ਪੰਜਾਬੀ ਵਿਕੀਪੀਡੀਆ ਦੇ ਸਭ ਤੋਂ ਜ਼ਿਆਦਾ ਵੇਖੇ ਜਾਣ ਵਾਲੇ ਲੇਖ, ਰੋਜ਼ਾਨਾ ਨਵਪੂਰਤ ਹੋਰ ਜਾਣੋ...
Mubarka ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਸਿੱਖ ਤਿਉਹਾਰ ਹੈ।ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਸਿੱਖ ਮਾਨਸਿਕਤਾ ਨਾਲ ਜੁੜੇ ਹੋਏ ਹਨ। ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਕਿਲ੍ਹਾ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮਿ੍ਤਸਰ ਸਾਹਿਬ ਪਹੁੰਚੇ।
ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਗਿਆਰਵੇਂ ਗੁਰੂ ਹਨ। ਇਹ 1469 ਤੋਂ ਲੈ ਕੇ 1708 ਤੱਕ ਸਿੱਖ ਗੁਰੂਆਂ ਦੇ ਸਮੇਂ ਰਚੀ ਅਤੇ ਇਕੱਤਰ ਕੀਤੀ ਬਾਣੀ ਦਾ 1430 ਅੰਗਾਂ ਵਾਲਾ ਇੱਕ ਵਿਸਤਾਰਮਈ ਗ੍ਰੰਥ ਹੈ। ਇਹ ਅਨੇਕਾਂ ਸ਼ਬਦਾਂ ਭਾਵ ਬਾਣੀ ਦਾ ਅੰਬਾਰ ਹੈ ਜੋ ਕਿ ਰੱਬ ਦੇ ਗੁਣਾਂ ਅਤੇ ਉਸ ਦੇ ਨਾਮ ਜਪਣ ਦੇ ਕਾਰਨਾਂ ਦਾ ਵਰਨਣ ਕਰਦਾ ਹੈ। ਸਿੱਖਾਂ ਦੇ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ (1666-1708) ਨੇ ਜੋਤੀ-ਜੋਤਿ ਸਮਾਉਣ ਵੇਲੇ ਗੁਰਿਆਈ ਆਦਿ ਗ੍ਰੰਥ ਨੂੰ ਦਿੱਤੀ ਅਤੇ ਇਸ ਕਰ ਕੇ ਨਾਮ ਗੁਰੂ ਗ੍ਰੰਥ ਸਾਹਿਬ ਹੋ ਗਿਆ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਗ੍ਰੰਥ ਅਤੇ ਇੱਕੋ-ਇੱਕ ਸਦੀਵੀ ਸ਼ਬਦ-ਰੂਪੀ ਗੁਰੂ ਹੈ ਜੋ ਕਿ ਸਿੱਖ ਗੁਰੂਆਂ ਅਤੇ ਹੋਰ ਸੰਤਾਂ-ਭਗਤਾਂ ਦੀ ਸਿੱਖਿਆਵਾਂ ਦਾ ਅੰਬਾਰ ਹੈ। ਅਰਦਾਸ ਦੇ ਸਰੋਤ ਜਾਂ ਮਾਰਗ-ਦਰਸ਼ਕ ਵਜੋਂ ਆਦਿ ਗ੍ਰੰਥ ਸਿੱਖੀ ਵਿੱਚ ਬੰਧਨਾ ਅਤੇ ਭਗਤੀ ਦਾ ਕੇਂਦਰੀ ਧੁਰਾ ਹੈ।ਆਦਿ ਗ੍ਰੰਥ ਦਾ ਸਭ ਤੋਂ ਪਹਿਲਾ ਸੰਕਲਨ ਪੰਜਵੇਂ ਗੁਰੂ, ਗੁਰੂ ਅਰਜਨ ਦੇਵ (1563-1606) ਨੇ ਪਹਿਲੇ ਪੰਜ ਗੁਰੂਆਂ ਅਤੇ ਹੋਰ ਮਹਾਨ ਸੰਤਾਂ ਜਾਂ ਭਗਤਾਂ, ਜਿਹਨਾਂ ਵਿੱਚੋਂ ਕਈਆਂ ਦਾ ਹਿੰਦੂ ਧਰਮ ਅਤੇ ਇਸਲਾਮ ਨਾਲ ਵਾਸਤਾ ਸੀ, ਦੀ ਬਾਣੀ ਇਕੱਤਰ ਕਰ ਕੇ ਕੀਤਾ ਅਤੇ ਇਸ ਪਵਿੱਤਰ ਬੀੜ ਨੂੰ ਭਾਈ ਗੁਰਦਾਸ ਜੀ ਦੇ ਹੱਥੋਂ ਲਿਖਵਾਇਆ। ਉਸ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਤੇਗ ਬਹਾਦੁਰ ਜੀ ਦੀ ਬਾਣੀ ਨੂੰ ਇਕੱਤਰ ਕਰ ਕੇ ਤਲਵੰਡੀ ਸਾਬੋ ਵਿਖੇ ਭਾਈ ਮਨੀ ਸਿੰਘ ਜੀ ਪਾਸੋਂ ਆਦਿ ਗ੍ਰੰਥ ਵਿੱਚ ਦਰਜ ਕਰਵਾ ਕੇ ਆਦਿ ਗ੍ਰੰਥ ਨੂੰ ਗੁਰੂ ਗ੍ਰੰਥ ਸਾਹਿਬ ਦਾ ਦਰਜਾ ਦਿੱਤਾ। ਦਸਮ ਪਿਤਾ ਦੇ ਜੋਤੀ-ਜੋਤਿ ਸਮਾਉਣ ਪਿੱਛੋਂ ਬਾਬਾ ਦੀਪ ਸਿੰਘ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਬਹੁਤ ਸਾਰੇ ਉਤਾਰੇ ਵੰਡੇ ਗਏ। ਗੁਰੂ ਗ੍ਰੰਥ ਸਾਹਿਬ ਦੀ ਲਿਖਾਈ ਗੁਰਮੁਖੀ ਲਿਪੀ ਵਿੱਚ ਹੋਈ ਹੈ ਅਤੇ ਬਹੁਤ ਸਾਰੀਆਂ ਬੋਲੀਆਂ ਅਤੇ ਉਪ-ਬੋਲੀਆਂ– ਜਿਵੇਂ ਕਿ ਲਹਿੰਦੀ ਪੰਜਾਬੀ, ਬ੍ਰਜ ਭਾਸ਼ਾ, ਖੜ੍ਹੀ ਬੋਲੀ, ਸੰਸਕ੍ਰਿਤ ਅਤੇ ਫ਼ਾਰਸੀ – ਕਈ ਵਾਰ ਜਿਹਨਾਂ ਦੇ ਸਮੂਹ ਨੂੰ ਸੰਤ ਭਾਸ਼ਾ ਕਿਹਾ ਜਾਂਦਾ ਹੈ।.
ਸਿੱਖੀ (ਇਹ ਸ਼ਬਦ ਇਸ ਤਰਾਂ ਵੀ ਲਿਖਿਆ ਜਾਂਦਾ: ਸਿਖੀ, ਸਿੱਖ ਤੋਂ, ਮਤਲਬ "ਸਿੱਖਣ ਵਾਲ਼ਾ"), ਇੱਕ ਰੱਬ ਨੂੰ ਮੰਨਣ ਵਾਲ਼ਾ ਧਰਮ ਅਤੇ ਕੌਮੀ ਫ਼ਲਸਫ਼ਾ ਹੈ ਜਿਸ ਦਾ 15ਵੀਂ ਸਦੀ ਵਿੱਚ ਦੱਖਣੀ ਏਸ਼ੀਆ ਦੇ ਪੰਜਾਬ ਖੇਤਰ ਵਿੱਚ ਆਗਾਾਜ਼ ਹੋਇਆ। ਸਿੱਖੀ ਦਾ ਮੌਲਿਕ ਯਕੀਨ ਅਤੇ ਫ਼ਲਸਫਾ, ਇਲਾਹੀ ਲਿਖਤ ਗੁਰੂ ਗਰੰਥ ਸਾਹਿਬ ਵਿੱਚ ਮੌਜੂਦ ਬਾਣੀ ਮਤਾਬਕ ਇਹ ਹੈ, ਕਿ ਰੱਬ ਉੱਪਰ ਯਕੀਨ ਰੱਖਕੇ ਉਸ ਦਾ ਨਾਮ ਜਪਣਾ, ਇਨਸਾਨੀਅਤ ਵਿੱਚ ਇਤਫ਼ਾਕ ਨਾਲ਼ ਰਹਿਣਾ, ਖ਼ੁਦਗਰਜ਼ੀ ਤੋਂ ਵਾਂਝੇ ਰਹਿਕੇ ਸੇਵਾ ਕਰਨੀ, ਸਰਬੱਤ ਦੇ ਭਲੇ ਵਾਸਤੇ ਇਨਸਾਨੀ ਹੱਕਾਂ ਉਤੇ ਡੱਟਕੇ ਪਹਿਰਾ ਦੇਣਾ, ਅਤੇ ਦੁਨੀਆਦਾਰੀ ਵਿੱਚ ਵੱਸਕੇ ਚੰਗੇ ਕਿਰਦਾਰ ਵਾਲ਼ਾ ਜੀਵਨ ਜੀਣਾ। ਦੁਨੀਆ ਦੇ ਸਭ ਤੋਂ ਪੁਰਾਣੇ
ਵਿਸ਼ਵਕਰਮਾ ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |
ਪੰਜਾਬ ਉੱਤਰ-ਪੱਛਮੀ ਭਾਰਤ ਦਾ ਇੱਕ ਰਾਜ ਹੈ ਜੋ ਕਿ ਪੰਜਾਬ ਖੇਤਰ ਦਾ ਇੱਕ ਭਾਗ ਹੈ। ਇਸ ਦਾ ਦੂਸਰਾ ਭਾਗ ਪਾਕਿਸਤਾਨ ਵਿੱਚ ਹੈ। ਇਸ ਦੀ ਸਰਹੱਦ ਉੱਤਰ ਵਿੱਚ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ, ਉੱਤਰ-ਪੂਰਬ ਵਿੱਚ ਹਿਮਾਚਲ ਪ੍ਰਦੇਸ਼, ਦੱਖਣ-ਪੂਰਬ ਵਿੱਚ ਹਰਿਆਣਾ, ਦੱਖਣ-ਪੱਛਮ ਵਿੱਚ ਰਾਜਸਥਾਨ ਅਤੇ ਪੱਛਮ ਵਿੱਚ ਪਾਕਿਸਤਾਨੀ ਪੰਜਾਬ ਨਾਲ ਲੱਗਦੀ ਹੈ। ਰਾਜ ਦਾ ਖੇਤਰਫਲ 50,362 ਵਰਗ ਕਿਲੋਮੀਟਰ (19,445 ਵਰਗ ਮੀਲ) ਦਾ ਹੈ ਜੋ ਕਿ ਭਾਰਤ ਦੇ ਕੁਲ ਭੂਗੋਲਿਕ ਖੇਤਰ ਦਾ 1.53% ਹੈ। ਇਹ ਭਾਰਤ ਦਾ ਖੇਤਰ ਵਜੋਂ 20ਵਾਂ ਸਭ ਤੋਂ ਵੱਡਾ ਰਾਜ ਹੈ। ਭਾਰਤੀ ਪੰਜਾਬ ਦੇ ਮੁੱਖ ਸ਼ਹਿਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਬਠਿੰਡਾ, ਫ਼ਿਰੋਜ਼ਪੁਰ, ਸੰਗਰੂਰ, ਮੋਹਾਲੀ ਅਤੇ ਪਟਿਆਲਾ ਹਨ। ਇਸ ਦੀ ਰਾਜਧਾਨੀ ਚੰਡੀਗੜ੍ਹ ਹੈ।
ਦਲੀਪ ਕੌਰ ਟਿਵਾਣਾ (4 ਮਈ 1935 - 31 ਜਨਵਰੀ 2020) ਇੱਕ ਪੰਜਾਬੀ ਨਾਵਲਕਾਰ ਤੇ ਨਿੱਕੀ ਕਹਾਣੀ ਦੀ ਲੇਖਿਕਾ ਸੀ। ਉਸ ਨੇ ਜ਼ਿਆਦਾਤਰ ਮਜ਼ਲੂਮ ਔਰਤਾਂ ਦੀ ਮਾਨਸਿਕਤਾ ਅਤੇ ਉਹਨਾਂ ਦੇ ਸਮਾਜ ਵਿੱਚ ਨੀਵੇਂ ਦਰਜੇ ਦੀ ਹਾਲਤ ਬਾਰੇ ਲਿਖਿਆ ਹੈ। ਉਸ ਦੇ ਨਾਵਲਾਂ ਦੀਆਂ ਕੁਝ ਔਰਤਾਂ ਪੜ੍ਹੀਆਂ-ਲਿਖੀਆਂ ਜਾਂ ਆਰਥਿਕ ਤੌਰ 'ਤੇ ਮਜ਼ਬੂਤ ਹੋਣ ਦੇ ਬਾਵਜੂਦ ਵੀ ਮਨੁੱਖਤਾ ਵਿੱਚ ਬਰਾਬਰੀ ਦਾ ਇਜ਼ਹਾਰ ਨਹੀਂ ਕਰ ਸਕੀਆਂ, ਨਾ ਹੀ ਉਹ ਇੱਕ ਡਰ ਥੱਲੇ ਰਹਿ ਕੇ ਪਰਿਵਾਰ ਤੇ ਸਮਾਜ ਵਿੱਚ ਬਰਾਬਰੀ ਦਾ ਦਾਅਵਾ ਕਰਦੀਆਂ ਹਨ।ਟਿਵਾਣਾ ਨੂੰ 1971 ਵਿੱਚ ਆਪਣੇ ਨਾਵਲ ਏਹੁ ਹਮਾਰਾ ਜੀਵਣਾ ਲਈ ਸਾਹਿਤ ਅਕਾਦਮੀ ਇਨਾਮ ਮਿਲਿਆ।
ਭਾਈ ਵੀਰ ਸਿੰਘ (1872–1957) ਇੱਕ ਪੰਜਾਬੀ ਕਵੀ ਅਤੇ ਵਿਦਵਾਨ ਸੀ, ਜਿਸ ਨੂੰ ਅਜੋਕੇ ਪੰਜਾਬੀ ਸਾਹਿਤ ਦਾ ਮੋਢੀ ਵੀ ਕਿਹਾ ਜਾਂਦਾ ਹੈ। ਉਸ ਨੇ ਆਪਣੀ ਕਵਿਤਾ ਨੂੰ ਸਿੱਖ ਧਰਮ ਅਤੇ ਗੁਰਮਤਿ ਫਿਲਾਸਫੀ ਨਾਲ਼ ਜੋੜਿਆ ਜਿਸ ਕਰ ਕੇ ਉਸ ਨੂੰ ਭਾਈ ਜੀ ਆਖਿਆ ਜਾਣ ਲੱਗਾ। ਉਸ ਨੇ ਛੋਟੀ ਕਵਿਤਾ, ਮਹਾਂਕਾਵਿ ਤੋਂ ਇਲਾਵਾ ਵਾਰਤਕ ਵਿੱਚ ਨਾਵਲ, ਨਾਟਕ ਇਤਿਹਾਸ, ਜੀਵਨੀਆਂ, ਲੇਖਾਂ ਅਤੇ ਸਾਖੀਆਂ ਇਤਿਆਦਿ ਦੀ ਰਚਨਾ ਕਰਨ ਦੀ ਪਹਿਲ ਕੀਤੀ।
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ। 1. ਗੁਰੂ ਨਾਨਕ ਸਾਹਿਬ ਦੇ ਜਨਮ ਅਤੇ ਜੋਤੀ-ਜੋਤ ਸਮਾੳਣ ਬਾਰੇ ਤਾਰੀਖ਼ਾਂ ਵਿਚ ਮਤਭੇਦ ਹੈ। ਸੁਖਬਾਸੀ ਰਾਮ ਬੇਦੀ, ਗਣੇਸ਼ਾ ਸਿੰਘ ਬੇਦੀ, ਡਾ. ਤਰਲੋਚਨ ਸਿੰਘ, ਡਾ ਹਰਜਿੰਦਰ ਸਿੰਘ ਦਿਲਗੀਰ ਵਰਗੇ ਇਤਿਹਾਸਕਾਰ ਉਨ੍ਹਾਂ ਦਾ ਜਨਮ 20 ਅਕਤੂਬਰ 1469 ਅਤੇ ਜੋਤੀ ਜੋਤ ਸਮਾਉਣਾ 7 ਸਤੰਬਰ 1539 ਦਾ ਮੰਨਦੇ ਹਨ (Sikh History in 10 Volume, vol 1) 2.
