਿ ਚੀਜਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ ਖੇਡਾਂ ਦਾ ਮੁੱਖ ਮਨੋਰਥ ਮਨਪ੍ਰਚਾਵਾ ਹੁੰਦਾ ਹੈ। ਮਨ ਪ੍ਰਚਾਵੇ ਲਈ ਬਹੁਤ ਸਾਰੀਆਂ ਖੇਡਾਂ ਦੀ ਸਿਰਜਨਾ ਕੀਤੀ ਜਾਂਦੀ ਹੈ। ਇਹਨਾਂ ਵਿੱਚੋਂ ਕੁਝ ਖੇਡਾਂ ਕਿਸੇ ਵਿਸੇਸ਼ ਭੂਗੋਲਿਕ ਖਿੱਤੇ ਲਈ ਸੀਮਤ ਹੋ ਜਾਂਦੀਆਂ ਹਨ। ਕੁਝ ਵਿਸ਼ਾਲ ਘੇਰਾ ਹਾਸਲ ਕਰ ਲੈਂਦੀਆਂ ਹਨ ਅਤੇ ਕੁਝ ਘੱਟ ਲੋਕਪ੍ਰਿਯਤਾ ਕਾਰਨ ਅਲੋਪ ਹੋ ਜਾਂਦੀਆਂ ਹਨ।ਮਾਝੇ, ਮਾਲਵੇ, ਦੁਆਬੇ ਦੇ ਖੇਤਰਾਂ ਵਿੱਚ ਸ਼ਬਦਾਵਲੀ ਜਾਂ ਕਾਰਜ ਦੀ ਵਖਰਤਾ ਕਾਰਨ ਇਹ ਖੇਡਾਂ ਕੁਝ ਕੁ ਭਿੰਨਤਾ ਨਾਲ ਖੇਡੀਆਂ ਜਾਂਦੀਆਂ ਹਨ। ਇਹ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ ਅਤੇ ਪੰਜਾਬੀ ਸੱਭਿਆਚਾਰ ਦੇ ਵੱਖ ਵੱਖ ਪੱਖਾਂ ਨੂੰ ਵੀ ਪੇਸ਼ ਕਰਦੀਆਂ ਹਨ।।
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਚੰਡੀ ਦੀ ਵਾਰ ਜਿਸ ਨੂੰ ਵਾਰ ਦੁਰਗਾ ਕੀ ਜਾਂ ਵਾਰ ਸ੍ਰੀ ਭਗਉਤੀ ਜੀ ਕੀ ਵੀ ਕਹਿੰਦੇ ਹਨ ਦਸਮ ਗ੍ਰੰਥ ਵਿੱਚ ਸ਼ਾਮਿਲ ਗੁਰੂ ਗੋਬਿੰਦ ਸਿੰਘ ਦੀ ਰਚਨਾ ਹੈ। ਇਹ ਸੰਸਕ੍ਰਿਤ ਦੀ ਇੱਕ ਰਚਨਾ ਮਾਰਕੰਡੇ ਪੁਰਾਣ, ਵਿੱਚ ਦਰਜ ਦੇਵਤਿਆਂ ਅਤੇ ਦੈਂਤਾਂ ਦੇ ਯੁੱਧ ਨਾਲ ਜੁੜੀਆਂ ਕੁਝ ਘਟਨਾਵਾਂ ਨੂੰ ਅਧਾਰ ਬਣਾ ਕੇ ਲਿਖੀ ਬੀਰ ਰਸੀ ਸ਼ਾਹਕਾਰ ਹੈ। ਇਸ ਵਿੱਚ ਚੰਡੀ ਦੇਵੀ ਨੂੰ ਭਗੌਤੀ ਦੇ ਰੂਪ ਵਿੱਚ, ਦੈਂਤਾਂ ਦਾ ਨਾਸ ਕਰਨ ਵਾਲੀ ਦੈਵੀ ਸ਼ਕਤੀ ਵਜੋਂ ਰੂਪਾਤ੍ਰਿਤ ਕੀਤਾ ਗਿਆ ਹੈ।ਇਸ ਰਚਨਾ ਦਾ ਮੁੱਖ ਉਦੇਸ਼ ਮੁਸਲਿਮ ਫ਼ੋਜਾਂ ਦੀ ਵੱਡੀ ਗਿਣਤੀ ਦੇਖ ਕੇ ਸਿਹਮੀ ਹੋਈ ਸਿੱਖ ਫ਼ੋਜਾਂ ਦਾ ਹੌਸਲਾਂ ਵਧਾਉਣਾ ਸੀ।ਇਸ ਰਚਨਾ ਦਾ ਨਤੀਜਾ ਇਹ ਨਿਕਲਿਆ ਕਿ ਸਿੱਖ ਫ਼ੋਜਾਂ ਨੇ ਮੁਸਲਿਮ ਫ਼ੋਜਾਂ ਨਾਲ ਬਿਨਾਂ ਡਰੇ ਡਟ ਕੇ ਯੁੱਧ ਕੀਤਾ। ਡਾ. ਬਿਕਰਮ ਸਿੰਘ ਘੁੰਮਣ, ਡਾ.
ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।
ਕਾਵਿ ਸ਼ਾਸਤਰ (Poetics) ਕਵਿਤਾ ਅਤੇ ਸਾਹਿਤ ਦਾ ਫਲਸਫਾ ਅਤੇ ਵਿਗਿਆਨ ਹੈ। ਇਹ ਕਾਵਿ ਕ੍ਰਿਤੀਆਂ ਅਤੇ ਪ੍ਰਵਚਨਾਂ ਦੇ ਵਿਸ਼ਲੇਸ਼ਣ ਦੇ ਆਧਾਰ ਉੱਤੇ ਸਮੇਂ-ਸਮੇਂ ਸਾਹਮਣੇ ਆਏ ਸਿਧਾਂਤਾਂ ਦਾ ਗਿਆਨ ਹੈ। ਪਰ ਕੁਝ ਵਿਦਵਾਨ ਇਸ ਦੀ ਵਰਤੋਂ ਏਨੇ ਵਿਆਪਕ ਅਧਾਰ ਤੇ ਕਰਦੇ ਹਨ ਕਿ ਖੁਦ ਸਿਧਾਂਤ ਵੀ ਇਸ ਦੇ ਕਲਾਵੇ ਵਿੱਚ ਆ ਜਾਂਦਾ ਹੈ।ਯੁੱਗ ਪ੍ਰਸਥਿਤੀਆਂ ਦੇ ਅਨੁਸਾਰ ਕਵਿਤਾ ਅਤੇ ਸਾਹਿਤ ਦਾ ਕੰਟੈਂਟ ਅਤੇ ਰੂਪ ਬਦਲਦਾ ਰਹਿੰਦਾ ਹੈ; ਨਤੀਜੇ ਵਜੋਂ ਕਾਵਿ-ਸ਼ਾਸਤਰੀ ਸਿਧਾਂਤਾਂ ਵਿੱਚ ਵੀ ਲਗਾਤਾਰ ਤਬਦੀਲੀ ਹੁੰਦੀ ਰਹੀ ਹੈ। ਭਾਰਤ ਵਿੱਚ ਭਰਤ ਦੇ ਸਿਧਾਂਤਾਂ ਤੋਂ ਲੈ ਕੇ ਅੱਜ ਤੱਕ ਅਤੇ ਪੱਛਮ ਵਿੱਚ ਸੁਕਰਾਤ ਅਤੇ ਉਸਦੇ ਚੇਲੇ ਅਫਲਾਤੂਨ ਤੋਂ ਲੈ ਕੇ ਨਵਆਲੋਚਨਾ ਤੱਕ ਦੇ ਸਿਧਾਂਤਾਂ ਦੇ ਇਤਿਹਾਸਿਕ ਸਰਵੇ ਤੋਂ ਇਹ ਗੱਲ ਸਾਫ਼ ਹੋ ਜਾਂਦੀ ਹੈ। ਭਾਰਤ ਵਿੱਚ ਕਵਿਤਾ ਨਾਟਕ ਆਦਿ ਕ੍ਰਿਤੀਆਂ ਨੂੰ ਲਕਸ਼ ਗਰੰਥ ਅਤੇ ਸਿਧਾਂਤਕ ਗ੍ਰੰਥਾਂ ਨੂੰ ਲੱਛਣ ਗਰੰਥ ਕਿਹਾ ਜਾਂਦਾ ਹੈ। ਇਹ ਲੱਛਣ ਗਰੰਥ ਹਮੇਸ਼ਾ ਲਕਸ਼ ਗਰੰਥਾਂ ਦੇ ਅਨੁਗਾਮੀ ਹੁੰਦੇ ਹਨ ਅਤੇ ਮਹਾਨ ਕਵੀ ਇਹਨਾਂ ਦੀਆਂ ਦਸੀਆਂ ਲੀਹਾਂ ਨੂੰ ਚੁਣੌਤੀ ਦਿੰਦੇ ਵੇਖੇ ਜਾਂਦੇ ਹਨ। ਕਾਵਿ ਸ਼ਾਸਤਰ ਲਈ ਪੁਰਾਣੇ ਨਾਮ ਸਾਹਿਤਸ਼ਾਸਤਰ ਅਤੇ ਅਲੰਕਾਰਸ਼ਾਸਤਰ ਹਨ ਅਤੇ ਸਾਹਿਤ ਦੇ ਵਿਆਪਕ ਰਚਨਾਤਮਕ ਖੇਤਰ ਨੂੰ ਅਪਣਾ ਲੈਣ ਉੱਤੇ ਇਸਨੂੰ ਸਮੀਖਿਆ ਸ਼ਾਸਤਰ ਵੀ ਕਿਹਾ ਜਾਣ ਲਗਾ। ਮੂਲ ਤੌਰ ਤੇ ਕਾਵਿ ਸ਼ਾਸਤਰੀ ਚਿੰਤਨ ਸ਼ਬਦ ਕਾਵਿ ਅਤੇ ਨਾਟਕ ਦੇ ਹੀ ਸੰਬੰਧ ਵਿੱਚ ਸਿਧਾਂਤ ਨਿਰਮਾਣ ਕਰਦਾ ਮਿਲਦਾ ਹੈ। ਅਰਸਤੂ ਦੀ ਰਚਨਾ ਪੋਇਟਿਕਸ ਵਿੱਚ ਕਾਮੇਡੀ, ਟਰੈਜੇਡੀ, ਅਤੇ ਐਪਿਕ ਦੀ ਸਮੀਖਿਆਤਮਕ ਕਸੌਟੀ ਦਾ ਆਕਲਨ ਹੈ ਅਤੇ ਭਰਤ ਦਾ ਨਾਟਸ਼ਾਸਤਰ ਕੇਵਲ ਰੂਪਕ ਜਾਂ ਨਾਟਕ ਦੇ ਹੀ ਸਮੀਖਿਆ ਸਿਧਾਂਤ ਪੇਸ਼ ਕਰਦਾ ਹੈ। ਭਾਰਤ ਅਤੇ ਪੱਛਮ ਵਿੱਚ ਇਹ ਚਿੰਤਨ ਈ. ਪੂ.