ਪੰਜਾਬੀ ਸੱਭਿਆਚਾਰ ਤੋਂ ਭਾਵ ਪੰਜਾਬੀ ਲੋਕ-ਸਮੂਹ ਦੁਆਰਾ ਸਿਰਜੀ ਵਿਸ਼ੇਸ਼ ਜੀਵਨ-ਜਾਚ ਜਿਸ ਵਿੱਚ ਉਨ੍ਹਾ ਲੋਕਾਂ ਦਾ ਰਹਿਣ-ਸਹਿਣ, ਕਿੱਤੇ, ਰਸਮ-ਰਿਵਾਜ, ਰਿਸ਼ਤੇ-ਨਾਤੇ, [[ਪਹਿਰਾਵਾ], ਵਿਸ਼ਵਾਸ਼, ਕੀਮਤਾਂ, ਮਨੋਰੰਜਨ ਦੇ ਸਾਧਨ, ਭਾਸ਼ਾ ਅਤੇ ਲੋਕ-ਸਾਹਿਤ ਆਦਿ ਸ਼ਾਮਿਲ ਹੁੰਦੇ ਹਨ। ਓਪਰੀ ਨਜ਼ਰੇ ਵੇਖਿਆਂ ਜਿੱਥੇ ਸੱਭਿਆਚਾਰ ਦੀ ਪ੍ਰਕਿਰਤੀ ਸਧਾਰਨ ਜਾਪਦੀ ਹੈ, ਉੱਥੇ ਇਸਦਾ ਅਧਿਐਨ ਕਰ ਦੇ ਹੋਏ ਅਸੀਂ ਮਹਿਸੂਸ ਕਰ ਸਕਦੇ ਹਾਂ ਕਿ ਇਹ ਆਪਣੇ ਆਪ ਵਿੱਚ ਇੱਕ ਜਟਿਲ ਵਰਤਾਰਾ ਵੀ ਹੈ।
ਗੁਰਦੁਆਰਾ, ਗੁਰੂਦੁਆਰਾ ਜਾਂ ਗੁਰੂਦਵਾਰਾ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਆਖਦੇ ਹਨ। ਗੁਰੂ ਨਾਨਕ ਦੇਵ ਜੀ ਦੀ ਧਰਮ-ਸਾਧਨਾ ਨਾਲ ਸਬੰਧਤ ਜਿਸ ਵੀ ਧਰਮ-ਧਾਮ ਜਾਂ ਸਰਬ-ਸਾਂਝੇ ਸਥਾਨ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਹੁੰਦਾ ਹੋਵੇ, ਉਸ ਨੂੰ ‘ਸਿੱਖ ਸ਼ਬਦਾਵਲੀ’ ਵਿੱਚ ‘ਗੁਰਦੁਆਰਾ’ ਕਿਹਾ ਜਾਂਦਾ ਹੈ। ਇਸ ਦਾ ਸ਼ਾਬਦਿਕ ਅਰਥ ਹੈ: ਗੁਰੂ ਦਾ ਘਰ। ਪੰਜਾਬੀ ’ਚ ਗੁਰਦੁਆਰਾ ਦੇ ਅੱਖਰੀ ਅਰਥ ਹਨ ਗੁਰੂ ਦਾ ਦੁਆਰਾ (ਦਰਵਾਜ਼ਾ ਜਾਂ ਬੂਹਾ)। ਹਰ ਗੁਰਦੁਆਰੇ ਵਿੱਚ ਇੱਕ ਉੱਚਾ ਕੇਸਰੀ ਸਿੱਖ ਪਰਚਮ ਜ਼ਰੂਰ ਲੱਗਾ ਹੁੰਦਾ ਹੈ ਜਿਸ ਨੂੰ ਨਿਸ਼ਾਨ ਸਾਹਿਬ ਆਖਦੇ ਹਨ। ਜਿੰਨ੍ਹਾ ਸਥਾਨਾਂ ਉੱਤੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਯਾਤਰਾ ਕੀਤੀ ਉਥੇ ਮੌਜੂਦ ਗੁਰਦੁਆਰਿਆਂ ਵਿੱਚ ਦੋ ਨਿਸਬ ਵੀ ਲੱਗੇ ਹੁੰਦੇ ਹਨ ਜੋ ਕਿ ਮੀਰੀ ਅਤੇ ਪੀਰੀ ਦੀ ਨਿਸ਼ਾਨੀ ਹਨ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਸ਼੍ਰੀ ਗੁਰੂ ਤੇਗ ਬਹਾਦਰ ਜੀ (1 ਅਪਰੈਲ 1621 – 24 ਨਵੰਬਰ 1675) ਸਿੱਖਾਂ ਦੇ ਨੌਵੇਂ ਗੁਰੂ ਸਨ। ਉਨ੍ਹਾਂ ਨੂੰ ਹਿੰਦ ਦੀ ਚਾਦਰ ਕਹਿ ਕੇ ਸਨਮਾਨਿਆ ਜਾਂਦਾ ਹੈ, ਕਿਉਂਕਿ ਉਨ੍ਹਾਂ ਨੇ ਧਰਮ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਗੁਰੁ ਤੇਗ ਬਹਾਦਰ ਜੀ ਦੀ ਕੁਰਬਾਨੀ ਨਾਲ ਭਾਰਤ ਦੀ ਦੱਬੀ ਕੁਚਲੀ ਆਮ ਜਨਤਾ ਹਾਕਮਾਂ ਨਾਲ ਟੱਕਰ ਲੈਣ ਤੇ ਕੁਰਬਾਨੀਆਂ ਦੇਣ ਲਈ ਤਿਆਰ ਬਰ ਤਿਆਰ ਹੋ ਗਈ।
ਨਾਵਲ (ਅੰਗਰੇਜ਼ੀ: Novel) ਸਾਹਿਤ ਦਾ ਇੱਕ ਰੂਪ ਹੈ। ਇਹ ਕਾਲਪਨਿਕ ਪਾਤਰਾਂ ਅਤੇ ਆਮ ਤੌਰ 'ਤੇ ਇੱਕ ਤਰਤੀਬ ਵਿੱਚ ਘਟਨਾਵਾਂ ਦਾ ਵਰਣਨ ਕਰਦਾ ਇੱਕ ਲੰਬੀ ਗਦ-ਵਾਰਤਾ ਹੁੰਦਾ ਹੈ। ਇਸ ਗਲਪੀ ਵਿਧਾ ਦੀਆਂ ਇਤਿਹਾਸਕ ਜੜਾਂ ਪੁਰਾਤਨਤਾ ਅਤੇ ਮਧਕਾਲੀ ਤੇ ਆਰੰਭਿਕ ਆਧੁਨਿਕ ਕਾਲ ਦੇ ਰੋਮਾਂਸ ਦੇ ਖੇਤਰਾਂ ਵਿੱਚ ਅਤੇ ਨੋਵਲਾ ਦੀ ਪਰੰਪਰਾ ਵਿੱਚ ਹਨ। ਇਹ ਨੋਵਲਾ ਛੋਟੀਆਂ ਕਹਾਣੀਆਂ ਲਈ ਇਸਤੇਮਾਲ ਇੱਕ ਇਤਾਲਵੀ ਸ਼ਬਦ ਹੈ, ਜਿਸ ਤੋਂ 18 ਵੀਂ ਸਦੀ ਵਿੱਚ ਮੌਜੂਦ ਆਮ ਅੰਗਰੇਜ਼ੀ ਪਦ ਦੀ ਸਿਰਜਣਾ ਹੋਈ ਹੈ। ਸਾਹਿਤ ਵਿੱਚ ਨਾਵਲ ਅਠਾਰ੍ਹਵੀ ਸਦੀ ਤੋਂ ਹੀ ਵਧੇਰੇ ਪ੍ਰਚਲਿਤ ਹੋਇਆ।
ਜਾਣ ਪਛਾਣ: ਪੰਜਾਬ ਵਿੱਚ ਮੇਲਿਆਂ ਵਾਂਗ ਤਿਉਹਾਰਾਂ ਦੀ ਲੜੀ ਵੀ ਤੁਰੀ ਰਹਿੰਦੀ ਹੈ। ਮੇਲਿਆਂ ਵਾਂਗ ਤਿਉਹਾਰ ਵੀ ਇੱਥੋਂ ਦੇ ਸਭ ਵਰਗਾਂ ਦੇ ਲੋਕ ਸਮੂਹਿਕ ਤੌਰ ਤੇ ਮਨਾਉਂਦੇ ਹਨ। ਜੋ ਇੱਥੋਂ ਦੀ ਭਾਈਚਾਰਕ ਸਾਂਝ ਅਤੇ ਫਿਰਕੂ ਸੋਚ ਦੇ ਗਵਾਹ ਹਨ ।ਡਾ ਵਣਜਾਰਾ ਬੇਦੀ ਅਨੁਸਾਰ ਤਿਉਹਾਰਾਂ ਦਾ ਮੁੱਢ ਪੰਜਾਬ ਦੀ ਸਮੂਹਿਕ ਵਿਕਾਸ ਦੀ ਭਾਵਨਾ ਵਿੱਚ ਬੱਝਿਆ ਅਤੇ ਹੌਲੀ ਹੌਲੀ ਇਨ੍ਹਾਂ ਰਾਂਗਲੀਆਂ ਚੂਲਾਂ ਦੁਆਲੇ ਜਾਤੀ ਦਾ ਸਾਰਾ ਸਮਾਜਿਕ ,ਧਾਰਮਿਕ ਅਤੇ ਭਾਈਚਾਰਕ ਜੀਵਨ ਚੱਕੀ ਦੇ ਪੁੜ ਵਾਂਗ ਘੁੰਮਣ ਲੱਗਾ। ਤਿਉਹਾਰ ਨਾਲ ਅੰਦਰਲਾ ਖਿੜਦਾ ਤੇ ਮਹਿਕਦਾ ਹੈ ਅਤੇ ਲੋਕਾਂ ਵਿੱਚ ਨਵੀਂ ਸ਼ਕਤੀ ਉੱਭਰਦੀ ਅਤੇ ਨਵੇਂ ਸੰਕਲਪ ਜਾਗਦੇ ਹਨ ।
ਬਵਾਸੀਰ (Hemorrhoids) (ਅਮਰੀਕੀ ਅੰਗਰੇਜ਼ੀ) ਜਾਂ ਬਵਾਸੀਰ (haemorrhoids) ਬਰਤਾਨਵੀ /ˈhɛmərɔɪdz/, ਮਲ-ਤਿਆਗ ਦੇ ਨਿਯੰਤਰਣ ਵਿੱਚ ਸਹਾਇਤਾ ਕਰਨ ਵਾਲੀ ਗੁਦਾ ਨਲੀ ਵਿੱਚ ਨਾੜੀ ਸੰਬੰਧੀ ਸੰਰਚਨਾਵਾਂ ਹੁੰਦੀਆਂ ਹਨ। ਉਹ ਉਦੋਂ ਰੋਗਾਤਮਕ ਜਾਂ ਬਵਾਸੀਰ ਬਣ ਜਾਂਦੀਆਂ ਹਨ ਜਦੋਂ ਉਹ ਸੁੱਜ ਜਾਂਦੀਆਂ ਹਨ ਜਾਂ ਲਾਲ ਹੋ ਜਾਂਦੀਆਂ ਹਨ। ਉਹਨਾਂ ਦੀ ਸਰੀਰਿਕ ਅਵਸਥਾ ਵਿੱਚ, ਉਹ ਧਮਣੀਦਾਰ-ਰਗਦਾਰ ਰਸਤਾ ਅਤੇ ਸੰਯੋਜਕ ਊਤਕ ਦੇ ਬਣੇ ਸਿਰਹਾਣਿਆਂ ਵਾਂਗ ਕੰਮ ਕਰਦੀਆਂ ਹਨ।
ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦਾ ਕਾਰਜ ਬਹੁਤ ਸਾਰੇ ਵਿਦਵਾਨਾਂ ਨੇ ਆਰੰਭਿਆ ਅਤੇ ਵਿਸ਼ੇਸ਼ ਨਜ਼ਰੀਏ ਤੋਂ ਇਤਿਹਾਸ ਲਿਖੇ। ਪੰਜਾਬੀ ਸਾਹਿਤ ਦਾ ਇਤਿਹਾਸ ਲਿਖਣ ਦੀ ਸਭ ਤੋਂ ਵੱਧ ਭੂਮਿਕਾ ਪੰਜਾਬੀ ਸਾਹਿਤ ਅਕਾਦਮੀ ਦਿੱਲੀ ਨੇ ਨਿਭਾਈ ਹੈ। ਪੰਜਾਬੀ ਸਾਹਿਤ ਅਕਾਦਮੀ ਦਿੱਲੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਦੇ ਲਈ ਪਿਛਲੇ ਦੋ ਤੋਂ ਵੱਧ ਦਹਾਕਿਆ ਤੋਂ ਨਿਰੰਤਰ ਕਾਰਜਸ਼ੀਲ ਹੈ। ਭਾਵੇਂ ਇਹ ਅਕਾਦਮੀ ਦਿੱਲੀ ਸਰਕਾਰ ਵੱਲੋਂ, ਦਿੱਲੀ ਪ੍ਰਾਂਤ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਸੁਪਨੇ ਦੀ ਪੂਰਤੀ ਵੱਜੋਂ ਸਥਾਪਿਤ ਕੀਤੀ ਗਈ ਸੀ। ਪਰੰਤੂ ਇਸ ਅਕਾਦਮੀ ਨੇ ਨਾ ਕੇਵਲ ਦਿੱਲੀ ਪ੍ਰਾਂਤ ਵਿੱਚ ਹੀ ਪੰਜਾਬੀ ਨੂੰ ਫੈਲਾਇਆ ਤੇ ਸਥਾਪਿਤ ਕੀਤਾ ਸਗੋਂ ਸਮੁੱਚੇ ਪੰਜਾਬੀ ਜਗਤ ਵਿੱਚ ਆਪਣਾ ਵਕਾਰੀ ਸਥਾਨ ਵੀ ਬਣਾਇਆ। ਪ੍ਰੋ. ਰਵੇਲ ਸਿੰਘ ਅਤੇ ਉਹਨਾਂ ਦੇ ਸਾਥੀ ਵਿਦਵਾਨਾਂ ਨੇ ਆਪਸੀ ਮਸ਼ਵਰੇ ਨਾਲ।।ਪੰਜਾਬੀ ਸਾਹਿਤ ਦੀ ਇਤਿਹਾਸਕਾਰੀ ਦਾ ਇੱਕ ਵੱਡਾ ਪੋ੍ਜੈਕਟ ਹੱਥ ਵਿੱਚ ਲਿਆ ਜੋ ਕਿ ਨਾ ਕੇਵਲ ਵਿਉਂਤਿਆ ਗਿਆ ਸਗੋਂ ਸੰਪੂਰਨਤਾ ਦੇ ਰਾਹ ਵੀ ਪਿਆ। ਲੰਮੀਆਂ ਬੈਠਕਾਂ ਅਤੇ ਨਿਰੰਤਰ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਹੋਇਆ ਸੀ ਕਿ ਅਲੱਗ ਅਲੱਗ ਵਿਧਾਵਾਂ ਅਨੁਸਾਰ ਇਤਿਹਾਸ ਲਿਖਿਆ ਜਾਵੇ ਕਿਉਂਕਿ ਪਹਿਲਾਂ ਪ੍ਰਾਪਤ ਇਤਿਹਾਸਾਂ ਵਿੱਚ ਇਹ ਖੱਪਾ ਨਜ਼ਰ ਆਉਂਦਾ ਹੈ। ਇਸ ਪੋ੍ਜੈਕਟ ਅਧੀਨ ਲਿਖੀਆਂ ਪੰਜਾਬੀ ਸਾਹਿਤ ਦੇ ਇਤਿਹਾਸ ਦੀਆਂ ਜਿਲਦਾਂ ਵੱਖ ਵੱਖ ਵਿਧਾਵਾਂ ਅਨੁਸਾਰ ਵਿਉਂਤੀਆਂ ਗਈਆਂ ਹਨ:- 1. ਪੰਜਾਬੀ ਸਾਹਿਤ ਦਾ ਭਾਸ਼ਾਈ ਪਿਛੋਕੜ- ਪ੍ਰੇਮ ਸਿੰਘ 2.
ਆਈ.ਐਸ.ਬੀ.ਐਨ ਜਿਸ ਨੂੰ ਇੰਟਰਨੈਸ਼ਨਲ ਸਟੈਂਡਰਡ ਬੁੱਕ ਨੰਬਰ (ਅੰਤਰਰਾਸ਼ਟਰੀ ਮਿਆਰੀ ਪੁਸਤਕ ਸੰਖਿਆ)ਕਿਹਾ ਜਾਂਦਾ ਹੈ। ਇਹ ਹਰ ਕਿਤਾਬ ਨੂੰ ਉਸਦਾ ਆਪਣਾ ਅਨੂਠਾ ਸੰਖਿਆ ਅੰਕ ਦੇਣ ਦੀ ਵਿਧੀ ਹੈ। ਇਸ ਸੰਖਿਆ ਅੰਕ ਦੇ ਜ਼ਰੀਏ ਵਿਸ਼ਵ ਵਿੱਚ ਛਪੀ ਕਿਸੇ ਵੀ ਕਿਤਾਬ ਨੂੰ ਅਸਾਨੀ ਨਾਲ ਖੋਜਿਆ ਜਾ ਸਕਦਾ ਹੈ ਅਤੇ ਇਸਦੇ ਬਾਰੇ ਵਿੱਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਪਹਿਲਾ ਇਹ ਨੰਬਰ ਕੇਵਲ ਉੱਤਰ ਅਮਰੀਕਾ, ਯੂਰਪ ਅਤੇ ਜਾਪਾਨ ਵਿੱਚ ਪ੍ਰਚਲਿੱਤ ਸੀ, ਪਰ ਹੁਣ ਇਸ ਦੀ ਵਰਤੋਂ ਪੂਰੇ ਵਿਸ਼ਵ ਵਿੱਚ ਹੋਣ ਲੱਗ ਪਈ ਹੈ। ਆਈ.ਐਸ.ਬੀ.ਐਨ ਸੰਖਿਆ ਅੰਕ ਵਿੱਚ 10 ਅੰਕ ਹੋਇਆ ਕਰਦੇ ਸਨ। 2007 ਵਿੱਚ ਇਸਦੀ ਸੰਖਿਆ ਅੰਕ 13 ਹੋ ਗਏ।
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਕੈਨੇਡੀਅਨ ਪੰਜਾਬੀ ਲੇਖਕਾਂ ਦੀਆਂ ਕਿਤਾਬਾਂ
ਕੈਨੇਡਾ ਵਿੱਚ ਪੰਜਾਬੀ ਲੇਖਕਾਂ ਦਾ ਇੱਕ ਸਰਗਰਮ ਭਾਈਚਾਰਾ ਹੈ। ਇਸ ਭਾਈਚਾਰੇ ਦਾ ਹਿੱਸਾ ਲੇਖਕਾਂ ਦੀ ਗਿਣਤੀ 100 ਤੋਂ ਵੱਧ ਹੈ ਅਤੇ ਪਿਛਲੇ ਚਾਰ ਪੰਜ ਦਹਾਕਿਆਂ ਦੌਰਾਨ ਇਹਨਾਂ ਲੇਖਕਾਂ ਦੀਆਂ ਸੈਂਕੜੇ ਕਿਤਾਬਾਂ ਛੱਪ ਚੁੱਕੀਆਂ ਹਨ। ਪੇਸ਼ ਹੈ ਇਹਨਾਂ ਕਿਤਾਬਾਂ ਦੀ ਸੂਚੀ। ਇਹ ਸੂਚੀ ਪੂਰੀ ਤਰ੍ਹਾਂ ਮੁਕੰਮਲ ਨਹੀਂ। ਇਸ ਨੂੰ ਮੁਕੰਮਲ ਕਰਨ ਵਿੱਚ ਤੁਸੀਂ ਵੀ ਹਿੱਸਾ ਪਾ ਸਕਦੇ ਹੋ।
ਮਾਸਪੇਸ਼ੀਆਂ ਸਰੀਰ ਦੇ ਇੱਕ ਬਹੁਤ ਹੀ ਵਿਚਿਤ੍ਰ ਤੇ ਜਟਿਲ ਮਸ਼ੀਨ ਦੀ ਤਰਾਂ ਹੈ। ਤੰਦਰੁਸਤੀ ਦੀ ਹਾਲਤ ਵਿੱਚ ਇਹ ਮਸ਼ੀਨ ਨਿਰਵਿਘਨ ਸਹਿਜ ਹੀ ਆਪਣਾ ਕਾਰਜ ਕਰਦੀ ਰਹਿੰਦੀ ਹੈ ਪ੍ਰੰਤੂ ਇਸ ਵਿੱਚ ਕੋਈ ਖ਼ਰਾਬੀ ਆ ਜਾਣ ਦੀ ਸੂਰਤ ਵਿੱਚ ਇਹ ਉਸ ਦਾ ਸੰਦੇਸ਼ ਕੁਝ ਲੱਛਣਾਂ ਦੇ ਰੂਪ ਵਿੱਚ ਦਿੰਦੀ ਹੈ ਜਿਵੇਂ ਕਿ ਭੁੱਖ ਨਾ ਲੱਗਣਾ, ਸਰੀਰ ਵਿੱਚ ਦੁਖਣ ਜਿਹੀ ਮਹਿਸੂਸ ਹੋਣੀ ਆਦਿ। ਇਹ ਲੱਛਣ ਸੰਕੇਤ ਹਨ ਕਿਸੇ ਬਿਮਾਰੀ ਦੇ, ਖ਼ੁਦ ਬਿਮਾਰੀ ਨਹੀਂ।ਇਨ੍ਹਾਂ ਲੱਛਣਾਂ ਦਾ ਸ੍ਰੋਤ ਭਾਵ ਬਿਮਾਰੀ ਲੱਭਣ ਲਈ ਮਨੁੱਖੀ ਸਰੀਰ ਦਾ ਮੁਢਲਾ ਗਿਆਨ ਅੱਗੇ ਵਰਨਣ ਹੈ।
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਜਾਂ ਸ਼੍ਰੀ ਦਰਬਾਰ ਸਾਹਿਬ (ਪੰਜਾਬੀ ਉਚਾਰਨ: [dəɾbaːɾ saːh(ɪ)b]; ਰੱਬ ਦਾ ਘਰ) ਭਾਰਤ ਦੇ ਪੰਜਾਬ ਸੂਬੇ ਦੇ ਸ਼ਹਿਰ ਅੰਮ੍ਰਿਤਸਰ ਵਿੱਚ ਸਥਿਤ ਇੱਕ ਗੁਰੂਦਵਾਰਾ ਹੈ। ਇਹ ਸਿੱਖਾਂ ਦਾ ਸਭ ਤੋਂ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ।ਇਹ ਗੁਰੂਦਵਾਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ। ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ। 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਸ਼੍ਰੀ ਅਕਾਲ ਤਖਤ ਸਾਹਿਬ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।
ਵਿਕੀਪੀਡੀਆ (ਅੰਗ੍ਰੇਜ਼ੀ: Wikipedia) ਇੱਕ ਬਹੁਭਾਸ਼ਾਈ ਆਨਲਾਈਨ ਵਿਸ਼ਵਕੋਸ਼ ਹੈ, ਜੋ ਇੱਕ ਖੁੱਲੇ ਸਹਿਯੋਗ ਪ੍ਰੋਜੈਕਟ ਵਜੋਂ ਬਣਾਇਆ ਗਿਆ ਹੈ ਅਤੇ ਵਾਲੰਟੀਅਰ ਸੰਪਾਦਕਾਂ ਦੇ ਸਮੂਹ ਦੁਆਰਾ ਵਿਕੀ-ਅਧਾਰਿਤ ਸੋਧ ਪ੍ਰਣਾਲੀ ਰਾਹੀਂ ਸਾਂਭਿਆ ਜਾਂਦਾ ਹੈ। ਇਹ ਵਰਲਡ ਵਾਈਡ ਵੈੱਬ 'ਤੇ ਸਭ ਤੋਂ ਵੱਡਾ ਅਤੇ ਸਭ ਤੋਂ ਮਸ਼ਹੂਰ, ਆਮ ਹਵਾਲਿਆਂ ਵਾਲਾ ਕੰਮ ਹੈ ਅਤੇ ਮਾਰਚ 2020 ਤੱਕ ਐਲੈਕਸਾ ਦੁਆਰਾ ਦਰਜਾ ਪ੍ਰਾਪਤ 20 ਸਭ ਤੋਂ ਪ੍ਰਸਿੱਧ ਵੈਬਸਾਈਟਾਂ ਵਿੱਚੋਂ ਇੱਕ ਹੈ। ਇਸ ਵਿੱਚ ਵਿਸ਼ੇਸ਼ ਤੌਰ 'ਤੇ ਮੁਫਤ ਸਮੱਗਰੀ ਹੁੰਦੀ ਹੈ ਅਤੇ ਕੋਈ ਵਪਾਰਕ ਵਿਗਿਆਪਨ ਨਹੀਂ ਹੁੰਦੇ ਹਨ, ਅਤੇ ਇਹ ਇੱਕ ਗੈਰ-ਮੁਨਾਫ਼ਾ ਅੰਤਰਰਾਸ਼ਟਰੀ ਸੰਸਥਾ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਚਲਾਇਆ ਜਾਂਦਾ ਹੈ। ਵਿਕੀਪੀਡੀਆ ਵਿੱਚ ਕੋਈ ਵੀ ਵਿਅਕਤੀ ਨਵੇਂ ਲੇਖ ਲਿਖ ਸਕਦਾ ਹੈ ਅਤੇ ਪਹਿਲਾਂ ਬਣੇ ਤਕਰੀਬਨ ਸਾਰੇ ਲੇਖਾਂ ਨੂੰ ਸੋਧ ਸਕਦਾ ਹੈ।
ਪੰਜਾਬੀ ਲਈ ਸਾਹਿਤ ਅਕਾਦਮੀ ਇਨਾਮ ਜੇਤੂ ਲੇਖਕਾਂ ਦੀ ਸੂਚੀ
ਸਾਹਿਤ ਅਕਾਦਮੀ 1955 ਤੋਂ ਹਰ ਸਾਲ ਭਾਰਤੀ ਸਾਹਿਤ ਦੀ ਤਰੱਕੀ ਲਈ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਦੇ ਸਾਹਿਤਕਾਰਾਂ ਅਤੇ ਉਹਨਾਂ ਦੀਆਂ ਰਚਨਾਵਾਂ ਨੂੰ ਸਾਹਿਤ ਅਕਾਦਮੀ ਪੁਰਸਕਾਰ ਦਿੰਦੀ ਆ ਰਹੀ ਹੈ। ਗਿਆਨਪੀਠ ਪੁਰਸਕਾਰ ਤੋਂ ਬਾਅਦ ਇਹ ਭਾਰਤ ਦਾ ਦੂਜਾ ਸਭ ਤੋਂ ਅਹਿਮ ਪੁਰਸਕਾਰ ਹੈ।
ਡੇਂਗੂ ਬੁਖਾਰ ਨੂੰ ਫਲੈਵੀਵਾਇਰਸ ਨਾਂ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸ ਪੈਦਾ ਕਰਨ ਦੇ ਕਾਰਨ ਹੁੰਦੇ ਹਨ। ‘ਏਡਜ਼ ਇਜਪਟਾਈ’ ਅਤੇ ‘ਏਡਜ਼ ਐਲਬੂਪਿਕਟਸ’ ਨਾਂ ਦੇ ਮੱਛਰ ਡੇਂਗੂ ਬੁਖਾਰ ਨੂੰ ਇੱਕ ਮਰੀਜ਼ ਤੋਂ ਦੂਜੇ ਮਰੀਜ਼ ਤੱਕ ਪਹੁੰਚਾਉਂਦੇ ਹਨ। ਇਹ ਡੇਂਗੂ ਮੱਛਰ ਛੱਪੜਾਂ, ਸੇਮ ਨਾਲਿਆਂ ਜਾਂ ਖੜ੍ਹੇ ਗੰਦੇ ਪਾਣੀ ਵਿੱਚ ਵਧਦੇ-ਫੁਲਦੇ ਹਨ। ਇਹ ਦਿਨ ਵੇਲੇ ਮਰੀਜ਼ ਨੂੰ ਕੱਟਦੇ ਹਨ ਅਤੇ ਮਰੀਜ਼ ਦੀ ਸਲਾਇਵਗੀ ਗ੍ਰੰਥੀ ਵਿੱਚ ਵਧਣ ਲੱਗ ਜਾਂਦੇ ਹਨ। ਫਿਰ 3 ਤੋਂ 10 ਦਿਨਾਂ ਦੇ ਅੰਦਰ ਇਨ੍ਹਾਂ ਫੀਮੇਲ ਮੱਛਰਾਂ ਦੀ ਜਾਤੀ ਇਸ ਰੋਗ ਨੂੰ ਦੂਜੇ ਮਰੀਜ਼ ਤੱਕ ਪਹੁੰਚਾਉਂਦੀ ਹੈ। ਡੇਂਗੂ ਬੁਖਾਰ ਬੱਚਿਆਂ ਵਿੱਚ ਜ਼ਿਆਦਾ ਹੁੰਦਾ ਹੈ, ਖ਼ਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਇਹ ਜ਼ਿਆਦਾ ਪਾਇਆ ਜਾਂਦਾ ਹੈ। ਇਸ ਬੁਖਾਰ ਵਿੱਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ। ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ।