ਗੂਰੁ ਅੰਗਦ ਦੇਵ ਜੀ (31 ਮਾਰਚ 1504 – 29 ਮਾਰਚ 1552) ਸਿੱਖਾਂ ਦੇ ਦਸਾਂ ਵਿਚੋਂ ਦੂਜੇ ਗੁਰੂ ਸਨ। ਇਹਨਾਂ ਦਾ ਜਨਮ ਹਿੰਦੂ ਖ਼ਾਨਦਾਨ ਵਿੱਚ, ਜਮਾਂਦਰੂ ਨਾਮ ਲਹਿਣੇ ਨਾਲ਼, ਪਿੰਡ ਹਰੀਕੇ (ਹੁਣ ਸਰਾਏ ਨਾਗਾ, ਮੁਕਤਸਰ ਨੇੜੇ) ਪੰਜਾਬ ਵਿਖੇ ਹੋਇਆ। ਭਾਈ ਲਹਿਣਾ ਖੱਤਰੀ ਟੱਬਰ ਵਿੱਚ ਪਲ਼ਿਆ, ਜਿਸਦੇ ਪਿਓ ਨਿੱਕੇ ਸਕੇਲ ਦੇ ਸੁਦਾਗਰ ਸੀ, ਅਤੇ ਆਪ ਉਹ ਦੁਰਗਾ ਦੇ ਪੁਜਾਰੀ ਸਨ। ਇਹਨਾਂ ਦੀ ਮੁਲਾਕਾਤ ਗੁਰੂ ਨਾਨਕ, ਸਿੱਖੀ ਦੇ ਬਾਨੀ ਨਾਲ਼ ਹੋਣ ਤੋਂ ਬਾਅਦ ਇਹ ਸਿੱਖ ਬਣ ਗਏ। ਗੁਰੂ ਨਾਨਕ ਸਾਹਿਬ ਨੇ ਲਹਿਣਾ ਨਾਮ ਤਬਦੀਲ ਕਰ ਅੰਗਦ ("ਮੇਰਾ ਆਪਣਾ ਅੰਗ") ਰੱਖ ਦਿੱਤਾ, ਅਤੇ ਆਪਣੇ ਪੁੱਤਾਂ ਦੀ ਬਜਾਏ ਅੰਗਦ ਨੂੰ ਦੂਜਾ ਗੁਰੂ ਐਲਾਨ ਦਿੱਤਾ।ਗੁਰੂ ਨਾਨਕ ਦੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਬਾਅਦ, 1539 ਵਿੱਚ ਗੁਰੂ ਅੰਗਦ ਸਿੱਖਾਂ ਦੇ ਰਹਿਬਰ ਬਣੇ। ਇਹ ਸਿੱਖੀ ਵਿੱਚ ਗੁਰਮੁਖੀ ਨੂੰ ਇਖਤਿਆਰ ਅਤੇ ਮਿਆਰਬੰਦ ਕਰਨ ਲਈ ਮਸ਼ਹੂਰ ਹਨ। ਇਹਨਾਂ ਨੇ ਨਾਨਕ ਦੇ ਵਾਕ ਇਕੱਤਰ ਕਰਨੇ ਸ਼ੁਰੂ ਕੀਤੇ, ਨਾਲ਼ 63 ਵਾਕ ਆਪ ਰਚੇ। ਆਪਣੇ ਪੁੱਤਾਂ ਦੀ ਬਜਾਏ, ਇਹਨਾਂ ਨੇ ਆਪਣੇ ਮੁਰੀਦ ਅਮਰਦਾਸ ਨੂੰ ਗੁਰੂ ਤਖ਼ਤ ਦਾ ਵਾਰਸ ਅਤੇ ਤੀਜਾ ਗੁਰੂ ਐਲਾਨਿਆ।