ਜਰਨੈਲ ਸਿੰਘ ਭਿੰਡਰਾਂਵਾਲੇ (ਜਨਮ ਨਾਮ: ਜਰਨੈਲ ਸਿੰਘ ਬਰਾੜ; 12 ਫਰਵਰੀ 1947 - 6 ਜੂਨ 1984) ਸਿੱਖ ਧਾਰਮਿਕ ਸੰਗਠਨ ਦਮਦਮੀ ਟਕਸਾਲ ਦੇ ਇੱਕ ਆਗੂ ਸਨ। 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਵਿੱਚ ਸ਼ਾਮਲ ਹੋਣ ਕਰਕੇ ਉਹਨਾਂ ਨੂੰ ਪ੍ਰਮੁੱਖਤਾ ਮਿਲੀ। ਉਹ ਪੰਜਾਬ ਵਿੱਚ ਮੁੜ-ਸੁਰਜੀਤੀਵਾਦੀ ਅਤੇ ਬਾਗ਼ੀ ਲਹਿਰ ਦਾ ਪ੍ਰਤੀਕ ਬਣੇ। ਉਹਨਾਂ ਨੂੰ ਅਤੇ ਉਹਨਾਂ ਦੇ ਹਥਿਆਰਬੰਦ ਸਾਥੀਆਂ ਨੂੰ ਗੋਲਡਨ ਟੈਂਪਲ ਕੰਪਲੈਕਸ ਤੋਂ ਹਟਾਉਣ ਲਈ ਆਪ੍ਰੇਸ਼ਨ ਬਲਿਊਸਟਾਰ ਸ਼ੁਰੂ ਕੀਤਾ ਗਿਆ ਸੀ।
ਅਥਲੈਟਿਕਸ ਦੌੜਾਂ, ਛਾਲਾਂ, ਥਰੋ ਅਤੇ ਹੋਰ ਬਹੁਤ ਸਾਰੀਆਂ ਖੇਡਾਂ ਨੂੰ ਕਿਹਾ ਜਾਂਦਾ ਹੈ। ਇਸ ਸਭ ਟ੍ਰੈਕ ਐਂਡ ਫੀਲਡ ਵਿੱਚ ਹੁੰਦੀਆਂ ਹਨ। ਮਰਦਾਂ ਤੇ ਔਰਤਾਂ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਜਿਹੜੇ ਈਵੈਂਟਸ ਹੁੰਦੇ ਹਨ, ਉਹਨਾਂ ਵਿੱਚ ਦੌੜ ਦੇ ਅੰਤਰਗਤ 60ਮੀਟਰ ਦੌੜ, 100 ਮੀਟਰ ਦੌੜ, 200 ਮੀਟਰ ਦੌੜ, 400 ਮੀਟਰ ਦੌੜ, 800 ਮੀਟਰ ਦੌੜ, 1500 ਮੀਟਰ ਦੌੜ, 5000 ਮੀਟਰ ਦੌੜ, 10,000 ਮੀਟਰ ਦੌੜ, 110 ਮੀਟਰ (ਅੜਿੱਕਾ ਦੌੜ) ਤੇ400 ਮੀਟਰ(ਅੜਿੱਕਾ ਦੌੜ), 3000ਮੀਟਰ ਸਟੈਪਲ ਚੇਜ਼, 4×100 ਮੀਟਰ(ਰਿਲੇਅ ਦੌੜ), 4×400 ਮੀਟਰ(ਰਿਲੇਅ ਦੌੜ) ਛਾਲ ਦੇ ਮੁਕਬਾਲਿਆ ਵਿੱਚ ਉੱਚੀ ਛਾਲ, ਲੰਬੀ ਛਾਲ, ਪੋਲ ਵਾਲਟ, ਤਿਹਰੀ ਛਾਲ, ਥਰੋਅ ਵਿੱਚ ਗੋਲਾ ਸੁੱਟਣਾ, ਚੱਕਾ ਸੁੱਟਣਾ, ਨੇਜਾਬਾਜ਼ੀ, ਹੈਮਰ, ਰੋਡ ਈਵੇਂਟ ਵਿੱਚ ਮੈਰਾਥਨ, 20 ਕਿਲੋਮੀਟਰ ਪੈਦਲ ਦੌੜ, 50 ਕਿਲੋਮੀਟਰ ਪੈਦਲ ਦੌੜ, ਡੀਕੈਥਲਾਨ ਸ਼ਾਮਲ ਹੈ।
ਭਾਈ ਗੁਰਦਾਸ (1551 – 25 ਅਗਸਤ 1636) ਦਾ ਜਨਮ ਪੰਜਾਬ ਦੇ ਛੋਟੇ ਜੇਹੇ ਪਿੰਡ ਗੋਇੰਦਵਾਲ ਵਿੱਚ ਪਿਤਾ ਸ੍ਰੀ ਭਾਈ ਦਾਤਾਰ ਚੰਦ ਭੱਲਾ ਅਤੇ ਮਾਤਾ ਜੀਵਾਨੀ ਦੇ ਗ੍ਰਹਿ ਵਿਖੇ ਹੋਇਆ। ਆਪ ਜਦੋਂ ਸਿਰਫ 3 ਸਾਲ ਦੇ ਸਨ ਤਾਂ ਆਪ ਦੇ ਮਾਤਾ ਜੀ ਦਾ ਦਿਹਾਂਤ ਹੋ ਗਿਆ। ਆਪ ਇੱਕ ਪੰਜਾਬੀ ਸਿੱਖ ਲੇਖਕ, ਇਤਿਹਾਸਕਾਰ ਅਤੇ ਪ੍ਰਚਾਰਕ ਸਨ। ਆਪ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲੀ ਲਿਖਾਰੀ ਸਨ ਅਤੇ ਆਪ ਨੇ ਚਾਰ ਸਿੱਖ ਗੁਰੂਆਂ ਦਾ ਸਾਥ ਨਿਭਾਇਆ।
ਸਰਦਾਰ ਹਰੀ ਸਿੰਘ ਨਲਵਾ ਸਿੱਖ ਇਤਿਹਾਸ ਵਿੱਚ ਪ੍ਰਮੁੱਖ ਯੋਧਾ ਤੇ ਜਰਨੈਲ ਹੋਇਆ ਹੈ। ਇਨ੍ਹਾਂ ਦੇ ਨਾਮ ਨਾਲ ਨਲਵਾ ਕਿਵੇਂ ਜੁੜਿਆ, ਇਸ ਬਾਰੇ ਬਾਬਾ ਪ੍ਰੇਮ ਸਿੰਘ ਜੀ ਹੋਤੀ ਲਿਖਦੇ ਹਨ- ਰਾਜਾ ਨਲ ਆਪਣੇ ਸਮੇਂ ਦਾ ਮਹਾਨ ਦਾਨੀ ਅਤੇ ਆਪਣੇ ਸਮੇਂ ਦਾ ਅਦੁੱਤੀ ਸੂਰਬੀਰ ਸੀ। ਉਹ ਸ਼ੇਰ ਨਾਲ ਲੜ ਕੇ ਉਸ ਨੂੰ ਮਾਰਨ ਵਿੱਚ ਪ੍ਰਸਿੱਧੀ ਰੱਖਦਾ ਸੀ। ਇਸੇ ਤਰ੍ਹਾਂ ਸਰਦਾਰ ਹਰੀ ਸਿੰਘ ਵਿੱਚ ਅਜਿਹੇ ਗੁਣ ਮੌਜੂਦ ਸਨ। ਇਸ ਤਰ੍ਹਾਂ ਆਪ ਜੀ ਦਾ ਨਾਮ ਵੀ ਰਾਜਾ ਨਲ ਸਾਨੀ ਪੈ ਗਿਆ। ਸਰਦਾਰ ਜੀ ਦੇ ਨਾਮ ਨਾਲ ਇਹ ਨਾਮ ਜੁੜ ਕੇ ਅਤੇ ਆਮ ਵਰਤੋਂ ਵਿੱਚ ਆਉਣ ਕਰਕੇ, ਇਸ ਵਿੱਚ ਥੋੜ੍ਹੀ ਜਿਹੀ ਤਬਦੀਲੀ ਹੋਣ ਕਰਕੇ ਨਲ ਤੋਂ ਨਲਵਾ ਪੈ ਗਿਆ। ਇਸ ਬਾਰੇ ਹੋਰ ਵੀ ਪੁਸ਼ਟੀਆਂ ਮਿਲਦੀਆਂ ਹਨ, ਜੋ ਇਸ ਤਰ੍ਹਾਂ ਹਨ: 1) ਮੌਲਾਨਾ ਅਹਿਮਦ ਦੀਨ ਆਪਣੀ ਪੁਸਤਕ ਮੁਕੰਮਲ ਤਾਰੀਖ- ਕਸ਼ਮੀਰ ਵਿੱਚ ਲਿਖਦੇ ਹਨ ਕਿ ਨਲਵਾ ਦੀ ਵਜ੍ਹਾ ਤਸਮੀਆ ਕੇ ਮੁਤੱਲਅਕ ਮਸ਼ਹੂਰ ਹੈ ਕਿ ਰਾਜਾ ਨਲ ਜ਼ਮਾਨਾ ਕਦੀਮ ਮੇਂ ਏਕ ਬਹਾਦਰ ਅਰ ਸੁਜਾਤ ਰਾਜਾ ਥਾ। ਲੋਗੋਂ ਨੇ ਹਰੀ ਸਿੰਘ ਕੋ ਨਲ ਸੇ ਨਲਵਾ ਬਨਾ ਦੀਆ। ਨਲਵਾ ਸੇ ਮੁਰਾਦ, ਸ਼ੇਰ ਕੋ ਮਾਰਨੇ ਵਾਲਾ ਯਾ ਸ਼ੇਰ ਅਫ਼ਗਾਨ ਹੈ। ਚੂੰਕਿ ਹਰੀ ਸਿੰਘ ਨੇ ਭੀ ਸ਼ੇਰ ਮਾਰੇ ਥੇ ਇਸੀ ਲੀਏ ਉਸਕਾ ਨਾਮ ਨਲਵਾ ਮਸ਼ਹੂਰ ਹੂਆ। 2) ਇਸੇ ਤਰ੍ਹਾਂ ਮਿਸਟਰ ਐਂਨ. ਕੇ.
ਪੰਜਾਬੀ ਵਿਕੀਪੀਡੀਆ ਵਿਕੀਪੀਡੀਆ ਦਾ ਪੰਜਾਬੀ ਰੂਪ ਅਤੇ ਇੱਕ ਅਜ਼ਾਦ ਗਿਆਨਕੋਸ਼ ਹੈ।। ਇਸਦੀ ਵੈੱਬਸਾਈਟ 3 ਜੂਨ 2002 ਨੂੰ ਹੋਂਦ ਵਿੱਚ ਆਈ ਸੀ। ਪਰ ਇਸ ਦੇ ਸਭ ਤੋਂ ਪਹਿਲੇ ਤਿੰਨ ਲੇਖ ਅਗਸਤ 2004 ਵਿੱਚ ਲਿਖੇ ਗਏ। ਜੁਲਾਈ 2012 ਤੱਕ ਇਸ ’ਤੇ 2,400 ਲੇਖ ਸਨ।ਅਗਸਤ 2012 ਤੱਕ ਇਸ ’ਤੇ 3,400 ਲੇਖ ਸਨ ਅਤੇ ਦੁਨੀਆ ਭਰ ’ਚੋ ਇਸ ਦੇ ਪਾਠਕਾਂ ਦੀ ਗਿਣਤੀ ਤਕਰੀਬਨ 26 ਲੱਖ ਸੀ ਅਤੇ ਨਵੰਬਰ 2021 ਮੁਤਾਬਿਕ ਇਸ ਵਿਕੀ ’ਤੇ 36,560 ਲੇਖ ਹਨ ਅਤੇ ਇਸ ਦੇ ਕੁੱਲ 39,030 ਦਰਜ਼ (ਰਜਿਸਟਰ) ਵਰਤੋਂਕਾਰਾਂ ਨੇ ਕੁੱਲ 5,80,731 ਫੇਰ-ਬਦਲ ਕੀਤੇ ਹਨ। ਇਹ ਮੀਡੀਆਵਿਕੀ ਦਾ 1.38.0-wmf.7 (7dc8191) ਵਰਜਨ ਵਰਤ ਰਿਹਾ ਹੈ। ਪਿਛਲੇ ਕੁਝ ਸਮੇਂ ਤੋਂ ਪੰਜਾਬੀ ਵਿਕੀਪੀਡੀਆ ਨੇ ਕਾਫੀ ਤਰੱਕੀ ਕੀਤੀ ਹੈ। 3 ਨਵੰਬਰ 2018 ਤੱਕ ਇਸ ਦੀ ਸਾਈਟ ਤੇ 30,562 ਲੇਖ ਸਨ।
ਸੁਰਜੀਤ ਪਾਤਰ (ਜਨਮ 14 ਜਨਵਰੀ 1945) ਇੱਕ ਪੰਜਾਬੀ ਸ਼ਾਇਰ ਹੈ। ਉਸਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਅੱਜ ਤੱਕ ਨਿਰੰਤਰ ਕਾਵਿ-ਸਿਰਜਣਾ ਵਿੱਚ ਕਰਮਸ਼ੀਲ ਹੈ। ਉਹਦੀ ਸਖਸ਼ੀਅਤ 'ਕਵਿਤਾ ਦੀ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ' ਦਾ ਸੁੰਦਰ ਸੁਮੇਲ ਹੈ। ਆਲੋਚਕਾਂ ਨੇ ਉਸਨੂੰ ਖੂਬ ਸਰਾਹਿਆ ਹੈ। ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ।
ਮਾਤਾ ਸਾਹਿਬ ਦੇਵਾਂ ਦਾ ਜਨਮ (18 ਕੱਤਕ ਸੰਮਤ 1738 ਅਰਥਾਤ (1681-1747)) ਈਸਵੀ ਭਾਈ ਰਾਮੂ ਜੀ ਦੇ ਘਰ ਮਾਤਾ ਜਸਦੇਈ ਜੀ ਦੀ ਕੁੱਖੋਂ ਰੋਹਤਾਸ ਜ਼ਿਲ੍ਹਾ ਜੇਹਲਮ (ਹੁਣ ਪਾਕਿਸਤਾਨ) ਵਿਖੇ ਹੋਇਆ ਸੀ। ਮਾਤਾ ਜੀ ਦਾ ਅਸਲ ਨਾਮ ਮਾਤਾ ਸਾਹਿਬ ਦੇਵਾਂ ਹੈ 'ਮਾਤਾ ਸਾਹਿਬ ਕੌਰ'ਨਹੀਂ | ਭਾਈ ਰਾਮੂ ਜੀ ਰੋਹਤਾਸ ਵਿਖੇ ਵਪਾਰ ਦਾ ਕੰਮ ਕਰਦੇ ਸਨ ਪਰ ਉਹਨਾਂ ਦੇ ਘਰ ਕੋਈ ਔਲਾਦ ਨਹੀਂ ਸੀ। ਸੰਮਤ 1736 ਵਿੱਚ ਪੋਠੋਹਾਰ ਦੀ ਸੰਗਤ ਨਾਲ ਆਪ ਵੀ ਗੁਰੂ ਗੋਬਿੰਦ ਸਿੰਘ ਜੀ ਦੇ ਦਰਸ਼ਨਾਂ ਲਈ ਆਨੰਦਪੁਰ ਸਾਹਿਬ ਗਏ ਤੇ ਗੁਰੂ ਜੀ ਅੱਗੇ ਸੰਤਾਨ ਪ੍ਰਾਪਤੀ ਲਈ ਅਰਦਾਸ ਕੀਤੀ। ਆਪ ਨੇ ਗੁਰੂ ਸਾਹਿਬ ਨੂੰ ਵਚਨ ਦਿੱਤਾ ਕਿ ਗੁਰੂ ਜੀ ਵੱਲੋਂ ਬਖਸ਼ਿਸ਼ ਸੰਤਾਨ ਉਹਨਾਂ ਨੂੰ ਭੇਟ ਕੀਤੀ ਜਾਵੇਗੀ। ਗੁਰੂ ਜੀ ਦੇ ਵਰ ਸਦਕਾ ਭਾਈ ਰਾਮੂ ਦੇ ਘਰ ਇੱਕ ਪੁੱਤਰੀ ਤੇ ਇੱਕ ਪੁੱਤਰ ਨੇ ਜਨਮ ਲਿਆ, ਜਿਹਨਾਂ ਦੇ ਨਾਂ ਕ੍ਰਮਵਾਰ ਸਾਹਿਬ ਦੇਵਾ ਤੇ ਸਾਹਿਬ ਚੰਦ ਰੱਖੇ ਗਏ।
ਗੁਰੂ ਅਮਰਦਾਸ ਜੀ (5 ਮਈ 1479 – 1 ਸਤੰਬਰ 1574) ਸਿੱਖਾਂ ਦੇ ਤੀਜੇ ਗੁਰੂ ਸਨ ਅਤੇ ਜੋ 26 ਮਈ 1552 ਨੂੰ 73 ਸਾਲ ਦੀ ਉਮਰੇ ਗੁਰੂ ਬਣੇ।ਸਿੱਖੀ ਨੂੰ ਕਬੂਲਣ ਤੋਂ ਪਹਿਲਾਂ, ਆਪਣੀ ਜ਼ਿੰਦਗੀ ਲਈ ਅਮਰਦਾਸ ਹਿੰਦੂ ਧਰਮ ਦੇ ਵੈਸ਼ਨਾ ਰੀਤ ਦੇ ਪੈਰੋਕਾਰ ਸਨ। ਇੱਕ ਰੋਜ਼ ਉਹਨਾ ਆਪਣੇ ਭਾਣਜੇ ਦੀ ਤੀਵੀਂ, ਬੀਬੀ ਅਮਰੋ ਤੋਂ, ਗੁਰ ਨਾਨਕ ਦੇ ਵਾਕ ਸੁਣੇ, ਅਤੇ ਉਸਦੇ ਅਸਰ ਨੂੰ ਮਹਿਸੂਸ ਕੀਤਾ। ਬੀਬੀ ਅਮਰੋ ਦੂਜੇ ਅਤੇ ਉਸ ਵਕ਼ਤ ਦੇ ਮੌਜੂਦਾ ਗੁਰੂ, ਗੁਰ ਅੰਗਦ ਦੀ ਧੀ ਸੀ। ਅਮਰਦਾਸ ਨੇ ਬੀਬੀ ਅਮਰੋ ਨੂੰ ਆਪਣੇ ਪਿਓ ਨਾਲ਼ ਮੁਲਾਕਾਤ ਕਰਵਾਉਣ ਲਈ ਮਨਾਇਆ ਅਤੇ 1539 ਵਿੱਚ, ਅਮਰਦਾਸ, 60 ਸਾਲ ਦੀ ਉਮਰੇ, ਗੁਰ ਅੰਗਦ ਨੂੰ ਮਿਲ ਸਿੱਖ ਬਣ, ਖ਼ੁਦ ਆਪ ਨੂੰ ਗੁਰੂ ਦੇ ਹਵਾਲੇ ਕੀਤਾ। 1552 ਵਿੱਚ, ਜਿਸਮਾਨੀ ਮਰਗ ਤੋਂ ਪਹਿਲਾਂ, ਗੁਰ ਅੰਗਦ ਸਾਹਿਬ ਨੇ ਅਮਰਦਾਸ ਨੂੰ ਗੁਰੂ ਤਖ਼ਤ ਸੌਂਪ ਗੁਰ ਅਮਰਦਾਸ ਐਲਾਨਿਆ, ਸਿੱਖਾਂ ਦੇ ਤੀਜੇ ਗੁਰੂ।ਗੁਰ ਅਮਰਦਾਸ ਸਾਹਿਬ ਸਿੱਖੀ ਦੇ ਖ਼ਾਸ ਨੁਹਾਰਕਾਰ ਸਨ, ਜਿਨ੍ਹਾਂ ਨੇ ਮਜ਼੍ਹਬੀ ਤਨਜ਼ੀਮ ਮੰਜੀ ਕਹਾਉਂਦੇ ਸਿਸਟਮ ਦਾ ਤਾਅਰਫ਼ ਕਰ ਟ੍ਰੇਨ ਹੋਏ ਸਰਬਰਾਹ ਮੁਕੱਰਰ ਕੀਤੇ, ਸਿਸਟਮ ਜੋ ਅਜੋਕੇ ਦੌਰ ਵਿੱਚ ਤਬਦੀਲ ਕਿਸਮ ਵਿੱਚ ਜਾਰੀ ਹੈ। ਉਹਨਾਂ ਆਪਣੇ ਵਾਕ ਕਿਤਾਬ ਵਿੱਚ ਲਿਖੇ ਜੋ ਆਖ਼ਰ ਆਦਿ ਗ੍ਰੰਥ ਦਾ ਹਿੱਸਾ ਬਣੇ। ਗੁਰ ਅਮਰਦਾਸ ਨੇ ਜਵਾਕਾਂ ਦੇ ਨਾਮਕਰਨ, ਵਿਆਹ (ਅਨੰਦ ਕਾਰਜ), ਅਤੇ ਮਰਗ ਵੇਲੇ ਫ਼ਿਊਨਰਲ ਵਰਗੇ ਸਿੱਖ ਰਿਵਾਜ਼ਾ ਦੇ ਨਾਲ਼ ਦਿਵਾਲੀ, ਮਾਘੀ ਅਤੇ ਵਿਸਾਖੀ ਨੂੰ ਸੰਗਤ ਦੇ ਰੂਪ ਵਿੱਚ ਇਕੱਤਰ ਹੋਣ ਦੇ ਦਸਤੂਰ ਨੂੰ ਕਾਇਮ ਕਰਨ ਵਿੱਚ ਮਦਦ ਕੀਤੀ। ਉਹਨਾਂ ਸਿੱਖ ਯਾਤਰਾ ਵਾਸਤੇ ਸੈਂਟਰ ਕਾਇਮ ਕੀਤੇ, ਅਤੇ ਦਰਬਾਰ ਸਾਹਿਬ ਵਾਸਤੇ ਜ਼ਮੀਨ ਚੁਣੀ।ਗੁਰ ਅਮਰਦਾਸ 95 ਸਾਲ ਦੀ ਉਮਰ ਤੱਕ ਸਿੱਖਾਂ ਦੇ ਰਹਿਬਰ ਰਹੇ, ਅਤੇ ਫ਼ਾਨੀ ਦੁਨੀਆ ਤੋਂ ਰੁਖ਼ਸਤ ਹੋਣ ਤੋਂ ਪਹਿਲਾਂ ਆਪਣੇ ਜਵਾਈ ਭਾਈ ਜੇਠਾ ਜੋ ਬਾਅਦ ਵਿੱਚ ਗੁਰ ਰਾਮਦਾਸ ਅਖਵਾਏ ਨੂੰ ਸਿੱਖਾਂ ਦਾ ਗੁਰੂ ਐਲਾਨਿਆ।
ਭੂਚਾਲ ਇੱਕ ਐਸੀ ਕੁਦਰਤ ਦੀ ਆਫਤ ਹੈ ਜਿਸ ਬਾਰੇ ਪਹਿਲਾਂ ਪਤਾ ਨਹੀਂ ਲੱਗਦਾ। ਖੋਜਾਂ ਤੋਂ ਬਾਅਦ ਭੂਚਾਲ ਆਉਣ ਦਾ ਕਾਰਨ ਇਹ ਮੰਨਿਆ ਗਿਆ ਕਿ ਜ਼ਮੀਨ ਦੀ ਤਹਿ ਜੋ ਹੇਠਾਂ ਹੈ, ਉਹ ਸਖਤ ਸਲੈਬਾਂ ਦੀ ਬਣੀ ਹੋਈ ਹੈ। ਇਨ੍ਹਾਂ ਹੇਠਲੀਆਂ ਸਲੈਬਾਂ ਨੂੰ ਟੈਕਟੋਨਿਕ ਪਲੇਟਾਂ ਵੀ ਕਹਿੰਦੇ ਹਨ, ਇਹ ਪਲੇਟਾਂ ਆਪਸ 'ਚ ਜੁੜੀਆਂ ਹੋਈਆਂ ਹਨ ਜੋ ਉਪਰ ਥੱਲੇ ਹਰਕਤ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਅੰਦਰ ਆਪਸੀ ਦਬਾਅ ਇੱਕ ਜਗ੍ਹਾ ਤੋਂ ਹਿੱਲ ਜਾਣ ਨਾਲ ਜਾਂ ਟੁੱਟ ਜਾਣ ਕਾਰਨ ਵਧ ਜਾਂਦਾ ਹੈ ਅਤੇ ਉਹ ਪਲੇਟਾਂ ਆਪਣੀ ਜਗ੍ਹਾ ਤੋਂ ਖਿਸਕ ਜਾਂਦੀਆਂ ਹਨ। ਇਨ੍ਹਾਂ ਪਲੇਟਾਂ ਦੀ ਜਗ੍ਹਾ 'ਚ ਬਦਲਾਅ ਆਉਣ ਕਾਰਨ ਆਪਸੀ ਟਕਰਾਅ ਵੀ ਹੁੰਦਾ ਹੈ ਜਾਂ ਆਪਸ ਵਿੱਚ ਖਹਿੰਦੀਆਂ ਹਨ ਜਿਸ ਕਾਰਨ ਧਰਤੀ ਅੰਦਰ ਝਟਕੇ ਲੱਗਦੇ ਹਨ ਜਿਸ ਨੂੰ ਭੂਚਾਲ ਕਹਿੰਦੇ ਹਨ ਜਿਸ ਨਾਲ ਧਰਤੀ ਕੰਬਦੀ ਹੈ।
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।
ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ। ਸਰਦਾਰ ਗੁਰਪ੍ਰੀਤ ਸਿੰਘ
ਇੰਗਲੈਂਡ ਯੂਨਾਈਟਿਡ ਕਿੰਗਡਮ ਦਾ ਇੱਕ ਦੇਸ਼ ਹੈ। ਇਹ ਉੱਤਰ ਵੱਲ ਸਕਾਟਲੈਂਡ ਨਾਲ ਅਤੇ ਪੱਛਮ ਵਿੱਚ ਵੇਲਜ਼ ਨਾਲ ਜ਼ਮੀਨੀ ਹੱਦਾਂ ਸਾਂਝਾ ਕਰਦਾ ਹੈ। ਆਇਰਲੈਂਡੀ ਸਮੁੰਦਰ ਇੰਗਲੈਂਡ ਤੋਂ ਉੱਤਰ ਪੱਛਮ ਵੱਲ ਅਤੇ ਸੇਲਟਿਕ ਸਮੁੰਦਰ ਦੱਖਣ-ਪੱਛਮ ਵੱਲ ਪੈਂਦਾ ਹੈ। ਇੰਗਲੈਂਡ ਨੂੰ ਉੱਤਰ ਸਾਗਰ ਤੋਂ ਪੂਰਬ ਵਿੱਚ ਅਤੇ ਮਹਾਂਦੀਪ ਯੂਰਪ ਤੋਂ ਦੱਖਣ ਵੱਲ ਇੰਗਲਿਸ਼ ਚੈਨਲ ਰਾਹੀਂ ਵੱਖ ਕੀਤਾ ਗਿਆ ਹੈ। ਇਹ ਦੇਸ਼ ਗ੍ਰੇਟ ਬ੍ਰਿਟੇਨ ਦੇ ਪੰਜ-ਅੱਠਵਿਆਂ ਨੂੰ ਸ਼ਾਮਲ ਕਰਦਾ ਹੈ, ਜੋ ਉੱਤਰੀ ਅਟਲਾਂਟਿਕ ਵਿੱਚ ਸਥਿਤ ਹੈ ਅਤੇ ਇਸ ਵਿੱਚ 100 ਤੋਂ ਜ਼ਿਆਦਾ ਛੋਟੇ ਟਾਪੂ ਸ਼ਾਮਲ ਹਨ ਜਿਵੇਂ ਕਿ ਆਇਲਸ ਆਫ ਸਕਾਈਲੀ ਅਤੇ ਆਇਲ ਆਫ ਵਾਈਟ।
ਨਾਨਕਸ਼ਾਹੀ ਜੰਤਰੀ ਇੱਕ ਸੂਰਜੀ ਜੰਤਰੀ ਹੈ, ਜੋ ਸਿੱਖ ਧਰਮ ਵਿੱਚ ਵਰਤੀ ਜਾਂਦੀ ਹੈ ਅਤੇ ਸਿੱਖ ਗੁਰੂਆਂ ਵੱਲੋਂ ਰਚੀ 'ਬਾਰਾ ਮਾਹਾ' ਦੀ ਬਾਣੀ 'ਤੇ ਆਧਾਰਿਤ ਹੈ। ਇਹ ਹਿੰਦੂ ਜੰਤਰੀ ਦੀ ਜਗ੍ਹਾ ਵਰਤਣ ਲਈ ਪਾਲ ਸਿੰਘ ਪੁਰੇਵਾਲ ਨੇ ਬਣਾਈ ਸੀ। ਇਸ ਜੰਤਰੀ ਮੁਤਾਬਕ ਸਾਲ ਦੀ ਸ਼ੁਰੂਆਤ ਚੇਤ ਮਹੀਨੇ ਤੋਂ ਹੁੰਦੀ ਹੈ, 1 ਚੇਤ ਯਾਨੀ ਕਿ 14 ਮਾਰਚ। ਨਾਨਕਸ਼ਾਹੀ ਕੈਲੰਡਰ ਦਾ ਪਹਿਲਾ ਸਾਲ 1469 ਈ.
ਵਿਸ਼ਵਕਰਮਾ ਦਿਹਾੜਾ, ਜਿਸ ਨੂੰ ਵਿਸ਼ਵਕਰਮਾ ਜਯੰਤੀ ਜਾਂ ਵਿਸ਼ਵਕਰਮਾ ਪੂਜਾ ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ। ਇੱਕ ਇੱਕ ਹਿੰਦੂ ਪਰਮੇਸ਼ੁਰ, ਬ੍ਰਹਮ ਆਰਕੀਟੈਕਟ ਵਿਸ਼ਵਕਰਮਾ ਦੇ ਜਸ਼ਨਾਂ ਵਜੋਂ ਮਨਾਇਆ ਜਾਂਦਾ ਹੈ। ਉਸ ਨੂੰ ਸੈਭੰ ਅਤੇ ਸੰਸਾਰ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਉਸ ਨੇ ਪਵਿੱਤਰ ਸ਼ਹਿਰ ਦੁਆਰਕਾ, ਜਿੱਥੇ ਕ੍ਰਿਸ਼ਨ ਦਾ ਰਾਜ ਸੀ, ਦਾ ਅਤੇ ਪਾਂਡਵਾਂ ਦੇ ਮਾਯਾ ਸਭਾ ਮਹਲ ਦਾ ਨਿਰਮਾਣ ਕੀਤਾ ਸੀ ਅਤੇ ਦੇਵਤਿਆਂ ਲਈ ਬਹੁਤ ਸਾਰੇ ਸ਼ਾਨਦਾਰ ਹਥਿਆਰ ਬਣਾਏ ਸਨ। ਉਸ ਨੂੰ ਬ੍ਰਹਮ ਤਰਖਾਣ ਵੀ ਕਿਹਾ ਜਾਂਦਾ ਹੈ। ਉਸਦਾ ਜ਼ਿਕਰ ਰਿਗ ਵੇਦ ਵਿੱਚ ਆਉਂਦਾ ਹੈ ਅਤੇ ਮਕੈਨਿਕ ਅਤੇ ਆਰਕੀਟੈਕਚਰ ਦੇ ਵਿਗਿਆਨ ਸਥਾਪਤੀਆ ਵੇਦ ਦਾ ਰਚਣਹਾਰ ਹੋਣ ਦਾ ਸਿਹਰਾ ਪ੍ਰਾਪਤ ਹੈ।
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ ਉਹ ਇਸਲਾਮ ਦੇ ਅੰਤਿਮ ਨਬੀ ਮੁਹੰਮਦ ਦੀ ਪੁਤਰੀ ਫਾਤਿਮਾ ਦੇ ਬੰਸ ਵਿੱਚਂ ਸਨ। ਉਹਨਾਂ ਦੀਆਂ ਲਿਖੀਆਂ ਕਾਫੀਆਂ ਅੱਜ ਵੀ ਪਾਰ ਰਾਸ਼ਟਰੀ ਹਿੰਦੁਸਤਾਨੀ ਖਿੱਤੇ ਵਿੱਚ ਬੜੇ ਸ਼ੌਕ ਨਾਲ ਗਾਈਆਂ ਤੇ ਸੁਣੀਆਂ ਜਾਂਦੀਆਂ ਹਨ।
ਉਰਦੂ ਭਾਸ਼ਾ (ਜਾਂ ਉਰਦੂ: اُرْدُوْ, ਉ੍ਰਦੂ) ਹਿੰਦ ਉਪ ਮਹਾਂਦੀਪ ਦੀ ਆਮ ਬੋਲ ਚਾਲ ਦੀ ਜ਼ਬਾਨ ਹੈ। ਜੋ ਨਾਸਤਾਲਿਕ ਜਾਂ ਸ਼ਾਹਮੁਖੀ ਆਖੀ ਜਾਂਦੀ ਲਿਪੀ 'ਚ ਲਿਖੀ ਜਾਂਦੀ ਹੈ। ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲਗਪਗ ਸ਼ੁਰੂ ਹੋ ਚੁੱਕਿਆ ਸੀ। ਇਹ ਹਿੰਦ-ਆਰੀਆ ਭਾਸ਼ਾਵਾਂ ਦੀ ਇੱਕ ਭਾਸ਼ਾ ਹੈ ਅਤੇ ਇਹ ਹਿੰਦ-ਯੂਰਪੀ ਭਾਸ਼ਾ-ਪਰਵਾਰ ਦੀ ਹਿੰਦ-ਇਰਾਨੀ ਸ਼ਾਖਾ ਦੀ ਇੱਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ ਹਿੰਦੀ ਦਾ ਇੱਕ ਰੂਪ ਮੰਨਦੇ ਹਨ। ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਾਸਤਾਲੀਕ ਲਿਪੀ, ਜਿਸਦਾ ਸ਼ਾਹਮੁਖੀ ਲਿਪੀ ਨਾਂ ਵੀ ਪ੍ਰਚੱਲਿਤ ਹੈ, ਵਿੱਚ ਲਿਖੀ ਜਾਂਦੀ ਹੈ ਅਤੇ ਅ਼ਰਬੀ-ਫ਼ਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ। ਜਦੋਂ ਕਿ ਹਿੰਦੀ ਦੇਵਨਾਗਰੀ ਲਿਪੀ ਵਿੱਚ ਲਿਖੀ ਜਾਂਦੀ ਹੈ ਅਤੇ ਸੰਸਕ੍ਰਿਤ ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ੁਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ। ਇਹ ਦੱਖਣ ਏਸ਼ੀਆਈ ਮੁਸਲਮਾਨ ਲੋਕਾਂ ਵਿੱਚ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇੱਕੋ ਸਿੱਕੇ ਦੇ ਦੋ ਪਹਿਲੂ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰ ਕੇ, ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ 'ਤੇ ਸਮਝ ਸਕਦੇ ਹਨ। ਇਸ ਤੋਂ ਵਧੇਰੇ ਉਰਦੂ ਨੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿੱਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿੱਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਿਹਾ ਜਾਂਦਾ ਹੈ। ਸਿੱਧੇ ਤੌਰ 'ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।
ਸਿੱਖੀ ਵਿੱਚ, ਪੰਜ ਕਕਾਰ ਉਹ ਪੰਜ ਚਿੰਨ੍ਹ ਹਨ ਜਿਹਨਾਂ ਨੂੰ ਹਰ ਵਖਤ ਪਹਿਨਣ ਦਾ ਹੁਕਮ ਗੁਰੂ ਗੋਬਿੰਦ ਸਿੰਘ ਵਲੋਂ ਸੰਨ 1699 ਈ ਨੂੰ ਖ਼ਾਲਸਈ ਸਿੱਖਾਂ ਲਈ ਹੋਇਆ। ਉਹ ਹਨ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ।
ਸਾਹਿਤ ਵੱਡੇ ਅਰਥਾਂ ਵਿੱਚ ਕਿਸੇ ਵੀ ਲਿਖਤ ਨੂੰ ਕਿਹਾ ਜਾ ਸਕਦਾ ਹੈ। ਜ਼ਿਆਦਾ ਸਪਸ਼ਟ ਅਰਥਾਂ ਵਿੱਚ ਇਹ ਆਮ ਭਾਸ਼ਾ ਤੋਂ ਵੱਖਰੀ, ਰਚਨਾਤਮਕ ਅਤੇ ਸੁਹਜਾਤਮਕ ਰਚਨਾ ਹੁੰਦੀ ਹੈ। ਇਸਨੂੰ ਦੋ ਭਾਗਾਂ ਵਿੱਚ ਵੰਡਿਆ ਜਾਂਦਾ ਹੈ; ਪਦ ਅਤੇ ਗਦ। ਇੱਕ ਅੱਲਗ ਅਧਾਰ ਦੇ ਅਨੁਸਾਰ ਇਸਨੂੰ ਗਲਪ ਅਤੇ ਗੈਰ-ਗਲਪ ਵਿੱਚ ਵੰਡਿਆ ਜਾਂਦਾ ਹੈ। ਇਸਦੇ ਅੱਗੇ ਕਈ ਰੂਪ ਮੌਜੂਦ ਹਨ ਜਿਵੇਂ ਕਿ ਕਵਿਤਾ, ਨਾਵਲ, ਕਹਾਣੀ, ਡਰਾਮਾ ਆਦਿ।
ਸਾਹਿਬਜ਼ਾਦਾ ਅਜੀਤ ਸਿੰਘ (26 ਜਨਵਰੀ 1687 – 7 ਦਸੰਬਰ 1705), ਜਿਨ੍ਹਾ ਨੂੰ ਅਜੀਤ ਸਿੰਘ ਅਤੇ ਬਾਬਾ ਅਜੀਤ ਸਿੰਘ ਵੀ ਕਿਹਾ ਜਾਂਦਾ ਹੈ, ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਵੱਡੇ ਸਾਹਿਬਜ਼ਾਦੇ ਸਨ। ਸਾਹਿਬਜ਼ਾboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਂਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=ਨਵੰਬਰ 01, 2012}}</ref>। ਇਹਨਾਂ ਦੀ ਸਿਖਲਾਈ-ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤਰ-ਵਿੱਦਿਆ, ਤੀਰ-ਅੰਦਾਜ਼ੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ ਸੀ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਗੁਰੂ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ ਪਾਸੇ ਇਹ ਘਟਨਾ ਮਨੁੱਖੀ ਦਰਿੰਦਗੀ ਦਾ ਘਿਨਾਉਣਾ ਚਿੱਤਰ ਪੇਸ਼ ਕਰਦੀ ਹੈ, ਦੂਜੇ ਪਾਸੇ ਸਾਹਿਬਜ਼ਾਦਿਆਂ ਦੇ ਅੰਦਰ ਜੂਝ ਮਰਨ ਅਤੇ ਸਿੱਖੀ ਸਿਦਕ ਦੀ ਭਾਵਨਾ ਦੇ ਸਿਖਰ ਨੂੰ ਪ੍ਰਗਟ ਕਰਦੀ ਹੈ। 7ਪੋਹ (22 ਦਿਸੰਬਰ) ਅਤੇ 12 ਪੋਹ (27 ਦਿਸੰਬਰ) 1704 ਨੂੰ ਗੁਰੂ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ (17 ਸਾਲ) ਅਤੇ ਬਾਬਾ ਜੁਝਾਰ ਸਿੰਘ (13 ਸਾਲ) ਚਮਕੌਰ ਦੀ ਜੰਗ ਵਿੱਚ ਲੜਦੇ ਹੋਏ ਸ਼ਹੀਦ ਹੋ ਗਏ ਅਤੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ (9ਸਾਲ) ਅਤੇ ਬਾਬਾ ਫ਼ਤਹਿ ਸਿੰਘ (7ਸਾਲ) ਸੂਬਾ ਸਰਹਿੰਦ ਦੀ ਕੈਦ ਵਿੱਚ ਸ਼ਹੀਦ ਕਰ ਦਿੱਤੇ ਗਏ। ਇਸ ਸ਼ਹਾਦਤ ਦੀ ਮਹਾਨਤਾ ਬਾਰੇ ਮੈਥਿਲੀ ਸ਼ਰਣ ਗੁਪਤ ਨੇ ਲਿਖਿਆ ਹੈ- ਜਿਸ ਕੁਲ ਜਾਤੀ ਦੇਸ ਕੇ ਬੱਚੇ ਦੇ ਸਕਤੇ ਹੈਂ ਯੌਂ ਬਲੀਦਾਨ। ਉਸ ਕਾ ਵਰਤਮਾਨ ਕੁਛ ਭੀ ਹੋ ਭਵਿਸ਼ਯ ਹੈ ਮਹਾਂ ਮਹਾਨ॥ ਗੁਰਮਤਿ ਅਨੁਸਾਰ ਅਧਿਆਤਮਿਕ ਅਨੰਦ ਦੀ ਪ੍ਰਾਪਤੀ ਲਈ ਮਨੁੱਖ ਨੂੰ ਆਪਾ ਮਿਟਾਉਣ ਦੀ ਲੋੜ ਹੁੰਦੀ ਹੈ। ਇਹ ਮਾਰਗ ਇੱਕ ਮਹਾਨ ਸੂਰਮਗਤੀ ਦਾ ਕਾਰਜ ਹੈ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਨੇ ਸਿੱਖੀ ਮਾਰਗ ਤੇ ਚੱਲਣ ਲਈ ਸਿਰ ਭੇਟ ਕਰਨ ਦੀ ਸ਼ਰਤ ਰੱਖੀ ਸੀ। ਇਸੇ ਲੀਹ ਤੇ ਤੁਰਦਿਆਂ ਗੁਰੂ ਗੋਬਿੰਦ ਸਿੰਘ ਜੀ ਨੇ 1699 ਵਿੱਚ ਖਾਲਸੇ ਦੀ ਸਾਜਨਾ ਕੀਤੀ। ਖਾਲਸਾ ਇੱਕ ਆਦਰਸ਼ਕ, ਸੰਪੂਰਨ ਅਤੇ ਸੁਤੰਤਰ ਮਨੁੱਖ ਹੈ ਜਿਸ ਨੂੰ ਗੁਰਬਾਣੀ ਵਿੱਚ ਸਚਿਆਰ, ਗੁਰਮੁਖ ਅਤੇ ਬ੍ਰਹਮ ਗਿਆਨੀ ਕਿਹਾ ਗਿਆ ਹੈ। ਖਾਲਸਾ ਗੁਰੂ ਨੂੰ ਤਨ, ਮਨ, ਧਨ ਸੌਂਪ ਦਿੰਦਾ ਹੈ, ਤੇ ਜਬਰ ਜ਼ੁਲਮ ਦੇ ਟਾਕਰੇ ਲਈ ਜੂਝ ਮਰਨ ਤੋਂ ਝਿਜਕਦਾ ਨਹੀਂ ਹੈ- ਜਉ ਤਉ ਪ੍ਰੇਮ ਖੇਲਣ ਕਾ ਚਾਉ ਸਿਰੁ ਧਰਿ ਤਲੀ ਗਲੀ ਮੇਰੀ ਆਉ॥ ਇਤੁ ਮਾਰਗਿ ਪੈਰੁ ਧਰੀਜੈ ਸਿਰ ਦੀਜੈ ਕਾਣਿ ਨ ਕੀਜੈ॥ (ਪੰਨਾ 1412) ਅਰੁ ਸਿੱਖ ਹੋਂ ਆਪਨੇ ਹੀ ਮਨ ਕਉ ਇਹ ਲਾਲਚ ਹਉ ਗੁਨ ਤਉ ਉਚਰੋਂ॥ ਜਬ ਆਵ ਕੀ ਅਉਧ ਨਿਧਾਨ ਬਨੈ ਅਤਿ ਹੀ ਰਨ ਮੈ ਤਬ ਜੂਝ ਮਰੋਂ॥ ਗੁਰੂ ਜੀ ਦੇ ਕਿਲਾ ਖਾਲੀ ਕਰਕੇ ਜਾਣ ਤੇ ਦੁਸ਼ਮਣ ਨੇ ਸਾਰੀਆਂ ਕਸਮਾਂ ਤੋੜ ਕੇ ਉਹਨਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਸਰਸਾ ਨਦੀ ਦੇ ਨੇੜੇ ਪਹੁੰਚਦਿਆਂ ਗਹਿਗੱਚ ਲੜਾਈ ਹੋਈ ਜਿਸ ਦੌਰਾਨ ਗੁਰੂ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਜੀ ਵਹੀਰ ਤੋਂ ਵੱਖ ਹੋ ਗਏ ਕਿ ਦਹ ਲਕ ਬਰਾਯਦ ਬਰੂੰ ਬੇਖਬਰ॥ (ਜ਼ਫ਼ਰਨਾਮਾ) ਮਾਤਾ ਗੁਜਰੀ ਜੀ ਅਤੇ ਦੋਵੇਂ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਬ੍ਰਾਹਮਣ ਮਿਲ ਗਿਆ। ਇਹ ਉਹਨਾਂ ਨੂੰ ਮੋਰਿੰਡੇ ਕੋਲ ਪਿੰਡ ਸਹੇੜੀ ਵਿਖੇ ਆਪਣੇ ਘਰ ਲੈ ਗਿਆ। ਘਰ ਜਾ ਕੇ ਗੰਗੂ ਦਾ ਮਨ ਬੇਈਮਾਨ ਹੋ ਗਿਆ। ਉਸ ਨੇ ਮੋਰਿੰਡੇ ਦੇ ਥਾਣੇਦਾਰ ਨੂੰ ਖ਼ਬਰ ਦੇ ਕੇ ਬੱਚਿਆਂ ਨੂੰ ਫੜਾ ਦਿੱਤਾ। ਮੋਰਿੰਡੇ ਦੇ ਥਾਣੇਦਾਰ ਨੇ ਮਾਤਾ ਜੀ ਤੇ ਬੱਚਿਆਂ ਨੂੰ ਗ੍ਰਿਫ਼ਤਾਰ ਕਰਕੇ 23 ਦਸੰਬਰ 1704 ਨੂੰ ਸੂਬਾ ਸਰਹਿੰਦ ਦੇ ਹਵਾਲੇ ਕਰ ਦਿੱਤਾ। ਉਸ ਰਾਤ ਉਹਨਾਂ ਨੂੰ ਕਿਲੇ ਦੇ ਠੰਢੇ ਬੁਰਜ ਵਿੱਚ ਰੱਖਿਆ ਗਿਆ। ਦੂਜੇ ਦਿਨ ਬੱਚਿਆਂ ਨੂੰ ਸੂਬਾ ਸਰਹਿੰਦ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਕਚਹਿਰੀ ਵਿੱਚ ਬੱਚਿਆਂ ਨੂੰ ਦੀਨ ਕਬੂਲ ਕਰਨ ਲਈ ਲਾਲਚ ਦੇਣ ਤੇ ਡਰਾਉਣ, ਧਮਕਾਉਣ ਦੇ ਯਤਨ ਕੀਤੇ ਗਏ। ਉਹਨਾਂ ਨੂੰ ਝੂਠ ਵੀ ਬੋਲਿਆ ਗਿਆ ਕਿ ਤੁਹਾਡਾ ਪਿਤਾ ਮਾਰਿਆ ਗਿਆ ਹੈ, ਹੁਣ ਤੁਸੀਂ ਕਿੱਥੇ ਜਾਓਗੇ। ਬੱਚਿਆਂ ਨੇ ਸੂਬਾ ਸਰਹਿੰਦ ਨੂੰ ਆਪਣਾ ਧਰਮ ਛੱਡਣ ਤੋਂ ਦਲੇਰੀ ਨਾਲ ਇਨਕਾਰ ਕਰ ਦਿੱਤਾ। ਵਜ਼ੀਰ ਖਾਨ ਨੇ ਕਾਜ਼ੀ ਦੀ ਰਾਇ ਲਈ ਕਿ ਇਹਨਾਂ ਬੱਚਿਆਂ ਨੂੰ ਕੀ ਸਜ਼ਾ ਦਿੱਤੀ ਜਾ ਸਕਦੀ ਹੈ। ਕਾਜ਼ੀ ਨੇ ਕਿਹਾ ਕਿ ਇਸਲਾਮ ਵਿੱਚ ਬੱਚਿਆਂ ਨੂੰ ਸਜ਼ਾ ਦੇਣ ਦੀ ਇਜਾਜ਼ਤ ਨਹੀਂ ਹੈ। ਵਜ਼ੀਰ ਖ਼ਾਨ ਵੀ ਕਿਸੇ ਹੱਦ ਤੱਕ ਬੱਚਿਆਂ ਦਾ ਕਤਲ ਆਪਣੇ ਮੱਥੇ 'ਤੇ ਲਾਉਣ ਤੋਂ ਬਚਣਾ ਚਾਹੁੰਦਾ ਸੀ। ਹੁਣ ਉਸ ਨੇ ਨਵਾਬ ਮਾਲੇਰਕੋਟਲਾ ਨੂੰ ਕਿਹਾ ਕਿ ਉਹ ਚਾਹੇ ਤਾਂ ਆਪਣੀ ਮਰਜ਼ੀ ਅਨੁਸਾਰ ਇਨ੍ਹਾਂ ਬੱਚਿਆਂ ਨੂੰ ਸਜ਼ਾ ਦੇ ਕੇ ਆਪਣੇ ਭਰਾ ਦਾ ਬਦਲਾ ਲੈ ਸਕਦਾ ਹੈ। ਸ਼ੇਰ ਖਾਨ ਨੇ ਅੱਗੋਂ ਕਿਹਾ ਕਿ ਮੇਰਾ ਭਰਾ ਜੰਗ ਵਿੱਚ ਮਾਰਿਆ ਗਿਆ ਸੀ ਮੈਂ ਇਹਨਾਂ ਸ਼ੀਰ-ਖੋਰਾਂ ਤੋਂ ਕੋਈ ਬਦਲਾ ਨਹੀਂ ਲੈਣਾ ਚਾਹੁੰਦਾ। ਅੱਲ੍ਹਾ ਯਾਰ ਖ਼ਾਂ ਜੋਗੀ ਦੇ ਸ਼ਬਦਾਂ ਵਿੱਚ- ਬਦਲਾ ਹੀ ਲੇਨਾ ਹੋਗਾ ਤੋ ਲੇਂਗੇ ਬਾਪ ਸੇ। ਮਹਿਫ਼ੂਜ਼ ਰਖੇ ਹਮ ਕੋ ਖ਼ੁਦਾ ਐਸੇ ਪਾਪ ਸੇ। ਕਾਜ਼ੀ ਅਤੇ ਸ਼ੇਰ ਖਾਨ ਨੇ ਇਸੇ ਤਰ੍ਹਾਂ ਦੇ ਰਵੱਈਏ ਨੂੰ ਦੇਖਦੇ ਹੋਏ ਵਜ਼ੀਰ ਖਾਨ ਦੇ ਮਨ ਵਿੱਚ ਨਰਮੀ ਆਉਣ ਲੱਗੀ ਸੀ, ਪਰ ਦੀਵਾਨ ਸੁੱਚਾ ਨੰਦ ਇਹ ਨਹੀਂ ਸੀ ਚਾਹੁੰਦਾ ਕਿ ਸਾਹਿਬਜ਼ਾਦਿਆਂ ਨੂੰ ਛੱਡਿਆ ਜਾਵੇ। ਇਤਿਹਾਸਕ ਹਵਾਲਿਆਂ ਅਨੁਸਾਰ ਉਸ ਨੇ ਇੱਕ ਸ਼ੈਤਾਨ ਵਾਂਗ ਸਾਹਿਬਜ਼ਾਦਿਆਂ ਨੂੰ ਕੁਝ ਅਜਿਹੇ ਪ੍ਰਸ਼ਨ ਕੀਤੇ ਜਿਹਨਾਂ ਦੇ ਉੱਤਰ ਤੋਂ ਉਹਨਾਂ ਨੂੰ ਬਾਗ਼ੀ ਸਿੱਧ ਕੀਤਾ। ਉਸ ਨੇ ਵਜ਼ੀਰ ਖਾਨ ਨੂੰ ਵੀ ਉਕਸਾਇਆ ਕਿ ਇਹਨਾਂ ਬੱਚਿਆਂ ਨੂੰ ਛੱਡਣਾ ਸਿਆਣਪ ਨਹੀਂ ਹੋਵੇਗੀ। ਵਜ਼ੀਰ ਖਾਨ ਨੇ ਕਾਜ਼ੀ ਤੋਂ ਫਿਰ ਪੁੱਛਿਆ। ਇਸ ਵਾਰ ਕਾਜ਼ੀ ਨੇ ਮਾਲਕਾਂ ਦੀ ਮਰਜ਼ੀ ਅਨੁਸਾਰ ਬੱਚਿਆਂ ਨੂੰ ਕੰਧਾਂ ਵਿੱਚ ਚਿਣੇ ਜਾਣ ਦਾ ਫ਼ਤਵਾ ਦੇ ਦਿੱਤਾ। ਬੱਚਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਗਿਰ ਗਈ ਸੀ। ਬੱਚਿਆਂ ਦੇ ਫ਼ੁੱਲਾਂ ਵਰਗੇ ਸਰੀਰ ਇਸ ਚੋਟ ਨੂੰ ਨਾ ਸਹਾਰਦੇ ਹੋਏ ਬੇਹੋਸ਼ ਹੋ ਗਏ ਸਨ। ਇਸ ਤੋਂ ਬਾਅਦ 27 ਦਸੰਬਰ ਨੂੰ ਬੱਚਿਆਂ ਨੂੰ ਕਚਹਿਰੀ ਵਿੱਚ ਫਿਰ ਪੇਸ਼ ਕੀਤਾ ਗਿਆ। ਉਹਨਾਂ ਨੂੰ ਫਿਰ ਦੀਨ ਕਬੂਲਣ ਲਈ ਦਬਾਅ ਪਾਇਆ ਗਿਆ ਪਰ ਸਾਹਿਬਜ਼ਾਦਿਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਦੇ ਸਿਰ ਤੇ 10 ਪਾਤਸ਼ਾਹੀਆਂ ਦੇ ਮਹਾਨ ਕਾਰਜਾਂ ਦੀ ਜ਼ਿੰਮੇਵਾਰੀ ਦਾ ਭਾਰ ਆ ਪਿਆ ਸੀ ਉਹ ਇਸ ਨੂੰ ਹੇਠਾਂ ਨਹੀਂ ਗੇਰਨਾ ਚਾਹੁੰਦੇ ਸਨ। ਉਹਨਾਂ ਨੇ ਆਪਣੇ ਦਾਦੇ ਦੀ ਤਰ੍ਹਾਂ ਸ਼ਹੀਦੀ ਪਾਉਣ ਦਾ ਪ੍ਰਣ ਕਰ ਲਿਆ। ਭਾਈ ਦੁੱਨਾ ਸਿੰਘ ਹੰਡੂਰੀਆ ਜੋ ਚਮਕੌਰ ਤੱਕ ਗੁਰੂ ਜੀ ਦੇ ਨਾਲ ਸੀ, ਇਸ ਤਰ੍ਹਾਂ ਲਿਖਦਾ ਹੈ- ਜ਼ੋਰਾਵਰ ਸਿੰਘ ਐਸੇ ਭਨੈ, ਕਿਉਂ ਭਾਈ!
ਅੱਖ ਜਾਂ ਨੇਤਰ ਜੀਵਧਾਰੀਆਂ ਦਾ ਉਹ ਅੰਗ ਹੈ, ਜੋ ਪ੍ਰਕਾਸ਼ ਦੇ ਪ੍ਰਤੀ ਸੰਵੇਦਨਸ਼ੀਲ ਹੈ। ਇਹ ਪ੍ਰਕਾਸ਼ ਨੂੰ ਗ੍ਰਹਿਣ ਕਰ ਕੇ ਉਸਨੂੰ ਤੰਤਰਿਕਾ ਕੋਸ਼ਿਕਾਵਾਂ ਦੁਆਰਾ ਬਿਜਲਈ - ਰਾਸਾਇਣਕ ਸੰਵੇਦਾਂ ਵਿੱਚ ਬਦਲ ਦਿੰਦਾ ਹੈ। ਉੱਚਸਤਰੀ ਜੀਵਾਂ ਦੀਆਂ ਅੱਖਾਂ ਇੱਕ ਜਟਿਲ ਪ੍ਰਕਾਸ਼ ਤੰਤਰ ਦੀ ਤਰ੍ਹਾਂ ਹੁੰਦੀਆਂ ਹਨ ਜੋ ਆਸਪਾਸ ਦੇ ਵਾਤਾਵਰਣ ਤੋਂ ਪ੍ਰਕਾਸ਼ ਇਕੱਤਰ ਕਰਦੀਆਂ ਹਨ; ਅੱਖ ਵਿੱਚ ਪਰਵੇਸ਼ ਕਰਨ ਵਾਲੇ ਪ੍ਰਕਾਸ਼ ਦੀ ਤੀਬਰਤਾ ਦਾ ਨਿਅੰਤਰਨ ਕਰਦੀਆਂ ਹਨ;
ਪੰਜਾਬੀ ਸੂਫ਼ੀ ਕਾਵਿ ਪੰਜਾਬੀ ਸਾਹਿਤ, ਇਤਿਹਾਸ ਅਤੇ ਸੱਭਿਆਚਾਰ ਦਾ ਵਡਮੁੱਲਾ ਅਤੇ ਗੌਰਵਮਈ ਸਰਮਾਇਆ ਹੈ। ਪੰਜਾਬੀ ਸੂਫ਼ੀ ਕਵੀ ਮੁਸਲਮਾਨ ਹੋਣ ਦੇ ਨਾਤੇ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਸੰਦ ਕਰਦੇ ਸਨ। ਇਸ ਕਰਕੇ ਉਹਨਾਂ ਆਪਣੇ ਸੂਫ਼ੀਆਨਾ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਵਿੱਚ ਹੀ ਕੀਤੀ। ਸੂਫ਼ੀ ਮੱਤ ਅਤੇ ਸੂਫ਼ੀ ਦਰਸ਼ਨ ਸੰਬੰਧੀ ਭਾਵੇਂ ਵੱਖੋ-ਵੱਖ ਧਾਰਨਾਵਾਂ ਮਿਲਦੀਆਂ ਹਨ ਪ੍ਰੰਤੂ ਜਿੰਨਾਂ ਅਨੁਸਾਰ ਸੂਫ਼ੀ ਮੱਤ ਇਸਲਾਮੀ ਜੀਵਨ-ਜਾਂਚ ਦਾ ਦੂਜਾ ਅਤੇ ਬਾਹਰਲੇ ਦਿਖਾਵੇ, ਕਰਮਕਾਂਡ ਅਤੇ ਵਹਿਮ-ਭਰਮ ਦੀ ਥਾਂ ਅੰਦਰਲੇ ਮਨ ਨੂੰ ਸੁਆਰਨ ਦਾ ਪਹਿਲਾ ਨਾਂ ਹੈ। “ਸੂਫ਼ੀ ਮੱਤ ਇਸਲਾਮੀ ਸੰਤ ਮੱਤ ਹੈ ਤੇ ਸੂਫ਼ੀ ਵਿਚਾਰਧਾਰਾ ਰਹੱਸਵਾਦੀ ਵਿਚਾਰਧਾਰਾ ਹੈ। ਭਾਰਤੀ ਸੰਤਾਂ ਦੀ ਭਗਤੀ ਲਹਿਰ ਤੇ ਮੁਸਲਮਾਨੀ ਦਰਵੇਸ਼ਾਂ ਫ਼ਕੀਰਾਂ ਦੀ ਸੂਫ਼ੀ ਲਹਿਰ ਕਈਆਂ ਗੱਲਾਂ ਵਿੱਚ ਰਲਦੀ ਮਿਲਦੀ ਹੈ। ਪਹਿਲਾਂ ਤਾਂ ਦੋਹਾਂ ਦਾ ਜਨਮ ਮਜ਼੍ਹਬੀ ਕੱਟੜਤਾ ਦੀ ਪ੍ਰਤੀਕ੍ਰਿਆ ਵੱਜੋਂ ਹੋਇਆ ਫਿਰ ਇਹਨਾਂ ਦੋਹਾਂ ਦਾ ਨਿਸ਼ਾਨਾ ਵੀ ਰੱਬੀ ਪਿਆਰ ਤੇ ਮਨੁੱਖੀ ਪਿਆਰ ਦਾ ਪ੍ਰਚਾਰ ਇਕੋ ਜਿਹਾ ਹੀ ਸੀ ਫ਼ਰਕ ਕੇਵਲ ਇਤਨਾ ਸੀ ਭਗਤੀ ਲਹਿਰ ਸ਼ਰਧਾ-ਪ੍ਰਧਾਨ ਸੀ ਤੇ ਸੂਫ਼ੀ ਲਹਿਰ ਪ੍ਰੇਮ-ਪ੍ਰਧਾਨ ਸੀ। ਇੱਕ ਮਘਦੀ ਧੂਣੀ ਸੀ ਤੇ ਇੱਕ ਲਟਾ-ਲਟ ਬਲਦੀ ਲਾਟ।”1.
ਉਸੈਨ ਬੋਲਟ ਇੱਕ ਜਮੈਕਨ ਦੌੜਾਕ ਹੈ। ਇਸਨੂੰ ਦੁਨੀਆ ਦਾ ਸਭ ਤੋਂ ਤੇਜ਼ ਮਨੁੱਖ ਮੰਨਿਆ ਜਾਂਦਾ ਹੈ। 1977 ਵਿੱਚ ਆਟੋਮੈਟਿਕ ਟਾਈਮ ਦੇ ਲਾਗੂ ਹੋਣ ਤੋਂ ਬਾਅਦ ਇਹ ਅਜਿਹਾ ਪਹਿਲਾ ਮਨੁੱਖ ਹੈ ਜਿਸਦੇ ਨਾਮ 100 ਮੀਟਰ ਦੌੜ ਅਤੇ 200 ਮੀਟਰ ਦੌੜ ਦੇ ਵਿਸ਼ਵ ਰਿਕਾਰਡ ਹਨ। ਇਸਨੇ ਆਪਣੇ ਸਾਥੀਆਂ ਦੇ ਨਾਲ 4×100 m ਰੀਲੇ ਦੌੜ ਦਾ ਵਿਸ਼ਵ ਰਿਕਾਰਡ ਵੀ ਬਣਾਇਆ ਹੈ। ਇਹ ਇਹਨਾਂ ਤਿੰਨੋਂ ਇਵੈਂਟਸ ਵਿੱਚ ਮੌਜੂਦਾ ਓਲਿੰਪਿਕ ਅਤੇ ਸੰਸਾਰ ਚੈਂਪੀਅਨ ਹੈ। ਇਹ ਅਜਿਹਾ ਪਹਿਲਾ ਆਦਮੀ ਹੈ ਜਿਸਨੇ ਤੇਜ਼ ਦੌੜਨ ਵਿੱਚ 9 ਓਲਿੰਪਿਕ ਸੋਨ ਤਮਗੇ ਜਿੱਤੇ ਹੋਣ ਅਤੇ ਇਹ 8 ਵਾਰ ਸੰਸਾਰ ਚੈਂਪੀਅਨ ਵੀ ਰਿਹਾ ਹੈ। ਇਹ ਅਜਿਹਾ ਪਹਿਲਾ ਦੌੜਾਕ ਹੈ ਜਿਸਨੇ "ਦੁੱਗਣੇ ਦੁੱਗਣੇ" ਪ੍ਰਾਪਤ ਕੀਤਾ ਹੋਵੇ, ਜੋ ਕਿ ਇਸਨੇ 100 m ਅਤੇ 200 m ਇਵੈਂਟਸ ਲਗਾਤਾਰ ਦੋ ਓਲਿੰਪਿਕਸ ਵਿੱਚ ਜਿੱਤਕੇ ਪ੍ਰਾਪਤ ਕੀਤਾ। ਜੇਕਰ 4×100 m ਰੀਲੇ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਇਹ "ਦੁੱਗਣੇ ਤਿੱਗਣੇ" ਪ੍ਰਾਪਤ ਕਰਨ ਵਾਲਾ ਦੁਨੀਆ ਦਾ ਪਹਿਲਾ ਦੌੜਾਕ ਹੈ।
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ ਬਾਣੀ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਇਸ ਦਾ ਦੂਜਾ ਭਾਗ ਰਾਗ ਬੱਧ ਬਾਣੀ ਦਾ ਹੈ ਜਿਸ ਵਿੱਚ ਤਾਂ ਰਾਗ ਸ਼ਾਮਿਲ ਹਨ। ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ:- 1. ਸਿਰੀ ਰਾਗ:- ਇਸ ਰਾਗ ਨਾਲ ਸਬੰਧਿਤ ਬਾਣੀ ਗੁਰੂ ਗ੍ਰੰਥ ਸਾਹਿਬ ਦੇ ਅੰਕ 14 ਤੋਂ 93 ਤੱਕ ਦਰਜ਼ ਹੈ। ਗੁਰਬਾਣੀ ਵਿੱਚ ਇਸ ਰਾਗ ਨੂੰ ਸਰਵ ਪ੍ਰਮੁੱਖ ਸਥਾਨ ਪ੍ਰਾਪਤ ਹੈ। ਭਾਈ ਗੁਰਦਾਸ ਨੇ ਇਸ ਦੀ ਮਹੱਤਤਾ ਨੂੰ ਇਸ ਤਰ੍ਹਾਂ ਚਿਤ੍ਰਿਆ ਹੈ: 'ਰਾਗਨ ਮੇਂ ਸਿਰੀ ਰਾਗ ਪਾਰਮ ਬਖਾਨ ਹੈ' ਗਾਉਣ ਦਾ ਸਮਾਂ: ਪਿਛਲਾ ਪਹਿਰ ਜਾਂ ਲੌਢਾ ਵੇਲਾ ਇਸ ਰਾਗ ਅਧੀਨ: 100 ਚਉਪਦੇ, 29 ਅਸ਼ਟਪਦੀਆਂ, 3 ਛੰਤ, 1 ਵਣਜਾਰਾ, 1 ਮਹਲਾ 8 ਦਰਜ਼ ਹੈ। 2.
ਬਾਰਾਂ ਸਾਲ ਗ਼ੁਲਾਮੀ ਕਿਤਾਬ ਦੇ ਲੇਖਕ ਸੋਲੋਮਨ ਨਾਰਥਅਪ ਹਨ ਜਿਹਨਾਂ ਨੇ ਆਪਣੀ ਬਾਰਾਂ ਸਾਲਾਂ ਦੀ ਦਾਸਤਾ ਤੇ ਗ਼ੁਲਾਮੀ ਦੇ ਜੀਵਨ ਦੀਆਂ ਬੜੀਆਂ ਮਾਰਮਿਕ ਤੇ ਦਿਲ ਕੰਬਾਊ ਯਾਦਾਂ ਨੂੰ ਇਸ ਕਿਤਾਬ ਵਿੱਚ ਵਰਨਣ ਕਿਤਾ ਹੈ। ਇਹ ਬਿਰਤਾਂਤ ਇੱਕ ਸਿਆਹਫਾਮ ਅਮਰੀਕੀ ਦੀ ਹਿਰਦਾ ਵਲੂੰਧਰਨ ਵਾਲੀ ਆਪ ਬੀਤੀ ਹੈ ਜੋ ਵਾਸ਼ਿੰਗਟਨ ਦਾ ਆਜ਼ਾਦ ਨਾਗਰਿਕ ਸੀ। ਤਕਰੀਬਨ 175 ਸਾਲ ਪਹਿਲਾਂ ਉਸ ਨੂੰ ਅਗਵਾ ਕਰ ਕੇ ਗ਼ੁਲਾਮ ਪ੍ਰਥਾ ਵਾਲੇ ਦੱਖਣੀ ਇਲਾਕਿਆਂ ਵਿੱਚ ਵੇਚ ਦਿੱਤਾ ਗਿਆ। ਬਾਰਾਂ ਸਾਲਾਂ ਤਕ ਆਪਣੇ ਘਰ ਪਰਿਵਾਰ ਤੋਂ ਦੂਰ ਰਹਿੰਦਿਆਂ ਗ਼ੁਲਾਮ-ਦਾਸ ਦੇ ਰੂਪ ਵਿੱਚ ਉਸ ਨੇ ਭਿਆਨਕ ਸਰੀਰਕ ਦੁੱਖ ਤੇ ਮਾਨਸਿਕ ਕਸ਼ਟ ਝੱਲੇ। ਗ਼ੁਲਾਮੀ ਪ੍ਰਥਾ ਦਾ ਸਭ ਤੋਂ ਵੱਧ ਕਸ਼ਟ ਅਫਰੀਕੀਆਂ ਨੇ ਝੱਲਿਆ। ਆਪਣੇ ਕਾਲੇ ਰੰਗ ਕਾਰਨ ਉਹਨਾਂ ਨੂੰ ਹਰ ਥਾਂ ਬੇਇਨਸਾਫ਼ੀ ਤੇ ਭੇਦਭਾਵ ਹੀ ਮਿਲਿਆ ਅਤੇ ਹਰ ਘੜੀ ਜ਼ਿੱਲਤ ਭੋਗਣੀ ਪਈ।
ਸਮਾਜਿਕ ਮੀਡਿਆ,ਸੰਚਾਰ ਕਰਨ ਵਿੱਚ ਸਹਾਇਕ ਮਾਧਿਅਮ ਹੈ। ਜਿਹੜਾ ਕਿ ਲੋਕਾਂ ਨੂੰ ਜਾਣਕਾਰੀ ਸਾਜੀ ਕਰਨ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਲੋਕਾਂ ਵਿੱਚ ਆਦਾਨ ਪ੍ਰਦਾਨ ਕਰਨ ਵਿੱਚ ਵਿਚੋਲਗੀ ਵਜੋਂ ਕੰਮ ਕਰਦਾ ਹੈ। ਸਮਾਜਿਕ ਮੀਡੀਆ ਵਿਚਾਰਧਾਰਕ ਅਤੇ ਤਕਨੀਕੀ ਵੇਬ ਦੀ ਬੁਨਿਆਦ ਹੈ। ਇਸ ਨਾਲ ਦੂਰ ਦੇਸ਼ਾਂ ਵਿਦੇਸ਼ਾ ਵਿੱਚ ਬੈਠੇ ਲੋਕਾਂ ਦੀ ਸਾਂਜ੍ਦਾਰੀ ਵੱਧ ਦੀ ਹੈ। ਓਹ ਕੋਈ ਵੀ ਜਾਣਕਾਰੀ ਆਪਸ ਵਿੱਚ ਸਾਂਜੀ ਕਰ ਸਕਦੇ ਹਨ।
ਯੂਟਿਊਬ (ਜਾਂ ਯੂ-ਟਿਊਬ, ਯੂ ਟਿਊਬ, ਯੂਟੂਬ; ਅੰਗਰੇਜੀ: YouTube) ਪੇਪਾਲ (PayPal) ਦੇ ਤਿੰਨ ਸਾਬਕਾ ਮੁਲਜਮਾਂ ਦੁਆਰਾ ਬਣਾਈ ਇੱਕ ਵੀਡੀਓ ਸਾਂਝੀ ਕਰਨ ਵਾਲੀ ਵੈੱਬਸਾਈਟ ਹੈ ਜਿਸ ’ਤੇ ਵਰਤੋਂਕਾਰ ਵੀਡੀਓ ਵੇਖ ਅਤੇ ਖ਼ੁਦ ਆਪਣੀ ਵੀਡੀਓ ਚੜ੍ਹਾ ਸਕਦੇ ਹਨ। ਨਵੰਬਰ 2006 ਵਿੱਚ ਗੂਗਲ ਨੇ ਇਸਨੂੰ 1.65 ਬਿਲੀਅਨ ਅਮਰੀਕੀ ਡਾਲਰਾਂ ਵਿੱਚ ਖਰੀਦ ਲਿਆ ਅਤੇ ਹੁਣ ਇਸਨੂੰ ਗੂਗਲ ਦੀ ਸਹਾਇਕ ਦੇ ਰੂਪ ਵਿੱਚ ਚਲਾਉਂਦੀ ਹੈ। ਆਨਲਾਈਨ ਵੀਡੀਓ ਦੇਖਣ ਲਈ ਦੁਨੀਆਂ ਭਰ 'ਚ ਯੂਟਿਊਬ ਦਾ ਇਸਤੇਮਾਲ ਸਭ ਤੋਂ ਜ਼ਿਆਦਾ ਹੁੰਦਾ ਹੈ। ਯੂਟਿਊਬ 'ਤੇ ਜਿਨ੍ਹਾਂ ਵੀਡੀਓਜ਼ ਨੂੰ ਤੁਸੀਂ ਸਭ ਤੋਂ ਜ਼ਿਆਦਾ ਵੇਖਦੇ ਹੋ ਉਨ੍ਹਾਂ ਨੂੰ ਤੁਸੀਂ ਆਫਲਾਈਨ ਸੇਵ ਕਰ ਲੈਂਦੇ ਹਨ ਜਿਸ ਨਾਲ ਅਸੀਂ ਇਸ ਨੂੰ ਦੁਆਰਾ ਵੀ ਵੇਖ ਸਕਦੇ ਹੋ। ਇੰਟਰਨੈੱਟ ਤੇ ਯੂ ਟਯੂਬ ਰਾਂਹੀ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ 23 ਅਪਰੈਲ, 2005 ਨੂੰ ਹੋਈ।
ਰਹੱਸਵਾਦ (ਯੂਨਾਨੀ: μυστικός, ਮਿਸਟੀਕੋਸ) ਯਥਾਰਥ ਦੇ ਅਜਿਹੇ ਪਹਿਲੂਆਂ ਦੇ ਅਨੁਭਵ ਅਤੇ ਪ੍ਰਗਟਾ ਨੂੰ ਕਹਿੰਦੇ ਜਿਹਨਾਂ ਦਾ ਗਿਆਨ ਆਮ ਇਨਸਾਨੀ ਬੌਧਿਕ ਸ਼ਕਤੀਆਂ ਨਾਲ ਨਹੀਂ ਹੁੰਦਾ। ਇਹ ਅਜਿਹੇ ਵਰਤਾਰਿਆਂ ਨਾਲ ਸੰਬੰਧਿਤ ਹੈ ਜੋ ਇਸ ਦੁਨੀਆਂ ਦੇ ਨਹੀਂ ਹੁੰਦੇ। ਸਰਬਉਚ ਹਸਤੀ ਨਾਲ ਸੰਬੰਧਾਂ ਦੇ ਅਨੁਭਵ ਵੀ ਇਸੇ ਖੰਡ ਵਿੱਚ ਹਨ। ਯੂਨਾਨੀ, ਯਹੂਦੀ, ਇਸਾਈ, ਇਸਲਾਮੀ, ਸੂਫ਼ੀ, ਹਿੰਦੂ ਅਤੇ ਸਿੱਖ ਹਰੇਕ ਧਰਮ ਧਾਰਾ ਦਾ ਆਪਣੇ ਆਪਣੇ ਰੰਗ ਦਾ ਰਹੱਸਵਾਦ ਮਿਲਦਾ ਹੈ। ਦਰਸ਼ਨ ਅਤੇ ਕਵਿਤਾ ਵਿੱਚ ਇਸ ਦਾ ਪ੍ਰਗਟਾ ਬਹੁਤ ਵਿਆਪਕ ਹੈ।
ਤਰਨ ਤਾਰਨ ਸਾਹਿਬ ਨੂੰ ਪੰਜਾਬ, ਖ਼ਾਸ ਕਰਕੇ ਸਿੱਖ ਇਤਿਹਾਸ ਵਿੱਚ ‘ਗੁਰੂ ਕੀ ਨਗਰੀ’ ਦਾ ਇੱਕ ਖ਼ਾਸ ਦਰਜਾ ਹਾਸਲ ਹੈ। ਇਹ ਨਗਰੀ ‘ਦੁੱਖ ਨਿਵਾਰਨ’ ਦੇ ਨਾਂ ਨਾਲ ਵੀ ਪ੍ਰਸਿੱਧ ਹੈ। ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਨੇ ੧੭ ਵੈਸਾਖ ਸੰਮਤ ੧੬੪੭ ਬਿਕਰਮੀ (ਮੁਤਾਬਕ ੧੫੯੦ ਈ.) ਨੂੰ ਪਹਿਲਾਂ ਇੱਥੇ ਸਰੋਵਰ ਖੁਦਵਾ ਕੇ ਅਤੇ ਫਿਰ ਸੰਮਤ ੧੬੫੩ ਬਿਕਰਮੀ ੧੫੯੬ ਈ.) ਨੂੰ ਨਗਰ ਦੀ ਨੀਂਹ ਰੱਖ ਕੇ ਇਸ ਨੂੰ ਆਬਾਦ ਕੀਤਾ। ਜੂਨ, ੨੦੦੬ ਨੂੰ ਸ਼ਹਿਰ ਨੂੰ ਜ਼ਿਲ੍ਹੇ ਦਾ ਦਰਜਾ ਦਿਤਾ ਗਿਆ। ਇਸ ਸ਼ਹਿਰ ਨੂੰ ਪਵਿਤਰ ਨਗਰੀ ਦਾ ਦਰਜਾ ਹਾਸਿਲ ਹੈ। ਇਹ ਪੰਜਾਬ ਦਾ ਇੱਕ ਸਰਹੱਦੀ ਜ਼ਿਲ੍ਹਾ ਹੈ।
ਗੁਰੂ ਅਰਜਨ ਦੇਵ ਰਚਨਾ ਕਲਾ ਪ੍ਰਬੰਧ ਤੇ ਵਿਚਾਰਧਾਰਾ
ਗੁਰੂ ਅਰਜਨ ਦੇਵ ਜੀ ਦੀ ਰਚਨਾ, ਕਲਾ ਪ੍ਰਬੰਧ ਤੇ ਵਿਚਾਰਧਾਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ।ਆਪ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਜੀ ਤੇ ਬੀਬੀ ਭਾਨੀ ਦੇ ਘਰ 15 ਅਪ੍ਰੈਲ 1563 ਈ. ਵਿੱਚ ਗੋਇੰਦਵਾਲ ਵਿਖੇ ਹੋਇਆ।ਤੀਜੇ ਗੁਰੂ ਅਮਰਦਾਸ ਜੀ ਗੁਰੂ ਅਰਜਨ ਦੇਵ ਜੀ ਦੇ ਨਾਨਾ ਜੀ ਸਨ।ਆਪ ਜੀ ਦੀ ਪਤਨੀ ਦਾ ਨਾਂ ਗੰਗਾ ਜੀ ਸੀ ਤੇ ਇਹ ਪਿੰਡ ਮਿਓ ਜਿਲ੍ਹਾ ਜਲੰਧਰ ਦੇ ਵਾਸੀ ਸਨ। ਉਹਨਾਂ ਦੇ ਇੱਕ ਹੀ ਪੁਤਰ ਹਰਿਗੋਬਿੰਦ ਜੀ ਸਨ ਜੋ ਛੇਵੇਂ ਗੁਰੂ ਹੋਏ।ਗੁਰੂ ਜੀ ਦਾ ਆਪਣੇ ਜੀਵਨ ਕਾਲ ਵਿੱਚ ਕੀਤੇ ਕਾਰਜਾਂ ਵਿਚੋਂ ਸਭ ਤੋਂ ਮਹੱਤਵਪੂਰਨ ਕਾਰਜ ਆਦਿ ਗ੍ਰੰਥ ਦੀ ਸੰਪਾਦਨਾ ਹੈ ਜਿਸ ਦੇ ਨਾਲ ਸਿੱਖ ਇਤਿਹਾਸ ਵਿੱਚ ਇੱਕ ਨਵਾਂ ਮੋੜ ਆਇਆ।ਇਸ ਗ੍ਰੰਥ ਦਾ ਸੰਕਲਨ 1604 ਈ. ਵਿੱਚ ਕੀਤਾ ਗਿਆ। ਗੁਰੂ ਅਰਜਨ ਦੇਵ ਜੀ ਨੇ ਇਸ ਵਿੱਚ ਪਹਿਲੇ 4 ਗੁਰੂਆਂ,15 ਭਗਤਾਂ, 11 ਭੱਟਾਂ ਅਤੇ ਗੁਰੂ ਘਰ ਦੇ ਨਿਕਟੀਆਂ ਦੀ ਬਾਣੀ ਨੂੰ ਸ਼ਾਮਿਲ ਕੀਤਾ। ਗੁਰੂ ਗ੍ਰੰਥ ਸਾਹਿਬ ਵਿੱਚ ਸਭ ਤੋਂ ਵੱਧ ਬਾਣੀ ਗੁਰੂ ਅਰਜਨ ਦੇਵ ਜੀ ਦੀ ਹੈ।ਆਪਣੇ ਵਿਚਾਰਾਂ ਲਈ ਦ੍ਰਿੜਤਾ ਤੇ ਨਿਸਚੇ ਨੂੰ ਪ੍ਰਗਟਾਉਂਦਿਆਂ ਗੁਰੂ ਜੀ ਨੇ, ਸਮੇਂ ਦੀ ਸਰਕਾਰ ਦੀ ਈਨ ਨਾ ਮੰਨ, 1606 ਈ.